ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  1 day ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  1 day ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  1 day ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  1 day ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  1 day ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  1 day ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  1 day ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  1 day ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  1 day ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  1 day ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  1 day ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  1 day ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  1 day ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  1 day ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਬਰਨਾਲਾ

ਆਊਟਸੋਰਸਿੰਗ ਕਰਮਚਾਰੀਆਂ ਦੇ ਰੋਜ਼ਗਾਰ ਖੋਹੇ ਜਾਣ ਦੇ ਰੋਸ ਵਜੋਂ ਕਾਲੀਆਂ ਝੰਡੀਆਂ ਨਾਲ ਕੀਤਾ ਰੋਸ ਮੁਜ਼ਾਹਰਾ

ਬਰਨਾਲਾ, 10 ਅਗਸਤ (ਅਸ਼ੋਕ ਭਾਰਤੀ)-ਆਊਟਸੋਰਸਿੰਗ ਕਰਮਚਾਰੀਆਂ ਦੇ ਰੋਜ਼ਗਾਰ ਖੋਹੇ ਜਾਣ ਦੇ ਰੋਸ ਵਜੋਂ ਸਮੂਹ ਮੁਲਾਜਮਾਂ ਵਲੋਂ ਸੱਤਵੇਂ ਦਿਨ ਹੜਤਾਲ ਕਰ ਕੇ ਕਾਲੀਆਂ ਝੰਡੀਆਂ ਨਾਲ ਰੋਸ ਮੁਜ਼ਾਹਰਾ ਕੀਤਾ ਗਿਆ | ਡਿਪਟੀ ਕਮਿਸ਼ਨਰ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਬਰਨਾਲਾ ਡੀ.ਸੀ. ਦਫ਼ਤਰ ਵਿਚ 24 ਆਊਟਸੋਰਸਿੰਗ ਕਾਮਿਆਂ ਦੇ ਹੱਕ ਵਿਚ ਵਿੱਢੇ ਸੰਘਰਸ਼ ਨੂੰ ਪੀ.ਐਸ.ਐਮ.ਐਸ.ਯੂ ਬਰਨਾਲਾ ਜ਼ਿਲ੍ਹੇ ਦੀ ਜਥੇਬੰਦੀ ਨੇ ਪੂਰਨ ਹਮਾਇਤ ਦਿੱਤੀ ਹੈ | ਇਸ ਸਬੰਧੀ ਤਰਸੇਮ ਭੱਠਲ ਜ਼ਿਲ੍ਹਾ ਪ੍ਰਧਾਨ, ਰਵਿੰਦਰ ਸ਼ਰਮਾ ਜਨਰਲ ਸੈਕਟਰੀ, ਸਰਪ੍ਰਸਤ ਬੂਟਾ ਸਿੰਘ ਅਤੇ ਜਥੇਬੰਦੀ ਦੇ ਚੇਅਰਮੈਨ ਬਲਵਿੰਦਰ ਸਿੰਘ ਨੇ ਕਿਹਾ ਕਿ ਜੇਕਰ ਆਊਟਸੋਰਸਿੰਗ ਕਾਮਿਆਂ ਨੂੰ ਇਨਸਾਫ਼ ਨਾ ਮਿਲਿਆ ਤਾਂ 12 ਅਗਸਤ 2022 ਨੂੰ ਬਰਨਾਲਾ ਜ਼ਿਲ੍ਹੇ ਸਮੁੱਚੇ ਕਲੈਰੀਕਲ ਕਾਮੇ ਹੜਤਾਲ ਕਰਨਗੇ | ਉਨ੍ਹਾਂ ਡਿਪਟੀ ਕਮਿਸ਼ਨਰ ਬਰਨਾਲਾ ਦੇ ਅੜੀਅਲ ਰਵੱਈਏ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਸਾਲ 2006 ਵਿਚ ਜ਼ਿਲ੍ਹਾ ਬਰਨਾਲਾ ਬਣਨ 'ਤੇ ਇਨ੍ਹਾਂ ਆਊਟਸੋਰਸਿੰਗ ਕਾਮਿਆਂ ਨੇ ਹੀ ਹੁਣ ਤੱਕ ਸੇਵਾਵਾਂ ਨਿਭਾਈਆਂ ਹਨ ਅਤੇ ਨਿਭਾਅ ਰਹੇ ਹਨ | ਜੇਕਰ ਸਰਕਾਰ ਇਨ੍ਹਾਂ ਪ੍ਰਤੀ ਕੋਈ ਬਣਦੀ ਰੈਗੂਲਰ ਪਾਲਿਸੀ ਬਣਾਉਂਦੀ ਤਾਂ ਇਹ ਆਊਟਸੋਰਸਿੰਗ ਕਾਮੇ ਹੁਣ ਤੱਕ ਪੱਕੇ ਹੋ ਜਾਂਦੇ | ਇਸ ਮੌਕੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ, ਸੰਦੀਪ ਸਿੰਘ ਸੂਬਾ ਸਹਾਇਕ ਪ੍ਰੈਸ ਸਕੱਤਰ, ਰੇਸ਼ਮ ਸਿੰਘ ਸੂਬਾ ਮੀਤ ਪ੍ਰਧਾਨ, ਨਿਰਮਲਜੀਤ ਸਿੰਘ ਜਨਰਲ, ਵਿੱਕੀ ਡਾਬਲਾ ਜ਼ਿਲ੍ਹਾ ਖ਼ਜ਼ਾਨਚੀ, ਜੈ ਗਣੇਸ਼ ਸਰਪ੍ਰਸਤ, ਰਮਨਪ੍ਰੀਤ ਕੌਰ ਸੂਬਾ ਪ੍ਰਧਾਨ, ਰੇਸ਼ਮ ਸਿੰਘ ਡੀ.ਸੀ. ਦਫ਼ਤਰ ਬਰਨਾਲਾ, ਮਨਜਿੰਦਰ ਸਿੰਘ ਔਲਖ ਖ਼ਜ਼ਾਨਾ ਦਫ਼ਤਰ ਆਦਿ ਹਾਜ਼ਰ ਸਨ |

ਤਹਿਸੀਲ ਕੰਪਲੈਕਸ ਤਪਾ ਵਿਖੇ ਰਜਿਸਟਰੀਆਂ ਦਾ ਕੰਮਕਾਜ ਹੋਇਆ ਠੱਪ

ਤਪਾ ਮੰਡੀ, 10 ਅਗਸਤ (ਪ੍ਰਵੀਨ ਗਰਗ)-ਸੂਬਾ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਵੱਡੇ-ਵੱਡੇ ਦਾਅਵੇ ਕੀਤੇ ਸਨ, ਕਿ ਸੂਬੇ ਦੇ ਲੋਕਾਂ ਨੂੰ ਆਪਣੇ ਕੰਮਾਂ ਸਬੰਧੀ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ, ਪ੍ਰੰਤੂ ਹੁਣ ਇਹ ਦਾਅਵੇ ਸਿਰਫ਼ ਲਿਫ਼ਾਫ਼ਾ ਹੀ ਸਾਬਤ ਹੋ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 10 ਵੈਟਰਨਰੀ ਟੀਮਾਂ ਧੱਫੜੀ ਰੋਗ ਪ੍ਰਭਾਵਿਤ ਪਸ਼ੂਆਂ ਦੀ ਦੇਖਭਾਲ ਅਤੇ ਪਸ਼ੂ ਪਾਲਕਾਂ ਨੂੰ ਬਿਮਾਰੀ ਤੋਂ ਬਚਾਅ ਬਾਰੇ ਕਰ ਰਹੀਆਂ ਨੇ ਜਾਗਰੂਕ

ਬਰਨਾਲਾ, 10 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪਸ਼ੂ ਪਾਲਣ ਵਿਭਾਗ ਵਲੋਂ ਪਸ਼ੂਆਂ ਦੇ ਧੱਫ਼ੜੀ ਰੋਗ ਨਾਲ ਨਜਿੱਠਣ ਲਈ ਵਿਭਾਗ ਦੇ ਜ਼ਿਲ੍ਹਾ ਪੱਧਰ 'ਤੇ ਤਾਇਨਾਤ ਡਿਪਟੀ ਡਾਇਰੈਕਟਰਾਂ ਨੂੰ ਦਿੱਤੀਆਂ ਹਦਾਇਤਾਂ ਦੀ ਪਾਲਣਾ ਵਿਚ ਬਰਨਾਲਾ ਜ਼ਿਲ੍ਹੇ ਵਿਚ ਪ੍ਰਭਾਵਿਤ ...

ਪੂਰੀ ਖ਼ਬਰ »

ਪ੍ਰਾਪਰਟੀ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਬਰਨਾਲਾ, 10 ਅਗਸਤ (ਨਰਿੰਦਰ ਅਰੋੜਾ)-ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੱਗੇ ਮੇਨ ਰੋਡ 'ਤੇ ਚੱਕਾ ਜਾਮ ਕਰ ਕੇ ਪ੍ਰਾਪਰਟੀ ਐਸੋਸੀਏਸ਼ਨ ਮੈਂਬਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਗੱਲਬਾਤ ਕਰਦਿਆਂ ਲਾਡੀ ਬਾਂਸਲ, ਰਜੇਸ਼ ਰਾਜੂ, ...

ਪੂਰੀ ਖ਼ਬਰ »

ਜਿੱਥੇ ਭਰਾ ਦੀ ਡੁੱਬਣ ਕਾਰਨ ਮੌਤ ਹੋਈ, ਉੱਥੇ ਹੀ ਭੈਣ ਨੇ ਝੀਲ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਟੱਲੇਵਾਲ, 10 ਅਗਸਤ (ਸੋਨੀ ਚੀਮਾ)-ਪਿੰਡ ਟੱਲੇਵਾਲ ਦੀ ਇਕ 12ਵੀਂ ਕਲਾਸ ਦੀ ਲੜਕੀ ਜੋ ਕਿ ਬੀਤੇ ਕੱਲ੍ਹ ਭੇਦਭਰੇ ਹਾਲਾਤ ਵਿਚ ਗੁੰਮ ਹੋ ਗਈ ਸੀ, ਦੀ ਲਾਸ਼ ਬੀਤੀ ਰਾਤ ਪਿੰਡ ਦੀ ਝੀਲ 'ਚੋਂ ਬਰਾਮਦ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਆਗੂ ਜਸਪ੍ਰੀਤ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਜ਼ੋਨ ਪੱਧਰੀ ਰਾਈਫ਼ਲ ਸ਼ੂਟਿੰਗ ਮੁਕਾਬਲੇ 'ਚ ਓਵਰਆਲ ਟਰਾਫ਼ੀ 'ਤੇ ਕੀਤਾ ਕਬਜ਼ਾ

ਰੂੜੇਕੇ ਕਲਾਂ, 10 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਅੰਤਰਰਾਸ਼ਟਰੀ ਪੱਧਰ ਦੀ ਪੜ੍ਹਾਈ ਕਰਵਾ ਰਹੀ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖਾੋ ਕਲਾਂ ਦੇ ਖਿਡਾਰੀਆਂ ਨੇ ਸੀ.ਆਈ.ਐਸ.ਸੀ.ਈ. ਬੋਰਡ ਵਲੋਂ ਮੋਗਾ ਜ਼ੋਨ ਦੇ ਕਰਵਾਏ ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਦੇ ਵਿਰੋਧ 'ਚ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਬਰਨਾਲਾ, 10 ਅਗਸਤ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਗਨੀਪਥ ਯੋਜਨਾ ਦੇ ਵਿਰੋਧ ਵਿਚ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਅੱਗੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਉਪਰੰਤ ਮੰਗਾਂ ...

ਪੂਰੀ ਖ਼ਬਰ »

ਸੀਵਰੇਜ ਦੇ ਓਵਰਫਲੋ ਕਾਰਨ ਬਾਜ਼ੀਗਰ ਬਸਤੀ ਵਾਸੀਆਂ ਨੇ ਨਗਰ ਕੌਂਸਲ ਵਿਰੁੱਧ ਕੀਤੀ ਨਾਅਰੇਬਾਜ਼ੀ

ਤਪਾ ਮੰਡੀ, 10 ਅਗਸਤ (ਪ੍ਰਵੀਨ ਗਰਗ)-ਸੀਵਰੇਜ ਦੇ ਓਵਰਫ਼ਲੋ ਪਾਣੀ ਕਾਰਨ ਰੋਹ 'ਚ ਆਏ ਬਾਜੀਗਰ ਬਸਤੀ ਦੇ ਨਿਵਾਸੀਆਂ ਨੇ ਨਗਰ ਕੌਂਸਲ ਵਿਰੁੱਧ ਜੰਮ ਕੇ ਨਾਅਰੇਬਾਜੀ ਕੀਤੀ | ਨਾਅਰੇਬਾਜੀ ਕਰਦਿਆਂ ਬਸਤੀ ਨਿਵਾਸੀਆਂ ਪਰਦੀਪ ਸਿੰਘ, ਪ੍ਰੇਮੀ ਸਿੰਘ, ਜੰਟਾ ਸਿੰਘ, ਸੀਰਾ ਸਿੰਘ, ...

ਪੂਰੀ ਖ਼ਬਰ »

ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 37ਵੀਂ ਬਰਸੀ ਸੰਬੰਧੀ ਹੋਈ ਮੀਟਿੰਗ

ਬਰਨਾਲਾ, 10 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 37ਵੀਂ ਬਰਸੀ ਸਬੰਧੀ ਜ਼ਿਲ੍ਹਾ ਬਰਨਾਲਾ ਦੇ ਤਿੰਨੋਂ ਹਲਕਿਆਂ ਬਰਨਾਲਾ, ਭਦੌੜ ਤੇ ਮਹਿਲ ਕਲਾਂ ਦੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਅਹੁਦੇਦਾਰਾਂ ਅਤੇ ਵਰਕਰਾਂ ਦੀ ਮੀਟਿੰਗ ...

ਪੂਰੀ ਖ਼ਬਰ »

ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਬਰਨਾਲਾ-ਮਾਨਸਾ ਕੀਤਾ ਜਾਮ

ਹੰਡਿਆਇਆ, 10 ਅਗਸਤ (ਗੁਰਜੀਤ ਸਿੰਘ ਖੱੁਡੀ)-ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਧਨੌਲਾ ਖ਼ੁਰਦ ਦੇ ਵਾਸੀਆਂ ਵਲੋਂ ਰਾਜ ਮਾਰਗ ਬਰਨਾਲਾ-ਮਾਨਸਾ ਜਾਮ ਕੀਤਾ ਗਿਆ | ਪਿੰਡ ਧਨੌਲਾ ਖ਼ੁਰਦ ਦੇ ਵਾਸੀਆਂ ਗਗਨਦੀਪ ਸਿੰਘ, ਬਲਵਿੰਦਰ ਸਿੰਘ ਨਿੱਕਾ, ਕਰਮਜੀਤ ਸਿੰਘ, ਭੁਪਿੰਦਰ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਲਾ ਕੇ ਲਿਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 10 ਅਗਸਤ (ਰਾਜ ਪਨੇਸਰ)-ਥਾਣਾ ਸਦਰ ਵਲੋਂ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਵਾਲੇ ਨਾਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣੇਦਾਰ ਮੱਘਰ ਸਿੰਘ ਨੇ ਦੱਸਿਆ ਕਿ ਨਾਬਾਲਗ ਲੜਕੀ ਦੇ ਪਿਤਾ ਨੇ ...

ਪੂਰੀ ਖ਼ਬਰ »

ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਕਾਬੂ

ਟੱਲੇਵਾਲ, 10 ਅਗਸਤ (ਸੋਨੀ ਚੀਮਾ)-ਥਾਣਾ ਟੱਲੇਵਾਲ ਦੀ ਪੁਲਿਸ ਪਾਰਟੀ ਵਲੋਂ ਇਲਾਕੇ ਵਿਚ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ, ਜਦ ਥਾਣੇ ਦੀ ਪੁਲਿਸ ਪਾਰਟੀ ਨੇ ਇਕ ਨੌਜਵਾਨ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪਿੰਡ ਛੀਨੀਵਾਲ ਖ਼ੁਰਦ ਵਿਖੇ ਪੰਜਾਬ ਕਾਂਗਰਸ ਦੀ ਸਪੋਕਸਪਰਸਨ ਨੇ ਤੀਆਂ ਵਿਚ ਲਗਵਾਈ ਹਾਜ਼ਰੀ

ਟੱਲੇਵਾਲ, 10 ਅਗਸਤ (ਸੋਨੀ ਚੀਮਾ)-ਪਿੰਡਾਂ ਦੀਆਂ ਔਰਤਾਂ ਨੂੰ ਸਾਉਣ ਮਹੀਨੇ ਦੀ ਉਡੀਕ ਰਹਿੰਦੀ ਸੀ ਪਰ ਹੁਣ ਲੋਕਾਂ ਵਿਚੋਂ ਪਿਆਰ ਦੀ ਖਿੱਚ ਘਟਣ ਕਰ ਕੇ ਤੀਆਂ ਦਾ ਰੰਗ ਫਿੱਕਾ ਪੈ ਗਿਆ ਹੈ | ਇਹ ਸ਼ਬਦ ਬੀਬੀ ਸਿਮਰਤ ਕੌਰ ਖੰਗੂੜਾ ਸਪੋਕਸਪਰਸਨ ਪੰਜਾਬ ਕਾਂਗਰਸ ਨੇ ਪਿੰਡ ...

ਪੂਰੀ ਖ਼ਬਰ »

ਲੋਕ ਘੋਲਾਂ ਦੇ ਜਰਨੈਲ ਕਾ. ਪ੍ਰੀਤਮ ਸਿੰਘ ਦਰਦੀ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਮਹਿਲ ਕਲਾਂ, 10 ਅਗਸਤ (ਅਜੀਤ ਬਿਊਰੋ)-'ਅਜੀਤ' ਦੇ ਮਹਿਲ ਕਲਾਂ ਤੋਂ ਪ੍ਰਤੀਨਿਧ ਅਵਤਾਰ ਸਿੰਘ ਅਣਖੀ ਦੇ ਵੱਡੇ ਭਰਾ ਅਤੇ 'ਅਜੀਤ' ਸਮਾਚਾਰ ਦੇ ਪ੍ਰਤੀਨਿਧ ਗੁਰਪ੍ਰੀਤ ਸਿੰਘ ਅਣਖੀ ਦੇ ਤਾਇਆ ਲੋਕ ਘੋਲਾਂ ਦੇ ਜਰਨੈਲ ਕਾਮਰੇਡ ਪ੍ਰੀਤਮ ਸਿੰਘ ਦਰਦੀ ਦਾ ਅੰਤਿਮ ਸਸਕਾਰ ਅੱਜ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਮੀਤ ਹੇਅਰ ਨੇ ਮੁੱਖ ਮੰਤਰੀ ਵਿਗਿਆਨ ਯਾਤਰਾ ਤਹਿਤ ਸਾਇੰਸ ਸਿਟੀ ਲਈ ਵਿਦਿਆਰਥੀਆਂ ਦੀਆਂ ਬੱਸਾਂ ਕੀਤੀਆਂ ਰਵਾਨਾ

ਬਰਨਾਲਾ, 10 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿਚ ਵਿਗਿਆਨਕ ਸੋਚ ਨੂੰ ਹੁਲਾਰਾ ਦੇਣ ਅਤੇ ਵਿਗਿਆਨ ਵਿਸ਼ੇ 'ਚ ਵਧੇਰੇ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਸਾਇੰਸ ਤਕਨਾਲੋਜੀ ਤੇ ਵਾਤਾਵਰਨ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ...

ਪੂਰੀ ਖ਼ਬਰ »

ਦਾਜ ਦਹੇਜ ਦੇ ਮਾਮਲੇ 'ਚੋਂ ਤਿੰਨ ਬਰੀ

ਬਰਨਾਲਾ, 10 ਅਗਸਤ (ਨਰਿੰਦਰ ਅਰੋੜਾ)-ਦਾਜ ਦਹੇਜ ਦੇ ਮਾਮਲੇ ਵਿਚ ਸ੍ਰੀ ਚੇਤਨ ਸ਼ਰਮਾ ਦੀ ਅਦਾਲਤ ਵਲੋਂ ਪਤੀ, ਸਹੁਰਾ ਅਤੇ ਸੱਸ ਨੂੰ ਐਡਵੋਕੇਟ ਸਤਨਾਮ ਸਿੰਘ ਰਾਹੀ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਬਾਇੱਜ਼ਤ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਯੈਲੋ ਬੈਲਟ ਐਵਾਰਡ ਮੁਕਾਬਲੇ ਕਰਵਾਏ

ਬਰਨਾਲਾ, 10 ਅਗਸਤ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਯੈਲੋ ਬੈਲਟ ਐਵਾਰਡ ਮੁਕਾਬਲੇ ਕਰਵਾਏ ਗਏ | ਜਿਸ ਵਿਚ ਸਕੂਲ ਦੇ 28 ਵਿਦਿਆਰਥੀਆਂ ਨੇ ਆਪਣੀ ਕਲ੍ਹਾ ਦੇ ਜ਼ੋਹਰ ਦਿਖਾਏ | ਸਮਾਗਮ ਦੌਰਾਨ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਐਡਵੋਕੇਟ ...

ਪੂਰੀ ਖ਼ਬਰ »

ਐਸ.ਬੀ.ਐਸ. ਪਬਲਿਕ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਬਰਨਾਲਾ, 10 ਅਗਸਤ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਰੱਖੜੀ ਦਾ ਤਿਉਹਾਰ ਅਧਿਆਪਕ ਹਰਮਨਪ੍ਰੀਤ ਕੌਰ, ਗੁਰਪ੍ਰੀਤ ਕੌਰ ਅਤੇ ਨੈਨਸੀ ਕੌਸ਼ਲ ਦੀ ਅਗਵਾਈ ਵਿਚ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਭੈਣ ਭਰਾ ਦੇ ਰਿਸਤੇ ਸਬੰਧੀ ਗੀਤ ਅਤੇ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਗ਼ਾਲਿਬ ਬਲਾਕ ਮਹਿਲ ਕਲਾਂ ਦੀ ਮੀਟਿੰਗ

ਮਹਿਲ ਕਲਾਂ, 10 ਅਗਸਤ (ਤਰਸੇਮ ਸਿੰਘ ਗਹਿਲ)-ਪੰਜਾਬ ਨੰਬਰਦਾਰ ਯੂਨੀਅਨ ਇਕਾਈ ਬਲਾਕ ਮਹਿਲ ਕਲਾਂ (ਗਰੁੱਪ ਗ਼ਾਲਿਬ) ਦੀ ਮੀਟਿੰਗ ਬਲਾਕ ਪ੍ਰਧਾਨ ਬਲਦੇਵ ਸਿੰਘ ਸਹੌਰ ਦੀ ਅਗਵਾਈ ਹੇਠ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਈ | ਇਸ ਸਮੇਂ ਪ੍ਰਧਾਨ ਬਲਦੇਵ ...

ਪੂਰੀ ਖ਼ਬਰ »

ਲੰਪੀ ਸਕਿੱਨ ਬਿਮਾਰੀ ਦੀ ਰੋਕਥਾਮ ਸੰਬੰਧੀ ਵਿਭਾਗ ਨੇ ਪੱਖੋਂ ਕਲਾਂ ਵਿਖੇ ਲਾਇਆ ਜਾਗਰੂਕਤਾ ਕੈਂਪ

ਰੂੜੇਕੇ ਕਲਾਂ, 10 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਪਸ਼ੂ ਪਾਲਣ ਵਿਭਾਗ ਬਰਨਾਲਾ ਦੇ ਡਿਪਟੀ ਡਾਇਰੈਕਟਰ ਡਾ: ਲਖਵੀਰ ਸਿੰਘ ਦੀ ਅਗਵਾਈ ਵਿਚ ਵਿਭਾਗ ਦੀ ਟੀਮ ਵਲੋਂ ਲੰਪੀ ਸਕਿਨ ਦੀ ਬਿਮਾਰੀ ਤੋਂ ਪਸ਼ੂਆਂ ਨੂੰ ਬਚਾਉਣ ਲਈ ਧਰਮਸ਼ਾਲਾ ਪੱਖੋਂ ਕਲਾਂ ਵਿਖੇ ਜਾਗਰੂਕਤਾ ...

ਪੂਰੀ ਖ਼ਬਰ »

ਫ਼ਿਉਚਰ ਰੈਡੀ ਸਕੂਲ ਵਿਖੇ ਤੀਆਂ ਮਨਾਈਆਂ

ਟੱਲੇਵਾਲ, 10 ਅਗਸਤ (ਸੋਨੀ ਚੀਮਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਫਿਉਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਵਿਖੇ ਤੀਆਂ ਦਾ ਤਿਉਹਾਰ ਬਹੁਤ ਹੀ ਸ਼ਾਨਦਾਰ ਢੰਗ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਸਭਿਆਚਾਰ 'ਚੋਂ ਅਲੋਪ ਹੋ ਰਹੀਆਂ ਚੀਜ਼ਾਂ ਜਿਵੇਂ ਚਰਖਾ, ...

ਪੂਰੀ ਖ਼ਬਰ »

ਅਦਾਲਤੀ ਹੁਕਮਾਂ ਦੇ ਬਾਵਜੂਦ ਨਾਜਾਇਜ਼ ਕਬਜ਼ੇ ਛੁਡਾਉਣ ਲਈ ਪੰਚਾਇਤ ਹੋ ਰਹੀ ਹੈ 10 ਸਾਲਾਂ ਤੋਂ ਖ਼ੱਜਲ-ਖ਼ੁਆਰ

ਰੂੜੇਕੇ ਕਲਾਂ, 10 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਗ੍ਰਾਮ ਪੰਚਾਇਤ ਪਿਰਥਾ ਪੱਤੀ ਧੂਰਕੋਟ ਦੀ ਸ਼ਾਮਲਾਟ ਜ਼ਮੀਨ ਤੋਂ ਨਜਾਇਜ਼ ਕਬਜਾ ਛੁਡਾਉਣ ਲਈ ਪਿਛਲੇ 10 ਸਾਲਾਂ ਤੋਂ ਲੈ ਕੇ ਚੁਣੇ ਗਏ ਗ੍ਰਾਮ ਪੰਚਾਇਤਾਂ ਦੇ ਨੁਮਾਇੰਦੇ ਅਦਾਲਤੀ ਫ਼ੈਸਲੇ ਹੱਕ 'ਚ ਹੋਣ ਦੇ ਬਾਵਜੂਦ ...

ਪੂਰੀ ਖ਼ਬਰ »

ਮਹਿਲ ਕਲਾਂ 'ਚ ਬਲਾਕ ਪੱਧਰੀ ਕੈਂਪ ਦੌਰਾਨ ਬੁਢਾਪਾ, ਵਿਧਵਾ ਤੇ ਹੋਰ ਲਾਭਪਾਤਰੀਆਂ ਦੇ ਪੈਨਸ਼ਨ ਫਾਰਮ ਭਰੇ

ਮਹਿਲ ਕਲਾਂ, 10 ਅਗਸਤ (ਤਰਸੇਮ ਸਿੰਘ ਗਹਿਲ)-ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਸਰਕਾਰ ਵਲੋਂ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਬੁਢਾਪਾ ਵਿਧਵਾ, ਅੰਗਹੀਣ ਅਤੇ ਆਸਰਿਤ ਲਾਭਪਾਤਰੀ ਨੂੰ ਪੈਨਸ਼ਨ ਸਕੀਮ ਦਾ ਲਾਭ ਦੇਣ ਸਬੰਧੀ ਬਲਾਕ ...

ਪੂਰੀ ਖ਼ਬਰ »

ਉੱਗੋਕੇ ਵਿਖੇ 'ਲੰਪੀ ਸਕਿੰਨ' ਜਾਗਰੂਕਤਾ ਸੰਬੰਧੀ ਕੈਂਪ

ਸ਼ਹਿਣਾ, 10 ਅਗਸਤ (ਸੁਰੇਸ਼ ਗੋਗੀ)-ਡਿਪਟੀ ਡਾਇਰੈਕਟਰ ਲਖਵੀਰ ਸਿੰਘ ਬਰਨਾਲਾ ਦੀਆਂ ਹਦਾਇਤਾਂ ਅਨੁਸਾਰ ਲੰਪੀ ਸਕਿੰਨ ਬਿਮਾਰੀ ਸੰਬਧੀ ਪਸ਼ੂ ਪਾਲਕਾਂ ਨੂੰ ਜਾਗਰੂਕ ਕਰਨ ਲਈ ਸਿਵਲ ਪਸ਼ੂ ਡਿਸਪੈਂਸਰੀ ਉਗੋਕੇ ਵਿਖੇ ਕੈਂਪ ਲਾਇਆ ਗਿਆ | ਇਸ ਮੌਕੇ ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਹਰ ਘਰ ਤਿਰੰਗਾ ਮੁਹਿੰਮ ਤਹਿਤ ਉੱਗੋਕੇ ਵਿਖੇ ਪੋ੍ਰਗਰਾਮ ਕਰਵਾਇਆ

ਸ਼ਹਿਣਾ, 10 ਅਗਸਤ (ਸੁਰੇਸ਼ ਗੋਗੀ)-ਆਜ਼ਾਦੀ ਦੇ 75 ਸਾਲਾਂ ਦਿਵਸ ਨੂੰ ਸਮਰਪਿਤ ਹਰ ਘਰ ਤਿਰੰਗਾ ਮੁਹਿੰਮ ਤਹਿਤ ਉੱਤਰੀ ਖੇਤਰ ਸਭਿਆਚਾਰਕ ਕੇਂਦਰ ਪਟਿਆਲਾ ਵਲੋਂ ਸ਼ਹੀਦ ਸੂਬੇਦਾਰ ਅਮਰਜੀਤ ਸਿੰਘ ਸਰਕਾਰੀ ਸਕੂਲ ਉਗੋਕੇ ਵਿਖੇ ਸਭਿਆਚਾਰਕ ਪੋ੍ਰਗਰਾਮ ਪੇਸ਼ ਕੀਤਾ ਗਿਆ | ...

ਪੂਰੀ ਖ਼ਬਰ »

ਗਊਸ਼ਾਲਾਵਾਂ ਅਤੇ ਸ਼ਹਿਰ ਅੰਦਰ ਘੁੰਮ ਰਹੀਆਂ ਅਨਾਥ ਗਊਆਂ ਚਮੜੀ ਰੋਗ ਤੋਂ ਪ੍ਰਭਾਵਿਤ

ਤਪਾ ਮੰਡੀ, 10 ਅਗਸਤ (ਵਿਜੇ ਸ਼ਰਮਾ)-ਪੰਜਾਬ ਅੰਦਰ ਗਊਆਂ ਵਿਚ ਫੈਲੇ ਲੰਪੀ ਸਕਿਨ ਰੋਗ ਕਾਰਨ ਬੇਸਹਾਰਾ ਗਊਆਂ ਬਾਜ਼ਾਰਾਂ ਵਿਚ ਤੜਫ਼ ਰਹੀਆਂ ਹਨ ਅਤੇ ਸੈਂਕੜੇ ਗਊਆਂ ਤਪਾ ਦੀਆਂ ਦੋਵੇਂ ਗਊਸ਼ਾਲਾਵਾਂ ਵਿਚ ਇਸ ਚਮੜੀ ਰੋਗ ਦਾ ਸ਼ਿਕਾਰ ਹੋਈਆਂ ਹਨ ਜਿਸ ਕਰ ਕੇ ਗਊਸ਼ਾਲਾ ਦੇ ...

ਪੂਰੀ ਖ਼ਬਰ »

ਬਾਬਾ ਜੰਗ ਸਿੰਘ ਵਲੋਂ ਲੋੜਵੰਦ ਲੜਕੀਆਂ ਦੇ ਵਿਆਹ ਮੌਕੇ ਘਰੇਲੂ ਵਰਤੋਂ ਦਾ ਸਾਮਾਨ ਭੇਟ

ਟੱਲੇਵਾਲ, 10 ਅਗਸਤ (ਸੋਨੀ ਚੀਮਾ)-ਪਿੰਡ ਦੀਵਾਨਾ ਦੇ ਪ੍ਰਸਿੱਧ ਡੇਰਾ ਬਾਬਾ ਭਜਨ ਸਿੰਘ ਦੇ ਮੁੱਖ ਸੇਵਾਦਾਰ ਬਾਬਾ ਜੰਗ ਸਿੰਘ ਦੀਵਾਨਾ ਵਲੋਂ ਆਪਣੀਆਂ ਸਮਾਜਿਕ ਗਤੀਵਿਧੀਆਂ ਜਾਰੀ ਰੱਖਦੇ ਹੋਏ ਵੱਖ-ਵੱਖ ਪਿੰਡਾਂ ਨਾਲ ਸਬੰਧਤ ਚਾਰ ਲੋੜਵੰਦ ਲੜਕੀਆਂ ਦੇ ਵਿਆਹ ਮੌਕੇ ...

ਪੂਰੀ ਖ਼ਬਰ »

ਐਲ.ਬੀ.ਐਸ. ਕਾਲਜੀਏਟ ਸਕੂਲ ਵਿਖੇ ਡਰਾਇੰਗ ਮੁਕਾਬਲੇ ਕਰਵਾਏ

ਬਰਨਾਲਾ, 10 ਅਗਸਤ (ਅਸ਼ੋਕ ਭਾਰਤੀ)-ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਵਿਖੇ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਹਰ ਸਵੱਛ ਭਾਰਤ ਮੁਹਿੰਮ ਤਹਿਤ ਵਿਦਿਆਰਥੀਆਂ ਦੇ ਡਰਾਇੰਗ ਮੁਕਾਬਲੇ ਕਰਵਾਏ ਗਏ | ਜਿਸ ਵਿਚ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਦੀ ਬਲਾਕ ਪੱਧਰੀ ਮੀਟਿੰਗ 'ਚ ਅਹਿਮ ਵਿਚਾਰਾਂ

ਮਹਿਲ ਕਲਾਂ, 10 ਅਗਸਤ (ਅਵਤਾਰ ਸਿੰਘ ਅਣਖੀ)-ਮੈਡੀਕਲ ਪ੍ਰੈਕਟੀਸ਼ਨਰ ਬਲਾਕ ਮਹਿਲ ਕਲਾਂ ਦੇ ਸਮੂਹ ਅਹੁਦੇਦਾਰਾਂ, ਵਰਕਰਾਂ ਦੀ ਮੀਟਿੰਗ ਬਲਾਕ ਪ੍ਰਧਾਨ ਦਲਵਾਰ ਸਿੰਘ ਮਹਿਲ ਕਲਾਂ ਦੀ ਪ੍ਰਧਾਨਗੀ ਹੇਠ ਇੱਥੇ ਹੋਈ | ਇਸ ਮੌਕੇ ਚੇਅਰਮੈਨ ਅਮਰਜੀਤ ਸਿੰਘ ਕਾਲਸਾਂ, ਪ੍ਰਧਾਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਲੰਪੀ ਸਕਿਨ ਬਿਮਾਰੀ ਨਾਲ ਮਰਨ ਵਾਲੀਆਂ ਮੱਝਾਂ, ਗਊਆਂ ਦੇ ਪਸ਼ੂ ਪਾਲਕਾਂ ਨੂੰ ਬਣਦਾ ਮੁਆਵਜ਼ਾ ਦੇ ਕੇ ਆਰਥਿਕ ਸੰਕਟ 'ਚੋਂ ਕੱਢੇ-ਗਰਚਾ

ਮਹਿਲ ਕਲਾਂ, 10 ਅਗਸਤ (ਅਵਤਾਰ ਸਿੰਘ ਅਣਖੀ)-ਪੱਛਮੀ ਭਾਰਤ ਤੋਂ ਸ਼ੁਰੂ ਹੋਈ ਪਸ਼ੂਆਂ ਦੀ ਚਮੜੀ ਰੋਗ ਦੀ ਬਿਮਾਰੀ ਲੰਪੀ ਸਕਿੰਨ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਤੱਕ ਵੀ ਪਹੁੰਚ ਚੁੱਕੀ ਹੈ, ਇਸ ਲੰਪੀ ਸਕਿੰਨ ਬਿਮਾਰੀ ਦੀ ਲਪੇਟ ਵਿਚ ਵੱਡੀ ਗਿਣਤੀ ਵਿਚ ਮੱਝਾਂ ਤੇ ਗਾਵਾਂ ...

ਪੂਰੀ ਖ਼ਬਰ »

ਕਿੱਕ ਬਾਕਸਿੰਗ 'ਚ ਨੈਸ਼ਨਲ ਪੱਧਰ 'ਤੇ ਮੈਡਲ ਜਿੱਤਣ ਵਾਲੇ ਖਿਡਾਰੀਆਂ ਅਤੇ ਕੋਚਾਂ ਦਾ ਵੱਖ-ਵੱਖ ਸੰਸਥਾਵਾਂ ਵਲੋਂ ਵਿਸ਼ੇਸ਼ ਸਨਮਾਨ

ਬਰਨਾਲਾ, 10 ਅਗਸਤ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਪਿਛਲੇ ਦਿਨੀਂ ਕੋਲਕਾਤਾ ਵਿਖੇ ਹੋਈ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿਚ ਬਰਨਾਲਾ ਦੇ ਖਿਡਾਰੀ ਇੰਦਰਵੀਰ ਸਿੰਘ ਬਰਾੜ ਵਲੋਂ ਦੋ ਗੋਲਡ ਮੈਡਲ, ਖਿਡਾਰਨ ਅਨੂਰੀਤ ਕੌਰ ਸਿੱਧੂ ਵਲੋਂ ਇੱਕ ਸਿਲਵਰ ਮੈਡਲ ਜਿੱਤਣ ...

ਪੂਰੀ ਖ਼ਬਰ »

ਮਹਿਲ ਕਲਾਂ 'ਚ ਕਾਂਗਰਸ ਵਰਕਰਾਂ ਨੇ ਕੱਢੀ ਤਿਰੰਗਾ ਯਾਤਰਾ

ਮਹਿਲ ਕਲਾਂ, 10 ਅਗਸਤ (ਅਵਤਾਰ ਸਿੰਘ ਅਣਖੀ)-ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਬਲਾਕ ਪ੍ਰਧਾਨ ਨਿਰਮਲ ਸਿੰਘ ਨਿੰਮਾ ਦੀ ਅਗਵਾਈ ਹੇਠ ਤਿਰੰਗਾ ਯਾਤਰਾ ਕੱਢੀ ਗਈ ਜਿਸ ਦੌਰਾਨ ਹਲਕੇ ਭਰ ਤੋਂ ਕਾਂਗਰਸੀ ਵਰਕਰਾਂ ਨੇ ਭਾਗ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਬਰਨਾਲਾ-ਮਾਨਸਾ ਮੁੱਖ ਮਾਰਗ ਨਜ਼ਦੀਕ ਸੁੱਟੇ ਜਾ ਰਹੇ ਮਿ੍ਤਕ ਪਸ਼ੂਆਂ ਦੀ ਫੈਲ ਰਹੀ ਗੰਦੀ ਬਦਬੂ ਕਾਰਨ ਰਾਹਗੀਰ ਪ੍ਰੇਸ਼ਾਨ

ਰੂੜੇਕੇ ਕਲਾਂ, 10 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਬਰਨਾਲਾ-ਮਾਨਸਾ ਮੁੱਖ ਮਾਰਗ 'ਤੇ ਪਿੰਡ ਰੂੜੇਕੇ ਕਲਾਂ ਅਤੇ ਧੌਲਾ ਵਿਖੇ ਮੁੱਖ ਮਾਰਗ ਦੀਆਂ ਸਾਈਡਾਂ 'ਤੇ ਬਣੀਆਂ ਹੱਡਾ ਰੋੜੀਆਂ 'ਚ ਮਿ੍ਤਕ ਪਸ਼ੂਆਂ ਦੀ ਗਿਣਤੀ ਵਧਣ ਕਰ ਕੇ ਮਿ੍ਤਕ ਪਸ਼ੂ ਹੱਡਾ ਰੋੜੀ ਦੇ ਗੇਟ 'ਤੇ ...

ਪੂਰੀ ਖ਼ਬਰ »

ਦਾਣਾ ਮੰਡੀ ਮਹਿਲ ਕਲਾਂ ਵਿਖੇ 12 ਨੂੰ ਅਧਿਆਪਕ ਅਤੇ ਵਿਦਿਆਰਥੀ ਵੱਡੀ ਗਿਣਤੀ 'ਚ ਕਾਫ਼ਲੇ ਬੰਨ੍ਹ ਕੇ ਸ਼ਾਮਿਲ ਹੋਣਗੇ

ਬਰਨਾਲਾ, 10 ਅਗਸਤ (ਅਸ਼ੋਕ ਭਾਰਤੀ)-ਸ਼ਹੀਦ ਕਿਰਨਜੀਤ ਕੌਰ ਦੇ ਸ਼ਰਧਾਂਜਲੀ ਸਮਾਗਮ 'ਚ 12 ਅਗਸਤ ਦਾਣਾ ਮੰਡੀ ਮਹਿਲ ਕਲਾਂ ਵਿਖੇ ਅਧਿਆਪਕ ਅਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਕਾਫ਼ਲੇ ਬੰਨ੍ਹ ਕੇ ਸ਼ਾਮਿਲ ਹੋਣਗੇ | ਇਸ ਸਬੰਧੀ ਜਾਣਕਾਰੀ ਨਰਾਇਣ ਦੱਤ, ਗੁਰਮੀਤ ਸੁਖਪੁਰਾ, ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਡੀਲਰਾਂ ਲਈ ਸਿਖਲਾਈ ਕੈਂਪ

ਬਰਨਾਲਾ, 10 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਐਗਰੋ ਇਨਪੁਟਸ ਡੀਲਰਜ਼ ਐਸੋਸੀਏਸ਼ਨ ਬਰਨਾਲਾ ਦੇ ਡੀਲਰਾਂ ਦਾ ਇੱਕ ਸਿਖਲਾਈ ਕੈਂਪ ਗ਼ਜ਼ਲ ਹੋਟਲ ਵਿਚ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਹਰਬੰਸ ਸਿੰਘ ਦੀ ਅਗਵਾਈ ਵਿਚ ਲਗਾਇਆ ਗਿਆ | ਜਿਸ ਵਿਚ ਮੁੱਖ ਖੇਤੀਬਾੜੀ ਅਫ਼ਸਰ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਹਰ ਘਰ ਤਿਰੰਗਾ ਮੁਹਿੰਮ ਦੀ ਸ਼ੁਰੂਆਤ

ਬਰਨਾਲਾ, 10 ਅਗਸਤ (ਅਸ਼ੋਕ ਭਾਰਤੀ)-ਨਹਿਰੂ ਯੁਵਾ ਕੇਂਦਰ ਬਰਨਾਲਾ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵਲੋਂ ਹਰ ਘਰ ਤਿਰੰਗਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਨਹਿਰੂ ਯੁਵਾ ਕੇਂਦਰ ਬਰਨਾਲਾ ਦੇ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਓਮਕਾਰ ਸਵਾਮੀ ਨੇ ਭਾਰਤ ...

ਪੂਰੀ ਖ਼ਬਰ »

ਬ੍ਰਹਮ ਕੁਮਾਰੀ ਭੈਣ ਊਸ਼ਾ ਨੇ ਡੀ.ਐਸ.ਪੀ. ਤਪਾ ਦੇ ਗੁੱਟ 'ਤੇ ਬੰਨ੍ਹੀ ਰੱਖੜੀ

ਤਪਾ ਮੰਡੀ, 10 ਅਗਸਤ (ਪ੍ਰਵੀਨ ਗਰਗ)-ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦਾ ਤਿਉਹਾਰ ਰੱਖੜੀ ਜੋ ਪੂਰੇ ਵਿਸ਼ਵ 'ਚ 11 ਅਗਸਤ ਨੂੰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਨੂੰ ਮੁੱਖ ਰੱਖਦਿਆਂ ਬ੍ਰਹਮ ਕੁਮਾਰੀ ਆਸ਼ਰਮ ਦੀ ਸੰਚਾਲਕਾ ਭੈਣ ਊਸ਼ਾ ਵਲੋਂ ਡੀ.ਐਸ.ਪੀ. ਦਫ਼ਤਰ ਤਪਾ ਵਿਖੇ ...

ਪੂਰੀ ਖ਼ਬਰ »

ਧਨੌਲਾ ਵਿਖੇ ਐਸ.ਐਮ.ਓ. ਸਮੇਤ ਡਾਕਟਰ ਦੀਆਂ ਸਾਰੀਆਂ ਅਸਾਮੀਆਂ 'ਤੇ ਡਾਕਟਰ ਤਾਇਨਾਤ-ਸਿਵਲ ਸਰਜਨ

ਬਰਨਾਲਾ, 10 ਅਗਸਤ (ਨਰਿੰਦਰ ਅਰੋੜਾ)-ਸਿਵਲ ਸਰਜਨ ਬਰਨਾਲਾ ਡਾ: ਜਸਬੀਰ ਸਿੰਘ ਔਲਖ ਨੇ ਸਿਹਤ ਵਿਭਾਗ ਬਰਨਾਲਾ ਦੇ ਮੁਢਲੇ ਸਿਹਤ ਕੇਂਦਰ (ਪ੍ਰਾਇਮਰੀ ਹੈਲਥ ਸੈਂਟਰ) ਧਨੌਲਾ ਵਿਖੇ ਤਾਇਨਾਤ ਡਾਕਟਰਾਂ ਦਾ ਵੇਰਵਾ ਦਿੰਦਿਆਂ ਕਿਹਾ ਕਿ ਪੀ.ਐਚ.ਸੀ. ਧਨੌਲਾ ਵਿਖੇ ਸਿਹਤ ਵਿਭਾਗ ...

ਪੂਰੀ ਖ਼ਬਰ »

ਲੰਪੀ ਸਕਿੱਨ ਬਿਮਾਰੀ ਦੇ ਵਧਦੇ ਖ਼ਤਰੇ ਕਾਰਨ ਪੰਜਾਬ ਦੇ 25 ਲੱਖ 31 ਹਜ਼ਾਰ ਪਸ਼ੂਆਂ ਦੇ ਮਾਲਕ ਚਿੰਤਾ 'ਚ

ਰੂੜੇਕੇ ਕਲਾਂ, 10 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਦੇ ਪਸ਼ੂਆਂ ਨੂੰ ਤੇਜ਼ੀ ਨਾਲ ਆਪਣੀ ਲਪੇਟ 'ਚ ਲੈ ਰਹੀ ਲੰਪੀ ਸਕਿੰਨ ਬਿਮਾਰੀ ਕਾਰਨ ਪੰਜਾਬ ਦੇ 22 ਜ਼ਿਲਿ੍ਹਆਂ 'ਚ ਮੌਜੂਦ ਸਰਕਾਰੀ ਅੰਕੜਿਆਂ ਅਨੁਸਾਰ 25 ਲੱਖ 31 ਹਜ਼ਾਰ 460 ਪਸ਼ੂਆਂ ਦੇ ਮਾਲਕ ਚਿੰਤਾ 'ਚ ਹਨ | ...

ਪੂਰੀ ਖ਼ਬਰ »

ਪਿ੍ੰਸ ਬੱਤਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਭਦੌੜ, 10 ਅਗਸਤ (ਵਿਨੋਦ ਕਲਸੀ)-ਕਸਬਾ ਭਦੌੜ ਤੋਂ ਅਦਾਰਾ ਅਜੀਤ ਦੇ ਪੱਤਰਕਾਰ ਅਤੇ ਨਿਊਜ਼ ਪੇਪਰ ਏਜੰਟ ਰਜਿੰਦਰ ਕੁਮਾਰ ਬੱਤਾ ਦੇ ਭਤੀਜੇ ਸਚਿਨ (ਪਿ੍ੰਸ ਬੱਤਾ) ਨਮਿਤ ਸ੍ਰੀ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਭਦੌੜ ਅੰਦਰਲਾ ...

ਪੂਰੀ ਖ਼ਬਰ »

'ਕਲਾਕਾਰ' ਦਾ ਗੁਰਪਾਲ ਨੂਰ ਵਿਸ਼ੇਸ਼ ਅੰਕ ਕੱਢਿਆ ਜਾਵੇਗਾ

ਬਰਨਾਲਾ, 10 ਅਗਸਤ (ਅਸ਼ੋਕ ਭਾਰਤੀ)-ਅਦਾਰਾ 'ਕਲਾਕਾਰ' ਨੇ ਇਹ ਫ਼ੈਸਲਾ ਕੀਤਾ ਹੈ ਕਿ 'ਕਲਾਕਾਰ' ਦਾ ਅਗਲਾ ਅੰਕ ਜਨਵਰੀ-ਮਾਰਚ, 2023 ਗੁਰਪਾਲ ਸਿੰਘ ਨੂਰ ਵਿਸ਼ੇਸ਼ ਅੰਕ ਵਜੋਂ ਪ੍ਰਕਾਸ਼ਿਤ ਕੀਤਾ ਜਾਵੇਗਾ | ਇਹ ਜਾਣਕਾਰੀ 'ਕਲਾਕਾਰ' ਦੇ ਸੰਪਾਦਕ ਤੇ ਸ਼੍ਰੋਮਣੀ ਪੱਤਰਕਾਰ ...

ਪੂਰੀ ਖ਼ਬਰ »

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਰਾਈਫ਼ਲ ਸ਼ੂਟਿੰਗ ਮੁਕਾਬਲਿਆਂ ਦਾ ਉਦਘਾਟਨ

ਬਰਨਾਲਾ, 10 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਜ਼ੋਨਲ ਪੱਧਰੀ ਰਾਈਫ਼ਲ ਸ਼ੂਟਿੰਗ ਮੁਕਾਬਲੇ ਸ਼ੁਰੂ ਹੋਏ | ਜਿਨ੍ਹਾਂ ਦਾ ਉਦਘਾਟਨ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸ੍ਰੀ ਕਪਿਲ ਮਿੱਤਲ, ਮੈਡਮ ਨਿਸ਼ੀ ਮਿੱਤਲ ਨੇ ਕੀਤਾ | ...

ਪੂਰੀ ਖ਼ਬਰ »

ਬ੍ਰਹਮਕੁਮਾਰੀ ਆਸ਼ਰਮ ਵਿਖੇ ਰੱਖੜੀ ਦੇ ਤਿਉਹਾਰ ਸੰਬੰਧੀ ਸਮਾਗਮ

ਤਪਾ ਮੰਡੀ, 10 ਅਗਸਤ (ਪ੍ਰਵੀਨ ਗਰਗ)-ਸ਼ਹਿਰ ਦੇ ਮਾਡਲ ਟਾਊਨ ਸਥਿਤ ਬ੍ਰਹਮਕੁਮਾਰੀ ਦਿਵਿਆ ਜੋਤੀ ਭਵਨ ਵਿਖੇ ਰੱਖੜੀ ਦੇ ਤਿਉਹਾਰ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵੱਡੀ ਗਿਣਤੀ 'ਚ ਭੈਣ-ਭਰਾਵਾਂ ਨੇ ਹਿੱਸਾ ਲਿਆ | ਇਸ ਮੌਕੇ ਬ੍ਰਹਮ ਕੁਮਾਰੀ ਭੈਣ ਊਸ਼ਾ ਨੇ ਕਿਹਾ ...

ਪੂਰੀ ਖ਼ਬਰ »

ਰੱਖੜੀ ਨੂੰ ਸਮਰਪਿਤ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ 'ਚ ਮੁਕਾਬਲੇ ਕਰਵਾਏ

ਮਹਿਲ ਕਲਾਂ, 10 ਅਗਸਤ (ਤਰਸੇਮ ਸਿੰਘ ਗਹਿਲ)-ਕਸਬੇ ਦੀ ਉੱਘੀ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਸਕੂਲ ਪਿ੍ੰਸੀਪਲ ਡਾ: ਹਿਮਾਂਸ਼ੂ ਦੱਤ ਸ਼ਰਮਾ ਦੀ ਅਗਵਾਈ ਹੇਠ ਰੱਖੜੀ ਦੇ ਤਿਉਹਾਰ ਨੂੰ ਸਮਰਪਿਤ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਇਸ ...

ਪੂਰੀ ਖ਼ਬਰ »

ਪਿੰਡ ਕੁਰੜ ਅੰਮਿ੍ਤ ਸੰਚਾਰ ਦੌਰਾਨ 35 ਪ੍ਰਾਣੀਆਂ ਨੇ ਛਕਿਆ ਅੰਮਿ੍ਤ

ਮਹਿਲ ਕਲਾਂ, 10 ਅਗਸਤ (ਤਰਸੇਮ ਸਿੰਘ ਗਹਿਲ)-ਨੇੜਲੇ ਪਿੰਡ ਕੁਰੜ ਦੇ ਗੁਰਦੁਆਰਾ ਦਿਆਸਰ ਸਾਹਿਬ ਵਿਖੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਤਿਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਦੇ ਸਹਿਯੋਗ ਨਾਲ ਅੰਮਿ੍ਤ ਦਾ ਬਾਟਾ ਤਿਆਰ ਕਰ ਕੇ 35 ਪ੍ਰਾਣੀਆਂ ਨੂੰ ਅੰਮਿ੍ਤ ...

ਪੂਰੀ ਖ਼ਬਰ »

ਕੌਮੀ ਮਾਰਗ ਨੰਬਰ 7 ਚੰਡੀਗੜ੍ਹ-ਬਠਿੰਡਾ ਵਿਖੇ 3 ਅਵਾਰਾ ਗਊਆਂ ਦੀ ਮੌਤ

ਹੰਡਿਆਇਆ, 10 ਅਗਸਤ (ਗੁਰਜੀਤ ਸਿੰਘ ਖੁੱਡੀ)-ਬੀਤੀ ਰਾਤ ਕੌਮੀ ਮਾਰਗ ਨੰਬਰ 7 ਚੰਡੀਗੜ੍ਹ-ਬਠਿੰਡਾ ਵਿਖੇ 3 ਆਵਾਰਾ ਗਊਆਂ ਦੀ ਮੌਤ ਹੋਣ ਦੀ ਖ਼ਬਰ ਹੈ | ਇਸ ਮਾਰਗ ਉੱਪਰ ਕਈ ਦਰਜਨਾਂ ਦੀ ਗਿਣਤੀ ਵਿਚ ਆਵਾਰਾ ਪਸ਼ੂਆਂ ਦਿਨ-ਰਾਤ ਨੂੰ ਤੁਰੇ ਫਿਰਦੇ ਰਹਿੰਦੇ ਹਨ | ਜਿਸ ਕਰ ਕੇ ਉਹ ...

ਪੂਰੀ ਖ਼ਬਰ »

ਅਸ਼ੋਕ ਢੀਂਗਰਾ ਬਣੇ ਸੂਰਿਆ ਸਿਟੀ ਕਾਲੋਨੀ ਦੇ ਪ੍ਰਧਾਨ

ਤਪਾ ਮੰਡੀ, 10 ਅਗਸਤ (ਵਿਜੇ ਸ਼ਰਮਾ)-ਸਥਾਨਕ ਸੂਰੀਯਾ ਸਿਟੀ ਕਾਲੋਨੀ ਦੇ ਸਮੂਹ ਮੁਹੱਲਾ ਵਸਨੀਕਾਂ ਦੀ ਇਕ ਜ਼ਰੂਰੀ ਮੀਟਿੰਗ ਹੋਈ | ਜਿਸ ਵਿਚ ਸਮੂਹ ਮੁਹੱਲਾ ਵਾਸੀਆਂ ਨੇ ਸਰਬਸੰਮਤੀ ਨਾਲ ਵੈੱਲਫੇਅਰ ਸੁਸਾਇਟੀ ਦਾ ਗਠਨ ਕਰਦਿਆਂ ਅਸ਼ੋਕ ਢੀਂਗਰਾ ਨੂੰ ਸੁਸਾਇਟੀ ਦਾ ...

ਪੂਰੀ ਖ਼ਬਰ »

ਆਈ.ਟੀ.ਆਈ. ਐਸੋਸੀਏਸ਼ਨ ਵਲੋਂ ਸਬ-ਡਵੀਜ਼ਨ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਸ਼ਹਿਣਾ, 10 ਅਗਸਤ (ਸੁਰੇਸ਼ ਗੋਗੀ)-ਆਈ.ਟੀ.ਆਈ ਐਸੋਸੀਏਸ਼ਨ ਵਲੋਂ ਸਬ-ਡਵੀਜ਼ਨ ਦਫ਼ਤਰ ਸ਼ਹਿਣਾ ਅੱਗੇ ਜਸਵਿੰਦਰ ਸਿੰਘ ਭੋਤਨਾ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ | ਪ੍ਰਦਰਸ਼ਨ ਸਮੇਂ ਕੇਂਦਰ ਸਰਕਾਰ ਵਲੋਂ ਲਿਆਂਦਾ ਬਿਜਲੀ ਸੋਧ ਬਿਲ ਦਾ ਵਿਰੋਧ ਕੀਤਾ ਗਿਆ | ...

ਪੂਰੀ ਖ਼ਬਰ »

ਹਲਕਾ ਮਹਿਲ ਕਲਾਂ ਦੇ ਪਿੰਡਾਂ 'ਚ ਝੰਡਾ ਮਾਰਚ ਕਰ ਕੇ ਲੋਕਾਂ ਨੂੰ ਘਰ-ਘਰ ਤਿਰੰਗਾ ਝੰਡਾ ਲਹਿਰਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ-ਬੀਬੀ ਘਨੌਰੀ, ਗੁਰਜਿੰਦਰ ਸਿੱਧੂ

ਮਹਿਲ ਕਲਾਂ, 10 ਅਗਸਤ (ਅਵਤਾਰ ਸਿੰਘ ਅਣਖੀ)-ਭਾਰਤੀ ਜਨਤਾ ਪਾਰਟੀ ਦੇ ਆਗੂ ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ ਘਨੌਰੀ ਅਤੇ ਸਾਬਕਾ ਸੈਨਿਕਾਂ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ 15 ਅਗਸਤ ਦੇ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਮਹਿਲ ਕਲਾਂ ਵਿਖੇ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਮਹਿਲ ਕਲਾਂ, 10 ਅਗਸਤ (ਅਵਤਾਰ ਸਿੰਘ ਅਣਖੀ)-ਪਿੰਡ ਹਮੀਦੀ ਵਿਖੇ ਸਰਪੰਚ ਜਸਪ੍ਰੀਤ ਕੌਰ ਮਾਂਗਟ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਅਧਿਆਪਕਾ ਸਰਬਜੀਤ ਕੌਰ ਦੀ ਪ੍ਰੇਰਨਾ ਸਦਕਾ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸੇਵਾ ਮੁਕਤ ਅਧਿਆਪਕਾ ਕੁਲਵਿੰਦਰ ਕੌਰ ਸਿੱਧੂ ਨੇ ...

ਪੂਰੀ ਖ਼ਬਰ »

ਔਰਤਾਂ ਵਲੋਂ ਇਕ-ਦੂਜੇ ਦੇ ਰੱਖੜੀ ਬੰਨ੍ਹ ਮਨਾਇਆ ਰੱਖੜੀ ਦਾ ਤਿਉਹਾਰ

ਮਹਿਲ ਕਲਾਂ, 10 ਅਗਸਤ (ਤਰਸੇਮ ਸਿੰਘ ਗਹਿਲ)-ਭੈਣ ਤੇ ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਦੇ ਤਿਉਹਾਰ ਨੰੂ ਮੁੱਖ ਰੱਖ ਅੱਜ ਨੇੜਲੇ ਪਿੰਡ ਹਮੀਦੀ ਵਿਖੇ ਉੱਘੇ ਸਮਾਜ ਸੇਵਕ ਸੁਦੇਸ਼ ਜੋਸ਼ੀ ਦੀ ਅਗਵਾਈ ਹੇਠ ਭੈਣਾਂ ਵਲੋਂ ਭੈਣਾਂ ਦੇ ਰੱਖੜੀ ਬੰਨ੍ਹ ਰੱਖੜੀ ਦਾ ਤਿਉਹਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX