ਤਾਜਾ ਖ਼ਬਰਾਂ


ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  about 1 hour ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿਚ ਹੋਇਆ ਜ਼ਬਰਦਸਤ ਹੰਗਾਮਾ
. . .  about 1 hour ago
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ....
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  about 2 hours ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  about 2 hours ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  about 2 hours ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ
. . .  about 3 hours ago
ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ...
ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
. . .  about 2 hours ago
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ...
ਅਸੀਂ ਹਮੇਸ਼ਾ ‘ਅਜੀਤ’ ਨਾਲ ਖੜ੍ਹੇ ਹਾਂ- ਬੂਟਾ ਸਿੰਘ ਸ਼ਾਦੀਪੁਰ
. . .  about 3 hours ago
ਪਟਿਆਲਾ, 6 ਜੂਨ (ਅਮਨਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਪ੍ਰਤੀ ਵਰਤੀ ਜਾ ਰਹੀ ਦਮਨਕਾਰੀ ਨੀਤੀ ਤਹਿਤ ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ....
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਲਈ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ੇ ਜਾਰੀ
. . .  about 3 hours ago
ਨਵੀਂ ਦਿੱਲੀ, 6 ਜੂਨ- ਪਾਕਿਸਤਾਨੀ ਹਾਈ ਕਮਿਸ਼ਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 8 ਤੋਂ17 ਜੂਨ 2023 ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ....
ਕਿਸਾਨਾਂ ਵਲੋਂ ਅੱਜ ਸ਼ਾਹਬਾਦ ਮਾਰਕੰਡਾ ਵਿਖੇ ਕੀਤੀਆਂ ਜਾ ਸਕਦੀਆਂ ਹਨ ਸੜਕਾਂ ਜਾਮ
. . .  about 3 hours ago
ਸ਼ਾਹਬਾਦ ਮਾਰਕੰਡਾ, 6 ਜੂਨ- ਸੂਰਜਮੁਖੀ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਲੋਂ ਅੱਜ ਇੱਥੇ ਸੜਕਾਂ ਜਾਮ ਕੀਤੀਆਂ ਜਾ ਸਕਦੀਆਂ ਹਨ। ਜਾਣਕਾਰੀ ਅਨੁਸਾਰ ਸ਼ਾਹਬਾਦ ਦਾ ਬਰਾੜਾ ਰੋਡ ਪੁਲਿਸ ਛਾਉਣੀ ਵਿਚ....
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
. . .  about 3 hours ago
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
ਬਾਲਾਸੋਰ ਹਾਦਸਾ: ਘਟਨਾ ਵਾਲੀ ਥਾਂ ’ਤੇ ਜਾਂਚ ਲਈ ਪੁੱਜੀ ਸੀ.ਬੀ.ਆਈ. ਟੀਮ
. . .  about 4 hours ago
ਭੁਵਨੇਸ਼ਵਰ, 6 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸੀ.ਬੀ.ਆਈ. ਦੀ 10 ਮੈਂਬਰੀ ਟੀਮ ਜਾਂਚ ਲਈ ਪੁੱਜ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਖਣੀ ਪੂਰਬੀ ਰੇਲਵੇ ਦੇ ਸੀ.ਪੀ.ਆਰ. ਓ.....
ਮਨੀਪੁਰ: ਸੁਰੱਖਿਆ ਬਲਾਂ ਤੇ ਵਿਦਰੋਹੀਆਂ ਵਿਚਕਾਰ ਹੋਈ ਗੋਲੀਬਾਰੀ
. . .  about 4 hours ago
ਇੰਫ਼ਾਲ, 6 ਜੂਨ- ਭਾਰਤੀ ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ 5-6 ਜੂਨ ਦੀ ਦਰਮਿਆਨੀ ਰਾਤ ਨੂੰ ਮਨੀਪੁਰ ਦੇ ਸੁਗਨੂ/ਸੇਰਾਉ ਖ਼ੇਤਰਾਂ ਵਿਚ ਅਸਾਮ ਰਾਈਫ਼ਲਜ਼, ਬੀ.ਐਸ.ਐਫ਼. ਅਤੇ ਪੁਲਿਸ ਵਲੋਂ ਇਕ....
ਐਨ.ਆਈ.ਏ. ਵਲੋਂ ਪੰਜਾਬ ਤੇ ਹਰਿਆਣਾ ਵਿਚ 10 ਥਾਵਾਂ ’ਤੇ ਛਾਪੇਮਾਰੀ
. . .  about 4 hours ago
ਨਵੀਂ ਦਿੱਲੀ, 6 ਜੂਨ- ਅੱਜ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਖ਼ਾਲਿਸਤਾਨ ਟਾਈਗਰ ਫ਼ੋਰਸ ਨਾਲ ਜੁੜੇ ਇਕ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ’ਚ 10....
ਕੈਲੀਫ਼ੋਰਨੀਆ ’ਚ ਸੈਨਟ ਵਲੋਂ ਸਿੱਖਾਂ ਨੂੰ ਵੱਡੀ ਰਾਹਤ, ਬਿਨਾਂ ਹੈਲਮਟ ਬਾਈਕ ਚਲਾਉਣ ਸੰਬੰਧੀ ਬਿੱਲ ਪਾਸ
. . .  about 4 hours ago
ਸੈਕਰਾਮੈਂਟੋ,ਕੈਲੀਫੋਰਨੀਆ, 6 ਜੂਨ (ਹੁਸਨ ਲੜੋਆ ਬੰਗਾ)- ਕੈਲੀਫੋਰਨੀਆ ਵਿਚ ਸਟੇਟ ਸੈਨਟ ਨੇ ਸਿੱਖਾਂ ਨੂੰ ਵੱਡੀ ਰਾਹਤ ਦਿੰਦਿਆਂ ਇਕ ਬਿੱਲ ਉਪਰ ਮੋਹਰ ਲਾ ਦਿੱਤੀ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਸਿੱਖ....
ਬੰਦ ਦੇ ਦਿੱਤੇ ਸੱਦੇ ’ਤੇ ਓਠੀਆ ਕਸਬਾ ਪੂਰਨ ਤੌਰ ’ਤੇ ਬੰਦ
. . .  about 5 hours ago
ਓਠੀਆਂ, 6 ਜੂਨ (ਗੁਰਵਿੰਦਰ ਸਿੰਘ ਛੀਨਾ)- ਦਲ ਖ਼ਾਲਸਾ ਵਲੋਂ ਘੱਲੂਘਾਰੇ ਦਿਵਸ ’ਤੇ ਬੰਦ ਦੇ ਸੱਦੇ ’ਤੇ ਕਸਬੇ ਦੇ ਦੁਕਾਨਦਾਰਾਂ ਵਲੋਂ ਏਕਤਾ ਦਾ ਸਬੂਤ ਦਿੰਦਿਆਂ ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਛੀਨਾ....
ਕਰਨਾਟਕ:ਸੜਕ ਹਾਦਸੇ ਚ 5 ਲੋਕਾਂ ਦੀ ਮੌਤ, 13 ਜ਼ਖ਼ਮੀ
. . .  about 5 hours ago
ਯਾਦਗਿਰੀ, 6 ਜੂਨ -ਕਰਨਾਟਕ ਦੇ ਯਾਦਗਿਰੀ ਜ਼ਿਲ੍ਹੇ ਵਿਚ ਇਕ ਕਾਰ ਦੇ ਸਟੇਸ਼ਨਰੀ ਟਰੱਕ ਨਾਲ ਟਕਰਾਉਣ ਕਾਰਨ 5 ਲੋਕਾਂ ਦੀ ਮੌਤ ਹੋ ਗਈ ਅਤੇ 13 ਗੰਭੀਰ ਰੂਪ ਵਿਚ ਜ਼ਖਮੀ...
ਐਨ.ਆਈ.ਏ. ਵਲੋਂ ਤਲਵੰਡੀ ਭਾਈ ਖੇਤਰ ਚ ਛਾਪੇਮਾਰੀ
. . .  about 5 hours ago
ਤਲਵੰਡੀ ਭਾਈ, 6 ਜੂਨ (ਕੁਲਜਿੰਦਰ ਸਿੰਘ ਗਿੱਲ)-ਕੌਮੀਂ ਜਾਂਚ ਏਜੰਸੀ (ਐਨ.ਆਈ.ਏ.) ਵਲੋਂ ਤਲਵੰਡੀ ਭਾਈ ਖੇਤਰ ਵਿਚ ਅੱਜ ਮੁੜ ਦਸਤਕ ਦਿੰਦਿਆਂ ਤਲਵੰਡੀ ਭਾਈ, ਪਿੰਡ ਲੱਲੇ, ਘੱਲ ਖੁਰਦ,ਬੂਈਆਂ ਵਾਲਾ...
ਦਲ ਖ਼ਾਲਸਾ ਵਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ 'ਤੇ ਸ਼ਹਿਰ ਦੇ ਸਾਰੇ ਬਾਜ਼ਾਰ ਬੰਦ
. . .  about 5 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਅੱਜ ਘੱਲੂਘਾਰਾ ਦਿਵਸ ਮੌਕੇ ਦਲ ਖ਼ਾਲਸਾ ਵਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ 'ਤੇ ਸ਼ਹਿਰ ਦੇ ਕਰੀਬ ਸਾਰੇ ਬਾਜ਼ਾਰ ਬੰਦ...
ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨਗੇ ਜਰਮਨੀ ਦੇ ਰੱਖਿਆ ਮੰਤਰੀ ਬੋਰਿਸ ਪਿਸਟੋਰੀਅਸ
. . .  about 6 hours ago
ਨਵੀਂ ਦਿੱਲੀ, 6 ਜੂਨ-ਜਰਮਨੀ ਦੇ ਰੱਖਿਆ ਮੰਤਰੀ ਬੋਰਿਸ ਪਿਸਟੋਰੀਅਸ ਅੱਜ ਦਿੱਲੀ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨਗੇ।ਬੋਰਿਸ ਪਿਸਟੋਰੀਅਸ ਭਾਰਤ ਦੇ ਚਾਰ ਦਿਨਾਂ...
ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਜਾਰੀ ਕੀਤਾ ਕੌਮ ਦੇ ਨਾਂਅ ਸੰਦੇਸ਼
. . .  about 7 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਦੀ ਸਮਾਪਤੀ ਉਪਰੰਤ ਅਕਾਲ ਤਖ਼ਤ ਸਕਤਰੇਤ ਦੇ ਬਾਹਰ ਸਰਬੱਤ ਖਾਲਸਾ ਵਲੋਂ ਥਾਪੇ ਕਾਰਜਕਾਰੀ...
ਸ੍ਰੀ ਮੁਕਤਸਰ ਸਾਹਿਬ ਵਿਖੇ ਐਨ.ਆਈ.ਏ. ਦੀ ਦਸਤਕ
. . .  about 7 hours ago
ਸ੍ਰੀ ਮੁਕਤਸਰ ਸਾਹਿਬ,6 ਜੂਨ (ਬਲਕਰਨ ਸਿੰਘ ਖਾਰਾ)-ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਫਿਰ ਐਨ.ਆਈ.ਏ. ਦੀ ਟੀਮ ਨੇ ਅਬੋਹਰ ਰੋਡ ਬਾਈਪਾਸ 'ਤੇ ਰਹਿਣ ਵਾਲੇ ਇਕ ਵਿਅਕਤੀ ਤੋਂ ਪੁੱਛ-ਗਿੱਛ ਕੀਤੀ।ਫਿਲਹਾਲ ਐਨ.ਆਈ.ਏ. ਦੀ ਟੀਮ ਦੁਆਰਾ...
ਘੱਲੂਘਾਰਾ ਦਿਵਸ ਮੌਕੇ ਹੋਏ ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸ੍ਰੀ ਥੜਾ ਸਾਹਿਬ ਨੇੜੇ ਸੰਗਤਾਂ ਨੂੰ ਸਿਮਰਨਜੀਤ ਸਿੰਘ ਮਾਨ ਦਾ ਸੰਬੋਧਨ
. . .  about 7 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਘੱਲੂਘਾਰਾ ਦਿਵਸ ਮੌਕੇ ਹੋਏ ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸ੍ਰੀ ਥੜਾ ਸਾਹਿਬ ਨੇੜੇ ਸਿਮਰਨਜੀਤ ਸਿੰਘ ਮਾਨ ਨੇ ਸੰਗਤਾਂ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਸਮਾਗਮ ਸੰਪੂਰਨ
. . .  about 7 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਸਮਾਗਮ ਸੰਪੂਰਨ ਹੋ ਗਿਆ ਹੈ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ...
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਘੱਲੂਘਾਰਾ ਦਿਵਸ ਮੌਕੇ ਖ਼ਾਲਿਸਤਾਨ ਪੱਖੀ ਨਾਅਰੇਬਾਜ਼ੀ ਕਰਦੇ ਹੋਏ ਨੌਜਵਾਨ
. . .  about 6 hours ago
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਘੱਲੂਘਾਰਾ ਦਿਵਸ ਮੌਕੇ ਖ਼ਾਲਿਸਤਾਨ ਪੱਖੀ ਨਾਅਰੇਬਾਜ਼ੀ ਕਰਦੇ ਹੋਏ ਨੌਜਵਾਨ
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਸਾਉਣ ਸੰਮਤ 554

ਹੁਸ਼ਿਆਰਪੁਰ / ਮੁਕੇਰੀਆਂ

ਪ੍ਰਾਈਵੇਟ ਤੇ ਮਿੰਨੀ ਬੱਸ ਆਪਰੇਟਰਾਂ ਵਲੋਂ ਚੱਕਾ ਜਾਮ ਕਰਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 9 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਮੋਟਰ ਯੂਨੀਅਨ ਦੇ ਸੱਦੇ 'ਤੇ ਅੱਜ ਪ੍ਰਾਈਵੇਟ ਅਤੇ ਮਿੰਨੀ ਬੱਸ ਆਪ੍ਰੇਟਰਾਂ ਵਲੋਂ ਬੱਸਾਂ ਨੂੰ ਮੁਕੰਮਲ ਤੌਰ 'ਤੇ ਬੰਦ ਕਰਕੇ ਹੁਸ਼ਿਆਰਪੁਰ ਬੱਸ ਸਟੈਂਡ ਵਿਖੇ ਰੋਸ ਧਰਨਾ ਲਗਾਇਆ ਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਦੋਆਬਾ ਰੋਡਵੇਜ਼, ਦੋਆਬਾ ਟਰਾਂਸਪੋਰਟ, ਐਕਸਪੈੱ੍ਰਸ ਟਰਾਂਸਪੋਰਟ ਆਦਿ ਸਮੇਤ ਵੱਖ-ਵੱਖ ਮਿੰਨੀ ਬੱਸ ਟਰਾਂਸਪੋਰਟਾਂ ਨੂੰ ਬੰਦ ਰੱਖਿਆ ਗਿਆ, ਜਿਸ ਕਾਰਨ ਮੁਸਾਫਿਰਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ | ਇਸ ਮੌਕੇ ਵੱਖ-ਵੱਖ ਬੱਸ ਆਪ੍ਰੇਟਰਾਂ ਨੇ ਦੱਸਿਆ ਕਿ ਇਸ ਆਜ਼ਾਦੀ ਪੰਦਰਵਾੜੇ ਦੌਰਾਨ ਪੰਜਾਬ ਸਰਕਾਰ ਦੀ ਅਣਦੇਖੀ ਦੀ ਮਜਬੂਰੀ ਕਾਰਨ ਬੱਸ ਆਪ੍ਰੇਟਰਾਂ ਨੂੰ ਸੰਘਰਸ਼ ਦੀ ਵਿਉਂਤਬੰਦੀ ਕਰਨੀ ਪਈ ਹੈ¢ ਉਨ੍ਹਾਂ ਦੀ ਜਥੇਬੰਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਉਹ ਬੱਸ ਆਪ੍ਰੇਟਰਾਂ ਦੀਆਂ ਮੰਗਾਂ ਦੇ ਹੱਲ ਕਰਵਾਉਣ ਲਈ ਖ਼ੁਦ ਮੀਟਿੰਗ ਬੁਲਾਉਣ¢ ਉਨ੍ਹਾਂ ਸੂਬੇ ਦੇ ਟਰਾਂਸਪੋਰਟ ਵਿਭਾਗ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ ਨਹੀਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇ | ਉਨ੍ਹਾਂ ਕਿਹਾ ਕਿ 14 ਅਗਸਤ ਤੱਕ ਬੱਸਾਂ 'ਤੇ ਕਾਲੇ ਝੰਡੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਮੌਕੇ ਸੁਰਿੰਦਰ ਸਿੰਘ ਨੰਬਰਦਾਰ, ਰਣਜੋਧ ਸਿੰਘ ਪ੍ਰਧਾਨ, ਜਗਤਾਰ ਸਿੰਘ, ਪਰਮਜੀਤ ਸਿੰਘ, ਬਲਕਾਰ ਸਿੰਘ, ਭਿੰਦਾ ਕਰਤਾਰ, ਸਰਬਜੀਤ ਸਿੰਘ, ਸੰਦੀਪ ਸਿੰਘ ਹੈਰੀ, ਸੰਦੀਪ ਸਿੰਘ, ਨਿੱਕਾ ਜ਼ੈਲਦਾਰ, ਬਲਜੀਤ ਸਿੰਘ, ਬਲਬੀਰ ਸਿੰਘ, ਦਲਜੀਤ ਸਿੰਘ, ਰਘੁਵੀਰ ਸਿੰਘ, ਰਾਜਵਿੰਦਰ ਸਿੰਘ ਆਦਿ ਹਾਜ਼ਰ ਸਨ |

ਨਿਰਮਲ ਸਿੰਘ ਮੱਲ੍ਹੀ ਨੇ ਪ੍ਰਧਾਨ ਦਾ ਅਹੁਦਾ ਸੰਭਾਲਿਆ

ਅੱਡਾ ਸਰਾਂ, 9 ਅਗਸਤ (ਹਰਜਿੰਦਰ ਸਿੰਘ ਮਸੀਤੀ)- ਪ੍ਰਬੰਧਕ ਕਮੇਟੀ ਪਬਲਿਕ ਖਾਲਸਾ ਕਾਲਜ ਫਾਰ ਵੁਮੈਨ ਕੰਧਾਲਾ ਜੱਟਾਂ ਦੀ ਬੀਤੇ ਦਿਨੀਂ ਸਰਬਸੰਮਤੀ ਨਾਲ ਚੋਣ ਹੋਈ | ਇਸ ਮੌਕੇ ਪ੍ਰਧਾਨਗੀ ਪਦ ਲਈ ਚੁਣੇ ਗਏ ਨਿਰਮਲ ਸਿੰਘ ਮੱਲੀ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਸਾਬਕਾ ...

ਪੂਰੀ ਖ਼ਬਰ »

ਸ਼ੇਰਪ੍ਰਤਾਪ ਸਿੰਘ ਚੀਮਾ ਸ਼ੂਗਰਕੇਨ ਕੰਟਰੋਲ ਬੋਰਡ ਪੰਜਾਬ ਦੇ ਮੈਂਬਰ ਨਿਯੁਕਤ

ਦਸੂਹਾ, 9 ਅਗਸਤ (ਕੌਸ਼ਲ)- ਇਲਾਕਾ ਦਸੂਹਾ ਲਈ ਉਸ ਵੇਲੇ ਮਾਣ ਵਾਲੀ ਗੱਲ ਹੋਈ ਇਲਾਕਾ ਦਸੂਹਾ ਦੇ ਆਗੂ ਸ਼ੇਰਪ੍ਰਤਾਪ ਸਿੰਘ ਚੀਮਾ ਨੂੰ ਪੰਜਾਬ ਸਰਕਾਰ ਵਲੋਂ ਸ਼ੂਗਰਕੇਨ ਕੰਟਰੋਲ ਬੋਰਡ ਪੰਜਾਬ ਦਾ ਮੈਂਬਰ ਨਿਯੁਕਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਸ਼ੂਗਰਕੇਨ ਕੰਟਰੋਲ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਮੁਕੇਰੀਆਂ ਨੇ ਮੰਗਾਂ ਸੰਬੰਧੀ ਐਸ. ਡੀ. ਐਮ. ਮੁਕੇਰੀਆਂ ਨੂੰ ਦਿੱਤਾ ਮੰਗ ਪੱਤਰ

ਮੁਕੇਰੀਆਂ, 9 ਅਗਸਤ (ਰਾਮਗੜ੍ਹੀਆ)- ਸੰਯੁਕਤ ਕਿਸਾਨ ਮੋਰਚਾ ਮੁਕੇਰੀਆਂ ਵਲੋਂ ਅੱਜ 13 ਕਿਸਾਨੀ ਮੰਗਾਂ ਨੂੰ ਲੈ ਕੇ ਐਸ. ਡੀ. ਐਮ. ਮੁਕੇਰੀਆਂ ਨੂੰ ਮੰਗ ਪੱਤਰ ਦਿੱਤਾ ਜਿਸ ਵਿਚ ਗੰਨੇ ਦੀ ਬਕਾਇਆ ਰਾਸ਼ੀ ਦੀ ਫ਼ੌਰੀ ਅਦਾਇਗੀ ਤੇ ਅਗਲੇ ਸੀਜ਼ਨ ਲਈ ਕਲੈਂਡਰ ਸਿਸਟਮ ਲਾਗੂ ਕਰਨ, ...

ਪੂਰੀ ਖ਼ਬਰ »

ਐਸ. ਐਚ. ਓ. ਹਰਿਆਣਾ ਦਾ ਪਿੰਡਾਂ ਦੇ ਸਰਪੰਚਾਂ ਦੇ ਮੁਹਤਬਰ ਲੋਕਾਂ ਨੇ ਕੀਤਾ ਸਨਮਾਨ

ਹਰਿਆਣਾ, 9 ਅਗਸਤ (ਹਰਮੇਲ ਸਿੰਘ ਖੱਖ)- ਪੰਜਾਬ ਸਰਕਾਰ ਵਲੋਂ ਦਿੱਤੇ ਗਏ ਆਦੇਸ਼ਾਂ ਅਨੁਸਾਰ ਥਾਣਾ ਹਰਿਆਣਾ ਅੰਦਰ ਵੱਖ-ਵੱਖ ਖੇਤਰਾਂ 'ਚ ਵਧੀਆ ਸੇਵਾਵਾਂ ਨਿਵਾਉਣ ਬਦਲੇ ਸਬ ਇੰਸ: ਬਲਜਿੰਦਰ ਸਿੰਘ ਐਸ.ਐਚ.ਓ. ਹਰਿਆਣਾ ਦਾ ਪਿੰਡ ਹਾਜੀਪੁਰ ਵਿਖੇ ਵੱਖ ਵੱਖ ਪਿੰਡਾਂ ਦੇ ...

ਪੂਰੀ ਖ਼ਬਰ »

ਐਸ.ਪੀ.ਐਨ. ਕਾਲਜ ਮੁਕੇਰੀਆਂ ਦਾ ਰੈੱਡ ਰਿਬਨ ਕਲੱਬ ਲਗਾਤਾਰ ਦੂਜੀ ਵਾਰ ਜ਼ਿਲ੍ਹਾ ਪੱਧਰ 'ਤੇ ਸਨਮਾਨਿਤ

ਮੁਕੇਰੀਆਂ, 9 ਅਗਸਤ (ਰਾਮਗੜ੍ਹੀਆ)- ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਮੁਕੇਰੀਆਂ ਦੇ ਰੈੱਡ ਰਿਬਨ ਕਲੱਬ ਨੂੰ ਹੁਸ਼ਿਆਰਪੁਰ ਵਿਖੇ ਹੋਈ ਸਮੂਹ ਕਲੱਬਾਂ ਦੀ ਮੀਟਿੰਗ ਦੌਰਾਨ ਸਨਮਾਨਿਤ ਕੀਤਾ | ਇਸ ਸਬੰਧੀ ਰੈੱਡ ਰਿਬਨ ਤੇ ਯੂਥ ਕਲੱਬ ਦੀ ਇੰਚਾਰਜ ਪੋ੍ਰਫੈਸਰ ਅਨੁਰਾਧਾ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮਨਾਉਣ ਸੰਬੰਧੀ ਕਰਨਲ ਰਾਣਾ ਵਲੋਂ ਐਲੀਮੈਂਟਰੀ ਸਕੂਲ ਦਾ ਦੌਰਾ

ਐਮਾਂ ਮਾਂਗਟ, 9 ਅਗਸਤ (ਗੁਰਾਇਆ)- 75ਵੇਂ ਆਜ਼ਾਦੀ ਦਿਵਸ ਨੂੰ ਬੜੇ ਉਤਸ਼ਾਹ ਨਾਲ ਮਨਾਉਣ ਸਬੰਧੀ ਅੱਜ ਕਸਬਾ ਐਮਾਂ ਮਾਂਗਟ ਦੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਦਾ ਤਹਿਸੀਲ ਮੁਕੇਰੀਆਂ ਦੇ ਜੀ.ਓ.ਜੀ. ਮੁਖੀ ਕਰਨਲ ਪਲਮਿੰਦਰ ਸਿੰਘ ਰਾਣਾ ਵਲੋਂ ਆਪਣੀ ਟੀਮ ਨਾਲ ਦੌਰਾ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਵਲੋਂ ਹੁਸ਼ਿਆਰਪੁਰ 'ਚ ਤਿਰੰਗਾ ਯਾਤਰਾ 13 ਨੂੰ

ਹੁਸ਼ਿਆਰਪੁਰ, 9 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਸੀਨੀਅਰ ਆਗੂ ਵਿਸ਼ਵਾਨਾਥ ਬੰਟੀ ਦੀ ਅਗਵਾਈ 'ਚ ਜ਼ਿਲ੍ਹਾ ਪਾਰਟੀ ਦਫ਼ਤਰ ਵਿਖੇ ਹੋਈ | ਇਸ ਮੌਕੇ ਪਾਰਟੀ ਹਾਈਕਮਾਂਡ ਵਲੋਂ ਜਾਰੀ ਹੁਕਮਾਂ ਤਹਿਤ ਆਜ਼ਾਦੀ ਦਿਵਸ ...

ਪੂਰੀ ਖ਼ਬਰ »

ਬਿਜਲੀ ਸੋਧ ਬਿੱਲ ਦੀਆਂ ਸਾੜੀਆਂ ਕਾਪੀਆਂ

ਘੋਗਰਾ, 9 ਅਗਸਤ (ਆਰ.ਐੱਸ. ਸਲਾਰੀਆ)- ਪੀ.ਐਸ.ਈ.ਬੀ. ਜੁਆਇੰਟ ਫੋਰਮ ਦੇ ਸੱਦੇ 'ਤੇ ਉਪ ਮੰਡਲ ਘੋਗਰਾ ਵਿਖੇ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਵਿਚ ਗੇਟ ਰੈਲੀ ਕੀਤੀ ਗਈ | ਇਸ ਮੌਕੇ 'ਤੇ ਮੰਡਲ ਪ੍ਰਧਾਨ ਸ਼ਿੰਗਾਰਾ ਸਿੰਘ ਵਲੋਂ ਗੇਟ ਰੈਲੀ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਦੁਕਾਨ 'ਚ ਚੋਰੀ ਕਰਨ 'ਤੇ ਮਾਮਲਾ ਦਰਜ

ਗੜ੍ਹਸ਼ੰਕਰ, 9 ਅਗਸਤ (ਧਾਲੀਵਾਲ)-ਸ਼ਹਿਰ ਦੇ ਨੰਗਲ ਰੋਡ 'ਤੇ ਰੈਡੀਮੇਡ ਕੱਪੜਿਆਂ ਦੀ ਦੁਕਾਨ 'ਚ ਹੋਈ ਚੋਰੀ ਸਬੰਧੀ ਪੁਲਿਸ ਨੇ ਦੁਕਾਨ ਦੇ ਮਾਲਕ ਸੰਦੀਪ ਕੁਮਾਰ ਪੁੱਤਰ ਅਮਰਜੀਤ ਸਿੰਘ ਵਾਸੀ ਗੜ੍ਹੀ ਮੱਟੋਂ ਦੇ ਬਿਆਨਾਂ 'ਤੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ 3 ਕਾਬੂ

ਹੁਸ਼ਿਆਰਪੁਰ, 9 ਅਗਸਤ (ਬਲਜਿੰਦਰਪਾਲ ਸਿੰਘ)- ਜਿਲ੍ਹਾ ਪੁਲਿਸ ਨੇ ਵੱਖ-ਵੱਖ ਥਾਂਵਾਂ ਤੋਂ ਭਾਰੀ ਮਾਤਰਾ 'ਚ ਨਸ਼ੀਲਾ ਪਦਾਰਥ ਬਰਾਮਦ ਕਰਕੇ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਬੁੱਲ੍ਹੋਵਾਲ ਪੁਲਿਸ ਨੇ ਨਾਕਾਬੰਦੀ ਦੌਰਾਨ 350 ਗ੍ਰਾਮ ਅਫੀਮ ...

ਪੂਰੀ ਖ਼ਬਰ »

24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਨੌਜਵਾਨ ਕਾਬੂ

ਸੈਲਾ ਖ਼ੁਰਦ, 9 ਅਗਸਤ (ਹਰਵਿੰਦਰ ਸਿੰਘ ਬੰਗਾ)-ਥਾਣਾ ਮਾਹਿਲਪੁਰ ਮੁਖੀ ਜਸਵੰਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਸਤਨਾਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਬੀਹੜਾ ਵਿਖੇ ਪੀਰਾਂ ਦੇ ਅਸਥਾਨ ਕੋਲ ਲਗਾਏ ਨਾਕੇ ਦੌਰਾਨ ਇੱਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਅਣਗਹਿਲੀ, ਜਨਮ ਸਰਟੀਫਿਕੇਟ 'ਚੋਂ ਪਿਤਾ ਤੇ ਦਾਦੇ ਦੇ ਨਾਂਅ ਪਿੱਛੋਂ ਕੱਟਿਆ ਸਿੰਘ

ਹੁਸ਼ਿਆਰਪੁਰ, 9 ਅਗਸਤ (ਬਲਜਿੰਦਰਪਾਲ ਸਿੰਘ, ਨਰਿੰਦਰ ਸਿੰਘ ਬਡਲਾ)- ਸਿਹਤ ਵਿਭਾਗ ਦੀ ਅਣਗਹਿਲੀ ਕਾਰਨ ਲੜਕੀ ਦੇ ਜਨਮ ਸਰਟੀਫਿਕੇਟ ਤੋਂ ਪਿਤਾ ਤੇ ਦਾਦੇ ਦੇ ਨਾਂਅ ਪਿੱਛੋਂ ਸਿੰਘ ਕੱਟ ਦਿੱਤਾ ਗਿਆ | ਇਸ ਸਬੰਧੀ ਲੜਕੀ ਦੇ ਪਿਤਾ ਸੁਰਿੰਦਰ ਸਿੰਘ ਵਾਸੀ ਪਿੱਪਲਾਂਵਾਲਾ ਨੇ ...

ਪੂਰੀ ਖ਼ਬਰ »

ਦੋਆਬਾ ਕਿਸਾਨ ਕਮੇਟੀ ਨੇ ਅਵਤਾਰ ਸਿੰਘ ਬੌਬੀ ਨੂੰ ਥਾਪਿਆ ਹਲਕਾ ਪ੍ਰਧਾਨ

ਭੰਗਾਲਾ, 9 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਪਿੰਡ ਮੰਝਪੁਰ ਵਿਖੇ ਕਿਸਾਨ ਆਗੂ ਦਲਜੀਤ ਸਿੰਘ ਮੰਝਪੁਰ ਦੀ ਅਗਵਾਈ ਹੇਠ ਕਿਸਾਨਾਂ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿਚ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ, ਮੀਤ ਪ੍ਰਧਾਨ ਰਣਜੀਤ ...

ਪੂਰੀ ਖ਼ਬਰ »

ਦਿਨੋ-ਦਿਨ ਵੱਧ ਰਹੀ ਮਹਿੰਗਾਈ ਨੇ ਗ਼ਰੀਬਾਂ ਦਾ ਤੋੜਿਆ ਲੱਕ - ਬਲਜੀਤ ਸਿੰਘ ਛੰਨੀ

ਭੰਗਾਲਾ, 9 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਦਿਨੋ-ਦਿਨ ਵੱਧ ਰਹੀ ਮਹਿੰਗਾਈ ਨੇ ਲੋਕਾਂ ਨੂੰ ਪ੍ਰੇਸ਼ਾਨ ਕਰਕੇ ਰੱਖ ਦਿੱਤਾ ਹੈ | ਸਾਰੀਆਂ ਹੀ ਚੀਜ਼ਾਂ ਦੀਆਂ ਕੀਮਤਾਂ ਆਸਮਾਨ ਨੂੰ ਛੂਹ ਰਹੀਆਂ ਹਨ | ਵੱਧ ਰਹੀ ਮਹਿੰਗਾਈ ਨੇ ਲੋਕਾਂ ਦਾ ਬਜਟ ਪੂਰੀ ਤਰ੍ਹਾਂ ਵਿਗਾੜ ਕੇ ...

ਪੂਰੀ ਖ਼ਬਰ »

ਵਿਆਹ ਸਮਾਗਮ ਦੌਰਾਨ ਕੀਤੇ ਹਵਾਈ ਫਾਇਰ, ਸਰਪੰਚ ਸਮੇਤ 3 ਨਾਮਜ਼ਦ

ਹੁਸ਼ਿਆਰਪੁਰ, 9 ਅਗਸਤ (ਬਲਜਿੰਦਰਪਾਲ ਸਿੰਘ)- ਵਿਆਹ ਸਮਾਗਮ ਦੌਰਾਨ ਹਵਾਈ ਫਾਇਰ ਕਰਨ ਦੇ ਦੋਸ਼ 'ਚ ਥਾਣਾ ਚੱਬੇਵਾਲ ਪੁਲਿਸ ਨੇ ਪਿੰਡ ਦੇ ਸਰਪੰਚ ਸਮੇਤ ਤਿੰਨ ਨੂੰ ਨਾਮਜ਼ਦ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਰੂਪੋਵਾਲ ਦੇ ਵਾਸੀ ਪਲਵਿੰਦਰ ਸਿੰਘ ਨੇ ਪੁਲਿਸ ਕੋਲ ਦਰਜ ...

ਪੂਰੀ ਖ਼ਬਰ »

ਮੋਟਰ 'ਤੇ ਲੱਗੇ ਟਰਾਂਸਫਾਰਮ 'ਚੋਂ ਤੇਲ ਤੇ ਹੋਰ ਸਮਾਨ ਚੋਰੀ

ਨਸਰਾਲਾ, 9 ਆਗਸਤ (ਸਤਵੰਤ ਸਿੰਘ ਥਿਆੜਾ)- ਪਿੰਡ ਤਾਰਾਗੜ੍ਹ ਦੇ ਇੱਕ ਕਿਸਾਨ ਦੀ ਮੋਟਰ ਤੋਂ ਬਿਜਲੀ ਦੇ ਟਰਾਂਸਫਾਰਮ 'ਚੋਂ ਸਮਾਨ ਚੋਰੀ ਕਰ ਲਿਆ | ਇਸ ਸਬੰਧੀ ਜਗਜੀਤ ਵਾਸੀ ਤਾਰਾਗੜ੍ਹ ਨੇ ਦੱਸਿਆ ਕਿ ਉਨ੍ਹਾਂ ਦੀ ਮੋਟਰ ਦਾ ਤਰਸੇਮ ਸਿੰਘ ਪੁੱਤਰ ਸੰਤ ਰਾਮ ਵਾਸੀ ਤਾਰਾਗੜ੍ਹ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਦੀ ਆੜ ਵਿਚ ਵੇਚੇ ਜਾ ਰਹੇ ਹਨ ਰਾਸ਼ਟਰੀ ਝੰਡੇ - ਗੁਰਨਾਮ ਸਿੰਘ ਨੁਸ਼ਹਿਰਾ ਪੱਤਨ

ਐਮਾਂ ਮਾਂਗਟ, 9 ਅਗਸਤ (ਗੁਰਾਇਆ)- ਦੇਸ਼ ਭਰ ਵਿਚ ਆਜ਼ਾਦੀ ਦਿਵਸ ਨੂੰ ਲੈ ਕੇ ਭਾਰਤੀ ਨਾਗਰਿਕਾਂ ਦੇ ਵਿਚ ਹਰ ਸਾਲ ਜਿੱਥੇ ਵੱਡਾ ਜੋਸ਼ ਦੇਖਣ ਨੂੰ ਮਿਲਦਾ ਹੈ ਉੱਥੇ ਹੁਣ ਭਾਰਤ ਸਰਕਾਰ ਵਲੋਂ ਦੇਸ਼ ਦੇ 75ਵੇਂ ਆਜ਼ਾਦੀ ਦਿਵਸ ਮਨਾਉਣ ਨੂੰ ਲੈ ਕੇ ਕੇਂਦਰ ਸਰਕਾਰ ਵਲੋਂ ਦੇਸ਼ ...

ਪੂਰੀ ਖ਼ਬਰ »

ਅਕਾਲੀ ਆਗੂ ਸ਼ਿੰਗਾਰਾ ਸਿੰਘ ਬੈਂਸ ਦਾ ਅੰਤਿਮ ਸੰਸਕਾਰ ਅੱਜ

ਕੋਟਫ਼ਤੂਹੀ, 9 ਅਗਸਤ (ਅਟਵਾਲ)- ਉੱਘੇ ਅਕਾਲੀ ਆਗੂ, ਸਮਾਜ ਸੇਵਕ ਸ਼ਿੰਗਾਰਾ ਸਿੰਘ ਨੰਗਲ ਕਲਾਂ ਬੀਤੇ ਦਿਨ ਆਪਣੀ ਸੰਸਾਰਿਕ ਯਾਤਰਾ ਪੂਰੀ ਕਰ ਕੇ ਪ੍ਰਭੂ ਚਰਨਾ 'ਚ ਜਾ ਬਿਰਾਜੇ | ਉਨ੍ਹਾਂ ਦੇ ਬੇਵਕਤੀ ਮੌਤ ਨਾਲ ਜਿੱਥੇ ਸ਼ੋ੍ਰਮਣੀ ਅਕਾਲੀ ਦਲ ਨੂੰ ਬਹੁਤ ਵੱਡਾ ਘਾਟਾ ਪਿਆ ...

ਪੂਰੀ ਖ਼ਬਰ »

ਹਰਦੇਵ ਕੌਰ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਦੁੱਖ ਸਾਂਝਾ

ਐਮਾਂ ਮਾਂਗਟ, 9 ਅਗਸਤ (ਗੁਰਾਇਆ)- ਮਾਸਟਰ ਦਲਬੀਰ ਸਿੰਘ ਬਿਸ਼ਨਪੁਰ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਧਰਮ-ਪਤਨੀ ਬੀਬੀ ਹਰਦੇਵ ਕੌਰ ਮੌਜੂਦਾ ਸਰਪੰਚ ਵਾਸੀ ਬਿਸ਼ਨਪੁਰ ਦੀ ਬੀਤੇ ਦਿਨੀਂ ਦਿਲ ਦੀ ਗਤੀ ਰੁਕ ਜਾਣ ਕਾਰਨ ਉਹ ਗੁਰੂ ਚਰਨਾਂ ਵਿਚ ਜਾ ਬਿਰਾਜੇ ...

ਪੂਰੀ ਖ਼ਬਰ »

ਪਸ਼ੂਆਂ 'ਚ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਪਿੰਡਾਂ 'ਚ ਫੌਗਿੰਗ ਕਰਵਾਈ

ਗੜ੍ਹਦੀਵਾਲਾ, 9 ਅਗਸਤ (ਚੱਗਰ)- ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਪਸ਼ੂਆਂ 'ਚ ਲੰਪੀ ਨਾਮ ਦੀ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਵੱਖ-ਵੱਖ ਪਿੰਡਾਂ ਵਿਚ ਫੌਗਿੰਗ ਕਰਵਾਈ ਜਾ ਰਹੀ ਹੈ | ਇਸ ਸਬੰਧੀ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ...

ਪੂਰੀ ਖ਼ਬਰ »

ਗਿਆਨੀ ਕਰਤਾਰ ਸਿੰਘ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਵਣ ਮਹਾਂ-ਉਤਸਵ ਮਨਾਇਆ

ਟਾਂਡਾ ਉੜਮੁੜ, 9 ਅਗਸਤ (ਕੁਲਬੀਰ ਸਿੰਘ ਗੁਰਾਇਆ)- ਇੱਥੋਂ ਦੇ ਗਿਆਨੀ ਕਰਤਾਰ ਸਿੰਘ ਮੈਮੋਰੀਅਲ ਸਰਕਾਰੀ ਕਾਲਜ ਟਾਂਡਾ ਵਿਖੇ ਵਾਤਾਵਰਣ ਦੀ ਸੇਵਾ ਸੰਭਾਲ ਦੇ ਮੱਦੇਨਜ਼ਰ ਵਣ ਮਹਾਂ-ਉਤਸਵ ਮਨਾਇਆ | ਪਿ੍ੰਸੀਪਲ ਬਲਵਿੰਦਰ ਸਿੰਘ ਦੀ ਅਗਵਾਈ ਵਿਚ ਐਨ.ਸੀ.ਸੀ. ਕੈਡਟਾਂ ਤੇ ...

ਪੂਰੀ ਖ਼ਬਰ »

ਜਥੇਦਾਰ ਪਰਵਿੰਦਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਬਿਜਲੀ ਦੀ ਸਮੱਸਿਆ ਦੇ ਸੰਬੰਧ 'ਚ ਵਫ਼ਦ ਐਕਸੀਅਨ ਨੂੰ ਮਿਲਿਆ

ਮੁਕੇਰੀਆਂ, 9 ਅਗਸਤ (ਰਾਮਗੜ੍ਹੀਆ)- ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਤੇ ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸਾ ਤਹਿਤ ਪਾਰਟੀ ਦੀ ਮਜ਼ਬੂਤੀ ਲਈ ਤੇ ਇਲਾਕੇ ਦੇ ਲੋਕਾਂ ਦੀਆਂ ਬਿਜਲੀ ਸਮੱਸਿਆਵਾਂ ਨੂੰ ਹੱਲ ਕਰਨ ਦੇ ਲਈ ਜਥੇਦਾਰ ਸ. ਪਰਮਿੰਦਰ ਸਿੰਘ ਖ਼ਾਲਸਾ ਸਰਕਲ ...

ਪੂਰੀ ਖ਼ਬਰ »

ਦੋਆਬਾ ਕਿਸਾਨ ਕਮੇਟੀ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜੀਆਂ

ਬੁੱਲ੍ਹੋਵਾਲ, 9 ਅਗਸਤ (ਲੁਗਾਣਾ)-ਦੋਆਬਾ ਕਿਸਾਨ ਕਮੇਟੀ ਪੰਜਾਬ ਵਲੋਂ ਕੇਂਦਰ ਸਰਕਾਰ ਵਲੋਂ ਕੀਤੀ ਵਾਅਦਾ ਖ਼ਿਲਾਫ਼ੀ ਬਿਜਲੀ ਸੋਧ ਬਿੱਲ 2020 ਪਾਸ ਕਰਾਉਣ ਦੇ ਮਨਸੂਬੇ ਨੂੰ ਲੈ ਕੇ ਨੂੰ ਕੇਂਦਰ ਸਰਕਾਰ ਵਲੋਂ ਪਾਰਲੀਮੈਂਟ ਵਿਚ ਪੇਸ਼ ਕਰਨ ਦੇ ਵਿਰੋਧ ਵਿਚ ਦੋਆਬਾ ਕਿਸਾਨ ...

ਪੂਰੀ ਖ਼ਬਰ »

ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ- ਸੋਮ ਪ੍ਰਕਾਸ਼

ਹੁਸ਼ਿਆਰਪੁਰ, 9 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਲੋਕ ਸਭਾ ਮੈਂਬਰ ਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਸੁਚਾਰੂ ਢੰਗ ਨਾਲ ਜ਼ਿਲ੍ਹੇ ਵਿਚ ਲਾਗੂ ਕੀਤੀਆਂ ਜਾਣ ਤਾਂ ਜੋ ਹਰ ਯੋਗ ਲਾਭਪਾਤਰੀ ਨੂੰ ਇਨ੍ਹਾਂ ...

ਪੂਰੀ ਖ਼ਬਰ »

ਗੁਰੂ ਲਾਧੋ ਰੇ ਦਿਵਸ ਸੰਬੰਧੀ ਕੱਢੇ ਜਾ ਰਹੇ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ

ਦਸੂਹਾ, 9 ਅਗਸਤ (ਭੁੱਲਰ)- ਸਾਚਾ ਗੁਰੂ ਲਾਧੋ ਰੇ ਵੈੱਲਫੇਅਰ ਐਂਡ ਚੈਰੀਟੇਬਲ ਸੁਸਾਇਟੀ ਰਜਿ. ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਤੇ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਯਾਦ ਨੂੰ ਸਮਰਪਿਤ 11 ਅਗਸਤ ਨੂੰ ਕੱਢੇ ਜਾ ਰਹੇ ਗੁਰੂ ਲਾਧੋ ਰੇ ਦਿਵਸ ਸੰਬੰਧੀ ਮਹਾਨ ਨਗਰ ਕੀਰਤਨ ...

ਪੂਰੀ ਖ਼ਬਰ »

ਬਿਜਲੀ ਸੋਧ ਬਿੱਲ 2022 ਹਰ ਵਰਗ ਦੇ ਲੋਕਾਂ ਲਈ ਖ਼ਤਰਨਾਕ - ਡਾ. ਅਰਸ਼ਦੀਪ ਸਿੰਘ

ਭੰਗਾਲਾ, 9 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਕੇਂਦਰ ਸਰਕਾਰ ਨੇ ਇਕ ਵਾਰ ਫੇਰ ਤੋਂ ਆਪਣੀ ਮਨਮਰਜ਼ੀ ਨੂੰ ਜ਼ਾਹਿਰ ਕਰਦਿਆਂ ਬਿਜਲੀ ਸੋਧ ਬਿੱਲ ਨੂੰ ਪਾਰਲੀਮੈਂਟ ਵਿਚ ਪੇਸ਼ ਕੀਤਾ ਤੇ ਬਾਅਦ ਵਿਚ ਹੋਰ ਵਿਚਾਰ-ਵਟਾਂਦਰੇ ਲਈ ਸਥਾਈ ਕਮੇਟੀ ਕੋਲ ਭੇਜਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਬਾਦਲਾਂ ਤੇ ਧਾਮੀ ਨੇ ਸਿੱਖ ਹਿਤਾਂ ਨੂੰ ਭੁਲਾ ਕੇ ਸਿਆਸੀ ਹਿਤਾਂ ਨੂੰ ਦਿੱਤੀ ਪਹਿਲ- ਖੁਣਖੁਣ

ਹੁਸ਼ਿਆਰਪੁਰ, 9 ਅਗਸਤ (ਹਰਪ੍ਰੀਤ ਕੌਰ)-ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇ. ਗਿਆਨੀ ਹਰਪ੍ਰੀਤ ਸਿੰਘ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਵਿਧਾਇਕ ਰਾਜਾ ਨੇ ਬਸਤੀ ਅੰਮਿ੍ਤਸਰੀਆਂ ਵਾਸੀਆਂ ਦੀਆਂ ਮੁਸ਼ਕਿਲਾਂ ਦਾ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ

ਟਾਂਡਾ ਉੜਮੁੜ, 9 ਅਗਸਤ (ਕੁਲਬੀਰ ਸਿੰਘ ਗੁਰਾਇਆ)- ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਬਸਤੀ ਅੰਮਿ੍ਤਸਰੀਆਂ ਜਾ ਕੇ ਉੱਥੋਂ ਦੇ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ ਦਾ ਹੱਲ ਜਲਦੀ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਉਨ੍ਹਾਂ ਨਾਲ ਸ਼ਹਿਰੀ ਪ੍ਰਧਾਨ ...

ਪੂਰੀ ਖ਼ਬਰ »

ਦੋਆਬਾ ਕਿਸਾਨ ਕਮੇਟੀ ਨੇ ਬਿਜਲੀ ਸੋਧ ਬਿੱਲ 2020 ਦੀਆਂ ਸਾੜੀਆਂ ਕਾਪੀਆਂ

ਗੜ੍ਹਦੀਵਾਲਾ, 9 ਅਗਸਤ (ਚੱਗਰ)- ਦੋਆਬਾ ਕਿਸਾਨ ਕਮੇਟੀ ਵਲੋਂ ਬਿਜਲੀ ਸੋਧ ਬਿੱਲ 2020 ਦੇ ਵਿਰੋਧ 'ਚ ਗੜਦੀਵਾਲਾ ਵਿਖੇ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸਰਕਲ ਪ੍ਰਧਾਨ ਪਰਮਿੰਦਰ ਸਿੰਘ ਸਮਰਾ ਨੇ ਕਿਹਾ ਕਿ ਜੇਕਰ ਇਹ ਬਿੱਲ ਪਾਸ ਹੋ ...

ਪੂਰੀ ਖ਼ਬਰ »

ਅਮਨਦੀਪ ਸਿੰਘ ਮੱਟੂ ਦੀ ਯਾਦ 'ਚ 14ਵਾਂ ਖ਼ੂਨਦਾਨ ਕੈਂਪ 15 ਨੂੰ

ਗੜ੍ਹਸ਼ੰਕਰ, 9 ਅਗਸਤ (ਧਾਲੀਵਾਲ)-ਸ਼ਹੀਦ ਭਗਤ ਸਿੰਘ ਚੈਰੀਟੇਬਲ ਸੁਸਾਇਟੀ ਗੜ੍ਹਸ਼ੰਕਰ ਵਲੋਂ ਅਮਨਦੀਪ ਸਿੰਘ ਮੱਟੂ ਦੀ ਯਾਦ ਵਿਚ 14ਵਾਂ ਖ਼ੂਨਦਾਨ ਕੈਂਪ 15 ਅਗਸਤ ਦਿਨ ਸੋਮਵਾਰ ਨੂੰ ਸ਼ਹੀਦ ਭਗਤ ਸਿੰਘ ਸਮਾਰਕ ਬੱਸ ਸਟੈਂਡ ਗੜ੍ਹਸ਼ੰਕਰ ਵਿਖੇ ਲਗਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਬਿਜਲੀ ਸੋਧ ਬਿੱਲ ਕੇਂਦਰ ਸਰਕਾਰ ਵਲੋਂ ਸੰਸਦ ਵਿਚ ਪੇਸ਼ ਕਰਨ ਵਿਰੁੱਧ ਦੋ ਯੂਨੀਅਨਾਂ ਵਲੋਂ ਚੌਲਾਂਗ ਵਿਖੇ ਬਿੱਲਾਂ ਦੀਆਂ ਸਾੜੀਆਂ ਕਾਪੀਆਂ

ਚੌਲਾਂਗ, 9 ਅਗਸਤ (ਸੁਖਦੇਵ ਸਿੰਘ)- ਦੋਆਬਾ ਕਿਸਾਨ ਕਮੇਟੀ ਪੰਜਾਬ ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਜਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਸਮਰਾ ਵਲੋਂ ਕੇਂਦਰ ਸਰਕਾਰ ਵਲੋਂ ਕੀਤੀ ਵਾਅਦਾ ਖਿਲਾਫੀ ਬਿਜਲੀ ਸੋਧ ਬਿੱਲ ਪਾਸ ਕਰਾਉਣ ਦੇ ਮਨਸੂਬੇ ਨੂੰ ਲੈ ਕੇ ਨੂੰ ...

ਪੂਰੀ ਖ਼ਬਰ »

ਕੋਵਿਡ-19 ਦੇ 4 ਨਵੇਂ ਪਾਜ਼ੀਟਿਵ ਮਰੀਜ਼ਾਂ ਦੀ ਹੋਈ ਪੁਸ਼ਟੀ

ਹੁਸ਼ਿਆਰਪੁਰ, 9 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹਸ਼ਿਆਰਪੁਰ ਡਾ. ਅਮਰਜੀਤ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 538 ਨਵੇਂ ਸੈਂਪਲ ਲੈਣ ਤੇ 148 ਸੈਂਪਲਾਂ ਦੀ ਰਿਪੋਰਟ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX