ਤਾਜਾ ਖ਼ਬਰਾਂ


ਇੰਗਲੈਂਡ ਹੱਥੋਂ ਆਪਣੇ ਘਰੇਲੂ ਮੈਦਾਨ 'ਤੇ ਟੀ-20 ਲੜੀ ਹਾਰਿਆ ਪਾਕਿਸਤਾਨ
. . .  2 minutes ago
ਲਾਹੌਰ, 3 ਅਕਤੂਬਰ - ਇੰਗਲੈਂਡ ਨੇ 7ਵੇਂ ਅਤੇ ਆਖ਼ਰੀ ਟੀ-20 ਮੈਚ ਵਿਚ ਪਾਕਿਸਤਾਨ ਨੂੰ ਉਸ ਦੇ ਘਰੇਲੂ ਮੈਦਾਨ 'ਤੇ 67 ਦੌੜਾਂ ਨਾਲ ਹਰਾ ਲੇ ਲੜੀ ਉੱਪਰ 4-3 ਨਾਲ ਕਬਜ਼ਾ ਕਰ ਲਿਆ।ਗੱਦਾਫੀ ਸਟੇਡੀਅਮ 'ਚ ਹੋਏ ਇਸ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲ 'ਤੇ ਇੰਗਲੈਂਡ ਨੇ ਨਿਰਧਾਰਿਤ 20 ਓਵਰਾਂ 'ਚ 3 ਵਿਕਟਾਂ ਦੇ ਨੁਕਸਾਨ 'ਤੇ 209 ਦੌੜਾਂ...
ਕਿਸਾਨਾਂ ਅੱਜ ਕਰਨਗੇ ਰੇਲਾਂ ਦਾ ਚੱਕਾ ਜਾਮ
. . .  17 minutes ago
ਅੰਮ੍ਰਿਤਸਰ, 3 ਅਕਤੂਬਰ - ਲਖੀਮਪੁਰ ਘਟਨਾ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਅਜੇ ਮਿਸ਼ਰਾ 'ਤੇ ਇਸ ਘਟਨਾ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਦਰਜ ਹੋਏ ਮਾਮਲੇ 'ਚ ਗ੍ਰਿਫ਼ਤਾਰੀ ਕਰਵਾਉਣ ਲਈ ਕਿਸਾਨਾਂ ਵਲੋਂ ਪੰਜਾਬ 'ਚ 17 ਵੱਖ-ਵੱਖ ਥਾਵਾਂ 'ਤੇ ਅੱਜ ਰੇਲ ਰੋਕੋ ਅੰਦੋਲਨ...
⭐ਮਾਣਕ - ਮੋਤੀ⭐
. . .  30 minutes ago
⭐ਮਾਣਕ - ਮੋਤੀ⭐
ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨ ਨੇ ਟੋਰਾਂਟੋ ਵਿਚ ਭਗਵਦ ਗੀਤਾ ਪਾਰਕ ਦੀ ਭੰਨਤੋੜ ਨੂੰ "ਨਫ਼ਰਤ ਅਪਰਾਧ" ਕਰਾਰ ਦਿੱਤਾ, ਜਾਂਚ ਦੀ ਕੀਤੀ ਮੰਗ
. . .  1 day ago
ਭਾਰਤ ਨੇ ਦੂਜੇ ਟੀ-20 ਚ 16 ਦੌੜਾਂ ਨਾਲ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਭਾਰਤ, ਨਿਊਜ਼ੀਲੈਂਡ ਨੇਵੀ ਨੇ ਵ੍ਹਾਈਟ ਸ਼ਿਪਿੰਗ ਇਨਫਰਮੇਸ਼ਨ ਐਕਸਚੇਂਜ ਸਮਝੌਤੇ 'ਤੇ ਕੀਤੇ ਹਸਤਾਖ਼ਰ
. . .  1 day ago
ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਦੋ ਧੜਿਆਂ ਵਿਚਾਲੇ ਜ਼ਬਰਦਸਤ ਲੜਾਈ ਕਾਰਨ ਸਥਿਤੀ ਤਣਾਅਪੂਰਨ ਬਣੀ
. . .  1 day ago
ਲੁਧਿਆਣਾ ,2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ ) -ਸਥਾਨਕ ਸੰਗਲਾ ਸ਼ਿਵਾਲਾ ਮੰਦਿਰ ਵਿਚ ਅੱਜ ਦੇਰ ਸ਼ਾਮ ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਹਿੰਦੂ ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20 - ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
3- ਜੰਮੂ ਅਤੇ ਕਸ਼ਮੀਰ : ਪੁਲਵਾਮਾ ਵਿਚ ਐਸ.ਪੀ.ਓ. ਜਾਵੇਦ ਅਹਿਮਦ ਡਾਰ ਨੂੰ ਅੰਤਿਮ ਸ਼ਰਧਾਂਜਲੀ ਭੇਟ
. . .  1 day ago
ਦਿੱਲੀ : ਚੋਣ ਲੜਨ ਦਾ ਕੋਈ ਇਰਾਦਾ ਨਹੀਂ ਹੈ -ਅਦਾਕਾਰਾ ਕੰਗਨਾ ਰਣੌਤ
. . .  1 day ago
3 ਅਕਤੂਬਰ ਨੂੰਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦਾ 17 ਜਗ੍ਹਾ ਰੇਲ ਚੱਕਾ ਜਾਮ
. . .  1 day ago
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
. . .  1 day ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
ਤਿੰਨ ਮੋਟਰਸਾਈਕਲ ਸਵਾਰਾਂ ਨੇ ਮੈਡੀਕੋਜ ਦੀ ਦੁਕਾਨ ਤੋਂ ਲੈਪਟੋਪ, ਮੋਬਾਈਲ ਤੇ ਨਗਦੀ ਲੁੱਟੀ
. . .  1 day ago
ਜੈਤੋ, 2 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਤਿੰਨ ਮੋਟਰਸਾਈਕਲ ਸਵਾਰਾਂ ਵਲੋਂ ਰਾਮਦਾਸ ਮੈਡੀਕੋਜ ਦੀ ਦੁਕਾਨ ਤੋਂ ਇਕ ਲੈਪਟੋਪ, ਮੋਬਾਈਲ ਤੇ ਨਗਦੀ ਲੁੱਟ ਕੇ ਲੈ ਜਾਣ ਦਾ ਪਤਾ ਲੱਗਿਆ ਹੈ। ਰਾਮਦਾਸ ਮੈਡੀਕੋਜ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਸਾਕਾ ਪੰਜਾ ਸਾਹਿਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 2ਅਕਤੂਬਰ (ਨਿੱਕੂਵਾਲ)- ਸਾਕਾ ਪੰਜਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦੀਵਾਨ ਹਾਲ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ...
ਪੰਜਾਬ 'ਚ ਕਰੀਬ 50 ਲੱਖ ਘਰਾਂ ਨੂੰ ਸਤੰਬਰ ਮਹੀਨੇ ਦਾ ਜ਼ੀਰੋ ਬਿਜਲੀ ਬਿੱਲ ਆਇਆ: ਭਗਵੰਤ ਮਾਨ
. . .  1 day ago
ਅਹਿਮਦਾਬਾਦ, 2 ਅਕਤੂਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹੀਂ ਦਿਨੀਂ ਗੁਜਰਾਤ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਕੇਵਲ 6 ਮਹੀਨੇ ਪਹਿਲਾਂ ਸਾਡੀ ਸਰਕਾਰ ਬਣੀ ਅਤੇ ਅਸੀਂ ਆਪਣਾ ਵਾਅਦਾ ਪੂਰਾ...
ਪੋਪ ਫਰਾਂਸਿਸ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਕੀਤੀ ਅਪੀਲ
. . .  1 day ago
ਨਵੀਂ ਦਿੱਲੀ, ਪੋਪ ਫਰਾਂਸਿਸ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਅਪੀਲ ਕੀਤੀ ਹੈ।
ਝੋਨੇ ਦੀ ਖ਼ਰੀਦ ਅਤੇ ਢੋਆ-ਢੁਆਈ 'ਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀ ਕੀਤੀ ਜਾਵੇਗੀ: ਗੋਲਡੀ ਕੰਬੋਜ
. . .  1 day ago
ਮੰਡੀ ਘੁਬਾਇਆ, 2 ਅਕਤੂਬਰ (ਅਮਨ ਬਵੇਜਾ)- ਫੋਕਲ ਪੁਆਇੰਟ ਮੰਡੀ ਘੁਬਾਇਆ 'ਚ ਝੋਨੇ ਦੀ ਆਮਦ ਸ਼ੁਰੂ ਹੋਣ ਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ ਅਤੇ ਇਸ ਦੌਰਾਨ ਐੱਸ.ਡੀ.ਐੱਮ. ਰਵਿੰਦਰ ਸਿੰਘ ਅਰੋੜਾ...
ਸੀ.ਆਈ.ਏ. ਸਟਾਫ਼ ਮਾਨਸਾ ਦੇ ਇੰਚਾਰਜ ਖ਼ਿਲਾਫ਼ ਮੁਕੱਦਮਾ ਦਰਜ, ਕੀਤਾ ਬਰਖ਼ਾਸਤ
. . .  1 day ago
ਚੰਡੀਗੜ੍ਹ, 2 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਪੁਲਿਸ ਦੀ ਹਿਰਾਸਤ 'ਚੋਂ ਗੈਂਗਸਟਰ ਦੀਪਕ ਟੀਨੂੰ ਦੇ ਫ਼ਰਾਰ ਹੋਣ ਦੇ ਮਾਮਲੇ 'ਚ ਡੀ.ਜੀ.ਪੀ. ਗੌਰਵ ਯਾਦਵ ਨੇ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਇਸ ਮਾਮਲੇ 'ਚ ਦੋਸ਼ੀ ਪੁਲਿਸ...
ਜੰਮੂ-ਕਸ਼ਮੀਰ: ਪੁਲਵਾਮਾ 'ਚ ਹੋਇਆ ਅੱਤਵਾਦੀ ਹਮਲਾ, ਇਕ ਪੁਲਿਸ ਕਰਮਚਾਰੀ ਦੀ ਮੌਤ
. . .  1 day ago
ਸ਼੍ਰੀਨਗਰ, 2 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਨੇ ਸੀ.ਆਰ.ਪੀ.ਐੱਫ. ਅਤੇ ਪੁਲਿਸ ਦੀ ਸਾਂਝੀ ਪਾਰਟੀ 'ਤੇ ਗੋਲੀਬਾਰੀ ਕੀਤੀ, ਜਿਸ 'ਚ ਇਕ ਪੁਲਿਸ ਜਵਾਨ ਦੀ ਮੌਤ ਹੋ ਗਈ ਜਦਕਿ ਇਕ ਸੀ.ਆਰ.ਪੀ.ਐੱਫ. ਦਾ ਜਵਾਨ...
ਰਿਸ਼ੀ ਵਿਹਾਰ 'ਚ ਹੋਈ ਲੁੱਟ ਖੋਹ ਦੀ ਸੁਲਝੀ ਗੁੱਥੀ, ਘਰ 'ਚ ਕੰਮ ਕਰਦੇ ਤਰਖਾਣ ਨੇ ਹੀ ਕਰਵਾਈ ਸੀ ਲੁੱਟ
. . .  1 day ago
ਅੰਮ੍ਰਿਤਸਰ, 2 ਅਕਤੂਬਰ (ਰੇਸ਼ਮ ਸਿੰਘ)-ਸਥਾਨਕ ਮਜੀਠਾ ਰੋਡ ਦੇ ਇਲਾਕੇ ਰਿਸ਼ੀ ਵਿਹਾਰ ਵਿਖੇ ਲੁੱਟ ਖੋਹ ਦੀ ਗੁੱਥੀ ਸੁਲਝ ਗਈ ਹੈ। ਇਸ ਮਾਮਲੇ 'ਚ ਕੰਮ ਕਰਦੇ ਤਰਖਾਣ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਕੋਲੋਂ ਲੁੱਟ ਦਾ ਮਾਲ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਮੰਤਰੀ ਈ.ਟੀ.ਓ. ਦੇ ਦਫ਼ਤਰ ਦੇ ਬਾਹਰ ਦਿੱਤਾ ਰੋਸ ਧਰਨਾ
. . .  1 day ago
ਜੰਡਿਆਲਾ ਗੁਰੂ, 2 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਬਲਾਕ ਤਰਸਿੱਕਾ ਵਲੋਂ ਜਨਰਲ ਸਕੱਤਰ ਦਲਜਿੰਦਰ ਕੌਰ ਉਦੋਨੰਗਲ ਦੀ ਅਗਵਾਈ ਹੇਠ ਆਂਗਣਵਾੜੀ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਧਰਮਕੋਟ (ਮੋਗਾ) ਦਾਣਾ ਮੰਡੀ ਦਾ ਕੀਤਾ ਗਿਆ ਦੌਰਾ
. . .  1 day ago
ਮੋਗਾ, 2 ਅਕਤੂਬਰ-ਅੱਜ ਦੁਪਿਹਾਰ ਵੇਲੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੋਗਾ ਜ਼ਿਲ੍ਹੇ ਦੀ ਧਰਮਕੋਟ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ।
ਮੋਟਰਸਾਈਕਲ ਖੋਹ ਕੇ ਭੱਜ ਰਹੇ ਲੁਟੇਰਿਆਂ ਵਲੋਂ ਚਲਾਈ ਗੋਲੀ ਨਾਲ ਇਕ ਜ਼ਖ਼ਮੀ
. . .  1 day ago
ਅਜਨਾਲਾ, 2 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਦੇਰ ਰਾਤ ਪਿੰਡ ਸਾਰੰਗਦੇਵ ਨੇੜਿਓਂ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਰਹੇ ਲੁਟੇਰਿਆਂ ਵਲੋਂ ਗੋਲੀ ਚਲਾਉਣ ਨਾਲ ਸਰਹੱਦੀ ਪਿੰਡ ਬਲੜਵਾਲ ਆਬਾਦੀ ਹਰਨਾਮ ਸਿੰਘ ਦਾ ਰਹਿਣ...
ਸਾਢੇ ਪੰਜ ਕਿੱਲੋ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 2 ਅਕਤੂਬਰ (ਰੇਸ਼ਮ ਸਿੰਘ)- ਪੁਲਿਸ ਵਲੋਂ ਸਾਢੇ ਪੰਜ ਕਿਲੋਗ੍ਰਾਮ ਹੈਰੋਇਨ ਸਮੇਤ ਇਕ ਤਸਕਰ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ। ਐੱਸ.ਟੀ.ਐੱਫ. ਵਲੋਂ ਇਸ ਦਾ ਖ਼ੁਲਾਸਾ ਪ੍ਰੈੱਸ ਕਾਨਫ਼ਰੰਸ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਮੈਂ ਕੰਮਾਂ ਨਾਲ ਹੀ ਆਪਣੇ-ਆਪ ਨੂੰ ਬਹੁਗਿਣਤੀ ਵਾਲਾ ਕੀਤਾ ਹੈ। -ਨੈਪੋਲੀਅਨ ਬੋਨਾਪਾਰਟ

ਮਾਨਸਾ

ਪਾਵਰਕਾਮ ਦੇ ਠੇਕਾ ਮੁਲਾਜ਼ਮਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਸਾੜੀਆਂ ਅਰਥੀਆਂ

ਮਾਨਸਾ, 8 ਅਗਸਤ (ਰਾਵਿੰਦਰ ਸਿੰਘ ਰਵੀ)-ਪਾਵਰਕਾਮ ਦੇ ਆਊਟਸੋਰਸ ਠੇਕਾ ਮੁਲਾਜ਼ਮਾਂ ਨੇ ਟੀ. ਐੱਸ. ਯੂ. (ਭੰਗਲ) ਨਾਲ ਸਾਂਝੇ ਤੌਰ ਤੇ ਰੈਲੀ ਕਰਨ ਉਪਰੰਤ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜੀਆਂ ਗਈਆਂ | ਸਬ-ਡਵੀਜ਼ਨ ਪ੍ਰਧਾਨ ਜਸਵੀਰ ਸਿੰਘ, ਸਾਬਕਾ ਪ੍ਰਧਾਨ ਰੌਕੀ, ਗਰਿੱਡ ਉਸਾਰੀ ਪ੍ਰਧਾਨ ਸੁਖਵਿੰਦਰ ਸਿੰਘ ਪੈਸਕੋ, ਭਾਗ ਸਿੰਘ ਟੀ. ਐਸ. ਯੂ. ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਸੰਸਦ 'ਚ ਨਵੇਂ ਬਿਜਲੀ ਐਕਟ 2022 ਦੇ ਖਰੜੇ ਨੂੰ ਪੇਸ਼ ਕਰ ਕੇ ਨਿੱਜੀਕਰਨ ਨੂੰ ਬੜ੍ਹਾਵਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੀ ਇਸੇ ਪਦ-ਚਿੰਨ੍ਹਾਂ 'ਤੇ ਚੱਲਦਿਆਂ ਹੋਇਆ ਪਾਵਰਕਾਮ ਦੇ ਆਊਟਸੋਰਸ ਠੇਕਾ ਮੁਲਾਜ਼ਮਾਂ ਨੂੰ ਨਜ਼ਰਅੰਦਾਜ਼ ਕਰ ਕੇ 1690 ਸਹਾਇਕ ਲਾਈਨਮੈਨਾਂ ਦੀ ਨਵੀਂ ਸਿੱਧੀ ਭਰਤੀ ਕਰਨ ਜਾ ਰਹੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਇਸ ਐਕਟ ਦੇ ਲਾਗੂ ਹੋਣ ਨਾਲ ਲੋਕ ਮਹਿੰਗੀ ਬਿਜਲੀ ਖ਼ਰੀਦਣ ਲਈ ਮਜਬੂਰ ਹੋਣਗੇ ਉਥੇ ਰੁਜ਼ਗਾਰ ਦਾ ਵੀ ਵੱਡੇ ਪੱਧਰ 'ਤੇ ਉਜਾੜਾ ਹੋਵੇਗਾ | ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪਹਿਲ ਦੇ ਆਧਾਰ 'ਤੇ ਪਾਵਰਕਾਮ ਦੇ ਆਊਟਸੋਰਸ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਨਾ ਕੀਤਾ ਗਿਆ ਤਾਂ 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ 'ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ' ਦੇ ਬੈਨਰ ਹੇਠ ਜ਼ਿਲ੍ਹਾ ਹੈੱਡ ਕੁਆਰਟਰਾਂ 'ਤੇ ਵੱਡਾ ਇਕੱਠ ਕਰ ਕੇ ਆਜ਼ਾਦੀ ਦਿਵਸ ਨੂੰ ਵਿਰੋਧ ਦਿਵਸ ਵਜੋਂ ਮਨਾਇਆ ਜਾਵੇਗਾ |
ਸਾਂਝੀ ਸੰਘਰਸ਼ ਕਮੇਟੀ ਨੇ ਬਿਜਲੀ ਬਿੱਲ ਦੀਆਂ ਸਾੜੀਆਂ ਕਾਪੀਆਂ
ਭੀਖੀ, (ਗੁਰਿੰਦਰ ਸਿੰਘ ਔਲਖ)-ਜੁਆਇੰਟ ਫੋਰਮ ਦੇ ਸੱਦੇ 'ਤੇ ਸਬ ਡਵੀਜ਼ਨ ਭੀਖੀ ਵਿਖੇ ਬਿਜਲੀ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਜਾਣ ਵਾਲੇ ਬਿਜਲੀ ਬਿੱਲ 2022 ਦੀਆਂ ਕਾਪੀਆਂ ਸਾੜ ਕੇ ਰੋਸ ਰੈਲੀ ਕਰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਰੈਲੀ 'ਚ ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ), ਟੈਕਨੀਕਲ ਸਰਵਿਸ ਯੂਨੀਅਨ, ਪੈਨਸ਼ਨਰਜ਼ ਜਥੇਬੰਦੀ ਨੇ ਭਾਗ ਲਿਆ | ਇਸ ਮੌਕੇ ਪਰਮਜੀਤ ਸਿੰਘ ਭੀਖੀ, ਉਗਰ ਸਿੰਘ, ਬਹਾਦਰ ਸਿੰਘ ਖੀਵਾ, ਹਰਜੀਤ ਸਿੰਘ, ਸੱਤਪਾਲ ਸਿੰਘ, ਰਾਮ ਸਿੰਘ, ਜਗਤਾਰ ਸਿੰਘ, ਲੱਖਾ ਸਿੰਘ, ਨਾਜ਼ਰ ਸਿੰਘ, ਜਸਮੇਰ ਸਿੰਘ, ਜਸਵੀਰ ਸਿੰਘ ਆਦਿ ਹਾਜ਼ਰ ਸਨ |
ਕੇਂਦਰ ਸਰਕਾਰ ਦਾ ਪੁਤਲਾ ਫੂਕਿਆ
ਸਰਦੂਲਗੜ੍ਹ, (ਜੀ. ਐਮ. ਅਰੋੜਾ)-ਸਥਾਨਕ ਸ਼ਹਿਰ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਕਰਮਚਾਰੀਆਂ ਨੇ ਇਕਬਾਲ ਸਿੰਘ ਦੀ ਅਗਵਾਈ 'ਚ ਬਿਜਲੀ ਬੋਰਡ ਦੇ ਗਰਾੳਾੂਡ ਵਿਚ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਜਾ ਰਹੇ ਬਿਜਲੀ ਸੋਧ ਬਿੱਲ 2022 ਨੂੰ ਮੁਲਾਜ਼ਮ ਮਾਰੂ ਦੱਸਦਿਆਂ ਬਿੱਲ ਦੀਆਂ ਕਾਪੀਆਂ ਸਾੜੀਆਂ ਸਾੜ ਕੇ ਨਾਅਰੇਬਾਜ਼ੀ ਕਰਦਿਆਂ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ | ਇਕਬਾਲ ਸਿੰਘ ਪ੍ਰਧਾਨ ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ ਨੇ ਕਿਹਾ ਕਿ ਇਸ ਬਿੱਲ ਨਾਲ ਵੱਡੇ ਪੱਧਰ 'ਤੇ ਬਿਜਲੀ ਢਾਂਚਾ ਪ੍ਰਾਈਵੇਟ ਹੱਥਾਂ 'ਚ ਦਿੱਤਾ ਜਾਵੇਗਾ, ਜਿਸ ਦੌਰਾਨ ਵੱਖ-ਵੱਖ ਵਰਗਾਂ ਨੂੰ ਮਿਲਦੀ ਸਬਸਿਡੀ ਬੰਦ ਹੋ ਜਾਵੇਗੀ | ਇਸ ਮੌਕੇ ਪਰਮਜੀਤ ਸਿੰਘ, ਕਰਨ ਗਰਗ, ਬਲਕਰਨ ਸਿੰਘ, ਗੁਰਜੰਟ ਸਿੰਘ, ਗੁਰਪ੍ਰੀਤ ਸਿੰਘ, ਜਗਸੀਰ ਸਿੰਘ ਆਦਿ ਹਾਜ਼ਰ ਸਨ |
ਬਿਜਲੀ ਕਾਮਿਆਂ ਨੇ ਬਿਜਲੀ ਸੋਧ ਬਿੱਲ 2022 ਦੀਆਂ ਸਾੜੀਆਂ ਕਾਪੀਆਂ
ਬੁਢਲਾਡਾ, (ਸਵਰਨ ਸਿੰਘ ਰਾਹੀ)-ਬਿਜਲੀ ਸੋਧ ਬਿੱਲ ਖ਼ਿਲਾਫ਼ ਜਾਰੀ ਸੰਘਰਸ਼ ਦੇ ਚੱਲਦਿਆਂ ਸਾਂਝੀ ਰਾਸ਼ਟਰੀ ਕੋਆਰਡੀਨੇਸ਼ਨ ਕਮੇਟੀ (ਇੰਜਨੀਅਰਜ ਤੇ ਇੰਪਲਾਈਜ਼) ਦੇ ਸੱਦੇ 'ਤੇ ਪੰਜਾਬ ਪਾਵਰਕਾਮ ਦੀਆਂ ਮੁਲਾਜ਼ਮ ਜਥੇਬੰਦੀਆਂ ਵੱਲੋਂ ਸਥਾਨਕ ਪਾਵਰਕਾਮ ਦਫ਼ਤਰ ਵਿਖੇ ਬਿਜਲੀ ਕਾਮਿਆਂ ਨੇ ਇਸ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਰੋਸ ਮੁਜ਼ਾਹਰਾ ਕੀਤਾ | ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਗੂਆਂ ਨੇ ਕਿਹਾ ਕਿ ਬਿਜਲੀ ਸੋਧ ਬਿੱਲ 2022 ਜਿਥੇ ਮੁਲਾਜ਼ਮਾਂ ਲਈ ਪ੍ਰੇਸ਼ਾਨੀਆਂ ਖੜ੍ਹੀਆਂ ਕਰੇਗਾ ਉਥੇ ਇਹ ਬਿੱਲ ਬਿਜਲੀ ਖਪਤਕਾਰਾਂ ਲਈ ਵੀ ਖ਼ਤਰੇ ਦੀ ਘੰਟੀ ਬਣੇਗਾ | ਇਸ ਮੌਕੇ ਜਗਸੀਰ ਸਿੰਘ ਬੱਛੋਆਣਾ, ਅਵਤਾਰ ਸਿੰਘ, ਰਮਨ ਕੁਮਾਰ, ਮਿੱਠੂ ਸਿੰਘ, ਸੇਵਕ ਸਿੰਘ ਦਾਤੇਵਾਸ, ਮੇਜਰ ਸਿੰਘ, ਰਣਧੀਰ ਬਰ੍ਹੇ, ਜਗਸੀਰ ਸਿੰਘ ਬਰ੍ਹੇ ਆਦਿ ਨੇ ਸੰਬੋਧਨ ਕੀਤਾ |
ਬਿਜਲੀ ਬਿੱਲ ਦੀਆਂ ਸਾੜੀਆਂ ਕਾਪੀਆਂ
ਮਾਨਸਾ, (ਬਲਵਿੰਦਰ ਸਿੰਘ ਧਾਲੀਵਾਲ)-ਕੇਂਦਰੀ ਟਰੇਡ ਯੂਨੀਅਨਾਂ ਤੇ ਪੀ. ਐਸ. ਈ. ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ 'ਤੇ ਪਾਵਰਕਾਮ ਦੇ ਸਥਾਨਕ ਮੰਡਲ ਦਫ਼ਤਰ ਵਿਖੇ ਬਿਜਲੀ ਮੁਲਾਜ਼ਮਾਂ ਨੇ ਪ੍ਰਸਤਾਵ ਬਿਜਲੀ ਸੋਧ ਬਿੱਲ-2022 ਦੀਆਂ ਕਾਪੀਆਂ ਸਾੜ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ | ਬੁਲਾਰਿਆਂ ਨੇ ਕਿਹਾ ਕਿ ਇਸ ਬਿੱਲ ਦੇ ਲਾਗੂ ਹੋਣ ਨਾਲ ਬਿਜਲੀ ਖੇਤਰ ਦੇ ਜਨਤਕ ਅਦਾਰਿਆਂ ਦਾ ਖ਼ਾਤਮਾ ਹੋ ਜਾਵੇਗਾ ਤੇ ਨਿੱਜੀਕਰਨ ਨੂੰ ਸਿੱਧੇ ਰੂਪ ਵਿਚ ਲਾਗੂ ਕੀਤਾ ਜਾਵੇਗਾ, ਜਿਸ ਦੇ ਸਿੱਟੇ ਆਮ ਜਨਤਾ ਤੇ ਮੁਲਾਜ਼ਮਾਂ ਲਈ ਮਾਰੂ ਸਾਬਤ ਹੋਣਗੇ | ਜੁਆਇੰਟ ਫੋਰਮ ਆਗੂ ਹਰਪਾਲ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਨਾਲ ਅਦਾਰੇ ਦਾ ਵਿੱਤੀ ਤੌਰ 'ਤੇ ਦੀਵਾਲੀਆ ਨਿਕਲ ਜਾਵੇਗਾ | ਉਨ੍ਹਾਂ ਕਿਹਾ ਕਿ ਬਿੱਲ ਦੇ ਲਾਗੂ ਹੋਣ ਨਾਲ ਵੱਖ-ਵੱਖ ਵਰਗਾਂ/ ਕਿਸਾਨਾਂ ਨੂੰ ਮਿਲਣ ਵਾਲੀ ਬਿਜਲੀ ਸਬਸਿਡੀ/ਕਰਾਸ ਸਬਸਿਡੀ ਖ਼ਤਮ ਕਰ ਦਿੱਤੀ ਜਾਵੇਗੀ ਤੇ ਭਵਿੱਖ 'ਚ ਪ੍ਰਾਈਵੇਟ ਕੰਪਨੀਆਂ ਵਲੋਂ ਆਮ ਪਬਲਿਕ ਦੀ ਸ਼ਰੇਆਮ ਲੁੱਟ ਕੀਤੀ ਜਾਵੇਗੀ | ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਬਿਜਲੀ ਮੁਲਾਜ਼ਮ ਧੱਕਾ ਬਰਦਾਸ਼ਤ ਨਹੀਂ ਕਰਨਗੇ | ਇਸ ਮੌਕੇ ਅਸ਼ੋਕ ਕੁਮਾਰ, ਗੁਰਦਰਸ਼ਨ ਸਿੰਘ ਸੂਸੀ, ਅਮਰਜੀਤ ਸਿੰਘ ਖੋਖਰ, ਰਾਜੀਵ ਕੁਮਾਰ ਅਰੋੜਾ, ਕ੍ਰਿਸ਼ਨ ਮਾਨਬੀਬੜੀਆਂ, ਬਿੱਕਰ ਸਿੰਘ ਮੰਘਾਣੀਆਂ, ਰਮਨਦੀਪ ਸਿੰਘ ਖੋਖਰ ਆਦਿ ਹਾਜ਼ਰ ਸਨ | (ਬਾਕੀ ਸਫ਼ਾ 7 'ਤੇ)


ਸੱਪ ਦੇ ਡੰਗਣ ਨਾਲ ਲੜਕੀ ਦੀ ਮੌਤ

ਭੀਖੀ, 8 ਅਗਸਤ (ਗੁਰਿੰਦਰ ਸਿੰਘ ਔਲਖ)-ਨੇੜਲੇ ਪਿੰਡ ਹੀਰੋਂ ਖੁਰਦ ਵਿਖੇ ਇਕ ਨੌਜਵਾਨ ਲੜਕੀ ਦੀ ਸੱਪ ਦੇ ਡੰਗਣ ਨਾਲ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਸੰਦੀਪ ਕੌਰ ਆਪਣੇ ਨਾਨਕੇ ਘਰ ਇੱਥੇ ਰਹਿ ਰਹੀ ਸੀ | ਉਸ ਦੇ ਨਾਨਾ ਰਾਮ ਸਿੰਘ ਨੰਬਰਦਾਰ ਨੇ ਦੱਸਿਆ ਕਿ ਉਸ ਦੀ ਦੋਹਤੀ ਘਰ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਸਰਵ ਸਾਂਝਾ ਕਲੱਬ ਹੀਰਕੇ ਨੇ ਸਵੱਛਤਾ ਮਨਾਇਆ ਪੰਦ੍ਹਰਵਾੜਾ

ਝੁਨੀਰ, 8 ਅਗਸਤ (ਰਮਨਦੀਪ ਸਿੰਘ ਸੰਧੂ)-ਸ਼ਹੀਦ ਭਗਤ ਸਿੰਘ ਲਾਇਬਰੇਰੀ ਹੀਰਕੇ ਵਿਖੇ ਸ਼ਹੀਦ ਊਧਮ ਸਿੰਘ ਸਰਵ ਸਾਂਝਾ ਕਲੱਬ ਵਲੋਂ ਨਹਿਰੂ ਯੁਵਾ ਕੇਂਦਰ ਮਾਨਸਾ ਦੇ ਸਹਿਯੋਗ ਨਾਲ 15 ਅਗਸਤ ਦੇ ਮੱਦੇਨਜ਼ਰ ਸਵੱਛਤਾ ਪੰਦ੍ਹਰਵਾੜਾ ਮਨਾਇਆ ਗਿਆ | ਕਲੱਬ ਪ੍ਰਧਾਨ ਗੁਰਪ੍ਰੀਤ ...

ਪੂਰੀ ਖ਼ਬਰ »

ਸ਼ਾਮ 8 ਤੋਂ ਸਵੇਰੇ 5 ਵਜੇ ਤੱਕ ਠੀਕਰੀ ਪਹਿਰਾ ਲਗਾਉਣ ਦੇ ਹੁਕਮ

ਮਾਨਸਾ, 8 ਅਗਸਤ (ਰਵੀ)-ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਉਪਕਾਰ ਸਿੰਘ ਨੇ ਪੰਜਾਬ ਵਿਲੇਜ਼ ਤੇ ਸਮਾਲ ਟਾਊਨਜ਼/ਪੈਟਰੋਲ ਐਕਟ ਤਹਿਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਸ਼ਹਿਰਾਂ, ਕਸਬਿਆਂ ਤੇ ਪਿੰਡਾਂ ਦੇ ਲੋਕਾਂ ਨੂੰ ਸ਼ਾਮ 8 ਤੋਂ ...

ਪੂਰੀ ਖ਼ਬਰ »

ਪ੍ਰਾਪਰਟੀ ਡੀਲਰਾਂ ਨੇ ਮਾਨਸਾ, ਸਰਦੂਲਗੜ੍ਹ ਤੇ ਬੁਢਲਾਡਾ 'ਚ ਲਗਾਏ ਰੋਸ ਧਰਨੇ

ਮਾਨਸਾ, 8 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਪ੍ਰਾਪਰਟੀ ਡੀਲਰ ਤੇ ਕਾਲੋਨਾਈਜ਼ਰ ਐਸੋਸੀਏਸ਼ਨ ਦੇ ਸੱਦੇ 'ਤੇ ਜ਼ਿਲ੍ਹੇ 'ਚ ਪ੍ਰਾਪਟਰੀ ਡੀਲਰਾਂ ਤੇ ਅਸ਼ਟਾਮ ਫਰੋਸ਼ਾਂ ਵਲੋਂ ਤਹਿਸੀਲ ਪੱਧਰ 'ਤੇ ਅਣਮਿਥੇ ਸਮੇਂ ਲਈ ਧਰਨੇ ਸ਼ੁਰੂ ਕਰ ਦਿੱਤੇ ਹਨ | ਮਾਨਸਾ ਵਿਖੇ ...

ਪੂਰੀ ਖ਼ਬਰ »

13 ਤੋਂ 15 ਅਗਸਤ ਤੱਕ ਚੱਲੇਗੀ ਹਰ ਘਰ ਤਿਰੰਗਾ ਮੁਹਿੰਮ-ਡੀ. ਸੀ.

ਮਾਨਸਾ, 8 ਅਗਸਤ (ਸੱਭਿ. ਪ੍ਰਤੀ.)-ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ 13 ਤੋਂ 15 ਅਗਸਤ ਤੱਕ ਹਰ ਘਰ ਤਿਰੰਗਾ ਮੁਹਿੰਮ ਚਲਾਈ ਜਾ ਰਹੀ ਹੈ | ਡਿਪਟੀ ਕਮਿਸ਼ਨਰ ਮਾਨਸਾ ਬਲਦੀਪ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਫਲੈਗ ਕੋਡ 'ਚ ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਸੰਬੰਧੀ ਨਗਰ ਕੌਂਸਲ ਦੀ ਮੀਟਿੰਗ

ਬਰੇਟਾ, 8 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਨਗਰ ਕੌਂਸਲ ਦੇ ਮੈਂਬਰਾਂ ਦੀ ਮੀਟਿੰਗ ਪ੍ਰਧਾਨ ਗਾਂਧੀ ਰਾਮ ਦੀ ਪ੍ਰਧਾਨਗੀ ਹੇਠ ਸਥਾਨਕ ਨਗਰ ਕੌਂਸਲ ਵਿਖੇ ਹੋਈ, ਜਿਸ 'ਚ ਹਲਕਾ ਵਿਧਾਇਕ ਬੁੱਧ ਰਾਮ ਵੀ ਸ਼ਾਮਿਲ ਹੋਏ | ਸ਼ਹਿਰ ਦੇ ਵਿਕਾਸ ਲਈ ਵੱਖ-ਵੱਖ ਮਸਲਿਆਂ 'ਤੇ ਵਿਚਾਰ ...

ਪੂਰੀ ਖ਼ਬਰ »

ਸੇਵਾ ਕੇਂਦਰਾਂ 'ਤੇ 122 ਨਵੀਆਂ ਸੇਵਾਵਾਂ ਦਾ ਹੋਇਆ ਵਾਧਾ-ਡੀ. ਸੀ.

ਮਾਨਸਾ, 8 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸੇਵਾਵਾਂ 'ਚ ਵਾਧਾ ਕਰਦਿਆਂ 122 ਹੋਰ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮਾਨਸਾ ਬਲਜੀਤ ਕੌਰ ਨੇ ਦਿੰਦਿਆਂ ...

ਪੂਰੀ ਖ਼ਬਰ »

ਮਜ਼ਦੂਰਾਂ ਦਾ ਧਰਨਾ ਚੌਥੇ ਦਿਨ ਵੀ ਜਾਰੀ

ਮਾਨਸਾ, 8 ਅਗਸਤ (ਰਵੀ)-ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ 'ਚ ਮਜ਼ਦੂਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਫ਼ਤਰ ਕੋਲ ਧਰਨਾ ਚੌਥੇ ਦਿਨ ਵੀ ਜਾਰੀ ਰਿਹਾ | ਮੋਰਚੇ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਉਂ, ਪੰਜਾਬ ਖੇਤ ...

ਪੂਰੀ ਖ਼ਬਰ »

ਪਿ੍ਆਵਰਤ ਫ਼ੌਜੀ ਸਮੇਤ 3 ਜਣੇ 4 ਦਿਨਾ ਰਿਮਾਂਡ 'ਤੇ

ਮਾਨਸਾ/ਬੁਢਲਾਡਾ, 8 ਅਗਸਤ (ਬਲਵਿੰਦਰ ਸਿੰਘ ਧਾਲੀਵਾਲ/ਸਵਰਨ ਸਿੰਘ ਰਾਹੀ)- ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਸ਼ਾਰਪ ਸ਼ੂਟਰ ਪਿ੍ਆਵਰਤ ਫ਼ੌਜੀ, ਦੀਪਕ ਟੀਨੂੰ ਤੇ ਕਸ਼ਿਸ਼ ਉਰਫ਼ ਕੁਲਦੀਪ ਨੂੰ ਰਿਮਾਂਡ ਖ਼ਤਮ ਹੋਣ ਉਪਰੰਤ ਭੀਖੀ ...

ਪੂਰੀ ਖ਼ਬਰ »

ਭਾਕਿਯੂ (ਉਗਰਾਹਾਂ) ਦੀ ਅਗਵਾਈ 'ਚ ਕਿਸਾਨਾਂ ਨੇ ਡੀ. ਸੀ. ਦਫ਼ਤਰ ਨੇੜੇ ਲਗਾਇਆ ਧਰਨਾ

ਮਾਨਸਾ, 8 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਪਿੰਡ ਖੋਖਰ ਖ਼ੁਰਦ ਦੇ ਕਿਸਾਨਾਂ ਵਲੋਂ ਭਾਕਿਯੂ (ਉਗਰਾਹਾਂ) ਦੀ ਅਗਵਾਈ ਹੇਠ ਇਥੇ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਧਰਨਾ ਲਗਾਇਆ ਗਿਆ | ਸੰਬੋਧਨ ਕਰਦਿਆਂ ਕਿਸਾਨ ਆਗੂ ਜਗਸੀਰ ਸਿੰਘ ਜਵਾਹਰਕੇ ਨੇ ਕਿਹਾ ਕਿ ਖੋਖਰ ਕਲਾਂ ਤੇ ...

ਪੂਰੀ ਖ਼ਬਰ »

ਆਲ ਇੰਡੀਆ ਰੰਘਰੇਟਾ ਦਲ ਜ਼ਿਲ੍ਹਾ ਦੇ ਆਗੂਆਂ ਦੀ ਮੀਟਿੰਗ

ਬੁਢਲਾਡਾ, 8 ਅਗਸਤ (ਸਵਰਨ ਸਿੰਘ ਰਾਹੀ)-ਆਲ ਇੰਡੀਆ ਰੰਘਰੇਟਾ ਦਲ ਜ਼ਿਲ੍ਹਾ ਦੇ ਆਗੂਆਂ ਦੀ ਮੀਟਿੰਗ ਇਥੇ ਹੋਈ | ਸੂਬਾ ਸਕੱਤਰ ਜਨਰਲ ਮੇਘਾ ਸਿੰਘ ਹਾਕਮਵਾਲਾ ਸਮੇਤ ਆਗੂਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਮਜ਼੍ਹਬੀ ਸਿੱਖ/ਵਾਲਮੀਕਿ ਭਾਈਚਾਰੇ ਨੂੰ ਮਿਲਦੇ ਸਾਢੇ ...

ਪੂਰੀ ਖ਼ਬਰ »

ਐਮ. ਸੀ. ਏ. ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

ਜੋਗਾ, 8 ਅਗਸਤ (ਘੜੈਲੀ)-ਪੰਜਾਬੀ ਯੂਨੀਵਰਸਿਟੀ ਬਾਬਾ ਜੋਗੀਪੀਰ ਨੇਬਰਹੁੱਡ ਕੈਂਪਸ ਰੱਲਾ ਦੇ ਐਮ. ਸੀ. ਏ. ਸਮੈਸਟਰ ਪਹਿਲਾ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕੈਂਪਸ ਇੰਚਾਰਜ ਨੇ ਦੱਸਿਆ ਕਿ ਵਿਦਿਆਰਥਣ ਨਵਜੋਤ ਕੌਰ ਨੇ 9.08 ਐਸ. ਜੀ. ਪੀ. ਏ. ਪ੍ਰਾਪਤ ਕਰ ਕੇ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਨੇ ਪਿੰਡ ਤਾਮਕੋਟ ਵਿਖੇ ਰੈਲੀ

ਮਾਨਸਾ, 8 ਅਗਸਤ (ਰਵੀ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪਿੰਡ ਤਾਮਕੋਟ ਵਿਖੇ ਰੈਲੀ ਕੀਤੀ ਗਈ | ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ 2020 ਬਿਜਲੀ ਐਕਟ ਦੁਬਾਰਾ ...

ਪੂਰੀ ਖ਼ਬਰ »

ਰੈੱਡ ਰਿਬਨ ਕਲੱਬਾਂ ਦੀ ਜ਼ਿਲ੍ਹਾ ਪੱਧਰੀ ਵਰਕਸ਼ਾਪ ਲਗਾਈ

ਮਾਨਸਾ, 8 ਅਗਸਤ (ਸੱਭਿ.ਪ੍ਰਤੀ.)-ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਪ੍ਰੋਗਰਾਮ ਤਹਿਤ ਯੁਵਕ ਸੇਵਾਵਾਂ ਵਿਭਾਗ ਮਾਨਸਾ ਵਲੋਂ ਰੈੱਡ ਰਿਬਨ ਕਲੱਬਾਂ ਦੀ ਇਕ ਰੋਜ਼ਾ ਜ਼ਿਲ੍ਹਾ ਪੱਧਰੀ ਵਰਕਸ਼ਾਪ ਲਗਾਈ ਗਈ | ਸਹਾਇਕ ਡਾਇਰੈਕਟਰ ਰਘਬੀਰ ਮਾਨ ਨੇ ਦੱਸਿਆ ਕਿ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਵਧ ਰਹੀਆਂ ਚੋਰੀਆਂ ਕਾਰਨ ਲੋਕ ਸਹਿਮ 'ਚ ਇਕੋ ਥਾਂ 'ਤੇ ਹਫ਼ਤੇ 'ਚ ਦੂਜੀ ਵਾਰ ਹੋਈ ਚੋਰੀ

ਭੀਖੀ, 8 ਅਗਸਤ (ਗੁਰਿੰਦਰ ਸਿੰਘ ਔਲਖ)-ਸਥਾਨਕ ਕਸਬੇ 'ਚ ਚੋਰੀ ਦੀਆਂ ਵਾਰਦਾਤਾਂ 'ਚ ਆਏ ਦਿਨ ਇਜ਼ਾਫਾ ਹੋ ਰਿਹਾ ਹੈ | ਚੋਰ ਬਿਨਾਂ ਡਰ ਡੁੱਕਰ ਤੋਂ 1 ਜਗ੍ਹਾ 'ਤੇ ਹੀ ਚੋਰੀਆਂ ਨੂੰ ਅੰਜਾਮ ਦੇ ਰਹੇ ਹਨ | ਪੁਲਿਸ ਦੀ ਕਾਰਵਾਈ ਰਿਪੋਰਟਾਂ ਲਿਖਣ ਤੋਂ ਅੱਗੇ ਨਹੀਂ ਵਧ ਰਹੀ, ਜਿਸ ...

ਪੂਰੀ ਖ਼ਬਰ »

ਇਕੋ ਥਾਂ 'ਤੇ ਹਫ਼ਤੇ 'ਚ ਦੂਜੀ ਵਾਰ ਹੋਈ ਚੋਰੀ

ਭੀਖੀ, 8 ਅਗਸਤ (ਗੁਰਿੰਦਰ ਸਿੰਘ ਔਲਖ)-ਸਥਾਨਕ ਕਸਬੇ 'ਚ ਚੋਰੀ ਦੀਆਂ ਵਾਰਦਾਤਾਂ 'ਚ ਆਏ ਦਿਨ ਇਜ਼ਾਫਾ ਹੋ ਰਿਹਾ ਹੈ | ਚੋਰ ਬਿਨਾਂ ਡਰ ਡੁੱਕਰ ਤੋਂ 1 ਜਗ੍ਹਾ 'ਤੇ ਹੀ ਚੋਰੀਆਂ ਨੂੰ ਅੰਜਾਮ ਦੇ ਰਹੇ ਹਨ | ਪੁਲਿਸ ਦੀ ਕਾਰਵਾਈ ਰਿਪੋਰਟਾਂ ਲਿਖਣ ਤੋਂ ਅੱਗੇ ਨਹੀਂ ਵਧ ਰਹੀ, ਜਿਸ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਤੀਆਂ ਦਾ ਤਿਉਹਾਰ ਮਨਾਇਆ

ਮਾਨਸਾ, 8 ਅਗਸਤ (ਰਾਵਿੰਦਰ ਸਿੰਘ ਰਵੀ)-ਨਿਰਵੈਰ ਕਲੱਬ ਮਾਨਸਾ ਵਲੋਂ ਸਥਾਨਕ ਵਾਰਡ ਨੰਬਰ 1 ਠੂਠਿਆਂਵਾਲੀ ਰੋਡ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਬੱਚਿਆਂ ਦੇ ਮਾਹਿਰ ਡਾ. ਰਜਨੀਸ਼ ਸਿੰਘ ਸਿੱਧੂ ਦੀ ਪਤਨੀ ਸਿਮਰਤ ਕੌਰ ਸਿੱਧੂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਮਾਨਸਾ ਦੀ ਇਕੱਤਰਤਾ

ਮਾਨਸਾ, 8 ਅਗਸਤ (ਵਿ. ਪ੍ਰਤੀ.)-ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਮਾਨਸਾ ਦੀ ਇਕੱਤਰਤਾ ਇਥੇ ਪ੍ਰਧਾਨ ਚੂਹੜ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਮੰਗਾਂ ਤੇ ਸਮੱਸਿਆ ਦੇ ਹੱਲ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਬੁਲਾਰਿਆਂ ਨੇ ਕਿਹਾ ਕਿ ਜਥੇਬੰਦੀ ਵਲੋਂ ...

ਪੂਰੀ ਖ਼ਬਰ »

ਮਾਈ ਭਾਗੋ ਕਿਡਜ਼ੀ ਤੇ ਇੰਟਰਨੈਸ਼ਨਲ ਸਕੂਲ ਰੱਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਜੋਗਾ, 8 ਅਗਸਤ (ਮਨਜੀਤ ਸਿੰਘ ਘੜੈਲੀ)-ਮਾਈ ਭਾਗੋ ਕਿਡਜ਼ੀ ਤੇ ਇੰਟਰਨੈਸ਼ਨਲ ਸਕੂਲ ਦੇ ਪਿ੍ੰਸੀਪਲ ਸਵਿਤਾ ਕਾਠ ਦੀ ਅਗਵਾਈ 'ਚ ਵਿਦਿਆਰਥਣਾਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ | ਉਦਘਾਟਨ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ ਨੇ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਬੇਟੀ ਬਚਾਓ, ਬੇਟੀ ਪੜ੍ਹਾਓ ਤਹਿਤ ਜਾਗਰੂਕਤਾ ਸੈਮੀਨਾਰ

ਭੀਖੀ, 8 ਅਗਸਤ (ਨਿ. ਪ. ਪ.)-ਸਿਹਤ ਵਿਭਾਗ ਵਲੋਂ ਸਥਾਨਕ ਸਰਕਾਰੀ ਹਸਪਤਾਲ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਡਾ. ਨਵਜੋਤ ਕੌਰ ਮੈਡੀਕਲ ਅਫ਼ਸਰ ਭੀਖੀ ਨੇ ਕਿਹਾ ਕਿ ਲਿੰਗ ਅਨੁਪਾਤ 'ਚ ਵੱਧ ਰਿਹਾ ਅੰਤਰ ਬਹੁਤ ਚਿੰਤਾ ਦਾ ਵਿਸ਼ਾ ਬਣਿਆ ...

ਪੂਰੀ ਖ਼ਬਰ »

ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਮੰਨਣ ਦੀ ਅਪੀਲ

ਮਾਨਸਾ, 8 ਅਗਸਤ (ਵਿ. ਪ੍ਰਤੀ.)-ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਨੇ ਪੰਜਾਬ ਸਰਕਾਰ ਤੇ ਮਾਨਸਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਜ਼ਦੂਰ ਮੁਕਤੀ ਮੋਰਚਾ ਵਲੋਂ ਆਰੰਭ ਕੀਤੇ ਮੋਰਚੇ ਦੇ ਮੱਦੇਨਜ਼ਰ ਮਜ਼ਦੂਰਾਂ ਤੇ ਪੇਂਡੂ ਗ਼ਰੀਬਾਂ ਦੀਆਂ ਅਹਿਮ ਮੰਗਾਂ ਨੂੰ ਤੁਰੰਤ ...

ਪੂਰੀ ਖ਼ਬਰ »

ਕਿ੍ਸਚੀਅਨ ਨੈਸ਼ਨਲ ਫ਼ਰੰਟ ਦੀ ਇਕੱਤਰਤਾ

ਮਾਨਸਾ, 8 ਅਗਸਤ (ਵਿ.ਪ੍ਰਤੀ.)-ਕਿ੍ਸਚੀਅਨ ਨੈਸ਼ਨਲ ਫ਼ਰੰਟ ਤੇ ਕਿ੍ਸਚੀਅਨ ਪਾਸਟਰ ਵੈੱਲਫੇਅਰ ਸੁਸਾਇਟੀ ਦੀ ਇਕੱਤਰਤਾ ਸਥਾਨਕ ਕਰਮੇਲ ਚਰਚ ਭਵਨ ਵਿਖੇ ਕੌਮੀ ਪ੍ਰਧਾਨ ਲਾਰੈਂਸ ਚੌਧਰੀ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੌਕੇ ਸਰਬਸੰਮਤੀ ਨਾਲ ਸ਼ਿੰਗਾਰਾ ਮਸੀਹ ਭੱਟੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX