ਤਾਜਾ ਖ਼ਬਰਾਂ


ਭਾਰਤ ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ, ਫ਼ਾਇਰਿੰਗ ਤੋਂ ਬਾਅਦ ਡਰੋਨ ਪਾਕਿਸਤਾਨ ਵਾਲੇ ਪਾਸੇ ਗਿਆ
. . .  23 minutes ago
ਅਜਨਾਲਾ, ਗੱਗੋਮਾਹਲ 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਬੀਤੀ ਰਾਤ ਬੀ.ਐੱਸ.ਐੱਫ ਜਵਾਨਾਂ ਵਲੋਂ ਡਰੋਨ ਦੀ ਹਾਲਤ ਦੇਖੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਰਮਦਾਸ ਅਧੀਨ...
ਮਰਸਿਡ ਤੋਂ ਅਗਵਾ ਭਾਰਤੀ ਪਰਿਵਾਰ ਦੇ ਚਾਰਾਂ ਜੀਆਂ ਦੀਆਂ ਮਿਲੀਆਂ ਗੋਲੀਆਂ ਨਾਲ ਵਿੰਨ੍ਹੀਆਂ ਲਾਸ਼ਾਂ
. . .  9 minutes ago
ਸਾਨ ਫਰਾਂਸਿਸਕੋ, 6 ਅਕਤੂਬਰ (ਐੱਸ.ਅਸ਼ੋਕ ਭੌਰਾ)- ਅਮਰੀਕਾ ਦੇ ਪੰਜਾਬੀ ਭਾਈਚਾਰੇ ਲਈ ਅੱਜ ਦਾ ਦਿਨ ਮਨਹੂਸ ਮੰਦਭਾਗਾ ਅਤੇ ਕਦੇ ਵੀ ਨਾ ਭੁੱਲਣ ਵਾਲਾ ਮੰਨਿਆ ਜਾਂਦਾ ਰਹੇਗਾ। ਪਿਛਲੇ ਤਿੰਨ ਦਿਨਾਂ ਤੋਂ ਇਕ ਪੰਜਾਬੀ ਪਰਿਵਾਰ ਦੇ ਅਗਵਾ ਕੀਤੇ ਚਾਰ...
ਅੱਜ ਭਾਰਤ-ਸਾਊਥ ਅਫ਼ਰੀਕਾ ਪਹਿਲਾ ਵਨਡੇਅ, ਕੋਹਲੀ-ਰੋਹਿਤ ਨਹੀਂ, ਕਪਤਾਨ ਧਵਨ ਕਰਨਗੇ ਧਮਾਲ
. . .  59 minutes ago
ਨਵੀਂ ਦਿੱਲੀ, 6 ਅਕਤੂਬਰ-ਭਾਰਤੀ ਟੀਮ ਨੇ ਆਪਣੇ ਘਰ 'ਚ ਸਾਊਥ ਅਫ਼ਰੀਕਾ ਨੂੰ ਟੀ-20 ਸੀਰੀਜ਼ 'ਚ 2-1 ਨਾਲ ਹਰਾਇਆ ਹੈ, ਹੁਣ ਦੋਵਾਂ ਟੀਮਾਂ 'ਚ ਤਿੰਨ ਮੈਚਾਂ ਦੀ ਵਨਡੇਅ ਸੀਰੀਜ਼ ਖੇਡੀ ਜਾਵੇਗੀ। ਸੀਰੀਜ਼ ਦਾ ਪਹਿਲਾ ਮੈਚ ਅੱਜ (6 ਅਕਤੂਬਰ) ਲਖਨਊ...
ਦੁਰਗਾ ਵਿਸਰਜਨ ਦੌਰਾਨ ਆਇਆ ਭਿਆਨਕ ਹੜ੍ਹ, 40 ਲੋਕ ਰੁੜ੍ਹੇ, 8 ਲੋਕਾਂ ਦੀ ਮੌਤ
. . .  51 minutes ago
ਜਲਪਾਈਗੁੜੀ, 6 ਅਕਤੂਬਰ- ਦੁਰਗਾ ਵਿਸਰਜਨ ਦੌਰਾਨ ਜਲਪਾਈਗੁੜੀ ਜ਼ਿਲ੍ਹੇ ਦੇ ਮਾਲ ਬਾਜ਼ਾਰ ਸਥਿਤ ਮਾਲ ਨਦੀ 'ਚ ਭਿਆਨਕ ਹਾਦਸਾ ਵਾਪਰ ਗਿਆ। ਇੱਥੋਂ ਦੀ ਮਲ ਨਦੀ ਦੇ ਪਾਣੀ ਦਾ ਪੱਧਰ ਇਕਦਮ ਵਧਣ ਨਾਲ ਕਈ ਲੋਕ ਨਦੀ 'ਚ ਰੁੜ੍ਹ ਗਏ। ਇਸ ਹਾਦਸੇ 'ਚ ਹੁਣ ਤੱਕ...
ਅਮਰੀਕਾ ਦੇ ਮੈਕਸੀਕੋ ਸਿਟੀ ਹਾਲ ’ਚ ਗੋਲੀਬਾਰੀ, ਮੇਅਰ ਸਮੇਤ ਘੱਟੋ-ਘੱਟ 10 ਲੋਕਾਂ ਦੀ ਹੋਈ ਮੌਤ
. . .  about 1 hour ago
ਲੰਡਨ, 6 ਅਕਤੂਬਰ-ਅਮਰੀਕਾ 'ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਅਮਰੀਕਾ ਦੇ ਮੈਕਸੀਕੋ ਦਾ ਹੈ। ਮੈਕਸੀਕਨ ਸਿਟੀ ਹਾਲ 'ਚ ਸਮੂਹਿਕ ਗੋਲੀਬਾਰੀ 'ਚ 10 ਲੋਕਾਂ ਦੀ ਮੌਤ ਹੋ ਗਈ ਹੈ। ਸ਼ੁਰੂਆਤੀ ਜਾਂਚ ਦੇ ਮੁਤਾਬਿਕ ਮਰਨ ਵਾਲਿਆਂ 'ਚ ਮੇਅਰ ਵੀ ਸ਼ਾਮਿਲ ਹੈ।
ਕੇਰਲ 'ਚ ਸਵੇਰੇ-ਸਵੇਰੇ ਦਰਦਨਾਕ ਹਾਦਸਾ, 2 ਬੱਸਾਂ ਦੀ ਟੱਕਰ 'ਚ 9 ਲੋਕਾਂ ਦੀ ਮੌਤ
. . .  41 minutes ago
ਤਿਰੂਵਨੰਤਪੁਰਮ, 6 ਅਕਤੂਬਰ-ਕੇਰਲ 'ਚ ਅੱਜ ਸਵੇਰੇ-ਸਵੇਰੇ 2 ਬੱਸਾਂ ਦੀ ਟੱਕਰ ਨਾਲ ਦਰਦਨਾਕ ਹਾਦਸਾ ਹੋ ਗਿਆ। ਕੇਰਲ ਦੇ ਪਲਕੜ ਜ਼ਿਲ੍ਹੇ ਦੇ ਵਡੱਕਨਚੇਕੀ 'ਚ ਕੇਰਲ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਨਾਲ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਦਿੱਲੀ : ਗਾਂਧੀ ਨਗਰ ਦੀ ਕੱਪੜਾ ਮੰਡੀ ਵਿਚ ਇਕ ਦੁਕਾਨ ਨੂੰ ਲੱਗੀ ਅੱਗ, ਮੌਕੇ ’ਤੇ ਪੁੱਜੀਆਂ 30 ਫਾਇਰ ਬ੍ਰਿਗੇਡ ਦੀਆਂ ਗੱਡੀਆਂ
. . .  1 day ago
ਬੰਗਾਲ : ਜਲਪਾਈਗੁੜੀ ਵਿਚ ਮਾਲ ਨਦੀ ਵਿਚ ਪਾਣੀ ਦਾ ਪੱਧਰ ਵਧਿਆ, 7 ਮੌਤਾਂ
. . .  1 day ago
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ...
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਮਲੋਟ, 5 ਅਕਤੂਬਰ (ਪਾਟਿਲ)- ਯੂਥ ਵੈਲਫੇਅਰ ਕਲੱਬ ਮਲੋਟ ਦੁਆਰਾ ਅੱਜ ਪੁੱਡਾ ਗਰਾਊਂਡ ਵਿਚ ਕਰਵਾਏ ਦੁਸਹਿਰਾ ਉਤਸਵ-2022 ਸਮਾਗਮ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਇਕ ਵਾਰ ਫਿਰ ਹੋਇਆ ਉਲਟ ਫੇਰ , ਬਣਾਇਆ ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿਤੇ ਜਾਣ ਤੋਂ ਬਾਅਦ ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਪ੍ਰਧਾਨ ਨੂੰ ਲੈ ਕੇ ...
ਉੱਤਰ ਪ੍ਰਦੇਸ਼ : ਕਾਨਪੁਰ ਵਿਚ ਭਾਰੀ ਮੀਂਹ ਪੈਣ ਕਾਰਨ ਦੁਸਹਿਰੇ ਮੌਕੇ ਪੁਤਲੇ ਹੋਏ ਖ਼ਰਾਬ
. . .  1 day ago
ਉੱਤਰਾਖੰਡ ਬੱਸ ਹਾਦਸਾ : ਬਚਾਅ ਕਾਰਜ ਪੂਰਾ, 30 ਲਾਸ਼ਾਂ ਤੇ 20 ਜ਼ਖਮੀਆਂ ਨੂੰ ਬਾਹਰ ਕੱਢਿਆ
. . .  1 day ago
ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ
. . .  1 day ago
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਸਮਾਗਮ ਦੀ ਪ੍ਰਧਾਨਗੀ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਨੇ ਕੀਤੀ...
ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਆਇਆ ਭਾਰਤ
. . .  1 day ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਹੁੰਚਾ ਹੈ। ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਕੇਵਲ ਰਾਮ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 30...
ਦੁਸਹਿਰੇ ਮੌਕੇ ਮੁਹਾਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ'
. . .  1 day ago
ਮੁਹਾਲੀ, 5 ਅਕਤੂਬਰ-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਵਿਖੇ ਫੇਸ-8 'ਚ ਰੱਖੇ ਗਏ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਦੇ ਤਿਉਹਾਰ...
ਫਰਾਲਾ 'ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ
. . .  1 day ago
ਸਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)- ਮੇਲਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਫਰਾਲਾ ਵਿਖੇ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਸਰਬ ਧਰਮ ਮਹਾਂ ਸਭਾ ਵਲੋਂ ਦੁਸਹਿਰੇ ਦੇ ਮਨਾਏ ਗਏ ਪਵਿੱਤਰ ਤਿਉਹਾਰ ਮੌਕੇ ਸਜਾਈਆਂ ਗਈਆਂ ਸੁੰਦਰ ਝਾਕੀਆਂ ਨੇ ਦਰਸ਼ਕਾਂ ਦਾ ਦਿਲ...
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੁਸਹਿਰੇ ਦੇ ਤਿਉਹਾਰ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ
. . .  1 day ago
ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)- ਪੂਰੇ ਭਾਰਤ ਅੰਦਰ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਲੜੀ ਤਹਿਤ ਸਥਾਨਕ ਆਜ਼ਾਦ ਕਲਚਰਲ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਪਵਿੱਤਰ...
ਜਗਦੀਸ਼ ਕੁਮਾਰ ਸ਼ਰਮਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਲਗਾਏ
. . .  1 day ago
ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਇੰਸਪੈਕਟਰ ਜਗਦੀਸ਼ ਕੁਮਾਰ ਸ਼ਰਮਾ ਨੂੰ ਸੀ.ਆਈ.ਏ. ਸਟਾਫ਼ ਮਾਨਸਾ ਦਾ ਇੰਚਾਰਜ ਲਗਾਇਆ ਗਿਆ ਹੈ। ਉਹ ਉਸ ਤੋਂ ਪਹਿਲਾਂ ਥਾਣਾ ਸਦਰ ਦੇ ਮੁੱਖ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ...
ਅਜਨਾਲਾ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਅਗਨ ਭੇਟ...
ਪੰਜਾਬ ਪੁਲਿਸ ਵਲੋਂ ਡਰੋਨ ਆਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਇਕ ਕੈਦੀ ਸਮੇਤ ਦੋ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 5 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਇਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਡਰੋਨ...
ਨੋਬਲ ਪੁਰਸਕਾਰ: ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ 2022 ਦਾ ਐਲਾਨ
. . .  1 day ago
ਨਵੀਂ ਦਿੱਲੀ, 5 ਅਕਤੂਬਰ- ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਇਹ ਪੁਰਸਕਾਰ ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਦੇ ਕੈਰੋਲਿਨ ਬਰਟੋਜ਼ੀ, ਯੂਨੀਵਰਸਿਟੀ ਆਫ ਕੋਪੇਨਹੇਗਨ...
ਗੜ੍ਹਸ਼ੰਕਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਲੁੱਟਾਂਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਨਸ਼ੀਲੇ ਪਦਾਰਥਾਂ ਸਮੇਤ ਕੀਤੇ ਕਾਬੂ
. . .  1 day ago
ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)- ਰਾਹਗੀਰਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਕੁੱਟਣ ਤੇ ਲੁੱਟਣ ਵਾਲੇ ਅੰਤਰ ਜ਼ਿਲ੍ਹਾ ਗਰੋਹ ਨੂੰ ਬੇਨਕਾਬ ਕਰਨ 'ਚ ਗੜ੍ਹਸ਼ੰਕਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਇਸ ਨਾਲ ਜਿੱਥੇ ਆਮ ਲੋਕਾਂ ਨੂੰ ਲੁੱਟ ਦੀਆਂ ਘਟਨਾਵਾਂ ਤੋਂ ਵੱਡੀ ਰਾਹਤ ਮਿਲਣ...
ਵਾਈਸ ਐਡਮਿਰਲ ਆਰਤੀ ਸਰੀਨ ਬਣੀ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ
. . .  1 day ago
ਨਵੀਂ ਦਿੱਲੀ, 5 ਅਕਤੂਬਰ-ਭਾਰਤੀ ਜਲ ਸੈਨਾ ਦੇ ਪੁਣੇ ਸਥਿਤ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ ਦੇ ਰੂਪ 'ਚ ਵਾਈਸ ਐਡਮਿਰਲ ਆਰਤੀ ਸਰੀਨ ਨੇ ਅਹੁਦਾ ਸੰਭਾਲ ਲਿਆ ਹੈ। ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬੁੱਧੀਮਾਨ ਸਮੱਸਿਆਵਾਂ ਹੱਲ ਕਰਦੇ ਹਨ ਪਰ ਜੀਨੀਅਸ (ਚਿੰਤਕ) ਉਨ੍ਹਾਂ ਨੂੰ ਪੈਦਾ ਹੋਣ ਤੋਂ ਰੋਕਦਾ ਹੈ। -ਆਈਨਸਟਾਈਨ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ 'ਤੀਜ ਤੇ ਰੱਖੜੀ' ਦੇ ਤਿਉਹਾਰ 'ਚ ਲੱਗੀਆਂ ਖ਼ੂਬ ਰੌਣਕਾਂ

ਚੰਡੀਗੜ੍ਹ, 9 ਅਗਸਤ (ਅਜਾਇਬ ਸਿੰਘ ਔਜਲਾ)-ਪੰਜਾਬੀ ਸੱਭਿਆਚਾਰ ਵਿਚ ਵਗਦੇ ਪਾਣੀਆਂ ਦੀ ਤਰ੍ਹਾਂ ਜਿਊਾਦੀਆਂ ਨੇ ਸਾਡੀ ਲੋਕ ਬੋਲੀਆਂ, ਲੋਕ ਗੀਤ | ਇਨ੍ਹਾਂ ਲੋਕ ਬੋਲੀਆਂ ਤੇ ਲੋਕ ਗੀਤਾਂ ਰਾਹੀਂ ਅਸੀਂ ਖ਼ੁਸ਼ੀ, ਗਮੀ, ਸ਼ਗਨਾਂ ਤੇ ਤਿਉਹਾਰਾਂ ਆਦਿ ਦੀ ਬਾਤ ਪਾਉਂਦੇ ਉਥੇ ਇਹ ਬੋਲ ਮੁਟਿਆਰਾਂ ਤੇ ਗੱਭਰੂਆਂ ਦੇ ਮਨ ਦੇ ਵਲਵਲੇ, ਉਮੰਗਾਂ ਤੇ ਤਰੰਗਾਂ ਦਾ ਵੀ ਪ੍ਰਤੀਕ ਬਣੇ ਹਨ ਤੇ ਅਜਿਹੀਆਂ ਲੋਕ ਬੋਲੀਆਂ, ਗੀਤਾਂ ਤੇ ਨਾਚ ਕਲਾਵਾਂ 'ਤੇ ਅਧਾਰਿਤ 'ਤੀਜ ਤੇ ਰੱਖੜੀ' ਦਾ ਪ੍ਰੋਗਰਾਮ ਯਾਦਗਾਰੀ ਹੋ ਨਿੱਬੜਿਆ | ਔਰਤਾਂ ਤੇ ਮੁਟਿਆਰਾਂ ਦੇ 'ਦਿਲਦਾਰ ਗਰੁੱਪ' ਵਲੋਂ ਕਰਵਾਏ ਇਸ ਪ੍ਰੋਗਰਾਮ ਦੀ ਇਹ ਵਿਸ਼ੇਸ਼ਤਾ ਬਣੀ ਕਿ ਪੰਜਾਬੀ ਸੱਭਿਆਚਾਰ 'ਚ ਆਪਣੇ ਸਮੇਂ ਵਿਚ ਨਿਵੇਕਲੇ ਸਥਾਨ ਰੱਖਣ ਵਾਲੇ ਚਰਖੇ, ਪੱਖੀਆਂ, ਫੁਲਕਾਰੀਆਂ, ਸੂਤ ਤੇ ਮੰਜੇ, ਚਾਟੀ-ਮਧਾਣੀ, ਛੱਜ ਆਦਿ ਨੂੰ ਖ਼ੂਬ ਪ੍ਰੋਗਰਾਮ ਵਾਲੀ ਥਾਂ ਬਾਖੂਬੀ ਨਾਲ ਪ੍ਰਦਰਸ਼ਿਤ ਕੀਤਾ, ਜਿਸ ਪ੍ਰਤੀ ਔਰਤਾਂ ਵਲੋਂ ਮੁਟਿਆਰਾਂ ਨੂੰ ਇਸ ਪ੍ਰਤੀ ਜਾਣਕਾਰੀ ਮੁਹੱਈਆ ਕਰਵਾਈ ਗਈ | ਇਸੇ ਦੌਰਾਨ ਗਗਨ ਵਾਲੀਆ, ਗਗਨ ਬਰਾੜ, ਸੁਮੈਲੀ ਧਵਨ, ਪਰਵਿੰਦਰ ਕੌਰ ਵਿਗ, ਬੀਨੂੰ ਬਿੰਦਲਿਸ, ਖੁਸ਼ੀ ਆਹੂਜਾ ਅਤੇ ਰਮਨਦੀਪ ਕੌਰ ਵਲੋਂ ਗੀਤ ਸੰਗੀਤ ਤੇ ਨਾਚ ਅਦਾਵਾਂ ਦੇ ਖੂਬਸੂਰਤ ਸੁਮੇਲ ਦੀ ਪੇਸ਼ਕਾਰੀ ਨੂੰ ਵੀ ਸਰੋਤਿਆਂ/ਦਰਸ਼ਕਾਂ ਵਲੋਂ ਖੂਬ ਮਾਣਿਆ ਗਿਆ | ਇਸੇ ਲੜੀ 'ਚ ਰੈਨੂੰ ਅਰੋੜਾ, ਹਰਲੀਨ ਕੌਰ ਸਾਹਨੀ, ਗੁਰਸ਼ਰਨ ਕੌਰ (ਡਿੰਪਲ) ਅਤੇ ਰੀਨਾ ਅਵਾਸਥੀ ਦੀ ਭੂਮਿਕਾ ਵੀ ਪ੍ਰੋਗਰਾਮ ਦੀ ਦਿੱਖ ਨੂੰ ਨਿਖਾਰਨ 'ਚ ਅਹਿਮ ਰਹੀ | ਗੀਤ, 'ਮਹਿੰਦੀ ਸਜਾ ਕੇ ਰੱਖਣਾ...' ਤੇ ਸ਼ਿਖਾ ਦੀ ਕੋਰੀਓਗ੍ਰਾਫ਼ੀ ਦੀ ਚੰਗੀ ਪ੍ਰਸੰਸਾ ਹੋਈ | ਇਸੇ ਲੜੀ ਵਿਚ ਮੰਨਤ ਵਲੋਂ ਗੀਤ 'ਫੱਟੇ ਚੁਕਦੀ...' ਤੇ ਗਗਨ ਵਾਲੀਆ, ਗਗਨ ਬਰਾੜ ਵਲੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਕਬੂਲ ਗੀਤਾਂ 'ਤੇ ਕੋਰੀਓਗ੍ਰਾਫ਼ੀ ਦੇ ਕੇ ਮੂਸੇਵਾਲਾ ਨੂੰ ਵੀ ਯਾਦ ਕੀਤਾ ਗਿਆ | ਪ੍ਰੋਗਰਾਮ ਦੌਰਾਨ ਲਵਪ੍ਰੀਤ ਕੌਰ ਜੱਸਲ, ਜਸਜੀਤ ਕੌਰ, ਗੁਰਦੀਪ ਕੌਰ, ਅਰੁਣਪ੍ਰੀਤ ਕੌਰ, ਜਸਲੀਨ ਕੌਰ ਤੋਂ ਇਲਾਵਾ ਰੇਖਾ, ਨੀਤੂ, ਰੈਨੂੰ, ਗੁਰਵਿੰਦਰ ਕੌਰ, ਦਿਵਿਆ ਕਥੂਰੀਆ, ਜਸਜੀਤ ਕੌਰ ਆਦਿ ਨੇ ਵੀ 'ਤੀਜ ਤੇ ਰੱਖੜੀਆਂ' ਨੂੰ ਸਮਰਪਿਤ ਇਸ ਪ੍ਰੋਗਰਾਮ ਵਿਚ ਆਪਣੀ ਭਰਵੀਂ ਹਾਜ਼ਰੀ ਲੁਆਈ | ਤੰਬੋਲੇ ਦੀ ਖੇਡ ਵਿਚ ਔਰਤਾਂ ਤੇ ਮੁਟਿਆਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ ਭੁਪਿੰਦਰ ਕੌਰ, ਅਮਰਪ੍ਰੀਤ ਕੌਰ ਆਦਿ ਸ਼ਖ਼ਸੀਅਤਾਂ ਨੇ ਵੀ ਸ਼ਿਰਕਤ ਕੀਤੀ | ਸਟੇਜੀ ਕਾਰਵਾਈ ਰੈਨੂੰ ਅਰੋੜਾ ਵਲੋਂ ਬਾਖੂਬੀ ਨਿਭਾਈ ਗਈ |

ਹਰਿਆਣਾ ਵਿਧਾਨ ਸਭਾ 'ਚ ਖੁੱਲ੍ਹਾ ਦਰਬਾਰ

ਚੰਡੀਗੜ੍ਹ, 9 ਅਗਸਤ (ਐਨ. ਐਸ. ਪਰਵਾਨਾ)-ਅੱਜ ਹਰਿਆਣਾ ਵਿਧਾਨ ਸਭਾ 'ਚ ਸਿਫ਼ਰ ਕਾਲ ਦੇ ਦੌਰਾਨ ਸਪੀਕਰ ਗਿਆਨ ਚੰਦ ਗੁਪਤਾ ਨੇ ਸਦਨ 'ਚ ਖੁੱਲ੍ਹਾ ਦੌਰ ਵਿਖਾਉਣ ਦਾ ਇਕ ਤਰ੍ਹਾਂ ਨਾਲ ਫ਼ੈਸਲਾ ਹੀ ਕਰ ਲਿਆ ਕਿ ਮੈਂਬਰ ਜੋ ਮਰਜ਼ੀ ਪੁੱਛੀ ਜਾਣ ਮੈਂ ਉਨ੍ਹਾਂ ਨੂੰ ਨਹੀਂ ਰੋਕਦਾ | ...

ਪੂਰੀ ਖ਼ਬਰ »

ਈ-ਕੂੜੇ ਨੂੰ ਖ਼ਤਮ ਕਰਨ ਲਈ ਉਪ ਕੁਲਪਤੀ ਵਲੋਂ ਸਿਖਲਾਈ ਸਹੂਲਤ ਦਾ ਉਦਘਾਟਨ

ਚੰਡੀਗੜ੍ਹ, 9 ਅਗਸਤ (ਪ੍ਰੋ. ਅਵਤਾਰ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਉਪ ਕੁਲਪਤੀ ਪ੍ਰੋ. ਰਾਜ ਕੁਮਾਰ ਵਲੋਂ ਈ-ਕੂੜੇ ਨੂੰ ਖ਼ਤਮ ਕਰਨ ਬਾਰੇ ਆਪਣੀ ਕਿਸਮ ਦੀ ਪਹਿਲੀ ਸਿਖਲਾਈ ਸਹੂਲਤ ਦਾ ਉਦਘਾਟਨ ਕੀਤਾ | ਇਹ ਸਹੂਲਤ ਸਪਾਂਸਰਡ ਪ੍ਰੋਜੈਕਟ 'ਈ-ਕੂੜਾ ਪ੍ਰਬੰਧਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਮੂੰਗੀ ਦੇ ਬੋਨਸ ਨੂੰ ਗੂੰਝਲਦਾਰ ਨਾ ਬਣਾਵੇ-ਚੀਮਾ

ਚੰਡੀਗੜ੍ਹ, 9 ਅਗਸਤ (ਪ੍ਰੋ. ਅਵਤਾਰ ਸਿੰਘ)-ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਰਵਿੰਦਰ ਸਿੰਘ ਚੀਮਾ ਵਲੋਂ ਜਾਰੀ ਬਿਆਨ 'ਚ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੋ ਮੂੰਗੀ ਦਾ ਬੋਨਸ ਜਾਰੀ ਕਰਨ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਉਸ 'ਚ ਕਿਸਾਨ ਦੀ ਜ਼ਮੀਨ ਮੈਪਿੰਗ ...

ਪੂਰੀ ਖ਼ਬਰ »

ਜਥੇ. ਸਾਹਿਬ ਨੂੰ ਨਿਰਪੱਖ ਨੀਤੀ ਅਪਣਾਉਣ ਦੀ ਲੋੜ-ਰਵੀਇੰਦਰ ਸਿੰਘ

ਚੰਡੀਗੜ੍ਹ, 9 ਅਗਸਤ (ਅਜੀਤ ਬਿਊਰੋ)-ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦਾ ਸਰਵ-ਉੱਚ ਅਸਥਾਨ ਹੈ | ਇਸ ਮਹਾਨ ਤੇ ਪਵਿਤਰ ਅਸਥਾਨ 'ਤੇ ਹਰ ਸਿੱਖ ਦਾ ਸੀਸ ਝੁਕਦਾ ਹੈ | ਇਸ ਦੇ ਜਥੇਦਾਰ ਸਾਹਿਬ ਨੂੰ ਕੌਮ ਦੇ ਹਿੱਤਾਂ ਲਈ ਨਿਰਪੱਖ ਨੀਤੀ ਅਪਣਾਉਣ ਦੀ ਲੋੜ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਲੈਂਡਮਾਰਕ ਇਮੀਗ਼੍ਰੇਸ਼ਨ ਵਲੋਂ ਸਟੱਡੀ ਵੀਜ਼ਾ ਸੈਮੀਨਾਰ ਬਠਿੰਡਾ 'ਚ ਅੱਜ ਤੇ ਮੋਹਾਲੀ 'ਚ ਕੱਲ੍ਹ r 12 ਨੂੰ ਚੰਡੀਗੜ੍ਹ ਹੋਵੇਗਾ ਸੈਮੀਨਾਰ

ਚੰਡੀਗੜ੍ਹ, 9 ਅਗਸਤ (ਅ.ਬ.)-ਵਿਦੇਸ਼ 'ਚ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਦੀ ਜਾਣਕਾਰੀ ਲਈ ਪੰਜਾਬ ਤੇ ਉੱਤਰੀ ਭਾਰਤ ਦੀ ਇਕ ਨਾਮਵਰ ਸੰਸਥਾ ਲੈਂਡਮਾਰਕ ਇਮੀਗ਼੍ਰੇਸ਼ਨ ਦੇ ਮੁਖੀ ਜਸਮੀਤ ਭਾਟੀਆ ਨੇ ਦੱਸਿਆ ਕਿ ਕੈਨੇਡਾ, ਅਮਰੀਕਾ, ਆਸਟ੍ਰੇਲੀਆ, ਸਿੰਗਾਪੁਰ, ...

ਪੂਰੀ ਖ਼ਬਰ »

ਪ੍ਰੋ. ਸੰਪਤ ਸਿੰਘ ਮੁੜ ਕਾਂਗਰਸ 'ਚ ਸ਼ਾਮਿਲ

ਚੰਡੀਗੜ੍ਹ, 9 ਅਗਸਤ (ਐਨ.ਐਸ. ਪਰਵਾਨਾ)-ਹਰਿਆਣਾ ਦੀ ਰਾਜਨੀਤੀ 'ਚ ਪੁੱਠਾ ਬਦਲ ਚਲ ਗਿਆ ਹੈ ਤੇ ਤਾਊ ਦੇਵੀ ਲਾਲ ਦੇ ਚੇਲੇ ਉਨ੍ਹਾਂ ਦੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਦਾ ਪੱਲਾ ਫੜ ਰਹੇ ਹਨ | ਇਸ ਸੰਬੰਧ 'ਚ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੀ ਕੋਠੀ 'ਚ ...

ਪੂਰੀ ਖ਼ਬਰ »

ਨਵ-ਨਿਯੁਕਤ 6635 ਈ. ਟੀ. ਟੀ. ਅਧਿਆਪਕਾਂ ਨੂੰ ਸਿਖਲਾਈ ਦੇਣ ਲਈ ਤਿਆਰੀਆਂ ਮੁਕੰਮਲ

ਐੱਸ.ਏ.ਐੱਸ. ਨਗਰ, 9 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਨਵ-ਨਿਯੁਕਤ ਹੋਏ 6635 ਈ. ਟੀ. ਟੀ. ਅਧਿਆਪਕਾਂ ਨੂੰ ਸਕੂਲ ਹਰ ਪੱਖੋਂ ਸ਼ਾਨਦਾਰ ਬਣਾਉਣ ਲਈ ਪ੍ਰੇਰਿਤ ਕਰਨ ਹਿੱਤ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ...

ਪੂਰੀ ਖ਼ਬਰ »

ਡੇਰਾਬੱਸੀ ਵਿਖੇ ਇਕ ਰਾਤ 'ਚ ਲੰਪੀ ਰੋਗ ਨਾਲ ਵੱਛੇ ਸਮੇਤ ਚਾਰ ਗਾਵਾਂ ਦੀ ਮੌਤ

ਡੇਰਾਬੱਸੀ, 9 ਅਗਸਤ (ਰਣਬੀਰ ਸਿੰਘ ਪੜ੍ਹੀ)-ਬੀਤੀ ਰਾਤ ਡੇਰਾਬੱਸੀ ਖੇਤਰ 'ਚ ਇਕ ਵੱਛੇ ਸਮੇਤ ਚਾਰ ਗਾਵਾਂ ਦੀ ਮੌਤ ਹੋ ਗਈ ਹੈ | ਇਨ੍ਹਾਂ 'ਚੋਂ ਦੋ ਗਾਵਾਂ ਤੇ ਇਕ ਵੱਛੇ ਨੂੰ ਨਗਰ ਕੌਂਸਲ ਦੇ ਤਹਿਤ ਪਿੰਡ ਧਨੌਨੀ ਵਿਖੇ ਪਿੰਡ ਦੇ ਟੋਭੇ ਨੇੜੇ ਰਾਤ ਵੇਲੇ ਮਿ੍ਤਕ ਹਾਲ 'ਚ ਵੇਖਿਆ ...

ਪੂਰੀ ਖ਼ਬਰ »

ਏਡਿਡ ਸਕੂਲ ਅਧਿਆਪਕ ਯੂਨੀਅਨ ਵਲੋਂ ਸਟੇਟ ਕਾਰਜਕਾਰਨੀ ਦੀ ਮੀਟਿੰਗ 14 ਨੂੰ

ਐੱਸ.ਏ.ਐੱਸ. ਨਗਰ, 9 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਨੂੰ ਛੇਵਾਂ ਤਨਖ਼ਾਹ ਕਮਿਸ਼ਨ ਲਾਗੂ ਨਾ ਕਰਨ ਤੇ ਅਨੇਕਾਂ ਏਡਿਡ ਸਕੂਲਾਂ ਦੇ ਅਧਿਆਪਕਾਂ ਨੂੰ ਪੰਜਾਬ 'ਚ ...

ਪੂਰੀ ਖ਼ਬਰ »

ਝੂੰਦਾਂ ਕਮੇਟੀ ਦੀ ਰਿਪੋਰਟ ਮੁਕੰਮਲ ਤੌਰ 'ਤੇ ਲਾਗੂ ਕਰਨ ਦੀ ਮੰਗ ਸ਼ਲਾਘਾਯੋਗ ਕਦਮ-ਪਰਮਿੰਦਰ ਸਿੰਘ ਢੀਂਡਸਾ

ਐੱਸ.ਏ.ਐੱਸ. ਨਗਰ, 9 ਅਗਸਤ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ 'ਚ ਝੂੰਦਾਂ ਕਮੇਟੀ ਦੀਆਂ ਸਿਫ਼ਾਰਸ਼ਾਂ ਮੁਕੰਮਲ ਤੌਰ 'ਤੇ ਲਾਗੂ ਕਰਵਾਉਣ ਲਈ ਆਵਾਜ਼ ਬੁਲੰਦ ...

ਪੂਰੀ ਖ਼ਬਰ »

ਆਈ.ਐੱਮ.ਏ ਵਲੋਂ ਸੰਗਰੂਰ ਵਿਖੇ ਮੋਟਾਪੇ ਤੇ ਗੋਡਿਆਂ/ਚੂਲਿ੍ਹਆਂ ਸਬੰਧੀ ਡਾਕਟਰਾਂ ਲਈ ਕਰਵਾਈ ਗਈ ਸੀ.ਐੱਮ.ਈ

ਬੀਜਾ, 9 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ, ਮੈਡੀਕਲ ਵਿੱਦਿਅਕ ਸੰਸਥਾਵਾਂ ਤੇ ਕੁਲਾਰ ਪਬਲਿਕ ਸਕੂਲ ਕਿਸ਼ਨਗੜ੍ਹ ਬੀਜਾ ਦੇ ਚੇਅਰਮੈਨ ਪ੍ਰੋ. ਗੁਰਬਖ਼ਸ਼ ਸਿੰਘ ਬੀਜਾ ਨੇ ਮੁਲਾਕਾਤ ਦੌਰਾਨ ਦਸਿਆ ਕਿ ਪੰਜਾਬ ਮੈਡੀਕਲ ਕੌਂਸਲ ਦੇ ਦਿਸ਼ਾ ਨਿਰਦੇਸ਼ਾਂ ...

ਪੂਰੀ ਖ਼ਬਰ »

ਆਈ.ਸੀ.ਟੀ. ਅਕੈਡਮੀ ਵਲੋਂ ਕਰਵਾਏ ਲਰਨਥਾਨ 'ਚ ਸੀ.ਜੀ.ਸੀ. ਲਾਂਡਰਾਂ ਰਿਹਾ ਮੋਹਰੀ

ਐੱਸ.ਏ.ਐੱਸ. ਨਗਰ, 9 ਅਗਸਤ (ਕੇ.ਐੱਸ. ਰਾਣਾ)- ਚੰਡੀਗੜ੍ਹ ਇੰਜੀਨੀਅਰਿੰਗ ਕਾਲਜ (ਸੀ. ਜੀ. ਸੀ.) ਲਾਂਡਰਾਂ ਨੇ ਆਈ. ਸੀ. ਟੀ. ਅਕੈਡਮੀ ਚੇਨਈ ਵਲੋਂ ਕਰਵਾਏ ਲਰਨਥਾਨ 'ਚ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸ ਸੰਬੰਧੀ ਕਾਲਜ ਦੇ ਬੁਲਾਰੇ ਨੇ ਦੱਸਿਆ ਕਿ ਉੱਚ ਸਿੱਖਿਆ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਈ.ਟੀ.ਟੀ. ਬੇਰੁਜ਼ਗਾਰ ਅਧਿਆਪਕਾਂ ਨੇ ਵਿੱਦਿਆ ਭਵਨ ਦੇ ਗੇਟਾਂ ਅੱਗੇ ਦਿੱਤਾ ਧਰਨਾ

ਐੱਸ. ਏ. ਐੱਸ. ਨਗਰ, 9 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਵਲੋਂ ਫੇਜ਼-8 'ਚ ਵਿੱਦਿਆ ਭਵਨ ਦੇ ਗੇਟ ਬੰਦ ਕਰਕੇ ਸੰਕੇਤਕ ਧਰਨਾ ਦਿੱਤਾ ਗਿਆ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਕਿਸੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ 'ਚ ਵਿਭਾਗੀ ਪ੍ਰੀਖਿਆ ਨੂੰ ਲੈ ਕੇ ਮਨਿਸਟੀਰੀਅਲ ਸਟਾਫ਼ ਵਲੋਂ ਡੀ.ਪੀ.ਆਈ. ਦਫ਼ਤਰ ਦਾ ਘਿਰਾਓ

ਐੱਸ. ਏ. ਐੱਸ. ਨਗਰ, 9 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਵਲੋਂ 7 ਜੂਨ 2018 ਤੋਂ ਬਾਅਦ ਨਿਯੁਕਤ ਤੇ ਪਦਉੱਨਤ ਹੋਏ ਟੀਚਿੰਗ ਅਤੇ ਨਾਨ ਟੀਚਿੰਗ ਮੁਲਾਜ਼ਮਾਂ ਨੂੰ ਵਿਭਾਗੀ ਪ੍ਰੀਖਿਆ ਦੇਣ ਦੇ ਜਾਰੀ ਕੀਤੀ ਹੁਕਮਾਂ ਦੇ ਵਿਰੋਧ 'ਚ ਮਨਿਸਟੀਰੀਅਲ ਸਟਾਫ਼ ...

ਪੂਰੀ ਖ਼ਬਰ »

ਨਵ-ਨਿਯੁਕਤ ਈ.ਟੀ.ਟੀ. ਅਧਿਆਪਕਾਂ ਦੇ 3 ਰੋਜ਼ਾ ਸਿਖਲਾਈ ਕੈਂਪ ਦੀ ਸ਼ੁਰੂਆਤ

ਐੱਸ.ਏ.ਐੱਸ. ਨਗਰ, 9 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਜ਼ਿਲ੍ਹਾ ਮੁਹਾਲੀ ਦੇ ਨਵ-ਨਿਯੁਕਤ ਈ. ਟੀ. ਟੀ. ਅਧਿਆਪਕਾਂ ਦੇ 3 ਰੋਜ਼ਾ ਅਧਿਆਪਕ ਸਿਖਲਾਈ ਕੈਂਪ ਦੀ ਸ਼ੁਰੂਆਤ ਹੋਈ | ਜਾਣਕਾਰੀ ਦਿੰਦਿਆਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਅ. ਸ.) ਸੁਰਜੀਤ ਕੌਰ ਨੇ ਦੱਸਿਆ ਕਿ ਅੱਜ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਕੋਵਿਡ, ਡੇਂਗੂ ਤੇ ਹੋਰਨਾਂ ਬਿਮਾਰੀਆਂ ਸੰਬੰਧੀ ਹੈਲਪਲਾਈਨ ਨੰਬਰ ਜਾਰੀ

ਐੱਸ. ਏ. ਐੱਸ. ਨਗਰ, 9 ਅਗਸਤ (ਕੇ.ਐੱਸ. ਰਾਣਾ)-ਕੋਰੋਨਾ, ਡੇਂਗੂ ਤੇ ਬਰਸਾਤ ਦੇ ਮੌਸਮ 'ਚ ਹੋਣ ਵਾਲੀਆਂ ਹੋਰਨਾਂ ਬਿਮਾਰੀਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਲੋਕਾਂ ਦੀ ਸਹੂਲਤ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ | ਇਸ ਸੰਬੰਧੀ ਸਿਵਲ ...

ਪੂਰੀ ਖ਼ਬਰ »

ਖਰੜ ਦੇ ਪ੍ਰਾਚੀਨ ਮੰਦਰ ਵਿਖੇ ਨਤਮਸਤਕ ਹੋਏ ਸਾਬਕਾ ਕੈਬਨਿਟ ਮੰਤਰੀ ਕੰਗ

ਖਰੜ, 9 ਅਗਸਤ (ਮਾਨ)-ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਡੇਰਾ ਬਾਬਾ ਮੰਗਲ ਨਾਥ ਜੀ ਪ੍ਰਾਚੀਨ ਮਾਤਾ ਅੰਬਿਕਾ ਦੇਵੀ ਮੰਦਰ ਖਰੜ ਵਿਖੇ ਨਤਮਤਸਕ ਹੋਏ | ਇਸੇ ਦੌਰਾਨ ਸਾਬਕਾ ਮੰਤਰੀ ਕੰਗ ਨੇ ਮੰਦਰ ਦੀਆਂ ਲੋੜਾਂ ਸੰਬੰਧੀ ਮੁੱਖ ਪ੍ਰਬੰਧਕ ਮਹੰਤ ਯੋਗੀ ਰਾਮ ਨਾਥ ਨਾਲ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਨੇ ਦਿੱਤੀ ਲਾਲੜੂ 'ਚ ਵੀ ਦਸਤਕ

ਲਾਲੜੂ, 9 ਅਗਸਤ (ਰਾਜਬੀਰ ਸਿੰਘ)-ਲੰਪੀ ਸਕਿਨ ਨੇ ਲਾਲੜੂ ਖੇਤਰ 'ਚ ਵੀ ਪਸ਼ੂਆਂ ਨੂੰ ਆਪਣੀ ਲਪੇਟ 'ਚ ਲੈਣਾ ਸ਼ੁਰੂ ਕਰ ਦਿੱਤਾ ਹੈ | ਲਾਲੜੂ ਖੇਤਰ 'ਚ ਦੋ ਗਊਸ਼ਾਲਾਵਾਂ ਹਨ, ਜਿਨ੍ਹਾਂ 'ਚੋਂ ਇਕ ਮਗਰਾ ਜਿਥੇ ਡੇਢ ਦਰਜਨ ਤੋਂ ਵੱਧ ਗਾਵਾਂ ਤੇ ਦੂਜੀ ਲਾਲੜੂ ਮੰਡੀ ਸਥਿਤ ...

ਪੂਰੀ ਖ਼ਬਰ »

ਲੜਕੀਆਂ ਦੇ ਕਮਰੇ 'ਚੋਂ ਲੈਪਟਾਪ, ਮੋਬਾਈਲ ਤੇ ਨਕਦੀ ਚੋਰੀ

ਐੱਸ. ਏ. ਐੱਸ. ਨਗਰ, 9 ਅਗਸਤ (ਜਸਬੀਰ ਸਿੰਘ ਜੱਸੀ)-ਥਾਣਾ ਮਟੌਰ ਅਧੀਨ ਪੈਂਦੇ ਫੇਜ਼-3 ਬੀ 2 ਵਿਖੇ ਕਿਰਾਏ ਦੇ ਮਕਾਨ 'ਚ ਰਹਿੰਦੀਆਂ ਤਿੰਨ ਲੜਕੀਆਂ ਦੇ ਕਮਰੇ 'ਚੋਂ ਅਣਪਛਾਤਿਆਂ ਵਲੋਂ ਲੈਪਟਾਪ, ਮੋਬਾਈਲ ਤੇ ਨਕਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਲੜਕੀਆਂ ਵਲੋਂ ਇਸ ...

ਪੂਰੀ ਖ਼ਬਰ »

ਟਿੱਪਰ ਚੋਰੀ ਹੋਣ 'ਤੇ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ

ਲਾਲੜੂ, 9 ਅਗਸਤ (ਰਾਜਬੀਰ ਸਿੰਘ)-ਪਿੰਡ ਬਸੌਲੀ ਤੋਂ ਰਾਤ ਵੇਲੇ ਚੋਰ ਇਕ ਟਿੱਪਰ ਚੋਰੀ ਕਰਕੇ ਫ਼ਰਾਰ ਹੋ ਗਏ | ਹੰਡੇਸਰਾ ਪੁਲਿਸ ਨੇ ਟਿੱਪਰ ਮਾਲਕ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਟਿੱਪਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਥਾਣਾ ਹੰਡੇਸਰਾ ...

ਪੂਰੀ ਖ਼ਬਰ »

ਗਾਂਜੇ ਸਮੇਤ ਔਰਤ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 9 ਅਗਸਤ (ਜਸਬੀਰ ਸਿੰਘ ਜੱਸੀ)-ਥਾਣਾ ਨਵਾਂ ਗਰਾਓਾ ਦੀ ਪੁਲਿਸ ਨੇ ਸਿੰਘਾ ਦੇਵੀ ਕਾਲੋਨੀ ਦੇ ਨਜ਼ਦੀਕ ਤੋਂ 1 ਔਰਤ ਨੂੰ ਗਾਂਜੇ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਉਕਤ ਮੁਲਜ਼ਮ ਔਰਤ ਦੀ ਪਛਾਣ ਜੋਤੀ ਵਾਸੀ ਨਵਾਂ ਗਰਾਓਾ (ਮੁਹਾਲੀ) ਵਜੋਂ ਹੋਈ ...

ਪੂਰੀ ਖ਼ਬਰ »

ਲੜਕੀ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪੁਲਿਸ ਵਲੋਂ 4 ਖ਼ਿਲਾਫ਼ ਕੇਸ ਦਰਜ

ਡੇਰਾਬੱਸੀ, 9 ਅਗਸਤ (ਰਣਬੀਰ ਸਿੰਘ ਪੜ੍ਹੀ)-ਗੁਲਾਬਗੜ੍ਹ ਰੋਡ 'ਤੇ ਸਥਿਤ ਗਲੀ ਨੰ. 1 ਵਿਖੇ ਰਹਿੰਦੀ ਇਕ 14 ਸਾਲਾ ਲੜਕੀ ਬਿੱਟੂ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਦੋ ਮਹਿਲਾਵਾਂ ਸਮੇਤ ਚਾਰ ਖ਼ਿਲਾਫ਼ ਲੜਕੀ ਨੂੰ ਖ਼ੁਦਕੁਸ਼ੀ ਲਈ ਮਜ਼ਬੂਰ ਕਰਨ ਦੇ ਦੋਸ਼ ਹੇਠ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਡੈਂਟਲ ਕਾਲਜ 'ਚ ਸਮਾਇਲ ਰੈਲੀ ਕੱਢੀ

ਡੇਰਾਬੱਸੀ, 9 ਅਗਸਤ (ਰਣਬੀਰ ਸਿੰਘ ਪੜ੍ਹੀ)-ਸ੍ਰੀ ਸੁਖਮਨੀ ਡੈਂਟਲ ਕਾਲਜ ਤੇ ਹਸਪਤਾਲ ਡੇਰਾਬੱਸੀ ਵਲੋਂ ਆਰਥੋਡੋਂਟਿਕਸ ਵਿਭਾਗ ਦੇ ਸਹਿਯੋਗ ਨਾਲ 'ਸਮਾਇਲ ਰੈਲੀ' ਕੱਢੀ ਗਈ | ਸਮਾਈਲ ਰੈਲੀ ਦੌਰਾਨ ਆਮ ਲੋਕਾਂ ਨੂੰ ਵੱਖ-ਵੱਖ ਆਰਥੋਡੋਂਟਿਕ ਇਲਾਜਾਂ ਬਾਰੇ ਜਾਗਰੂਕਤਾ ...

ਪੂਰੀ ਖ਼ਬਰ »

ਜ਼ਿਲ੍ਹਾ ਭਾਸ਼ਾ ਦਫ਼ਤਰ ਵਿਖੇ ਬਾਲ ਇਕਾਂਗੀ 'ਭਾਰਤ ਦੇ ਰਾਸ਼ਟਰੀ ਪ੍ਰਤੀਕ' ਲੋਕ-ਅਰਪਣ

ਐੱਸ.ਏ.ਐੱਸ. ਨਗਰ, 9 ਅਗਸਤ (ਕੇ.ਐੱਸ. ਰਾਣਾ)-ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਮੁਹਾਲੀ ਦੇ ਵਿਹੜੇ 'ਚ ਸੁਧਾ ਜੈਨ 'ਸੁਦੀਪ' ਦੀ ਬਾਲ-ਇਕਾਂਗੀ 'ਭਾਰਤ ਦੇ ਰਾਸ਼ਟਰੀ ਪ੍ਰਤੀਕ' ਲੋਕ-ਅਰਪਣ ਕੀਤੀ ਗਈ | ਇਸ ਮੌਕੇ ਕਰਵਾਏ ਸਮਾਗਮ ਦੀ ਪ੍ਰਧਾਨਗੀ ਡਾ. ਵੀਰਪਾਲ ਕੌਰ ਸੰਯੁਕਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX