ਤਾਜਾ ਖ਼ਬਰਾਂ


30 ਜੂਨ ਤੱਕ ਹੋਵੇਗੀ ਡਬਲਯੂ.ਐਫ਼.ਆਈ. ਦੀ ਚੋਣ- ਅਨੁਰਾਗ ਠਾਕੁਰ
. . .  19 minutes ago
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਪਹਿਲਵਾਨਾਂ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮੈਂ ਪਹਿਲਵਾਨਾਂ ਨਾਲ 6 ਘੰਟੇ ਲੰਬੀ ਚਰਚਾ ਕੀਤੀ ਹੈ। ਉਨ੍ਹਾਂ ਕਿਹਾ...
ਜੇਕਰ 15 ਜੂਨ ਤੱਕ ਕਾਰਵਾਈ ਨਾ ਹੋਈ ਤਾਂ ਅਸੀਂ ਆਪਣਾ ਧਰਨਾ ਜਾਰੀ ਰੱਖਾਂਗੇਂ- ਬਜਰੰਗ ਪੂਨੀਆ
. . .  27 minutes ago
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਕਿ ਸਰਕਾਰ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ 15 ਜੂਨ ਤੋਂ ਪਹਿਲਾਂ ਪੁਲਿਸ ਜਾਂਚ ਪੂਰੀ...
ਦਸਮੇਸ਼ ਗਰਲਜ਼ ਕਾਲਜ ਬਾਦਲ ਦੀ ਵਿਦਿਆਰਥਣ ਨੇ ਸ਼ੂਟਿੰਗ ਵਿਸ਼ਵ ਕੱਪ ਵਿਚ ਸੋਨ ਤਗਮਾ ਕੀਤਾ ਪ੍ਰਾਪਤ
. . .  about 1 hour ago
ਮਲੋਟ, 7 ਜੂਨ (ਅਜਮੇਰ ਸਿੰਘ ਬਰਾੜ)- ਦਸ਼ਮੇਸ਼ ਗਰਲਜ਼ ਕਾਲਜ ਬਾਦਲ ਦੀ ਲੜਕੀ ਨੇ ਜਰਮਨੀ ਵਿਚ ਚੱਲ ਰਹੇ ਵਿਸ਼ਵ ਕੱਪ ਮੁਕਾਬਲਿਆਂ ਵਿਚੋਂ 25 ਮੀਟਰ ਰੈਪਿਡ ਪਿਸਟਲ ਸ਼ੂਟਿੰਗ ਵਿਚੋਂ ਸੋਨੇ ਦਾ ਤਗਮਾ ਪ੍ਰਾਪਤ ਕਰਦਿਆਂ....
ਉੱਤਰ ਪ੍ਰਦੇਸ਼: ਗੈਂਗਸਟਰ ਸੰਜੀਵ ਜੀਵਾ ’ਤੇ ਹਮਲਾ
. . .  about 1 hour ago
ਲਖਨਊ, 7 ਜੂਨ- ਗੈਂਗਸਟਰ ਸੰਜੀਵ ਜੀਵਾ ਨੂੰ ਅੱਜ ਇਥੋਂ ਦੀ ਸਿਵਲ ਅਦਾਲਤ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਹਮਲਾਵਰ ਵਕੀਲ ਦੇ ਭੇਸ ਵਿਚ ਅਦਾਲਤ ਵਿਚ ਦਾਖ਼ਲ....
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
. . .  1 minute ago
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਖੇਡ ਰਹੀ ਹੈ ਭਾਰਤੀ ਕ੍ਰਿਕਟ ਟੀਮ
. . .  about 2 hours ago
ਲੰਡਨ, 7 ਜੂਨ-ਓਡੀਸ਼ਾ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਸੋਗ ਲਈ ਆਈ.ਸੀ.ਸੀ. ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਭਾਰਤੀ ਕ੍ਰਿਕਟ ਟੀਮ ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ...
ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਰਵਾਇਆ ਜਾ ਰਿਹੈ ਕਬਜ਼ਾ- ਪਰਮਬੰਸ ਸਿੰਘ ਬੰਟੀ ਰੋਮਾਣਾ
. . .  about 2 hours ago
ਚੰਡੀਗੜ੍ਹ, 7 ਜੂਨ (ਦਵਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਬਜ਼ਾ ਕਰਵਾਇਆ ਜਾ ਰਿਹਾ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਖ਼ਿਲਾਫ਼ ਇਕੱਠੇ ਹੋ ਕੇ ਇਹ ਲੜਾਈ ਲੜਨ ਦੀ ਲੋੜ....
ਸਾਬਕਾ ਮੰਤਰੀ ਸਿੰਗਲਾ ਦੀ ਕੋਠੀ ’ਤੇ ਵੀ ਪਹੁੰਚੀ ਵਿਜੀਲੈਂਸ
. . .  about 3 hours ago
ਸੰਗਰੂਰ, 7 ਜੂਨ (ਦਮਨਜੀਤ ਸਿੰਘ)- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਦੀ ਸੰਗਰੂਰ ਕੋਠੀ ’ਤੇ ਵੀ ਅੱਜ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ 2 ਘੰਟਿਆਂ ਤੱਕ ਸਿੰਗਲਾ ਦੀ....
ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਪਹੁੰਚੇ ਕਰਨਾਲ
. . .  about 3 hours ago
ਕਰਨਾਲ, 7 ਜੂਨ (ਗੁਰਮੀਤ ਸਿੰਘ ਸੱਗੂ)- ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਕਿਸਾਨ ਆਗੂ ਰਾਕੇਸ਼ ਟਿਕੈਤ ਕਰਨਾਲ ਪਹੁੰਚੇ। ਉਨ੍ਹਾਂ....
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  about 3 hours ago
ਲੰਡਨ, 7 ਜੂਨ- ਭਾਰਤ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਆਸਟ੍ਰੇਲੀਆ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਕੇਂਦਰੀ ਮੰਤਰੀ ਮੰਡਲ ਨੇ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਸਮਰਥਨ ਮੁੱਲ ਨੂੰ ਦਿੱਤੀ ਮਨਜ਼ੂਰੀ- ਪੀਯੂਸ਼ ਗੋਇਲ
. . .  about 4 hours ago
ਨਵੀਂ ਦਿੱਲੀ, 7 ਜੂਨ- ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰੀ ਮੰਤਰੀ ਮੰਡਲ ਨੇ ਮੰਡੀਕਰਨ ਸੀਜ਼ਨ 2023-24 ਲਈ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਘੱਟੋ-ਘੱਟ ਸਮਰਥਨ.....
ਸਿਵਲ ਹਸਪਤਾਲ ’ਚ ਮੈਡੀਕਲ ਕਰਵਾਉਣ ਆਇਆ ਦੋਸ਼ੀ ਹਥਕੜੀ ਸਮੇਤ ਫ਼ਰਾਰ
. . .  about 4 hours ago
ਕਪੂਰਥਲਾ, 7 ਜੂਨ (ਅਮਨਜੋਤ ਸਿੰਘ ਵਾਲੀਆ)- ਸਿਵਲ ਹਸਪਤਾਲ ਵਿਚ ਅੱਜ ਮੈਡੀਕਲ ਕਰਵਾਉਣ ਆਇਆ ਚੋਰੀ ਦੇ ਮਾਮਲੇ ਵਿਚ ਇਕ ਕਥਿਤ ਦੋਸ਼ੀ ਦੇ ਹਥਕੜੀ ਸਮੇਤ ਫ਼ਰਾਰ ਹੋਣ ਦੀ ਖ਼ਬਰ ਹੈ.....
ਹੁਸ਼ਿਆਰਪੁਰ: ਖ਼ੇਤ ’ਚੋਂ ਬੰਬ ਮਿਲਣ ਕਾਰਨ ਪਿੰਡ ਵਿਚ ਦਹਿਸ਼ਤ ਦਾ ਮਾਹੌਲ
. . .  about 5 hours ago
ਮੁਕੇਰੀਆਂ, 7 ਜੂਨ- ਇੱਥੋਂ ਦੇ ਇਕ ਪਿੰਡ ਧਰਮਪੁਰ ’ਚ ਬੰਬ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਪਿੰਡ ਨੂੰ ਸੀਲ ਕਰ ਦਿੱਤਾ ਹੈ। ਫ਼ਿਲਹਾਲ ਪੁਲਿਸ ਵਲੋਂ ਜਾਂਚ....
ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਲਾਢੂਵਾਲ ਟੋਲ ਪਲਾਜ਼ਾ ਕਰਵਾਇਆ ਮੁਫ਼ਤ
. . .  about 5 hours ago
ਲੁਧਿਆਣਾ, 7 ਜੂਨ (ਰੂਪੇਸ਼ ਕੁਮਾਰ)- ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਲੁਧਿਆਣੇ ਦਾ ਲਾਢੂਵਾਲ ਟੋਲ ਪਲਾਜ਼ਾ ਮੁਫ਼ਤ ਕਰਵਾਇਆ ਗਿਆ.......
ਹਰਿਆਣਾ: ਕਿਸਾਨਾਂ ਦਾ ਪ੍ਰਦਰਸ਼ਰਨ ਜਾਰੀ
. . .  about 5 hours ago
ਕੁਰੂਕਸ਼ੇਤਰ, 7 ਜੂਨ- ਸੂਰਜਮੁਖੀ ਦੇ ਬੀਜਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕੁਰੂਕਸ਼ੇਤਰ ਦੇ ਸ਼ਾਹਾਬਾਦ ਵਿਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਇਸ ਮੌਕੇ ਡੀ.ਐਸ.ਪੀ. ਰਣਧੀਰ ਸਿੰਘ ਅਤੇ ਐਸ.ਡੀ.ਐਮ.....
ਭਗਵੰਤ ਮਾਨ ਨੇ ਕੇਜਰੀਵਾਲ ਨੂੰ ਦਿੱਤੀਆਂ ਢਾਈ ਕਰੋੜ ਦੀਆਂ ਦੋ ਗੱਡੀਆਂ- ਪ੍ਰਤਾਪ ਸਿੰਘ ਬਾਜਵਾ
. . .  about 5 hours ago
ਮੁਹਾਲੀ, 7 ਜੂਨ (ਦਵਿੰਦਰ ਸਿੰਘ)- ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਗਵੰਤ ਮਾਨ....
ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਮੁਲਾਜ਼ਮਾਂ ਨੇ ਐਸ. ਡੀ. ਓ. ਦੀਆਂ ਵਧੀਕੀਆਂ ਵਿਰੁੱਧ ਦਿੱਤਾ ਧਰਨਾ
. . .  about 6 hours ago
ਕੋਟਫਤੂਹੀ, 7 ਜੂਨ (ਅਵਤਾਰ ਸਿੰਘ ਅਟਵਾਲ)- ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ (ਬਿਜਲੀ ਬੋਰਡ) ਪੰਜਾਬ ਦੇ ਸਥਾਨਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਉਪ ਮੰਡਲ ਪਾਲਦੀ (ਕੋਟਫ਼ਤੂਹੀ) ਦੇ....
ਅਨੁਰਾਗ ਠਾਕੁਰ ਦੀ ਰਿਹਾਇਸ਼ ’ਤੇ ਨਹੀਂ ਪੁੱਜੇ ਰਾਕੇਸ਼ ਟਿਕੈਤ
. . .  about 6 hours ago
ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਕਾਰੀ ਪਹਿਲਵਾਨਾਂ ਨਾਲ ਗੱਲਬਾਤ ਲਈ ਸਰਕਾਰ ਦੇ ਸੱਦੇ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਹੀ ਉਨ੍ਹਾਂ ਦੀ....
ਅਨੁਰਾਗ ਠਾਕੁਰ ਦੇ ਘਰ ਪੁੱਜੀ ਸਾਕਸ਼ੀ ਮਲਿਕ
. . .  about 7 hours ago
ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਨਕਾਰੀ ਪਹਿਲਵਾਨਾਂ ਨਾਲ ਗੱਲਬਾਤ ਲਈ ਸਰਕਾਰ ਦੇ ਸੱਦੇ ਤੋਂ ਬਾਅਦ ਪਹਿਲਵਾਨ ਸਾਕਸ਼ੀ ਮਲਿਕ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਦੇ ਘਰ ਪਹੁੰਚੀ।
ਸਰਕਾਰ ਪਹਿਲਵਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ- ਅਨੁਰਾਗ ਠਾਕੁਰ
. . .  about 7 hours ago
ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਰਕਾਰ ਪਹਿਲਵਾਨਾਂ ਨਾਲ ਉਨ੍ਹਾਂ ਦੇ ਮੁੱਦਿਆਂ ’ਤੇ ਗੱਲਬਾਤ ਕਰਨ ਲਈ....
ਅਨੁਰਾਗ ਠਾਕੁਰ ਨੂੰ ਮਿਲਣ ਪੁੱਜੇ ਬਜਰੰਗ ਪੂਨੀਆ ਤੇ ਰਾਕੇਸ਼ ਟਿਕੈਤ
. . .  about 7 hours ago
ਨਵੀਂ ਦਿੱਲੀ, 7 ਜੂਨ- ਪਹਿਲਵਾਨ ਬਜਰੰਗ ਪੂਨੀਆ ਅਤੇ ਕਿਸਾਨ ਆਗੂ ਰਾਕੇਸ਼ ਟਿਕੈਤ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਦੇ ਘਰ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਪਹੁੰਚੇ।
ਹਰਿਆਣਾ:ਸੂਰਜਮੁਖੀ ਦੇ ਬੀਜ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਜਾਰੀ
. . .  about 7 hours ago
ਕੁਰੂਕਸ਼ੇਤਰ, 7 ਜੂਨ-ਕੁਰੂਕਸ਼ੇਤਰ ਦੇ ਸ਼ਾਹਾਬਾਦ ਵਿਚ ਸੂਰਜਮੁਖੀ ਦੇ ਬੀਜ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਆਪਣਾ ਧਰਨਾ ਜਾਰੀ ਰੱਖਿਆ...
ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਵਲੋਂ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਗੱਲਬਾਤ ਲਈ ਸੱਦਾ ਦੇਣ ਬਾਰੇ ਬੋਲੀ ਸਾਕਸ਼ੀ ਮਲਿਕ
. . .  about 7 hours ago
ਨਵੀਂ ਦਿੱਲੀ, 7 ਜੂਨ-ਪਹਿਲਵਾਨ ਸਾਕਸ਼ੀ ਮਲਿਕ ਨੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਵਲੋਂ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਗੱਲਬਾਤ ਲਈ ਸੱਦਾ ਦੇਣ ਬਾਰੇ ਨਿਊਜ ਏਜੰਸੀ ਨਾਲ ਗੱਲਬਾਤ ਕਰਦਿਆ ਕਿਹਾ "ਅਸੀਂ ਆਪਣੇ ਸੀਨੀਅਰਾਂ ਅਤੇ ਸਮਰਥਕਾਂ ਨਾਲ ਸਰਕਾਰ ਦੁਆਰਾ ਦਿੱਤੇ ਪ੍ਰਸਤਾਵ...
ਮੱਧ ਪ੍ਰਦੇਸ਼:ਐਲ.ਪੀ.ਜੀ. ਲੈ ਕੇ ਜਾ ਰਹੀ ਮਾਲ ਗੱਡੀ ਦੇ ਦੋ ਡੱਬੇ ਪਟੜੀ ਤੋਂ ਉਤਰੇ
. . .  about 7 hours ago
ਜਬਲਪੁਰ, 7 ਜੂਨ -ਮੱਧ ਪ੍ਰਦੇਸ਼ ਦੇ ਜਬਲਪੁਰ ਦੇ ਸ਼ਾਹਪੁਰਾ ਭਿਟੋਨੀ ਵਿਚ ਇਕ ਮਾਲ ਰੇਲਗੱਡੀ ਦੇ ਐਲ.ਪੀ.ਜੀ. ਰੇਕ ਦੇ ਦੋ ਡੱਬੇ ਪਟੜੀ ਤੋਂ ਉਤਰ...
ਮੱਧ ਪ੍ਰਦੇਸ਼:ਬੋਰਵੈੱਲ 'ਚ ਡਿੱਗੀ ਢਾਈ ਸਾਲਾ ਬੱਚੀ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ
. . .  about 8 hours ago
ਭੋਪਾਲ, 7 ਜੂਨ-ਮੱਧ ਪ੍ਰਦੇਸ਼ ਦੇ ਸਿਹੋਰ ਜ਼ਿਲ੍ਹੇ ਦੇ ਪਿੰਡ ਮੁੰਗੌਲੀ 'ਚ ਖੇਤ 'ਚ ਖੇਡਦੇ ਹੋਏ ਬੋਰਵੈੱਲ 'ਚ ਡਿੱਗੀ ਢਾਈ ਸਾਲਾ ਬੱਚੀ ਨੂੰ ਬਚਾਉਣ ਲਈ ਬਚਾਅ ਕਾਰਜ ਪੂਰੇ ਜ਼ੋਰਾਂ 'ਤੇ ਚੱਲ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਸਾਉਣ ਸੰਮਤ 554

ਬਠਿੰਡਾ

ਬਠਿੰਡਾ 'ਚ ਨਿੱਜੀ ਬੱਸਾਂ ਦੇ ਚੱਕਾ ਜਾਮ ਦੌਰਾਨ ਨਿੱਜੀ ਤੇ ਸਰਕਾਰੀ ਬੱਸ ਆਪ੍ਰੇਟਰ ਆਹਮੋ-ਸਾਹਮਣੇ

ਬਠਿੰਡਾ, 9 ਅਗਸਤ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਸਰਕਾਰ ਦੀਆਂ ਨਿੱਜੀ ਬੱਸ ਕੰਪਨੀਆਂ ਵਿਰੋਧੀ ਨੀਤੀਆਂ ਖ਼ਿਲਾਫ਼ ਨਿੱਜੀ ਬੱਸ ਅਪ੍ਰੇਟਰਾਂ ਵਲੋਂ 'ਪੰਜਾਬ ਮੋਟਰ ਯੂਨੀਅਨ' ਦੇ ਸੱਦੇ ਤਹਿਤ 'ਬਠਿੰਡਾ ਬੱਸ ਆਪ੍ਰੇਟਰ ਯੂਨੀਅਨ' ਦੇ ਮਾਲਵਾ ਜ਼ੋਨ ਦੇ ਕਨਵੀਨਰ ਬਲਤੇਜ ਸਿੰਘ ਵਾਂਦਰ ਤੇ 'ਪ੍ਰਾਈਵੇਟ ਬੱਸ ਆਪ੍ਰੇਟਰ ਯੂਨੀਅਨ ਬਠਿੰਡਾ' ਦੇ ਜ਼ਿਲ੍ਹਾ ਪ੍ਰਧਾਨ ਨਰਪਿੰਦਰ ਸਿੰਘ ਰਵੀ ਜਲਾਲ ਤੇ ਦੀਪ ਬੱਸ ਸਰਵਿਸ ਦੇ ਸਨੀ ਢਿੱਲੋਂ ਦੀ ਅਗਵਾਈ ਹੇਠ ਬਠਿੰਡਾ ਬੱਸ ਅੱਡੇ ਅੰਦਰ ਨਿੱਜੀ ਬੱਸਾਂ ਦਾ ਚੱਕਾ ਜਾਮ ਕਰਕੇ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਦੌਰਾਨ ਨਿੱਜੀ ਬੱਸ ਆਪ੍ਰੇਟਰਾਂ ਵਲੋਂ ਬੱਸ ਅੱਡੇ ਦਾ ਇਕ ਪਾਸਿਓਾ ਮੁੱਖ ਗੇਟ ਧਰਨਾ ਲਗਾ ਕੇ ਬੰਦ ਕਰ ਦਿੱਤਾ ਗਿਆ, ਜਿਸ ਦਾ ਸਰਕਾਰੀ ਬੱਸ ਚਾਲਕਾਂ ਨੇ ਵਿਰੋਧ ਕਰਦੇ ਹੋਏ ਦੂਜੇ ਪਾਸੇ ਬੱਸਾਂ ਦਾ ਜਾਮ ਲਗਾ ਦਿੱਤਾ, ਜਿਸ ਕਾਰਨ ਆਵਾਜਾਈ ਬੁਰੀ ਤਰ੍ਹਾਂ ਠੱਪ ਹੋ ਗਈ ਤੇ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋ ਗਈਆਂ, ਜਿਨ੍ਹਾਂ ਨੂੰ ਪੁਲਿਸ ਪ੍ਰਸ਼ਾਸ਼ਨ ਨੇ ਦਖਲ-ਅੰਦਾਜ਼ੀ ਕਰਕੇ ਸ਼ਾਂਤ ਕੀਤਾ ਤੇ ਆਵਾਜਾਈ ਬਹਾਲ ਕਰਵਾਈ | ਜ਼ਿਲ੍ਹੇ ਭਰ 'ਚ ਨਿੱਜੀ ਬੱਸਾਂ ਪੂਰਨ ਤੌਰ 'ਤੇ ਬੰਦ ਰਹਿਣ ਕਾਰਨ ਸਵਾਰੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ | ਕਨਵੀਨਰ ਬਲਤੇਜ ਸਿੰਘ ਤੇ ਪ੍ਰਧਾਨ ਰਵੀ ਜਲਾਲ ਨੇ ਕਿਹਾ ਕਿ ਨਿੱਜੀ ਬੱਸ ਇੰਡਸਟਰੀ ਨੂੰ ਡੁਬਣ ਤੋਂ ਬਚਾਉਣ ਲਈ ਸੂਬਾ ਸਰਕਾਰ ਗੰਭੀਰ ਨਹੀਂ, ਜਿਸ ਦੇ ਰੋਸ ਵਜੋਂ ਅੱਜ ਸਮੂਹ ਬੱਸ ਆਪ੍ਰੇਟਰਾਂ ਤੇ ਮਿੰਨੀ ਬੱਸ ਆਪ੍ਰੇਟਰਾਂ ਨੇ ਇਕ ਰੋਜ਼ਾ ਹੜਤਾਲ ਕੀਤੀ ਹੈ | ਇਸ ਬਾਅਦ ਉਹ ਬੱਸਾਂ 'ਤੇ ਕਾਲੇ ਝੰਡੇ ਲਗਾ ਕੇ ਰੋਸ ਪ੍ਰਗਟ ਕਰਨਗੇ ਤੇ ਮੁੱਖ ਮੰਤਰੀ ਨੂੰ ਬੱਸਾਂ ਦੀਆਂ ਚਾਬੀਆਂ ਸੌਂਪਣਗੇ | ਉਨ੍ਹਾਂ ਮੰਗ ਕੀਤੀ ਕਿ ਸਰਕਾਰੀ ਬੱਸਾਂ ਦੀ ਤਰਜ਼ 'ਤੇ ਨਿੱਜੀ ਬੱਸਾਂ 'ਚ ਵੀ ਔਰਤਾਂ ਨੂੰ ਮੁਫਤ ਸਫਰ ਦੀ ਸਹੂਲਤ ਦਿੱਤੀ ਜਾਵੇ ਤੇ ਉਸ ਦੇ ਕਿਰਾਏ ਦੀ ਸਰਕਾਰ ਨਿੱਜੀ ਬੱਸ ਕੰਪਨੀਆਂ ਨੂੰ ਭਰਪਾਈ ਕਰੇ, ਕਿਉਂਕਿ ਸਰਕਾਰੀ ਬੱਸਾਂ 'ਚ ਔਰਤਾਂ ਦੇ ਮੁਫਤ ਸਫਰ ਬਾਅਦ ਨਿੱਜੀ ਬੱਸਾਂ ਦਾ ਕਾਰੋਬਾਰ ਠੱਪ ਹੋ ਗਿਆ | ਉਨ੍ਹਾਂ 'ਕੋਰੋਨਾ' ਦੌਰਾਨ ਡਿਫਾਲਟਰ ਹੋਏ ਟਰਾਂਸਪੋਰਟਰਾਂ ਦਾ ਟੈਕਸ 31 ਦਸੰਬਰ 2021 ਤੱਕ ਮੁਆਫ ਕਰਨ ਤੇ ਕਿਲੋਮੀਟਰ ਅਨੁਪਾਤ ਵਾਲੀ ਮੁਆਫੀ ਸਾਰਿਆਂ ਲਈ ਬਰਾਬਰ ਕਰਨ ਸਮੇਤ ਮੋਟਰ ਵਹੀਕਲ ਟੈਕਸ 1 ਫੀਸਦੀ ਪ੍ਰਤੀ ਕਿਲੋਮੀਟਰ ਤੱਕ ਕਰਨ ਤੇ 10 ਦਿਨਾਂ ਦੀ ਛੋਟ ਦਿੱਤੀ ਜਾਵੇ | ਬੱਸ ਕਿਰਾਇਆ 20 ਰੁਪਏ ਤੇ ਬੱਸ ਅੱਡਾ ਫੀਸ ਪ੍ਰਤੀ ਬੱਸ 2000 ਰੁਪਏ ਪ੍ਰਤੀ ਮਹੀਨਾ ਤੈਅ ਕੀਤੀ ਜਾਵੇ | ਏ. ਸੀ. ਬੱਸਾਂ ਦਾ ਟੈਕਸ ਪਹਿਲਾਂ ਵਾਂਗ 5 ਰੁਪਏ ਪ੍ਰਤੀ ਕਿਲੋਮੀਟਰ ਹੀ ਕੀਤਾ ਜਾਵੇ | ਉਨ੍ਹਾਂ ਐਲਾਨ ਕੀਤਾ ਕਿ ਸਰਕਾਰ ਨੇ ਉਕਤ ਮੰਗਾਂ ਦਾ ਛੇਤੀ ਹੱਲ ਨਾ ਕੀਤਾ ਤਾਂ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ 14 ਅਗਸਤ ਨੂੰ ਇਕ ਬੱਸ ਨੂੰ ਅੱਗ ਲਗਾ ਕੇ ਸਾੜੀ ਜਾਵੇਗੀ | ਇਸ ਮੌਕੇ ਨੰਬਰਦਾਰ ਖੁਸ਼ਵੰਤ ਸਿੰਘ ਜੀਦਾ, ਬਲਜਿੰਦਰ ਸਿੰਘ, ਅਵਤਾਰ ਸਿੰਘ, ਭਿੰਦਾ ਆਹਲੂਵਾਲੀਆ, ਨਸੀਬ ਸਿੰਘ, ਖੁਸ਼ਕਰਨ ਸਿੰਘ, ਜਗਤਾਰ ਸਿੰਘ, ਰਸ਼ਪਾਲ ਸਿੰਘ, ਹਰਪ੍ਰੀਤ ਦੌਲਾ ਸਮੇਤ ਵੱਡੀ ਗਿਣਤੀ ਬੱਸ ਮਾਲਕ, ਡਰਾਇਵਰ ਤੇ ਕੰਡਕਟਰ ਮੌਜੂਦ ਸਨ |
ਨਿੱਜੀ ਬੱਸ ਆਪ੍ਰੇਟਰਾਂ ਵਲੋਂ ਚੱਕਾ ਜਾਮ ਕਰਕੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ
ਤਲਵੰਡੀ ਸਾਬੋ, (ਰਣਜੀਤ ਸਿੰਘ ਰਾਜੂ)-ਸਥਾਨਕ ਨਗਰ ਅੰਦਰ ਨਿੱਜੀ ਬੱਸ ਆਪ੍ਰੇਟਰਾਂ ਤੇ ਮਿੰਨੀ ਬੱਸ ਆਪ੍ਰੇਟਰਾਂ ਨੇ ਸੂਬਾਈ ਜਥੇਬੰਦੀ ਦੇ ਸੱਦੇ 'ਤੇ ਆਪਣੀਆਂ ਮੰਗਾਂ ਦੇ ਹੱਕ 'ਚ ਆਪਣੀਆਂ ਬੱਸਾਂ ਦਾ ਚੱਕਾ ਜਾਮ ਕਰਕੇ ਬੱਸ ਅੱਡੇ ਦੇ ਗੇਟ ਅੱਗੇ ਬੈਠ ਕੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਤੇ ਟਰਾਂਸਪੋਰਟ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਹਾਲਾਂਕਿ ਬੱਸ ਆਪ੍ਰੇਟਰਾਂ ਦੀ ਇਸ ਹੜਤਾਲ ਸਦਕਾ ਅੱਜ ਵੱਡੀ ਗਿਣਤੀ ਯਾਤਰੀ ਖੱਜਲ ਖੁਆਰ ਹੁੰਦੇ ਦਿਖਾਈ ਦਿੱਤੇ | ਪ੍ਰਦਰਸ਼ਨਕਾਰੀ ਬੱਸ ਅਪ੍ਰੇਟਰਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਸਰਕਾਰੀ ਬੱਸਾਂ 'ਚ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦੇਣ ਨਾਲ ਨਿੱਜੀ ਬੱਸ ਆਪ੍ਰੇਟਰ ਦੀਵਾਲੀਆ ਹੋਣ ਕੰਢੇ ਪੁੱਜ ਚੁੱਕੇ ਹਨ, ਕਿਉਂਕਿ ਹੁਣ ਜਿਥੇ ਔਰਤਾਂ ਸਫ਼ਰ ਹੀ ਸਰਕਾਰੀ ਬੱਸਾਂ 'ਚ ਕਰਦੀਆਂ ਹਨ, ਉਥੇ ਉਨ੍ਹਾਂ ਨਾਲ ਜੇ ਕੋਈ ਪਰਿਵਾਰਕ ਮੈਂਬਰ ਹੁੰਦੈ ਤਾਂ ਉਹ ਵੀ ਸਰਕਾਰੀ ਬੱਸ 'ਤੇ ਹੀ ਚੜ੍ਹਦਾ ਹੈ | ਉਨ੍ਹਾਂ ਮੁਤਾਬਿਕ ਪ੍ਰਾਈਵੇਟ ਬੱਸਾਂ ਨੂੰ ਲੋੜ ਮੁਤਾਬਿਕ ਸਵਾਰੀ ਹੀ ਨਹੀਂ ਮਿਲ ਰਹੀ ਜਦ ਕਿ ਹਰ ਕਿਸਮ ਦੇ ਟੈਕਸ ਉਹ ਭਰ ਰਹੇ ਹਨ ਅਤੇ ਰਹਿੰਦੀਆਂ ਕਸਰਾਂ ਡੀਜ਼ਲ ਕੀਮਤਾਂ ਨੇ ਕੱਢ ਦਿੱਤੀਆਂ ਹਨ | ਇਸ ਮੌਕੇ ਵੱਡੀ ਗਿਣਤੀ ਬੱਸ ਅਪਰੇਟਰ ਮੌਜੂਦ ਰਹੇ |

ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੂੰ ਕਚਰਾ ਪਲਾਂਟ ਹਟਾਉਣ ਲਈ ਇਲਾਕਾ ਵਾਸੀਆਂ ਨੇ ਦਿੱਤਾ ਮੰਗ-ਪੱਤਰ

ਬਠਿੰਡਾ, 9 ਅਗਸਤ (ਅਵਤਾਰ ਸਿੰਘ)-ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅੱਜ ਬਠਿੰਡਾ ਪਹੁੰਚਣ 'ਤੇ ਉਨ੍ਹਾਂ ਵਾਤਾਵਰਨ ਦੀ ਸ਼ੁੱਧਤਾ ਲਈ ਰੁੱਖ ਲਗਾਉਣ ਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਉਪਰਾਲੇ ਕਰਨ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਕੇ ...

ਪੂਰੀ ਖ਼ਬਰ »

'ਹਰ ਘਰ ਤਿਰੰਗਾ ਮੁਹਿੰਮ' ਤਹਿਤ ਸੱਭਿਆਚਾਰਕ ਪ੍ਰੋਗਰਾਮ ਅੱਜ

ਬਠਿੰਡਾ, 9 ਅਗਸਤ (ਅਵਤਾਰ ਸਿੰਘ)-ਭਾਸ਼ਾ ਵਿਭਾਗ ਪਟਿਆਲਾ (ਸੱਭਿਆਚਾਰਕ ਮੰਤਰਾਲਾ ਭਾਰਤ ਸਰਕਾਰ) ਵਲੋਂ ਪੰਜਾਬ ਦੇ ਵੱਖ-ਵੱਖ ਬਲਾਕਾਂ 'ਚ ਕਰਵਾਏ ਜਾ ਰਹੇ ਸੱਭਿਆਚਾਰਕ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੰਦਿਆਂ ਕਨਵੀਨਰ ਤੇ ਜ਼ਿਲ੍ਹਾ ਅਫਸਰ ਬਠਿੰਡਾ ਕੀਰਤੀ ਕ੍ਰਿਪਾਲ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ 75ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਕੱਢੀ 'ਤਿਰੰਗਾ ਯਾਤਰਾ'

ਬਠਿੰਡਾ, 9 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਸੱਦੇ ਤਹਿਤ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ ਭਰ 'ਚ ਕਾਂਗਰਸੀ ਵਰਕਰਾਂ ਵਲੋਂ ਦੇਸ਼ ਦੀ ਆਜ਼ਾਦੀ ਦੇ 75ਵੇਂ ਦਿਹਾੜੇ ਨੂੰ ਸਮਰਪਿਤ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੇ ਸਬ-ਇੰਸਪੈਕਟਰਾਂ ਨੇ ਵਿਭਾਗ ਦੇ ਏ. ਡੀ. ਓਜ਼ ਖ਼ਿਲਾਫ਼ ਕੱਢੀ ਭੜਾਸ

ਬਠਿੰਡਾ, 9 ਅਗਸਤ (ਸੱਤਪਾਲ ਸਿੰਘ ਸਿਵੀਆਂ)-ਖੇਤੀਬਾੜੀ ਵਿਭਾਗ ਦੇ ਖੇਤੀਬਾੜੀ ਵਿਕਾਸ ਅਧਿਕਾਰੀਆਂ (ਏ. ਡੀ. ਓਜ਼) ਤੇ ਖੇਤੀਬਾੜੀ ਸਬ-ਇੰਸਪੈਕਟਰਾਂ (ਏ. ਐੱਸ.ਆਈਜ਼) ਵਿਚਕਾਰ ਸਭ ਕੁੱਝ ਅੱਛਾ ਨਹੀਂ ਚੱਲ ਰਿਹਾ ਹੈ ਤੇ ਸਬ-ਇੰਸਪੈਕਟਰਾਂ ਨੇ ਏ. ਡੀ. ਓਜ਼. ਦੇ ਮਾੜੇ ਰਵੱਈਏ ...

ਪੂਰੀ ਖ਼ਬਰ »

'ਲੰਪੀ ਸਕਿਨ' ਨਾਲ ਪਸ਼ੂ ਪਾਲਕਾਂ ਨੂੰ ਪੈ ਰਹੀ ਹੈ ਵੱਡੀ ਆਰਥਿਕ ਮਾਰ

ਬਠਿੰਡਾ, 9 ਅਗਸਤ (ਵੀਰਪਾਲ ਸਿੰਘ)-ਪਸ਼ੂਆਂ 'ਚ ਤੇਜ਼ ਨਾਲ ਫ਼ੈਲ ਰਹੀ ਲੰਪੀ ਸਕਿਨ ਬਿਮਾਰੀ ਨਾਲ ਪ੍ਰਭਾਵਿਤ ਹੋਣ ਵਾਲੇ ਪਸ਼ੂਆਂ ਦੀ ਗਿਣਤੀ 'ਚ ਲਗਾਤਾਰ ਹੋ ਰਿਹਾ ਵਾਧਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ | 'ਲੰਪੀ ਸਕਿਨ' ਕਾਰਨ ਪਸ਼ੂ ਪਾਲਕਾਂ ਨੂੰ ਵੱਡੀ ਆਰਥਿਕ ਮਾਰ ਪੈ ...

ਪੂਰੀ ਖ਼ਬਰ »

ਟੈ੍ਰਫਿਕ ਇੰਚਾਰਜ ਦੀ ਇਮਾਨਦਾਰੀ, ਕੀਤੇ 43 ਹਜ਼ਾਰ ਰੁਪਏ ਵਾਪਸ

ਬਠਿੰਡਾ, 9 ਅਗਸਤ (ਅਵਤਾਰ ਸਿੰਘ)-ਟ੍ਰੈਫਿਕ ਪੁਲਿਸ ਬਠਿੰਡਾ ਦੇ ਇੰਚਾਰਜ ਅਮਰੀਕ ਸਿੰਘ ਸਿੱਧੂ ਵਲੋਂ ਸੁਖਮੰਦਰ ਸਿੰਘ ਠੇਕੇਦਾਰ (ਪਿੰਡ ਮਹਿਮਾ ਸਰਜਾ) ਦੇ ਗੁੰਮ ਹੋਏ 43000 ਰੁਪਏ ਵਾਪਸ ਮੋੜ ਕੇ ਇਮਾਨਦਾਰੀ ਦੀ ਸ਼ਲਾਘਾਯੋਗ ਮਿਸਾਲ ਕਾਇਮ ਕੀਤੀ ਹੈ, ਜਿਸ ਨੂੰ ਸਮਾਜ ...

ਪੂਰੀ ਖ਼ਬਰ »

ਸੰਤ ਸੀਚੇਵਾਲ ਵਲੋਂ ਪੰਜਾਬ ਕੇਂਦਰੀ ਯੂਨੀਵਰਸਿਟੀ ਦਾ ਦੌਰਾ

ਬਠਿੰਡਾ, 9 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪਾਣੀ ਦੀ ਸੰਭਾਲ ਤੇ ਸਹੀ ਇਲਾਜ ਲਈ ਕੰਮ ਕਰਨ ਵਾਲੇ ਪ੍ਰਸਿੱਧ ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਪਦਮ ਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਪੰਜਾਬ ਕੇਂਦਰੀ ਯੂਨੀਵਰਸਿਟੀ ਦਾ ਦੌਰਾ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਬਠਿੰਡਾ, 9 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)-ਥਾਣਾ ਕੋਤਵਾਲੀ ਪੁਲਿਸ ਵਲੋਂ ਫਰੈਨਚਾਇੰਜ ਦੇਣ ਦੇ ਨਾਂਅ 'ਤੇ ਦੋ ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਦੇ ਹੋਏ ਉਕਤ ਦੋਸੀਅਨ ਦੀ ਭਾਲ ਸ਼ੁਰੂ ਕੀਤੀ ਗਈ ਹੈ | ਇਸ ਮੌਕੇ ਰੋਹਿਤ ਜੈਨ ...

ਪੂਰੀ ਖ਼ਬਰ »

ਸੂਚ ਵਿਖੇ ਕਿਸਾਨਾਂ ਤੇ ਪਿੰਡ ਵਾਸੀਆਂ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਘਿਰਾਓ

ਬਾਲਿਆਂਵਾਲੀ, 9 ਅਗਸਤ (ਕੁਲਦੀਪ ਮਤਵਾਲਾ)-ਪਿੰਡ ਸੂਚ ਵਿਖੇ ਪਸ਼ੂਆਂ ਦੀ ਹੱਡਾਂ ਰੋੜੀ ਦੀ ਜ਼ਮੀਨ ਦੇ ਮਾਮਲੇ ਕਰਕੇ ਭਾਕਿਯੂ ਉਗਰਾਹਾਂ ਜਥੇਬੰਦੀ ਨੇ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਮਾਲ ਵਿਭਾਗ ਦੇ ਅਧਿਕਾਰੀਆਂ ਦਾ ਘਿਰਾਓ ਕਰਕੇ ਪ੍ਰਸ਼ਾਸਨ ਤੇ ਸਰਕਾਰ ਖ਼ਿਲਾਫ਼ ਰੋਸ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਕਾਂਗੜ ਦੇ ਮਾਤਾ ਭੁਪਿੰਦਰ ਕੌਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਭਗਤਾ ਭਾਈਕਾ/ਭਾਈਰੂਪਾ, 9 ਅਗਸਤ (ਸੁਖਪਾਲ ਸੋਨੀ, ਵਰਿੰਦਰ ਲੱਕੀ)-ਪੰਜਾਬ ਦੇ ਸਾਬਕਾ ਵਜ਼ੀਰ ਤੇ ਭਾਜਪਾ ਆਗੂ ਗੁਰਪ੍ਰੀਤ ਸਿੰਘ ਕਾਂਗੜ ਦੇ ਮਾਤਾ ਭੁਪਿੰਦਰ ਕੌਰ (84) ਪਤਨੀ ਸਵ: ਗੁਰਚਰਨ ਸਿੰਘ ਧਾਲੀਵਾਲ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ ਉਨ੍ਹਾਂ ਦੇ ਜੱਦੀ ਪਿੰਡ ...

ਪੂਰੀ ਖ਼ਬਰ »

ਆਰਜ਼ੀ ਕਰਮਚਾਰੀ ਨੇ ਗੁਰੂ ਘਰ ਦੇ ਮੈਨੇਜਰ 'ਤੇ ਨੌਕਰੀਓਾ ਹਟਾਉਣ ਦੇ ਲਗਾਏ ਦੋਸ਼

ਬਠਿੰਡਾ, 9 ਅਗਸਤ (ਸੱਤਪਾਲ ਸਿੰਘ ਸਿਵੀਆਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲਦੇ ਪਿੰਡ ਭਗਤਾ ਭਾਈਕਾ ਦੇ ਗੁਰਦੁਆਰਾ ਸਾਹਿਬ ਦੇ ਇਕ ਆਰਜ਼ੀ ਕਰਮਚਾਰੀ ਨੇ ਗੁਰੂ ਘਰ ਦੇ ਮੈਨੇਜਰ 'ਤੇ ਜਬਰੀ ਨੌਕਰੀਓਾ ਕੱਢਣ ਦੇ ਦੋਸ਼ ਲਗਾਏ ਹਨ ਪਰ ਮੈਨੇਜਰ ਨੇ ਇਨ੍ਹਾਂ ...

ਪੂਰੀ ਖ਼ਬਰ »

ਪਸ਼ੂ ਪਾਲਕਾਂ ਦੀ ਸਹਾਇਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੈਲਪ ਲਾਈਨ ਨੰਬਰ ਜਾਰੀ

ਬਠਿੰਡਾ, 9 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਲੰਪੀ ਸਕਿਨ ਬਿਮਾਰੀ ਸੰਬੰਧੀ ਪਸ਼ੂ ਪਾਲਕਾਂ ਨਾਲ ਮਾਹਰਾਂ ਦਾ ਸਿੱਧਾ ਰਾਬਤਾ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੈਲਪ ਲਾਈਨ ਨੰਬਰ ਜਾਰੀ ਕੀਤੇ ਗਏ ਹਨ | ਇਸ ਮੌਕੇ ਡਾ. ਰਾਮਪਾਲ ਮਿੱਤਲ ਡਿਪਟੀ ਡਾਇਰੈਕਟਰ ਪਸ਼ੂ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ 'ਚੋਂ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋਈਆਂ ਔਰਤਾਂ ਮੁੜ ਕਾਬੂ

ਬਠਿੰਡਾ, 9 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)-ਥਾਣਾ ਕੈਨਾਲ ਕਾਲੋਨੀ ਪੁਲਿਸ ਵਲੋਂ ਦੇਹ ਵਪਾਰ ਦੇ ਮਾਮਲੇ 'ਚ ਦੋ ਔਰਤਾਂ ਨੂੰ ਫੜ ਕੇ ਮੈਡੀਕਲ ਕਰਵਾਉਣ ਲਈ ਚਿਲਡਰਨ ਹਸਪਤਾਲ 'ਚ ਲਿਆਉਣ ਉਪਰੰਤ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋਣ ਤੋਂ ਬਾਅਦ ਪੁਲਿਸ ਵਲੋਂ ਮੁੜ ਦੋਵੇਂ ...

ਪੂਰੀ ਖ਼ਬਰ »

ਮਨਿਸਟਰੀਅਲ ਯੂਨੀਅਨ ਆਗੂਆਂ ਦਾ ਵਫ਼ਦ ਵਲੋਂ ਵਿੱਤ ਮੰਤਰੀ ਨਾਲ ਮੁਲਾਕਾਤ

ਬਠਿੰਡਾ, 9 ਅਗਸਤ (ਅਵਤਾਰ ਸਿੰਘ)-ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸਜ਼ ਯੂਨੀਅਨ ਬਠਿੰਡਾ ਪ੍ਰਧਾਨ ਰਾਜਵੀਰ ਸਿੰਘ ਤੇ ਸੂਬਾ ਪ੍ਰਧਾਨ ਖੁਸ਼ਕਰਨਜੀਤ ਸਿੰਘ ਆਬਕਾਰੀ ਤੇ ਕਰ ਵਿਭਾਗ ਵਲੋਂ ਮਨਿਸਟ੍ਰੀਅਲ ਕਰਮਚਾਰੀਆਂ ਦੀਆਂ ਮੰਗਾਂ ਸੰਬੰਧੀ ਦਲਜੀਤ ਸਿੰਘ ਚੀਮਾ ਵਿੱਤ ...

ਪੂਰੀ ਖ਼ਬਰ »

ਲੈਂਡਮਾਰਕ ਇਮੀਗ਼੍ਰੇਸ਼ਨ ਵਲੋਂ ਸਟੱਡੀ ਵੀਜ਼ਾ ਸੈਮੀਨਾਰ ਬਠਿੰਡਾ 'ਚ ਅੱਜ ਤੇ ਮੋਹਾਲੀ 'ਚ ਕੱਲ੍ਹ

ਚੰਡੀਗੜ੍ਹ, 9 ਅਗਸਤ (ਅ.ਬ.)-ਵਿਦੇਸ਼ 'ਚ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਦੀ ਜਾਣਕਾਰੀ ਲਈ ਪੰਜਾਬ ਤੇ ਉੱਤਰੀ ਭਾਰਤ ਦੀ ਇਕ ਨਾਮਵਰ ਸੰਸਥਾ ਲੈਂਡਮਾਰਕ ਇਮੀਗ਼੍ਰੇਸ਼ਨ ਦੇ ਮੁਖੀ ਜਸਮੀਤ ਭਾਟੀਆ ਨੇ ਦੱਸਿਆ ਕਿ ਕੈਨੇਡਾ, ਅਮਰੀਕਾ, ਆਸਟ੍ਰੇਲੀਆ, ਸਿੰਗਾਪੁਰ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX