ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  1 day ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  1 day ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  1 day ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  1 day ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  1 day ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  1 day ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  1 day ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  1 day ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  1 day ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  1 day ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  1 day ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  1 day ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  1 day ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  1 day ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਹੁਸ਼ਿਆਰਪੁਰ / ਮੁਕੇਰੀਆਂ

ਵੋਟਰ ਕਾਰਡ ਨੂੰ ਆਧਾਰ ਨਾਲ ਿਲੰਕ ਕਰਨ ਲਈ ਸੇਵਾ ਕੇਂਦਰ 'ਚ ਖੁੱਲ੍ਹੇਗਾ ਵੱਖਰਾ ਕਾਊਾਟਰ-ਡੀ.ਸੀ.

ਹੁਸ਼ਿਆਰਪੁਰ, 10 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਹੰਸ ਨੇ ਕਿਹਾ ਕਿ ਸੇਵਾ ਕੇਂਦਰ ਵਿਚ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਿਲੰਕ ਕਰਨ ਲਈ ਵੱਖਰਾ ਕਾਊਾਟਰ ਖੋਲਿ੍ਹਆ ਜਾਵੇਗਾ, ਤਾਂ ਜੋ ਸੇਵਾਵਾਂ ਪ੍ਰਾਪਤ ਕਰਨ ਵਾਲੇ ਵਿਅਕਤੀਆਂ ਨੂੰ ਆਨਲਾਈਨ ਿਲੰਕ ਕਰਨ ਦੀ ਸਹੂਲਤ ਮੁਹੱਈਆ ਕਰਵਾਈ ਜਾ ਸਕੇ | ਉਨ੍ਹਾਂ ਇਹ ਜਾਣਕਾਰੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਵੀਪ ਸਬੰਧੀ ਕੀਤੀ ਮੀਟਿੰਗ ਦੌਰਾਨ ਦਿੱਤੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਮਹਾਜਨ, ਐਸ.ਡੀ.ਐਮ. ਦਸੂਹਾ ਹਰਬੰਸ ਸਿੰਘ ਤੋਂ ਇਲਾਵਾ ਜ਼ਿਲ੍ਹਾ ਪੱਧਰੀ ਸਵੀਪ ਗਤੀਵਿਧੀਆਂ ਦੇ ਨੋਡਲ ਅਫ਼ਸਰ ਅਤੇ ਵਿਧਾਨ ਸਭਾ ਹਲਕਿਆਂ ਦੇ ਨੋਡਲ ਅਫ਼ਸਰ ਮੌਜੂਦ ਸਨ | ਡਿਪਟੀ ਕਮਿਸ਼ਨਰ ਨੇ ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਭਾਗਾਂ ਦੇ ਮੁਖੀ ਆਪਣੇ ਅਧੀਨ ਦਫ਼ਤਰੀ ਅਮਲੇ ਦਾ ਵੋਟਰ ਕਾਰਡ ਆਧਾਰ ਕਾਰਡ ਨਾਲ ਿਲੰਕ ਕਰਵਾਉਣਾ ਯਕੀਨੀ ਬਣਾਉਣ | ਉਨ੍ਹਾਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਦਿਵਿਆਂਗ ਵੋਟਰਾਂ ਤੋਂ ਇਲਾਵਾ ਹੋਰ ਲਾਭਪਾਤਰੀਆਂ ਤੱਕ ਵੀ ਇਹ ਪ੍ਰੋਗਰਾਮ ਪਹੁੰਚਾਉਣ ਲਈ ਗੰਭੀਰਤਾ ਦਿਖਾਈ ਜਾਵੇ | ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਜੋੜਨ ਲਈ ਪ੍ਰੋਗਰਾਮ 1 ਅਗਸਤ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਇਹ ਪ੍ਰਕ੍ਰਿਆ 1 ਅਪ੍ਰੈਲ 2023 ਤੱਕ ਜਾਰੀ ਰਹੇਗੀ | ਸੰਦੀਪ ਹੰਸ ਨੇ ਕਿਹਾ ਕਿ ਪਹਿਲਾਂ ਤੋਂ ਰਜਿਸਟਰਡ ਵੋਟਰ 'ਵੋਟਰ ਹੈਲਪਲਾਈਨ ਐਪ', ਐਨ.ਵੀ.ਐਸ.ਪੀ. ਅਤੇ ਫਾਰਮ 6-ਬੀ ਰਾਹੀਂ ਆਪਣੇ ਵੋਟਰ ਕਾਰਡ ਨੂੰ ਆਧਾਰ ਨਾਲ ਿਲੰਕ ਕਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਕੋਲ ਆਧਾਰ ਕਾਰਡ ਨਹੀਂ ਹੈ, ਤਾਂ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ 11 ਦਸਤਾਵੇਜ਼ਾਂ ਵਿਚੋਂ ਕਿਸੇ ਇਕ ਦਸਤਾਵੇਜ਼ ਦੀ ਜਾਣਕਾਰੀ ਭਰ ਕੇ ਰਜਿਸਟਰਡ ਕੀਤਾ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਪਹਿਲਾਂ ਭਰੇ ਜਾਣ ਵਾਲੇ ਫਾਰਮਾਂ (ਫਾਰਮ ਨੰਬਰ 6, 7 ਅਤੇ 8) ਵਿਚ ਤਬਦੀਲੀਆਂ ਕੀਤੀਆਂ ਗਈਆਂ ਹਨ | ਇਸ ਮੌਕੇ ਤਹਿਸੀਲਦਾਰ ਚੋਣਾਂ ਹਰਮਿੰਦਰ ਸਿੰਘ, ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰ (ਸਵੀਪ) ਪਿ੍ੰਸੀਪਲ ਪੋਲੀਟੈਕਨਿਕ ਕਾਲਜ ਰਚਨਾ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੀਰਜ ਕੁਮਾਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ, ਚੋਣ ਕਾਨੂੰਗੋ ਦੀਪਕ ਕੁਮਾਰ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ |

ਪੀ. ਡੀ. ਬੇਦੀ ਸਕੂਲ 'ਚ ਰੱਖੜੀ ਪ੍ਰਤੀਯੋਗਤਾ ਕਰਵਾਈ

ਗੜ੍ਹਸ਼ੰਕਰ, 10 ਅਗਸਤ (ਧਾਲੀਵਾਲ)-ਸਥਾਨਕ ਪੀ.ਡੀ. ਬੇਦੀ ਸੀਨੀਅਰ ਸੈਕੰਡਰੀ ਆਰੀਆ ਸਕੂਲ ਵਿਖੇ ਰੱਖੜੀ ਬਣਾਉਣ ਦੀ ਪ੍ਰਤੀਯੋਗਤਾ ਕਰਵਾਈ ਗਈ ਜਿਸ ਵਿਚ ਪੰਜਵੀਂ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ...

ਪੂਰੀ ਖ਼ਬਰ »

ਬਿਜਲੀ ਸੋਧ ਬਿੱਲ ਲਿਆ ਕੇ ਕੇਂਦਰ ਸਰਕਾਰ ਨੇ ਲੋਕਾਂ ਨਾਲ ਕੀਤੀ ਵਾਅਦਾ ਖ਼ਿਲਾਫ਼ੀ - ਬੌਬੀ

ਭੰਗਾਲਾ, 10 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਪ੍ਰਧਾਨ ਮੰਤਰੀ ਨੂੰ ਸੰਵਿਧਾਨਕ ਪਦ ਉੱਪਰ ਬੈਠਿਆਂ ਆਪਣੇ ਪਦ ਦੀ ਮਰਯਾਦਾ ਰੱਖਣ ਦੀ ਐਨੀ ਕੁ ਲੋੜ ਹੁੰਦੀ ਹੈ ਕਿ ਲੋਕ ਪ੍ਰਧਾਨ ਮੰਤਰੀ ਦੀ ਕਹੀ ਹੋਈ ਗੱਲ ਉੱਤੇ ਹੀ ਵਿਸ਼ਵਾਸ ਕਰਨ ਤੋਂ ਹੀ ਨਾ ਹਟ ਜਾਣ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਇਨਸਾਫ ਲਈ ਦਰ-ਦਰ ਭਟਕ ਰਿਹਾ ਹੈ ਜਸਵੀਰ ਸਿੰਘ ਚੋਲਾਂਗ

ਹੁਸ਼ਿਆਰਪੁਰ, 10 ਅਗਸਤ (ਸ.ਰ.)- ਮਨੁੱਖੀ ਅਧਿਕਾਰਾਂ, ਕਿਸਾਨ ਮਸਲਿਆਂ, ਭਿ੍ਸ਼ਟਾਚਾਰ, ਹੁਕਮਰਾਨਾਂ ਦੇ ਪੀੜਤਾਂ ਤੇ ਅੰਤਰਰਾਸ਼ਟਰੀ ਮਸਲਿਆਂ ਲਈ ਹਮੇਸ਼ਾ ਜੱਦੇਜਹਿਦ ਕਰਨ ਵਾਲਾ ਜੁਝਾਰੂ ਆਗੂ ਜਸਵੀਰ ਸਿੰਘ ਚੋਲਾਂਗ ਹੁਣ ਖੁਦ ਆਪਣਾ ਇਨਸਾਫ ਲੈਣ ਲਈ ਵਰਿ੍ਹਆਂ ਤੋਂ ...

ਪੂਰੀ ਖ਼ਬਰ »

ਕੂੜਾ ਇਕੱਠਾ ਕਰਨ ਵਾਲੇ ਵਾਹਨਾਂ 'ਤੇ ਜੀ. ਪੀ. ਐਸ. ਸਿਸਟਮ ਯਕੀਨੀ ਬਣਾਇਆ ਜਾਵੇ -ਡੀ.ਸੀ.

ਹੁਸ਼ਿਆਰਪੁਰ, 10 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਨਵਾਇਰਨਮੈਂਟ ਕਮੇਟੀ ਨਾਲ ਕੀਤੀ ਮੀਟਿੰਗ ਦੌਰਾਨ ਕਾਰਜਸਾਧਕ ਅਫ਼ਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿੱਥੇ ਡੋਰ-ਟੂ-ਡੋਰ ...

ਪੂਰੀ ਖ਼ਬਰ »

ਰਾਘਵ ਸਿਲਕ ਸਟੋਰ 'ਤੇ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ

ਦਸੂਹਾ, 10 ਅਗਸਤ (ਕੌਸ਼ਲ, ਭੁੱਲਰ)- ਦਸੂਹਾ ਦੀ ਵਿਜੇ ਮਾਰਕੀਟ ਦੇ ਵਿਚ ਮਸ਼ਹੂਰ ਬਜਾਜੀ ਦੀ ਦੁਕਾਨ ਰਾਘਵ ਸਿਲਕ ਸਟੋਰ ਦੇ ਵਿਚ ਬੀਤੀ ਰਾਤ ਜ਼ਬਰਦਸਤ ਅੱਗ ਲੱਗ ਗਈ | ਜ਼ਿਕਰਯੋਗ ਹੈ ਕਿ ਮਾਰਕੀਟ ਵਿਚ ਸਥਿਤ ਰਾਘਵ ਸਿਲਕ ਸਟੋਰ (ਜਲਾਲ ਚੱਕੀਆਂ ਦੀ ਹੱਟੀ) 'ਚ ਰਾਤ ਵੇਲੇ ਧੂੰਆਂ ...

ਪੂਰੀ ਖ਼ਬਰ »

ਐਕਸਾਈਜ਼ ਮਹਿਕਮੇ ਦੀ ਮਿਲੀਭੁਗਤ ਨਾਲ ਪਿੰਡਾਂ 'ਚ ਚੱਲ ਰਹੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਂਚਾਂ - ਜਥੇਦਾਰ ਗੇਰਾ

ਮੁਕੇਰੀਆਂ, 10 ਅਗਸਤ (ਰਾਮਗੜ੍ਹੀਆ)- ਪੰਜਾਬ ਦੀ 'ਆਪ' ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਸੂਬੇ ਅੰਦਰੋਂ ਜੜ੍ਹ ਤੋਂ ਨਸ਼ਾ ਖ਼ਤਮ ਕਰਨ ਦੇ ਕੀਤੇ ਵੱਡੇ-ਵੱਡੇ ਦਾਅਵਿਆਂ ਨੂੰ ਪਿੰਡਾਂ ਅੰਦਰ ਖੁੱਲ੍ਹੀਆਂ ਸ਼ਰਾਬ ਦੀਆਂ ਨਾਜਾਇਜ਼ ਬਰਾਂਚਾਂ ਖੋਖਲਾ ਸਾਬਤ ਕਰ ਰਹੀਆਂ ਹਨ | ...

ਪੂਰੀ ਖ਼ਬਰ »

ਵਿਭਾਗੀ ਪ੍ਰੀਖਿਆ ਥੋਪਣ ਦੇ ਫ਼ੈਸਲੇ ਨੂੰ ਲੈ ਕੇ ਅਧਿਆਪਕਾਂ ਨੇ ਅਧਿਆਪਕ ਵਿਰੋਧੀ ਨਿਯਮਾਂ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

ਗੜ੍ਹਸ਼ੰਕਰ, 10 ਅਗਸਤ (ਧਾਲੀਵਾਲ)-ਬਲਾਕ ਗੜ੍ਹਸ਼ੰਕਰ ਦੇ ਵੱਖ-ਵੱਖ ਸਕੂਲਾਂ ਵਿਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੱਦੇ 'ਤੇ ਸਾਲ 2018 ਤੋਂ ਬਾਅਦ ਤਰੱਕੀ ਪ੍ਰਾਪਤ ਅਤੇ ਸਿੱਧੀ ਭਰਤੀ ਅਧਿਆਪਕਾਂ ਅਤੇ ਹੋਰਨਾਂ ਕਰਮਚਾਰੀਆਂ 'ਤੇ ਵਿਭਾਗ ਟੈੱਸਟ ਥੋਪਣ ਦੇ ...

ਪੂਰੀ ਖ਼ਬਰ »

ਕਬਾੜੀਏ ਦੀ ਦੁਕਾਨ 'ਤੇ ਹੋਈ ਮੌਤ

ਸੈਲਾ ਖ਼ੁਰਦ, 10 ਅਗਸਤ (ਹਰਵਿੰਦਰ ਸਿੰਘ ਬੰਗਾ)-ਸੈਲਾ ਖ਼ੁਰਦ ਵਿਖੇ ਇੱਕ ਕਬਾੜੀਏ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ | ਇਸ ਸਬੰਧੀ ਬਲਜੀਤ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਪਿੰਡ ਮਹਿੰਗਰੋਵਾਲ ਦੋਆਬਾ ਨੇ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਤਹਿਤ ਦੱਸਿਆ ਕਿ ਮੈਂ ਰੋਜ਼ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 2 ਕਾਬੂ

ਹੁਸ਼ਿਆਰਪੁਰ, 10 ਅਗਸਤ (ਬਲਜਿੰਦਰਪਾਲ ਸਿੰਘ)-ਪੁਲਿਸ ਨੇ ਵੱਖ-ਵੱਖ ਸਥਾਨਾਂ ਤੋਂ 2 ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮਾਡਲ ਟਾਊਨ ਪੁਲਿਸ ਨੇ ਰਮਨ ਕੁਮਾਰ ਉਰਫ਼ ਰਾਮਾ ਵਾਸੀ ਵਾਲਮੀਕਿ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 63 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 10 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 63 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 41692 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 736 ਸੈਂਪਲਾਂ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕੱਢੀ ਗੌਰਵ ਯਾਤਰਾ

ਮੁਕੇਰੀਆਂ, 10 ਅਗਸਤ (ਰਾਮਗੜ੍ਹੀਆ)- ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸਾਬਕਾ ਵਿਧਾਇਕਾ ਇੰਦੂ ਬਾਲਾ ਦੀ ਅਗਵਾਈ ਹੇਠ ਸਥਾਨਕ ਕਾਂਗਰਸੀ ਵਰਕਰਾਂ ਨੇ ਕਸਬਾ ਹਰਸਾ ਮਾਨਸਰ ਤੋਂ ਗੌਰਵ ਯਾਤਰਾ ਸ਼ੁਰੂ ਕੀਤੀ ਜੋ ਕਸਬਾ ਭੰਗਾਲਾ ਤੋਂ ਹੁੰਦੀ ਹੋਈ ਮੁਕੇਰੀਆਂ ਰੈਸਟ ਹਾਊਸ ...

ਪੂਰੀ ਖ਼ਬਰ »

ਰੱਖੜੀ ਮੌਕੇ 11 ਤੋਂ 6 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ-ਡੀ.ਸੀ.

ਹੁਸ਼ਿਆਰਪੁਰ, 10 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 11 ਅਗਸਤ ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਵੀ ਸੇਵਾ ਕੇਂਦਰ ਖੁੱਲ੍ਹੇ ਰਹਿਣਗੇ | ਉਨ੍ਹਾਂ ਦੱਸਿਆ ਕਿ ਇਸ ਦਿਨ ਸੇਵਾ ਕੇਂਦਰ ਸਵੇਰੇ 11 ...

ਪੂਰੀ ਖ਼ਬਰ »

ਵਿਭਾਗੀ ਪ੍ਰੀਖਿਆ ਦੁਬਾਰਾ-ਦੁਬਾਰਾ ਲੈਣ ਵਾਲੇ ਪੱਤਰ ਦੀਆਂ ਕਾਪੀਆਂ ਸਾੜ ਕੇ ਅਧਿਆਪਕਾਂ ਕੀਤਾ ਰੋਸ ਪ੍ਰਦਰਸ਼ਨ

ਐਮਾਂ ਮਾਂਗਟ, 10 ਅਗਸਤ (ਭੰਮਰਾ)- ਅੱਜ ਮੁੱਖ ਅਧਿਆਪਕ ਜਥੇਬੰਦੀ ਪੰਜਾਬ ਵਲੋਂ ਸਿੱਖਿਆ ਵਿਭਾਗ ਵਲੋਂ ਜਾਰੀ ਕੀਤੇ ਗਏ ਪੱਤਰ ਜਿਸ ਤਹਿਤ ਸਿੱਧੀ ਭਰਤੀ ਜਾਂ ਪ੍ਰਮੋਟ ਹੋਏ ਅਧਿਆਪਕਾਂ ਦੇ ਵਾਰ-ਵਾਰ ਪੇਪਰ ਲੈਣ ਸਬੰਧੀ ਜਾਰੀ ਕੀਤੇ ਪੱਤਰ ਦੀਆਂ ਕਾਪੀਆਂ ਅਧਿਆਪਕਾ ਵਲੋਂ ...

ਪੂਰੀ ਖ਼ਬਰ »

ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਵਲੋਂ ਵਿਭਾਗ ਦੇ ਐਮ.ਡੀ. ਨਾਲ ਮੁਲਾਕਾਤ

ਹੁਸ਼ਿਆਰਪੁਰ, 10 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਦੇ ਵਫ਼ਦ ਵਲੋਂ ਪ੍ਰਧਾਨ ਸੁਖਮੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਬਰਿੰਦਰਪਾਲ ਸਿੰਘ ਨਾਲ ...

ਪੂਰੀ ਖ਼ਬਰ »

ਜੈ ਮਾਂ ਚਿੰਤਪੁਰਨੀ ਸਪੋਰਟਸ ਕਲੱਬ ਵਲੋਂ ਮਨਜੀਤ ਸਿੰਘ ਦਸੂਹਾ ਸਨਮਾਨਿਤ

ਗੜ੍ਹਦੀਵਾਲਾ, 10 ਅਗਸਤ (ਚੱਗਰ)-ਪਿੰਡ ਸ਼ੀਂਹ ਚਠਿਆਲ ਵਿਖੇ ਜੈ ਮਾਂ ਚਿੰਤਪੁਰਨੀ ਸਪੋਰਟਸ ਕਲੱਬ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਧਾਰਮਿਕ ਸਮਾਗਮ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਸੂਬਾ ਜਰਨਲ ਸਕੱਤਰ ਮਨਜੀਤ ਸਿੰਘ ਦਸੂਹਾ ਨੇ ਉਚੇਚੇ ...

ਪੂਰੀ ਖ਼ਬਰ »

ਦੇਸ਼ 'ਚ ਵਧ ਚੁੱਕੀ ਰਿਕਾਰਡ ਤੋੜ ਮਹਿੰਗਾਈ ਭਾਜਪਾ ਦੀ ਦੇਣ-ਅਮਰਪ੍ਰੀਤ ਸਿੰਘ ਲਾਲੀ

ਕੋਟਫ਼ਤੂਹੀ, 10 ਅਗਸਤ (ਅਵਤਾਰ ਸਿੰਘ ਅਟਵਾਲ)-ਅੱਜ ਦੇਸ਼ ਵਿਚ ਦਿਨੋਂ-ਦਿਨ ਵੱਧ ਰਹੀ ਮਹਿੰਗਾਈ ਜੋ ਆਪਣੇ ਸਾਰੇ ਰਿਕਾਰਡ ਤੋੜ ਚੁੱਕੀ ਹੈ, ਕੇਂਦਰ ਦੀ ਭਾਜਪਾ ਸਰਕਾਰ ਦੀ ਦੇਣ ਹੈ, ਪਿੰਡ ਲਕਸੀਹਾ ਵਿਖੇ ਲਾਲੀ ਫਾਰਮ ਹਾਊਸ ਵਿਖੇ ਮੀਟਿੰਗ ਦੌਰਾਨ ਇਹ ਪ੍ਰਗਟਾਵਾ ਅਮਰਪ੍ਰੀਤ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ 'ਤੇ ਸੋਨੂੰ ਟੇਰਕਿਆਣਾ ਵਲੋਂ ਖ਼ੁਸ਼ੀ ਜ਼ਾਹਿਰ

ਦਸੂਹਾ, 10 ਅਗਸਤ (ਕੌਸ਼ਲ)- ਬਿਕਰਮ ਸਿੰਘ ਮਜੀਠੀਆ ਨੂੰ ਮਾਣਯੋਗ ਕੋਰਟ ਵਲੋਂ ਦਿੱਤੀ ਗਈ ਜ਼ਮਾਨਤ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਅਕਾਲੀ ਆਗੂ ਵਰਿੰਦਰਜੀਤ ਸਿੰਘ ਸੋਨੂੰ ਟੇਰਕਿਆਣਾ ਨੇ ਕਿਹਾ ਕਿ ਆਖ਼ਰਕਾਰ ਸੱਚ ਦੀ ਜਿੱਤ ਹੁੰਦੀ ਹੈ | ਪਾਰਟੀ ਆਗੂ ਬਿਕਰਮ ਸਿੰਘ ਮਜੀਠੀਆ ...

ਪੂਰੀ ਖ਼ਬਰ »

ਮਜੀਠੀਆ ਦੀ ਵਾਪਸੀ ਨਾਲ ਪਾਰਟੀ ਵਿਚ ਨਵੀਂ ਊਰਜਾ ਦਾ ਹੋਇਆ ਸੰਚਾਰ - ਸਰਬਜੋਤ ਸਾਬੀ

ਮੁਕੇਰੀਆਂ, 10 ਅਗਸਤ (ਰਾਮਗੜ੍ਹੀਆ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੂੰ ਮਾਣਯੋਗ ਅਦਾਲਤ ਵਲੋਂ ਜ਼ਮਾਨਤ 'ਤੇ ਰਿਹਾਅ ਕਰ ਦਿੱਤੇ ਜਾਣ ਦੇ ਲਏ ਫ਼ੈਸਲੇ ਕਾਰਨ ਪਾਰਟੀ ਵਰਕਰਾਂ ਤੇ ਆਗੂਆਂ ਵਿਚ ਖ਼ੁਸ਼ੀ ਦੀ ...

ਪੂਰੀ ਖ਼ਬਰ »

ਸੈਣੀ ਯੂਥ ਫੈਡਰੇਸ਼ਨ ਪੂਰੇ ਪੰਜਾਬ ਵਿਚ ਕਰੇਗੀ ਜਥੇਬੰਦਕ ਵਿਸਥਾਰ - ਢਾਡੇਕਟਵਾਲ

ਚੰਡੀਗੜ੍ਹ, 10 ਅਗਸਤ (ਅਜੀਤ ਬਿਊਰੋ) - ਪਿਛਲੇ ਦਿਨੀਂ ਸੈਣੀ ਭਵਨ ਚੰਡੀਗੜ੍ਹ ਵਿਖੇ ਸੈਣੀ ਯੂਥ ਫੈਡਰੇਸ਼ਨ ਦੀ ਸੂਬਾ ਕਾਰਜਕਾਰਨੀ ਤੇ ਕੋਰ ਕਮੇਟੀ ਦੀ ਅਹਿਮ ਬੈਠਕ ਸੂਬਾ ਜਨਰਲ ਸਕੱਤਰ ਗੁਰਜਿੰਦਰ ਸਿੰਘ ਮੰਝਪੁਰ ਦੀ ਪ੍ਰਧਾਨਗੀ ਹੇਠ ਹੋਈ | ਬੈਠਕ ਵਿਚ ਕੌਮੀ ਪ੍ਰਧਾਨ ...

ਪੂਰੀ ਖ਼ਬਰ »

ਵਿਕਟੋਰੀਆ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਅੱਡਾ ਸਰਾਂ, 10 ਅਗਸਤ (ਹਰਜਿੰਦਰ ਸਿੰਘ ਮਸੀਤੀ)- ਵਿਕਟੋਰੀਆ ਇੰਟਰਨੈਸ਼ਨਲ ਸਕੂਲ ਬੈਂਚਾਂ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ, ਜਿਸ ਵਿਚ ਸਾਰੀਆਂ ਜਮਾਤਾਂ ਦੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਬੱਚਿਆਂ ਨੇ ਸੁਹਾਗ, ਘੋੜੀਆ, ਟੱਪੇ ਤੇ ਲੋਕ ਗੀਤ ...

ਪੂਰੀ ਖ਼ਬਰ »

ਕੈਂਬਿ੍ਜ ਓਵਰਸੀਜ਼ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਮੁਕੇਰੀਆਂ, 10 ਅਗਸਤ (ਰਾਮਗੜ੍ਹੀਆ)- ਸਮਿਆਲ ਐਜੂਕੇਸ਼ਨਲ ਸੁਸਾਇਟੀ ਵਲੋਂ ਸੰਚਾਲਿਤ ਕੈਂਬਰਿਜ ਓਵਰਸੀਜ਼ ਸਕੂਲ ਮੁਕੇਰੀਆਂ ਵਿਖੇ ਅੱਜ ਤੀਆਂ ਦੇ ਤਿਉਹਾਰ ਸਬੰਧੀ ਇੱਕ ਸਮਾਗਮ ਸਕੂਲ ਦੀ ਚੇਅਰਪਰਸਨ ਸ਼ਿਖਾ ਸਮਿਆਲ ਦੀ ਪ੍ਰਧਾਨਗੀ ਹੇਠ ਅਤੇ ਪਿ੍ੰਸੀਪਲ ਠਾ. ਪ੍ਰਵੀਨ ...

ਪੂਰੀ ਖ਼ਬਰ »

ਸੰਤ ਹਰਚਰਨ ਦਾਸ ਦੀ ਯਾਦ 'ਚ ਗੁਰਮਤਿ ਤੇ ਸੰਤ ਸਮਾਗਮ

ਮਾਹਿਲਪੁਰ, 10 ਅਗਸਤ (ਰਜਿੰਦਰ ਸਿੰਘ)-ਡੇਰਾ ਰਤਨਪੁੁਰੀ ਪਿੰਡ ਜੇਜੋਂ ਦੁਆਬਾ ਵਿਖੇ ਸੰਤ ਹਰਚਰਨ ਦਾਸ ਦੀ ਯਾਦ ਨੂੰ ਸਮਰਪਿਤ ਡੇਰੇ ਦੀ ਸੰਚਾਲਕ ਸੰਤ ਬੀਬੀ ਮੀਨਾ ਦੇਵੀ ਦੀ ਅਗਵਾਈ ਅਤੇ ਗੱਦੀ ਨਸ਼ੀਨ ਸੰਤ ਅਮਨਦੀਪ ਦੀ ਦੇਖ ਰੇਖ'ਚ ਸੰਗਤਾਂ ਦੇ ਸਹਿਯੋਗ ਗੁਰਮਤਿ ਤੇ ਸੰਤ ...

ਪੂਰੀ ਖ਼ਬਰ »

ਜਥੇ. ਭਾਈ ਕੁਲਦੀਪ ਸਿੰਘ ਚੱਕ ਮੈਮੋਰੀਅਲ ਗਰਲਜ਼ ਸਕੂਲ ਵਿਖੇ 'ਬੇਟੀ ਬਚਾਓ ਬੇਟੀ ਪੜ੍ਹਾਓ' ਵਿਸ਼ੇ 'ਤੇ ਪ੍ਰੋਗਰਾਮ

ਮੁਕੇਰੀਆਂ, 10 ਅਗਸਤ (ਰਾਮਗੜ੍ਹੀਆ)- ਜਥੇ. ਭਾਈ ਕੁਲਦੀਪ ਸਿੰਘ ਚੱਕ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਵਿਖੇ ਦਸਮੇਸ਼ ਗਰਲਜ਼ ਕਾਲਜ ਦੀ ਪਿ੍ੰਸੀਪਲ ਡਾ. ਕਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਐਨ.ਐਸ.ਐਸ. ਵਿੰਗ ਵਲੋਂ ...

ਪੂਰੀ ਖ਼ਬਰ »

ਮੁੱਖ ਖੇਤੀਬਾੜੀ ਅਫ਼ਸਰ ਤੇ ਟੀਮ ਵਲੋਂ ਬਲਾਕ ਹੁਸ਼ਿਆਰਪੁਰ-1 ਦੇ ਖੇਤਾਂ ਦਾ ਦੌਰਾ

ਹੁਸ਼ਿਆਰਪੁਰ, 10 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮੁੱਖ ਖੇਤੀਬਾੜੀ ਅਫ਼ਸਰ ਅਤੇ ਟੀਮ ਵਲੋਂ ਬਲਾਕ ਹੁਸ਼ਿਆਰਪੁਰ-1 ਦੇ ਖੇਤਾਂ ਦਾ ਦੌਰਾ ਕੀਤਾ ਗਿਆ | ਦੌਰੇ ਦੌਰਾਨ ਉਨ੍ਹਾਂ ਪਿੰਡ ਬਾਦੋਵਾਲ ਦੇ ਕਿਸਾਨਾਂ ਨਾਲ ਰਾਬਤਾ ਕਰਕੇ ਉੱਥੇ ਝੋਨੇ ਦੀ ਕੀਤੀ ਸਿੱਧੀ ...

ਪੂਰੀ ਖ਼ਬਰ »

32ਵੇਂ ਅੰਤਰਰਾਸ਼ਟਰੀ ਕੀਰਤਨ ਦਰਬਾਰ ਸੰਬੰਧੀ ਗੁਰਮਤਿ ਸਮਾਗਮਾਂ ਦੀ ਆਰੰਭਤਾ 14 ਤੋਂ

ਹੁਸ਼ਿਆਰਪੁਰ, 10 ਅਗਸਤ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ 32ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 15 ਅਕਤੂਬਰ ਦਿਨ ਸ਼ਨੀਵਾਰ ਨੂੰ ਸ਼ਾਮ 5 ਵਜੇ ਤੋਂ ਅੰਮਿ੍ਤ ਵੇਲੇ ਤੱਕ ਸ਼ਹੀਦ ਭਾਈ ਮਤੀ ਦਾਸ, ...

ਪੂਰੀ ਖ਼ਬਰ »

ਕਲੱਸਟਰ ਤੇ ਬਲਾਕ ਪੱਧਰੀ ਮੁਕਾਬਲੇ ਦੇ ਜੇਤੂ ਵਿਦਿਆਰਥੀ ਸਨਮਾਨਿਤ

ਗੜ੍ਹਦੀਵਾਲਾ, 10 ਅਗਸਤ (ਚੱਗਰ)-ਸਰਕਾਰੀ ਐਲੀਮੈਂਟਰੀ ਸਕੂਲ ਥਿੰਦਾ ਚਿੱਪੜਾ ਬਲਾਕ ਭੂੰਗਾ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਜਿਨ੍ਹਾਂ ਨੇ 71ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਹੋਏ ਸਕਿੱਟ ਮੁਕਾਬਲੇ ਵਿਚ ਕਲੱਸਟਰ ਵਿਚੋਂ ਪਹਿਲਾ ਤੇ ...

ਪੂਰੀ ਖ਼ਬਰ »

ਜ਼ਮੀਨ ਬਚਾਓ ਕਮੇਟੀ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਧਰਨਾ

ਹੁਸ਼ਿਆਰਪੁਰ, 10 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਜ਼ਮੀਨ ਬਚਾਓ ਕਮੇਟੀ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸਾਂਝੇ ਤੌਰ 'ਤੇ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਸਾਹਮਣੇ ਰੋਸ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ | ਉਪਰੰਤ ਪਿੰਡ ਜਗਤਪੁਰਾ ...

ਪੂਰੀ ਖ਼ਬਰ »

ਟਾਂਡਾ ਸ਼ਹਿਰ ਵਿਚ ਨਸ਼ਾ ਤਸਕਰਾਂ ਤੇ ਭੈੜੇ ਅਨਸਰਾਂ ਖ਼ਿਲਾਫ਼ ਸਰਚ ਅਪ੍ਰੇਸ਼ਨ ਜਾਰੀ - ਐਸ.ਐਚ.ਓ. ਟਾਂਡਾ

ਟਾਂਡਾ ਉੜਮੁੜ, 10 ਅਗਸਤ (ਭਗਵਾਨ ਸਿੰਘ ਸੈਣੀ)-ਇੰਸਪੈਕਟਰ ਉਂਕਾਰ ਸਿੰਘ ਬਰਾੜ ਮੁੱਖ ਅਫ਼ਸਰ ਥਾਣਾ ਟਾਂਡਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਸੀਨੀਅਰ ਪੁਲਿਸ ਕਪਤਾਨ ਸਰਤਾਜ ਸਿੰਘ ਚਾਹਲ ਵਲੋਂ ਜ਼ਿਲੇ੍ਹ ਅੰਦਰ ਮਾੜੇ ਅਨਸਰਾਂ ...

ਪੂਰੀ ਖ਼ਬਰ »

ਭੂੰਗਾ ਸਕੂਲ 'ਚ ਨੈਸ਼ਨਲ ਡੀ-ਵਾਰਮਿੰਗ ਦਿਵਸ ਮਨਾਇਆ

ਹਰਿਆਣਾ, 10 ਅਗਸਤ (ਹਰਮੇਲ ਸਿੰਘ ਖੱਖ)-ਸਿਵਲ ਸਰਜਨ ਡਾ. ਅਮਰਜੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਬਲਾਕ ਭੂੰਗਾ ਅਧੀਨ ਸ.ਸ.ਸ. ਸਕੂਲ ਭੂੰਗਾ ਵਿਖੇ ਨੈਸ਼ਨਲ ਡੀ-ਵਾਰਮਿੰਗ ਦਿਵਸ ਤਹਿਤ 1 ਤੋਂ 19 ਸਾਲ ਤੱਕ ਦੇ ...

ਪੂਰੀ ਖ਼ਬਰ »

ਗੜ੍ਹਸ਼ੰਕਰ-ਨੰਗਲ ਰੋਡ ਦੀ ਹਾਲਤ ਬਦਤਰ, ਸੜਕ ਦੀ ਮੁਰੰਮਤ ਲਈ 7 ਵਾਰ ਲੱਗ ਚੁੱਕਾ ਧਰਨਾ

ਬੀਣੇਵਾਲ, 10 ਅਗਸਤ (ਬੈਜ ਚੌਧਰੀ)-ਗੜ੍ਹਸ਼ੰਕਰ-ਨੰਗਲ ਰੋਡ ਦੀ ਹਾਲਤ ਬਦ ਤੋਂ ਬਦਤਰ ਹੈ | ਇਹ ਸੜਕ ਗੜ੍ਹਸ਼ੰਕਰ ਤੋਂ ਪੰਜਾਬ-ਹਿਮਾਚਲ ਬਾਰਡਰ 'ਤੇ ਪੈਂਦੇ ਪਿੰਡ ਕੋਕੋਵਾਲ ਮਜਾਰੀ ਤੱਕ (ਜੋ ਕਿ ਪੰਜਾਬ ਦੇ ਹਿੱਸੇ ਸਿਰਫ਼ 16 ਕਿੱਲੋਮੀਟਰ ਆਉਂਦੀ ਹੈ) ਦੀ ਹਾਲਤ ਬਦ ਤੋਂ ਵੀ ...

ਪੂਰੀ ਖ਼ਬਰ »

ਪੰਚਾਇਤੀ ਰਾਜ ਪੈਨਸ਼ਨਰ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਮਾਹਿਲਪੁਰ, 10 ਅਗਸਤ (ਰਜਿੰਦਰ ਸਿੰਘ)-ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਅੱਜ ਪੰਚਾਇਤੀ ਰਾਜ ਪੈਨਸ਼ਨਰ ਯੂਨੀਅਨ ਬਲਾਕ ਮਾਹਿਲਪੁਰ ਦੀ ਮੀਟਿੰਗ ਪ੍ਰਧਾਨ ਰਾਮ ਆਸਰਾ ਤੇ ਜਨਰਲ ਸੈਕਟਰੀ ਸਤਪਾਲ ਮਾਹਿਲਪੁਰ ਦੀ ਅਗਵਾਈ 'ਚ ਬੀ.ਡੀ.ਈ.ਓ. ਦਫ਼ਤਰ ਮਾਹਿਲਪੁਰ ਵਿਖੇ ਪੰਜਾਬ ...

ਪੂਰੀ ਖ਼ਬਰ »

ਸਕੂਲ 'ਚ ਕੌਮੀ ਡੀ-ਵਾਰਮਿੰਗ ਦਿਵਸ ਮਨਾਇਆ

ਹੁਸ਼ਿਆਰਪੁਰ, 10 ਅਗਸਤ (ਬਲਜਿੰਦਰਪਾਲ ਸਿੰਘ)-ਸਿਵਲ ਸਰਜਨ ਡਾ: ਅਮਰਜੀਤ ਸਿੰਘ ਦੇ ਨਿਰਦੇਸ਼ਾਂ ਤੇ ਡਾ: ਐਸ.ਪੀ. ਸਿੰਘ ਐਸ.ਐਮ.ਓ. ਪੀ.ਐਚ.ਸੀ. ਮੰਡ ਭੰਡੇਰ ਦੀ ਅਗਵਾਈ ਅਤੇ ਹੈਲਥ ਇੰਸਪੈਕਟਰ ਵਿਜੈ ਕੁਮਾਰ ਦੀ ਹਾਜ਼ਰੀ 'ਚ ਸਰਕਾਰੀ ਐਲੀਮੈਂਟਰੀ ਸਕੂਲ ਜੋਗਿਆਣਾ ਵਿਖੇ ਕੌਮੀ ...

ਪੂਰੀ ਖ਼ਬਰ »

108 ਬੋਤਲਾਂ ਸ਼ਰਾਬ ਸਮੇਤ 3 ਕਾਬੂ

ਹਰਿਆਣਾ, 10 ਅਗਸਤ (ਹਰਮੇਲ ਸਿੰਘ ਖੱਖ)-ਹਰਿਆਣਾ ਪੁਲਿਸ ਵਲੋਂ ਨਾਜਾਇਜ਼ ਤੌਰ 'ਤੇ ਸ਼ਰਾਬ ਵੇਚਣ ਦੇ ਦੋਸ਼ 'ਚ ਤਿੰਨ ਵਿਅਕਤੀਆਂ ਨੂੰ 108 ਬੋਤਲਾਂ ਸਮੇਤ ਕਾਬੂ ਕਰ ਲਿਆ | ਇਸ ਸਬੰਧੀ ਸਬ ਇੰਸ: ਬਲਜਿੰਦਰ ਸਿੰਘ ਭੁੱਲਰ ਐਸ.ਐਚ.ਓ. ਹਰਿਆਣਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ...

ਪੂਰੀ ਖ਼ਬਰ »

ਕੁਇਜ਼ ਤੇ ਪੇਂਟਿੰਗ ਮੁਕਾਬਲੇ ਵਿਚ ਡੀ.ਏ.ਵੀ. ਸਕੂਲ ਦੀ ਝੰਡੀ

ਦਸੂਹਾ, 10 ਅਗਸਤ (ਕੌਸ਼ਲ)- ਪਿ੍ੰਸੀਪਲ ਡਾ. ਵਰਿੰਦਰ ਕੌਰ ਦੀ ਯੋਗ ਅਗਵਾਈ ਹੇਠ ਗੁਰੂ ਤੇਗ਼ ਬਹਾਦਰ ਕਾਲਜ ਆਫ਼ ਐਜੂਕੇਸ਼ਨ ਵਿਚ ਇੱਕ ਪੇਂਟਿੰਗ ਤੇ ਕੁਇਜ਼ ਮੁਕਾਬਲਾ ਕਰਵਾਇਆ | ਇਸ ਮੁਕਾਬਲੇ ਵਿਚ ਲਗਭਗ ਅੱਠ ਸਕੂਲ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਜਿਸ ਵਿਚ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਟਾਂਡਾ ਪੁਲਿਸ ਵਲੋਂ ਸ਼ਹਿਰ ਅੰਦਰ ਵਿਸ਼ੇਸ਼ ਚੈਕਿੰਗ ਮੁਹਿੰਮ ਸ਼ੁਰੂ

ਟਾਂਡਾ ਉੜਮੁੜ, 10 ਅਗਸਤ (ਕੁਲਬੀਰ ਸਿੰਘ ਗੁਰਾਇਆ)- ਐੱਸ.ਐੱਸ.ਪੀ. ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਡੀ.ਐੱਸ.ਪੀ. ਟਾਂਡਾ ਕੁਲਵੰਤ ਸਿੰਘ ਦੀ ਅਗਵਾਈ ਵਿਚ ਟਾਂਡਾ ਪੁਲਿਸ ਨੇ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ...

ਪੂਰੀ ਖ਼ਬਰ »

ਨੰਦਨ 'ਚ 'ਬੇਟੀ ਬਚਾਓ ਬੇਟੀ ਪੜ੍ਹਾਓ' ਤੇ ਤੀਆਂ ਦੇ ਤਿਉਹਾਰ ਸਬੰਧੀ ਸਮਾਗਮ

ਹੁਸ਼ਿਆਰਪੁਰ, 10 ਅਗਸਤ (ਬਲਜਿੰਦਰਪਾਲ ਸਿੰਘ)-ਪੀ.ਐਚ.ਸੀ. ਚੱਕੋਵਾਲ ਦੇ ਐੱਸ.ਐੱਮ.ਓ. ਡਾ. ਬਲਦੇਵ ਸਿੰਘ ਦੀ ਅਗਵਾਈ 'ਚ ਸਬ ਸੈਂਟਰ ਨੰਦਨ ਵਿਖੇ 'ਬੇਟੀ ਬਚਾਓ ਬੇਟੀ ਪੜ੍ਹਾਓ' ਅਤੇ ਤੀਆਂ ਦੇ ਤਿਉਹਾਰ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਡਾ: ਬਲਦੇਵ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰੱਖੜੀ ਦੇ ਤਿਉਹਾਰ ਸਬੰਧੀ ਮੁਕਾਬਲੇ ਕਰਵਾਏ

ਦਸੂਹਾ, 10 ਅਗਸਤ (ਭੁੱਲਰ)- ਐਸ. ਵੀ. ਜੇ. ਸੀ. ਡੀ. ਏ. ਵੀ. ਪਬਲਿਕ ਸਕੂਲ ਦਸੂਹਾ ਵਿਖੇ ਰੱਖੜੀ ਦੇ ਤਿਉਹਾਰ ਸਬੰਧੀ ਬੱਚਿਆਂ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਬੱਚਿਆਂ ਵਲੋਂ ਰੱਖੜੀਆਂ ਬਣਾਈਆਂ ਗਈਆਂ | ਪਿ੍ੰਸੀਪਲ ਰਸ਼ਮੀ ਮਹਿੰਗੀ ਨੇ ਵਿਦਿਆਰਥੀਆਂ ਨੂੰ ਰੱਖੜੀ ਦੇ ...

ਪੂਰੀ ਖ਼ਬਰ »

ਪੀ.ਐੱਚ.ਸੀ. ਪੋਸੀ ਵਿਖੇ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਮਨਾਇਆ

ਗੜ੍ਹਸ਼ੰਕਰ, 10 ਅਗਸਤ (ਧਾਲੀਵਾਲ)-ਪ੍ਰਾਇਮਰੀ ਹੈਲਥ ਸੈਂਟਰ ਪੋਸੀ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਘਬੀਰ ਸਿੰਘ ਦੀ ਅਗਵਾਈ ਹੇਠ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਮਨਾਇਆ ਗਿਆ | ਇਸ ਮੌਕੇ ਡਾ. ਰਘਵੀਰ ਸਿੰਘ ਨੇ ਬੋਲਦਿਆਂ ਕਿਹਾ ਕਿ ਸਿਹਤ ਵਿਭਾਗ ਵਲੋਂ 1 ...

ਪੂਰੀ ਖ਼ਬਰ »

ਵੱਖ-ਵੱਖ ਮੋਟਰਾਂ ਤੋਂ ਤਾਰਾਂ ਚੋਰੀ

ਘੋਗਰਾ, 10 ਅਗਸਤ (ਆਰ.ਐਸ. ਸਲਾਰੀਆ)- ਨਜ਼ਦੀਕੀ ਪੈਂਦੇ ਪਿੰਡ ਹਲੇੜ, ਗੱਗ ਸੁਲਤਾਨ ਦੇ ਪਿੰਡਾਂ ਵਿਖੇ ਮੋਟਰਾਂ ਤੋਂ ਤਾਰਾਂ ਕਰ ਲਈਆਂ | ਜਾਣਕਾਰੀ ਦਿੰਦੇ ਹੋਏ ਪਿੰਡ ਹਲੇੜ ਦੇ ਸਰਪੰਚ ਕੁਲਦੀਪ ਸਿੰਘ ਤੇ ਪਿੰਡ ਗੱਗਸੁਲਤਾਨ ਦੇ ਹਰਜਿੰਦਰ ਸਿੰਘ ਬਾਬਾ ਨੇ ਦੱਸਿਆ ਕਿ ਬੀਤੀ ...

ਪੂਰੀ ਖ਼ਬਰ »

ਸਿੱਖਿਆ ਖੇਤਰ 'ਚ ਅਹਿਮ ਯੋਗਦਾਨ ਪਾ ਕੇ ਵਿਦਿਆਰਥੀਆਂ ਨੂੰ ਉਦਯੋਗ ਲਈ ਤਿਆਰ ਕਰ ਰਹੀ ਹੈ ਜੀ. ਐਨ. ਏ. 'ਵਰਸਿਟੀ.-ਡਾ: ਸ਼ਰਮਾ

ਹੁਸ਼ਿਆਰਪੁਰ, 10 ਅਗਸਤ (ਬਲਜਿੰਦਰਪਾਲ ਸਿੰਘ)-ਜੀ.ਐਨ.ਏ. ਯੂਨੀਵਰਸਿਟੀ ਆਪਣੀ ਸਿੱਖਿਆ ਦੀ ਗੁਣਵੱਤਾ 'ਚ ਸ਼ਾਨਦਾਰ ਯੋਗਦਾਨ ਤੇ ਵਿਦਿਆਰਥੀਆਂ ਨੂੰ ਉਦਯੋਗ ਲਈ ਤਿਆਰ ਕਰਨ ਦੇ ਪ੍ਰਭਾਵ ਲਈ ਜਾਣੀ ਜਾਂਦੀ ਹੈ | ਇਸਦੇ ਨਾਲ ਹੀ ਇਸ ਨੂੰ ਸਮਾਜ ਪ੍ਰਤੀ ਆਪਣੇ ਕੰਮ ਲਈ ਵੀ ਜਾਣਿਆ ...

ਪੂਰੀ ਖ਼ਬਰ »

ਦੀਵਾਲੀ ਤੱਕ ਪੁਰਾਣੀ ਪੈਨਸ਼ਨ ਨੂੰ ਬਹਾਲ ਨਾ ਕੀਤਾ ਤਾਂ ਧੂਰੀ ਤੇ ਦਿੜ੍ਹਬਾ ਹੋਣਗੇ ਸੰਘਰਸ਼ ਦੇ ਕੇਂਦਰ - ਮਹਾਜਨ, ਸਤੀਸ਼

ਮੁਕੇਰੀਆਂ, 10 ਅਗਸਤ (ਰਾਮਗੜ੍ਹੀਆ)- ਰਜਤ ਮਹਾਜਨ ਪ੍ਰਧਾਨ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਮੁਕੇਰੀਆਂ ਅਤੇ ਜਰਨਲ ਸਕੱਤਰ ਸਤੀਸ਼ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਵਰਗ ਜਿਸ ਨੂੰ ਕਿ ਸਰਕਾਰ ਬਣਨ ਤੋਂ ਪਹਿਲਾਂ ਬਾਕੀ ...

ਪੂਰੀ ਖ਼ਬਰ »

ਵਿਧਾਇਕ ਘੁੰਮਣ ਪਿੰਡ ਸੰਧਾਣੀ ਵਾਸੀਆਂ ਦੇ ਹੋਏ ਰੂ-ਬਰੂ

ਰਾਮਗੜ੍ਹ ਸੀਕਰੀ, 10 ਜੁਲਾਈ (ਕਟੋਚ)- ਆਪਣੀ ਜਨ ਸੰਪਰਕ ਮੁਹਿੰਮ ਅਧੀਨ ਹਲਕਾ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਅੱਜ ਬਲਾਕ ਤਲਵਾੜਾ ਦੇ ਸੀਮਾਵਰਤੀ ਪਿੰਡ ਸੰਧਾਣੀ ਦਾ ਦੌਰਾ ਕੀਤਾ ਅਤੇ ਲੋਕਾਂ ਦੇ ਰੂ-ਬਰੂ ਹੋਏ | ਪਿੰਡ ਪਹੁੰਚਣ 'ਤੇ ਸਰਪੰਚ ਮਹਿਮਾ ਕੁਮਾਰੀ ...

ਪੂਰੀ ਖ਼ਬਰ »

ਆਊਟਸੋਰਸ ਕਰਮਚਾਰੀਆਂ ਵਲੋਂ ਤਨਖ਼ਾਹਾਂ ਨਾ ਮਿਲਣ 'ਤੇ ਕਮਿਸ਼ਨਰ ਦਫ਼ਤਰ ਸਾਹਮਣੇ ਧਰਨਾ

ਹੁਸ਼ਿਆਰਪੁਰ, 10 ਅਗਸਤ (ਨਰਿੰਦਰ ਸਿੰਘ ਬੱਡਲਾ)-ਨਗਰ ਨਿਗਮ ਹੁਸ਼ਿਆਰਪੁਰ 'ਚ ਤਾਇਨਾਤ ਆਊਟਸੋਰਸ ਕਰਮਚਾਰੀਆਂ ਵਲੋਂ ਤਨਖ਼ਾਹ ਨਾ ਮਿਲਣ ਕਾਰਨ ਨਿਗਮ ਕਮਿਸ਼ਨਰ ਸੰਦੀਪ ਤਿਵਾੜੀ ਦੇ ਦਫ਼ਤਰ ਬਾਹਰ ਰੋਸ ਧਰਨਾ ਲਗਾ ਕੇ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਮੁਲਾਜ਼ਮ ਆਗੂਆਂ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਵਲੋਂ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

ਹੁਸ਼ਿਆਰਪੁਰ, 10 ਅਗਸਤ (ਬਲਜਿੰਦਰਪਾਲ ਸਿੰਘ)-ਭਗਵਾਨ ਵਾਲਮੀਕੀ ਆਸ਼ਰਮ ਰਾਜੀਵ ਗਾਂਧੀ ਕਮਿਊਨਿਟੀ ਹਾਲ ਹੁਸ਼ਿਆਰਪੁਰ ਵਿਖੇ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੀ ਮੀਟਿੰਗ ਹੋਈ | ਇਸ ਮੌਕੇ ਪੰਜਾਬ ਦੇ ਲਾਅ ਅਫ਼ਸਰਾਂ ਦੀਆਂ ਨਿਕਲੀਆਂ ਅਸਾਮੀਆਂ 'ਚ ...

ਪੂਰੀ ਖ਼ਬਰ »

ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ 'ਤੇ ਕੌਮੀ ਲੋਕ ਅਦਾਲਤ 13 ਨੂੰ

ਹੁਸ਼ਿਆਰਪੁਰ, 10 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਅਗਵਾਈ ਹੇਠ 13 ਅਗਸਤ ਨੂੰ ਜ਼ਿਲ੍ਹਾ ਪੱਧਰ ਤੇ ਸਬ-ਡਵੀਜ਼ਨ ਪੱਧਰ 'ਤੇ ਕੌਮੀ ਲੋਕ ਅਦਾਲਤ ਲਗਾਈ ਜਾ ...

ਪੂਰੀ ਖ਼ਬਰ »

ਅਕਾਲੀ ਆਗੂ ਬੈਂਸ ਨੂੰ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

ਕੋਟਫ਼ਤੂਹੀ, 10 ਅਗਸਤ (ਅਟਵਾਲ)-ਉੱਘੇ ਅਕਾਲੀ ਆਗੂ, ਸਮਾਜ ਸੇਵਕ ਸ਼ਿੰਗਾਰਾ ਸਿੰਘ ਬੈਂਸ ਨੰਗਲ ਕਲਾਂ ਬੀਤੇ ਦਿਨ ਆਪਣੀ ਸੰਸਾਰਿਕ ਯਾਤਰਾ ਪੂਰੀ ਕਰ ਕੇ ਪ੍ਰਭੂ ਚਰਨਾ ਵਿਚ ਜਾ ਬਿਰਾਜੇ ਹਨ, ਉਨ੍ਹਾਂ ਦੇ ਸਸਕਾਰ ਮੌਕੇ ਉਨ੍ਹਾਂ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਈ ...

ਪੂਰੀ ਖ਼ਬਰ »

ਪਰਲਜ਼ ਇੰਟਰਨੈਸ਼ਨਲ ਸਕੂਲ ਭਲੋਵਾਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਹਾਜੀਪੁਰ, 10 ਅਗਸਤ (ਜੋਗਿੰਦਰ ਸਿੰਘ)- ਉੱਪ ਮੰਡਲ ਮੁਕੇਰੀਆਂ ਦੇ ਅਧੀਨ ਆਉਂਦੇ ਪਰਲਜ਼ ਇੰਟਰਨੈਸ਼ਨਲ ਸਕੂਲ ਭਲੋਵਾਲ ਵਿਖੇ ਵਿਦਿਆਰਥੀਆਂ ਵਲੋਂ ਰੱਖੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ, ਜਿਸ ਵਿਚ ਕਾਰਡ, ਰੱਖੜੀ ਮੇਕਿੰਗ ਅਤੇ ਪੇਂਟਿੰਗ ਆਦਿ ਵਿਸ਼ੇਸ਼ ਸਨ | ਇਸ ...

ਪੂਰੀ ਖ਼ਬਰ »

13 ਤੋਂ 15 ਅਗਸਤ ਤੱਕ ਸਮੂਹ ਦੇਸ਼ ਵਾਸੀ ਆਪਣੇ ਘਰਾਂ 'ਤੇ ਤਿਰੰਗਾ ਝੰਡਾ ਲਹਿਰਾਉਣ - ਸਹਿਗਲ

ਹਾਜੀਪੁਰ, 10 ਅਗਸਤ (ਜੋਗਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਕਾਰਜਕਾਰਨੀ ਮੈਂਬਰ ਸੁਨੀਲ ਦਤ ਸਹਿਗਲ ਨੇ ਸਮੂਹ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਮੂਹ ਦੇਸ਼ ਵਾਸੀਆਂ ਨੂੰ ਅਪੀਲ ਸਦਕਾ ਉਹ 13 ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਮਨਾਇਆ

ਹੁਸ਼ਿਆਰਪੁਰ, 10 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਵਲ ਸਰਜਨ ਡਾ. ਅਮਰਜੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਅਤੇ ਬਲਾਕ ਪੱਧਰ 'ਤੇ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ...

ਪੂਰੀ ਖ਼ਬਰ »

ਅਸੰਗਠਿਤ ਕਾਮਿਆਂ ਲਈ ਪ੍ਰਧਾਨ ਮੰਤਰੀ ਸ਼੍ਰਮ ਮਾਨ-ਧਨ ਪੈਨਸ਼ਨ ਸਕੀਮ ਸ਼ੁਰੂ, ਵਿਸ਼ੇਸ਼ ਕੈਂਪ ਅੱਜ

ਹੁਸ਼ਿਆਰਪੁਰ, 10 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਅਸੰਗਠਿਤ ਕਾਮਿਆਂ ਲਈ ਪ੍ਰਧਾਨ ਮੰਤਰੀ ਸ਼੍ਰਮ ਮਾਨ-ਧਨ (ਪੀ.ਐਮ.-ਐਸ.ਵਾਈ.ਐਮ.) ਨਾਮਕ ਪੈਨਸ਼ਨ ਸਕੀਮ ਸ਼ੁਰੂ ਕੀਤੀ ਗਈ ਹੈ, ...

ਪੂਰੀ ਖ਼ਬਰ »

ਸਰ ਮਾਰਸ਼ਲ ਸਕੂਲ ਨੈਣੋਵਾਲ ਵੈਦ 'ਚ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ

ਅੱਡਾ ਸਰਾਂ, 10 ਅਗਸਤ (ਹਰਜਿੰਦਰ ਸਿੰਘ ਮਸੀਤੀ)-ਸਰ ਮਾਰਸ਼ਲ ਕਾਨਵੈਂਟ ਸਕੂਲ ਨੈਣੋਵਾਲ ਵੈਦ ਵਲੋਂ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ 'ਚ ਪਹਿਲੀ ਕਲਾਸ ਤੋਂ ਲੈ ਕੇ 10ਵੀਂ ਕਲਾਸ ਦੇ ਬੱਚਿਆਂ ਨੇ ਭਾਗ ਲਿਆ | ਬੱਚਿਆਂ ਨੇ ਬਹੁਤ ਖ਼ੂਬਸੂਰਤ ਰੱਖੜੀਆਂ ਬਣਾਈਆਂ | ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਸੰਬੰਧੀ ਵੱਖ-ਵੱਖ ਮੁਕਾਬਲੇ ਕਰਵਾਏ

ਹੁਸ਼ਿਆਰਪੁਰ, 10 ਅਗਸਤ (ਬਲਜਿੰਦਰਪਾਲ ਸਿੰਘ)-ਆਜ਼ਾਦੀ ਦੀ 75ਵੀਂ ਵਰੇ੍ਹਗੰਢ ਸਬੰਧੀ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਪਿ੍ੰ: ਯੋਗੇਸ਼ ਦੀ ਅਗਵਾਈ ਤੇ ਐਨ.ਐਸ.ਐਸ. ਇੰਚਾਰਜ ਪ੍ਰੋ. ਵਿਜੇ ਕੁਮਾਰ ਦੇ ਸਹਿਯੋਗ ਨਾਲ ਪੋਸਟਰ ਮੇਕਿੰਗ, ਭਾਸ਼ਣ ਮੁਕਾਬਲੇ, ਲੇਖਣ ਮੁਕਾਬਲੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਹੁਸ਼ਿਆਰਪੁਰ, 10 ਅਗਸਤ (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਮੀਟਿੰਗ ਵਾਈਜ਼ ਪ੍ਰਧਾਨ ਕੁਲਭੂਸ਼ਨ ਪ੍ਰਕਾਸ਼ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਬੱਸ ਸਟੈਂਡ ਵਿਖੇ ਹੋਈ | ਇਸ ਮੌਕੇ ਪਹਿਲਾਂ ...

ਪੂਰੀ ਖ਼ਬਰ »

ਸਿਲਵਰ ਓਕ ਸਕੂਲ ਵਿਖੇ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਹੋਈ ਤੀਆਂ ਦੀ ਸ਼ੁਰੂਆਤ

ਟਾਂਡਾ ਉੜਮੁੜ, 10 ਅਗਸਤ (ਭਗਵਾਨ ਸਿੰਘ ਸੈਣੀ)- ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸਹਿਬਾਜ਼ਪੁਰ ਦੇ ਵਿਚ ਅੱਜ ਚੇਅਰਮੈਨ ਤਰਲੋਚਨ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਿ੍ੰਸੀਪਲ ਮੁਨੀਸ਼ਾ ਸੰਗਰ ਦੀ ਅਗਵਾਈ ਵਿਚ ਸਕੂਲ ਵਿਚ ਤੀਆਂ ਦੀ ਸ਼ੁਰੂਆਤ ਕੀਤੀ ...

ਪੂਰੀ ਖ਼ਬਰ »

ਮਾਈਨਿੰਗ ਐਕਟ ਤਹਿਤ ਟਰੈਕਟਰ ਚਾਲਕ ਤੇ ਮਾਲਕ ਖ਼ਿਲਾਫ਼ ਮਾਮਲਾ ਦਰਜ

ਮਿਆਣੀ, 10 ਅਗਸਤ (ਹਰਜਿੰਦਰ ਸਿੰਘ ਮੁਲਤਾਨੀ)- ਬਿਆਸ ਦਰਿਆ ਤੋਂ ਰੇਤਾ ਦੀ ਨਾਜਾਇਜ਼ ਨਿਕਾਸੀ ਕਰਨ 'ਤੇ ਟਾਂਡਾ ਪੁਲਿਸ ਨੇ ਅਣਪਛਾਤੇ ਟਰੈਕਟਰ ਚਾਲਕ ਅਤੇ ਉਸਦੇ ਮਾਲਕ ਖ਼ਿਲਾਫ਼ ਮਾਈਨਿੰਗ ਮਿਨਰਲ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਥਾਣਾ ਮੁਖੀ ਟਾਂਡਾ ...

ਪੂਰੀ ਖ਼ਬਰ »

ਸੰਜੇ ਕੁਮਾਰ ਚੇਚੀ ਨੂੰ ਸਦਮਾ, ਪਿਤਾ ਦਾ ਦਿਹਾਂਤ

ਬੀਣੇਵਾਲ, 10 ਅਗਸਤ (ਬੈਜ ਚੌਧਰੀ)-ਆਮ ਆਦਮੀ ਪਾਰਟੀ ਬਲਾਕ ਬੀਤ ਦੇ ਪ੍ਰਧਾਨ ਅਤੇ ਪਿੰਡ ਪਿੱਪਲੀਵਾਲ (ਬੀਣੇਵਾਲ) ਦੇ ਸਰਪੰਚ ਸੰਜੇ ਕੁਮਾਰ ਚੇਚੀ ਦੇ ਪਿਤਾ ਕ੍ਰਿਸ਼ਨ ਦੇਵ ਚੇਚੀ ਦਾ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ...

ਪੂਰੀ ਖ਼ਬਰ »

ਵਿਭਾਗੀ ਪ੍ਰੀਖਿਆ ਪਾਸ ਕਰਨ ਦੀ ਸ਼ਰਤ ਬੇਤੁਕੀ - ਮੰਝਪੁਰ

ਭੰਗਾਲਾ, 10 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਸਿੱਖਿਆ ਵਿਭਾਗ ਵਲੋਂ 28 ਜੁਲਾਈ ਦੇ ਨੋਟੀਫਿਕੇਸ਼ਨ ਅਨੁਸਾਰ 2018 ਤੋਂ ਬਾਅਦ ਸਿੱਧੀ ਭਰਤੀ ਜਾਂ ਤਰੱਕੀ ਰਾਹੀਂ ਪਦਉੱਨਤ ਅਧਿਆਪਕਾਂ ਨੂੰ ਵਿਭਾਗੀ ਪ੍ਰੀਖਿਆ ਪਾਸ ਕਰਨ ਦੇ ਜਾਰੀ ਪੱਤਰ ਦਾ ਸਖ਼ਤ ਵਿਰੋਧ ਅਤੇ ਨਿੰਦਾ ਕਰਦੇ ...

ਪੂਰੀ ਖ਼ਬਰ »

ਦੋਆਬਾ ਕਿਸਾਨ ਕਮੇਟੀ ਵਲੋਂ ਬਿਜਲੀ ਸੋਧ ਬਿੱਲ ਦੇ ਵਿਰੋਧ ਵਿਚ ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਟਾਂਡਾ ਉੜਮੁੜ, 10 ਅਗਸਤ (ਭਗਵਾਨ ਸਿੰਘ ਸੈਣੀ)- ਦੋਆਬਾ ਕਿਸਾਨ ਕਮੇਟੀ ਪੰਜਾਬ ਵਲੋਂ ਬਿਜਲੀ ਸੋਧ ਬਿੱਲ 2022 ਸੰਸਦ 'ਚ ਪਾਸ ਕਰਵਾਉਣ ਦੇ ਮਨਸੂਬੇ ਨੂੰ ਲੈ ਕੇ ਬਿਜਲੀ ਘਰ ਚੌਕ ਟਾਂਡਾ ਵਿਖੇ ਸੂਬਾ ਪ੍ਰਧਾਨ ਜੰਗਬੀਰ ਸਿੰਘ ਰਸੂਲਪੁਰ ਦੀ ਅਗਵਾਈ 'ਚ ਕਿਸਾਨਾਂ ਵਲੋਂ ਰੋਸ ...

ਪੂਰੀ ਖ਼ਬਰ »

ਗੁਰਮਤਿ ਚੇਤਨਾ ਸਮਾਗਮ 20 ਨੂੰ

ਟਾਂਡਾ ਉੜਮੁੜ, 10 ਅਗਸਤ (ਕੁਲਬੀਰ ਸਿੰਘ ਗੁਰਾਇਆ)- ਬਾਬਾ ਜ਼ੋਰਾਵਰ ਸਿੰਘ ਸਭਾ ਦਸਮੇਸ਼ ਨਗਰ ਟਾਂਡਾ ਦੇ 44ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਮਹਾਨ ਸਾਲਾਨਾ ਚੇਤਨਾ ਗੁਰਮਤਿ ਚੇਤਨਾ ਸਮਾਗਮ 20 ਅਗਸਤ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਸਮੇਸ਼ ਨਗਰ ਟਾਂਡਾ ਵਿਖੇ ...

ਪੂਰੀ ਖ਼ਬਰ »

ਬਿਜਲੀ ਸੋਧ ਬਿੱਲ ਨੂੰ ਲੈ ਕੇ ਦੋਆਬਾ ਕਿਸਾਨ ਕਮੇਟੀ ਵਲੋਂ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸਨ

ਅੱਡਾ ਸਰਾਂ, 10 ਅਗਸਤ (ਮਸੀਤੀ)- ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ 2020 ਪਾਸ ਕਰਵਾਉਣ ਦੇ ਮਨਸੂਬੇ ਨੂੰ ਲੈ ਕੇ ਸਟੇਟ ਗੌਰਮਿੰਟ ਵਲੋਂ ਪਾਰਲੀਮੈਂਟ 'ਚ ਪੇਸ਼ ਕਰਨ ਦੇ ਵਿਰੋਧ 'ਚ ਦੋਆਬਾ ਕਿਸਾਨ ਕਮੇਟੀ ਪੰਜਾਬ ਵਲੋਂ ਵੱਖ-ਵੱਖ ਥਾਂਵਾਂ 'ਤੇ ਅੱਡਾ ਸਰਾਂ ਵਿਖੇ ਬਿਲਾਂ ...

ਪੂਰੀ ਖ਼ਬਰ »

ਖੂਨਦਾਨ ਤੇ ਮੈਡੀਕਲ ਜਾਂਚ ਕੈਂਪ ਲਗਾਇਆ

ਅੱਡਾ ਸਰਾਂ, 10 ਅਸਗਤ (ਮਸੀਤੀ)- ਸਮਾਜ ਸੇਵੀ ਸੰਸਥਾ ਮਾਨਵਤਾ ਸੇਵਾ ਸੁਸਾਇਟੀ ਨੰਗਲ ਖੂੰਗਾ ਤੇ ਪਾਠਕ ਹਸਪਤਾਲ ਟਾਂਡਾ ਵਲੋਂ ਹੁਸੈਨਪੁਰ ਲਾਲੋਵਾਲ ਵਿਖੇ ਮੈਡੀਕਲ ਤੇ ਖੂਨਦਾਨ ਕੈਂਪ ਲਗਾਇਆ ਗਿਆ | ਸੰਤ ਨਰੇਸ਼ ਗਿਰੀ ਡੇਰਾ ਬਾਬਾ ਭਗਤ ਰਾਮ ਨੰਗਲ ਖੂੰਗਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਐਮ. ਐਸ. ਕੇ. ਡੇ ਬੋਰਡਿੰਗ ਸਕੂਲ ਦੇ ਵਿਦਿਆਰਥੀਆਂ ਦੇ ਵਿੱਦਿਅਕ ਮੁਕਾਬਲੇ ਕਰਵਾਏ

ਟਾਂਡਾ ਉੜਮੁੜ, 10 ਅਗਸਤ (ਕੁਲਬੀਰ ਸਿੰਘ ਗੁਰਾਇਆ)- ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਐਮ.ਐਸ.ਕੇ. ਡੇ ਬੋਰਡਿੰਗ ਸਕੂਲ ਕੋਟਲੀ ਜੰਡ ਵਿਖੇ ਸਕੂਲ ਪ੍ਰਧਾਨ ਸੁਖਵਿੰਦਰ ਸਿੰਘ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿਦਿਆਰਥੀਆਂ ਦਿ ਵਿੱਦਿਅਕ ਮੁਕਾਬਲੇ ਕਰਵਾਏ ਗਏ | ਜਿਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX