ਤਾਜਾ ਖ਼ਬਰਾਂ


ਭਾਰੀ ਮੀਂਹ ਨੇ ਤੋੜੀਆਂ ਕਿਸਾਨਾਂ ਦੀਆਂ ਆਸਾਂ
. . .  2 minutes ago
ਸੰਧਵਾਂ, 25 ਸਤੰਬਰ (ਪ੍ਰੇਮੀ ਸੰਧਵਾਂ)-ਕਿਸਾਨਾਂ ਵਲੋਂ ਮਨ ਵਿਚ ਅਨੇਕਾਂ ਸੁਪਨਿਆਂ ਦਾ ਮਹਿਲ ਉਸਾਰ ਕੇ ਪਾਲੀ ਜਾ ਰਹੀ ਝੋਨੇ ਦੀ ਫ਼ਸਲ ਜਦੋਂ ਪੱਕ ਕੇ ਤਿਆਰ ਹੋ ਰਹੀ ਸੀ ਤਾਂ ਕੁਦਰਤ ਦੇ ਕਹਿਰ ਕਾਰਨ ਪਿਛਲੇ ਦਿਨਾਂ ਤੋਂ ਪੈ ਰਹੇ ਭਰਵੇਂ ਮੀਂਹ ਨੇ ਫ਼ਸਲ ਬਰਬਾਦ ਕਰ ਕੇ ਕਿਸਾਨਾਂ ਦੀਆਂ ਸਾਰੀਆਂ ਆਸਾਂ...
ਰਾਜਪਾਲ ਵਲੋਂ 27 ਸਤੰਬਰ ਦੇ ਪੰਜਾਬ ਵਿਧਾਨ ਸਭਾ ਇਜਲਾਸ ਨੂੰ ਮਨਜ਼ੂਰੀ
. . .  6 minutes ago
ਚੰਡੀਗੜ੍ਹ, 25 ਸਤੰਬਰ - ਪੰਜਾਬ ਸਰਕਾਰ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਕਾਰ ਤਕਰਾਰ ਖ਼ਤਮ ਹੋ ਗਿਆ ਹੈ। ਰਾਜਪਾਲ ਨੇ ਪੰਜਾਬ ਸਰਕਾਰ ਵਲੋਂ 27 ਸਤੰਬਰ ਨੂੰ ਬੁਲਾਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਸਰਕਾਰ ਵਲੋਂ 22 ਸਤੰਬਰ ਨੂੰ ਬੁਲਾਏ ਗਏ ਇਜਲਾਸ ਨੂੰ ਰਾਜਪਾਲ...
ਮਹਿਣਾ ਮਾਈਨਰ 'ਚ ਪਿਆ 35 ਫੁੱਟ ਚੌੜਾ ਪਾੜ, ਦਰਜਨਾਂ ਏਕੜ ਝੋਨੇ ਦੇ ਖੇਤਾਂ 'ਚ ਭਰਿਆ ਪਾਣੀ
. . .  21 minutes ago
ਮੰਡੀ ਕਿੱਲਿਆਂਵਾਲੀ, 25 ਸਤੰਬਰ - (ਇਕਬਾਲ ਸਿੰਘ ਸ਼ਾਂਤ)-ਅੱਸੂ ਦੇ ਬੇਮੌਸਮਾਂ ਮੀਂਹ ਕਿਸਾਨਾਂ ਲਈ ਮੁਸ਼ਕਿਲਾਂ ਦਾ ਸਬੱਬ ਬਣ ਰਿਹਾ ਹੈ। ਅੱਜ ਤੜਕੇ ਪਿੰਡ ਗੱਗੜ ਵਿਖੇ ਮਹਿਣਾ ਮਾਈਨਰ ਵਿਚ ਕਰੀਬ 35 ਫੁੱਟ ਚੌੜਾ ਪਾੜ ਪੈ ਗਿਆ, ਜਿਸ ਨਾਲ ਦਰਜਨਾਂ ਏਕੜ ਝੋਨੇ ਦੀ ਫ਼ਸਲ ਵਿਚ ਪਾਣੀ...
ਉੱਤਰਾਖੰਡ ਅੰਕਿਤਾ ਭੰਡਾਰੀ ਕਤਲ ਕੇਸ - ਪਰਿਵਾਰ ਵਲੋਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ
. . .  54 minutes ago
ਪਉੜੀ (ਉੱਤਰਾਖੰਡ), 25 ਸਤੰਬਰ - ਅੰਕਿਤਾ ਭੰਡਾਰੀ ਕਤਲ ਕੇਸ ਵਿਚ ਇਕ ਵੱਡੇ ਘਟਨਾਕ੍ਰਮ ਵਿਚ ਮ੍ਰਿਤਕ ਦੇ ਪਰਿਵਾਰ ਨੇ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਪੋਸਟਮਾਰਟਮ ਰਿਪੋਰਟ...
ਰਾਜਸਥਾਨ 'ਚ ਲੀਡਰਸ਼ਿਪ ਬਦਲਾਅ ਨੂੰ ਲੈ ਕੇ ਕਾਂਗਰਸ ਵਿਧਾਇਕ ਦਲ ਦੀ ਗਹਿਲੋਤ ਦੇ ਘਰ ਬੈਠਕ ਅੱਜ
. . .  about 1 hour ago
ਜੈਪੁਰ, 25 ਸਤੰਬਰ - ਕਾਂਗਰਸ ਵਿਧਾਇਕ ਦਲ ਦੀ ਬੈਠਕ ਅੱਜ ਸ਼ਾਮ ਨੂੰ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਜੈਪੁਰ ਸਥਿਤ ਰਿਹਾਇਸ਼ 'ਤੇ ਹੋਵੇਗੀ, ਜਿਸ 'ਚ ਰਾਜਸਥਾਨ 'ਚ ਲੀਡਰਸ਼ਿਪ ਦੇ ਬਦਲਾਅ ਨੂੰ ਲੈ ਕੇ ਮਤਾ ਪਾਸ ਕੀਤਾ ਜਾਵੇਗਾ। ਮਤਾ ਪਾਸ ਕੀਤਾ ਜਾਵੇਗਾ ਕਿ ਰਾਜਸਥਾਨ...
ਭਾਰੀ ਮੀਂਹ ਨੇ ਝੋਨੇ ਅਤੇ ਸਬਜ਼ੀਆਂ ਦੀ ਫ਼ਸਲ ਨੂੰ ਕੀਤਾ ਪ੍ਰਭਾਵਿਤ
. . .  about 1 hour ago
ਸੁਲਤਾਨਪੁਰ ਲੋਧੀ, 25 ਸਤੰਬਰ (ਜਗਮੋਹਣ ਸਿੰਘ ਥਿੰਦ, ਬਲਵਿੰਦਰ ਲਾਡੀ, ਨਰੇਸ਼ ਹੈਪੀ) -ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਬੀਤੇ ਕੱਲ੍ਹ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਝੋਨੇ ਅਤੇ ਸਬਜ਼ੀ ਦੀ ਫ਼ਸਲ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਝੋਨੇ ਦੇ ਖੇਤ...
ਮੁੱਖ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਭਾਰਤ ਇਕ ਕੀਮਤੀ ਭਾਈਵਾਲ ਹੈ - ਮਾਲਦੀਵ
. . .  about 1 hour ago
ਨਿਊਯਾਰਕ, 25 ਸਤੰਬਰ - ਭਾਰਤ ਨੂੰ ਆਜ਼ਾਦੀ ਦੇ 75 ਸਾਲਾਂ ਲਈ ਵਧਾਈ ਦਿੰਦੇ ਹੋਏ, ਮਾਲਦੀਵ ਦੇ ਵਿਦੇਸ਼ ਮੰਤਰੀ ਅਬਦੁਲਾ ਸ਼ਾਹਿਦ ਨੇ ਆਫ਼ਤ ਰਾਹਤ ਤੋਂ ਲੈ ਕੇ ਆਰਥਿਕ ਵਿਕਾਸ ਤੱਕ ਦੇ ਮੁੱਖ ਖੇਤਰਾਂ ਵਿਚ ਚੁਣੌਤੀਆਂ ਦਾ ਸਾਹਮਣਾ ਕਰਨ ਵਿਚ ਮਦਦ ਕਰਨ ਲਈ ਇਕ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦਾ ਅੱਜ 18ਵਾਂ ਦਿਨ
. . .  about 2 hours ago
ਤਿਰੂਵਨੰਤਪੁਰਮ, 24 ਸਤੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 18ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਕੇਰਲ ਦੇ ਤ੍ਰਿਸ਼ੂਰ ਵਿਚ 18ਵੇਂ ਦਿਨ...
ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਤੀਸਰਾ ਤੇ ਨਿਰਣਾਇਕ ਟੀ-20 ਅੱਜ
. . .  about 2 hours ago
ਹੈਦਰਾਬਾਦ, 25 ਸਤੰਬਰ - ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਹੈਦਰਾਬਾਦ 'ਚ ਹੋਵੇਗਾ। ਦੋਵੇਂ ਟੀਮਾਂ ਇਕ ਇਕ ਮੈਚ...
ਰੂਸ ਵਲੋਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਸਥਾਈ ਮੈਂਬਰ ਲਈ ਭਾਰਤ ਦਾ ਸਮਰਥਨ
. . .  about 2 hours ago
ਮਾਸਕੋ, 25 ਸਤੰਬਰ - ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਸਥਾਈ ਮੈਂਬਰ ਬਣਨ ਲਈ ਭਾਰਤ ਦਾ ਸਮਰਥਨ ਕੀਤਾ ਹੈ। 77ਵੀਂ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਿਤ ਕਰਦੇ ਹੋਏ, ਲਾਵਰੋਵ ਨੇ ਕਿਹਾ, "ਅਸੀਂ ਅਫਰੀਕਾ, ਏਸ਼ੀਆ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਵਿਕਰਮ ਦੂਰੈਸਵਾਮੀ ਨੇ ਬਰਤਾਨੀਆ ਵਿਚ ਸੰਭਾਲਿਆ ਭਾਰਤੀ ਹਾਈਕਮਿਸ਼ਨਰ ਦਾ ਅਹੁਦਾ
. . .  1 day ago
ਜੀ.ਐਸ.ਟੀ. ਦੀ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਟਰਾਂਸਪੋਰਟਰਾਂ ਖ਼ਿਲਾਫ਼ ਕੀਤਾ ਕੇਸ ਦਰਜ
. . .  1 day ago
ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ) -  ਥਾਣਾ ਦੁੱਗਰੀ ਦੀ ਪੁਲਿਸ ਨੇ ਜੀ.ਐਸ.ਟੀ. ਦੀ ਚੋਰੀ ਕਰ ਕੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਵਾਲੇ ਟਰਾਂਸਪੋਰਟਰਾਂ ਖ਼ਿਲਾਫ਼ ਵੱਖ ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਹਾਲ ਦੀ ਘੜੀ ਕੋਈ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ 16 ਦੌੜਾਂ ਨਾਲ ਹਰਾਇਆ ਇੰਗਲੈਂਡ
. . .  1 day ago
ਬਰਮਿੰਘਮ, 24 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਇਕ ਦਿਨਾਂ ਮੈਚ ਵਿਚ ਮੇਜ਼ਬਾਨ ਇੰਗਲੈਂਡ ਨੂੰ 16 ਦੌੜਾਂ ਨਾਲ ਹਰਾ ਕੇ 3 ਮੈਚਾਂ ਦੀ ਲੜੀ 3-0 ਨਾਲ ਜਿੱਤ ਕੇ ਇੰਗਲੈਂਡ ਦਾ ਸਫ਼ਾਇਆ ਕਰ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ ਨੇ ਸਾਬਕਾ ਪ੍ਰਧਾਨ ਜਥੇ ਜਗਦੀਸ਼ ਸਿੰਘ ਝੀਂਡਾ ਨੂੰ ਚੁਣਿਆ ਪ੍ਰਧਾਨ
. . .  1 day ago
ਕਰਨਾਲ, 24 ਸਤੰਬਰ (ਗੁਰਮੀਤ ਸਿੰਘ ਸੱਗੂ)- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਹਰਿਆਣਾ ਦੇ ਹੱਕ ਵਿਚ ਦਿੱਤੇ ਗਏ ਫ਼ੈਸਲੇ ਤੋਂ ਬਾਅਦ ਅੱਜ ਕੈਥਲ ਦੇ ਗੁਰਦੁਆਰਾ ਨਿੰਮ ਸਾਹਿਬ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇੰਗਲੈਂਡ ਨੂੰ ਜਿੱਤਣ ਲਈ ਦਿੱਤਾ 170 ਦੌੜਾਂ ਦਾ ਟੀਚਾ
. . .  1 day ago
ਨਹੀਂ ਬਖਸ਼ਾਂਗੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਗਾਉਣ ਵਾਲਿਆਂ ਨੂੰ - ਫੜਨਵੀਸ
. . .  1 day ago
ਮੁੰਬਈ, 24 ਸਤੰਬਰ - ਪੁਣੇ ਵਿੱਚ ਪੀ.ਐਫ.ਆਈ. ਦੇ ਪ੍ਰਦਰਸ਼ਨ ਦੌਰਾਨ ਲੱਗੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ 'ਤੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਜੇਕਰ ਕੋਈ ਮਹਾਰਾਸ਼ਟਰ...
ਮੀਂਹ ਪੈਣ ਨਾਲ ਗ਼ਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ
. . .  1 day ago
ਬਰਨਾਲਾ/ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ) - ਲਗਾਤਾਰ ਪੈ ਰਹੇ ਮੀਂਹ ਨਾਲ ਹੰਡਿਆਇਆ ਵਿਖੇ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਪਈ। ਗੁਰਜੰਟ ਸਿੰਘ ਵਾਸੀ ਪੱਤੀ ਹੰਡਿਆਇਆ...
ਮੀਂਹ ਪੈਣ ਨਾਲ ਖੀਰੇ ਦੀ 100 ਏਕੜ ਫ਼ਸਲ ਤਬਾਹੀ ਦੇ ਕੰਢੇ, ਕਿਸਾਨ ਚਿੰਤਾ 'ਚ
. . .  1 day ago
ਸ਼ਹਿਣਾ, 24 ਸਤੰਬਰ (ਸੁਰੇਸ਼ ਗੋਗੀ) - ਲਗਾਤਾਰ ਪੈ ਰਹੇ ਮੀਂਹ ਨਾਲ ਸ਼ਹਿਣਾ ਪਿੰਡ ਨਾਲ ਸੰਬੰਧਿਤ 10 ਕਿਸਾਨਾਂ ਦੀ ਖੀਰੇ ਦੀ 100 ਏਕੜ ਫ਼ਸਲ ਤਬਾਹੀ ਦੇ ਕੰਢੇ ਪੁੱਜ ਗਈ ਹੈ। ਸਬਜ਼ੀ ਦੇ ਕਾਸ਼ਤਕਾਰ ਲਗਾਤਾਰ ਪੈ ਰਹੇ ਮੀਂਹ ਕਾਰਨ...
ਲਗਾਤਾਰ ਪੈ ਰਹੇ ਮੀਂਹ ਕਾਰਨ ਕਿਸਾਨਾਂ ਦੇ ਮੱਥੇ 'ਤੇ ਚਿੰਤਾਂ ਦੀਆਂ ਲਕੀਰਾਂ
. . .  1 day ago
ਰਾਮਾ ਮੰਡੀ, 24 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ) -ਅੱਜ ਸਵੇਰ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਰਾਮਾ ਮੰਡੀ ਇਲਾਕੇ ਵਿਚ ਨਰਮੇ, ਗੁਆਰੇ, ਮੱਕੀ, ਹਰੇ ਚਾਰੇ, ਮੂੰਗੀ ਸਮੇਤ ਝੋਨੇ ਦੀ ਫ਼ਸਲ ਨੂੰ ਨੁਕਸਾਨ ਹੋਣ ਦੇ ਡਰ ਕਾਰਨ ਅੰਨਦਾਤਾ ਚਿੰਤਾ ਵਿਚ ਹੈ। ਇਸ ਮੀਂਹ ਕਾਰਨ...
ਪੰਜਾਬ ਕਾਂਗਰਸ ਵਲੋਂ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਲਿਸਟ ਜਾਰੀ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਕਾਂਗਰਸ ਦੇ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਲਿਸਟ ਜਾਰੀ ਕੀਤੀ...
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪੀ.ਜੀ.ਆਈ. ’ਚੋਂ ਮਿਲੀ ਛੁੱਟੀ
. . .  1 day ago
ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਜੋ ਪਿਛਲੇ ਕਈ ਦਿਨਾਂ ਤੋਂ ਪੀ.ਜੀ.ਆਈ. ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਸਨ, ਨੂੰ ਸਿਹਤਯਾਬ ਹੋਣ ਉਪਰੰਤ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਹੈ। ਗਾਇਕ ਦੇ ਤਾਏ ਚਮਕੌਰ ਸਿੰਘ ਸਿੱਧੂ ਨੇ ਦੱਸਿਆ ਕਿ 2 ਦਿਨ ਪਹਿਲਾਂ ਬਲਕੌਰ ਸਿੰਘ ਦੇ 3 ਸਟੰਟ ਪਾਏ ਗਏ ਹਨ। ਉਹ ਹੁਣ ਬਿਲਕੁਲ...
ਰਾਜਪਾਲ ਵਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਸਰਕਾਰ ਵਲੋਂ ਪ੍ਰਸਤਾਵਿਤ ਇਲਜਾਸ ਦੇ ਵੇਰਵੇ ਲਈ ਰਾਜਪਾਲ ਵਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਜਵਾਬ ਦਿੱਤਾ ਹੈ। ਆਪਣੇ ਜਵਾਬ ਵਿਚ ਸਰਕਾਰ ਨੇ ਕਿਹਾ...
ਮੀਂਹ ਵਿਚ ਭਿੱਜਣ ਕਾਰਨ 1509 ਬਾਸਮਤੀ ਦਾ ਲੱਗਾ ਘੱਟ ਰੇਟ
. . .  1 day ago
ਅਟਾਰੀ, 24 ਸਤੰਬਰ (ਗੁਰਦੀਪ ਸਿੰਘ ਅਟਾਰੀ) - ਸਰਹੱਦੀ ਦਾਣਾ ਮੰਡੀ ਅਟਾਰੀ ਵਿਖੇ ਮਾਰਕੀਟ ਕਮੇਟੀ ਅਟਾਰੀ ਦੇ ਸਕੱਤਰ ਸਤਨਾਮ ਸਿੰਘ ਅਤੇ ਸੁਪਰਵਾਈਜਰ ਆਤਮਜੀਤ ਸਿੰਘ ਵਲੋਂ 1509 ਬਾਸਮਤੀ ਦੀ ਬੋਲੀ ਕਰਵਾ ਦਿੱਤੀ ਗਈ। ਕਿਸਾਨ ਵੀਰਾਂ ਦੀ ਪੁੱਤਾਂ ਵਾਂਗੂ ਪਾਲੀ ਬਾਸਮਤੀ ਦੀ ਫਸਲ ਭਾਰੀ...
ਪਾਣੀ ਦਾ ਵਹਾਅ ਵੱਧ ਹੋਣ ਕਰਕੇ ਟੁੱਟਾ ਹੰਡਿਆਇਆ ਮਾਈਨਰ ਰਜਵਾਹਾ
. . .  1 day ago
ਬਰਨਾਲਾ/ ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ ) - ਬੀਤੀ ਰਾਤ ਤੋਂ ਪੈ ਰਹੇ ਮੀਂਹ ਕਾਰਨ ਕਸਬਾ ਹੰਡਿਆਇਆ ਦੇ ਨੇੜੇ ਹੰਡਿਆਇਆ ਮਾਈਨਰ ਰਜਵਾਹਾ ਪਾਣੀ ਦਾ ਵਹਾਅ ਵੱਧ ਹੋਣ ਕਰਕੇ ਟੁੱਟ ਗਿਆ, ਜਿਸ ਦਾ ਪਾਣੀ ਕਸਬਾ ਹੰਡਿਆਇਆ ਦੇ ਖੇਤਾਂ ਅਤੇ ਗਲੀਆਂ ਵਿਚ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬਦਲਾ ਲੈਣ ਦੀ ਖ਼ੁਸ਼ੀ ਕੁਝ ਦੇਰ, ਪਰ ਮੁਆਫ਼ ਕਰਨ ਦਾ ਮਾਣ ਸਾਰੀ ਉਮਰ ਰਹਿੰਦਾ ਹੈ। -ਟੈਗੋਰ

ਲੁਧਿਆਣਾ

ਪੁਲਿਸ ਕਮਿਸ਼ਨਰ ਦੀ ਅਗਵਾਈ ਹੇਠ ਪੁਲਿਸ ਮੁਲਾਜ਼ਮਾਂ ਕੱਢਿਆ ਫਲੈਗ ਮਾਰਚ

ਲੁਧਿਆਣਾ, 11 ਅਗਸਤ (ਪਰਮਿੰਦਰ ਸਿੰਘ ਆਹੂਜਾ)-ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੁਲਿਸ ਵਲੋਂ ਸ਼ਹਿਰ ਵਿਚ ਚੌਕਸੀ ਵਧਾ ਦਿੱਤੀ ਗਈ ਹੈ, ਜਿਸ ਤਹਿਤ ਅੱਜ ਪੁਲਿਸ ਕਮਿਸ਼ਨਰ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਫਲੈਗ ਮਾਰਚ ਕੱਢਿਆ ਗਿਆ | ਇਸ ਫਲੈਗ ਮਾਰਚ ਵਿਚ ਜ਼ਿਲ੍ਹੇ ਦੇ ਸਾਰੇ ਪੁਲਿਸ ਅਧਿਕਾਰੀ ਮੌਜੂਦ ਸਨ | ਇਹ ਫਲੈਗ ਮਾਰਚ ਪੁਲਿਸ ਲਾਈਨ ਤੋਂ ਸ਼ੁਰੂ ਹੋਇਆ ਅਤੇ ਫੁਹਾਰਾ ਚੌਕ, ਗੁਰੂ ਨਾਨਕ ਸਟੇਡੀਅਮ, ਜਗਰਾਉਂ ਪੁਲ, ਰੇਲਵੇ ਸਟੇਸ਼ਨ, ਘੰਟਾਘਰ, ਮਾਤਾ ਰਾਣੀ ਚੌਕ, ਮਿਲਰਗੰਜ, ਪ੍ਰਤਾਪ ਚੌਕ, ਭਾਰਤ ਨਗਰ ਚੌਕ ਵਿਖੇ ਸਮਾਪਤ ਹੋਇਆ | ਇਸ ਫਲੈਗ ਮਾਰਚ ਦੀ ਅਗਵਾਈ ਖ਼ੁਦ ਪੁਲਿਸ ਕਮਿਸ਼ਨਰ ਡਾ. ਕੌਸ਼ਤੁਭ ਸ਼ਰਮਾ ਕਰ ਰਹੇ ਸਨ | ਇਸ ਤੋਂ ਪਹਿਲਾਂ ਪੁਲਿਸ ਲਾਈਨ ਵਿਚ ਪੁਲਿਸ ਕਮਿਸ਼ਨ ਵਲੋਂ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਸਾਰੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਮੀਟਿੰਗ ਦੌਰਾਨ ਪੁਲਿਸ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਸ਼ਹਿਰ ਵਿਚ ਵਧੇਰੇ ਚੌਕਸੀ ਵਰਤਣ ਦੇ ਹੁਕਮ ਦਿੱਤੇ ਗਏ | ਪੁਲਿਸ ਵਲੋਂ ਅੱਜ ਦੇਰ ਸ਼ਾਮ ਸ਼ਹਿਰ ਵਿਚ ਸਖ਼ਤ ਨਾਕਾਬੰਦੀ ਕਰ ਦਿੱਤੀ ਗਈ | ਸ਼ਹਿਰ ਦੇ ਚਾਰਾਂ ਬਾਈਪਾਸਾਂ 'ਤੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਅਤੇ ਸ਼ਹਿਰ ਵਿਚ ਆਉਣ ਵਾਲੇ ਹਰੇਕ ਵਾਹਨ ਦੀ ਤਲਾਸ਼ੀ ਲਈ ਜਾ ਰਹੀ ਹੈ | ਇਸ ਤੋਂ ਇਲਾਵਾ ਸ਼ਹਿਰ ਦੇ ਰੇਲਵੇ ਸਟੇਸ਼ਨ ਬੱਸ ਸਟੈਂਡ ਅਤੇ ਹੋਰ ਅਜਿਹੀਆਂ ਥਾਵਾਂ 'ਤੇ ਵੀ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ | ਫਲੈਗ ਮਾਰਚ ਦੌਰਾਨ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ੱਕੀ ਚੀਜ਼ਾਂ ਅਤੇ ਵਿਅਕਤੀਆਂ ਬਾਰੇ ਪੁਲਿਸ ਨੂੰ ਸੂਚਿਤ ਕਰਨ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ | ਪੁਲਿਸ ਵਲੋਂ ਸਰਕਾਰੀ ਦਫ਼ਤਰਾਂ ਦੀ ਵੀ ਸੁਰੱਖਿਆ ਵਧਾਈ ਗਈ ਹੈ ਅਤੇ ਇੱਥੇ ਵੀ 24 ਘੰਟੇ ਮੁਲਾਜ਼ਮ ਤੈਨਾਤ ਕਰਨ ਦੇ ਹੁਕਮ ਦਿੱਤੇ ਗਏ ਹਨ | ਪੁਲਿਸ ਵਲੋਂ ਪੀਸੀਆਰ ਦਸਤਿਆਂ ਨੂੰ ਵੀ ਵੱਖ-ਵੱਖ ਇਲਾਕਿਆਂ ਵਿਚ ਗਸ਼ਤ ਕਰਨ ਲਈ ਕਿਹਾ ਗਿਆ ਹੈ | ਫਲੈਗ ਮਾਰਚ ਸੰਯੁਕਤ ਪੁਲਿਸ ਕਮਿਸ਼ਨਰ ਡਾ. ਨਰਿੰਦਰ ਭਾਰਗਵ, ਰਵਚਰਨ ਸਿੰਘ ਬਰਾੜ ਅਤੇ ਸਾਰੇ ਜ਼ੋਨਾਂ ਦੇ ਏ.ਡੀ.ਸੀ.ਪੀ. ਵੀ ਮੌਜੂਦ ਸਨ |

ਸ਼ਹਿਰ ਵਾਸੀਆਂ ਨੇ ਰੱਖੜੀ ਤਿਉਹਾਰ ਖੁਸ਼ੀ ਭਰੇ ਮਾਹੌਲ ਵਿਚ ਮਨਾਇਆ

‘ਲੁਧਿਆਣਾ, 11 ਅਗਸਤ (ਕਵਿਤਾ ਖੁੱਲਰ)-ਭੈਣ ਅਤੇ ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਸ਼ਹਿਰ ਵਿਚ ਖੁਸ਼ੀਆਂ ਭਰੇ ਮਾਹੌਲ ਵਿਚ ਮਨਾਇਆ ਗਿਆ, ਭੈਣਾਂ ਵਲੋਂ ਭਰਾਵਾਂ ਦੇ ਗੁੱਟ 'ਤੇ ਰੱਖੜੀ ਸਜਾਉਣ ਤੋਂ ਇਲਾਵਾ ਭਰਾਵਾਂ ਦੇ ਚੰਗੇ ਭਵਿੱਖ ਅਤੇ ਲੰਬੀ ਉਮਰ ਦੀ ਕਾਮਨਾ ...

ਪੂਰੀ ਖ਼ਬਰ »

ਜਾਅਲੀ ਡਿਗਰੀਆਂ ਦੇ ਆਧਾਰ 'ਤੇ ਵਕਾਲਤ ਕਰ ਰਹੇ 140 ਵਕੀਲਾਂ ਖ਼ਿਲਾਫ਼ ਹੋਣਗੇ ਅਪਰਾਧਿਕ ਮਾਮਲੇ ਦਰਜ

ਲੁਧਿਆਣਾ, 11 ਅਗਸਤ (ਪਰਮਿੰਦਰ ਸਿੰਘ ਆਹੂਜਾ)-ਜਾਅਲੀ ਡਿਗਰੀਆਂ ਦੇ ਆਧਾਰ 'ਤੇ ਜ਼ਿਲ੍ਹਾ ਕਚਹਿਰੀਆਂ ਵਿਚ ਵਕਾਲਤ ਕਰ ਰਹੇ 140 ਵਕੀਲਾਂ ਖ਼ਿਲਾਫ਼ ਬਾਰ ਕੌਂਸਲ ਵਲੋਂ ਅਪਰਾਧਿਕ ਮਾਮਲੇ ਦਰਜ ਕਰਵਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ | ਜਾਣਕਾਰੀ ਅਨੁਸਾਰ ਕੁੱਝ ਸਮਾਂ ਪਹਿਲਾਂ ...

ਪੂਰੀ ਖ਼ਬਰ »

ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨੇ ਐਸ. ਟੀ. ਪੀ. ਦਾ ਗੰਦਾ ਪਾਣੀ ਸਤਲੁਜ ਦਰਿਆ 'ਚ ਪੈਣ ਸੰਬੰਧੀ ਦੌਰਾ ਕਰ ਕੇ ਵੇਖਿਆ ਮੌਕਾ

ਲੁਧਿਆਣਾ, 11 ਅਗਸਤ (ਪੁਨੀਤ ਬਾਵਾ)-ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਡਾ.ਆਦਰਸ਼ਪਾਲ ਵਿੱਗ ਵਲੋਂ ਲੁਧਿਆਣਾ ਦੇ ਭੱਟੀਆਂ ਐਸ.ਟੀ.ਪੀ. ਪਲਾਂਟ ਦਾ ਦੌਰਾ ਕੀਤਾ ਗਿਆ ਹੈ, ਜਿਸ ਦੌਰਾਨ ਉਨ੍ਹਾਂ ਨੇ ਦੇਖਿਆ ਕਿ 50 ਐਮ.ਐਲ.ਡੀ. ਦੀ ਸਮਰੱਥਾ ਵਾਲਾ ਐਸ.ਟੀ.ਪੀ. ਚਾਲੂ ਸੀ, ...

ਪੂਰੀ ਖ਼ਬਰ »

ਫ਼ੈਕਟਰੀ ਵਿਚੋਂ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 11 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਢੇਰੀ ਵਿਚ ਚੋਰਾਂ ਵਲੋਂ ਇਕ ਫ਼ੈਕਟਰੀ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰ ਲਿਆ ਗਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਇਸ ਸੰਬੰਧੀ ਫ਼ੈਕਟਰੀ ...

ਪੂਰੀ ਖ਼ਬਰ »

ਵਪਾਰ ਦੇ ਮਾਮਲੇ ਵਿਚ 50 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਕੇਸ ਦਰਜ

ਲੁਧਿਆਣਾ, 11 ਅਗਸਤ (ਪਰਮਿੰਦਰ ਸਿੰਘ ਆਹੂਜਾ)-ਕਰਨਾਟਕ ਦੇ ਇਕ ਵਪਾਰੀ ਨਾਲ ਵਪਾਰ ਦੇ ਮਾਮਲੇ ਵਿਚ 50 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਕਰਨਾਟਕ ਦੇ ਰਹਿਣ ਵਾਲੇ ਸੰਦੀਪ ...

ਪੂਰੀ ਖ਼ਬਰ »

ਮਾਸੂਮ ਬਾਲੜੀ ਨਾਲ ਜਬਰ ਜਨਾਹ ਕਰਨ ਵਾਲਾ ਗਿ੍ਫ਼ਤਾਰ

ਲੁਧਿਆਣਾ, 11 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪਿੰਡ ਫੁੱਲਾਂਵਾਲ ਵਿਚ 6 ਸਾਲਾ ਮਾਸੂਮ ਬਾਲੜੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਮਾਂ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ...

ਪੂਰੀ ਖ਼ਬਰ »

ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 11 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਦੁੱਗਰੀ ਦੀ ਪੁਲਿਸ ਨੇ ਪੀੜਤ ਲੜਕੀ ਦੀ ਸ਼ਿਕਾਇਤ 'ਤੇ ਗੌਰਵ ਪਾਲ ਖ਼ਿਲਾਫ਼ ਕੇਸ ਦਰਜ ...

ਪੂਰੀ ਖ਼ਬਰ »

ਇਕ ਲੱਖ ਪੰਜ ਹਜ਼ਾਰ ਦੀ ਠੱਗੀ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 11 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪਤੰਜਲੀ ਯੋਗ ਗਰਾਮ ਵਿਖੇ ਕਮਰਾ ਬੁੱਕ ਕਰਵਾਉਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਵਾਲੇ ਇਕ ਗਰੋਹ ਦੇ ਚਾਰ ਮੈਂਬਰਾਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਰਾਜਿੰਦਰ ਸਿੰਘ ਖੋਖਰ ਪੁੱਤਰ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਹੈਰੋਇਨ, ਭੁੱਕੀ ਤੇ ਨਸ਼ੀਲੀਆਂ ਗੋਲੀਆਂ ਬਰਾਮਦ

ਲੁਧਿਆਣਾ, 11 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਸ਼ਹਿਰ ਵਿਚ ਵੱਖ ਵੱਖ ਥਾਵਾਂ 'ਤੇ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਹੈਰੋਇਨ ਭੁੱਕੀ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ...

ਪੂਰੀ ਖ਼ਬਰ »

ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਪੁਲਿਸ ਕਾਂਸਟੇਬਲ ਸਾਥੀਆਂ ਸਮੇਤ ਗਿ੍ਫ਼ਤਾਰ

ਲੁਧਿਆਣਾ,11 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁੱਟ-ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਪੁਲਿਸ ਕਾਂਸਟੇਬਲ ਅਤੇ ਉਸ ਦੇ ਦੋ ਸਾਥੀਆਂ ਨੂੰ ਅੱਜ ਰਾਤ ਪੁਲੀਸ ਨੇ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਦਿੰਦਿਆਂ ਥਾਣਾ ਮੋਤੀ ਨਗਰ ਦੇ ਐਸ. ਐਚ. ਓ. ਸੰਜੀਵ ਕਪੂਰ ਨੇ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਰੱਖੜੀ ਦਾ ਤਿਉਹਾਰ ਮਨਾਇਆ

ਸ੍ਰੀ ਹਰਿਕਿ੍ਸ਼ਨ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਡਾਬਾ/ਲੁਹਾਰਾ, 11 ਅਗਸਤ (ਕੁਲਵੰਤ ਸਿੰਘ ਸੱਪਲ)-ਸ੍ਰੀ ਹਰਕਿ੍ਸ਼ਨ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਡਾਬਾ ਰੋਡ ਵਿਖੇ ਰੱਖੜੀ ਦਾ ਤਿਉਹਾਰ ਬੜੇ ਹੀ ਚਾਅ ਅਤੇ ...

ਪੂਰੀ ਖ਼ਬਰ »

ਡਿਗਰੀਆਂ ਰੋਕਣ ਵਾਲੀਆਂ ਵਿੱਦਿਅਕ ਸੰਸਥਾਵਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ

ਚੰਡੀਗੜ੍ਹ, 11 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਨੁਸੂਚਿਤ ਜਾਤੀ (ਐਸ.ਸੀ.) ਨਾਲ ਸੰਬੰਧਿਤ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੋਸਟ ਮੈਟਿ੍ਕ ਵਜ਼ੀਫ਼ਾ ਸਕੀਮ ਦੀ ਆੜ 'ਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀਆਂ ...

ਪੂਰੀ ਖ਼ਬਰ »

ਸਰਪੰਚ ਮੰਝਫੱਗੂਵਾਲ ਨੂੰ ਸਦਮਾ, ਚਾਚੇ ਦਾ ਦਿਹਾਂਤ

ਲਾਡੋਵਾਲ,11 ਅਗਸਤ (ਬਲਬੀਰ ਸਿੰਘ ਰਾਣਾ)-ਸਥਾਨਕ ਕਸਬੇ ਦੇ ਨਾਲ ਲੱਗਦੇ ਪਿੰਡ ਮੰਝਫੱਗੂਵਾਲ ਦੇ ਸਰਪੰਚ ਗੁਰਦੀਪ ਸਿੰਘ ਗਿੱਲ ਨੂੰ ਉਦੋਂ ਗਹਿਰਾ ਸਦਮਾ ਲੱਗਿਆ ਜਦੋ ਉਨ੍ਹਾਂ ਦੇ ਚਾਚਾ ਨਾਜਰ ਸਿੰਘ ਗਿੱਲ ਦੀ ਸੰਖੇਪ ਬੀਮਾਰੀ ਕਾਰਣ ਅਚਾਨਕ ਮੌਤ ਹੋ ਗਈ | ਉਨ੍ਹਾਂ ਦਾ ...

ਪੂਰੀ ਖ਼ਬਰ »

ਜੇਲ੍ਹ ਵਿਚ ਬੰਦੀਆਂ ਦੀਆਂ ਭੈਣਾਂ ਨੇ ਰੱਖੜੀਆਂ ਬੰਨ੍ਹੀਆਂ

ਲੁਧਿਆਣਾ, 11 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਪੰਜ ਬੰਦੀਆਂ ਦੀਆਂ ਭੈਣਾਂ ਵਲੋਂ ਉਨ੍ਹਾਂ ਨੂੰ ਰੱਖੜੀਆਂ ਬੰਨ੍ਹੀਆਂ ਗਈਆਂ | ਜਾਣਕਾਰੀ ਅਨੁਸਾਰ ਇਸ ਮੌਕੇ ਜੇਲ੍ਹ ਅਧਿਕਾਰੀਆਂ ਵਲੋਂ ਖ਼ਾਸ ਪ੍ਰਬੰਧ ਕੀਤੇ ਗਏ ਸਨ | ਅੱਜ ਮੁਲਾਕਾਤਾਂ ਦਾ ...

ਪੂਰੀ ਖ਼ਬਰ »

ਹੀਰੋ ਸਾਈਕਲ ਕੰਪਨੀ ਨਾਲ ਠੱਗੀ ਕਰਨ ਵਾਲੇ ਮੁਲਾਜ਼ਮ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 11 ਅਗਸਤ (ਪਰਮਿੰਦਰ ਸਿੰਘ ਆਹੂਜਾ)-ਹੀਰੋ ਸਾਈਕਲ ਕੰਪਨੀ ਨਾਲ ਲੱਖਾਂ ਦੀ ਠੱਗੀ ਕਰਨ ਵਾਲੇ ਮੁਲਾਜ਼ਮ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਹੀਰੋ ਸਾਈਕਲਜ਼ ਲਿਮਟਿਡ ਦੇ ਪ੍ਰਬੰਧਕ ਸਚਿਨ ਸਹਿਗਲ ਦੀ ਸ਼ਿਕਾਇਤ ...

ਪੂਰੀ ਖ਼ਬਰ »

ਵਿਧਾਇਕ ਮੁੰਡੀਆਂ ਨੇ ਮੁਹੱਲਾ ਕਲੀਨਿਕ ਖੋਲ੍ਹਣ ਵਾਲੀ ਥਾਂ ਦਾ ਸੰਬੰਧਿਤ ਅਧਿਕਾਰੀਆਂ ਨਾਲ ਲਿਆ ਜਾਇਜ਼ਾ

ਭਾਮੀਆਂ ਕਲਾਂ, 11 ਅਗਸਤ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵਲੋਂ ਵਾਰਡ ਨੰ. 24 'ਚ ਸਥਿਤ ਪਾਣੀ ਵਾਲੀ ਟੈਂਕੀ ਦੇ ਕੋਲ ਬਣਾਏ ਜਾ ਰਹੇ ਮੁਹੱਲਾ ਕਲੀਨਿਕ ਵਾਲੀ ਜਗ੍ਹਾ ਦਾ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨਾਲ ਜਾਇਜ਼ਾ ...

ਪੂਰੀ ਖ਼ਬਰ »

ਕਾਂਗਰਸੀ ਆਗੂ ਨੂੰ ਧਮਕੀਆਂ ਦੇਣ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 11 ਅਗਸਤ (ਪਰਮਿੰਦਰ ਸਿੰਘ ਆਹੂਜਾ)-ਬਹੁ-ਚਰਚਿਤ ਕਾਂਗਰਸੀ ਆਗੂ ਨੂੰ ਧਮਕੀਆਂ ਦੇਣ ਵਾਲੇ ਨੌਜਵਾਨ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਦੀ ਸ਼ਿਕਾਇਤ 'ਤੇ ਅਮਲ ...

ਪੂਰੀ ਖ਼ਬਰ »

ਮੈਕਰੋ ਗਲੋਬਲ ਲੁਧਿਆਣਾ ਬ੍ਰਾਂਚ ਰਾਹੀਂ ਇਸ਼ਪ੍ਰੀਤ ਸਿੰਘ ਕੈਨੇਡਾ ਸਟੱਡੀ ਵੀਜ਼ਾ ਲਿਆ

ਮੁੱਲਾਂਪੁਰ-ਦਾਖਾ, 11 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਿਊਟ ਦੀ ਲੁਧਿਆਣਾ ਪਾਸਪੋਰਟ ਦਫਤਰ ਸਾਹਮਣੇ ਮੈਕਰੋ ਬ੍ਰਾਂਚ ਅੰਦਰ ਜਿਥੇ ਚੰਗੇ ਆਈਲੈਟਸ ਟ੍ਰੇਨਰ ਵਿਦਿਆਰਥੀਆਂ ਨੂੰ ਆਈਲੈਟਸ ਦੀ ਕੋਚਿੰਗ ਦੇ ਕੇ ਵਿਦੇਸ਼ ਵਿਚ ਪੜ੍ਹਨ ...

ਪੂਰੀ ਖ਼ਬਰ »

ਸ਼ਹਿਰ ਵਾਸੀਆਂ ਨੂੰ ਚੌਵੀ ਘੰਟੇ ਮਿਲੇਗਾ ਸਾਫ ਪਾਣੀ-ਨਿਗਮ ਅਧਿਕਾਰੀ

ਲੁਧਿਆਣਾ, 11 ਅਗਸਤ (ਜੁਗਿੰਦਰ ਸਿੰਘ ਅਰੋੜਾ)-ਲੁਧਿਆਣਾ ਸ਼ਹਿਰ ਦੇ ਵਾਸੀਆਂ ਲਈ ਰਾਹਤ ਭਰੀ ਗੱਲ ਹੈ ਕਿ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਨੂੰ ਪੀਣ ਵਾਲੇ ਪਾਣੀ ਦੀ ਤੰਗੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਅਤੇ ਚੌਵੀ ਘੰਟੇ ਪੀਣ ਵਾਲਾ ਸਾਫ ਸਵੱਛ ਪਾਣੀ ਮਿਲੇਗਾ | ਵਿਸ਼ਵ ...

ਪੂਰੀ ਖ਼ਬਰ »

ਭਾਈ ਮੰਨਾ ਸਿੰਘ ਨਗਰ ਵਿਖੇ ਕਾਰੋਬਾਰੀਆਂ ਵਲੋਂ ਅਹਿਮ ਬੈਠਕ

ਲੁਧਿਆਣਾ, 11 ਅਗਸਤ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਵਿਖੇ ਕਾਰੋਬਾਰੀਆਂ ਦੀ ਇਕ ਮਹੱਤਵਪੂਰਨ ਬੈਠਕ ਹੋਈ ਜਿਸ ਵਿਚ ਵੱਖ-ਵੱਖ ਮੁੱਦਿਆਂ ਉਪਰ ਵਿਚਾਰ ਵਟਾਂਦਰਾ ਕੀਤਾ ਗਿਆ | ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਆਗੂ ਅਤੇ ਭਾਈ ਮੰਨਾ ਸਿੰਘ ਨਗਰ ...

ਪੂਰੀ ਖ਼ਬਰ »

ਡਿਪਟੀ ਡਾਇਰੈਕਟਰ ਲੁਧਿਆਣਾ ਦੀ ਅਗਵਾਈ ਹੇਠ ਕੈਂਪ ਲਾ ਕੇ ਲੰਪੀ ਬਿਮਾਰੀ ਬਾਰੇ ਪਸ਼ੂ ਪਾਲਕਾਂ ਨੂੰ ਕੀਤਾ ਜਾਗਰੂਕ

ਮੁੱਲਾਂਪੁਰ-ਦਾਖਾ, 11 ਅਗਸਤ (ਨਿਰਮਲ ਸਿੰਘ ਧਾਲੀਵਾਲ)-ਪਸ਼ੂਆਂ ਵਿਚ ਫੈਲੀ ਲੰਪੀ ਸਕਿਨ ਬਿਮਾਰੀ ਪੀੜ੍ਹਤ ਪਸ਼ੂਆਂ ਦੇ ਇਲਾਜ ਅਤੇ ਪਸ਼ੂ ਪਾਲਕਾਂ ਨੂੰ ਜਾਗਰੂਕ ਕਰਨ ਲਈ ਪਸ਼ੂ ਪਾਲਣ ਵਿਭਾਗ ਹੁਣ ਪੂਰੀ ਤਰ੍ਹਾਂ ਹਰਕਤ ਵਿਚ ਆ ਗਿਆ | ਪਸ਼ੂ ਪਾਲਣ ਵਿਭਾਗ ਜ਼ਿਲ੍ਹਾ ...

ਪੂਰੀ ਖ਼ਬਰ »

ਇੰਡੀਅਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਮਨਾਇਆ ਰੱਖੜੀ ਦਾ ਤਿਉਹਾਰ

ਡਾਬਾ/ਲੁਹਾਰਾ, 11 ਅਗਸਤ (ਕੁਲਵੰਤ ਸਿੰਘ ਸੱਪਲ)-ਇੰਡੀਅਨ ਪਬਲਿਕ ਸਕੂਲ ਲੁਹਾਰਾ ਵਿਖੇ ਰੱਖੜੀ ਦਾ ਤਿਉਹਾਰ ਬੜੇ ਹੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਬੱਚਿਆਂ ਲਈ ਰੱਖੜੀ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ | ਸਕੂਲ ਦੇ ਚੇਅਰਮੈਨ ਸੁਰਿੰਦਰਪਾਲ ਗਰਗ, ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ ਇਕ ਹੋਰ ਮਰੀਜ਼ ਨੇ ਦਮ ਤੋੜਿਆ

ਲੁਧਿਆਣਾ, 11 ਅਗਸਤ (ਸਲੇਮਪੁਰੀ)-ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ, ਜੋ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ | ਜਦਕਿ ਅਫ਼ਸੋਸ ਦੀ ਗੱਲ ਇਹ ਹੈ ਕਿ ਗੰਭੀਰ ਮਰੀਜ਼ਾਂ ਦਾ ਦਮ ਤੋੜੇ ਜਾਣ ਦਾ ਸਿਲਸਿਲਾ ਵੀ ...

ਪੂਰੀ ਖ਼ਬਰ »

ਜਾਅਲੀ ਮਾਰਕਾ ਲੱਗੇ ਕੱਪੜਿਆਂ ਦੀ ਬਰਾਮਦਗੀ ਦੇ ਮਾਮਲੇ 'ਚ ਪੁਲਿਸ ਵਲੋਂ ਨਹੀਂ ਕੀਤੀ ਗਈ ਕਾਰਵਾਈ

ਲੁਧਿਆਣਾ, 11 ਅਗਸਤ (ਪਰਮਿੰਦਰ ਸਿੰਘ ਆਹੂਜਾ)-ਅੰਤਰਰਾਸ਼ਟਰੀ ਕੰਪਨੀਆਂ ਦੇ ਜਾਅਲੀ ਮਾਰ ਕੇ ਲਗਾ ਕੇ ਕੱਪੜੇ ਵੇਚਣ ਵਾਲੀ ਇਕ ਹੌਜ਼ਰੀ 'ਤੇ ਛਾਪਾਮਾਰੀ ਦੌਰਾਨ ਬਰਾਮਦ ਕੀਤੇ ਗਏ ਲੱਖਾਂ ਰੁਪਏ ਮੁੱਲ ਦੇ ਕੱਪੜਿਆਂ ਦੇ ਮਾਮਲੇ ਵਿਚ ਪੁਲਿਸ ਵਲੋਂ ਚਾਰ ਦਿਨ ਬਾਅਦ ਵੀ ਕੋਈ ...

ਪੂਰੀ ਖ਼ਬਰ »

ਨਿਗਮ ਜ਼ੋਨ ਏ. ਦੇ ਮੁੱਖ ਦਫ਼ਤਰ ਬਾਹਰ ਨਾਜਾਇਜ਼ ਕਬਜ਼ਿਆਂ ਦੀ ਭਰਮਾਰ

ਲੁਧਿਆਣਾ, 11 ਅਗਸਤ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਪ੍ਰਸ਼ਾਸਨ ਦੀ ਤਹਿਬਾਜ਼ਾਰੀ ਸ਼ਾਖਾ ਵਲੋਂ ਰੋਜ਼ਾਨਾ ਸ਼ਹਿਰ ਵਿਚੋਂ ਨਾਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈਆਂ ਕਰਨ ਅਤੇ ਨਾਜਾਇਜ਼ ਕਬਜ਼ੇ ਹਟਾਉਣ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਸੱਚਾਈ ਇਸ ਦੇ ਬਿਲਕੁੱਲ ਉਲਟ ...

ਪੂਰੀ ਖ਼ਬਰ »

75ਵੇਂ ਸੁਤੰਤਰਤਾ ਦਿਵਸ ਮੌਕੇ ਦੇਸ਼ ਭਗਤਾਂ ਤੇ ਆਜ਼ਾਦੀ ਘੁਲਾਟੀਆਂ ਨੂੰ ਕੀਤਾ ਯਾਦ

ਫੁੱਲਾਂਵਾਲ, 11 ਅਗਸਤ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਦੂਨ ਐਕਸਫੋਰਡ ਸਕੂਲ ਪਾਲਮ ਵਿਹਾਰ ਵਿਖੇ ਵਿਦਿਆਰਥੀਆਂ ਵਲੋਂ ਦੇਸ਼ ਭਗਤਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਦੇ ਹੋਏ 75ਵਾਂ ਸੁਤੰਤਰਤਾ ਦਿਵਸ ਬੜੇ ਹੀ ਉਤਸ਼ਾਹ ਨਾਲ ...

ਪੂਰੀ ਖ਼ਬਰ »

15 ਨੂੰ ਦਿੱਤੀਆਂ ਜਾਣ ਵਾਲੀਆਂ ਸਿਲਾਈ ਮਸ਼ੀਨਾ ਤੇ ਟ੍ਰਾਈਸਾਈਕਲਾਂ ਦਾ ਪ੍ਰਸ਼ਾਸਨ ਵਲੋਂ ਨਿਰੀਖਣ

ਲੁਧਿਆਣਾ, 11 ਅਗਸਤ (ਪੁਨੀਤ ਬਾਵਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਰਾਜ ਪੱਧਰੀ ਆਜ਼ਾਦੀ ਦਿਵਸ ਦਿਹਾੜੇ ਮੌਕੇ ਲੁਧਿਆਣਾ ਦੇ ਗੁਰੂ ਨਾਨਕ ਭਵਨ ਵਿਖੇ ਤਿਰੰਗਾ ਝੰਡਾ ਲਹਿਰਾਇਆ ਜਾ ਰਿਹਾ ਹੈ, ਜਿਸ ਦੌਰਾਨ ਮੁੱਖ ਮੰਤਰੀ ਵਲੋਂ ਲੋੜਵੰਦਾਂ ਨੂੰ ਸਿਲਾਈ ...

ਪੂਰੀ ਖ਼ਬਰ »

ਰਾਜ ਸਭਾ ਮੈਂਬਰ ਵਲੋਂ 2.7 ਲੱਖ ਰੁਪਏ ਮਹਿਲਾ ਪਾਵਰਲਿਫਟਰ ਨੂੰ ਭੇਟ

ਲੁਧਿਆਣਾ, 11 ਅਗਸਤ (ਕਵਿਤਾ ਖੁੱਲਰ)-ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਵਿਲੱਖਣ ਪਹਿਲਕਦਮੀ ਕਰਦਿਆਂ, ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵਲੋਂ ਇਸ ਭੈਣ-ਭਰਾ ਦੇ ਪਿਆਰ ਦੇ ਬੰਧਨ ਨੂੰ ਹੋਰ ਮਜ਼ਬੂਤੀ ਦਿੰਦਿਆਂ ਲੁਧਿਆਣਾ ਸਥਿਤ ਪਾਵਰਲਿਫਟਰ ਜੀਵਨ ਲਤਾ ਨੂੰ ਸਪਾਂਸਰ ...

ਪੂਰੀ ਖ਼ਬਰ »

ਜਲ ਸਪਲਾਈ ਵਿਭਾਗ ਦੇ ਕੱਚੇ ਕਾਮਿਆਂ ਵਲੋਂ ਹੁਸ਼ਿਆਰਪੁਰ ਵਿਚ ਪਰਿਵਾਰਾਂ ਸਮੇਤ ਧਰਨਾ ਦੇਣ ਦਾ ਐਲਾਨ

ਲੁਧਿਆਣਾ, 11 ਅਗਸਤ (ਸਲੇਮਪੁਰੀ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ. 31) ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਅਤੇ ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਂਵਾਲਾ ਨੇ ਜਥੇਬੰਦੀ ...

ਪੂਰੀ ਖ਼ਬਰ »

ਭਾਜਪਾ ਨੇ ਹੈਬੋਵਾਲ ਵਿਖੇ ਕੱਢੀ ਤਿਰੰਗਾ ਯਾਤਰਾ

ਲੁਧਿਆਣਾ, 11 ਅਗਸਤ (ਕਵਿਤਾ ਖੁੱਲਰ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਚਲਾਏ ਗਏ ਅਭਿਆਨ ਹਰ ਘਰ ਤਿਰੰਗਾ ਮੁਹਿੰਮ ਦੇ ਚੱਲਦਿਆਂ ਹੈਬੋਵਾਲ ਕਲਾਂ ਹਲਕਾ ਉਤਰੀ ਵਿਚ ਜਨਤਾ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਭਾਜਪਾ ਵਲੋਂ ਤਿਰੰਗਾ ਯਾਤਰਾ ਜ਼ਿਲ੍ਹਾ ...

ਪੂਰੀ ਖ਼ਬਰ »

ਗਡਵਾਸੂ ਦੇ ਵਿਦਿਆਰਥੀ ਭਲਾਈ ਨਿਰਦੇਸ਼ਾਲੇ ਨੇ ਮੁਲਕ ਦੀ ਵੰਡ ਦੇ ਦੁਖਾਂਤ ਦਾ ਯਾਦਗਾਰ ਦਿਨ ਮਨਾਇਆ

ਲੁਧਿਆਣਾ, 11 ਅਗਸਤ (ਪੁਨੀਤ ਬਾਵਾ)-ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਤੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਅਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਵਿਦਿਆਰਥੀ ਭਲਾਈ ਨਿਰੇਦਸ਼ਾਲੇ ਵਲੋਂ ਮੁਲਕ ਦੀ ਵੰਡ ਦੇ ਦੁਖਾਂਤ ਦਾ ਯਾਦਗਾਰ ...

ਪੂਰੀ ਖ਼ਬਰ »

ਰਾਸ਼ਟਰ ਦੀ ਤਰੱਕੀ ਲਈ ਨੌਜਵਾਨ ਵਰਗ ਦਾ ਸੰਤੁਸ਼ਟ ਤੇ ਖ਼ੁਸ਼ਹਾਲ ਹੋਣਾ ਬਹੁਤ ਜ਼ਰੂਰੀ-ਨਿਰਮਲ ਜੌੜਾ

ਲੁਧਿਆਣਾ, 11 ਅਗਸਤ (ਪੁਨੀਤ ਬਾਵਾ)-ਦੁਨੀਆ ਭਰ ਵਿਚ ਮਨਾਏ ਜਾ ਰਹੇ ਅੰਤਰਰਾਸ਼ਟਰੀ ਯੁਵਾ ਦਿਵਸ ਸੰਬੰਧੀ ਗੱਲ ਕਰਦਿਆਂ ਪੰਜਾਬੀ ਰੰਗਕਰਮੀ ਡਾ. ਨਿਰਮਲ ਜੌੜਾ ਨੇ ਕਿਹਾ ਕਿ ਕਿਸੇ ਰਾਸ਼ਟਰ, ਦੇਸ਼ ਜਾਂ ਕੌਮ ਦੀ ਤਰੱਕੀ ਲਈ ਉਸ ਦੀ ਨੌਜਵਾਨ ਪੀੜ੍ਹੀ ਦਾ ਸੰਤੁਸ਼ਟ ਅਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਰੋਡ ਸੰਘਰਸ਼ ਯੂਨੀਅਨ ਵਲੋਂ ਵਿਧਾਇਕ ਮੁੰਡੀਆਂ ਨੂੰ ਮੰਗ ਪੱਤਰ ਸੌਂਪਿਆ

ਲੁਧਿਆਣਾ, 11 ਅਗਸਤ (ਪੁਨੀਤ ਬਾਵਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਰੋਡ ਸੰਘਰਸ਼ ਯੂਨੀਅਨ ਵਲੋਂ ਜਬਰੀ ਜ਼ਮੀਨਾਂ ਐਕਵਾਇਰ ਕਰਨ ਦੇ ਵਿਰੋਧ ਵਿਚ ਅੱਜ ਹਲਕਾ ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੂੰ ਮੰਗ ਪੱਤਰ ਦਿੱਤਾ | ਆਗੂਆਂ ਕਿਹਾ ਕਿ ...

ਪੂਰੀ ਖ਼ਬਰ »

ਸਰਕਾਰੀ ਕਾਲਜ ਲੁਧਿਆਣਾ ਪੂਰਬੀ ਵਿਖੇ ਲੇਖ ਲਿਖਣ ਮੁਕਾਬਲੇ ਕਰਵਾਏ

ਲੁਧਿਆਣਾ, 11 ਅਗਸਤ (ਪੁਨੀਤ ਬਾਵਾ)-ਭਾਰਤ ਦੀ ਸੁਤੰਤਰਤਾ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ 'ਆਜ਼ਾਦੀ ਦਾ ਅੰਮਿਝਤ ਮਹਾਂਉਤਸਵ' ਪ੍ਰੋਗਰਾਮ ਦੇ ਤਹਿਤ ਸਰਕਾਰੀ ਕਾਲਜ ਲੁਧਿਆਣਾ ਪੂਰਬੀ ਵਿਖੇ ਪਿਝੰਸੀਪਲ ਬਲਵਿੰਦਰ ਕੌਰ ਦੀ ਦੇਖ-ਰੇਖ ਹੇਠ ਲੇਖ ਮੁਕਾਬਲਾ ਕਰਵਾਇਆ ਗਿਆ | ...

ਪੂਰੀ ਖ਼ਬਰ »

ਮੋਬਾਈਲ ਸ਼ੋਅਰੂਮ ਤੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ

ਲੁਧਿਆਣਾ, 11 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਜਮਾਲਪੁਰ ਮਾਰਕੀਟ ਵਿਚ ਚੋਰਾਂ ਵਲੋਂ ਇਕ ਮੋਬਾਈਲ ਸ਼ੋਅਰੂਮ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰ ਲਿਆ ਗਿਆ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ...

ਪੂਰੀ ਖ਼ਬਰ »

ਸੇਕਰਡ ਡੇਲ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਡਾਬਾ/ਲੁਹਾਰਾ, 11 ਅਗਸਤ (ਕੁਲਵੰਤ ਸਿੰਘ ਸੱਪਲ)-ਸੈਕਰਡ ਡੇਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਡਾਬਾ ਕਾਲੋਨੀ ਵਿਖੇ ਮੁੱਖ ਅਧਿਆਪਕਾ ਪ੍ਰੀਤਕਮਲ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਰਵਾਇਤੀ ਪੰਜਾਬੀ ਪਹਿਰਾਵੇ ਵਿਚ ਸਜੇ ਹੋਏ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX