ਤਾਜਾ ਖ਼ਬਰਾਂ


ਭਾਰਤ ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ, ਫ਼ਾਇਰਿੰਗ ਤੋਂ ਬਾਅਦ ਡਰੋਨ ਪਾਕਿਸਤਾਨ ਵਾਲੇ ਪਾਸੇ ਗਿਆ
. . .  15 minutes ago
ਅਜਨਾਲਾ, ਗੱਗੋਮਾਹਲ 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਬੀਤੀ ਰਾਤ ਬੀ.ਐੱਸ.ਐੱਫ ਜਵਾਨਾਂ ਵਲੋਂ ਡਰੋਨ ਦੀ ਹਾਲਤ ਦੇਖੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਰਮਦਾਸ ਅਧੀਨ...
ਮਰਸਿਡ ਤੋਂ ਅਗਵਾ ਭਾਰਤੀ ਪਰਿਵਾਰ ਦੇ ਚਾਰਾਂ ਜੀਆਂ ਦੀਆਂ ਮਿਲੀਆਂ ਗੋਲੀਆਂ ਨਾਲ ਵਿੰਨ੍ਹੀਆਂ ਲਾਸ਼ਾਂ
. . .  1 minute ago
ਸਾਨ ਫਰਾਂਸਿਸਕੋ, 6 ਅਕਤੂਬਰ (ਐੱਸ.ਅਸ਼ੋਕ ਭੌਰਾ)- ਅਮਰੀਕਾ ਦੇ ਪੰਜਾਬੀ ਭਾਈਚਾਰੇ ਲਈ ਅੱਜ ਦਾ ਦਿਨ ਮਨਹੂਸ ਮੰਦਭਾਗਾ ਅਤੇ ਕਦੇ ਵੀ ਨਾ ਭੁੱਲਣ ਵਾਲਾ ਮੰਨਿਆ ਜਾਂਦਾ ਰਹੇਗਾ। ਪਿਛਲੇ ਤਿੰਨ ਦਿਨਾਂ ਤੋਂ ਇਕ ਪੰਜਾਬੀ ਪਰਿਵਾਰ ਦੇ ਅਗਵਾ ਕੀਤੇ ਚਾਰ...
ਅੱਜ ਭਾਰਤ-ਸਾਊਥ ਅਫ਼ਰੀਕਾ ਪਹਿਲਾ ਵਨਡੇਅ, ਕੋਹਲੀ-ਰੋਹਿਤ ਨਹੀਂ, ਕਪਤਾਨ ਧਵਨ ਕਰਨਗੇ ਧਮਾਲ
. . .  51 minutes ago
ਨਵੀਂ ਦਿੱਲੀ, 6 ਅਕਤੂਬਰ-ਭਾਰਤੀ ਟੀਮ ਨੇ ਆਪਣੇ ਘਰ 'ਚ ਸਾਊਥ ਅਫ਼ਰੀਕਾ ਨੂੰ ਟੀ-20 ਸੀਰੀਜ਼ 'ਚ 2-1 ਨਾਲ ਹਰਾਇਆ ਹੈ, ਹੁਣ ਦੋਵਾਂ ਟੀਮਾਂ 'ਚ ਤਿੰਨ ਮੈਚਾਂ ਦੀ ਵਨਡੇਅ ਸੀਰੀਜ਼ ਖੇਡੀ ਜਾਵੇਗੀ। ਸੀਰੀਜ਼ ਦਾ ਪਹਿਲਾ ਮੈਚ ਅੱਜ (6 ਅਕਤੂਬਰ) ਲਖਨਊ...
ਦੁਰਗਾ ਵਿਸਰਜਨ ਦੌਰਾਨ ਆਇਆ ਭਿਆਨਕ ਹੜ੍ਹ, 40 ਲੋਕ ਰੁੜ੍ਹੇ, 8 ਲੋਕਾਂ ਦੀ ਮੌਤ
. . .  43 minutes ago
ਜਲਪਾਈਗੁੜੀ, 6 ਅਕਤੂਬਰ- ਦੁਰਗਾ ਵਿਸਰਜਨ ਦੌਰਾਨ ਜਲਪਾਈਗੁੜੀ ਜ਼ਿਲ੍ਹੇ ਦੇ ਮਾਲ ਬਾਜ਼ਾਰ ਸਥਿਤ ਮਾਲ ਨਦੀ 'ਚ ਭਿਆਨਕ ਹਾਦਸਾ ਵਾਪਰ ਗਿਆ। ਇੱਥੋਂ ਦੀ ਮਲ ਨਦੀ ਦੇ ਪਾਣੀ ਦਾ ਪੱਧਰ ਇਕਦਮ ਵਧਣ ਨਾਲ ਕਈ ਲੋਕ ਨਦੀ 'ਚ ਰੁੜ੍ਹ ਗਏ। ਇਸ ਹਾਦਸੇ 'ਚ ਹੁਣ ਤੱਕ...
ਅਮਰੀਕਾ ਦੇ ਮੈਕਸੀਕੋ ਸਿਟੀ ਹਾਲ ’ਚ ਗੋਲੀਬਾਰੀ, ਮੇਅਰ ਸਮੇਤ ਘੱਟੋ-ਘੱਟ 10 ਲੋਕਾਂ ਦੀ ਹੋਈ ਮੌਤ
. . .  about 1 hour ago
ਲੰਡਨ, 6 ਅਕਤੂਬਰ-ਅਮਰੀਕਾ 'ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਅਮਰੀਕਾ ਦੇ ਮੈਕਸੀਕੋ ਦਾ ਹੈ। ਮੈਕਸੀਕਨ ਸਿਟੀ ਹਾਲ 'ਚ ਸਮੂਹਿਕ ਗੋਲੀਬਾਰੀ 'ਚ 10 ਲੋਕਾਂ ਦੀ ਮੌਤ ਹੋ ਗਈ ਹੈ। ਸ਼ੁਰੂਆਤੀ ਜਾਂਚ ਦੇ ਮੁਤਾਬਿਕ ਮਰਨ ਵਾਲਿਆਂ 'ਚ ਮੇਅਰ ਵੀ ਸ਼ਾਮਿਲ ਹੈ।
ਕੇਰਲ 'ਚ ਸਵੇਰੇ-ਸਵੇਰੇ ਦਰਦਨਾਕ ਹਾਦਸਾ, 2 ਬੱਸਾਂ ਦੀ ਟੱਕਰ 'ਚ 9 ਲੋਕਾਂ ਦੀ ਮੌਤ
. . .  33 minutes ago
ਤਿਰੂਵਨੰਤਪੁਰਮ, 6 ਅਕਤੂਬਰ-ਕੇਰਲ 'ਚ ਅੱਜ ਸਵੇਰੇ-ਸਵੇਰੇ 2 ਬੱਸਾਂ ਦੀ ਟੱਕਰ ਨਾਲ ਦਰਦਨਾਕ ਹਾਦਸਾ ਹੋ ਗਿਆ। ਕੇਰਲ ਦੇ ਪਲਕੜ ਜ਼ਿਲ੍ਹੇ ਦੇ ਵਡੱਕਨਚੇਕੀ 'ਚ ਕੇਰਲ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਨਾਲ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਦਿੱਲੀ : ਗਾਂਧੀ ਨਗਰ ਦੀ ਕੱਪੜਾ ਮੰਡੀ ਵਿਚ ਇਕ ਦੁਕਾਨ ਨੂੰ ਲੱਗੀ ਅੱਗ, ਮੌਕੇ ’ਤੇ ਪੁੱਜੀਆਂ 30 ਫਾਇਰ ਬ੍ਰਿਗੇਡ ਦੀਆਂ ਗੱਡੀਆਂ
. . .  1 day ago
ਬੰਗਾਲ : ਜਲਪਾਈਗੁੜੀ ਵਿਚ ਮਾਲ ਨਦੀ ਵਿਚ ਪਾਣੀ ਦਾ ਪੱਧਰ ਵਧਿਆ, 7 ਮੌਤਾਂ
. . .  1 day ago
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ...
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਮਲੋਟ, 5 ਅਕਤੂਬਰ (ਪਾਟਿਲ)- ਯੂਥ ਵੈਲਫੇਅਰ ਕਲੱਬ ਮਲੋਟ ਦੁਆਰਾ ਅੱਜ ਪੁੱਡਾ ਗਰਾਊਂਡ ਵਿਚ ਕਰਵਾਏ ਦੁਸਹਿਰਾ ਉਤਸਵ-2022 ਸਮਾਗਮ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਇਕ ਵਾਰ ਫਿਰ ਹੋਇਆ ਉਲਟ ਫੇਰ , ਬਣਾਇਆ ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿਤੇ ਜਾਣ ਤੋਂ ਬਾਅਦ ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਪ੍ਰਧਾਨ ਨੂੰ ਲੈ ਕੇ ...
ਉੱਤਰ ਪ੍ਰਦੇਸ਼ : ਕਾਨਪੁਰ ਵਿਚ ਭਾਰੀ ਮੀਂਹ ਪੈਣ ਕਾਰਨ ਦੁਸਹਿਰੇ ਮੌਕੇ ਪੁਤਲੇ ਹੋਏ ਖ਼ਰਾਬ
. . .  1 day ago
ਉੱਤਰਾਖੰਡ ਬੱਸ ਹਾਦਸਾ : ਬਚਾਅ ਕਾਰਜ ਪੂਰਾ, 30 ਲਾਸ਼ਾਂ ਤੇ 20 ਜ਼ਖਮੀਆਂ ਨੂੰ ਬਾਹਰ ਕੱਢਿਆ
. . .  1 day ago
ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ
. . .  1 day ago
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਸਮਾਗਮ ਦੀ ਪ੍ਰਧਾਨਗੀ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਨੇ ਕੀਤੀ...
ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਆਇਆ ਭਾਰਤ
. . .  1 day ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਹੁੰਚਾ ਹੈ। ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਕੇਵਲ ਰਾਮ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 30...
ਦੁਸਹਿਰੇ ਮੌਕੇ ਮੁਹਾਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ'
. . .  1 day ago
ਮੁਹਾਲੀ, 5 ਅਕਤੂਬਰ-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਵਿਖੇ ਫੇਸ-8 'ਚ ਰੱਖੇ ਗਏ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਦੇ ਤਿਉਹਾਰ...
ਫਰਾਲਾ 'ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ
. . .  1 day ago
ਸਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)- ਮੇਲਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਫਰਾਲਾ ਵਿਖੇ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਸਰਬ ਧਰਮ ਮਹਾਂ ਸਭਾ ਵਲੋਂ ਦੁਸਹਿਰੇ ਦੇ ਮਨਾਏ ਗਏ ਪਵਿੱਤਰ ਤਿਉਹਾਰ ਮੌਕੇ ਸਜਾਈਆਂ ਗਈਆਂ ਸੁੰਦਰ ਝਾਕੀਆਂ ਨੇ ਦਰਸ਼ਕਾਂ ਦਾ ਦਿਲ...
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੁਸਹਿਰੇ ਦੇ ਤਿਉਹਾਰ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ
. . .  1 day ago
ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)- ਪੂਰੇ ਭਾਰਤ ਅੰਦਰ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਲੜੀ ਤਹਿਤ ਸਥਾਨਕ ਆਜ਼ਾਦ ਕਲਚਰਲ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਪਵਿੱਤਰ...
ਜਗਦੀਸ਼ ਕੁਮਾਰ ਸ਼ਰਮਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਲਗਾਏ
. . .  1 day ago
ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਇੰਸਪੈਕਟਰ ਜਗਦੀਸ਼ ਕੁਮਾਰ ਸ਼ਰਮਾ ਨੂੰ ਸੀ.ਆਈ.ਏ. ਸਟਾਫ਼ ਮਾਨਸਾ ਦਾ ਇੰਚਾਰਜ ਲਗਾਇਆ ਗਿਆ ਹੈ। ਉਹ ਉਸ ਤੋਂ ਪਹਿਲਾਂ ਥਾਣਾ ਸਦਰ ਦੇ ਮੁੱਖ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ...
ਅਜਨਾਲਾ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਅਗਨ ਭੇਟ...
ਪੰਜਾਬ ਪੁਲਿਸ ਵਲੋਂ ਡਰੋਨ ਆਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਇਕ ਕੈਦੀ ਸਮੇਤ ਦੋ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 5 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਇਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਡਰੋਨ...
ਨੋਬਲ ਪੁਰਸਕਾਰ: ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ 2022 ਦਾ ਐਲਾਨ
. . .  1 day ago
ਨਵੀਂ ਦਿੱਲੀ, 5 ਅਕਤੂਬਰ- ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਇਹ ਪੁਰਸਕਾਰ ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਦੇ ਕੈਰੋਲਿਨ ਬਰਟੋਜ਼ੀ, ਯੂਨੀਵਰਸਿਟੀ ਆਫ ਕੋਪੇਨਹੇਗਨ...
ਗੜ੍ਹਸ਼ੰਕਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਲੁੱਟਾਂਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਨਸ਼ੀਲੇ ਪਦਾਰਥਾਂ ਸਮੇਤ ਕੀਤੇ ਕਾਬੂ
. . .  1 day ago
ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)- ਰਾਹਗੀਰਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਕੁੱਟਣ ਤੇ ਲੁੱਟਣ ਵਾਲੇ ਅੰਤਰ ਜ਼ਿਲ੍ਹਾ ਗਰੋਹ ਨੂੰ ਬੇਨਕਾਬ ਕਰਨ 'ਚ ਗੜ੍ਹਸ਼ੰਕਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਇਸ ਨਾਲ ਜਿੱਥੇ ਆਮ ਲੋਕਾਂ ਨੂੰ ਲੁੱਟ ਦੀਆਂ ਘਟਨਾਵਾਂ ਤੋਂ ਵੱਡੀ ਰਾਹਤ ਮਿਲਣ...
ਵਾਈਸ ਐਡਮਿਰਲ ਆਰਤੀ ਸਰੀਨ ਬਣੀ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ
. . .  1 day ago
ਨਵੀਂ ਦਿੱਲੀ, 5 ਅਕਤੂਬਰ-ਭਾਰਤੀ ਜਲ ਸੈਨਾ ਦੇ ਪੁਣੇ ਸਥਿਤ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ ਦੇ ਰੂਪ 'ਚ ਵਾਈਸ ਐਡਮਿਰਲ ਆਰਤੀ ਸਰੀਨ ਨੇ ਅਹੁਦਾ ਸੰਭਾਲ ਲਿਆ ਹੈ। ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬੁੱਧੀਮਾਨ ਸਮੱਸਿਆਵਾਂ ਹੱਲ ਕਰਦੇ ਹਨ ਪਰ ਜੀਨੀਅਸ (ਚਿੰਤਕ) ਉਨ੍ਹਾਂ ਨੂੰ ਪੈਦਾ ਹੋਣ ਤੋਂ ਰੋਕਦਾ ਹੈ। -ਆਈਨਸਟਾਈਨ

ਰੂਪਨਗਰ

ਨੂਰਪੁਰ ਬੇਦੀ ਦੇ ਪ੍ਰਾਈਵੇਟ ਬੱਸ ਆਪੇ੍ਰਟਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਨੂਰਪੁਰ ਬੇਦੀ, 9 ਅਗਸਤ (ਢੀਂਡਸਾ, ਚੌਧਰੀ)-ਨੂਰਪੁਰ ਬੇਦੀ ਦੇ ਬੱਸ ਸਟੈਂਡ ਵਿਖੇ ਨਿੱਜੀ ਬੱਸ ਮਾਲਕਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਨੈਸ਼ਨਲ ਬੱਸ ਦੇ ਮਾਲਕ ਰਵੀ ਭੂਸ਼ਨ, ਸਿੰਡੀਕੇਟ ਬੱਸ ਦੇ ਮਾਲਕ ਸੋਹਣ ਲਾਲ, ਬਾਬਾ ਮਾਝਾ ਬੱਸ ਦੇ ਮਾਲਕ ਪਰਮਿੰਦਰ ਸਿੰਘ ਨੇ ਦੱਸਿਆ ਹੈ ਕੀ ਜੋ ਪੰਜਾਬ ਸਰਕਾਰ ਨੇ ਬੱਸਾਂ 'ਚ ਮਹਿਲਾਵਾਂ ਨੂੰ ਫ਼ਰੀ ਸਫ਼ਰ ਕੀਤਾ ਗਿਆ ਹੈ ਉਸ ਨਾਲ ਪ੍ਰਾਈਵੇਟ ਬੱਸਾਂ ਵਾਲਿਆਂ ਨੂੰ ਨੁਕਸਾਨ ਹੋ ਰਿਹਾ ਹੈ | ਨੂਰਪੁਰ ਬੇਦੀ ਦੇ ਬੱਸ ਸਟੈਂਡ ਵਿਖੇ ਪ੍ਰਾਈਵੇਟ ਬੱਸ ਓਪਰੇਟਰਾਂ ਵਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਉਹ 5 ਵਜੇ ਤੱਕ ਸ਼ਾਂਤਮਈ ਤਰੀਕੇ ਨਾਲ ਧਰਨਾ ਪ੍ਰਦਰਸ਼ਨ ਕਰਨਗੇ | ਉਸ ਤੋ ਬਾਅਦ 14 ਤਰੀਕ ਤੱਕ ਕਾਲੀਆ ਪੱਟਿਆ ਬੰਨ੍ਹ ਕੇ ਬੱਸਾਂ ਚਲਾਉਣਗੇ ਜੇ ਸਰਕਾਰ ਫੇਰ ਵੀ ਨਾ ਮੰਨੀ ਤਾਂ 14 ਤਰੀਕ ਤੋਂ ਬਾਅਦ ਬੜੇ ਸੰਘਰਸ਼ ਦਾ ਐਲਾਨ ਕਰਨਗੇ | ਇਸ ਮੌਕੇ ਪ੍ਰਾਈਵੇਟ ਤੇ ਮਿੰਨੀ ਬੱਸਾਂ ਬੱਸ ਸਟੈਂਡ ਦੇ ਅੰਦਰ ਖੜੀਆਂ ਕਰ ਦਿੱਤੀਆਂ | ਉਨ੍ਹਾਂ ਨੇ ਦੱਸਿਆ ਉਨ੍ਹਾਂ ਦੀਆਂ ਮੰਗਾਂ ਇਸ ਪ੍ਰਕਾਰ ਹਨ, ਟੈਕਸ 'ਚ ਰਾਹਤ ਦਿੱਤੀ ਜਾਵੇ, ਵੈਟ 'ਚ ਛੂਟ ਦਿੱਤੀ ਜਾਵੇ, ਅੱਡਾ ਪਰਚੀ ਇਕ ਟਾਈਮ ਕੱਟੀ ਜਾਵੇ ਕਿਰਾਏ 'ਚ ਵਾਧਾ ਕੀਤਾ ਜਾਵੇ | ਪੰਜਾਬ ਸਰਕਾਰ ਵੱਲੋਂ ਸਰਕਾਰੀ ਬੱਸਾਂ ਵਿੱਚ ਜ਼ਨਾਨੀਆਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਦੇਣ ਤੋਂ ਪ੍ਰਾਈਵੇਟ ਬੱਸ ਅਪਰੇਟਰ ਖ਼ੁਸ਼ ਨਹੀਂ ਹਨ | ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਖ਼ਿਲਾਫ਼ 9 ਅਗਸਤ ਨੂੰ ਪ੍ਰਾਈਵੇਟ ਮਿੰਨੀ ਅਤੇ ਵੱਡੀਆਂ ਬੱਸਾਂ ਦਾ ਚੱਕਾ ਜਾਮ ਕੀਤਾ ਗਿਆ ਹੈ | ਆਗੂਆਂ ਨੇ ਕਿਹਾ ਕਿ ਸਰਕਾਰੀ ਬੱਸਾਂ ਵਿੱਚ ਜ਼ਨਾਨਿਆਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦੇਣ ਕਾਰਨ ਪ੍ਰਾਈਵੇਟ ਬੱਸ ਅਪਰੇਟਰਾਂ ਨੂੰ ਆਰਥਿਕ ਨੁਕਸਾਨ ਹੋ ਰਿਹਾ ਹੈ | ਇਸ ਤੋਂ ਪਹਿਲਾਂ ਨੋਟਬੰਦੀ ਅਤੇ ਕੋਰੋਨਾ ਮਹਾਂਮਾਰੀ ਕਾਰਨ ਪ੍ਰਾਈਵੇਟ ਬੱਸ ਆਪੇ੍ਰਟਰਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਹੈ | ਹੁਣ ਡੀਜ਼ਲ ਤੇ ਪੈਟਰੋਲ ਮਹਿੰਗਾ ਹੋਣ ਕਾਰਨ ਉਨ੍ਹਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ | ਇਸ ਕਾਰਨ ਉਹ ਸੜਕਾਂ 'ਤੇ ਉੱਤਰਨ ਲਈ ਮਜਬੂਰ ਹਨ |

75ਵਾਂ ਆਜ਼ਾਦੀ ਦਿਵਸ ਮਨਾਉਣ ਦੀਆਂ ਤਿਆਰੀਆਂ ਸੰਬੰਧੀ ਨਹਿਰੂ ਸਟੇਡੀਅਮ ਵਿਖੇ ਮੀਟਿੰਗ

ਰੂਪਨਗਰ, 9 ਅਗਸਤ (ਸਤਨਾਮ ਸਿੰਘ ਸੱਤੀ)-75ਵਾਂ ਆਜ਼ਾਦੀ ਦਿਹਾੜਾ ਮਨਾਉਣ ਸਬੰਧੀ ਤਿਆਰੀਆਂ ਮੁਕੰਮਲ ਕਰਨ ਲਈ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵਲੋਂ ਮੀਟਿੰਗ ਕੀਤੀ ਗਈ | ਡਿਪਟੀ ਕਮਿਸ਼ਨਰ ਵਲੋਂ ਮੀਟਿੰਗ ਦੀ ਅਗਵਾਈ ...

ਪੂਰੀ ਖ਼ਬਰ »

ਪੁਲਿਸ ਵਲੋਂ 20 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋ ਕਾਬੂ

ਨੰਗਲ, 9 ਅਗਸਤ (ਪ੍ਰੀਤਮ ਸਿੰਘ ਬਰਾਰੀ)-ਪੁਲਿਸ ਵਲੋਂ ਨਵਾਂ ਨੰਗਲ ਇਲਾਕੇ 'ਚ 20 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਸ ਥਾਣਾ ਮੁਖੀ ਨਗਰ ਸਬ ਇੰਸਪੈਕਟਰ ...

ਪੂਰੀ ਖ਼ਬਰ »

ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਫੂਡ ਸੇਫ਼ਟੀ ਵਿਭਾਗ ਵਲੋਂ ਜਾਂਚ ਮੁਹਿੰਮ ਆਰੰਭ

ਰੂਪਨਗਰ, 9 ਅਗਸਤ (ਸਤਨਾਮ ਸਿੰਘ ਸੱਤੀ)-ਆਜ਼ਾਦੀ ਦਾ 75ਵਾਂ ਅੰਮਿ੍ਤ ਮਹਾਂਉਤਸਵ ਸਬੰਧੀ ਫੂਡ ਸੇਫ਼ਟੀ ਵਿਭਾਗ ਦੀ ਟੀਮ ਜਿਸ ਵਿਚ ਮੈਡਮ ਹਰਪ੍ਰੀਤ ਕੌਰ ਸਹਾਇਕ ਕਮਿਸ਼ਨਰ (ਫੂਡ ਸੇਫ਼ਟੀ), ਵਿਵੇਕ ਕੁਮਾਰ ਫੂਡ ਸੇਫ਼ਟੀ ਅਫ਼ਸਰ, ਬਿਕਰਮਜੀਤ ਸਿੰਘ ਫੂਡ ਸੇਫ਼ਟੀ ਅਫ਼ਸਰ ...

ਪੂਰੀ ਖ਼ਬਰ »

ਸਰਕਾਰੀ ਬੱਸਾਂ ਦੀਆਂ ਰੌਣਕਾਂ ਨੇ ਪ੍ਰਾਈਵੇਟ ਬੱਸ ਮਾਲਕਾਂ ਦੇ ਹੰਝੂ ਕੱਢੇ

ਰੂਪਨਗਰ, 9 ਅਗਸਤ (ਸਤਨਾਮ ਸਿੰਘ ਸੱਤੀ)-ਮਹਿਲਾਵਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਅਤੇ ਕੀਤੇ ਗਏ ਸੁਧਾਰਾਂ ਕਾਰਨ ਰੋਡਵੇਜ਼, ਪਨ ਬੱਸ ਅਤੇ ਪੀ.ਆਰ.ਟੀ.ਸੀ. ਬੱਸਾਂ 'ਚ ਸਵਾਰੀਆਂ ਦੇ ਰੁਝਾਨ ਅਤੇ ਰੌਣਕਾਂ ਨੇ ਪ੍ਰਾਈਵੇਟ ਬੱਸ ਕੰਪਨੀਆਂ ਦੇ ਮਾਲਕਾਂ ਅਤੇ ਅਮਲੇ ਦੀਆਂ ...

ਪੂਰੀ ਖ਼ਬਰ »

ਪ੍ਰਾਈਵੇਟ ਬੱਸ ਆਪਰੇਟਰ ਯੂਨੀਅਨ ਨੰਗਲ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਗਈ ਸੰਕੇਤਕ ਹੜਤਾਲ

ਨੰਗਲ, 9 ਅਗਸਤ (ਪ੍ਰੀਤਮ ਸਿੰਘ ਬਰਾਰੀ)-ਅੱਜ ਪੰਜਾਬ ਪ੍ਰਾਈਵੇਟ ਬੱਸ ਉਪਰੇਟਰ ਯੂਨੀਅਨ ਵਲੋਂ ਇੱਕ ਦਿਨ ਦੀ ਸੰਕੇਤਕ ਹੜਤਾਲ ਕੀਤੀ ਗਈ | ਜਿਸ ਵਿਚ ਜ਼ਿਲ੍ਹਾ ਰੋਪੜ ਦੇ ਸਾਰੇ ਉਪਰੇਟਰਾ ਨੇ ਆਪਣੀਆਂ ਬੱਸਾਂ ਖੜੀਆਂ ਕਰ ਕੇ ਪੰਜਾਬ ਪ੍ਰਾਈਵੇਟ ਬੱਸ ਉਪਰੇਟਰ ਯੂਨੀਅਨ ਵਲੋਂ ...

ਪੂਰੀ ਖ਼ਬਰ »

ਭਾਜਪਾ ਜ਼ਿਲ੍ਹਾ ਰੂਪਨਗਰ ਮੰਡਲ ਵਲੋਂ ਹਰ ਵਿਧਾਨ ਸਭਾ ਹਲਕੇ 'ਚ 7500 ਤਿਰੰਗੇ ਲਹਿਰਾਉਣ ਦਾ ਐਲਾਨ

ਰੂਪਨਗਰ, 9 ਅਗਸਤ (ਸਤਨਾਮ ਸਿੰਘ ਸੱਤੀ)-ਭਾਰਤ ਦੇਸ਼ ਦੇ ਆਜ਼ਾਦੀ ਦਿਵਸ ਉੱਪਰ ਪੂਰੇ ਦੇਸ਼ ਵਿਚ ਅੰਮਿ੍ਤ ਮਹਾਉਤਸਵ ਮਨਾਇਆ ਜਾ ਰਿਹਾ ਹੈ ਜਿਸ ਸਬੰਧ ਵਿਚ ਹਰ ਘਰ ਦੇ ਉੱਪਰ ਤਿਰੰਗਾ ਲਹਿਰਾਇਆ ਜਾਵੇਗਾ | ਅੱਜ ਇੱਕ ਪੈੱ੍ਰਸ ਕਾਨਫ਼ਰੰਸ ਦੌਰਾਨ ਭਾਰਤੀ ਜਨਤਾ ਪਾਰਟੀ ...

ਪੂਰੀ ਖ਼ਬਰ »

ਪੁਲਿਸ ਵਲੋਂ ਦੋ ਭਗੌੜੇ ਕਾਬੂ

ਨੰਗਲ, 9 ਅਗਸਤ (ਪ੍ਰੀਤਮ ਸਿੰਘ ਬਰਾਰੀ)-ਪੁਲਿਸ ਵਲੋਂ ਵੱਖ-ਵੱਖ ਕੇਸਾਂ 'ਚ ਮਾਣਯੋਗ ਅਦਾਲਤ ਵਲੋਂ ਭਗੌੜੇ ਕੀਤੇ ਹੋਏ ਤਿੰਨ ਵਿਅਕਤੀਆਂ ਵਿਚੋਂ ਦੋ ਨੂੰ ਫੜਨ ਵਿਚ ਕਾਮਯਾਬੀ ਹਾਸਲ ਕਰਨ ਦਾ ਦਾਅਵਾ ਕੀਤਾ ਹੈ | ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪੁਲਿਸ ...

ਪੂਰੀ ਖ਼ਬਰ »

ਨਗਰ ਕੀਰਤਨ ਦਾ ਗੁ: ਕਿਲ੍ਹਾ ਅਨੰਦਪੁਰ ਸਾਹਿਬ ਵਿਖੇ ਪਹੁੰਚਣ ਦਾ ਭਰਵਾਂ ਸਵਾਗਤ

ਸ੍ਰੀ ਅਨੰਦਪੁਰ ਸਾਹਿਬ, 9 ਅਗਸਤ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਮਹਾਰਾਸ਼ਟਰ ਵਿਖੇ ਲੰਗਰਾਂ ਵਾਲੇ ਮਹਾਂਪੁਰਸ਼ ਸੱਚਖੰਡਵਾਸੀ ਸੰਤ ਬਾਬਾ ਨਿਧਾਨ ਸਿੰਘ ਦੇ ਬਰਸੀ ਸਮਾਗਮਾਂ 'ਚ ਹਾਜ਼ਰੀ ਭਰਕੇ ਵਾਪਸੀ ਮੌਕੇ ਇਤਿਹਾਸਕ ਅਸਥਾਨ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਮਹਾਂਸੰਘ ਬਲਾਕ ਸ੍ਰੀ ਚਮਕੌਰ ਸਾਹਿਬ ਨੇ ਕਰਵਾਇਆ ਸਨਮਾਨ ਸਮਾਗਮ

ਸ੍ਰੀ ਚਮਕੌਰ ਸਾਹਿਬ, 9 ਅਗਸਤ (ਜਗਮੋਹਣ ਸਿੰਘ ਨਾਰੰਗ)-ਚੰਗੀ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਨਾ, ਉਨ੍ਹਾਂ ਨੂੰ ਹੋਰ ਚੰਗੇ ਨਤੀਜਿਆਂ ਲਈ ਉਤਸ਼ਾਹਿਤ ਕਰਨਾ ਹੈ, ਸਨਮਾਨਿਤ ਬੱਚਾ ਅਜਿਹੇ ਸਨਮਾਨ ਨੂੰ ਬਚਾਈ ਰੱਖਣ ਲਈ ਹਰ ਮੁਕਾਬਲੇ ਨੂੰ ਚੁਣੌਤੀ ਵਜੋਂ ...

ਪੂਰੀ ਖ਼ਬਰ »

ਧੱਫੜ ਰੋਗ ਨੇ ਸ੍ਰੀ ਚਮਕੌਰ ਸਾਹਿਬ ਖੇਤਰ ਦੇ ਪ੍ਰੇਸ਼ਾਨ ਕੀਤੇ ਪਸ਼ੂ ਪਾਲਕ

ਸ੍ਰੀ ਚਮਕੌਰ ਸਾਹਿਬ, 9 ਅਗਸਤ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਤਹਿਸੀਲ 'ਚ ਵੀ ਪਸ਼ੂਆਂ ਦੇ ਧੱਫੜ ਰੋਗ ਫੈਲਣ ਨਾਲ ਪਸ਼ੂ ਪਾਲਕ ਪੇ੍ਰਸ਼ਾਨੀ ਵਿਚ ਹਨ | ਲਗਾਤਾਰ ਹੋ ਰਹੇ ਵਾਧੇ ਕਾਰਨ ਪਸ਼ੂ ਪਾਲਕ ਚਿੰਤਤ ਵੀ ਹਨ | ਜਾਣਕਾਰੀ ਅਨੁਸਾਰ ਸ੍ਰੀ ਚਮਕੌਰ ਸਾਹਿਬ ਦੇ ...

ਪੂਰੀ ਖ਼ਬਰ »

ਬਲਾਕ ਕਾਂਗਰਸ ਕਮੇਟੀ ਸ੍ਰੀ ਚਮਕੌਰ ਸਾਹਿਬ ਵਲੋਂ ਤਿਰੰਗਾ ਯਾਤਰਾ

ਸ੍ਰੀ ਚਮਕੌਰ ਸਾਹਿਬ, 9 ਅਗਸਤ (ਜਗਮੋਹਣ ਸਿੰਘ ਨਾਰੰਗ)-ਬਲਾਕ ਕਾਂਗਰਸ ਕਮੇਟੀ ਸ੍ਰੀ ਚਮਕੌਰ ਸਾਹਿਬ ਵੱਲੋਂ ਪਾਰਟੀ ਹਾਈ ਕਮਾਨ ਦੇ ਆਦੇਸ਼ਾਂ ਤੇ ਦੇਸ਼ ਦੀ ਆਜ਼ਾਦੀ ਦੇ 75ਵੇਂ ਵਰ੍ਹੇਗੰਢ ਨੂੰ ਸਮਰਪਿਤ ਸਥਾਨਕ ਅਨਾਜ ਮੰਡੀ 'ਚੋਂ ਤਿਰੰਗਾ ਯਾਤਰਾ ਕੱਢੀ ਗਈ | ਇਹ ਯਾਤਰਾ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਦੇ ਸੰਬੰਧ 'ਚ ਜਾਗਰੂਕਤਾ ਪੋਸਟਰ ਤੇ ਬੈਨਰ ਰਿਲੀਜ਼

ਰੂਪਨਗਰ, 9 ਅਗਸਤ (ਸਤਨਾਮ ਸਿੰਘ ਸੱਤੀ)-ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਮਿਤੀ 10 ਅਗਸਤ ਨੂੰ ਪੂਰੇ ਜ਼ਿਲ੍ਹੇ ਵਿੱਚ ਮਨਾਇਆ ਜਾਵੇਗਾ ਅਤੇ ਇਸ ਸੰਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਇਹਨਾਂ ...

ਪੂਰੀ ਖ਼ਬਰ »

ਪਿੰਡ ਮੜੌਲੀ ਕਲਾਂ ਵਿਖੇ ਛਿੰਝ ਮੇਲਾ 13 ਨੂੰ

ਮੋਰਿੰਡਾ, 9 ਅਗਸਤ (ਕੰਗ)-ਗ੍ਰਾਮ ਪੰਚਾਇਤ ਮੜੌਲੀ ਕਲਾਂ ਤੇ ਮੜੌਲੀ ਖ਼ੁਰਦ ਵਲੋਂ ਸਮੂਹ ਨਗਰ ਨਿਵਾਸੀਆਂ ਤੇ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਗੁੱਗਾ ਮਾੜੀ ਤੇ 13 ਅਗਸਤ ਦਿਨ ਸ਼ਨੀਵਾਰ ਨੂੰ ਛਿੰਝ ਮੇਲਾ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਗਤ ...

ਪੂਰੀ ਖ਼ਬਰ »

ਜ਼ਿਲ੍ਹਾ ਫੁੱਟਬਾਲ ਐਸੋ: ਵਲੋਂ ਪਾਵਰ ਕਾਲੋਨੀ 'ਚ ਲੀਗ ਦੇ ਸੈਮੀਫਾਈਨਲ ਮੈਚ ਕਰਵਾਏ

ਰੂਪਨਗਰ, 9 ਅਗਸਤ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਵਲੋਂ ਫੁੱਟਬਾਲ ਕਲੱਬ ਦੇ ਸਹਿਯੋਗ ਨਾਲ ਪਾਵਰ ਕਲੋਨੀ ਫੁੱਟਬਾਲ ਲੀਗ ਮੈਚ ਕਰਵਾਏ ਗਏ | ਜਿਸ ਵਿਚ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦੇ ਚੀਫ਼ ਇੰਜੀਨੀਅਰ ਆਰ ਕੇ ਵਧਵਾ ਮੁੱਖ ਮਹਿਮਾਨ ਦੇ ...

ਪੂਰੀ ਖ਼ਬਰ »

ਹਵਾਰਾ ਕਮੇਟੀ ਰਿਹਾਈ ਫ਼ਰੰਟ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਹਲਕਾ ਵਿਧਾਇਕ ਨੂੰ ਸੌਂਪਿਆ ਮੰਗ-ਪੱਤਰ

ਮੋਰਿੰਡਾ, 9 ਅਗਸਤ (ਕੰਗ)-ਹਵਾਰਾ ਕਮੇਟੀ ਰਿਹਾਈ ਫ਼ਰੰਟ ਵਲੋਂ ਕਿਸਾਨ ਜਥੇਬੰਦੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਨੇ ਐਸ.ਡੀ.ਐਮ. ਨੂੰ ਦਿੱਤਾ ਮੰਗ-ਪੱਤਰ

ਸ੍ਰੀ ਚਮਕੌਰ ਸਾਹਿਬ, 9 ਅਗਸਤ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਜ਼ਿਲ੍ਹਾ ਰੂਪਨਗਰ ਵਲੋਂ ਅੱਜ ਜ਼ਿਲ੍ਹਾ ਸਰਪ੍ਰਸਤ ਪਰਗਟ ਸਿੰਘ ਦਿਓਲ ਦੀ ਅਗਵਾਈ ਹੇਠ ਇੱਕ ਵਫ਼ਦ ਵਲੋਂ ਸਥਾਨਕ ਐਸ ਡੀ ਐਮ ਅਮਰੀਕ ਸਿੰਘ (ਪੀ. ਸੀ. ਐਸ.) ਨੂੰ ਇੱਕ ਮੰਗ ਪੱਤਰ ...

ਪੂਰੀ ਖ਼ਬਰ »

ਪ੍ਰਾਈਵੇਟ ਬੱਸ ਟਰਾਂਸਪੋਰਟ ਦੀ ਹੜਤਾਲ ਨੂੰ ਭਰਵਾਂ ਹੰੁਗਾਰਾ

ਮੋਰਿੰਡਾ, 9 ਅਗਸਤ (ਪਿ੍ਤਪਾਲ ਸਿੰਘ)-ਸਰਕਾਰੀ ਬੱਸਾਂ ਵਿਚ ਔਰਤਾਂ ਲਈ ਚੱਲ ਰਹੇ ਮੁਫ਼ਤ ਬੱਸ ਸਰਵਿਸ ਨੂੰ ਲੈ ਕੇ ਪ੍ਰਾਈਵੇਟ ਬੱਸਾਂ ਵਾਲਿਆਂ ਵਲੋਂ ਪੰਜਾਬ ਭਰ ਵਿਚ ਕੀਤੀ ਹੜਤਾਲ ਨੂੰ ਮੋਰਿੰਡਾ ਵਿਖੇ ਵੀ ਭਰਵਾ ਹੁੰਗਾਰਾ ਮਿਲਿਆ | ਹੜਤਾਲ ਕਾਰਨ ਪ੍ਰਾਈਵੇਟ ਬੱਸਾਂ ਦੇ ...

ਪੂਰੀ ਖ਼ਬਰ »

ਟਿੱਬਾ ਨੰਗਲ ਕਾਲਜ/ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਨੂਰਪੁਰ ਬੇਦੀ, 9 ਅਗਸਤ (ਹਰਦੀਪ ਸਿੰਘ ਢੀਂਡਸਾ)-ਵੇਦਾਂਤ ਆਚਾਰੀਆ ਸਤਿਗੁਰੂ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਬ੍ਰਹਮਸਾਗਰ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ/ਸਕੂਲ ਵਿਖੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਨਾਲ ਤੀਆਂ ...

ਪੂਰੀ ਖ਼ਬਰ »

ਅਵਾਰਾ ਕੁੱਤਿਆਂ ਦਾ ਆਤੰਕ, ਘੋੜੀ ਨੂੰ ਨੋਚ-ਨੋਚ ਕੇ ਖਾਧਾ

ਬੇਲਾ, 9 ਅਗਸਤ (ਮਨਜੀਤ ਸਿੰਘ ਸੈਣੀ)-ਇਲਾਕੇ ਵਿਚ ਅਵਾਰਾ ਕੁੱਤਿਆਂ ਦੀ ਦਿਨੋਂ ਦਿਨ ਵਧਦੀ ਗਿਣਤੀ ਅਤੇ ਕੁੱਤਿਆਂ ਦੇ ਆਤੰਕ ਨੇ ਬੱਚਿਆਂ ਅਤੇ ਬਜ਼ੁਰਗਾਂ ਦਾ ਘਰੋਂ ਨਿਕਲਣਾ ਬੰਦ ਕਰ ਕੇ ਰੱਖ ਦਿੱਤਾ ਅਤੇ ਕੁੱਤਿਆਂ ਦੇ ਖ਼ੌਫ਼ ਕਾਰਨ ਲੋਕ ਪਸ਼ੂ ਵਾੜਿਆ ਵਿਚ ਬੰਨੇ ਆਪਣੇ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਵਲੋਂ ਬਿਜਲੀ ਬਿੱਲ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ

ਨੂਰਪੁਰ ਬੇਦੀ, 9 ਅਗਸਤ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਕੇਂਦਰ ਸਰਕਾਰ ਨੇ ਮੌਜੂਦਾ ਲੋਕ ਸਭਾ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਤਿੱਖੇ ਵਿਰੋਧ ਦੇ ਬਾਵਜੂਦ ਬਿਜਲੀ ਬਿੱਲ 2022 ਪੇਸ਼ ਕਰ ਦਿੱਤਾ | ਜੇਕਰ ਇਹ ਬਿੱਲ ਪਾਸ ਹੋਣ ਤੋਂ ਬਾਅਦ ਕਾਨੂੰਨ ਬਣ ਜਾਂਦਾ ਹੈ ਤਾਂ ਕਿਸਾਨਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX