ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  1 day ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  1 day ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  1 day ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  1 day ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  1 day ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  1 day ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  1 day ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  1 day ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  1 day ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  1 day ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  1 day ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  1 day ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  1 day ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  1 day ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਜਗਰਾਓਂ

ਫੈੱਡਰੇਸ਼ਨ ਗਰੇਵਾਲ ਸਰਕਾਰਾਂ ਵਲੋਂ ਅਣਗੌਲੇ ਕੀਤੇ ਸਿੱਖ ਯੋਧਿਆਂ ਨੂੰ ਕਰੇਗੀ ਯਾਦ

ਜਗਰਾਉਂ, 10 ਅਗਸਤ (ਜੋਗਿੰਦਰ ਸਿੰਘ)-ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰਾਂ ਵਲੋਂ ਵੱਡੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਤਿਰੰਗੇ ਦੀ ਆੜ 'ਚ ਰਾਜਸੀ ਸ਼ਕਤੀ ਪ੍ਰਦਰਸ਼ਨ ਦੀ ਦੌੜ ਵੀ ਵਿਖਾਈ ਦੇ ਰਹੀ ਹੈ, ਗੁਰੂ ਦੇ ਸਿਧਾਂਤਾਂ 'ਤੇ ਪਹਿਰਾ ਦਿੰਦਿਆਂ ਸਿੱਖਾਂ ਨੇ ਅੰਗਰੇਜ਼ਾਂ ਦੇ ਜ਼ਬਰ ਤੇ ਜ਼ੁਲਮ ਦੇ ਖ਼ਿਲਾਫ਼ ਜੋ ਆਜ਼ਾਦੀ ਦੀ ਲੜਾਈ ਲੜੀ ਉਸ ਦੀ ਇਤਿਹਾਸ ਦੇ ਪੰਨੇ ਗਵਾਹੀ ਭਰਦੇ ਹਨ, ਕਿ ਸੋਚੋ 90 ਫ਼ੀਸਦੀ ਸਿਰ ਦੇਣ, ਕਾਲੇ ਪਾਣੀਆਂ ਦੀਆਂ ਕਾਲ ਕੋਠੜੀਆਂ, ਕੁਰਕੀਆਂ ਅਤੇ ਤਸ਼ੱਦਦ ਝੱਲਣ ਵਾਲੀ ਸਿੱਖ ਕੌਮ ਨੇ ਸੂਰਜ ਨਾ ਛਿਪਣ ਵਾਲੇ ਰਾਜਿਆਂ ਨੂੰ ਦੇਸ਼ 'ਚੋਂ ਚਲਦਾ ਕਰਨ ਲਈ ਮੁੱਖ ਰੋਲ ਨਿਭਾਇਆ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਫੈਡਰੇਸ਼ਨ ਦੇ ਮੁੱਖ ਸੇਵਾਦਾਰ ਭਾਈ ਗੁਰਚਰਨ ਸਿੰਘ ਗਰੇਵਾਲ ਮੈਂਬਰ ਸ਼੍ਰੋਮਣੀ ਕਮੇਟੀ ਨੇ ਪ੍ਰੈਸ ਦੇ ਨਾਮ ਜਾਰੀ ਇੱਕ ਬਿਆਨ 'ਚ ਕੀਤਾ | ਉਨ੍ਹਾਂ ਕਿਹਾ ਕਿ ਅਫਸੋਸ ਹੈ ਕਿ ਸਿਰਫ਼ 'ਚਰਖੇ ਚਲਾਉਣ ਵਾਲੇ ਮਹਾਨ ਹੋ ਗਏ, ਫਾਂਸੀਆਂ ਦੇ ਰੱਸੇ ਚੁੰਮਣ ਵਾਲੇ ਗੁੰਮਨਾਮ ਹੋ ਗਏ' ਅਣਗੌਲੇ ਕਰ ਦਿੱਤੇ ਗਏ | ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਇਸ 75ਵੀਂ ਵਰ੍ਹੇਗੰਢ 'ਤੇ ਉਨ੍ਹਾਂ ਸਿੱਖ ਯੋਧਿਆਂ ਨੂੰ ਯਾਦ ਕਰੇਗੀ, ਜਿੰਨ੍ਹਾਂ ਨੇ ਦੇਸ਼ ਲਈ ਆਪਣਾ ਆਪ ਕੁਰਬਾਨ ਕੀਤਾ ਤੇ ਅੱਜ ਦੀਆਂ ਸਰਕਾਰਾਂ ਵਲੋਂ ਸਾਜਿਸ਼ ਅਤੇ ਵਿਤਕਰੇ ਅਧੀਨ ਅਣਗੌਲੇ ਕੀਤੇ ਜਾ ਰਹੇ ਹਨ | ਇਸ ਸਬੰਧੀ ਫੈਡਰੇਸ਼ਨ ਵੱਲੋਂ ਬੱਬਰ ਅਕਾਲੀਆਂ ਦੀ ਲਹਿਰ ਨਾਲ ਜਾਣੀ ਜਾਂਦੀ ਧਰਤੀ ਨਵਾਂ ਸ਼ਹਿਰ ਵਿਖੇ 13 ਅਗਸਤ ਨੂੰ ਸਮਾਗਮ ਆਯੋਜਤ ਕਰੇਗੀ | ਭਾਈ ਗਰੇਵਾਲ ਨੇ ਕਿਹਾ ਕਿ ਕਾਲੇ ਪਾਣੀਆਂ ਤੋਂ ਮਾਫੀਆਂ ਮੰਗਣ ਵਾਲੇ ਅੱਜ ਦੇਸ਼ ਦੇ ਰਹਿਨੁਮਾ ਬਣੇ ਦਿਖਾਈ ਦੇ ਰਹੇ ਹਨ ਤੇ ਕਾਲੇ ਪਾਣੀਆਂ 'ਚ ਆਪਣੀਆਂ ਜ਼ਿੰਦਗੀਆਂ ਕੁਰਬਾਨ ਕਰਨ ਵਾਲਿਆਂ ਨੂੰ ਇਸ 75ਵੀਂ ਵਰ੍ਹੇਗੰਢ ਸਮੇਂ ਯਾਦ ਵੀ ਨਹੀਂ ਕੀਤਾ ਜਾ ਰਿਹਾ | ਅਜਿਹਾ ਵਿਕਤਰਾ ਦੇਸ਼ ਲਈ ਘਾਤਕ ਹੋਵੇਗਾ, ਸਿੱਖਾਂ ਦੇ ਨਿਭਾਏ ਰੋਲ ਨੂੰ ਅਣਡਿੱਠ ਕਰਨ ਦਾ ਮਤਲਬ ਵੀ ਦੇਸ਼ ਦੇ ਵਜੂਦ ਨੂੰ ਖਤਰਾ ਹੋਵੇਗਾ | ਇਸ ਮੌਕੇ ਭਾਈ ਪਰਮਜੀਤ ਸਿੰਘ ਧਰਮ ਸਿੰਘ ਵਾਲਾ, ਦਿਲਬਾਗ ਸਿੰਘ ਵਿਰਕ, ਮਨਪ੍ਰੀਤ ਸਿੰਘ ਬੰਟੀ, ਕੁਲਜੀਤ ਸਿੰਘ ਧੰਜਲ, ਹਿੰਮਤ ਸਿੰਘ ਰਾਜਾ, ਗੁਰਜੀਤ ਸਿੰਘ ਰੰਧਾਵਾ, ਮੋਹਣ ਸਿੰਘ ਰੋਪੜ, ਹਰਬਖਸ਼ੀਸ਼ ਸਿੰਘ ਰਾਏ, ਬੇਅੰਤ ਸਿੰਘ ਅਖਾੜਾ, ਦਵਿੰਦਰ ਸਿੰਘ ਮਰਦਾਨਾ, ਗੁਰਪ੍ਰੀਤ ਸਿੰਘ ਮਸੋਣ, ਕਮਲਦੀਪ ਸਿੰਘ ਬਹਿਲ, ਰਣਜੀਤ ਸਿੰਘ ਨੀਟਾ, ਪਰਮ ਸਿੰਘ ਖਾਲਸਾ ਨਵਾਂ ਸ਼ਹਿਰ, ਸੁਰਿੰਦਰ ਸਿੰਘ ਛਿੰਦਾ, ਅਵਤਾਰ ਸਿੰਘ ਤਾਰੀ, ਕਾਕਾ ਸਵੱਦੀ, ਗੁਰਜੋਤ ਸਿੰਘ ਗਰੇਵਾਲ, ਯਾਦਵਿੰਦਰ ਸਿੰਘ ਆਦਿ ਹਾਜ਼ਰ ਸਨ |

ਪਸ਼ੂ ਵਿਭਾਗ ਦੀ ਢਿੱਲੀ ਕਾਰਗੁਜ਼ਾਰੀ ਸੰਬੰਧੀ ਭਗਵੰਤ ਮਾਨ ਵਲੋਂ ਜਾਰੀ ਐਡਵਾਈਜ਼ਰੀ ਦਾ ਭਰਵਾਂ ਸਵਾਗਤ

ਮੁੱਲਾਂਪੁਰ-ਦਾਖਾ, 10 ਅਗਸਤ (ਨਿਰਮਲ ਸਿੰਘ ਧਾਲੀਵਾਲ)-'ਅਜੀਤ' ਵਲੋਂ ਲੰਪੀ ਸਕਿਨ ਬਿਮਾਰੀ 'ਤੇ ਪ੍ਰਮੁੱਖਤਾ ਨਾਲ ਛਾਪੀ ਖ਼ਬਰ ਬਾਅਦ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਲੰਪੀ ਚਮੜੀ ਰੋਗ ਤੋਂ ਪੀੜ੍ਹਤ ਗਾਵਾਂ ਦੇ ਇਲਾਜ ਅਤੇ ਮਿ੍ਤਕ ਗਾਵਾਂ ਦੀ ਸੂਚੀ ...

ਪੂਰੀ ਖ਼ਬਰ »

ਕਾਂਗਰਸ ਨੇ ਆਜ਼ਾਦੀ ਦੇ 75ਵੇਂ ਵਰ੍ਹੇ ਨੂੰ ਸਮਰਪਿਤ ਤਿਰੰਗਾ ਯਾਤਰਾ ਕੱਢੀ

ਰਾਏਕੋਟ, 10 ਅਗਸਤ (ਸੁਸ਼ੀਲ)-ਹਲਕਾ ਰਾਏਕੋਟ ਦੀ ਕਾਂਗਰਸ ਇਕਾਈ ਵਲੋਂ ਸ਼ਹਿਰ ਵਿਚ ਅੱਜ ਦੇਸ਼ ਦੇ ਆਜ਼ਾਦੀ ਦੇ 75ਵੇਂ ਵਰ੍ਹੇ ਨੂੰ ਸਮਰਪਿਤ 'ਤਿਰੰਗਾ ਯਾਤਰਾ' ਹਲਕਾ ਇੰਚਾਰਜ ਕਾਮਿਲ ਬੋਪਾਰਾਏ ਦੀ ਅਗਵਾਈ 'ਚ ਕੱਢੀ ਗਈ | ਇਸ ਤਿਰੰਗਾ ਯਾਤਰਾ ਵਿਚ ਕਾਂਗਰਸ ਦੀ ਲੀਡਰਸ਼ਿਪ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਗਗੜਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਜਗਰਾਉਂ, 10 ਅਗਸਤ (ਗੁਰਦੀਪ ਸਿੰਘ ਮਲਕ)-ਸਰਕਾਰੀ ਪ੍ਰਾਇਮਰੀ ਸਕੂਲ ਗਗੜਾ ਵਿਖੇ ਸੀ ਐਚ ਟੀ ਜੀਤਪਾਲ ਦੀ ਅਗਵਾਈ 'ਚ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਸਮਾਗਮ 'ਚ ਵੱਧ-ਚੜ੍ਹਕੇ ਭਾਗ ਲਿਆ | ਪ੍ਰੋਗਾਮ 'ਚ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲਣ ਦੀ ਖੁਸ਼ੀ 'ਚ ਸਰਪੰਚ ਧਾਲੀਵਾਲ ਦੀ ਅਗਵਾਈ ਹੇਠ ਹੰਬੜਾਂ 'ਚ ਲੱਡੂ ਵੰਡੇ

ਹੰਬੜਾਂ, 10 ਅਗਸਤ (ਮੇਜਰ ਹੰਬੜਾਂ)-ਸ਼੍ਰੋਮਣੀ ਅਕਾਲੀ ਦਲ ਦੇ ਨਿਧੱੜਕ ਜਰਨੈਲ ਵਜੋਂ ਜਾਣੇ ਜਾਂਦੇ ਬਿਕਰਮ ਸਿੰਘ ਮਜੀਠੀਆਂ ਜੋ ਕਿ ਇਕ ਕੇਸ 'ਚ ਜੇਲ੍ਹ 'ਚ ਬੰਦ ਸਨ, ਨੂੰ ਅੱਜ ਮਾਣਯੋਗ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਮਿਲੀ ਜ਼ਮਾਨਤ ਤੇ ਉਨ੍ਹਾਂ ਦੇ ਜੇਲ੍ਹ 'ਚੋਂ ਬਾਹਰ ...

ਪੂਰੀ ਖ਼ਬਰ »

ਡਰੇਨ ਵਿਭਾਗ ਦੀ ਅਣਗਹਿਲੀ ਕਾਰਨ ਕਿਸਾਨਾਂ ਦੀ ਫ਼ਸਲ ਪਾਣੀ 'ਚ ਡੁੱਬੀ

ਜਗਰਾਉਂ, 10 ਅਗਸਤ (ਗੁਰਦੀਪ ਸਿੰਘ ਮਲਕ)-ਪਿੰਡ ਢੋਲਣ-ਅਖਾੜਾ ਆਦਿ ਪਿੰਡਾਂ 'ਚੋਂ ਲੰਘਦੀ ਬਰਸਾਤੀ ਪਾਣੀ ਦੇ ਨਿਕਾਸੀ ਵਾਲੀ ਡਰੇਨ ਦੀ ਸਫ਼ਾਈ ਨਾ ਹੋਣ ਕਾਰਨ ਪਿੰਡ ਅਖਾੜਾ ਦੇ ਕਈ ਕਿਸਾਨਾਂ ਦੀ ਫ਼ਸਲ ਬਰਸਾਤ ਦੇ ਪਾਣੀ ਦੀ ਮਾਰ ਹੇਠ ਆਉਣ ਕਾਰਨ ਨਸ਼ਟ ਹੋ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਸ਼ਰਾਬ ਠੇਕੇ ਦੇ ਕਰਿੰਦੇ ਵਲੋਂ ਫਾਹਾ ਲੈ ਕੇ ਖੁਦਕੁਸ਼ੀ

ਜਗਰਾਉਂ, 10 ਅਗਸਤ (ਗੁਰਦੀਪ ਸਿੰਘ ਮਲਕ)-ਸ਼ਹਿਰ ਦੇ ਸੁਭਾਸ਼ ਗੇਟ ਨਜ਼ਦੀਕ ਇਕ ਸ਼ਰਾਬ ਦੇ ਠੇਕੇ ਦੇ ਕਰਿੰਦੇ ਵਲੋਂ ਖੁਦ ਨੂੰ ਫਾਹਾ ਲਾ ਕੇ ਆਤਮ ਹੱਤਿਆ ਕਰ ਲਈ, ਜਿਸਦੀ ਲਾਸ਼ ਅੱਜ ਸਵੇਰੇ ਠੇਕੇ ਅੰਦਰ ਲੱਗੇ ਪੱਖੇ ਨਾਲ ਲਟਕਦੀ ਮਿਲੀ | ਇਸ ਸਬੰਧੀ ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਮਾਮਲਾ ਲੰਪੀ ਸਕਿਨ ਬਿਮਾਰੀ ਕਾਰਨ ਮਰਨ ਵਾਲੇ ਪਸ਼ੂਆਂ ਨੂੰ ਖੁੱਲ੍ਹੇਆਮ ਸੁੱਟੇ ਜਾਣ ਦਾ

ਰਾਏਕੋਟ-ਅਹਿਮਦਗੜ੍ਹ ਰੋਡ 'ਤੇ ਸਥਿਤ ਹੱਡਾਰੋੜੀ ਲੋਕਾਂ ਲਈ ਬਣੀ ਜਾਨ ਦਾ ਖੌਅ

ਰਾਏਕੋਟ, 10 ਅਗਸਤ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ-ਅਹਿਮਦਗੜ੍ਹ ਰੋਡ ਉੱਤੇ ਸ਼ੈਲਰਾਂ ਵਾਲੇ ਚੌਂਕ ਵਿਚ ਸਥਿਤ ਹੱਡਾਰੋੜੀ ਵਿਚ ਅੱਜ-ਕੱਲ੍ਹ ਲੋਕਾਂ ਵਲੋਂ ਸੁੱਟੇ ਗਏ ਮਰੇ ਪਸ਼ੂ ਕਿਸੇ ਵੀ ਸਮੇਂ ਵੱਡੀ ਭਿਆਨਕ ਮਹਾਂਮਾਰੀ ਅਤੇ ਹਾਦਸੇ ਦਾ ਕਾਰਨ ਬਣ ਸਕਦੇ ਹਨ | ਲੰਪੀ ...

ਪੂਰੀ ਖ਼ਬਰ »

ਬੈਟਰੀ ਚੋਰੀ ਕਰਨ ਤੇ ਖ਼ਰੀਦਣ ਵਾਲੇ ਸ਼ਖ਼ਸ ਸਮੇਤ ਤਿੰਨ ਖ਼ਿਲਾਫ਼ ਮਾਮਲਾ ਦਰਜ

ਸਿੱਧਵਾਂ ਬੇਟ, 10 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੀ ਪੁਲਿਸ ਕੋਲ ਦਰਜ ਕਰਵਾਏ ਗਏ ਬਿਆਨਾਂ ਵਿਚ ਸੋਹਣ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਸਲੇਮਪੁਰਾ ਨੇ ਦੱਸਿਆ ਕਿ ਮੈਂ ਆਪਣਾ ਟਰੈਕਟਰ ਠੀਕ ਕਰਵਾਉਣ ਲਈ ਸਿੱਧਵਾਂ ਬੇਟ-ਜਲੰਧਰ ਮਾਰਗ 'ਤੇ ਸਥਿਤ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਦੀ ਰਿਹਾਈ 'ਤੇ ਲੁਧਿਆਣਾ ਜ਼ਿਲ੍ਹਾ ਯੂਥ ਪ੍ਰਧਾਨ ਪ੍ਰਭਜੋਤ ਨੇ ਖੁਸ਼ੀ ਪ੍ਰਗਟਾਈ

ਮੁੱਲਾਂਪੁਰ-ਦਾਖਾ, 10 ਅਗਸਤ (ਨਿਰਮਲ ਸਿੰਘ ਧਾਲੀਵਾਲ)-ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ, ਸਾਬਕਾ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਵਲੋਂ ਜ਼ਮਾਨਤ ਦੇਣ 'ਤੇ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਸ: ਸੋਭਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਏਕੋਟ ਵਿਖੇ ਪੁਸਤਕ ਪ੍ਰੇਮੀ ਦਿਵਸ ਮਨਾਇਆ

ਰਾਏਕੋਟ, 10 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸ: ਸੋਭਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਏਕੋਟ ਵਿਖੇ ਅੱਜ 'ਪੁਸਤਕ ਪ੍ਰੇਮੀ ਦਿਵਸ' ਲਾਇਬ੍ਰੇਰੀਅਨ ਬਲਜੀਤ ਕੌਰ ਦੀ ਦੇਖ-ਰੇਖ ਹੇਠ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਕਿਤਾਬਾਂ ਦੀ ਪ੍ਰਦਰਸ਼ਨੀ ਲਗਾਈ ਗਈ ਅਤੇ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਤੇ ਰੋਡ ਸੰਘਰਸ਼ ਯੂਨੀਅਨ ਨੇ ਡਾ: ਕੰਗ ਨੂੰ ਪੰਜਾਬ ਸਰਕਾਰ ਦੇ ਨਾਂਅ ਮੰਗ ਪੱਤਰ ਦਿੱਤਾ

ਮੁੱਲਾਂਪੁਰ-ਦਾਖਾ, 10 ਅਗਸਤ (ਨਿਰਮਲ ਸਿੰਘ ਧਾਲੀਵਾਲ)-ਦਿੱਲੀ-ਕਟੜਾ ਐਕਸਪ੍ਰੈੱਸ ਵੇਅ ਲਈ ਕਿਸਾਨਾਂ ਦੀਆਂ ਜ਼ਮੀਨਾਂ ਕੌਡੀਆਂ ਦੇ ਭਾਅ ਐਕਵਾਇਰ ਕਰਨ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਭਾਰਤੀ ਕਿਸਾਨ-ਮਜ਼ਦੂਰ ਰੋਡ ਸੰਘਰਸ਼ ਯੂਨੀਅਨ ਵਲੋਂ ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ ਨੌਜਵਾਨ ਦਾ ਕਤਲ

ਮੁੱਲਾਂਪੁਰ-ਦਾਖਾ, 10 ਅਗਸਤ (ਨਿਰਮਲ ਸਿੰਘ ਧਾਲੀਵਾਲ)-ਥਾਣਾ ਦਾਖਾ ਦੀ ਹਦੂਦ ਪਿੰਡ ਰਕਬਾ ਵਿਖੇ ਇਕ ਨੌਜਵਾਨ ਦਾ ਭੇਦਭਰੇ ਹਾਲਾਤਾਂ 'ਚ ਕਤਲ ਹੋ ਗਿਆ | ਜਾਣਕਾਰੀ ਅਨੁਸਾਰ ਜਤਿੰਦਰ ਸਿੰਘ ਉਰਫ਼ ਪਿੰਦ ਦੀ ਮਿ੍ਤਕ ਦੇਹ ਰਕਬਾ ਸਟੇਡੀਅਮ ਨੇੜੇ ਪਈ ਹੋਣ ਬਾਰੇ ਪਰਿਵਾਰ ਨੂੰ ...

ਪੂਰੀ ਖ਼ਬਰ »

ਬੀਕੇਯੂ (ਡਕੌਂਦਾ) ਇਕਾਈ ਜੌਹਲਾਂ ਨੇ ਬਿਜਲੀ ਸੋਧ ਐਕਟ 2022 ਦੀਆਂ ਕਾਪੀਆਂ ਸਾੜੀਆਂ

ਰਾਏਕੋਟ, 10 ਅਗਸਤ (ਬਲਵਿੰਦਰ ਸਿੰਘ ਲਿੱਤਰ)-ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਇਕਾਈ ਪਿੰਡ ਜੌਹਲਾਂ ਦੇ ਦਫ਼ਤਰ ਵਿਖੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਬਿਜਲੀ ਸੋਧ ਐਕਟ 2022 ਨੂੰ ਲੋਕ ਸਭਾ ਵਿਚ ਪਾਸ ਕੀਤੇ ਜਾਣ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਪ੍ਰਧਾਨ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਸਕੂਲ ਵਿਖੇ ਰੱਖੜੀ ਬਣਾਉਣ ਦਾ ਮੁਕਾਬਲਾ ਕਰਵਾਇਆ

ਜਗਰਾਉਂ, 10 ਅਗਸਤ (ਜੋਗਿੰਦਰ ਸਿੰਘ)-ਬਲੌਜ਼ਮ ਕਾਨਵੈਂਟ ਸਕੂਲ ਦੇ ਜੂਨੀਅਰ ਵਿੰਗ ਦੇ ਬੱਚਿਆਂ ਦਾ ਆਪਣੇ ਹੱਥੀਂ ਰੱਖੜੀਆਂ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ, ਉਹ ਆਪਣੇ ਘਰ ਤੋਂ ਹੀ ਰੱਖੜੀਆਂ ਨੂੰ ਬਣਾਉਣ ਵਿਚ ਵਰਤਿਆ ਜਾਣ ਵਾਲਾ ਸਮਾਨ ਲੈ ਕੇ ਆਏ | ਇਸ ਗਤੀਵਿਧੀ ਦੌਰਾਨ ...

ਪੂਰੀ ਖ਼ਬਰ »

ਡਾ. ਬੱਤਰਾ ਨੂੰ ਕੈਨੇਡੀਅਨ ਐੱਮ. ਪੀ. ਰੂਬੀ ਸਹੋਤਾ ਨੇ ਪੰਜਾਬ ਦਾ ਮਾਣ ਐਵਾਰਡ ਨਾਲ ਕੀਤਾ ਸਨਮਾਨਿਤ

ਅਹਿਮਦਗੜ੍ਹ, 10 ਅਗਸਤ (ਪੁਰੀ)-ਕੋਰੋਨਾ ਮਹਾਂਮਾਰੀ ਦੌਰਾਨ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੀ ਸੰਸਥਾ ਲੋਕ ਜਾਗਰੂਕਤਾ ਫਾੳਾੂਡੇਸ਼ਨ ਦੇ ਪ੍ਰਧਾਨ ਡਾਕਟਰ ਦੀਪੇਸ਼ ਬੱਤਰਾ ਦਾ ਕੈਨੇਡੀਅਨ ਮੈਂਬਰ ਪਾਰਲੀਮੈਂਟ ਰੂਬੀ ...

ਪੂਰੀ ਖ਼ਬਰ »

ਹੰਬੜਾਂ 'ਚ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸੰਬੰਧੀ ਲੋਕਾਂ ਦੇ ਭਰੇ ਫਾਰਮ

ਹੰਬੜਾਂ, 10 ਅਗਸਤ (ਹਰਵਿੰਦਰ ਸਿੰਘ ਮੱਕੜ)-ਹੰਬੜਾਂ ਵਿਖੇ ਗੁਰਦੁਆਰਾ ਚੜ੍ਹਦੀ ਕਲਾ ਸਾਹਿਬ 'ਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਪੰਜਾਬ (ਚੰਡੀਗੜ੍ਹ) ਦੀ ਟੀਮ ਵਲੋਂ ਸਰਕਾਰ ਦੀਆਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਪੂਰਾ-ਪੂਰਾ ਲਾਭ ਲੋਕਾਂ ਨੂੰ ...

ਪੂਰੀ ਖ਼ਬਰ »

ਸੇਂਟ ਮਹਾਂਪ੍ਰਗਿਆ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਜਗਰਾਉਂ, 10 ਅਗਸਤ (ਜੋਗਿੰਦਰ ਸਿੰਘ)-ਸੇਂਟ ਮਹਾਂਪ੍ਰਗਿਆ ਸਕੂਲ ਵਿਖੇ ਨੰਨੇ੍ਹ-ਮੁੰਨ੍ਹੇ ਵਿਦਿਆਰਥੀਆਂ ਨੇ ਰੱਖੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ | ਇਸ ਦਿਨ ਸਕੂਲ ਵਿਚ ਪ੍ਰੀ-ਪ੍ਰਾਇਮਰੀ ਵਿੰਗ ਦੇ ਬੱਚੇ ਸਕੂਲ 'ਚ ਵੰਨ-ਸੁਵੰਨੇ ਪਹਿਰਾਵਿਆਂ ਵਿਚ ਤਿਆਰ ਹੋ ਕੇ ...

ਪੂਰੀ ਖ਼ਬਰ »

ਬਾਬਾ ਈਸ਼ਰ ਸਿੰਘ ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਰਾਏਕੋਟ, 10 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪੇਂਡੂ ਅਤੇ ਸ਼ਹਿਰੀ ਖੇਤਰ ਦੇ ਲੜਕੇ ਅਤੇ ਲੜਕੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਅਤੇ ਉਨ੍ਹਾਂ ਨੂੰ ਸਮੇਂ ਦੇ ਹਾਣੀ ਬਣਾਉਣ ਵਿਚ ਅਹਿਮ ਰੋਲ ਅਦਾ ਕਰ ਰਹੀ ਇਲਾਕੇ ਦੀ ਸੀ.ਬੀ.ਐੱਸ.ਈ ਬੋਰਡ ਤੋਂ ਮਾਨਤਾ ਪ੍ਰਾਪਤ ...

ਪੂਰੀ ਖ਼ਬਰ »

ਪਬਲਿਕ ਐਕਸ਼ਨ ਕਮੇਟੀ ਵਲੋਂ ਪੰਜਾਬ ਵਿਚ ਸਰਗਰਮ ਜਥੇਬੰਦੀਆਂ ਨੂੰ ''ਪ੍ਰਦੂਸ਼ਣ ਤੋਂ ਆਜ਼ਾਦੀU ਰੋਸ ਪ੍ਰਦਰਸ਼ਨ ਕਰਨ ਦਾ ਸੱਦਾ

ਲੁਧਿਆਣਾ, 9 ਅਗਸਤ (ਪੁਨੀਤ ਬਾਵਾ)-ਪਬਲਿਕ ਐਕਸ਼ਨ ਕਮੇਟੀ ਵਲੋਂ ਪੰਜਾਬ ਵਿਚ ਸਰਗਰਮ ਜਥੇਬੰਦੀਆਂ ਨੂੰ ''ਪ੍ਰਦੂਸ਼ਣ ਤੋਂ ਆਜ਼ਾਦੀU ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਹੈ | ਪੀ.ਏ.ਸੀ. ਨੇ 14 ਅਗਸਤ ਨੂੰ ਰੋਸ ਪ੍ਰਦਰਸ਼ਨ ਲਈ ਆਖਿਆ | ਪੀ.ਏ.ਸੀ. ਨੇ ਕਿਹਾ ਕਿ 14 ਅਗਸਤ ...

ਪੂਰੀ ਖ਼ਬਰ »

ਤੇਜਸ ਪਬਲਿਕ ਸਕੂਲ ਚੌਂਕੀਮਾਨ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਚੌਂਕੀਮਾਨ, 10 ਅਗਸਤ (ਤੇਜਿੰਦਰ ਸਿੰਘ ਚੱਢਾ)-ਤੇਜਸ ਪਬਲਿਕ ਸਕੂਲ ਚੌਂਕੀਮਾਨ ਵਿਖੇ ਤੀਆਂ ਦਾ ਤਿਉਹਾਰ ਸਕੂਲ ਦੇ ਪਿ੍ੰਸੀਪਲ ਮੈਡਮ ਬਲਵਿੰਦਰ ਕੌਰ ਦੀ ਅਗਵਾਈ ਵਿਚ ਬੜੀ ਧੁੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਫਿਜਾ ਪੰਜਾਬੀ ਸੱਭਿਆਚਾਰ ਵਿਚ ਰੰਗੀ ਹੋਈ ਸੀ, ...

ਪੂਰੀ ਖ਼ਬਰ »

ਭਾਈ ਦਾਨ ਸਿੰਘ ਪਬਲਿਕ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਹਠੂਰ, 10 ਅਗਸਤ (ਜਸਵਿੰਦਰ ਸਿੰਘ ਛਿੰਦਾ)-ਭਾਈ ਦਾਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡ ਮਾਣੂੰਕੇ ਦੇ ਵਿਹੜੇ 'ਚ ਤੀਆਂ ਦਾ ਤਿਉਹਾਰ ਬੜੇ ਹੀ ਉਤਸਾਹ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਡਾਇਕਰੈਕਟਰ ਸ: ਗੁਰਮੁਖ ਸਿੰਘ ਸੰਧੂ ਦੀ ਪਤਨੀ ਚਰਨਜੀਤ ਕੌਰ ਸੰਧੂ ...

ਪੂਰੀ ਖ਼ਬਰ »

ਪੇਟ ਦੇ ਕੀੜਿਆਂ ਦਾ ਸ਼ਿਕਾਰ ਬੱਚੇ ਸਿਹਤ ਤੇ ਪੜ੍ਹਾਈ ਪੱਖੋਂ ਪਛੜ ਜਾਂਦੇ ਹਨ-ਸਿਵਲ ਸਰਜਨ

ਲੋਹਟਬੱਦੀ, 10 ਅਗਸਤ (ਕੁਲਵਿੰਦਰ ਸਿੰਘ ਡਾਂਗੋਂ)-ਅੱਜ ਡੀ-ਵਾਰਮਿੰਗ ਦਿਵਸ ਮੌਕੇ ਸਿਵਲ ਸਰਜਨ ਡਾ: ਹਿਤਿੰਦਰ ਕੌਰ ਕਲੇਰ ਦੀ ਅਗਵਾਈ ਹੇਠ ਸਮੂਹ ਸਿਵਲ ਹਸਪਤਾਲਾਂ, ਸਿਹਤ ਕੇਂਦਰਾਂ ਵਲੋਂ 1 ਸਾਲ ਤੋਂ 19 ਸਾਲ ਦੇ ਮੁੰਡੇ ਕੁੜੀਆਂ ਨੂੰ ਪੇਟ ਦੇ ਕੀੜਿ੍ਹਆਂ ਦਾ ਖਾਤਮਾ ਕਰਨ ਲਈ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਜੇਤੂ ਰਹੀ ਦਿਲਪ੍ਰੀਤ ਕੌਰ ਦਾ ਗ੍ਰਾਮ ਪੰਚਾਇਤ ਵਲੋਂ ਸਨਮਾਨ

ਭੂੰਦੜੀ, 10 ਅਗਸਤ (ਕੁਲਦੀਪ ਸਿੰਘ ਮਾਨ)-ਆਜ਼ਾਦੀ ਦਿਵਸ ਦੀ 75ਵੀਂ ਵਰੇ੍ਹਗੰਢ ਨੂੰ ਸਮਰਪਿਤ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲਿਆਂ ਵਿਚੋਂ ਸਰਕਾਰੀ ਪ੍ਰਇਮਰੀ ਸਕੂਲ ਸੰਗਤਪੁਰਾ ਬਲਾਕ ਸਿੱਧਵਾਂ ਬੇਟ ਦੀ ਪੰਜਵੀ ਕਲਾਸ ਦੀ ਹੋਣਹਾਰ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੀ ਭੁੱਖ ਹੜਤਾਲ ਦੌਰਾਨ ਹੋਈ ਪੰਥਕ ਇਕੱਤਰਤਾ

ਪੱਖੋਵਾਲ/ਸਰਾਭਾ, 10 ਅਗਸਤ (ਕਿਰਨਜੀਤ ਕੌਰ ਗਰੇਵਾਲ)-ਪਿਛਲੇ ਸਮੇਂ 'ਚ ਹੋਏ ਸਿੱਖ ਸੰਘਰਸ਼ ਦੌਰਾਨ ਦੇਸ਼ ਦੀਆ ਵੱਖ-ਵੱਖ ਜੇਲ੍ਹਾਂ 'ਚ ਬੰਦ ਆਪਣੀਆਂ ਸਜ਼ਾਵਾਂ ਪੂਰੀਆ ਕਰ ਚੁੱਕੇ ਬੰਦੀ ਸਿੰਘ ਦੀ ਰਿਹਾਈ ਲਈ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ 'ਚ ...

ਪੂਰੀ ਖ਼ਬਰ »

ਰਾਏਕੋਟ ਸ਼ਹਿਰ 'ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ ਕੱਢੀ

ਰਾਏਕੋਟ, 10 ਅਗਸਤ (ਬਲਵਿੰਦਰ ਸਿੰਘ ਲਿੱਤਰ)-ਕੇ.ਐਸ. ਰਾਜੂ ਲੀਗਲ ਟਰੱਸਟ ਵਲੋਂ ਟਰੱਸਟ ਮੁਖੀ ਡਾ: ਜਗਮੋਹਨ ਸਿੰਘ ਰਾਜੂ ਸੇਵਾਮੁਕਤ ਆਈ.ਏ.ਐਸ ਦੀ ਅਗਵਾਈ ਹੇਠ ਪੰਜਾਬ ਵਿਚ ਨਸ਼ਿਆਂ ਦੀ ਰੋਕਥਾਮ ਲਈ ਸ਼ੁਰੂ ਕੀਤੀ 'ਨਸ਼ਾ ਛੱਡ-ਤਰੱਕੀ ਫੜ' ਮੁਹਿੰਮ ਤਹਿਤ ਚਲਾਈ ਜਾ ਰਹੀ ...

ਪੂਰੀ ਖ਼ਬਰ »

ਪਸ਼ੂਆਂ 'ਚ ਫੈਲੀ ਲੰਪੀ ਬਿਮਾਰੀ ਨਾਲ ਰੋਜ਼ਾਨਾ ਮਰ ਰਹੀਆਂ ਗਾਵਾਂ ਕਾਰਨ ਪਸ਼ੂ ਪਾਲਕਾਂ 'ਚ ਦਹਿਸ਼ਤ ਦਾ ਮਹੌਲ

ਹੰਬੜਾਂ, 10 ਅਗਸਤ (ਮੇਜਰ ਹੰਬੜਾਂ)-ਪਸ਼ੂਆਂ 'ਚ ਫੈਲੀ ਬਿਮਾਰੀ ਖਾਸ ਕਰਕੇ ਗਾਵਾਂ 'ਚ ਪਾਈ ਜਾ ਰਹੀ ਚਮੜੀ ਤੇ ਧੱਫੜ ਹੋਣ ਦੀ (ਲੰਪੀ ਸਕਿੰਨ ਡਜੀਜ) ਬੀਮਾਰੀ ਕਾਰਨ ਪਸ਼ੂ ਪਾਲਕਾਂ ਸਮੇਤ ਲੋਕਾਂ 'ਚ ਦਹਿਸ਼ਤ ਦਾ ਮਹੌਲ ਪਾਇਆ ਜਾ ਰਿਹਾ ਹੈ ਤੇ ਬੇਟ ਇਲਕੇ ਦੇ ਪਸ਼ੂ ਪਾਲਕ ...

ਪੂਰੀ ਖ਼ਬਰ »

ਡੀ. ਟੀ. ਐੱਫ. ਵਲੋਂ ਅਧਿਆਪਕ ਵਿਰੋਧੀ ਨਿਯਮ 2018 ਰੱਦ ਕਰਨ ਦੀ ਮੰਗ ਕਰਦਿਆਂ ਕਾਪੀਆਂ ਸਾੜੀਆਂ

ਪੱਖੋਵਾਲ/ਸਰਾਭਾ, 10 ਅਗਸਤ (ਕਿਰਨਜੀਤ ਕੌਰ ਗਰੇਵਾਲ)-ਅਧਿਆਪਕਾਂ ਦੇ ਹੱਕਾਂ ਲਈ ਲੰਬੇ ਸਮੇਂ ਤੋਂ ਕੰਮ ਕਰ ਰਹੀ ਜਥੇਬੰਦੀ ਡੈਮੋਕ੍ਰੇਟਿਕ ਟੀਚਰ ਫਰੰਟ ਨੇ ਪੰਜਾਬ ਸਰਕਾਰ ਵਲੋਂ ਸਾਲ 2018 ਤੋਂ ਬਾਅਦ ਸਿੱੱਖਿਆ ਵਿਭਾਗ 'ਚ ਅਧਿਆਪਕਾਂ ਦੀ ਸਿੱਧੀ ਭਰਤੀ ਤੇ ਤਰੱਕੀ ਪ੍ਰਾਪਤ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਹਾਂਸ ਕਲਾਂ ਵਿਖੇ ਤੀਆਂ ਸੰਬੰਧੀ ਲੱਗਾ ਮੇਲਾ

ਚੌਂਕੀਮਾਨ, 10 ਅਗਸਤ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਪ੍ਰਾਇਮਰੀ ਸਕੂਲ ਹਾਂਸ ਕਲਾਂ ਵਿਖੇ ਬਲਵਿੰਦਰ ਸਿੰਘ ਸੀ.ਐੱਚ.ਟੀ ਦੀ ਰਹਿਨੁਮਾਈ ਹੇਠ ਤੀਆਂ ਦੇ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸਕੂਲ ਦੇ ਬੱਚਿਆਂ, ਸਮੁੱਚੇ ਸਕੂਲ ਸਟਾਫ਼ ਅਤੇ ਬੱਚਿਆਂ ਦੇ ਮਾਪਿਆਂ ਨੇ ...

ਪੂਰੀ ਖ਼ਬਰ »

ਰੱਤੋਵਾਲ ਗ੍ਰਾਮ ਪੰਚਾਇਤ ਤੇ ਪਤਵੰਤਿਆਂ ਵਲੋਂ ਪ੍ਰਧਾਨ ਬਣੇ ਜਗਦੀਪ ਸਿੰਘ ਬਿੱਟੂ ਦਾ ਸਨਮਾਨ

ਮੁੱਲਾਂਪੁਰ-ਦਾਖਾ/ਹਲਵਾਰਾ, 10 ਅਗਸਤ (ਨਿਰਮਲ ਸਿੰਘ ਧਾਲੀਵਾਲ, ਭਗਵਾਨ ਢਿੱਲੋਂ)-ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪਾਰਟੀ ਦੇ ਬਲਾਕ ਪੱਧਰ ਉੱਪਰ ਗਠਨ ਸਮੇਂ ਸੁਧਾਰ ਬਲਾਕ ਲਈ ਕਾਂਗਰਸ ਦੇ ਟਕਸਾਲੀ ਕਾਂਗਰਸੀ ਜਗਦੀਪ ਸਿੰਘ ਬਿੱਟੂ ਨੂੰ ...

ਪੂਰੀ ਖ਼ਬਰ »

ਸਨਅਤਕਾਰ ਹਰਸਿਮਰਜੀਤ ਸਿੰਘ ਲੱਕੀ ਸੀਸੂ ਦੇ ਮੀਤ ਪ੍ਰਧਾਨ ਨਿਯੁਕਤ

ਲੁਧਿਆਣਾ, 10 ਅਗਸਤ (ਪੁਨੀਤ ਬਾਵਾ)-ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਦੇ ਮੁੱਖ ਸਲਾਹਕਾਰ, ਭਾਰਤੀ ਫੌਜ ਦੇ ਸੇਵਾ ਮੁਕਤ ਫਾਈਟਰ ਪਾਇਲਟ, ਲੱਕੀ ਇੰਜਨੀਅਰਸ ਤੇ ਲੱਕੀ ਐਕਸਪੋਰਟਸ ਤੇ ਐਮ.ਡੀ. ਅਤੇ ਉਘੇ ਸਨਅਤਕਾਰ ਹਰਸਿਮਰਜੀਤ ਸਿੰਘ ਲੱਕੀ ...

ਪੂਰੀ ਖ਼ਬਰ »

ਬਿਜਲੀ ਸੋਧ ਬਿੱਲ-2022 ਦੇ ਵਿਰੋਧ 'ਚ ਟੀ.ਐੱਸ.ਯੂ. ਵਲੋਂ ਗੇਟ ਰੈਲੀ

ਸਿੱਧਵਾਂ ਬੇਟ, 10 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਕੇਂਦਰ ਦੀ ਮੋਦੀ ਸਰਕਾਰ ਵੱਲੋ ਅੱਜ ਲੋਕ ਸਭਾ ਵਿਚ ਪੇਸ਼ ਕੀਤੇ ਗਏ ਬਿਜਲੀ ਸੋਧ ਬਿੱਲ-2022 ਦੇ ਵਿਰੁੱਧ ਸਥਾਨਿਕ ਕਸਬੇ ਵਿਚ ਸਥਿੱਤ ਪਾਰਵਕਾਮ ਦਫ਼ਤਰ ਦੀ ਟੈਕਨੀਕਲ ਸਰਵਿਸ਼ਜ਼ ਯੂਨੀਅਨ ਵੱਲੋਂ ਇਕ ਗੇਟ ਰੈਲੀ ਕੀਤੀ ਗਈ ...

ਪੂਰੀ ਖ਼ਬਰ »

ਬੜੰੂਦੀ 'ਚ ਤੀਆਂ-ਤੀਜ ਦਾ ਤਿਉਹਾਰ ਮਨਾਇਆ

ਪੱਖੋਵਾਲ/ਸਰਾਭਾ, 10 ਅਗਸਤ (ਕਿਰਨਜੀਤ ਕੌਰ ਗਰੇਵਾਲ)-ਲਾਗਲੇ ਪਿੰਡ ਬੜੰੂਦੀ 'ਚ ਪਿੰਡ ਦੀਆਂ ਨਵੀਆਂ ਵਿਆਹੀਆਂ ਲੜਕੀਆਂ ਤੇ ਔਰਤਾਂ ਵਲੋਂ ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਤੀਆਂ ਤੀਜ ਦਾ ਤਿਉਹਾਰ ਮਨਾਇਆ ਗਿਆ | ਸਰਪੰਚ ਬਲਦੇਵ ਕੌਰ ਦੀ ਅਗਵਾਈ ...

ਪੂਰੀ ਖ਼ਬਰ »

ਲੋਕ ਸੇਵਾ ਸੁਸਾਇਟੀ ਦੀਆਂ ਮਹਿਲਾਵਾਂ ਨੇ ਤੀਆਂ ਦਾ ਤਿਉਹਾਰ ਮਨਾਇਆ

ਜਗਰਾਉਂ, 10 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਪੰਜਾਬੀ ਸੱਭਿਆਚਾਰ ਵਿਰਸੇ ਨੂੰ ਬਚਾਉਣ ਲਈ ਲੋਕ ਸੇਵਾ ਸੁਸਾਇਟੀ ਜਗਰਾਉਂ ਦੀਆਂ ਮਹਿਲਾਵਾਂ ਨੇ ਤੀਆਂ-ਤੀਜ਼ ਦਾ ਤਿਉਹਾਰ ਸਥਾਨਕ ਹੋਟਲ ਸਨੇਹ ਮੋਹਨ ਵਿਖੇ ਮਨਾਇਆ | ਸੁਸਾਇਟੀ ਦੀਆਂ ਮਹਿਲਾਵਾਂ ਨੇ ਆਪਣੇ ਪੱਧਰ 'ਤੇ ...

ਪੂਰੀ ਖ਼ਬਰ »

ਮੋਹਿਤ ਗੁਪਤਾ ਨੂੰ ਸੌਂਪੀ ਗਈ ਸਾਲ 2022-23 ਲਈ ਲਾਇਨਜ਼ ਕਲੱਬ ਦੀ ਕਮਾਨ

ਰਾਏਕੋਟ, 10 ਅਗਸਤ (ਸੁਸ਼ੀਲ)-ਲਾਇਨਜ਼ ਕਲੱਬ ਰਾਏਕੋਟ ਵਲੋਂ ਸਾਲ 2022-23 ਲਈ ਚੁਣੇ ਗਏ ਕਲੱਬ ਦੇ ਨਵੇਂ ਪ੍ਰਧਾਨ ਮੋਹਿਤ ਗੁਪਤਾ ਨੂੰ ਕਲੱਬ ਦੀ ਬਾਗਡੋਰ ਸੌਂਪਣ ਲਈ ਸਥਾਨਕ ਏ-9 ਹੋਟਲ ਵਿੱਚ ਤਾਜਪੋਸ਼ੀ ਸਮਾਗਮ ਪ੍ਰਧਾਨ ਪਵਨ ਵਰਮਾ ਦੀ ਅਗਵਾਈ 'ਚ ਕਰਵਾਇਆ ਗਿਆ, ਜਿਸ ਵਿੱਚ ...

ਪੂਰੀ ਖ਼ਬਰ »

ਐੱਮ.ਐੱਲ.ਡੀ. ਸਕੂਲ ਤਲਵੰਡੀ ਕਲਾਂ ਵਿਖੇ ਵਿਰਾਸਤੀ ਤਿਉਹਾਰ ਤੀਜ ਪੂਰੇ ਜੋਸ਼ੋ-ਖਰੋਸ਼ ਨਾਲ ਮਨਾਇਆ

ਚੌਂਕੀਮਾਨ, 10 ਅਗਸਤ (ਤੇਜਿੰਦਰ ਸਿੰਘ ਚੱਢਾ)-ਐੱਮ.ਐੱਲ.ਡੀ. ਸਕੂਲ ਤਲਵੰਡੀ ਕਲਾਂ ਵਿਖੇ ਤੀਜ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਤੀਜ ਸਮਾਗਮ ਦਾ ਉਦਘਾਟਨ ਮਨੋਹਰ ਬੈਰਾਗੀ ਸਾਬਕਾ ਮੰਤਰੀ ਉਜੈਨ (ਮੱਧ ਪ੍ਰਦੇਸ਼) ਨੇ ਆਪਣੇ ਕਰ ਕਮਲਾਂ ਨਾਲ ਕੀਤਾ | ਉਹਨਾਂ ...

ਪੂਰੀ ਖ਼ਬਰ »

ਪਾਵਰਕਾਮ ਅੱਡਾ ਦਾਖਾ ਵਿਖੇ ਮੁਲਾਜ਼ਮ ਜਥੇਬੰਦੀਆਂ ਵਲੋਂ ਬਿਜਲੀ ਸੋਧ ਬਿੱਲ 2022 ਦਾ ਵਿਰੋਧ

ਮੁੱਲਾਂਪੁਰ-ਦਾਖਾ, 10 ਅਗਸਤ (ਨਿਰਮਲ ਸਿੰਘ ਧਾਲੀਵਾਲ)-ਕੇਂਦਰੀ ਊਰਜਾ ਮੰਤਰੀ ਵਲੋਂ ਬਿਜਲੀ ਸੋਧ ਬਿੱਲ-2022 ਲੋਕ ਸਭਾ 'ਚ ਪੇਸ਼ ਕਰਨ ਦਾ ਦੇਸ਼ ਭਰ ਵਿਚ ਤਿੱਖਾ ਵਿਰੋਧ ਹੋ ਰਿਹਾ | ਬਿਜਲੀ ਮੰਡਲ ਦਾਖਾ ਵਿਖੇ ਪਾਵਰ ਕਾਰਪੋਰੇਸ਼ਨ ਅਧੀਨ ਬਿਜਲੀ ਕਾਮਿਆਂ ਦੇ ਹਿਤਾਂ ਲਈ ਜੂਝ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਨੇ ਏ.ਡੀ.ਸੀ. ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ

ਜਗਰਾਉਂ, 10 ਅਗਸਤ (ਜੋਗਿੰਦਰ ਸਿੰਘ)-ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ 'ਤੇ ਅੱਜ ਪੇਂਡੂ ਮਜ਼ਦੂਰ ਯੂਨੀਅਨ ਅਤੇ ਦਿਹਾਤੀ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਮਜ਼ਦੂਰਾਂ ਨੇ ਬੱਸ ਸਟੈਂਡ ਜਗਰਾਉਂ ਤੋਂ ਕਚਹਿਰੀਆਂ ਤੱਕ ਰੋਸ ਮੁਜ਼ਾਹਰਾ ...

ਪੂਰੀ ਖ਼ਬਰ »

ਨਿਊ ਮਾਡਲ ਸਕੂਲ ਨੰਗਲ ਖੁਰਦ 'ਚ ਤੀਆਂ-ਤੀਜ ਦਾ ਤਿਉਹਾਰ ਮਨਾਇਆ

ਲੋਹਟਬੱਦੀ, 10 ਅਗਸਤ (ਕੁਲਵਿੰਦਰ ਸਿੰਘ ਡਾਂਗੋਂ)-ਨਿਊ ਮਾਡਲ ਸੀਨੀਅਰ ਸੈਕੰਡਰੀ ਸਕੂਲ ਨੰਗਲ ਖੁਰਦ ਵਿਖੇ ਬਲਵੰਤ ਸਿੰਘ ਮੌੜ ਐੱਮ.ਡੀ. ਤੇ ਤੇਜਾ ਸਿੰਘ ਥਰੀਕੇ ਐੱਮ.ਡੀ. ਦੀ ਅਗਵਾਈ 'ਚ ਸਾਉਣ ਮਹੀਨੇ ਨੂੰ ਮੁੱਖ ਰੱਖਦਿਆਂ ਤੀਆਂ ਤੀਜ਼ ਦਾ ਤਿਉਹਾਰ ਮਨਾਇਆ ਗਿਆ | ਸਕੂਲ ...

ਪੂਰੀ ਖ਼ਬਰ »

ਮੋਹਿਤ ਗੁਪਤਾ ਨੂੰ ਸੌਂਪੀ ਗਈ ਸਾਲ 2022-23 ਲਈ ਲਾਇਨਜ਼ ਕਲੱਬ ਦੀ ਕਮਾਨ

ਰਾਏਕੋਟ, 10 ਅਗਸਤ (ਸੁਸ਼ੀਲ)-ਲਾਇਨਜ਼ ਕਲੱਬ ਰਾਏਕੋਟ ਵਲੋਂ ਸਾਲ 2022-23 ਲਈ ਚੁਣੇ ਗਏ ਕਲੱਬ ਦੇ ਨਵੇਂ ਪ੍ਰਧਾਨ ਮੋਹਿਤ ਗੁਪਤਾ ਨੂੰ ਕਲੱਬ ਦੀ ਬਾਗਡੋਰ ਸੌਂਪਣ ਲਈ ਸਥਾਨਕ ਏ-9 ਹੋਟਲ ਵਿੱਚ ਤਾਜਪੋਸ਼ੀ ਸਮਾਗਮ ਪ੍ਰਧਾਨ ਪਵਨ ਵਰਮਾ ਦੀ ਅਗਵਾਈ 'ਚ ਕਰਵਾਇਆ ਗਿਆ, ਜਿਸ ਵਿੱਚ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਡਰਾਈਵਰਾਂ ਦਾ ਆਪਸੀ ਟਕਰਾਅ ਬਣਿਆ ਲੋਕਾਂ ਲਈ ਮਜ਼ਾਕ ਦਾ ਪਾਤਰ

ਰਾਏਕੋਟ, 10 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪੈਪਸੂ ਟਰਾਂਸਪੋਰਟ ਕੰਪਨੀ ਦੀਆਂ 2 ਬੱਸਾਂ ਦੇ ਡਰਾਈਵਰਾਂ ਵਲੋਂ ਟਾਈਮ ਤੇ ਸਵਾਰੀਆਂ ਚੁੱਕਣ ਦੀ ਹੋੜ੍ਹ ਹੇਠ ਸੜਕਾਂ 'ਤੇ ਕੀਤੀ ਗਈ ਸ਼ਰੇਆਮ ਗੁੰਡਾਗਰਦੀ | ਦੱਸਣਯੋਗ ਹੈ ਕਿ ਦੁਪਹਿਰ 12 ਵਜੇ ਪੀ.ਆਰ.ਟੀ.ਸੀ ਡੀਪੂ ਬਠਿੰਡਾ ਅਤੇ ...

ਪੂਰੀ ਖ਼ਬਰ »

ਆਰ.ਕੇ. ਹਾਈ ਸਕੂਲ ਵਿਖੇ ਫੋਗਿੰਗ ਕਰਵਾਈ

ਜਗਰਾਉਂ, 10 ਅਗਸਤ (ਜੋਗਿੰਦਰ ਸਿੰਘ)-ਬੱਚਿਆਂ ਨੂੰ ਮਲੇਰੀਆ ਅਤੇ ਡੇਂਗੂੁ ਵਰਗੀਆਂ ਬਿਮਾਰੀਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਸੇਵਾ ਭਾਰਤੀ ਜਗਰਾਉਂ ਵਲੋਂ ਪ੍ਰਧਾਨ ਨਰੇਸ਼ ਗੁਪਤਾ, ਸੈਕਟਰੀ ਐਡਵੋਕੇਟ ਨਵੀਨ ਗੁਪਤਾ ਅਤੇ ਕੈਸ਼ੀਅਰ ਰਾਕੇਸ਼ ਸਿੰਗਲਾ ਦੀ ਯੋਗ ਅਗਵਾਈ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਕਾਰਡ ਬਣਾਉਣ ਦਾ ਮੁਕਾਬਲਾ ਕਰਵਾਇਆ

ਸਿੱਧਵਾਂ ਬੇਟ, 10 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਜੂਨੀਅਰ ਵਿੰਗ ਦੇ ਵਿਦਿਆਰਥੀਆਂ ਦਾ ਕਾਰਡ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਵਿਦਿਆਰਥੀਆਂ ...

ਪੂਰੀ ਖ਼ਬਰ »

ਅੱਜ ਸੇਵਾ ਕੇਂਦਰ ਖੁੱਲ੍ਹੇ ਰਹਿਣਗੇ-ਪੰਚਾਲ

ਲੁਧਿਆਣਾ, 10 ਅਗਸਤ (ਪੁਨੀਤ ਬਾਵਾ)-11 ਅਗਸਤ 2022 ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਜ਼ਿਲ੍ਹਾ ਲੁਧਿਆਣਾ ਦੇ ਸੇਵਾ ਕੇਂਦਰ ਖੁੱਲ੍ਹੇ ਰੱਖੇ ਜਾਣਗੇ | ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ ਵਲੋਂ ਸਾਂਝੀ ਕੀਤੀ ਗਈ | ਉਨ੍ਹਾਂ ਅੱਗੇ ...

ਪੂਰੀ ਖ਼ਬਰ »

ਵਧੀਕ ਚੋਣ ਅਧਿਕਾਰੀ ਵਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਲੁਧਿਆਣਾ, 10 ਅਗਸਤ (ਪੁਨੀਤ ਬਾਵਾ)-ਜ਼ਿਲੇ੍ਹ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਰਾਹੁਲ ਚਾਬਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ...

ਪੂਰੀ ਖ਼ਬਰ »

ਮੁਸਕਰਾਹਟ ਜਾਗਰੂਕਤਾ ਰੈਲੀ ਕੱਢੀ

ਲੁਧਿਆਣਾ, 10 ਅਗਸਤ (ਸਲੇਮਪੁਰੀ)-ਕਿ੍ਸ਼ਚੀਅਨ ਡੈਂਟਲ ਕਾਲਜ ਅਤੇ ਹਸਪਤਾਲ ਵਲੋਂ ਦੰਦ ਰੋਗਾਂ ਦੇ ਮਾਹਿਰ ਡਾਕਟਰਾਂ ਦੀ ਜਥੇਬੰਦੀ ਐਲ.ਓ.ਐਸ. ਜੀ ਦੇ ਸਹਿਯੋਗ ਨਾਲ ਇੱਕ ਮੁਸਕਰਾਹਟ ਜਾਗਰੂਕਤਾ ਰੈਲੀ ਕੱਢੀ ਗਈ | ਪਿ੍ੰਸੀਪਲ ਡਾ. ਅਬੀ ਐਮ. ਥਾਮਸ ਦੀ ਅਗਵਾਈ ਹੇਠ ਕੱਢੀ ਗਈ ...

ਪੂਰੀ ਖ਼ਬਰ »

ਨਿਗਮ ਕਮਿਸ਼ਨਰ ਨੇ ਕੂੜਾ ਸੁਟੱਣ/ਅੱਗ ਲਗਾਉਣ ਤੇ ਗੈਰ-ਸਲਾਟਰਿੰਗ ਦੇ ਚਾਲਾਨ ਕਰਨ ਦੇ ਦਿੱਤੇ ਨਿਰਦੇਸ਼

ਲੁਧਿਆਣਾ, 10 ਅਗਸਤ (ਕਵਿਤਾ ਖੁੱਲਰ/ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਕਮਿਸ਼ਨਰ ਸ਼ੇਨਾ ਅਗਰਵਾਲ ਵਲੋਂ ਨਿਗਮ ਦੀ ਸਿਹਤ ਸ਼ਾਖਾ ਦੇ ਅਧਿਕਾਰੀਆਂ ਨੰੂ ਖੁਲੇ੍ਹ ਵਿਚ ਕੂੜਾ ਸੁੱਟਣ, ਕੂੜੇ ਨੰੂ ਅੱਗ ਲਗਾਉਣ, ਪਲਾਸਟਿਕ ਦੇ ਲਿਫਾਫੇ, ਸਿੰਗਲ ਯੂਜ ਪਲਾਸਟਿਕ ਲਾਰਵਾ ਆਦਿ ਦੇ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਵਿਦਿਆਰਥਣਾਂ ਤੀਆਂ ਦਾ ਤਿਉਹਾਰ ਮਨਾਇਆ

ਬੀਜਾ, 10 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ ਤੇ ਆਈ. ਸੀ. ਐੱਸ. ਈ. ਪੈਟਰਨ ਦੇ ਆਧਾਰਿਤ ਕੁਲਾਰ ਪਬਲਿਕ ਸਕੂਲ ਦੇ ਪ੍ਰਬੰਧਕਾਂ ਦੀ ਅਗਵਾਈ ਹੇਠ ਮੈਡੀਕਲ ਸਿੱਖਿਆ ਖੇਤਰ ਦੀ ਅੰਤਰਰਾਸ਼ਟਰੀ ਪੱਧਰ ਦੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕੁਲਾਰ ਕਾਲਜ ਆਫ਼ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਗਾਲਿਬ ਕਲਾਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਜਗਰਾਉਂ, 10 ਅਗਸਤ (ਜੋਗਿੰਦਰ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਗਾਲਿਬ ਕਲਾਂ ਵਿਖੇ ਸੈਂਟਰ ਸਕੂਲ ਮੁਖੀ ਸੁਖਦੇਵ ਸਿੰਘ ਦੀ ਅਗਵਾਈ ਵਿਚ 'ਧੀਆਂ ਬਚਾਓ ਤੇ ਰੁੱਖ ਲਗਾਓ' ਦੇ ਸੰਦੇਸ਼ ਨਾਲ ਬੱਚਿਆਂ ਤੇ ਅਧਿਆਪਕਾਂ ਨੇ ਸਾਂਝੇ ਤੌਰ 'ਤੇ ਤੀਆਂ ਦਾ ਤਿਉਹਾਰ ਮਨਾਇਆ | ਜਿਸ ਦਾ ...

ਪੂਰੀ ਖ਼ਬਰ »

ਰਾਏਕੋਟ ਸਦਰ ਪੁਲਿਸ ਵਲੋਂ ਭਗੌੜਾ ਕਾਬੂ

ਰਾਏਕੋਟ, 10 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਰਾਏਕੋਟ ਸਦਰ ਪੁਲਿਸ ਨੇ ਇਕ ਭਗੌੜੇ ਨੂੰ ਸੋਲਨ (ਹਿਮਾਚਲ ਪ੍ਰਦੇਸ਼) ਤੋਂ ...

ਪੂਰੀ ਖ਼ਬਰ »

ਸਮਾਜ ਸੇਵੀ ਚਾਹਲ ਨੇ ਕੀਤਾ ਸਿੱਧੂ ਮੂਸੇਵਾਲਾ ਦੀ ਯਾਦ 'ਚ 200 ਤੋਂ ਵੱਧ ਬੂਟੇ ਲਗਾਉਣ ਦਾ ਉਦਘਾਟਨ

ਹੰਬੜਾਂ, 10 ਅਗਸਤ (ਮੇਜਰ ਹੰਬੜਾਂ)-ਭੱਟੀਆਂ ਢਾਹਾ ਵਿਖੇ ਸਮਾਜ ਸੇਵੀ ਅਤੇ ਖੇਡ ਪ੍ਰਮੋਟਰ ਸਤਿੰਦਰ ਸਿੰਘ ਉਰਫ਼ ਸੋਨੂੰ ਚੱਕਰ ਯੂ.ਐੱਸ.ਏ ਵਾਲੇ ਦੇ ਯਤਨਾਂ ਸਦਕਾ ਵਾਤਾਵਰਨ ਪ੍ਰੇਮੀ ਸਾਬਕਾ ਸਰਪੰਚ ਜਸਵੀਰ ਸਿੰਘ ਚਾਹਲ ਵੱਲੋਂ ਪ੍ਰਸਿੱਧ ਮਰਹੂਮ ਲੋਕ ਗਾਇਕ ਸ਼ੁੱਭਦੀਪ ...

ਪੂਰੀ ਖ਼ਬਰ »

ਸਾਬਕਾ ਸਰਪੰਚ ਹਰਚਰਨ ਸਿੰਘ ਦੀ ਮੌਤ 'ਤੇ ਜਥੇ. ਤਲਵੰਡੀ ਵਲੋਂ ਦੁੱਖ ਸਾਂਝਾ

ਰਾਏਕੋਟ, 10 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪਿੰਡ ਫੇਰੂਰਾਈ ਦੇ ਸਾਬਕਾ ਸਰਪੰਚ ਹਰਚਰਨ ਸਿੰਘ ਰਾਏ ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ | ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਵਲੋਂ ਉਨ੍ਹਾਂ ਦੇ ਪੁੱਤਰ ਪਰਮਜੀਤ ਸਿੰਘ ਰਾਏ, ਭਰਾ ਸਾਬਕਾ ਸਰਪੰਚ ...

ਪੂਰੀ ਖ਼ਬਰ »

ਵਿੱਦਿਆ ਇੰਟਰਨੈਸ਼ਨਲ ਸਕੂਲ 'ਚ ਤੀਆਂ-ਤੀਜ ਦਾ ਤਿਉਹਾਰ ਮਨਾਇਆ

ਜਗਰਾਉਂ, 10 ਅਗਸਤ (ਜੋਗਿੰਦਰ ਸਿੰਘ)-ਵਿੱਦਿਆ ਇੰਟਰਨੈਸ਼ਨਲ ਸਕੂਲ ਜਗਰਾਉਂ ਵਿਖੇ ਤੀਆਂ ਤੀਜ ਦਾ ਤਿਉਹਾਰ ਪਿ੍ੰਸੀਪਲ ਦੀ ਅਗਵਾਈ ਹੇਠ ਮਨਾਇਆ ਗਿਆ | ਪ੍ਰੋਗਰਾਮ ਦਾ ਆਗਾਜ਼ ਰਸਭਿੰਨੇ ਕੀਰਤਨ ਸ਼ਬਦ ਨਾਲ ਗੁਰਦੀਪ ਕੌਰ ਅਤੇ ਰੁਸ਼ਮਦੀਪ ਕੌਰ ਦੁਆਰਾ ਕੀਤਾ ਗਿਆ | ਪੰਜਾਬੀ ...

ਪੂਰੀ ਖ਼ਬਰ »

ਵਸੀਕਾ ਨਵੀਸ ਯੂਨੀਅਨ ਵਲੋਂ ਵਧਾਏ ਰੇਟਾਂ ਸਬੰਧੀ ਸਰਕਾਰ ਨੂੰ ਭੇਜਿਆ ਮੰਗ ਪੱਤਰ

ਜਗਰਾਉਂ, 10 ਅਗਸਤ (ਜੋਗਿੰਦਰ ਸਿੰਘ)-ਸਮੂਹ ਵਸੀਕਾ ਨਵੀਸ ਯੂਨੀਅਨ ਜਗਰਾਉਂ ਦੀ ਮੀਟਿੰਗ ਗੁਰਮੇਲ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵਸੀਕਾ ਨਵੀਸਾ ਨੂੰ ਦਰਪੇਸ਼ ਮੌਜੂਦਾ ਸਮੱਸਿਆਵਾਂ ਬਾਰੇ ਵਿਚਾਰ-ਵਟਾਦਰਾਂ ਕੀਤਾ ਗਿਆ | ਇਸ ਮੌਕੇ ਤਹਿਸੀਲਦਾਰ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਲੋਕਲ ਗੁਰਦੁਆਰਾ ਕਮੇਟੀ ਨੇ ਫਲੈਕਸ ਬੋਰਡ ਲਗਾਇਆ

ਜੋਧਾਂ, 10 ਅਗਸਤ (ਗੁਰਵਿੰਦਰ ਸਿੰਘ ਹੈਪੀ)-ਸ੍ਰੀ ਅਕਾਲ ਤਖ਼ਤ ਸਾਹਿਬ ਅੰਮਿ੍ਤਸਰ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ ਅਨੁਸਾਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਅੱਗੇ ...

ਪੂਰੀ ਖ਼ਬਰ »

ਹੀਰਾ ਐਨੀਮਲਜ਼ ਹਸਪਤਾਲ ਵਲੋਂ ਲੰਪੀ ਸਕਿਨ ਬਿਮਾਰੀ ਤੋਂ ਪੀੜਤ ਬੇਸਹਾਰਾ ਗਊਆਂ ਦੇ ਇਲਾਜ ਦੀ ਸੇਵਾ ਸ਼ੁਰੂ

ਜਗਰਾਉਂ, 10 ਅਗਸਤ (ਜੋਗਿੰਦਰ ਸਿੰਘ)-ਨਾਨਕਸਰ-ਜਗਰਾਉਂ ਦੇ ਨਜ਼ਦੀਕੀ ਪੈਂਦੇ ਹੀਰਾ ਐਨੀਮਲਜ਼ ਹਸਪਤਾਲ ਸੁਸਾਇਟੀ ਵਲੋਂ ਪੰਜਾਬ ਭਰ ਵਿਚ ਬੀਤੇ ਕਈ ਦਿਨਾਂ ਤੋਂ ਗਊਆਂ ਵਿਚ ਫੈਲ ਰਹੀ ਚਮੜ੍ਹੀ ਦੇ ਰੋਗ ਨਾਲ ਸਬੰਧਿਤ ਲੰਪੀ ਸਕਿਨ ਨਾਂਅ ਦੀ ਬਿਮਾਰੀ ਤੋਂ ਪੀੜ੍ਹਤ ਬੇਸਹਾਰਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX