ਤਾਜਾ ਖ਼ਬਰਾਂ


ਭਾਰਤ ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ, ਫ਼ਾਇਰਿੰਗ ਤੋਂ ਬਾਅਦ ਡਰੋਨ ਪਾਕਿਸਤਾਨ ਵਾਲੇ ਪਾਸੇ ਗਿਆ
. . .  37 minutes ago
ਅਜਨਾਲਾ, ਗੱਗੋਮਾਹਲ 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਬੀਤੀ ਰਾਤ ਬੀ.ਐੱਸ.ਐੱਫ ਜਵਾਨਾਂ ਵਲੋਂ ਡਰੋਨ ਦੀ ਹਾਲਤ ਦੇਖੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਰਮਦਾਸ ਅਧੀਨ...
ਮਰਸਿਡ ਤੋਂ ਅਗਵਾ ਭਾਰਤੀ ਪਰਿਵਾਰ ਦੇ ਚਾਰਾਂ ਜੀਆਂ ਦੀਆਂ ਮਿਲੀਆਂ ਗੋਲੀਆਂ ਨਾਲ ਵਿੰਨ੍ਹੀਆਂ ਲਾਸ਼ਾਂ
. . .  23 minutes ago
ਸਾਨ ਫਰਾਂਸਿਸਕੋ, 6 ਅਕਤੂਬਰ (ਐੱਸ.ਅਸ਼ੋਕ ਭੌਰਾ)- ਅਮਰੀਕਾ ਦੇ ਪੰਜਾਬੀ ਭਾਈਚਾਰੇ ਲਈ ਅੱਜ ਦਾ ਦਿਨ ਮਨਹੂਸ ਮੰਦਭਾਗਾ ਅਤੇ ਕਦੇ ਵੀ ਨਾ ਭੁੱਲਣ ਵਾਲਾ ਮੰਨਿਆ ਜਾਂਦਾ ਰਹੇਗਾ। ਪਿਛਲੇ ਤਿੰਨ ਦਿਨਾਂ ਤੋਂ ਇਕ ਪੰਜਾਬੀ ਪਰਿਵਾਰ ਦੇ ਅਗਵਾ ਕੀਤੇ ਚਾਰ...
ਅੱਜ ਭਾਰਤ-ਸਾਊਥ ਅਫ਼ਰੀਕਾ ਪਹਿਲਾ ਵਨਡੇਅ, ਕੋਹਲੀ-ਰੋਹਿਤ ਨਹੀਂ, ਕਪਤਾਨ ਧਵਨ ਕਰਨਗੇ ਧਮਾਲ
. . .  about 1 hour ago
ਨਵੀਂ ਦਿੱਲੀ, 6 ਅਕਤੂਬਰ-ਭਾਰਤੀ ਟੀਮ ਨੇ ਆਪਣੇ ਘਰ 'ਚ ਸਾਊਥ ਅਫ਼ਰੀਕਾ ਨੂੰ ਟੀ-20 ਸੀਰੀਜ਼ 'ਚ 2-1 ਨਾਲ ਹਰਾਇਆ ਹੈ, ਹੁਣ ਦੋਵਾਂ ਟੀਮਾਂ 'ਚ ਤਿੰਨ ਮੈਚਾਂ ਦੀ ਵਨਡੇਅ ਸੀਰੀਜ਼ ਖੇਡੀ ਜਾਵੇਗੀ। ਸੀਰੀਜ਼ ਦਾ ਪਹਿਲਾ ਮੈਚ ਅੱਜ (6 ਅਕਤੂਬਰ) ਲਖਨਊ...
ਦੁਰਗਾ ਵਿਸਰਜਨ ਦੌਰਾਨ ਆਇਆ ਭਿਆਨਕ ਹੜ੍ਹ, 40 ਲੋਕ ਰੁੜ੍ਹੇ, 8 ਲੋਕਾਂ ਦੀ ਮੌਤ
. . .  about 1 hour ago
ਜਲਪਾਈਗੁੜੀ, 6 ਅਕਤੂਬਰ- ਦੁਰਗਾ ਵਿਸਰਜਨ ਦੌਰਾਨ ਜਲਪਾਈਗੁੜੀ ਜ਼ਿਲ੍ਹੇ ਦੇ ਮਾਲ ਬਾਜ਼ਾਰ ਸਥਿਤ ਮਾਲ ਨਦੀ 'ਚ ਭਿਆਨਕ ਹਾਦਸਾ ਵਾਪਰ ਗਿਆ। ਇੱਥੋਂ ਦੀ ਮਲ ਨਦੀ ਦੇ ਪਾਣੀ ਦਾ ਪੱਧਰ ਇਕਦਮ ਵਧਣ ਨਾਲ ਕਈ ਲੋਕ ਨਦੀ 'ਚ ਰੁੜ੍ਹ ਗਏ। ਇਸ ਹਾਦਸੇ 'ਚ ਹੁਣ ਤੱਕ...
ਅਮਰੀਕਾ ਦੇ ਮੈਕਸੀਕੋ ਸਿਟੀ ਹਾਲ ’ਚ ਗੋਲੀਬਾਰੀ, ਮੇਅਰ ਸਮੇਤ ਘੱਟੋ-ਘੱਟ 10 ਲੋਕਾਂ ਦੀ ਹੋਈ ਮੌਤ
. . .  about 1 hour ago
ਲੰਡਨ, 6 ਅਕਤੂਬਰ-ਅਮਰੀਕਾ 'ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਅਮਰੀਕਾ ਦੇ ਮੈਕਸੀਕੋ ਦਾ ਹੈ। ਮੈਕਸੀਕਨ ਸਿਟੀ ਹਾਲ 'ਚ ਸਮੂਹਿਕ ਗੋਲੀਬਾਰੀ 'ਚ 10 ਲੋਕਾਂ ਦੀ ਮੌਤ ਹੋ ਗਈ ਹੈ। ਸ਼ੁਰੂਆਤੀ ਜਾਂਚ ਦੇ ਮੁਤਾਬਿਕ ਮਰਨ ਵਾਲਿਆਂ 'ਚ ਮੇਅਰ ਵੀ ਸ਼ਾਮਿਲ ਹੈ।
ਕੇਰਲ 'ਚ ਸਵੇਰੇ-ਸਵੇਰੇ ਦਰਦਨਾਕ ਹਾਦਸਾ, 2 ਬੱਸਾਂ ਦੀ ਟੱਕਰ 'ਚ 9 ਲੋਕਾਂ ਦੀ ਮੌਤ
. . .  55 minutes ago
ਤਿਰੂਵਨੰਤਪੁਰਮ, 6 ਅਕਤੂਬਰ-ਕੇਰਲ 'ਚ ਅੱਜ ਸਵੇਰੇ-ਸਵੇਰੇ 2 ਬੱਸਾਂ ਦੀ ਟੱਕਰ ਨਾਲ ਦਰਦਨਾਕ ਹਾਦਸਾ ਹੋ ਗਿਆ। ਕੇਰਲ ਦੇ ਪਲਕੜ ਜ਼ਿਲ੍ਹੇ ਦੇ ਵਡੱਕਨਚੇਕੀ 'ਚ ਕੇਰਲ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਨਾਲ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਦਿੱਲੀ : ਗਾਂਧੀ ਨਗਰ ਦੀ ਕੱਪੜਾ ਮੰਡੀ ਵਿਚ ਇਕ ਦੁਕਾਨ ਨੂੰ ਲੱਗੀ ਅੱਗ, ਮੌਕੇ ’ਤੇ ਪੁੱਜੀਆਂ 30 ਫਾਇਰ ਬ੍ਰਿਗੇਡ ਦੀਆਂ ਗੱਡੀਆਂ
. . .  1 day ago
ਬੰਗਾਲ : ਜਲਪਾਈਗੁੜੀ ਵਿਚ ਮਾਲ ਨਦੀ ਵਿਚ ਪਾਣੀ ਦਾ ਪੱਧਰ ਵਧਿਆ, 7 ਮੌਤਾਂ
. . .  1 day ago
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ...
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਮਲੋਟ, 5 ਅਕਤੂਬਰ (ਪਾਟਿਲ)- ਯੂਥ ਵੈਲਫੇਅਰ ਕਲੱਬ ਮਲੋਟ ਦੁਆਰਾ ਅੱਜ ਪੁੱਡਾ ਗਰਾਊਂਡ ਵਿਚ ਕਰਵਾਏ ਦੁਸਹਿਰਾ ਉਤਸਵ-2022 ਸਮਾਗਮ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਇਕ ਵਾਰ ਫਿਰ ਹੋਇਆ ਉਲਟ ਫੇਰ , ਬਣਾਇਆ ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿਤੇ ਜਾਣ ਤੋਂ ਬਾਅਦ ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਪ੍ਰਧਾਨ ਨੂੰ ਲੈ ਕੇ ...
ਉੱਤਰ ਪ੍ਰਦੇਸ਼ : ਕਾਨਪੁਰ ਵਿਚ ਭਾਰੀ ਮੀਂਹ ਪੈਣ ਕਾਰਨ ਦੁਸਹਿਰੇ ਮੌਕੇ ਪੁਤਲੇ ਹੋਏ ਖ਼ਰਾਬ
. . .  1 day ago
ਉੱਤਰਾਖੰਡ ਬੱਸ ਹਾਦਸਾ : ਬਚਾਅ ਕਾਰਜ ਪੂਰਾ, 30 ਲਾਸ਼ਾਂ ਤੇ 20 ਜ਼ਖਮੀਆਂ ਨੂੰ ਬਾਹਰ ਕੱਢਿਆ
. . .  1 day ago
ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ
. . .  1 day ago
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਸਮਾਗਮ ਦੀ ਪ੍ਰਧਾਨਗੀ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਨੇ ਕੀਤੀ...
ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਆਇਆ ਭਾਰਤ
. . .  1 day ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਹੁੰਚਾ ਹੈ। ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਕੇਵਲ ਰਾਮ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 30...
ਦੁਸਹਿਰੇ ਮੌਕੇ ਮੁਹਾਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ'
. . .  1 day ago
ਮੁਹਾਲੀ, 5 ਅਕਤੂਬਰ-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਵਿਖੇ ਫੇਸ-8 'ਚ ਰੱਖੇ ਗਏ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਦੇ ਤਿਉਹਾਰ...
ਫਰਾਲਾ 'ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ
. . .  1 day ago
ਸਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)- ਮੇਲਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਫਰਾਲਾ ਵਿਖੇ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਸਰਬ ਧਰਮ ਮਹਾਂ ਸਭਾ ਵਲੋਂ ਦੁਸਹਿਰੇ ਦੇ ਮਨਾਏ ਗਏ ਪਵਿੱਤਰ ਤਿਉਹਾਰ ਮੌਕੇ ਸਜਾਈਆਂ ਗਈਆਂ ਸੁੰਦਰ ਝਾਕੀਆਂ ਨੇ ਦਰਸ਼ਕਾਂ ਦਾ ਦਿਲ...
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੁਸਹਿਰੇ ਦੇ ਤਿਉਹਾਰ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ
. . .  1 day ago
ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)- ਪੂਰੇ ਭਾਰਤ ਅੰਦਰ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਲੜੀ ਤਹਿਤ ਸਥਾਨਕ ਆਜ਼ਾਦ ਕਲਚਰਲ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਪਵਿੱਤਰ...
ਜਗਦੀਸ਼ ਕੁਮਾਰ ਸ਼ਰਮਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਲਗਾਏ
. . .  1 day ago
ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਇੰਸਪੈਕਟਰ ਜਗਦੀਸ਼ ਕੁਮਾਰ ਸ਼ਰਮਾ ਨੂੰ ਸੀ.ਆਈ.ਏ. ਸਟਾਫ਼ ਮਾਨਸਾ ਦਾ ਇੰਚਾਰਜ ਲਗਾਇਆ ਗਿਆ ਹੈ। ਉਹ ਉਸ ਤੋਂ ਪਹਿਲਾਂ ਥਾਣਾ ਸਦਰ ਦੇ ਮੁੱਖ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ...
ਅਜਨਾਲਾ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਅਗਨ ਭੇਟ...
ਪੰਜਾਬ ਪੁਲਿਸ ਵਲੋਂ ਡਰੋਨ ਆਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਇਕ ਕੈਦੀ ਸਮੇਤ ਦੋ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 5 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਇਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਡਰੋਨ...
ਨੋਬਲ ਪੁਰਸਕਾਰ: ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ 2022 ਦਾ ਐਲਾਨ
. . .  1 day ago
ਨਵੀਂ ਦਿੱਲੀ, 5 ਅਕਤੂਬਰ- ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਇਹ ਪੁਰਸਕਾਰ ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਦੇ ਕੈਰੋਲਿਨ ਬਰਟੋਜ਼ੀ, ਯੂਨੀਵਰਸਿਟੀ ਆਫ ਕੋਪੇਨਹੇਗਨ...
ਗੜ੍ਹਸ਼ੰਕਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਲੁੱਟਾਂਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਨਸ਼ੀਲੇ ਪਦਾਰਥਾਂ ਸਮੇਤ ਕੀਤੇ ਕਾਬੂ
. . .  1 day ago
ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)- ਰਾਹਗੀਰਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਕੁੱਟਣ ਤੇ ਲੁੱਟਣ ਵਾਲੇ ਅੰਤਰ ਜ਼ਿਲ੍ਹਾ ਗਰੋਹ ਨੂੰ ਬੇਨਕਾਬ ਕਰਨ 'ਚ ਗੜ੍ਹਸ਼ੰਕਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਇਸ ਨਾਲ ਜਿੱਥੇ ਆਮ ਲੋਕਾਂ ਨੂੰ ਲੁੱਟ ਦੀਆਂ ਘਟਨਾਵਾਂ ਤੋਂ ਵੱਡੀ ਰਾਹਤ ਮਿਲਣ...
ਵਾਈਸ ਐਡਮਿਰਲ ਆਰਤੀ ਸਰੀਨ ਬਣੀ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ
. . .  1 day ago
ਨਵੀਂ ਦਿੱਲੀ, 5 ਅਕਤੂਬਰ-ਭਾਰਤੀ ਜਲ ਸੈਨਾ ਦੇ ਪੁਣੇ ਸਥਿਤ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ ਦੇ ਰੂਪ 'ਚ ਵਾਈਸ ਐਡਮਿਰਲ ਆਰਤੀ ਸਰੀਨ ਨੇ ਅਹੁਦਾ ਸੰਭਾਲ ਲਿਆ ਹੈ। ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬੁੱਧੀਮਾਨ ਸਮੱਸਿਆਵਾਂ ਹੱਲ ਕਰਦੇ ਹਨ ਪਰ ਜੀਨੀਅਸ (ਚਿੰਤਕ) ਉਨ੍ਹਾਂ ਨੂੰ ਪੈਦਾ ਹੋਣ ਤੋਂ ਰੋਕਦਾ ਹੈ। -ਆਈਨਸਟਾਈਨ

ਤਰਨਤਾਰਨ

ਪ੍ਰਾਈਵੇਟ ਟਰਾਂਸਪੋਰਟ ਤੇ ਮਿੰਨੀ ਬੱਸ ਯੂਨੀਅਨ ਵਲੋਂ ਬੱਸ ਅੱਡੇ 'ਤੇ ਧਰਨਾ

ਤਰਨ ਤਾਰਨ, 9 ਅਗਸਤ (ਪਰਮਜੀਤ ਜੋਸ਼ੀ)-ਤਰਨਤਾਰਨ ਬੱਸ ਸਟੈਂਡ ਵਿਚ ਨਿਜੀ ਟਰਾਂਸਪੋਰਟ ਅਤੇ ਮਿੰਨੀ ਬੱਸ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ ਅਤੇ ਧਰਨਾ ਲਗਾਇਆ ਗਿਆ | ਪੂਰੇ ਪੰਜਾਬ ਵਿਚ ਬੱਸ ਸਟੈਂਡ ਦੇ ਗੇਟ ਅੱਗੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਅਤੇ ਧਰਨਾ ਲਗਾਏ ਕੇ ਆਣਥਿਣ ਸਮੇਂ ਲਈ ਆਪਣੀਆਂ ਬੱਸਾਂ ਅਤੇ ਮਿੰਨੀ ਬੱਸਾਂ ਨੂੰ ਬੰਦ ਕਰਕੇ ਹੜਤਾਲ 'ਤੇ ਬੈਠ ਗਏ | ਇਸ ਮੌਕੇ ਟਰਾਂਸਪੋਰਟ ਯੂਨੀਅਨ ਪੰਜਾਬ ਦੇ ਮੀਤ ਪ੍ਰਧਾਨ ਗਜੀਤ ਸਿੰਘ ਕੈਰੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋ ਵਾਰ-ਵਾਰ ਟਰਾਂਸਪੋਰਟ ਵਿਭਾਗ ਦੇ ਉਚਿੱਤ ਅਧਿਕਾਰੀਆਂਂਅਤੇ ਮੁੱਖ ਮੰਤਰੀ ਨਾਲ ਮੀਟਿੰਗ ਕਰਕੇ ਸਾਡੀ ਹੱਕੀ ਮੰਗ ਮੰਨਣ ਦੇ ਟਾਲ ਮਟੋਲ ਕਰਦੀ ਆ ਰਹੀ ਹੈ | ਸਾਡੀ ਮੁੱਖ ਮੰਗ ਹੈ ਕਿ ਜਿਹੜੀ ਔਰਤਾਂ ਨੂੰ ਮੁਫ਼ਤ ਬੱਸ ਸੇਵਾ ਬੰਦ ਕਰੇ, ਜਾਂ ਤਾਂ ਸਾਨੂੰ ਵੀ ਟੈਕਸ 'ਚੋਂ ਭਾਰੀ ਛੋਟ ਕਰੇ ਅਤੇ ਬੱਸ ਸਟੈਂਡ ਵਿਚ ਲਗਾਈ ਜਾ ਰਹੀ ਹਰੇਕ ਫੇਰੇ ਦੀ ਪਰਚੀ ਮੁਆਫ਼ ਕਰੇ, ਗੈਰ ਕਾਨੂੰਨੀ ਰੇਹੜੀਆਂ ਤੇ ਆਟੋ ਬੰਦ ਕੀਤੇ ਜਾਣ, ਪੁਰਾਣੇ ਪਰਮਿਟ ਬਹਾਲ ਕੀਤੇ ਜਾਣ, ਟੂਲ ਪਲਾਜ਼ੇ ਘੱਟ ਕੀਤੇ ਜਾਣ, ਸੁਬੇਗ ਸਿੰਘ ਟਰਾਂਸਪੋਰਟ ਨੇ ਦੱਸਿਆ ਕਿ ਸਰਕਾਰਾਂ ਚਾਹੀਦੇ ਕਿ ਜੇਕਰ ਕਿਸੇ ਨੂੰ ਵੀ ਕੋਈ ਵੀ ਸਹੂਲਤ ਦੇਣੀ ਹੈ ਤਾਂ ਆਪਣੀਆਂ ਪਾਰਟੀ ਫੰਡ 'ਚੋਂ ਦੇਣ | ਇਸ ਮੌਕੇ ਸਾਬਕਾ ਚੇਅਰਮੈਨ ਸੁਬੇਗ ਸਿੰਘ, ਜਗੀਰ ਸਿੰਘ, ਗੁਰਸੇਵਕ ਸਿੰਘ, ਗੁਲਾਬ ਸਿੰਘ, ਪ੍ਰਤਾਪ ਸਿੰਘ, ਬਲਕਾਰ ਸਿੰਘ, ਬਿੱਲਾ ਨਿਸ਼ਾਨ ਬਿੱਸ, ਚੋਹਲਾ ਬੱਸਾਂ ਵਾਲੇ, ਬੀ.ਐੱਸ. ਚੋਹਲਾ ਬੱਸ, ਸੁਖਬੀਰ ਸਿੰਘ ਪੱਟੀ, ਹਰਭਾਲ ਸਿੰਘ ਪੱਟੀ, ਨਿਰਮਲ ਸਿੰਘ ਬੰਡਾਲਾ ਟਰਾਂਸਪੋਰਟ, ਪਲਵਿੰਦਰ ਸਿੰਘ, ਸੁਖਦੇਵ ਸਿੰਘ ਬੱਬੂ, ਜਗਜੀਤ ਸਿੰਘ, ਕੰਵਲਜੀਤ ਸਿੰਘ ਸੈਕਟਰੀ, ਸੁਖਦੀਪ ਸਿੰਘ ਕੋਟ ਪ੍ਰਧਾਨ, ਸਤਨਾਮ ਸਿੰਘ ਸੁਹਾਵਾ, ਬਲਜੀਤ ਸਿੰਘ ਕੋਟ, ਜੱਸਾ ਸਿੰਘ, ਮਾਸਟਰ ਨਰਿੰਦਰ ਸਿੰਘ, ਦਿਲਬਾਗ ਸਿੰਘ, ਗੁਰਿੰਦਰ ਸਿੰਘ ਕੋਟ, ਹਰਦਿਆਲ ਸਿੰਘ ਬਹਿਲਾ, ਮਾਸਟਰ ਬੁਰਜ ਆਦਿ ਮੌਜੂਦ ਸਨ |

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਸੁਰ ਸਿੰਘ, 9 ਅਗਸਤ (ਧਰਮਜੀਤ ਸਿੰਘ)- ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥਣਾਂ ਤੇ ਅਧਿਆਪਕਾਵਾਂ ਵਲੋਂ ਤੀਆਂ ਦਾ ਤਿਉਹਾਰ ਉਤਸ਼ਾਹ 'ਤੇ ਚਾਅ ਨਾਲ ਮਨਾਇਆ ਗਿਆ | ਇਸ ਮੌਕੇ ਰੰਗਾਂਰੰਗ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਸਥਾਨਿਕ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਦਾ ਪੁਤਲਾ ਸਾੜਿਆ

ਤਰਨ ਤਾਰਨ, 9 ਅਗਸਤ (ਪਰਮਜੀਤ ਜੋਸ਼ੀ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਪੱਟੀ ਰੋਡ ਜੰਡੋਕੇ ਸਰਹਾਲੀ ਤੋਂ ਸੜਕ ਜਾਮ ਕਰਕੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਣੋਚਾਹਲ, ...

ਪੂਰੀ ਖ਼ਬਰ »

ਡੀ. ਟੀ. ਐੱਫ. ਵਲੋਂ ਅਧਿਆਪਕ ਵਿਰੋਧੀ ਸੇਵਾ ਨਿਯਮ-2018 ਰੱਦ ਕਰਨ ਦੀ ਮੰਗ

ਤਰਨ ਤਾਰਨ, 9 ਅਗਸਤ (ਪਰਮਜੀਤ ਜੋਸ਼ੀ)- ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ (ਡੀ.ਟੀ.ਐੱਫ.) ਦੇ ਸੱਦੇ 'ਤੇ ਸਾਲ 2018 ਤੋਂ ਬਾਅਦ ਤਰੱਕੀ ਪ੍ਰਾਪਤ ਅਤੇ ਸਿੱਧੀ ਭਰਤੀ ਅਧਿਆਪਕਾਂ ਅਤੇ ਹੋਰਨਾਂ ਕਰਮਚਾਰੀਆਂ 'ਤੇ ਵਿਭਾਗੀ ਟੈਸਟ ਥੋਪਣ ਦੇ ਫ਼ੈਸਲੇ ਖ਼ਿਲਾਫ਼ ਤਰਨਤਾਰਨ ...

ਪੂਰੀ ਖ਼ਬਰ »

ਕਿਰਨਜੀਤ ਸਿੰਘ ਮਿੱਠਾ ਨੇ ਪ੍ਰਧਾਨ ਰਾਜਾ ਵੜਿੰਗ ਦਾ ਕੀਤਾ ਸਵਾਗਤ

ਭਿੱਖੀਵਿੰਡ/ਅਮਰਕੋਟ, 9 ਅਗਸਤ (ਬੌਬੀ, ਭੱਟੀ)- ­ਪੰਜਾਬ ਕਾਂਗਰਸ ਵਲੋਂ ਆਜ਼ਾਦੀ ਦਿਹਾੜੇ ਦੀ 75ਵੀਂ ਵਰੇਗੰਢ ਦੇ ਸਬੰਧ ਵਿਚ ਅੱਜ ਖੇਮਕਰਨ ਹਲਕੇ ਤੋਂ ਤਿਰੰਗਾ ਪੈਦਲ ਯਾਤਰਾ ਦੀ ਸ਼ੁਰੂਆਤ ਕਰਨ ਲਈ ਉਚੇਚੇ ਤੌਰ 'ਤੇ ਪਹੂਵਿੰਡ ਸਾਹਿਬ ਵਿਖੇ ਸ਼ਾਮਿਲ ਹੋਣ ਆਏ ਪੰਜਾਬ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਦੀਪਕ ਭਾਟੀਆ ਦੀ ਪ੍ਰਧਾਨਗੀ ਹੇਠ ਖਡੂਰ ਸਾਹਿਬ ਵਿਖੇ ਮੀਟਿੰਗ

ਖਡੂਰ ਸਾਹਿਬ, 9 ਅਗਸਤ (ਰਸ਼ਪਾਲ ਸਿੰਘ ਕੁਲਾਰ)-15 ਅਗਸਤ ਨੂੰ 75ਵੇਂ ਗਤਤੰਤਰ ਦਿਵਸ ਨੂੰ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ 'ਹਰ ਘਰ ਤਿਰੰਗਾ' ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੇ ਸਬੰਧ ਵਿਚ ਸਬ-ਡਵੀਜਨਲ ਦਫ਼ਤਰ ਖਡੂਰ ਸਾਹਿਬ ਵਿਖੇ ਐੱਸ.ਡੀ.ਐੱਮ. ਦੀਪਕ ਭਾਟੀਆ ਦੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਭੁੱਲਰ ਨੇ 'ਆਪ' ਦੇ ਜ਼ਿਲ੍ਹਾ ਦਫ਼ਤਰ ਦਾ ਕੀਤਾ ਉਦਘਾਟਨ

ਤਰਨ ਤਾਰਨ, 9 ਅਗਸਤ (ਹਰਿੰਦਰ ਸਿੰਘ)- ਆਮ ਆਦਮੀ ਪਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਦੇ ਜ਼ਿਲਿ੍ਹਆਂ ਵਿਚ ਪਾਰਟੀ ਦੇ ਦਫ਼ਤਰ ਖੋਲ੍ਹਣ ਦੇ ਫ਼ੈਸਲੇ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਚ ਆਮ ਆਦਮੀ ਪਾਰਟੀ ਦਾ ਦਫ਼ਤਰ ਖੋਲਿ੍ਹਆ ਗਿਆ, ਜਿਸ ਦੀ ਰਸਮੀ ਉਦਘਾਟਨ ਕੈਬਨਿਟ ...

ਪੂਰੀ ਖ਼ਬਰ »

ਕਾਲੇ ਖੇਤੀ ਕਾਨੂੰਨਾਂ ਵਾਂਗ ਬਿਜਲੀ ਸੋਧ ਬਿੱਲ ਵੀ ਵਾਪਸ ਕਰਵਾਇਆ ਜਾਵੇਗਾ-ਔਲਖ

ਤਰਨ ਤਾਰਨ, 9 ਅਗਸਤ (ਹਰਿੰਦਰ ਸਿੰਘ)- ਦਿੱਲੀ ਦੇ ਬਾਰਡਰਾਂ 'ਤੇ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਜਿਸ ਦੌਰਾਨ 700 ਤੋਂ ਵੱਧ ਕਿਸਾਨਾਂ ਨੇ ਆਪਣੀ ਸ਼ਹਾਦਤ ਦਿੱਤੀ ਸੀ ਤੇ ਇਸ ਸੰਘਰਸ਼ 'ਚ ਹੋਈ ਸ਼ਾਨਦਾਰ ਜਿੱਤ ਮੌਕੇ ਕੇਂਦਰ ਸਰਕਾਰ ਨੇ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਦਾ ਮੋਟਰਸਾਈਕਲ ਚੋਰੀ

ਤਰਨ ਤਾਰਨ, 9 ਅਗਸਤ (ਹਰਿੰਦਰ ਸਿੰਘ)- ਪਾਵਰਕਾਮ ਵਿਭਾਗ ਦੇ ਅਡੀਸ਼ਨਲ ਜੀ.ਏ. ਦਾ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਹੈ | ਇਸ ਸੰਬੰਧੀ ਹਰਭੇਜ ਸਿੰਘ ਪੁੱਤਰ ਲੱਖਾ ਸਿੰਘ ਵਾਸੀ ਪਿੰਡ ਸਖੀਰਾ ਨੇ ਦੱਸਿਆ ਕਿ ਉਹ ਪਾਵਰਕਾਮ ਵਿਭਾਗ ਵਿਚ ਐਡੀਸ਼ਨਲ ਜੀ.ਏ. ਤਾਇਨਾਤ ਹੈ ਅਤੇ ...

ਪੂਰੀ ਖ਼ਬਰ »

5 ਕੁਇੰਟਲ ਕਣਕ ਚੋਰੀ ਕਰਨ 'ਤੇ ਵਿਅਕਤੀ ਖਿਲਾਫ਼ ਕੇਸ ਦਰਜ

ਤਰਨ ਤਾਰਨ, 9 ਅਗਸਤ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਹਰੀਕੇ ਦੀ ਪੁਲਿਸ ਨੇ ਘਰ 'ਚੋਂ 5 ਕੁਇੰਟਲ ਕਣਕ ਚੋਰੀ ਕਰਨ ਦੇ ਮਾਮਲੇ ਵਿਚ ਵਿਅਕਤੀ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਹਰੀਕੇ ਵਿਖੇ ਕੁਲਦੀਪ ਕੌਰ ਪਤਨੀ ...

ਪੂਰੀ ਖ਼ਬਰ »

ਮੱਝਾਂ ਚੋਰੀ ਕਰਨ ਦੀ ਕੋਸ਼ਿਸ਼ ਕਰਨ ਵਾਲਾ ਇਕ ਕਾਬੂ, 2 ਫ਼ਰਾਰ

ਤਰਨ ਤਾਰਨ, 9 ਅਗਸਤ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖੇਮਕਰਨ ਦੀ ਪੁਲਿਸ ਨੇ ਮੱਝਾਂ ਚੋਰੀ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਤੋਂ ਇਲਾਵਾ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ...

ਪੂਰੀ ਖ਼ਬਰ »

ਐੱਸ. ਆਈ. ਲਖਵਿੰਦਰ ਸਿੰਘ ਨੇ ਥਾਣਾ ਖਾਲੜਾ ਦੇ ਐੱਸ. ਐੱਚ. ਓ. ਦਾ ਅਹੁਦਾ ਸੰਭਾਲਿਆ

ਖਾਲੜਾ, 9 ਅਗਸਤ (ਜੱਜਪਾਲ ਸਿੰਘ ਜੱਜ)- ਆਬਕਾਰੀ ਵਿਭਾਗ _ਚੋਂ ਬਦਲ ਕੇ ਆਏ ਐੱਸ.ਆਈ. ਲਖਵਿੰਦਰ ਸਿੰਘ ਨੇ ਥਾਣਾ ਖਾਲੜਾ ਦੇ ਐੱਸ.ਐੱਚ.ਓ. ਦਾ ਅਹੁਦਾ ਸੰਭਾਲ ਲਿਆ ਹੈ | ਨਾਰਲੀ ਟੀ-ਪੁਆਇੰਟ 'ਤੇ ਵਾਹਨਾਂ ਦੀ ਜਾਂਚ ਕਰਨ ਮੌਕੇ ਐਸ.ਐੱਚ.ਓ. ਲਖਵਿੰਦਰ ਸਿੰਘ ਨੇ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਉਗਰਾਹਾਂ ਜਥੇਬੰਦੀ ਦੀ ਮੀਟਿੰਗ ਪਿੰਡ ਮੀਆਂਵਿੰਡ ਵਿਖੇ ਹੋਈ

ਮੀਆਂਵਿੰਡ, 9 ਅਗਸਤ (ਸਾਜਨ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਆਪਣੀ ਮਜ਼ਬੂਤੀ ਲਈ ਜ਼ਿਲ੍ਹੇ ਦੇ ਪਿੰਡਾਂ 'ਚ ਕਿਸਾਨਾਂ ਦੀਆਂ ਪਿੰਡ ਪੱਧਰ ਦੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਉਗਰਾਹਾਂ ਜਥੇਬੰਦੀ ਵਲੋਂ ਬਲਾਕ ਖਡੂਰ ਸਾਹਿਬ ਦੇ ਪਿੰਡ ਮੀਆਂਵਿੰਡ ...

ਪੂਰੀ ਖ਼ਬਰ »

ਕਾਲੇ ਖੇਤੀ ਕਾਨੂੰਨਾਂ ਵਾਂਗ ਬਿਜਲੀ ਸੋਧ ਬਿੱਲ ਵੀ ਵਾਪਸ ਕਰਵਾਇਆ ਜਾਵੇਗਾ-ਔਲਖ

ਤਰਨ ਤਾਰਨ, 9 ਅਗਸਤ (ਹਰਿੰਦਰ ਸਿੰਘ)- ਦਿੱਲੀ ਦੇ ਬਾਰਡਰਾਂ 'ਤੇ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਜਿਸ ਦੌਰਾਨ 700 ਤੋਂ ਵੱਧ ਕਿਸਾਨਾਂ ਨੇ ਆਪਣੀ ਸ਼ਹਾਦਤ ਦਿੱਤੀ ਸੀ ਤੇ ਇਸ ਸੰਘਰਸ਼ 'ਚ ਹੋਈ ਸ਼ਾਨਦਾਰ ਜਿੱਤ ਮੌਕੇ ਕੇਂਦਰ ਸਰਕਾਰ ਨੇ ...

ਪੂਰੀ ਖ਼ਬਰ »

ਹਰੀਕੇ ਪੱਤਣ ਵਿਖੇ ਕੇਂਦਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ

ਹਰੀਕੇ ਪੱਤਣ, 9 ਅਗਸਤ (ਸੰਜੀਵ ਕੁੰਦਰਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਕੇਂਦਰ ਸਰਕਾਰ ਦੁਆਰਾ ਸੰਸਦ 'ਚ ਲਿਆਂਦੇ ਬਿਜਲੀ ਸੋਧ ਬਿੱਲ 2022 ਖਿਲਾਫ਼ ਕਸਬਾ ਹਰੀਕੇ ਪੱਤਣ ਵਿਖੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ | ਜ਼ੋਨ ਆਗੂ ਸਵਰਨ ਸਿੰਘ ਖਹਿਰਾ ਅਤੇ ...

ਪੂਰੀ ਖ਼ਬਰ »

ਡੀ. ਸੀ. ਵਲੋਂ ਅਸੰਗਠਿਤ ਖੇਤਰ ਦੇ ਕਿਰਤੀਆਂ ਨੂੰ ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਨ-ਧਨ ਯੋਜਨਾ ਅਧੀਨ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ

ਤਰਨ ਤਾਰਨ, 9 ਅਗਸਤ (ਹਰਿੰਦਰ ਸਿੰਘ)- ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਅੱਜ ਅਸੰਗਠਿਤ ਖੇਤਰ ਦੇ ਕਿਰਤੀਆਂ ਨੂੰ ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਨ-ਧਨ (ਪੀ.ਐੱਮ-ਐੱਸ.ਵਾਈ.ਐੱਮ.) ਯੋਜਨਾ ਦਾ ਲਾਭ ਲੈਣ ਲਈ ਇਸ ਸਕੀਮ ਅਧੀਨ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ | ...

ਪੂਰੀ ਖ਼ਬਰ »

ਹੁਣ ਤੱਕ ਪੰਜਾਬ ਦੇ 50 ਹਜ਼ਾਰ ਤੋਂ ਵੱਧ ਪਸ਼ੂਆਂ ਨੂੰ ਗੋਟ ਪੌਕਸ ਦੀ ਦਵਾਈ ਲਗਾਈ-ਮੰਤਰੀ ਭੁੱਲਰ

ਤਰਨ ਤਾਰਨ, 9 ਅਗਸਤ (ਹਰਿੰਦਰ ਸਿੰਘ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਧੱਫੜੀ ਰੋਗ ਨਾਲ ਪ੍ਰਭਾਵਿਤ ਖੇਤਰਾਂ ਦੇ ਦੌਰੇ ਕਰਨ ਦੀਆਂ ਹਦਾਇਤਾਂ ਦੇ ਸਨਮੁਖ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵੈਟਰਨਰੀ ਡਾਕਟਰਾਂ ਅਤੇ ...

ਪੂਰੀ ਖ਼ਬਰ »

ਅਫ਼ੀਮ ਤੇ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ, 2 ਫ਼ਰਾਰ-ਐੱਸ. ਐੱਸ. ਪੀ. ਢਿੱਲੋਂ

ਤਰਨ ਤਾਰਨ, 9 ਅਗਸਤ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕਾਰਵਾਈ ਕਰਦਿਆਂ ਅਫੀਮ ਅਤੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ, ਜਦਕਿ 2 ਵਿਅਕਤੀ ਫ਼ਰਾਰ ਹਨ | ਐੱਸ.ਐੱਸ.ਪੀ. ਰਣਜੀਤ ਸਿੰਘ ਢਿੱਲੋਂ ਨੇ ...

ਪੂਰੀ ਖ਼ਬਰ »

ਵੈਟਨਰੀ ਫਾਰਮਾਸਿਸਟ ਕੱਲ੍ਹ ਪੱਟੀ ਵਿਖੇ ਕਰਨਗੇ ਮੰਤਰੀ ਭੁੱਲਰ ਦੀ ਕੋਠੀ ਦਾ ਘਿਰਾਓ

ਹਰੀਕੇ ਪੱਤਣ, 9 ਅਗਸਤ (ਸੰਜੀਵ ਕੁੰਦਰਾ)- ਪਸ਼ੂ ਪਾਲਣ ਵਿਭਾਗ ਵਿਚ ਡੇਢ ਦਹਾਕੇ ਤੋਂ ਕੰਮ ਕਰਦੇ ਵੈਟਰਨਰੀ ਫਾਰਮਾਸਿਸਟ ਸਰਕਾਰਾਂ ਦੀ ਬੇਰੁੱਖੀ ਦਾ ਸ਼ਿਕਾਰ ਹਨ ਤੇ ਆਪਣੀਆਂ ਮੰਗਾਂ ਨੂੰ ਲੈ ਕੇ 11 ਅਗਸਤ ਨੂੰ ਵੈਟਰਨਰੀ ਫਾਰਮਾਸਿਸਟ ਪਸ਼ੂ ਪਾਲਣ ਵਿਭਾਗ ਦੇ ਮੰਤਰੀ ...

ਪੂਰੀ ਖ਼ਬਰ »

ਸ਼ਹਿਰ 'ਚ ਬੇਸਹਾਰਾ ਘੁੰਮ ਰਹੀਆਂ ਗਾਵਾਂ ਦੀ ਪ੍ਰਸ਼ਾਸਨ ਲਵੇ ਸਾਰ-ਤਰੁਣ ਜੋਸ਼ੀ

ਤਰਨ ਤਾਰਨ, 9 ਅਗਸਤ (ਪਰਮਜੀਤ ਜੋਸ਼ੀ)-ਸ਼ਹਿਰ ਦੇ ਗਲੀਆਂ, ਮੁਹੱਲਿਆਂ 'ਚ ਬੇਸਹਾਰਾ ਗਾਵਾਂ ਤੇ ਹੋਰ ਪਸ਼ੂ ਆਮ ਹੀ ਘੁੰਮਦੇ ਦੇਖੇ ਜਾ ਸਕਦੇ ਹਨ ਤੇ ਇਹ ਪਸ਼ੂ ਸੜਕਾਂ ਅਤੇ ਗਲੀ, ਮੁਹੱਲਿਆਂ ਵਿਚ ਘੁੰਮਦੇ ਰਹਿੰਦੇ ਹਨ ਅਤੇ ਕੂੜੇ ਦੇ ਢੇਰਾਂ ਵਿਚ ਖਾਣ ਲਈ ਕੁਝ ਲੱਭਦੇ ਰਹਿੰਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX