ਤਾਜਾ ਖ਼ਬਰਾਂ


ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ
. . .  about 1 hour ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ...
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  about 1 hour ago
ਮਲੋਟ, 5 ਅਕਤੂਬਰ (ਪਾਟਿਲ)- ਯੂਥ ਵੈਲਫੇਅਰ ਕਲੱਬ ਮਲੋਟ ਦੁਆਰਾ ਅੱਜ ਪੁੱਡਾ ਗਰਾਊਂਡ ਵਿਚ ਕਰਵਾਏ ਦੁਸਹਿਰਾ ਉਤਸਵ-2022 ਸਮਾਗਮ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਇਕ ਵਾਰ ਫਿਰ ਹੋਇਆ ਉਲਟ ਫੇਰ , ਬਣਾਇਆ ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ
. . .  about 1 hour ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿਤੇ ਜਾਣ ਤੋਂ ਬਾਅਦ ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਪ੍ਰਧਾਨ ਨੂੰ ਲੈ ਕੇ ...
ਉੱਤਰ ਪ੍ਰਦੇਸ਼ : ਕਾਨਪੁਰ ਵਿਚ ਭਾਰੀ ਮੀਂਹ ਪੈਣ ਕਾਰਨ ਦੁਸਹਿਰੇ ਮੌਕੇ ਪੁਤਲੇ ਹੋਏ ਖ਼ਰਾਬ
. . .  about 2 hours ago
ਉੱਤਰਾਖੰਡ ਬੱਸ ਹਾਦਸਾ : ਬਚਾਅ ਕਾਰਜ ਪੂਰਾ, 30 ਲਾਸ਼ਾਂ ਤੇ 20 ਜ਼ਖਮੀਆਂ ਨੂੰ ਬਾਹਰ ਕੱਢਿਆ
. . .  about 2 hours ago
ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ
. . .  about 2 hours ago
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਸਮਾਗਮ ਦੀ ਪ੍ਰਧਾਨਗੀ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਨੇ ਕੀਤੀ...
ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਆਇਆ ਭਾਰਤ
. . .  about 2 hours ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਹੁੰਚਾ ਹੈ। ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਕੇਵਲ ਰਾਮ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 30...
ਦੁਸਹਿਰੇ ਮੌਕੇ ਮੁਹਾਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ'
. . .  about 2 hours ago
ਮੁਹਾਲੀ, 5 ਅਕਤੂਬਰ-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਵਿਖੇ ਫੇਸ-8 'ਚ ਰੱਖੇ ਗਏ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਦੇ ਤਿਉਹਾਰ...
ਫਰਾਲਾ 'ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ
. . .  about 2 hours ago
ਸਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)- ਮੇਲਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਫਰਾਲਾ ਵਿਖੇ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਸਰਬ ਧਰਮ ਮਹਾਂ ਸਭਾ ਵਲੋਂ ਦੁਸਹਿਰੇ ਦੇ ਮਨਾਏ ਗਏ ਪਵਿੱਤਰ ਤਿਉਹਾਰ ਮੌਕੇ ਸਜਾਈਆਂ ਗਈਆਂ ਸੁੰਦਰ ਝਾਕੀਆਂ ਨੇ ਦਰਸ਼ਕਾਂ ਦਾ ਦਿਲ...
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੁਸਹਿਰੇ ਦੇ ਤਿਉਹਾਰ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ
. . .  about 3 hours ago
ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)- ਪੂਰੇ ਭਾਰਤ ਅੰਦਰ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਲੜੀ ਤਹਿਤ ਸਥਾਨਕ ਆਜ਼ਾਦ ਕਲਚਰਲ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਪਵਿੱਤਰ...
ਜਗਦੀਸ਼ ਕੁਮਾਰ ਸ਼ਰਮਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਲਗਾਏ
. . .  about 3 hours ago
ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਇੰਸਪੈਕਟਰ ਜਗਦੀਸ਼ ਕੁਮਾਰ ਸ਼ਰਮਾ ਨੂੰ ਸੀ.ਆਈ.ਏ. ਸਟਾਫ਼ ਮਾਨਸਾ ਦਾ ਇੰਚਾਰਜ ਲਗਾਇਆ ਗਿਆ ਹੈ। ਉਹ ਉਸ ਤੋਂ ਪਹਿਲਾਂ ਥਾਣਾ ਸਦਰ ਦੇ ਮੁੱਖ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ...
ਅਜਨਾਲਾ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  about 3 hours ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਅਗਨ ਭੇਟ...
ਪੰਜਾਬ ਪੁਲਿਸ ਵਲੋਂ ਡਰੋਨ ਆਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਇਕ ਕੈਦੀ ਸਮੇਤ ਦੋ ਗ੍ਰਿਫ਼ਤਾਰ
. . .  about 3 hours ago
ਚੰਡੀਗੜ੍ਹ, 5 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਇਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਡਰੋਨ...
ਨੋਬਲ ਪੁਰਸਕਾਰ: ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ 2022 ਦਾ ਐਲਾਨ
. . .  about 3 hours ago
ਨਵੀਂ ਦਿੱਲੀ, 5 ਅਕਤੂਬਰ- ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਇਹ ਪੁਰਸਕਾਰ ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਦੇ ਕੈਰੋਲਿਨ ਬਰਟੋਜ਼ੀ, ਯੂਨੀਵਰਸਿਟੀ ਆਫ ਕੋਪੇਨਹੇਗਨ...
ਗੜ੍ਹਸ਼ੰਕਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਲੁੱਟਾਂਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਨਸ਼ੀਲੇ ਪਦਾਰਥਾਂ ਸਮੇਤ ਕੀਤੇ ਕਾਬੂ
. . .  about 3 hours ago
ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)- ਰਾਹਗੀਰਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਕੁੱਟਣ ਤੇ ਲੁੱਟਣ ਵਾਲੇ ਅੰਤਰ ਜ਼ਿਲ੍ਹਾ ਗਰੋਹ ਨੂੰ ਬੇਨਕਾਬ ਕਰਨ 'ਚ ਗੜ੍ਹਸ਼ੰਕਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਇਸ ਨਾਲ ਜਿੱਥੇ ਆਮ ਲੋਕਾਂ ਨੂੰ ਲੁੱਟ ਦੀਆਂ ਘਟਨਾਵਾਂ ਤੋਂ ਵੱਡੀ ਰਾਹਤ ਮਿਲਣ...
ਵਾਈਸ ਐਡਮਿਰਲ ਆਰਤੀ ਸਰੀਨ ਬਣੀ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ
. . .  about 4 hours ago
ਨਵੀਂ ਦਿੱਲੀ, 5 ਅਕਤੂਬਰ-ਭਾਰਤੀ ਜਲ ਸੈਨਾ ਦੇ ਪੁਣੇ ਸਥਿਤ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ ਦੇ ਰੂਪ 'ਚ ਵਾਈਸ ਐਡਮਿਰਲ ਆਰਤੀ ਸਰੀਨ ਨੇ ਅਹੁਦਾ ਸੰਭਾਲ ਲਿਆ ਹੈ। ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ...
ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਮਿਲੀ ਧਮਕੀ, ਪੁਲਿਸ ਨੇ ਦਰਜ ਕੀਤੀ ਐੱਫ.ਆਈ.ਆਰ
. . .  about 4 hours ago
ਨਵੀਂ ਦਿੱਲੀ, 5 ਅਕਤੂਬਰ- ਇਕ ਵਾਰ ਫ਼ਿਰ ਦੇਸ਼ ਦੇ ਵੱਡੇ ਉਦਯੋਗਪਤੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਧਮਕੀ ਦਿੱਤੀ ਗਈ ਹੈ। ਦਰਅਸਲ ਅੱਜ ਮੁੰਬਈ ਪੁਲਿਸ ਨੇ ਦੱਸਿਆ ਕਿ ਸਰ...
ਅਕਾਲੀ ਦਲ ਸੁਤੰਤਰ ਵਲੋਂ ਮਿਲਾਵਟਖੋਰਾਂ ਖ਼ਿਲਾਫ਼ ਕੀਤਾ ਗਿਆ ਅਰਥੀ ਫੂਕ ਮੁਜ਼ਾਹਰਾ
. . .  about 4 hours ago
ਨਾਭਾ, 5 ਅਕਤੂਬਰ (ਕਰਮਜੀਤ ਸਿੰਘ)- ਪਟਿਆਲਾ ਗੇਟ ਨਾਭਾ ਸਥਿਤ ਅਕਾਲੀ ਦਲ ਸੁਤੰਤਰ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ 'ਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਕਿ...
ਅਰੁਣਾਚਲ ਪ੍ਰਦੇਸ਼ 'ਚ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, 1 ਪਾਇਲਟ ਦੀ ਮੌਤ
. . .  about 5 hours ago
ਨਵੀਂ ਦਿੱਲੀ, 5 ਅਕਤੂਬਰ-ਅਰੁਣਾਚਲ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਇੱਥੇ ਦੇ ਤਵਾਂਗ ਇਲਾਕੇ ਦੇ ਕੋਲ ਅੱਜ ਇਕ ਭਾਰਤੀ ਫ਼ੌਜ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ...
ਪਾਕਿ ਸਮੱਗਲਰਾਂ ਵਲੋਂ ਸੁੱਟੀ 2 ਪੈਕਟ ਹੈਰੋਇਨ ਅਤੇ 50 ਰਾਊਂਡ ਬੀ.ਐੱਸ.ਐੱਫ. ਨੇ ਕੀਤੇ ਭਾਰਤ ਪਾਕਿ ਸਰਹੱਦ ਤੋਂ ਬਰਾਮਦ
. . .  about 5 hours ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੀ 144 ਬਟਾਲੀਅਨ ਨੇ ਬੀ.ਓ.ਪੀ. ਭਰੋਭਾਲ ਤੋਂ 2 ਪੈਕਟ ਹੈਰੋਇਨ ਅਤੇ ਪੰਜਾਹ ਰਾਊਂਡ 9 ਐੱਮ.ਐੱਮ. ਪਿਸਟਲ ਦੇ ਬਰਾਮਦ ਕੀਤੇ ਹਨ...
ਕੇਸੀਆਰ ਵਲੋਂ ਰਾਸ਼ਟਰੀ ਪਾਰਟੀ ਦੀ ਸ਼ੁਰੂਆਤ, ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਹੁਣ ਹੋਵੇਗੀ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ)
. . .  about 5 hours ago
ਹੈਦਰਾਬਾਦ, 5 ਅਕਤੂਬਰ-ਤੇਲੰਗਾਨਾ ਦੇ ਮੁੱਖ ਮੰਤਰੀ ਅਤੇ ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਦੇ ਪ੍ਰਧਾਨ ਕੇ ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਰਾਸ਼ਟਰ ਸਮਿਤੀ ਦਾ ਨਵਾਂ ਨਾਂਅ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ) ਲਾਂਚ ਕੀਤਾ, ਜੋ 2024 ਦੀਆਂ ਚੋਣਾਂ ਤੋਂ ਪਹਿਲਾਂ ਰਾਸ਼ਟਰੀ ਪਾਰਟੀ...
ਵੋਟਰ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ-ਕਸ਼ਮੀਰ 'ਚ ਹੋਣਗੀਆਂ ਚੋਣਾਂ-ਅਮਿਤ ਸ਼ਾਹ ਦਾ ਐਲਾਨ
. . .  about 5 hours ago
ਬਾਰਾਮੂਲਾ, 5 ਅਕਤੂਬਰ-ਇਕ ਵੱਡੀ ਘੋਸ਼ਣਾ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਵੋਟਰਾਂ ਦੀ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ ਅਤੇ ਕਸ਼ਮੀਰ ਵਿਚ ਚੋਣਾਂ "ਪੂਰੀ ਪਾਰਦਰਸ਼ਤਾ" ਨਾਲ ਹੋਣਗੀਆਂ। ਸ਼ਾਹ ਨੇ ਕਿਹਾ ਕਿ ਖੇਤਰ ਵਿਚ ਜਿਸ ਤਰ੍ਹਾਂ ਦੀ ਹੱਦਬੰਦੀ...
ਟਿਫ਼ਨ ਬੰਬ, ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਅਦਾਲਤ ਵਲੋਂ ਪੁਲਿਸ ਰਿਮਾਂਡ 'ਤੇ ਭੇਜਿਆ
. . .  about 6 hours ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਥਾਣਾ ਰਮਦਾਸ ਅਤੇ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਵਲੋਂ ਟਿਫ਼ਨ ਬੰਬ, ਏ.ਕੇ 56 ਅਸਾਲਟ ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਮਾਣਯੋਗ ਅਦਾਲਤ ਵਲੋਂ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ।
ਬਰਨਾਲਾ ਵਿਖੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ
. . .  about 7 hours ago
ਬਰਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)- ਉਚੇਰੀ ਸਿੱਖਿਆ ਤੇ ਖੇਡ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਅੱਜ ਮੁੱਖ ਅਨਾਜ ਮੰਡੀ ਬਰਨਾਲਾ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਮੀਤ ਹੇਅਰ ਨੇ ਕਿਹਾ...
ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ-ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ
. . .  about 7 hours ago
ਹਰੀਕੇ ਪੱਤਣ, 5 ਅਕਤੂਬਰ (ਸੰਜੀਵ ਕੁੰਦਰਾ)-ਝੋਨੇ ਦੀ ਖ਼ਰੀਦ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਹਨ, ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ ਅਤੇ ਖ਼ਰੀਦ ਨੂੰ ਲੈ ਕੇ ਕਿਸਾਨ, ਆੜ੍ਹਤੀ ਅਤੇ ਮਜ਼ਦੂਰ ਨੂੰ ਕੋਈ ਮੁਸਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬਦਲਾ ਲੈਣ ਦੀ ਖ਼ੁਸ਼ੀ ਕੁਝ ਦੇਰ, ਪਰ ਮੁਆਫ਼ ਕਰਨ ਦਾ ਮਾਣ ਸਾਰੀ ਉਮਰ ਰਹਿੰਦਾ ਹੈ। -ਟੈਗੋਰ

ਫ਼ਤਹਿਗੜ੍ਹ ਸਾਹਿਬ

ਟਰਾਂਸਫ਼ਾਰਮਰ ਚੋਰਾਂ ਵਲੋਂ ਪਾਵਰਕਾਮ ਦੇ ਨਾਲ ਕਿਸਾਨਾਂ ਦਾ ਕੀਤਾ ਜਾਂਦੈ ਵੱਡਾ ਆਰਥਿਕ ਨੁਕਸਾਨ

ਅਮਲੋਹ, 11 ਅਗਸਤ (ਅੰਮਿ੍ਤ ਸਿੰਘ ਸ਼ੇਰਗਿੱਲ)- ਚੋਰਾਂ ਵਲੋਂ ਚੋਰੀ ਕੀਤੇ ਜਾ ਰਹੇ ਟਰਾਂਸਫ਼ਾਰਮਰਾਂ ਕਾਰਨ ਜਿੱਥੇ ਪਾਵਰਕਾਮ ਨੂੰ ਹਰ ਮਹੀਨੇ ਬਹੁਤ ਵੱਡਾ ਆਰਥਿਕ ਨੁਕਸਾਨ ਹੋ ਰਿਹਾ ਹੈ ਉੱਥੇ ਕਿਸਾਨਾਂ ਲਈ ਵੀ ਇਹ ਚੋਰੀਆਂ ਵੱਡੀ ਸਿਰਦਰਦੀ ਬਣੀਆਂ ਹੋਈਆਂ ਹਨ ਕਿਉਂਕਿ ਇਕ ਤਾਂ ਜਦੋਂ ਤੱਕ ਨਵਾਂ ਟਰਾਂਸਫ਼ਾਰਮਰ ਨਹੀਂ ਲੱਗਦਾ, ਉਦੋਂ ਤੱਕ ਸਿੰਚਾਈ ਲਈ ਉਨ੍ਹਾਂ ਨੂੰ ਡੀਜ਼ਲ ਫੂਕਣਾ ਪੈਂਦਾ ਹੈ ਤੇ ਦੂਜਾ ਚੋਰੀ ਸਮੇਂ ਖੇਤਾਂ 'ਚ ਟਰਾਂਸਫ਼ਾਰਮਰ ਦਾ ਤੇਲ ਡੁੱਲ੍ਹਣ ਕਾਰਨ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋ ਜਾਂਦਾ ਹੈ | ਪਾਵਰਕਾਮ ਦੇ ਇਕ ਸੀਨੀਅਰ ਅਧਿਕਾਰੀ ਤੋਂ ਮਿਲੀ ਜਾਣਕਾਰੀ ਅਨੁਸਾਰ 25 ਕੇ.ਵੀ. ਦੇ ਨਵੇਂ ਟਰਾਂਸਫ਼ਾਰਮਰ ਦੀ ਕੀਮਤ ਇਸ ਸਮੇ 65-70 ਹਜ਼ਾਰ ਰੁਪਏ ਦੇ ਕਰੀਬ ਚੱਲ ਰਹੀ ਹੈ, ਜਿਸ 'ਚ ਲਗਪਗ 20 ਕਿੱਲੋ ਐਲਮੀਨੀਅਮ ਦੀ ਤਾਰ, 4-5 ਕਿੱਲੋ ਤਾਂਬਾ ਤੇ ਤਕਰੀਬਨ ਸੌ ਲੀਟਰ ਦੇ ਕਰੀਬ ਤੇਲ ਹੁੰਦਾ ਹੈ | ਬਾਜ਼ਾਰ 'ਚ ਚੱਲ ਰਹੇ ਰੇਟ ਅਨੁਸਾਰ ਐਲਮੀਨੀਅਮ ਤੇ ਤਾਂਬੇ ਦੀ ਕੀਮਤ 5 ਹਜ਼ਾਰ ਰੁਪਏ ਦੇ ਕਰੀਬ ਬਣਦੀ ਹੈ | ਜਦੋਂ ਕਿ ਤੇਲ ਦਾ ਮੁੱਲ ਮਿਲੀ ਜਾਣਕਾਰੀ ਅਨੁਸਾਰ ਇਸ ਸਮੇਂ 80 ਰੁਪਏ ਪ੍ਰਤੀ ਲੀਟਰ ਚੱਲ ਰਿਹਾ ਹੈ, ਜਿਸ ਦੀ ਕੀਮਤ ਲਗਪਗ 8 ਹਜ਼ਾਰ ਰੁਪਏ ਬਣੀ ਪਰ ਆਮ ਤੌਰ 'ਤੇ ਚੋਰੀ ਹੋ ਰਹੇ ਟਰਾਂਸਫ਼ਾਰਮਰਾਂ 'ਚੋਂ ਸਿਰਫ਼ ਐਲਮੀਨੀਅਮ ਤੇ ਤਾਂਬਾ ਚੋਰੀ ਕਰਦੇ ਹਨ, ਜਦੋਂ ਤੇਲ ਖੇਤਾਂ 'ਚ ਹੀ ਡੋਲ੍ਹ ਦਿੱਤਾ ਜਾਂਦਾ ਹੈ ਜਿਸ ਨਾਲ ਖੇਤਾਂ 'ਚ ਖੜੀ ਫ਼ਸਲ ਸੁੱਕ ਜਾਂਦੀ ਹੈ | ਪਿੰਡ ਹੋਲ਼ ਦੇ ਇਕ ਕਿਸਾਨ ਗੁਰਸੇਵਕ ਸਿੰਘ ਨੇ ਦੱਸਿਆ ਕਿ ਜਦੋਂ ਸੌ ਲੀਟਰ ਤੇਲ ਝੋਨੇ ਦੇ ਖੜੇ ਪਾਣੀ 'ਚ ਮਿਕਸ ਹੁੰਦਾ ਹੈ ਤਾਂ ਇਹ ਖੇਤ 'ਚ ਫੈਲ ਕੇ ਕਈ ਵਾਰ 1.5-2 ਕਨਾਲ ਝੋਨੇ ਦਾ ਨੁਕਸਾਨ ਕਰ ਦਿੰਦਾ ਹੈ, ਇਕ ਹੋਰ ਕਿਸਾਨ ਮਨਜੀਤ ਸਿੰਘ ਹਰੀਪੁਰ ਨੇ ਪੁਸ਼ਟੀ ਕੀਤੀ ਕਿ ਦੋ ਹਫ਼ਤੇ ਪਹਿਲਾਂ ਉਸ ਦੇ ਟਿਉਬਵੈੱਲ ਤੋਂ ਚੋਰਾਂ ਵਲੋਂ ਟਰਾਂਸਫ਼ਾਰਮਰ ਚੋਰੀ ਕਰਨ ਸਮੇਂ ਖੇਤਾਂ 'ਚ ਜੋ ਤੇਲ ਡੋਲਿ੍ਹਆ ਗਿਆ ਉਸ ਨਾਲ ਉਸ ਦੀ ਕਨਾਲ ਦੇ ਕਰੀਬ ਝੋਨੇ ਦੀ ਫ਼ਸਲ ਬਿਲਕੁਲ ਸੁੱਕ ਗਈ ਜਿਸ ਦੀ ਕੀਮਤ 10 ਹਜ਼ਾਰ ਰੁਪਏ ਦੇ ਕਰੀਬ ਬਣਦੀ ਹੈ | ਸੂਤਰਾਂ ਤੋਂ ਇਹ ਵੀ ਪਤਾ ਲੱਗਾ ਕਿ ਕਈ ਚੋਰ ਸਿਰਫ਼ ਤੇਲ ਹੀ ਚੋਰੀ ਕਰਦੇ ਹਨ, ਕਿਉਂਕਿ ਇਹ ਤੇਲ ਅੱਗੋਂ ਵੈਲਡਿੰਗ ਸੈੱਟਾਂ 'ਚ ਵਰਤਿਆ ਜਾਂਦਾ ਹੈ, ਜਿਸ ਕਾਰਨ ਇਹ ਬਾਜ਼ਾਰ 'ਚ ਆਸਾਨੀ ਨਾਲ ਵਿੱਕ ਜਾਂਦਾ ਹੈ |
-ਚੋਰਾਂ ਦਾ ਮਾਲ-ਲਾਠੀਆਂ ਦੇ ਗਜ਼-
ਭਾਵੇਂ 24 ਕੇ.ਵੀ. ਦੇ ਟਰਾਂਸਫ਼ਾਰਮਰ 'ਚੋਂ ਚੋਰਾਂ ਦੇ ਹੱਥ 20 ਕਿੱਲੋ ਦੇ ਕਰੀਬ ਐਲਮੀਨੀਅਮ ਤੇ 4-5 ਕਿੱਲੋ ਤਾਂਬਾ ਤੇ ਸੌ ਲੀਟਰ ਤੇਲ ਲੱਗ ਜਾਂਦਾ ਹੈ, ਜਿਸ ਦੀ ਬਾਜ਼ਾਰੂ ਕੀਮਤ 12-13 ਹਜ਼ਾਰ ਰੁਪਏ ਬਣਦੀ ਹੈ, ਪਰ ਮੰਡੀ ਗੋਬਿੰਦਗੜ੍ਹ 'ਚ ਬਿਜਲੀ ਦੇ ਸਾਮਾਨ ਦੀ ਦੁਕਾਨ ਕਰ ਰਹੇ ਇਕ ਦੁਕਾਨਦਾਰ ਨੇ ਦੱਸਿਆ ਚੋਰੀ ਦਾ ਮਾਲ ਦੁਕਾਨਦਾਰ ਨਹੀਂ ਸਗੋਂ ਕਬਾੜ ਦਾ ਕੰਮ ਕਰਨ ਵਾਲੇ ਕਬਾੜੀਏ ਖ਼ਰੀਦਦੇ ਹਨ, ਜੋ ਚੋਰਾਂ ਕੋਲੋਂ ਇਹ ਸਾਮਾਨ 4-5 ਹਜ਼ਾਰ ਦਾ ਹੀ ਲੈਂਦੇ ਹਨ | ਪਾਵਰ ਕਾਮ ਦਾ ਨਵੇਂ ਟਰਾਂਸਫ਼ਾਰਮਰ ਤੇ 70 ਹਜ਼ਾਰ ਦਾ ਖਰਚਾ ਆਉਂਦਾ ਹੈ, ਕਿਸਾਨ ਦੀ 10 ਹਜ਼ਾਰ ਦੀ ਫ਼ਸਲ ਖ਼ਤਮ ਹੋ ਜਾਂਦੀ ਹੈ ਤੇ ਡੀਜ਼ਲ 'ਤੇ ਖਰਚਾ ਵੱਖਰਾ ਕਰਨਾ ਪੈਦਾ ਹੈ, ਜੋ ਕੁਲ ਮਿਲਾਕੇ 80-85 ਹਜ਼ਾਰ ਬਣਦਾ ਹੈ ਪਰ ਚੋਰੀ ਦੀ ਇਸ ਪੂਰੀ ਸਾਜ਼ਿਸ਼ ਨੂੰ ਸਫ਼ਲਤਾ ਪੂਰਵਕ ਅੰਜਾਮ ਦੇਣ ਵਾਲੇ ਚੋਰਾਂ ਦੇ ਪੱਲੇ ਜੇ ਉਹ ਤੇਲ ਚੋਰੀ ਨਹੀਂ ਕਰਦੇ ਤਾਂ ਮਿਲੀ ਜਾਣਕਾਰੀ ਅਨੁਸਾਰ ਤਕਰੀਬਨ 2 ਹਜ਼ਾਰ ਰੁਪਏ ਜੇ ਤੇਲ ਵੀ ਵੇਚਦੇ ਹਨ ਤਾਂ 5 ਹਜ਼ਾਰ ਰੁਪਏ ਪੈਂਦੇ ਹਨ, ਇਸ ਨੂੰ ਕਹਿੰਦੇ ਹਨ ਚੋਰਾਂ ਦਾ ਮਾਲ ਲਾਠੀਆਂ ਦੇ ਗਜ਼ |

-ਕੌਰਡੀਆ ਕਾਲਜ ਨੂੰ ਵੇਚੇ ਜਾਣ ਦਾ ਮਾਮਲਾ- ਸੰਘਰਸ਼ ਕਰ ਰਹੇ ਲੋਕਾਂ ਦੇ ਹੱਕ 'ਚ ਆਈ ਸਰਪੰਚ ਯੂਨੀਅਨ ਖਮਾਣੋਂ

ਸੰਘੋਲ/ਖਮਾਣੋਂ, 11 ਅਗਸਤ (ਗੁਰਨਾਮ ਸਿੰਘ ਚੀਨਾ, ਮਨਮੋਹਣ ਸਿੰਘ ਕਲੇਰ, ਪਰਵੀਰ ਸਿੰਘ ਧਨੋਆ)- ਕੌਰਡੀਆ ਕਾਲਜ ਦੇ ਪ੍ਰਬੰਧਕਾਂ ਦੁਆਰਾ ਕਾਲਜ ਨੂੰ ਚੰਡੀਗੜ੍ਹ ਯੂਨੀਵਰਸਿਟੀ ਨੂੰ ਵੇਚੇ ਜਾਣ ਦਾ ਵਿਰੋਧ ਕਰ ਰਹੇ ਪਿੰਡ ਸੰਘੋਲ ਦੀ ਨਗਰ ਪੰਚਾਇਤ ਤੇ ਇਲਾਕਾ ਨਿਵਾਸੀਆਂ ਦੇ ...

ਪੂਰੀ ਖ਼ਬਰ »

ਸਮੈਕ ਤੇ ਡਰੱਗ ਮਨੀ ਸਮੇਤ ਇਕ ਕਾਬੂ

ਖਮਾਣੋਂ, 11 ਅਗਸਤ (ਮਨਮੋਹਣ ਸਿੰਘ ਕਲੇਰ, ਜੋਗਿੰਦਰਪਾਲ)- ਖਮਾਣੋਂ ਪੁਲਿਸ ਨੇ ਇਕ ਵਿਅਕਤੀ ਨੂੰ ਸਮੈਕ ਤੇ ਡਰੱਗ ਮਨੀ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੇ ਮੁੱਖ ਮਾਰਗ 'ਤੇ ਮਨਸੂਰਪੁਰ ਟੀ ਪੁਆਇੰਟ 'ਤੇ ਸ਼ੱਕ ਦੇ ਆਧਾਰ 'ਤੇ ਜਗਦੀਪ ਸਿੰਘ ...

ਪੂਰੀ ਖ਼ਬਰ »

13 ਅਗਸਤ ਨੂੰ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨਾਂ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ ਅੱਜ

ਫ਼ਤਹਿਗੜ੍ਹ ਸਾਹਿਬ, 11 ਅਗਸਤ (ਬਲਜਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 13 ਅਗਸਤ ਨੂੰ ਕੀਤੇ ਜਾਣ ਵਾਲੇ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨਾਂ ਦੀ ਤਿਆਰੀਆਂ ...

ਪੂਰੀ ਖ਼ਬਰ »

ਲੰਪੀ ਸਕਿੱਨ ਰੋਗ ਦੇ ਇਲਾਜ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੈਲਪ ਲਾਇਨ ਨੰਬਰ ਜਾਰੀ

ਫ਼ਤਹਿਗੜ੍ਹ ਸਾਹਿਬ, 11 ਅਗਸਤ (ਬਲਜਿੰਦਰ ਸਿੰਘ)-ਪਸ਼ੂਆਂ ਵਿਚ ਫੈਲ ਰਹੀ ਲੰਪੀ ਸਕਿੱਨ ਦੀ ਬਿਮਾਰੀ ਦੇ ਤੁਰੰਤ ਇਲਾਜ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੈਲਪ ਲਾਇਨ ਨੰਬਰ ਜਾਰੀ ਕੀਤੇ ਗਏ ਹਨ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਦਿੰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਮੰਡੀ ਗੋਬਿੰਦਗੜ੍ਹ, 11 ਅਗਸਤ (ਮੁਕੇਸ਼ ਘਈ)- ਅਮਲੋਹ ਰੋਡ 'ਤੇ ਹੋਏ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਅਮਲੋਹ ਰੋਡ ਪਿੰਡ ਕੁੰਭ ਰੋਡ ਨੇੜੇ ਇਕ ਟਰੱਕ ਦੀ ਲਪੇਟ 'ਚ ਆਉਣ ਕਾਰਨ ਪੈਦਲ ਚਾਲਕ ਵਿਅਕਤੀ ਦੀ ਮੌਤ ...

ਪੂਰੀ ਖ਼ਬਰ »

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਤਹਿਤ ਪਤੀ ਪਤਨੀ ਨਾਮਜ਼ਦ

ਬਸੀ ਪਠਾਣਾਂ, 11 ਅਗਸਤ (ਰਵਿੰਦਰ ਮੌਦਗਿਲ)- ਬਸੀ ਪਠਾਣਾਂ ਪੁਲਿਸ ਨੇ ਸਰਕਾਰੀ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਦੇਣ ਦੇ ਦੋਸ਼ ਤਹਿਤ ਪਟਿਆਲਾ ਵਾਸੀ ਪਤੀ ਪਤਨੀ ਨੂੰ ਨਾਮਜ਼ਦ ਕੀਤਾ ਹੈ | ਇਸ ਮਾਮਲੇ 'ਚ ਅਗਲੀ ਕਾਨੂੰਨੀ ਕਾਰਵਾਈ ਦੀ ਜ਼ਿੰਮੇਵਾਰੀ ਸਬ ...

ਪੂਰੀ ਖ਼ਬਰ »

'ਆਪ' ਸਰਕਾਰ, ਸੂਬੇ 'ਚੋਂ ਨਸ਼ਾ ਜੜ੍ਹੋਂ ਖ਼ਤਮ ਕਰਕੇ ਦਮ ਲਵੇਗੀ-ਵਿਧਾਇਕ ਲਖਵੀਰ ਰਾਏ

ਫ਼ਤਹਿਗੜ੍ਹ ਸਾਹਿਬ, 11 ਅਗਸਤ (ਮਨਪ੍ਰੀਤ ਸਿੰਘ)- ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲਗਾਤਾਰ ਪੰਜਾਬ 'ਚੋਂ ਨਸ਼ੇ ਦਾ ਖ਼ਾਤਮਾ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਪੁਲਿਸ ਵਲੋਂ ਕੁਝ ਮਹੀਨਿਆਂ 'ਚ ਹੀ 2200 ਦੇ ਕਰੀਬ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਚੁੱਕਾ ...

ਪੂਰੀ ਖ਼ਬਰ »

'ਆਪ' ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ- ਵਿਧਾਇਕ ਰਾਏ

ਫ਼ਤਹਿਗੜ੍ਹ ਸਾਹਿਬ, 11 ਅਗਸਤ (ਮਨਪ੍ਰੀਤ ਸਿੰਘ)- ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਬਣਦੀਆਂ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀਆਂ ਪੇ੍ਰਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਖਮਾਣੋਂ 'ਚ ਐੱਸ.ਡੀ.ਐਮ ਪਰਲੀਨ ਕੌਰ ਕਾਲੇਕੇ ਲਹਿਰਾਉਣਗੇ ਰਾਸ਼ਟਰੀ ਝੰਡਾ

ਖਮਾਣੋਂ, 11 ਅਗਸਤ (ਮਨਮੋਹਣ ਸਿੰਘ ਕਲੇਰ)- ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਪਰਲੀਨ ਕੌਰ ਕਾਲੇਕੇ ਪੀ.ਸੀ.ਐਸ. ਐੱਸ.ਡੀ.ਐੱਮ. ਖਮਾਣੋਂ ਕੌਮੀ ਝੰਡਾ ਲਹਿਰਾਉਣਗੇ | ਉਪਰੋਕਤ ਸਮਾਗਮ ਜੋ ਕਿ ਦਾਣਾ ਮੰਡੀ ਵਿਖੇ ਸਵੇਰੇ 8:30 ਵਜੇ ਸ਼ੁਰੂ ਹੋਵੇਗਾ, 'ਚ ਮੁੱਖ 'ਚ ਮਹਿਮਾਨ ਵਜੋਂ ...

ਪੂਰੀ ਖ਼ਬਰ »

ਯੂਥ ਕਾਂਗਰਸ ਫ਼ਤਹਿਗੜ੍ਹ ਸਾਹਿਬ ਨੇ ਮਨਾਇਆ 62ਵਾਂ ਸਥਾਪਨਾ ਦਿਵਸ

ਫ਼ਤਹਿਗੜ੍ਹ ਸਾਹਿਬ, 11 ਅਗਸਤ (ਬਲਜਿੰਦਰ ਸਿੰਘ)- ਯੂਥ ਕਾਂਗਰਸ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਨੋਨੀ ਦੀ ਅਗਵਾਈ ਹੇਠ ਆਲ ਇੰਡੀਆ ਯੂਥ ਕਾਂਗਰਸ ਦਾ 62ਵਾਂ ਸਥਾਪਨਾ ਦਿਵਸ ਮਨਾਇਆ ਗਿਆ ਜਿਸ ਦੌਰਾਨ ਯੂਥ ਵਰਕਰਾਂ ਨੇ ਸਮਾਜਿਕ ...

ਪੂਰੀ ਖ਼ਬਰ »

ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਯਾਦ 'ਚ ਸਮਾਗਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 11 ਅਗਸਤ (ਮਨਪ੍ਰੀਤ ਸਿੰਘ) - ਸੰਤ ਨਿਰਮਲ ਆਸ਼ਰਮ ਖੇੜਾ ਹੰਸਾਲੀ ਸਾਹਿਬ ਟਰੱਸਟ ਵਲੋਂ ਬ੍ਰਹਮਲੀਨ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦਾ ਯਾਦ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਰਾਗੀ ਅਤੇ ਢਾਡੀ ਜਥੇ ਗਿਆਨੀ ਪਾਲ ਸਿੰਘ, ਸੰਤ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ

ਫ਼ਤਹਿਗੜ੍ਹ ਸਾਹਿਬ, 11 ਅਗਸਤ (ਬਲਜਿੰਦਰ ਸਿੰਘ)- ਪੰਜਾਬ ਨੰਬਰਦਾਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਮਾਤਾ ਗੁਜਰੀ ਸਰਾਂ ਫ਼ਤਹਿਗੜ੍ਹ ਸਾਹਿਬ ਵਿਖੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਝਾਂਮਪੁਰ ਦੀ ਪ੍ਰਧਾਨਗੀ ਹੇਠ ਹੋਈ | ਬੁਲਾਰਿਆਂ ...

ਪੂਰੀ ਖ਼ਬਰ »

ਵਾਤਾਵਰਨ ਦੀ ਸੁਰੱਖਿਆ ਲਈ ਬੂਟੇ ਲਗਾਏ ਜਾਣ- ਰਿਆ

ਸੰਘੋਲ, 11 ਅਗਸਤ (ਪਰਮਵੀਰ ਸਿੰਘ)- ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਵਲੋਂ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਬੂਟੇ ਲਗਾਏ ਜਾਣ ਦੀ ਰਸਮੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਸਮੇਂ ਦੀ ਮੰਗ ਹੈ ਕਿ ਵਾਤਾਵਰਨ ਬਚਾਉਣ ਲਈ ...

ਪੂਰੀ ਖ਼ਬਰ »

ਦੇਸ਼ ਭਗਤ ਡੈਂਟਲ ਹਸਪਤਾਲ ਵਲੋਂ ਮੁਫ਼ਤ ਮੈਡੀਕਲ ਤੇ ਦੰਦਾਂ ਦਾ ਜਾਂਚ ਕੈਂਪ

ਅਮਲੋਹ, 11 ਅਗਸਤ (ਕੇਵਲ ਸਿੰਘ)- ਦੇਸ਼ ਭਗਤ ਡੈਂਟਲ ਕਾਲਜ ਤੇ ਹਸਪਤਾਲ ਵਲੋਂ ਮੈਗਨਸ ਪਲਾਈਵੁੱਡ ਫ਼ੈਕਟਰੀ ਪਿੰਡ ਸ਼ਾਹਪੁਰ ਵਿਖੇ ਇਕ ਮੁਫ਼ਤ ਮੈਡੀਕਲ ਤੇ ਦੰਦਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ | ਸਲਾਹਕਾਰਾਂ ਦੀ ਟੀਮ ਨੇ ਮੈਗਨਸ ਪਲਾਈਵੁੱਡ ਫ਼ੈਕਟਰੀ ਦੇ ਵਰਕਰਾਂ ਦੇ ...

ਪੂਰੀ ਖ਼ਬਰ »

ਨਸ਼ਿਆਂ ਖ਼ਿਲਾਫ਼ ਲਗਾਇਆ ਜਾਗਰੂਕਤਾ ਕੈਂਪ

ਖਮਾਣੋਂ, 11 ਅਗਸਤ (ਮਨਮੋਹਨ ਸਿੰਘ ਕਲੇਰ, ਜੋਗਿੰਦਰਪਾਲ)- ਨਗਰ ਪੰਚਾਇਤ ਖਮਾਣੋਂ ਵਿਖੇ ਨਸ਼ਿਆਂ ਖ਼ਿਲਾਫ਼ ਇਕ ਕੈਂਪ ਲਗਾਇਆ ਗਿਆ | ਇਹ ਕੈਂਪ ਡਾ: ਨਵਜੋਤ ਸਿੰਘ ਦੀ ਅਗਵਾਈ ਹੇਠ ਲਗਾਇਆ ਗਿਆ ਜਿਸ ਸਬੰਧੀ ਉਨ੍ਹਾਂ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਪ੍ਰੋਗਰਾਮ 'ਡੇਪੋ' ...

ਪੂਰੀ ਖ਼ਬਰ »

ਸਹਿਯੋਗ ਕਲੱਬ ਖੇੜਾ ਨੇ ਤੀਆਂ ਨੂੰ ਸਮਰਪਿਤ ਸੱਭਿਆਚਾਰਕ ਸਮਾਗਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 11 ਅਗਸਤ (ਮਨਪ੍ਰੀਤ ਸਿੰਘ)- ਸਹਿਯੋਗ ਕਲੱਬ ਫ਼ਤਹਿਗੜ੍ਹ ਸਾਹਿਬ ਵਲੋਂ ਪਿੰਡ ਖੇੜਾ ਵਿਖੇ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਤੀਆਂ ਦੇ ਤਿਉਹਾਰ ਨੂੰ ਸਮਰਪਿਤ ਸਭਿਆਚਾਰਕ ਸਮਾਗਮ ਕਰਵਾਇਆ ਗਿਆ ਜਿਸ 'ਚ ਚੌਕੀ ਇੰਚਾਰਜ ਰਮਨਦੀਪ ਕੌਰ ਨੇ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ 'ਤੇ ਖ਼ੁਸ਼ੀ 'ਚ ਵੰਡੇ ਲੱਡੂ

ਬਸੀ ਪਠਾਣਾਂ, 11 ਅਗਸਤ (ਚੰਨਪ੍ਰੀਤ ਪਨੇਸਰ)-ਬਸੀ ਪਠਾਣਾਂ ਵਿਖੇ ਹਲਕਾ ਬਸੀ ਪਠਾਣਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਯੂਥ ਆਗੂ ਰੁਪਿੰਦਰ ਸਿੰਘ ਰੂਪੀ ਵਿਰਕ ਵਲੋਂ ਡਰੱਗ ਮਾਮਲੇ 'ਚ ਸ਼੍ਰੋ.ਅ.ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਵਲੋਂ ...

ਪੂਰੀ ਖ਼ਬਰ »

ਡੇਂਗੂ ਤੇ ਮਲੇਰੀਆ ਬੁਖ਼ਾਰ ਸੰਬੰਧੀ ਸਰਵੇਖਣ ਕਰਵਾਇਆ

ਬਸੀ ਪਠਾਣਾਂ, 11 ਅਗਸਤ (ਰਵਿੰਦਰ ਮੌਦਗਿਲ)- ਸਿਹਤ ਵਿਭਾਗ ਦੀ ਟੀਮ ਵਲੋਂ ਨਗਰ ਕੌਂਸਲ ਦੇ ਸਹਿਯੋਗ ਨਾਲ ਸਥਾਨਕ ਮੁਹੱਲਾ ਸਿੰਘਪੁਰਾ ਦੇ ਗੁਰੂ ਨਾਨਕਪੁਰਾ 'ਚ ਡੇਂਗੂ ਤੇ ਮਲੇਰੀਆ ਬੁਖ਼ਾਰ ਸਬੰਧੀ ਸਰਵੇਖਣ ਕਰਵਾਇਆ ਗਿਆ | ਸਿਹਤ ਇੰਸ. ਸੱਤਿਆਪਾਲ ਬੈਂਸ ਦੀ ਅਗਵਾਈ ਵਾਲੀ ...

ਪੂਰੀ ਖ਼ਬਰ »

ਭਾਜਪਾ ਯੁਵਾ ਮੋਰਚਾ ਨੇ ਤਿਰੰਗਾ ਯਾਤਰਾ ਕੱਢੀ

ਬਸੀ ਪਠਾਣਾਂ, 11 ਅਗਸਤ (ਚੰਨਪ੍ਰੀਤ ਧੀਮਾਨ)- ਭਾਜਪਾ ਯੁਵਾ ਮੋਰਚਾ ਵਲੋਂ 'ਘਰ-ਘਰ ਤਿਰੰਗਾ ਮੁਹਿੰਮ' ਤਹਿਤ ਬਸੀ ਪਠਾਣਾਂ ਸ਼ਹਿਰ 'ਚ ਤਿਰੰਗਾ ਯਾਤਰਾ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਕੁਲਦੀਪ ਸਿੰਘ ਸਿੱਧੂਪੁਰ ਦੀ ਅਗਵਾਈ 'ਚ ਕੱਢੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਗੁਆਚਿਆ ਪਰਸ ਵਾਪਸ ਕੀਤਾ

ਫ਼ਤਹਿਗੜ੍ਹ ਸਾਹਿਬ, 11 ਅਗਸਤ (ਮਨਪ੍ਰੀਤ ਸਿੰਘ)- ਦੱਸਣਯੋਗ ਹੈ ਕਿ ਬੀਤੀ 9 ਅਗਸਤ ਨੂੰ ਫ਼ਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਰਣਜੀਤ ਸਿੰਘ ਦਾ ਜਵਾਈ ਪਰਮਜੀਤ ਸਿੰਘ ਪਿੰਡ ਸਧਰੌਲੀ ਜੋਕਿ ਆਪਣੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ 'ਤੇ ਇਲਾਕੇ 'ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ- ਐੱਸ.ਡੀ.ਐਮ.

ਸ਼ੁਤਰਾਣਾ, 11 ਅਗਸਤ (ਬਲਦੇਵ ਸਿੰਘ ਮਹਿਰੋਕ)- ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਜ਼ਿਲ੍ਹਾ ਪੁਲਿਸ ਮੁਖੀ ਦੀਪਕ ਪਾਰਿਕ ਦੀਆਂ ਹਦਾਇਤਾਂ ਤਹਿਤ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਇਸ ...

ਪੂਰੀ ਖ਼ਬਰ »

ਮਤਸਯ ਸੰਪਦਾ ਯੋਜਨਾ ਅਧੀਨ ਮੱਛੀ ਪਾਲਕਾਂ ਨੂੰ ਭਾਰਤ ਸਰਕਾਰ ਵਲੋਂ ਦਿੱਤੀ ਜਾਂਦੀ ਹੈ ਸਬਸਿਡੀ-ਜਸਵੀਰ ਸਿੰਘ

ਸੰਘੋਲ/ਭੜੀ, 11 ਅਗਸਤ (ਗੁਰਨਾਮ ਸਿੰਘ, ਭਰਪੂਰ ਸਿੰਘ)- ਮੱਛੀ ਪਾਲਣ ਦੇ ਖੇਤਰ ਵਿਚ ਭਾਰਤ ਸਰਕਾਰ ਵਲੋਂ ਲਿਆਂਦੀ ਗਈ ਨਵੀਂ ਪ੍ਰਧਾਨ ਮੰਤਰੀ ਮਤੱਸਯ ਸੰਪਦਾ ਯੋਜਨਾ ਅਧੀਨ ਮੱਛੀ ਪਾਲਕਾਂ ਦੇ ਬਹੁਪੱਖੀ ਵਿਕਾਸ ਰਾਹੀਂ ਸਮਾਜਿਕ ਤੇ ਆਰਥਿਕ ਪੱਧਰ ਉਚਾ ਚੁੱਕਿਆ ਜਾਵੇਗਾ | ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਦੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਹੋਈ ਚੋਣ

ਫ਼ਤਹਿਗੜ੍ਹ ਸਾਹਿਬ, 11 ਅਗਸਤ (ਬਲਜਿੰਦਰ ਸਿੰਘ)- ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਦੀ ਸੂਬਾ ਕਮੇਟੀ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਜ਼ਿਲ੍ਹਾ ਕਮੇਟੀ ਫ਼ਤਹਿਗੜ੍ਹ ਸਾਹਿਬ ਦੀ ਚੋਣ ਸਬੰਧੀ ਇਕ ਮੀਟਿੰਗ ਅਵਤਾਰ ਸਿੰਘ ਚੀਮਾ ਪ੍ਰਧਾਨ ਕਲਾਸ ਫੋਰਥ ਗੌਰਮਿੰਟ ਯੂਨੀਅਨ, ...

ਪੂਰੀ ਖ਼ਬਰ »

ਨਗਰ ਕੌਂਸਲ ਟੀਮ ਵਲੋਂ ਦੁਕਾਨਾਂ 'ਤੇ ਪੜਤਾਲ

ਸਮਾਣਾ, 11 ਅਗਸਤ (ਸਾਹਿਬ ਸਿੰਘ)- ਕਾਰਜ ਸਾਧਕ ਅਫ਼ਸਰ ਸਮਾਣਾ ਬਰਜਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਨਗਰ ਕੌਂਸਲ ਦੀ ਟੀਮ ਵਲੋਂ ਵੱਖ-ਵੱਖ ਦੁਕਾਨਾਂ 'ਤੇ ਜਾ ਕੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਪੜਤਾਲ ਕੀਤੀ ਗਈ | ਸਰਕਾਰ ਵਲੋਂ ਪਲਾਸਟਿਕ ਦੇ ਲਿਫ਼ਾਫ਼ਿਆਂ 'ਤੇ ਲਗਾਈ ...

ਪੂਰੀ ਖ਼ਬਰ »

100 ਗ੍ਰਾਮ ਹੈਰੋਇਨ ਸਮੇਤ ਔਰਤ ਕਾਬੂ

ਸਮਾਣਾ, 11 ਅਗਸਤ (ਪ੍ਰੀਤਮ ਸਿੰਘ ਨਾਗੀ)- ਵਿਸ਼ੇਸ਼ ਟਾਸਕ ਫੋਰਸ ਪਟਿਆਲਾ ਰੇਂਜ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਘਰ ਦੇ ਬਾਹਰ ਬੈਠੀ ਇਕ ਔਰਤ ਨੂੰ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਮਾਮਲੇ ਦੇ ਜਾਂਚ ਅਧਿਕਾਰੀ ਸਬ-ਇੰਸਪੈਕਟਰ ਗੁਰਇੰਦਰ ਸਿੰਘ ...

ਪੂਰੀ ਖ਼ਬਰ »

ਪੁਲਿਸ ਚੌਕੀ ਦੇ ਬਾਹਰੋਂ ਲੋਹੇ ਨਾਲ ਭਰੇ ਟਰੱਕ ਨੂੰ ਚੋਰੀ ਕਰਨ ਦੇ ਮਾਮਲੇ 'ਚ ਪੰਜ ਵਿਅਕਤੀ ਗਿ੍ਫ਼ਤਾਰ

ਪਟਿਆਲਾ, 11 ਅਗਸਤ (ਮਨਦੀਪ ਸਿੰਘ ਖਰੌੜ)- ਪੁਲਿਸ ਚੌਕੀ ਮਵੀ ਦੇ ਬਾਹਰ ਖੜੇ ਲੋਹੇ ਦੇ ਸਕਰੈਪ ਨਾਲ ਭਰਿਆ ਟਰੱਕ ਚੋਰੀ ਕਰਕੇ ਅੱਗੇ ਕਬਾੜੀ ਨੂੰ ਸਕਰੈਪ ਵੇਚਣ ਦੇ ਮਾਮਲੇ ਦਾ ਪਰਦਾਫਾਸ਼ ਕਰਦਿਆਂ ਪਟਿਆਲਾ ਪੁਲਿਸ ਨੇ ਪੰਜ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ...

ਪੂਰੀ ਖ਼ਬਰ »

ਕਿਸੇ ਵੀ ਮਹਾਂਮਾਰੀ ਦੀ ਫੌਰੀ ਰੋਕਥਾਮ ਲਈ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਕੰਟਰੋਲ ਰੂਮ ਸਥਾਪਿਤ

ਪਟਿਆਲਾ, 11 ਅਗਸਤ (ਮਨਦੀਪ ਸਿੰਘ ਖਰੌੜ)- ਜ਼ਿਲੇ੍ਹ ਵਿਚ ਕਿਸੇ ਕਿਸਮ ਦੀ ਮਹਾਂਮਾਰੀ ਹੋਣ ਤੇ ਉਸ 'ਤੇ ਜਲਦ ਕਾਬੂ ਪਾਉਣ ਲਈ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਪਟਿਆਲਾ ਡਾ: ਰਾਜੂ ਧੀਰ ਵਲੋਂ ਦਫ਼ਤਰ ਸਿਵਲ ਸਰਜਨ ਵਿਖੇ ਜ਼ਿਲ੍ਹਾ ਸਿਹਤ ਵਿਭਾਗ ...

ਪੂਰੀ ਖ਼ਬਰ »

ਜਨਰਲ ਫੈੱਡਰੇਸ਼ਨ ਦੇ ਵਫ਼ਦ ਨੇ ਪੰਜਾਬ ਸਰਕਾਰ ਖ਼ਿਲਾਫ਼ ਜਤਾਇਆ ਰੋਸ

ਪਟਿਆਲਾ, 11 ਅਗਸਤ (ਧਰਮਿੰਦਰ ਸਿੰਘ ਸਿੱਧੂ)- ਪਿਛਲੇ ਦਿਨੀਂ ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਪੰਜਾਬ ਅਤੇ ਦੋਆਬਾ ਜਨਰਲ ਕੈਟਾਗਰੀ ਫ਼ਰੰਟ ਪੰਜਾਬ ਦੇ ਸੱਦੇ 'ਤੇ ਜਨਰਲ ਵਰਗ ਨਾਲ ਸਬੰਧਿਤ ਵੱਖ-ਵੱਖ ਜਥੇਬੰਦੀਆਂ ਵਲੋਂ ਸੰਗਰੂਰ ਵਿਖੇ ਮੁੱਖ ਮੰਤਰੀ ਰਿਹਾਇਸ਼ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਕਪੂਰੀ ਵਿਖੇ ਲੱਗੀਆਂ ਤੀਆਂ ਦੀਆਂ ਰੌਣਕਾਂ

ਦੇਵੀਗੜ੍ਹ, 11 ਅਗਸਤ (ਰਾਜਿੰਦਰ ਸਿੰਘ ਮੌਜੀ)- ਵਿਦਿਆਰਥੀਆਂ ਨੂੰ ਆਪਣੇ ਵਿਰਸੇ ਤੇ ਸਭਿਆਚਾਰ ਤੋਂ ਜਾਣੂ ਕਰਵਾਉਣ ਲਈ ਸਰਕਾਰੀ ਐਲੀਮੈਂਟਰੀ ਸਕੂਲ ਕਪੂਰੀ ਦੇ ਵਿਹੜੇ ਵਿਚ ਸਾਉਣ ਦੇ ਮਹੀਨੇ ਨੂੰ ਸਮਰਪਿਤ ਤੀਜ ਦਾ ਤਿਉਹਾਰ ਮਨਾਇਆ ਗਿਆ ਜਿਸ ਵਿਚ ਵਿਦਿਆਰਥਣਾਂ ਦੇ ਲੋਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX