ਤਾਜਾ ਖ਼ਬਰਾਂ


ਇੰਗਲੈਂਡ ਹੱਥੋਂ ਆਪਣੇ ਘਰੇਲੂ ਮੈਦਾਨ 'ਤੇ ਟੀ-20 ਲੜੀ ਹਾਰਿਆ ਪਾਕਿਸਤਾਨ
. . .  5 minutes ago
ਲਾਹੌਰ, 3 ਅਕਤੂਬਰ - ਇੰਗਲੈਂਡ ਨੇ 7ਵੇਂ ਅਤੇ ਆਖ਼ਰੀ ਟੀ-20 ਮੈਚ ਵਿਚ ਪਾਕਿਸਤਾਨ ਨੂੰ ਉਸ ਦੇ ਘਰੇਲੂ ਮੈਦਾਨ 'ਤੇ 67 ਦੌੜਾਂ ਨਾਲ ਹਰਾ ਲੇ ਲੜੀ ਉੱਪਰ 4-3 ਨਾਲ ਕਬਜ਼ਾ ਕਰ ਲਿਆ।ਗੱਦਾਫੀ ਸਟੇਡੀਅਮ 'ਚ ਹੋਏ ਇਸ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲ 'ਤੇ ਇੰਗਲੈਂਡ ਨੇ ਨਿਰਧਾਰਿਤ 20 ਓਵਰਾਂ 'ਚ 3 ਵਿਕਟਾਂ ਦੇ ਨੁਕਸਾਨ 'ਤੇ 209 ਦੌੜਾਂ...
ਕਿਸਾਨਾਂ ਅੱਜ ਕਰਨਗੇ ਰੇਲਾਂ ਦਾ ਚੱਕਾ ਜਾਮ
. . .  22 minutes ago
ਅੰਮ੍ਰਿਤਸਰ, 3 ਅਕਤੂਬਰ - ਲਖੀਮਪੁਰ ਘਟਨਾ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਅਜੇ ਮਿਸ਼ਰਾ 'ਤੇ ਇਸ ਘਟਨਾ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਦਰਜ ਹੋਏ ਮਾਮਲੇ 'ਚ ਗ੍ਰਿਫ਼ਤਾਰੀ ਕਰਵਾਉਣ ਲਈ ਕਿਸਾਨਾਂ ਵਲੋਂ ਪੰਜਾਬ 'ਚ 17 ਵੱਖ-ਵੱਖ ਥਾਵਾਂ 'ਤੇ ਅੱਜ ਰੇਲ ਰੋਕੋ ਅੰਦੋਲਨ...
⭐ਮਾਣਕ - ਮੋਤੀ⭐
. . .  35 minutes ago
⭐ਮਾਣਕ - ਮੋਤੀ⭐
ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨ ਨੇ ਟੋਰਾਂਟੋ ਵਿਚ ਭਗਵਦ ਗੀਤਾ ਪਾਰਕ ਦੀ ਭੰਨਤੋੜ ਨੂੰ "ਨਫ਼ਰਤ ਅਪਰਾਧ" ਕਰਾਰ ਦਿੱਤਾ, ਜਾਂਚ ਦੀ ਕੀਤੀ ਮੰਗ
. . .  1 day ago
ਭਾਰਤ ਨੇ ਦੂਜੇ ਟੀ-20 ਚ 16 ਦੌੜਾਂ ਨਾਲ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਭਾਰਤ, ਨਿਊਜ਼ੀਲੈਂਡ ਨੇਵੀ ਨੇ ਵ੍ਹਾਈਟ ਸ਼ਿਪਿੰਗ ਇਨਫਰਮੇਸ਼ਨ ਐਕਸਚੇਂਜ ਸਮਝੌਤੇ 'ਤੇ ਕੀਤੇ ਹਸਤਾਖ਼ਰ
. . .  1 day ago
ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਦੋ ਧੜਿਆਂ ਵਿਚਾਲੇ ਜ਼ਬਰਦਸਤ ਲੜਾਈ ਕਾਰਨ ਸਥਿਤੀ ਤਣਾਅਪੂਰਨ ਬਣੀ
. . .  1 day ago
ਲੁਧਿਆਣਾ ,2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ ) -ਸਥਾਨਕ ਸੰਗਲਾ ਸ਼ਿਵਾਲਾ ਮੰਦਿਰ ਵਿਚ ਅੱਜ ਦੇਰ ਸ਼ਾਮ ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਹਿੰਦੂ ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20 - ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
3- ਜੰਮੂ ਅਤੇ ਕਸ਼ਮੀਰ : ਪੁਲਵਾਮਾ ਵਿਚ ਐਸ.ਪੀ.ਓ. ਜਾਵੇਦ ਅਹਿਮਦ ਡਾਰ ਨੂੰ ਅੰਤਿਮ ਸ਼ਰਧਾਂਜਲੀ ਭੇਟ
. . .  1 day ago
ਦਿੱਲੀ : ਚੋਣ ਲੜਨ ਦਾ ਕੋਈ ਇਰਾਦਾ ਨਹੀਂ ਹੈ -ਅਦਾਕਾਰਾ ਕੰਗਨਾ ਰਣੌਤ
. . .  1 day ago
3 ਅਕਤੂਬਰ ਨੂੰਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦਾ 17 ਜਗ੍ਹਾ ਰੇਲ ਚੱਕਾ ਜਾਮ
. . .  1 day ago
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
. . .  1 day ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
ਤਿੰਨ ਮੋਟਰਸਾਈਕਲ ਸਵਾਰਾਂ ਨੇ ਮੈਡੀਕੋਜ ਦੀ ਦੁਕਾਨ ਤੋਂ ਲੈਪਟੋਪ, ਮੋਬਾਈਲ ਤੇ ਨਗਦੀ ਲੁੱਟੀ
. . .  1 day ago
ਜੈਤੋ, 2 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਤਿੰਨ ਮੋਟਰਸਾਈਕਲ ਸਵਾਰਾਂ ਵਲੋਂ ਰਾਮਦਾਸ ਮੈਡੀਕੋਜ ਦੀ ਦੁਕਾਨ ਤੋਂ ਇਕ ਲੈਪਟੋਪ, ਮੋਬਾਈਲ ਤੇ ਨਗਦੀ ਲੁੱਟ ਕੇ ਲੈ ਜਾਣ ਦਾ ਪਤਾ ਲੱਗਿਆ ਹੈ। ਰਾਮਦਾਸ ਮੈਡੀਕੋਜ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਸਾਕਾ ਪੰਜਾ ਸਾਹਿਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 2ਅਕਤੂਬਰ (ਨਿੱਕੂਵਾਲ)- ਸਾਕਾ ਪੰਜਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦੀਵਾਨ ਹਾਲ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ...
ਪੰਜਾਬ 'ਚ ਕਰੀਬ 50 ਲੱਖ ਘਰਾਂ ਨੂੰ ਸਤੰਬਰ ਮਹੀਨੇ ਦਾ ਜ਼ੀਰੋ ਬਿਜਲੀ ਬਿੱਲ ਆਇਆ: ਭਗਵੰਤ ਮਾਨ
. . .  1 day ago
ਅਹਿਮਦਾਬਾਦ, 2 ਅਕਤੂਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹੀਂ ਦਿਨੀਂ ਗੁਜਰਾਤ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਕੇਵਲ 6 ਮਹੀਨੇ ਪਹਿਲਾਂ ਸਾਡੀ ਸਰਕਾਰ ਬਣੀ ਅਤੇ ਅਸੀਂ ਆਪਣਾ ਵਾਅਦਾ ਪੂਰਾ...
ਪੋਪ ਫਰਾਂਸਿਸ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਕੀਤੀ ਅਪੀਲ
. . .  1 day ago
ਨਵੀਂ ਦਿੱਲੀ, ਪੋਪ ਫਰਾਂਸਿਸ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਅਪੀਲ ਕੀਤੀ ਹੈ।
ਝੋਨੇ ਦੀ ਖ਼ਰੀਦ ਅਤੇ ਢੋਆ-ਢੁਆਈ 'ਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀ ਕੀਤੀ ਜਾਵੇਗੀ: ਗੋਲਡੀ ਕੰਬੋਜ
. . .  1 day ago
ਮੰਡੀ ਘੁਬਾਇਆ, 2 ਅਕਤੂਬਰ (ਅਮਨ ਬਵੇਜਾ)- ਫੋਕਲ ਪੁਆਇੰਟ ਮੰਡੀ ਘੁਬਾਇਆ 'ਚ ਝੋਨੇ ਦੀ ਆਮਦ ਸ਼ੁਰੂ ਹੋਣ ਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ ਅਤੇ ਇਸ ਦੌਰਾਨ ਐੱਸ.ਡੀ.ਐੱਮ. ਰਵਿੰਦਰ ਸਿੰਘ ਅਰੋੜਾ...
ਸੀ.ਆਈ.ਏ. ਸਟਾਫ਼ ਮਾਨਸਾ ਦੇ ਇੰਚਾਰਜ ਖ਼ਿਲਾਫ਼ ਮੁਕੱਦਮਾ ਦਰਜ, ਕੀਤਾ ਬਰਖ਼ਾਸਤ
. . .  1 day ago
ਚੰਡੀਗੜ੍ਹ, 2 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਪੁਲਿਸ ਦੀ ਹਿਰਾਸਤ 'ਚੋਂ ਗੈਂਗਸਟਰ ਦੀਪਕ ਟੀਨੂੰ ਦੇ ਫ਼ਰਾਰ ਹੋਣ ਦੇ ਮਾਮਲੇ 'ਚ ਡੀ.ਜੀ.ਪੀ. ਗੌਰਵ ਯਾਦਵ ਨੇ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਇਸ ਮਾਮਲੇ 'ਚ ਦੋਸ਼ੀ ਪੁਲਿਸ...
ਜੰਮੂ-ਕਸ਼ਮੀਰ: ਪੁਲਵਾਮਾ 'ਚ ਹੋਇਆ ਅੱਤਵਾਦੀ ਹਮਲਾ, ਇਕ ਪੁਲਿਸ ਕਰਮਚਾਰੀ ਦੀ ਮੌਤ
. . .  1 day ago
ਸ਼੍ਰੀਨਗਰ, 2 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਨੇ ਸੀ.ਆਰ.ਪੀ.ਐੱਫ. ਅਤੇ ਪੁਲਿਸ ਦੀ ਸਾਂਝੀ ਪਾਰਟੀ 'ਤੇ ਗੋਲੀਬਾਰੀ ਕੀਤੀ, ਜਿਸ 'ਚ ਇਕ ਪੁਲਿਸ ਜਵਾਨ ਦੀ ਮੌਤ ਹੋ ਗਈ ਜਦਕਿ ਇਕ ਸੀ.ਆਰ.ਪੀ.ਐੱਫ. ਦਾ ਜਵਾਨ...
ਰਿਸ਼ੀ ਵਿਹਾਰ 'ਚ ਹੋਈ ਲੁੱਟ ਖੋਹ ਦੀ ਸੁਲਝੀ ਗੁੱਥੀ, ਘਰ 'ਚ ਕੰਮ ਕਰਦੇ ਤਰਖਾਣ ਨੇ ਹੀ ਕਰਵਾਈ ਸੀ ਲੁੱਟ
. . .  1 day ago
ਅੰਮ੍ਰਿਤਸਰ, 2 ਅਕਤੂਬਰ (ਰੇਸ਼ਮ ਸਿੰਘ)-ਸਥਾਨਕ ਮਜੀਠਾ ਰੋਡ ਦੇ ਇਲਾਕੇ ਰਿਸ਼ੀ ਵਿਹਾਰ ਵਿਖੇ ਲੁੱਟ ਖੋਹ ਦੀ ਗੁੱਥੀ ਸੁਲਝ ਗਈ ਹੈ। ਇਸ ਮਾਮਲੇ 'ਚ ਕੰਮ ਕਰਦੇ ਤਰਖਾਣ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਕੋਲੋਂ ਲੁੱਟ ਦਾ ਮਾਲ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਮੰਤਰੀ ਈ.ਟੀ.ਓ. ਦੇ ਦਫ਼ਤਰ ਦੇ ਬਾਹਰ ਦਿੱਤਾ ਰੋਸ ਧਰਨਾ
. . .  1 day ago
ਜੰਡਿਆਲਾ ਗੁਰੂ, 2 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਬਲਾਕ ਤਰਸਿੱਕਾ ਵਲੋਂ ਜਨਰਲ ਸਕੱਤਰ ਦਲਜਿੰਦਰ ਕੌਰ ਉਦੋਨੰਗਲ ਦੀ ਅਗਵਾਈ ਹੇਠ ਆਂਗਣਵਾੜੀ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਧਰਮਕੋਟ (ਮੋਗਾ) ਦਾਣਾ ਮੰਡੀ ਦਾ ਕੀਤਾ ਗਿਆ ਦੌਰਾ
. . .  1 day ago
ਮੋਗਾ, 2 ਅਕਤੂਬਰ-ਅੱਜ ਦੁਪਿਹਾਰ ਵੇਲੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੋਗਾ ਜ਼ਿਲ੍ਹੇ ਦੀ ਧਰਮਕੋਟ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ।
ਮੋਟਰਸਾਈਕਲ ਖੋਹ ਕੇ ਭੱਜ ਰਹੇ ਲੁਟੇਰਿਆਂ ਵਲੋਂ ਚਲਾਈ ਗੋਲੀ ਨਾਲ ਇਕ ਜ਼ਖ਼ਮੀ
. . .  1 day ago
ਅਜਨਾਲਾ, 2 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਦੇਰ ਰਾਤ ਪਿੰਡ ਸਾਰੰਗਦੇਵ ਨੇੜਿਓਂ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਰਹੇ ਲੁਟੇਰਿਆਂ ਵਲੋਂ ਗੋਲੀ ਚਲਾਉਣ ਨਾਲ ਸਰਹੱਦੀ ਪਿੰਡ ਬਲੜਵਾਲ ਆਬਾਦੀ ਹਰਨਾਮ ਸਿੰਘ ਦਾ ਰਹਿਣ...
ਸਾਢੇ ਪੰਜ ਕਿੱਲੋ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 2 ਅਕਤੂਬਰ (ਰੇਸ਼ਮ ਸਿੰਘ)- ਪੁਲਿਸ ਵਲੋਂ ਸਾਢੇ ਪੰਜ ਕਿਲੋਗ੍ਰਾਮ ਹੈਰੋਇਨ ਸਮੇਤ ਇਕ ਤਸਕਰ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ। ਐੱਸ.ਟੀ.ਐੱਫ. ਵਲੋਂ ਇਸ ਦਾ ਖ਼ੁਲਾਸਾ ਪ੍ਰੈੱਸ ਕਾਨਫ਼ਰੰਸ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਮੈਂ ਕੰਮਾਂ ਨਾਲ ਹੀ ਆਪਣੇ-ਆਪ ਨੂੰ ਬਹੁਗਿਣਤੀ ਵਾਲਾ ਕੀਤਾ ਹੈ। -ਨੈਪੋਲੀਅਨ ਬੋਨਾਪਾਰਟ

ਸ੍ਰੀ ਮੁਕਤਸਰ ਸਾਹਿਬ

ਮਜ਼ਦੂਰ ਜਥੇਬੰਦੀਆਂ ਵਲੋਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ

ਸ੍ਰੀ ਮੁਕਤਸਰ ਸਾਹਿਬ, 8 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ) - 2015 ਵਿਚ ਬਿਜਲੀ ਮੀਟਰ ਘਰਾਂ ਵਿਚੋਂ ਬਾਹਰ ਕੱਢਣ ਦਾ ਵਿਰੋਧ ਕਰਨ ਦੇ ਦੋਸ਼ ਵਿਚ ਕਰੀਬ 60 ਵਿਅਕਤੀਆਂ ਖ਼ਿਲਾਫ਼ ਦਰਜ ਕੀਤੇ ਕੇਸ ਵਾਪਸ ਕਰਵਾਉਣ ਦੀ ਮੰਗ ਸਣੇ ਹੋਰ ਮੰਗਾਂ ਦੀ ਪੂਰਤੀ ਸਬੰਧੀ ਡਿਪਟੀ ਕਮਿਸ਼ਨਰ ਨਾਲ ਹੋਈ ਮੀਟਿੰਗ ਨੂੰ ਬੇਸਿੱਟਾ ਦੱਸਦਿਆਂ ਅੱਜ ਪੰਜਾਬ ਖੇਤ ਮਜ਼ਦੂਰ ਯੂਨੀਅਨ, ਦਿਹਾਤੀ ਮਜ਼ਦੂਰ ਸਭਾ, ਖੇਤ ਮਜ਼ਦੂਰ ਸਭਾ ਅਤੇ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ 'ਤੇ ਖੇਤ ਮਜ਼ਦੂਰਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦੇਣ ਤੋਂ ਬਾਅਦ ਜਦੋਂ ਪ੍ਰਸ਼ਾਸਨ ਦੀ ਬੇਰੁਖ਼ੀ ਵੇਖੀ, ਤਾਂ ਕੋਟਕਪੂਰਾ-ਬਠਿੰਡਾ ਬਾਈਪਾਸ ਜਾਮ ਕਰ ਦਿੱਤਾ, ਜਿਸ ਕਰਕੇ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਪਿਆ | ਇਸ ਦੌਰਾਨ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਖੁੰਡੇ ਹਲਾਲ, ਗੁਰਜੰਟ ਸਿੰਘ ਸਾਉਂਕੇ, ਰਾਜਾ ਸਿੰਘ ਖੂੰਨਣ ਖ਼ੁਰਦ, ਕਾਕਾ ਸਿੰਘ ਖੁੰਡੇ ਹਲਾਲ, ਬਾਜ ਸਿੰਘ ਭੁੱਟੀਵਾਲਾ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਸੰਯੁਕਤ ਸਕੱਤਰ ਜਗਜੀਤ ਸਿੰਘ ਜੱਸੇਆਣਾ, ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਮਦਰੱਸਾ, ਖੇਤ ਮਜ਼ਦੂਰ ਸਭਾ ਦੇ ਸੂਬਾ ਸਕੱਤਰ ਨਾਨਕ ਚੰਦ ਬਜਾਜ, ਮਹਿੰਗਾ ਰਾਮ, ਜ਼ਿਲ੍ਹਾ ਪ੍ਰਧਾਨ ਗੁਰਮੁਖ ਸਿੰਘ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਲਖਵੰਤ ਸਿੰਘ ਕਿਰਤੀ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਖੇਤ ਮਜ਼ਦੂਰ ਜਥੇਬੰਦੀਆਂ ਮਿਲੀਆਂ ਸਨ, ਜਿਸ 'ਤੇ ਉਨ੍ਹਾਂ ਇਹ ਸਾਰੀਆਂ ਮੰਗਾਂ ਦੀ ਪੂਰਤੀ ਲਈ ਡਿਪਟੀ ਕਮਿਸ਼ਨਰ ਨੂੰ ਆਦੇਸ਼ ਦੇ ਦਿੱਤੇ ਸਨ, ਪਰ ਡੀ.ਸੀ. ਨਾਲ ਹੋਈ ਬੈਠਕ ਦੌਰਾਨ ਕੋਈ ਸਿੱਟਾ ਨਹੀਂ ਨਿਕਲਿਆ, ਜਿਸ ਕਰਕੇ ਸੰਘਰਸ਼ ਦਾ ਰੁਖ਼ ਕਰਨਾ ਸ਼ੁਰੂ ਪਿਆ | ਉਨ੍ਹਾਂ ਕਿਹਾ ਕਿ ਲੰਬੀ ਵਿਖੇ ਨਰਮਾ ਮੁਆਵਜ਼ਾ ਲੈਣ ਲਈ ਮੁਜ਼ਾਹਰਾ ਕਰਨ ਵਾਲੇ ਅਤੇ ਕੋਵਿਡ ਦੌਰਾਨ ਸੰਘਰਸ਼ ਕਰਨ ਵਾਲੇ ਲੋਕਾਂ ਖ਼ਿਲਾਫ਼ ਦਰਜ ਕੀਤੇ ਮੁਕੱਦਮੇ ਵੀ ਕਈ ਵਾਰ ਵਾਅਦਾ ਕਰਨ ਤੋਂ ਬਾਅਦ ਰੱਦ ਨਹੀਂ ਕੀਤੇ | ਇਸੇ ਤਰ੍ਹਾਂ ਨਰਮੇ ਦੀ ਖ਼ਰਾਬੀ ਤੋਂ ਬਾਅਦ ਮਜ਼ਦੂਰੀ ਸਬੰਧੀ ਮੁਆਵਜ਼ਾ ਦੇਣ ਦੀ ਮੰਗ ਵੀ ਪ੍ਰਸ਼ਾਸਨ ਵਲੋਂ ਵਾਰ-ਵਾਰ ਟਾਲੀ ਜਾ ਰਹੀ ਹੈ | ਹਾਲਾਂਕਿ ਮੁੱਖ ਮੰਤਰੀ ਨੇ ਇਹ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ | ਨਰਮੇ ਦੀ ਖ਼ਰਾਬੀ ਤੋਂ ਬਾਅਦ ਮਜ਼ਦੂਰੀ ਸਬੰਧੀ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ ਗਈ, ਪਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਨ੍ਹਾਂ ਮਸਲਿਆਂ ਦੇ ਹੱਲ ਲਈ ਕੋਈ ਕਾਰਵਾਈ ਨਹੀਂ ਕੀਤੀ | ਹੋਰ ਤਾਂ ਹੋਰ ਮੁਆਵਜ਼ੇ ਦੀਆਂ ਸੂਚੀਆਂ ਵੀ ਨਹੀਂ ਬਣਾਈਆਂ ਗਈਆਂ | ਬਾਰਿਸ਼ਾਂ ਕਾਰਨ ਡਿੱਗੇ ਮਕਾਨਾਂ ਦਾ ਮੁਆਵਜ਼ਾ ਵੀ ਨਹੀਂ ਦਿੱਤਾ ਜਾ ਰਿਹਾ, ਮਨਰੇਗਾ ਦੇ ਕੰਮ ਵਿਚ ਪੰਚਾਇਤਾਂ ਦੀ ਬੇਲੋੜੀ ਦਖ਼ਲਅੰਦਾਜ਼ੀ ਨਹੀਂ ਰੋਕੀ ਜਾ ਰਹੀ, ਜਿਸ ਕਰਕੇ ਜਥੇਬੰਦੀਆਂ ਵਲੋਂ ਸੰਘਰਸ਼ ਦਾ ਰੁਖ਼ ਅਖ਼ਤਿਆਰ ਕਰਨਾ ਪਿਆ ਹੈ | ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਕਿਹਾ ਕਿ ਉਨ੍ਹਾਂ ਕੁਝ ਦਿਨ ਪਹਿਲਾਂ ਖੇਤ ਮਜ਼ਦੂਰ ਆਗੂਆਂ ਨਾਲ ਕਰੀਬ ਚਾਰ ਘੰਟੇ ਬੈਠਕ ਕੀਤੀ ਸੀ, ਜਿਸ ਦੌਰਾਨ ਇਕ-ਇਕ ਮੱਦ 'ਤੇ ਵਿਚਾਰ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਨਰਮੇ ਦੇ ਖ਼ਰਾਬੇ ਦੇ ਮੁਆਵਜ਼ੇ ਅਤੇ ਬਾਰਿਸ਼ਾਂ ਕਾਰਨ ਡਿੱਗੇ ਮਕਾਨਾਂ ਦੇ ਮੁਆਵਜ਼ੇ ਸਬੰਧੀ ਰਿਪੋਰਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ | ਇਸੇ ਤਰ੍ਹਾਂ ਕਿਸਾਨਾਂ 'ਤੇ ਦਰਜ ਦਰਜ ਪੁਲਿਸ ਕੇਸਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਮੁਕਤਸਰ ਸਾਹਿਬ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ | ਜਿਹੜੇ ਕੇਸ ਪੁਲਿਸ ਕੋਲ ਹਨ, ਉਨ੍ਹਾਂ ਦਾ ਨਿਪਟਾਰਾ ਤਾਂ ਪੁਲਿਸ ਦੇ ਪੱਧਰ 'ਤੇ ਹੋਵੇਗਾ ਅਤੇ ਜਿਹੜੇ ਕੇਸ ਅਦਾਲਤ ਵਿਚ ਹਨ, ਉਨ੍ਹਾਂ ਦਾ ਨਿਪਟਾਰਾ ਅਦਾਲਤੀ ਪੱਧਰ 'ਤੇ ਕਰਨ ਸਬੰਧੀ ਕਾਰਵਾਈ ਹੋਵੇਗੀ | ਉਨ੍ਹਾਂ ਕਿਹਾ ਕਿ ਜਥੇਬੰਦੀਆਂ ਦੀ ਮੰਗ 'ਤੇ 10 ਅਗਸਤ ਨੂੰ ਮੁੜ ਮੀਟਿੰਗ ਕਰਕੇ ਮੰਗਾਂ 'ਤੇ ਵਿਚਾਰ ਕੀਤਾ ਜਾਵੇਗਾ |

ਪ੍ਰਾਪਰਟੀ ਡੀਲਰਾਂ ਅਤੇ ਅਰਜ਼ੀ ਨਵੀਸਾਂ ਵਲੋਂ ਸ਼ਹਿਰ ਅੰਦਰ ਰੋਸ ਮਾਰਚ ਕੱਢਿਆ

ਗਿੱਦੜਬਾਹਾ, 8 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਸਰਕਾਰ ਵਲੋਂ ਜ਼ਮੀਨ ਦੀ ਖ਼ਰੀਦੋ-ਫਰੋਖਤ ਲਈ ਐਨ.ਓ.ਸੀ. ਲਈ ਜਾਰੀ ਕੀਤੇ ਸਖ਼ਤ ਨਿਯਮਾਂ ਅਤੇ ਕਲੈਕਟ ਰੇਟ ਵਿਚ ਕੀਤੇ ਵਾਧੇ ਨੂੰ ਲੈ ਵਾਪਸ ਕਰਵਾਉਣ ਨੂੰ ਲੈ ਕੇ ਪ੍ਰਾਪਰਟੀ ਡੀਲਰਾਂ ਅਤੇ ਅਰਜੀ ਨਵੀਸਾਂ ਵਲੋਂ ਅੱਜ ...

ਪੂਰੀ ਖ਼ਬਰ »

ਪ੍ਰਾਪਰਟੀ ਸਲਾਹਕਾਰ ਐਸੋਸੀਏਸ਼ਨ ਵਲੋਂ ਸ਼ਹਿਰ 'ਚ ਰੋਸ ਮਾਰਚ

ਗਿੱਦੜਬਾਹਾ, 8 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਸਰਕਾਰ ਵਲੋਂ ਪ੍ਰਾਪਰਟੀ ਸੰਬੰਧੀ ਜਾਰੀ ਨਵੇਂ ਹੁਕਮਾਂ ਖਿਲਾਫ਼ ਪ੍ਰਾਪਰਟੀ ਸਲਾਹਕਾਰ ਐਸੋਸੀਏਸ਼ਨ ਗਿੱਦੜਬਾਹਾ ਵਲੋਂ ਸ਼ਹਿਰ ਵਿਚ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ...

ਪੂਰੀ ਖ਼ਬਰ »

ਭੂੰਦੜ ਅਤੇ ਸੰਗਰਾਣਾ ਵਿਖੇ ਚਮੜੀ ਦੇ ਰੋਗ ਨਾਲ ਕਈ ਪਸ਼ੂ ਮਰੇ

ਸ੍ਰੀ ਮੁਕਤਸਰ ਸਾਹਿਬ, 8 ਅਗਸਤ (ਰਣਜੀਤ ਸਿੰਘ ਢਿੱਲੋਂ) - ਇਸ ਇਲਾਕੇ ਵਿਚ ਚਮੜੀ ਦੇ ਰੋਗ ਕਾਰਨ ਪਸ਼ੂ ਪਾਲਕਾਂ 'ਚ ਦਹਿਸ਼ਤ ਦਾ ਮਾਹੌਲ ਹੈ | ਪਿੰਡ ਭੂੰਦੜ ਵਿਖੇ ਕਈ ਪਸ਼ੂ ਇਸ ਰੋਗ ਦੀ ਲਪੇਟ ਵਿਚ ਆ ਗਏ | ਪਸ਼ੂਆਂ ਦੀ ਚਮੜੀ 'ਤੇ ਧੱਫ਼ੜ ਬਣ ਜਾਂਦੇ ਹਨ ਅਤੇ ਬਾਅਦ ਵਿਚ ਪਸ਼ੂ ਦੀ ...

ਪੂਰੀ ਖ਼ਬਰ »

ਸੁਖਨਾ ਵਾਸੀਆਂ ਨੇ ਬਿਜਲੀ ਮੁਲਾਜ਼ਮ ਦੀ ਬਦਲੀ ਰੱਦ ਕਰਨ ਲਈ ਦਿੱਤਾ ਮੰਗ ਪੱਤਰ

ਦੋਦਾ, 8 ਅਗਸਤ (ਰਵੀਪਾਲ)-ਪਿੰਡ ਸੁਖਨਾ ਦੇ ਵੱਡੀ ਗਿਣਤੀ 'ਚ ਪਿੰਡ ਵਾਸੀਆਂ ਨੇ ਬਿਜਲੀ ਮੁਲਾਜ਼ਮ ਦੀ ਕੀਤੀ ਬਦਲੀ ਦਾ ਵਿਰੋਧ ਕਰਦੇ ਰੱਦ ਕਰਨ ਲਈ ਦਸਤਖਤ ਮੁਹਿੰਮ ਵਾਲਾ ਮੰਗ ਪੱਤਰ ਸਬ-ਡਵੀਜ਼ਨ ਦੋਦਾ ਦੇ ਐਸ.ਡੀ.ਓ. ਨੂੰ ਦਿੱਤਾ | ਦਫ਼ਤਰ ਦੋਦਾ ਦੇ ਗੇਟ ਅੱਗੇ ਪਿੰਡ ਵਾਸੀਆਂ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਨੇ ਕੇਂਦਰ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਸ੍ਰੀ ਮੁਕਤਸਰ ਸਾਹਿਬ, 8 ਅਗਸਤ (ਹਰਮਹਿੰਦਰ ਪਾਲ) - ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ ਤੇ ਬਿਜਲੀ ਸੋਧ ਬਿੱਲ-2022 ਜੋ ਕਿ ਭਾਰਤ ਦੀ ਪਾਰਲੀਮੈਂਟ ਵਿਚ ਪੇਸ਼ ਕੀਤਾ ਜਾ ਰਿਹਾ ਹੈ, ਦੇ ਵਿਰੋਧ ਵਿਚ ਸਮੁੱਚੀਆਂ ਕੇਂਦਰੀ ਬਿਜਲੀ ਟਰੇਡ ਯੂਨੀਅਨਾਂ ਦੇ ਸੱਦੇ ਤੇ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੋ੍ਰਮਣੀ ਅਕਾਲੀ ਦਲ (ਅ) 10 ਨੂੰ ਦਿੱਲੀ ਵਿਖੇ ਕਰੇਗਾ ਰੋਸ ਪ੍ਰਦਰਸ਼ਨ - ਜਤਿੰਦਰ ਸਿੰਘ ਥਿੰਦ

ਸ੍ਰੀ ਮੁਕਤਸਰ ਸਾਹਿਬ, 8 ਅਗਸਤ (ਰਣਜੀਤ ਸਿੰਘ ਢਿੱਲੋਂ) - ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਯੂਥ ਵਿੰਗ ਦੇ ਕੌਮੀ ਜਨਰਲ ਸਕੱਤਰ ਜਤਿੰਦਰ ਸਿੰਘ ਥਿੰਦ ਨੇ ਅੱਜ 'ਅਜੀਤ' ਉੱਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਅਤੇ ਲੋਕ ...

ਪੂਰੀ ਖ਼ਬਰ »

ਦਰਿਆਈ ਪਾਣੀਆਂ ਦੇ ਸੰਬੰਧ 'ਚ ਕਿਰਤੀ ਕਿਸਾਨ ਯੂਨੀਅਨ ਵਲੋਂ ਸ਼ਹਿਰ ਅੰਦਰ ਮੋਟਰਸਾਈਕਲ ਮਾਰਚ

ਸ੍ਰੀ ਮੁਕਤਸਰ ਸਾਹਿਬ, 8 ਅਗਸਤ (ਰਣਜੀਤ ਸਿੰਘ ਢਿੱਲੋਂ) - ਕਿਰਤੀ ਕਿਸਾਨ ਯੂਨੀਅਨ ਵਲੋਂ ਅੱਜ ਸਾਰੇ ਪੰਜਾਬ ਅੰਦਰ ਦਰਿਆਈ ਪਾਣੀਆਂ ਦੇ ਸੰਬੰਧ 'ਚ ਸੂਬੇ 'ਚ ਮੋਟਰਸਾਈਕਲ ਮਾਰਚ ਕਰਕੇ ਹਲਕਾ ਵਿਧਾਇਕਾਂ ਰਾਹੀਂ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਭੇਜੇ ਗਏ | ਇਸ ਤਹਿਤ ਸ੍ਰੀ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਸਭਾ ਦਾ ਜ਼ਿਲ੍ਹਾ ਡੈਲੀਗੇਟ ਇਜਲਾਸ ਸਮਾਪਤ

ਸ੍ਰੀ ਮੁਕਤਸਰ ਸਾਹਿਬ, 8 ਅਗਸਤ (ਰਣਜੀਤ ਸਿੰਘ ਢਿੱਲੋਂ) - ਅੱਜ ਪਿੰਡ ਲੰਡੇ ਰੋਡੇ ਵਿਖੇ ਕੁੱਲ ਹਿੰਦ ਕਿਸਾਨ ਸਭਾ ਦੀ 40ਵੀਂ ਜ਼ਿਲ੍ਹਾ ਕਾਨਫ਼ਰੰਸ ਲਛਮਣ ਸਿੰਘ ਵਲੋਂ ਝੰਡਾ ਲਹਿਰਾਉਣ ਦੀ ਰਸਮ ਨਾਲ ਸ਼ੁਰੂ ਹੋਈ | ਇਸ ਮੌਕੇ ਅਪਾਰ ਸੰਧੂ ਅਤੇ ਇੰਦਰਜੀਤ ਨੇ ਇਸ ਕਾਨਫ਼ਰੰਸ ਦੀ ...

ਪੂਰੀ ਖ਼ਬਰ »

ਨੌਜਵਾਨ ਵਲੋਂ ਖ਼ੁਦਕੁਸ਼ੀ

ਰੁਪਾਣਾ, 8 ਅਗਸਤ (ਜਗਜੀਤ ਸਿੰਘ)-ਨੌਜਵਾਨ ਵਲੋਂ ਘਰ ਵਿਚ ਦਰੱਖਤ ਨਾਲ ਰੱਸੀ ਬੰਨ੍ਹ ਕੇ ਫਾਹਾ ਲੈ ਕੇ ਆਤਮ ਹੱਤਿਆ ਕਰ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਸੱਤਪਾਲ (37) ਪੁੱਤਰ ਸੋਹਣ ਲਾਲ ਵਾਸੀ ਰੁਪਾਣਾ ਜੋ ਕਿ ਆਪਣੀ ਮਿਹਨਤ ਮਜ਼ਦੂਰੀ ਕਰਕੇ ਆਪਣੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਅਗਨੀਪਥ ਯੋਜਨਾ ਨੂੰ ਤੁਰੰਤ ਵਾਪਸ ਲਵੇ - ਰਾਮਾ

ਸ੍ਰੀ ਮੁਕਤਸਰ ਸਾਹਿਬ, 8 ਅਗਸਤ (ਰਣਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਮੁੱਖ ਸਕੱਤਰ ਜਨਰਲ ਰਾਮਕਰਨ ਸਿੰਘ ਰਾਮਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਅਗਨੀਪਥ ਯੋਜਨਾ ਦੇ ਖ਼ਿਲਾਫ਼ 14 ਅਗਸਤ ਤੱਕ ਸਾਰੇ ਭਾਰਤ ਵਿਚ ...

ਪੂਰੀ ਖ਼ਬਰ »

ਕੇਂਦਰ ਸਰਕਾਰ ਅਗਨੀਪਥ ਯੋਜਨਾ ਨੂੰ ਤੁਰੰਤ ਵਾਪਸ ਲਵੇ - ਰਾਮਾ

ਸ੍ਰੀ ਮੁਕਤਸਰ ਸਾਹਿਬ, 8 ਅਗਸਤ (ਰਣਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਮੁੱਖ ਸਕੱਤਰ ਜਨਰਲ ਰਾਮਕਰਨ ਸਿੰਘ ਰਾਮਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਅਗਨੀਪਥ ਯੋਜਨਾ ਦੇ ਖ਼ਿਲਾਫ਼ 14 ਅਗਸਤ ਤੱਕ ਸਾਰੇ ਭਾਰਤ ਵਿਚ ...

ਪੂਰੀ ਖ਼ਬਰ »

ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਹੋਈ

ਗਿੱਦੜਬਾਹਾ, 8 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਪੰਜਾਬ ਬ੍ਰਾਂਚ ਗਿੱਦੜਬਾਹਾ ਅਤੇ ਮਲੋਟ ਦੀ ਸਾਂਝੀ ਮੀਟਿੰਗ ਸੂਬਾ ਜਨਰਲ ਸਕੱਤਰ ਪਵਨ ਮੋਂਗਾ ਗਿੱਦੜਬਾਹਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜਲ ਸਪਲਾਈ ਤੇ ...

ਪੂਰੀ ਖ਼ਬਰ »

ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਗ੍ਰੰਥੀ ਰਾਗੀ ਸੇਵਾ ਸੁਸਾਇਟੀ ਸਭਾ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 8 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ) - ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਗ੍ਰੰਥੀ ਰਾਗੀ ਸੇਵਾ ਸੁਸਾਇਟੀ ਸਭਾ ਸ੍ਰੀ ਮੁਕਤਸਰ ਸਾਹਿਬ ਦੀ ਵਿਸ਼ੇਸ਼ ਮੀਟਿੰਗ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਭਵਨ ਕੱਚਾ ਥਾਂਦੇਵਾਲਾ ਰੋਡ ਵਿਖੇ ...

ਪੂਰੀ ਖ਼ਬਰ »

ਡੀ.ਟੀ.ਐਫ਼. ਵਲੋਂ ਵਿਭਾਗੀ ਪ੍ਰੀਖਿਆ ਥੋਪਣ ਦੇ ਫ਼ੈਸਲੇ ਦੀਆਂ ਕਾਪੀਆਂ ਸਾੜੀਆਂ

ਸ੍ਰੀ ਮੁਕਤਸਰ ਸਾਹਿਬ, 8 ਅਗਸਤ (ਰਣਜੀਤ ਸਿੰਘ ਢਿੱਲੋਂ) - ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ (ਡੀ.ਟੀ.ਐੱਫ਼.) ਦੇ ਸੱਦੇ 'ਤੇ ਸਾਲ 2018 ਤੋਂ ਬਾਅਦ ਤਰੱਕੀ ਪ੍ਰਾਪਤ ਅਤੇ ਸਿੱਧੀ ਭਰਤੀ ਅਧਿਆਪਕਾਂ ਤੇ ਹੋਰਨਾਂ ਕਰਮਚਾਰੀਆਂ 'ਤੇ ਵਿਭਾਗੀ ਟੈੱਸਟ ਥੋਪਣ ਦੇ ਫ਼ੈਸਲੇ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਸ੍ਰੀ ਮੁਕਤਸਰ ਸਾਹਿਬ, 8 ਅਗਸਤ (ਰਣਜੀਤ ਸਿੰਘ ਢਿੱਲੋਂ)-ਬਾਬਾ ਨੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਹਰੀਕੇ ਕਲਾਂ ਵਿਖੇ ਸਮੂਹ ਵਿਦਿਆਰਥੀਆਂ ਅਤੇ ਮਹਿਲਾ ਅਧਿਆਪਕਾਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ | ਲੜਕੀਆਂ ਵੱਖ-ਵੱਖ ਪਹਿਰਾਵਿਆਂ ਜਿਵੇਂ ਪੰਜਾਬੀ ਸੂਟ, ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਭਾਈ ਘਨੱਈਆ ਜੀ ਸੇਵਾ ਸੰਕਲਪ ਦਿਵਸ ਮਨਾਉਣਾ ਸ਼ਲਾਘਾਯੋਗ - ਡਾ: ਨਰੇਸ਼ ਪਰੂਥੀ

ਸ੍ਰੀ ਮੁਕਤਸਰ ਸਾਹਿਬ, 8 ਅਗਸਤ (ਰਣਜੀਤ ਸਿੰਘ ਢਿੱਲੋਂ) - ਮਾਨਵਤਾ ਦੀ ਸੇਵਾ, ਸਰਬ ਸਾਂਝੀਵਾਲਤਾ ਅਤੇ ਪਰਉਪਕਾਰ ਦੇ ਪ੍ਰਤੀਕ ਭਾਈ ਘਨੱਈਆ ਜੀ ਜਿਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਆਸ਼ੀਰਵਾਦ ਪ੍ਰਾਪਤ ਕਰਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੈਦਾਨੇ ਜੰਗ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਜ਼ ਯੂਨੀਅਨ ਨੇ ਬਿਜਲੀ ਬੋਰਡ ਵਿਖੇ ਗੇਟ ਰੈਲੀ ਕੀਤੀ

ਮਲੋਟ, 8 ਅਗਸਤ (ਪਾਟਿਲ) - ਅੱਜ ਕੇਂਦਰੀ ਪੱਧਰ ਦੀਆਂ ਟਰੇਡ ਯੂਨੀਅਨਾਂ ਵਲੋਂ ਦਿੱਤੇ ਸੱਦੇ ਤੇ ਬਿਜਲੀ ਬੋਰਡ ਮਲੋਟ ਦੀਆਂ ਸਮੂਹ ਜਥੇਬੰਦੀਆਂ ਜਿਵੇਂ ਸਾਂਝੇ ਫੋਰਮ ਨਾਲ ਸਬੰਧਿਤ ਟੀ.ਐਸ.ਯੂ ਪੈਨਸ਼ਨਰ ਐਸੋਸੀਏਸ਼ਨ, ਟੀ.ਐਸ.ਯੂ ਭੰਗਲ, ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ, ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਮਲੋਟ, 8 ਅਗਸਤ (ਪਾਟਿਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਮਿਡਲ ਵਿੰਗ ਵਿਚ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਵਾਂ ਨੇ ਪੂਰੀ ਤਰ੍ਹਾਂ ਸਜ ਧਜ ਕਿ ਇਸ ਵਿਚ ਸ਼ਮੂਲੀਅਤ ...

ਪੂਰੀ ਖ਼ਬਰ »

ਪੰਜਾਬ ਕਾਲੋਨਾਈਜ਼ਰ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਵਲੋਂ ਤਹਿਸੀਲ ਮਲੋਟ ਵਿਖੇ ਲਾਇਆ ਧਰਨਾ

ਮਲੋਟ, 8 ਅਗਸਤ (ਪਾਟਿਲ) - ਪੰਜਾਬ ਭਰ 'ਚ ਬਿਨਾਂ ਐਨ.ਓ.ਸੀ ਰਜਿਸਟਰੀਆਂ ਨਾ ਕਰਨ ਦੇ ਮਾਮਲੇ ਵਿਚ ਪ੍ਰਾਪਰਟੀ ਡੀਲਰ ਅਤੇ ਕਲੋਨਾਈਜ਼ਰਾਂ ਨੇ ਸਰਕਾਰ ਦੇ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ, ਜਿਸਨੂੰ ਲੈ ਕੇ ਅੱਜ ਮਲੋਟ ਤਹਿਸੀਲ ਵਿਚ ਕੋਲੋਨਾਈਜ਼ਰਾਂ ਅਤੇ ਪ੍ਰਾਪਰਟੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਸਰਕਾਰੀ ਸਕੂਲ ਧੂਲਕੋਟ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਸ੍ਰੀ ਮੁਕਤਸਰ ਸਾਹਿਬ, 8 ਅਗਸਤ (ਰਣਜੀਤ ਸਿੰਘ ਢਿੱਲੋਂ) - ਭਾਰਤ ਦੇ 75ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਜਿੱਥੇ ਸਰਕਾਰੀ ਹਾਈ ਸਕੂਲ ਧੂਲਕੋਟ ਦੀ ਹੈੱਡ ਮਿਸਟ੍ਰੈੱਸ ਰਵਿੰਦਰ ਕੌਰ ਨੂੰ ਪੂਰੇ ...

ਪੂਰੀ ਖ਼ਬਰ »

ਸਰਪੰਚ ਦਰਸ਼ਨ ਸਿੰਘ ਮਾਨ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਮਲੋਟ, 8 ਅਗਸਤ (ਅਜਮੇਰ ਸਿੰਘ ਬਰਾੜ) - ਪਿੰਡ ਮਲੋਟ ਦੇ ਸਰਪੰਚ ਰਹੇ ਸ: ਦਰਸ਼ਨ ਸਿੰਘ ਮਾਨ ਨੂੰ ਉਨ੍ਹਾਂ ਦੀ ਸ਼ਰਧਾਂਜਲੀ ਸਮਾਰੋਹ ਮੌਕੇ ਇਲਾਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਰਧਾ ਦੇ ਫੁੱਲ ਭੇਂਟ ਕੀਤੇ | ਰਾਗੀ ਜਥਾ ਬਾਬਾ ਕੇਹਰ ਸਿੰਘ ਕੋਮਲ ਨੇ ਵੈਰਾਗਮਈ ਕੀਰਤਨ ...

ਪੂਰੀ ਖ਼ਬਰ »

ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦਾ ਤੀਆਂ ਦਾ ਤਿਉਹਾਰ ਮਨਾਇਆ

ਮਲੋਟ, 8 ਅਗਸਤ (ਪਾਟਿਲ)-ਸਰਕਾਰੀ ਪ੍ਰਾਇਮਰੀ ਸਕੂਲ ਦਾਨੇਵਾਲਾ ਵਿਖੇ ਸੈਂਟਰ ਹੈੱਡ ਟੀਚਰ ਹਰਪ੍ਰੀਤ ਸਿੰਘ ਬਰਾੜ ਦੀ ਅਗਵਾਈ ਹੇਠ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦਾ ਤੀਆਂ ਦਾ ਤਿਉਹਾਰ ਮਨਾਇਆ ਗਿਆ | ਅਧਿਆਪਕਾ ਸ੍ਰੀਮਤੀ ਕੁਲਵਿੰਦਰ ਕੌਰ ਨੇ ਬੱਚਿਆਂ ਨੂੰ ਪੰਜਾਬ ...

ਪੂਰੀ ਖ਼ਬਰ »

ਫੋਕੇ ਦਾਅਵਿਆਂ ਦੀ ਜਗ੍ਹਾ ਜ਼ਮੀਨੀ ਪੱਧਰ 'ਤੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀ ਸਾਰ ਲਵੇ ਸਰਕਾਰ - ਸ਼ੇਰੇਵਾਲਾ

ਮੰਡੀ ਲੱਖੇਵਾਲੀ, 8 ਅਗਸਤ (ਮਿਲਖ ਰਾਜ) - ਪੰਜਾਬ ਸਰਕਾਰ ਨੂੰ ਭਾਰੀ ਬਾਰਿਸ਼ਾਂ ਕਾਰਨ ਬੇਹੱਦ ਮੁਸ਼ਕਿਲ ਹਾਲਾਤਾਂ ਦਾ ਸਾਹਮਣਾ ਕਰ ਰਹੇ ਮਲੋਟ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀ ਜ਼ਮੀਨੀ ਪੱਧਰ ਤੇ ਤੁਰੰਤ ਸਾਰ ਲੈਣ ਦੀ ਸਖ਼ਤ ਲੋੜ ਹੈ | ਫੋਕੇ ਦਾਅਵਿਆਂ ...

ਪੂਰੀ ਖ਼ਬਰ »

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਪਿੰਡ ਰਹੂੜਿਆਂਵਾਲੀ ਦਾ ਦੌਰਾ

• ਮੌਕੇ 'ਤੇ ਗਿਰਦਾਵਰੀ ਕਰਨ ਲਈ ਅਧਿਕਾਰੀਆਂ ਨੂੰ ਆਖਿਆ ਸ੍ਰੀ ਮੁਕਤਸਰ ਸਾਹਿਬ, 8 ਅਗਸਤ (ਰਣਜੀਤ ਸਿੰਘ ਢਿੱਲੋਂ)-ਬੀਤੇ ਦਿਨੀਂ ਪਈ ਬਾਰਿਸ਼ ਤੋਂ ਪ੍ਰਭਾਵਿਤ ਪਿੰਡ ਰਹੂੜਿਆਂਵਾਲੀ ਦਾ ਅੱਜ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਦੇ ਸੰਬੰਧ 'ਚ ਜੀ. ਟੀ. ਬੀ. ਸਕੂਲ ਵਿਖੇ ਰਿਹਰਸਲ ਕੀਤੀ

ਮਲੋਟ, 8 ਅਗਸਤ (ਪਾਟਿਲ) - ਆਜ਼ਾਦੀ ਦਿਹਾੜੇ ਦੇ ਸੰਬੰਧ ਵਿਚ ਉੱਪ ਮੰਡਲ ਪ੍ਰਸ਼ਾਸਨ ਮਲੋਟ ਵਲੋਂ ਕਰਵਾਏ ਸਮਾਗਮ 'ਚ ਭਾਗ ਲੈਣ ਵਾਲੇ ਸਕੂਲੀ ਵਿਦਿਆਰਥੀਆਂ ਦੀ ਪਹਿਲੀ ਰਿਹਰਸਲ ਜੀ.ਟੀ.ਬੀ.ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਕੀਤੀ ਗਈ | ਨਾਇਬ ਤਹਿਸੀਲਦਾਰ ...

ਪੂਰੀ ਖ਼ਬਰ »

ਬਾਰਿਸ਼ ਦੇ ਪਾਣੀ ਨਾਲ ਪੰਨੀਵਾਲਾ ਫੱਤਾ ਵਿਖੇ ਗਰੀਬ ਪਰਿਵਾਰਾਂ ਦੇ ਮਕਾਨਾਂ ਨੂੰ ਨੁਕਸਾਨ ਪੁੱਜਾ

ਮਲੋਟ, 8 ਅਗਸਤ (ਅਜਮੇਰ ਸਿੰਘ ਬਰਾੜ)-ਬਾਰਿਸ਼ ਦੇ ਪਾਣੀ ਨਾਲ ਖੇਤਰ ਵਿਚ ਜਿਥੇ ਫ਼ਸਲਾਂ ਦਾ ਨੁਕਸਾਨ ਵੱਡੀ ਪੱਧਰ ਤੇ ਹੋਇਆ ਹੈ | ਉਥੇ ਗਰੀਬ ਪਰਿਵਾਰਾਂ ਦੇ ਮਕਾਨਾਂ ਦਾ ਨੁਕਸਾਨ ਹੋਣ ਦੀਆਂ ਖ਼ਬਰਾਂ ਵੀ ਪੁੱਜ ਰਹੀਆਂ ਹਨ | ਪਿੰਡ ਪੰਨੀਵਾਲਾ ਫੱਤਾ ਦੇ ਕਈ ਗਰੀਬ ਪਰਿਵਾਰਾਂ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੌਰਾਨ ਬਣੀਆਂ ਸਾਂਝਾਂ ਮੀਂਹ ਦੀ ਮਾਰ ਝੱਲ ਰਹੇ ਕਿਸਾਨਾਂ ਲਈ ਮਦਦਗਾਰ ਬਣੀਆਂ

ਮਲੋਟ, 8 ਅਗਸਤ (ਅਜਮੇਰ ਸਿੰਘ ਬਰਾੜ) - ਮਲੋਟ ਖੇਤਰ ਅੰਦਰ ਬਾਰਿਸ਼ ਨਾਲ ਵੱਡੇ ਪੱਧਰ 'ਤੇ ਫ਼ਸਲਾਂ ਅਤੇ ਪਸ਼ੂਆਂ ਦਾ ਹਰਾ ਚਾਰਾ ਖ਼ਰਾਬ ਹੋ ਜਾਣ ਕਾਰਨ ਕਿਸਾਨਾਂ, ਪਸ਼ੂ ਪਾਲਕਾਂ ਅਤੇ ਗਰੀਬ ਮਜ਼ਦੂਰ ਪਰਿਵਾਰ ਲਈ ਮੁਸ਼ਕਿਲ ਬਣੀ ਹੋਈ ਹੈ | ਇਨ੍ਹਾਂ ਪੀੜਤਾਂ ਦੀ ਮਦਦ ਲਈ ...

ਪੂਰੀ ਖ਼ਬਰ »

ਲੋਕ ਨਿਰਮਾਣ ਵਿਭਾਗ ਵਲੋਂ ਲਾਈਆਂ ਵੱਡੀਆਂ ਸ਼ਰਤਾਂ ਤੋਂ ਪ੍ਰੇਸ਼ਾਨ ਠੇਕੇਦਾਰਾਂ ਨੇ ਵਿਧਾਇਕ ਖੁੱਡੀਆਂ ਨੂੰ ਮੰਗ ਪੱਤਰ ਦਿੱਤਾ

ਮਲੋਟ, 8 ਅਗਸਤ (ਪਾਟਿਲ) - ਇਨਲਿਸਟਮੈਂਟ ਨੂੰ ਲੈ ਕੇ ਲੋਕ ਨਿਰਮਾਣ ਵਿਭਾਗ ਵਲੋਂ ਲਾਈਆਂ ਵੱਡੀਆਂ ਸ਼ਰਤਾਂ ਕਾਰਨ ਛੋਟੇ ਠੇਕੇਦਾਰਾਂ ਨੂੰ ਆ ਰਹੀ ਸਮੱਸਿਆ ਨੂੰ ਲੈ ਕੇ ਜ਼ਿਲ੍ਹੇ ਭਰ ਦੇ ਠੇਕੇਦਾਰਾਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਾਂਅ ਇਕ ਮੰਗ ਪੱਤਰ ...

ਪੂਰੀ ਖ਼ਬਰ »

ਪੀ.ਐਸ.ਯੂ. ਨੇ ਪੰਜਾਬ ਯੂਨੀਵਰਸਿਟੀ ਵਲੋਂ ਵਧਾਈਆਂ ਫ਼ੀਸਾਂ ਦੇ ਵਿਰੋਧ 'ਚ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 8 ਅਗਸਤ (ਹਰਮਹਿੰਦਰ ਪਾਲ) - ਪੰਜਾਬ ਸਟੂਡੈਂਟਸ ਯੂਨੀਅਨ ਇਕਾਈ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਲੋਂ ਪੰਜਾਬ ਯੂਨੀਵਰਸਿਟੀ ਵਲੋਂ ਵਧਾਈਆਂ ਗਈਆਂ ਫ਼ੀਸਾਂ ਦੇ ਵਿਰੋਧ ਵਿਚ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ | ਪੰਜਾਬ ...

ਪੂਰੀ ਖ਼ਬਰ »

ਦੋਦਾ ਵਿਖੇ ਜਥੇਬੰਦੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ ਕੀਤਾ

ਦੋਦਾ, 8 ਅਗਸਤ (ਰਵੀਪਾਲ) - ਕੇਂਦਰ ਸਰਕਾਰ ਵਲੋਂ ਬਿਜਲੀ ਬਿੱਲ 2022 ਪਾਰਲੀਮੈਂਟ ਦਿੱਲੀ ਵਿਖੇ ਪੇਸ਼ ਹੋ ਰਿਹਾ ਹੈ, ਜਿਸਦੇ ਵਿਰੋਧ 'ਚ ਉਪ ਮੰਡਲ ਦੋਦਾ ਦੀਆਂ ਸਮੂਹ ਬਿਜਲੀ ਜਥੇਬੰਦੀਆਂ ਵਲੋਂ ਦਫ਼ਤਰ ਅੱਗੇ ਰੋਸ ਰੈਲੀ ਕਰਦੇ ਕੇਂਦਰ ਸਰਕਾਰ ਦੀ ਅਰਥੀ ਫੂਕੀ ਗਈ ਅਤੇ ਬਿੱਲ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਐਚ. ਐਫ਼. ਐਮ. ਡੀ. ਬਿਮਾਰੀ ਤੋਂ ਸਾਵਧਾਨ ਰਹਿਣ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ, 8 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ) - ਬਾਰਿਸ਼ਾਂ ਦੇ ਮੌਸਮ ਦੌਰਾਨ ਬੱਚਿਆਂ ਵਿਚ ਹੱਥਾਂ, ਪੈਰਾਂ ਅਤੇ ਮੂੰਹ 'ਚ ਛਾਲੇ ਹੋਣ ਦੀ ਬਿਮਾਰੀ ਦੇ ਕੇਸ ਸਾਹਮਣੇ ਆ ਰਹੇ ਹਨ | ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਰੰਜੂ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਐਚ. ਐਫ਼. ਐਮ. ਡੀ. ਬਿਮਾਰੀ ਤੋਂ ਸਾਵਧਾਨ ਰਹਿਣ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ, 8 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ) - ਬਾਰਿਸ਼ਾਂ ਦੇ ਮੌਸਮ ਦੌਰਾਨ ਬੱਚਿਆਂ ਵਿਚ ਹੱਥਾਂ, ਪੈਰਾਂ ਅਤੇ ਮੂੰਹ 'ਚ ਛਾਲੇ ਹੋਣ ਦੀ ਬਿਮਾਰੀ ਦੇ ਕੇਸ ਸਾਹਮਣੇ ਆ ਰਹੇ ਹਨ | ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਰੰਜੂ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਦੀ ਸੂਚੀ ਦੀ ਮੁਢਲੀ ਪ੍ਰਕਾਸ਼ਨਾ ਕੀਤੀ ਜਾਰੀ

ਸ੍ਰੀ ਮੁਕਤਸਰ ਸਾਹਿਬ, 8 ਅਗਸਤ (ਰਣਜੀਤ ਸਿੰਘ ਢਿੱਲੋਂ) - ਸ੍ਰੀ ਵਿਨੀਤ ਕੁਮਾਰ ਜ਼ਿਲ੍ਹਾ ਚੋਣ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਦੀ ਸੂਚੀ ਦੀ ਮੁੱਢਲੀ ਪ੍ਰਕਾਸ਼ਨਾਂ ਕਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX