ਤਾਜਾ ਖ਼ਬਰਾਂ


ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨ ਨੇ ਟੋਰਾਂਟੋ ਵਿਚ ਭਗਵਦ ਗੀਤਾ ਪਾਰਕ ਦੀ ਭੰਨਤੋੜ ਨੂੰ "ਨਫ਼ਰਤ ਅਪਰਾਧ" ਕਰਾਰ ਦਿੱਤਾ, ਜਾਂਚ ਦੀ ਕੀਤੀ ਮੰਗ
. . .  1 day ago
ਭਾਰਤ ਨੇ ਦੂਜੇ ਟੀ-20 ਚ 16 ਦੌੜਾਂ ਨਾਲ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਭਾਰਤ, ਨਿਊਜ਼ੀਲੈਂਡ ਨੇਵੀ ਨੇ ਵ੍ਹਾਈਟ ਸ਼ਿਪਿੰਗ ਇਨਫਰਮੇਸ਼ਨ ਐਕਸਚੇਂਜ ਸਮਝੌਤੇ 'ਤੇ ਕੀਤੇ ਹਸਤਾਖ਼ਰ
. . .  1 day ago
ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਦੋ ਧੜਿਆਂ ਵਿਚਾਲੇ ਜ਼ਬਰਦਸਤ ਲੜਾਈ ਕਾਰਨ ਸਥਿਤੀ ਤਣਾਅਪੂਰਨ ਬਣੀ
. . .  1 day ago
ਲੁਧਿਆਣਾ ,2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ ) -ਸਥਾਨਕ ਸੰਗਲਾ ਸ਼ਿਵਾਲਾ ਮੰਦਿਰ ਵਿਚ ਅੱਜ ਦੇਰ ਸ਼ਾਮ ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਹਿੰਦੂ ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20 - ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
3- ਜੰਮੂ ਅਤੇ ਕਸ਼ਮੀਰ : ਪੁਲਵਾਮਾ ਵਿਚ ਐਸ.ਪੀ.ਓ. ਜਾਵੇਦ ਅਹਿਮਦ ਡਾਰ ਨੂੰ ਅੰਤਿਮ ਸ਼ਰਧਾਂਜਲੀ ਭੇਟ
. . .  1 day ago
ਦਿੱਲੀ : ਚੋਣ ਲੜਨ ਦਾ ਕੋਈ ਇਰਾਦਾ ਨਹੀਂ ਹੈ -ਅਦਾਕਾਰਾ ਕੰਗਨਾ ਰਣੌਤ
. . .  1 day ago
3 ਅਕਤੂਬਰ ਨੂੰਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦਾ 17 ਜਗ੍ਹਾ ਰੇਲ ਚੱਕਾ ਜਾਮ
. . .  1 day ago
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
. . .  1 day ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
ਤਿੰਨ ਮੋਟਰਸਾਈਕਲ ਸਵਾਰਾਂ ਨੇ ਮੈਡੀਕੋਜ ਦੀ ਦੁਕਾਨ ਤੋਂ ਲੈਪਟੋਪ, ਮੋਬਾਈਲ ਤੇ ਨਗਦੀ ਲੁੱਟੀ
. . .  1 day ago
ਜੈਤੋ, 2 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਤਿੰਨ ਮੋਟਰਸਾਈਕਲ ਸਵਾਰਾਂ ਵਲੋਂ ਰਾਮਦਾਸ ਮੈਡੀਕੋਜ ਦੀ ਦੁਕਾਨ ਤੋਂ ਇਕ ਲੈਪਟੋਪ, ਮੋਬਾਈਲ ਤੇ ਨਗਦੀ ਲੁੱਟ ਕੇ ਲੈ ਜਾਣ ਦਾ ਪਤਾ ਲੱਗਿਆ ਹੈ। ਰਾਮਦਾਸ ਮੈਡੀਕੋਜ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਸਾਕਾ ਪੰਜਾ ਸਾਹਿਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 2ਅਕਤੂਬਰ (ਨਿੱਕੂਵਾਲ)- ਸਾਕਾ ਪੰਜਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦੀਵਾਨ ਹਾਲ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ...
ਪੰਜਾਬ 'ਚ ਕਰੀਬ 50 ਲੱਖ ਘਰਾਂ ਨੂੰ ਸਤੰਬਰ ਮਹੀਨੇ ਦਾ ਜ਼ੀਰੋ ਬਿਜਲੀ ਬਿੱਲ ਆਇਆ: ਭਗਵੰਤ ਮਾਨ
. . .  1 day ago
ਅਹਿਮਦਾਬਾਦ, 2 ਅਕਤੂਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹੀਂ ਦਿਨੀਂ ਗੁਜਰਾਤ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਕੇਵਲ 6 ਮਹੀਨੇ ਪਹਿਲਾਂ ਸਾਡੀ ਸਰਕਾਰ ਬਣੀ ਅਤੇ ਅਸੀਂ ਆਪਣਾ ਵਾਅਦਾ ਪੂਰਾ...
ਪੋਪ ਫਰਾਂਸਿਸ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਕੀਤੀ ਅਪੀਲ
. . .  1 day ago
ਨਵੀਂ ਦਿੱਲੀ, ਪੋਪ ਫਰਾਂਸਿਸ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਅਪੀਲ ਕੀਤੀ ਹੈ।
ਝੋਨੇ ਦੀ ਖ਼ਰੀਦ ਅਤੇ ਢੋਆ-ਢੁਆਈ 'ਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀ ਕੀਤੀ ਜਾਵੇਗੀ: ਗੋਲਡੀ ਕੰਬੋਜ
. . .  1 day ago
ਮੰਡੀ ਘੁਬਾਇਆ, 2 ਅਕਤੂਬਰ (ਅਮਨ ਬਵੇਜਾ)- ਫੋਕਲ ਪੁਆਇੰਟ ਮੰਡੀ ਘੁਬਾਇਆ 'ਚ ਝੋਨੇ ਦੀ ਆਮਦ ਸ਼ੁਰੂ ਹੋਣ ਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ ਅਤੇ ਇਸ ਦੌਰਾਨ ਐੱਸ.ਡੀ.ਐੱਮ. ਰਵਿੰਦਰ ਸਿੰਘ ਅਰੋੜਾ...
ਸੀ.ਆਈ.ਏ. ਸਟਾਫ਼ ਮਾਨਸਾ ਦੇ ਇੰਚਾਰਜ ਖ਼ਿਲਾਫ਼ ਮੁਕੱਦਮਾ ਦਰਜ, ਕੀਤਾ ਬਰਖ਼ਾਸਤ
. . .  1 day ago
ਚੰਡੀਗੜ੍ਹ, 2 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਪੁਲਿਸ ਦੀ ਹਿਰਾਸਤ 'ਚੋਂ ਗੈਂਗਸਟਰ ਦੀਪਕ ਟੀਨੂੰ ਦੇ ਫ਼ਰਾਰ ਹੋਣ ਦੇ ਮਾਮਲੇ 'ਚ ਡੀ.ਜੀ.ਪੀ. ਗੌਰਵ ਯਾਦਵ ਨੇ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਇਸ ਮਾਮਲੇ 'ਚ ਦੋਸ਼ੀ ਪੁਲਿਸ...
ਜੰਮੂ-ਕਸ਼ਮੀਰ: ਪੁਲਵਾਮਾ 'ਚ ਹੋਇਆ ਅੱਤਵਾਦੀ ਹਮਲਾ, ਇਕ ਪੁਲਿਸ ਕਰਮਚਾਰੀ ਦੀ ਮੌਤ
. . .  1 day ago
ਸ਼੍ਰੀਨਗਰ, 2 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਨੇ ਸੀ.ਆਰ.ਪੀ.ਐੱਫ. ਅਤੇ ਪੁਲਿਸ ਦੀ ਸਾਂਝੀ ਪਾਰਟੀ 'ਤੇ ਗੋਲੀਬਾਰੀ ਕੀਤੀ, ਜਿਸ 'ਚ ਇਕ ਪੁਲਿਸ ਜਵਾਨ ਦੀ ਮੌਤ ਹੋ ਗਈ ਜਦਕਿ ਇਕ ਸੀ.ਆਰ.ਪੀ.ਐੱਫ. ਦਾ ਜਵਾਨ...
ਰਿਸ਼ੀ ਵਿਹਾਰ 'ਚ ਹੋਈ ਲੁੱਟ ਖੋਹ ਦੀ ਸੁਲਝੀ ਗੁੱਥੀ, ਘਰ 'ਚ ਕੰਮ ਕਰਦੇ ਤਰਖਾਣ ਨੇ ਹੀ ਕਰਵਾਈ ਸੀ ਲੁੱਟ
. . .  1 day ago
ਅੰਮ੍ਰਿਤਸਰ, 2 ਅਕਤੂਬਰ (ਰੇਸ਼ਮ ਸਿੰਘ)-ਸਥਾਨਕ ਮਜੀਠਾ ਰੋਡ ਦੇ ਇਲਾਕੇ ਰਿਸ਼ੀ ਵਿਹਾਰ ਵਿਖੇ ਲੁੱਟ ਖੋਹ ਦੀ ਗੁੱਥੀ ਸੁਲਝ ਗਈ ਹੈ। ਇਸ ਮਾਮਲੇ 'ਚ ਕੰਮ ਕਰਦੇ ਤਰਖਾਣ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਕੋਲੋਂ ਲੁੱਟ ਦਾ ਮਾਲ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਮੰਤਰੀ ਈ.ਟੀ.ਓ. ਦੇ ਦਫ਼ਤਰ ਦੇ ਬਾਹਰ ਦਿੱਤਾ ਰੋਸ ਧਰਨਾ
. . .  1 day ago
ਜੰਡਿਆਲਾ ਗੁਰੂ, 2 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਬਲਾਕ ਤਰਸਿੱਕਾ ਵਲੋਂ ਜਨਰਲ ਸਕੱਤਰ ਦਲਜਿੰਦਰ ਕੌਰ ਉਦੋਨੰਗਲ ਦੀ ਅਗਵਾਈ ਹੇਠ ਆਂਗਣਵਾੜੀ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਧਰਮਕੋਟ (ਮੋਗਾ) ਦਾਣਾ ਮੰਡੀ ਦਾ ਕੀਤਾ ਗਿਆ ਦੌਰਾ
. . .  1 day ago
ਮੋਗਾ, 2 ਅਕਤੂਬਰ-ਅੱਜ ਦੁਪਿਹਾਰ ਵੇਲੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੋਗਾ ਜ਼ਿਲ੍ਹੇ ਦੀ ਧਰਮਕੋਟ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ।
ਮੋਟਰਸਾਈਕਲ ਖੋਹ ਕੇ ਭੱਜ ਰਹੇ ਲੁਟੇਰਿਆਂ ਵਲੋਂ ਚਲਾਈ ਗੋਲੀ ਨਾਲ ਇਕ ਜ਼ਖ਼ਮੀ
. . .  1 day ago
ਅਜਨਾਲਾ, 2 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਦੇਰ ਰਾਤ ਪਿੰਡ ਸਾਰੰਗਦੇਵ ਨੇੜਿਓਂ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਰਹੇ ਲੁਟੇਰਿਆਂ ਵਲੋਂ ਗੋਲੀ ਚਲਾਉਣ ਨਾਲ ਸਰਹੱਦੀ ਪਿੰਡ ਬਲੜਵਾਲ ਆਬਾਦੀ ਹਰਨਾਮ ਸਿੰਘ ਦਾ ਰਹਿਣ...
ਸਾਢੇ ਪੰਜ ਕਿੱਲੋ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 2 ਅਕਤੂਬਰ (ਰੇਸ਼ਮ ਸਿੰਘ)- ਪੁਲਿਸ ਵਲੋਂ ਸਾਢੇ ਪੰਜ ਕਿਲੋਗ੍ਰਾਮ ਹੈਰੋਇਨ ਸਮੇਤ ਇਕ ਤਸਕਰ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ। ਐੱਸ.ਟੀ.ਐੱਫ. ਵਲੋਂ ਇਸ ਦਾ ਖ਼ੁਲਾਸਾ ਪ੍ਰੈੱਸ ਕਾਨਫ਼ਰੰਸ...
ਇੰਡੋਨੇਸ਼ੀਆ: ਫੁੱਟਬਾਲ ਸਟੇਡੀਅਮ 'ਚ ਹੋਈ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 174 ਹੋਈ
. . .  1 day ago
ਜਕਾਰਤਾ, 2 ਅਕਤੂਬਰ- ਇੰਡੋਨੇਸ਼ੀਆ 'ਚ ਬੀਤੀ ਰਾਤ ਨੂੰ ਫੁੱਟਬਾਲ ਮੈਚ ਦੌਰਾਨ ਹੋਏ ਦੰਗਿਆਂ 'ਚ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 174 ਹੋ ਗਈ ਹੈ। ਮਰਨ ਵਾਲਿਆਂ 'ਚ ਬੱਚੇ ਅਤੇ ਪੁਲਿਸ ਅਧਿਕਾਰੀ ਵੀ ਸ਼ਾਮਿਲ ਹਨ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਗੁਰੂ ਹਰਸਹਾਏ ਵਿਖੇ ਕੱਢਿਆ ਰੋਸ ਮਾਰਚ
. . .  1 day ago
ਗੁਰੂ ਹਰਸਹਾਏ, 2 ਅਕਤੂਬਰ (ਹਰਚਰਨ ਸਿੰਘ ਸੰਧੂ,ਕਪਿਲ ਕੰਧਾਰੀ )-ਆਲ ਪੰਜਾਬ ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ ਗੂਰੂ ਹਰਸਹਾਏ ਵਿਖੇ ਰੋਸ ਮਾਰਚ ਕੱਢਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਰੇਲਵੇ ਪਾਰਕ ਵਿਚ ਵੱਡੀ ਗਿਣਤੀ 'ਚ‌ ਇਕੱਤਰਤਾ ਕਰ...
ਪ੍ਰਧਾਨ ਮੰਤਰੀ ਮੋਦੀ ਨੇ ਤੂਫਾਨ ਇਆਨ ਕਾਰਨ ਹੋਈ ਤਬਾਹੀ 'ਤੇ ਅਮਰੀਕੀ ਰਾਸ਼ਟਰਪਤੀ ਨਾਲ ਜਤਾਈ ਹਮਦਰਦੀ
. . .  1 day ago
ਨਵੀਂ ਦਿੱਲੀ, 2 ਅਕਤੂਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੂੰ ਟਵੀਟ ਕਰ ਤੂਫਾਨ ਇਆਨ ਕਾਰਨ ਹੋਏ ਜਾਨੀ-ਮਾਲੀ ਨੁਕਸਾਨ ਅਤੇ ਤਬਾਹੀ 'ਤੇ ਸੰਵੇਦਨਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਮੈਂ ਕੰਮਾਂ ਨਾਲ ਹੀ ਆਪਣੇ-ਆਪ ਨੂੰ ਬਹੁਗਿਣਤੀ ਵਾਲਾ ਕੀਤਾ ਹੈ। -ਨੈਪੋਲੀਅਨ ਬੋਨਾਪਾਰਟ

ਬਠਿੰਡਾ

ਬਿਜਲੀ ਮੁਲਾਜ਼ਮਾਂ ਨੇ ਬਿਜਲੀ ਸੋਧ ਬਿੱਲ 2022 ਦੀਆਂ ਕਾਪੀਆਂ ਸਾੜੀਆਂ

ਬਠਿੰਡਾ, 8 ਅਗਸਤ (ਵੀਰਪਾਲ ਸਿੰਘ)-ਕੇਂਦਰ ਸਰਕਾਰਾਂ ਵਲੋਂ ਸੰਸਦ 'ਚ ਪੇਸ਼ ਕੀਤੀ ਜਾਣ ਵਾਲੇ ਬਿਜਲੀ ਸੋਧ ਬਿੱਲ 2022 ਦੇ ਵਿਰੋਧ 'ਚ ਸਭ ਡਿਵੀਜ਼ਨ ਕਮਰਸ਼ੀਅਲ ਟੂ ਤੇ ਸਬ ਡਿਵੀਜ਼ਨ ਟੈਕਨੀਕਲ ਟੂ ਪੀ. ਐਸ. ਪੀ. ਸੀ. ਐਲ. ਦਫ਼ਤਰ ਸਿਰਕੀ ਬਾਜ਼ਾਰ ਬਠਿੰਡਾ ਵਿਖੇ ਸਮੂਹ ਜਥੇਬੰਦੀਆਂ ਵਲੋਂ ਰੋਸ ਗੇਟ ਰੈਲੀ ਕੀਤੀ ਗਈ | ਇਸ ਮੌਕੇ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਵਲੋਂ ਲਿਆਂਦਾ ਗਿਆ ਇਹ ਬਿੱਲ ਪਾਸ ਹੋ ਗਿਆ ਤਾਂ ਪੂਰੇ ਦੇਸ਼ 'ਚ ਪਾਵਰਕਾਮ ਬਿਜਲੀ ਅਦਾਰਿਆਂ ਨੂੰ ਕਾਰਪੋਰੇਟ ਹੱਥਾਂ 'ਚ ਜਾਣ 'ਤੇ ਕੋਈ ਤਾਕਤ ਨਹੀਂ ਰੋਕ ਸਕਦੀ, ਕਾਰਪੋਰੇਟ ਘਰਾਣਿਆਂ ਵਲੋਂ ਆਮ ਲੋਕਾਂ ਦੇ ਘਰਾਂ ਕਿਸਾਨਾਂ ਦੀ ਖੇਤੀ ਤੇ ਮੱਧ ਵਰਗੀ ਵਪਾਰੀਆਂ ਦੀਆਂ ਫ਼ੈਕਟਰੀਆਂ ਲਈ ਆਪਣੇ ਮਨਭਾਉਂਦੇ ਰੇਟਾਂ ਨਾਲ ਬਿਜਲੀ ਵੇਚਣਗੇ ਜਿਸ ਪਹਿਲਾਂ ਹੀ ਮਹਿੰਗਾਈ ਦੇ ਬੋਝ ਝੱਲ ਰਹੇ, ਦੇਸ਼ ਵਾਸੀਆਂ ਨੂੰ ਮਹਿੰਗੀ ਬਿਜਲੀ ਲੈਣ ਲਈ ਮਜਬੂਰ ਹੋਣਾ ਪੈ ਸਕਦਾ ਹੈ, ਜਿਸ ਦੇਸ਼ ਦੀ 95 ਫੀਸਦੀ ਆਬਾਦੀ ਲੋਕਾਂ ਨੂੰ ਵੱਡੀ ਆਰਥਿਕ ਮਾਰ ਝੱਲਣੀ ਪੈ ਸਕਦੀ ਹੈ | ਇਸ ਮੌਕੇ ਸੰਬੋਧਨ ਕਰਨ ਵਾਲੇ ਆਗੂਆਂ 'ਚ ਅਰੁਣ ਕੁਮਾਰ ਤਿ੍ਪਠੀ, ਅਜੈਬ ਸਿੰਘ ਸੋਹਲ, ਹਰਦੀਪ ਸਿੰਘ, ਹੇਮ ਰਾਜ, ਦੁਰਗਾ ਦੱਤ, ਹਰਜਿੰਦਰ ਸਿੰਘ, ਪਰਮਜੀਤ ਸਿੰਘ, ਬਲਦੇਵ ਸਿੰਘ, ਰੁਪਿੰਦਰ ਸਿੰਘ, ਹਰਪ੍ਰੀਤ ਸਿੰਘ, ਕਨੱਈਆ ਲਾਲ, ਭਗਵਾਨ ਸਿੰਘ, ਚੰਦਰ ਪ੍ਰਕਾਸ਼ ਆਦਿ ਨੇ ਸੰਬੋਧਨ ਕੀਤਾ |
ਬਿਜਲੀ ਮੁਲਾਜ਼ਮਾਂ ਵਲੋਂ ਬਿਜਲੀ ਬਿੱਲ ਨੂੰ ਲੈ ਕੇ ਕੇਂਦਰ ਖ਼ਿਲਾਫ਼ ਨਾਅਰੇਬਾਜ਼ੀ
ਭਗਤਾ ਭਾਈਕਾ, (ਸੁਖਪਾਲ ਸਿੰਘ ਸੋਨੀ)-ਸਾਂਝਾ ਫੋਰਮ ਪੰਜਾਬ ਦੇ ਸੱਦੇ 'ਤੇ ਬਿਜਲੀ ਮੁਲਾਜ਼ਮਾਂ ਵਲੋਂ 2022 ਬਿੱਲ ਦੇ ਵਿਰੋਧ 'ਚ ਦਫ਼ਤਰ ਸਬ ਡਵੀਜ਼ਨ ਭਗਤਾ ਭਾਈਕਾ ਵਿਖੇ ਰੋਸ ਰੈਲੀ ਕੀਤੀ ਗਈ | ਇਸ ਮੌਕੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਰੈਲੀ ਨੂੰ ਟੈਕਨੀਕਲ ਸਰਵਿਸ ਯੂਨੀਅਨ ਦੇ ਪ੍ਰਧਾਨ ਵਿਨੋਦ ਕੁਮਾਰ ਮਹਿਰਾ, ਅਮਨਦੀਪ ਸਿੰਘ ਸਕੱਤਰ, ਗੁਰਮੇਲ ਸਿੰਘ ਮੀਤ ਪ੍ਰਧਾਨ, ਡਵੀਜ਼ਨ ਜੁਆਇੰਟ ਸਕੱਤਰ ਕਮਲਦੀਪ ਸਿੰਘ, ਮੀਤ ਪ੍ਰਧਾਨ ਅਮਨਦੀਪ ਸਿੰਘ, ਸਕੱਤਰ ਆਗੂ ਬਲਜੀਤ ਸਿੰਘ, ਇੰਮਲਾਈਜ਼ ਫੈਡਰੇਸ਼ਨ ਦੇ ਬਿੰਦਰ ਸਿੰਘ, ਐਮ. ਐਨ. ਯੂ. ਦੇ ਭੋਲਾ ਸਿੰਘ, ਡਵੀਜ਼ਨ ਦੇ ਅਕਾੳਾੂਟੈਂਟ ਸੁਖਮੰਦਰ ਸਿੰਘ, ਮੀਤ ਪ੍ਰਧਾਨ ਹਰਜਿੰਦਰ ਸਿੰਘ, ਸੀ. ਐਚ. ਬੀ. ਦੇ ਆਗੂ ਗੁਰਜੰਟ ਸਿੰਘ ਤੇ ਜਸਵੀਰ ਸਿੰਘ ਜੁਆਇਟ ਸਕੱਤਰ ਟੀ. ਐਸ. ਯੂ. ਨੇ ਸੰਬੋਧਨ ਕੀਤਾ |
ਬਿਜਲੀ ਮੁਲਾਜ਼ਮਾਂ ਕੇਂਦਰ ਦੇ ਬਿੱਲ 2022 ਦੀਆਂ ਕਾਪੀਆਂ ਸਾੜੀਆਂ
ਕੋਟਫੱਤਾ, (ਰਣਜੀਤ ਸਿੰਘ ਬੁੱਟਰ)-ਪੀ. ਐਸ. ਈ. ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ 'ਤੇ ਕੋਟਸ਼ਮੀਰ ਸਬ ਡਵੀਜ਼ਨ ਵਿਖੇ ਟੈਕਨੀਕਲ ਸਰਵਿਸਿਜ਼ ਯੂਨੀਅਨ ਤੇ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਬਿਜਲੀ ਐਕਟ 2022 ਨੂੰ ਲੋਕ ਸਭਾ 'ਚ ਪੇਸ਼ ਕਰਨ ਲਈ ਵਿਰੋਧ ਕਰਕੇ ਰੈਲੀ ਕੀਤੀ ਗਈ ਤੇ ਬਿੱਲ ਦੀਆਂ ਕਾਪੀਆਂ ਸਾੜੀਆਂ ਗਈਆਂ | ਇਸ ਮੌਕੇ ਟੀ. ਐਸ. ਯੂ. ਸਬ ਡਵੀਜ਼ਨ ਕੋਟਸ਼ਮੀਰ ਦੇ ਪ੍ਰਧਾਨ ਰਜਿੰਦਰ ਕੁਮਾਰ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਸੈਕਟਰੀ ਸੁਖਪਾਲ ਸਿੰਘ, ਮੀਤ ਸੈਕਟਰੀ ਕੁਲਜੀਤ ਸਿੰਘ, ਖ਼ਜ਼ਾਨਚੀ ਗੁਰਬਾਜ਼ ਸਿੰਘ, ਐਮ. ਐਸ. ਯੂ. ਪ੍ਰਧਾਨ ਸਬ ਡਵੀਜ਼ਨ ਕੋਟਸ਼ਮੀਰ ਜਤਿਨ ਕੁਮਾਰ ਹਾਜ਼ਰ ਸਨ |
ਥਰਮਲ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ
ਲਹਿਰਾ ਮੁਹੱਬਤ, (ਭੀਮ ਸੈਨ ਹਦਵਾਰੀਆ)-ਜੀ. ਐਚ. ਟੀ. ਪੀ. ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਦੀ ਅਗਵਾਈ 'ਚ ਥਰਮਲ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਵਲੋਂ ਆਪਣੇ ਪਰਿਵਾਰਾਂ ਸਮੇਤ ਮੇਨ ਗੇਟ 'ਤੇ ਰੋਸ ਰੈਲੀ ਕਰਨ ਉਪਰੰਤ ਥਰਮਲ ਗੇਟ ਅੱਗੇ ਜਾਮ ਲਗਾ ਕੇ ਕੇਂਦਰ ਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ | ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਜਗਰੂਪ ਸਿੰਘ, ਜਰਨਲ ਸਕੱਤਰ ਜਗਸੀਰ ਸਿੰਘ ਭੰਗੂ, ਸੀਨੀ. ਮੀਤ ਪ੍ਰਧਾਨ ਬਾਦਲ ਸਿੰਘ ਭੁੱਲਰ, ਮੀਤ ਪ੍ਰਧਾਨ ਬਲਜਿੰਦਰ ਸਿੰਘ ਮਾਨ ਆਦਿ ਹਾਜ਼ਰ ਸਨ |
ਪਾਵਰਕਾਮ ਦੇ ਪੈਸਕੋ ਕਾਮਿਆਂ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਦੇ ਪੁਤਲੇ ਸਾੜੇ
ਸੰਗਤ ਮੰਡੀ, (ਅੰਮਿ੍ਤਪਾਲ ਸ਼ਰਮਾ)-ਬਿਜਲੀ ਬੋਰਡ ਦੀ ਕੋਆਰਡੀਨੇਸ਼ਨ ਕਮੇਟੀ ਤੇ ਟੈਕਨੀਕਲ ਸਰਵਿਸ ਯੂਨੀਅਨ ਪੰਜਾਬ ਦੇ ਸਾਂਝਾ ਫ਼ੈਸਲੇ ਮੁਤਾਬਿਕ ਸਬ-ਡਿਵੀਜ਼ਨ ਸੰਗਤ ਵਿਖੇ ਪੰਜਾਬ ਸਰਕਾਰ ਤੇ ਭਾਰਤ ਸਰਕਾਰ ਖ਼ਿਲਾਫ਼ ਰੈਲੀ ਕਰਕੇ ਪੁਤਲੇ ਸਾੜੇ ਗਏ | ਇਸ ਮੌਕੇ ਟੈਕਨੀਕਲ ਸਰਵਿਸ ਯੂਨੀਅਨ ਦੇ ਸਬ-ਡਿਵੀਜ਼ਨ ਪ੍ਰਧਾਨ ਮਨਦੀਪ ਸਿੰਘ, ਪੈਸਕੋ ਪ੍ਰਧਾਨ ਦਨੇਸ਼ ਕੁਮਾਰ, ਖ਼ਜਾਨਚੀ ਰੁਪਿੰਦਰ ਸਿੰਘ, ਮਨੋਜ ਕੁਮਾਰ, ਕੁਲਵਿੰਦਰ ਸਿੰਘ, ਕੋਮਲ ਭਗਰੀਆ, ਜੇ. ਈ. ਰੇਸ਼ਮ ਸਿੰਘ, ਜੇ. ਈ. ਨਿਰਪਾਲ ਸਿੰਘ, ਜੇ.ਈ. ਜੋਰਾ ਸਿੰਘ, ਰਮਨ ਗਰਗ, ਸੁਰਿੰਦਰ ਸਿੰਘ, ਬਲਵਿੰਦਰ ਸਿੰਘ, ਹਰਦੀਪ ਸਿੰਘ, ਦਲੀਪ ਸਿੰਘ ਆਦਿ ਹਾਜ਼ਰ ਸਨ |
ਬਿਜਲੀ ਸੋਧ ਬਿੱਲ 2022 ਦਾ ਜ਼ਬਰਦਸਤ ਵਿਰੋਧ
ਮੌੜ ਮੰਡੀ, (ਗੁਰਜੀਤ ਸਿੰਘ ਕਮਾਲੂ)-ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ 2022 ਸੰਸਦ 'ਚ ਪੇਸ਼ ਕੀਤਾ ਜਾ ਰਿਹਾ ਹੈ ਤਾਂ ਬਿਜਲੀ ਮੁਲਾਜ਼ਮਾਂ ਤੇ ਕਿਸਾਨ ਜਥੇਬੰਦੀਆਂ ਨੇ ਇਸ ਦਾ ਜ਼ਬਰਦਸਤ ਵਿਰੋਧ ਕੀਤਾ | ਮੌੜ ਡਵੀਜ਼ਨ ਦਫ਼ਤਰ ਵਿਖੇ ਰਣਜੀਤ ਸਿੰਘ ਰਾਣਾ ਸਰਕਲ ਪ੍ਰਧਾਨ ਦੀ ਅਗਵਾਈ 'ਚ ਬਿਜਲੀ ਸੋਧ ਬਿੱਲ 2022 ਦੀਆਂ ਕਾਪੀਆਂ ਸਾੜੀਆਂ, ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਤੇ ਕੇਂਦਰ ਸਰਕਾਰ ਦੀ ਅਰਥੀ ਸਾੜੀ | ਇੱਧਰ ਤਲਵੰਡੀ ਸਾਬੋ ਸਬ ਡਵੀਜ਼ਨ ਦਫ਼ਤਰ 'ਚ ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ ਸਰਕਲ ਵਿੱਤ ਸਕੱਤਰ ਕੁਲਵਿੰਦਰ ਨਥੇਹਾ ਦੀ ਅਗਵਾਈ ਹੇਠ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਜਸਪਾਲ ਸਿੰਘ ਭੀਖੀ, ਗੁਰਤੇਜ ਸਿੰਘ ਢਿੱਲੋਂ, ਬਲਰਾਜ ਸਿੰਘ ਮੌੜ, ਜਸਕਰਨ ਸਿੰਘ ਰੋਹੀ, ਨਵਦੀਪ ਸਿੰਘ ਬਾਲਿਆਂਵਾਲੀ, ਭੀਖੂ ਸ਼ਰਮਾ, ਰਾਵਲ ਸਿੰਘ ਗੁਰੂ, ਸੁਰਜੀਤ ਸਿੰਘ, ਗੁਰਵਿੰਦਰ ਸਿੰਘ ਤੁੰਗਵਾਲੀ, ਗੁਰਪ੍ਰੀਤ ਸਿੰਘ ਆਦਿ ਵੀ ਹਾਜ਼ਰ ਰਹੇ |
ਬਿਜਲੀ ਕਾਮਿਆਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜੀਆਂ
ਨਥਾਣਾ, (ਗੁਰਦਰਸ਼ਨ ਲੁੱਧੜ)-ਪੰਜਾਬ ਜੁਆਇੰਟ ਫੋਰਮ ਦੇ ਸੱਦੇ 'ਤੇ ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਸਬ ਯੂਨਿਟ ਨਥਾਣਾ ਦੇ ਬਿਜਲੀ ਕਾਮਿਆਂ ਨੇ ਪਾਵਰਕਾਮ ਦਫ਼ਤਰ ਨਥਾਣਾ ਅੱਗੇ ਬਿਜਲੀ ਸੋਧ ਬਿੱਲ 2022 ਖ਼ਿਲਾਫ਼ ਸਖ਼ਤ ਰੋਸ ਪ੍ਰਦਰਸ਼ਨ ਕੀਤਾ ਤੇ ਉਕਤ ਬਿੱਲ ਦੀਆਂ ਕਾਪੀਆਂ ਸਾੜੀਆਂ | ਰੋਸ ਪ੍ਰਦਰਸ਼ਨ ਨੂੰ ਪ੍ਰਧਾਨ ਮਨਦੀਪ ਸਿੰਘ, ਮੀਤ ਪ੍ਰਧਾਨ ਜਸਵੰਤ ਸਿੰਘ, ਸਕੱਤਰ ਲਵਪ੍ਰੀਤ ਸ਼ਰਮਾ, ਹਰਮਿੰਦਰ ਸਿੰਘ, ਪ੍ਰਗਟ ਰਾਮ, ਜਸਵਿੰਦਰ ਸਿੰਘ ਤੇ ਸੰਦੀਪ ਸਿੰਘ ਨੇ ਵੀ ਸੰਬੋਧਨ ਕੀਤਾ |

ਸੀਵਰੇਜ ਵਰਕਰ ਯੂਨੀਅਨ ਵਰਕਰਾਂ ਨੇ ਨਗਰ ਨਿਗਮ ਕਮਿਸ਼ਨਰ ਦਾ ਫੂਕਿਆ ਪੁਤਲਾ

ਬਠਿੰਡਾ, 8 ਅਗਸਤ (ਅਵਤਾਰ ਸਿੰਘ)-ਸ਼ਹਿਰ ਦੀ ਸੀਵਰੇਜ ਵਰਕਰ ਯੂਨੀਅਨ ਬਠਿੰਡਾ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ ਦੇ ਪੰਜਵੇਂ ਦਿਨ 'ਚ ਦਾਖ਼ਲ ਹੋਣ ਉਪਰੰਤ ਵੀ ਨਗਰ ਨਿਗਮ ਬਠਿੰਡਾ ਦੇ ਉੱਚ ਅਧਿਕਾਰੀਆਂ ਵਲੋਂ ਮੰਗਾਂ ਸੰਬੰਧੀ ਕੋਈ ਗੱਲਬਾਤ ਨਹੀਂ ਕੀਤੀ ਗਈ ...

ਪੂਰੀ ਖ਼ਬਰ »

ਥਾਣਾ ਥਰਮਲ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਖ਼ਿਲਾਫ਼ ਮਜ਼ਦੂਰਾਂ ਵਲੋਂ ਧਰਨਾ

ਬਠਿੰਡਾ, 8 ਅਗਸਤ (ਪੱਤਰ ਪ੍ਰੇਰਕ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਝੰਡੇ ਹੇਠ ਪਿੰਡ ਸਿਵੀਆਂ ਦੇ ਮਜ਼ਦੂਰਾਂ ਵਲੋਂ ਥਾਣਾ ਥਰਮਲ ਵਿਖੇ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਖ਼ਿਲਾਫ਼ ਰੋਸ ਧਰਨਾ ਦਿੱਤਾ ਗਿਆ | ਮਜ਼ਦੂਰਾਂ ਦੇ ਰੋਹ ਨੂੰ ਦੇਖਦੇ ਹੋਏ ਥਾਣਾ ਮੁਖੀ ਵਲੋਂ ...

ਪੂਰੀ ਖ਼ਬਰ »

ਵਿਜੀਲੈਂਸ ਬਿਊਰੋ ਨੇ ਆਰ. ਟੀ. ਏ. ਬਠਿੰਡਾ ਦੇ ਮੁਲਾਜ਼ਮ ਨੂੰ 7500 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਬਠਿੰਡਾ, 8 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਚਲਾਈ ਮੁਹਿੰਮ ਦੌਰਾਨ ਆਰ. ਟੀ. ਏ. ਦਫ਼ਤਰ ਬਠਿੰਡਾ ਵਿਖੇ ਤਾਇਨਾਤ ਡਾਟਾ ਐਂਟਰੀ ਆਪ੍ਰੇਟਰ ਭਲਵਾਨ ਸਿੰਘ ਨੂੰ 7500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ | ਪੰਜਾਬ ...

ਪੂਰੀ ਖ਼ਬਰ »

ਮਾਮਲਾ ਜੇਲ੍ਹ 'ਚ ਸਿੱਖ ਕੈਦੀ ਦੇ ਕੇਸ ਕਤਲ ਕਰਨ ਦਾ

ਹਾਈਕੋਰਟ ਵਲੋਂ ਸਰਕਾਰ ਸਮੇਤ ਡੀ. ਜੀ. ਪੀ. (ਜੇਲ੍ਹਾਂ) ਤੇ ਹੋਰ ਉੱਚ-ਅਧਿਕਾਰੀਆਂ ਤੋਂ ਜਵਾਬ ਤਲਬੀ

ਬਠਿੰਡਾ, 8 ਅਗਸਤ (ਸੱਤਪਾਲ ਸਿੰਘ ਸਿਵੀਆਂ)-ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਇਕ ਸਿੱਖ ਕੈਦੀ ਦੇ ਕੇਸ ਕਤਲ ਕਰਨ ਦੇ ਕਥਿਤ ਦੋਸ਼ਾਂ ਸੰਬੰਧੀ ਹਾਈਕੋਰਟ ਨੇ ਪੰਜਾਬ ਸਰਕਾਰ ਤੇ ਡੀ. ਜੀ. ਪੀ. (ਜੇਲ੍ਹਾਂ) ਸਮੇਤ ਹੋਰ ਕਈ ਉੱਚ-ਅਧਿਕਾਰੀਆਂ ਤੋਂ ਜਵਾਬ ਤਲਬੀ ਕੀਤੀ ਹੈ, ਜਿਸ ...

ਪੂਰੀ ਖ਼ਬਰ »

ਮਜ਼ਦੂਰਾਂ ਵਲੋਂ ਡੀ. ਸੀ. ਦਫ਼ਤਰ ਸਾਹਮਣੇ ਰੋਹ ਭਰਪੂਰ ਮੁਜ਼ਾਹਰਾ

ਬਠਿੰਡਾ, 8 ਅਗਸਤ (ਸੱਤਪਾਲ ਸਿੰਘ ਸਿਵੀਆਂ)-ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ਤਹਿਤ ਮਜ਼ਦੂਰਾਂ ਵਲੋਂ ਡਿਪਟੀ ਕਮਿਸ਼ਨਰ ਬਠਿੰਡਾ ਦੇ ਦਫ਼ਤਰ ਸਾਹਮਣੇ ਰੋਹ ਭਰਪੂਰ ਮੁਜ਼ਾਹਰਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ...

ਪੂਰੀ ਖ਼ਬਰ »

ਬੀ. ਐਸ. ਐਨ. ਐਲ. ਦੇ ਨੈੱਟਵਰਕ ਤੋਂ ਲੋਕ ਪ੍ਰੇਸ਼ਾਨ

ਰਾਮਾਂ ਮੰਡੀ, 8 ਅਗਸਤ (ਤਰਸੇਮ ਸਿੰਗਲਾ)-ਮੋਬਾਈਲ ਦੀ ਦੁਨੀਆਂ 'ਚ ਪ੍ਰਾਈਵੇਟ ਕੰਪਨੀਆਂ ਦੇ ਮੁਕਾਬਲੇ ਸਰਕਾਰੀ ਬੀ. ਐਸ. ਐਨ. ਐਲ. ਅਦਾਰਾ ਦਿਨੋ ਦਿਨ ਕਮਜ਼ੋਰ ਹੁੰਦਾ ਜਾ ਰਿਹਾ ਹੈ | ਸ਼ਹਿਰ ਦੇ ਬੀ. ਐਸ. ਐਨ. ਐਲ. ਦੇ ਮੋਬਾਈਲ ਖ਼ਪਤਕਾਰਾਂ ਨੇ ਦੱਸਿਆ ਕਿ ਬੀ. ਐਸ. ਐਨ. ਐਲ. ਦਾ ਸਿਮ ...

ਪੂਰੀ ਖ਼ਬਰ »

'ਅਗਨੀਪਥ' ਸਕੀਮ ਵਿਰੁੱਧ ਸੰਯੁਕਤ ਕਿਸਾਨ ਮੋਰਚਾ ਦੇਸ਼ ਭਰ 'ਚ ਕਨਵੈੱਨਸ਼ਨਾਂ ਕਰੇਗਾ-ਰਾਮਾਂ

ਬਠਿੰਡਾ, 8 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕੇਂਦਰ ਸਰਕਾਰ ਵਲੋਂ ਫ਼ੌਜ 'ਚ ਭਰਤੀ ਸੰਬੰਧੀ ਨਵੀਂ ਤਿਆਰ ਕੀਤੀ ਗਈ 'ਅਗਨੀਪਥ' ਸਕੀਮ ਵਿਰੁੱਧ ਸੰਯੁਕਤ ਕਿਸਾਨ ਮੋਰਚਾ ਦੇਸ਼ ਭਰ 'ਚ ਕਨਵੈੱਨਸ਼ਨਾਂ ਕਰੇਗਾ, ਜੋ 14 ਅਗਸਤ ਤੱਕ ਜਾਰੀ ਰਹਿਣਗੀਆਂ | ਇਸ ਦਾ ਖ਼ੁਲਾਸਾ ਭਾਰਤੀ ...

ਪੂਰੀ ਖ਼ਬਰ »

ਅਦਾਲਤ ਵਲੋਂ ਭਗੌੜਾ ਵਿਅਕਤੀ ਗਿ੍ਫ਼ਤਾਰ

ਰਾਮਾਂ ਮੰਡੀ, 8 ਅਗਸਤ (ਤਰਸੇਮ ਸਿੰਗਲਾ)-ਅਦਾਲਤ ਤਲਵੰਡੀ ਸਾਬੋ ਵਲੋਂ 4 ਸਾਲ ਪਹਿਲਾਂ ਸੰਨ 2018 'ਚ ਇਕ ਵਿਅਕਤੀ ਰਾਮਪਾਲ ਸਿੰਘ ਪੁੱਤਰ ਤੇਜ ਰਾਮ ਵਾਸੀ ਕੋਟਫੱਤਾ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ, ਜਿਸ ਨੂੰ ਅੱਜ ਰਾਮਾਂ ਥਾਣੇ ਦੇ ਹੌਲਦਾਰ ਸੁਖਰਾਜ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਮਰੇ ਪਸ਼ੂ ਚੁੱਕਣ ਬਦਲੇ ਪੈਸੇ ਵਸੂਲਣ 'ਤੇ ਪੀੜਤ ਲੋਕਾਂ ਵਲੋਂ 'ਆਪ' ਆਗੂਆਂ ਤੇ ਮੌਜੂਦਾ ਕੌਂਸਲਰਾਂ ਦੀ ਖਿਚਾਈ

ਭਗਤਾ ਭਾਈਕਾ, 8 ਅਗਸਤ (ਸੁਖਪਾਲ ਸਿੰਘ ਸੋਨੀ)-ਪੰਜਾਬ ਅੰਦਰ ਪਿਛਲੇ ਕੁਝ ਦਿਨਾਂ ਤੋਂ ਲੰਪੀ ਸਕਿਨ ਬਿਮਾਰੀ ਬਹੁਤ ਹੀ ਤੇਜ਼ੀ ਨਾਲ ਪਸ਼ੂਆਂ ਨੂੰ ਆਪਣੀ ਲਪੇਟ ਵਿਚ ਲੈ ਕੇ ਉਨ੍ਹਾਂ ਮੌਤ ਦੇ ਘਾਟ ਉਤਾਰ ਰਹੀ ਹੈ, ਜਿਸ ਕਰਕੇ ਹੱਡਾ ਰੋੜੀਆਂ ਅੰਦਰ ਵੱਡੀਆਂ ਸਮੱਸਿਆਵਾਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਲੋਕਾਂ ਨੂੰ ਮੁੱਢਲੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ-ਡਾ. ਬਲਜੀਤ ਕੌਰ

ਬਠਿੰਡਾ, 8 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਨੂੰ ਮੁੱਢਲੀਆਂ ਸੇਵਾਵਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਤੇ ਕਿਸੇ ਵੀ ਯੋਗ ਲਾਭਪਾਤਰੀ ਨੂੰ ਲੋਕ ਭਲਾਈ ਸਕੀਮਾਂ ਤੋਂ ...

ਪੂਰੀ ਖ਼ਬਰ »

ਸਸਕਾਰ ਮੌਕੇ ਇਲਾਕੇ ਭਰ ਤੋਂ ਵੱਡੀ ਗਿਣਤੀ ਸੰਗਤਾਂ ਲਗਵਾਈ ਹਾਜਰੀ ਡੇਰਾ ਕਟੋਰੇ ਵਾਲਾ ਦੇ ਮੁਖੀ ਮਹੰਤ ਸਤ ਪ੍ਰਕਾਸ਼ ਦਾ ਦਿਹਾਂਤ

ਕੋਟਫੱਤਾ, 8 ਅਗਸਤ (ਰਣਜੀਤ ਸਿੰਘ ਬੁੱਟਰ)-ਬਠਿੰਡਾ ਜ਼ਿਲ੍ਹੇ ਦੇ ਪਿੰਡ ਗਹਿਰੀ ਭਾਗੀ ਜਿਸ ਨੂੰ ਗਹਿਰੀ ਦੇਵੀ ਨਗਰ ਕਰਕੇ ਵੀ ਜਾਣਿਆ ਜਾਂਦਾ ਹੈ, ਦੇ ਡੇਰਾ ਕਟੋਰੇ ਵਾਲਾ 'ਚ ਮੁੱਖ ਸੇਵਾਦਾਰ ਸ੍ਰੀਮਾਨ ਸ੍ਰੀ ਸ੍ਰੀ 108 ਮਹੰਤ ਸਤ ਪ੍ਰਕਾਸ਼ (90) ਸੰਖੇਪ ਬਿਮਾਰੀ ਤੋਂ ਬਾਅਦ ...

ਪੂਰੀ ਖ਼ਬਰ »

ਡੇਰਾ ਕਟੋਰੇ ਵਾਲਾ ਦੇ ਮੁਖੀ ਮਹੰਤ ਸਤ ਪ੍ਰਕਾਸ਼ ਦਾ ਦਿਹਾਂਤ

ਕੋਟਫੱਤਾ, 8 ਅਗਸਤ (ਰਣਜੀਤ ਸਿੰਘ ਬੁੱਟਰ)-ਬਠਿੰਡਾ ਜ਼ਿਲ੍ਹੇ ਦੇ ਪਿੰਡ ਗਹਿਰੀ ਭਾਗੀ ਜਿਸ ਨੂੰ ਗਹਿਰੀ ਦੇਵੀ ਨਗਰ ਕਰਕੇ ਵੀ ਜਾਣਿਆ ਜਾਂਦਾ ਹੈ, ਦੇ ਡੇਰਾ ਕਟੋਰੇ ਵਾਲਾ 'ਚ ਮੁੱਖ ਸੇਵਾਦਾਰ ਸ੍ਰੀਮਾਨ ਸ੍ਰੀ ਸ੍ਰੀ 108 ਮਹੰਤ ਸਤ ਪ੍ਰਕਾਸ਼ (90) ਸੰਖੇਪ ਬਿਮਾਰੀ ਤੋਂ ਬਾਅਦ ...

ਪੂਰੀ ਖ਼ਬਰ »

ਕਾਂਗੜ ਵਲੋਂ ਐਮ. ਸੀ. ਪ੍ਰਗਟ ਸਿੰਘ ਮਹਿਰਾਜ ਦੀ ਮਾਤਾ ਦੀ ਮੌਤ 'ਤੇ ਦੁੱਖ ਪ੍ਰਗਟ

ਮਹਿਰਾਜ, 8 ਅਗਸਤ (ਸੁਖਪਾਲ ਮਹਿਰਾਜ)-ਕਸਬਾ ਮਹਿਰਾਜ ਵਿਖੇ ਪੱਤੀ ਸੌਲ ਦੇ ਵਾਰਡ ਨੰਬਰ 6 ਤੋਂ ਐਮ. ਸੀ. ਪ੍ਰਗਟ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਮਾਤਾ ਨਸੀਬ ਕੌਰ (75) ਦਾ ਦਿਲ ਫੇਲ੍ਹ ਹੋਣ ਕਾਰਨ ਮੌਤ ਹੋ ਗਈ | ਉਨ੍ਹਾਂ ਦੇ ਦਿਹਾਂਤ 'ਤੇ ਸਾਬਕਾ ...

ਪੂਰੀ ਖ਼ਬਰ »

ਕੋਠਾ ਗੁਰੂ ਦੇ ਨਿਕਾਸੀ ਨਾਲੇ ਸੰਬੰਧੀ ਡੀ. ਸੀ. ਬਠਿੰਡਾ ਵਲੋਂ ਜਾਂਚ ਦੇ ਆਦੇਸ਼

ਭਗਤਾ ਭਾਈਕਾ, 8 ਅਗਸਤ (ਸੁਖਪਾਲ ਸਿੰਘ ਸੋਨੀ)-ਕਸਬਾ ਕੋਠਾ ਗੁਰੂ ਵਿਖੇ ਨਿਕਾਸੀ ਨਾਲੇ ਦੇ ਮਾਮਲੇ ਨੂੰ ਲੈ ਅੱਜ ਡਿਪਟੀ ਕਮਿਸ਼ਨਰ ਵਲੋਂ ਜਾਂਚ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ | ਇਸ ਮਾਮਲੇ ਸੰਬੰਧੀ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਮਾ ਜਗਸੀਰ ਸਿੰਘ, 'ਆਪ' ਦੇ ਸੂਬਾਈ ...

ਪੂਰੀ ਖ਼ਬਰ »

ਪ੍ਰਾਪਰਟੀ ਡੀਲਰਾਂ ਵਲੋਂ ਤਹਿਸੀਲਦਾਰ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਤਲਵੰਡੀ ਸਾਬੋ/ਸੀਂਗੋ ਮੰਡੀ, 8 ਅਗਸਤ (ਰਣਜੀਤ ਸਿੰਘ ਰਾਜੂ/ਪਿ੍ੰਸ ਗਰਗ)-ਜ਼ਮੀਨਾਂ/ਪਲਾਟਾਂ ਆਦਿ ਦੀਆਂ ਰਜਿਸਟਰੀਆਂ ਲਈ ਪੰਜਾਬ ਸਰਕਾਰ ਵਲੋਂ ਐਨ. ਓ. ਸੀ. ਲੈਣ ਦੀ ਪ੍ਰਕਿਰਿਆ 'ਚ ਕੀਤੀ ਤਬਦੀਲੀ ਨੂੰ ਗਲਤ ਦੱਸਦਿਆਂ ਪੰਜਾਬ ਪ੍ਰਾਪਰਟੀ ਡੀਲਰਜ਼ ਯੂਨੀਅਨ ਦੇ ਸੱਦੇ 'ਤੇ ...

ਪੂਰੀ ਖ਼ਬਰ »

ਪੱਠਿਆਂ ਵਾਲੀ ਮਸ਼ੀਨ 'ਚ ਬਾਂਹ ਆਉਣ ਕਾਰਨ ਨੌਜਵਾਨ ਕਿਸਾਨ ਦਾ ਹੱਥ ਕੱਟਿਆ

ਭਾਈਰੂਪਾ, 8 ਅਗਸਤ (ਵਰਿੰਦਰ ਲੱਕੀ)-ਕਸਬਾ ਭਾਈਰੂਪਾ ਵਿਖੇ ਇਕ ਨੌਜਵਾਨ ਕਿਸਾਨ ਦੀ ਪੱਠਿਆਂ ਵਾਲੀ ਮਸ਼ੀਨ 'ਚ ਬਾਂਹ ਆਉਣ ਕਾਰਨ ਹੱਥ ਕੱਟੇ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ, ਨੌਜਵਾਨ ਇਲਾਜ ਲਈ ਰਾਮਪੁਰਾ ਫੂਲ ਦੇ ਇਕ ਹਸਪਤਾਲ 'ਚ ਜ਼ੇਰੇ ਇਲਾਜ ਹੈ | ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ ਵਿਖੇ ਸਿਹਤ ਜਾਗਰੂਕਤਾ ਮੀਟਿੰਗ

ਨਥਾਣਾ, 8 ਅਗਸਤ (ਗੁਰਦਰਸ਼ਨ ਲੁੱਧੜ)-ਕਮਿਊਨਿਟੀ ਹੈਲਥ ਸੈਂਟਰ ਨਥਾਣਾ ਵਿਖੇ ਸਿਹਤ ਕਰਮੀਆਂ ਵਲੋਂ ਜਨਤਕ ਸਿਹਤ ਸੇਵਾਵਾਂ ਲਈ ਜਾਗਰੂਕਤਾ ਮੀਟਿੰਗ ਕੀਤੀ ਗਈ, ਜਿਸ 'ਚ ਏ. ਐਨ. ਐਮ., ਆਸ਼ਾ ਵਰਕਰਾਂ ਤੇ ਆਂਗਣਵਾੜੀ ਵਰਕਰਾਂ ਨੂੰ ਸਿਹਤ ਸੰਭਾਲ ਪ੍ਰੋਗਰਾਮਾਂ ਸੰਬੰਧੀ ...

ਪੂਰੀ ਖ਼ਬਰ »

ਕਥਿਤ ਦੋਸੀ ਏ. ਐਸ. ਆਈ. ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਦਾਲਤ 'ਚ ਪੇਸ਼

ਭਗਤਾ ਭਾਈਕਾ, 8 ਅਗਸਤ (ਸੁਖਪਾਲ ਸਿੰਘ ਸੋਨੀ)-ਪੁਲਿਸ ਸਟੇਸ਼ਨ ਦਿਆਲਪੁਰਾ ਭਾਈਕਾ ਵਿਖੇ ਇਥੋਂ ਦੇ ਹੀ ਇਕ ਏ. ਐਸ. ਆਈ. ਖ਼ਿਲਾਫ਼ ਰਿਸ਼ਵਤ ਲੈਣ ਦੇ ਦੋਸ਼ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਏ. ਐਸ. ਆਈ. ਨੂੰ ਅੱਜ ਅਦਾਲਤ 'ਚ ਪੇਸ਼ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਗੋਨਿਆਣਾ ਵਿਖੇ ਫ਼ਿਜ਼ੀਓਥਰੈਪੀ ਚੈੱਕਅਪ ਕੈਂਪ ਲਗਾਇਆ

ਗੋਨਿਆਣਾ, 8 ਅਗਸਤ (ਲਛਮਣ ਦਾਸ ਗਰਗ)-ਸਥਾਨਕ ਲਾਇਨਜ਼ ਕਲੱਬ ਵਲੋਂ 'ਫ਼ਿਜ਼ੀਓਥਰੈਪੀ ਦਾ ਮੁਫ਼ਤ ਚੈੱਕਅਪ ਕੈਂਪ' ਪ੍ਰਧਾਨ ਲਾਇਨ ਅਸ਼ਵਨੀ ਕੁਮਾਰ ਸਿੰਗਲਾ ਦੀ ਅਗਵਾਈ 'ਚ ਲਗਾਇਆ ਗਿਆ | ਕੈਂਪ ਵਿਚ ਮੁੱਖ ਮਹਿਮਾਨ ਲਾਇਨ ਹਰਦੀਪ ਸਿੰਘ ਗੋਨੀ ਸਰਾਂ (ਜ਼ੋਨ-ਚੇਅਰਮੈਨ) ਵਾਲੇ ...

ਪੂਰੀ ਖ਼ਬਰ »

ਚੱਕ ਰੁਲਦੂ ਸਿੰਘ ਵਾਲਾ ਸਕੂਲ ਦੀ ਵਿਦਿਆਰਥਣ ਜਿਲ੍ਹੇ 'ਚੋਂ ਅੱਵਲ

ਸੰਗਤ ਮੰਡੀ, 8 ਅਗਸਤ (ਅੰਮਿ੍ਤਪਾਲ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚੱਕ ਰੁਲਦੂ ਸਿੰਘ ਵਾਲਾ ਸਕੂਲ ਦੀ ਵਿਦਿਆਰਥਣ ਵਲੋਂ ਕਵਿਤਾ ਮੁਕਾਬਲੇ 'ਚ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਹਾਸਲ ਕੀਤਾ ਗਿਆ | ਸਕੂਲ ਦੀ ਸਟੇਟ ਐਵਾਰਡੀ ਅਧਿਆਪਕਾ ਡਾ. ਪਰਮਿੰਦਰ ਕੌਰ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ : ਖ਼ੂਨਦਾਨੀ ਸੁਖਮੰਦਰ ਸਿੰਘ ਲੀਲਾ ਭਾਗੀਵਾਂਦਰ

ਭਾਗੀਵਾਂਦਰ-ਸੁਖਮੰਦਰ ਸਿੰਘ ਲੀਲਾ ਭਾਗੀਵਾਂਦਰ ਦਾ ਜਨਮ 1 ਅਪ੍ਰੈਲ 1964 ਨੂੰ ਪਿਤਾ ਭੂਰਾ ਸਿੰਘ ਦੇ ਗ੍ਰਹਿ ਵਿਖੇ ਮਾਤਾ ਗੋਬਿੰਦ ਕੌਰ ਦੀ ਕੁੱਖੋਂ ਪਿੰਡ ਭਾਗੀਵਾਂਦਰ ਜ਼ਿਲ੍ਹਾ ਬਠਿੰਡਾ ਵਿਖੇ ਹੋਇਆ | ਆਪ 6 ਭੈਣ-ਭਰਾ ਸਨ | ਆਪ ਦਸਵੀਂ ਜਮਾਤ ਦੀ ਪੜ੍ਹਾਈ ਕਰਨ ਉਪਰੰਤ ...

ਪੂਰੀ ਖ਼ਬਰ »

ਘਰ 'ਚੋਂ ਨਕਦੀ ਸਮੇਤ ਗਹਿਣੇ ਚੋਰੀ ਕਰਨ ਵਾਲੇ ਦੋ ਜਣੇ ਨਾਮਜ਼ਦ

ਬਠਿੰਡਾ, 8 ਅਗਸਤ (ਸੱਤਪਾਲ ਸਿੰਘ ਸਿਵੀਆਂ)-ਸਥਾਨਕ ਧੋਬੀਆਣਾ ਬਸਤੀ ਦੇ ਇਕ ਘਰ 'ਚੋਂ ਨਕਦੀ ਸਮੇਤ ਚਾਂਦੀ ਦੇ ਗਹਿਣੇ ਚੋਰੀ ਕਰਨ ਦੇ ਮਾਮਲੇ ਸੰਬੰਧੀ ਥਾਣਾ ਸਿਵਲ ਲਾਇਨ ਵਿਖੇ ਦੋ ਨੌਜਵਾਨਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ, ਜਿਨ੍ਹਾਂ ਨੂੰ ਪੁਲਿਸ ਨੇ ਕਾਬੂ ਕਰਨ ...

ਪੂਰੀ ਖ਼ਬਰ »

ਕਥਿਤ ਦੋਸ਼ੀ ਦੋ ਔਰਤਾਂ ਹਸਪਤਾਲ 'ਚੋਂ ਮੈਡੀਕਲ ਕਰਵਾਉਣ ਸਮੇਂ ਫ਼ਰਾਰ ਘਰ 'ਚ ਦੇਹ ਵਪਾਰ ਦਾ ਅੱਡਾ ਚਲਾਉਣ ਵਾਲੀ ਔਰਤ ਸਮੇਤ ਪੰਜ ਗਿ੍ਫ਼ਤਾਰ

ਬਠਿੰਡਾ, 8 ਅਗਸਤ (ਸੱਤਪਾਲ ਸਿੰਘ ਸਿਵੀਆਂ)-ਸਥਾਨਕ ਬਾਦਲ ਰੋਡ 'ਤੇ ਆਪਣੇ ਘਰ ਵਿਚ ਦੇਹ ਵਪਾਰ ਦਾ ਅੱਡਾ ਚਲਾਉਣ ਵਾਲੀ ਇਕ ਔਰਤ ਸਮੇਤ ਪੰਜ ਜਣੇ ਗਿ੍ਫ਼ਤਾਰ ਕੀਤੇ ਗਏ ਹਨ, ਜਿਨ੍ਹਾਂ ਖ਼ਿਲਾਫ਼ ਥਾਣਾ ਕੈਨਾਲ ਕਾਲੋਨੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਥਾਣਾ ਕੈਨਾਲ ...

ਪੂਰੀ ਖ਼ਬਰ »

ਘਰ 'ਚ ਦੇਹ ਵਪਾਰ ਦਾ ਅੱਡਾ ਚਲਾਉਣ ਵਾਲੀ ਔਰਤ ਸਮੇਤ ਪੰਜ ਗਿ੍ਫ਼ਤਾਰ

ਬਠਿੰਡਾ, 8 ਅਗਸਤ (ਸੱਤਪਾਲ ਸਿੰਘ ਸਿਵੀਆਂ)-ਸਥਾਨਕ ਬਾਦਲ ਰੋਡ 'ਤੇ ਆਪਣੇ ਘਰ ਵਿਚ ਦੇਹ ਵਪਾਰ ਦਾ ਅੱਡਾ ਚਲਾਉਣ ਵਾਲੀ ਇਕ ਔਰਤ ਸਮੇਤ ਪੰਜ ਜਣੇ ਗਿ੍ਫ਼ਤਾਰ ਕੀਤੇ ਗਏ ਹਨ, ਜਿਨ੍ਹਾਂ ਖ਼ਿਲਾਫ਼ ਥਾਣਾ ਕੈਨਾਲ ਕਾਲੋਨੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਥਾਣਾ ਕੈਨਾਲ ...

ਪੂਰੀ ਖ਼ਬਰ »

ਬੀ. ਐਸ. ਸੀ. ਮੈਡੀਕਲ ਦੀ ਵਿਦਿਆਰਥਣ ਦੀ ਕੈਂਸਰ ਨਾਲ ਮੌਤ

ਮਹਿਮਾ ਸਰਜਾ, 8 ਅਗਸਤ (ਬਲਦੇਵ ਸੰਧੂ)-ਮਾਲਵਾ ਖੇਤਰ 'ਚ ਕੈਂਸਰ ਦੇ ਵੱਡੇ ਕੈਂਸਰ ਇੰਸਟੀਚਿਊਟ ਤੇ ਏਮਜ਼ ਵਰਗੇ ਹਸਪਤਾਲ ਖੁੱਲ੍ਹਣ ਦੇ ਬਾਵਜੂਦ ਕੈਂਸਰ ਦੀ ਬਿਮਾਰੀ ਨਾਲ ਹੋ ਰਹੀਆਂ ਮੌਤਾਂ ਨੂੰ ਬਰੇਕ ਨਹੀਂਾ ਲੱਗ ਰਹੀ | ਪਿੰਡ ਮਹਿਮਾ ਸਵਾਈ ਦੀ ਹੋਣਹਾਰ 18 ਸਾਲਾ ਬੀ. ਐਸ. ...

ਪੂਰੀ ਖ਼ਬਰ »

ਮਾਲਵਾ ਕਲੱਬ ਬੰਗੀ ਨਿਹਾਲ ਸਿੰਘ ਦੇ ਖਿਡਾਰੀਆਂ ਦਾ ਵਾਲੀਬਾਲ ਟੂਰਨਾਮੈਂਟ 'ਚ ਸ਼ਾਨਦਾਰ ਪ੍ਰਦਰਸ਼ਨ

ਰਾਮਾਂ ਮੰਡੀ, 8 ਅਗਸਤ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਬੰਗੀ ਨਿਹਾਲ ਸਿੰਘ ਦੇ ਵਾਲੀਬਾਲ ਖਿਡਾਰੀਆਂ ਨੇ ਵਾਲੀਬਾਲ ਲੀਗ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਤੇ ਦੂਜਾ ਸਥਾਨ ਹਾਸਲ ਕਰਕੇ ਪਿੰਡ ਦਾ ਨਾਂਅ ਰੌਸ਼ਨ ਕੀਤਾ ਹੈ | ਮਾਲਵਾ ਕਲੱਬ ਦੇ ...

ਪੂਰੀ ਖ਼ਬਰ »

ਬੇਰੁਜ਼ਗਾਰ ਹੋਏ ਬੈਸਟ ਪ੍ਰਾਈਜ਼ ਮੁਲਾਜ਼ਮਾਂ ਨੇ ਧਰਨਾ ਲਗਾ ਕੇ ਕੀਤਾ ਰੋਸ ਪ੍ਰਦਰਸ਼ਨ

ਬਠਿੰਡਾ, 8 ਅਗਸਤ (ਵੀਰਪਾਲ ਸਿੰਘ)-ਬੈਸਟ ਪ੍ਰਾਈਜ਼ ਮੁਲਾਜ਼ਮ ਯੂਨੀਅਨ ਵਲੋਂ ਆਪਣੇ ਆਪ ਨੂੰ ਬੇਰੁਜ਼ਗਾਰ ਕੀਤੇ ਜਾਣ ਨੂੰ ਲੈ ਕੇ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਬਠਿੰਡਾ ਵਿਖੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਮੁਲਾਜ਼ਮ ਯੂਨੀਅਨ ਦੇ ਆਗੂਆਂ ਵਲੋਂ ਇਸ ...

ਪੂਰੀ ਖ਼ਬਰ »

ਵਿਆਹ ਤੋਂ ਬਾਅਦ ਮੁੰਡੇ ਵਲੋਂ ਆਪਣੇ ਨਾਲ ਨਾ ਰੱਖਣ 'ਤੇ ਦੁਖੀ ਮੁਟਿਆਰ ਵਾਟਰ ਵਰਕਰ ਦੀ ਟੈਂਕੀ 'ਤੇ ਚੜ੍ਹੀ

ਮੌੜ ਮੰਡੀ, 8 ਅਗਸਤ (ਗੁਰਜੀਤ ਸਿੰਘ ਕਮਾਲੂ)-ਸਬ ਡਵੀਜ਼ਨ ਮੌੜ ਅਧੀਨ ਆਉਂਦੇ ਪਿੰਡ ਰਾਜਗੜ੍ਹ ਕੁੱਬੇ ਵਿਖੇ ਪਿੰਡ ਦੀ ਲੜਕੀ ਵਲੋਂ ਆਪਣੇ ਪਤੀ ਵਲੋਂ ਨਾਲ ਨਾ ਰੱਖਣ ਤੋਂ ਦੁਖੀ ਹੋ ਕੇ ਪੈਟਰੋਲ ਦੀ ਬੋਤਲ ਲੈ ਕੇ ਵਾਟਰ ਵਰਕਰ ਦੀ ਟੈਂਕੀ 'ਤੇ ਚੜ੍ਹ ਕੇ ਇਨਸਾਫ਼ ਦੀ ਮੰਗ ਕੀਤੀ ...

ਪੂਰੀ ਖ਼ਬਰ »

ਫ਼ਤਹਿ ਕਾਲਜ ਵਿਖੇ ਤਿੰਨ ਰੋਜ਼ਾ ਸਾਵਣ ਮੇਲੇ ਦੀ ਸ਼ਾਨੋ ਸ਼ੌਕਤ ਨਾਲ ਸ਼ੁਰੂਆਤ

ਰਾਮਪੁਰਾ ਫੂਲ­, 8 ਅਗਸਤ (ਪੱਤਰ ਪ੍ਰੇਰਕ)-ਫਤਹਿ ਕਾਲਜ ਰਾਮਪੁਰਾ ਫੂਲ (ਬਠਿੰਡਾ) ਦੇ ਵਿਹੜੇ 'ਚ ਤਿੰਨ ਰੋਜ਼ਾ ਸਾਵਣ ਮੇਲੇ ਦੀ ਸ਼ਾਨਦਾਰ ਸ਼ੁਰੂਆਤ ਭਾਸ਼ਾ ਵਿਭਾਗ ਪੰਜਾਬ ਜ਼ਿਲ੍ਹਾ ਬਠਿੰਡਾ­ ਮਹਾਂ ਪੰਜਾਬ ਸਾਹਿਤ ਸਭਾ ਤੇ ਮਾਲਵਾ ਆਰਟ ਕੌਂਸਲ ਵਲੋਂ ਆਯੋਜਿਤ ਸਾਵਣ ਕਵੀ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵਿਮੈਨ ਬੱਲੋ੍ਹ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਚਾਉਕੇ, 8 ਅਗਸਤ (ਮਨਜੀਤ ਸਿੰਘ ਘੜੈਲੀ)-ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵਿਮੈਨ ਬੱਲੋ੍ਹ ਦੇ ਪਿ੍ੰਸੀਪਲ ਡਾ. ਬਲਜੀਤ ਕੌਰ ਸਿੱਧੂ ਦੀ ਅਗਵਾਈ ਹੇਠ ਵਿਦਿਆਰਥਣਾਂ ਵਲੋਂ ਸਾਉਣ ਦੇ ਮਹੀਨੇ ਨੂੰ ਸਮਰਪਿਤ ' ਤੀਆਂ ਤੀਜ ਦੀਆਂ' ਤਿਉਹਾਰ ਮਨਾਇਆ ਗਿਆ | ਇਸ ਸਮੇਂ ਸੰਸਥਾ ਤੇ ...

ਪੂਰੀ ਖ਼ਬਰ »

ਬੀ.ਬੀ.ਐਸ. ਇੰਡੋ ਕੈਨੇਡੀਅਨ ਸਕੂਲ ਮਲੂਕਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਭਗਤਾ ਭਾਈਕਾ, 8 ਅਗਸਤ (ਸੁਖਪਾਲ ਸਿੰਘ ਸੋਨੀ)-ਬੀ. ਬੀ. ਐਸ. ਇੰਡੋ ਕੈਨੇਡੀਅਨ ਸਕੂਲ ਮਲੂਕਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ 'ਚ ਬੱਚਿਆਂ ਦੀਆਂ ਮਾਵਾਂ ਵਲੋਂ ਵੀ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਹਾਜ਼ਰੀਨ ਪੰਜਾਬੀ ਸੱਭਿਆਚਾਰਕ ਦੇ ਪਹਿਰਾਵੇ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਦੂਨ ਪਬਲਿਕ ਸਕੂਲ ਕਰਾੜਵਾਲਾ ਦਾ 'ਤੀਆਂ ਤੀਜ ਦੀਆਂ' ਦਾ ਮੇਲਾ

ਚਾਉਕੇ, 8 ਅਗਸਤ (ਮਨਜੀਤ ਸਿੰਘ ਘੜੈਲੀ)-ਸਵ: ਸਰਦਾਰ ਗਮਦੂਰ ਸਿੰਘ ਢਿੱਲੋਂ ਦੁਆਰਾ ਸਥਾਪਿਤ ਮਾਲਵਾ ਖੇਤਰ ਦੀ ਸਿਰਕੱਢ ਵਿੱਦਿਅਕ ਸੰਸਥਾ ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕਰਾੜਵਾਲਾ ਵਿਖੇ ਸਾਉਣ ਮਹੀਨੇ ਦੀਆਂ ਤੀਆਂ ਦੇ ਤਿਉਹਾਰ ਮੌਕੇ ਸਭਿਆਚਾਰਕ ਪ੍ਰੋਗਰਾਮ ...

ਪੂਰੀ ਖ਼ਬਰ »

'ਤੀਜ ਤਿਉਹਾਰ, ਮਾਨ ਬਠਿੰਡੇ ਦੀਆਂ' ਪ੍ਰੋਗਰਾਮ ਮੌਕੇ ਪੰਜਾਬੀ ਸੱਭਿਆਚਾਰਕ ਦੀਆਂ ਝਲਕਾਂ

ਬਠਿੰਡਾ, 8 ਅਗਸਤ (ਅਵਤਾਰ ਸਿੰਘ)-ਭਾਜਪਾ ਆਗੂ ਵੀਨੰੂ ਗੋਇਲ ਦੀ ਅਗਵਾਈ ਤੇ ਡਾਇਮੰਡ ਵੈੱਲਫੇਅਰ ਸੁਸਾਇਟੀ ਦੇ ਬੈਨਰ ਹੇਠ ਤੀਆਂ ਦਾ ਤਿਉਹਾਰ 'ਤੀਜ ਤਿਉਹਾਰ, ਮਾਨ ਬਠਿੰਡੇ ਦੀਆਂ' ਧੂਮਧਾਮ ਨਾਲ ਮਹਾਰਾਜਾ ਰਣਜੀਤ ਸਿੰਘ ਖ਼ਾਲਸਾ ਟੈਕਨੀਕਲ ਕਾਲਜ ਵਿਖੇ ਵਿਸਾਲ ਮੇਲਾ ...

ਪੂਰੀ ਖ਼ਬਰ »

ਪੰਜਾਬੀ ਵਿਰਾਸਤ ਦੀ ਤਰਜਮਾਨੀ ਕਰਦੇ 'ਵਿਰਾਸਤੀ ਬਾਗ' ਵਲੋਂ ਤੀਆਂ ਦੇ ਰੂਪ 'ਚ ਵਿਲੱਖਣ ਸਮਾਗਮ

ਭਾਈਰੂਪਾ, 8 ਅਗਸਤ (ਵਰਿੰਦਰ ਲੱਕੀ)-ਪੰਜਾਬੀ ਵਿਰਾਸਤ ਦੀ ਤਰਜ਼ਮਾਨੀ ਕਰਨ ਲਈ ਸਾਲ 2019 'ਚ ਸ਼ੋਸ਼ਲ ਮੀਡੀਆ ਸਾਈਟ ਫੇਸਬੁੱਕ 'ਤੇ ਹੋਂਦ 'ਚ ਆਏ ਵਿਰਾਸਤੀ ਬਾਗ ਵਲੋਂ ਇਸ ਸਾਲ ਵੀ ਭਾਈਰੂਪਾ ਦੇ ਸਨ ਰਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਗਰੁੱਪ ਦੇ ਸੀਨੀਅਰ ਮੈਂਬਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX