ਤਾਜਾ ਖ਼ਬਰਾਂ


ਇੰਗਲੈਂਡ ਹੱਥੋਂ ਆਪਣੇ ਘਰੇਲੂ ਮੈਦਾਨ 'ਤੇ ਟੀ-20 ਲੜੀ ਹਾਰਿਆ ਪਾਕਿਸਤਾਨ
. . .  1 minute ago
ਲਾਹੌਰ, 3 ਅਕਤੂਬਰ - ਇੰਗਲੈਂਡ ਨੇ 7ਵੇਂ ਅਤੇ ਆਖ਼ਰੀ ਟੀ-20 ਮੈਚ ਵਿਚ ਪਾਕਿਸਤਾਨ ਨੂੰ ਉਸ ਦੇ ਘਰੇਲੂ ਮੈਦਾਨ 'ਤੇ 67 ਦੌੜਾਂ ਨਾਲ ਹਰਾ ਲੇ ਲੜੀ ਉੱਪਰ 4-3 ਨਾਲ ਕਬਜ਼ਾ ਕਰ ਲਿਆ।ਗੱਦਾਫੀ ਸਟੇਡੀਅਮ 'ਚ ਹੋਏ ਇਸ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲ 'ਤੇ ਇੰਗਲੈਂਡ ਨੇ ਨਿਰਧਾਰਿਤ 20 ਓਵਰਾਂ 'ਚ 3 ਵਿਕਟਾਂ ਦੇ ਨੁਕਸਾਨ 'ਤੇ 209 ਦੌੜਾਂ...
ਕਿਸਾਨਾਂ ਅੱਜ ਕਰਨਗੇ ਰੇਲਾਂ ਦਾ ਚੱਕਾ ਜਾਮ
. . .  18 minutes ago
ਅੰਮ੍ਰਿਤਸਰ, 3 ਅਕਤੂਬਰ - ਲਖੀਮਪੁਰ ਘਟਨਾ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਅਜੇ ਮਿਸ਼ਰਾ 'ਤੇ ਇਸ ਘਟਨਾ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਦਰਜ ਹੋਏ ਮਾਮਲੇ 'ਚ ਗ੍ਰਿਫ਼ਤਾਰੀ ਕਰਵਾਉਣ ਲਈ ਕਿਸਾਨਾਂ ਵਲੋਂ ਪੰਜਾਬ 'ਚ 17 ਵੱਖ-ਵੱਖ ਥਾਵਾਂ 'ਤੇ ਅੱਜ ਰੇਲ ਰੋਕੋ ਅੰਦੋਲਨ...
⭐ਮਾਣਕ - ਮੋਤੀ⭐
. . .  31 minutes ago
⭐ਮਾਣਕ - ਮੋਤੀ⭐
ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨ ਨੇ ਟੋਰਾਂਟੋ ਵਿਚ ਭਗਵਦ ਗੀਤਾ ਪਾਰਕ ਦੀ ਭੰਨਤੋੜ ਨੂੰ "ਨਫ਼ਰਤ ਅਪਰਾਧ" ਕਰਾਰ ਦਿੱਤਾ, ਜਾਂਚ ਦੀ ਕੀਤੀ ਮੰਗ
. . .  1 day ago
ਭਾਰਤ ਨੇ ਦੂਜੇ ਟੀ-20 ਚ 16 ਦੌੜਾਂ ਨਾਲ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਭਾਰਤ, ਨਿਊਜ਼ੀਲੈਂਡ ਨੇਵੀ ਨੇ ਵ੍ਹਾਈਟ ਸ਼ਿਪਿੰਗ ਇਨਫਰਮੇਸ਼ਨ ਐਕਸਚੇਂਜ ਸਮਝੌਤੇ 'ਤੇ ਕੀਤੇ ਹਸਤਾਖ਼ਰ
. . .  1 day ago
ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਦੋ ਧੜਿਆਂ ਵਿਚਾਲੇ ਜ਼ਬਰਦਸਤ ਲੜਾਈ ਕਾਰਨ ਸਥਿਤੀ ਤਣਾਅਪੂਰਨ ਬਣੀ
. . .  1 day ago
ਲੁਧਿਆਣਾ ,2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ ) -ਸਥਾਨਕ ਸੰਗਲਾ ਸ਼ਿਵਾਲਾ ਮੰਦਿਰ ਵਿਚ ਅੱਜ ਦੇਰ ਸ਼ਾਮ ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਹਿੰਦੂ ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20 - ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
3- ਜੰਮੂ ਅਤੇ ਕਸ਼ਮੀਰ : ਪੁਲਵਾਮਾ ਵਿਚ ਐਸ.ਪੀ.ਓ. ਜਾਵੇਦ ਅਹਿਮਦ ਡਾਰ ਨੂੰ ਅੰਤਿਮ ਸ਼ਰਧਾਂਜਲੀ ਭੇਟ
. . .  1 day ago
ਦਿੱਲੀ : ਚੋਣ ਲੜਨ ਦਾ ਕੋਈ ਇਰਾਦਾ ਨਹੀਂ ਹੈ -ਅਦਾਕਾਰਾ ਕੰਗਨਾ ਰਣੌਤ
. . .  1 day ago
3 ਅਕਤੂਬਰ ਨੂੰਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦਾ 17 ਜਗ੍ਹਾ ਰੇਲ ਚੱਕਾ ਜਾਮ
. . .  1 day ago
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
. . .  1 day ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
ਤਿੰਨ ਮੋਟਰਸਾਈਕਲ ਸਵਾਰਾਂ ਨੇ ਮੈਡੀਕੋਜ ਦੀ ਦੁਕਾਨ ਤੋਂ ਲੈਪਟੋਪ, ਮੋਬਾਈਲ ਤੇ ਨਗਦੀ ਲੁੱਟੀ
. . .  1 day ago
ਜੈਤੋ, 2 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਤਿੰਨ ਮੋਟਰਸਾਈਕਲ ਸਵਾਰਾਂ ਵਲੋਂ ਰਾਮਦਾਸ ਮੈਡੀਕੋਜ ਦੀ ਦੁਕਾਨ ਤੋਂ ਇਕ ਲੈਪਟੋਪ, ਮੋਬਾਈਲ ਤੇ ਨਗਦੀ ਲੁੱਟ ਕੇ ਲੈ ਜਾਣ ਦਾ ਪਤਾ ਲੱਗਿਆ ਹੈ। ਰਾਮਦਾਸ ਮੈਡੀਕੋਜ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਸਾਕਾ ਪੰਜਾ ਸਾਹਿਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 2ਅਕਤੂਬਰ (ਨਿੱਕੂਵਾਲ)- ਸਾਕਾ ਪੰਜਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦੀਵਾਨ ਹਾਲ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ...
ਪੰਜਾਬ 'ਚ ਕਰੀਬ 50 ਲੱਖ ਘਰਾਂ ਨੂੰ ਸਤੰਬਰ ਮਹੀਨੇ ਦਾ ਜ਼ੀਰੋ ਬਿਜਲੀ ਬਿੱਲ ਆਇਆ: ਭਗਵੰਤ ਮਾਨ
. . .  1 day ago
ਅਹਿਮਦਾਬਾਦ, 2 ਅਕਤੂਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹੀਂ ਦਿਨੀਂ ਗੁਜਰਾਤ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਕੇਵਲ 6 ਮਹੀਨੇ ਪਹਿਲਾਂ ਸਾਡੀ ਸਰਕਾਰ ਬਣੀ ਅਤੇ ਅਸੀਂ ਆਪਣਾ ਵਾਅਦਾ ਪੂਰਾ...
ਪੋਪ ਫਰਾਂਸਿਸ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਕੀਤੀ ਅਪੀਲ
. . .  1 day ago
ਨਵੀਂ ਦਿੱਲੀ, ਪੋਪ ਫਰਾਂਸਿਸ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਅਪੀਲ ਕੀਤੀ ਹੈ।
ਝੋਨੇ ਦੀ ਖ਼ਰੀਦ ਅਤੇ ਢੋਆ-ਢੁਆਈ 'ਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀ ਕੀਤੀ ਜਾਵੇਗੀ: ਗੋਲਡੀ ਕੰਬੋਜ
. . .  1 day ago
ਮੰਡੀ ਘੁਬਾਇਆ, 2 ਅਕਤੂਬਰ (ਅਮਨ ਬਵੇਜਾ)- ਫੋਕਲ ਪੁਆਇੰਟ ਮੰਡੀ ਘੁਬਾਇਆ 'ਚ ਝੋਨੇ ਦੀ ਆਮਦ ਸ਼ੁਰੂ ਹੋਣ ਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ ਅਤੇ ਇਸ ਦੌਰਾਨ ਐੱਸ.ਡੀ.ਐੱਮ. ਰਵਿੰਦਰ ਸਿੰਘ ਅਰੋੜਾ...
ਸੀ.ਆਈ.ਏ. ਸਟਾਫ਼ ਮਾਨਸਾ ਦੇ ਇੰਚਾਰਜ ਖ਼ਿਲਾਫ਼ ਮੁਕੱਦਮਾ ਦਰਜ, ਕੀਤਾ ਬਰਖ਼ਾਸਤ
. . .  1 day ago
ਚੰਡੀਗੜ੍ਹ, 2 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਪੁਲਿਸ ਦੀ ਹਿਰਾਸਤ 'ਚੋਂ ਗੈਂਗਸਟਰ ਦੀਪਕ ਟੀਨੂੰ ਦੇ ਫ਼ਰਾਰ ਹੋਣ ਦੇ ਮਾਮਲੇ 'ਚ ਡੀ.ਜੀ.ਪੀ. ਗੌਰਵ ਯਾਦਵ ਨੇ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਇਸ ਮਾਮਲੇ 'ਚ ਦੋਸ਼ੀ ਪੁਲਿਸ...
ਜੰਮੂ-ਕਸ਼ਮੀਰ: ਪੁਲਵਾਮਾ 'ਚ ਹੋਇਆ ਅੱਤਵਾਦੀ ਹਮਲਾ, ਇਕ ਪੁਲਿਸ ਕਰਮਚਾਰੀ ਦੀ ਮੌਤ
. . .  1 day ago
ਸ਼੍ਰੀਨਗਰ, 2 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਨੇ ਸੀ.ਆਰ.ਪੀ.ਐੱਫ. ਅਤੇ ਪੁਲਿਸ ਦੀ ਸਾਂਝੀ ਪਾਰਟੀ 'ਤੇ ਗੋਲੀਬਾਰੀ ਕੀਤੀ, ਜਿਸ 'ਚ ਇਕ ਪੁਲਿਸ ਜਵਾਨ ਦੀ ਮੌਤ ਹੋ ਗਈ ਜਦਕਿ ਇਕ ਸੀ.ਆਰ.ਪੀ.ਐੱਫ. ਦਾ ਜਵਾਨ...
ਰਿਸ਼ੀ ਵਿਹਾਰ 'ਚ ਹੋਈ ਲੁੱਟ ਖੋਹ ਦੀ ਸੁਲਝੀ ਗੁੱਥੀ, ਘਰ 'ਚ ਕੰਮ ਕਰਦੇ ਤਰਖਾਣ ਨੇ ਹੀ ਕਰਵਾਈ ਸੀ ਲੁੱਟ
. . .  1 day ago
ਅੰਮ੍ਰਿਤਸਰ, 2 ਅਕਤੂਬਰ (ਰੇਸ਼ਮ ਸਿੰਘ)-ਸਥਾਨਕ ਮਜੀਠਾ ਰੋਡ ਦੇ ਇਲਾਕੇ ਰਿਸ਼ੀ ਵਿਹਾਰ ਵਿਖੇ ਲੁੱਟ ਖੋਹ ਦੀ ਗੁੱਥੀ ਸੁਲਝ ਗਈ ਹੈ। ਇਸ ਮਾਮਲੇ 'ਚ ਕੰਮ ਕਰਦੇ ਤਰਖਾਣ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਕੋਲੋਂ ਲੁੱਟ ਦਾ ਮਾਲ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਮੰਤਰੀ ਈ.ਟੀ.ਓ. ਦੇ ਦਫ਼ਤਰ ਦੇ ਬਾਹਰ ਦਿੱਤਾ ਰੋਸ ਧਰਨਾ
. . .  1 day ago
ਜੰਡਿਆਲਾ ਗੁਰੂ, 2 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਬਲਾਕ ਤਰਸਿੱਕਾ ਵਲੋਂ ਜਨਰਲ ਸਕੱਤਰ ਦਲਜਿੰਦਰ ਕੌਰ ਉਦੋਨੰਗਲ ਦੀ ਅਗਵਾਈ ਹੇਠ ਆਂਗਣਵਾੜੀ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਧਰਮਕੋਟ (ਮੋਗਾ) ਦਾਣਾ ਮੰਡੀ ਦਾ ਕੀਤਾ ਗਿਆ ਦੌਰਾ
. . .  1 day ago
ਮੋਗਾ, 2 ਅਕਤੂਬਰ-ਅੱਜ ਦੁਪਿਹਾਰ ਵੇਲੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੋਗਾ ਜ਼ਿਲ੍ਹੇ ਦੀ ਧਰਮਕੋਟ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ।
ਮੋਟਰਸਾਈਕਲ ਖੋਹ ਕੇ ਭੱਜ ਰਹੇ ਲੁਟੇਰਿਆਂ ਵਲੋਂ ਚਲਾਈ ਗੋਲੀ ਨਾਲ ਇਕ ਜ਼ਖ਼ਮੀ
. . .  1 day ago
ਅਜਨਾਲਾ, 2 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਦੇਰ ਰਾਤ ਪਿੰਡ ਸਾਰੰਗਦੇਵ ਨੇੜਿਓਂ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਰਹੇ ਲੁਟੇਰਿਆਂ ਵਲੋਂ ਗੋਲੀ ਚਲਾਉਣ ਨਾਲ ਸਰਹੱਦੀ ਪਿੰਡ ਬਲੜਵਾਲ ਆਬਾਦੀ ਹਰਨਾਮ ਸਿੰਘ ਦਾ ਰਹਿਣ...
ਸਾਢੇ ਪੰਜ ਕਿੱਲੋ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 2 ਅਕਤੂਬਰ (ਰੇਸ਼ਮ ਸਿੰਘ)- ਪੁਲਿਸ ਵਲੋਂ ਸਾਢੇ ਪੰਜ ਕਿਲੋਗ੍ਰਾਮ ਹੈਰੋਇਨ ਸਮੇਤ ਇਕ ਤਸਕਰ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ। ਐੱਸ.ਟੀ.ਐੱਫ. ਵਲੋਂ ਇਸ ਦਾ ਖ਼ੁਲਾਸਾ ਪ੍ਰੈੱਸ ਕਾਨਫ਼ਰੰਸ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਮੈਂ ਕੰਮਾਂ ਨਾਲ ਹੀ ਆਪਣੇ-ਆਪ ਨੂੰ ਬਹੁਗਿਣਤੀ ਵਾਲਾ ਕੀਤਾ ਹੈ। -ਨੈਪੋਲੀਅਨ ਬੋਨਾਪਾਰਟ

ਪਟਿਆਲਾ

ਨਾਭਾ-ਭਵਾਨੀਗੜ੍ਹ ਰੋਡ 'ਤੇ ਪੁਲ ਦੇ ਦੋਵੇਂ ਪਾਸੇ ਰੋਜ਼ਾਨਾ ਵਾਪਰ ਰਹੇ ਹਾਦਸਿਆਂ ਤੋਂ ਦੁਖੀ ਲੋਕਾਂ ਨੇ ਕੀਤਾ ਚੱਕਾ ਜਾਮ

ਨਾਭਾ, 8 ਅਗਸਤ (ਅਮਨਦੀਪ ਸਿੰਘ ਲਵਲੀ)-ਪਿਛਲੇ ਤਕਰੀਬਨ 2 ਸਾਲਾਂ ਤੋਂ ਨਾਭਾ-ਭਵਾਨੀਗੜ੍ਹ ਮੁੱਖ ਰੋਡ ਉਪਰ ਬਣੇ ਪੁਲ ਦੀ ਸਾਰ ਸੰਬੰਧਤ ਮਹਿਕਮੇ ਵਲੋਂ ਨਹੀਂ ਲਈ ਗਈ ਜਿਸ ਕਾਰਨ ਲਗਾਤਾਰ ਹਾਦਸੇ ਵਾਪਰ ਰਹੇ ਹਨ ਅਤੇ ਪਿਛਲੇ ਦਿਨੀਂ ਇਕ ਔਰਤ ਦੀ ਖੱਡੇ ਵਿਚ ਸਕੂਟਰੀ ਡਿੱਗਣ ਕਾਰਨ ਮੌਤ ਹੋ ਗਈ ਸੀ | ਲਗਾਤਾਰ ਵਾਪਰ ਰਹੀਆਂ ਘਟਨਾਵਾਂ ਨੂੰ ਦੇਖਦਿਆਂ ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਦੀ ਅਗਵਾਈ ਹੇਠ ਪੀ. ਡਬਲਿਊ. ਡੀ. ਮਹਿਕਮੇ ਖਿਲਾਫ ਪੁਲ ਕੋਲ ਰੋਸ ਧਰਨਾ ਲਗਾ ਚੱਕਾ ਜਾਮ ਕੀਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਸਹੋਲੀ ਨੇ ਕਿਹਾ ਕਿ ਹਲਕਾ ਨਾਭਾ ਵਿਖੇ ਸਰਕਲ ਰੋਡ ਅਤੇ ਫਲਾਈਓਵਰ ਦੀਆਂ ਸੜਕਾਂ ਦਾ ਬਹੁਤ ਬੁਰਾ ਹਾਲ ਹੈ | ਉਨ੍ਹਾਂ ਕਿਹਾ ਸੰਬੰਧਤ ਪੀ.ਡਬਲਿਊ.ਡੀ. ਮਹਿਕਮੇ ਦੇ ਉੱਚ ਆਗੂ ਅਤੇ ਮੁਲਾਜ਼ਮ ਕਿਸੇ ਦੀ ਕੋਈ ਗੱਲ ਨਹੀਂ ਸੁਣਦੇ, ਸਮੁੱਚੇ ਹਲਕੇ ਵਿੱਚ ਸੜਕਾਂ ਦਾ ਅਤੇ ਪੀਡਬਲਿਊਡੀ ਮਹਿਕਮੇ ਨਾਲ ਸਬੰਧਿਤ ਕੰਮਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ | ਮਹਿਕਮੇ ਦੇ ਉੱਚ ਆਗੂ ਆਪਣੀ ਮਨ ਮਰਜ਼ੀਆਂ ਘਰ ਏ.ਸੀ. ਕਮਰਿਆਂ ਵਿਚ ਬੈਠ ਸਮਾਂ ਲੰਘਾ ਤਨਖਾਹਾਂ ਲੈ ਰਹੇ ਨੇ, ਆਉਣ ਜਾਣ ਵਾਲੇ ਮੁਸਾਫਰਾਂ ਨੂੰ ਬਹੁਤ ਜ਼ਿਆਦਾ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਨਾਭਾ ਬੋੜਾ ਗੇਟ ਤੋਂ ਸੰਗਰੂਰ ਜਾਣ ਵਾਲੇ ਫੁਲਾਈ ਓਵਰ ਜਿਸ ਨੂੰ ਖੂਨੀ ਫਲਾਈ ਓਵਰ ਦੇ ਨਾਮ ਨਾਲ ਜਾਣਿਆ ਜਾਂਦਾ ਹੈ, ਉੱਥੇ ਆਏ ਦਿਨ ਸੜਕ ਹਾਦਸੇ ਵਾਪਰ ਰਹੇ ਹਨ ਪਰ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ | ਪਰਮਜੀਤ ਸਿੰਘ ਸਹੋਲੀ ਨੇ ਕਿਹਾ ਕਿ ਬੀਤੀ ਦਿਨੀਂ ਪੀ.ਡਬਲਿਊ.ਡੀ ਦੀ ਨਾਲਾਇਕੀ ਕਾਰਨ ਫਲਾਈ ਓਵਰ ਦੇ ਉੱਪਰ ਵੱਡਾ ਹਾਦਸਾ ਉਦੋਂ ਵਾਪਰ ਗਿਆ ਜਦੋਂ ਮਾਂ-ਧੀ ਰਿਸ਼ਤੇਦਾਰੀ ਵਿਚ ਬਿਮਾਰ ਮਾਤਾ ਦਾ ਪਤਾ ਲੈ ਕੇ ਵਾਪਸ ਪਰਤ ਰਹੀਆਂ ਸਨ ਤਾਂ ਤੇਜ਼ ਰਫ਼ਤਾਰ ਟਰੱਕ ਨੇ ਐਕਟਿਵਾ ਸਵਾਰ ਮਾਂ ਧੀ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਮਾਂ ਟਰੱਕ ਦੇ ਟਾਇਰ ਦੇ ਨੀਚੇ ਆ ਗਈ | ਜਿਸ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਉਸ ਦੀ ਨੌਜਵਾਨ ਬੱਚੀ ਗੰਭੀਰ ਜ਼ਖਮੀ ਹੋ ਗਈ | ਉਨ੍ਹਾਂ ਕਿਹਾ ਕਿ ਇਸ ਸੜਕ ਦੇ ਉੱਪਰ ਬਹੁਤ ਵੱਡੇ ਵੱਡੇ ਖੱਡੇ ਹਨ ਅਤੇ ਰੋਜ਼ ਹੀ ਮੌਤ ਨੂੰ ਸੱਦਾ ਦੇ ਰਹੇ ਹਨ ਪਰ ਸੂਬਾ ਸਰਕਾਰ ਦਾ ਇਸ ਵੱਲ ਕੋਈ ਧਿਆਨ ਨਹੀਂ ਹੈ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਨਾ ਮਹਿਕਮੇ ਦੇ ਖ਼ਿਲਾਫ਼ ਕੋਈ ਕਾਰਵਾਈ ਕੀਤੀ ਅਤੇ ਨਾ ਹੀ ਪਰਿਵਾਰ ਨੂੰ ਕੋਈ ਮੁਆਵਜ਼ਾ ਦੇਣ ਦੀ ਗੱਲ ਕੀਤੀ | ਉਨ੍ਹਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਇਹ ਰੋਸ ਧਰਨਾ ਲਗਾਤਾਰ ਜਾਰੀ ਰਹੇਗਾ | ਉਨ੍ਹਾਂ ਇਸ ਸਬੰਧੀ ਪੀ ਡਬਲਿਊ ਡੀ ਮਹਿਕਮੇ ਦੇ ਉੱਚ ਅਧਿਕਾਰੀਆਂ ਤੇ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਵੀ ਦਿੱਤਾ | ਇਸ ਮੌਕੇ ਹਰਬੰਸ ਸਿੰਘ ਖੱਟੜਾ, ਸੁਰਜੀਤ ਸਿੰਘ ਬਾਬਰਪੁਰ, ਬਿੰਦਾ ਵਿਰਕ, ਤੇਜਾ ਸਿੰਘ, ਹਰਬੰਸ ਸਿੰਘ, ਗੁਰਜੀਤ ਬਿਨਾਹੇੜੀ, ਬੰਤ ਸਿੰਘ, ਰਣਜੀਤ ਸਿੰਘ ਬਿੱਲੂ, ਬਾਬਾ ਬੂਟਾ ਸਿੰਘ ਕੱਲਰ ਭੈਣੀ, ਮਲਕੀਤ ਸਿੰਘ ਕੱਲਰ ਭੈਣੀ ਵਿੱਕੀ ਨੌਹਰਾ, ਹੈਪੀ ਸੁੱਖੇਵਾਲ, ਅਵਤਾਰ ਸਿੰਘ, ਕੁਲਵਿੰਦਰ ਸਿੰਘ ਬਿਨਾਹੇੜੀ, ਕੁਲਵੰਤ ਸਿੰਘ ਹਿਆਣਾ, ਲਾਲ ਚੰਦ ਅਜਨੋਦਾ, ਜਰਨੈਲ ਸਿੰਘ, ਮਿਲਖੀ ਰਾਮ, ਜਰਨੈਲ ਸਿੰਘ ਕਲਰਭੈਣੀ, ਅਜਮੇਰ ਸਿੰਘ, ਮਾਸਟਰ ਸਿਤਾਰ ਮੁਹੰਮਦ, ਹਰਦੀਪ ਸਿੰਘ, ਰਮਜਾਨ ਖਾ, ਦੀਪਾ ਆਦਿ ਹਾਜਰ ਸਨ |

ਵਿਧਾਇਕ ਕੋਹਲੀ ਤੇ ਡਿਪਟੀ ਕਮਿਸ਼ਨਰ ਵਲੋਂ ਡਾਇਰੀਆ ਪ੍ਰਭਾਵਿਤ ਕਾਲੋਨੀ ਦਾ ਦੌਰਾ

ਪਟਿਆਲਾ, 8 ਅਗਸਤ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਇੱਥੇ ਡਾਇਰੀਆ ਪ੍ਰਭਾਵਿਤ ਮਹਿੰਦਰਾ ਕਲੋਨੀ ਦਾ ਦੌਰਾ ਕਰਕੇ ਸਥਾਨਕ ਨਿਵਾਸੀਆਂ ਨਾਲ ਗੱਲਬਾਤ ਕਰਕੇ ਅਸਲ ਸਥਿਤੀ ਦਾ ਮੁਆਇਨਾ ...

ਪੂਰੀ ਖ਼ਬਰ »

ਕੁਦਰਤੀ ਖੇਤੀ ਕਰਨ ਵਾਲੇ ਕਿਸਾਨਾਂ ਦਾ ਵਿਧਾਨ ਸਭਾ 'ਚ ਸਨਮਾਨ ਕੀਤਾ ਜਾਵੇਗਾ-ਕੁਲਤਾਰ ਸਿੰਘ ਸੰਧਵਾਂ

ਪਟਿਆਲਾ, 8 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪੰਜਾਬੀ ਯੂਨੀਵਰਸਿਟੀ ਵਿਖੇ ਖੇਤੀ ਵਿਰਾਸਤ ਮਿਸ਼ਨ ਅਤੇ ਕੇ.ਕੇ. ਬਿਰਲਾ ...

ਪੂਰੀ ਖ਼ਬਰ »

900 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਨਾਭਾ, 8 ਅਗਸਤ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ ਦੇ ਸਹਾਇਕ ਥਾਣੇਦਾਰ ਹਰਿੰਦਰ ਸਿੰਘ ਨੇ ਹਰਨੀਤ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਪਿੰਡ ਅਚਰਾਲਾ ਖ਼ੁਰਦ ਥਾਣਾ ਸਦਰ ਸਮਾਣਾ ਨੂੰ 900 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ | ਪੁਲਿਸ ਅਨੁਸਾਰ ਥਾਣਾ ਸਦਰ ਦੇ ਸਹਾਇਕ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਅੱਜ 32 ਕੋਵਿਡ ਪਾਜ਼ੀਟਿਵ ਕੇਸ ਹੋਏ ਰਿਪੋਰਟ

ਪਟਿਆਲਾ, 8 ਅਗਸਤ (ਮਨਦੀਪ ਸਿੰਘ ਖਰੌੜ)-ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਅੱਜ ਜ਼ਿਲ੍ਹੇ 'ਚ ਪ੍ਰਾਪਤ 188 ਕੋਵਿਡ ਰਿਪੋਰਟਾਂ ਵਿਚੋਂ 32 ਕੋਵਿਡ ਪਾਜ਼ੀਟਿਵ ਕੇਸ ਰਿਪੋਰਟ ਹੋਏ ਹਨ | ਜਿਹਨਾਂ 'ਚੋਂ 24 ਪਟਿਆਲਾ ਸ਼ਹਿਰ, 1 ਰਾਜਪੁਰਾ, 5 ਕੌਲੀ, 1 ਕਾਲੋਮਾਜਰਾ ਅਤੇ 1 ...

ਪੂਰੀ ਖ਼ਬਰ »

ਸੋਨੇ-ਚਾਂਦੀ ਦੇ ਗਹਿਣੇ, ਘੜੀਆਂ ਅਤੇ ਨਕਦੀ ਸਮੇਤ ਦੋ ਕਾਬੂ

ਰਾਜਪੁਰਾ, 8 ਅਗਸਤ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਸੋਨੇ-ਚਾਂਦੀ ਦੇ ਗਹਿਣੇ, ਘੜੀਆਂ, ਨਗਦੀ ਅਤੇ ਹੋਰ ਸਮਾਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਸੁਰਿੰਦਰ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਗਈ ਨਾਅਰੇਬਾਜ਼ੀ

ਨਾਭਾ, 8 ਅਗਸਤ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੇ ਤਹਿਸੀਲ ਕੰਪਲੈਕਸ ਦੇ ਅੰਦਰ ਅਤੇ ਬਾਹਰ ਮੌਜੂਦਾ ਸਰਕਾਰ ਖ਼ਿਲਾਫ਼ ਪ੍ਰਾਪਰਟੀ ਐਡਵਾਈਜ਼ਰ ਐਸੋਸੀਏਸ਼ਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਰਾਣਾ ਦੀ ਅਗਵਾਈ 'ਚ ਕਲੋਨਾਈਜ਼ਰ ਐਸੋਸੀਏਸ਼ਨ ਦੇ ਆਗੂਆਂ ਵਸੀਕਾ ਨਵੀਸ, ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਵਿਖੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਕੌਮੀ ਝੰਡਾ ਲਹਿਰਾਉਣਗੇ-ਡੀ. ਸੀ.

ਪਟਿਆਲਾ, 8 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਅੱਜ ਰਾਜਾ ਭਿਲੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਾਡ ਵਿਖੇ ਵੱਖ-ਵੱਖ ਵਿਭਾਗਾਂ ...

ਪੂਰੀ ਖ਼ਬਰ »

ਧਮੌਲੀ ਰੋਡ 'ਚ ਪਏ ਡੂੰਘੇ ਟੋਇਆਂ ਤੋਂ ਪ੍ਰੇਸ਼ਾਨ ਲੋਕਾਂ ਕੀਤੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਰਾਜਪੁਰਾ, 8 ਅਗਸਤ (ਜੀ.ਪੀ. ਸਿੰਘ)-ਕਰੀਬ 30 ਪਿੰਡਾਂ ਅਤੇ 5 ਵੱਡੇ ਸਕੂਲਾਂ ਨੂੰ ਸ਼ਹਿਰ ਤੋਂ ਜਾਣ ਵਾਲੀ ਕਰੀਬ ਬਾਜਵਾ ਨਿਵਾਸ ਤੋਂ ਲੈ ਕੇ ਰੇਲਵੇ ਫਾਟਕ ਤਕ ਵਾਲੀ ਧਮੌਲੀ ਰੋਡ ਦੀ ਇੰਨੀ ਖ਼ਸਤਾ ਹਾਲਤ ਹੋ ਚੁੱਕੀ ਹੈ ਤੇ ਇੰਨੇ ਡੰੂਘੇ ਟੋਏ ਹਨ ਕਿ ਵਾਹਨ ਚਾਲਕ ਅਤੇ ਪੈਦਲ ...

ਪੂਰੀ ਖ਼ਬਰ »

ਪਸ਼ੂਆਂ 'ਚ ਫੈਲੀ ਲੰਪੀ ਸਕਿਨ ਬਿਮਾਰੀ 'ਤੇ ਕਾਬੂ ਪਾਉਣ ਲਈ ਜ਼ਿਲ੍ਹੇ 'ਚ 44 ਟੀਮਾਂ ਕਾਰਜਸ਼ੀਲ : ਡਿਪਟੀ ਕਮਿਸ਼ਨਰ

ਪਟਿਆਲਾ, 8 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਪਸ਼ੂਆਂ 'ਚ ਫੈਲ ਰਹੀ ਲੰਪੀ ਸਕਿਨ ਬਿਮਾਰੀ 'ਤੇ ਕਾਬੂ ਪਾਉਣ ਲਈ ਪਟਿਆਲਾ ਜ਼ਿਲ੍ਹੇ 'ਚ ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਅਫ਼ਸਰਾਂ ਦੀ ਅਗਵਾਈ 'ਚ 44 ਟੀਮਾਂ ਕਾਰਜਸ਼ੀਲ ਹਨ ਜੋ ਪਿੰਡਾਂ ਦਾ ਦੌਰਾ ਕਰਕੇ ਪਸ਼ੂ ਪਾਲਕਾਂ ਨੂੰ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਅਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੂੰ ਆਜ਼ਾਦੀ ਘੁਲਾਟੀਆਂ ਦੀ ਜਥੇਬੰਦੀ ਨੇ ਦਿੱਤਾ ਮੰਗ ਪੱਤਰ

ਪਟਿਆਲਾ, 8 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਦੇਸ਼ ਦੀ ਆਜ਼ਾਦੀ ਸਮੇਂ ਅਹਿਮ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਮੇਂ ਦੀਆਂ ਸਰਕਾਰਾਂ ਵਲੋਂ ਅਣਗੌਲਿਆ ਕੀਤਾ ਜਾਂਦਾ ਰਿਹਾ ਹੈ | ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਵੀ ...

ਪੂਰੀ ਖ਼ਬਰ »

ਬਿਜਲੀ ਬਿੱਲ 2020 ਦੇ ਵਿਰੋਧ 'ਚ ਬਿਜਲੀ ਕਾਮਿਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਰਾਜਪੁਰਾ, 8 ਅਗਸਤ (ਜੀ.ਪੀ. ਸਿੰਘ)-ਅੱਜ ਸਾਂਝੇ ਫੋਰਮ ਪੰਜਾਬ ਕਮੇਟੀ ਦੇ ਸੱਦੇ 'ਤੇ ਬਿਜਲੀ ਨਿਗਮ ਦੇ ਰਾਜਪੁਰਾ ਡਵੀਜ਼ਨ ਵਿਖੇ ਕਨਵੀਨਰ ਨਾਜ਼ਰ ਸਿੰਘ ਅਤੇ ਕਨਵੀਨਰ ਸੁਖਦੇਵ ਸਿੰਘ ਅਤੇ ਪ੍ਰਧਾਨ ਸਰਕਲ ਪਟਿਆਲਾ ਰਜਿੰਦਰ ਸਿੰਘ ਦੀ ਸਾਂਝੀ ਅਗਵਾਈ 'ਚ ਰੈਲੀ ਕੀਤੀ ਗਈ ਤੇ ...

ਪੂਰੀ ਖ਼ਬਰ »

ਪਾਰਟੀ ਪ੍ਰਧਾਨ ਕਾਰਨ ਅਕਾਲੀ ਦਲ ਦਾ ਭਵਿੱਖ ਹਨੇਰੇ 'ਚ-ਜਥੇਦਾਰ ਕੋਟਲਾ

ਦੇਵੀਗੜ੍ਹ, 8 ਅਗਸਤ (ਰਾਜਿੰਦਰ ਸਿੰਘ ਮੌਜੀ)-ਬੀਤੇ ਦਿਨੀਂ ਸ਼ੋ੍ਰਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਵਾਲੇ ਟਕਸਾਲੀ ਅਕਾਲੀ ਆਗੂ ਅਤੇ ਸਰਕਲ ਪ੍ਰਧਾਨ ਜਥੇਦਾਰ ਤਰਸੇਮ ਸਿੰਘ ਕੋਟਲਾ ਨੇ ਪਾਰਟੀ ਦੀ ਮੌਜੂਦਾ ਹਾਲਤ ਲਈ ਪਾਰਟੀ ਪ੍ਰਧਾਨ ਸੁਖਬੀਰ ...

ਪੂਰੀ ਖ਼ਬਰ »

ਧੀ ਨੇ ਦੁਨੀਆਂ 'ਚ ਆਪਣੇ ਬਾਬਲ ਦਾ ਸਿਰ ਉੱਚਾ ਕਰ ਆਪਣਾ ਫ਼ਰਜ਼ ਵਧੀਆ ਢੰਗ ਨਾਲ ਨਿਭਾਇਆ-ਕਬੀਰ ਦਾਸ

ਨਾਭਾ, 8 ਅਗਸਤ (ਲਵਲੀ)-ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਮੈਹਸ ਦੀ ਵਸਨੀਕ ਹਰਜਿੰਦਰ ਕੌਰ ਜਿਸ ਵਲੋਂ ਬੀਤੇ ਦਿਨੀਂ ਦੇਸ਼ ਲਈ ਵੇਟਲਿਫਟਿੰਗ ਅੰਦਰ ਕਾਂਸੀ ਦਾ ਤਗਮਾ ਜਿੱਤਿਆ ਗਿਆ, ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਅੱਜ ...

ਪੂਰੀ ਖ਼ਬਰ »

ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਡੀ. ਸੀ. ਦਫਤਰ ਅੱਗੇ ਧਰਨਾ

ਪਟਿਆਲਾ, 8 ਅਗਸਤ (ਅ.ਸ. ਆਹਲੂਵਾਲੀਆ)-ਸੱਤ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸੱਦੇ ਤਹਿਤ ਸੈਂਕੜੇ ਦੀ ਗਿਣਤੀ ਵਿਚ ਪਹੁੰਚੇ ਮਜ਼ਦੂਰਾਂ ਵਲੋਂ ਡਿਪਟੀ ਕਮਿਸ਼ਨਰ ਪਟਿਆਲਾ ਦੇ ਦਫ਼ਤਰ ਅੱਗੇ ਧਰਨਾ ਲਾ ਕੇ ਉਨ੍ਹਾਂ ਦੀ ਗੈਰ ਮੌਜੂਦਗੀ ਵਿਚ ਏ.ਡੀ.ਸੀ. ਗੁਰਪ੍ਰੀਤ ...

ਪੂਰੀ ਖ਼ਬਰ »

ਫੈਡਰਲ ਬੈਂਕ ਇੰਪਲਾਈਜ਼ ਯੂਨੀਅਨ ਦੇ ਸੱਦੇ 'ਤੇ ਕੀਤੀ ਹੜਤਾਲ

ਪਟਿਆਲਾ, 8 ਅਗਸਤ (ਆਹਲੂਵਾਲੀਆ)-ਫੈਡਰਲ ਬੈਂਕ ਇੰਪਲਾਈਜ਼ ਯੂਨੀਅਨ ਦੇ ਸੱਦੇ 'ਤੇ ਦੇਸ਼ ਭਰ ਦੀਆਂ ਸਾਰੀਆਂ ਬ੍ਰਾਂਚਾਂ 'ਚ ਅੱਜ ਪੂਰਾ ਦਿਨ ਹੜਤਾਲ ਰਹੀ | ਫੈਡਰਲ ਬੈਂਕ ਯੂਨੀਅਨ ਦੇ ਵਾਈਸ ਚੇਅਰਮੈਨ ਕਾਮਰੇਡ ਸੁਮਿਤ ਸ੍ਰੀਧਰਨ ਨੰਬਿਆਰ ਦੀ ਗ਼ੈਰ ਕਾਨੂੰਨੀ ਬਰਖ਼ਾਸਤਗੀ ...

ਪੂਰੀ ਖ਼ਬਰ »

ਸ੍ਰੀ ਰਾਧਾਕਿ੍ਸ਼ਨ ਗਊਸ਼ਾਲਾ 'ਚ ਦੋ ਹੋਰ ਗਊਆਂ ਦੀ ਮੌਤ

ਬਨੂੜ, 8 ਅਗਸਤ (ਭੁਪਿੰਦਰ ਸਿੰਘ)-ਪਸ਼ੂਆਂ ਅੰਦਰ ਫੈਲੀ ਲੰਪੀ ਸਕਿਨ ਨਾਮੀ ਬਿਮਾਰੀ ਨਾਲ ਸ੍ਰੀ ਰਾਧਾ ਕਿ੍ਸ਼ਨ ਗਊਸ਼ਾਲਾ ਬਨੂੜ ਦੀਆਂ ਅੱਜ ਹੋਰ ਦੋ ਹੋਰ ਗਾਵਾਂ ਦੀ ਮੌਤ ਹੋ ਗਈ ਹੈ | ਗਊਸ਼ਾਲਾ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਪਿਛਲੇ ਦਸ ਦਿਨਾਂ ਦੌਰਾਨ ਪਹਿਲਾਂ ਇਸ ...

ਪੂਰੀ ਖ਼ਬਰ »

ਬਿਜਲੀ ਸੋਧ ਬਿੱਲ ਭਾਰਤ ਦੇ ਸੰਘੀ ਢਾਂਚੇ 'ਤੇ ਹਮਲਾ ਹੈ-ਧਾਲੀਵਾਲ

ਪਟਿਆਲਾ, 8 ਅਗਸਤ (ਧਾਲੀਵਾਲ)-ਕੇਂਦਰ ਸਰਕਾਰ ਵਲੋਂ ਪੇਸ਼ ਕੀਤਾ ਬਿਜਲੀ ਸੋਧ ਬਿਲ ਭਾਰਤ ਦੇ ਸੰਘੀ ਢਾਂਚੇ ਤੇ ਹੱਲਾ ਹੋਣ ਦੇ ਨਾਲ ਨਾਲ ਲੋਕ ਵਿਰੋਧੀ, ਕਿਸਾਨ ਵਿਰੋਧੀ ਅਤੇ ਦੇਸ਼ ਵਿਰੋਧੀ ਕਦਮ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਯੂਨੀਵਰਸਿਟੀ ਪਟਿਆਲਾ ...

ਪੂਰੀ ਖ਼ਬਰ »

ਸ੍ਰੀ ਰਾਧਾਕਿ੍ਸ਼ਨ ਗਊਸ਼ਾਲਾ 'ਚ ਦੋ ਹੋਰ ਗਊਆਂ ਦੀ ਮੌਤ

ਬਨੂੜ, 8 ਅਗਸਤ (ਭੁਪਿੰਦਰ ਸਿੰਘ)-ਪਸ਼ੂਆਂ ਅੰਦਰ ਫੈਲੀ ਲੰਪੀ ਸਕਿਨ ਨਾਮੀ ਬਿਮਾਰੀ ਨਾਲ ਸ੍ਰੀ ਰਾਧਾ ਕਿ੍ਸ਼ਨ ਗਊਸ਼ਾਲਾ ਬਨੂੜ ਦੀਆਂ ਅੱਜ ਹੋਰ ਦੋ ਹੋਰ ਗਾਵਾਂ ਦੀ ਮੌਤ ਹੋ ਗਈ ਹੈ | ਗਊਸ਼ਾਲਾ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਪਿਛਲੇ ਦਸ ਦਿਨਾਂ ਦੌਰਾਨ ਪਹਿਲਾਂ ਇਸ ...

ਪੂਰੀ ਖ਼ਬਰ »

ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਕਰਵਾਉਣ ਲਈ 'ਆਪ' ਨੇ ਖੋਲਿ੍ਹਆ ਜ਼ਿਲ੍ਹਾ ਦਫ਼ਤਰ

ਪਟਿਆਲਾ, 8 ਅਗਸਤ (ਔਲਖ)- ਆਮ ਆਦਮੀ ਪਾਰਟੀ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਲਈ ਜੇਲ੍ਹ ਰੋਡ ਸਥਿਤ ਜ਼ਿਲ੍ਹਾ ਪੱਧਰੀ ਦਫ਼ਤਰ ਦਾ ਰਸਮੀ ਉਦਘਾਟਨ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਅਤੇ ਹਰਚੰਦ ਸਿੰਘ ਬਰਸਟ ਸੂਬਾ ਸਕੱਤਰ ਪੰਜਾਬ ਅਤੇ ਡਾ. ਸੰਨੀ ...

ਪੂਰੀ ਖ਼ਬਰ »

ਪਟਿਆਲਾ ਜ਼ਿਲ੍ਹੇ 'ਚ ਪਸ਼ੂ ਮੰਡੀਆਂ ਲਗਾਉਣ 'ਤੇ ਰੋਕ

ਪਟਿਆਲਾ, 8 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਵਧੀਕ ਜ਼ਿਲ੍ਹੇ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਫ਼ੌਜਦਾਰੀ ਜ਼ਾਬਤਾ ਅਧੀਨ ਲੰਪੀ ਸਕਿਨ ਬਿਮਾਰੀ ਦੀ ਗੰਭੀਰਤਾ ਨੂੰ ਮੁੱਖ ਰੱਖ ਕੇ ਇਸ ਨੂੰ ਪਸ਼ੂਆਂ 'ਚ ਫੈਲਣ ਤੋਂ ਰੋਕਣ ਲਈ 31 ਅਗਸਤ ਤੱਕ ਜ਼ਿਲ੍ਹਾ ਪਟਿਆਲਾ ਦੀ ...

ਪੂਰੀ ਖ਼ਬਰ »

ਧੀ ਨੇ ਦੁਨੀਆਂ 'ਚ ਆਪਣੇ ਬਾਬਲ ਦਾ ਸਿਰ ਉੱਚਾ ਕਰ ਆਪਣਾ ਫ਼ਰਜ਼ ਵਧੀਆ ਢੰਗ ਨਾਲ ਨਿਭਾਇਆ-ਕਬੀਰ ਦਾਸ

ਨਾਭਾ, 8 ਅਗਸਤ (ਲਵਲੀ)-ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਮੈਹਸ ਦੀ ਵਸਨੀਕ ਹਰਜਿੰਦਰ ਕੌਰ ਜਿਸ ਵਲੋਂ ਬੀਤੇ ਦਿਨੀਂ ਦੇਸ਼ ਲਈ ਵੇਟਲਿਫਟਿੰਗ ਅੰਦਰ ਕਾਂਸੀ ਦਾ ਤਗਮਾ ਜਿੱਤਿਆ ਗਿਆ, ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਅੱਜ ...

ਪੂਰੀ ਖ਼ਬਰ »

-ਮਾਮਲਾ ਐਕਵਾਇਰ ਕੀਤੀ ਜ਼ਮੀਨ ਦੀ ਰਾਸ਼ੀ ਨਾ ਦਿੱਤੇ ਜਾਣ ਦਾ- ਸੰਘਰਸ਼ ਕਮੇਟੀ ਵਲੋਂ ਸਬਡਵੀਜ਼ਨ ਕੰਪਲੈਕਸ 'ਚ ਦਿੱਤਾ ਰੋਸ ਧਰਨਾ

ਪਾਤੜਾਂ, 8 ਅਗਸਤ (ਜਗਦੀਸ਼ ਸਿੰਘ ਕੰਬੋਜ)-ਕੌਮੀ ਮਾਰਗ 52 ਦੇ ਨਿਰਮਾਣ ਦੌਰਾਨ ਪਾਤੜਾਂ ਸ਼ਹਿਰ ਦੇ ਸੰਗਰੂਰ ਰੋਡ ਤੋਂ ਐਕਵਾਇਰ ਕੀਤੀ ਗਈ ਜ਼ਮੀਨ ਦੇ ਪੈਸੇ ਨਾ ਦਿੱਤੇ ਜਾਣ ਦੇ ਰੋਸ ਵਜੋਂ ਸੰਘਰਸ਼ ਕਮੇਟੀ ਵਲੋਂ ਇੱਥੇ ਸਬਡਵੀਜ਼ਨ ਕੰਪਲੈਕਸ ਵਿਚ ਰੋਸ ਧਰਨਾ ਦੇ ਕੇ ਸਰਕਾਰ ...

ਪੂਰੀ ਖ਼ਬਰ »

15 ਅਗਸਤ ਦੇ ਮੱਦੇਨਜ਼ਰ ਪਟਿਆਲਾ ਪੁਲਿਸ ਨੇ ਚਲਾਈ ਤਲਾਸ਼ੀ ਮੁਹਿੰਮ

ਪਟਿਆਲਾ, 8 ਅਗਸਤ (ਮਨਦੀਪ ਸਿੰਘ ਖਰੌੜ)-15 ਅਗਸਤ ਦੇ ਮੱਦੇਨਜ਼ਰ ਪਟਿਆਲਾ ਪੁਲਿਸ ਵਲੋਂ ਜ਼ਿਲ੍ਹੇ ਦੀਆਂ ਜਨਤਕ ਥਾਵਾਂ 'ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ | ਇਸ ਮੁਹਿੰਮ ਵਿਚ ਰੇਲਵੇ ਪੁਲਿਸ ਅਤੇ ਪਟਿਆਲਾ ਪੁਲਿਸ ਨੇ ਸਾਂਝੇ ਤੌਰ ਤੇ ਰੇਲਵੇ ਸਟੇਸ਼ਨ ਦੀ ਬਾਰੀਕੀ ...

ਪੂਰੀ ਖ਼ਬਰ »

ਪਸ਼ੂ ਪਾਲਕਾਂ ਦੀ ਸਹਾਇਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੈਲਪ ਲਾਈਨ ਨੰਬਰ ਜਾਰੀ

ਪਟਿਆਲਾ, 8 ਅਗਸਤ (ਅ.ਸ. ਆਹਲੂਵਾਲੀਆ)-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਲੰਪੀ ਸਕਿਨ ਬਿਮਾਰੀ ਸਬੰਧੀ ਪਸ਼ੂ ਪਾਲਕਾਂ ਨਾਲ ਮਾਹਿਰਾਂ ਦਾ ਸਿੱਧਾ ਰਾਬਤਾ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੈਲਪ ਲਾਈਨ ਨੰਬਰ ਜਾਰੀ ਕੀਤੇ ਗਏ ਹਨ ਜਿਸ 'ਤੇ ਸੰਪਰਕ ...

ਪੂਰੀ ਖ਼ਬਰ »

ਖੇਤੀਬਾੜੀ ਵਿਕਾਸ ਬੈਂਕ ਤੋਂ ਲਿਆ ਕਰਜ਼ਾ ਮੁਆਫ਼ ਕਰਨ ਦੀ ਮੰਗ

ਦੇਵੀਗੜ੍ਹ, 8 ਅਗਸਤ (ਮੌਜੀ)-ਖੇਤੀਬਾੜੀ ਵਿਕਾਸ ਬੈਂਕ ਦੇਵੀਗੜ੍ਹ ਦੇ ਲੋਨ ਕਮੇਟੀ ਮੈਂਬਰ ਪਰਮਜੀਤ ਸਿੰਘ ਮਹਿਮੂਦਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖੇਤੀਬਾੜੀ ਵਿਕਾਸ ਬੈਂਕ ਤੋਂ ਜੋ ਕਿਸਾਨਾਂ ਨੇ ਕਰਜ਼ਾ ਲਿਆ ਉਸ ਨੂੰ ਸਰਕਾਰ ਮੁਆਫ਼ ਕਰੇ | ...

ਪੂਰੀ ਖ਼ਬਰ »

ਜੋੜਾਮਾਜਰਾ ਨੂੰ ਡੀਪੂ ਦੀਆਂ ਸਮੱਸਿਆਵਾਂ ਸੰਬੰਧੀ ਸੌਂਪਿਆ ਮੰਗ ਪੱਤਰ

ਡਕਾਲਾ, 8 ਅਗਸਤ (ਪਰਗਟ ਸਿੰਘ ਬਲਬੇੜਾ)-ਹਲਕਾ ਸਮਾਣਾ ਦੇ ਪਿੰਡ ਦੁੱਧੜ ਵਾਸੀਆਂ ਨੇ ਡਿਪੂ ਸਬੰਧੀ ਪੇਸ਼ ਆ ਰਹੀ ਸਮੱਸਿਆਵਾਂ ਦੇ ਹੱਲ ਲਈ ਸਿਹਤ ਮੰਤਰੀ ਪੰਜਾਬ ਚੇਤਨ ਸਿੰਘ ਜੋੜਾਮਾਜਰਾ ਨੂੰ ਮੰਗ ਪੱਤਰ ਸੌਂਪਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਗੁਰਵਿੰਦਰ ਸਿੰਘ ...

ਪੂਰੀ ਖ਼ਬਰ »

ਸਾਵਨ ਦੇ ਆਖ਼ਰੀ ਸੋਮਵਾਰ ਨੂੰ ਪ੍ਰਾਚੀਨ ਸ੍ਰੀ ਭੂਤਨਾਥ ਮੰਦਰ 'ਚ ਕੀਤਾ ਸੰਕੀਰਤਨ

ਪਟਿਆਲਾ, 8 ਅਗਸਤ (ਅ. ਸ. ਆਹਲੂਵਾਲੀਆ)-ਸਾਵਨ ਦੇ ਆਖ਼ਰੀ ਸੋਮਵਾਰ ਮੌਕੇ ਸਥਾਨਕ ਸਨੌਰੀ ਅੱਡਾ ਸਥਿਤ ਪ੍ਰਾਚੀਨ ਸ੍ਰੀ ਭੂਤਨਾਥ ਮੰਦਰ 'ਚ ਮੰਦਰ ਸੁਧਾਰ ਸਭਾ ਦੇ ਮੈਂਬਰਾਂ ਅਤੇ ਸ਼ਰਧਾਲੂਆਂ ਵਲੋਂ ਪ੍ਰਧਾਨ ਵਰਿੰਦਰ ਖੰਨਾ ਦੀ ਅਗਵਾਈ 'ਚ ਕੀਰਤਨ ਕੀਤਾ ਗਿਆ | ਇਸ ਸੰਬੰਧੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ 'ਸੂਰਜ ਪ੍ਰਕਾਸ਼ ਗ੍ਰੰਥ' ਕਥਾ ਦੀ ਆਰੰਭਤਾ

ਪਟਿਆਲਾ, 8 ਅਗਸਤ (ਅ. ਸ. ਆਹਲੂਵਾਲੀਆ)-ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਦੇ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਨਾਨਕ ਪ੍ਰਕਾਸ਼ ਗ੍ਰੰਥ ਕਥਾ ਦੀ ਸੰਪੂਰਨਤਾ ਤੋਂ ਬਾਅਦ ਅੱਜ ਹੈੱਡ ਗ੍ਰੰਥੀ ਅਤੇ ਕਥਾਵਾਚਕ ਗਿਆਨੀ ਪਿ੍ਤਪਾਲ ਸਿੰਘ ਵਲੋਂ ਸੂਰਜ ਪ੍ਰਕਾਸ਼ ਗ੍ਰੰਥ ਕਥਾ ...

ਪੂਰੀ ਖ਼ਬਰ »

15 ਅਗਸਤ ਨੂੰ ਘਰਾਂ ਦੀਆਂ ਛੱਤਾਂ 'ਤੇ ਤਿਰੰਗਾਂ ਲਹਿਰਾਉਣਾ ਸਾਡਾ ਫ਼ਰਜ਼- ਡਾ. ਸਿਮਸਰਤ ਕੌਰ

ਪਟਿਆਲਾ, 8 ਅਗਸਤ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਹਿੰਦਰਾ ਕਾਲਜਾ ਵਿਖੇ ਪਿ੍ੰਸੀਪਲ ਡਾ. ਸਿਮਰਤ ਕੌਰ ਦੀ ਅਗਵਾਈ ਹੇਠ ਐਨ.ਐਸ.ਐਸ. ਵਿਭਾਗ ਅਤੇ ਐਨ.ਸੀ.ਸੀ. ਵਲੋਂ ਏਕ ਭਾਰਤ ਸ੍ਰੇਸ਼ਟ ਭਾਰਤ ਮੁਹਿੰਮ ਤਹਿਤ ਹਰ ਘਰ ਤਿਰੰਗਾ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਐਨ.ਸੀ.ਸੀ. ...

ਪੂਰੀ ਖ਼ਬਰ »

ਪਟਿਆਲਾ ਪਹੁੰਚਣ 'ਤੇ ਗੁਰਦੀਪ ਸਿੰਘ ਦਾ ਭਰਵਾਂ ਸਵਾਗਤ

ਪਟਿਆਲਾ, 8 ਅਗਸਤ (ਅ.ਸ. ਆਹਲੂਵਲੀਆ)-ਲੰਘੇ ਦਿਨੀਂ ਕਾਮਨਵੈਲਥ ਖੇਡਾਂ 'ਚ ਭਾਰ ਤੋਲਣ ਮੁਕਾਬਲੇ 'ਚ ਭਾਰਤ ਨੂੰ ਮੈਡਲ ਦਿਵਾਉਣ ਵਾਲਾ ਖਿਡਾਰੀ ਗੁਰਦੀਪ ਸਿੰਘ ਦਾ ਐਨ.ਆਈ.ਐਸ. ਪਹੁੰਚਣ 'ਤੇ ਜ਼ੋਰਦਾਰ ਸਵਾਗਤ ਕੀਤਾ ਗਿਆ | ਦੱਸਣਯੋਗ ਹੈ ਕਿ 109 ਕਿੱਲੋ ਓਪਨ ਕੈਟਾਗਰੀ 'ਚ ਉਸ ਵਲੋਂ ...

ਪੂਰੀ ਖ਼ਬਰ »

ਪ੍ਰਾਪਰਟੀ ਡੀਲਰਾਂ ਨੇ ਕੀਤਾ ਰੋਸ ਮੁਜ਼ਾਹਰਾ-ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ

ਬਨੂੜ, 8 ਅਗਸਤ (ਭੁਪਿੰਦਰ ਸਿੰਘ)-ਖੇਤਰ ਦੇ ਪ੍ਰਾਪਰਟੀ ਡੀਲਰਾਂ ਅਤੇ ਰੀਅਲ ਅਸਟੇਟ ਨਾਲ ਜੁੜੇ ਕਾਰੋਬਾਰੀਆਂ ਨੇ ਅੱਜ ਇੱਥੋਂ ਦੇ ਸਬ ਤਹਿਸੀਲ ਕੰਪਲੈਕਸ ਵਿਖੇ ਰੋਸ ਮੁਜ਼ਾਹਰਾ ਕੀਤਾ | ਇਸ ਮੌਕੇ ਉਨ੍ਹਾਂ ਰੀਅਲ ਅਸਟੇਟ ਦੇ ਕਾਰੋਬਾਰ ਨੂੰ ਤਬਾਹ ਕਰਨ ਦਾ ਦੋਸ਼ ...

ਪੂਰੀ ਖ਼ਬਰ »

ਸਪੀਕਰ ਸੰਧਵਾਂ ਵਲੋਂ ਰਾਸ਼ਟਰਮੰਡਲ ਖੇਡਾਂ 'ਚੋਂ ਕਾਂਸੀ ਦਾ ਤਗਮਾ ਜੇਤੂ ਵੇਟ ਲਿਫਟਰ ਹਰਜਿੰਦਰ ਕੌਰ ਨੂੰ ਪੰਜ ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ

ਪਟਿਆਲਾ, 8 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਰਾਸ਼ਟਰਮੰਡਲ ਖੇਡਾਂ ਵਿਚੋਂ ਕਾਂਸੀ ਦਾ ਤਗਮਾ ਜਿੱਤ ਕੇ ਪਰਤੀ ਆਪਣੀ ਵਿਦਿਆਰਥਣ ਵੇਟ ਲਿਫਟਰ ਹਰਜਿੰਦਰ ਕੌਰ ਨੂੰ ਪੰਜਾਬੀ ਯੂਨੀਵਰਸਿਟੀ ਨੇ ਨੌਕਰੀ ਦੇਣ ਦਾ ਐਲਾਨ ਕੀਤਾ ਹੈ, ਜਦਕਿ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX