ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  1 day ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  1 day ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  1 day ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  1 day ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  1 day ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  1 day ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  1 day ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  1 day ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  1 day ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  1 day ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  1 day ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  1 day ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  1 day ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  1 day ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਫ਼ਤਹਿਗੜ੍ਹ ਸਾਹਿਬ

ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਸੀਨੀਅਰ ਵਕੀਲਾਂ ਦਾ ਸਨਮਾਨ

ਫ਼ਤਹਿਗੜ੍ਹ ਸਾਹਿਬ, 10 ਅਗਸਤ (ਬਲਜਿੰਦਰ ਸਿੰਘ, ਰਾਜਿੰਦਰ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਵਲੋਂ ਅੱਜ ਬਾਰ ਰੂਮ ਵਿਚ ਆਜ਼ਾਦੀ ਦੇ 75ਵੀਂ ਵਰੇ੍ਹਗੰਢ ਸਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਵਕਾਲਤ ਦੇ ਖੇਤਰ ਵਿਚ 50 ਸਾਲ ਦੀਆਂ ਸੇਵਾਵਾਂ ਪ੍ਰਦਾਨ ਕਰਨ ਵਾਲੇ ਸੀਨੀਅਰ ਵਕੀਲਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਸਮਾਗਮ ਵਿਚ ਜ਼ਿਲ੍ਹਾ ਤੇ ਸੈਸ਼ਨ ਜੱਜ ਨਿਰਭਾਓ ਸਿੰਘ ਗਿੱਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦੋਂਕਿ ਸਮਾਗਮ ਦੀ ਪ੍ਰਧਾਨਗੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਰਾਜਵੀਰ ਸਿੰਘ ਗਰੇਵਾਲ ਨੇ ਕੀਤੀ | ਸਮਾਗਮ ਦੌਰਾਨ ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਐਡ. ਗਗਨਦੀਪ ਸਿੰਘ ਗੁਰਾਇਆ ਅਤੇ ਐਡ. ਨਰਿੰਦਰ ਕੁਮਾਰ ਸ਼ਰਮਾ ਨੇ ਦੇਸ਼ ਦੇ ਵਰਤਮਾਨ ਹਾਲਾਤਾਂ ਅਤੇ ਨੇਸ਼ਨ ਫ਼ਸਟ ਆਲਵੇਜ਼ ਫ਼ਸਟ ਵਿਸ਼ੇ 'ਤੇ ਕਾਨੂੰਨੀ ਪੱਖ ਤੋਂ ਆਪਣੇ ਵਿਚਾਰ ਸਾਂਝੇ ਕੀਤੇ | ਐਡਵੋਕੇਟ ਧਾਰਨੀ ਨੇ ਕਿਹਾ ਕਿ ਬੇਸ਼ੱਕ ਅਸੀਂ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਮਨਾ ਰਹੇ ਹਾਂ ਪਰ ਕੀ ਮੌਜੂਦਾ ਸਮੇਂ ਵਿਚ ਲੋਕਤੰਤਰ ਦੇ ਥੰਮ ਨਿਆਂਪਾਲਿਕਾ ਅਤੇ ਮੀਡੀਆ ਵੀ ਰਾਜਨੀਤੀ ਦੇ ਮਾੜੇ ਪ੍ਰਭਾਵ ਤੋਂ ਨਹੀਂ ਬਚ ਸਕੇ | ਇਸ ਮੌਕੇ ਐਡ. ਰਾਜਵੀਰ ਸਿੰਘ ਗਰੇਵਾਲ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ 75ਵੀਂ ਵਰੇ੍ਹਗੰਢ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਉਨ੍ਹਾਂ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣਾ ਚਾਹੀਦਾ ਹੈ ਜਿਨ੍ਹਾਂ ਦੀਆਂ ਕੁਰਬਾਨੀਆਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ | ਐਡ. ਗਰੇਵਾਲ ਨੇ ਕਿਹਾ ਕਿ ਆਜ਼ਾਦੀ ਦਿਹਾੜੇ ਦੀ 75ਵੀਂ ਵਰੇ੍ਹਗੰਢ ਮੌਕੇ ਬਾਰ ਐਸੋਸੀਏਸ਼ਨ ਨੂੰ ਉਨ੍ਹਾਂ ਸੀਨੀਅਰ ਵਕੀਲਾਂ ਦਾ ਸਨਮਾਨ ਕਰਨ ਦਾ ਮਾਣ ਪ੍ਰਾਪਤ ਹੋਇਆ ਹੈ ਜਿਨ੍ਹਾਂ ਨੇ ਵਕਾਲਤ ਦੇ ਪੇਸ਼ੇ ਵਿਚ 50 ਸਾਲ ਪੂਰੇ ਕੀਤੇ ਹਨ ਜਿਨ੍ਹਾਂ 'ਚ ਐਡਵੋਕੇਟ ਐਸ.ਐਨ ਚੋਪੜਾ, ਐਡ. ਆਰ.ਐਨ. ਗੋਇਲ, ਐਡ. ਰਛਪਾਲ ਸਿੰਘ ਕੰਗ, ਐਡ. ਰਾਜਮਤ ਸਿੰਘ ਅਤੇ ਐਡ. ਕੇ.ਸੀ. ਮਲਹੋਤਰਾ ਸ਼ਾਮਿਲ ਹਨ | ਸਮਾਗਮ ਦੌਰਾਨ ਬਾਰ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਤੇ ਸੈਸ਼ਨ ਜੱਜ ਨਿਰਭਾਓ ਸਿੰਘ ਗਿੱਲ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਮਾਗਮ ਵਿਚ ਅਡੀਸ਼ਨਲ ਸੈਸ਼ਨ ਜੱਜ ਬਲਵਿੰਦਰ ਕੁਮਾਰ, ਬਾਰ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਐਡ. ਇੰਦਰਜੀਤ ਸਿੰਘ ਚੀਮਾ, ਸੈਕਟਰੀ ਰਾਕੇਸ਼ ਧੀਮਾਨ, ਨਰਿੰਦਰ ਸਿੰਘ ਟਿਵਾਣਾ, ਤੇਜਿੰਦਰ ਸਿੰਘ ਸਲਾਣਾ, ਦਰਬਾਰਾ ਸਿੰਘ ਢੀਂਡਸਾ, ਅੰਮਿ੍ਤਪਾਲ ਸਿੰਘ ਸਰਾਓ, ਰੌਬਿਨ ਬਾਂਸਲ ਪ੍ਰਧਾਨ ਬਾਰ ਐਸੋਸੀਏਸ਼ਨ ਅਮਲੋਹ, ਸੈਕਟਰੀ ਅੰਕੁਰ ਸੇਢਾ, ਸੁਖਦੀਪ ਸਿੰਘ ਸਿੱਧੂ ਪ੍ਰਧਾਨ ਖਮਾਣੋਂ, ਜੇ.ਬੀ. ਰਾਣਾ, ਸੌਰਵ ਬਾਂਸਲ ਸਮੇਤ ਵੱਡੀ ਗਿਣਤੀ ਵਿਚ ਵਕੀਲ ਸ਼ਾਮਿਲ ਸਨ |

ਸਾਬਕਾ ਵਿਧਾਇਕ ਜੀ. ਪੀ. ਦੀ ਅਗਵਾਈ 'ਚ ਕੱਢੀ ਤਿਰੰਗਾ ਯਾਤਰਾ

ਖਮਾਣੋਂ, 10 ਅਗਸਤ (ਜੋਗਿੰਦਰ ਪਾਲ, ਮਨਮੋਹਣ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਬਸੀ ਪਠਾਣਾਂ ਤੋਂ ਸਾਬਕਾ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ.ਦੀ ਅਗਵਾਈ ਹੇਠ ਖਮਾਣੋਂ ਸ਼ਹਿਰ ਵਿਖੇ ਤਿਰੰਗਾ ਯਾਤਰਾ ਕੱਢੀ ਗਈ ਜਿਸ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪ੍ਰਵਾਸੀ ਮਜ਼ਦੂਰ ਦੀ ਮੌਤ

ਮੰਡੀ ਗੋਬਿੰਦਗੜ੍ਹ, 10 ਅਗਸਤ (ਮੁਕੇਸ਼ ਘਈ)-ਪਿੰਡ ਤੂਰਾਂ ਦੇ ਨੇੜੇ ਵਾਪਰੇ ਸੜਕ ਹਾਦਸੇ 'ਚ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਦੇ ਮੁਤਾਬਿਕ ਇੱਥੋਂ ਦੇ ਪਿੰਡ ਤੂਰਾਂ ਨੇੜੇ ਇਕ ਤੇਜ਼ ਰਫ਼ਤਾਰ ਵਾਹਨ ਦੀ ਲਪੇਟ 'ਚ ਆ ਜਾਣ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਕੱਢੀ ਤਿਰੰਗਾ ਯਾਤਰਾ

ਅਮਲੋਹ, 10 ਅਗਸਤ (ਕੇਵਲ ਸਿੰਘ)-ਕਾਂਗਰਸ ਹਾਈਕਮਾਂਡ ਦੇ ਸੱਦੇ 'ਤੇ ਅੱਜ ਹਲਕਾ ਅਮਲੋਹ ਦੇ ਵਿਚ ਸਾਬਕਾ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਦੀ ਅਗਵਾਈ ਵਿਚ ਤਿਰੰਗਾ ਯਾਤਰਾ ਕੱਢੀ ਗਈ | ਇਸ ਮੌਕੇ ਗੱਲਬਾਤ ਕਰਦੇ ਹੋਏ ਸਾਬਕਾ ਮੰਤਰੀ ਨੇ ਕਿਹਾ ਕਿ ਤਿਰੰਗਾ ਯਾਤਰਾ ਦੇਸ਼ ਦੀ ...

ਪੂਰੀ ਖ਼ਬਰ »

ਗਰਾਮ ਪੰਚਾਇਤ ਨੇ ਮਨਾਇਆ ਤੀਆਂ ਦਾ ਤਿਉਹਾਰ

ਜਖਵਾਲੀ, 10 ਅਗਸਤ (ਨਿਰਭੈ ਸਿੰਘ)-ਪਿੰਡ ਉੱਚਾ ਰਿਊਣਾ ਵਿਖੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਦੀਆਂ ਔਰਤਾਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਦੀ ਧਰਮ ਪਤਨੀ ਬੀਬੀ ਗੁਰਪ੍ਰੀਤ ਕੌਰ ਵਿਸ਼ੇਸ਼ ਤੌਰ ਤੇ ...

ਪੂਰੀ ਖ਼ਬਰ »

ਕਾਂਗਰਸ ਦੀ ਖਮਾਣੋਂ 'ਚ ਤਿਰੰਗਾ ਰੈਲੀ ਰਹੀ ਫਲਾਪ-ਡਾ. ਮਨੋਹਰ ਸਿੰਘ

ਖਮਾਣੋਂ, 10 ਅਗਸਤ (ਮਨਮੋਹਨ ਸਿੰਘ ਕਲੇਰ)-ਖਮਾਣੋਂ ਵਿਚ ਅੱਜ ਕਾਂਗਰਸ ਪ੍ਰਧਾਨ ਰਾਜਾ ਅਮਰਿੰਦਰ ਸਿੰਘ ਵੜਿੰਗ ਵਲੋਂ ਕੀਤੀ ਗਈ ਤਿਰੰਗਾ ਯਾਤਰਾ ਨੂੰ ਡਾ. ਮਨੋਹਰ ਸਿੰਘ ਨੇ ਫਲਾਪ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਲਾਕੇ ਦੇ ਟਕਸਾਲੀ ਕਾਂਗਰਸੀ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਰਜਵਾਹੇ ਦਾ ਪੁਲ ਤੋੜਨ ਕਰਕੇ ਪਿੰਡ ਸਿੱਧੂਵਾਲ ਵਾਸੀ ਪੇ੍ਰਸ਼ਾਨ

ਜਖਵਾਲੀ, 10 ਅਗਸਤ (ਨਿਰਭੈ ਸਿੰਘ)-ਨੈਸ਼ਨਲ ਹਾਈਵੇਅ ਅਥਾਰਟੀ ਵਲੋਂ ਸਰਹਿੰਦ-ਪਟਿਆਲਾ ਮਾਰਗ ਨੂੰ ਚਹੁੰਮਾਰਗੀ ਬਣਾਉਣ ਲਈ ਪਿੰਡ ਆਦਮਪੁਰ ਨਜ਼ਦੀਕ ਲੰਘਦੀ ਨਹਿਰ ਉੱਪਰ ਨਵੇਂ ਪੁਲ ਦੀ ਉਸਾਰੀ ਕਾਰਨ ਰਜਵਾਹੇ ਦਾ ਪੁਲ ਤੋੜਨ ਕਰਕੇ ਪਿੰਡ ਸਿੱਧੂਵਾਲ ਵਾਸੀ ਭਾਰੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਲਿਆ ਆਮ ਆਦਮੀ ਕਲੀਨਿਕ ਦੀਆਂ ਤਿਆਰੀਆਂ ਦਾ ਜਾਇਜ਼ਾ

ਜਖਵਾਲੀ, 10 ਅਗਸਤ (ਨਿਰਭੈ ਸਿੰਘ)-ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਨਜ਼ਦੀਕ ਮੁਹੱਈਆ ਕਰਵਾਉਣ ਲਈ ਬਣਾਏ ਜਾ ਰਹੇ ਆਮ ਆਦਮੀ ਕਲੀਨਿਕ ਦੀਆਂ ਆਖ਼ਰੀ ਗੇੜ ਦੀਆਂ ਤਿਆਰੀਆਂ ਦਾ ਨਿਰੀਖਣ ਕਰਨ ਲਈ ਅੱਜ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਪਰਨੀਤ ...

ਪੂਰੀ ਖ਼ਬਰ »

ਘਰ-ਘਰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਲਈ ਸਰਕਾਰ ਵਚਨਬੱਧ-ਵਿਧਾਇਕ ਰਾਏ

ਜਖਵਾਲੀ, 10 ਅਗਸਤ (ਨਿਰਭੈ ਸਿੰਘ)-ਪਿੰਡ ਕੋਟਲਾ ਜੱਟਾਂ ਵਿਖੇ ਤੀਆਂ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਜਿੱਥੇ ਪਿੰਡ ਦੀਆਂ ਔਰਤਾਂ ਵਲੋਂ ਜਸ਼ਨ ਮਨਾਏ ਗਏ, ਉੱਥੇ ਹੀ ਸਿਖਲਾਈ ਕੇਂਦਰ ਦੇ ਵਿਚ ਸਿਖਲਾਈ ਲੈ ਚੁੱਕੀਆਂ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੀ ...

ਪੂਰੀ ਖ਼ਬਰ »

ਗਰਾਮ ਪੰਚਾਇਤ ਨੇ ਮਨਾਇਆ ਤੀਆਂ ਦਾ ਤਿਉਹਾਰ

ਜਖਵਾਲੀ, 10 ਅਗਸਤ (ਨਿਰਭੈ ਸਿੰਘ)-ਪਿੰਡ ਉੱਚਾ ਰਿਊਣਾ ਵਿਖੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਦੀਆਂ ਔਰਤਾਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਦੀ ਧਰਮ ਪਤਨੀ ਬੀਬੀ ਗੁਰਪ੍ਰੀਤ ਕੌਰ ਵਿਸ਼ੇਸ਼ ਤੌਰ ਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਨੂੰ 300 ਯੂਨਿਟ ਬਿਜਲੀ ਮੁਫ਼ਤ ਦੇਵੇ-ਰਾਣਵਾਂ

ਖਮਾਣੋਂ, 10 ਅਗਸਤ (ਜੋਗਿੰਦਰ ਪਾਲ)-ਫਰੀਡਮ ਫਾਈਟਰ ਉਤਰਾਧਿਕਾਰੀ ਸੰਸਥਾ ਬਲਾਕ ਖਮਾਣੋਂ ਦੇ ਪ੍ਰਧਾਨ ਤਰਲੋਚਨ ਸਿੰਘ ਰਾਣਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 300 ਯੂਨਿਟ ਬਿਜਲੀ ਦੇਣ ਦਾ ਨੋਟੀਫ਼ਿਕੇਸ਼ਨ ਜਾਰੀ ਹੋਣ ਤੋਂ ਬਾਅਦ ਦੇਸ਼ ਭਗਤ ਸੁਤੰਤਰਤਾ ਸੰਗਰਾਮੀ ...

ਪੂਰੀ ਖ਼ਬਰ »

ਮੋਰਚਾ ਗੁਰੂ ਕਾ ਬਾਗ ਤੇ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ

ਫ਼ਤਹਿਗੜ੍ਹ ਸਾਹਿਬ, 10 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੋਰਚਾ ਗੁਰੂ ਕਾ ਬਾਗ ਅਤੇ ਸ਼ਹੀਦੀ ਸਾਕਾ ਪੰਜਾ ਸਾਹਿਬ ਦੇ 100 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸੈਮੀਨਾਰਾਂ ਦੀ ਲੜੀ ਤਹਿਤ ਪਹਿਲਾ ਸੈਮੀਨਾਰ ...

ਪੂਰੀ ਖ਼ਬਰ »

ਨੌਜਵਾਨ ਭੇਦਭਰੇ ਹਾਲਾਤ 'ਚ ਲਾਪਤਾ

ਜਖਵਾਲੀ, 10 ਅਗਸਤ (ਨਿਰਭੈ ਸਿੰਘ)-ਸਬ ਤਹਿਸੀਲ ਚਨਾਰਥਲ ਕਲਾਂ ਅਧੀਨ ਪੈਂਦੇ ਪਿੰਡ ਬਧੌਛੀ ਕਲਾਂ ਦੇ ਨੌਜਵਾਨ ਰਾਹੁਲ ਸ਼ਰਮਾ (18) ਦੇ ਭੇਦਭਰੇ ਹਾਲਾਤਾਂ ਵਿਚ ਲਾਪਤਾ ਹੋਣ ਦਾ ਸਮਾਚਾਰ ਹੈ | ਨੌਜਵਾਨ ਦੇ ਪਿਤਾ ਸ਼ੰਕਰ ਸ਼ਰਮਾ ਨੇ ਦੱਸਿਆ ਕਿ ਰਾਹੁਲ ਸ਼ਰਮਾ ਮਾਤਾ ਗੁਜਰੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ

ਖਮਾਣੋਂ, 10 ਅਗਸਤ (ਮਨਮੋਹਨ ਸਿੰਘ ਕਲੇਰ)-ਖੇੜੀ ਨੌਧ ਸਿੰਘ ਪੁਲਿਸ ਨੇ ਇਕ ਕਾਰ ਚਾਲਕ 'ਤੇ ਕਾਰ ਤੇਜ਼ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਚਲਾ ਇਕ ਮੋਟਰਸਾਈਕਲ ਚਾਲਕ ਨੂੰ ਟੱਕਰ ਮਾਰ ਕੇ ਮਾਰ ਦੇਣ ਦੇ ਦੋਸ਼ ਹੇਠ ਵੱਖ-ਵੱਖ ਧਾਰਾਵਾਂ ਹੇਠ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਵਿਰੋਧੀ ਧਿਰ ਨਾਲ ਸੰਬੰਧਤ ਅੰਤਿੰੰ੍ਰਗ ਕਮੇਟੀ ਮੈਂਬਰ ਬਾਬਾ ਰੰਧਾਵੇ ਵਾਲੇ ਨੇ ਇਕੱਤਰਤਾ ਦੌਰਾਨ ਉਠਾਏ ਅਹਿਮ ਮੁੱਦੇ

ਅੰਮਿ੍ਤਸਰ, 10 ਅਗਸਤ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਦੀ ਅੱਜ ਇਥੇ ਅੰਤਿੰ੍ਰਗ ਕਮੇਟੀ ਦੀ ਹੋਈ ਇਕੱਤਰਤਾ ਵਿਚ ਅੱਜ ਵਿਰੋਧੀ ਧਿਰ ਨਾਲ ਸੰਬੰਧਤ ਇਕੋ ਇਕ ਅੰਤਿੰ੍ਰਗ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵੇ ਵਾਲਿਆਂ ਨੇ ਗੁਰੂ ਘਰਾਂ ਦੇ ਪ੍ਰਬੰਧਾਂ ਤੇ ...

ਪੂਰੀ ਖ਼ਬਰ »

ਸੇਵਾਮੁਕਤ ਕਰਮਚਾਰੀਆਂ ਨੇ ਮੰਗਾਂ ਲਈ ਦਿੱਲੀ ਰੈਲੀ 'ਚ ਕੀਤੀ ਸ਼ਮੂਲੀਅਤ

ਸੰਘੋਲ, 10 ਅਗਸਤ (ਗੁਰਨਾਮ ਸਿੰਘ ਚੀਨਾ)-ਸੇਵਾਮੁਕਤ ਕਰਮਚਾਰੀਆਂ ਦੀ ਪੰਜਾਬ ਜੁਆਇੰਟ ਐਕਸ਼ਨ ਕਮੇਟੀ ਦੇ ਆਗੂ ਹਰਚੰਦ ਸਿੰਘ ਖੰਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੈਸ਼ਨਲ ਐਜੀਟੇਸ਼ਨ ਕਮੇਟੀ ਵਲੋਂ ਪਿਛਲੇ ਦਿਨੀਂ ਦਿੱਲੀ ਦੇ ਰਾਮ-ਲੀਲ੍ਹਾ ਮੈਦਾਨ ਵਿਖੇ ਕੀਤੀ ਗਈ ...

ਪੂਰੀ ਖ਼ਬਰ »

ਸੇਂਟ ਜੋਸਫ ਸਕੂਲ 'ਚ ਰੱਖੜੀ ਦਾ ਤਿਉਹਾਰ ਮਨਾਇਆ

ਖਮਾਣੋਂ, 10 ਅਗਸਤ (ਮਨਮੋਹਣ ਸਿੰਘ ਕਲੇਰ)-ਸਥਾਨਕ ਸੇਂਟ ਜੋਸਫ ਸੀਨੀਅਰ ਸੈਕੰਡਰੀ ਸਕੂਲ ਵਿਖੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕਬਾਲ ਕੌਰ ਨੇ ਦੱਸਿਆ ਕਿ ਸਕੂਲ ਦੇ ਡਾਇਰੈਕਟਰ ਜਗਮਿੰਦਰ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ 'ਚ ਖ਼ੂਨਦਾਨ ਕੈਂਪ ਲਗਾਇਆ

ਫ਼ਤਹਿਗੜ੍ਹ ਸਾਹਿਬ, 10 ਅਗਸਤ (ਬਲਜਿੰਦਰ ਸਿੰਘ)-ਸਥਾਨਕ ਮਾਤਾ ਗੁਜਰੀ ਕਾਲਜ ਦੇ ਐਨ.ਐਸ.ਐਸ. ਯੂਨਿਟ ਵਲੋਂ ਸਵ. ਡਾ. ਅੰਮਿ੍ਤਪਾਲ ਸਿੰਘ ਦੀ ਨਿੱਘੀ ਯਾਦ 'ਚ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਦੌਰਾਨ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਤੋਂ ਬਲੱਡ ਬੈਂਕ ਦੀ ਟੀਮ ਵਲੋਂ 60 ...

ਪੂਰੀ ਖ਼ਬਰ »

ਗ੍ਰੀਨ ਫ਼ੀਲਡ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਫ਼ਤਹਿਗੜ੍ਹ ਸਾਹਿਬ, 10 ਅਗਸਤ (ਮਨਪ੍ਰੀਤ ਸਿੰਘ)-ਗ੍ਰੀਨ ਫ਼ੀਲਡ ਸਕੂਲ ਸਰਹਿੰਦ ਵਿਖੇ ਚੇਅਰਮੈਨ ਦੀਦਾਰ ਸਿੰਘ ਭੱਟੀ ਤੇ ਪਿੰ੍ਰਸੀਪਲ ਵਿਕਾਸ ਸ਼ਰਮਾ ਦੀ ਅਗਵਾਈ ਹੇਠ ਤੀਜ ਦਾ ਤਿਉਹਾਰ ਮਨਾਇਆ ਗਿਆ ਜਿਸ 'ਚ ਸਕੂਲੀ ਵਿਦਿਆਰਥਣਾਂ ਨੇ ਵਧ ਚੜ੍ਹ ਕੇ ਭਾਗ ਲਿਆ ਤੇ ਪੰਜਾਬੀ ...

ਪੂਰੀ ਖ਼ਬਰ »

ਗਊਆਂ 'ਚ ਲੰਪੀ ਬਿਮਾਰੀ ਨੂੰ ਲੈ ਕੇ ਪਸ਼ੂ ਪਾਲਣ ਕਿਸਾਨਾਂ ਦੀ ਵਧੀ ਚਿੰਤਾ-ਬੈਹਿਰੂ

ਦੇਵੀਗੜ੍ਹ, 10 ਅਗਸਤ (ਰਾਜਿੰਦਰ ਸਿੰਘ ਮੌਜੀ)-ਗਊਆਂ ਵਿਚ ਪਾਈ ਜਾਣ ਵਾਲੀ ਲੰਪੀ ਬਿਮਾਰੀ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇੰਡੀਅਨਜ ਫਾਰਮਰਜ਼ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਮੈਂਬਰ ਸਤਨਾਮ ਸਿੰਘ ਬਹਿਰੂ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਤਗਮਾ ਜੇਤੂ ਹਰਜਿੰਦਰ ਕੌਰ ਦਾ ਪਿੰਡ ਮੈਹਸ ਦੇ ਸਕੂਲ 'ਚ ਸਨਮਾਨ

ਨਾਭਾ, 10 ਅਗਸਤ (ਕਰਮਜੀਤ ਸਿੰਘ)-ਕਾਮਨਵੈਲਥ ਅੰਤਰਰਾਸ਼ਟਰੀ ਖੇਡਾਂ ਵਿਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦੇ ਪਿੰਡ ਮੈਹਸ ਪਹੁੰਚਣ 'ਤੇ ਗੌਰਮਿੰਟ ਹਾਈ ਸਕੂਲ ਵਿਖੇ ਸਕੂਲ ਇੰਚਾਰਜ ਹਰਮਿੰਦਰਜੀਤ ਕੌਰ ਦੀ ਅਗਵਾਈ 'ਚ ਆਯੋਜਿਤ ...

ਪੂਰੀ ਖ਼ਬਰ »

ਕਾਂਤਾ ਬਾਂਸਲ ਅਤੇ ਰਾਕੇਸ਼ ਕੁਮਾਰ ਮੁੜ ਸ਼ਿਵ ਸੈਨਾ ਹਿੰਦੁਸਤਾਨ 'ਚ ਹੋਏ ਸ਼ਾਮਿਲ

ਪਟਿਆਲਾ, 10 ਅਗਸਤ (ਅ. ਸ. ਆਹਲੂਵਾਲੀਆ)-ਸ਼ਿਵ ਸੈਨਾ ਹਿੰਦੁਸਤਾਨ ਦੀ ਮਹਿਲਾ ਇਕਾਈ ਨੂੰ ਅੱਜ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਪਾਰਟੀ ਦੀ ਸਾਬਕਾ ਮਹਿਲਾ ਵਿੰਗ ਆਗੂ ਸ੍ਰੀਮਤੀ ਕਾਂਤਾ ਬਾਂਸਲ ਅਤੇ ਉਨ੍ਹਾਂ ਦੇ ਪਤੀ ਰਾਕੇਸ਼ ਕੁਮਾਰ ਨੇ ਸ਼ਿਵ ਸੈਨਾ ਹਿੰਦੁਸਤਾਨ 'ਚ ...

ਪੂਰੀ ਖ਼ਬਰ »

ਸਿਵਲ ਸਰਜਨ ਡਾ. ਰਾਜੂ ਧੀਰ ਵਲੋਂ ਲਗਾਤਾਰ ਪੰਜਵੇਂ ਦਿਨ ਵੀ ਕੀਤਾ ਪ੍ਰਭਾਵਿਤ ਖੇਤਰ ਦਾ ਦੌਰਾ

ਪਟਿਆਲਾ, 10 ਅਗਸਤ (ਮਨਦੀਪ ਸਿੰਘ ਖਰੌੜ)-ਪਟਿਆਲਾ ਦੇ ਘਲੋੜੀ ਗੇਟ ਸਥਿਤ ਨਿਊ ਮਹਿੰਦਰਾ ਕਲੋਨੀ ਵਿਚ ਫੈਲੇ ਡਾਇਰੀਆ ਦੀ ਸਥਿਤੀ ਕਾਬੂ ਹੇਠ ਹੈ | ਸਿਵਲ ਸਰਜਨ ਡਾ. ਰਾਜੂ ਧੀਰ ਵਲੋਂ ਅੱਜ ਲਗਾਤਾਰ ਪੰਜਵੇਂ ਦਿਨ ਵੀ ਪ੍ਰਭਾਵਿਤ ਖੇਤਰ ਦਾ ਦੌਰਾ ਕਰਕੇ ਕਲੋਨੀ ਦੀ ਧਰਮਸ਼ਾਲਾ ...

ਪੂਰੀ ਖ਼ਬਰ »

ਬਹਾਵਲਪੁਰ ਬਰਾਦਰੀ ਵੈੱਲਫੇਅਰ ਸੁਸਾਇਟੀ ਵਲੋਂ ਖ਼ੂਨਦਾਨ ਕੈਂਪ ਲਗਾਇਆ

ਨਾਭਾ, 10 ਅਗਸਤ (ਕਰਮਜੀਤ ਸਿੰਘ)-ਬਹਾਵਲਪੁਰ ਬਰਾਦਰੀ ਵੈੱਲਫੇਅਰ ਸੁਸਾਇਟੀ ਵਲੋਂ ਦੇਸ਼ ਜਾਗਰਨ ਸੰਮਤੀ ਨਾਭਾ ਦੇ ਵਿਸ਼ੇਸ਼ ਸਹਿਯੋਗ ਨਾਲ ਆਜ਼ਾਦੀ ਦੇ 75ਵੇਂ ਮਹਾਂਉਤਸਵ ਮੌਕੇ ਇੱਥੇ ਲਗਾਏ ਵਿਸ਼ਾਲ ਖ਼ੂਨਦਾਨ ਕੈਂਪ ਦਾ ਉਦਘਾਟਨ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ...

ਪੂਰੀ ਖ਼ਬਰ »

ਬਿਜਲੀ ਸੋਧ ਬਿੱਲ ਹਰ ਵਰਗ ਦੇ ਲਈ ਖ਼ਤਰਨਾਕ-ਡਾ. ਅਮਨ ਢੋਲੇਵਾਲ

ਬਸੀ ਪਠਾਣਾਂ, 10 ਅਗਸਤ (ਰਵਿੰਦਰ ਮੌਦਗਿਲ)-ਸੰਯੁਕਤ ਸਮਾਜ ਮੋਰਚੇ ਦੇ ਆਗੂ ਡਾ. ਅਮਨ ਢੋਲੇਵਾਲ ਨੇ ਬਿਜਲੀ ਸੋਧ ਬਿੱਲ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਇਕ ਵਾਰ ਫੇਰ ਤੋਂ ਆਪਣੀ ਮਨਮਰਜ਼ੀ ਕਰਦਿਆਂ ਬਿਜਲੀ ਸੋਧ ਬਿੱਲ ਨੂੰ ਪਾਰਲੀਮੈਂਟ ਵਿਚ ਪੇਸ਼ ...

ਪੂਰੀ ਖ਼ਬਰ »

ਇਕਾਦਸ਼ੀ ਮੌਕੇ ਧਾਰਮਿਕ ਦੀਵਾਨ ਸਜਾਏ

ਬਸੀ ਪਠਾਣਾਂ, 10 ਅਗਸਤ (ਰਵਿੰਦਰ ਮੌਦਗਿਲ)-ਡੇਰਾ ਬਾਬਾ ਰੰਗੀ ਰਾਮ ਰੁਪਾਲਹੇੜੀ ਵਿਖੇ ਮਹੀਨਾਵਾਰੀ ਇਕਾਦਸ਼ੀ ਦੇ ਦਿਹਾੜੇ ਮੌਕੇ ਧਾਰਮਿਕ ਦੀਵਾਨ ਸਜਾਏ ਗਏ | ਇਸ ਮੌਕੇ ਡੇਰੇ ਦੇ ਗੱਦੀਨਸ਼ੀਨ ਬਾਬਾ ਪ੍ਰਦੀਪ ਦਾਸ ਰੁਪਾਲਹੇੜੀ ਅਤੇ ਗਿਆਨੀ ਫਤਿਹ ਸਿੰਘ ਮੋਰਿੰਡਾ ਨੇ ...

ਪੂਰੀ ਖ਼ਬਰ »

ਬੱਚਿਆਂ 'ਚ ਖ਼ੂਨ ਦੀ ਕਮੀ ਦਾ ਇਕ ਕਾਰਨ ਪੇਟ ਦੇ ਕੀੜੇ ਵੀ-ਡਾ. ਰਮਿੰਦਰ ਕੌਰ

ਜਖਵਾਲੀ, 10 ਅਗਸਤ (ਨਿਰਭੈ ਸਿੰਘ)-ਸਿਹਤ ਵਿਭਾਗ ਤੇ ਸਿਵਲ ਸਰਜਨ ਡਾ. ਵਿਜੈ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਰਮਿੰਦਰ ਕੌਰ ਦੀ ਅਗਵਾਈ 'ਚ ਸੀ.ਐਚ.ਸੀ ਚਨਾਰਥਲ ਕਲਾਂ ਅਧੀਨ 28600 ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ...

ਪੂਰੀ ਖ਼ਬਰ »

ਪੀ.ਆਈ.ਐਮ.ਟੀ. ਵਲੋਂ ਆਨਲਾਈਨ ਰੱਖੜੀ ਮੁਕਾਬਲੇ ਕਰਵਾਏ

ਮੰਡੀ ਗੋਬਿੰਦਗੜ੍ਹ, 10 ਅਗਸਤ (ਮੁਕੇਸ਼ ਘਈ)-ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਕੋਆਰਡੀਨੇਟਰ ਨੈਨਸੀ ਸ਼ਰਮਾ ਦੀ ਦੇਖ-ਰੇਖ ਹੇਠ ਰੱਖੜੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ 'ਚ ਕਾਲਜ ਦੇ ...

ਪੂਰੀ ਖ਼ਬਰ »

ਕੋਰਟ ਫ਼ੀਸ ਟਿਕਟ ਨਾ ਮਿਲਣ ਕਾਰਨ ਲੋਕ ਹੋ ਰਹੇ ਹਨ ਖ਼ੱਜਲ-ਖ਼ੁਆਰ

ਭੜੀ, 10 ਅਗਸਤ (ਭਰਪੂਰ ਸਿੰਘ ਹਵਾਰਾ)-ਜਦੋਂ ਤੋਂ ਈ ਸਟੈਂਪ ਅਸ਼ਟਾਮ ਸ਼ੁਰੂ ਹੋਏ ਹਨ , ਆਮ ਦਰਖਾਸਤ 'ਤੇ ਲੱਗਣ ਵਾਲੀ 10 ਰੁਪਏ ਵਾਲੀ ਕੋਰਟ ਫ਼ੀਸ ਟਿਕਟ ਨਾ ਮਿਲਣ ਕਾਰਨ ਆਮ ਲੋਕ ਬਹੁਤ ਪ੍ਰੇਸ਼ਾਨ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਡਵੋਕੇਟ ਸਤਿੰਦਰਜੀਤ ਸਿੰਘ ਬਾਜਵਾ, ...

ਪੂਰੀ ਖ਼ਬਰ »

14ਵਾਂ ਕੁਸ਼ਤੀ ਦੰਗਲ 15 ਨੂੰ

ਸੰਘੋਲ, 10 ਅਗਸਤ (ਧਨੋਆ)-ਪਿੰਡ ਬਾਠਾਂ ਖ਼ੁਰਦ ਵਿਖੇ 14ਵਾਂ ਵਿਸ਼ਾਲ ਕੁਸ਼ਤੀ ਦੰਗਲ 15 ਅਗਸਤ ਦਿਨ ਸੋਮਵਾਰ ਨੂੰ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕਾਂ ਨੇ ਦੱਸਿਆ ਕਿ ਦੰਗਲ ਕਮੇਟੀ ਤੇ ਗ੍ਰਾਮ ਪੰਚਾਇਤ ਵਲੋਂ ਪ੍ਰਵਾਸੀ ਭਾਰਤੀ ਵੀਰਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਸ੍ਰੀ ਬਾਵਾ ਲਾਲ ਦਿਆਲ ਸੰਕੀਰਤਨ ਮੰਡਲ ਵੱਲੋਂ ਜਨਮ ਅਸ਼ਟਮੀ ਸਬੰਧੀ ਮੀਟਿੰਗ

ਮੰਡੀ ਗੋਬਿੰਦਗੜ੍ਹ, 10 ਅਗਸਤ (ਮੁਕੇਸ਼ ਘਈ)-ਸ੍ਰੀ ਬਾਵਾ ਲਾਲ ਦਿਆਲ ਸੰਕੀਰਤਨ ਮੰਡਲ ਦੀ ਮੀਟਿੰਗ ਸਥਾਨਕ ਸ੍ਰੀ ਬਾਵਾ ਲਾਲ ਦਿਆਲ ਮੰਦਰ, ਗੁਰੂ ਨਾਨਕ ਕਾਲੋਨੀ ਵਿਖੇ ਹੋਈ | ਜਿਸ ਵਿਚ ਮੰਡਲ ਮੁਖੀ ਊਸ਼ਾ ਕਵਾਤਰਾ ਨੇ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ 'ਤੇ ਸੰਕੀਰਤਨ ਰਾਸ ...

ਪੂਰੀ ਖ਼ਬਰ »

ਸਮਾਜ 'ਚ ਵਧ ਰਹੀਆਂ ਅਲਾਮਤਾਂ ਦਾ ਮੁੱਖ ਕਾਰਨ ਪ੍ਰਦੂਸ਼ਣ

ਅਮਲੋਹ, 10 ਅਗਸਤ (ਅੰਮਿ੍ਤ ਸਿੰਘ ਸ਼ੇਰਗਿੱਲ)-ਸਾਬਕਾ ਸੈਨਿਕਾਂ ਦੀ ਸੰਸਥਾ ਖ਼ੁਸ਼ਹਾਲੀ ਦੇ ਰਾਖੇ ਵਲੋਂ ਅੱਜ ਪਿੰਡ ਬੈਣਾ ਬੁਲੰਦ 'ਚ ਪੰਚਾਇਤ ਵਲੋਂ ਬਣਾਏ ਪਾਰਕ 'ਚ ਰਾਉਂਡ ਗਲਾਸ ਫਾਉਂਡੇਸ਼ਨ ਪਟਿਆਲਾ ਵਲੋਂ ਦਿੱਤੇ ਗਏ ਬੂਟੇ ਲਗਾਏ ਗਏ | ਇਸ ਮੌਕੇ 'ਤੇ ਸੂਬੇਦਾਰ ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਪੰਜਾਬ ਵਾਸੀਆਂ ਦੀਆਂ ਆਸਾਂ ਉਮੀਦਾਂ 'ਤੇ ਖਰਾ ਉੱਤਰੇਗੀ-ਸਲਾਣਾ, ਬੈਣੀ

ਅਮਲੋਹ, 10 ਅਗਸਤ (ਕੇਵਲ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬਾ ਵਾਸੀਆਂ ਦੀਆਂ ਆਸਾਂ ਉਮੀਦਾਂ ਉੱਪਰ ਖਰ੍ਹਾ ਉੱਤਰੇਗੀ ਅਤੇ ਪੰਜਾਬ ਵਾਸੀ ਸਰਕਾਰ ਦੇ ਰਾਜ ਤੋਂ ਸੰਤੁਸ਼ਟ ਹਨ ਪਰ ਵਿਰੋਧੀ ਪਾਰਟੀਆਂ ਸੂਬੇ ਦੇ ...

ਪੂਰੀ ਖ਼ਬਰ »

ਪਾਈਨ ਗਰੋਵ ਸਕੂਲ 'ਚ ਰੱਖੜੀ ਦਾ ਤਿਉਹਾਰ ਮਨਾਇਆ

ਬਸੀ ਪਠਾਣਾਂ, 10 ਅਗਸਤ (ਰਵਿੰਦਰ ਮੌਦਗਿਲ)-ਪਾਈਨ ਗਰੋਵ ਪਬਲਿਕ ਸਕੂਲ ਬਸੀ ਪਠਾਣਾਂ ਦੇ ਵਿਦਿਆਰਥੀਆਂ ਵਲੋਂ ਰੱਖੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦੌਰਾਨ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਵਿਚਕਾਰ ਰੱਖੜੀ ਤੇ ਥਾਲੀ ਸਜਾਵਟ ਮੁਕਾਬਲੇ ਵੀ ਕਰਵਾਏ ਗਏ, ਜਿਸ ...

ਪੂਰੀ ਖ਼ਬਰ »

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਤੀਜ ਦਾ ਤਿਉਹਾਰ

ਅਮਲੋਹ, 10 ਅਗਸਤ (ਕੇਵਲ ਸਿੰਘ)-ਇੱਥੇ ਦੇਸ਼ ਭਗਤ ਯੂਨੀਵਰਸਿਟੀ ਵਿਖੇ ਪੰਜਾਬੀ ਭਾਸ਼ਾ, ਲੋਕਧਾਰਾ ਤੇ ਸੱਭਿਆਚਾਰ ਕੇਂਦਰ ਨੇ ਸਮਾਜਿਕ ਸਿੱਖਿਆ ਫੈਕਲਟੀ ਤੇ ਪ੍ਰਦਰਸ਼ਨ ਕਲਾ ਤੇ ਮੀਡੀਆ ਫੈਕਲਟੀ ਦੇ ਸਹਿਯੋਗ ਨਾਲ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ...

ਪੂਰੀ ਖ਼ਬਰ »

ਰੱਖੜੀ ਦਾ ਤਿਉਹਾਰ ਮਨਾਇਆ

ਮੰਡੀ ਗੋਬਿੰਦਗੜ੍ਹ, 10 ਅਗਸਤ (ਘਈ)-ਸਥਾਨਕ ਬ੍ਰਹਮਾ ਕੁਮਾਰੀ ਈਸ਼ਵਰੀਆ ਵਿਸ਼ਵ ਵਿਦਿਆਲਿਆ, ਯਸ਼ੋਦਾ ਨਗਰ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਬੀ.ਕੇ ਮੀਨਾਕਸ਼ੀ ਦੀਦੀ, ਬੀ.ਕੇ. ਰਿਤੂ ਦੀਦੀ, ਬੀ.ਕੇ. ਕਵਿਤਾ ਦੀਦੀ ਨੇ ਰੱਖੜੀ ਬੰਨ੍ਹੀ ਅਤੇ ਬ੍ਰਹਮਾ ...

ਪੂਰੀ ਖ਼ਬਰ »

ਪੈਨਸ਼ਨਰ ਐਂਡ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮਹੀਨਾਵਾਰ ਬੈਠਕ ਹੋਈ

ਮੰਡੀ ਗੋਬਿੰਦਗੜ੍ਹ, 10 ਅਗਸਤ (ਬਲਜਿੰਦਰ ਸਿੰਘ)-ਸੀਨੀਅਰ ਸਿਟੀਜ਼ਨ ਐਂਡ ਪੈਨਸ਼ਨਰ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਦੀ ਮਹੀਨਾਵਾਰ ਬੈਠਕ ਸਥਾਨਕ ਪਰਉਪਕਾਰ ਸੇਵਾ ਸਮਿਤੀ ਦੇ ਮੈਡੀਕਲ ਹਾਲ ਵਿਚ ਹੋਈ | ਬੈਠਕ ਦੇ ਆਰੰਭ ਵਿਚ ਇਕ ਸ਼ੋਕ ਮਤੇ ਰਾਹੀਂ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

'ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ' ਤਹਿਤ ਕੱਢੀ ਤਿਰੰਗਾ ਯਾਤਰਾ

ਬਸੀ ਪਠਾਣਾਂ, 10 ਅਗਸਤ (ਰਵਿੰਦਰ ਮੌਦਗਿਲ)-'ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ' ਤਹਿਤ ਬਸੀ ਪਠਾਣਾਂ 'ਚ ਪੀ.ਐਲ.ਸੀ., ਭਾਜਪਾ ਅਤੇ ਅਕਾਲੀ ਦਲ ਯੂਨਾਈਟਿਡ ਦੇ ਇੰਚਾਰਜ ਡਾ: ਦੀਪਕ ਜੋਤੀ ਦੀ ਅਗਵਾਈ ਹੇਠ ਅੱਜ ਤਿਰੰਗਾ ਯਾਤਰਾ ਕੱਢੀ ਗਈ | ਜਿਸ ਵਿਚ ਬਾਲ ਭਾਰਤੀ ਸਕੂਲ ਤੇ ਸੰਤ ...

ਪੂਰੀ ਖ਼ਬਰ »

ਸਰਵਹਿੱਤਕਾਰੀ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਅਮਲੋਹ, 10 ਅਗਸਤ (ਕੇਵਲ ਸਿੰਘ)-ਸਥਾਨਕ ਸਰਵਹਿੱਤਕਾਰੀ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ ਇਸ ਮੌਕੇ ਬੱਚਿਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਗਰਗ ਨੇ ਸਾਰੇ ਬੱਚਿਆਂ ਨੂੰ ਦੇਸ਼ ...

ਪੂਰੀ ਖ਼ਬਰ »

'ਆਪ' ਆਗੂਆਂ ਨੇ ਕੀਤੀ ਥਾਣਾ ਮੁਖੀ ਨਾਲ ਮੁਲਾਕਾਤ

ਖਮਾਣੋਂ/ਸੰਘੋਲ, 10 ਅਗਸਤ (ਪਰਮਵੀਰ ਸਿੰਘ, ਜੋਗਿੰਦਰ ਪਾਲ)-ਥਾਣਾ ਖਮਾਣੋਂ ਵਿਖੇ ਐਸ.ਆਈ. ਬਲਬੀਰ ਸਿੰਘ ਨਵੇਂ ਥਾਣਾ ਮੁਖੀ ਵਜੋਂ ਨਿਯੁਕਤ ਹੋਏ ਹਨ | ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਥਾਣਾ ਮੁਖੀ ਨਾਲ ਮੁਲਾਕਾਤ ਕੀਤੀ ਅਤੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਚਰਚਾ ...

ਪੂਰੀ ਖ਼ਬਰ »

ਵਿਸ਼ਾਲ ਭਗਵਤੀ ਜਾਗਰਣ ਕਰਵਾਇਆ

ਬਸੀ ਪਠਾਣਾਂ, 10 ਅਗਸਤ (ਚੰਨਪ੍ਰੀਤ ਪਨੇਸਰ, ਐਚ.ਐਸ. ਗੌਤਮ)-ਸਥਾਨਕ ਮੁਹੱਲਾ ਪੁਰਾ ਵਾਰਡ ਨੰ. 12 ਵਿਖੇ ਸ਼ੌਂਕੀ ਐਂਡ ਪਾਰਟੀ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ 20ਵਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਗਿਆ | ਜਾਗਰਣ ਦੀ ਸ਼ੁਰੂਆਤ ਮੁੱਖ ਮਹਿਮਾਨ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋੜਵੰਦਾਂ ਨੂੰ ਮਹੀਨਾਵਾਰ ਪੈਨਸ਼ਨ ਵੰਡੀ

ਫ਼ਤਹਿਗੜ੍ਹ ਸਾਹਿਬ, 10 ਅਗਸਤ (ਬਲਜਿੰਦਰ ਸਿੰਘ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਇਕਾਈ ਫ਼ਤਹਿਗੜ੍ਹ ਸਾਹਿਬ ਵਲੋਂ ਅੱਜ ਬੁਢਾਪਾ, ਵਿਧਵਾ ਤੇ ਬੇਸਹਾਰਿਆਂ ਨੂੰ ਮਹੀਨਾਵਾਰ ਪੈਨਸ਼ਨ ਦੇ ਰੂਪ ਵਿਚ ਸਵਾ ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਵਲੋਂ ਸਕੂਲ ਦਾ ਸਾਲਾਨਾ ਨਿਰੀਖਣ

ਫ਼ਤਹਿਗੜ੍ਹ ਸਾਹਿਬ, 10 ਅਗਸਤ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਦੇ ਇੰਚਾਰਜ ਜਸਬੀਰ ਸਿੰਘ ਵਲੋਂ ਸਰਕਾਰੀ ਹਾਈ ਸਕੂਲ ਖਾਲਸਪੁਰ ਦਾ ਸਾਲਾਨਾ ਨਿਰੀਖਣ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਗੋਬਿੰਦਗੜ੍ਹ ਪਬਲਿਕ ਸਕੂਲ ਵਿਚ ਲਗਾਈ ਪ੍ਰਦਰਸ਼ਨੀ

ਮੰਡੀ ਗੋਬਿੰਦਗੜ੍ਹ, 10 ਅਗਸਤ (ਮੁਕੇਸ਼ ਘਈ)-ਆਜ਼ਾਦੀ ਦਿਵਸ ਦੇ 75 ਸਾਲ ਪੂਰੇ ਹੋਣ 'ਤੇ ਸਥਾਨਕ ਜੀ.ਪੀ.ਐਸ. ਸਕੂਲ ਵਲੋਂ ਵਿਗਿਆਨ, ਗਣਿਤ, ਸਮਾਜਕ ਵਿਗਿਆਨ, ਅੰਗਰੇਜ਼ੀ ਅਤੇ ਹੋਮ ਸਾਇੰਸ ਨਾਲ ਸੰਬੰਧਿਤ ਵਿਸ਼ਿਆਂ ਦੀ ਪ੍ਰਦਰਸ਼ਨੀ ਲਗਾਈ ਗਈ ਜਿਸ ਵਿਚ ਵਿਦਿਆਰਥੀਆਂ ਨੇ ਵਧ ...

ਪੂਰੀ ਖ਼ਬਰ »

ਨੈਸ਼ਨਲ ਡੀਵਾਰਮਿੰਗ ਦਿਵਸ ਮੌਕੇ 75 ਹਜ਼ਾਰ ਬੱਚਿਆਂ ਨੂੰ ਖੁਆਈ ਗਈ ਅਲਬੈਂਡਾਜ਼ੋਲ ਦੀ ਗੋਲੀ

ਫ਼ਤਹਿਗੜ੍ਹ ਸਾਹਿਬ, 10 ਅਗਸਤ (ਮਨਪ੍ਰੀਤ ਸਿੰਘ)-ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਸਿਵਲ ਸਰਜਨ ਡਾ. ਵਿਜੇ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ 'ਨੈਸ਼ਨਲ ਡੀ ਵਾਰਮਿੰਗ' ਦਿਵਸ ਮਨਾਇਆ ਗਿਆ | ਪ੍ਰੋਗਰਾਮ ਦੀ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੇ ਬਰਾਂਡੇ ਦੇ ਲੈਂਟਰ ਦੀ ਸੇਵਾ 14 ਨੂੰ

ਮੰਡੀ ਗੋਬਿੰਦਗੜ੍ਹ, 10 ਅਗਸਤ (ਘਈ)-ਸਥਾਨਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਗੁਰੂ ਕੀ ਨਗਰੀ ਵਿਖੇ ਦਰਬਾਰ ਸਾਹਿਬ ਦੇ ਬਰਾਂਡੇ ਦਾ ਲੈਂਟਰ 14 ਅਗਸਤ ਨੂੰ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦੇ ਹੋਏ ਬਾਬਾ ਸੁਜਾਨ ...

ਪੂਰੀ ਖ਼ਬਰ »

ਆਮ ਆਦਮੀ ਕਲੀਨਿਕ 'ਚ 100 ਦੇ ਕਰੀਬ ਟੈੱਸਟ ਹੋਣਗੇ ਮੁਫ਼ਤ-ਪਰਨੀਤ ਸ਼ੇਰਗਿੱਲ

ਫ਼ਤਹਿਗੜ੍ਹ ਸਾਹਿਬ, 10 ਅਗਸਤ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ 15 ਅਗਸਤ ਤੋਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ | ਇਨ੍ਹਾਂ ਕਲੀਨਿਕਾਂ ਵਿਚ ਲਗਪਗ 100 ਦੇ ਕਰੀਬ ...

ਪੂਰੀ ਖ਼ਬਰ »

ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਨੂੰ ਲੈ ਕੇ ਭਾਜਪਾ ਵਰਕਰਾਂ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 10 ਅਗਸਤ (ਮਨਪ੍ਰੀਤ ਸਿੰਘ)-ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਤਹਿਤ ਦੇਸ਼ ਭਰ ਵਿਚ ਚਲਾਈ ਜਾ ਰਹੀ 'ਹਰ ਘਰ ਤਿਰੰਗਾ' ਮੁਹਿੰਮ ਤਹਿਤ ਭੱਟੀ ਫਾਰਮ ਸਰਹਿੰਦ ਵਿਖੇ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਦੀ ਪ੍ਰਧਾਨਗੀ ਹੇਠ ਇਕ ਵਿਸ਼ੇਸ਼ ਮੀਟਿੰਗ ...

ਪੂਰੀ ਖ਼ਬਰ »

ਯੋਗ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਸਕੀਮਾਂ ਦਾ ਲਾਭ ਦੇਣ ਲਈ 17 ਤੋਂ ਸੁਵਿਧਾ ਕੈਂਪ ਲਗਾਏ ਜਾਣਗੇ -ਡਿਪਟੀ ਕਮਿਸ਼ਨਰ

ਫ਼ਤਹਿਗੜ੍ਹ ਸਾਹਿਬ, 10 ਅਗਸਤ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਦੀਆਂ ਵੱਖ-ਵੱਖ ਵਿੱਤੀ ਸਹਾਇਤਾ ਸਕੀਮਾਂ ਦਾ ਹੇਠਲੇ ਪੱਧਰ ਤੱਕ ਲਾਭ ਪਹੰੁਚਾਉਣ ਲਈ 17 ਅਗਸਤ ਤੋਂ ਸੁਵਿਧਾ ਕੈਂਪ ਸ਼ੁਰੂ ਕੀਤੇ ਜਾ ਰਹੇ ਹਨ ਤਾਂ ਜੋ ਸਾਰੇ ਯੋਗ ਲਾਭਪਾਤਰਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਅਮਲੋਹ, 10 ਅਗਸਤ (ਕੇਵਲ ਸਿੰਘ)-ਬਲਾਕ ਅਮਲੋਹ ਦੇ ਪਿੰਡ ਕਲਾਲ ਮਾਜਰਾ ਵਿਖੇ ਗ੍ਰਾਮ ਪੰਚਾਇਤ, ਸਕੂਲ ਸਟਾਫ਼ ਅਤੇ ਨਗਰ ਨਿਵਾਸੀਆਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ, ਸਰਪੰਚ ਗੁਰਪ੍ਰੀਤ ਸਿੰਘ ਗਰੇਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਰੀਬਨ ਕੱਟ ਕੇ ...

ਪੂਰੀ ਖ਼ਬਰ »

ਭਾਜਪਾ ਆਗੂ ਕੰਵਰਵੀਰ ਟੌਹੜਾ ਅਤੇ ਰਣਦੀਪ ਬੁੱਗਾ ਸੰਤ ਭਵਨ ਠਾਠ ਡੇਰਾ ਨਮੋਸਰ ਸਾਹਿਬ ਹੋਏ ਨਤਮਸਤਕ

ਅਮਲੋਹ, 10 ਅਗਸਤ (ਕੇਵਲ ਸਿੰਘ)-ਸੰਤ ਭਵਨ ਠਾਠ ਡੇਰਾ ਨਮੋਸਰ ਸਾਹਿਬ ਪਿੰਡ ਰਾਏਪੁਰ ਚੋਬਦਾਰਾ ਵਿਖੇ ਭਾਜਪਾ ਆਗੂ ਕੰਵਰਵੀਰ ਸਿੰਘ ਟੌਹੜਾ ਅਤੇ ਸਾਬਕਾ ਸਰਪੰਚ ਰਣਦੀਪ ਸਿੰਘ ਬੁੱਗਾ ਨਤਮਸਤਕ ਹੋਣ ਲਈ ਪਹੁੰਚੇ | ਇਸ ਮੌਕੇ ਗੱਲਬਾਤ ਕਰਦਿਆਂ ਸ. ਟੌਹੜਾ ਨੇ ਕਿਹਾ ਕਿ ਸੰਤ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਫੀਵਰ ਸਰਵੇ ਕਰਵਾਇਆ

ਬਸੀ ਪਠਾਣਾਂ, 10 ਅਗਸਤ (ਰਵਿੰਦਰ ਮੌਦਗਿਲ)-ਸਿਵਲ ਸਰਜਨ ਡਾ. ਵਿਜੈ ਕੁਮਾਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ਗੁਰਪ੍ਰੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਥਾਨਕ ਸਿਹਤ ਵਿਭਾਗ ਵਲੋਂ ਬਸੀ ਪਠਾਣਾਂ 'ਚ ਫੀਵਰ ਸਰਵੇ ਕਰਵਾਇਆ ਗਿਆ | ਸਿਹਤ ਇੰਸਪੈਕਟਰ ਸੱਤਿਆਪਾਲ ਬੈਂਸ ...

ਪੂਰੀ ਖ਼ਬਰ »

ਬੱਚਿਆਂ ਨੇ ਆਜ਼ਾਦੀ ਦਿਵਸ ਸੰਬੰਧੀ ਜਾਗਰੂਕਤਾ ਰੈਲੀ ਕੱਢੀ

ਖਮਾਣੋਂ, 10 ਅਗਸਤ (ਜੋਗਿੰਦਰ ਪਾਲ, ਮਨਮੋਹਣ ਸਿੰਘ ਕਲੇਰ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਅਤੇ ਕਾਰਜ ਸਾਧਕ ਅਫ਼ਸਰ ਖਮਾਣੋਂ ਰਜਨੀਸ਼ ਸੂਦ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜੀਸਸ ਸੇਵੀਅਰਜ਼ ਸਕੂਲ ਦੇ ਵਿਦਿਆਰਥੀਆਂ ਨੇ ਹੱਥਾਂ ਵਿਚ ਰਾਸ਼ਟਰੀ ਝੰਡੇ ਫੜ ਕੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX