ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  1 day ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  1 day ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  1 day ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  1 day ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  1 day ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  1 day ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  1 day ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  1 day ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  1 day ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  1 day ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  1 day ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  1 day ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  1 day ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  1 day ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਤਰਨਤਾਰਨ

ਬਾਬਾ ਸੁੱਖਾ ਸਿੰਘ ਸਰਹਾਲੀ ਵਾਲਿਆਂ ਵਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਨਵੇਂ ਦਰਬਾਰ ਦੀ ਕਾਰ ਸੇਵਾ ਆਰੰਭ

ਚੋਹਲਾ ਸਾਹਿਬ, 10 ਅਗਸਤ (ਬਲਵਿੰਦਰ ਸਿੰਘ)- ਕਸਬਾ ਚੋਹਲਾ ਸਾਹਿਬ ਵਿਖੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਯਾਦ ਵਿਚ ਨਵੇਂ ਉਸਾਰੇ ਜਾ ਰਹੇ ਗੁਰਦੁਆਰਾ ਸਾਹਿਬ ਦਾ ਨੀਂਹ ਪੱਥਰ ਕਾਰ ਸੇਵਾ ਸੰਪਰਦਾਇ ਸਰਹਾਲੀ ਦੇ ਮੁਖੀ ਬਾਬਾ ਸੁੱਖਾ ਸਿੰਘ ਵਲੋਂ ਵੱਡੀ ਗਿਣਤੀ ਵਿਚ ਸੰਗਤਾਂ ਦੀ ਮੌਜੂਦਗੀ ਵਿਚ ਜੈਕਾਰਿਆਂ ਦੀ ਗੂੰਜ ਵਿਚ ਰੱਖਿਆ ਗਿਆ | ਕਾਰ ਸੇਵਾ ਸੰਪਰਦਾਇ ਸਰਹਾਲੀ ਦੇ ਮੁਖੀ ਬਾਬਾ ਸੁੱਖਾ ਸਿੰਘ ਦੀ ਰਹਿਨੁਮਾਈ ਹੇਠ ਕਰਵਾਈ ਜਾ ਰਹੀ ਕਾਰ ਸੇਵਾ ਦੇ ਸ਼ੁੱਭ ਆਰੰਭ ਮੌਕੇ ਬਾਬਾ ਜਗਤਾਰ ਸਿੰਘ ਸ਼ਹੀਦਾਂ ਵਾਲੇ, ਬਾਬਾ ਸ਼ਹੀਦ ਬਾਬਾ ਭਾਈ ਅਦਲੀ ਸਾਹਿਬ ਵਾਲੇ, ਬਾਬਾ ਬੀਰ ਸਿੰਘ ਸਰਹਾਲੀ ਵਾਲੇ ਉਚੇਚੇ ਤੌਰ 'ਤੇ ਪੁੱਜੇ | ਕਾਰ ਸੇਵਾ ਆਰੰਭ ਕਰਨ ਤੋਂ ਪਹਿਲਾਂ ਪ੍ਰਮਾਤਮਾ ਦਾ ਅਸ਼ੀਰਵਾਦ ਪ੍ਰਾਪਤ ਕਰਨ ਲਈ ਮਰਿਯਾਦਾ ਅਨੁਸਾਰ ਅਰਦਾਸ ਬੇਨਤੀ ਕੀਤੀ ਗਈ | ਇਲਾਕੇ ਭਰ 'ਚੋਂ ਪੁੱਜੀਆਂ ਸੰਗਤਾਂ ਵਲੋਂ ਇਸ ਧਾਰਮਿਕ ਤੇ ਪਵਿੱਤਰ ਕਾਰਜ ਲਈ ਕਾਰ ਸੇਵਾ ਸੰਪਰਦਾਇ ਸਰਹਾਲੀ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ | ਵਰਨਣਯੋਗ ਹੈ ਕਿ ਇਸ ਅਸਥਾਨ ਤੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਪਰਿਵਾਰ ਸਮੇਤ ਪੁੱਜੇ ਸਨ, ਇਸ ਅਸਥਾਨ ਤੇ ਗੁਰਦੁਆਰਾ ਸਾਹਿਬ ਦੀ ਇਮਾਰਤ ਨਾ ਹੋਣ ਕਾਰਨ ਸੰਗਤਾਂ ਵਲੋਂ ਕਾਰ ਸੇਵਾ ਸੰਪ੍ਰਦਾਇ ਸਰਹਾਲੀ ਦੇ ਮੁਖੀ ਬਾਬਾ ਸੁੱਖਾ ਸਿੰਘ ਨੂੰ ਇਸ ਅਸਥਾਨ ਤੇ ਗੁਰਦੁਆਰਾ ਸਾਹਿਬ ਬਣਾਉਣ ਲਈ ਬੇਨਤੀ ਕੀਤੀ ਸੀ, ਸੰਗਤਾਂ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਹੋਇਆਂ ਅੱਜ ਬਾਬਾ ਸੁੱਖਾ ਸਿੰਘ ਵਲੋਂ ਸੇਵਾ ਆਰੰਭ ਕਰਵਾ ਦਿੱਤੀ ਗਈ | ਇਸ ਮੌਕੇ ਗੱਲਬਾਤ ਕਰਦੇ ਬਾਬਾ ਸੁੱਖਾ ਸਿੰਘ ਨੇ ਦੱਸਿਆ ਕਿ ਇਹ ਪਵਿੱਤਰ ਅਸਥਾਨ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਹੈ, ਸੰਗਤਾਂ ਦੀ ਅਥਾਹ ਸ਼ਰਧਾ ਨੂੰ ਵੇਖਦਿਆਂ ਹੋਇਆਂ ਇਲਾਕੇ ਭਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇੱਥੇ ਨਵੇਂ ਸ੍ਰੀ ਦਰਬਾਰ ਸਾਹਿਬ ਦੀ ਉਸਾਰੀ ਕਰਵਾਈ ਜਾ ਰਹੀ ਹੈ, ਜਿਸ ਵਿਚ ਸੰਗਤਾਂ ਵਲੋਂ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਇਸ ਮਹਾਨ ਕਾਰਜ ਲਈ ਤਨ ਮਨ ਨਾਲ ਸੇਵਾ ਵਿਚ ਹਿੱਸਾ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਬਹੁਤ ਜਲਦ ਹੀ ਇੱਥੇ ਨਵੇਂ ਸ੍ਰੀ ਦਰਬਾਰ ਸਾਹਿਬ ਇਮਾਰਤ ਤਿਆਰ ਕਰਕੇ ਸੰਗਤਾਂ ਨੂੰ ਸੇਵਾ ਲਈ ਸੌਂਪ ਦਿੱਤੀ ਜਾਵੇਗੀ | ਇਸ ਮੌਕੇ ਉਨ੍ਹਾਂ ਤੋਂ ਇਲਾਵਾ ਸਵਰਨ ਸਿੰਘ ਮੁਨੀਮ, ਗੁਰਮੀਤ ਸਿੰਘ ਸਾਬਕਾ ਸਰਪੰਚ ਰਾਣੀ ਵਾਲਹ, ਜਗਤਾਰ ਸਿੰਘ ਜੱਗਾ, ਸਰਬਜੀਤ ਸਿੰਘ ਰਾਜਾ, ਮਿਸਤਰੀ ਧਿਆਨ ਸਿੰਘ, ਨਿਸ਼ਾਨ ਸਿੰਘ, ਕੁਲਵੰਤ ਸਿੰਘ ਗਾਬੜੀਆ, ਲੱਖਾ ਸਿੰਘ, ਪ੍ਰਧਾਨ ਚਰਣ ਸਿੰਘ ਹੀਰਾ ਸਿੰਘ, ਨੰਬਰਦਾਰ ਸ਼ਿੰਗਾਰਾ ਸਿੰਘ ਨੰਬਰਦਾਰ ਕਰਤਾਰ ਸਿੰਘ, ਕਰਮ ਸਿੰਘ ਮੈਂਬਰ, ਮੋਹਨਜੀਤ ਸਿੰਘ, ਡਾ.ਜਤਿੰਦਰ ਸਿੰਘ, ਹਰਜਿੰਦਰ ਸਿੰਘ ਸੋਨੂੰ, ਅਵਤਾਰ ਸਿੰਘ, ਨਵਜੋਤ ਸਿੰਘ ਸੋਨੂੰ, ਬਲਵਿੰਦਰ ਸਿੰਘ, ਸੁਖਚੈਨ ਸਿੰਘ ਕਰਮੂੰਵਾਲਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ |

ਅਣਪਛਾਤੇ ਵਿਅਕਤੀਆਂ ਵਲੋਂ ਘਰ 'ਚੋਂ ਚੋਰੀ

ਤਰਨ ਤਾਰਨ, 10 ਅਗਸਤ (ਪਰਮਜੀਤ ਜੋਸ਼ੀ)-ਅਣਪਛਾਤੇ ਵਿਅਕਤੀਆਂ ਨੇ ਰਾਤ ਸਮੇਂ ਘਰ 'ਚ ਦਾਖਲ ਹੋ ਕੇ ਸੀਮਾਨ ਚੋਰੀ ਕਰ ਲਿਆ ਹੈ | ਇਸ ਸੰਬੰਧੀ ਸੁਖਵੰਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਜੰਡਿਆਲਾ ਬਾਈਪਾਸ ਗਲੀ ਦਿਸ਼ਾ ਸੈਂਟਰ ਵਾਲੀ ਤਰਨ ਤਾਰਨ ਨੇ ਪੁਲਿਸ ਚੌਂਕੀ ਬੱਸ ਸਟੈਂਡ ...

ਪੂਰੀ ਖ਼ਬਰ »

ਔਰਤ ਨਾਲ ਛੇੜਛਾੜ ਕਰਨ 'ਤੇ ਵਿਅਕਤੀ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 10 ਅਗਸਤ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਇਕ ਔਰਤ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਭਿੱਖੀਵਿੰਡ ਅਧੀਨ ਪੈਂਦੇ ਇਕ ਪਿੰਡ ਦੀ ਰਹਿਣ ਵਾਲੀ ਔਰਤ ਨੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 3 ਲੱਖ ਬੱਚਿਆਂ ਨੂੰ ਖਵਾਈ ਜਾਵੇਗੀ ਪੇਟ ਦੇ ਕੀੜਿਆਂ ਤੋਂ ਬਚਣ ਦੀ ਦਵਾਈ-ਡਿਪਟੀ ਕਮਿਸ਼ਨਰ

ਤਰਨ ਤਾਰਨ, 10 ਅਗਸਤ (ਹਰਿੰਦਰ ਸਿੰਘ)¸ਪੇਟ ਦੇ ਕੀੜਿਆਂ ਤੋਂ ਮੁਕਤੀ-ਨਰੋਆ ਭਵਿੱਖ ਥੀਮ ਤਹਿਤ ਪੰਜਾਬ ਸਰਕਾਰ ਵਲੋਂ ਚਲਾਏ ਗਏ ਨੈਸ਼ਨਲ ਡੀ-ਵਾਰਮਿੰਗ ਡੇਅ ਪ੍ਰੋਗਰਾਮ ਦਾ ਉਦਘਾਟਨ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੀਤਾ ਗਿਆ, ਜਿਸ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਦੇ ਫ਼ੈਸਲੇ ਦਾ ਸਵਾਗਤ-ਯੋਧਬੀਰ, ਪੰਮਾ

ਤਰਨ ਤਾਰਨ, 10 ਅਗਸਤ (ਹਰਿੰਦਰ ਸਿੰਘ)- ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਮਾਝਾ ਦੇ ਜਰਨੈਲ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜਮਾਨਤ ਦੇਣ 'ਤੇ ਅਦਾਲਤ ਦੇ ਫੈਸਲਾ ਦਾ ਸਵਾਗਤ ਕਰਦਿਆਂ ਪੰਚਾਇਤ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਜੋਧਬੀਰ ਸਿੰਘ ...

ਪੂਰੀ ਖ਼ਬਰ »

'ਆਪ' ਸਮੇਤ ਬਿਜਲੀ ਸੋਧ ਬਿੱਲ ਦਾ ਵਿਰੋਧ ਹਰ ਵਰਗ ਵਲੋਂ ਹੋਵੇਗਾ-ਪ੍ਰੋ. ਕੋਟ

ਫਤਿਆਬਾਦ, 10 ਅਗਸਤ (ਹਰਵਿੰਦਰ ਸਿੰਘ ਧੂੰਦਾ)- ਕੇਂਦਰ ਸਰਕਾਰ ਨੇ ਦੁਬਾਰਾ ਬਿਜਲੀ ਸੋਧ ਬਿੱਲ ਲਿਆ ਕੇ ਸਾਰੇ ਵਰਗਾਂ ਨਾਲ ਧੋਖਾ ਕੀਤਾ ਹੈ | ਇਸ ਬਿਜਲੀ ਸੋਧ ਬਿੱਲ ਦਾ ਜਿੱਥੇ ਆਮ ਆਦਮੀ ਪਾਰਟੀ ਵਲੋਂ ਜਬਰਦਸਤ ਵਿਰੋਧ ਕੀਤਾ ਜਾ ਰਿਹਾ ਹੈ, ਉੱਥੇ ਦੇਸ਼ ਦੇ ਹਰ ਵਰਗ ਵਲੋਂ ਇਸ ...

ਪੂਰੀ ਖ਼ਬਰ »

ਡਾਇਰੈਕਟਰ ਸੈਮ ਗਿੱਲ ਨੇ ਮੋਹਦੀਪ ਕੌਰ ਨੂੰ ਆਸਟ੍ਰੇਲੀਆ ਦਾ ਵੀਜ਼ਾ ਸੌਂਪਿਆ

ਤਰਨ ਤਾਰਨ, 10 ਅਗਸਤ (ਹਰਿੰਦਰ ਸਿੰਘ)-ਤਰਨ ਤਾਰਨ ਜੰਡਿਆਲਾ ਰੋਡ ਸਥਿਤ ਸ਼ਹਿਰ ਦੀ ਇਕ ਪੁਰਾਣੀ ਤੇ ਭਰੋਸੇਮੰਦ ਸੰਸਥਾ 'ਦਾ ਟੀਮ ਗਲੋਬਲ' ਵਿਖੇ ਟੀਮ ਦੇ ਡਰੈਕਟਰ ਸੈਮ ਗਿੱਲ ਨੇ ਮੋਹਦੀਪ ਕੌਰ ਨੂੰ ਉਸ ਦਾ ਆਸਟਰੇਲੀਆ ਦਾ ਵੀਜ਼ਾ ਦਿਦੇ ਹੋਏ ਜਾਣਕਾਰੀ ਦਿੱਤੀ ਕਿ ਇਸ ...

ਪੂਰੀ ਖ਼ਬਰ »

ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਯੂਥ ਅਕਾਲੀ ਦਲ ਪ੍ਰਧਾਨ ਗੁਰਸੇਵਕ ਸਿੰਘ ਨੇ ਲੱਡੂ ਵੰਡੇ

ਤਰਨ ਤਾਰਨ, 10 ਅਗਸਤ (ਹਰਿੰਦਰ ਸਿੰਘ)- ਸਾਬਕਾ ਕੈਬਨਿਟ ਮੰਤਰੀ ਅਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਜੋ ਕਿ ਜੇਲ੍ਹ ਵਿਚ ਬੰਦ ਸਨ, ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਲੋਂ ਜ਼ਮਾਨਤ ਮਿਲਣ 'ਤੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਸ਼ੇਖ ...

ਪੂਰੀ ਖ਼ਬਰ »

'ਆਪ' ਸਮੇਤ ਬਿਜਲੀ ਸੋਧ ਬਿੱਲ ਦਾ ਵਿਰੋਧ ਹਰ ਵਰਗ ਵਲੋਂ ਹੋਵੇਗਾ-ਪ੍ਰੋ. ਕੋਟ

ਫਤਿਆਬਾਦ, 10 ਅਗਸਤ (ਹਰਵਿੰਦਰ ਸਿੰਘ ਧੂੰਦਾ)- ਕੇਂਦਰ ਸਰਕਾਰ ਨੇ ਦੁਬਾਰਾ ਬਿਜਲੀ ਸੋਧ ਬਿੱਲ ਲਿਆ ਕੇ ਸਾਰੇ ਵਰਗਾਂ ਨਾਲ ਧੋਖਾ ਕੀਤਾ ਹੈ | ਇਸ ਬਿਜਲੀ ਸੋਧ ਬਿੱਲ ਦਾ ਜਿੱਥੇ ਆਮ ਆਦਮੀ ਪਾਰਟੀ ਵਲੋਂ ਜਬਰਦਸਤ ਵਿਰੋਧ ਕੀਤਾ ਜਾ ਰਿਹਾ ਹੈ, ਉੱਥੇ ਦੇਸ਼ ਦੇ ਹਰ ਵਰਗ ਵਲੋਂ ਇਸ ...

ਪੂਰੀ ਖ਼ਬਰ »

ਅਕਾਲੀ ਦਲ ਦੀ ਵਾਗਡੋਰ ਸੁਖਬੀਰ ਸਿੰਘ ਬਾਦਲ ਹੱਥ ਸੁਰੱਖਿਅਤ-ਔਲਖ, ਲਹੌਰੀਆ

ਗੋਇੰਦਵਾਲ ਸਾਹਿਬ, 10 ਅਗਸਤ (ਸਕੱਤਰ ਸਿੰਘ ਅਟਵਾਲ)- ਸ਼੍ਰੋਮਣੀ ਅਕਾਲੀ ਦਲ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਆਗੂ ਅਤੇ ਪਾਰਟੀ ਦੇ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ ਅਤੇ ਯੂਥ ਅਕਾਲੀ ਦਲ ਦੇ ਜਰਨਲ ਸਕੱਤਰ ਕੁਲਦੀਪ ਸਿੰਘ ਲਾਹੌਰੀਆ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਪਿੰਡ ਤੁੜ ਵਿਖੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜੀਆਂ

ਫਤਿਆਬਾਦ, 10 ਅਗਸਤ (ਹਰਵਿੰਦਰ ਸਿੰਘ ਧੂੰਦਾ)- ਪਿੰਡ ਤੁੜ ਵਿਖੇ ਬਿਜਲੀ ਸੋਧ ਬਿੱਲ 2022 ਦਾ ਵਿਰੋਧ ਕਰਦੇ ਹੋਏ ਜਮਹੂਰੀ ਕਿਸਾਨ ਸਭਾ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂਆਂ ਵਲੋਂ ਸੋਧ ਬਿੱਲ ਦੀਆਂ ਕਾਪੀਆਂ ਸਾੜੀਆਂ ਗਈਆਂ | ਇਸ ਮੌਕੇ ਸੰਬੋਧਨ ਕਰਦੇ ਹੋਏ ਸ਼ਹੀਦ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਵਿਭਾਗਾਂ ਨੂੰ ਵੰਡੇ ਰਾਸ਼ਟਰੀ ਝੰਡੇ

ਤਰਨ ਤਾਰਨ, 10 ਅਗਸਤ (ਹਰਿੰਦਰ ਸਿੰਘ)- ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ 13 ਤੋਂ 15 ਅਗਸਤ ਤੱਕ 'ਹਰ ਘਰ ਤਿਰੰਗਾ' ਲਹਿਰਾਇਆ ਜਾ ਸਕਦਾ ਹੈ | ਅੱਜ ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਭਾਗਾਂ ਨੂੰ ਰਾਸ਼ਟਰੀ ਝੰਡਿਆਂ ਦੀ ਵੰਡ ਕਰਦਿਆਂ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਬਿਮਾਰੀ ਤੋਂ ਪ੍ਰੇਸ਼ਾਨ ਵਿਅਕਤੀ ਨੇ ਲਾਇਸੰਸੀ ਪਿਸਤੌਲ ਨਾਲ ਸਿਰ 'ਚ ਮਾਰੀ ਗੋਲੀ, ਮੌਤ

ਪੱਟੀ, 10 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਪੱਟੀ ਸ਼ਹਿਰ ਦੀ ਵਾਰਡ ਨੰਬਰ 17 ਦੇ ਵਸਨੀਕ ਵਿਅਕਤੀ ਨੇ ਬਿਮਾਰੀ ਦੇ ਚੱਲਦਿਆਂ ਪ੍ਰੇਸ਼ਾਨੀ ਦੀ ਹਾਲਤ ਵਿਚ ਆਪਣੇ ਆਪ ਨੂੰ ਲਾਇੰਸਸੀ 32 ਬੋਰ ਪਿਸਤੌਲ ਨਾਲ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ ਹੈ | ਇਸ ...

ਪੂਰੀ ਖ਼ਬਰ »

ਡੀ.ਟੀ.ਐੱਫ਼. ਵਲੋਂ ਅਧਿਆਪਕ ਵਿਰੋਧੀ ਸੇਵਾ ਨਿਯਮ 2018 ਰੱਦ ਕਰਨ ਦੀ ਮੰਗ

ਤਰਨ ਤਾਰਨ, 10 ਅਗਸਤ (ਪਰਮਜੀਤ ਜੋਸ਼ੀ)- ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੱਦੇ 'ਤੇ ਸਾਲ 2018 ਤੋਂ ਬਾਅਦ ਤਰੱਕੀ ਪ੍ਰਾਪਤ ਤੇ ਸਿੱਧੀ ਭਰਤੀ ਅਧਿਆਪਕਾਂ ਅਤੇ ਹੋਰਨਾਂ ਕਰਮਚਾਰੀਆਂ 'ਤੇ ਵਿਭਾਗੀ ਟੈਸਟ ਥੋਪਣ ਦੇ ਫ਼ੈਸਲੇ ਖ਼ਿਲਾਫ਼ ਤਰਨ ਤਾਰਨ ਜ਼ਿਲ੍ਹੇ ਦੇ ਸਕੂਲਾਂ ...

ਪੂਰੀ ਖ਼ਬਰ »

'ਆਪ' ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੇ ਆਪਣੀ ਸਰਪੰਚ ਪਤਨੀ ਨੂੰ ਮਾਰੀ ਗੋਲੀ, ਮਾਮਲਾ ਦਰਜ

ਝਬਾਲ, 10 ਅਗਸਤ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਅੱਡਾ ਝਬਾਲ ਵਿਖੇ ਆਮ ਆਦਮੀ ਪਾਰਟੀ ਦੇ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮੁਨੀਸ਼ ਕੁਮਾਰ ਨੇ ਆਪਣੀ ਸਰਪੰਚ ਪਤਨੀ ਨੂੰ ਗੋਲੀਆਂ ਮਾਰਕੇ ਜ਼ਖ਼ਮੀ ਕਰ ਦਿੱਤਾ ਜਿਸ ਨੂੰ ਪਹਿਲਾ ਇਲਾਜ ਲਈ ਝਬਾਲ ਅਤੇ ਫਿਰ ਅਮਿ੍ਤਸਰ ਦੇ ...

ਪੂਰੀ ਖ਼ਬਰ »

ਅੱਜ 11 ਤੋਂ 6 ਵਜੇ ਤੱਕ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ

ਤਰਨ ਤਾਰਨ, 10 ਅਗਸਤ (ਹਰਿੰਦਰ ਸਿੰਘ)- ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 11 ਅਗਸਤ ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਵੀ ਸੇਵਾ ਕੇਂਦਰ ਖੁੱਲ੍ਹੇ ਰੱਖੇ ਜਾਣਗੇ | ਉਨ੍ਹਾਂ ਦੱਸਿਆ ਕਿ ਇਸ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ...

ਪੂਰੀ ਖ਼ਬਰ »

ਧਫੜੀ ਰੋਗ ਦੀ ਰੋਕਥਾਮ ਲਈ ਗੌਟ ਪੋਕਸ ਦਵਾਈ ਉਪਲੱਬਧ ਕਰਵਾਈ ਜਾ ਰਹੀ-ਪ੍ਰੋ. ਕੋਟ

ਫਤਿਆਬਾਦ, 10 ਅਗਸਤ (ਹਰਵਿੰਦਰ ਸਿੰਘ ਧੂੰਦਾ)- 'ਆਪ' ਆਗੂ ਪ੍ਰੋ. ਹਰਪ੍ਰੀਤ ਸਿੰਘ ਕੋਟ ਮੁਹੰਮਦ ਖਾਂ ਨੇ ਕਿਹਾ ਕਿ ਪਸ਼ੂਆਂ 'ਚ ਧਫੜੀ ਰੋਗ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ, ਜਿਸ 'ਤੇ ਕਾਬੂ ਪਾਉਣ ਲਈ ਪੰਜਾਬ ਸਰਕਾਰ ਵਲੋਂ ਸਾਰਥਕ ਯਤਨ ਕੀਤੇ ਜਾ ਰਹੇ ਹਨ | ਮੁੱਖ ਮੰਤਰੀ ...

ਪੂਰੀ ਖ਼ਬਰ »

ਯੂ.ਕੇ. ਦੇ ਸਟੱਡੀ ਵੀਜ਼ੇ ਲਗਵਾਉਣ 'ਚ ਗੈਵੀ ਕਲੇਰ ਨੇ ਸਾਰੇ ਰਿਕਾਰਡ ਤੋੜੇ

ਤਰਨ ਤਾਰਨ, 10 ਅਗਸਤ (ਹਰਿੰਦਰ ਸਿੰਘ)- ਸਟੱਡੀ ਵੀਜ਼ੇ 'ਤੇ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਦੇ ਮਨ ਵਿਚ ਸਭ ਤੋਂ ਪਹਿਲਾਂ ਨਾਮ ਵੀਜ਼ਾ ਮਾਹਿਰ ਗੈਵੀ ਕਲੇਰ ਦਾ ਆਉਂਦਾ ਹੈ ਕਿਉਂਕਿ ਗੈਵੀ ਕਲੇਰ ਨੇ ਯੂ.ਕੇ., ਕੈਨੇਡਾ ਅਤੇ ਆਸਟ੍ਰੇਲੀਆ ਦੇ ਹਰ ਇਨਟੇਕ ਵਿਚ ਰਿਕਾਰਡਤੋੜ ...

ਪੂਰੀ ਖ਼ਬਰ »

ਬਾਸਮਤੀ 'ਤੇ ਪਾਬੰਦੀਸ਼ੁਦਾ ਕੀਟਨਾਸ਼ਕ ਸੰਬੰਧੀ ਕੈਂਪ

ਤਰਨ ਤਾਰਨ, 10 ਅਗਸਤ (ਹਰਿੰਦਰ ਸਿੰਘ)-ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪਾਲ ਸਿੰਘ ਪੰਨੂੰ ਦੇ ਦਿਸ਼ਾ ਨਿਰਦੇਸ਼ਾ ਅਤੇ ਭੌ-ਪਰਖ ਅਫ਼ਸਰ ਡਾ. ਰੂਲਦਾ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਡਾ. ਅਮਨਦੀਪ ਸਿੰਘ ਅਤੇ ਖੇਤੀਬਾੜੀ ਉਪ ਨਿਰੀਖਕ ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਜਥੇ. ਜਹਾਂਗੀਰ ਦੀ ਅਗਵਾਈ ਹੇਠ ਵਰਕਰ ਗੁਰਦੁਆਰਾ ਦਰਬਾਰ ਸਾਹਿਬ ਨਤਮਸਤਕ

ਖਡੂਰ ਸਾਹਿਬ, 10 ਅਗਸਤ (ਰਸ਼ਪਾਲ ਸਿੰਘ ਕੁਲਾਰ)- ਤਕਰੀਬਨ ਪਿਛਲੇ ਪੰਜ ਮਹੀਨਿਆਂ ਤੋਂ ਜੇਲ੍ਹ ਵਿਚ ਬੰਦ ਬਿਕਰਮ ਸਿੰਘ ਮਜੀਠੀਆ ਸਾਬਕਾ ਮੰਤਰੀ ਪੰਜਾਬ ਨੂੰ ਅੱਜ ਹਾਈਕੋਰਟ ਵਲੋਂ ਪੱਕੀ ਜ਼ਮਾਨਤ ਮਿਲਣ ਦੀ ਖਬਰ ਜਿਵੇਂ ਹੀ ਹਲਕਾ ਖਡੂਰ ਸਾਹਿਬ ਵਿੱਚ ਪੁੱਜੀ ਤਾਂ ਵਰਕਰ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਹੋਣ 'ਤੇ ਅਕਾਲੀ ਆਗੂਆਂ ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਚੋਹਲਾ ਸਾਹਿਬ, 10 ਅਗਸਤ ਬਲਵਿੰਦਰ ਸਿੰਘ)- ਐੱਨ.ਡੀ.ਪੀ.ਐੱਸ. ਐਕਟ ਅਧੀਨ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ਼ ਦਰਜ ਮਾਮਲੇ ਵਿਚ ਅੱਜ ਹਾਈਕੋਰਟ ਵਲੋਂ ਮਿਲੀ ਜ਼ਮਾਨਤ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਹੋਇਆਂ ...

ਪੂਰੀ ਖ਼ਬਰ »

ਖੇਤੀਬਾੜੀ ਅਫ਼ਸਰ ਸੰਧੂ ਵਲੋਂ ਝੋਨੇ ਦੀ ਸਿੱਧੀ ਬਿਜਾਈ ਦੇ ਖੇਤਾਂ ਦਾ ਨਿਰੀਖਣ

ਤਰਨ ਤਾਰਨ, 10 ਅਗਸਤ (ਪਰਮਜੀਤ ਜੋਸ਼ੀ)- ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਹਰਪਾਲ ਸਿੰਘ ਪੰਨੂੰ ਦੇ ਨਿਰਦੇਸ਼ਾਂ ਅਨੁਸਾਰ ਤੇ ਬਲਾਕ ਖ਼ੇਤੀਬਾੜੀ ਅਫ਼ਸਰ ਡਾ. ਬਲਜਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਬਲਾਕ ਨੌਸ਼ਹਿਰਾ ਪੰਨੂੰਆਂ ਦੇ ਵੱਖ-ਵੱਖ ਪਿੰਡਾਂ 'ਚ ਝੋਨਾ ਅਤੇ ...

ਪੂਰੀ ਖ਼ਬਰ »

ਬਾਬਾ ਸੁਰਿੰਦਰ ਸਿੰਘ ਗੱਗੋਬੂਹਾ ਦੇ ਦੁਸਹਿਰਾ ਸਮਾਗਮ 'ਚ ਵੱਖ-ਵੱਖ ਆਗੂ ਪੁੱਜੇ

ਝਬਾਲ, 10 ਅਗਸਤ (ਸਰਬਜੀਤ ਸਿੰਘ)- ਬ੍ਰਹਮ ਗਿਆਨੀ ਸੰਤ ਬਾਬਾ ਬੀਰ ਸਿੰਘ ਸ਼ਹੀਦ ਦੀ ਅੰਸ-ਬੰਸ ਪੰਜਵੀਂ ਪੁਸ਼ਤ ਸੱਚਖੰਡ ਵਾਸੀ ਬਾਬਾ ਸੁਰਿੰਦਰ ਸਿੰਘ ਗੱਗੋਬੂਹਾ ਮੁੱਖ ਸੇਵਦਾਰ ਗੁਰਦੁਆਰਾ ਦਮਦਮਾ ਸਾਹਿਬ ਜੀ ਗੱਗੋਬੂਹਾ ਜੋ ਪਿਛਲੇ ਦਿਨੀਂ ਸੱਚਖੰਡ ਵਾਸ ਕਰ ਗਏ ਸਨ, ...

ਪੂਰੀ ਖ਼ਬਰ »

ਪਾਵਰਕਾਮ ਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਪੰਜਾਬ ਦੀ ਮੀਟਿੰਗ

ਭਿੱਖੀਵਿੰਡ, 10 ਅਗਸਤ (ਬੌਬੀ)- ਪਾਵਰਕਾਮ ਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਮੰਡਲ ਭਿੱਖੀਵਿੰਡ ਦੀ ਮੀਟਿੰਗ ਭਿੱਖੀਵਿੰਡ ਵਿਖੇ ਬਲਦੇਵ ਰਾਜ ਸ਼ਰਮਾ ਭਿੱਖੀਵਿੰਡ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸੰਬੋਧਨ ਕਰਦਿਆਂ ਅਮਰਜੀਤ ਸਿੰਘ ਸਰਕਲ ਪ੍ਰਧਾਨ ਨੇ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਐਂਡ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਸੁਖਵਿੰਦਰ ਸਿੰਘ ਸਨਮਾਨਿਤ

ਤਰਨ ਤਾਰਨ, 10 ਅਗਸਤ (ਪਰਮਜੀਤ ਜੋਸ਼ੀ)- ਸੀਨੀਅਰ ਸਿਟੀਜਨ ਐਂਡ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਡੀ.ਸੀ. ਦਫ਼ਤਰ ਵਿਖੇ ਪੁਹੰਚ ਕੇ ਪਦਉਨਤ ਹੋਣ 'ਤੇ ਸੁਖਵਿੰਦਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੀਨੀਅਰ ਸਿਟੀਜਨ ਐਂਡ ਪੈਨਸ਼ਨਰਜ਼ ਵੈਲਫੇਅਰ ...

ਪੂਰੀ ਖ਼ਬਰ »

ਸੈਕਰਡ ਸੋਲਜ਼ ਕਾਨਵੈਂਟ ਸਕੂਲ ਕਾਲੇ 'ਚ ਰੱਖੜੀ ਤੀਜ ਤੇ ਆਜ਼ਾਦੀ ਦਿਹਾੜੇ ਮੌਕੇ ਪ੍ਰੋਗਰਾਮ

ਭਿੱਖੀਵਿੰਡ, 10 ਅਗਸਤ (ਬੌਬੀ)- ਸੈਕਰਡ ਸੋਲਜ਼ ਕਾਨਵੈਂਟ ਸਕੂਲ ਕਾਲੇ ਵਿਖੇ ਰੱਖੜੀ ਤੀਜ ਤੇ ਆਜ਼ਾਦੀ ਦਿਹਾੜੇ ਦੇ ਸੰਬੰਧ ਵਿਚ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ 'ਚ ਬੱਚਿਆਂ ਦੇ ਮੰਨੋਰੰਜਨ ਲਈ ਪੰਘੂੜੇ, ਪੀਂਘਾਂ ਅਤੇ ਹੋਰ ਵੀ ਮੰਨੋਰੰਜਨ ਦੇ ਸਾਧਨਾਂ ਦਾ ...

ਪੂਰੀ ਖ਼ਬਰ »

ਬਾਬਾ ਬੁੱਢਾ ਪਬਲਿਕ ਸਕੂਲ ਵਿਖੇ ਡੀ-ਵਾਰਮਿੰਗ ਡੇਅ ਮਨਾਇਆ

ਝਬਾਲ, 10 ਅਗਸਤ (ਸੁਖਦੇਵ ਸਿੰਘ)- ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸਰਬਦੀਪਕ ਸਿੰਘ ਦੀ ਦੇਖਰੇਖ ਹੇਠ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਵਿਖੇ ਡੀ-ਵਾਰਮਿੰਗ ਡੇਅ ਮਨਾਇਆ ਗਿਆ | ਇਸ ਮੌਕੇ ਡਾ. ਅਮਨਦੀਪ ਮਹਿਤਾ ਨੇ ਬੱਚਿਆਂ ਨੂੰ ਪੇਟ ਦੇ ਕੀੜਿਆਂ ...

ਪੂਰੀ ਖ਼ਬਰ »

ਮਮਤਾ ਨਿਕੇਤਨ ਕਾਨਵੈਂਟ ਸਕੂਲ ਦੇ ਬੱਚਿਆਂ ਨੇ ਬਾਰਡਰ 'ਤੇ ਬੈਠੇ ਸੈਨਿਕਾਂ ਨਾਲ ਮਨਾਇਆ ਆਜ਼ਾਦੀ ਦਿਹਾੜਾ

ਤਰਨ ਤਾਰਨ, 10 ਅਗਸਤ (ਪਰਮਜੀਤ ਜੋਸ਼ੀ)- ਮਮਤਾ ਨਿਕੇਤਨ ਕਾਨਵੈਂਟ ਸਕੂਲ ਤਰਨਤਾਰਨ ਵਿਖੇ ਹਰ ਦਿਨ ਤਿਉਹਾਰ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਅਤੇ ਇਸ ਵਾਰ ਵੀ ਭਾਰਤ ਦੇ 75ਵੇਂ ਸੁਤੰਤਰਤਾ ਦਿਵਸ ਮੌਕੇ ਸਕੂਲੀ ਬੱਚਿਆਂ ਨੇ ਇਸ ਦਿਨ ਦੀ ਖੁਸ਼ੀ ਨੂੰ ਮਨਾਉਣ ਦੇ ...

ਪੂਰੀ ਖ਼ਬਰ »

ਮਾਝਾ ਪਬਲਿਕ ਸਕੂਲ ਤਰਨ ਤਾਰਨ 'ਚ ਮਨਾਇਆ ਰੱਖੜੀ ਦਾ ਤਿਉਹਾਰ

ਤਰਨ ਤਾਰਨ, 10 ਅਗਸਤ (ਹਰਿੰਦਰ ਸਿੰਘ)- ਤਰਨ ਤਾਰਨ ਦੀ ਨਾਮਵਰ ਵਿੱਦਿਅਕ ਸੰਸਥਾ ਪਬਲਿਕ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਬੜੀਆਂ ਹੀ ਖ਼ੁਸ਼ੀਆਂ ਤੇ ਚਾਵਾਂ ਨਾਲ ਮਨਾਇਆ ਗਿਆ | ਵਿਦਿਆਰਥੀਆਂ ਵਿਚਕਾਰ ਕਈ ਪ੍ਰਕਾਰ ਦੇ ਮੁਕਾਬਲੇ ਕਰਵਾਏ ਗਏ | ਪਹਿਲੀ ਅਤੇ ਦੂਜੀ ਜਮਾਤ ਦੇ ...

ਪੂਰੀ ਖ਼ਬਰ »

ਕੇ.ਡੀ. ਇੰਟਰਨੈਸ਼ਨਲ ਸਕੂਲ ਦੇ ਮਨਸੁਖਰੂਪ ਸਿੰਘ ਨੇ ਕੀਤਾ ਸੋਨ ਤਗਮਾ ਪ੍ਰਾਪਤ

ਤਰਨ ਤਾਰਨ, 10 ਅਗਸਤ (ਹਰਿੰਦਰ ਸਿੰਘ)- ਨਾਸਿਕ ਵਿਖੇ ਹੋਏ ਤਿੰਨ ਰੋਜ਼ਾ ਫੈਂਸਿੰਗ ਚੈਂਪੀਅਨਸ਼ਿਪ ਮੁਕਾਬਲੇ (ਅੰਡਰ 12) ਵਿਚ ਕੇ.ਡੀ. ਇੰਟਰਨੈਸ਼ਨਲ ਸਕੂਲ ਦੇ ਮਨਸੁੁਖਰੂਪ ਸਿੰਘ ਨੇ (ਮੈਂਬਰ ਈਵੈਂਟ) ਹੇਠ ਆਪਣੀ ਕਲਾ ਦਾ ਪ੍ਰਦਰਸ਼ਨ ਕਰਦੇ ਹੋਏ ਨੈਸ਼ਨਲ ਲੈਵਲ 'ਤੇ ਸੋਨ ਤਗਮਾ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ 'ਚ ਰੱਖੜੀ ਮੁਕਾਬਲਾ

ਹਰੀਕੇ ਪੱਤਣ, 10 ਅਗਸਤ (ਸੰਜੀਵ ਕੁੰਦਰਾ)- ਦਸਮੇਸ਼ ਪਬਲਿਕ ਸਕੂਲ ਹਰੀਕੇ ਵਿੱਚ ਰਖੜੀ ਦੇ ਸਬੰਧ ਵਿਚ ਰੱਖੜੀ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਪਿ੍ੰਸੀਪਲ ਮੈਡਮ ਸ਼ਰਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਰੱਖੜੀ ਦੇ ...

ਪੂਰੀ ਖ਼ਬਰ »

ਦਿਆਲਪੁਰਾ 'ਚ ਫੂਕਿਆ ਮੋਦੀ ਸਰਕਾਰ ਦਾ ਪੁਤਲਾ

ਭਿੱਖੀਵਿੰਡ, 10 ਅਗਸਤ (ਬੌਬੀ)- ਕਸਬਾ ਦਿਆਲਪੁਰ ਵਿਖੇ ਜਮਹੂਰੀ ਕਿਸਾਨ ਸਭਾ ਵਲੋਂ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਦਿਆਲਪੁਰ ਤੇ ਤਹਿਸੀਲ ਪੱਟੀ ਪ੍ਰਧਾਨ ਜਰਨੈਲ ਸਿੰਘ ਦਿਆਲਪੁਰ ਦੀ ਅਗਵਾਈ ਹੇਠ ਕੇਂਦਰ ਦੀ ਮੋਦੀ ਸਰਕਾਰ ਦਾ ਨਾਅਰੇਬਾਜੀ ਕਰਦਿਆਂ ਪੁਤਲਾ ਫੂਕਿਆ ...

ਪੂਰੀ ਖ਼ਬਰ »

ਦੇਸ਼ ਦੀਆਂ ਜਾਇਦਾਦਾਂ ਨਿੱਜੀ ਹੱਥਾਂ 'ਚ ਦੇ ਕੇ ਭਾਜਪਾ ਖ਼ੁਦ ਨੂੰ ਦੇਸ਼ ਭਗਤ ਕਿਵੇਂ ਕਹਿ ਸਕਦੀ-ਰਾਜਾ ਵੜਿੰਗ

ਭਿੱਖੀਵਿੰਡ, 10 ਅਗਸਤ (ਬੌਬੀ)- ਕਾਂਗਰਸ ਪਾਰਟੀ ਨੇ ਦੇਸ਼ ਦੀ ਆਜ਼ਾਦੀ ਤੋਂ ਬਾਅਦ ਦੇਸ਼ ਨੂੰ ਮਜ਼ਬੂਤ ਬਣਾਉਣ ਵਿਚ ਵੱਡਾ ਭੂਮਿਕਾ ਅਦਾ ਕੀਤੀ ਹੈ ਅਤੇ ਕਾਂਗਰਸ ਵਲੋਂ ਬਣਾਈਆਂ ਜਾਇਦਾਦਾਂ ਨੂੰ ਕੇਂਦਰ ਸਰਕਾਰ ਇਨ੍ਹਾਂ ਜਾਇਦਾਦਾਂ ਨੂੰ ਨਿੱਜੀ ਹੱਥਾਂ ਵਿਚ ਦੇ ਕੇ ...

ਪੂਰੀ ਖ਼ਬਰ »

ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ-ਬੋਰਡਿੰਗ ਸਕੂਲ ਢੋਟਾ ਨੇ ਬੱਚਿਆਂ ਨੂੰ ਵਰਦੀਆਂ ਵੰਡੀਆਂ

ਖਡੂਰ ਸਾਹਿਬ, 10 ਅਗਸਤ (ਰਸ਼ਪਾਲ ਸਿੰਘ ਕੁਲਾਰ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਬਿਸ਼ਨ ਸਿੰਘ ਬਾਬਾ ਕੀਰਤਨ ਸਿੰਘ ਡੇ-ਬੋਰਡਿੰਗ ਸਕੂਲ ਢੋਟਾ ਸਮੇਂ-ਸਮੇਂ ਤੇ ਲੋੜਵੰਦ ਬੱਚਿਆਂ ਦੀ ਹਰ ਪੱਖ ਤੋਂ ਮਦਦ ਕਰਦਾ ਰਹਿੰਦਾਂ ਹੈ ਅਤੇ ਇਸੇ ਕੜੀ ਦੇ ਤਹਿਤ ਸਕੂਲ ਕਮੇਟੀ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਹਰੀਕੇ ਵਿਖੇ ਰੱਖੜੀ ਮੁਕਾਬਲਾ ਕਰਵਾਇਆ

ਹਰੀਕੇ ਪੱਤਣ, 10 ਅਗਸਤ (ਸੰਜੀਵ ਕੁੰਦਰਾ)¸ਦਸਮੇਸ਼ ਪਬਲਿਕ ਸਕੂਲ ਹਰੀਕੇ ਵਿੱਚ ਰਖੜੀ ਦੇ ਸਬੰਧ ਵਿਚ ਰੱਖੜੀ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਪਿ੍ੰਸੀਪਲ ਮੈਡਮ ਸ਼ਰਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਰੱਖੜੀ ਦੇ ...

ਪੂਰੀ ਖ਼ਬਰ »

ਜੇਲ੍ਹ 'ਚੋਂ ਕੈਦੀ ਪਾਸੋਂ ਮੋਬਾਈਲ ਅਤੇ ਸਿੰਮ ਬਰਾਮਦ

ਤਰਨ ਤਾਰਨ, 10 ਅਗਸਤ (ਹਰਿੰਦਰ ਸਿੰਘ)-ਕੇਂਦਰੀ ਜੇਲ੍ਹ ਗੋਇੰਦਵਾਲ 'ਚੋਂ ਇਕ ਕੈਦੀ ਪਾਸੋਂ ਮੋਬਾਈਲ ਅਤੇ ਸਿੰਮ ਬਰਾਮਦ ਹੋਣ 'ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਕੈਦੀ ਖਿਲਾਫ਼ ਕੇਸ ਦਰਜ ਕਰ ਲਿਆ ਹੈ | ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਕਿਰਪਾਲ ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਪਰਿਵਾਰਵਾਦ ਤੋਂ ਮੁਕਤੀ ਮਿਲਣੀ ਚਾਹੀਦੀ-ਅਕਾਲੀ ਆਗੂ

ਭਿੱਖੀਵਿੰਡ, 10 ਅਗਸਤ (ਬੌਬੀ)-ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਮਨਜੂਰ ਹੋਣ 'ਤੇ ਭਿੱਖੀਵਿੰਡ ਵਿਖੇ ਅਕਾਲੀ ਆਗੂਆਂ ਵਲੋਂ ਖ਼ੁਸ਼ੀ ਪ੍ਰਗਟ ਕੀਤੀ ਗਈ | ਗੱਲਬਾਤ ਕਰਦਿਆਂ ਸਾਬਕਾ ਸਰਪੰਚ ਗੁਰਸੇਵਕ ਸਿੰਘ ਬੱਬੂ ਮਾੜੀ ਮੇਘਾ, ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੀ ਅਗਵਾਈ ਹੇਠ ਪਿੰਡ ਸਭਰਾ ਵਿਖੇ ਸੂਬਾ ਮੈਬਰ ਕਮੇਟੀ ਦੀ ਮੀਟਿੰਗ

ਪੱਟੀ, 10 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟਬੁੱਢਾ ਦੀ ਅਗਵਾਈ ਹੇਠ ਪਿੰਡ ਸਭਰਾ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ਵਿਖੇ ਸੂਬਾ ਕਮੇਟੀ ਮੈਬਰਾਂ ਦੀ ਮੀਟਿੰਗ ਹੋਈ | ਇਸ ਮੀਟਿੰਗ ਦੀ ਅਗਵਾਈ ਸੂਬਾ ...

ਪੂਰੀ ਖ਼ਬਰ »

ਝਬਾਲ ਵਿਖੇ ਤਿਰੰਗਾ ਪੈਦਲ ਯਾਤਰਾ ਨੂੰ ਪ੍ਰਗਟ ਸਿੰਘ ਨੇ ਕੀਤਾ ਰਵਾਨਾ

ਝਬਾਲ, 10 ਅਗਸਤ (ਸਰਬਜੀਤ ਸਿੰਘ, ਸੁਖਦੇਵ ਸਿੰਘ)- ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਸੰਬੰਧੀ ਪੰਜਾਬ ਕਾਂਗਰਸ ਪਾਰਟੀ ਵਲੋਂ ਸੂਬੇ 'ਚ 15 ਅਗਸਤ ਤੱਕ ਸ਼ੁਰੂ ਕੀਤੀ ਤਿਰੰਗਾ ਪੈਦਲ ਯਾਤਰਾ ਮੁਹਿੰਮ ਤਹਿਤ ਅੱਜ ਤਰਨ ਤਾਰਨ ਹਲਕੇ ਦੇ ਪ੍ਰਸਿੱਧ ਇਤਿਹਾਸਕ ਕਸਬਾ ਝਬਾਲ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਤਰਨ ਤਾਰਨ, 10 ਅਗਸਤ (ਹਰਿੰਦਰ ਸਿੰਘ)- ਚੀਫ਼ ਖ਼ਾਲਸਾ ਦੀਵਾਨ ਦੀ ਅਗਵਾਈ ਹੇਠ ਚੱਲ ਰਹੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਸਕੂਲ ਦੇ ਪਿ੍ੰਸੀਪਲ ਰਣਜੀਤ ਸਿੰਘ ਭਾਟੀਆ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਲਿਟਲ ਮਿਲੈਨਿਯਮ ਪ੍ਰੀ ਸਕੂਲ ਕੈਰੋਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਪੱਟੀ, 10 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਕਾਲੇਕੇ)- ਲਿਟਲ ਮਿਲੈਨਿਯਮ ਪ੍ਰੀ ਸਕੂਲ ਕੈਰੋਂ ਵਿਖੇ ਜਗੀਰ ਸਿੰਘ ਚੇਅਰਮੈਨ, ਗੁਰਜਿੰਦਰ ਸਿੰਘ ਡਾਇਰੈਕਟਰ, ਕੁਲਬੀਰ ਕੌਰ ਅਤੇ ਚੀਫ ਲਰਨਿੰਗ ਅਫ਼ਸਰ ਹਰਜੀਤ ਕੌਰ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਬੜੀ ਧੂਮ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX