ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  1 day ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  1 day ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  1 day ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  1 day ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  1 day ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  1 day ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  1 day ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  1 day ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  1 day ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  1 day ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  1 day ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  1 day ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  1 day ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  1 day ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਅੰਮ੍ਰਿਤਸਰ / ਦਿਹਾਤੀ

ਥੋੜ੍ਹੀ ਜਿਹੀ ਬਰਸਾਤ ਨੇ ਹੀ ਹਜ਼ਾਰਾਂ ਏਕੜ ਝੋਨੇ ਦੀ ਫ਼ਸਲ ਕੀਤੀ ਬਰਬਾਦ

ਗੁਰਵਿੰਦਰ ਸਿੰਘ ਕਲਸੀ
ਲੋਪੋਕੇ, 10 ਅਗਸਤ -ਤਹਿਸੀਲ ਲੋਪੋਕੇ ਬਲਾਕ ਚੋਗਾਵਾਂ ਦੇ 150 ਤੋਂ ਉਪਰ ਪਿੰਡਾਂ ਵਿਚ ਅੱਧ ਜੁਲਾਈ-ਅਗਸਤ ਵਿਚ ਪਈਆਂ ਥੋੜ੍ਹੀਆਂ ਜਿੰਨੀਆਂ ਬਰਸਾਤਾਂ ਨੇ ਹੀ ਬਲਾਕ ਚੋਗਾਵਾਂ ਦੇ 150 ਤੋਂ ਉੱਪਰ ਪਿੰਡ ਜਿਨ੍ਹਾਂ ਵਿਚ ਪ੍ਰਮੁੱਖ ਤੌਰ 'ਤੇ ਕੱਕੜ, ਭੰਗਵਾਂ, ਸਾਰੰਗੜਾ, ਲੇਲੀਆਂ, ਕਾਵੇਂ, ਜੋਏਕੇ ਚੇਲੇਕੇ, ਭੁੱਲਰ, ਡੱਗਤੂਤ, ਸੈਦਪੁਰ, ਲੋਧੀਗੁੱਜਰ, ਨਵਾਂ ਜੀਵਨ, ਕਿਰਲਗੜ੍ਹ, ਕੋਹਾਲਾ ਸਮੇਤ ਹੋਰਨਾ ਪਿੰਡਾਂ ਵਿਚ ਨੀਵੀਆਂ ਜ਼ਮੀਨਾਂ ਅਤੇ ਕੁਝ ਪੱਧਰੀਆਂ ਜ਼ਮੀਨਾਂ ਉੱਪਰ ਬੀਜੀ ਝੋਨੇ ਦੀ ਫ਼ਸਲ, ਪਸ਼ੂਆਂ ਲਈ ਚਾਰੇ, ਵੇਲਾਂ ਵਾਲੀਆਂ ਸਬਜ਼ੀਆਂ, ਭਿੰਡੀ ਤੋਰੀ ਤੇ ਹੋਰਨਾਂ ਫ਼ਸਲਾਂ ਨੂੰ ਬੁਰੀ ਤਰ੍ਹਾਂ ਡੁਬੋ ਦਿੱਤਾ ਅਤੇ ਇਨ੍ਹਾਂ ਫ਼ਸਲਾਂ ਨੂੰ ਨਸ਼ਟ ਕਰ ਦਿੱਤਾ, ਕਈ ਪਿੰਡਾਂ ਵਿਚ ਬੀਜੀ ਪਨੀਰੀ ਵੀ ਇਸ ਮੀਂਹ ਦੀ ਭੇਟ ਚੜ੍ਹ ਗਲ ਸੜ ਗਈ ਇਸ ਦਾ ਸਾਰਾ ਕਾਰਨ ਪਿੰਡਾਂ ਵਿਚ ਛੱਪੜਾਂ ਉੱਪਰ ਕੀਤੇ ਗਏ 80 ਪ੍ਰਤੀਸ਼ਤ ਨਾਜਾਇਜ਼ ਕਬਜ਼ਿਆਂ ਨੂੰ ਦੱਸਿਆ ਜਾ ਰਿਹਾ ਹੈ | ਇਸ ਸੰਬੰਧੀ ਪਿੰਡ ਕੱਕੜ ਬਾਰਡਰ ਜ਼ੋਨ ਦੇ ਧਾਰਮਿਕ ਆਗੂ ਦਇਆ ਸਿੰਘ ਕੱਕੜ, ਖਾਦ ਦਵਾਈ ਵਿਕਰੇਤਾ ਯੂਨੀਅਨ ਬਲਾਕ ਚੋਗਾਵਾਂ ਦੇ ਪ੍ਰਧਾਨ ਹਰਦੇਵ ਸਿੰਘ ਔਲਖ, ਪ੍ਰਵੀਨ ਕੁਮਾਰ ਦੁੱਗਲ, ਦਇਆ ਸਿੰਘ ਸਾਰੰਗੜਾ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਣਜੀਤ ਸਿੰਘ ਮੁੁੁੁਹਾਰ 'ਤੇ ਹੋਰਨਾ ਨੇ ਦੱਸਿਆ ਕਿ ਬਰਸਾਤਾਂ ਤਾਂ ਪਹਿਲਾਂ ਵੀ ਹੁੰਦੀਆਂ ਸਨ ਪਰ ਪਿੰਡਾਂ ਵਿਚ ਪਾਣੀ ਦੇ ਨਿਕਾਸ ਲਈ ਬਣੇ ਛੱਪੜ, ਬਰਸਾਤੀ ਨਾਲੇ, ਟੋਭੇ, ਡਰੇਨਾ ਇਸ ਬਰਸਾਤ ਦਾ ਪਾਣੀ ਆਪਣੇ ਵਿਚ ਸਮਾ ਲੈਂਦੇ ਸਨ ਪਰ ਅੱਜ ਪਿੰਡਾਂ ਵਿਚ ਵੋਟਾਂ ਦੇ ਲਾਲਚ ਵਿਚ ਪਾਰਟੀਬਾਜ਼ੀ ਨੂੰ ਮੁੱਖ ਰੱਖ ਕੇ ਆਪੋ ਆਪਣੇ ਚਹੇਤਿਆਂ ਨੂੰ ਸਮੇਂ ਸਮੇਂ ਬਣੀਆਂ ਆਪਣੀਆਂ ਸਰਕਾਰਾਂ ਸਮੇਂ ਇਨ੍ਹਾਂ ਪਿੰਡਾਂ ਦੇ ਸਾਂਝੇ ਸਰਮਾਏ ਨੂੰ ਆਪਣੇ ਚਹੇਤਿਆਂ ਨੂੰ ਕਬਜ਼ੇ ਕਰਵਾ ਦਿੱਤੇ ਜਿਸ ਦਾ ਨਤੀਜਾ ਇਸ ਬਰਸਾਤ ਸਮੇਂ ਇਸ ਇਲਾਕੇ ਵਿਚ ਹੋਈ ਫ਼ਸਲ ਦੀ ਬਰਬਾਦੀ ਦੇ ਰੂਪ ਵਿਚ ਸਾਹਮਣੇ ਆ ਚੁੱਕਾ ਹੈ | ਇਸ ਸੰਬੰਧੀ ਉਕਤ ਆਗੂਆਂ ਨੇ ਆਪ ਸਰਕਾਰ ਪੰਚਾਇਤ ਰਾਜ ਮੰਤਰੀ ਕੁਲਦੀਪ ਧਾਲੀਵਾਲ ਤੋਂ ਪੁਰਜ਼ੋਰ ਮੰਗ ਕੀਤੀ ਕਿ ਇਨ੍ਹਾਂ ਪਿੰਡਾਂ ਦੇ ਛੱਪੜਾਂ ਉਪਰ ਕੀਤੇ ਨਾਜਾਇਜ਼ ਕਬਜ਼ੇ ਛੁਡਵਾਉਣ ਅਤੇ ਛੱਪੜਾਂ ਨੂੰ ਬਚਾਉਣ ਲਈ ਕੋਈ ਵਿਸ਼ੇਸ਼ ਕਾਨੂੰਨ ਲਾਗੂ ਕਰਨ |

ਸਾਲਾਨਾ ਜੋੜ ਮੇਲੇ ਨੂੰ ਸਮਰਪਿਤ 13 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਲੱਗੇਗਾ ਖ਼ੂਨਦਾਨ ਤੇ ਮੈਡੀਕਲ ਕੈਂਪ -ਤਰਸੇਮ ਸਿੰਘ ਬਾਠ

ਬਾਬਾ ਬਕਾਲਾ ਸਾਹਿਬ, 10 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਮਨੁੱਖੀ ਭਲਾਈ ਅਤੇ ਸਾਬਕਾ ਸੈਨਿਕ ਭਲਾਈ ਸੰਸਥਾ (ਰਜਿ:) ਦੇ ਮੁੱਖ ਸੇਵਾਦਾਰ ਤਰਸੇਮ ਸਿੰਘ ਬਾਠ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਤਰਸੇਮ ਸਿੰਘ ਬਾਠ ਨੇ ਦੱਸਿਆ ਕਿ 'ਸਾਚਾ ...

ਪੂਰੀ ਖ਼ਬਰ »

ਗਲੋਬਲ ਇੰਸੀਚਿਊਟ 'ਚ ਵਿਦਿਆਰਥੀਆਂ ਦੇ ਕਰਵਾਏ ਮੁਕਾਬਲੇ

ਜੇਠੂਵਾਲ, 10 ਅਗਸਤ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ ਬਟਾਲਾ ਜੀ. ਟੀ. ਰੋਡ 'ਤੇ ਸਥਿਤ ਗਲੋਬਲ ਇੰਸਟੀਚਿਊਟ ਸੋਹੀਆਂ ਖੁਰਦ ਵਿਖੇ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਘਰ-ਘਰ ਤਿਰੰਗੇ ਝੰਡੇ ਨੂੰ ਲਹਿਰਾਉਣ ਵਾਸਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਲੋਕਾਂ ਨੂੰ ...

ਪੂਰੀ ਖ਼ਬਰ »

ਦੁੱਧ ਲੈਣ ਗਈ ਨਾਬਾਲਗ ਲੜਕੀ ਨਾਲ ਜਬਰ-ਜਨਾਹ

ਲੋਪੋਕੇ, 10 ਅਗਸਤ (ਗੁਰਵਿੰਦਰ ਸਿੰਘ ਕਲਸੀ)-ਪੁੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਛਿੱਡਣ ਵਿਖੇ ਘਰ ਤੋਂ ਦੁੱਧ ਲੈਣ ਗਈ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਪੀੜਤ ਨਾਬਾਲਗ ਲੜਕੀ ਰੇਖਾ ...

ਪੂਰੀ ਖ਼ਬਰ »

45 ਗ੍ਰਾਮ ਹੈਰੋਇਨ ਸਮੇਤ ਕੀਤਾ ਗਿ੍ਫ਼ਤਾਰ

ਅਟਾਰੀ, 10 ਅਗਸਤ (ਗੁਰਦੀਪ ਸਿੰਘ ਅਟਾਰੀ)-ਪੁਲਿਸ ਥਾਣਾ ਘਰਿੰਡਾ ਨੇ 45 ਗ੍ਰਾਮ ਹੈਰੋਇਨ ਸਮੇਤ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਹੈ | ਜ਼ਿਲ੍ਹਾ ਪੁਲਿਸ ਮੁਖੀ ਅੰਮਿ੍ਤਸਰ ਦਿਹਾਤੀ ਵਲੋਂ ਜਾਰੀ ਪ੍ਰੈਸ ਨੋਟ ਵਿਚ ਦੱਸਿਆ ਗਿਆ ਹੈ ਕਿ ਭਕਨਾ ਕਲਾਂ ਮੰਡੀ ਨਜ਼ਦੀਕ ਘਰਿੰਡਾ ...

ਪੂਰੀ ਖ਼ਬਰ »

ਸਰਕਾਰੀ ਕਾਲਜ ਅਜਨਾਲਾ ਦੇ ਵਿਦਿਆਰਥੀਆਂ ਨੇ ਤਿਰੰਗਾ ਜਾਗਰੂਕਤਾ ਰੈਲੀ ਕੱਢੀ

ਅਜਨਾਲਾ 10 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-'ਹਰ ਘਰ ਤਿਰੰਗਾ' ਮੁਹਿੰਮ ਤਹਿਤ ਸਰਕਾਰੀ ਕਾਲਜ ਅਜਨਾਲਾ ਵਿਖੇ ਪਿ੍ੰਸੀਪਲ ਪਰਮਿੰਦਰ ਕੌਰ ਦੀ ਅਗਵਾਈ ਹੇਠ ਸਟਾਫ ਤੇ ਵਿਦਿਆਰਥੀਆਂ ਵਲੋਂ ਤਿਰੰਗਾ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਵਿਚ ਵਿਦਿਆਰਥੀਆਂ ਵਲੋਂ ਆਪਣੇ ਘਰਾਂ ...

ਪੂਰੀ ਖ਼ਬਰ »

ਕਿਸਾਨ ਆਗੂਆਂ ਦੀ ਹੋਈ ਅਹਿਮ ਮੀਟਿੰਗ

ਬਿਆਸ, 10 ਅਗਸਤ (ਫੇਰੂਮਾਨ)-ਗੁਰਦੁਆਰਾ ਬੁੰਗਾ ਸਾਹਿਬ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਜ਼ਿਲ੍ਹਾ ਆਗੂ ਜਰਮਨਜੀਤ ਸਿੰਘ ਬੰਡਾਲਾ ਦੀ ਅਗਵਾਈ ਹੇਠ ਹੋਈ ਜਿਸ ਵਿਚ 13 ਸਤੰਬਰ ਨੂੰ ਐੱਸ.ਐੱਸ.ਪੀ ਦਿਹਾਤੀ, ਅੰਮਿ੍ਤਸਰ ਦੇ ਦਫ਼ਤਰ ਮੂਹਰੇ ਧਰਨੇ ...

ਪੂਰੀ ਖ਼ਬਰ »

ਡਿਪਸ ਸਕੂਲ ਰਈਆ ਦੇ ਵਿਦਿਆਰਥੀਆਂ ਨੇ ਰੱਖੜੀ ਦਾ ਤਿਉਹਾਰ ਮਨਾਇਆ

ਰਈਆ, 10 ਅਗਸਤ (ਸ਼ਰਨਬੀਰ ਸਿੰਘ ਕੰਗ)-ਡਿਪਸ ਸਕੂਲ ਰਈਆ ਨੇ ਵਿਦਿਆਰਥੀਆਂ ਵਿਚ ਮਨੁੱਖੀ ਰਿਸ਼ਤਿਆਂ ਦੀਆਂ ਕਦਰਾਂ ਕੀਮਤਾਂ ਨੂੰ ਉਜਾਗਰ ਕਰਨ ਹਿਤ ਭੈਣ-ਭਰਾ ਦੇ ਅਟੁੱਟ ਰਿਸ਼ਤੇ ਨੂੰ ਦਰਸਾਉਂਦਾ ਰੱਖੜੀ ਦਾ ਤਿਉਹਾਰ ਮਨਾਇਆ | ਇਸ ਮੌਕੇ ਸਮੂਹ ਡਿਪਸ ਸਕੂਲਾਂ ਦੇ ਐੱਮ. ਡੀ. ...

ਪੂਰੀ ਖ਼ਬਰ »

ਸੰਤਸਰ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਬਾਬਾ ਬਕਾਲਾ ਸਾਹਿਬ, 10 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਸੰਤਸਰ ਪਬਲਿਕ ਸਕੂਲ ਬੁਤਾਲਾ ਵਿਖੇ ਸਾਵਣ ਮਹੀਨੇ ਦਾ ਤਿਉਹਾਰ ਮਨਾਇਆ ਗਿਆ | ਜਿਸ ਵਿਚ ਸਕੂਲ ਦੀਆਂ ਵਿਦਿਆਰਥਣਾਂ ਨੇੇ ਗਿੱਧਾ, ਭੰਗੜਾ, ਕਵਿਤਾਵਾਂ ਅਤੇ ਭਾਸ਼ਣ ਰਾਹੀਂ ਸਰੋਤਿਆਂ ਨੂੰ ਮੰਤਰ ਮੁਗਧ ਕਰੀ ...

ਪੂਰੀ ਖ਼ਬਰ »

ਦਸਮੇਸ਼ ਕਾਲਜ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ

ਚੌਕ ਮਹਿਤਾ, 11 ਅਗਸਤ (ਜਗਦੀਸ਼ ਸਿੰਘ ਬਮਰਾਹ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਹਾਲ ਵਿਚ ਹੀ ਐਲਾਨੇ ਗਏ ਬੀ. ਕਾਮ (ਸਮੈਸਟਰ ਛੇਵਾਂ) ਦੇ ਨਤੀਜੇ ਵਿਚ ਇਲਾਕੇ ਦੀ ਮੰਨੀ-ਪ੍ਰਮੰਨੀ ਸੰਸਥਾ ਦਸ਼ਮੇਸ਼ ਕਾਲਜ ਫਾਰ ਵਿਮਨ, ਮਹਿਤਾ ਚੌਂਕ ਦੀਆਂ ਵਿਦਿਆਰਥਣਾਂ ਦਾ ...

ਪੂਰੀ ਖ਼ਬਰ »

ਪਿੰਡ ਕਰਤਾਰਪੁਰ ਦੇ 20 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ 'ਚ ਸ਼ਾਮਿਲ

ਬਾਬਾ ਬਕਾਲਾ ਸਾਹਿਬ, 10 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਬਾਬਾ ਬਕਾਲਾ ਸਾਂਹਿਬ ਸਬ ਡਵੀਜਨ ਦੇ ਪਿੰਡ ਕਰਤਾਰਪੁਰ (ਅੰਮਿ੍ਤਸਰ) ਵਿਚ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਨੂੰ ਵੱਡਾ ਹੁੰਗਾਰਾ ਮਿਲਿਆ, ਜਦੋਂ ਕਿ ਵੱਖ-ਵੱਖ ਪਾਰਟੀਆਂ ਦੇ ਤਕਰੀਬਨ 20 ਪਰਿਵਾਰ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਨੇ ਡਵੀਜ਼ਨ ਪੱਧਰੀ ਰੋਸ ਰੈਲੀ ਤੇ ਮੁਜ਼ਾਹਰਾ ਕਰਦਿਆਂ ਮੋਦੀ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਅਜਨਾਲਾ, 10 ਅਗਸਤ (ਐਸ. ਪ੍ਰਸ਼ੋਤਮ)-ਪਾਵਰਕਾਮ ਡਵੀਜ਼ਨ ਅਜਨਾਲਾ ਦੇ ਮੁੱਖ ਦਫਤਰੀ ਕੰਪਲੈਕਸ ਵਿਖੇ ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ (ਚਾਹਲ) ਦੇ ਡਵੀਜਨ ਪ੍ਰਧਾਨ ਰਣਜੀਤ ਸਿੰਘ ਅਜਨਾਲਾ ਦੀ ਅਗਵਾਈ 'ਚ ਅਤੇ ਫੇਡਰੇਸ਼ਨ ਦੇ ਬਾਰਡਰ ਜ਼ੋਨ ਮੀਤ ਸਕੱਤਰ ਜੇ.ਈ. ...

ਪੂਰੀ ਖ਼ਬਰ »

ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਸਮੱੁਚੇ ਅਕਾਲੀ ਵਰਕਰਾਂ 'ਚ ਭਾਰੀ ਉਤਸ਼ਾਹ-ਗੋਲਡੀ

ਮੱਤੇਵਾਲ, 10 ਅਗਸਤ (ਗੁਰਪ੍ਰੀਤ ਸਿੰਘ ਮੱਤੇਵਾਲ)-ਮਾਨਯੋਗ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ, ਜਿਸ 'ਤੇ ਸਮੁੱਚੇ ਹਲਕਾ ਮਜੀਠਾ ਦੇ ਅਕਾਲੀ ਵਰਕਰਾਂ ਵਿਚ ਖ਼ੁਸ਼ੀ ਦਾ ਮਾਹੌਲ ਵੇਖਣ ...

ਪੂਰੀ ਖ਼ਬਰ »

ਬੀ.ਐੱਸ.ਐੱਫ. 73 ਬਟਾਲੀਅਨ ਵਲੋਂ ਸਰਹੱਦੀ ਪਿੰਡਾਂ 'ਚ ਤਿਰੰਗਾ ਜਾਗਰੂਕਤਾ ਮੋਟਰਸਾਈਕਲ ਰੈਲੀ

ਅਜਨਾਲਾ/ਗੱਗੋਮਾਹਲ 10 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. 73 ਬਟਾਲੀਅਨ ਵਲੋਂ ਕਮਾਂਡੈਂਟ ਪਿ੍ਤਪਾਲ ਸਿੰਘ ਭੱਟੀ ਦੀ ਅਗਵਾਈ ਹੇਠ 75ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਦੇਸ਼ ਭਰ ...

ਪੂਰੀ ਖ਼ਬਰ »

ਅਟਾਰੀ ਸਰਹੱਦ ਨਜ਼ਦੀਕ ਵਸੇ ਪਿੰਡ ਢੋਡੀਵਿੰਡ ਵਿਖੇ ਸਾਲਾਨਾ ਮੇਲਾ ਮਨਾਇਆ

ਅਟਾਰੀ, 10 ਅਗਸਤ (ਗੁਰਦੀਪ ਸਿੰਘ ਅਟਾਰੀ)-ਅਟਾਰੀ ਸਰਹੱਦ ਨਜ਼ਦੀਕ ਵੱਸੇ ਪਿੰਡ ਢੋਡੀਵਿੰਡ ਵਿਖੇ ਪੀਰ ਬਾਬਾ ਜਿਉਣ ਸ਼ਾਹ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਧੂਮ ਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਪ੍ਰਸਿੱਧ ਪੰਜਾਬੀ ਲੋਕ ਗਾਇਕ ਸੁਰਜੀਤ ਭੁੱਲਰ ਤੇ ਸਰਗੀ ਮਾਨ ...

ਪੂਰੀ ਖ਼ਬਰ »

ਸਰਹੱਦੀ ਖੇਤਰ 'ਚ ਡਰੋਨ ਦੀ ਹਲਚਲ ਤਲਾਸ਼ੀ ਮੁਹਿੰਮ ਦੌਰਾਨ ਵੱਡੀ ਮਾਤਰਾ 'ਚ ਅਸਲ੍ਹਾ ਬਰਾਮਦ

ਲੋਪੋਕੇ, 10 ਅਗਸਤ (ਗੁਰਵਿੰਦਰ ਸਿੰਘ ਕਲਸੀ)-ਐਸ. ਐਸ. ਪੀ. ਦਿਹਾਤੀ ਅੰਮਿ੍ਤਸਰ ਵਲੋਂ ਥਾਣਾ ਲੋਪੋਕੇ ਦੀ ਪੁਲਿਸ ਵਲੋਂ ਸਰਹੱਦੀ ਪਿੰਡਾਂ 'ਚ ਡਰੋਨ ਦੀ ਹਲਚਲ ਤੋਂ ਬਾਅਦ ਤਲਾਸ਼ੀ ਮੁਹਿੰਮ ਦੌਰਾਨ ਵੱਡੀ ਮਾਤਰਾ ਵਿਚ ਅਸਲਾ ਬਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ | ...

ਪੂਰੀ ਖ਼ਬਰ »

ਗੁ: ਗੁਰੂਸਰ ਸਤਲਾਣੀ ਸਾਹਿਬ ਦੀ ਨਵੀਂ ਇਮਾਰਤ 'ਤੇ ਪਾਏ ਲੈਂਟਰ

ਅਟਾਰੀ, 10 ਅਗਸਤ (ਗੁਰਦੀਪ ਸਿੰਘ ਅਟਾਰੀ)-ਛੇਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਦੇ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਕਾਰ ਸੇਵਾ ਵਾਲੇ ...

ਪੂਰੀ ਖ਼ਬਰ »

ਖ਼ਤਰਾਏ ਖੁਰਦ ਵਿਖੇ ਬਾਬਾ ਬਹਾਦਰ ਸਿੰਘ ਦੀ ਬਰਸੀ ਨੂੰ ਸਮਰਪਿਤ ਸਮਾਗਮ ਕਰਵਾਇਆ

ਜਗਦੇਵ ਕਲਾਂ, 10 ਅਗਸਤ (ਸ਼ਰਨਜੀਤ ਸਿੰਘ ਗਿੱਲ)-ਧੰਨ ਧੰਨ ਬਾਬਾ ਬਹਾਦਰ ਸਿੰਘ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਪਿੰਡ ਖਤਰਾਏ ਖੁਰਦ ਵਿਖੇ ਸਥਿਤ ਗੁਰਦੁਆਰਾ ਬਾਬਾ ਬਹਾਦਰ ਸਿੰਘ ਵਿਖੇ ਬਾਬਾ ਸਤਨਾਮ ਸਿੰਘ, ਬਾਬਾ ਚਰਨ ਸਿੰਘ ਅਤੇ ਬਾਬਾ ਜਗੀਰ ...

ਪੂਰੀ ਖ਼ਬਰ »

ਚਾਰ ਮਾਰਗੀ ਸੜਕ ਦੇ ਨਿਰਮਾਣ ਦੀ ਸੁਸਤ ਰਫ਼ਤਾਰ ਨੇ ਕਸਬਾ ਰਮਦਾਸ ਦੇ ਦੁਕਾਨਦਾਰਾਂ ਤੇ ਮੁਸਾਫ਼ਰਾਂ ਦਾ ਜਿਊਣਾ ਕੀਤਾ ਮੁਹਾਲ

ਗੱਗੋਮਾਹਲ, 10 ਅਗਸਤ (ਬਲਵਿੰਦਰ ਸਿੰਘ ਸੰਧੂ)-ਇਤਿਹਾਸਕ ਕਸਬਾ ਰਮਦਾਸ ਤੋਂ ਅੰਤਰ ਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਤੱਕ ਬਣ ਰਹੀ ਚਾਰ ਮਾਰਗੀ ਸੜਕ ਨੇ ਕਸਬਾ ਰਮਦਾਸ ਦੇ ਇਸ ਸੜਕ ਕੰਡੇ ਦੁਕਾਨਾਂ ਕਰਦੇ ਵਪਾਰੀਆਂ ਦਾ ਜਿਊਣਾ ਦੁੱਭਰ ਕੀਤਾ ਹੋਇਆ ਹੈ | ਦੁਕਾਨਦਾਰਾਂ ਦਾ ...

ਪੂਰੀ ਖ਼ਬਰ »

ਵਾਇਸ ਆਫ ਅੰਮਿ੍ਤਸਰ ਵਲੋਂ ਹਿੰਦ ਦੀ ਚਾਦਰ ਬਿਰਧ ਆਸ਼ਰਮ ਨੂੰ 20 ਬੈੱਡ ਤੇ ਹੋਰ ਸਮੱਗਰੀ ਪ੍ਰਦਾਨ ਕਰਵਾਈ

ਬਾਬਾ ਬਕਾਲਾ ਸਾਹਿਬ, 10 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਮਨੁੱਖਤ ਦੀ ਸੇਵਾ ਲਈ ਯਤਨਸ਼ੀਲ ਸੰਸਥਾ ਹਿੰਦ ਦੀ ਚਾਦਰ ਬਿਰਧ ਆਸ਼ਰਮ, ਵਿਖੇ ਵਾਇਸ ਆਫ ਅੰਮਿ੍ਤਸਰ ਵਲੋਂ 20 ਬੈੱਡ ਅਤੇ ਹੋਰ ਸਮੱਗਰੀ ਪ੍ਰਦਾਨ ਕਰਵਾਈ ਅਤੇ ਇਸ ...

ਪੂਰੀ ਖ਼ਬਰ »

ਆਜ਼ਾਦੀ ਦੇ 75ਵੇਂ ਮਹਾਂਉਤਸਵ ਮੌਕੇ ਕੇਂਦਰ ਨੇ ਬਿਜਲੀ ਸੋਧ ਬਿੱਲ ਪੇਸ਼ ਕਰ ਕੇ ਲੋਕਾਂ ਦੀਆਂ ਖ਼ੁਸ਼ੀਆਂ ਖੋਹਣ ਵੱਲ ਕਦਮ ਵਧਾਇਆ -ਬੋਨੀ ਅਜਨਾਲਾ

ਅਜਨਾਲਾ, 10 ਅਗਸਤ (ਐਸ. ਪ੍ਰਸ਼ੋਤਮ)-ਹਲਕੇ ਦੇ ਸਾਬਕਾ ਅਕਾਲੀ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੌਮੀ ਮੀਤ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕੇਂਦਰ ਸਰਕਾਰ ਵਲੋਂ ਸੰਸਦ ਵਿਚ ਪੇਸ਼ ਕੀਤੇ ਗਏ ਬਿਜਲੀ ਸੋਧ ਬਿੱਲ-2022 ਨੂੰ ਕਿਸਾਨ ਤੇ ਗ਼ਰੀਬ ਮਾਰੂ ...

ਪੂਰੀ ਖ਼ਬਰ »

ਡੀ. ਐਸ. ਆਈ. ਵਿਧੀ ਨਾਲ ਬਿਜਾਈ ਕੀਤੇ ਖੇਤਾ ਦਾ ਜਾਇਜ਼ਾ ਲਿਆ

ਚੋਗਾਵਾਂ, 10 ਅਗਸਤ (ਗੁਰਬਿੰਦਰ ਸਿੰਘ ਬਾਗੀ)-ਮੁੱਖ ਖੇਤੀਬਾੜੀ ਅਫਸਰ ਅੰਮਿ੍ਤਸਰ ਡਾ: ਜਤਿੰਦਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਡਾ: ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਖੇਤੀਬਾੜੀ ਦਫ਼ਤਰ ਚੋਗਾਵਾਂ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ...

ਪੂਰੀ ਖ਼ਬਰ »

ਤਰਨਾ ਦਲ ਬਾਬਾ ਬਕਾਲਾ ਸਾਹਿਬ ਵਲੋਂ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ-ਬਾਬਾ ਗੱਜਣ ਸਿੰਘ

ਬਾਬਾ ਬਕਾਲਾ ਸਾਹਿਬ, 10 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਤਰਨਾ ਦਲ ਬਾਬਾ ਬਕਾਲਾ ਸਾਹਿਬ ਨਿਹੰਗ ਸਿੰਘ ਫੌਜਾਂ ਵੱਲੋਂ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ਵਿਚ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਮਨਾਏ ...

ਪੂਰੀ ਖ਼ਬਰ »

ਆਪ ਵਰਕਰਾਂ ਵਲੋਂ ਮਿਅਦੀਆਂ ਨਾਲ ਪਿੰਡ ਦੇ ਹੋਣ ਵਲੇ ਕੰਮਾਂ ਸੰਬੰਧੀ ਚਰਚਾ

ਓਠੀਆਂ, 10 ਅਗਸਤ (ਗੁਰਵਿੰਦਰ ਸਿੰਘ ਛੀਨਾ)-ਆਮ ਆਦਮੀ ਪਾਰਟੀ ਦੇ ਵਰਕਰ ਸੇਵਾ ਮੁਕਤ ਅਧਿਆਪਕ ਕੁਲਦੀਪ ਸਿੰਘ ਪ੍ਰੀਤ ਨਗਰ, ਗੁਰਦੇਵ ਸਿੰਘ ਅਤੇ ਰਵੀਸ਼ੇਰ ਸਿੰਘ ਵਲੋਂ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਆਪ ਦੇ ਸੀਨੀ: ਆਗੂ ਬਲਦੇਵ ਸਿੰਘ ਮਿਆਦੀਆਂ ਦੇ ਗ੍ਰਹਿ ਵਿਖੇ ...

ਪੂਰੀ ਖ਼ਬਰ »

ਪਿੰਡ ਛਾਪਿਆਂਵਾਲੀ ਨਿਵਾਸੀਆਂ ਨੇ ਮੈਰਿਟ 'ਚ ਆਉਣ ਵਾਲੀ ਸੋਨਮ ਧਾਲੀਵਾਲ ਦਾ ਕੀਤਾ ਸਨਮਾਨ

ਬਾਬਾ ਬਕਾਲਾ ਸਾਹਿਬ, 10 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਨਜ਼ਦੀਕੀ ਪਿੰਡ ਛਾਪਿਆਂਵਾਲੀ ਦੇ ਸ: ਸੁਰਿੰਦਰਪਾਲ ਸਿੰਘ ਸੋਨੂੰ ਧਾਲੀਵਾਲ ਦੀ ਸਪੁੱਤਰੀ ਸੋਨਮ ਧਾਲੀਵਾਲ ਨੇ 97.6% ਅੰਕ ਲੈ ਕੇ ਪੰਜਾਬ ਭਰ ਵਿਚੋਂ ਮੈਰਿਟ 'ਤੇ ਮੁਕਾਮ ਹਾਸਲ ਕਰਕੇ ਪਿੰਡ ਦਾ ਨਾਂ ਰੌਸ਼ਨ ਕੀਤਾ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਗਾਲਿਬ ਗਰੁੱਪ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਅਜਨਾਲਾ, 10 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬਾ ਸਰਕਾਰ ਵਲੋਂ ਨੰਬਰਦਾਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨਣ ਦੇ ਵਿਰੋਧ ਵਿਚ ਪੰਜਾਬ ਨੰਬਰਦਾਰ ਯੂਨੀਅਨ (ਗ਼ਾਲਿਬ ਗਰੁੱਪ) ਵਲੋਂ ਤਹਿਸੀਲ ਪ੍ਰਧਾਨ ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਕਈ ਪਰਿਵਾਰ ਕਾਂਗਰਸ ਤੇ ਅਕਾਲੀ ਦਲ ਛੱਡ ਕੇ ਹੋਏ ਆਪ 'ਚ ਸ਼ਾਮਿਲ

ਰਾਮ ਤੀਰਥ, 10 ਅਗਸਤ (ਧਰਵਿੰਦਰ ਸਿੰਘ ਔਲਖ)-ਆਮ ਆਦਮੀ ਪਾਰਟੀ ਦੇ ਹਲਕਾ ਰਾਜਾਸਾਂਸੀ ਤੋਂ ਸੀਨੀਅਰ ਆਗੂ ਬਲਦੇਵ ਸਿੰਘ ਮਿਆਦੀਆਂ ਦੀ ਅਗਵਾਈ ਹੇਠ ਪਿੰਡ ਕੋਟਲਾ ਡੂੰਮ ਦੇ ਨੌਜਵਾਨ ਆਗੂ ਗੁਰਬਾਜ ਸਿੰਘ ਕੋਟਲਾ ਤੇ ਸਾਬਕਾ ਸਰਪੰਚ ਸ਼ਮਸ਼ੇਰ ਸਿੰਘ ਕੋਟਲਾ ਦੇ ਗ੍ਰਹਿ ਵਿਖੇ ...

ਪੂਰੀ ਖ਼ਬਰ »

'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਤਿੰਨ ਰੋਜਾ ਖ਼ੂਨਦਾਨ ਕੈਂਪ ਦੀ ਆਰੰਭਤਾ

ਬਾਬਾ ਬਕਾਲਾ ਸਾਹਿਬ, 10 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਅਤੇ ਮਿਸਲ ਸ਼ਹੀਦਾਂ ਤਰਨਾ ਦਲ ਵਿਖੇ 'ਸਾਚਾ ਗੁਰੂੂ ਲਾਧੋ ਰੇ' ਅਤੇ ਰੱਖੜ ਪੁੰਨਿਆਂ ਦੇ ਸਾਲਾਨਾ ਜੋੜ ਮੇਲੇ 'ਤੇ ਤਰਨਾ ਦਲ ਦੇ 15ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਵਲੋਂ ਬਿਜਲੀ ਸੋਧ ਬਿੱਲ 2022 ਦੀਆਂ ਕਾਪੀਆਂ ਫੂਕੀਆਂ

ਖਿਲਚੀਆਂ, 10 ਅਗਸਤ (ਕਰਮਜੀਤ ਸਿੰਘ)-ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਬਿਜਲੀ ਸੋਧ ਬਿੱਲ 2022 ਖ਼ਿਲਾਫ਼ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੈਂਕੜੇ ਕਾਰਕੁੰਨਾਂ ਵਲੋਂ ਕਸਬਾ ਬੁਟਾਰੀ ਸਟੇਸ਼ਨ ਬਿਜਲੀ ਘਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਅਤੇ ਬਿੱਲ ਦੀਆਂ ਕਾਪੀਆਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਚੋਗਾਵਾਂ ਚੌਕ 'ਚ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਚੋਗਾਵਾਂ, 10 ਅਗਸਤ (ਗੁਰਬਿੰਦਰ ਸਿੰਘ ਬਾਗੀ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਉਪਰ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਸੁਖਬੀਰ ਸਿੰਘ ਢਿੱਲੋਂ, ਮੀਤ ਪ੍ਰਧਾਨ ਰਘਬੀਰ ਸਿੰਘ ਦੀ ਅਗਵਾਈ ਹੇਠ ਕਸਬਾ ਚੋਗਾਵਾਂ ਵਿਖੇ ਸੈਂਕੜੇ ...

ਪੂਰੀ ਖ਼ਬਰ »

ਆਪ ਦੀ ਕੱਲ੍ਹ ਨੂੰ ਹੋਣ ਵਾਲੀ ਕਾਨਫ਼ਰੰਸ ਇਤਿਹਾਸਕ ਹੋਵੇਗੀ-ਵਿਧਾਇਕ ਟੌਂਗ

ਬਾਬਾ ਬਕਾਲਾ ਸਾਹਿਬ, 10 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-'ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸਲਾਨਾ ਜੋੜ ਮੇਲਾ ਰੱਖੜ ਪੁੰਨਿਆਂ ਮੇਲੇ ਮੌਕੇ ਆਮ ਆਦਮੀ ਪਾਰਟੀ ਵਲੋਂ ਸਰਕਾਰੀ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਸਿਆਸੀ ਕਾਨਫਰੰਸ ਹੋ ਰਹੀ ਹੈ, ...

ਪੂਰੀ ਖ਼ਬਰ »

ਮਹਿਲ ਜੰਡਿਆਲਾ ਸਕੂਲ ਵਿਚ ਬਲਾਕ ਪੱਧਰੀ ਤੀਆਂ ਦਾ ਤਿਉਹਾਰ ਮਨਾਇਆ

ਚੇਤਨਪੁਰਾ, 10 ਅਗਸਤ (ਮਹਾਂਬੀਰ ਸਿੰਘ ਗਿੱਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲ ਜੰਡਿਆਲਾ ਸੰਤੂ ਨੰਗਲ ਵਿਖੇ ਬਲਾਕ ਪੱਧਰੀ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਵਿੰਗ ਦੀ ਪ੍ਰਧਾਨ ਸ੍ਰੀਮਤੀ ਸੀਮਾ ਸੋਢੀ, ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX