ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  1 day ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  1 day ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  1 day ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  1 day ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  1 day ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  1 day ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  1 day ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  1 day ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  1 day ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  1 day ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  1 day ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  1 day ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  1 day ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  1 day ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਪੰਜਾਬ ਦੇ ਲੋਕਾਂ ਦੀ ਆਸ ਮੁਤਾਬਿਕ ਮਾਨ ਸਰਕਾਰ ਪੰਜਾਬ ਦੀ ਤਸਵੀਰ ਤੇ ਤਕਦੀਰ ਨੂੰ ਬਦਲਣ ਲਈ ਵਚਨਬੱਧ-ਅਨਮੋਲ ਗਗਨ ਮਾਨ

ਨਵਾਂਸ਼ਹਿਰ, 10 ਅਗਸਤ (ਗੁਰਬਖਸ਼ ਸਿੰਘ ਮਹੇ)-ਪੰਜਾਬ ਦੇ ਯਾਤਰਾ ਤੇ ਸਭਿਆਚਾਰ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਅਤੇ ਸ਼ਿਕਾਇਤ ਨਿਵਾਰਣ ਵਿਭਾਗਾਂ ਦੇ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਇੱਥੇ ਆਖਿਆ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਲੋਕਾਂ ਦੀ ਆਸ ਮੁਤਾਬਿਕ ਪੰਜਾਬ ਦੀ ਫ਼ਿਜ਼ਾ ਨੂੰ ਬਦਲ ਕੇ ਨਵੀਂ ਤਸਵੀਰ ਪੇਸ਼ ਕਰਨ ਤੇ ਨਵੀਂ ਤਕਦੀਰ ਘੜਨ ਲਈ ਵਚਨਬੱਧ ਹੈ | ਅੱਜ ਇੱਥੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਮੰਤਰੀ ਪ੍ਰਭਾਰੀ ਵਜੋਂ ਆਪਣੀ ਪਲੇਠੀ ਜਾਇਜ਼ਾ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਅਫ਼ਸਰਸ਼ਾਹੀ ਲੋਕ ਹਿਤ ਵਿਚ ਫ਼ੈਸਲੇ ਲਈ ਪੂਰੀ ਤਰ੍ਹਾਂ ਸੁਤੰਤਰ ਹੈ ਪਰ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਹੋਵੇ | ਉਨ੍ਹਾਂ ਠੋਸ ਕੂੜੇ, ਪੀਣ ਵਾਲੇ ਪਾਣੀ ਅਤੇ ਸੀਵਰੇਜ ਨਾਲ ਜੁੜੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਸ ਆਸ ਤੇ ਉਮੀਦ ਨਾਲ ਸਰਕਾਰ ਚੁਣੀ ਹੈ, ਅਫ਼ਸਰਸ਼ਾਹੀ ਵੀ ਉਸੇ ਭਾਵਨਾ 'ਚ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝੇ ਅਤੇ ਹੱਲ ਕਰੇ | ਉਨ੍ਹਾਂ ਜ਼ਿਲ੍ਹੇ ਵਲੋਂ ਪ੍ਰਾਜੈਕਟਰ ਪੇਸ਼ਕਾਰੀ ਰਾਹੀਂ ਦਿਖਾਈ ਭਲਾਈ ਤੇ ਵਿਕਾਸ ਸਕੀਮਾਂ ਦੀ ਪ੍ਰਗਤੀ ਨੂੰ ਗਹੁ ਨਾਲ ਦੇਖਣ ਉਪਰੰਤ ਇਸ ਗੱਲ 'ਤੇ ਸੰਤੁਸ਼ਟੀ ਪ੍ਰਗਟਾਈ ਕਿ ਜ਼ਿਲ੍ਹਾ ਪਾਣੀ ਦੀ ਸੰਭਾਲ ਅਤੇ ਪਿੰਡਾਂ 'ਚ ਪਾਰਕਾਂ ਆਦਿ ਵਿਕਸਿਤ ਕਰਨ 'ਚ ਰਾਸ਼ਟਰੀ ਪੱਧਰ 'ਤੇ ਜਲ ਪੁਰਸਕਾਰ ਹਾਸਲ ਕਰ ਚੁੱਕਾ ਹੈ | ਉਨ੍ਹਾਂ ਨਾਲ ਹੀ ਕਿਹਾ ਕਿ ਇਸ ਪ੍ਰਾਪਤੀ ਨੂੰ ਅੱਗੇ ਵਧਾਉਂਦਿਆਂ ਪਿੰਡਾਂ ਦੇ ਛੱਪੜਾਂ, ਗਲੀਆਂ, ਨਾਲੀਆਂ ਅਤੇ ਕੂੜੇ ਤੇ ਨਿਕਾਸੀ ਦੀ ਸਮੱਸਿਆ ਨੂੰ ਦੂਰ ਕਰਨ ਦੇ ਨਾਲ ਹੋਰਨਾਂ ਪਿੰਡਾਂ 'ਚ ਵੀ ਪਾਰਕਾਂ ਬਣਾਈਆਂ ਜਾਣ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਗਰਾਂਟਾਂ ਦੇ ਨਾਲ-ਨਾਲ ਮਨਰੇਗਾ ਫ਼ੰਡਾਂ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾ ਕੇ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਮਾਡਲ ਨੂੰ ਉਭਾਰਿਆ ਜਾਵੇ | ਜ਼ਿਲ੍ਹੇ ਦੇ ਪ੍ਰਭਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਲਈ ਯੋਜਨਾ ਉਲੀਕ ਕੇ ਉਸ ਨੂੰ ਅਮਲੀ ਜਾਮਾ ਪਹਿਨਾਉਣ ਲਈ ਟੀਚਾ ਮਿੱਥ ਕੇ, ਉਸ ਨੂੰ ਪੂਰਾ ਕਰਨ 'ਤੇ ਵੀ ਜ਼ੋਰ ਦਿੱਤਾ | ਉਨ੍ਹਾਂ ਨੇ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਵਿਸ਼ੇਸ਼ ਤੌਰ 'ਤੇ ਅਗਾਊਾ ਯੋਜਨਾ ਬਣਾਉਣ ਲਈ ਆਖਿਆ | ਉਨ੍ਹਾਂ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਸੇਵਾ ਦਾ ਮੌਕਾ ਦੇਣ 'ਤੇ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਉਹ ਜ਼ਿਲ੍ਹੇ ਦਾ ਆਪਣੇ ਵਿਧਾਨ ਸਭਾ ਹਲਕੇ ਵਾਂਗ ਧਿਆਨ ਰੱਖਣਗੇ | ਉਨ੍ਹਾਂ ਆਖਿਆ ਉਨ੍ਹਾਂ ਦਾ ਕਿਰਤ ਵਿਭਾਗ ਮਜ਼ਦੂਰਾਂ ਦੀ ਬਿਹਤਰੀ ਲਈ ਚੱਲ ਰਹੀਆਂ ਸੁਵਿਧਾਵਾਂ ਉਨ੍ਹਾਂ ਤੱਕ ਪਹੁੰਚਾਉਣ ਲਈ ਪੰਜਾਬ ਵਿਚ 21 ਅਗਸਤ ਤੋਂ ਹਰੇਕ ਜ਼ਿਲ੍ਹੇ 'ਚ ਮੈਗਾ ਕੈਂਪਾਂ ਦੀ ਲੜੀ ਸ਼ੁਰੂ ਕਰ ਰਿਹਾ ਹੈ | ਉਨ੍ਹਾਂ ਲੋਕਾਂ ਦੀ ਸਿਹਤ ਸਬੰਧੀ ਮੁਸ਼ਕਲਾਂ ਲਈ 15 ਅਗਸਤ ਤੋਂ ਸ਼ੁਰੂ ਕੀਤੇ ਜਾ ਰਹੇ 75 ਆਮ ਆਦਮੀ ਕਲੀਨਿਕਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਕਲੀਨਿਕ ਪੰਜਾਬ ਦੇ ਸਿਹਤ ਢਾਂਚੇ 'ਚ ਸੁਧਾਰਾਂ ਪ੍ਰਤੀ ਵੱਡੀ ਤਬਦੀਲੀ ਲਿਆਉਣਗੇ | ਮੀਟਿੰਗ ਵਿਚ ਐਮ.ਐਲ.ਏ. ਸੰਤੋਸ਼ ਕੁਮਾਰੀ ਕਟਾਰੀਆ, ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ, ਐੱਸ.ਐੱਸ.ਪੀ. ਭਾਗੀਰਥ ਸਿੰਘ ਮੀਨਾ, ਏ.ਡੀ.ਸੀ. ਰਾਜੀਵ ਵਰਮਾ, ਐੱਸ.ਡੀ.ਐਮਜ਼ ਡਾ. ਬਲਜਿੰਦਰ ਸਿੰਘ ਢਿੱਲੋਂ ਤੇ ਸੂਬਾ ਸਿੰਘ ਬਲਾਚੌਰ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਲਲਿਤ ਮੋਹਨ ਪਾਠਕ, ਜ਼ਿਲ੍ਹਾ ਪ੍ਰਧਾਨ ਸ਼ਿਵ ਕਰਨ ਚੇਚੀ, ਜਨਰਲ ਸਕੱਤਰ ਗਗਨ ਅਗਨੀਹੋਤਰੀ, ਸਤਨਾਮ ਸਿੰਘ ਜਲਵਾਹਾ, ਮਹਿਲਾ ਵਿੰਗ ਦੀ ਪ੍ਰਧਾਨ ਰਾਜਦੀਪ ਸ਼ਰਮਾ ਤੇ ਜ਼ਿਲ੍ਹੇ ਦੇ ਸਾਰੇ ਵਿਭਾਗਾਂ ਦੇ ਮੁਖੀ ਮੌਜੂਦ ਸਨ |

ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਵਿਰੋਧੀਆਂ ਦੀਆਂ ਸਕੀਮਾਂ ਹੋਈਆਂ ਫ਼ੇਲ੍ਹ- ਥਿਆੜਾ

ਨਵਾਂਸ਼ਹਿਰ, 10 ਅਗਸਤ (ਹਰਵਿੰਦਰ ਸਿੰਘ)- ਬਿਕਰਮ ਸਿੰਘ ਮਜੀਠੀਆ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਨੂੰ ਮਾਨਯੋਗ ਹਾਈ ਕੋਰਟ ਵਲੋਂ ਜ਼ਮਾਨਤ ਮਿਲਣ 'ਤੇ ਵਿਰੋਧੀਆਂ ਦੀਆਂ ਸਕੀਮਾਂ ਫ਼ੇਲ੍ਹ ਹੋ ਗਈਆਂ ਹਨ | ਇਹ ਪ੍ਰਗਟਾਵਾ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਮਨਦੀਪ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਦੀ ਖ਼ੁਸ਼ੀ 'ਚ ਅਕਾਲੀਆਂ ਨੇ ਵੰਡੇ ਲੱਡੂ

ਨਵਾਂਸ਼ਹਿਰ, 10 ਅਗਸਤ (ਹਰਵਿੰਦਰ ਸਿੰਘ)- ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਨੂੰ ਮਾਨਯੋਗ ਹਾਈਕੋਰਟ ਤੋਂ ਜ਼ਮਾਨਤ ਮਿਲਣ ਦੀ ਖ਼ੁਸ਼ੀ ਵਿਚ ਨਵਾਂਸ਼ਹਿਰ ਵਿਖੇ ਅਕਾਲੀ ਦਲ ਦੇ ਆਗੂਆਂ ਵਲੋਂ ਲੱਡੂ ਵੰਡ ਕੇ ਖ਼ੁਸ਼ੀ ਸਾਂਝੀ ...

ਪੂਰੀ ਖ਼ਬਰ »

ਇੰਡੀਅਨ ਮੈਡੀਕਲ ਐਸੋਸੀਏਸ਼ਨ ਬੰਗਾ ਵਲੋਂ ਸਿਹਤ ਸੈਮੀਨਾਰ

ਬੰਗਾ, 10 ਅਗਸਤ (ਕਰਮ ਲਧਾਣਾ) - ਇੰਡੀਅਨ ਮੈਡੀਕਲ ਐਸੋਸੀਏਸ਼ਨ ਬੰਗਾ ਵਲੋਂ ਡਾ. ਸੁਖਵਿੰਦਰ ਸਿੰਘ ਹੀਰਾ ਦੀ ਪ੍ਰਧਾਨਗੀ ਹੇਠ ਸਿਹਤ ਸੈਮੀਨਾਰ ਕਰਵਾਇਆ | ਇਸ ਮੌਕੇ ਵਿਚਾਰ ਪੇਸ਼ ਕਰਦੇ ਹੋਏ ਡਾ. ਹੀਰਾ ਤੇ ਡਾ. ਨਿਰੰਜਣ ਪਾਲ ਹੀਉਂ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਡਾਕਟਰਾਂ ...

ਪੂਰੀ ਖ਼ਬਰ »

ਵਿਸ਼ਵ ਵਿਦਿਆਲਿਆ 'ਚ ਰੱਖੜੀ ਦਾ ਤਿਉਹਾਰ ਮਨਾਇਆ

ਨਵਾਂਸ਼ਹਿਰ, 10 ਅਗਸਤ (ਗੁਰਬਖਸ਼ ਸਿੰਘ ਮਹੇ)- ਪ੍ਰਜਾਪਿਤਾ ਬ੍ਰਹਮਾਕੁਮਾਰੀ ਈਸ਼ਵਰੀਆ ਵਿਸ਼ਵ ਵਿਦਿਆਲਿਆ ਸ਼ਾਖਾ ਨਵਾਂਸ਼ਹਿਰ ਵਲੋਂ ਅੰਮਿ੍ਤ ਮਹਾਂਉਤਸਵ ਅਤੇ ਰੱਖੜੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ | ਅੱਜ ਇਸ ਮੌਕੇ 'ਤੇ ਨਵਾਂਸ਼ਹਿਰ ਬਰਾਂਚ ਦੇ ਸੰਚਾਲਕ ਮਨਜੀਤ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਥੋਪੀ ਗਈ ਵਿਭਾਗੀ ਪ੍ਰੀਖਿਆ ਰੱਦ ਕੀਤੀ ਜਾਵੇ- ਚਾਹੜ੍ਹਮਜਾਰਾ

ਉਸਮਾਨਪੁਰ, 10 ਅਗਸਤ (ਮਝੂਰ)- ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੱਦੇ 'ਤੇ ਸਾਲ 2018 ਤੋਂ ਬਾਅਦ ਤਰੱਕੀ ਪ੍ਰਾਪਤ ਤੇ ਸਿੱਧੀ ਭਰਤੀ ਅਧਿਆਪਕਾਂ ਤੇ ਹੋਰਨਾਂ ਕਰਮਚਾਰੀਆਂ ਤੇ ਵਿਭਾਗੀ ਟੈੱਸਟ ਥੋਪਣ ਦੇ ਫ਼ੈਸਲੇ ਦੇ ਖ਼ਿਲਾਫ਼ ਅੱਜ ਸਰਕਾਰੀ ਹਾਈ ਸਕੂਲ ਮਜਾਰਾ ...

ਪੂਰੀ ਖ਼ਬਰ »

ਪੁਲਿਸ ਵਧੀਕੀਆਂ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਨੇ ਘੇਰਿਆ ਡੀ.ਸੀ. ਦਫ਼ਤਰ

ਨਵਾਂਸ਼ਹਿਰ, 10 ਅਗਸਤ (ਗੁਰਬਖਸ਼ ਸਿੰਘ ਮਹੇ)- ਅੱਜ ਜਨਤਕ ਜਥੇਬੰਦੀਆਂ ਦੇ ਸਾਂਝੇ ਫ਼ਰੰਟ ਵਲੋਂ ਕੋਰੋਨਾ ਕਾਲ ਵਿਚ ਜਥੇਬੰਦੀਆਂ ਦੇ ਆਗੂਆਂ ਅਤੇ ਕਾਰਕੁਨਾਂ ਉੱਤੇ ਦਰਜ ਕੀਤੇ ਗਏ ਪੁਲਿਸ ਕੇਸ ਰੱਦ ਕਰਨ ਦੀ ਮੰਗ ਤੇ ਪੁਲਿਸ ਵਧੀਕੀਆਂ ਨੂੰ ਲੈ ਕੇ ਸਵੇਰੇ 10 ਵਜੇ ਤੋਂ ਬਾਅਦ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਮਾਰਕ ਨੂੰ ਸੈਰ ਸਪਾਟੇ ਵਜੋਂ ਵਿਕਸਿਤ ਕਰਾਂਗੇ - ਅਨਮੋਲ ਗਗਨ ਮਾਨ

ਬੰਗਾ, 10 ਅਗਸਤ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਦੇ ਸ਼ਹੀਦ ਭਗਤ ਸਿੰਘ ਸਮਾਰਕ ਨੂੰ ਸੈਰ ਸਪਾਟੇ ਵਜੋਂ ਵਿਕਸਤ ਕੀਤਾ ਜਾਵੇਗਾ | ਇਹ ਪ੍ਰਗਟਾਵਾ ਅਨਮੋਲ ਗਗਨ ਮਾਨ ਯਾਤਰਾ, ਸੱਭਿਆਚਾਰ, ਕਿਰਤ ਤੇ ਸ਼ਿਕਾਇਤ ਨਿਵਾਰਨ ਮੰਤਰੀ ਪੰਜਾਬ ਨੇ ਖੱਟਕੜ ਕਲਾਂ ਵਿਖੇ ਸ਼ਹੀਦ ਭਗਤ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਚੌਧਰੀ ਮੰਗੂਪੁਰ ਦੀ ਅਗਵਾਈ ਹੇਠ ਤਿਰੰਗਾ ਪੈਦਲ ਮਾਰਚ 'ਚ ਲੋਕਾਂ ਨੇ ਉਤਸ਼ਾਹ ਨਾਲ ਲਿਆ ਭਾਗ

ਬਲਾਚੌਰ, 10 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਹਲਕਾ ਬਲਾਚੌਰ ਦੇ ਸਾਬਕਾ ਵਿਧਾਇਕ ਅਤੇ ਪਾਰਟੀ ਦੇ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ 'ਚ ਮਮਤਾ ਦਿਵਸ ਮਨਾਇਆ

ਮਜਾਰੀ/ਸਾਹਿਬਾ, 10 ਅਗਸਤ (ਨਿਰਮਲਜੀਤ ਸਿੰਘ ਚਾਹਲ)-ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਕਸਬਾ ਮਜਾਰੀ, ਮਹਿੰਦਪੁਰ, ਜੈਨਪੁਰ, ਰੱਕੜਾਂ ਢਾਹਾਂ ਤੇ ਹੋਰ ਪਿੰਡਾਂ ਵਿਚ ਮਮਤਾ ਦਿਵਸ ਮਨਾਇਆ ਗਿਆ | ਇਸ ਮੌਕੇ ਸੁਪਰਵਾਈਜ਼ਰ ...

ਪੂਰੀ ਖ਼ਬਰ »

ਮਾਤਾ ਜੀਤੋ ਦੀ ਯਾਦ 'ਚ ਧਾਰਮਿਕ ਸਮਾਗਮ

ਘੁੰਮਣਾਂ, 10 ਅਗਸਤ (ਮਹਿੰਦਰਪਾਲ ਸਿੰਘ) - ਪਿੰਡ ਮੇਹਲੀਆਣਾ ਦੇ ਬਲਵੀਰ ਸਿੰਘ ਝੱਮਟ ਦੇ ਮਾਤਾ ਜੀਤੋ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਕੀਰਤਨੀ ਜਥੇ ਨੈਕੀ ਵਾਲਿਆਂ ਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ...

ਪੂਰੀ ਖ਼ਬਰ »

ਜ਼ਿਲ੍ਹਾ ਕੁਸ਼ਤੀ ਸੰਸਥਾ ਦੀ ਮੀਟਿੰਗ ਚਿਲਡਰਨ ਪਬਲਿਕ ਸਕੂਲ ਜੱਸੋਮਜਾਰਾ ਵਿਖੇ ਹੋਈ

ਬਹਿਰਾਮ, 10 ਅਗਸਤ (ਨਛੱਤਰ ਸਿੰਘ ਬਹਿਰਾਮ) - ਜ਼ਿਲ੍ਹਾ ਕੁਸ਼ਤੀ ਸੰਸਥਾ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਚਿਲਡਰਨ ਪਬਲਿਕ ਸਕੂਲ ਜੱਸੋਮਜਾਰਾ ਵਿਖੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਮੇਹਲੀ ਅਤੇ ਸੈਕਟਰੀ ਸੁਖਦੇਵ ਸਿੰਘ ਰਾਣੂੰ ਦੀ ਪ੍ਰਧਾਨਗੀ ਵਿਚ ਹੋਈ | ਜਿਸ ਵਿਚ ...

ਪੂਰੀ ਖ਼ਬਰ »

ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦਾ ਬੀ.ਸੀ.ਏ. ਦਾ ਨਤੀਜਾ ਰਿਹਾ ਸ਼ਾਨਦਾਰ

ਬੰਗਾ, 10 ਅਗਸਤ (ਜਸਬੀਰ ਸਿੰਘ ਨੂਰਪੁਰ) - ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦਾ ਬੀ. ਸੀ. ਏ. ਸਮੈਸਟਰ ਛੇਵਾਂ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰੀ ਵੀ 100 ਫੀਸਦੀ ਰਿਹਾ ਹੈ | ਇਸ ਸਬੰਧੀ ਕਾਲਜ ਪਿ੍ੰਸੀਪਲ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਵਿਦਿਆਰਥਣ ਪੂਜਾ ਨੇ 89 ...

ਪੂਰੀ ਖ਼ਬਰ »

ਝਿੱਕਾ ਸਕੂਲ ਵਿਖੇ ਪੰਜਾਬੀ ਲੋਕ ਗੀਤ-ਸੰਗੀਤ ਤੋਂ ਕਰਵਾਇਆ ਬੱਚਿਆਂ ਨੂੰ ਜਾਣੂ

ਬੰਗਾ, 10 ਅਗਸਤ (ਕਰਮ ਲਧਾਣਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਧਾਣਾ ਝਿੱਕਾ ਵਿਖੇ ਬੱਚਿਆਂ ਨੂੰ ਪੰਜਾਬੀ ਲੋਕ ਗੀਤ-ਸੰਗੀਤ ਤੋਂ ਜਾਣੂੰ ਕਰਵਾਉਣ ਲਈ ਇਕ ਵਿਸ਼ੇਸ਼ ਸਮਾਗਮ ਕਰਵਾਇਆ | ਜਿਸ ਵਿਚ ਸਕੂਲ ਦੇ ਬੁਲਾਰੇ ਪੰਜਾਬੀ ਲੈਕ. ਬੂਟਾ ਸਿੰਘ ਮਾਹਿਲ ਤੇ ਮੈਡਮ ਸੋਨੂੰ ...

ਪੂਰੀ ਖ਼ਬਰ »

ਖਰੌੜ ਵਿਖੇ ਮਮਤਾ ਦਿਵਸ ਮਨਾਇਆ ਤੇ ਡੇਂਗੂ ਦੇ ਬਚਾਅ ਸੰਬੰਧੀ ਜਾਣਕਾਰੀ ਦਿੱਤੀ

ਪੋਜੇਵਾਲ ਸਰਾਂ, 10 ਅਗਸਤ (ਰਮਨ ਭਾਟੀਆ)- ਸਬ ਸੈਂਟਰ ਸਾਧੜਾ ਦੇ ਅਧੀਨ ਪਿੰਡ ਖਰੌੜ ਵਿਖੇ ਮਮਤਾ ਦਿਵਸ ਮਨਾਇਆ ਗਿਆ ਅਤੇ ਡੇਂਗੂ ਬੁਖ਼ਾਰ ਦੇ ਬਚਾਅ ਸਬੰਧੀ ਸਿਹਤ ਸਿੱਖਿਆ ਕੈਂਪ ਵੀ ਲਗਾਇਆ, ਜਿਸ ਵਿਚ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਨੇ ਦੱਸਿਆ ਕਿ ਡੇਂਗੂ ਬੁਖ਼ਾਰ ...

ਪੂਰੀ ਖ਼ਬਰ »

ਸ੍ਰੀ ਬ੍ਰਹਮ ਸਰੋਵਰ ਧਾਮ ਭੂਰੀਵਾਲੇ ਮਾਲੇਵਾਲ 'ਚ 'ਰੱਖੜ ਪੁੰਨਿਆ' ਨੂੰ ਸਮਰਪਿਤ ਤਿੰਨ ਰੋਜ਼ਾ ਸੰਤ ਸਮਾਗਮ ਸ਼ੁਰੂ

ਟੱਪਰੀਆਂ ਖੁਰਦ, 10 ਅਗਸਤ (ਸ਼ਾਮ ਸੁੰਦਰ ਮੀਲੂ)- ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਮੋਢੀ ਸਤਿਗੁਰੂ ਬ੍ਰਹਮ ਸਾਗਰ ਮਹਾਰਾਜ ਭੂਰੀਵਾਲਿਆਂ ਦੇ ਆਗਮਨ ਦਿਵਸ ਨੂੰ ਸਮਰਪਿਤ ਉਨ੍ਹਾਂ ਦੀ ਚਰਨਛੋਹ ਤਪੋ ਸਥਲੀ ਪਵਿੱਤਰ ਧਰਤੀ ਸ੍ਰੀ ...

ਪੂਰੀ ਖ਼ਬਰ »

ਬਾਬਾ ਹਰਸ਼ੂ ਦਾਸ, ਭਗਵਾਨ ਦਾਸ ਦੇ ਅਸਥਾਨ ਗੋਬਿੰਦਪੁਰ ਵਿਖੇ ਜੋੜ ਮੇਲਾ

ਬੰਗਾ, 10 ਅਗਸਤ (ਕਰਮ ਲਧਾਣਾ) - ਪਿੰਡ ਗੋਬਿੰਦਪੁਰ ਵਿਖੇ ਬਾਬਾ ਹਰਸ਼ੂ ਦਾਸ ਤੇ ਬਾਬਾ ਭਗਵਾਨ ਦਾਸ ਦੇ ਅਸਥਾਨ 'ਤੇ ਸਾਲਾਨਾ ਜੋੜ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮੇਲਾ ਕਰਵਾਇਆ | ਜਿਸ ਦੀ ਅਗਵਾਈ ਪਿੰਡ ਦੇ ਸਰਪੰਚ ਅਮਰਜੀਤ ਸਿੰਘ ਕਲੇਰ ਨੇ ਕੀਤੀ | ਇਸ ...

ਪੂਰੀ ਖ਼ਬਰ »

ਸ. ਸੀ. ਸੈਕੰ. ਸਮਾਰਟ ਸਕੂਲ ਗਹੂੰਣ ਵਿਖੇ ਭਾਰਤੀ ਵਿਕਾਸ ਪ੍ਰੀਸ਼ਦ ਵਲੋਂ ਜਾਗਰੂਕਤਾ ਸੈਮੀਨਾਰ

ਬਲਾਚੌਰ, 10 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗਹੂੰਣ ਵਿਖੇ ਸਮਾਜ ਸੇਵੀ ਸੰਸਥਾ ਭਾਰਤੀ ਵਿਕਾਸ ਪ੍ਰੀਸ਼ਦ ਦੇ ਸਹਿਯੋਗ ਨਾਲ ਆਰ.ਟੀ.ਆਈ. ਐਕਟ 2005 ਅਤੇ ਸਿੱਖਿਆ ਦੇ ਅਧਿਕਾਰ ਐਕਟ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ | ਇਸ ...

ਪੂਰੀ ਖ਼ਬਰ »

ਮੇਹਲੀਆਣਾ 'ਚ ਸਾਲ 22 ਨੂੰ

ਘੁੰਮਣਾਂ, 10 ਅਗਸਤ (ਮਹਿੰਦਰਪਾਲ ਸਿੰਘ) - ਪਿੰਡ ਮੇਹਲੀਆਣਾ 'ਚ ਬਾਬਾ ਸਿੱਧ ਚਾਨੋ ਦੀ ਯਾਦ 'ਚ ਨਗਰ ਖੇੜੇ ਦੀ ਸੁੱਖ ਲਈ ਭਗਤ ਦੁਸਾਂਝਾਂ ਵਾਲੇ ਦੀ ਅਗਵਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ 22 ਅਗਸਤ ਨੂੰ ਸਾਲ ਕਰਵਾਇਆ ਜਾ ਰਿਹਾ ਹੈ | ਹਵਨ ਯੱਗ ਤੇ ਧੂੰਣਾ ਤਪਾਉਣ ਉਪਰੰਤ ...

ਪੂਰੀ ਖ਼ਬਰ »

ਜ਼ਿਲ੍ਹਾ ਕੁਸ਼ਤੀ ਸੰਸਥਾ ਦੀ ਮੀਟਿੰਗ ਚਿਲਡਰਨ ਪਬਲਿਕ ਸਕੂਲ ਜੱਸੋਮਜਾਰਾ ਵਿਖੇ ਹੋਈ

ਬਹਿਰਾਮ, 10 ਅਗਸਤ (ਨਛੱਤਰ ਸਿੰਘ ਬਹਿਰਾਮ) - ਜ਼ਿਲ੍ਹਾ ਕੁਸ਼ਤੀ ਸੰਸਥਾ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਚਿਲਡਰਨ ਪਬਲਿਕ ਸਕੂਲ ਜੱਸੋਮਜਾਰਾ ਵਿਖੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਮੇਹਲੀ ਅਤੇ ਸੈਕਟਰੀ ਸੁਖਦੇਵ ਸਿੰਘ ਰਾਣੂੰ ਦੀ ਪ੍ਰਧਾਨਗੀ ਵਿਚ ਹੋਈ | ਜਿਸ ਵਿਚ ...

ਪੂਰੀ ਖ਼ਬਰ »

ਅਮਰਦੀਪ ਕਾਲਜ ਮੁਕੰਦਪੁਰ ਦਾ ਬੀ.ਕਾਮ. ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ

ਮੁਕੰਦਪੁਰ, 10 ਅਗਸਤ (ਅਮਰੀਕ ਸਿੰਘ ਢੀਂਡਸਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ. ਕਾਮ. ਸਮੈਸਟਰ ਛੇਵਾਂ ਜਮਾਤ ਦੇ ਨਤੀਜਿਆਂ ਵਿਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ, ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਪਿ੍ੰਸੀਪਲ ਡਾ. ਗੁਰਜੰਟ ...

ਪੂਰੀ ਖ਼ਬਰ »

ਅਸ਼ਟਾਮ ਪੇਪਰ ਨਾ ਮਿਲਣ ਕਾਰਨ ਲੋਕ ਹੋ ਰਹੇ ਹਨ ਖੱਜਲ ਖੁਆਰ

ਘੁੰਮਣਾਂ, 10 ਅਗਸਤ (ਮਹਿੰਦਰਪਾਲ ਸਿੰਘ) - ਅਸ਼ਟਾਮ ਪੇਪਰ ਪ੍ਰਾਪਤ ਕਰਨ ਦੇ ਤਰੀਕੇ ਨੂੰ ਲੈ ਕੇ ਜੋ ਅਸ਼ਟਾਮ ਫਰੋਸ਼ਾਂ ਵਲੋਂ ਹੜਤਾਲ ਕੀਤੀ ਗਈ ਹੈ ਉਸ ਨਾਲ ਅਸ਼ਟਾਮ ਪੇਪਰ ਲੋਕਾਂ ਨੂੰ ਨਾ ਮਿਲਣ ਕਰਕੇ ਲੋਕ ਕਚਿਹਰੀ, ਤਹਿਸੀਲਾਂ 'ਚ ਖੱਜਲ ਖੁਆਰ ਹੋ ਰਹੇ ਹਨ | ਗੱਡੀਆਂ ਦੀ ...

ਪੂਰੀ ਖ਼ਬਰ »

ਦੂਸ਼ਿਤ ਪਾਣੀ ਪੀਣ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਸੰਬੰਧੀ ਜਾਣਕਾਰੀ ਦਿੱਤੀ

ਮਜਾਰੀ/ਸਾਹਿਬਾ, 10 ਅਗਸਤ (ਨਿਰਮਲਜੀਤ ਸਿੰਘ ਚਾਹਲ)- ਮਿੰਨੀ ਪੀ.ਐਚ.ਸੀ. ਸਾਹਿਬਾ ਵਿਖੇ ਡਾਕਟਰ ਇੰਦਰਜੀਤ ਕਿਸਾਣਾ ਨੇ ਕੈਂਪ ਲਗਾ ਕੇ ਦੂਸ਼ਿਤ ਪਾਣੀ ਪੀਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਗਰਮੀਆਂ ...

ਪੂਰੀ ਖ਼ਬਰ »

ਨੈਸ਼ਨਲ ਸੈਂਟਰ ਤੇ ਖੇਤੀਬਾੜੀ ਵਿਭਾਗ ਵਲੋਂ ਕੀੜਿਆਂ ਦੀ ਸਰਬਪੱਖੀ ਰੋਕਥਾਮ ਸੰਬੰਧੀ ਸੈਮੀਨਾਰ

ਨਵਾਂਸ਼ਹਿਰ, 10 ਅਗਸਤ (ਗੁਰਬਖਸ਼ ਸਿੰਘ ਮਹੇ)- ਨੈਸ਼ਨਲ ਸੈਂਟਰ ਫ਼ਾਰ ਇੰਟੀਗਰੇਟਡ ਪੈਸਟ ਮੈਨੇਜਮੈਂਟ ਜਲੰਧਰ ਅਤੇ ਖੇਤੀਬਾੜੀ ਵਿਭਾਗ ਵਲੋਂ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਨਵਾਂਸ਼ਹਿਰ ਆਰਗੈਨਿਕ ਗਰੁੱਪ ਸ਼ਹੀਦ ਭਗਤ ਸਿੰਘ ਨਗਰ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਗਰਚਾ'ਚ ਡੇਂਗੂ ਸੰਬੰਧੀ ਜਾਗਰੂਕਤਾ ਕੈਂਪ

ਔੜ, 10 ਅਗਸਤ (ਜਰਨੈਲ ਸਿੰਘ ਖ਼ੁਰਦ)- ਸਰਕਾਰੀ ਹਾਈ ਸਮਾਰਟ ਸਕੂਲ ਗਰਚਾ ਦੇ ਮੁੱਖ ਅਧਿਆਪਕ ਨਵੀਨ ਘੁਲਾਟੀ ਦੀ ਅਗਵਾਈ ਹੇਠ ਐਂਟੀ ਮਲੇਰੀਆ ਤੇ ਡੇਂਗੂ ਸਬੰਧੀ ਜਾਗਰੂਕਤਾ ਕੈਂਪ ਲਗਾਇਆ | ਇਸ ਮੌਕੇ ਸਿਹਤ ਇੰਸਪੈਕਟਰ ਬਲਵੰਤ ਰਾਮ ਨੇ ਕਿਹਾ ਕਿ ਗਰਮੀ ਤੇ ਬਰਸਾਤ ਦੇ ਮੌਸਮ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਮੁਕੰਦਪੁਰ ਵਿਖੇ ਰਾਸ਼ਟਰੀ ਡੀ-ਵਾਰਮਿੰਗ ਦਿਵਸ ਮਨਾਇਆ

ਮੁਕੰਦਪੁਰ, 10 ਅਗਸਤ (ਅਮਰੀਕ ਸਿੰਘ ਢੀਂਡਸਾ) - ਐਸ. ਐਮ. ਓ ਡਾ. ਰਵਿੰਦਰ ਸਿੰਘ ਦੀ ਅਗਵਾਈ ਹੇਠ ਆਜ਼ਾਦੀ ਦੇ ਅੰਮਿ੍ਤ ਮਹਾਂ ਉਤਸਵ ਦੇ ਤਹਿਤ ਬਲਾਕ ਮੁਕੰਦਪੁਰ ਵਿਖੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਵਾ ਕੇ ਸਿਹਤਮੰਦ ਬਣਾਉਣ ਸਬੰਧੀ ਰਾਸ਼ਟਰੀ ਡੀ-ਵਾਰਮਿੰਗ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਭਗਤੂ ਜੀ ਵਿਖੇ ਸਾਲਾਨਾ ਜੋੜ ਮੇਲਾ 15 ਨੂੰ

ਬੰਗਾ, 10 ਅਗਸਤ (ਕਰਮ ਲਧਾਣਾ) - ਗੁਰਦੁਆਰਾ ਬਾਬਾ ਭਗਤੂ ਜੀ ਪਿੰਡ ਮੋਰਾਂਵਾਲੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਇਲਾਕਾ ਨਿਵਾਸੀ ਸੰਗਤ, ਐਨ. ਆਰ. ਆਈ. ਸੰਗਤ ਤੇ ਅੰਤਰ ਰਾਸ਼ਟਰੀ ਢਾਡੀ ਗਿ. ਤਰਸੇਮ ਸਿੰਘ ਮੋਰਾਂਵਾਲੀ ਦੇ ਸਹਿਯੋਗ ਨਾਲ ਸਲਾਨਾ ਜੋੜ ਮੇਲਾ 15 ...

ਪੂਰੀ ਖ਼ਬਰ »

ਐਮ.ਆਰ. ਸਿਟੀ ਸਕੂਲ ਵਿਖੇ ਗਲੋਬਾਲ ਟ੍ਰੈਫਿਕ ਰੋਡ ਸੇਫ਼ਟੀ ਸੰਬੰਧੀ ਸੈਮੀਨਾਰ

ਬਲਾਚੌਰ, 10 ਅਗਸਤ (ਸ਼ਾਮ ਸੁੰਦਰ ਮੀਲੂ)- ਸਥਾਨਕ ਐਮ.ਆਰ. ਸਿਟੀ ਪਬਲਿਕ ਸਕੂਲ, ਬਲਾਚੌਰ ਵਿਖੇ ਇਕ ਰੋਜ਼ਾ ਗਲੋਬਲ ਟ੍ਰੈਫਿਕ ਰੋਡ ਸੇਫ਼ਟੀ ਸਬੰਧੀ ਸੈਮੀਨਾਰ ਰਿਸੋਰਸ ਪਰਸਨ ਏ.ਐੱਸ.ਆਈ. ਪ੍ਰਵੀਨ ਕੁਮਾਰ ਅਤੇ ਏ.ਐੱਸ.ਆਈ. ਸਤਨਾਮ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਸੀਵਰੇਜ ਦੇ ਓਵਰਫ਼ਲੋ ਹੋ ਰਹੇ ਗੰਦੇ ਪਾਣੀ ਤੋਂ ਗੁਰੂ ਅੰਗਦ ਨਗਰ ਵਾਸੀ ਹੋਏ ਔਖੇ

ਨਵਾਂਸ਼ਹਿਰ, 10 ਅਗਸਤ (ਹਰਵਿੰਦਰ ਸਿੰਘ)- ਇੱਥੋਂ ਦੇ ਗੁਰੂ ਅੰਗਦ ਨਗਰ ਗਲੀ ਨੰਬਰ ਇਕ ਦੇ ਵਾਸੀ ਸੀਵਰੇਜ ਦੇ ਓਵਰਫ਼ਲੋ ਹੋ ਰਹੇ ਗੰਦੇ ਪਾਣੀ ਤੋਂ ਬਹੁਤ ਔਖੇ ਹਨ | ਗਲੀ ਵਿਚ ਵੜਨ ਤੋਂ ਪਹਿਲਾ ਹੀ ਮੁੱਖ ਮਾਰਗ ਚੰਡੀਗੜ੍ਹ ਰੋਡ ਦੇ ਖੜ੍ਹਾ ਸੀਵਰੇਜ ਦਾ ਗੰਦਾ ਪਾਣੀ ਹਮੇਸ਼ਾ ...

ਪੂਰੀ ਖ਼ਬਰ »

ਸਵ. ਗੁਲਜ਼ਾਰਾ ਰਾਮ ਯਾਦਗਾਰੀ ਟਰੱਸਟ ਮਜਾਰੀ ਵਲੋਂ ਸਨਮਾਨ ਸਮਾਗਮ

ਬੰਗਾ, 10 ਅਗਸਤ (ਜਸਬੀਰ ਸਿੰਘ ਨੂਰਪੁਰ) - ਪਿੰਡ ਮਜਾਰੀ ਵਿਖੇ ਸਥਾਪਿਤ ਸਵ. ਗੁਲਜ਼ਾਰਾ ਰਾਮ ਯਾਦਗਾਰੀ ਟਰੱਸਟ ਦੇ ਬੈਨਰ ਹੇਠ ਪਲੇਠਾ ਸਮਾਗਮ ਕਰਵਾਇਆ ਗਿਆ | ਇਸ ਵਿਚ ਵੱਖ-ਵੱਖ ਖੇਤਰਾਂ 'ਚ ਮੱਲ੍ਹਾਂ ਮਾਰਨ ਵਾਲੇ ਪ੍ਰਤਿਭਾਸ਼ਾਲੀ ਨੌਜਵਾਨਾਂ ਨੂੰ ਯਾਦਗਾਰੀ ਚਿੰਨ੍ਹ ਦੇ ...

ਪੂਰੀ ਖ਼ਬਰ »

ਇੰਦਰਪੁਰੀ ਸਰਕਾਰੀ ਕੰਨਿਆ ਸਮਾਰਟ ਸਕੂਲ ਹੇੜੀਆਂ ਵਿਖੇ ਛੇਵੀਂ ਤੋਂ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਵਰਦੀਆਂ ਵੰਡੀਆਂ

ਔੜ/ਝਿੰਗੜਾਂ, 10 ਅਗਸਤ (ਕੁਲਦੀਪ ਸਿੰਘ ਝਿੰਗੜ)- ਪੰਜਾਬ ਸਰਕਾਰ ਵਲੋਂ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਦੇਣ ਦੀ ਚਲਾਈ ਹੋਈ ਮੁਹਿੰਮ ਤਹਿਤ ਇੰਦਰਪੁਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਜਰਨੈਲ ਸਿੰਘ ਨੇ ਡੀ. ਈ. ਓ. (ਸੈ.ਸਿ/ਐਲੀ) ਦਾ ਅਹੁਦਾ ਸੰਭਾਲਿਆ

ਪੋਜੇਵਾਲ ਸਰਾਂ, 10 ਅਗਸਤ (ਨਵਾਂਗਰਾਈਾ)- ਜਰਨੈਲ ਸਿੰਘ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ/ਐਲੀ.ਸਿ) ਸ਼ਹੀਦ ਭਗਤ ਸਿੰਘ ਨਗਰ ਦਾ ਅਹੁਦਾ ਸੰਭਾਲ ਲਿਆ ਗਿਆ ਹੈ | ਸਿੱਖਿਆ ਸਕੱਤਰ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ ਜਰਨੈਲ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ...

ਪੂਰੀ ਖ਼ਬਰ »

ਨਸ਼ਾ ਮੁਕਤ ਤੇ ਸਾਈਬਰ ਕ੍ਰਾਈਮ ਸੰਬੰਧੀ ਪਿੰਡ ਜੈਨਪੁਰ ਵਿਖੇ ਲੋਕਾਂ ਨੂੰ ਕੀਤਾ ਜਾਗਰੂਕ

ਮਜਾਰੀ/ਸਾਹਿਬਾ, 10 ਅਗਸਤ (ਨਿਰਮਲਜੀਤ ਸਿੰਘ ਚਾਹਲ)- ਸਾਂਝ ਕੇਂਦਰ ਬਲਾਚੌਰ ਦੇ ਇੰਚਾਰਜ ਵਿਨੋਦ ਕੁਮਾਰ ਏ.ਐੱਸ.ਆਈ. ਦੀ ਅਗਵਾਈ ਹੇਠ ਪਿੰਡ ਜੈਨਪੁਰ ਵਿਖੇ ਨਸ਼ਿਆਂ ਖ਼ਿਲਾਫ਼ ਤੇ ਸਾਈਬਰ ਕ੍ਰਾਈਮ ਸਬੰਧੀ ਸੈਮੀਨਾਰ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਮੀਟਿੰਗ

ਨਵਾਂਸ਼ਹਿਰ, 10 ਅਗਸਤ (ਹਰਵਿੰਦਰ ਸਿੰਘ)- ਪੰਜਾਬ ਰੋਡਵੇਜ਼ ਪੈਨਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਨਵਾਂਸ਼ਹਿਰ ਵਿਖੇ ਹੋਈ | ਇਸ ਮੌਕੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਧਾਨ ਸੁਰਿੰਦਰ ਸਿੰਘ ਸੋਇਤਾ ਨੇ ਮੈਡੀਕਲ ਬਿੱਲ ...

ਪੂਰੀ ਖ਼ਬਰ »

ਵਿਭਾਗੀ ਪ੍ਰੀਖਿਆ ਥੋਪਣ ਦੇ ਫ਼ੈਸਲੇ ਨੂੰ ਲੈ ਕੇ ਅਧਿਆਪਕਾਂ ਨੇ ਅਧਿਆਪਕ ਵਿਰੋਧੀ ਨਿਯਮਾਂ ਦੀਆਂ ਕਾਪੀਆਂ ਸਾੜੀਆਂ

ਗੜ੍ਹਸ਼ੰਕਰ, 10 ਅਗਸਤ (ਧਾਲੀਵਾਲ)-ਬਲਾਕ ਗੜ੍ਹਸ਼ੰਕਰ ਦੇ ਵੱਖ-ਵੱਖ ਸਕੂਲਾਂ ਵਿਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੱਦੇ 'ਤੇ ਸਾਲ 2018 ਤੋਂ ਬਾਅਦ ਤਰੱਕੀ ਪ੍ਰਾਪਤ ਅਤੇ ਸਿੱਧੀ ਭਰਤੀ ਅਧਿਆਪਕਾਂ ਅਤੇ ਹੋਰਨਾਂ ਕਰਮਚਾਰੀਆਂ 'ਤੇ ਵਿਭਾਗ ਟੈੱਸਟ ਥੋਪਣ ਦੇ ...

ਪੂਰੀ ਖ਼ਬਰ »

ਅਸੰਗਠਿਤ ਕਾਮਿਆਂ ਲਈ ਪ੍ਰਧਾਨ ਮੰਤਰੀ ਸ਼੍ਰਮ ਮਾਨ-ਧਨ ਪੈਨਸ਼ਨ ਸਕੀਮ ਸ਼ੁਰੂ, ਵਿਸ਼ੇਸ਼ ਕੈਂਪ ਅੱਜ

ਹੁਸ਼ਿਆਰਪੁਰ, 10 ਅਗਸਤ (ਬਲਜਿੰਦਰਪਾਲ ਸਿੰਘ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਅਸੰਗਠਿਤ ਕਾਮਿਆਂ ਲਈ ਪ੍ਰਧਾਨ ਮੰਤਰੀ ਸ਼੍ਰਮ ਮਾਨ-ਧਨ (ਪੀ.ਐਮ.-ਐਸ.ਵਾਈ.ਐਮ.) ਨਾਮਕ ਪੈਨਸ਼ਨ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਮਨਾਇਆ

ਹੁਸ਼ਿਆਰਪੁਰ, 10 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਵਲ ਸਰਜਨ ਡਾ. ਅਮਰਜੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਅਤੇ ਬਲਾਕ ਪੱਧਰ 'ਤੇ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ...

ਪੂਰੀ ਖ਼ਬਰ »

ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ 'ਤੇ ਕੌਮੀ ਲੋਕ ਅਦਾਲਤ 13 ਨੂੰ

ਹੁਸ਼ਿਆਰਪੁਰ, 10 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਅਗਵਾਈ ਹੇਠ 13 ਅਗਸਤ ਨੂੰ ਜ਼ਿਲ੍ਹਾ ਪੱਧਰ ਤੇ ਸਬ-ਡਵੀਜ਼ਨ ਪੱਧਰ 'ਤੇ ਕੌਮੀ ਲੋਕ ਅਦਾਲਤ ਲਗਾਈ ਜਾ ...

ਪੂਰੀ ਖ਼ਬਰ »

ਵਿਦਿਆਰਥੀ ਵਰਗ ਨੂੰ ਸਾਈਬਰ ਕ੍ਰਾਇਮ ਤੋਂ ਬਚਣ ਦਾ ਸੁਨੇਹਾ

ਬੰਗਾ, 10 ਅਗਸਤ (ਜਸਬੀਰ ਸਿੰਘ ਨੂਰਪੁਰ)- ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਲੂਪੋਤਾ (ਸ਼ਹੀਦ ਭਗਤ ਸਿੰਘ ਨਗਰ) ਵਿਖੇ ਪਿ੍ੰਸੀਪਲ ਨਰਿੰਦਰਪਾਲ ਸਿੰਘ ਦੀ ਅਗਵਾਈ 'ਚ ਸਾਇਬਰ ਸੁਰੱਖਿਆ ਜਾਗਰੂਕਤਾ ...

ਪੂਰੀ ਖ਼ਬਰ »

ਆਰ.ਕੇ. ਆਰੀਆ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਨਵਾਂਸ਼ਹਿਰ, 10 ਅਗਸਤ (ਗੁਰਬਖਸ਼ ਸਿੰਘ ਮਹੇ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੁਆਰਾ ਮਈ, 2022 ਦੇ ਐਲਾਨ ਕੀਤੇ ਗਏ ਨਤੀਜਿਆਂ ਵਿਚ ਆਰ.ਕੇ. ਆਰੀਆਂ ਕਾਲਜ, ਨਵਾਂਸ਼ਹਿਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਪਿ੍ੰਸੀਪਲ ਡਾ. ਸੰਜੀਵ ਡਾਵਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰੀਰਕ ਤੰਦਰੁਸਤੀ ਲਈ ਖੇਡਾਂ ਜ਼ਰੂਰੀ - ਬੋਇਲ ਸੂੰਢ

ਸੰਧਵਾਂ, 10 ਅਗਸਤ (ਪ੍ਰੇਮੀ ਸੰਧਵਾਂ) - ਅਗਾਂਹਵਧੂ ਕਿਸਾਨ ਤੇ ਸਮਾਜ ਸੇਵੀ ਹਰਵਿੰਦਰ ਸਿੰਘ ਬੋਇਲ ਸੂੰਢ ਨੇ ਨਸ਼ਿਆਂ ਦੀ ਦਲ-ਦਲ ਵਿਚ ਫਸ ਕੇ ਨੌਜਵਾਨਾਂ ਦੀਆਂ ਅਜਾਈਾ ਜਾ ਰਹੀਆਂ ਜਾਨਾਂ 'ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਮਾਰੂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਲੋਕਾਂ ਦਾ ਦਿਲ ਜਿੱ ਤਿਆ - ਬਾਲੋਂ

ਸੰਧਵਾਂ, 10 ਅਗਸਤ (ਪ੍ਰੇਮੀ ਸੰਧਵਾਂ) - ਸੀਨੀਅਰ 'ਆਪ' ਆਗੂ ਰਮਿੰਦਰਪਾਲ ਸਿੰਘ ਬਾਲੋਂ ਨੇ ਪੰਜਾਬ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਨ ਉਪਰੰਤ ਕਿਹਾ ਕਿ ਜੇਕਰ ਕਾਂਗਰਸ ਤੇ ਅਕਾਲੀ ਦਲ ਵਾਲਿਆਂ ਨੇ ਲੋਕਾਂ ਨਾਲ ਕੀਤੇ ਵਾਅਦੇ ...

ਪੂਰੀ ਖ਼ਬਰ »

ਵਿਦਿਆਰਥੀ ਵਰਗ ਨੂੰ ਸਾਈਬਰ ਕ੍ਰਾਇਮ ਤੋਂ ਬਚਣ ਦਾ ਸੁਨੇਹਾ

ਬੰਗਾ, 10 ਅਗਸਤ (ਜਸਬੀਰ ਸਿੰਘ ਨੂਰਪੁਰ)- ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਲੂਪੋਤਾ (ਸ਼ਹੀਦ ਭਗਤ ਸਿੰਘ ਨਗਰ) ਵਿਖੇ ਪਿ੍ੰਸੀਪਲ ਨਰਿੰਦਰਪਾਲ ਸਿੰਘ ਦੀ ਅਗਵਾਈ 'ਚ ਸਾਇਬਰ ਸੁਰੱਖਿਆ ਜਾਗਰੂਕਤਾ ...

ਪੂਰੀ ਖ਼ਬਰ »

ਸੜਕਾਂ ਕੰਢੇ ਵੱਡੀ ਗਿਣਤੀ 'ਚ ਉੱਗੀ ਗਾਜਰ ਬੂਟੀ ਦੇ ਰਹੀ ਭਿਆਨਕ ਬਿਮਾਰੀਆਂ ਨੂੰ ਸੱਦਾ

ਸੰਧਵਾਂ, 10 ਅਗਸਤ (ਪ੍ਰੇਮੀ ਸੰਧਵਾਂ) - ਬਰਸਾਤੀ ਮੌਸਮ ਦੇ ਚੱਲਦਿਆਂ ਵੱਖ-ਵੱਖ ਸੜਕਾਂ ਕੰਢੇ ਵੱਡੀ ਗਿਣਤੀ ਵਿਚ ਉੱਗੀ ਗਾਜਰ ਬੂਟੀ ਭਿਆਨਕ ਬਿਮਾਰੀਆਂ ਨੂੰ ਸੱਦਾ ਦੇ ਰਹੀ ਹੈ | ਜਿਸ ਕਾਰਨ ਰਾਹਗੀਰਾਂ ਅੰਦਰ ਡਰ ਦਾ ਮਹੌਲ ਬਣਿਆ ਹੋਇਆ ਹੈ | ਰਾਹਗੀਰਾਂ ਨੇ ਕਿਹਾ ਕਿ ...

ਪੂਰੀ ਖ਼ਬਰ »

ਸੰਤ ਸਤਨਾਮ ਦਾਸ ਗੱਜਰ ਮਹਿਦੂਦ ਦਾ ਬਲਾਚੌਰ ਵਿਚ ਉਤਸ਼ਾਹ ਨਾਲ ਸਵਾਗਤ

ਬਲਾਚੌਰ, 10 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਸੰਤ ਸਤਨਾਮ ਦਾਸ ਗੱਜਰ ਮਹਿਦੂਦ ਜੇਜੋਂ ਵਾਲਿਆਂ ਦਾ ਸ੍ਰੀ ਗੁਰੂ ਰਵਿਦਾਸ ਮੰਦਰ ਬਲਾਚੌਰ (ਡਾਕਖਾਨੇ ਵਾਲੀ ਗਲੀ) ਵਿਖੇ ਪਧਾਰਨ ਤੇ ਸਥਾਨਕ ਸੰਗਤ ਵਲੋਂ ਬੈਂਡ ਵਾਜਿਆਂ ਨਾਲ ਸਵਾਗਤ ਕੀਤਾ | ਸੰਤ ਸਤਨਾਮ ਦਾਸ ਮੰਦਰ ਵਿਚ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਧੱਫੜੀ ਰੋਗ ਤੋਂ ਬਚਾਅ ਲਈ 19 ਵੈਟਰਨਰੀ ਟੀਮਾਂ ਤਾਇਨਾਤ

ਨਵਾਂਸ਼ਹਿਰ, 10 ਅਗਸਤ (ਗੁਰਬਖਸ਼ ਸਿੰਘ ਮਹੇ)- ਪ੍ਰਮੁੱਖ ਸਕੱਤਰ, ਪਸ਼ੂ ਪਾਲਣ, ਵਿਕਾਸ ਪ੍ਰਤਾਪ ਵਲੋਂ ਪਸ਼ੂਆਂ ਦੇ ਧੱਫੜੀ ਰੋਗ ਨਾਲ ਨਿਪਟਣ ਲਈ ਵਿਭਾਗ ਦੇ ਜ਼ਿਲ੍ਹਾ ਪੱਧਰ 'ਤੇ ਤਾਇਨਾਤ ਡਿਪਟੀ ਡਾਇਰੈਕਟਰਾਂ ਨੂੰ ਦਿੱਤੀਆਂ ਹਦਾਇਤਾਂ ਦੀ ਪਾਲਣਾ ਵਿਚ ਸ਼ਹੀਦ ਭਗਤ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਸ਼ਹੀਦਾਂ ਤੇ ਰਹਿਬਰਾਂ ਨਾਲ ਜੋੜਨ ਦੀ ਲੋੜ-ਚਮਨ ਸਿੰਘ

ਔੜ, 10 ਅਗਸਤ (ਜਰਨੈਲ ਸਿੰਘ ਖੁਰਦ)- ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਵਲੋਂ ਪਿੰਡ ਬਹਾਦਰਪੁਰ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ | ਇਸ ਕੈਂਪ ਦੀ ਪ੍ਰਧਾਨਗੀ ਪਿੰਡ ਦੇ ਸਰਪੰਚ ਸਤਪਾਲ ਸਿੰਘ ਵਲੋਂ ਕੀਤੀ ਗਈ | ਇਸ ਮੌਕੇ ਪ੍ਰਾਜੈਕਟ ਡਾਇਰੈਕਟਰ ...

ਪੂਰੀ ਖ਼ਬਰ »

ਪੱਲੀ ਝਿੱਕੀ ਵਿਖੇ ਸੈਵਨ ਸਾਈਡ ਫੁੱਟਬਾਲ ਟੂਰਨਾਮੈਂਟ ਦੇ ਫਾਈਨਲ 'ਚ ਲਧਾਣਾ ਉੱਚਾ ਦੀ ਟੀਮ ਰਹੀ ਜੇਤੂ

ਪੱਲੀ ਝਿੱਕੀ, 10 ਅਗਸਤ (ਕੁਲਦੀਪ ਸਿੰਘ ਪਾਬਲਾ) - ਪਿੰਡ ਪੱਲੀ ਝਿੱਕੀ ਵਿਖੇ ਸੈਵਨ ਸਾਈਡ ਦਿਨ ਰਾਤ ਦਾ ਫੁੱਟਬਾਲ ਟੂਰਨਾਮੈਂਟ ਸਮੂਹ ਨਗਰ ਨਿਵਾਸੀ, ਸਮੂਹ ਗ੍ਰਾਮ ਪੰਚਾਇਤ, ਸਮੂਹ ਦਿਹਾਤੀ ਸਪੋਰਟਸ ਕਲੱਬ ਦੇ ਨੌਜਵਾਨ ਅਤੇ ਸਮੂਹ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX