ਸ੍ਰੀ ਅਨੰਦਪੁਰ ਸਾਹਿਬ, 8 ਅਗਸਤ (ਕਰਨੈਲ ਸਿੰਘ)-ਬੀ. ਬੀ. ਐੱਮ. ਬੀ. ਦੇ ਸੇਵਾ ਮੁਕਤ ਕਰਮਚਾਰੀਆਂ ਨੇ ਆਰ. ਈ. ਗੰਗੂਵਾਲ ਪਾਵਰ ਹਾਊਸ ਦੇ ਦਫ਼ਤਰ ਵਿਖੇ ਵਿਭਾਗੀ ਅਧਿਕਾਰੀਆਂ ਦੇ ਮਤਰੇਈ ਮਾਂ ਵਾਲੇ ਵਤੀਰੇ ਖ਼ਿਲਾਫ਼ ਭਰਵੀਂ ਗੇਟ ਰੈਲੀ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਆਲ ਬੀ. ਬੀ. ਐਮ. ਬੀ ਰੀਟਾਈਰੀਜ਼ ਵੈੱਲਫੇਅਰ ਐਸੋਸੀਏਸ਼ਨ ਗੁਰਮੇਲ ਸਿੰਘ, ਵਿੱਤ ਸਕੱਤਰ ਮੋਹਣ ਲਾਲ, ਸਰਵਣ ਸਿੰਘ, ਕਰਮ ਚੰਦ, ਬਲਵੰਤ ਸਿੰਘ, ਕਿਸ਼ਨ ਸਿੰਘ, ਸੁਸ਼ੀਲ ਕੁਮਾਰ, ਗੁਰਨਾਮ ਸਿੰਘ ਜਰਨਲ ਸਕੱਤਰ ਆਦਿ ਨੇ ਵਿਭਾਗੀ ਅਧਿਕਾਰੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਮੰਗ ਕੀਤੀ ਕਿ ਅਧਿਕਾਰੀ ਵਿਭਾਗੀ ਸੇਵਾ ਮੁਕਤ ਕਰਮਚਾਰੀਆਂ ਪ੍ਰਤੀ ਮਤਰੇਈ ਮਾਂ ਵਾਲਾ ਵਤੀਰਾ ਅਪਣਾਉਣਾ ਬੰਦ ਕਰਨ, ਸੋਧੀਆਂ ਪੈਨਸ਼ਨਾਂ ਤੁਰੰਤ ਲਾਗੂ ਕੀਤੀਆਂ ਜਾਣ, ਬਕਾਇਆ ਦਾ ਭੁਗਤਾਨ ਜਲਦ ਕੀਤਾ ਜਾਵੇ, ਪੈਨਸ਼ਨਰਾਂ ਵਲੋਂ ਜਿੱਤੇ ਅਦਾਲਤੀ ਕੇਸਾਂ ਨੂੰ ਬਾਕੀ ਪੈਨਸ਼ਨਰਾਂ 'ਤੇ ਵੀ ਲਾਗੂ ਕੀਤਾ ਜਾਵੇ | ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੈਨਸ਼ਨਰਾਂ ਨੂੰ 2. 59 ਦੇ ਗੁਣਾਂਕ ਨਾਲ ਪੈਨਸ਼ਨਾਂ ਦੀ ਅਦਾਇਗੀ ਕੀਤੀ ਜਾਵੇ, ਕੈਸਲੈਂਸ ਸਕੀਮ ਲਾਗੂ ਕੀਤੀ ਜਾਵੇ | ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਬਿਜਲੀ ਸੋਧ ਬਿੱਲ 2022 ਰੱਦ ਨਾ ਕੀਤਾ ਤਦ ਉਹ ਜ਼ੋਰਦਾਰ ਸੰਘਰਸ਼ ਕਰਨ ਲਈ ਮਜਬੂਰ ਹੋਣਗੇ ਜਿਸ ਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ |
ਮੋਰਿੰਡਾ, 8 ਅਗਸਤ (ਕੰਗ)-ਪਾਵਰਕਾਮ ਤੇ ਟ੍ਰਾਂਸਕੋ ਆਊਟਸੋਰਸਿੰਗ ਠੇਕਾ ਮੁਲਾਜ਼ਮ ਕੋਆਰਡੀਨੇਸ਼ਨ ਕਮੇਟੀ ਪੰਜਾਬ ਦੇ ਸੱਦੇ ਤਹਿਤ ਆਊਟਸੋਰਸਿੰਗ ਠੇਕਾ ਮੁਲਾਜ਼ਮਾਂ ਨੇ ਟੀ.ਐੱਸ.ਯੂ. ਭੰਗਲ ਨਾਲ ਸਾਂਝੇ ਤੌਰ 'ਤੇ ਮੋਰਿੰਡਾ ਸ਼ਹਿਰ ਵਿੱਚ ਬਿਜਲੀ ਸੋਧ ਬਿੱਲ-2022 ਦੇ ਵਿਰੋਧ ...
ਰੂਪਨਗਰ, 8 ਅਗਸਤ (ਸਤਨਾਮ ਸਿੰਘ ਸੱਤੀ)-ਰੂਪਨਗਰ ਦੇ ਮਾਨਤਾ ਪ੍ਰਾਪਤ ਸਕੂਲ 'ਚ ਇਕ ਅਧਿਆਪਕ ਵਲੋਂ ਵਿਦਿਆਰਥਣਾਂ ਨਾਲ ਛੇੜਛਾੜ ਤੇ ਅਸ਼ਲੀਲ ਮੈਸੇਜ ਭੇਜਣ ਦਾ ਮਾਮਲਾ ਅੱਜ ਉਸ ਵੇਲੇ ਤੂਲ ਫੜ ਗਿਆ ਜਦੋਂ ਵਿਦਿਆਰਥੀਆਂ ਤੇ ਮਾਪਿਆਂ ਨੇ ਇਕੱਠੇ ਹੋ ਕੇ ਸਕੂਲ ਦੀ ਪਿ੍ੰਸੀਪਲ ...
ਨੰਗਲ, 8 ਅਗਸਤ (ਪ੍ਰੀਤਮ ਸਿੰਘ ਬਰਾਰੀ)-ਬਲਾਕ ਕਾਂਗਰਸ ਕਮੇਟੀ ਨੰਗਲ ਵਲੋਂ ਅੱਜ ਬਲਾਕ ਕਾਂਗਰਸ ਕਮੇਟੀ ਨੰਗਲ ਦੇ ਪ੍ਰਧਾਨ ਸੰਜੇ ਸਾਹਨੀ ਦੀ ਅਗਵਾਈ ਹੇਠ ਦੁਪਹਿਰ ਦੋ ਵਜੇ ਤਿਰੰਗਾ ਯਾਤਰਾ ਕੱਢੀ ਜਾਵੇਗੀ | ਇਹ ਜਾਣਕਾਰੀ ਦਿੰਦਿਆਂ ਬਲਾਕ ਕਾਂਗਰਸ ਕਮੇਟੀ ਨੰਗਲ ਦੇ ਜਨਰਲ ...
ਸ੍ਰੀ ਅਨੰਦਪੁਰ ਸਾਹਿਬ, 8 ਅਗਸਤ (ਕਰਨੈਲ ਸਿੰਘ)-ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਵਲੋਂ ਐਗਜੀਲਰੀ ਪ੍ਰੋਡਕਸ਼ਨ ਸੈਂਟਰ (ਅਲੀਮਕੋ) ਦੇ ਸਹਿਯੋਗ ਨਾਲ ਅੰਗਹੀਣ ਵਿਅਕਤੀਆਂ ਨੂੰ ਮੁਫ਼ਤ ਨਕਲੀ ਅੰਗ ਤੇ ਲੋੜੀਂਦਾ ਸਮਾਨ ...
ਢੇਰ, 8 ਅਗਸਤ (ਕਾਲੀਆ)-ਭਨੂਪਲੀ ਲਾਗੇ ਰੇਲਗੱਡੀ ਦੀ ਲਪੇਟ ਵਿਚ ਆ ਜਾਣ ਕਾਰਨ ਇੱਕ ਅਣਪਛਾਤੀ ਔਰਤ ਦੀ ਮੌਤ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ | ਇਸ ਸਬੰਧੀ ਏ.ਐੱਸ.ਆਈ. ਕੁਲਦੀਪ ਸਿੰਘ ਨੇ ਦੱਸਿਆ ਕਿ ਕਿੱਲੋਮੀਟਰ ਨੰਬਰ-94 ਕੋਲ ਇਕ ਨਾ ਮਾਲੂਮ ਔਰਤ ਸਿਰ ਦੇ ਵਾਲ ਕਾਲੇ, ਉਮਰ 34 ...
ਸ੍ਰੀ ਅਨੰਦਪੁਰ ਸਾਹਿਬ, 8 ਅਗਸਤ (ਜੇ.ਐਸ. ਨਿੱਕੂਵਾਲ)-ਪਾਵਰਕਾਮ ਤੇ ਟ੍ਰਾਂਸਕੋ ਪੈਨਸ਼ਨਰ ਯੂਨੀਅਨ ਡਿਵੀਜ਼ਨ ਦੀ ਮੀਟਿੰਗ ਡਿਵੀਜ਼ਨ ਦਫ਼ਤਰ ਅਨੰਦਪੁਰ ਸਾਹਿਬ ਵਿਖੇ ਹਰੀ ਚੰਦ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸਰਕਲ ਆਗੂ ...
ਭਰਤਗੜ੍ਹ, 8 ਅਗਸਤ (ਜਸਬੀਰ ਸਿੰਘ ਬਾਵਾ)-ਸਥਾਨਕ ਪੁਲਿਸ ਨੇ ਪੰਜੇਹਰਾ-ਭਰਤਗੜ੍ਹ ਮਾਰਗ 'ਤੇ ਦਾਣਾ ਮੰਡੀ ਕੋਲ ਵਿਸ਼ੇਸ਼ ਗਸ਼ਤ ਦੌਰਾਨ ਸ਼ਰਾਬ ਦੇ ਕੇਸ 'ਚ ਲੋੜੀਂਦੇ ਭਗੌੜੇ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਸਬ ਇੰਸ. ਰਜਿੰਦਰ ਕੁਮਾਰ, ਜਾਂਚ ਅਧਿਕਾਰੀ ਸਤਵੰਤ ਸਿੰਘ, ...
ਰੂਪਨਗਰ, 8 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੇ ਰੋਪੜ ਪਹੁੰਚਣ 'ਤੇ ਸਿਵਲ ਸਕੱਤਰੇਤ ਨੇੜੇ ਪੰਜਾਬ ਕਾਲੋਨਾਈਜਰ ਐਂਡ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ...
ਘਨੌਲੀ, 8 ਅਗਸਤ (ਜਸਵੀਰ ਸਿੰਘ ਸੈਣੀ)-ਪੀ. ਐੱਸ. ਈ. ਬੀ. ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਥਰਮਲ ਪਲਾਂਟ ਰੂਪਨਗਰ ਦੇ ਮੇਨ ਗੇਟ ਤੇ ਬਿਜਲੀ ਕਾਮਿਆਂ ਨੇ ਕੇਂਦਰ ਸਰਕਾਰ ਵਲੋਂ ਲੋਕਸਭਾ ਵਿਚ ਪੇਸ਼ ਕੀਤੇ ਜਾ ਰਹੇ ਬਿਜਲੀ ਸੋਧ ਬਿੱਲ-2022 ਦਾ ਬਿੱਲ ਦੀਆਂ ਕਾਪੀਆਂ ਸਾੜ ਕੇ ਰੋਸ ...
ਨੂਰਪੁਰ ਬੇਦੀ, 8 ਅਗਸਤ (ਵਿੰਦਰ ਪਾਲ ਝਾਂਡੀਆ)-ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਨਾਲ ਸਬੰਧਿਤ ਸੀਟੂ ਵਲੋਂ ਬਲਾਕ ਨੂਰਪੁਰ ਬੇਦੀ ਦੇ ਪਿੰਡ ਕੱਟਾ ਦੇ ਮਨਰੇਗਾ ਮਜ਼ਦੂਰਾਂ ਵਲੋਂ ਸੀਟੂ ਆਗੂ ਕਾਮਰੇਡ ਰਾਮ ਸਿੰਘ ਸੈਣੀਮਾਜਰਾ ਦੀ ਅਗਵਾਈ 'ਚ ਬੀ.ਡੀ.ਪੀ.ਓ. ਨੂਰਪੁਰ ਬੇਦੀ ...
ਘਨੌਲੀ, 8 ਅਗਸਤ (ਜਸਵੀਰ ਸਿੰਘ ਸੈਣੀ)-ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਕਾਮਿਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਅੱਜ ਲੋਕ ਸਭਾ ਵਿਚ ਪੇਸ਼ ਕੀਤੇ ਜਾ ਰਹੇ ਬਿਜਲੀ ਸੋਧ ਬਿੱਲ-2022 ਦਾ ਜ਼ੋਰਦਾਰ ਵਿਰੋਧ ਕੀਤਾ ਗਿਆ | ...
ਨੰਗਲ, 8 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)-ਆਮ ਆਦਮੀ ਪਾਰਟੀ ਡਾਕਟਰ ਸੈੱਲ (ਜ਼ਿਲ੍ਹਾ ਰੂਪਨਗਰ) ਦੇ ਪ੍ਰਧਾਨ ਡਾ. ਸੰਜੀਵ ਗੌਤਮ, ਡਾ. ਨਿਰਮਲ ਗੌਤਮ, ਐਡਵੋਕੇਟ ਨੀਰਜ, ਮੈਡਮ ਮਧੂ, ਮੈਡਮ ਕਮਲੇਸ਼ ਨੱਡਾ, ਰਾਮ ਕੁਮਾਰ ਸ਼ਰਮਾ, ਦੀਪਕ ਸੋਨੀ, ਰਿਸ਼ਵ ਨੱਡਾ, ਦੱਤ ਕੁਮਾਰ, ਸੰਜੈ ...
ਸ੍ਰੀ ਚਮਕੌਰ ਸਾਹਿਬ, 8 ਅਗਸਤ (ਜਗਮੋਹਣ ਸਿੰਘ ਨਾਰੰਗ)-ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ ਵਲੋਂ ਸ਼ਹਿਰ ਨੂੰ ਹਰਾ ਭਰਾ ਬਣਾਉਣ ਲਈ ਲਗਾਏ ਜਾ ਰਹੇ ਬੂਟਿਆਂ ਦਾ ਵਧੀਕ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਜਾਇਜ਼ਾ ਲਿਆ ਤੇ ਉਨ੍ਹਾਂ ਇਤਿਹਾਸਕ ਧਰਤੀ ਨੂੰ ਹਰਾ ਭਰਾ ...
ਨੰਗਲ, 8 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਾਕੇਸ਼ ਸ਼ਰਮਾ ਪਿੰਕੀ, ਚੌਗਿਰਦਾ ਪ੍ਰੇਮੀ ਪ੍ਰਭਾਵ ਭੱਟੀ, ਐਡਵੋਕੇਟ ਖੜ੍ਹਕ ਸਿੰਘ, ਨਿਤਿਨ ਸ਼ਰਮਾ, ਨਵਾਬ ਫੈਸਲ ਖ਼ਾਨ ਬਰੇਲਵੀ, ਜਰਨੈਲ ਸਿੰਘ ਸੰਧੂ, ਠਾਕੁਰ ਕੁਲਵਿੰਦਰ ਸਿੰਘ ...
ਰੂਪਨਗਰ, 8 ਅਗਸਤ (ਸਤਨਾਮ ਸਿੰਘ ਸੱਤੀ)-ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ ਚੱਕਲਾਂ ਵਲੋਂ ਲੋੜਵੰਦ ਲੜਕੀਆਂ ਦੇ ਵਿਆਹ 13 ਨਵੰਬਰ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਾਬਾ ਗਾਜੀ ਦਾਸ ਜੀ ਪਿੰਡ ਰੋਡਮਾਜਰਾ ਚੱਕਲਾਂ ਜ਼ਿਲ੍ਹਾ ਰੂਪਨਗਰ ਵਿਖੇ ਕਰਵਾਏ ਜਾਣਗੇ | ...
ਨੂਰਪੁਰ ਬੇਦੀ, 8 ਅਗਸਤ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸੀਨੀਅਰ ਸਿਟੀਜ਼ਨ ਵੈੱਲਫੇਅਰ ਕੌਂਸਲ ਬਲਾਕ ਨੂਰਪੁਰ ਬੇਦੀ ਵਲੋਂ ਨੂਰਪੁਰ ਬੇਦੀ ਖੇਤਰ ਦੇ ਵੱਖ-ਵੱਖ ਪਿੰਡਾਂ ਦੇ ਜਨਤਕ ਸਥਾਨਾਂ 'ਤੇ ਪੌਦੇ ਲਗਾਏ ਗਏ | ਸਭ ਤੋਂ ਪਹਿਲਾਂ ਪਿੰਡ ਆਜ਼ਮਪੁਰ ਦੇ ਗੁਰਦੁਆਰਾ ਸਿੰਘ ਸਭਾ ...
ਬੇਲਾ, 8 ਜੁਲਾਈ (ਮਨਜੀਤ ਸਿੰਘ ਸੈਣੀ)-ਸਰਕਾਰੀ ਪ੍ਰਾਇਮਰੀ ਸਕੂਲ ਮਹਿਤੋਤ ਵਿਖੇ ਸਮੂਹ ਸਟਾਫ਼, ਵਿਦਿਆਰਥੀਆਂ ਤੇ ਸਕੂਲ ਮੈਨਜਮੈਂਟ ਕਮੇਟੀ ਵਲੋਂ ਤੀਆਂ ਦਾ ਮੇਲਾ ਕਰਵਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਧਿਆਪਕ ਗੁਰਿੰਦਰਪਾਲ ਸਿੰਘ ਖੇੜੀ ਨੇ ਦੱਸਿਆ ਕਿ ...
ਘਨੌਲੀ, 8 ਅਗਸਤ (ਜਸਵੀਰ ਸਿੰਘ ਸੈਣੀ)-ਸ਼ਹੀਦ ਭਗਤ ਸਿੰਘ ਮੈਮੋਰੀਅਲ ਪਬਲਿਕ ਸਕੂਲ ਥਲੀ ਖ਼ੁਰਦ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਮੂਹ ਵਿਦਿਆਰਥਣਾਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਗਿੱਧਾ ਪੇਸ਼ ਕੀਤਾ ਗਿਆ ਤੇ ਪੀਂਘਾਂ ਝੂਟੀਆਂ ਗਈਆਂ | ਇਸ ਦੌਰਾਨ ...
ਮੋਰਿੰਡਾ, 8 ਅਗਸਤ (ਕੰਗ)-ਮੋਰਿੰਡਾ ਪ੍ਰਾਪਰਟੀ ਤੇ ਬਿਲਡਰਜ਼ ਐਸੋਸੀਏਸ਼ਨ ਵਲੋਂ ਪ੍ਰਾਪਰਟੀ ਡੀਲਰ, ਕਲੋਨਾਈਜ਼ਰ, ਵਸੀਕਾ ਨਵੀਸ ਤੇ ਅਸ਼ਟਾਮ ਫਰੋਸ਼ਾਂ ਦੇ ਸਹਿਯੋਗ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਤਹਿਸੀਲ ਦਫ਼ਤਰ ਦੇ ਸਾਹਮਣੇ ਹੜਤਾਲ ਕੀਤੀ ਤੇ ਪੰਜਾਬ ਮਾਲ ਮੰਤਰੀ ...
ਰੂਪਨਗਰ, 8 ਅਗਸਤ (ਸਤਨਾਮ ਸਿੰਘ ਸੱਤੀ)-ਸੇਂਟ ਕਾਰਮਲ ਸਕੂਲ ਵਿਚ ਵਿਦਿਆਰਥੀ ਕੌਂਸਲ ਦਾ ਸਹੰੁ ਚੁੱਕ ਸਮਾਰੋਹ ਕਰਵਾਇਆ ਗਿਆ | ਸਕੂਲ ਦੇ ਕਾਰਜਕਾਰੀ ਪਿ੍ੰਸੀਪਲ ਸ੍ਰੀਮਤੀ ਪੂਜਾ ਜੈਨ ਨੇ 'ਪ੍ਰਣ ਸੇ ਪਰਿਵਰਤਨ' ਪ੍ਰੋਗਰਾਮ ਦਾ ਆਗਾਜ਼ ਕੀਤਾ, ਜਿਸ ਵਿਚ ਉਨ੍ਹਾਂ ਨੇ ਚੁਣੇ ਗਏ ...
ਘਨੌਲੀ, 8 ਅਗਸਤ (ਜਸਵੀਰ ਸਿੰਘ ਸੈਣੀ)-ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦੇ ਮੇਨ ਗੇਟ 'ਤੇ ਸਾਂਝਾ ਮੰਚ ਥਰਮਲ ਕੰਟਰੈਕਟਰ ਵਰਕਰ ਯੂਨੀਅਨ ਵਲੋਂ ਜਸਕਰਨਜੀਤ ਸਿੰਘ ਦੀ ਅਗਵਾਈ ਹੇਠ ਗੇਟ ਰੈਲੀ ਹੋਈ | ਯੂਨੀਅਨ ਵਲੋਂ ਮੰਗਾਂ ਦੀ ਪੂਰਤੀ ਦੇ ਲਈ ਰੋਸ ਵਜੋਂ ਸਰਕਾਰ ਦੇ ...
ਸੰਤੋਖਗੜ੍ਹ, 8 ਅਗਸਤ (ਮਲਕੀਅਤ ਸਿੰਘ)-ਊਨਾ ਸਾਹਿਬ (ਹਿ. ਪ੍ਰ.) ਦੀਆਂ ਸੰਗਤਾਂ ਬਾਬਾ ਪ੍ਰੇਮ ਸਿੰਘ ਭੱਲੜੀ (ਸੇਵਾਦਾਰ ਕਿਲ੍ਹਾ ਅਨੰਦਗੜ੍ਹ (ਸ੍ਰੀ ਅਨੰਦਪੁਰ ਸਾਹਿਬ) ਦੀ ਅਗਵਾਈ ਵਿਚ ਬੀਤੇ ਹਫ਼ਤੇ ਲੰਗਰਾਂ ਵਾਲੇ ਬਾਬਾ ਨਿਧਾਨ ਸਿੰਘ ਜੀ ਦੀ ਬਰਸੀ ਮਨਾਉਣ ਲਈ ਸੱਚਖੰਡ ...
ਨੰਗਲ, 8 ਅਗਸਤ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਮੁਲਾਜ਼ਮ ਜਥੇਬੰਦੀ ਟੈਕਨੀਕਲ ਸਰਵਿਸ ਯੂਨੀਅਨ (ਭੰਗਲ ਗਰੁੱਪ) ਵਲੋਂ ਸਬ ਡਵੀਜ਼ਨ ਨੰਗਲ ਵਿਖੇ ਬਿਜਲੀ ਬਿੱਲ-2022 ਦੀਆਂ ਕਾਪੀਆਂ ਸਾੜ ਕੇ ਸੂਬਾਈ ਫ਼ੈਸਲੇ ਨੂੰ ਲਾਗੂ ਕਰਦਿਆਂ ਵਿਰੋਧ ...
ਨੂਰਪੁਰ ਬੇਦੀ, 8 ਅਗਸਤ (ਵਿੰਦਰ ਪਾਲ ਝਾਂਡੀਆ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਸੁੱਖੇਮਾਜਰਾ ਵਿਖੇ ਚੱਲ ਰਹੇ ਸਰਕਾਰੀ ਕੈਟਲ ਪਾਊਾਡ ਵਿਖੇ ਜਾਂਚ ਦੌਰਾਨ ਕਰੀਬ ਅੱਧਾ ਦਰਜਨ ਤੋਂ ਵੱਧ ਗਾਵਾਂ ਦੇ ਲੰਪੀ ਸਕਿਨ ਰੋਗ ਦੀ ਲਪੇਟ 'ਚ ਆਉਣ ਸਬੰਧੀ ਪਤਾ ਲੱਗਿਆ ਹੈ, ਜਿਸ ਲਈ ...
ਸੁਖਸਾਲ, 8 ਅਗਸਤ (ਧਰਮ ਪਾਲ)-ਪਾਵਰ ਕਾਰਪੋਰੇਸ਼ਨ ਲਿਮਟਿਡ ਸਬ-ਡਵੀਜ਼ਨ ਭਲਾਣ ਵਿਖੇ ਬਿਜਲੀ ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਨੈਸ਼ਨਲ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ 'ਤੇ ਬਿਜਲੀ ਸੋਧ ਬਿੱਲ-2022 ਜੋ ਕਿ ਅੱਜ ਪਾਰਲੀਮੈਂਟ ਵਿਚ ਪੇਸ਼ ਕੀਤਾ ਜਾ ਰਿਹਾ ਹੈ ...
ਭਰਤਗੜ੍ਹ, 8 ਅਗਸਤ (ਜਸਬੀਰ ਸਿੰਘ ਬਾਵਾ)-ਭਰਤਗੜ੍ਹ 'ਚ ਸਹਿਯੋਗ ਮਹਿਲਾ ਮੰਡਲ ਵਲੋਂ ਕਰਵਾਏ ਵਿਸ਼ੇਸ਼ ਪ੍ਰੋਗਰਾਮ 'ਤੀਆਂ ਤੀਜ ਦੀਆਂ' ਦੌਰਾਨ ਕੁੜੀਆਂ, ਮਹਿਲਾਵਾਂ ਨੇ ਰਲ-ਮਿਲ ਕੇ ਪੰਜਾਬੀ ਸਭਿਆਚਾਰ, ਮਾਂ-ਬੋਲੀ ਤੇ ਪੰਜਾਬੀ ਵਿਰਸੇ ਨੂੰ ਸਮਰਪਿਤ ਗੀਤਾਂ ਦੀ ...
ਸ੍ਰੀ ਅਨੰਦਪੁਰ ਸਾਹਿਬ, 8 ਅਗਸਤ (ਜੇ.ਐਸ. ਨਿੱਕੂਵਾਲ)-ਸਥਾਨਕ ਐੱਸ. ਜੀ. ਐੱਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ 'ਚ ਵਿਦਿਆਰਥੀਆਂ ਦੇ ਹੁਨਰ ਟੋਹ ਮੁਕਾਬਲੇ ਕਰਵਾਏ ਗਏ | ਇਸ ਸਬੰਧੀ ਪਿ੍ੰਸੀਪਲ ਸੁਖਪਾਲ ਕੌਰ ਵਾਲੀਆ ਨੇ ਦੱਸਿਆ ਕਿ ਪ੍ਰਾਇਮਰੀ ਵਿੰਗ ਤੋਂ ਲੈ ਕੇ ...
ਸ੍ਰੀ ਚਮਕੌਰ ਸਾਹਿਬ, 8 ਅਗਸਤ (ਜਗਮੋਹਣ ਸਿੰਘ ਨਾਰੰਗ)-ਨੰਬਰਦਾਰ ਯੂਨੀਅਨ ਤਹਿਸੀਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਜਟਾਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਯੂਨੀਅਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX