ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  1 day ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  1 day ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  1 day ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  1 day ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  1 day ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  1 day ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  1 day ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  1 day ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  1 day ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  1 day ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  1 day ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  1 day ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  1 day ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  1 day ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਸ੍ਰੀ ਮੁਕਤਸਰ ਸਾਹਿਬ

15 ਅਗਸਤ ਦੇ ਮੱਦੇਨਜ਼ਰ ਲੋਕ ਚੌਕਸ ਰਹਿਣ - ਡੀ.ਐਸ.ਪੀ. ਬਲਕਾਰ ਸਿੰਘ

ਮਲੋਟ, 10 ਅਗਸਤ (ਅਜਮੇਰ ਸਿੰਘ ਬਰਾੜ) - ਜ਼ਿਲ੍ਹਾ ਪੁਲਿਸ ਮੁਖੀ ਡਾ: ਸਚਿਨ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਲੋਟ ਦੇ ਡੀ.ਐੱਸ.ਪੀ. ਬਲਕਾਰ ਸਿੰਘ ਸੰਧੂ ਨੇ ਮਲੋਟ ਵਿਖੇ ਕੀਤੀ ਪ੍ਰੈੱਸ ਕਾਨਫ਼ਰੰਸ ਵਿਚ ਦੱਸਿਆ ਕਿ ਥਾਣਾ ਸਿਟੀ ਮਲੋਟ ਨੇ ਲੁੱਟਾਂ-ਖੋਹਾਂ ਕਰਨ ਵਾਲੇ ਲੋਕਾਂ ਖ਼ਿਲਾਫ਼ ਨਕੇਲ ਕੱਸਦੇ ਹੋਏ ਗਿ੍ਫ਼ਤਾਰੀਆਂ ਕਰਕੇ ਬਰਾਮਦੀ ਕੀਤੀ ਹੈ | ਡੀ.ਐੱਸ.ਪੀ. ਬਲਕਾਰ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਮਲੋਟ ਨੇ ਮੁਕੇਸ਼ ਕੁਮਾਰ ਪੁੱਤਰ ਲਛਮਣ ਦਾਸ ਵਾਸੀ ਅਬੋਹਰ ਦੇ ਬਿਆਨਾਂ 'ਤੇ ਇਕ ਮੁਕੱਦਮਾ 9 ਅਗਸਤ 2022 ਅ/ਧ 379, 34 ਆਈ.ਪੀ.ਸੀ. ਤਹਿਤ ਲਵਪ੍ਰੀਤ ਸਿੰਘ ਉਰਫ਼ ਲਵ ਪੁੱਤਰ ਜਗਸੀਰ ਸਿੰਘ ਵਾਸੀ ਘੁੜਿਆਣਾ ਅਤੇ ਦੂਜੇ ਕਥਿਤ ਦੋਸ਼ੀ ਮਨਪ੍ਰੀਤ ਸਿੰਘ ਉਰਫ਼ ਮੰਨਾ ਮੰਡੀ ਅਰਨੀਵਾਲਾ ਵਾਸੀ ਵਿਰੁੱਧ ਪਰਚਾ ਦਰਜ ਕੀਤਾ ਸੀ, ਜਿਨ੍ਹਾਂ ਨੇ ਮੋਬਾਇਲ ਅਤੇ ਨਕਦੀ ਖੋਹੀ ਸੀ | ਥਾਣਾ ਸਿਟੀ ਪੁਲਿਸ ਮਲੋਟ ਦੇ ਐੱਸ.ਐੱਚ.ਓ. ਇੰਸਪੈਕਟਰ ਚੰਦਰ ਸ਼ੇਖਰ ਦੀ ਟੀਮ ਨੇ ਦੌਰਾਨੇ ਗਸ਼ਤ ਮੋਬਾਇਲ ਖੋਹ ਕਰਨ ਵਾਲੇ ਦੋਸ਼ੀ ਲਵਪ੍ਰੀਤ ਸਿੰਘ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ ਵਾਰਦਾਤ ਵਿਚ ਵਰਤੀ ਗਈ ਸਕੂਟਰੀ ਮੈਸਟਰੋ ਨੰਬਰ ਪੀ.ਬੀ. 22 ਯੂ 6550 ਬਰਾਮਦ ਕਰਕੇ ਮਨਪ੍ਰੀਤ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਨ ਉਪਰੰਤ ਪੁਲਿਸ ਰਿਮਾਂਡ ਹਾਸਿਲ ਕਰ ਲਿਆ ਗਿਆ ਹੈ, ਜਿਸ ਪਾਸੋਂ ਪੁੱਛਗਿੱਛ ਦੌਰਾਨ ਹੋਰ ਲੁੱਟਾਂ-ਖੋਹਾਂ ਕਰਨ ਦੇ ਵੇਰਵੇ ਮਿਲਣ ਦੀ ਉਮੀਦ ਹੈ | ਡੀ.ਐੱਸ.ਪੀ. ਬਲਕਾਰ ਸਿੰਘ ਨੇ ਇਸੇ ਤਰ੍ਹਾਂ ਇਕ ਹੋਰ ਜਾਣਕਾਰੀ ਦਿੱਤੀ ਕਿ 18 ਜੁਲਾਈ ਨੂੰ ਅ/ਧ 379, 34 ਆਈ.ਪੀ.ਸੀ. ਤਹਿਤ ਥਾਣਾ ਸਿਟੀ ਮਲੋਟ ਵਿਖੇ ਹੀ ਪੁਲਿੰਦਰ ਕੁਮਾਰ ਪੁੱਤਰ ਅੱਛੇ ਸ਼ਾਹ ਵਾਸੀ ਮਲੋਟ ਨੇ ਪਰਚਾ ਦਰਜ ਕਰਵਾਇਆ ਸੀ ਕਿ ਉਹ 17 ਜੁਲਾਈ ਨੂੰ ਸਾਢੇ ਅੱਠ ਵਜੇ ਰਾਤ ਨੂੰ ਦੁਕਾਨ ਬੰਦ ਕਰਕੇ ਘਰੇ ਜਾ ਰਿਹਾ ਸੀ ਕਿ ਬਠਿੰਡਾ ਰੋਡ ਬਿਜਲੀ ਘਰ ਦੇ ਸਾਹਮਣੇ ਕਥਿਤ ਦੋਸ਼ੀ ਨਿੱਕਾ ਸਿੰਘ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਪੈਂਟ ਦੀ ਜੇਬ ਵਿਚੋਂ 7200 ਰੁਪਏ ਜ਼ਬਰਦਸਤੀ ਕੱਢ ਕੇ ਖੋਹ ਲਏ ਅਤੇ ਭੱਜ ਗਿਆ | ਸੋ ਇਸ ਵਾਰਦਾਤ 'ਤੇ ਵੀ ਕਾਰਵਾਈ ਕਰਦਿਆਂ ਥਾਣਾ ਸਿਟੀ ਮਲੋਟ ਦੀ ਪੁਲਸ ਨੇ ਦੋਸ਼ੀ ਨਿੱਕਾ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਥਰਾਜਵਾਲਾ ਨੰੂ ਗਿ੍ਫ਼ਤਾਰ ਕਰਕੇ ਹਵਾਲਾਤ ਵਿਚ ਬੰਦ ਕਰ ਦਿੱਤਾ ਹੈ | ਇਸ ਮੁਕੱਦਮੇ ਦੀ ਪੁਲਿਸ ਡੂੰਘਾਈ ਨਾਲ ਤਫ਼ਤੀਸ਼ ਕਰ ਰਹੀ ਹੈ | ਇਸ ਤੋਂ ਇਲਾਵਾ ਮਲੋਟ ਦੇ ਡੀ.ਐੱਸ.ਪੀ. ਬਲਕਾਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਜ਼ਾਦੀ ਦਿਵਸ 15 ਅਗਸਤ ਨੂੰ ਮੱਦੇਨਜ਼ਰ ਰੱਖਦਿਆਂ ਕੋਈ ਵੀ ਲਾਵਾਰਸ ਚੀਜ਼ ਨੂੰ ਹੱਥ ਨਾ ਲਾਇਆ ਜਾਵੇ, ਭੀੜ ਵਾਲੀਆਂ ਥਾਵਾਂ 'ਤੇ ਸ਼ੱਕੀ ਵਿਅਕਤੀਆਂ ਪ੍ਰਤੀ ਜਾਣਕਾਰੀ ਤੁਰੰਤ ਪੁਲਿਸ ਦਿੱਤੀ ਜਾਵੇ ਅਤੇ ਆਮ ਤੌਰ 'ਤੇ ਮੋਬਾਈਲ ਆਦਿ ਆਪਣੀਆਂ ਕੀਮਤੀ ਵਸਤਾਂ ਨੂੰ ਪੂਰੇ ਚੌਕੰਨੇ ਹੋ ਕੇ ਵਰਤਣ ਅਤੇ ਸੰਭਾਲ ਕੇ ਰੱਖਣ ਦੀ ਅਪੀਲ ਵੀ ਪੁਲਿਸ ਅਧਿਕਾਰੀਆਂ ਵਲੋਂ ਕੀਤੀ ਗਈ | ਇਸ ਮੌਕੇ ਥਾਣਾ ਸਿਟੀ ਮਲੋਟ ਦੇ ਐੱਸ.ਐੱਚ.ਓ. ਇੰਸਪੈਕਟਰ ਚੰਦਰ ਸ਼ੇਖਰ ਤੋਂ ਇਲਾਵਾ ਕਬਰਵਾਲਾ ਥਾਣੇ ਦੇ ਐੱਸ. ਐੱਚ. ਓ. ਸਬ-ਇੰਸਪੈਕਟਰ ਸੁਖਦੇਵ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ |

ਪੀ.ਡਬਲਊ.ਡੀ. ਟੈਕਨੀਸ਼ੀਅਨ ਅਤੇ ਦਰਜਾ-4 ਮੁਲਾਜ਼ਮ ਯੂਨੀਅਨ (ਪੰਜਾਬ) ਦੀ ਹੰਗਾਮੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ) - ਪੀ.ਡਬਲਊ.ਡੀ. ਟੈਕਨੀਸ਼ੀਅਨ ਅਤੇ ਦਰਜਾ-4 ਮੁਲਾਜ਼ਮ ਯੂਨੀਅਨ (ਪੰਜਾਬ) ਬਰਾਂਚ ਸ੍ਰੀ ਮੁਕਤਸਰ ਸਾਹਿਬ ਦੀ ਹੰਗਾਮੀ ਮੀਟਿੰਗ ਸਥਾਨਕ ਮੁੱਖ ਜਲ ਘਰ ਵਿਖੇ ਬਰਾਂਚ ਪ੍ਰਧਾਨ ਰਣਜੀਤ ਸਿੰਘ ਖ਼ਾਲਸਾ ...

ਪੂਰੀ ਖ਼ਬਰ »

ਆਜ਼ਾਦੀ ਦਾ 75ਵਾਂ ਅੰਮਿ੍ਤ ਮਹਾਂਉਤਸਵ ਮਨਾਉਣ ਸੰਬੰਧੀ ਭਾਜਪਾ ਵਲੋਂ ਮੀਟਿੰਗ

• ਦਿਆਲ ਸਿੰਘ ਸੋਢੀ ਹੋਏ ਸ਼ਾਮਿਲ ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋਂ) - ਆਜ਼ਾਦੀ ਦਾ 75ਵਾਂ ਅੰਮਿ੍ਤ ਮਹਾਂਉਤਸਵ ਮਨਾਉਣ ਸਬੰਧੀ ਭਾਜਪਾ ਵਲੋਂ ਸਿਟੀ ਹੋਟਲ ਵਿਖੇ ਮੀਟਿੰਗ ਕੀਤੀ ਗਈ | ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਦੀ ਅਗਵਾਈ ...

ਪੂਰੀ ਖ਼ਬਰ »

3 ਕੁਇੰਟਲ ਚੂਰਾ ਪੋਸਤ ਅਤੇ 2 ਟਰੱਕਾਂ ਸਮੇਤ 4 ਵਿਅਕਤੀ ਕਾਬੂ

ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਡਾ: ਸਚਿਨ ਗੁਪਤਾ ਵਲੋਂ ਜ਼ਿਲ੍ਹੇ ਅੰਦਰ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਗੁਰਚਰਨ ਸਿੰਘ ਗੋਰਾਇਆ ਐੱਸ.ਪੀ. (ਡੀ) ਅਤੇ ਰਾਜੇਸ਼ ਸਨੇਹੀ ...

ਪੂਰੀ ਖ਼ਬਰ »

2520 ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਮੁਖੀ ਡਾ: ਸਚਿਨ ਗੁਪਤਾ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਗੁਰਚਰਨ ਸਿੰਘ ਗੋਰਾਇਆ ਐੱਸ.ਪੀ. (ਡੀ) ਦੀ ਅਗਵਾਈ ਹੇਠ ਐੱਸ.ਆਈ. ਮਨਿੰਦਰ ਸਿੰਘ ਮੁੱਖ ਅਫ਼ਸਰ ਥਾਣਾ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਆਦੇਸ਼ਾਂ ਦੇ ਉਲਟ ਅਧਿਆਪਕਾਂ ਦੀਆਂ ਗ਼ੈਰ-ਵਿੱਦਿਅਕ ਕੰਮਾਂ 'ਤੇ ਲਾਈਆਂ ਡਿਊਟੀਆਂ - ਜੀ.ਟੀ.ਯੂ.

ਮਲੋਟ, 10 ਅਗਸਤ (ਪਾਟਿਲ) - ਗੌਰਮਿੰਟ ਟੀਚਰ ਯੂਨੀਅਨ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਮਨੋਹਰ ਲਾਲ ਸ਼ਰਮਾ, ਬਲਾਕ ਪ੍ਰਧਾਨ ਵਿਕਰਮਜੀਤ ਸਿੰਘ ਸੰਧੂ, ਅਮਰੀਕ ਸਿੰਘ ਕਾਲੜਾ, ਵਿੱਤ ਸਕੱਤਰ ਰਮੇਸ਼ ਕੁਮਾਰ ਵਰਮਾ ਨੇ ਮੰਗ ਕੀਤੀ ਕਿ ਪਿ੍ੰਸੀਪਲਾਂ, ਹੈੱਡ ...

ਪੂਰੀ ਖ਼ਬਰ »

ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਅੱਜ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਤਰਸੇਮ ਸਿੰਘ ਖੁੰਡੇ ...

ਪੂਰੀ ਖ਼ਬਰ »

ਮਕਾਨਾਂ ਦਾ ਸਰਵੇ ਕਰਨ ਲਈ ਬਣਾਈਆਂ ਟੀਮਾਂ 'ਚ ਅਧਿਆਪਕਾਂ ਦੀਆਂ ਡਿਊਟੀਆਂ ਲੱਗਣ 'ਤੇ ਅਧਿਆਪਕ ਪ੍ਰੇਸ਼ਾਨ

ਲੰਬੀ, 10 ਅਗਸਤ (ਮੇਵਾ ਸਿੰਘ) - ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਬੀਤੇ ਦਿਨਾਂ 'ਚ ਹੋਈ ਭਾਰੀ ਬਾਰਿਸ਼ ਕਾਰਨ ਨੁਕਸਾਨੇ ਮਕਾਨਾਂ ਦਾ ਸਰਵੇ ਕਰਨ ਲਈ ਬਣਾਈਆਂ ਗਈਆਂ ਸਰਵੇ ਟੀਮਾਂ ਵਿਚ ਸਕੂਲਾਂ ਦੇ ਪਿ੍ੰਸੀਪਲਜ਼, ਲੈਕਚਰਾਰ ਤੇ ਅਧਿਆਪਕ ਸਾਹਿਬਾਨਾਂ ਦੀ ਡਿਊਟੀ ਲਾਉਣ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਅਲਬੈਂਡਾਜ਼ੋਲ ਦੀ ਦਵਾਈ ਖਾਣ ਵਾਲੇ ਬੱਚਿਆਂ ਦੀ ਸਿਹਤ ਦਾ ਲਿਆ ਜਾਇਜ਼ਾ

ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਜ਼ਿਲੇ੍ਹ ਅਧੀਨ ਵੱਖ-ਵੱਖ ਸਰਕਾਰੀ ਸਕੂਲਾਂ ਦਾ ਵਿਸ਼ੇਸ਼ ਤੌਰ 'ਤੇ ਦੌਰਾ ਕੀਤਾ ਕੀਤਾ | ਉਨ੍ਹਾਂ ਸਿਹਤ ਵਿਭਾਗ ਵਲੋਂ ਅਲਬੈਂਡਾਜ਼ੋਲ ਦੀਆਂ ਗੋਲੀਆਂ ਖੁਆ ਚੁੱਕੇ ਬੱਚਿਆਂ ...

ਪੂਰੀ ਖ਼ਬਰ »

ਪ੍ਰਾਪਰਟੀ ਡੀਲਰਾਂ ਨੇ ਕੁਲੈਕਟਰ ਰੇਟ ਘਟਾਉਣ ਸੰਬੰਧੀ ਕੈਬਨਿਟ ਮੰਤਰੀ ਨੂੰ ਭੇਜਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਪ੍ਰਾਪਰਟੀ ਡੀਲਰਾਂ ਨੇ ਪ੍ਰਧਾਨ ਅਸ਼ੋਕ ਚੁੱਘ ਦੀ ਅਗਵਾਈ ਹੇਠ ਅੱਜ ਕੁਲੈਕਟਰ ਰੇਟ ਘਟਾਉਣ ਸਬੰਧੀ ਮਾਣਯੋਗ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਸਰਕਾਰ ਦੇ ਨਾਂਅ ਡਿਪਟੀ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੂੰ ਮੰਗ ਪੱਤਰ ਸੌਂਪਿਆ

ਮਲੋਟ, 10 ਅਗਸਤ (ਪਾਟਿਲ)-ਅੱਜ ਕਿਰਤੀ ਕਿਸਾਨ ਯੂਨੀਅਨ ਬਲਾਕ ਮਲੋਟ ਅਤੇ ਜੰਡਵਾਲਾ ਚੜ੍ਹਤ ਸਿੰਘ ਇਕਾਈ ਵਲੋਂ ਪ੍ਰਧਾਨ ਹਰਵਿੰਦਰ ਸਿੰਘ ਢਿੱਲੋਂ, ਗੁਰਚਰਨ ਸਿੰਘ ਬੁੱਟਰ ਦੀ ਅਗਵਾਈ ਹੇਠ ਦਫ਼ਤਰ ਇੰਚਾਰਜ ਸ੍ਰੀ ਰਮੇਸ਼ ਕੁਮਾਰ ਅਰਨੀਵਾਲਾ ਨੰੂ ਮੰਗ ਪੱਤਰ ਸੌਂਪਿਆ | ਇਸ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਲਈ ਹਜ਼ਾਰਾਂ ਮੁਲਾਜ਼ਮਾਂ ਦੇ ਵਿੱਤ ਮੰਤਰੀ ਪੰਜਾਬ ਨੂੰ ਸੌਂਪੇ ਜਾਣਗੇ ਹਸਤਾਖਰ

ਫ਼ਰੀਦਕੋਟ, 10 ਅਗਸਤ (ਸਰਬਜੀਤ ਸਿੰਘ) - ਜਨਵਰੀ 2004 ਤੋਂ ਬਾਅਦ ਨਿਯੁਕਤ ਮੁਲਾਜ਼ਮਾਂ ਦੀ ਨਵੀਂ ਕੰਟਰੀਬਿਊਟਰੀ ਪੈਨਸ਼ਨ ਸਕੀਮ ਰੱਦ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁਲਾਜ਼ਮ ਪਿਛਲੇ ਕਈ ਸਾਲਾਂ ਤੋਂ ਸੰਘਰਸ਼ਾਂ ਦੇ ...

ਪੂਰੀ ਖ਼ਬਰ »

4 ਕਿੱਲੋ ਪੋਸਤ ਸਮੇਤ ਇਕ ਕਾਬੂ

ਮੰਡੀ ਬਰੀਵਾਲਾ, 10 ਅਗਸਤ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਪੋਸਤ ਸਮੇਤ ਕਾਬੂ ਕਰਕੇ ਉਸ ਦੇ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਬਰੀਵਾਲਾ ਦੇ ਥਾਣਾ ਮੁਖੀ ਹਰਵਿੰਦਰ ਸਿੰਘ ਸ਼ੱਕੀ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਦਿਉਣ ਖੇੜਾ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਪਹਿਲਾ ਸਥਾਨ ਮੱਲਿਆ

ਮਲੋਟ, 10 ਅਗਸਤ (ਅਜਮੇਰ ਸਿੰਘ ਬਰਾੜ)-ਸਿੱਖਿਆ ਵਿਭਾਗ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਆਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਬਲਾਕ ਪੱਧਰ, ਤਹਿਸੀਲ ਪੱਧਰ ਤੇ ਕੋਲਾਜ ਮੇਕਿੰਗ ਅਤੇ ਕੋਰੀਓਗ੍ਰਾਫੀ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸਰਕਾਰੀ ਹਾਈ ...

ਪੂਰੀ ਖ਼ਬਰ »

ਲੋਕ ਮੋਰਚਾ ਪੰਜਾਬ ਵਲੋਂ ਖਰੀ ਆਜ਼ਾਦੀ ਲਈ ਰਾਜ ਪੱਧਰੀ ਮੁਹਿੰਮ

ਮਲੋਟ, 10 ਅਗਸਤ (ਅਜਮੇਰ ਸਿੰਘ ਬਰਾੜ) - ਜ਼ੋਰ ਸ਼ੋਰ ਨਾਲ ਮਨਾਇਆ ਜਾ ਰਿਹਾ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਦੇ 75 ਸਾਲਾਂ ਦਾ ਅਮਲ, ਮੁਲਕ ਦੇ ਹਰ ਖ਼ੇਤਰ ਅੰਦਰ ਬਰਤਾਨਵੀ ਸਾਮਰਾਜ ਦੇ ਨਾਲ-ਨਾਲ ਦਰਜਨਾਂ ਹੋਰ ਸਾਮਰਾਜੀ ਮੁਲਕ ਤੇ ਉਨ੍ਹਾਂ ਦੀਆਂ ਕੰਪਨੀਆਂ ਦੇ ਗਲਬੇ ਦੇ ...

ਪੂਰੀ ਖ਼ਬਰ »

ਡੰਪ 'ਤੇ ਮੁਰਦਾ ਪਸ਼ੂ ਸੁੱਟੇ ਜਾਣ ਤੋਂ ਭੜਕੇ ਲੋਕ

ਗਿੱਦੜਬਾਹਾ, 10 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਸਥਾਨਕ ਪਿਉਰੀ ਰੋਡ 'ਤੇ ਸਥਿਤ ਕੂੜੇ ਦੇ ਡੰਪ 'ਤੇ ਮੁਰਦਾ ਪਸ਼ੂ ਸੁੱਟੇ ਜਾਣ ਤੋਂ ਔਖੇ ਵਾਰਡ ਨੰਬਰ 9 ਅਤੇ ਆਸਪਾਸ ਦੇ ਲੋਕਾਂ ਨੇ ਸਥਾਨਕ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਮੰਗ ਕੀਤੀ ਕਿ ਕੂੜੇ ਦੇ ਡੰਪ ਨੂੰ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਲਈ ਦਵਾਈ ਖੁਆਈ

ਲੰਬੀ, 10 ਅਗਸਤ (ਸ਼ਿਵਰਾਜ ਸਿੰਘ ਬਰਾੜ)-ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਪਵਨ ਮਿੱਤਲ ਦੀ ਅਗਵਾਈ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲੰਬੀ ਹਲਕੇ ਦੇ ਪਿੰਡਾਂ ਵਿਚ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਲਈ ਦਵਾਈ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਤੋਂ ਬਚਾਅ ਲਈ ਵਿਭਾਗ ਕਰ ਰਿਹੈ ਵਿਸ਼ੇਸ਼ ਉਪਰਾਲੇ - ਡਾ: ਗੁਰਦਾਸ ਸਿੰਘ

ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਵਿਕਾਸ ਪ੍ਰਤਾਪ ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ...

ਪੂਰੀ ਖ਼ਬਰ »

ਪੇਟ ਦੇ ਕੀੜਿਆਂ ਤੋਂ ਮੁਕਤੀ ਸੰਬੰਧੀ ਸੂਬਾ ਟੀਮ ਵਲੋਂ ਵੱਖ-ਵੱਖ ਸਕੂਲਾਂ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਪ੍ਰਧਾਨਗੀ ਹੇਠ ਅੱਜ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਆਂਗਣਵਾੜੀ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਪ੍ਰਧਾਨਗੀ ਹੇਠ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਮੇਜਰ ਸਿੰਘ ਚੌਂਤਰਾ, ਓਮ ਪ੍ਰਕਾਸ਼ ਸ਼ਰਮਾ, ਜਗਦੀਸ਼ ਰਾਏ, ਅਜੈਬ ਸਿੰਘ ਸੰਧੂ, ਕਸ਼ਮੀਰ ਸਿੰਘ, ਪ੍ਰਸ਼ੋਤਮ ਲਾਲ, ਈਸ਼ਰ ...

ਪੂਰੀ ਖ਼ਬਰ »

ਲਾਲਬਾਈ ਵਿਖੇ ਗ਼ਰੀਬ ਮਜ਼ਦੂਰ ਕਮਰੇ ਦੀ ਛੱਤ ਡਿੱਗਣ ਨਾਲ ਜ਼ਖ਼ਮੀ

• ਬਾਰਿਸ਼ ਉਪਰੰਤ ਅੱਧੀ ਦਰਜਨ ਮਕਾਨ ਨੁਕਸਾਨੇ ਲੰਬੀ, 10 ਅਗਸਤ (ਸ਼ਿਵਰਾਜ ਸਿੰਘ ਬਰਾੜ)-ਬੀਤੀ ਰਾਤ ਪਿੰਡ ਲਾਲਬਾਈ ਵਿਖੇ ਬਾਜ਼ੀਗਰ ਬਸਤੀ ਵਿਚ ਮਜ਼ਦੂਰੀ ਕਰਨ ਵਾਲੇ ਗ਼ਰੀਬ ਪਰਿਵਾਰ ਦੇ ਕਮਰੇ ਦੀ ਛੱਤ ਡਿੱਗਣ ਨਾਲ ਇਸ ਵਿਅਕਤੀ ਜ਼ਖ਼ਮੀ ਹੋ ਗਿਆ | ਬਾਰਿਸ਼ ਉਪਰੰਤ ਉਕਤ ...

ਪੂਰੀ ਖ਼ਬਰ »

ਦਿ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਨਹਿਰੀ ਵਿਭਾਗ ਦੇ ਦਫ਼ਤਰ ਅੱਗੇ ਰੈਲੀ

ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਹਰਮਹਿੰਦਰ ਪਾਲ)-ਦਿ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਪ੍ਰਧਾਨ ਹਰਭਗਵਾਨ ਅਤੇ ਜਨਰਲ ਸਕੱਤਰ ਰੇਵਤ ਸਿੰਘ ਰਾਵਤ ਦੀ ਪ੍ਰਧਾਨਗੀ ਹੇਠ ਨਹਿਰੀ ਕਾਲੋਨੀ ਵਿਖੇ ਨਹਿਰੀ ...

ਪੂਰੀ ਖ਼ਬਰ »

ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਅਤੇ ਸੀਵਰੇਜ ਸਮੱਸਿਆ ਦੇ ਹੱਲ ਲਈ ਐਕਸੀਅਨ ਨੂੰ ਸੌਂਪਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋਂ) - ਲੋਕਾਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਅਤੇ ਸੀਵਰੇਜ ਸਮੱਸਿਆ ਦੇ ਹੱਲ ਲਈ ਵਾਰਡ ਨੰਬਰ 16 ਦੇ ਵਾਸੀਆਂ ਵਲੋਂ ਕੌਂਸਲਰ ਗੁਰਬਿੰਦਰ ਕੌਰ ਪਤੰਗਾ ਦੀ ਅਗਵਾਈ ਹੇਠ ਜਲ ਸਪਲਾਈ ਅਤੇ ...

ਪੂਰੀ ਖ਼ਬਰ »

ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੇ ਥਰਾਜਵਾਲਾ ਵਿਖੇ ਸੁਵਿਧਾ ਕੈਂਪ ਦਾ ਕੀਤਾ ਉਦਘਾਟਨ

ਲੰਬੀ, 10 ਅਗਸਤ (ਸ਼ਿਵਰਾਜ ਸਿੰਘ ਬਰਾੜ)-ਪੰਜਾਬ ਸਰਕਾਰ ਵਲੋਂ ਪੇਂਡੂ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੈਣ ਲਈ ਪਿੰਡਾਂ ਵਿਚ ਸੁਵਿਧਾ ਕੈਂਪ ਲਾਏ ਜਾ ਰਹੇ ਹਨ, ਜਿਸ ਤਹਿਤ ਅੱਜ ਪਿੰਡ ਥਰਾਜਵਾਲਾ ਵਿਖੇ ਹਲਕਾ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੇ ਤਿੰਨ ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਅਤੇ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਜੇਲ੍ਹ ਵਿਖੇ ਡੈਂਟਲ ਚੇਅਰ ਦਾ ਉਦਘਾਟਨ

• ਜੇਲ੍ਹ 'ਚ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਦੀ ਕੀਤੀ ਗਈ ਸ਼ੁਰੂਆਤ ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੇ ਸਹਿਯੋਗ ਨਾਲ ਜ਼ਿਲ੍ਹਾ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਇਕਾਈ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

• ਫ਼ੀਸਾਂ 'ਚ ਵਾਧੇ ਨੂੰ ਲੈ ਕੇ ਪਿ੍ੰਸੀਪਲ ਨਾਲ ਕੀਤੀ ਗੱਲਬਾਤ ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ) - ਅੱਜ ਪੰਜਾਬ ਸਟੂਡੈਂਟਸ ਯੂਨੀਅਨ ਇਕਾਈ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਲੋਂ ਫ਼ੀਸਾਂ ਦੇ ਵਾਧੇ ਨੂੰ ਲੈ ਕੇ ਕਾਲਜ ...

ਪੂਰੀ ਖ਼ਬਰ »

ਰੱਖੜੀ ਦਾ ਤਿਉਹਾਰ ਮਨਾਇਆ

ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋਂ) - ਸੀ.ਆਰ.ਐਮ. ਡੀ.ਏ.ਵੀ. ਮਾਡਲ ਹਾਈ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਰੱਖੜੀ ਦੇ ਤਿਉਹਾਰ ਦੇ ਸਬੰਧ ਵਿਚ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ...

ਪੂਰੀ ਖ਼ਬਰ »

ਐੱਚ.ਐੱਸ. ਹਾਈ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋਂ)- ਐੱਚ. ਐੱਸ. ਹਾਈ ਸਕੂਲ ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਵਲੋਂ ਰੱਖੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਬੱਚਿਆਂ ਦੇ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਲੜਕੇ ਅਤੇ ਲੜਕੀਆਂ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਸੰਬੰਧੀ 1914 ਪਸ਼ੂਆਂ ਨੂੰ ਲਾਈ ਜਾ ਚੁੱਕੀ ਹੈ ਵੈਕਸੀਨ - ਐਸ.ਡੀ.ਐਮ.

ਗਿੱਦੜਬਾਹਾ, 10 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਪਸ਼ੂਆਂ ਵਿਚ ਫੈਲੀ ਲੰਪੀ ਸਕਿੱਨ ਦੀ ਬਿਮਾਰੀ 'ਤੇ ਕਾਬੂ ਪਾਉਣ ਲਈ ਸਰਕਾਰ ਅਤੇ ਪ੍ਰਸ਼ਾਸਨ ਦੇ ਨਾਲ-ਨਾਲ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਵੀ ਅੱਗੇ ਆ ਰਹੀਆਂ ਹਨ | ਇਸੇ ਤਰ੍ਹਾਂ ਸਮਾਜ ਸੇਵੀ ਸੰਸਥਾ ਰਾਹਤ ...

ਪੂਰੀ ਖ਼ਬਰ »

ਸਰਪੰਚ ਦਲੀਪ ਕੁਮਾਰ ਸਰਬਸੰਮਤੀ ਨਾਲ ਸਰਪੰਚ ਯੂਨੀਅਨ ਦੇ ਪ੍ਰਧਾਨ ਚੁਣੇ

ਲੰਬੀ, 10 ਅਗਸਤ (ਮੇਵਾ ਸਿੰਘ)-ਸਰਪੰਚ ਯੂਨੀਅਨ ਬਲਾਕ ਲੰਬੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਰੈਸਟ ਹਾਊਸ ਬਾਦਲ ਵਿਖੇ ਹੋਈ ਇਸ ਚੋਣ ਸਮੇਂ ਹਲਕਾ ਲੰਬੀ ਦੇ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਸਨ | ਇਸ ਮੌਕੇ ਪਿੰਡ ਕੱਖਾਂਵਾਲੀ ਦੇ ਸਰਪੰਚ ਦਲੀਪ ਕੁਮਾਰ ਨੂੰ ...

ਪੂਰੀ ਖ਼ਬਰ »

ਮਨਜਿੰਦਰ ਸਿੰਘ ਸਿਰਸਾ ਭਾਜਪਾ ਦੇ ਹੱਥਾਂ 'ਚ ਖੇਡ ਰਿਹੈ - ਖ਼ਾਲਸਾ

ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋਂ) - ਦਲ ਬਾਬਾ ਬਿਧੀ ਚੰਦ ਦੇ ਸੇਵਾਦਾਰ ਹਮੀਰ ਸਿੰਘ ਖ਼ਾਲਸਾ ਨੇ 'ਅਜੀਤ' ਉੱਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਮਨਜਿੰਦਰ ਸਿੰਘ ਸਿਰਸਾ ਇਕ ਸਿੱਖ ਹੋਣ ਦੇ ਨਾਤੇ ਭਾਜਪਾ ਦੇ ਹੱਥਾਂ ...

ਪੂਰੀ ਖ਼ਬਰ »

ਕਿਸਾਨਾਂ ਨੂੰ ਨਰਮੇ ਦੀ ਫ਼ਸਲ 'ਚ ਕੀਟ ਪ੍ਰਬੰਧਨ ਸੰਬੰਧੀ ਕੀਤਾ ਜਾਗਰੂਕ

ਗਿੱਦੜਬਾਹਾ, 10 ਅਗਸਤ (ਪਰਮਜੀਤ ਸਿੰਘ ਥੇੜ੍ਹੀ) - ਖੇਤੀਬਾੜੀ ਵਿਭਾਗ ਵਿਚ ਪਿਛਲੇ ਦਿਨਾਂ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰਾਂ ਦੀ ਪੋਸਟ ਤੇ ਵੱਖਰੇ ਕਾਡਰ ਖੇਤੀਬਾੜੀ ਵਿਸਥਾਰ ਅਫ਼ਸਰਾਂ ਦੀਆਂ ਨਿਯਮਾਂ ਦੇ ਉਲਟ ਕੀਤੀਆਂ ਬਦਲੀਆਂ ਕਰਕੇ ਸਮੂਹ ਖੇਤੀ ਟੈਕਨੋਕ੍ਰੇਟਸ 25 ...

ਪੂਰੀ ਖ਼ਬਰ »

ਰੱਖੜੀ ਦੇ ਤਿਉਹਾਰ ਮੌਕੇ ਵੱਖ-ਵੱਖ ਮੁਕਾਬਲੇ ਕਰਵਾਏ

ਲੰਬੀ, 10 ਅਗਸਤ (ਮੇਵਾ ਸਿੰਘ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੰਬੀ ਵਿਖੇ ਰੱਖੜੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਇਸ ਮੌਕੇ ਐੱਲ. ਕੇ. ਜੀ., ਯੂ. ਕੇ. ਜੀ. ਅਤੇ ਪਹਿਲੀ ਕਲਾਸ ਦੇ ਰੱਖੜੀ ਵਿਚ ਰੰਗ ਭਰਨ ਦੇ ...

ਪੂਰੀ ਖ਼ਬਰ »

ਡੀ. ਸੀ. ਮੋਗਾ ਨੂੰ ਪੈਨਸ਼ਨਰਜ਼ ਭਵਨ ਅਲਾਟ ਕਰਨ ਸੰਬੰਧੀ ਮੰਗ ਪੱਤਰ ਸੌਂਪਿਆ

ਮੋਗਾ, 10 ਅਗਸਤ (ਜਸਪਾਲ ਸਿੰਘ ਬੱਬੀ) - ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਮੋਗਾ ਅਤੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਨੇ ਦਲਜੀਤ ਸਿੰਘ ਭੁੱਲਰ ਤੇ ਦਰਸ਼ਨ ਸਿੰਘ ਬਰਾੜ ਦੀ ਅਗਵਾਈ ਹੇਠ ਕੁਲਵੰਤ ਸਿੰਘ ਡਿਪਟੀ ਕਮਿਸ਼ਨਰ ਮੋਗਾ ਨੂੰ ...

ਪੂਰੀ ਖ਼ਬਰ »

ਸਟੇਟ ਇੰਸਟੀਚਿਊਟ ਮਾਹੂਆਣਾ ਦੇ ਐਨ.ਸੀ.ਸੀ. ਕੈਡਿਟਾਂ ਦਾ ਬਠਿੰਡਾ ਵਿਖੇ ਟ੍ਰੇਨਿੰਗ ਕੈਂਪ 'ਚ ਸ਼ਾਨਦਾਰ ਪ੍ਰਦਰਸ਼ਨ

ਲੰਬੀ, 10 ਅਗਸਤ (ਮੇਵਾ ਸਿੰਘ) - ਬਠਿੰਡਾ ਦੇ ਕਮਾਂਡਿੰਗ ਅਫ਼ਸਰ ਕੈਪਟਨ ਅਰਵਿੰਦ ਕੁਮਾਰ ਪਵਾਰ ਦੀ ਨਿਗਰਾਨੀ ਹੇਠ ਲਗਾਏ 10 ਰੋਜ਼ਾ ਸਲਾਨਾ ਟ੍ਰੇਨਿੰਗ ਕੈਂਪ ਵਿਚ ਹਿੱਸਾ ਲੈਂਦਿਆਂ ਸਟੇਟ ਇੰਸਟੀਚਿਊਟ ਮਾਹੂਆਣਾ ਦੇ ਐੱਨ. ਸੀ. ਸੀ. ਕੈਡਿਟਾਂ ਵਲੋਂ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਬੱਚਿਆਂ ਨੂੰ ਖੁਆਈਆਂ ਗਈਆਂ ਅਲਬੈਂਡਾਜ਼ੋਲ ਦੀਆਂ ਗੋਲੀਆਂ

ਮਲੋਟ, 10 ਅਗਸਤ (ਪਾਟਿਲ)-ਸਿਹਤ ਵਿਭਾਗ ਅਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਨਿਰਦੇਸ਼ਾਂ ਅਤੇ ਸੀ. ਐੱਚ. ਸੀ. ਆਲਮਵਾਲਾ ਦੇ ਐੱਸ. ਐੱਮ. ਓ. ਡਾ: ਜਗਦੀਪ ਚਾਵਲਾ ਦੀ ਅਗਵਾਈ ਹੇਠ ਅੱਜ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਲਈ ਅਲਬੈਂਡਾਜ਼ੋਲ ਦਵਾਈ ਖੁਆਈ ਗਈ | ਇਸ ਬਾਰੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਬਲਾਕ ਬਰੀਵਾਲਾ ਦੀ ਮੀਟਿੰਗ ਹੋਈ

ਮੰਡੀ ਬਰੀਵਾਲਾ, 10 ਅਗਸਤ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਬਲਾਕ ਬਰੀਵਾਲਾ ਦੀ ਮੀਟਿੰਗ ਜ਼ਿਲ੍ਹਾ ਮੀਤ ਪ੍ਰਧਾਨ ਮੁਖ਼ਤਿਆਰ ਸਿੰਘ ਖੋਖਰ, ਬਲਦੇਵ ਸਿੰਘ ਬਲਾਕ ਪ੍ਰਧਾਨ ਅਤੇ ਜਨਰਲ ਸਕੱਤਰ ਗੁਰਕੀਰਤ ਸਿੰਘ ਦੀ ਅਗਵਾਈ ਵਿਚ ਸਰਾਏਨਾਗਾ ਦੇ ...

ਪੂਰੀ ਖ਼ਬਰ »

ਨਾਇਬ ਸਿੰਘ ਗਿੱਲ ਭਾਕਿਯੂ ਏਕਤਾ (ਸਿੱਧੂਪੁਰ) ਦੋਦਾ ਇਕਾਈ ਦੇ ਪ੍ਰਧਾਨ ਬਣੇ

ਦੋਦਾ, 10 ਅਗਸਤ (ਰਵੀਪਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਮੀਟਿੰਗ ਬੇਅੰਤ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਦੀ ਹਾਜ਼ਰੀ 'ਚ ਦੋਦਾ ਵਿਖੇ ਹੋਈ | ਮੀਟਿੰਗ 'ਚ ਸਰਬਸੰਮਤੀ ਨਾਲ ਪਿੰਡ ਦੀ ਨਵੀਂ ਇਕਾਈ ਦਾ ਗਠਨ ਕੀਤਾ ਗਿਆ, ਜਿਸ 'ਚ ਨਾਇਬ ਸਿੰਘ ਗਿੱਲ ਨੂੰ ਪਿੰਡ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕੇਂਦਰ ਸਰਕਾਰ ਨਾਲ ਤਾਲਮੇਲ ਕਰਕੇ ਲੰਪੀ ਸਕਿਨ ਦੀ ਬਿਮਾਰੀ ਦੀ ਰੋਕਥਾਮ ਲਈ ਠੋਸ ਉਪਰਾਲੇ ਕਰੇ-ਬਰਾੜ

ਮੰਡੀ ਬਰੀਵਾਲਾ, 10 ਅਗਸਤ (ਨਿਰਭੋਲ ਸਿੰਘ)-ਲੰਪੀ ਸਕਿਨ ਦੀ ਬਿਮਾਰੀ ਵੱਡੇ ਪੱਧਰ 'ਤੇ ਫ਼ੈਲ ਰਹੀ ਹੈ, ਜਿਸ ਦੀ ਰੋਕਥਾਮ ਲਈ ਸਰਕਾਰ ਨੂੰ ਜਲਦੀ ਤੋਂ ਜਲਦੀ ਠੋਸ ਉਪਰਾਲੇ ਕਰਨੇ ਚਾਹੀਦੇ ਹਨ | ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸਰਾਏਨਾਗਾ ਵਿਚ ਡੇਅਰੀ ਵਿਕਾਸ ਬੋਰਡ ਦੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਡੋਡਾਂਵਾਲੀ ਵਿਖੇ ਡੀ-ਵਾਰਮਿੰਗ ਦਿਵਸ ਮਨਾਇਆ

ਮੰਡੀ ਬਰੀਵਾਲਾ, 10 ਅਗਸਤ (ਨਿਰਭੋਲ ਸਿੰਘ)-ਸਿਹਤ ਅਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਡੋਡਾਂਵਾਲੀ ਵਿਚ ਡੀ-ਵਾਰਮਿੰਗ ਦਿਵਸ ਮਨਾਇਆ ਗਿਆ | ਸਵੇਰ ਦੀ ਸਭਾ ਵਿਚ ਸਕੂਲ ਮੁਖੀ ਯਾਦਵਿੰਦਰ ਸਿੰਘ ਨੇ ਅਲਬੈਂਡਾਜੋਲ ਦੀਆਂ ਗੋਲੀਆਂ ਅਤੇ ਪੇਟ ਦੇ ...

ਪੂਰੀ ਖ਼ਬਰ »

ਬੀ.ਐੱਲ.ਓ. ਯੂਨੀਅਨ ਦਾ ਵਫ਼ਦ ਨੇ ਏ.ਡੀ.ਸੀ. ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਹਰਮਹਿੰਦਰ ਪਾਲ)-ਬੀ.ਐੱਲ.ਓ. ਯੂਨੀਅਨ ਦਾ ਵਫ਼ਦ ਆਪਣੀਆਂ ਅਹਿਮ ਮੰਗਾਂ ਸਬੰਧੀ ਪ੍ਰਧਾਨ ਨਵਦੀਪ ਸਿੰਘ ਸੁੱਖੀ ਦੀ ਅਗਵਾਈ ਹੇਠ ਏ.ਡੀ.ਸੀ. ਰਾਜਦੀਪ ਕੌਰ ਨੂੰ ਮਿਲਿਆ ਅਤੇ ਮੰਗ ਪੱਤਰ ਸੌਂਪਿਆ | ਇਸ ਮੌਕੇ ਆਗੂਆਂ ਨੇ ਵਿਧਾਨ ਸਭਾ ਚੋਣਾਂ ਵਿਚ ...

ਪੂਰੀ ਖ਼ਬਰ »

ਬਲਾਕ ਚੱਕ ਸ਼ੇਰੇਵਾਲਾ ਵਿਖੇ ਵੱਖ-ਵੱਖ ਥਾਈਾ ਡੀ-ਵਾਰਮਿੰਗ ਦਿਵਸ ਮਨਾਇਆ

ਮੰਡੀ ਲੱਖੇਵਾਲੀ, 10 ਅਗਸਤ (ਮਿਲਖ ਰਾਜ)-ਸਿਹਤ ਵਿਭਾਗ ਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਨਿਰਦੇਸ਼ਾਂ ਅਤੇ ਸੀ.ਐੱਚ.ਸੀ. ਚੱਕ ਸ਼ੇਰੇਵਾਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਤਿੰਦਰਪਾਲ ਸਿੰਘ ਦੀ ਅਗਵਾਈ ਹੇਠ ਬਲਾਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਤੇ ...

ਪੂਰੀ ਖ਼ਬਰ »

ਸਾਹਿਤਕ ਸਿਰਜਣਾ ਮੰਚ ਪੰਜਾਬ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋਂ)-ਮਹਾਨ ਸ਼ਖ਼ਸੀਅਤ ਅਤੇ ਮਹਾਨ ਕਲਮਕਾਰ ਡਾ: ਸਰੂਪ ਸਿੰਘ ਅਲੱਗ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ | ਉਨ੍ਹਾਂ ਦੇ ਦਿਹਾਂਤ 'ਤੇ ਸਾਹਿਤਕ ਸਿਰਜਣਾ ਮੰਚ ਪੰਜਾਬ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਪ੍ਰਗਟ ਸਿੰਘ ...

ਪੂਰੀ ਖ਼ਬਰ »

ਸੀਵਰੇਜ ਦਾ ਗੰਦਾ ਪਾਣੀ ਓਵਰਫਲੋ ਹੋਣ ਕਾਰਨ ਮੁਹੱਲਾ ਵਾਸੀ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋਂ)-ਸੀਵਰੇਜ ਦਾ ਗੰਦਾ ਪਾਣੀ ਓਵਰਫਲੋ ਹੋਣ ਕਾਰਨ ਮੁਹੱਲਾ ਵਾਸੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਾਣਕਾਰੀ ਅਨੁਸਾਰ ਵਾਰਡ ਨੰ: 10 ਦੀ ਮੋਹਨ ਲਾਲ ਸਟਰੀਟ ਗਲੀ ਨੰ: 3 ਵਿਖੇ ਸੀਵਰੇਜ ਦਾ ਗੰਦਾ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਰੁੱਖ ਲਾ ਕੇ ਉਨ੍ਹਾਂ ਦੀ ਸੰਭਾਲ ਕਰਨੀ ਵੀ ਜ਼ਰੂਰੀ- ਕੰਵਰ ਗਰੇਵਾਲ

ਸਾਦਿਕ, 10 ਅਗਸਤ (ਆਰ. ਐਸ. ਧੁੰਨਾ) - ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਤੇ ਰੁੱਖ ਲਾ ਕੇ ਇਨ੍ਹਾਂ ਦੀ ਸਾਂਭ ਸੰਭਾਲ ਵੀ ਕਰਨੀ ਹਰ ਇਕ ਦਾ ਫ਼ਰਜ਼ ਬਣਦਾ ਹੈ | ਇਹ ਪ੍ਰਗਟਾਵਾ ਸੂਫ਼ੀ ਗਾਇਕ ਕੰਵਰ ਗਰੇਵਾਲ ਨੇ ਪਿੰਡ ਮਹਿਮੂਆਣਾ ਵਿਖੇ 'ਬਾਬੇ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰਾਂ 'ਚ ਚਾਰਟ ਮੇਕਿੰਗ ਮੁਕਾਬਲੇ ਕਰਵਾਏ

ਲੰਬੀ, 10 ਅਗਸਤ (ਸ਼ਿਵਰਾਜ ਸਿੰਘ ਬਰਾੜ) - ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਮਾਜਿਕ ਸੁਰੱਖਿਆ ਇਸਤਰੀ ਤੇ ਬਲ ਵਿਕਾਸ ਵਿਭਾਗ ਵਲੋਂ ਹਲਕਾ ਲੰਬੀ ਦੇ ਆਂਗਣਵਾੜੀ ਸੈਂਟਰਾਂ ਵਿਚ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ | ਸਰਕਲ ਸੁਪਰਵਾਈਜ਼ਰ ...

ਪੂਰੀ ਖ਼ਬਰ »

ਨਵੀਂ ਅਨਾਜ ਮੰਡੀ 'ਚ ਲਾਏ ਫ਼ਲਦਾਰ ਅਤੇ ਛਾਂਦਾਰ ਬੂਟੇ

ਸ੍ਰੀ ਮੁਕਤਸਰ ਸਾਹਿਬ 10 ਅਗਸਤ (ਹਰਮਹਿੰਦਰ ਪਾਲ) - ਪੰਜਾਬ ਸਰਕਾਰ ਦੀ ਹਦਾਇਤਾਂ ਅਨੁਸਾਰ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਸਥਾਨਕ ਨਵੀਂ ਅਨਾਜ ਮੰਡੀ 'ਚ ਫ਼ਲਦਾਰ ਅਤੇ ਛਾਂਦਾਰ ਬੂਟੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਲੰਬੀ, 10 ਅਗਸਤ (ਮੇਵਾ ਸਿੰਘ) - ਵਿਦਿਆਰਥੀਆਂ ਨੂੰ ਆਪਣੇ ਅਮੀਰ ਸੱਭਿਆਚਾਰ ਵਿਰਸੇ ਤੋਂ ਜਾਣੂ ਕਰਵਾਉਣ ਤੇ ਇਸ ਨਾਲ ਜੋੜੀ ਰੱਖਣ ਲਈ ਦਸ਼ਮੇਸ ਗਰਲਜ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਾਦਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਪੇਸ਼ ...

ਪੂਰੀ ਖ਼ਬਰ »

ਨਿਰੋਲ ਸੇਵਾ ਸੰਸਥਾ ਧੂਲਕੋਟ ਵਲੋਂ ਬੂਟੇ ਲਾਉਣ ਦੀ ਨਿਵੇਕਲੀ ਮੁਹਿੰਮ

• ਦੋਦਾ 'ਚ ਕੰਵਰ ਗਰੇਵਾਲ ਨੇ ਬੂਟਾ ਲਗਾ ਕੇ ਕੀਤੀ ਸ਼ੁਰੂਆਤ ਦੋਦਾ, 10 ਅਗਸਤ (ਰਵੀਪਾਲ) - ਪੰਜਾਬ ਦੀ ਨਾਮਵਰ ਨਿਰੋਲ ਸੇਵਾ ਸੰਸਥਾ ਪਿੰਡ ਧੂਲਕੋਟ (ਸ੍ਰੀ ਮੁਕਤਸਰ ਸਾਹਿਬ) ਵਲੋਂ ਪੰਜਾਬ ਨੂੰ ਵਾਤਾਵਰਨ ਸੰਕਟ ਤੋਂ ਬਚਾਉਣ ਲਈ ਬੂਟੇ ਲਾਉਣ ਦੀ ਅਨੋਖੀ ਪਹਿਲ 'ਬਲਿਹਾਰੀ ...

ਪੂਰੀ ਖ਼ਬਰ »

ਅਜੇ ਪਾਲ ਸ਼ਰਮਾ ਪੰਚਾਇਤ ਸਕੱਤਰ ਤੇ ਵੀ.ਡੀ.ਓ. ਯੂਨੀਅਨ ਦੇ ਬਲਾਕ ਪ੍ਰਧਾਨ ਬਣੇ

ਫ਼ਰੀਦਕੋਟ, 10 ਅਗਸਤ (ਸਤੀਸ਼ ਬਾਗ਼ੀ) - ਬੀ.ਡੀ.ਪੀ.ਓ.-ਕਮ-ਕਾਰਜ ਸਾਧਕ ਅਫ਼ਸਰ ਪੰਚਾਇਤ ਸੰਮਤੀ ਦੇ ਸਮੂਹ ਕਰਮਚਾਰੀਆਂ ਦੀ ਮੀਟਿੰਗ ਸੁਖਚੈਨ ਸਿੰਘ ਔਲਖ ਜ਼ਿਲ੍ਹਾ ਪ੍ਰਧਾਨ ਪੰਚਾਇਤ ਸਕੱਤਰ ਯੂਨੀਅਨ ਦੀ ਪ੍ਰਧਾਨਗੀ ਹੇਠ ਸਥਾਨਕ ਬੀ.ਡੀ.ਪੀ.ਓ. ਦਫ਼ਤਰ ਵਿਖੇ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਚੈਨਾ ਤੇ ਰੋੜੀਕਪੂਰਾ ਦੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਦੇ ਚੈੱਕ ਸੌਂਪੇ

ਜੈਤੋ, 10 ਅਗਸਤ (ਗੁਰਚਰਨ ਸਿੰਘ ਗਾਬੜੀਆ) - ਕਿਸਾਨੀ ਸੰਘਰਸ਼ ਦੌਰਾਨ ਰੋਮਾਣਾ ਅਲਬੇਲ ਸਿੰਘ ਵਾਲਾ ਦੇ ਰੇਲਵੇ ਸਟੇਸ਼ਨ 'ਤੇ ਲੱਗੇ ਮੋਰਚੇ ਅਤੇ ਦਿੱਲੀ ਟਿੱਕਰੀ ਬਾਰਡਰ ਦੇ ਮੋਰਚੇ 'ਚ ਡਟੇ ਜੀਤ ਸਿੰਘ ਵਾਸੀ ਪਿੰਡ ਚੈਨਾ ਅਤੇ ਕਿਸਾਨ ਕੇਵਲ ਸਿੰਘ ਰੋੜੀਕਪੂਰਾ ਵਲੋਂ ...

ਪੂਰੀ ਖ਼ਬਰ »

ਟੈਕਨੀਕਲ ਐਂਡ ਮਕੈਨੀਕਲ ਇੰਪਾ: ਯੂਨੀਅਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਹਰਮਹਿੰਦਰ ਪਾਲ) - ਟੈਕਨੀਕਲ ਐਂਡ ਮਕੈਨੀਕਲ ਇੰਪਾ: ਯੂਨੀਅਨ (ਡੀ) ਬ੍ਰਾਂਚ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਪ੍ਰਧਾਨ ਸ਼ਮਸ਼ੇਰ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਵਾਟਰ-ਵਰਕਸ ਕੰਪਲੈਕਸ ਕੋਟਕਪੂਰਾ ਰੋਡ ਵਿਖੇ ਹੋਈ | ਇਸ ਮੀਟਿੰਗ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਲੰਪੀ ਸਕਿਨ ਬਿਮਾਰੀ ਤੋਂ ਬਚਾਅ ਲਈ 3033 ਪਸ਼ੂਆਂ ਦੀ ਵੈਕਸੀਨੇਸ਼ਨ

ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋਂ) - ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਭਾਗ ਵਲੋਂ ਲੰਪੀ ਸਕਿਨ ਬਿਮਾਰੀ ਨੂੰ ਕੰਟਰੋਲ ਕਰਨ ਲਈ ਪੂਰੀ ਤਨਦੇਹੀ ਨਾਲ ਯਤਨ ਕੀਤੇ ਜਾ ਰਹੇ ਹਨ ...

ਪੂਰੀ ਖ਼ਬਰ »

ਸਰਕਾਰੀ ਸਕੂਲ ਭੂੰਦੜ ਵਿਖੇ ਬੂਟੇ ਲਗਾਏ

ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋਂ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਭੂੰਦੜ ਵਿਖੇ ਪਿ੍ੰਸੀਪਲ ਕਪਿਲ ਸ਼ਰਮਾ ਦੀ ਅਗਵਾਈ ਹੇਠ ਵਾਤਾਵਰਣ ਦੀ ਸ਼ੁੱਧਤਾ ਲਈ 20 ਬੂਟੇ ਲਾਏ ਗਏ | ਅੰਗਰੇਜ਼ੀ ਲੈਕ: ਪਰਮਜੀਤ ਸਿੰਘ ਨੇ ਮਨੁੱਖੀ ਜ਼ਿੰਦਗੀ ਵਿਚ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹੋਈ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਪਰਮਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਭਾਕਿਯੂ (ਡਕੌਂਦਾ) ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਬੋਲਦਿਆਂ ਕਿਰਤੀ ਕਿਸਾਨ ਯੂਨੀਅਨ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX