ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  1 day ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  1 day ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  1 day ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  1 day ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  1 day ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  1 day ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  1 day ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  1 day ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  1 day ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  1 day ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  1 day ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  1 day ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  1 day ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  1 day ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਪੰਜਾਬ / ਜਨਰਲ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਆਮਿਰ ਖਾਨ

ਅੰਮਿ੍ਤਸਰ, 10 ਅਗਸਤ (ਹਰਮਿੰਦਰ ਸਿੰਘ)-ਬਾਲੀਵੁੱਡ ਅਦਾਕਾਰ ਆਮਿਰ ਖਾਨ ਨੇ ਆਪਣੀ ਨਵੀਂ ਰਿਲੀਜ਼ ਹੋਣ ਜਾ ਰਹੀ ਫਿਲਮ 'ਲਾਲ ਸਿੰਘ ਚੱਢਾ' ਦੇ ਰਿਲੀਜ਼ ਹੋਣ ਤੋਂ ਇਕ ਦਿਨ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ | ਆਮਿਰ ਖ਼ਾਨ ਦੀ ਇਹ ਫੇਰੀ ਪੂਰੀ ਤਰ੍ਹਾਂ ਨਾਲ ਗੁਪਤ ਰੱਖੀ ਗਈ ਅਤੇ ਉਸ ਵਲੋਂ ਅੱਜ ਤੜਕੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਦੇ ਹੇਠਾਂ ਮੱਥਾ ਟੇਕਿਆ ਅਤੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈੇ | ਇਸ ਦੌਰਾਨ ਉਨ੍ਹਾਂ ਨੇ ਪਰਕਰਮਾ 'ਚ ਬੈਠ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਆਪਣੀ ਕੱਲ੍ਹ 11 ਅਗਸਤ ਨੂੰ ਰਿਲੀਜ਼ ਹੋਣ ਵਾਲੀ ਫ਼ਿਲਮ ਦੀ ਸਫ਼ਲਤਾ ਲਈ ਅਰਦਾਸ ਕੀਤੀ | ਇਸ ਮੌਕੇ ਤੇ ਉਨ੍ਹਾਂ ਦੇ ਨਾਲ ਅਦਾਕਾਰਾ ਮੋਨਾ ਸਿੰਘ ਅਤੇ ਸਰਬਜੀਤ ਸਿੰਘ ਆਈਡੀਆ ਆਦਿ ਵੀ ਮੌਜੂਦ ਸਨ | ਦੱਸਿਆ ਜਾ ਰਿਹਾ ਹੈ ਕਿ ਆਮਿਰ ਖ਼ਾਨ ਵਲੋਂ ਇਸ ਫ਼ਿਲਮ ਦੀ ਸ਼ੂਟਿੰਗ ਚਾਰ ਸਾਲ ਮੁਕੰਮਲ ਕੀਤੀ ਅਤੇ ਉਸ ਵਲੋਂ ਅਸਲ ਵਿਚ ਦਾੜੀ ਰੱਖੀ ਗਈ ਅਤੇ ਦਸਤਾਰ ਵੀ ਉਸ ਵਲੋਂ ਸਜਾਉਣਾ ਸਿੱਖਿਆ ਗਿਆ ਸੀ | ਆਮਿਰ ਖ਼ਾਨ ਦੀ ਫ਼ਿਲਮ ਲਾਲ ਸਿੰਘ ਚੱਢਾ ਨੂੰ ਲੈ ਕੇ ਬੀਤੇ ਸਮੇਂ ਕਾਫ਼ੀ ਚਰਚਾ ਰਹੀ ਸੀ ਅਤੇ ਹੁਣ ਇਹ ਫ਼ਿਲਮ 11 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਹੈ |

ਲੰਪੀ ਸਕਿਨ ਬਿਮਾਰੀ

ਰੋਕਥਾਮ ਤੇ ਨਿਗਰਾਨੀ ਲਈ ਮੰਤਰੀਆਂ ਦੇ ਸਮੂਹ ਦਾ ਗਠਨ

• ਸੂਬਾ ਭਰ 'ਚ ਵਿਆਪਕ ਪੱਧਰ 'ਤੇ ਪਸ਼ੂਆਂ ਦੇ ਟੀਕਾਕਰਨ ਦਾ ਐਲਾਨ

ਚੰਡੀਗੜ੍ਹ, 10 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਸ਼ੂਆਂ 'ਚ ਫੈਲ ਰਹੇ ਲੰਪੀ ਚਮੜੀ ਰੋਗ ਨਾਲ ਸੂਬੇ ਅੰਦਰ ਪੈਦਾ ਹੋਏ ਹਾਲਾਤ ਦੇ ਸੰਬੰਧ ਵਿਚ ਮੰਤਰੀਆਂ ਦੇ ਸਮੂਹ ਨਾਲ ਅੱਜ ਪੰਜਾਬ ਭਵਨ ਵਿਖੇ ਇਕ ਮੀਟਿੰਗ ਕੀਤੀ | ਮੀਟਿੰਗ ਦੇ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਲਈ 13 ਨੂੰ ਕਾਲੀਆਂ ਦਸਤਾਰਾਂ ਸਜਾ ਕੇ ਜ਼ਿਲ੍ਹਾ ਪੱਧਰ 'ਤੇ ਰੋਸ ਪ੍ਰਦਰਸ਼ਨ

ਸ਼ੋ੍ਰਮਣੀ ਕਮੇਟੀ ਮੈਂਬਰ ਤੇ ਮੁਲਾਜ਼ਮ, ਡਿਪਟੀ ਕਮਿਸ਼ਨਰਾਂ ਨੂੰ ਦੇਣਗੇ ਮੰਗ ਪੱਤਰ

ਅੰਮਿ੍ਤਸਰ, 10 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇਥੇ ਹੋਈ ਅੰਤਿ੍ੰਗ ਕਮੇਟੀ ਦੀ ਇਕੱਤਰਤਾ 'ਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 13 ਅਗਸਤ ਨੂੰ ਕਾਲੀਆਂ ਦਸਤਾਰਾਂ ਸਜਾ ਕੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਤੀਆਂ ਦਾ ਰਾਜ ਪੱਧਰੀ ਮੇਲਾ ਕਰਵਾਇਆ

ਐੱਸ. ਏ. ਐੱਸ. ਨਗਰ, 10 ਅਗਸਤ (ਕੇ. ਐੱਸ. ਰਾਣਾ)-ਔਰਤਾਂ ਦੇ ਰਿਵਾਇਤੀ ਤਿਉਹਾਰ 'ਤੀਆਂ' ਨੂੰ ਮਨਾਉਣ ਲਈ ਪੰਜਾਬ ਸਰਕਾਰ ਵਲੋਂ ਰਾਜ ਪੱਧਰੀ 'ਤੀਆਂ ਦਾ ਮੇਲਾ' ਮੁਹਾਲੀ ਦੇ ਨਾਈਪਰ ਇੰਸਟੀਚਿਊਟ ਵਿਖੇ ਕਰਵਾਇਆ ਗਿਆ, ਜਿਸ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮ ਪਤਨੀ ਡਾ. ...

ਪੂਰੀ ਖ਼ਬਰ »

ਅੰਮਿ੍ਤਸਰ ਹਵਾਈ ਅੱਡੇ 'ਤੇ ਜਹਾਜ਼ ਖੜੇ੍ਹ ਕਰਨ ਲਈ 10 ਨਵੇਂ ਏਅਰ ਪਾਰਕਿੰਗ ਤਿਆਰ

ਰਾਜਾਸਾਂਸੀ, 10 ਅਗਸਤ (ਹਰਦੀਪ ਸਿੰਘ ਖੀਵਾ)-ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਨੂੰ ਉਡਾਣਾਂ ਦੀ ਵਧਦੀ ਗਿਣਤੀ ਕਾਰਨ ਹੌਲੀ-ਹੌਲੀ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਿਸ ਤਹਿਤ ਹੁਣ ਹਵਾਈ ਅੱਡੇ 'ਤੇ ਦਸ ਨਵੇਂ ਏਅਰਕ੍ਰਾਫਟ ...

ਪੂਰੀ ਖ਼ਬਰ »

ਪੰਜਾਬ ਦੀ ਅਫ਼ਸਰਸ਼ਾਹੀ ਨੇ ਸਹਿਯੋਗ ਨਹੀਂ ਦਿੱਤਾ-ਸੰਧਰ

ਲੰਡਨ, 10 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਫਗਵਾੜਾ ਖੰਡ ਮਿੱਲ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਸੰਬੰਧ 'ਚ ਯੂ ਕੇ ਪਹੁੰਚੇ ਮਿੱਲ ਦੇ ਚੇਅਰਮੈਨ ਸੁਖਬੀਰ ਸਿੰਘ ਸੰਧਰ ਨੇ 'ਅਜੀਤ' ਦੇ ਪ੍ਰਤੀਨਿੱਧ ਨਾਲ ਗੱਲ ਕਰਦਿਆਂ ਆਪਣਾ ਪੱਖ ਰੱਖਦਿਆਂ ਕਿਹਾ ਹੈ ਕਿ ਜੇ ਪੰਜਾਬ 'ਚ ...

ਪੂਰੀ ਖ਼ਬਰ »

ਭੰਗ ਅਕਾਲੀ ਦਲ ਜਥੇਬੰਦੀਆਂ ਦੀਆਂ ਮੀਟਿੰਗਾਂ ਬੁਲਾਉਣ ਦਾ ਫ਼ੈਸਲਾ

ਭਲਕੇ ਭੰਗ ਵਰਕਿੰਗ ਕਮੇਟੀ ਦੀ ਮੀਟਿੰਗ ਸੱਦੀ

ਚੰਡੀਗੜ੍ਹ, 10 ਅਗਸਤ: (ਪ੍ਰੋ. ਅਵਤਾਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਜਿਸ ਦਾ ਸਮੁੱਚਾ ਢਾਂਚਾ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ 28 ਜੁਲਾਈ ਨੂੰ ਭੰਗ ਕਰ ਦਿੱਤਾ ਗਿਆ ਸੀ, ਵਲੋਂ ਹੁਣ ਭੰਗ ਕੀਤੀਆਂ ਜਥੇਬੰਦੀਆਂ ਦੀਆਂ ਮੀਟਿੰਗਾਂ ਵੀ ਦੁਬਾਰਾ ...

ਪੂਰੀ ਖ਼ਬਰ »

ਭਾਈ ਲੱਖੀ ਸ਼ਾਹ ਵਣਜਾਰਾ ਵਰਗੀ ਸੇਵਾ ਦੀ ਮਿਸਾਲ ਕਿਧਰੇ ਨਹੀਂ ਮਿਲਦੀ-ਅਰਜੁਨ ਮੁੰਡਾ

ਨਵੀਂ ਦਿੱਲੀ, 10 ਅਗਸਤ (ਜਗਤਾਰ ਸਿੰਘ)-'ਭਾਈ ਲੱਖੀ ਸ਼ਾਹ ਵਣਜਾਰਾ' ਅਜਿਹੀ ਮਹਾਨ ਸ਼ਖਸੀਅਤ ਸਨ, ਜਿਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੋਂ ਬਾਅਦ ਗੁਰੂ ਸਾਹਿਬ ਦੇ ਉਪਦੇਸ਼ਾਂ 'ਤੇ ਪਹਿਰਾ ਦਿੰਦੇ ਹੋਏ, ਤਤਕਾਲੀ ਤਾਨਾਸ਼ਾਹੀ ਹਕੂਮਤ ਸਾਹਮਣੇ ਆਪਣਾ ਸਭ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਬਿਜਲੀ ਸੋਧ ਬਿੱਲ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਫ਼ੈਸਲਾ

ਕਿਸਾਨਾਂ ਨੂੰ ਆਰਥਿਕ ਪੱਖੋਂ ਖੁਸ਼ਹਾਲ ਬਣਾਉਣ ਲਈ ਪੰਜਾਬ ਸਰਕਾਰ ਖਸਖਸ ਦੀ ਖੇਤੀ ਨੂੰ ਮਨਜ਼ੂਰੀ ਦੇਵੇ-ਲੱਖੋਵਾਲ

ਲੁਧਿਆਣਾ, 10 ਅਗਸਤ (ਪੁਨੀਤ ਬਾਵਾ)-ਭਾਰਤੀ ਕਿਸਾਨ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਮੀਤ ਪ੍ਰਧਾਨ ਅਵਤਾਰ ਸਿੰਘ ਮੇਹਲੋਂ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਮੁੱਖ ਦਫ਼ਤਰ ਲੁਧਿਆਣਾ ਵਿਖੇ ਹੋਈ | ਜਿਸ ਵਿਚ ਕਿਸਾਨੀ ਮੁੱਦਿਆਂ 'ਤੇ ਵਿਚਾਰਾਂ ਕਰਨ ਸਮੇਂ ਕੇਂਦਰ ...

ਪੂਰੀ ਖ਼ਬਰ »

ਮਹਿੰਗੇ ਭਾਅ ਰਜਿਸਟਰੀ ਕਰਵਾਉਣ ਦੇ ਦੋਸ਼ ਹੇਠ ਨਾਇਬ ਤਹਿਸੀਲਦਾਰ ਗਿ੍ਫ਼ਤਾਰ

ਸਰਕਾਰੀ ਖ਼ਜ਼ਾਨੇ ਨੂੰ ਲਾਇਆ ਸੀ 4.8 ਕਰੋੜ ਦਾ ਚੂਨਾ

ਰੂਪਨਗਰ, 10 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਸ਼ਟਾਚਾਰ ਦੇ ਖ਼ਾਤਮੇ ਵਿਰੁੱਧ ਚਲਾਈ ਮੁਹਿੰਮ ਦੌਰਾਨ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਾਇਨਾਤ ਰਘਬੀਰ ਸਿੰਘ ਨਾਇਬ ਤਹਿਸੀਲਦਾਰ ਨੂੰ ਗਿ੍ਫ਼ਤਾਰ ਕੀਤਾ ਹੈ ਜਿਸ ਉੱਪਰ ਦੋਸ਼ ਹੈ ਕਿ ...

ਪੂਰੀ ਖ਼ਬਰ »

ਸੁਖਬੀਰ ਨਾਲ ਮੀਟਿੰਗ 21 ਤੋਂ ਬਾਅਦ-ਚੰਦੂਮਾਜਰਾ

ਸੰਗਰੂਰ, 10 ਅਗਸਤ (ਸੁਖਵਿੰਦਰ ਸਿੰਘ ਫੁੱਲ)-ਸ਼ੋ੍ਰਮਣੀ ਅਕਾਲੀ ਦਲ 'ਚ ਝੰੂਦਾਂ ਕਮੇਟੀ ਦੀ ਰਿਪੋਰਟ ਨੰੂ ਲਾਗੂ ਕਰਵਾਉਣ ਅਤੇ ਪਾਰਟੀ ਪ੍ਰਧਾਨ ਬਦਲਣ ਦੇ ਮੁੱਦੇ 'ਤੇ ਪਾਰਟੀ 'ਚ ਸਰਗਰਮੀਆਂ ਲਗਾਤਾਰ ਤੇਜ਼ ਹੋ ਰਹੀਆਂ ਹਨ | ਪਾਰਟੀ ਦੇ ਇੱਕ ਵੱਡੇ ਗਰੁੱਪ ਨੇ ਇਸ ਮੁੱਦੇ 'ਤੇ ...

ਪੂਰੀ ਖ਼ਬਰ »

ਢੀਂਡਸਾ ਦੇ ਚੂਲੇ ਦਾ ਸਫ਼ਲ ਆਪ੍ਰੇਸ਼ਨ

ਐੱਸ. ਏ. ਐੱਸ. ਨਗਰ, 10 ਅਗਸਤ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਮੁਹਾਲੀ ਦੇ ਫੇਜ਼-6 ਸਥਿਤ ਮੈਕਸ ਹਸਪਤਾਲ ਵਿਖੇ ਚੂਲੇ ਦਾ ਸਫ਼ਲ ਆਪ੍ਰੇਸ਼ਨ ਹੋਇਆ ਹੈ | ਉਨ੍ਹਾਂ ਨੂੰ ਚੱਲਣ ਫਿਰਨ ਵਿਚ ...

ਪੂਰੀ ਖ਼ਬਰ »

ਸੱਸ ਨੂੰ ਮਾਰਨ ਵਾਲੇ ਮਾਮਲੇ 'ਚ ਦੋਸ਼ੀ ਜਵਾਈ ਨੂੰ ਉਮਰ ਕੈਦ

ਹੁਸ਼ਿਆਰਪੁਰ, 10 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਦੀ ਅਦਾਲਤ ਨੇ ਜਵਾਈ ਵਲੋਂ ਸੱਸ ਨੂੰ ਕਾਰ ਹੇਠ ਦਰੜ ਕੇ ਮਾਰਨ ਵਾਲੇ ਮਾਮਲੇ ਦੀ ਸੁਣਵਾਈ ਉਪਰੰਤ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਅਤੇ 20 ਹਜ਼ਾਰ ਰੁਪਏ ਜੁਰਮਾਨੇ ...

ਪੂਰੀ ਖ਼ਬਰ »

ਜਥੇਦਾਰ ਭਾਈ ਸੁਖਦੇਵ ਸਿੰਘ ਦਮਦਮੀ ਟਕਸਾਲ ਦਾ ਮੁੱਖ ਬੁਲਾਰਾ ਨਿਯੁਕਤ

ਚੌਕ ਮਹਿਤਾ, 10 ਅਗਸਤ (ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਨੇ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਜਥੇਦਾਰ ਭਾਈ ਸੁਖਦੇਵ ਸਿੰਘ ਆਰਿਫ਼ ਕੇ ਬਾਘੇ ਵਾਲਿਆਂ ਨੂੰ ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਵਜੋਂ ...

ਪੂਰੀ ਖ਼ਬਰ »

ਪੰਜਾਬ ਮੰਤਰੀ ਮੰਡਲ ਦੀ ਬੈਠਕ ਅੱਜ

ਚੰਡੀਗੜ੍ਹ, 10 ਅਗਸਤ (ਹਰਕਵਲਜੀਤ ਸਿੰਘ)-ਪੰਜਾਬ ਮੰਤਰੀ ਮੰਡਲ ਦੀ ਕੱਲ੍ਹ ਇੱਥੇ ਹੋਣ ਵਾਲੀ ਮੀਟਿੰਗ ਦੇ ਏਜੰਡੇ 'ਤੇ ਕਈ ਅਹਿਮ ਮੁੱਦੇ ਹਨ | ਪੰਜਾਬ ਸਿਵਲ ਸਕੱਤਰੇਤ ਵਿਚ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਇਸ ਮੀਟਿੰਗ ਦੌਰਾਨ 15 ਅਗਸਤ ਮੌਕੇ ਰਿਹਾਅ ਕੀਤੇ ਜਾਣ ...

ਪੂਰੀ ਖ਼ਬਰ »

ਪੰਜਾਬ 'ਚ ਜਾਇਦਾਦ ਦੀ ਰਜਿਸਟ੍ਰੇਸ਼ਨ ਸੰਬੰਧੀ ਵੱਡੇ ਸੁਧਾਰ ਜਲਦ

ਚੰਡੀਗੜ੍ਹ, 10 ਅਗਸਤ (ਅਜੀਤ ਬਿਊਰੋ)-ਪੰਜਾਬ ਸਰਕਾਰ ਸ਼ਹਿਰੀ ਖੇਤਰਾਂ ਵਿਚ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਜਾਇਦਾਦ ਦੀ ਖਦੀਦ ਨੂੰ ਪਾਰਦਰਸ਼ੀ ਅਤੇ ਨਿਰਵਿਘਨ ਬਣਾਉਣ ਲਈ ਇਕ ਵਿਆਪਕ ਪ੍ਰਣਾਲੀ ਲੈ ਕੇ ਆ ਰਹੀ ਹੈ | ਇਹ ਵਿਚਾਰ ਪੰਜਾਬ ਦੇ ਮਕਾਨ ਉਸਾਰੀ ਅਤੇ ...

ਪੂਰੀ ਖ਼ਬਰ »

ਬਾਦਲ ਪਰਿਵਾਰ ਬੰਦੀ ਸਿੰਘਾਂ ਦੀ ਰਿਹਾਈ ਦੇ ਬਹਾਨੇ ਆਪਣਾ ਖੁੱਸਿਆ ਰਾਜ ਮੁੜ ਹਾਸਲ ਕਰਨਾ ਚਾਹੁੰਦਾ-ਰਾਮੂਵਾਲੀਆ

27 ਸਾਲ ਜੇਲ੍ਹ ਕੱਟਣ ਵਾਲੇ ਬੰਦੀ ਸਿੰਘ ਵਰਿਆਮ ਸਿੰਘ ਦੇ ਪਰਿਵਾਰ ਦੀ ਸਾਰ ਲੈਣ ਦੀ ਅਪੀਲ

ਅੰਮਿ੍ਤਸਰ, 10 ਅਗਸਤ (ਜਸਵੰਤ ਸਿੰਘ ਜੱਸ)-'ਬਾਦਲ ਪਰਿਵਾਰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਬੰਦੀ ਸਿੰਘਾਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਧੋਖਾ ਕਰਦਿਆਂ ਹੋਇਆਂ ਆਪਣਾ ਖੁੱਸਿਆ ਰਾਜ ਮੁੜ ਹਾਸਿਲ ਕਰਨਾ ਚਾਹੁੰਦਾ ਹੈ |' ਇਸ ਗੱਲ ਦਾ ਪ੍ਰਗਟਾਵਾ ਅੱਜ ਇਥੇ ਸਾਬਕਾ ...

ਪੂਰੀ ਖ਼ਬਰ »

ਲੋੜਵੰਦ ਲੋਕਾਂ ਨੰੂ ਸਹੂਲਤਾਂ ਦੇਣਾ ਮੁਫ਼ਤਖੋਰੀ ਨਹੀਂ-ਹਰਪਾਲ ਸਿੰਘ ਚੀਮਾ

ਸੰਗਰੂਰ, 10 ਅਗਸਤ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁਫ਼ਤਖੋਰੀ ਨਹੀਂ ਹੋ ਰਹੀ ਸਗੋਂ ਇਹ ਲੋਕਾਂ ਦੇ ਟੈਕਸਾਂ ਨਾਲ ਉਗਰਾਹਿਆ ਪੈਸਾ ...

ਪੂਰੀ ਖ਼ਬਰ »

ਪੰਜਾਬ ਦੇ ਕਈ ਫਾਰਮੇਸੀ ਕਾਲਜ ਵਿਜੀਲੈਂਸ ਬਿਊਰੋ ਦੇ ਰਡਾਰ 'ਤੇ

ਸੰਗਰੂਰ, 10 ਅਗਸਤ (ਧੀਰਜ ਪਸ਼ੌਰੀਆ)-ਪੰਜਾਬ 'ਚ ਡਿਪਲੋਮਾ ਇਨ ਫਾਰਮੇਸੀ ਦਾ ਕੋਰਸ ਕਰਵਾ ਰਹੇ ਕਈ ਕਾਲਜ ਇਸ ਸਮੇਂ ਵਿਜੀਲੈਂਸ ਬਿਊਰੋ ਦੀ ਰਡਾਰ 'ਤੇ ਹਨ | ਦੱਸਿਆ ਜਾ ਰਿਹਾ ਹੈ ਕਿ ਮਿਲੀਆਂ ਸ਼ਿਕਾਇਤਾਂ ਤੋਂ ਬਾਅਦ ਵਿਜੀਲੈਂਸ ਨੇ ਪੰਜਾਬ ਸਟੇਟ ਬੋਰਡ ਆਫ਼ ਟੈਕਨੀਕਲ ...

ਪੂਰੀ ਖ਼ਬਰ »

ਭੂਰੀ ਵਾਲੇ ਕੁਟੀਆ ਧਾਮ ਤਲਵੰਡੀ ਵਿਖੇ ਸਾਲਾਨਾ ਸਮਾਗਮ ਸ਼ੁਰੂ

ਮੁੱਲਾਂਪੁਰ-ਦਾਖਾ, 10 ਅਗਸਤ (ਨਿਰਮਲ ਸਿੰਘ ਧਾਲੀਵਾਲ)-ਗਰੀਬਦਾਸੀ ਆਸ਼ਰਮ ਭੂਰੀ ਵਾਲੇ ਭੇਖ ਦੇ ਮਹਾਤਮਾ ਦਾ ਤਪ ਅਸਥਾਨ ਧਾਮ ਤਲਵੰਡੀ ਖੁਰਦ (ਲੁਧਿ:) ਕੁਟੀਆ ਭੂਰੀ ਵਾਲੇ ਵਿਖੇ ਸੰਪਰਦਾਇ ਦੇ ਗੱਦੀਨਸ਼ੀਨ ਸਵਾਮੀ ਸ਼ੰਕਰਾ ਨੰਦ ਦੀ ਅਗਵਾਈ ਹੇਠ ਬ੍ਰਹਮਲੀਨ ਸਤਿਗੁਰੂ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਜੋੜ ਮੇਲਾ ਅੱਜ ਤੋਂ

• ਨਿਹੰਗ ਸਿੰਘ ਜਥੇਬੰਦੀਆਂ ਦੇ ਦਲ ਪੁੱਜਣੇ ਸ਼ੁਰੂ

ਬਾਬਾ ਬਕਾਲਾ ਸਾਹਿਬ, 10 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦੇ ਸ਼ੁੱਭ ਅਵਸਰ 'ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ਵਿਚ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਜੋੜ ਮੇਲਾ ...

ਪੂਰੀ ਖ਼ਬਰ »

75 ਵਰਿ੍ਹਆਂ ਦੀ ਹੋਈ 'ਅਟਾਰੀ-ਵਾਹਗਾ ਸਰਹੱਦ'

ਅੰਮਿ੍ਤਸਰ, 10 ਅਗਸਤ (ਸੁਰਿੰਦਰ ਕੋਛੜ)-ਭਾਰਤ-ਪਾਕਿਸਤਾਨ ਵੰਡ ਦੌਰਾਨ ਸੰਨ 1947 ਵਿਚ ਦੋਵੇਂ ਮੁਲਕਾਂ 'ਚ ਫ਼ਿਰਕੂ ਦੰਗੇ ਅਤੇ ਕਤਲੋਗਾਰਤ ਤੇਜ਼ੀ ਨਾਲ ਜਾਰੀ ਸਨ ਅਤੇ ਉਸ ਮੌਕੇ ਦੋਵਾਂ ਮੁਲਕਾਂ ਵਿਚਾਲੇ ਪੱਕੀ ਸਰਹੱਦ ਵੀ ਕਾਇਮ ਨਹੀਂ ਹੋ ਸਕੀ ਸੀ | ਉਸ ਤਲਖ਼ੀ ਵਾਲੇ ਮਾਹੌਲ ...

ਪੂਰੀ ਖ਼ਬਰ »

ਸਿੱਖ ਬੁੱਧੀਜੀਵੀ ਸਿਰਦਾਰ ਕਪੂਰ ਸਿੰਘ ਦੀ ਬਰਸੀ ਸੰਬੰਧੀ ਸਮਾਗਮ 13 ਨੂੰ

ਜਗਰਾਉਂ, 10 ਅਗਸਤ (ਜੋਗਿੰਦਰ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਦੇ ਸਿਰਜਣਹਾਰ, ਪੰਥਕ ਸੇਵਾਦਾਰ, ਮਹਾਂਚੇਤੰਨ, ਪਹਿਲੇ ਸਿੱਖ ਆਈ.ਸੀ.ਐਸ. ਤੇ ਸਾਬਕਾ ਲੋਕ ਸਭਾ ਮੈਂਬਰ ਸਿਰਦਾਰ ਕਪੂਰ ਸਿੰਘ ਦੀ ਬਰਸੀ ਸੰਬੰਧੀ ਮਿਤੀ 13 ਅਗਸਤ ਨੂੰ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ ...

ਪੂਰੀ ਖ਼ਬਰ »

ਫ਼ਰਜ਼ੀ ਦਾਖ਼ਲੇ ਕਰਨ ਵਾਲੇ ਕਾਲਜਾਂ 'ਤੇ ਯੂਨੀਵਰਸਿਟੀ ਨੇ ਇਸ ਵਾਰ ਰੱਖੀ ਤਿੱਖੀ ਨਜ਼ਰ

ਪੰਜਾਬ ਤੋਂ ਬਿਨਾਂ ਹੋਰਨਾਂ ਰਾਜਾਂ 'ਚੋਂ ਵੀ ਕੀਤੇ ਜਾਂਦੇ ਸਨ ਫ਼ਰਜ਼ੀ ਦਾਖ਼ਲੇ

ਪਟਿਆਲਾ, 10 ਅਗਸਤ (ਗੁਰਵਿੰਦਰ ਸਿੰਘ ਔਲਖ)-ਪੰਜਾਬੀ ਯੂਨੀਵਰਸਿਟੀ ਨਾਲ ਸੰਬੰਧਿਤ ਕੁਝ ਨਿੱਜੀ ਐਜੂਕੇਸ਼ਨ ਕਾਲਜਾਂ ਵਲੋਂ ਪਿਛਲੇ ਸਮਿਆਂ ਦੌਰਾਨ ਨਿਯਮਾਂ ਨੂੰ ਛਿੱਕੇ ਟੰਗ ਕੇ ਕੀਤੀਆਂ ਗਈਆਂ ਮਨਮਰਜ਼ੀਆਂ ਪ੍ਰਤੀ ਜਿੱਥੇ ਇਸ ਵਾਰ ਯੂਨੀਵਰਸਿਟੀ ਪ੍ਰਸ਼ਾਸਨ ਸਖ਼ਤ ...

ਪੂਰੀ ਖ਼ਬਰ »

ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਕੈਬਨਿਟ ਸਬ-ਕਮੇਟੀ ਦੀ ਮੀਟਿੰਗ 17 ਨੂੰ

ਚੰਡੀਗੜ੍ਹ, 10 ਅਗਸਤ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਕੱਚੇ, ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸੰਬੰਧੀ ਗਠਿਤ ਕੈਬਨਿਟ ਸਬ ਕਮੇਟੀ ਦੀ ਅਗਲੀ ਮੀਟਿੰਗ 17 ਅਗਸਤ ਨੂੰ ਚੰਡੀਗੜ੍ਹ ਪੰਜਾਬ ਭਵਨ ਵਿਚ ਬਾਅਦ ਦੁਪਹਿਰ 3 ਵਜੇ ਰੱਖੀ ਗਈ ਹੈ | ਰਾਜ ਦੇ ...

ਪੂਰੀ ਖ਼ਬਰ »

ਪੀ.ਐਸ.ਜੀ.ਪੀ.ਸੀ. ਭੰਗ ਹੋਣ ਦੇ ਇਕ ਮਹੀਨਾ ਬਾਅਦ ਵੀ ਨਹੀਂ ਹੋਈ ਨਵੇਂ ਪ੍ਰਧਾਨ ਦੀ ਨਿਯੁਕਤੀ

ਅੰਮਿ੍ਤਸਰ, 10 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਾਰਜਕਾਲ 12 ਜੁਲਾਈ ਨੂੰ ਖ਼ਤਮ ਹੋਣ ਦੇ ਇਕ ਮਹੀਨਾ ਬਾਅਦ ਵੀ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈ. ਟੀ. ਪੀ. ਬੀ.) ਵਲੋਂ ਨਵੇਂ ਪ੍ਰਧਾਨ ਸਮੇਤ ਬਾਕੀ ਮੈਂਬਰਾਂ ਦੀ ਨਿਯੁਕਤੀ ...

ਪੂਰੀ ਖ਼ਬਰ »

'ਮਨ ਕੀ ਬਾਤ' ਵਿਚ ਦੱਸੇ ਲੋਕਾਂ ਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ 'ਐਟ ਹੋਮ' 'ਚ ਬੁਲਾਇਆ ਜਾਵੇ

ਨਵੀਂ ਦਿੱਲੀ, 10 ਅਗਸਤ (ਏਜੰਸੀ)-ਆਜ਼ਾਦੀ ਦਿਵਸ ਮੌਕੇ ਰਾਜਪਾਲਾਂ ਤੇ ਉੱਪ ਰਾਜਪਾਲਾਂ ਵਲੋਂ ਕਰਵਾਏ ਜਾਣ ਵਾਲੇ 'ਐਨ ਹੋਮ' ਸਮਾਗਮਾਂ 'ਚ ਪਿੰਡਾਂ ਦੀਆਂ ਮਹਿਲਾ ਸਰਪੰਚ, ਸ਼ਹੀਦ ਸੈਨਿਕਾਂ ਦੇ ਪਰਿਵਾਰਕ ਮੈਂਬਰ ਅਤੇ ਪ੍ਰਧਾਨ ਮੰਤਰੀ ਵਲੋਂ ਰੇਡੀਓ 'ਤੇ ਆਪਣੇ 'ਮਨ ਕੀ ਬਾਤ' ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਨੂਪੁਰ ਸ਼ਰਮਾ ਖ਼ਿਲਾਫ਼ ਦਰਜ ਸਾਰੇ ਮਾਮਲੇ ਦਿੱਲੀ ਪੁਲਿਸ ਨੂੰ ਤਬਦੀਲ ਕਰਨ ਦੇ ਹੁਕਮ

ਨਵੀਂ ਦਿੱਲੀ, 10 ਅਗਸਤ (ਏਜੰਸੀ)-ਸੁਪਰੀਮ ਕੋਰਟ ਨੇ ਪੈਗ਼ੰਬਰ ਮੁਹੰਮਦ ਬਾਰੇ ਕੀਤੀਆਂ ਵਿਵਾਦਿਤ ਟਿੱਪਣੀਆਂ ਲਈ ਭਾਜਪਾ ਦੀ ਮੁਅੱਤਲ ਬੁਲਾਰੀ ਨੂਪੁਰ ਸ਼ਰਮਾ ਖ਼ਿਲਾਫ਼ ਦੇਸ਼ ਦੇ ਵੱਖ-ਵੱਖ ਰਾਜਾਂ ਵਿਚ ਦਰਜ ਮਾਮਲਿਆਂ ਨੂੰ ਇਕੱਠਿਆਂ ਕਰਨ ਤੇ ਇਨ੍ਹਾਂ ਨੂੰ ਦਿੱਲੀ ...

ਪੂਰੀ ਖ਼ਬਰ »

ਮੁਫਤ ਰਾਸ਼ਨ ਲਈ ਤਿਰੰਗਾ ਖ਼ਰੀਦਣ ਦੀ ਕੋਈ ਸ਼ਰਤ ਨਹੀਂ-ਸਰਕਾਰ

ਨਵੀਂ ਦਿੱਲੀ, 10 ਅਗਸਤ (ਏਜੰਸੀ)-ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਸਪੱਸ਼ਟ ਕੀਤਾ ਹੈ ਕਿ ਵਾਜਬ ਕੀਮਤ ਦੁਕਾਨਾਂ 'ਤੇ ਮੁਫਤ ਰਾਸ਼ਨ ਪ੍ਰਾਪਤ ਕਰਨ ਲਈ ਰਾਸ਼ਟਰੀ ਝੰਡੇ ਨੂੰ ਲਾਜ਼ਮੀ ਖਰੀਦਣ ਬਾਰੇ ਕੋਈ ਨਿਰਦੇਸ਼ ਜਾਰੀ ਨਹੀਂ ਕੀਤੇ ਗਏ ਹਨ | ਭਾਰਤ ਸਰਕਾਰ ਨੇ ਅਜਿਹੀ ਕੋਈ ...

ਪੂਰੀ ਖ਼ਬਰ »

ਗ਼ਰੀਬਾਂ ਨੂੰ ਤਿਰੰਗਾ ਖ਼ਰੀਦਣ ਲਈ ਮਜਬੂਰ ਕਰਨਾ ਮੰਦਭਾਗਾ-ਵਰੁਣ ਗਾਂਧੀ

ਨਵੀਂ ਦਿੱਲੀ, 10 ਅਗਸਤ (ਉਪਮਾ ਡਾਗਾ ਪਾਰਥ)-ਆਪਣੀ ਹੀ ਸਰਕਾਰ ਖ਼ਿਲਾਫ਼ ਬਗ਼ਾਵਤੀ ਸੁਰਾਂ ਲਈ ਜਾਣੇ ਜਾਂਦੇ ਭਾਜਪਾ ਸੰਸਦ ਮੈਂਬਰ ਵਰੁਣ ਗਾਂਧੀ ਨੇ ਇਕ ਵਾਰ ਫਿਰ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਹੈ | ਵਰੁਣ ਗਾਂਧੀ ਨੇ ਸਰਕਾਰ ਵਲੋਂ ਚਲਾਈ ਗਈ 'ਹਰ ਘਰ ਤਿਰੰਗਾ' ਮੁਹਿੰਮ ...

ਪੂਰੀ ਖ਼ਬਰ »

ਸਮਾਜਿਕ ਪਰਿਵਰਤਨ ਤੇ ਆਰਥਿਕ ਆਜ਼ਾਦੀ ਅੰਦੋਲਨ ਦੀ ਸ਼ੁਰੂਆਤ 15 ਨੂੰ ਜਲੰਧਰ ਤੋਂ-ਗੜ੍ਹੀ

ਜਲੰਧਰ, 10 ਅਗਸਤ (ਜਸਪਾਲ ਸਿੰਘ)-ਬਹੁਜਨ ਸਮਾਜ ਪਾਰਟੀ ਦੀ ਸੂਬਾ ਕਾਰਜਕਾਰਨੀ ਦੀ ਅਹਿਮ ਮੀਟਿੰਗ ਪਾਰਟੀ ਦੇ ਮੁੱਖ ਦਫਤਰ ਵਿਖੇ ਹੋਈ | ਇਸ ਮੌਕੇ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਦੇ ਰਾਖਵਾਂਕਰਨ ਦੀ ਅਣਦੇਖੀ ਕੀਤੇ ਜਾਣ ਨੂੰ ਲੈ ਕੇ ...

ਪੂਰੀ ਖ਼ਬਰ »

ਖਹਿਰਾ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ

ਸੀਚੇਵਾਲ ਕੋਲੋਂ ਸਰਕਾਰੀ ਜ਼ਮੀਨ ਦਾ ਜਲਦ ਨਾਜਾਇਜ਼ ਕਬਜ਼ਾ ਛੁਡਵਾਏ ਸਰਕਾਰ-ਖਹਿਰਾ

ਚੰਡੀਗੜ੍ਹ, 10 ਅਗਸਤ (ਵਿਕਰਮਜੀਤ ਸਿੰਘ ਮਾਨ)-ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ | ਉਨ੍ਹਾਂ ਚਿੱਠੀ 'ਚ ਲਿਖਿਆ ਕਿ ਰਾਜ ਸਭਾ ਮੈਂਬਰ ਬਾਬਾ ਬਲਬੀਰ ਸਿੰਘ ਵਲੋਂ ਚਲਾਈ ਜਾ ਰਹੀ 'ਏਕ ਉਂਕਾਰ ਚੈਰੀਟੇਬਲ ਟਰੱਸਟ' ...

ਪੂਰੀ ਖ਼ਬਰ »

ਕੇੇਂਦਰ ਵਲੋਂ ਕੋਰਬੇਵੈਕਸ ਨੂੰ ਇਹਤਿਆਤੀ ਖ਼ੁਰਾਕ ਵਜੋਂ ਮਨਜ਼ੂਰੀ

ਨਵੀਂ ਦਿੱਲੀ, 10 ਅਗਸਤ (ਉਪਮਾ ਡਾਗਾ ਪਾਰਥ)-ਕੇਂਦਰ ਸਰਕਾਰ ਨੇ ਕੋਰਬੇਵੈਕਸ ਨੂੰ ਇਹਤਿਆਤੀ ਖ਼ੁਰਾਕ ਵਜੋਂ ਇਸਤੇਮਾਲ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ | ਇਸ ਨੂੰ ਕੋਵੀਸ਼ੀਲਡ ਅਤੇ ਕੋਵੈਕਸੀਨ ਦੀਆਂ ਦੋ ਖ਼ੁਰਾਕਾਂ ਲਗਵਾ ਚੁੱਕੇ ਬਾਲਗਾਂ ਲਈ ਇਹਤਿਆਰਤੀ ਖ਼ੁਰਾਕ ਵਜੋਂ ...

ਪੂਰੀ ਖ਼ਬਰ »

ਅਪਰਾਧਿਕ ਮਾਮਲਿਆਂ 'ਚ ਦੋਸ਼ੀ ਸੰਸਦ ਮੈਂਬਰਾਂ 'ਤੇ ਉਮਰ ਭਰ ਪਾਬੰਦੀ ਸੰਬੰਧੀ ਪਟੀਸ਼ਨ 'ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ

ਨਵੀਂ ਦਿੱਲੀ, 10 ਅਗਸਤ (ਏਜੰਸੀ)-ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਉਸ ਜਨਹਿੱਤ ਪਟੀਸ਼ਨ 'ਤੇ ਵਿਚਾਰ ਕਰਨ ਲਈ ਸਹਿਮਤੀ ਪ੍ਰਗਟਾਈ ਜਿਸ 'ਚ ਅਪਰਾਧਿਕ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਚੁਣੇ ਹੋਏ ਪ੍ਰਤੀਨਿਧੀ 'ਤੇ ਉਮਰ ਭਰ ਲਈ ਪਾਬੰਦੀ ਲਗਾਉਣ ਤੇ ਅਯੋਗ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX