ਤਾਜਾ ਖ਼ਬਰਾਂ


ਭਾਰਤ ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ, ਫ਼ਾਇਰਿੰਗ ਤੋਂ ਬਾਅਦ ਡਰੋਨ ਪਾਕਿਸਤਾਨ ਵਾਲੇ ਪਾਸੇ ਗਿਆ
. . .  40 minutes ago
ਅਜਨਾਲਾ, ਗੱਗੋਮਾਹਲ 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਬੀਤੀ ਰਾਤ ਬੀ.ਐੱਸ.ਐੱਫ ਜਵਾਨਾਂ ਵਲੋਂ ਡਰੋਨ ਦੀ ਹਾਲਤ ਦੇਖੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਰਮਦਾਸ ਅਧੀਨ...
ਮਰਸਿਡ ਤੋਂ ਅਗਵਾ ਭਾਰਤੀ ਪਰਿਵਾਰ ਦੇ ਚਾਰਾਂ ਜੀਆਂ ਦੀਆਂ ਮਿਲੀਆਂ ਗੋਲੀਆਂ ਨਾਲ ਵਿੰਨ੍ਹੀਆਂ ਲਾਸ਼ਾਂ
. . .  26 minutes ago
ਸਾਨ ਫਰਾਂਸਿਸਕੋ, 6 ਅਕਤੂਬਰ (ਐੱਸ.ਅਸ਼ੋਕ ਭੌਰਾ)- ਅਮਰੀਕਾ ਦੇ ਪੰਜਾਬੀ ਭਾਈਚਾਰੇ ਲਈ ਅੱਜ ਦਾ ਦਿਨ ਮਨਹੂਸ ਮੰਦਭਾਗਾ ਅਤੇ ਕਦੇ ਵੀ ਨਾ ਭੁੱਲਣ ਵਾਲਾ ਮੰਨਿਆ ਜਾਂਦਾ ਰਹੇਗਾ। ਪਿਛਲੇ ਤਿੰਨ ਦਿਨਾਂ ਤੋਂ ਇਕ ਪੰਜਾਬੀ ਪਰਿਵਾਰ ਦੇ ਅਗਵਾ ਕੀਤੇ ਚਾਰ...
ਅੱਜ ਭਾਰਤ-ਸਾਊਥ ਅਫ਼ਰੀਕਾ ਪਹਿਲਾ ਵਨਡੇਅ, ਕੋਹਲੀ-ਰੋਹਿਤ ਨਹੀਂ, ਕਪਤਾਨ ਧਵਨ ਕਰਨਗੇ ਧਮਾਲ
. . .  about 1 hour ago
ਨਵੀਂ ਦਿੱਲੀ, 6 ਅਕਤੂਬਰ-ਭਾਰਤੀ ਟੀਮ ਨੇ ਆਪਣੇ ਘਰ 'ਚ ਸਾਊਥ ਅਫ਼ਰੀਕਾ ਨੂੰ ਟੀ-20 ਸੀਰੀਜ਼ 'ਚ 2-1 ਨਾਲ ਹਰਾਇਆ ਹੈ, ਹੁਣ ਦੋਵਾਂ ਟੀਮਾਂ 'ਚ ਤਿੰਨ ਮੈਚਾਂ ਦੀ ਵਨਡੇਅ ਸੀਰੀਜ਼ ਖੇਡੀ ਜਾਵੇਗੀ। ਸੀਰੀਜ਼ ਦਾ ਪਹਿਲਾ ਮੈਚ ਅੱਜ (6 ਅਕਤੂਬਰ) ਲਖਨਊ...
ਦੁਰਗਾ ਵਿਸਰਜਨ ਦੌਰਾਨ ਆਇਆ ਭਿਆਨਕ ਹੜ੍ਹ, 40 ਲੋਕ ਰੁੜ੍ਹੇ, 8 ਲੋਕਾਂ ਦੀ ਮੌਤ
. . .  about 1 hour ago
ਜਲਪਾਈਗੁੜੀ, 6 ਅਕਤੂਬਰ- ਦੁਰਗਾ ਵਿਸਰਜਨ ਦੌਰਾਨ ਜਲਪਾਈਗੁੜੀ ਜ਼ਿਲ੍ਹੇ ਦੇ ਮਾਲ ਬਾਜ਼ਾਰ ਸਥਿਤ ਮਾਲ ਨਦੀ 'ਚ ਭਿਆਨਕ ਹਾਦਸਾ ਵਾਪਰ ਗਿਆ। ਇੱਥੋਂ ਦੀ ਮਲ ਨਦੀ ਦੇ ਪਾਣੀ ਦਾ ਪੱਧਰ ਇਕਦਮ ਵਧਣ ਨਾਲ ਕਈ ਲੋਕ ਨਦੀ 'ਚ ਰੁੜ੍ਹ ਗਏ। ਇਸ ਹਾਦਸੇ 'ਚ ਹੁਣ ਤੱਕ...
ਅਮਰੀਕਾ ਦੇ ਮੈਕਸੀਕੋ ਸਿਟੀ ਹਾਲ ’ਚ ਗੋਲੀਬਾਰੀ, ਮੇਅਰ ਸਮੇਤ ਘੱਟੋ-ਘੱਟ 10 ਲੋਕਾਂ ਦੀ ਹੋਈ ਮੌਤ
. . .  about 1 hour ago
ਲੰਡਨ, 6 ਅਕਤੂਬਰ-ਅਮਰੀਕਾ 'ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਅਮਰੀਕਾ ਦੇ ਮੈਕਸੀਕੋ ਦਾ ਹੈ। ਮੈਕਸੀਕਨ ਸਿਟੀ ਹਾਲ 'ਚ ਸਮੂਹਿਕ ਗੋਲੀਬਾਰੀ 'ਚ 10 ਲੋਕਾਂ ਦੀ ਮੌਤ ਹੋ ਗਈ ਹੈ। ਸ਼ੁਰੂਆਤੀ ਜਾਂਚ ਦੇ ਮੁਤਾਬਿਕ ਮਰਨ ਵਾਲਿਆਂ 'ਚ ਮੇਅਰ ਵੀ ਸ਼ਾਮਿਲ ਹੈ।
ਕੇਰਲ 'ਚ ਸਵੇਰੇ-ਸਵੇਰੇ ਦਰਦਨਾਕ ਹਾਦਸਾ, 2 ਬੱਸਾਂ ਦੀ ਟੱਕਰ 'ਚ 9 ਲੋਕਾਂ ਦੀ ਮੌਤ
. . .  58 minutes ago
ਤਿਰੂਵਨੰਤਪੁਰਮ, 6 ਅਕਤੂਬਰ-ਕੇਰਲ 'ਚ ਅੱਜ ਸਵੇਰੇ-ਸਵੇਰੇ 2 ਬੱਸਾਂ ਦੀ ਟੱਕਰ ਨਾਲ ਦਰਦਨਾਕ ਹਾਦਸਾ ਹੋ ਗਿਆ। ਕੇਰਲ ਦੇ ਪਲਕੜ ਜ਼ਿਲ੍ਹੇ ਦੇ ਵਡੱਕਨਚੇਕੀ 'ਚ ਕੇਰਲ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਨਾਲ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਦਿੱਲੀ : ਗਾਂਧੀ ਨਗਰ ਦੀ ਕੱਪੜਾ ਮੰਡੀ ਵਿਚ ਇਕ ਦੁਕਾਨ ਨੂੰ ਲੱਗੀ ਅੱਗ, ਮੌਕੇ ’ਤੇ ਪੁੱਜੀਆਂ 30 ਫਾਇਰ ਬ੍ਰਿਗੇਡ ਦੀਆਂ ਗੱਡੀਆਂ
. . .  1 day ago
ਬੰਗਾਲ : ਜਲਪਾਈਗੁੜੀ ਵਿਚ ਮਾਲ ਨਦੀ ਵਿਚ ਪਾਣੀ ਦਾ ਪੱਧਰ ਵਧਿਆ, 7 ਮੌਤਾਂ
. . .  1 day ago
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ...
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਮਲੋਟ, 5 ਅਕਤੂਬਰ (ਪਾਟਿਲ)- ਯੂਥ ਵੈਲਫੇਅਰ ਕਲੱਬ ਮਲੋਟ ਦੁਆਰਾ ਅੱਜ ਪੁੱਡਾ ਗਰਾਊਂਡ ਵਿਚ ਕਰਵਾਏ ਦੁਸਹਿਰਾ ਉਤਸਵ-2022 ਸਮਾਗਮ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਇਕ ਵਾਰ ਫਿਰ ਹੋਇਆ ਉਲਟ ਫੇਰ , ਬਣਾਇਆ ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿਤੇ ਜਾਣ ਤੋਂ ਬਾਅਦ ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਪ੍ਰਧਾਨ ਨੂੰ ਲੈ ਕੇ ...
ਉੱਤਰ ਪ੍ਰਦੇਸ਼ : ਕਾਨਪੁਰ ਵਿਚ ਭਾਰੀ ਮੀਂਹ ਪੈਣ ਕਾਰਨ ਦੁਸਹਿਰੇ ਮੌਕੇ ਪੁਤਲੇ ਹੋਏ ਖ਼ਰਾਬ
. . .  1 day ago
ਉੱਤਰਾਖੰਡ ਬੱਸ ਹਾਦਸਾ : ਬਚਾਅ ਕਾਰਜ ਪੂਰਾ, 30 ਲਾਸ਼ਾਂ ਤੇ 20 ਜ਼ਖਮੀਆਂ ਨੂੰ ਬਾਹਰ ਕੱਢਿਆ
. . .  1 day ago
ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ
. . .  1 day ago
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਸਮਾਗਮ ਦੀ ਪ੍ਰਧਾਨਗੀ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਨੇ ਕੀਤੀ...
ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਆਇਆ ਭਾਰਤ
. . .  1 day ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਹੁੰਚਾ ਹੈ। ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਕੇਵਲ ਰਾਮ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 30...
ਦੁਸਹਿਰੇ ਮੌਕੇ ਮੁਹਾਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ'
. . .  1 day ago
ਮੁਹਾਲੀ, 5 ਅਕਤੂਬਰ-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਵਿਖੇ ਫੇਸ-8 'ਚ ਰੱਖੇ ਗਏ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਦੇ ਤਿਉਹਾਰ...
ਫਰਾਲਾ 'ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ
. . .  1 day ago
ਸਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)- ਮੇਲਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਫਰਾਲਾ ਵਿਖੇ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਸਰਬ ਧਰਮ ਮਹਾਂ ਸਭਾ ਵਲੋਂ ਦੁਸਹਿਰੇ ਦੇ ਮਨਾਏ ਗਏ ਪਵਿੱਤਰ ਤਿਉਹਾਰ ਮੌਕੇ ਸਜਾਈਆਂ ਗਈਆਂ ਸੁੰਦਰ ਝਾਕੀਆਂ ਨੇ ਦਰਸ਼ਕਾਂ ਦਾ ਦਿਲ...
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੁਸਹਿਰੇ ਦੇ ਤਿਉਹਾਰ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ
. . .  1 day ago
ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)- ਪੂਰੇ ਭਾਰਤ ਅੰਦਰ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਲੜੀ ਤਹਿਤ ਸਥਾਨਕ ਆਜ਼ਾਦ ਕਲਚਰਲ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਪਵਿੱਤਰ...
ਜਗਦੀਸ਼ ਕੁਮਾਰ ਸ਼ਰਮਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਲਗਾਏ
. . .  1 day ago
ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਇੰਸਪੈਕਟਰ ਜਗਦੀਸ਼ ਕੁਮਾਰ ਸ਼ਰਮਾ ਨੂੰ ਸੀ.ਆਈ.ਏ. ਸਟਾਫ਼ ਮਾਨਸਾ ਦਾ ਇੰਚਾਰਜ ਲਗਾਇਆ ਗਿਆ ਹੈ। ਉਹ ਉਸ ਤੋਂ ਪਹਿਲਾਂ ਥਾਣਾ ਸਦਰ ਦੇ ਮੁੱਖ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ...
ਅਜਨਾਲਾ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਅਗਨ ਭੇਟ...
ਪੰਜਾਬ ਪੁਲਿਸ ਵਲੋਂ ਡਰੋਨ ਆਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਇਕ ਕੈਦੀ ਸਮੇਤ ਦੋ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 5 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਇਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਡਰੋਨ...
ਨੋਬਲ ਪੁਰਸਕਾਰ: ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ 2022 ਦਾ ਐਲਾਨ
. . .  1 day ago
ਨਵੀਂ ਦਿੱਲੀ, 5 ਅਕਤੂਬਰ- ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਇਹ ਪੁਰਸਕਾਰ ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਦੇ ਕੈਰੋਲਿਨ ਬਰਟੋਜ਼ੀ, ਯੂਨੀਵਰਸਿਟੀ ਆਫ ਕੋਪੇਨਹੇਗਨ...
ਗੜ੍ਹਸ਼ੰਕਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਲੁੱਟਾਂਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਨਸ਼ੀਲੇ ਪਦਾਰਥਾਂ ਸਮੇਤ ਕੀਤੇ ਕਾਬੂ
. . .  1 day ago
ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)- ਰਾਹਗੀਰਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਕੁੱਟਣ ਤੇ ਲੁੱਟਣ ਵਾਲੇ ਅੰਤਰ ਜ਼ਿਲ੍ਹਾ ਗਰੋਹ ਨੂੰ ਬੇਨਕਾਬ ਕਰਨ 'ਚ ਗੜ੍ਹਸ਼ੰਕਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਇਸ ਨਾਲ ਜਿੱਥੇ ਆਮ ਲੋਕਾਂ ਨੂੰ ਲੁੱਟ ਦੀਆਂ ਘਟਨਾਵਾਂ ਤੋਂ ਵੱਡੀ ਰਾਹਤ ਮਿਲਣ...
ਵਾਈਸ ਐਡਮਿਰਲ ਆਰਤੀ ਸਰੀਨ ਬਣੀ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ
. . .  1 day ago
ਨਵੀਂ ਦਿੱਲੀ, 5 ਅਕਤੂਬਰ-ਭਾਰਤੀ ਜਲ ਸੈਨਾ ਦੇ ਪੁਣੇ ਸਥਿਤ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ ਦੇ ਰੂਪ 'ਚ ਵਾਈਸ ਐਡਮਿਰਲ ਆਰਤੀ ਸਰੀਨ ਨੇ ਅਹੁਦਾ ਸੰਭਾਲ ਲਿਆ ਹੈ। ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬੁੱਧੀਮਾਨ ਸਮੱਸਿਆਵਾਂ ਹੱਲ ਕਰਦੇ ਹਨ ਪਰ ਜੀਨੀਅਸ (ਚਿੰਤਕ) ਉਨ੍ਹਾਂ ਨੂੰ ਪੈਦਾ ਹੋਣ ਤੋਂ ਰੋਕਦਾ ਹੈ। -ਆਈਨਸਟਾਈਨ

ਫ਼ਤਹਿਗੜ੍ਹ ਸਾਹਿਬ

ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ-ਜ਼ਿਲ੍ਹਾ ਚੋਣ ਅਫ਼ਸਰ

ਫ਼ਤਹਿਗੜ੍ਹ ਸਾਹਿਬ, 9 ਅਗਸਤ (ਮਨਪ੍ਰੀਤ ਸਿੰਘ)-ਭਾਰਤ ਦੇ ਚੋਣ ਕਮਿਸ਼ਨ ਵਲੋਂ ਇਕ ਤੋਂ ਵੱਧ ਜਗ੍ਹਾ ਤੋਂ ਬਣਾਈਆਂ ਵੋਟਾਂ ਦੀ ਸ਼ਨਾਖ਼ਤ ਕਰਨ ਲਈ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਮੁਹਿੰਮ ਚਲਾਈ ਜਾ ਰਹੀ ਹੈ | ਇਸ ਮੁਹਿੰਮ ਤਹਿਤ ਹਰੇਕ ਵੋਟਰ ਦੇ ਵੋਟਰ ਸ਼ਨਾਖ਼ਤੀ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਸਬੰਧੀ ਬੂਥ ਪੱਧਰ 'ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ ਤਾਂ ਜੋ ਕਿਸੇ ਵੀ ਵੋਟਰ ਦਾ ਕਾਰਡ ਆਧਾਰ ਨਾਲ ਲਿੰਕ ਹੋਣ ਤੋਂ ਨਾ ਰਹੇ | ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ | ਉਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਚੋਣ ਕਮਿਸ਼ਨ ਵਲੋਂ ਕੀਤੇ ਜਾ ਰਹੇ ਇਸ ਉਪਰਾਲੇ ਬਾਰੇ ਵੱਧ ਤੋਂ ਵੱਧ ਵੋਟਰਾਂ ਨੂੰ ਜਾਗਰੂਕ ਕੀਤਾ ਜਾਵੇ | ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਕਿਸੇ ਵੋਟਰ ਕੋਲ ਆਧਾਰ ਕਾਰਡ ਨਹੀਂ ਹੈ ਤਾਂ ਉਸ ਵੱਲੋਂ ਫਾਰਮ ਨੰ: 6-ਬੀ ਵਿਚ ਦਰਸਾਏ ਦਸਤਾਵੇਜ਼ਾਂ ਵਿਚੋਂ 1 ਸਵੈ ਤਸਦੀਕ ਕੀਤਾ ਹੋਇਆ ਦਸਤਾਵੇਜ਼ ਜਮ੍ਹਾ ਕਰਵਾਉਣਾ ਲਾਜ਼ਮੀ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਵੋਟਰ ਸੂਚੀ ਵਿਚ ਰਜਿਸਟਰਡ ਵੋਟਰਾਂ ਵਲੋਂ ਆਪਣੇ ਆਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਜੋੜਨ ਲਈ ਫਾਰਮ ਨੰ: 6-ਬੀ ਭਰ ਕੇ ਸਬੰਧਿਤ ਈ.ਆਰ.ਓ./ਬੀ.ਐਲ.ਓ ਨੂੰ ਦਿੱਤਾ ਜਾ ਸਕਦਾ ਹੈ | ਇਸ ਤੋਂ ਇਲਾਵਾ ਵੋਟਰ ਕਾਰਡ ਨਾਲ ਆਧਾਰ ਕਾਰਡ ਚੋਣ ਕਮਿਸ਼ਨ ਦੇ NVSP ਪੋਰਟਲ, ਵੋਟਰ ਹੈਲਪ ਲਾਈਨ ਮੋਬਾਈਲ ਐਪ ਜਾਂ ਵੋਟਰ ਪੋਰਟਲ 'ਤੇ ਆਨ ਲਾਈਨ ਵੀ ਜੋੜਿਆ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵਲੋਂ 18 ਸਾਲ ਦੀ ਉਮਰ ਵਾਲੇ ਨੌਜਵਾਨਾਂ ਦੀਆਂ ਵੱਧ ਤੋਂ ਵੱਧ ਵੋਟਾਂ ਬਣਾਉਣ ਲਈ ਹੁਣ ਸਾਲ ਵਿਚ ਚਾਰ ਯੋਗਤਾ ਮਿਤੀਆਂ 1 ਜਨਵਰੀ, 1 ਅਪ੍ਰੈਲ, 1 ਜੁਲਾਈ ਅਤੇ 1 ਅਕਤੂਬਰ ਨਿਸ਼ਚਿਤ ਕੀਤੀਆਂ ਗਈਆਂ ਹਨ, ਦੇ ਆਧਾਰ 'ਤੇ ਹੀ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਵੀ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਵੋਟਰਾਂ ਦੇ ਫ਼ੋਟੋ ਸ਼ਨਾਖ਼ਤੀ ਕਾਰਡ ਹੁਣ ਕੇਵਲ ਡਾਕ ਵਿਭਾਗ ਵਲੋਂ ਸਪੀਡ ਪੋਸਟ ਰਾਹੀਂ ਹੀ ਭੇਜੇ ਜਾਣਗੇ | ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਵੋਟਾਂ ਸਬੰਧੀ ਫਾਰਮਾਂ ਵਿਚ ਤਬਦੀਲੀ ਕੀਤੀ ਗਈ ਹੈ ਅਤੇ ਹੁਣ ਨਵੇਂ ਵੋਟ ਬਣਾਉਣ ਲਈ ਫਾਰਮ ਨੰ: 6, ਪ੍ਰਵਾਸੀ ਭਾਰਤੀਆਂ ਦੇ ਰਜਿਸਟਰੇਸ਼ਨ ਲਈ ਫਾਰਮ ਨੰ: 6-ਏ, ਆਧਾਰ ਕਾਰਡ ਜਾਂ ਹੋਰ ਦਸਤਾਵੇਜ਼ ਇਕੱਤਰ ਕਰਨ ਲਈ ਫਾਰਮ ਨੰ: 6-ਬੀ, ਮੌਤ ਸਰਟੀਫਿਕੇਟ ਪ੍ਰੋਵੀਜ਼ਨ ਲਈ ਫਾਰਮ ਨੰ: 7, ਵੋਟਰਾਂ ਦੇ ਸ਼ਿਫ਼ਟ ਹੋਣ, ਐਂਟਰੀ ਵਿਚ ਸੋਧ ਕਰਨ, ਸ਼ਨਾਖ਼ਤੀ ਕਾਰਡ ਰੀਪਲੇਸ ਕਰਵਾਉਣ ਅਤੇ ਦਿਵਿਆਂਗਤਾ ਮਾਰਕ ਕਰਵਾਉਣ ਲਈ ਫਾਰਮ ਨੰ: 8 ਭਰ ਕੇ ਦਿੱਤੇ ਜਾ ਸਕਦੇ ਹਨ | ਇਸ ਤੋਂ ਇਲਾਵਾ ਫਾਰਮ ਨੰ: 8-ਏ ਅਤੇ 001 ਖ਼ਤਮ ਕੀਤੇ ਗਏ ਹਨ | ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪਿ੍ਤਾ ਜੌਹਲ, ਜ਼ਿਲ੍ਹਾ ਚੋਣ ਤਹਿਸੀਲਦਾਰ ਨਿਰਮਲਾ ਦੇਵੀ, ਆਮ ਆਦਮੀ ਪਾਰਟੀ ਦੇ ਪ੍ਰੇਮ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਅਮਿੱਤ ਝਾਂਜੀ, ਭਾਰਤੀ ਜਨਤਾ ਪਾਰਟੀ ਦੇ ਨਰੇਸ਼ ਕੁਮਾਰ, ਬਹੁਜਨ ਸਮਾਜ ਪਾਰਟੀ ਦੀ ਗੁਰਮੇਲ ਕੌਰ, ਚੋਣ ਕਾਨੂੰਗੋ ਬਿ੍ਜ ਮੋਹਨ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ |

ਅਣ-ਐਲਾਨੇ ਕੱਟਾਂ ਤੋਂ ਲੋਕ ਪ੍ਰੇਸ਼ਾਨ

ਸੰਘੋਲ, 9 ਅਗਸਤ (ਗੁਰਨਾਮ ਸਿੰਘ ਚੀਨਾ)-ਸਥਾਨਕ ਅਤੇ ਨਾਲ ਲੱਗਦੇ ਇਲਾਕੇ ਅੰਦਰ ਬਿਜਲੀ ਦੇ ਅਣ-ਐਲਾਨੇ ਕੱਟਾਂ ਤੋਂ ਲੋਕ ਬਹੁਤ ਪ੍ਰੇਸ਼ਾਨ ਹਨ | ਜਾਣਕਾਰੀ ਦਿੰਦਿਆਂ ਗੁਰਮੀਤ ਸਿੰਘ, ਮਨਜੀਤ ਸਿੰਘ, ਹਰਪਾਲ ਸਿੰਘ, ਗੁਰਿੰਦਰ ਸਿੰਘ ਆਦਿ ਨੇ ਦੱਸਿਆ ਕਿ ਬਿਜਲੀ ਵਿਭਾਗ ਵਲੋਂ ...

ਪੂਰੀ ਖ਼ਬਰ »

14 ਗ੍ਰਾਮ ਸਮੈਕ ਸਮੇਤ ਨੌਜਵਾਨ ਕਾਬੂ

ਫ਼ਤਹਿਗੜ੍ਹ ਸਾਹਿਬ, 9 ਅਗਸਤ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਦੁਆਰਾ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਥਾਣਾ ਸਰਹਿੰਦ ਪੁਲਿਸ ਨੇ ਇਕ ਨੌਜਵਾਨ ਨੂੰ 14 ਗ੍ਰਾਮ ਸਮੈਕ ਸਮੇਤ ਫੜ ਕੇ ਮੁਕੱਦਮਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਰੱਖੜੀ ਵਾਲੇ ਦਿਨ ਸੇਵਾ ਕੇਂਦਰ 11 ਤੋਂ ਸ਼ਾਮ 6 ਵਜੇ ਤੱਕ ਖੁੱਲਵਣਗੇ

ਫ਼ਤਹਿਗੜ੍ਹ ਸਾਹਿਬ, 9 ਅਗਸਤ (ਮਨਪ੍ਰੀਤ ਸਿੰਘ)-ਆਮ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਰੱਖੜੀ ਵਾਲੇ ਦਿਨ 11 ਅਗਸਤ ਨੂੰ ਸੇਵਾ ਕੇਂਦਰਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿਚ ਕੁਝ ਤਬਦੀਲੀ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਸੇਵਾ ...

ਪੂਰੀ ਖ਼ਬਰ »

ਨਿੱਜੀ ਬੱਸ ਅਪਰੇਟਰਾਂ ਨੇ ਸੂਬਾ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਫ਼ਤਹਿਗੜ੍ਹ ਸਾਹਿਬ, 9 ਅਗਸਤ (ਮਨਪ੍ਰੀਤ ਸਿੰਘ)-ਸਰਕਾਰੀ ਬੱਸਾਂ 'ਚ ਔਰਤਾਂ ਦੇ ਕਿਰਾਏ ਨੂੰ ਮੁਆਫ਼ ਕਰਨ ਦੇ ਖ਼ਿਲਾਫ਼ ਪ੍ਰਾਈਵੇਟ ਬੱਸ ਅਪਰੇਟਰਾਂ ਦੁਆਰਾ ਸਰਹਿੰਦ ਵਿਖੇ ਪੀ.ਆਰ.ਟੀ.ਸੀ. ਦੇ ਬੱਸ ਅੱਡੇ ਨੂੰ ਬੰਦ ਕਰਕੇ ਸੂਬਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਹਰ ਘਰ ਤਿਰੰਗਾ ਮੁਹਿੰਮ ਤਹਿਤ ਐਸ.ਡੀ. ਸਕੂਲ 'ਚ ਕਰਵਾਇਆ ਸੱਭਿਆਚਾਰਕ ਪ੍ਰੋਗਰਾਮ

ਰਾਜਪੁਰਾ, 9 ਅਗਸਤ (ਜੀ.ਪੀ. ਸਿੰਘ)-ਸਥਾਨਕ ਐਸ.ਡੀ. ਪਬਲਿਕ ਸਕੂਲ ਵਿਖੇ ਦੇਸ਼ ਦੀ 75ਵੀਂ ਵਰ੍ਹੇਗੰਢ ਮੌਕੇ ਕੇਂਦਰ ਸਰਕਾਰ ਤੇ ਆਜ਼ਾਦੀ ਦਾ ਅੰਮਿ੍ਤ ਮਹਾਂ ਉਤਸਵ ਤਹਿਤ ਹਰ ਘਰ ਤਿਰੰਗਾ ਮੁਹਿੰਮ ਦੇ ਸੰਬੰਧ 'ਚ ਭਾਜਪਾ ਦੇ ਹਲਕਾ ਇੰਚਾਰਜ ਜਗਦੀਸ਼ ਕੁਮਾਰ ਜੱਗਾ ਅਤੇ ਮੁਹਿੰਮ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਰੈੱਡ ਰਿਬਨ ਕਲੱਬਾਂ ਦੀ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ, 9 ਅਗਸਤ (ਬਲਜਿੰਦਰ ਸਿੰਘ)-ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ, ਚੰਡੀਗੜ੍ਹ ਵਲੋਂ ਜ਼ਿਲ੍ਹੇ ਵਿਚ ਚਲਾਏ ਜਾ ਰਹੇ ਰੈੱਡ ਰਿਬਨ ਕਲੱਬਾਂ ਦੀ ਐਡਵੋਕੇਸੀ ਦੀ ਮੀਟਿੰਗ ਮਾਤਾ ਗੁਜਰੀ ਕਾਲਜ ਦੇ ਸੈਮੀਨਾਰ ਹਾਲ ਵਿਖੇ ਹੋਈ ਜਿਸ ਵਿਚ ਜ਼ਿਲ੍ਹੇ ਦੇ 43 ...

ਪੂਰੀ ਖ਼ਬਰ »

ਈ.ਟੀ.ਟੀ ਅਧਿਆਪਕ ਯੂਨੀਅਨ ਨੇ ਸਿੱਖਿਆ ਮੰਤਰੀ ਦੇ ਨਾਂਅ ਦਿੱਤਾ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 9 ਅਗਸਤ (ਰਾਜਿੰਦਰ ਸਿੰਘ)-ਪੁਰਾਣੀ ਪੈਨਸ਼ਨ ਅਤੇ ਵਿੱਤ ਵਿਭਾਗ ਨਾਲ ਸਬੰਧਿਤ ਮੰਗਾਂ ਤੋਂ ਇਲਾਵਾ ਬਹੁਤ ਸਾਰੀਆਂ ਵਿਭਾਗੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਵਲੋਂ 8 ਅਤੇ 9 ਅਗਸਤ ਨੂੰ ਦਿੱਤੇ ਐਕਸ਼ਨਾਂ ਦੀ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਸਰਕਾਰ ਦੀ ਜ਼ਿੰਮੇਵਾਰੀ-ਪ੍ਰੋ. ਜਲਵੇੜਾ

ਫ਼ਤਹਿਗੜ੍ਹ ਸਾਹਿਬ, 9 ਅਗਸਤ (ਮਨਪ੍ਰੀਤ ਸਿੰਘ)-ਰਵਾਇਤੀ ਪਾਰਟੀਆਂ ਦੀਆਂ ਗਲਤ ਨੀਤੀਆਂ ਤੋਂ ਅੱਕੇ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਸੱਤਾ ਦੀ ਕਮਾਨ ਸੌਂਪੀ ਹੈ ਅਤੇ ਹੁਣ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਪੰਜਾਬ ਦੇ ਸਿਆਸੀ ਇਤਿਹਾਸ 'ਚ ਨਵੀਂ ਪਾਰਟੀ ...

ਪੂਰੀ ਖ਼ਬਰ »

ਸੜਕ 'ਤੇ ਖੜ੍ਹੇ ਗੰਦੇ ਪਾਣੀ ਕਾਰਨ ਮੁਹੱਲਾ ਵਾਸੀ ਪ੍ਰੇਸ਼ਾਨ

ਖਮਾਣੋਂ, 9 ਅਗਸਤ (ਮਨਮੋਹਣ ਸਿੰਘ ਕਲੇਰ)-ਸਥਾਨਕ ਵਾਰਡ ਨੰ. 2 ਸਥਿਤ ਮਨਸੂਰਪੁਰ ਰੋਡ 'ਤੇ ਪਿਛਲੇ ਲੰਮੇ ਸਮੇਂ ਤੋਂ ਸੜਕ 'ਤੇ ਘੁੰਮ ਰਹੇ ਗੰਦੇ ਪਾਣੀ ਦੀ ਯੋਗ ਨਿਕਾਸੀ ਦਾ ਕੋਈ ਹੱਲ ਨਾ ਹੋ ਸਕਣ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ | ਮੁਹੱਲਾ ਵਾਸੀ ਸੇਵਾ ਮੁਕਤ ਅਧਿਆਪਕ ਲਾਭ ...

ਪੂਰੀ ਖ਼ਬਰ »

ਪ੍ਰਾਪਰਟੀ ਐਡਵਾਈਜ਼ਰਾਂ ਨੇ ਹਲਕਾ ਵਿਧਾਇਕ ਨਾਲ ਕੀਤੀ ਮੀਟਿੰਗ

ਖਮਾਣੋਂ, 9 ਅਗਸਤ (ਜੋਗਿੰਦਰ ਪਾਲ)-ਸਥਾਨਕ ਪ੍ਰਾਪਰਟੀ ਐਡਵਾਈਜ਼ਰਾਂ ਵਲੋਂ ਇਕ ਮੀਟਿੰਗ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨਾਲ ਕੀਤੀ ਗਈ, ਜਿਸ ਵਿਚ ਉਨ੍ਹਾਂ ਨੇ ਪ੍ਰਾਪਰਟੀ ਡੀਲਰਾਂ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਜਾਣੂ ਕਰਵਾਇਆ | ਐਸੋਸੀਏਸ਼ਨ ਦੇ ਪ੍ਰਧਾਨ ...

ਪੂਰੀ ਖ਼ਬਰ »

ਵੈਕਟਰ ਬੋਰਨ ਬਿਮਾਰੀਆਂ ਪ੍ਰਤੀ ਕੀਤਾ ਜਾਗਰੂਕ

ਅਮਲੋਹ, 9 ਅਗਸਤ (ਸ਼ੇਰਗਿੱਲ, ਕੇਵਲ ਸਿੰਘ)-ਜ਼ਿਲੇ੍ਹ ਵਿਚ ਡੇਂਗੂ, ਮਲੇਰੀਆ ਪ੍ਰਤੀ ਸ਼ੁਰੂ ਕੀਤੀ ਜਾਗਰੂਕਤਾ ਮੁਹਿੰਮ ਤਹਿਤ ਅੱਜ ਪਿੰਡ ਮਛਰਾਏ ਖ਼ੁਰਦ ਵਿਚ ਸੀਨੀਅਰ ਮੈਡੀਕਲ ਅਫ਼ਸਰ ਡਾ. ਰਮਿੰਦਰ ਕੌਰ ਦੀ ਅਗਵਾਈ ਵਿਚ ਸਮਾਗਮ ਕਰਵਾਇਆ ਗਿਆ | ਉਨ੍ਹਾਂ ਕਿਹਾ ਕਿ ਜੇਕਰ ...

ਪੂਰੀ ਖ਼ਬਰ »

ਪ੍ਰਾਚੀਨ ਸ਼ਿਵ ਮੰਦਰ ਦੀ ਕਮੇਟੀ ਵਲੋਂ ਡਾ. ਨਰੇਸ਼ ਚੌਹਾਨ ਦਾ ਵਿਸ਼ੇਸ਼ ਸਨਮਾਨ

ਖਮਾਣੋਂ, 9 ਅਗਸਤ (ਮਨਮੋਹਣ ਸਿੰਘ ਕਲੇਰ)-ਸੇਵਾ ਮੁਕਤ ਸੀਨੀਅਰ ਮੈਡੀਕਲ ਅਫ਼ਸਰ ਖਮਾਣੋਂ ਡਾ. ਨਰੇਸ਼ ਚੌਹਾਨ ਨੂੰ ਪ੍ਰਾਚੀਨ ਸ਼ਿਵ ਮੰਦਰ ਪ੍ਰਬੰਧਕ ਕਮੇਟੀ ਚਹਿਲਾਂ ਵਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹਰਦੀਪ ਸਿੰਘ ਬਦੇਸ਼ਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣਾ ਅਧਿਆਪਕ ਦਾ ਪਹਿਲਾ ਫ਼ਰਜ਼-ਡਾ. ਅਰੋੜਾ

ਮੰਡੀ ਗੋਬਿੰਦਗੜ੍ਹ, 9 ਅਗਸਤ (ਮੁਕੇਸ਼ ਘਈ)-ਗੋਬਿੰਦਗੜ੍ਹ ਪਬਲਿਕ ਸਕੂਲ ਵਿਖੇ ਫੈਸ਼ਨ ਸ਼ੋਅ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਨਿੱਕੇ-ਨਿੱਕੇ ਮਾਡਲਾਂ ਨੇ ਫ਼ੈਸ਼ਨ ਦੀ ਦੁਨੀਆ ਦੀ ਪ੍ਰਤੀਨਿਧਤਾ ਕਰਦੇ ਹੋਏ 1970-80 ਦੇ ਬਾਲੀਵੁੱਡ ਅਭਿਨੇਤਾਵਾਂ ਅਤੇ ਅਭਿਨੇਤਰੀਆਂ ਦੇ ...

ਪੂਰੀ ਖ਼ਬਰ »

ਰਾਜਾ ਵੜਿੰਗ ਅੱਜ ਗੁਰਦੁਆਰਾ ਸਾਹਿਬ ਰਾਣਵਾਂ ਵਿਖੇ ਨਤਮਸਤਕ ਹੋਣਗੇ-ਜੀਤੀ, ਰਾਮਗੜ੍ਹ

ਖਮਾਣੋਂ, 9 ਅਗਸਤ (ਜੋਗਿੰਦਰ ਪਾਲ)-ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਸਰਬਜੀਤ ਸਿੰਘ ਜੀਤੀ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਦੱਸਿਆ ਕਿ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ 10 ਅਗਸਤ ਨੂੰ ...

ਪੂਰੀ ਖ਼ਬਰ »

ਪਟਰੋਲ ਪੰਪ 'ਤੇ ਚੋਰੀ ਦੀ ਘਟਨਾ ਨੂੰ ਅੰਜਾਮ ਦੇਣ ਸਬੰਧੀ ਨਾਬਾਲਗ ਲੜਕਿਆਂ 'ਤੇ ਲੱਗੇ ਦੋਸ਼

ਫ਼ਤਹਿਗੜ੍ਹ ਸਾਹਿਬ, 9 ਅਗਸਤ (ਮਨਪ੍ਰੀਤ ਸਿੰਘ)-ਸਰਹਿੰਦ ਮੰਡੀ ਇਲਾਕੇ 'ਚ ਇਕ ਪੈਟਰੋਲ ਪੰਪ ਤੋਂ ਸਮਾਨ ਚੋਰੀ ਹੋਣ ਅਤੇ ਇਕ ਲੜਕੇ ਤੋਂ ਮੋਬਾਈਲ ਖੋਹੇ ਜਾਣ ਦੀ ਵਾਪਰੀਆਂ ਦੋ ਵੱਖ-ਵੱਖ ਘਟਨਾਵਾਂ 'ਚ ਪੁਲਿਸ ਵਲੋਂ ਕੀਤੀ ਗਈ ਤਫ਼ਤੀਸ਼ ਦੌਰਾਨ ਦੋ ਨਾਬਾਲਗ ਲੜਕਿਆਂ ਦੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਅ) ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਲੀ ਵਿਖੇ ਕਰੇਗਾ ਰੋਸ ਮਾਰਚ-ਇਮਾਨ ਸਿੰਘ ਮਾਨ

ਫ਼ਤਹਿਗੜ੍ਹ ਸਾਹਿਬ, 9 ਅਗਸਤ (ਮਨਪ੍ਰੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੀ ਮੀਟਿੰਗ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ, ਜਿਸ ਵਿਚ ਪਾਰਟੀ ਦੇ ਯੂਥ ਵਿੰਗ ਦੇ ਸਰਪ੍ਰਸਤ ਇਮਾਨ ਸਿੰਘ ਮਾਨ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ | ਮੀਟਿੰਗ ਉਪਰੰਤ ...

ਪੂਰੀ ਖ਼ਬਰ »

ਅਧਿਆਪਕਾਂ ਨੇ ਡੀ. ਸੀ. ਦਫ਼ਤਰ ਦੇ ਬਾਹਰ ਫੂਕੀਆਂ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ

ਫ਼ਤਹਿਗੜ੍ਹ ਸਾਹਿਬ, 9 ਅਗਸਤ (ਮਨਪ੍ਰੀਤ ਸਿੰਘ)-ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ, ਫ਼ਤਹਿਗੜ੍ਹ ਸਾਹਿਬ ਦੇ ਆਗੂਆਂ ਅਤੇ 2018 ਤੋਂ ਬਾਅਦ ਨਵ-ਪਦਉਨਤ ਹੋਏ ਲੈਕਚਰਾਰਾਂ ਵਲੋਂ ਵਿਭਾਗੀ ਪ੍ਰੀਖਿਆ ਦੇ ਮੁੱਦੇ 'ਤੇ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਦਫ਼ਤਰ ਦੇ ...

ਪੂਰੀ ਖ਼ਬਰ »

ਬਿਜਲੀ ਸੋਧ ਬਿੱਲ 2022 ਦੇ ਵਿਰੋਧ 'ਚ ਬਿਜਲੀ ਕਾਮਿਆਂ ਨੇ ਕੀਤੀ ਗੇਟ ਰੈਲੀ

ਬਸੀ ਪਠਾਣਾਂ, 9 ਅਗਸਤ (ਚੰਨਪ੍ਰੀਤ ਪਨੇਸਰ)-ਸਥਾਨਕ ਬਿਜਲੀ ਦਫ਼ਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਵਿਚ ਗੇਟ ਰੈਲੀ ਕੀਤੀ | ਰੈਲੀ ਦੌਰਾਨ ਆਗੂਆਂ ਨੇ ਕੇਂਦਰ ਸਰਕਾਰ ਦੇ ਅੜੀਅਲ ਅਤੇ ਜ਼ਬਰਦਸਤੀ ਬਿਜਲੀ ਸੋਧ ਬਿੱਲ ਨੂੰ ਲਾਗੂ ਕਰਨ ...

ਪੂਰੀ ਖ਼ਬਰ »

ਹਲਕਾ ਅਮਲੋਹ ਅੰਦਰ ਲੰਪੀ ਸਕਿਨ ਬਿਮਾਰੀ ਦਾ ਕਹਿਰ, ਕਈ ਪਸ਼ੂਆਂ ਦੀ ਹੋ ਚੁੱਕੀ ਹੈ ਮੌਤ

ਅਮਲੋਹ, 9 ਅਗਸਤ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਲੰਪੀ ਚਮੜੀ ਰੋਗ ਦਾ ਹਲਕਾ ਅਮਲੋਹ ਦੇ ਪਸ਼ੂਆਂ ਵਿਚ ਕਾਫੀ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ, ਜਿਸ ਦਾ ਪਤਾ ਲੱਗਦਿਆਂ ਹੀ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ...

ਪੂਰੀ ਖ਼ਬਰ »

ਹਲਕਾ ਅਮਲੋਹ ਦੇ ਹਰ ਪਿੰਡ ਪਹੁੰਚ ਚੁੱਕੀ ਹੈ ਲੰਪੀ ਸਕਿਨ ਬਿਮਾਰੀ

ਅਮਲੋਹ, 9 ਅਗਸਤ (ਅੰਮਿ੍ਤ ਸਿੰਘ ਸ਼ੇਰਗਿੱਲ)-ਹਲਕਾ ਅਮਲੋਹ ਦੇ ਇਲਾਕੇ 'ਚ ਤੇਜ਼ੀ ਨਾਲ ਪਸ਼ੂਆਂ 'ਚ ਲੰਪੀ ਚਮੜੀ ਰੋਗ ਫੈਲ ਰਿਹਾ ਹੈ ਜਿਸ ਕਾਰਨ ਇਸ ਸਮੇਂ ਸਥਿਤੀ ਇਹ ਬਣ ਗਈ ਹੈ ਕਿ ਇਸ ਬਲਾਕ ਦੇ ਹਰ ਪਿੰਡ 'ਚ ਹਰ ਦੂਜੇ ਤੀਜੇ ਕਿਸਾਨ ਦਾ ਕੋਈ ਨਾ ਕੋਈ ਪਸ਼ੂ ਇਸ ਬਿਮਾਰੀ ਦੀ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮੀਟਿੰਗ ਹੋਈ

ਬਸੀ ਪਠਾਣਾਂ, 9 ਅਗਸਤ (ਰਵਿੰਦਰ ਮੌਦਗਿਲ)-ਸਥਾਨਕ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮੀਟਿੰਗ ਇੱਥੇ ਪ੍ਰਧਾਨ ਹਰਨੇਕ ਸਿੰਘ ਦੀ ਅਗਵਾਈ ਹੇਠ ਸੰਤ ਨਾਮਦੇਵ ਮੰਦਰ ਵਿਖੇ ਹੋਈ | ਜਨਰਲ ਸਕੱਤਰ ਕਿ੍ਸ਼ਨ ਵਰਮਾ ਨੇ ਦੱਸਿਆ ਕਿ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਦੀ ਖ਼ੁਸ਼ੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX