ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  1 day ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  1 day ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  1 day ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  1 day ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  1 day ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  1 day ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  1 day ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  1 day ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  1 day ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  1 day ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  1 day ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  1 day ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  1 day ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  1 day ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਫਰੀਦਕੋਟ

ਸਿੱਖਾਂ ਵਾਲਾ ਸੜਕ ਦੀ ਮਾੜੀ ਹਾਲਤ ਨੇ ਸ਼ਹਿਰ ਨਿਵਾਸੀਆਂ ਦੇ ਸੁਪਨੇ ਮਧੋਲੇ

• ਨਹੀਂ ਬਣ ਸਕਿਆ ਮਿੰਨੀ ਬਾਈਪਾਸ
ਕੋਟਕਪੂਰਾ, 10 ਅਗਸਤ (ਮੋਹਰ ਸਿੰਘ ਗਿੱਲ) - ਸਥਾਨਕ ਸ਼ਹਿਰ 'ਚੋਂ ਨਿਕਲਣ ਵਾਲੀ ਸਿੱਖਾਂ ਵਾਲਾ ਸੰਪਰਕ ਸੜਕ ਕਈ ਪੱਖਾਂ ਤੋਂ ਬਹੁਤ ਜ਼ਿਆਦਾ ਮਹੱਤਵ ਰੱਖਦੀ ਹੈ | ਇਕ ਤਾਂ ਇਹ ਕਿ ਇਸ ਸੜਕ ਨਾਲ ਸਿੱਖਾਂ ਵਾਲਾ, ਨੰਗਲ, ਚਮੇਲੀ, ਭਾਣਾ ਅਤੇ ਕਈ ਹੋਰ ਪਿੰਡਾਂ ਦੇ ਲੋਕ ਵਪਾਰਕ ਪੱਖੋਂ ਖ਼ੁਸ਼ਹਾਲ ਸ਼ਹਿਰ ਕੋਟਕਪੂਰਾ 'ਚ ਆਉਣ-ਜਾਣ ਕਰਦੇ ਹਨ ਅਤੇ ਦੂਜਾ ਇਹ ਸੰਪਰਕ ਸੜਕ ਕੋਟਕਪੂਰਾ ਨੂੰ ਸ਼ਾਹਰਾਹ ਸ੍ਰੀ ਅੰਮਿ੍ਤਸਰ ਸਾਹਿਬ-ਬਠਿੰਡਾ ਨਾਲ ਜੋੜਦੀ ਹੈ | ਸਥਾਨਕ ਸ਼ਹਿਰ ਦੇ ਵੱਖ-ਵੱਖ ਰਾਜਸੀ ਪਾਰਟੀਆਂ ਨਾਲ ਸਬੰਧ ਰੱਖਣ ਵਾਲੇ ਨੇਤਾਵਾਂ ਵਲੋਂ ਸ਼ਹਿਰ ਨਿਵਾਸੀਆਂ ਨੂੰ ਵਾਰ-ਵਾਰ ਇਹੀ ਕਿਹਾ ਗਿਆ ਕਿ ਇਸ ਸੜਕ ਨੂੰ ਸ਼ਹਿਰ ਦੇ ਮਿੰਨੀ ਬਾਈਪਾਸ ਵਜੋਂ ਵਿਕਸਤ ਕੀਤਾ ਜਾਵੇਗਾ | ਪਰ ਸੜਕ ਨਿਰਮਾਣ ਦਾ ਕਾਰਜ ਅੱਧ ਵਿਚਾਲੇ ਲਮਕਿਆ ਹੋਣ ਕਾਰਨ ਸ਼ਹਿਰ ਨਿਵਾਸੀਆਂ ਦੇ ਸੁਪਨੇ ਮਧੋਲੇ ਜਾ ਰਹੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੜਕ ਉਪਰ ਪਿਛਲੇ ਕਈ ਸਾਲਾਂ ਤੋਂ ਸੀਵਰੇਜ਼ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਸੀ | ਸੀਵਰੇਜ਼ ਪਾਈਪਾਂ ਵਿਛਾਏ ਜਾਣ ਉਪਰੰਤ ਥਾਂ-ਥਾਂ ਤੋਂ ਪੱਟ ਕੇ ਰੱਖ ਦਿੱਤੀ ਗਈ, ਜਿਸ ਦੀ ਅੱਜ ਵੀ ਹਾਲਤ ਬੇਹੱਦ ਤਰਸਯੋਗ ਹੈ | ਇਸ ਸੜਕ ਉਪਰ ਆਮ ਦਿਨਾਂ 'ਚ ਸਾਰਾ ਦਿਨ ਮਿੱਟੀ-ਘੱਟਾ ਉਡ-ਉਡ ਕੇ ਲੋਕਾਂ ਦੇ ਅੱਖਾਂ 'ਚ ਪੈਂਦਾ ਰਹਿੰਦਾ ਹੈ | ਇਸ ਕਾਰਨ ਇੱਥੋਂ ਆਵਾਜਾਈ ਕਰਨ ਵਾਲੇ, ਦੁਕਾਨਾਂ ਅਤੇ ਘਰਾਂ ਵਾਲੇ ਸਖ਼ਤ ਪੇ੍ਰਸ਼ਾਨ ਹਨ | ਸੜਕ ਦੀ ਪੁਟਾਈ ਕੀਤੇ ਜਾਣ ਕਾਰਨ ਬੜੀ ਮੁਸ਼ਕਲ ਨਾਲ ਦੁਪਹੀਆ ਵਹੀਕਲ ਲੰਘਦੇ ਹਨ, ਪਰ ਚਾਰ ਪਹੀਆ ਵਹੀਕਲ ਵਾਲਾ ਇਸ ਸੜਕ ਉਪਰ ਆਉਣ ਦਾ ਹੀਆ ਹੀ ਨਹੀਂ ਕਰਦਾ | ਪਤਾ ਲੱਗਾ ਹੈ ਕਿ ਸੀਵਰੇਜ਼ ਪਾਉਣ ਵਾਲੇ ਠੇਕੇਦਾਰ ਵਲੋਂ ਸੀਵਰੇਜ਼ ਪਾਉਣ ਉਪਰੰਤ ਰਸਤੇ ਨੂੰ ਉਚਾ-ਨੀਵਾਂ ਹੀ ਛੱਡ ਦਿੱਤਾ ਗਿਆ ਹੈ, ਜਿਸ ਨੇ ਇੱਥੋਂ ਲੰਘਣ ਵਾਲਿਆਂ ਦੀਆਂ ਮੁਸ਼ਕਲਾਂ 'ਚ ਹੋਰ ਵਾਧਾ ਕਰ ਦਿੱਤਾ ਹੈ | ਇਸ ਸੜਕ ਉਪਰ ਕਈ ਵਿੱਦਿਅਕ ਸੰਸਥਾਵਾਂ ਵੀ ਹਨ, ਜਿਨ੍ਹਾਂ 'ਚ ਰੋਜ਼ਾਨਾ ਬੱਚੇ ਸਿੱਖਿਆ ਹਾਸਲ ਕਰਨ ਲਈ ਆਉਂਦੇ ਹਨ | ਫ਼ਰੀਦਕੋਟ-ਸ੍ਰੀ ਅੰਮਿ੍ਤਸਰ ਸਾਹਿਬ ਜਾਣ ਲਈ ਇਹ ਸੜਕ ਮਿੰਨੀ ਬਾਈਪਾਸ ਦਾ ਕੰਮ ਕਰ ਸਕਦੀ ਹੈ, ਜੇਕਰ ਇਸਦੀ ਹਾਲਤ ਚੰਗੀ ਹੋਵੇ ਤਾਂ | ਜਦ ਕਿ ਹੁਣ ਲੋਕਾਂ ਨੂੰ ਸੰਧਵਾਂ ਰਾਹੀਂ ਫ਼ਰੀਦਕੋਟ ਜਾਣਾ ਪੈਂਦਾ ਹੈ | ਸ਼ਹਿਰ ਦੇ ਖ਼ੁਸ਼ਹਾਲ ਹੀਰਾ ਸਿੰਘ ਨਗਰ, ਪ੍ਰਤਾਪ ਸਿੰਘ ਨਗਰ ਅਤੇ ਹੋਰ ਮੁਹੱਲਾ ਨਿਵਾਸੀਆਂ ਦਾ ਕਹਿਣਾ ਹੈ ਕਿ ਸਿੱਖਾਂ ਵਾਲਾ ਰਸਤਾ ਆਵਾਜਾਈ ਵਾਲਾ ਨਾ ਹੋਣ ਕਾਰਨ ਉਨ੍ਹਾਂ ਨੂੰ ਸ਼ਹਿਰ ਦੇ ਨੇੜਿਓਾ ਲੰਘਦੇ ਬਠਿੰਡਾ-ਸ੍ਰੀ ਅੰਮਿ੍ਤਸਰ ਸਾਹਿਬ ਸ਼ਾਹਰਾਹ ਦਾ ਜੋ ਫ਼ਾਇਦਾ ਹੋਣਾ ਚਾਹੀਦਾ ਸੀ, ਉਹ ਵੀ ਨਹੀਂ ਹੋ ਰਿਹਾ | ਸ਼ਹਿਰ ਦੇ ਜਾਗਰੂਕ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਸਿੱਖਾਂ ਵਾਲਾ ਸੜਕ ਵਰਤੋਂ 'ਚ ਆ ਜਾਵੇ ਤਾਂ ਦੁੂਜੀਆਂ ਸੜਕਾਂ 'ਤੇ ਸ਼ਹਿਰੀ ਆਵਾਜਾਈ ਦਾ ਬੋਝ ਕਾਫ਼ੀ ਹਲਕਾ ਹੋਣਾ ਸੁਭਾਵਿਕ ਹੈ | ਸੰਪਰਕ ਕਰਨ 'ਤੇ ਹਲਕਾ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਹ ਸ਼ਹਿਰ ਦੀਆਂ ਪੱਟੀਆਂ ਸੜਕਾਂ ਦੀ ਹਾਲਤ ਸੁਧਾਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦੇ ਚੁੱਕੇ ਹਨ ਅਤੇ ਜਲਦੀ ਹੀ ਇਹ ਸਮੱਸਿਆ ਹੱਲ ਹੋ ਜਾਵੇਗੀ |

ਅਲਾਇੰਸ ਇੰਟਰਨੈਸ਼ਨਲ ਸਕੂਲ 'ਚ ਵਿਦਿਆਰਥੀਆਂ ਦੇ ਰੱਖੜੀ ਤੇ ਕਾਰਡ ਬਣਾਉਣ ਦੇ ਮੁਕਾਬਲੇ ਕਰਵਾਏ

ਜੈਤੋ, 10 ਅਗਸਤ (ਗੁਰਚਰਨ ਸਿੰਘ ਗਾਬੜੀਆ) - ਅਲਾਇੰਸ ਇੰਟਰਨੈਸ਼ਨਲ ਸਕੂਲ ਜੈਤੋ ਵਿਚ ਜਮਾਤ ਪਹਿਲੀ ਤੋਂ ਚੌਥੀ ਜਮਾਤ ਦੇ ਬੱਚਿਆਂ ਵਲੋਂ ਰੱਖੜੀ ਦੇ ਤਿਉਹਾਰ ਮੌਕੇ ਰੱਖੜੀ ਬਣਾਉਣ ਅਤੇ ਪੰਜਵੀਂ ਤੋਂ ਅੱਠਵੀਂ ਦੇ ਵਿਦਿਆਰਥੀਆਂ ਵਿਚ ਕਾਰਡ ਬਣਾਉਣ ਦਾ ਮੁੁਕਾਬਲਾ ਕਰਵਾਇਆ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਨਾਲ ਪਸ਼ੂਆਂ ਦੀ ਮੌਤ ਦਰ ਵਧੀ, ਨਹੀਂ ਮਿਲ ਰਹੀ ਮੁਰਦਾ ਪਸ਼ੂ ਸੁੱਟਣ ਲਈ ਥਾਂ

ਸਾਦਿਕ, 10 ਅਗਸਤ (ਗੁਰਭੇਜ ਸਿੰਘ ਚੌਹਾਨ)-ਜਿੱਥੇ ਕਈ ਜ਼ਿਲਿ੍ਹਆਂ ਵਿਚ ਬਾਰਸ਼ਾਂ ਨੇ ਕਿਸਾਨਾਂ ਦੇ ਨਰਮੇਂ, ਮੂੰਗੀ ਤੇ ਹਰੇ ਚਾਰੇ ਦੀਆਂ ਫ਼ਸਲਾਂ ਦਾ ਵੱਡਾ ਨੁਕਸਾਨ ਕੀਤਾ ਹੈ, ਉੱਥੇ ਇਸ ਦੇ ਨਾਲ ਹੀ ਪਸ਼ੂਆਂ ਵਿਚ ਫੈਲੀ ਲੰਪੀ ਸਕਿਨ ਦੀ ਬਿਮਾਰੀ ਨੇ ਥੋੜ੍ਹੇ ਹੀ ਸਮੇਂ ...

ਪੂਰੀ ਖ਼ਬਰ »

ਸੜਕ ਦੀ ਮਾੜੀ ਹਾਲਤ ਤੋਂ ਪਿੰਡਾਂ ਦੇ ਲੋਕ ਸਖ਼ਤ ਪ੍ਰੇਸ਼ਾਨ

ਕੋਟਕਪੂਰਾ, 10 ਅਗਸਤ (ਮੋਹਰ ਸਿੰਘ ਗਿੱਲ) - ਕੋਟਕਪੂਰਾ-ਸ੍ਰੀ ਮੁਕਤਸਰ ਸਾਹਿਬ ਮੁੱਖ ਸੜਕ ਤੋਂ ਨਿਕਲਣ ਵਾਲੀ ਸੰਪਰਕ ਸੜਕ ਵਾਂਦਰ ਜਟਾਣਾ, ਢੀਮਾਂ ਵਾਲੀ, ਮਚਾਕੀ ਮੱਲ ਸਿੰਘ, ਫ਼ਰੀਦਕੋਟ ਦੀ ਮਾੜੀ ਹਾਲਤ ਹੋਣ ਕਾਰਨ ਆਉਣ-ਜਾਣ ਵਾਲੇ ਵਹੀਕਲਾਂ ਵਾਲਿਆਂ ਨੂੰ ਸਖ਼ਤ ...

ਪੂਰੀ ਖ਼ਬਰ »

ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਡੱਬਵਾਲੀ ਮਲਕੋ ਕੀ ਆਸ਼ਰਮ ਵਿਖੇ ਭੰਡਾਰਾ ਕਰਵਾਇਆ

ਮਲੋਟ, 10 ਅਗਸਤ (ਪਾਟਿਲ) - ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਦੁਆਰਾ ਡੱਬਵਾਲੀ ਮਲਕੋ ਕੀ ਆਸ਼ਰਮ ਵਿਖੇ ਭੰਡਾਰਾ ਕਰਵਾਇਆ ਗਿਆ, ਜਿਸ ਵਿਚ ਸਾਧਵੀ ਜਗਦੀਪਾ ਭਾਰਤੀ ਨੇ ਪ੍ਰਵਚਨ ਕਰਦੇ ਹੋਏ ਕਿਹਾ ਕਿ ਅੱਜ ਦਾ ਇਨਸਾਨ ਅਧਿਆਤਮਵਾਦ ਨੂੰ ਛੱਡ ਕੇ ਪਦਾਰਥਵਾਦ ਵਲ ਨੂੰ ਜਾ ...

ਪੂਰੀ ਖ਼ਬਰ »

ਬਾਬਾ ਫ਼ਰੀਦ ਪਬਲਿਕ ਸਕੂਲ 'ਚ ਵਿਦਿਆਰਥੀਆਂ ਨੇ ਮਨਾਇਆ ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ

ਫ਼ਰੀਦਕੋਟ, 10 ਅਗਸਤ (ਜਸਵੰਤ ਸਿੰਘ ਪੁਰਬਾ) - ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਵਿਖੇ ਵਿਦਿਆਰਥੀਆਂ ਨੇ ਰੱਖੜੀ ਦੇ ਤਿਉਹਾਰ ਮੌਕੇ ਖ਼ੂਬ ਰੌਣਕਾਂ ਲਗਾਈਆਂ | ਸੰਸਥਾ ਦੇ ਪਿ੍ੰਸੀਪਲ ਕੁਲਦੀਪ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਸਵੇਰ ਦੀ ਸਭਾ ਦੌਰਾਨ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਸਮਾਰੋਹ ਦੀ ਰਿਹਰਸਲ ਦੌਰਾਨ ਵਿਦਿਆਰਥੀਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਰੰਗ

• ਐਸ. ਡੀ. ਐਮ. ਫ਼ਰੀਦਕੋਟ ਨੇ ਪਹਿਲੇ ਦਿਨ ਦੀ ਰਿਹਰਸਲ ਦਾ ਜਾਇਜ਼ਾ ਲਿਆ ਫ਼ਰੀਦਕੋਟ, 10 ਅਗਸਤ (ਜਸਵੰਤ ਸਿੰਘ ਪੁਰਬਾ) - ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 15 ਅਗਸਤ ਨੂੰ ਕਰਵਾਏ ਜਾ ਰਹੇ ਸੁਤੰਤਰਤਾ ਸਮਾਗਮ ਦੇ ਸਬੰਧ ਵਿਚ ਸਥਾਨਕ ਨਹਿਰੂ ਖੇਡ ਸਟੇਡੀਅਮ ਵਿਖੇ ਰਿਹਰਸਲ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ 'ਚ ਮਨਾਇਆ ਰੱਖੜੀ ਦਾ ਤਿਉਹਾਰ

ਫ਼ਰੀਦਕੋਟ, 10 ਅਗਸਤ (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ ਵਲੋਂ ਭੈਣ ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਬਹੁਤ ਹੀ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ...

ਪੂਰੀ ਖ਼ਬਰ »

21 ਨੂੰ ਸਮਾਜ ਭਲਾਈ ਮੰਤਰੀ ਦੀ ਰਿਹਾਇਸ਼ 'ਤੇ ਮੁਲਾਜ਼ਮ ਤੇ ਪੈਨਸ਼ਨਰ ਸੌਂਪਣਗੇ ਰੋਸ ਪੱਤਰ

ਕੋਟਕਪੂਰਾ, 10 ਅਗਸਤ (ਮੋਹਰ ਸਿੰਘ ਗਿੱਲ)-ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਚਾਨੀ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ 'ਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪੈਨਸ਼ਨਰ ਆਗੂ ...

ਪੂਰੀ ਖ਼ਬਰ »

ਨੌਕਰਾਣੀ ਵਿਰੁੱਧ ਮਾਮਲਾ ਦਰਜ

ਕੋਟਕਪੂਰਾ, 10 ਅਗਸਤ (ਮੋਹਰ ਸਿੰਘ ਗਿੱਲ)-ਸਥਾਨਕ ਦੇਵੀ ਵਾਲਾ ਸੜਕ ਦੇ ਵਸਨੀਕ ਪਿ੍ੰਸ ਗੋਇਲ ਨੇ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੂੰ ਬਿਆਨ ਦੇ ਕੇ ਦੱਸਿਆ ਹੈ ਕਿ ਸੁਖਪ੍ਰੀਤ ਕੌਰ ਨਾਂਅ ਦੀ ਔਰਤ ਉਸ ਦੇ ਘਰ ਸਫ਼ਾਈ ਵਗੈਰਾ ਦਾ ਕੰਮ-ਕਾਰ ਕਰਦੀ ਸੀ ਅਤੇ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਭਜਾਪਾ ਮੰਡਲ ਸਾਦਿਕ ਦੇ ਪ੍ਰਧਾਨ ਬਣੇ

ਸਾਦਿਕ, 10 ਅਗਸਤ (ਆਰ. ਐਸ. ਧੁੰਨਾ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਵਲੋਂ ਪਾਰਟੀ ਹਾਈਕਮਾਨ ਅਤੇ ਜ਼ਿਲ੍ਹਾ ਪ੍ਰਭਾਰੀ ਸੁਖਵੰਤ ਸਿੰਘ ਧਨੌਲਾ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਸੁਖਵਿੰਦਰ ਸਿੰਘ ਨੂੰ ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ ਸਾਦਿਕ ਮੰਡਲ ਦਾ ...

ਪੂਰੀ ਖ਼ਬਰ »

ਸਿਹਤ, ਸਿੱਖਿਆ, ਖੇਤੀ ਤੇ ਵਾਤਾਵਰਨ ਦੇ ਮੁੱਦੇ 'ਤੇ ਕਰਵਾਇਆ ਜਾਗਰੂਕਤਾ ਸੈਮੀਨਾਰ

ਫ਼ਰੀਦਕੋਟ, 10 ਅਗਸਤ (ਜਸਵੰਤ ਸਿੰਘ ਪੁਰਬਾ) - ਦੇਸ਼ ਦੀ ਆਜ਼ਾਦੀ ਦੇ 75 ਸਾਲਾਂ ਬਾਅਦ ਵੀ ਸਿਹਤ, ਸਿੱਖਿਆ, ਵਾਤਾਵਰਨ, ਖੇਤੀ ਵਰਗੇ ਬੁਨਿਆਦੀ ਮੁੱਦੇ ਜਿਉਂ ਦੀ ਤਿਉਂ ਹਨ, ਸਰਕਾਰਾਂ ਬਣਦੀਆਂ ਤੇ ਟੁੱਟਦੀਆਂ ਰਹੀਆਂ, ਅਸੀਂ ਵੱਡੀਆਂ ਵੱਡੀਆਂ ਆਸਾਂ ਰੱਖੀਆਂ ਪਰ ਪੱਲੇ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਪਲੇਅ-ਵੇ ਵਿੰਗ 'ਚ ਰੱਖੜੀ ਦਾ ਤਿਉਹਾਰ ਮਨਾਇਆ

ਫ਼ਰੀਦਕੋਟ, 10 ਅਗਸਤ (ਚਰਨਜੀਤ ਸਿੰਘ ਗੋਂਦਾਰਾ)-ਸੰਗਤ ਸਾਹਿਬ ਭਾਈ ਫ਼ੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਪਲੇਅ-ਵੇ ਵਿੰਗ 'ਚ ਰੱਖੜੀ ਦਾ ਪਵਿੱਤਰ ਤਿਉਹਾਰ ਪਿ੍ੰਸੀਪਲ ਭੁਪਿੰਦਰ ਕੌਰ ਸਰਾਂ ਦੀ ਯੋਗ ਅਗਵਾਈ ਅਤੇ ਕੋਆਰਡੀਨੇਟਰ ਮੋਨਾ ਰਾਣੀ ਦੀ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਦੇ ਹਵਾਲਾਤੀ ਪਾਸੋਂ ਨਸ਼ੀਲਾ ਪਾਊਡਰ ਬਰਾਮਦ

ਫ਼ਰੀਦਕੋਟ, 10 ਅਗਸਤ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ) - ਇੱਥੋਂ ਦੀ ਕੇਂਦਰੀ ਜੇਲ੍ਹ 'ਚ ਬੈਰਕਾਂ ਦੀ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਇਕ ਕੈਦੀ ਪਾਸੋਂ 1.50 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਜੇਲ੍ਹ ...

ਪੂਰੀ ਖ਼ਬਰ »

ਡੇਅਰੀ ਫ਼ਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕੌਂਸਲਿੰਗ 16 ਨੂੰ

ਫ਼ਰੀਦਕੋਟ, 10 ਅਗਸਤ (ਜਸਵੰਤ ਸਿੰਘ ਪੁਰਬਾ)-ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਡੇਅਰੀ ਫ਼ਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ (1 ਮਹੀਨੇ) ਦਾ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 22-08-2020 ਨੂੰ ਪੰਜਾਬ ਵਿਚ ਵੱਖ ਵੱਖ ਡੇਅਰੀ ਟ੍ਰੇਨਿੰਗ ਸੈਂਟਰਾਂ 'ਤੇ ਚਲਾਇਆ ...

ਪੂਰੀ ਖ਼ਬਰ »

ਦਿਨੋਂ-ਦਿਨ ਮਾੜੀ ਹਾਲਤ ਹੋ ਰਹੀ ਹੈ ਰੈਸਟ ਹਾਊਸ ਕੰਪਲੈਕਸ ਦੀ

ਫ਼ਰੀਦਕੋਟ, 10 ਅਗਸਤ (ਹਰਮਿੰਦਰ ਸਿੰਘ ਮਿੰਦਾ) - ਫ਼ਰੀਦਕੋਟ ਦੇ ਪੀ.ਡਬਲਿਯੂ.ਡੀ ਵਿਭਾਗ ਦੇ ਰੈਸਟ ਹਾਊਸ ਦਰਬਾਰ ਗੰਜ ਦੀ ਹਾਲਤ ਦਿਨੋਂ ਦਿਨ ਮਾੜੀ ਹੁੰਦੀ ਜਾ ਰਹੀ ਹੈ | ਇਸ ਰੈਸਟ ਹਾਊਸ ਕੰਪਲੈਕਸ 'ਚ ਹਰ ਰੋਜ਼ ਸੈਂਕੜਿਆਂ ਦੀ ਗਿਣਤੀ 'ਚ ਸੈਰ ਕਰਨ ਜਾਣ ਵਾਲੇ ਸ਼ਹਿਰੀਆਂ ਨੇ ...

ਪੂਰੀ ਖ਼ਬਰ »

ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦੀ ਮਿਸਾਲ ਪੇਸ਼ ਕੀਤੀ ਫ਼ਰੀਦਕੋਟ ਦੇ ਸੇਵਾ ਮੁਕਤ ਅਧਿਆਪਕ ਨੇ

• ਪਿਛਲੇ 50 ਸਾਲ ਤੋਂ ਭੈਣਾਂ ਦੀਆਂ ਰੱਖੜੀਆਂ ਨੂੰ ਰੱਖਿਆ ਹੋਇਆ ਸੰਭਾਲ ਕੇ ਫ਼ਰੀਦਕੋਟ, 10 ਅਗਸਤ (ਜਸਵੰਤ ਸਿੰਘ ਪੁਰਬਾ) - ਰੱਖੜੀ ਦਾ ਪਵਿੱਤਰ ਤਿਉਹਾਰ ਦਾ ਹਰ ਇਕ ਭੈਣਾਂ ਨੂੰ ਇਸ ਤਿਉਹਾਰ ਦੀ ਬੜੇ ਚਾਵਾਂ ਨਾਲ ਉਡੀਕ ਹੁੰਦੀ ਹੈ | ਇਸ ਦਿਨ ਉਹ ਆਪਣੇ ਭਰਾ ਦੇ ਗੁੱਟ 'ਤੇ ...

ਪੂਰੀ ਖ਼ਬਰ »

ਅਮਰ ਮੂਰਤੀ ਟੈਗੋਰ ਹਾਈ ਸਕੂਲ ਜੈਤੋ ਵਿਖੇ 'ਰੱਖੜੀ' ਦਾ ਤਿਉਹਾਰ ਮਨਾਇਆ

ਜੈਤੋ, 10 ਅਗਸਤ (ਭੋਲਾ ਸ਼ਰਮਾ) - ਅਮਰ ਮੂਰਤੀ ਟੈਗੋਰ ਹਾਈ ਸਕੂਲ ਜੈਤੋ ਵਿਖੇ ਬੱਚਿਆਂ ਵਲੋਂ ਅਧਿਆਪਕਾਂ ਦੇ ਸਹਿਯੋਗ ਨਾਲ ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਜਿਸ ਵਿਚ ਨਰਸਰੀ, ਸੀਨੀਅਰ ਅਤੇ ਜੂਨੀਅਰ ਵਰਗ ਜਮਾਤ ਦੇ ਬੱਚਿਆਂ ...

ਪੂਰੀ ਖ਼ਬਰ »

ਕੋਰੋਨਾ ਦੇ 10 ਨਵੇਂ ਮਾਮਲੇ ਆਏ

ਫ਼ਰੀਦਕੋਟ, 10 ਅਗਸਤ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੈ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲ੍ਹਾ ਫ਼ਰੀਦਕੋਟ 'ਚ 10 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ | ਜ਼ਿਲ੍ਹੇ ਅੰਦਰ ਹੁਣ ਐਕਟਿਵ ਕੇਸਾਂ ਦੀ ਗਿਣਤੀ 43 ਹੋ ਗਈ ਹੈ | ...

ਪੂਰੀ ਖ਼ਬਰ »

ਲੋਕ ਮੋਰਚਾ ਪੰਜਾਬ ਵਲੋਂ ਖਰੀ ਆਜ਼ਾਦੀ ਤੇ ਸੱਚੀ ਜਮਹੂਰੀਅਤ ਉਸਾਰਨ ਦਾ ਹੋਕਾ

ਜੈਤੋ, 10 ਅਗਸਤ (ਗੁਰਚਰਨ ਸਿੰਘ ਗਾਬੜੀਆ) - ਲੋਕ ਮੋਰਚਾ ਪੰਜਾਬ ਵਲੋਂ ਸਥਾਨਕ ਗੁੁਰਦੁੁਆਰਾ ਸਾਹਿਬ ਜੈਤੇਆਣਾ ਵਿਖੇ ਕਿਸਾਨਾਂ, ਔਰਤਾਂ, ਮੁਲਾਜ਼ਮਾਂ, ਨੌਜਵਾਨਾਂ ਦੀ ਇਕੱਤਰਤਾ ਕੀਤੀ ਗਈ, ਜਿਸ ਵਿਚ 15 ਅਗਸਤ 1947 ਨੂੰ ਕਾਂਗਰਸੀ ਲੀਡਰਾਂ 'ਤੇ ਬਰਤਾਨਵੀ ਸਾਮਰਾਜ ਦਰਮਿਆਨ ...

ਪੂਰੀ ਖ਼ਬਰ »

ਫ਼ਿਰੌਤੀ ਮਾਮਲੇ 'ਚ ਲਾਰੈਂਸ ਬਿਸ਼ਨੋਈ ਫ਼ਰੀਦਕੋਟ ਅਦਾਲਤ 'ਚ ਪੇਸ਼

• ਅਦਾਲਤ ਨੇ ਭੇਜਿਆ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਫ਼ਰੀਦਕੋਟ, 10 ਅਗਸਤ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਫ਼ਰੀਦਕੋਟ ਪੁਲਿਸ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਕੋਟਕਪੂਰਾ ਸਿਟੀ ਥਾਣਾ ਵਿਖੇ ਦਰਜ ਇਕ ਫ਼ਿਰੌਤੀ ਮਾਮਲੇ 'ਚ ਅੱਜ ਸਥਾਨਕ ਜੁਡੀਸ਼ੀਅਲ ...

ਪੂਰੀ ਖ਼ਬਰ »

ਵਿਆਹੁਤਾ ਨਾਲ ਜਬਰ ਜਨਾਹ ਕਰਨ ਦੇ ਦੋਸ਼ਾਂ ਤਹਿਤ ਪਤੀ ਸਮੇਤ ਤਿੰਨ ਵਿਅਕਤੀਆਂ 'ਤੇ ਮਾਮਲਾ ਦਰਜ

ਫ਼ਰੀਦਕੋਟ, 10 ਅਗਸਤ (ਸਰਬਜੀਤ ਸਿੰਘ) - ਜ਼ਿਲ੍ਹੇ ਦੇ ਇਕ ਪਿੰਡ ਦੀ ਵਿਆਹੁਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਵਿਆਹੁਤਾ ਦੇ ਪਤੀ, ਤਾਏ ਸਹੁਰੇ ਦੇ ਮੁੰਡੇ ਅਤੇ ਨੰਨਦੋਈ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ | ਪੁਲਿਸ ਵਲੋਂ ਇਸ ਮਾਮਲੇ 'ਚ ਪਤੀ ...

ਪੂਰੀ ਖ਼ਬਰ »

ਕਾਂਗਰਸੀਆਂ ਵਲੋਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਤਿਰੰਗਾ ਪੈਦਲ ਯਾਤਰਾ ਕੱਢੀ

ਜੈਤੋ, 10 ਅਗਸਤ (ਗੁਰਚਰਨ ਸਿੰਘ ਗਾਬੜੀਆ) - ਕਾਂਗਰਸ ਪਾਰਟੀ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਪਵਨ ਗੋਇਲ ਜੈਤੋ ਦੀ ਅਗਵਾਈ ਵਿਚ ਕਾਂਗਰਸੀਆਂ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ...

ਪੂਰੀ ਖ਼ਬਰ »

ਰੱਖੜੀ ਦੇ ਤਿਉਹਾਰ ਵਾਲੇ ਦਿਨ 11 ਤੋਂ 6 ਵਜੇ ਤੱਕ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ - ਡਿਪਟੀ ਕਮਿਸ਼ਨਰ

ਫ਼ਰੀਦਕੋਟ, 10 ਅਗਸਤ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਡਾ. ਰੂਹੀ ਦੁੱਗ ਨੇ ਜ਼ਿਲ੍ਹਾ ਵਾਸੀਆਂ ਨਾਲ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਿਤੀ 11 ਅਗਸਤ 2022 ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਵੀ ਸੇਵਾ ਕੇਂਦਰ ਖੁੱਲ੍ਹੇ ਰੱਖੇ ਜਾਣਗੇ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਨੇ ਬਿਜਲੀ ਸੋਧ ਬਿੱਲ ਵਿਰੁੱਧ ਕੀਤੀ ਰੋਸ ਰੈਲੀ

ਬਰਗਾੜੀ, 10 ਅਗਸਤ (ਲਖਵਿੰਦਰ ਸ਼ਰਮਾ) - ਸਾਂਝਾ ਫੋਰਮ ਪੰਜਾਬ ਦੇ ਸੱਦੇ 'ਤੇ ਸਬ ਡਿਵੀਜ਼ਨ ਬਰਗਾੜੀ ਦੀਆਂ ਸਮੂਹ ਜਥੇਬੰਦੀਆਂ ਨੇ ਇਕੱਠੀਆਂ ਹੋ ਕੇ ਬਿਜਲੀ ਦਫ਼ਤਰ ਬਰਗਾੜੀ ਵਿਖੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜੀਆਂ ਅਤੇ ਕੇਂਦਰ ਸਰਕਾਰ ਵਿਰੁੱਧ ਰੋਸ ਰੈਲੀ ਕੀਤੀ | ...

ਪੂਰੀ ਖ਼ਬਰ »

ਟੈਕਨੀਕਲ ਅਤੇ ਮਕੈਨੀਕਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਹੋਈ

ਗਿੱਦੜਬਾਹਾ, 10 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਟੈਕਨੀਕਲ ਅਤੇ ਮਕੈਨੀਕਲ ਇੰਪਲਾਈਜ਼ ਯੂਨੀਅਨ ਦੀ ਇਕ ਮੀਟਿੰਗ ਬਲਾਕ ਪ੍ਰਧਾਨ ਰਾਮਜੀ ਸਿੰਘ ਭਲਾਈਆਣਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੂਬਾ ਜਨਰਲ ਸਕੱਤਰ ਪਵਨ ਮੋਂਗਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ | ਮੀਟਿੰਗ ...

ਪੂਰੀ ਖ਼ਬਰ »

ਬ੍ਰਹਮਾਕੁਮਾਰੀ ਸੰਸਥਾਨ ਵਲੋਂ ਰੱਖੜੀ ਦਾ ਤਿਉਹਾਰ ਮਨਾਇਆ

ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਰੇਲਵੇ ਰੋਡ ਵਿਖੇ ਬ੍ਰਹਮਾਕੁਮਾਰੀ ਸੰਸਥਾਨ ਵਲੋਂ ਰੱਖੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ ਵਿਚ ਸੰਗੀਤਾ ਦੀਦੀ ਕੋਟਕਪੂਰਾ, ਕਮਲਾ ਦੀਦੀ, ਪਿੰਕੀ ਦੀਦੀ, ਲਲਿਤਾ ਦੀਦੀ, ...

ਪੂਰੀ ਖ਼ਬਰ »

ਲਾਇਨਜ਼ ਕਲੱਬ ਗਿੱਦੜਬਾਹਾ ਗ੍ਰੇਟਰ ਨੇ ਲਾਏ ਬੂਟੇ

ਗਿੱਦੜਬਾਹਾ, 10 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਪ੍ਰਸਿੱਧ ਸਮਾਜਸੇਵੀ ਸੰਸਥਾ ਲਾਇਨਜ਼ ਕਲੱਬ ਗਿੱਦੜਬਾਹਾ ਗ੍ਰੇਟਰ ਵਲੋਂ ਪ੍ਰਧਾਨ ਲਾਇਨ ਅਸ਼ੀਸ਼ ਜੌੜਾ ਅਤੇ ਪ੍ਰੋਜੈਕਟ ਚੇਅਰਮੈਨ ਲਾਇਨ ਆਰ.ਕੇ. ਚੌਧਰੀ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਪਿਉਰੀ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਤੀਆਂ ਦਾ ਤਿਉਹਾਰ ਮਨਾਇਆ

ਫ਼ਰੀਦਕੋਟ, 10 ਅਗਸਤ (ਸਤੀਸ਼ ਬਾਗ਼ੀ)-ਰੋਟਰੀ ਕਲੱਬ ਦੇ ਪ੍ਰਧਾਨ ਅਰਸ਼ ਸੱਚਰ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਸਥਾਨਕ ਸ਼ਾਹੀ ਹਵੇਲੀ ਵਿਖੇ ਧੂਮ ਧਾਮ ਨਾਲ ਮਨਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਚਾਰੂਮਿਤਾ ਐਸ.ਡੀ.ਐਮ ਮਲੋਟ ਸਨ | ਅੰਜੂ ਸੱਚਰ ਨੇ ਸਮੂਹ ਔਰਤਾਂ ਤੇ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਦੀਆਂ ਮਹਿਲਾ ਮੈਂਬਰਾਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ

ਫ਼ਰੀਦਕੋਟ, 10 ਅਗਸਤ (ਸਤੀਸ਼ ਬਾਗ਼ੀ)-ਭਾਰਤ ਵਿਕਾਸ ਪ੍ਰੀਸ਼ਦ ਦੀਆਂ ਮਹਿਲਾ ਮੈਂਬਰਾਂ ਨੇ ਤੀਆਂ ਦਾ ਤਿਉਹਾਰ ਸਥਾਨਕ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਦੇ ਹਾਲ ਵਿਖੇ ਮਨਾਇਆ | ਜਿਸ ਦੀ ਸ਼ੁਰੂਆਤ ਬੱਚਿਆਂ ਅਤੇ ਮਹਿਲਾਵਾਂ ਵਲੋਂ ਭਾਰਤ ਮਾਤਾ ਦੇ ਚਿੱਤਰ ਮੁਹਰੇ ...

ਪੂਰੀ ਖ਼ਬਰ »

ਰਾਜਸਥਾਨ ਨਹਿਰ ਪੁਲ ਨੇੜੇ ਬਣੇ ਹੋਏ ਖੱਡੇ ਹਾਦਸਿਆਂ ਨੂੰ ਦੇ ਰਹੇ ਨੇ ਸੱਦਾ

ਫ਼ਰੀਦਕੋਟ, 10 ਅਗਸਤ (ਚਰਨਜੀਤ ਸਿੰਘ ਗੋਂਦਾਰਾ) - ਸਥਾਨਕ ਕੋਟਕਪੂਰਾ ਰੋਡ 'ਤੇ ਬਣੀਆਂ ਹੋਈਆਂ ਜੋੜੀਆਂ ਨਹਿਰਾਂ ਦੇ ਰਾਜਸਥਾਨ ਪੁਲ ਨੇੜੇ ਪਿਛਲੇ ਕੁਝ ਸਮੇਂ ਤੋਂ ਕਾਫ਼ੀ ਜਗਾ 'ਤੇ ਬਣੇ ਹੋਏ ਡੂੰਘੇ ਖੱਡੇ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਦਸਮੇਸ਼ ਨਗਰ ਬਰਗਾੜੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਬਰਗਾੜੀ, 10 ਅਗਸਤ (ਸੁਖਰਾਜ ਸਿੰਘ ਗੋਂਦਾਰਾ)-ਦਸਮੇਸ਼ ਨਗਰ ਬਰਗਾੜੀ ਵਿਖੇ ਪਰਮਿੰਦਰਜੀਤ ਕੌਰ ਢਿੱਲੋਂ, ਜਸਵਿੰਦਰ ਕੌਰ ਅਤੇ ਮੁਖਤਿਆਰ ਕੌਰ ਦੀ ਅਗਵਾਈ 'ਚ ਸਾਉਣ ਮਹੀਨੇ ਦੀ ਰਿਵਾਇਤ ਅਨੁਸਾਰ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਔਰਤਾਂ ਤੇ ਲੜਕੀਆਂ ਨੇ ਇੱਕਠੀਆ ...

ਪੂਰੀ ਖ਼ਬਰ »

ਸ਼ੇਖ਼ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਬਾਜਾਖਾਨਾ, 10 ਅਗਸਤ (ਜਗਦੀਪ ਸਿੰਘ ਗਿੱਲ) - ਸ਼ੇਖ਼ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਕੂਲ ਦੇ ਪ੍ਰਬੰਧਕ ਮਨਿੰਦਰ ਸਿੰਘ ਕੋਟਕਪੂਰਾ ਅਤੇ ਪਿੰ੍ਰਸੀਪਲ ਸਤਵਿੰਦਰ ਪਾਲ ਕੌਰ ਨੇ ਸਮ੍ਹਾਂ ਰੌਸ਼ਨ ...

ਪੂਰੀ ਖ਼ਬਰ »

ਜੈਤੋ-ਬਠਿੰਡਾ ਰੋਡ 'ਤੇ ਬਣੇ ਡੰੂਘੇ ਤੇ ਵੱਡੇ ਖੱਡਿਆਂ ਤੋਂ ਰਾਹਗੀਰ ਪ੍ਰੇਸ਼ਾਨ

ਜੈਤੋ, 10 ਅਗਸਤ (ਗੁਰਚਰਨ ਸਿੰਘ ਗਾਬੜੀਆ) - ਜੈਤੋ-ਬਠਿੰਡਾ ਰੋਡ ਦੀ ਹਾਲਤ ਪਿਛਲੇ ਕਈ ਸਾਲਾਂ ਤੋਂ ਬਹੁਤ ਹੀ ਤਰਸਯੋਗ ਬਣੀ ਹੋਈ ਹੈ ਤੇ ਸੜਕ 'ਤੇ ਡੰੂਘੇ ਤੇ ਵੱਡੇ ਖੱਡੇ ਰਾਹਗੀਰਾਂ ਲਈ ਔਕੜਾਂ ਖੜ੍ਹੀਆਂ ਕਰ ਰਹੇ ਹਨ | ਸੜਕ 'ਚ ਬਣੇ ਇਨ੍ਹਾਂ ਖੱਡਿਆਂ ਦੇ ਕਾਰਨ ਕਈ ਵਾਰ ...

ਪੂਰੀ ਖ਼ਬਰ »

ਮਾਤਾ ਕੁਲਵੰਤ ਕੌਰ ਨੇ ਪਤੀ ਦੀ ਯਾਦ 'ਚ ਗੁਰਮਤਿ ਪ੍ਰਚਾਰ ਤੇ ਸੇਵਾ ਲਈ ਗੱਡੀ ਦਾਨ ਕੀਤੀ

ਅਜੀਤਵਾਲ, 10 ਅਗਸਤ (ਸ਼ਮਸ਼ੇਰ ਸਿੰਘ ਗਾਲਿਬ) - ਪਿੰਡ ਧੂੜਕੋਟ ਕਲਾਂ ਗੁਰਦੁਆਰਾ ਸਾਹਿਬ ਵਿਖੇ ਪਿੰਡ ਵਾਸੀਆਂ ਦੀ ਹਾਜ਼ਰੀ 'ਚ ਮਾਤਾ ਕੁਲਵੰਤ ਕੌਰ ਲੇ ਆਪਣੇ ਪਤੀ ਮਹਿੰਗਾ ਸਿੰਘ ਦੀ ਯਾਦ 'ਚ ਗੁਰਮਤਿ ਪ੍ਰਚਾਰ ਅਤੇ ਲੋੜਵੰਦਾਂ ਦੀ ਮਦਦ ਅਤੇ ਸੇਵਾ ਲਈ ਗੱਡੀ ਦਾਨ ਦਿੱਤੀ | ...

ਪੂਰੀ ਖ਼ਬਰ »

ਢੁੱਡੀਕੇ ਐਮ. ਐੱਡ. ਅਤੇ ਬੀ. ਐਡ. ਕਾਲਜ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਅਜੀਤਵਾਲ, 10 ਅਗਸਤ (ਸ਼ਮਸ਼ੇਰ ਸਿੰਘ ਗਾਲਿਬ) - ਲਾਲਾ ਲਾਜਪਤ ਰਾਏ ਮੈਮੋਰੀਅਲ ਕਾਲਜ ਆਫ਼ ਐਜੂਕੇਸ਼ਨ ਢੁੱਡੀਕੇ ਵਿਖੇ ਐਮ. ਐੱਡ. ਅਤੇ ਬੀ. ਐੱਡ ਦੇ ਚੌਥਾ ਸਮੈਸਟਰ ਦੇ ਵਿਦਿਆਰਥੀਆਂ ਨੂੰ ਸੰਸਥਾ ਦੇ ਦੂਜੇ ਦੂਜੇ ਸਾਲ ਵਾਲਿਆਂ ਨੇ ਵਿਦਾਇਗੀ ਪਾਰਟੀ ਦਿੱਤੀ | ਇਸ ਸਮੇਂ ਹੋਏ ...

ਪੂਰੀ ਖ਼ਬਰ »

ਸ੍ਰੀ ਸ਼ਿਵ ਮੰਦਰ ਕਮੇਟੀ ਵਲੋਂ ਸ਼੍ਰੀ ਕਿ੍ਸ਼ਨ ਜਨਮ ਅਸ਼ਟਮੀ ਦੀਆਂ ਤਿਆਰੀਆਂ ਸ਼ੁਰੂ

ਬਾਘਾ ਪੁਰਾਣਾ, 10 ਅਗਸਤ (ਕਿ੍ਸ਼ਨ ਸਿੰਗਲਾ)-ਸ਼੍ਰੀ ਕਿ੍ਸ਼ਨ ਜਨਮ ਅਸ਼ਟਮੀ ਜੋ ਪੰਜਾਬ ਜਾਂ ਭਾਰਤ ਹੀ ਨਹੀਂ ਪੂਰੇ ਵਿਸ਼ਵ ਵਿਚ ਧੂਮ-ਧਾਮ ਨਾਲ ਮਨਾਈ ਜਾਂਦੀ ਹੈ | ਜਿਸ ਨੰੂ ਲੈ ਕੇ ਹੁਣ ਤੋਂ ਹੀ ਤਿਆਰੀਆਂ ਅਰੰਭੀਆਂ ਗਈਆਂ ਹਨ | ਸਥਾਨਕ ਸ਼ਹਿਰ ਦੀ ਮੋਗਾ ਸੜਕ ਉੱਪਰ ਸਥਿਤ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਡੀ ਵਾਰਮਿੰਗ ਦਿਵਸ ਮਨਾਇਆ

ਕੋਟਕਪੂਰਾ, 10 ਅਗਸਤ (ਮੇਘਰਾਜ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿ) ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਗੁਰੂ ਤੇਗ ਬਹਾਦਰ ਨਗਰ ਵਿਖੇ ਸਕੂਲ ਮੁਖੀ ਮੋਹਿਤ ਕੁਮਾਰ ਦੀ ਅਗਵਾਈ ਹੇਠ ਡੀ-ਵਾਰਮਿੰਗ ਦਿਵਸ ਮਨਾਇਆ ਗਿਆ | ਇਸ ਦਿਵਸ ਦੀ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ (ਮਹਿਲਾ ਵਿੰਗ) ਵਲੋਂ 'ਤੀਆਂ ਦਾ ਮੇਲਾ' ਧੂਮ-ਧਾਮ ਨਾਲ ਮਨਾਇਆ

ਜੈਤੋ, 10 ਅਗਸਤ (ਭੋਲਾ ਸ਼ਰਮਾ)-ਭਾਰਤ ਵਿਕਾਸ ਪ੍ਰੀਸ਼ਦ (ਮਹਿਲਾ ਵਿੰਗ) ਜੈਤੋ ਵਲੋਂ ਤੀਆਂ ਦੇ ਤਿਉਹਾਰ ਦੇ ਮੌਕੇ 'ਤੇ ਇਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ 'ਤੀਆਂ ਦਾ ਮੇਲਾ' ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੇਲੇ ਵਿਚ ਸ਼ਹਿਰ ਦੀਆਂ ਕੁੜੀਆਂ ਵੱਡੀ ...

ਪੂਰੀ ਖ਼ਬਰ »

ਇਟਲੀ ਜਾਣ ਵਾਲੇ ਬੋਸ਼ੀਆ ਖਿਡਾਰੀਆਂ ਦਾ ਸੋਲਨ ਵਿਖੇ ਟ੍ਰੇਨਿੰਗ ਕੈਂਪ

ਜੈਤੋ, 10 ਅਗਸਤ (ਭੋਲਾ ਸ਼ਰਮਾ) - ਅੰਤਰਰਾਸਟਰੀ ਪੱਧਰ 'ਤੇ ਜਾਣ ਵਾਲੇ ਭਾਰਤੀ ਖਿਡਾਰੀਆਂ ਦਾ ਸੋਲਨ ਵਿਖੇ ਬੋਸ਼ੀਆ ਟਰੇਨਿੰਗ ਕੈਂਪ ਲਗਾਇਆ ਗਿਆ ਹੈ | ਇਟਲੀ ਜਾਣ ਵਾਲੇ ਬੋਸ਼ੀਆ ਖਿਡਾਰੀਆਂ ਦਾ ਇਹ ਟ੍ਰੇਨਿੰਗ ਕੈਂਪ 11 ਅਗਸਤ ਤੱਕ ਚੱਲੇਗਾ | ਇਸ ਕੈਂਪ ਵਿਚ ਭਾਰਤ ਦੇ ਕੋਚ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸਾਦਿਕ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਸਾਦਿਕ, 10 ਅਗਸਤ (ਆਰ. ਐਸ. ਧੁੰਨਾ) - ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸਾਦਿਕ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਫ਼ਰੀਦਕੋਟ ਸਨ | ਜਦਕਿ ਵਿਸ਼ੇਸ਼ ਮਹਿਮਾਨ ਗਗਨਦੀਪ ਸਿੰਘ ਧਾਲੀਵਾਲ ਸੂਬਾ ਮੀਤ ...

ਪੂਰੀ ਖ਼ਬਰ »

ਸੂਬੇਦਾਰ ਮਹਿੰਦਰ ਸਿੰਘ ਮੈਮੋਰੀਅਲ ਸਕੂਲ ਵਿਖੇ ਸੱਭਿਆਚਾਰਕ ਸਮਾਗਮ ਕਰਵਾਇਆ

ਸਾਦਿਕ, 10 ਅਗਸਤ (ਆਰ.ਐਸ.ਧੁੰਨਾ) - ਸੂਬੇਦਾਰ ਮਹਿੰਦਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਝੋਟੀਵਾਲਾ ਵਿਖੇ ਤੀਆਂ ਤੀਜ ਦੀਆਂ ਸਿਰਲੇਖ ਤਹਿਤ ਸੱਭਿਆਚਰਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਸਕੂਲੀ ਬੱਚਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਸਮਾਗਮ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਡੀ-ਵਾਰਮਿੰਗ ਦਿਵਸ ਮੌਕੇ ਬੱਚਿਆਂ ਦੀ ਕੀਤੀ ਸਿਹਤ ਜਾਂਚ

ਫ਼ਰੀਦਕੋਟ, 10 ਅਗਸਤ (ਜਸਵੰਤ ਸਿੰਘ ਪੁਰਬਾ) - ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਵਿਚ ਸਿਹਤ ਵਿਭਾਗ ਵਲੋਂ ਅੱਜ 1 ਸਾਲ ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਬਚਾੳਣ ਲਈ ਰਾਸ਼ਟਰੀ ਡੀ-ਵਰਮਿੰਗ ਦਿਵਸ ਮੌਕੇ ਐਲਬੈਂਡਾਜ਼ੋਲ ਦੀ ਗੋਲੀ ਖੁਆਈ ਗਈ | ਸਿਹਤ ...

ਪੂਰੀ ਖ਼ਬਰ »

ਆਜ਼ਾਦ ਪੇਂਡੂ ਚੌਕੀਦਾਰ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਫ਼ਰੀਦਕੋਟ, 10 ਅਗਸਤ (ਸਤੀਸ਼ ਬਾਗ਼ੀ) - ਆਜ਼ਾਦ ਪੇਂਡੂ ਚੌਂਕੀਦਾਰ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਨਰੈਣਗੜ੍ਹ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹੇ ਭਰ ਦੇ ਮੈਂਬਰਾਂ ਨੇ ਭਾਗ ਲਿਆ | ਮੀਟਿੰਗ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਲਈ ਹਜ਼ਾਰਾਂ ਮੁਲਾਜ਼ਮਾਂ ਦੇ ਵਿੱਤ ਮੰਤਰੀ ਪੰਜਾਬ ਨੂੰ ਸੌਂਪੇ ਜਾਣਗੇ ਹਸਤਾਖਰ

ਫ਼ਰੀਦਕੋਟ, 10 ਅਗਸਤ (ਸਰਬਜੀਤ ਸਿੰਘ) - ਜਨਵਰੀ 2004 ਤੋਂ ਬਾਅਦ ਨਿਯੁਕਤ ਮੁਲਾਜ਼ਮਾਂ ਦੀ ਨਵੀਂ ਕੰਟਰੀਬਿਊਟਰੀ ਪੈਨਸ਼ਨ ਸਕੀਮ ਰੱਦ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁਲਾਜ਼ਮ ਪਿਛਲੇ ਕਈ ਸਾਲਾਂ ਤੋਂ ਸੰਘਰਸ਼ਾਂ ਦੇ ...

ਪੂਰੀ ਖ਼ਬਰ »

4 ਕਿੱਲੋ ਪੋਸਤ ਸਮੇਤ ਇਕ ਕਾਬੂ

ਮੰਡੀ ਬਰੀਵਾਲਾ, 10 ਅਗਸਤ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਪੋਸਤ ਸਮੇਤ ਕਾਬੂ ਕਰਕੇ ਉਸ ਦੇ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਬਰੀਵਾਲਾ ਦੇ ਥਾਣਾ ਮੁਖੀ ਹਰਵਿੰਦਰ ਸਿੰਘ ਸ਼ੱਕੀ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਦਿਉਣ ਖੇੜਾ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਪਹਿਲਾ ਸਥਾਨ ਮੱਲਿਆ

ਮਲੋਟ, 10 ਅਗਸਤ (ਅਜਮੇਰ ਸਿੰਘ ਬਰਾੜ)-ਸਿੱਖਿਆ ਵਿਭਾਗ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਆਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਬਲਾਕ ਪੱਧਰ, ਤਹਿਸੀਲ ਪੱਧਰ ਤੇ ਕੋਲਾਜ ਮੇਕਿੰਗ ਅਤੇ ਕੋਰੀਓਗ੍ਰਾਫੀ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸਰਕਾਰੀ ਹਾਈ ...

ਪੂਰੀ ਖ਼ਬਰ »

ਰੇਲਵੇ ਰੋਡ ਜੈਤੋ ਦੀ ਬਦਤਰ ਹਾਲਤ ਕਾਰਨ ਲੋਕ ਦੁਖੀ ਇਕ ਨਜ਼ਰ ਏਧਰ ਵੀ...!

ਜੈਤੋ, 10 ਅਗਸਤ (ਭੋਲਾ ਸ਼ਰਮਾ) - ਇਤਿਹਾਸਕ ਸ਼ਹਿਰ ਜੈਤੋ ਵਿਖੇ ਕਿਸੇ ਮੁੱਖ ਮੰਤਰੀ ਵਲੋਂ ਰੱਖੇ ਨੀਂਹ ਪੱਥਰ ਤਹਿਤ ਸਿਰਫ਼ ਇਕੋ ਇਕ ਸੜਕ ਹੈ-ਰੇਲਵੇ ਰੋਡ | ਇਸ ਸੜਕ ਦਾ ਨੀਂਹ ਪੱਥਰ ਪੰਜਾਬ ਦੇ ਤੱਤਕਾਲੀ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ...

ਪੂਰੀ ਖ਼ਬਰ »

ਰੇਲਵੇ ਰੋਡ ਜੈਤੋ ਦੀ ਬਦਤਰ ਹਾਲਤ ਕਾਰਨ ਲੋਕ ਦੁਖੀ

ਜੈਤੋ, 10 ਅਗਸਤ (ਭੋਲਾ ਸ਼ਰਮਾ) - ਇਤਿਹਾਸਕ ਸ਼ਹਿਰ ਜੈਤੋ ਵਿਖੇ ਕਿਸੇ ਮੁੱਖ ਮੰਤਰੀ ਵਲੋਂ ਰੱਖੇ ਨੀਂਹ ਪੱਥਰ ਤਹਿਤ ਸਿਰਫ਼ ਇਕੋ ਇਕ ਸੜਕ ਹੈ-ਰੇਲਵੇ ਰੋਡ | ਇਸ ਸੜਕ ਦਾ ਨੀਂਹ ਪੱਥਰ ਪੰਜਾਬ ਦੇ ਤੱਤਕਾਲੀ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ...

ਪੂਰੀ ਖ਼ਬਰ »

ਪਿ੍ੰ: ਨਵਰਾਹੀ ਘੁਗਿਆਣਵੀ ਦੀ ਬਾਲ-ਕਾਵਿ ਪੁਸਤਕ 'ਪੰਛੀ ਮਾਰ ਉਡਾਰੀ' ਲੋਕ ਅਰਪਣ

ਫ਼ਰੀਦਕੋਟ, 10 ਅਗਸਤ (ਸਤੀਸ਼ ਬਾਗ਼ੀ) - ਪੰਜਾਬੀ ਸਾਹਿਤ ਸਭਾ (ਰਜਿ:) ਫ਼ਰੀਦਕੋਟ ਦੀ ਮੀਟਿੰਗ ਲੈਕਚਰਾਰ ਪਾਲ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਸਿਵਲ ਪੈਨਸ਼ਨਰ ਭਵਨ ਵਿਖੇ ਹੋਈ | ਇਸ ਮੌਕੇ ਪਿ੍ੰ: ਨਵਰਾਹੀ ਘੁਗਿਆਣਵੀ ਦੀ ਬਾਲ ਕਾਵਿ ਪੁਸਤਕ 'ਪੰਛੀ ਮਾਰ ਉਡਾਰੀ' ਲੋਕ ਅਰਪਣ ...

ਪੂਰੀ ਖ਼ਬਰ »

ਡੰਪ 'ਤੇ ਮੁਰਦਾ ਪਸ਼ੂ ਸੁੱਟੇ ਜਾਣ ਤੋਂ ਭੜਕੇ ਲੋਕ

ਗਿੱਦੜਬਾਹਾ, 10 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਸਥਾਨਕ ਪਿਉਰੀ ਰੋਡ 'ਤੇ ਸਥਿਤ ਕੂੜੇ ਦੇ ਡੰਪ 'ਤੇ ਮੁਰਦਾ ਪਸ਼ੂ ਸੁੱਟੇ ਜਾਣ ਤੋਂ ਔਖੇ ਵਾਰਡ ਨੰਬਰ 9 ਅਤੇ ਆਸਪਾਸ ਦੇ ਲੋਕਾਂ ਨੇ ਸਥਾਨਕ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਮੰਗ ਕੀਤੀ ਕਿ ਕੂੜੇ ਦੇ ਡੰਪ ਨੂੰ ...

ਪੂਰੀ ਖ਼ਬਰ »

ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਭਾਗ ਕਰ ਰਿਹੈ ਵਿਸ਼ੇਸ਼ ਉਪਰਾਲੇ - ਡਾ: ਗੁਰਦਾਸ ਸਿੰਘ

ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਵਿਕਾਸ ਪ੍ਰਤਾਪ ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ...

ਪੂਰੀ ਖ਼ਬਰ »

ਪੇਟ ਦੇ ਕੀੜਿਆਂ ਤੋਂ ਮੁਕਤੀ ਸੰਬੰਧੀ ਸੂਬਾ ਟੀਮ ਵਲੋਂ ਵੱਖ-ਵੱਖ ਸਕੂਲਾਂ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਪ੍ਰਧਾਨਗੀ ਹੇਠ ਅੱਜ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਆਂਗਣਵਾੜੀ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਪ੍ਰਧਾਨਗੀ ਹੇਠ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX