ਤਾਜਾ ਖ਼ਬਰਾਂ


ਅੱਜ ਭਾਰਤ-ਸਾਊਥ ਅਫ਼ਰੀਕਾ ਪਹਿਲਾ ਵਨਡੇਅ, ਕੋਹਲੀ-ਰੋਹਿਤ ਨਹੀਂ, ਕਪਤਾਨ ਧਵਨ ਕਰਨਗੇ ਧਮਾਲ
. . .  20 minutes ago
ਨਵੀਂ ਦਿੱਲੀ, 6 ਅਕਤੂਬਰ-ਭਾਰਤੀ ਟੀਮ ਨੇ ਆਪਣੇ ਘਰ 'ਚ ਸਾਊਥ ਅਫ਼ਰੀਕਾ ਨੂੰ ਟੀ-20 ਸੀਰੀਜ਼ 'ਚ 2-1 ਨਾਲ ਹਰਾਇਆ ਹੈ, ਹੁਣ ਦੋਵਾਂ ਟੀਮਾਂ 'ਚ ਤਿੰਨ ਮੈਚਾਂ ਦੀ ਵਨਡੇਅ ਸੀਰੀਜ਼ ਖੇਡੀ ਜਾਵੇਗੀ। ਸੀਰੀਜ਼ ਦਾ ਪਹਿਲਾ ਮੈਚ ਅੱਜ (6 ਅਕਤੂਬਰ) ਲਖਨਊ...
ਦੁਰਗਾ ਵਿਸਰਜਨ ਦੌਰਾਨ ਆਇਆ ਭਿਆਨਕ ਹੜ੍ਹ, 40 ਲੋਕ ਰੁੜ੍ਹੇ, 8 ਲੋਕਾਂ ਦੀ ਮੌਤ
. . .  12 minutes ago
ਜਲਪਾਈਗੁੜੀ, 6 ਅਕਤੂਬਰ- ਦੁਰਗਾ ਵਿਸਰਜਨ ਦੌਰਾਨ ਜਲਪਾਈਗੁੜੀ ਜ਼ਿਲ੍ਹੇ ਦੇ ਮਾਲ ਬਾਜ਼ਾਰ ਸਥਿਤ ਮਾਲ ਨਦੀ 'ਚ ਭਿਆਨਕ ਹਾਦਸਾ ਵਾਪਰ ਗਿਆ। ਇੱਥੋਂ ਦੀ ਮਲ ਨਦੀ ਦੇ ਪਾਣੀ ਦਾ ਪੱਧਰ ਇਕਦਮ ਵਧਣ ਨਾਲ ਕਈ ਲੋਕ ਨਦੀ 'ਚ ਰੁੜ੍ਹ ਗਏ। ਇਸ ਹਾਦਸੇ 'ਚ ਹੁਣ ਤੱਕ...
ਅਮਰੀਕਾ ਦੇ ਮੈਕਸੀਕੋ ਸਿਟੀ ਹਾਲ ’ਚ ਗੋਲੀਬਾਰੀ, ਮੇਅਰ ਸਮੇਤ ਘੱਟੋ-ਘੱਟ 10 ਲੋਕਾਂ ਦੀ ਹੋਈ ਮੌਤ
. . .  44 minutes ago
ਲੰਡਨ, 6 ਅਕਤੂਬਰ-ਅਮਰੀਕਾ 'ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਅਮਰੀਕਾ ਦੇ ਮੈਕਸੀਕੋ ਦਾ ਹੈ। ਮੈਕਸੀਕਨ ਸਿਟੀ ਹਾਲ 'ਚ ਸਮੂਹਿਕ ਗੋਲੀਬਾਰੀ 'ਚ 10 ਲੋਕਾਂ ਦੀ ਮੌਤ ਹੋ ਗਈ ਹੈ। ਸ਼ੁਰੂਆਤੀ ਜਾਂਚ ਦੇ ਮੁਤਾਬਿਕ ਮਰਨ ਵਾਲਿਆਂ 'ਚ ਮੇਅਰ ਵੀ ਸ਼ਾਮਿਲ ਹੈ।
ਕੇਰਲ 'ਚ ਸਵੇਰੇ-ਸਵੇਰੇ ਦਰਦਨਾਕ ਹਾਦਸਾ, 2 ਬੱਸਾਂ ਦੀ ਟੱਕਰ 'ਚ 9 ਲੋਕਾਂ ਦੀ ਮੌਤ
. . .  2 minutes ago
ਤਿਰੂਵਨੰਤਪੁਰਮ, 6 ਅਕਤੂਬਰ-ਕੇਰਲ 'ਚ ਅੱਜ ਸਵੇਰੇ-ਸਵੇਰੇ 2 ਬੱਸਾਂ ਦੀ ਟੱਕਰ ਨਾਲ ਦਰਦਨਾਕ ਹਾਦਸਾ ਹੋ ਗਿਆ। ਕੇਰਲ ਦੇ ਪਲਕੜ ਜ਼ਿਲ੍ਹੇ ਦੇ ਵਡੱਕਨਚੇਕੀ 'ਚ ਕੇਰਲ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਨਾਲ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਦਿੱਲੀ : ਗਾਂਧੀ ਨਗਰ ਦੀ ਕੱਪੜਾ ਮੰਡੀ ਵਿਚ ਇਕ ਦੁਕਾਨ ਨੂੰ ਲੱਗੀ ਅੱਗ, ਮੌਕੇ ’ਤੇ ਪੁੱਜੀਆਂ 30 ਫਾਇਰ ਬ੍ਰਿਗੇਡ ਦੀਆਂ ਗੱਡੀਆਂ
. . .  1 day ago
ਬੰਗਾਲ : ਜਲਪਾਈਗੁੜੀ ਵਿਚ ਮਾਲ ਨਦੀ ਵਿਚ ਪਾਣੀ ਦਾ ਪੱਧਰ ਵਧਿਆ, 7 ਮੌਤਾਂ
. . .  1 day ago
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ...
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਮਲੋਟ, 5 ਅਕਤੂਬਰ (ਪਾਟਿਲ)- ਯੂਥ ਵੈਲਫੇਅਰ ਕਲੱਬ ਮਲੋਟ ਦੁਆਰਾ ਅੱਜ ਪੁੱਡਾ ਗਰਾਊਂਡ ਵਿਚ ਕਰਵਾਏ ਦੁਸਹਿਰਾ ਉਤਸਵ-2022 ਸਮਾਗਮ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਇਕ ਵਾਰ ਫਿਰ ਹੋਇਆ ਉਲਟ ਫੇਰ , ਬਣਾਇਆ ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿਤੇ ਜਾਣ ਤੋਂ ਬਾਅਦ ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਪ੍ਰਧਾਨ ਨੂੰ ਲੈ ਕੇ ...
ਉੱਤਰ ਪ੍ਰਦੇਸ਼ : ਕਾਨਪੁਰ ਵਿਚ ਭਾਰੀ ਮੀਂਹ ਪੈਣ ਕਾਰਨ ਦੁਸਹਿਰੇ ਮੌਕੇ ਪੁਤਲੇ ਹੋਏ ਖ਼ਰਾਬ
. . .  1 day ago
ਉੱਤਰਾਖੰਡ ਬੱਸ ਹਾਦਸਾ : ਬਚਾਅ ਕਾਰਜ ਪੂਰਾ, 30 ਲਾਸ਼ਾਂ ਤੇ 20 ਜ਼ਖਮੀਆਂ ਨੂੰ ਬਾਹਰ ਕੱਢਿਆ
. . .  1 day ago
ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ
. . .  1 day ago
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਸਮਾਗਮ ਦੀ ਪ੍ਰਧਾਨਗੀ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਨੇ ਕੀਤੀ...
ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਆਇਆ ਭਾਰਤ
. . .  1 day ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਹੁੰਚਾ ਹੈ। ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਕੇਵਲ ਰਾਮ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 30...
ਦੁਸਹਿਰੇ ਮੌਕੇ ਮੁਹਾਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ'
. . .  1 day ago
ਮੁਹਾਲੀ, 5 ਅਕਤੂਬਰ-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਵਿਖੇ ਫੇਸ-8 'ਚ ਰੱਖੇ ਗਏ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਦੇ ਤਿਉਹਾਰ...
ਫਰਾਲਾ 'ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ
. . .  1 day ago
ਸਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)- ਮੇਲਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਫਰਾਲਾ ਵਿਖੇ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਸਰਬ ਧਰਮ ਮਹਾਂ ਸਭਾ ਵਲੋਂ ਦੁਸਹਿਰੇ ਦੇ ਮਨਾਏ ਗਏ ਪਵਿੱਤਰ ਤਿਉਹਾਰ ਮੌਕੇ ਸਜਾਈਆਂ ਗਈਆਂ ਸੁੰਦਰ ਝਾਕੀਆਂ ਨੇ ਦਰਸ਼ਕਾਂ ਦਾ ਦਿਲ...
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੁਸਹਿਰੇ ਦੇ ਤਿਉਹਾਰ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ
. . .  1 day ago
ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)- ਪੂਰੇ ਭਾਰਤ ਅੰਦਰ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਲੜੀ ਤਹਿਤ ਸਥਾਨਕ ਆਜ਼ਾਦ ਕਲਚਰਲ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਪਵਿੱਤਰ...
ਜਗਦੀਸ਼ ਕੁਮਾਰ ਸ਼ਰਮਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਲਗਾਏ
. . .  1 day ago
ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਇੰਸਪੈਕਟਰ ਜਗਦੀਸ਼ ਕੁਮਾਰ ਸ਼ਰਮਾ ਨੂੰ ਸੀ.ਆਈ.ਏ. ਸਟਾਫ਼ ਮਾਨਸਾ ਦਾ ਇੰਚਾਰਜ ਲਗਾਇਆ ਗਿਆ ਹੈ। ਉਹ ਉਸ ਤੋਂ ਪਹਿਲਾਂ ਥਾਣਾ ਸਦਰ ਦੇ ਮੁੱਖ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ...
ਅਜਨਾਲਾ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਅਗਨ ਭੇਟ...
ਪੰਜਾਬ ਪੁਲਿਸ ਵਲੋਂ ਡਰੋਨ ਆਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਇਕ ਕੈਦੀ ਸਮੇਤ ਦੋ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 5 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਇਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਡਰੋਨ...
ਨੋਬਲ ਪੁਰਸਕਾਰ: ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ 2022 ਦਾ ਐਲਾਨ
. . .  1 day ago
ਨਵੀਂ ਦਿੱਲੀ, 5 ਅਕਤੂਬਰ- ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਇਹ ਪੁਰਸਕਾਰ ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਦੇ ਕੈਰੋਲਿਨ ਬਰਟੋਜ਼ੀ, ਯੂਨੀਵਰਸਿਟੀ ਆਫ ਕੋਪੇਨਹੇਗਨ...
ਗੜ੍ਹਸ਼ੰਕਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਲੁੱਟਾਂਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਨਸ਼ੀਲੇ ਪਦਾਰਥਾਂ ਸਮੇਤ ਕੀਤੇ ਕਾਬੂ
. . .  1 day ago
ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)- ਰਾਹਗੀਰਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਕੁੱਟਣ ਤੇ ਲੁੱਟਣ ਵਾਲੇ ਅੰਤਰ ਜ਼ਿਲ੍ਹਾ ਗਰੋਹ ਨੂੰ ਬੇਨਕਾਬ ਕਰਨ 'ਚ ਗੜ੍ਹਸ਼ੰਕਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਇਸ ਨਾਲ ਜਿੱਥੇ ਆਮ ਲੋਕਾਂ ਨੂੰ ਲੁੱਟ ਦੀਆਂ ਘਟਨਾਵਾਂ ਤੋਂ ਵੱਡੀ ਰਾਹਤ ਮਿਲਣ...
ਵਾਈਸ ਐਡਮਿਰਲ ਆਰਤੀ ਸਰੀਨ ਬਣੀ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ
. . .  1 day ago
ਨਵੀਂ ਦਿੱਲੀ, 5 ਅਕਤੂਬਰ-ਭਾਰਤੀ ਜਲ ਸੈਨਾ ਦੇ ਪੁਣੇ ਸਥਿਤ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ ਦੇ ਰੂਪ 'ਚ ਵਾਈਸ ਐਡਮਿਰਲ ਆਰਤੀ ਸਰੀਨ ਨੇ ਅਹੁਦਾ ਸੰਭਾਲ ਲਿਆ ਹੈ। ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ...
ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਮਿਲੀ ਧਮਕੀ, ਪੁਲਿਸ ਨੇ ਦਰਜ ਕੀਤੀ ਐੱਫ.ਆਈ.ਆਰ
. . .  1 day ago
ਨਵੀਂ ਦਿੱਲੀ, 5 ਅਕਤੂਬਰ- ਇਕ ਵਾਰ ਫ਼ਿਰ ਦੇਸ਼ ਦੇ ਵੱਡੇ ਉਦਯੋਗਪਤੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਧਮਕੀ ਦਿੱਤੀ ਗਈ ਹੈ। ਦਰਅਸਲ ਅੱਜ ਮੁੰਬਈ ਪੁਲਿਸ ਨੇ ਦੱਸਿਆ ਕਿ ਸਰ...
ਅਕਾਲੀ ਦਲ ਸੁਤੰਤਰ ਵਲੋਂ ਮਿਲਾਵਟਖੋਰਾਂ ਖ਼ਿਲਾਫ਼ ਕੀਤਾ ਗਿਆ ਅਰਥੀ ਫੂਕ ਮੁਜ਼ਾਹਰਾ
. . .  1 day ago
ਨਾਭਾ, 5 ਅਕਤੂਬਰ (ਕਰਮਜੀਤ ਸਿੰਘ)- ਪਟਿਆਲਾ ਗੇਟ ਨਾਭਾ ਸਥਿਤ ਅਕਾਲੀ ਦਲ ਸੁਤੰਤਰ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ 'ਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਕਿ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬੁੱਧੀਮਾਨ ਸਮੱਸਿਆਵਾਂ ਹੱਲ ਕਰਦੇ ਹਨ ਪਰ ਜੀਨੀਅਸ (ਚਿੰਤਕ) ਉਨ੍ਹਾਂ ਨੂੰ ਪੈਦਾ ਹੋਣ ਤੋਂ ਰੋਕਦਾ ਹੈ। -ਆਈਨਸਟਾਈਨ

ਕਪੂਰਥਲਾ / ਫਗਵਾੜਾ

ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਵਲੋਂ ਲਾਇਆ ਧਰਨਾ ਦੂਜੇ ਦਿਨ ਵੀ ਰਿਹਾ ਜਾਰੀ

ਫਗਵਾੜਾ, 9 ਅਗਸਤ (ਹਰਜੋਤ ਸਿੰਘ ਚਾਨਾ)- ਕਿਸਾਨਾਂ ਵਲੋਂ ਸ਼ੂਗਰ ਮਿੱਲ ਵੱਲ ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਸੱਦੇ 'ਤੇ ਕਿਸਾਨਾਂ ਵਲੋਂ ਕੱਲ੍ਹ ਤੋਂ ਸ਼ੂਗਰ ਮਿੱਲ ਚੌਕ ਵਿਖੇ ਸ਼ੁਰੂ ਕੀਤਾ ਧਰਨਾ ਅੱਜ ਦੂਸਰੇ ਵੀ ਜਾਰੀ ਰਿਹਾ ਤੇ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ, ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ, ਇੰਡੀਅਨ ਫਾਰਮਰ ਐਸੋਸੀਏਸ਼ਨ ਤੋਂ ਸਤਨਾਮ ਸਿੰਘ ਨਹਿਰੂ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਹਰਿੰਦਰ ਸਿੰਘ, ਮੀਤ ਪ੍ਰਧਾਨ ਅਵਤਾਰ ਸਿੰਘ, ਕਿਰਪਾਲ ਸਿੰਘ ਮੁਸਾਪੂਰ, ਕੁਲਵਿੰਦਰ ਸਿੰਘ ਕਾਲਾ ਸਰਪੰਚ, ਗੁਰਪਾਲ ਸਿੰਘ ਪਾਲਾ ਮੌਲੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਵੱਡਾ ਧੋਖਾ ਕੀਤਾ ਹੈ ਕਿਉਂਕਿ ਸ਼ੂਗਰ ਮਿੱਲ ਦੀ ਭੂੰਨਾ ਹਰਿਆਣਾ 'ਚ ਜੋ ਮਿੱਲ ਪਈ ਹੈ, ਉਸ ਨੰੂ ਵੇਚਣ ਦਾ ਸੌਦਾ ਮਿੱਲ ਮਾਲਕਾਂ ਨੇ ਕਰ ਲਿਆ ਸੀ ਤਾਂ ਜੋ ਕਿਸਾਨਾਂ ਦੀ ਅਦਾਇਗੀ ਹੋ ਸਕੇ, ਪਰ ਸਰਕਾਰ ਨੇ ਇਸ 'ਚ ਅੜਿੱਕਾ ਪਾ ਕੇ ਕੰਮ ਸਿਰੇ ਚੜ੍ਹਨ ਤੋਂ ਰੋਕ ਦਿੱਤਾ ਹੈ ਜਿਸ ਦੀ ਰਜਿਸਟਰੀ ਨਾ ਹੋਣ ਕਾਰਨ ਕਿਸਾਨ ਤੇ ਮਿੱਲ ਮਾਲਕ ਦੁਵਿਧਾ 'ਚ ਫਸ ਗਏ ਹਨ | ਉਨ੍ਹਾਂ ਕਿਹਾ ਕਿ ਕਰੀਬ 20 ਕਰੋੜ ਰੁਪਏ ਦੀ ਇਸ ਰਾਸ਼ੀ ਨਾਲ ਕਿਸਾਨਾਂ ਦੇ ਕਈ ਮਸਲੇ ਹੋਣੇ ਸਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਕੈਬਨਿਟ ਮੰਤਰੀ ਵੀ ਉਨ੍ਹਾਂ ਨਾਲ ਮੀਟਿੰਗ ਕਰ ਚੁੱਕੇ ਹਨ, ਪਰ ਇਸ ਦੇ ਬਾਵਜੂਦ ਵੀ ਉਹ ਹੱਲ ਕੱਢਣ 'ਚ ਅਸਫਲ ਹੀ ਰਹੇ ਹਨ | ਜੇਕਰ ਸਰਕਾਰ ਨੇ ਤੁਰੰਤ ਇਸ ਦਾ ਹੱਲ ਨਾ ਕੀਤਾ ਤਾਂ ਜਲਦ ਹੀ ਕਿਸਾਨ ਹੁਣ ਵੱਡੀ ਪੱਧਰ 'ਤੇ ਸੰਘਰਸ਼ ਉਲੀਕਣਗੇ | ਇਸ ਮੌਕੇ ਮੇਜਰ ਸਿੰਘ ਅਠੋਲੀ, ਮਨਜੀਤ ਸਿੰਘ ਲੱਲੀਆ, ਸੁਰਜੀਤ ਸਿੰਘ ਨੰਗਲ, ਜੀਤੀ ਖੇੜਾ, ਹਰਵਿੰਦਰ ਸਿੰਘ ਮਾਨਾਵਾਲੀ, ਜਰਨੈਲ ਸਿੰਘ ਬਿੱਟਾ, ਬਲਬੀਰ ਸਿੰਘ ਰਾਣਾ ਕਲਾ ਹੁਸ਼ਿਆਰਪੁਰ, ਹਰਮੇਲ ਸਿੰਘ ਜੱਸੋਮਜ਼ਾਰਾ ਸਮੇਤ ਵੱਡੀ ਗਿਣਤੀ 'ਚ ਕਿਸਾਨ ਸ਼ਾਮਿਲ ਸਨ | ਧਰਨੇ ਦੇ ਮੱਦੇਨਜ਼ਰ ਅੱਜ ਪੁਲਿਸ ਵਲੋਂ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ ਉੱਚ ਪੁਲਿਸ ਅਧਿਕਾਰੀ ਇਸ ਸਾਰੀ ਸਥਿਤੀ 'ਤੇ ਨਜ਼ਰ ਰੱਖੀ ਬੈਠੇ ਸਨ |
12 ਅਗਸਤ ਨੂੰ 31 ਜਥੇਬੰਦੀਆਂ ਦੀ ਫਗਵਾੜਾ ਵਿਖੇ ਹੋਵੇਗੀ ਮੀਟਿੰਗ
ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਨੇ ਧਰਨੇ ਦੇ ਬਾਵਜੂਦ ਵੀ ਕੋਈ ਪਹਿਲ ਕਦਮੀ ਨਹੀਂ ਕੀਤੀ, ਜਦਕਿ ਪੰਜਾਬ ਦੇ ਮੁੱਖ ਮੰਤਰੀ ਤੇ ਉਨ੍ਹਾਂ ਦੇ ਮੰਤਰੀ ਕਿਸਾਨ ਪੱਖੀ ਹੋਣ ਦੇ ਵੱਡੇ-ਵੱਡੇ ਦਾਅਵੇ ਕਰਦੇ ਹਨ | ਉਨ੍ਹਾਂ ਦੱਸਿਆ ਕਿ 12 ਅਗਸਤ ਨੂੰ ਫਗਵਾੜਾ ਵਿਖੇ 31 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਰੱਖੀ ਗਈ ਹੈ ਤੇ ਇਸ ਉਪਰੰਤ ਅਗਲੀ ਰੂਪਰੇਖਾ ਕਰਕੇ ਅਗਲਾ ਸੰਘਰਸ਼ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ 12 ਅਗਸਤ ਤੋਂ ਬਾਅਦ ਕਿਸਾਨ ਸੰਘਰਸ਼ ਨੂੰ ਤਿੱਖਾ ਕਰਦਿਆਂ ਜੀ.ਟੀ. ਰੋਡ ਨੂੰ ਪੂਰਨ ਤੌਰ 'ਤੇ ਬੰਦ ਕਰਨਗੇ |
ਡੀ.ਸੀ. ਵਲੋਂ ਕਿਸਾਨ ਆਗੂਆਂ ਨਾਲ ਮੁਲਾਕਾਤ
ਧਰਨੇ ਦੇ ਦੌਰਾਨ ਅੱਜ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਤੇ ਐਸ.ਐਸ.ਪੀ ਨਵਨੀਤ ਸਿੰਘ ਬੈਂਸ ਫਗਵਾੜਾ ਵਿਖੇ ਪੁੱਜੇ ਤੇ ਉਨ੍ਹਾਂ ਐਸ.ਡੀ.ਐਮ ਦਫ਼ਤਰ ਵਿਖੇ ਕਿਸਾਨ ਯੂਨੀਅਨ ਦੇ ਆਗੂਆਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਕਿਸਾਨਾਂ ਨੂੰ ਇਸ ਮਾਮਲੇ ਦਾ ਹੱਲ ਕੱਢਣ ਲਈ ਕਿਹਾ, ਪਰ ਕਿਸਾਨ ਜਥੇਬੰਦੀਆਂ ਨੇ ਦੱਸਿਆ ਕਿ ਸਰਕਾਰ ਨੇ ਜਾਣਬੁੱਝ ਕੇ ਕਿਸਾਨਾਂ ਦਾ ਨੁਕਸਾਨ ਕੀਤਾ ਹੈ, ਜਦਕਿ ਭੂੰਨਾ ਮਿੱਲ ਦਾ ਸੌਦਾ ਸਿਰੇ ਚੜ੍ਹਨ ਨਾਲ ਕਾਫ਼ੀ ਮਾਮਲਾ ਹੱਲ ਹੋ ਜਾਣਾ ਸੀ | ਉਨ੍ਹਾਂ ਡੀ.ਸੀ. ਅੱਗੇ ਮੰਗ ਰੱਖੀ ਕਿ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਰਾਸ਼ੀ ਦੁਵਾਈ ਜਾਵੇ ਤਾਂ ਹੀ ਇਹ ਮਾਮਲਾ ਹੱਲ ਹੋ ਸਕੇਗਾ | ਡੀ.ਸੀ. ਨੇ ਕਿਹਾ ਕਿ ਇਸ ਸੰਬੰਧੀ ਸਰਕਾਰ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਤੇ ਜਲਦ ਹੀ ਇਸ ਦਾ ਹੱਲ ਕੱਢਿਆ ਜਾਵੇਗਾ | ਉਨ੍ਹਾਂ ਕਿਹਾ ਕਿ ਏ.ਡੀ.ਸੀ ਦੀ ਅਗਵਾਈ ਹੇਠ ਮਸਲੇ ਦੇ ਹੱਲ ਲਈ ਕਮੇਟੀ ਬਣਾਈ ਹੋਈ ਹੈ |
ਰੱਖੜੀ ਦੇ ਤਿਉਹਾਰ ਕਾਰਨ ਕਿਸੇ ਨੂੰ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ-ਕਿਸਾਨ ਆਗੂ
ਯੂਨੀਅਨ ਦੇ ਆਗੂ ਕੁਲਵਿੰਦਰ ਸਿੰਘ ਕਾਲਾ ਸਰਪੰਚ ਅਠੋਲੀ ਨੇ ਕਿਹਾ ਕਿ ਕਿਸਾਨਾਂ ਵਲੋਂ ਰੱਖੜੀ ਦੇ ਤਿਉਹਾਰ ਦੇ ਮੱਦੇਨਜ਼ਰ ਪ੍ਰਸ਼ਾਸਨ ਨੂੰ ਅਪੀਲ ਕਰ ਦਿੱਤੀ ਗਈ ਹੈ ਕਿ ਸ਼ਹਿਰ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਰੋਕਿਆ ਨਾ ਜਾਵੇ ਤਾਂ ਕਿ ਕਿਸੇ ਵੀ ਨਾਕੇ ਤੋਂ ਉਨ੍ਹਾਂ ਨੂੰ ਘੁੰਮਣਾ ਨਾ ਪਵੇ | ਉਨ੍ਹਾਂ ਕਿਹਾ ਕਿ ਰੱਖੜੀ ਦਾ ਤਿਉਹਾਰ ਵੀ ਸਾਡਾ ਆਪਣਾ ਹੈ ਤੇ ਭਾਈਚਾਰਾ ਵੀ ਸਾਡਾ ਆਪਣਾ ਹੈ ਜਿਸ ਦੇ ਚੱਲਦਿਆਂ ਉਹ ਲੋਕਾਂ ਤੇ ਆਪਣੀਆਂ ਭੈਣਾਂ ਨੂੰ ਕੋਈ ਸਮੱਸਿਆਵਾਂ ਪੇਸ਼ ਨਹੀਂ ਆਉਣ ਦੇਣਗੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਪੁਲਿਸ ਰੋਕਦੀ ਹੈ ਜਾਂ ਉਹ ਉਨ੍ਹਾਂ ਨਾਲ 99153-63054 'ਤੇ ਸੰਪਰਕ ਕਰ ਸਕਦਾ ਹੈ |

ਸਰਕਾਰ ਦੀਆਂ ਮਾਰੂ ਨੀਤੀਆਂ ਦੇ ਵਿਰੋਧ 'ਚ ਪ੍ਰਾਈਵੇਟ ਬੱਸ ਚਾਲਕਾਂ ਨੇ ਕੀਤਾ ਰੋਸ ਪ੍ਰਦਰਸ਼ਨ

ਫਗਵਾੜਾ, 9 ਅਗਸਤ (ਹਰਜੋਤ ਸਿੰਘ ਚਾਨਾ)- ਪੰਜਾਬ ਸਰਕਾਰ ਵਲੋਂ ਸਰਕਾਰੀ ਬੱਸਾਂ 'ਚ ਮਹਿਲਾਵਾਂ ਨੂੰ ਮੁਫ਼ਤ ਸਹੂਲਤ ਦਿੱਤੇ ਜਾਣ ਕਾਰਨ ਆਰਥਿਕ ਸੰਕਟ ਦਾ ਸ਼ਿਕਾਰ ਹੋਏ ਨਿੱਜੀ ਬੱਸ ਆਪੇ੍ਰਟਰਾਂ ਨੇ ਅੱਜ ਬੱਸ ਸਟੈਂਡ ਵਿਖੇ ਰੋਸ ਧਰਨਾ ਦਿੱਤਾ ਤੇ ਬੱਸਾਂ ਪੂਰਨ ਤੌਰ 'ਤੇ ...

ਪੂਰੀ ਖ਼ਬਰ »

ਫਗਵਾੜਾ ਦੇ ਹੁਸ਼ਿਆਰਪੁਰ ਰੋਡ ਤੋਂ ਚੱਕ ਪ੍ਰੇਮਾ ਨੂੰ ਜਾਂਦੀ ਲਿੰਕ ਰੋਡ ਦੀ ਹਾਲਤ ਤਰਸਯੋਗ

ਫਗਵਾੜਾ, 9 ਅਗਸਤ (ਤਰਨਜੀਤ ਸਿੰਘ ਕਿੰਨੜਾ)- ਫਗਵਾੜਾ ਦੇ ਹੁਸ਼ਿਆਰਪੁਰ ਰੋਡ ਤੋਂ ਚੱਕ ਪ੍ਰੇਮਾ ਨੂੰ ਵਾਇਆ ਲੱਖਪੁਰ ਜਾਣ ਵਾਲੀ ਲਿੰਕ ਸੜਕ ਦੀ ਖਸਤਾ ਹਾਲਤ ਨਾਲ ਇੱਥੋਂ ਰੋਜ਼ਾਨਾ ਲੰਘਣ ਵਾਲੇ ਰਾਹਗੀਰ ਬਹੁਤ ਪ੍ਰੇਸ਼ਾਨ ਹਨ | ਸੜਕ ਵਿਚਾਲੇ ਵੱਡੇ ਤੇ ਡੂੰਘ ਟੋਏ ਪਏ ਹੋ ...

ਪੂਰੀ ਖ਼ਬਰ »

ਮੈਂਬਰ ਬਲਾਕ ਸੰਮਤੀ ਸਮੇਤ ਕਈਆਂ ਨੇ 'ਆਪ' ਦਾ ਝਾੜੂ ਫੜਿਆ

ਬੇਗੋਵਾਲ, 9 ਅਗਸਤ (ਸੁਖਜਿੰਦਰ ਸਿੰਘ)- ਰਣਜੀਤ ਸਿੰਘ ਰਾਣਾ ਹਲਕਾ ਇੰਚਾਰਜ ਭੁਲੱਥ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਉਸਾਰੂ ਨੀਤੀਆਂ ਸਦਕਾ ਹਲਕਾ ਭੁਲੱਥ ਦੇ ਲੋਕ ਧੜਾਧੜ ਪਾਰਟੀ ਨਾਲ ਜੁੜ ਰਹੇ ਹਨ | ਇਸੇ ਤਹਿਤ ਅਕਾਲੀ ਦਲ (ਬਾਦਲ) ਨੂੰ ਅਲਵਿਦਾ ਕਹਿ ਕੇ ...

ਪੂਰੀ ਖ਼ਬਰ »

ਰਾਮਾ ਕਿ੍ਸ਼ਨਾ ਰਾਈਸ ਮਿੱਲ 'ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ

ਸੁਲਤਾਨਪੁਰ ਲੋਧੀ, 9 ਅਗਸਤ (ਨਰੇਸ਼ ਹੈਪੀ, ਥਿੰਦ)- ਰਾਮਾ ਕਿ੍ਸ਼ਨਾ ਰਾਈਸ ਮਿੱਲ ਸੁਲਤਾਨਪੁਰ ਲੋਧੀ 'ਚ ਅੱਜ ਅਚਾਨਕ ਹੀ ਸ਼ਾਰਟ ਸਰਕਟ ਸ਼ਾਟ ਹੋਣ ਨਾਲ ਸਟੋਰ ਅੰਦਰ ਪਏ ਬਾਰਦਾਨੇ ਨੂੰ ਭਿਆਨਕ ਅੱਗ ਲੱਗ ਗਈ ਜਿਸ ਨਾਲ ਵੱਡੀ ਤਾਦਾਦ ਵਿਚ ਬਾਰਦਾਨਾ ਸੜ ਗਿਆ ਤੇ ਲੱਖਾਂ ਦਾ ...

ਪੂਰੀ ਖ਼ਬਰ »

ਗੁ: ਸੁਖਚੈਨਆਣਾ ਸਾਹਿਬ ਵਿਖੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ

ਫਗਵਾੜਾ, 9 ਅਗਸਤ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਸਮੂਹ ਸੰਗਤਾਂ ਤੇ ਸਮੂਹ ਸੁਸਾਇਟੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ...

ਪੂਰੀ ਖ਼ਬਰ »

ਉੱਘੇ ਕਾਂਗਰਸੀ ਆਗੂ ਮਾ. ਜਗੀਰ ਸਿੰਘ ਸ਼ਿਕਾਰਪੁਰ ਦਾ ਦਿਹਾਂਤ

ਸੁਲਤਾਨਪੁਰ ਲੋਧੀ, 9 ਅਗਸਤ (ਥਿੰਦ, ਹੈਪੀ)-ਹਲਕਾ ਸੁਲਤਾਨਪੁਰ ਲੋਧੀ ਦੇ ਉੱਘੇ ਕਾਂਗਰਸੀ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਸਾਬਕਾ ਸਰਪੰਚ ਮਾਸਟਰ ਜਗੀਰ ਸਿੰਘ ਬਸਤੀ ਸ਼ਿਕਾਰਪੁਰ (ਟਿੱਬਾ) ਦਾ ਅੱਜ ਅਚਾਨਕ ਦਿਹਾਂਤ ਹੋ ਗਿਆ | ਉਹ ਪਿਛਲੇ ਕੁੱਝ ਸਮੇਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਢਿਲਵਾਂ, 9 ਅਗਸਤ (ਸੁਖੀਜਾ, ਪ੍ਰਵੀਨ)- ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ 30 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਹਰਜੀਤ ਸਿੰਘ, ਏ.ਐਸ.ਆਈ. ਰਾਜਿੰਦਰ ਕੁਮਾਰ ਨੇ ਦੱਸਿਆ ਪੁਲਿਸ ਪਾਰਟੀ ...

ਪੂਰੀ ਖ਼ਬਰ »

ਚਾਲੂ ਭੱਠੀ, ਲਾਹਣ ਤੇ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਤਲਵੰਡੀ ਚੌਧਰੀਆਂ, 9 ਅਗਸਤ (ਪਰਸਨ ਲਾਲ ਭੋਲਾ)-ਥਾਣਾ ਤਲਵੰਡੀ ਚੌਧਰੀਆਂ ਪੁਲਿਸ ਨੂੰ ਉਸ ਐਸ.ਐੱਚ.ਓ. ਯਾਦਵਿੰਦਰ ਸਿੰਘ ਦੀ ਅਗਵਾਈ 'ਚ ਇਕ ਕਥਿਤ ਦੋਸ਼ੀ ਨੂੰ ਚਾਲੂ ਭੱਟੀ ਸਮੇਤ ਕਾਬੂ ਕਰਕੇ ਉਸ ਵਿਰੁੱਧ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਐਸ.ਐੱਚ.ਓ. ਯਾਦਵਿੰਦਰ ਸਿੰਘ ...

ਪੂਰੀ ਖ਼ਬਰ »

ਭਗੌੜਾ ਵਿਅਕਤੀ ਕਾਬੂ

ਤਲਵੰਡੀ ਚੌਧਰੀਆਂ, 9 ਅਗਸਤ (ਪਰਸਨ ਲਾਲ ਭੋਲਾ)-ਐਸ. ਐੱਚ. ਓ. ਯਾਦਵਿੰਦਰ ਸਿੰਘ ਥਾਣਾ ਤਲਵੰਡੀ ਚੌਧਰੀਆਂ ਨੇ ਦੱਸਿਆ ਕਿ ਕਾਲਾ ਪੁੱਤਰ ਕੁਲਵੰਤ ਸਿੰਘ ਵਾਸੀ ਠੱਟਾ ਨਵਾਂ ਇਕ ਕੇਸ ਵਿਚ ਲੋੜੀਂਦਾ ਸੀ ਜਿਸ ਨੂੰ ਮਾਨਯੋਗ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਸੀ ਤੇ ਤਲਵੰਡੀ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਗਹਿਣੇ ਚੋਰੀ ਕਰਨ ਵਾਲੇ ਖ਼ਿਲਾਫ਼ ਮੁਕੱਦਮਾ ਦਰਜ

ਭੁਲੱਥ, 9 ਅਗਸਤ (ਮਨਜੀਤ ਸਿੰਘ ਰਤਨ)-ਭੁਲੱਥ ਪੁਲਿਸ ਵਲੋਂ ਦਿਨ-ਦਿਹਾੜੇ ਇਕ ਘਰ ਦੇ ਅੰਦਰ ਦਾਖਲ ਹੋ ਕੇ ਸੋਨੇ ਤੇ ਚਾਂਦੀ ਦੇ ਗਹਿਣੇ ਚੁਰਾਉਣ ਵਾਲੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਕੋਲ ਦਿੱਤੀ ਗਈ ਦਰਖਾਸਤ 'ਚ ਸੁਰਿੰਦਰਪਾਲ ਸਿੰਘ ...

ਪੂਰੀ ਖ਼ਬਰ »

ਗੁੱਜਰ ਮਹਾਂ ਸਭਾ ਵੈੱਲਫੇਅਰ ਕਮੇਟੀ ਵਲੋਂ ਕੌਮੀ ਪੱਧਰ ਦਾ ਸੈਮੀਨਾਰ

ਕਪੂਰਥਲਾ, 9 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਗੁੱਜਰ ਮਹਾਂ ਸਭਾ ਵੈੱਲਫੇਅਰ ਕਮੇਟੀ ਪੰਜਾਬ ਵਲੋਂ ਸਭਾ ਦੇ ਪ੍ਰਧਾਨ ਰਮਜ਼ਾਨ ਅਲੀ ਤੇ ਜਨਰਲ ਸਕੱਤਰ ਯਾਕੂਬ ਅਲੀ ਖ਼ਾਨ ਦੀ ਅਗਵਾਈ ਵਿਚ ਇਕ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਪੰਜਾਬ ਤੇ ਗੁਆਂਢੀ ਸੂਬਿਆਂ ਤੋਂ ਗੁੱਜਰ ਜਮਾਤ ...

ਪੂਰੀ ਖ਼ਬਰ »

ਮਾਡਲ ਟਾਊਨ 'ਚ ਹੋਈ ਚੋਰੀ ਸੰਬੰਧੀ ਅਣਪਛਾਤਿਆਂ 'ਤੇ ਮਾਮਲਾ ਦਰਜ

ਸੁਲਤਾਨਪੁਰ ਲੋਧੀ, 9 ਅਗਸਤ (ਥਿੰਦ, ਹੈਪੀ)-ਬੀਤੇ ਦਿਨ ਰਾਤ ਸਮੇਂ ਪਵਿੱਤਰ ਨਗਰੀ ਦੇ ਮਾਡਲ ਟਾਊਨ ਇਲਾਕੇ ਵਿਚ ਇਕ ਘਰ ਅੰਦਰ ਹੋਈ ਚੋਰੀ ਜਿਸ 'ਚ ਅਣਪਛਾਤੇ ਵਿਅਕਤੀ 60 ਹਜ਼ਾਰ ਨਕਦ, ਦੋ ਕੀਮਤੀ ਘੜੀਆਂ, ਏ.ਟੀ.ਐਮ ਕਾਰਡ, ਕੀਮਤੀ ਭਾਂਡੇ ਤੇ ਹੋਰ ਸਾਮਾਨ ਲੈ ਗਏ ਸਨ, ਪੁਲਿਸ ਵਲੋਂ ...

ਪੂਰੀ ਖ਼ਬਰ »

ਲਾਰਡ ਕਿ੍ਸ਼ਨਾ ਕਾਲਜ ਆਫ਼ ਐਜੂਕੇਸ਼ਨ 'ਚ ਤੀਜ ਕਮ ਫਰੈਸ਼ਰ ਪਾਰਟੀ

ਸੁਲਤਾਨਪੁਰ ਲੋਧੀ, 9 ਅਗਸਤ (ਹੈਪੀ, ਥਿੰਦ)- ਲਾਰਡ ਕਿ੍ਸ਼ਨਾ ਕਾਲਜ ਆਫ਼ ਐਜੂਕੇਸ਼ਨ ਸੁਲਤਾਨਪੁਰ ਲੋਧੀ ਵਿਖੇ ਪਿ੍ੰਸੀਪਲ ਸੁੂੰਮੀ ਧੀਰ ਦੀ ਅਗਵਾਈ ਹੇਠ ਤੀਜ ਕਮ ਫਰੈਸ਼ਰ ਪਾਰਟੀ ਕਰਵਾਈ ਗਈ | ਇਸ ਦੌਰਾਨ ਵਿਦਿਆਰਥਣਾਂ ਵਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ...

ਪੂਰੀ ਖ਼ਬਰ »

ਤੇਜ਼ ਮੀਂਹ ਪੈਣ ਨਾਲ ਕਸਬਾ ਭੁਲੱਥ ਦੇ ਬਾਜ਼ਾਰਾਂ ਤੇ ਗਲੀਆਂ 'ਚ ਭਰਿਆ ਪਾਣੀ

ਭੁਲੱਥ, 9 ਅਗਸਤ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)- ਕਸਬਾ ਭੁਲੱਥ ਤੇ ਇਸ ਦੇ ਨੇੜਲੇ ਪਿੰਡਾ ਵਿਚ ਤੇਜ਼ ਮੀਂਹ ਪੈਣ ਨਾਲ ਕਸਬਾ ਭੁਲੱਥ ਪਾਣੀ ਪਾਣੀ ਹੋ ਗਿਆ | ਮੀਂਹ ਇੰਨਾ ਤੇਜ਼ ਸੀ ਕਿ ਕੁੱਝ ਹੀ ਸਮੇਂ ਵਿਚ ਸਾਰੇ ਪਾਸੇ ਪਾਣੀ ਹੀ ਪਾਣੀ ਦਿਖਾਈ ਦੇਣ ਲੱਗਾ ਤੇ ਗਲੀਆਂ ...

ਪੂਰੀ ਖ਼ਬਰ »

ਢਿਲਵਾਂ ਦੇ ਬਿਜਲੀ ਕਰਮਚਾਰੀਆਂ ਵਲੋਂ ਬਿਜਲੀ ਸੋਧ ਬਿੱਲ ਦੇ ਵਿਰੋਧ 'ਚ ਗੇਟ ਰੈਲੀ

ਢਿਲਵਾਂ, 9 ਅਗਸਤ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਜੁਆਇੰਟ ਫੋਰਮ ਦੇ ਸੱਦੇ ਤੇ ਅੱਜ ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ-ਡਵੀਜ਼ਨ ਢਿਲਵਾਂ ਦੇ ਪ੍ਰਧਾਨ ਸੁਖਬੀਰ ਸਿੰਘ ਤੇ ਸਕੱਤਰ ਹਰਜਿੰਦਰ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਬਿਜਲੀ ਕਰਮਚਾਰੀਆਂ ਵਲੋਂ ਬਿਜਲੀ ਸੋਧ ...

ਪੂਰੀ ਖ਼ਬਰ »

ਨਡਾਲਾ 'ਚ ਕਾਂਗਰਸੀਆ ਨੇ ਕੱਢੀ ਤਿਰੰਗਾ ਯਾਤਰਾ

ਨਡਾਲਾ, 9 ਅਗਸਤ (ਮਾਨ)-ਕਾਂਗਰਸ ਪਾਰਟੀ ਦੀ ਹਾਈਕਮਾਂਡ ਵਲੋਂ ਦਿੱਤੇ ਗਏ ਨਿਰਦੇਸ਼ਾਂ ਤਹਿਤ ਲੋਕਾਂ ਵਿਚ ਦੇਸ਼ ਪ੍ਰੇਮ ਨੂੰ ਹੋਰ ਪ੍ਰਫੁਲਿਤ ਕਰਨ ਦੇ ਉਦੇਸ਼ ਨਾਲ ਅੱਜ ਕਸਬਾ ਨਡਾਲਾ ਵਿਖੇ ਸਮੂਹ ਕਾਂਗਰਸੀ ਵਰਕਰਾਂ ਆਗੂਆਂ ਵਲੋਂ ਤਿਰੰਗਾ ਯਾਤਰਾ ਕੱਢੀ ਗਈ ਜਿਸ ਵਿਚ ...

ਪੂਰੀ ਖ਼ਬਰ »

ਲੋਕ ਆਜ਼ਾਦੀ ਦਿਵਸ 'ਤੇ ਘਰ-ਘਰ ਤਿਰੰਗਾ ਲਹਿਰਾਉਣ-ਪਿਆਰਾ ਪਾਜੀਆਂ

ਹੁਸੈਨਪੁਰ, 9 ਅਗਸਤ (ਸੋਢੀ)- ਕੇਂਦਰੀ ਹਾਈਕਮਾਨ ਭਾਜਪਾ ਦੇ ਹੁਕਮਾਂ ਅਨੁਸਾਰ ਅਤੇ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਨਿਰਦੇਸ਼ਾਂ 'ਤੇ ਘਰ-ਘਰ ਤਿਰੰਗਾ ਲਹਿਰਾਉਣ ਦੀ ਮੁਹਿੰਮ ਤਹਿਤ ਹਲਕਾ ਸੁਲਤਾਨਪੁਰ ਲੋਧੀ ਅਧੀਨ ਆਉਂਦੇ ਸਾਰੇ ਪਿੰਡਾਂ ਵਿਚ ਤਿਰੰਗਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 10 ਨਵੇਂ ਮਾਮਲੇ

ਕਪੂਰਥਲਾ, 9 ਅਗਸਤ (ਅਮਨਜੋਤ ਸਿੰਘ ਵਾਲੀਆ)- ਅੱਜ ਕੋਰੋਨਾ ਦੇ 10 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਵਧ ਕੇ 82 ਹੋ ਗਈ ਹੈ | ਅੱਜ 17 ਵਿਅਕਤੀਆਂ ਨੂੰ ਕੋਰੋਨਾ 'ਤੇ ਫ਼ਤਿਹ ਪਾਉਣ ਉਪਰੰਤ ਹਸਪਤਾਲ ਤੋਂ ਛੁੱਟੀ ਦਿੱਤੀ ਗਈ | ਸਿਵਲ ਸਰਜਨ ਡਾ: ...

ਪੂਰੀ ਖ਼ਬਰ »

ਪੀਰ ਬਾਬਾ ਦੁੱਲੇ ਸ਼ਾਹ ਦੀ ਦਰਗਾਹ 'ਤੇ ਮੇਲਾ ਕੱਲ੍ਹ

ਡਡਵਿੰਡੀ, 9 ਅਗਸਤ (ਦਿਲਬਾਗ ਸਿੰਘ ਝੰਡ)-ਹਜ਼ਰਤ ਪੀਰ ਬਾਬਾ ਦੁੱਲੇ ਸ਼ਾਹ ਪ੍ਰਬੰਧਕ ਕਮੇਟੀ ਡਡਵਿੰਡੀ ਵਲੋਂ ਭਗਵਾਨ ਵਾਲਮੀਕ ਜੀ ਨੌਜਵਾਨ ਸਭਾ, ਪਰਵਾਸੀ ਭਾਰਤੀਆਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਦੁੱਲੇ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਜੋੜ ਮੇਲਾ 11 ...

ਪੂਰੀ ਖ਼ਬਰ »

ਐਸ. ਡੀ. ਐਮ. ਤੋਂ ਵਾਂਝਾ ਚੱਲਿਆ ਆ ਰਿਹਾ ਸ਼ਹਿਰ ਫਗਵਾੜਾ

ਫਗਵਾੜਾ, 9 ਅਗਸਤ (ਤਰਨਜੀਤ ਸਿੰਘ ਕਿੰਨੜਾ)- ਫਗਵਾੜਾ ਜ਼ਿਲ੍ਹਾ ਕਪੂਰਥਲਾ ਦਾ ਮਹੱਤਵਪੂਰਨ ਅੰਗ ਹੈ, ਪਰ ਹੈਰਾਨੀ ਦੀ ਗੱਲ ਹੈ ਕਿ ਪਿਛਲੇ ਕੁੱਝ ਸਮੇਂ ਤੋਂ ਫਗਵਾੜਾ ਵਿਚ ਐਸ.ਡੀ.ਐਮ. ਤਾਇਨਾਤ ਨਹੀਂ ਹੈ, ਬਾਹਰਲੇ ਸਬ-ਡਵੀਜ਼ਨ ਤੋਂ ਐਸ.ਡੀ.ਐਮ. ਆਉਂਦੇ ਹਨ ਅਤੇ ਰੋਜ਼ਾਨਾ ਦੇ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਦੇ ਨਵੇਂ ਵਿੱਦਿਅਕ ਵਰ੍ਹੇ ਦੀ ਸ਼ੁਰੂਆਤ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ

ਕਪੂਰਥਲਾ, 9 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਨਵੇਂ ਵਿੱਦਿਅਕ ਵਰ੍ਹੇ 2022-23 ਦੀ ਆਰੰਭਤਾ ਮੌਕੇ ਕਾਲਜ ਦੀ ਪ੍ਰਬੰਧਕ ਕਮੇਟੀ ਵਲੋਂ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ | ਕਾਲਜ ਦੀ ਗਵਰਨਰ ਕੌਂਸਲ ਦੀ ਪ੍ਰਧਾਨ ਬਲਬੀਰ ...

ਪੂਰੀ ਖ਼ਬਰ »

ਆਨੰਦ ਪਬਲਿਕ ਸਕੂਲ 'ਚ ਰੱਖੜੀ ਬਣਾਉਣ ਤੇ ਥਾਲੀ ਸਜਾਉਣ ਦੇ ਮੁਕਾਬਲੇ

ਕਪੂਰਥਲਾ, 9 ਅਗਸਤ (ਵਿ.ਪ੍ਰ.)- ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਰੱਖੜੀ ਬਣਾਉਣ ਤੇ ਥਾਲੀ ਸਜਾਉਣ ਦਾ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਸਕੂਲ ਦੇ ਵੱਖ-ਵੱਖ ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਪੰਜਵੀਂ ਤੋਂ ਲੈ ਕੇ 6ਵੀਂ ਜਮਾਤ ਦੇ ਵਿਦਿਆਰਥੀਆਂ ਨੇ ਥਾਲੀ ...

ਪੂਰੀ ਖ਼ਬਰ »

ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਮੋਦੀ ਸਰਕਾਰ-ਇੰਜੀ. ਸਵਰਨ ਸਿੰਘ

ਸੁਲਤਾਨਪੁਰ ਲੋਧੀ, 9 ਅਗਸਤ (ਥਿੰਦ)- ਮੋਦੀ ਸਰਕਾਰ ਵੱਲੋਂ ਸੂਬਿਆਂ ਦੀ ਸਹਿਮਤੀ ਤੋਂ ਬਿਨਾਂ ਬਿਜਲੀ ਸੋਧ ਬਿੱਲ ਨੂੰ ਸੰਸਦ ਵਿਚ ਪੇਸ਼ ਕਰਨਾ ਸਿੱਧੇ ਤੌਰ ਤੇ ਰਾਜਾਂ ਦੇ ਅਧਿਕਾਰਾਂ ਉੱਪਰ ਡਾਕਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਸੁਲਤਾਨਪੁਰ ਲੋਧੀ ...

ਪੂਰੀ ਖ਼ਬਰ »

ਪਿ੍ੰਸੀਪਲ ਦਇਆ ਸਿੰਘ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਕਪੂਰਥਲਾ, 9 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਸੇਵਾ ਮੁਕਤ ਪਿ੍ੰਸੀਪਲ ਦਇਆ ਸਿੰਘ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਦੇਵੀ ਤਲਾਬ ਕਪੂਰਥਲਾ ਵਿਚ ਕਰਵਾਇਆ ਗਿਆ | ਸਮਾਗਮ ਦੇ ਆਰੰਭ 'ਚ ਗੁਰਦੁਆਰਾ ਸ੍ਰੀ ਦੇਵੀ ਤਲਾਬ ਦੇ ਕੀਰਤਨੀ ਜਥੇ ਤੇ ਗਿਆਨੀ ...

ਪੂਰੀ ਖ਼ਬਰ »

ਸੀ-ਪਾਈਟ ਕੈਂਪ ਥੇਹ ਕਾਂਜਲਾ 'ਚ ਫ਼ੌਜ ਦੀ ਭਰਤੀ ਲਈ ਰਜਿਸਟਰੇਸ਼ਨ ਅੱਜ ਤੋਂ

ਕਪੂਰਥਲਾ, 9 ਅਗਸਤ (ਵਿ.ਪ੍ਰ.)-ਪੰਜਾਬ ਸਰਕਾਰ ਵਲੋਂ ਸਾਲ 2022-23 ਲਈ ਜਲੰਧਰ ਏ.ਆਰ.ਓ. ਫ਼ੌਜ ਦੀ ਭਰਤੀ ਲਈ ਮੁਫ਼ਤ ਸਿਖਲਾਈ ਸੀ ਪਾਈਟ ਕੈਂਪ ਥੇਹ ਕਾਂਜਲਾ 'ਚ 10 ਅਗਸਤ ਤੋਂ ਰਜਿਸਟਰੇਸ਼ਨ ਹੋ ਰਹੀ ਹੈ ਤੇ ਭਰਤੀ ਸਬੰਧੀ ਸਿਖਲਾਈ ਪਹਿਲੀ ਸਤੰਬਰ ਤੋਂ ਹੋਵੇਗੀ | ਵਿਸ਼ੇਸ਼ ਸਾਰੰਗਲ ...

ਪੂਰੀ ਖ਼ਬਰ »

ਫੂਡ ਸੇਫ਼ਟੀ ਟੀਮ ਨੇ ਪ੍ਰਬੰਧਕੀ ਕੰਪਲੈਕਸ ਵਿਚਲੀ ਕੰਟੀਨ 'ਚੋਂ ਸੈਂਪਲ ਭਰੇ

ਕਪੂਰਥਲਾ, 9 ਅਗਸਤ (ਵਿ.ਪ੍ਰ.)- ਫੂਡ ਸੇਫ਼ਟੀ ਟੀਮ ਨੇ ਅੱਜ ਸਹਾਇਕ ਕਮਿਸ਼ਨਰ ਫੂਡ ਡਾ: ਹਰਜੋਤਪਾਲ ਸਿੰਘ ਦੀ ਅਗਵਾਈ ਵਿਚ ਫੂਡ ਸੇਫ਼ਟੀ ਅਫ਼ਸਰ ਮੁਕੁਲ ਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਚੱਲ ਰਹੀ ਕੰਟੀਨ ਵਿਚਲੇ ਦੁੱਧ, ਬਰੈੱਡ ਪਕੌੜਾ, ਪਾਣੀ ਤੇ ਜੂਸ ਬਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX