ਤਾਜਾ ਖ਼ਬਰਾਂ


ਮਹਿਣਾ ਮਾਈਨਰ 'ਚ ਪਿਆ 35 ਫੁੱਟ ਚੌੜਾ ਪਾੜ, ਦਰਜਨਾਂ ਏਕੜ ਝੋਨੇ ਦੇ ਖੇਤਾਂ 'ਚ ਭਰਿਆ ਪਾਣੀ
. . .  8 minutes ago
ਮੰਡੀ ਕਿੱਲਿਆਂਵਾਲੀ, 25 ਸਤੰਬਰ - (ਇਕਬਾਲ ਸਿੰਘ ਸ਼ਾਂਤ)-ਅੱਸੂ ਦੇ ਬੇਮੌਸਮਾਂ ਮੀਂਹ ਕਿਸਾਨਾਂ ਲਈ ਮੁਸ਼ਕਿਲਾਂ ਦਾ ਸਬੱਬ ਬਣ ਰਿਹਾ ਹੈ। ਅੱਜ ਤੜਕੇ ਪਿੰਡ ਗੱਗੜ ਵਿਖੇ ਮਹਿਣਾ ਮਾਈਨਰ ਵਿਚ ਕਰੀਬ 35 ਫੁੱਟ ਚੌੜਾ ਪਾੜ ਪੈ ਗਿਆ, ਜਿਸ ਨਾਲ ਦਰਜਨਾਂ ਏਕੜ ਝੋਨੇ ਦੀ ਫ਼ਸਲ ਵਿਚ ਪਾਣੀ...
ਉੱਤਰਾਖੰਡ ਅੰਕਿਤਾ ਭੰਡਾਰੀ ਕਤਲ ਕੇਸ - ਪਰਿਵਾਰ ਵਲੋਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ
. . .  41 minutes ago
ਪਉੜੀ (ਉੱਤਰਾਖੰਡ), 25 ਸਤੰਬਰ - ਅੰਕਿਤਾ ਭੰਡਾਰੀ ਕਤਲ ਕੇਸ ਵਿਚ ਇਕ ਵੱਡੇ ਘਟਨਾਕ੍ਰਮ ਵਿਚ ਮ੍ਰਿਤਕ ਦੇ ਪਰਿਵਾਰ ਨੇ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਪੋਸਟਮਾਰਟਮ ਰਿਪੋਰਟ...
ਰਾਜਸਥਾਨ 'ਚ ਲੀਡਰਸ਼ਿਪ ਬਦਲਾਅ ਨੂੰ ਲੈ ਕੇ ਕਾਂਗਰਸ ਵਿਧਾਇਕ ਦਲ ਦੀ ਗਹਿਲੋਤ ਦੇ ਘਰ ਬੈਠਕ ਅੱਜ
. . .  50 minutes ago
ਜੈਪੁਰ, 25 ਸਤੰਬਰ - ਕਾਂਗਰਸ ਵਿਧਾਇਕ ਦਲ ਦੀ ਬੈਠਕ ਅੱਜ ਸ਼ਾਮ ਨੂੰ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਜੈਪੁਰ ਸਥਿਤ ਰਿਹਾਇਸ਼ 'ਤੇ ਹੋਵੇਗੀ, ਜਿਸ 'ਚ ਰਾਜਸਥਾਨ 'ਚ ਲੀਡਰਸ਼ਿਪ ਦੇ ਬਦਲਾਅ ਨੂੰ ਲੈ ਕੇ ਮਤਾ ਪਾਸ ਕੀਤਾ ਜਾਵੇਗਾ। ਮਤਾ ਪਾਸ ਕੀਤਾ ਜਾਵੇਗਾ ਕਿ ਰਾਜਸਥਾਨ...
ਭਾਰੀ ਮੀਂਹ ਨੇ ਝੋਨੇ ਅਤੇ ਸਬਜ਼ੀਆਂ ਦੀ ਫ਼ਸਲ ਨੂੰ ਕੀਤਾ ਪ੍ਰਭਾਵਿਤ
. . .  55 minutes ago
ਸੁਲਤਾਨਪੁਰ ਲੋਧੀ, 25 ਸਤੰਬਰ (ਜਗਮੋਹਣ ਸਿੰਘ ਥਿੰਦ, ਬਲਵਿੰਦਰ ਲਾਡੀ, ਨਰੇਸ਼ ਹੈਪੀ) -ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਬੀਤੇ ਕੱਲ੍ਹ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਝੋਨੇ ਅਤੇ ਸਬਜ਼ੀ ਦੀ ਫ਼ਸਲ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਝੋਨੇ ਦੇ ਖੇਤ...
ਮੁੱਖ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਭਾਰਤ ਇਕ ਕੀਮਤੀ ਭਾਈਵਾਲ ਹੈ - ਮਾਲਦੀਵ
. . .  about 1 hour ago
ਨਿਊਯਾਰਕ, 25 ਸਤੰਬਰ - ਭਾਰਤ ਨੂੰ ਆਜ਼ਾਦੀ ਦੇ 75 ਸਾਲਾਂ ਲਈ ਵਧਾਈ ਦਿੰਦੇ ਹੋਏ, ਮਾਲਦੀਵ ਦੇ ਵਿਦੇਸ਼ ਮੰਤਰੀ ਅਬਦੁਲਾ ਸ਼ਾਹਿਦ ਨੇ ਆਫ਼ਤ ਰਾਹਤ ਤੋਂ ਲੈ ਕੇ ਆਰਥਿਕ ਵਿਕਾਸ ਤੱਕ ਦੇ ਮੁੱਖ ਖੇਤਰਾਂ ਵਿਚ ਚੁਣੌਤੀਆਂ ਦਾ ਸਾਹਮਣਾ ਕਰਨ ਵਿਚ ਮਦਦ ਕਰਨ ਲਈ ਇਕ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦਾ ਅੱਜ 18ਵਾਂ ਦਿਨ
. . .  about 1 hour ago
ਤਿਰੂਵਨੰਤਪੁਰਮ, 24 ਸਤੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 18ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਕੇਰਲ ਦੇ ਤ੍ਰਿਸ਼ੂਰ ਵਿਚ 18ਵੇਂ ਦਿਨ...
ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਤੀਸਰਾ ਤੇ ਨਿਰਣਾਇਕ ਟੀ-20 ਅੱਜ
. . .  about 2 hours ago
ਹੈਦਰਾਬਾਦ, 25 ਸਤੰਬਰ - ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਹੈਦਰਾਬਾਦ 'ਚ ਹੋਵੇਗਾ। ਦੋਵੇਂ ਟੀਮਾਂ ਇਕ ਇਕ ਮੈਚ...
ਰੂਸ ਵਲੋਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਸਥਾਈ ਮੈਂਬਰ ਲਈ ਭਾਰਤ ਦਾ ਸਮਰਥਨ
. . .  about 2 hours ago
ਮਾਸਕੋ, 25 ਸਤੰਬਰ - ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਸਥਾਈ ਮੈਂਬਰ ਬਣਨ ਲਈ ਭਾਰਤ ਦਾ ਸਮਰਥਨ ਕੀਤਾ ਹੈ। 77ਵੀਂ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਿਤ ਕਰਦੇ ਹੋਏ, ਲਾਵਰੋਵ ਨੇ ਕਿਹਾ, "ਅਸੀਂ ਅਫਰੀਕਾ, ਏਸ਼ੀਆ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਵਿਕਰਮ ਦੂਰੈਸਵਾਮੀ ਨੇ ਬਰਤਾਨੀਆ ਵਿਚ ਸੰਭਾਲਿਆ ਭਾਰਤੀ ਹਾਈਕਮਿਸ਼ਨਰ ਦਾ ਅਹੁਦਾ
. . .  1 day ago
ਜੀ.ਐਸ.ਟੀ. ਦੀ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਟਰਾਂਸਪੋਰਟਰਾਂ ਖ਼ਿਲਾਫ਼ ਕੀਤਾ ਕੇਸ ਦਰਜ
. . .  1 day ago
ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ) -  ਥਾਣਾ ਦੁੱਗਰੀ ਦੀ ਪੁਲਿਸ ਨੇ ਜੀ.ਐਸ.ਟੀ. ਦੀ ਚੋਰੀ ਕਰ ਕੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਵਾਲੇ ਟਰਾਂਸਪੋਰਟਰਾਂ ਖ਼ਿਲਾਫ਼ ਵੱਖ ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਹਾਲ ਦੀ ਘੜੀ ਕੋਈ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ 16 ਦੌੜਾਂ ਨਾਲ ਹਰਾਇਆ ਇੰਗਲੈਂਡ
. . .  1 day ago
ਬਰਮਿੰਘਮ, 24 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਇਕ ਦਿਨਾਂ ਮੈਚ ਵਿਚ ਮੇਜ਼ਬਾਨ ਇੰਗਲੈਂਡ ਨੂੰ 16 ਦੌੜਾਂ ਨਾਲ ਹਰਾ ਕੇ 3 ਮੈਚਾਂ ਦੀ ਲੜੀ 3-0 ਨਾਲ ਜਿੱਤ ਕੇ ਇੰਗਲੈਂਡ ਦਾ ਸਫ਼ਾਇਆ ਕਰ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ ਨੇ ਸਾਬਕਾ ਪ੍ਰਧਾਨ ਜਥੇ ਜਗਦੀਸ਼ ਸਿੰਘ ਝੀਂਡਾ ਨੂੰ ਚੁਣਿਆ ਪ੍ਰਧਾਨ
. . .  1 day ago
ਕਰਨਾਲ, 24 ਸਤੰਬਰ (ਗੁਰਮੀਤ ਸਿੰਘ ਸੱਗੂ)- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਹਰਿਆਣਾ ਦੇ ਹੱਕ ਵਿਚ ਦਿੱਤੇ ਗਏ ਫ਼ੈਸਲੇ ਤੋਂ ਬਾਅਦ ਅੱਜ ਕੈਥਲ ਦੇ ਗੁਰਦੁਆਰਾ ਨਿੰਮ ਸਾਹਿਬ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇੰਗਲੈਂਡ ਨੂੰ ਜਿੱਤਣ ਲਈ ਦਿੱਤਾ 170 ਦੌੜਾਂ ਦਾ ਟੀਚਾ
. . .  1 day ago
ਨਹੀਂ ਬਖਸ਼ਾਂਗੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਗਾਉਣ ਵਾਲਿਆਂ ਨੂੰ - ਫੜਨਵੀਸ
. . .  1 day ago
ਮੁੰਬਈ, 24 ਸਤੰਬਰ - ਪੁਣੇ ਵਿੱਚ ਪੀ.ਐਫ.ਆਈ. ਦੇ ਪ੍ਰਦਰਸ਼ਨ ਦੌਰਾਨ ਲੱਗੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ 'ਤੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਜੇਕਰ ਕੋਈ ਮਹਾਰਾਸ਼ਟਰ...
ਮੀਂਹ ਪੈਣ ਨਾਲ ਗ਼ਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ
. . .  1 day ago
ਬਰਨਾਲਾ/ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ) - ਲਗਾਤਾਰ ਪੈ ਰਹੇ ਮੀਂਹ ਨਾਲ ਹੰਡਿਆਇਆ ਵਿਖੇ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਪਈ। ਗੁਰਜੰਟ ਸਿੰਘ ਵਾਸੀ ਪੱਤੀ ਹੰਡਿਆਇਆ...
ਮੀਂਹ ਪੈਣ ਨਾਲ ਖੀਰੇ ਦੀ 100 ਏਕੜ ਫ਼ਸਲ ਤਬਾਹੀ ਦੇ ਕੰਢੇ, ਕਿਸਾਨ ਚਿੰਤਾ 'ਚ
. . .  1 day ago
ਸ਼ਹਿਣਾ, 24 ਸਤੰਬਰ (ਸੁਰੇਸ਼ ਗੋਗੀ) - ਲਗਾਤਾਰ ਪੈ ਰਹੇ ਮੀਂਹ ਨਾਲ ਸ਼ਹਿਣਾ ਪਿੰਡ ਨਾਲ ਸੰਬੰਧਿਤ 10 ਕਿਸਾਨਾਂ ਦੀ ਖੀਰੇ ਦੀ 100 ਏਕੜ ਫ਼ਸਲ ਤਬਾਹੀ ਦੇ ਕੰਢੇ ਪੁੱਜ ਗਈ ਹੈ। ਸਬਜ਼ੀ ਦੇ ਕਾਸ਼ਤਕਾਰ ਲਗਾਤਾਰ ਪੈ ਰਹੇ ਮੀਂਹ ਕਾਰਨ...
ਲਗਾਤਾਰ ਪੈ ਰਹੇ ਮੀਂਹ ਕਾਰਨ ਕਿਸਾਨਾਂ ਦੇ ਮੱਥੇ 'ਤੇ ਚਿੰਤਾਂ ਦੀਆਂ ਲਕੀਰਾਂ
. . .  1 day ago
ਰਾਮਾ ਮੰਡੀ, 24 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ) -ਅੱਜ ਸਵੇਰ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਰਾਮਾ ਮੰਡੀ ਇਲਾਕੇ ਵਿਚ ਨਰਮੇ, ਗੁਆਰੇ, ਮੱਕੀ, ਹਰੇ ਚਾਰੇ, ਮੂੰਗੀ ਸਮੇਤ ਝੋਨੇ ਦੀ ਫ਼ਸਲ ਨੂੰ ਨੁਕਸਾਨ ਹੋਣ ਦੇ ਡਰ ਕਾਰਨ ਅੰਨਦਾਤਾ ਚਿੰਤਾ ਵਿਚ ਹੈ। ਇਸ ਮੀਂਹ ਕਾਰਨ...
ਪੰਜਾਬ ਕਾਂਗਰਸ ਵਲੋਂ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਲਿਸਟ ਜਾਰੀ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਕਾਂਗਰਸ ਦੇ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਲਿਸਟ ਜਾਰੀ ਕੀਤੀ...
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪੀ.ਜੀ.ਆਈ. ’ਚੋਂ ਮਿਲੀ ਛੁੱਟੀ
. . .  1 day ago
ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਜੋ ਪਿਛਲੇ ਕਈ ਦਿਨਾਂ ਤੋਂ ਪੀ.ਜੀ.ਆਈ. ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਸਨ, ਨੂੰ ਸਿਹਤਯਾਬ ਹੋਣ ਉਪਰੰਤ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਹੈ। ਗਾਇਕ ਦੇ ਤਾਏ ਚਮਕੌਰ ਸਿੰਘ ਸਿੱਧੂ ਨੇ ਦੱਸਿਆ ਕਿ 2 ਦਿਨ ਪਹਿਲਾਂ ਬਲਕੌਰ ਸਿੰਘ ਦੇ 3 ਸਟੰਟ ਪਾਏ ਗਏ ਹਨ। ਉਹ ਹੁਣ ਬਿਲਕੁਲ...
ਰਾਜਪਾਲ ਵਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਸਰਕਾਰ ਵਲੋਂ ਪ੍ਰਸਤਾਵਿਤ ਇਲਜਾਸ ਦੇ ਵੇਰਵੇ ਲਈ ਰਾਜਪਾਲ ਵਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਜਵਾਬ ਦਿੱਤਾ ਹੈ। ਆਪਣੇ ਜਵਾਬ ਵਿਚ ਸਰਕਾਰ ਨੇ ਕਿਹਾ...
ਮੀਂਹ ਵਿਚ ਭਿੱਜਣ ਕਾਰਨ 1509 ਬਾਸਮਤੀ ਦਾ ਲੱਗਾ ਘੱਟ ਰੇਟ
. . .  1 day ago
ਅਟਾਰੀ, 24 ਸਤੰਬਰ (ਗੁਰਦੀਪ ਸਿੰਘ ਅਟਾਰੀ) - ਸਰਹੱਦੀ ਦਾਣਾ ਮੰਡੀ ਅਟਾਰੀ ਵਿਖੇ ਮਾਰਕੀਟ ਕਮੇਟੀ ਅਟਾਰੀ ਦੇ ਸਕੱਤਰ ਸਤਨਾਮ ਸਿੰਘ ਅਤੇ ਸੁਪਰਵਾਈਜਰ ਆਤਮਜੀਤ ਸਿੰਘ ਵਲੋਂ 1509 ਬਾਸਮਤੀ ਦੀ ਬੋਲੀ ਕਰਵਾ ਦਿੱਤੀ ਗਈ। ਕਿਸਾਨ ਵੀਰਾਂ ਦੀ ਪੁੱਤਾਂ ਵਾਂਗੂ ਪਾਲੀ ਬਾਸਮਤੀ ਦੀ ਫਸਲ ਭਾਰੀ...
ਪਾਣੀ ਦਾ ਵਹਾਅ ਵੱਧ ਹੋਣ ਕਰਕੇ ਟੁੱਟਾ ਹੰਡਿਆਇਆ ਮਾਈਨਰ ਰਜਵਾਹਾ
. . .  1 day ago
ਬਰਨਾਲਾ/ ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ ) - ਬੀਤੀ ਰਾਤ ਤੋਂ ਪੈ ਰਹੇ ਮੀਂਹ ਕਾਰਨ ਕਸਬਾ ਹੰਡਿਆਇਆ ਦੇ ਨੇੜੇ ਹੰਡਿਆਇਆ ਮਾਈਨਰ ਰਜਵਾਹਾ ਪਾਣੀ ਦਾ ਵਹਾਅ ਵੱਧ ਹੋਣ ਕਰਕੇ ਟੁੱਟ ਗਿਆ, ਜਿਸ ਦਾ ਪਾਣੀ ਕਸਬਾ ਹੰਡਿਆਇਆ ਦੇ ਖੇਤਾਂ ਅਤੇ ਗਲੀਆਂ ਵਿਚ...
ਅਮਰੀਕਾ 'ਚ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਹਿਨਣ ਕਰ ਕੇ ਪੁਲਿਸ ਵਲੋਂ ਗ੍ਰਿਫ਼ਤਾਰ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੀ ਨਾਰਥ ਕੈਰੋਲੀਨਾ ਯੂਨੀਵਰਸਿਟੀ ਸ਼ਾਰਲਟ ਵਿਖੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਸਿੱਖ ਕਕਾਰ ਕਿਰਪਾਨ ਪਹਿਣੇ ਹੋਣ ਕਰ ਕੇ ਪੁਲਿਸ...
ਹਲਕਾ ਸੁਲਤਾਨਪੁਰ ਲੋਧੀ ਅਤੇ ਆਸ-ਪਾਸ ਇਲਾਕਿਆਂ 'ਚ ਪੈ ਰਹੇ ਮੀਂਹ ਨੇ ਝੋਨੇ ਦੀ ਫ਼ਸਲ ਨੂੰ ਕੀਤਾ ਪ੍ਰਭਾਵਿਤ
. . .  1 day ago
ਸੁਲਤਾਨਪੁਰ ਲੋਧੀ, 24 ਸਤੰਬਰ (ਥਿੰਦ, ਹੈਪੀ,ਲਾਡੀ) - ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਤੜਕੇ ਤੋਂ ਪੈ ਰਹੇ ਮੀਂਹ ਨੇ ਕਈ ਥਾਵਾਂ 'ਤੇ ਝੋਨੇ ਦੀ ਫ਼ਸਲ ਨੂੰ ਧਰਤੀ 'ਤੇ ਵਿਛਾ ਦਿੱਤਾ ਹੈ। ਝੋਨੇ ਦੀ ਕਟਾਈ ਦਾ ਕੰਮ ਵੀ ਰੁਕ ਗਿਆ ਹੈ। ਮੰਡੀਆਂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬਦਲਾ ਲੈਣ ਦੀ ਖ਼ੁਸ਼ੀ ਕੁਝ ਦੇਰ, ਪਰ ਮੁਆਫ਼ ਕਰਨ ਦਾ ਮਾਣ ਸਾਰੀ ਉਮਰ ਰਹਿੰਦਾ ਹੈ। -ਟੈਗੋਰ

ਰੂਪਨਗਰ

ਪੰਜਾਬ ਦੇ ਅਜਿਹੇ ਦੋ ਪਿੰਡ ਜਿੱਥੇ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਬਣਨ ਜਾ ਰਹੀ ਹੈ ਸੜਕ

ਘਨੌਲੀ, 11 ਅਗਸਤ (ਜਸਵੀਰ ਸਿੰਘ ਸੈਣੀ)-ਪੰਜਾਬ ਦੇ ਅਜਿਹੇ ਦੋ ਪਿੰਡ ਜਿੱਥੇ ਆਜ਼ਾਦੀ ਦੇ 75 ਸਾਲ ਬੀਤ ਜਾਣ ਉਪਰੰਤ ਪਹਿਲੀ ਵਾਰ ਸੜਕ ਬਣਨ ਜਾ ਰਹੀ ਹੈ ਤੇ ਹੋਰਨਾਂ ਪਿੰਡਾਂ ਸ਼ਹਿਰਾਂ ਕਸਬਿਆਂ ਨਾਲ ਇਨ੍ਹਾਂ ਦੋ ਪਿੰਡਾਂ ਦੇ ਵਾਸੀਆਂ ਦਾ ਸੰਪਰਕ ਹੋਣ ਲੱਗਿਆ ਹੈ | ਇਸ ਸੰਬੰਧੀ ਜਦੋਂ ਪੱਤਰਕਾਰਾਂ ਦੀ ਟੀਮ ਨੇ ਘਨੌਲੀ ਤੋਂ ਲਗਭਗ 5 /6 ਕਿੱਲੋਮੀਟਰ ਦੂਰ ਧਲੋ ਚੈੜੀਆਂ ਦਾ ਇਨ੍ਹਾਂ ਦੋ ਪਿੰਡਾਂ ਦਾ ਦੌਰਾ ਕਰਕੇ ਹਾਲਾਤ ਜਾਣਨ ਦੀ ਕੋਸ਼ਿਸ਼ ਕੀਤੀ ਉਨ੍ਹਾਂ ਨੂੰ ਕਵਰੇਜ ਦੌਰਾਨ ਕਾਫ਼ੀ ਦਿੱਕਤਾਂ ਆਈਆਂ | ਜੰਗਲੀ ਏਰੀਆ ਤੇ ਪਿੰਡਾਂ ਨੂੰ ਰਸਤਾ ਨਾ ਹੋਣ ਕਾਰਨ ਉਨ੍ਹਾਂ ਨੂੰ ਪਹਿਲੀ ਵਾਰੀ ਹੀ ਖੱਜਲ ਖ਼ੁਆਰ ਹੋਣਾ ਪੈ ਗਿਆ | ਇਸ ਸਬੰਧੀ ਪਿੰਡ ਧਲੋ ਦੇ ਵਾਸੀਆਂ ਮਨਸਾ ਰਾਮ ਸ਼ਰਮਾ, ਸਾਬਕਾ ਸੂਬੇਦਾਰ ਅਨੰਤ ਰਾਮ ਸ਼ਰਮਾ ਸੱਤਿਆ ਦੇਵੀ, ਰਮੇਸ਼ ਕੁਮਾਰ ਸ਼ਰਮਾ, ਰਾਜ ਕੁਮਾਰ, ਜਸਬੀਰ ਸਿੰਘ, ਬਲਜੀਤ ਕੌਰ, ਰਤਨੋ ਦੇਵੀ, ਪਾਰਵਤੀ ਦੇਵੀ, ਵਿਨੋਦ ਗੌਤਮ, ਪੰਕਜ ਸ਼ਰਮਾ, ਸੋਮਪਾਲ ਤੇ ਹੋਰ ਪਿੰਡ ਵਾਸੀਆਂ ਨੇ ਕਿਹਾ ਕਿ ਉਹ 76 ਸੰਨ 'ਚ ਬਿਲਾਸਪੁਰ ਹਿਮਾਚਲ ਪ੍ਰਦੇਸ਼ ਤੋਂ ਕਈ ਪਰਿਵਾਰਾਂ ਨੇ ਪਿੰਡ ਧਲੋ 'ਚ ਜ਼ਮੀਨਾਂ ਖ਼ਰੀਦ ਕੇ ਪੱਕੇ ਤੌਰ 'ਤੇ ਵਾਸਾ ਕਰ ਲਿਆ ਸੀ | ਉੱਥੇ ਹੀ ਕਈ ਪਰਿਵਾਰਾਂ ਨੇ 1960 'ਚ ਇਸਦੇ ਨਾਲ ਹੀ ਚੈੜੀਆਂ ਪਿੰਡ ਵਿਖੇ ਜ਼ਮੀਨ ਖ਼ਰੀਦ ਕੇ ਵਾਸਾ ਕਰਨ ਲੱਗੇ | ਉਨ੍ਹਾਂ ਨੇ ਕਿਹਾ ਕਿ ਧਲੋ ਚੈੜੀਆਂ ਦੇ ਕਰੀਬ 45 ਘਰ ਹਨ, ਜਿਨ੍ਹਾਂ ਨੂੰ ਜੰਗਲੀ ਖੇਤਰ ਹੋਣ ਕਰਕੇ ਆਉਣ ਜਾਣ ਤੇ ਹੋਰ ਵੱਡੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਿਸ ਦੇ ਚੱਲਦਿਆਂ ਕਈ ਪਰਿਵਾਰ ਦੁਖੀ ਹੋ ਕੇ ਹੋਰ ਪਾਸੇ ਰਹਿਣ ਬਸੇਰਾ ਕਰਨ ਲੱਗ ਪਏ | ਉਨ੍ਹਾਂ ਨੇ ਕਿਹਾ ਕਿ ਉਹ ਪਿਛਲੇ 46 ਸਾਲਾਂ ਤੋਂ ਸਰਕਾਰਾਂ ਤੋਂ ਆਪਣੇ ਪਿੰਡਾਂ ਦੀ ਮੇਨ ਸੜਕ ਦੀ ਮੰਗ ਕਰਦੇ ਆ ਰਹੇ ਹਨ ਤਾਂ ਜੋ ਸਾਡਾ ਸੰਪਰਕ ਸ਼ਹਿਰਾਂ ਪਿੰਡਾਂ ਕਸਬਿਆਂ ਦੇ ਨਾਲ ਹੋ ਸਕੇ | ਪਰ ਅਫ਼ਸੋਸ ਹੁਣ ਤਕ ਮੇਨ ਸੜਕ ਬਣਨ ਨਾ ਕਰਕੇ ਹੋਰ ਦੂਜੇ ਸ਼ਹਿਰਾਂ ਕਸਬਿਆਂ ਪਿੰਡਾਂ ਜਾਣ ਲਈ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਬਰਸਾਤ ਦੇ ਦਿਨਾਂ ਵਿਚ ਉਨ੍ਹਾਂ ਨੂੰ ਤਿੰਨ ਮਹੀਨੇ ਦਾ ਰਾਸ਼ਨ ਭੰਡਾਰ ਕਰਕੇ ਰੱਖਣਾ ਪੈਂਦਾ ਹੈ ਕਿਉਂਕਿ ਬਰਸਾਤ ਆ ਜਾਣ ਕਾਰਨ ਜਿਹੜੀ ਕੱਚੀ ਪਹੀ ਹੈ ਉਸਦੇ ਨਾਲ ਬਰਸਾਤੀ ਨਾਲਾ ਵਹਿੰਦਾ ਹੈ ਭਾਰੀ ਮੀਂਹ ਪੈ ਜਾਣ ਕਾਰਨ ਕੱਚੀ ਪਹੀ ਵੀ ਪੂਰੀ ਪਾਣੀ ਨਾਲ ਭਰ ਜਾਂਦੀ ਹੈ ਅਸੀਂ ਬਰਸਾਤ ਦੇ ਦਿਨਾਂ ਚ ਕਿਤੇ ਵੀ ਆ ਜਾ ਨਹੀਂ ਸਕਦੇ, ਜਿੱਥੋਂ ਤਕ ਆਪਣੇ ਬੱਚਿਆਂ ਨੂੰ ਵੀ ਸਕੂਲੋਂ ਕਈ ਕਈ ਦਿਨ ਛੁੱਟੀ ਕਰਵਾਉਣੀ ਪੈਂਦੀ ਹੈ | ਉਨ੍ਹਾਂ ਨੇ ਕਿਹਾ ਕਿ ਇਸ ਸਮੱਸਿਆਵਾਂ ਸੰਬੰਧੀ ਸਰਕਾਰ ਅੱਗੇ ਬੇਨਤੀ ਅਪੀਲ ਕਰਦੇ ਥੱਕ ਗਏ ਹਾਂ ਪਰ ਸਾਡੀ ਕਿਸੇ ਨੇ ਵੀ ਬਾਂਹ ਨਹੀਂ ਫੜੀ | ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਹਲਕਾ ਰੂਪਨਗਰ ਤੋਂ ਆਮ ਪਾਰਟੀ ਦੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪਿੰਡਾਂ ਦੀ ਸਮੱਸਿਆਵਾਂ ਦਾ ਜ਼ਮੀਨੀ ਪੱਧਰ 'ਤੇ ਹਕੀਕਤ ਵਿਚ ਜਾਣਨ ਦੇ ਲਈ ਦੌਰਾ ਕੀਤਾ ਸੀ ਉਨ੍ਹਾਂ ਪਿੰਡਾਂ ਦੇ ਲੋਕ ਨੂੰ ਵਿਸ਼ਵਾਸ ਦਿਵਾਇਆ ਸੀ ਕਿ ਉਹ ਜਲਦ ਹੀ ਸੜਕ ਦਾ ਨਿਰਮਾਣ 'ਚ ਕੋਈ ਕਸਰ ਨਹੀਂ ਛੱਡਣਗੇ | ਉਨ੍ਹਾਂ ਨੇ ਕਿਹਾ ਕਿ 6 ਅਗਸਤ ਨੂੰ ਹਲਕਾ ਵਿਧਾਇਕ ਦੌਰਾ ਕਰਕੇ ਗਏ ਤੇ 9 ਅਗਸਤ ਨੂੰ ਨਿਸ਼ਾਨਦੇਹੀ ਹੋ ਗਈ ਤੇ ਸੜਕ ਬਣਾਉਣ ਦੇ ਲਈ ਦੀ ਨਿਸ਼ਾਨਦੇਹੀ ਉੱਤੇ ਉੱਗੇ ਘਾਹ ਫੂਸ ਜੰਗਲੀ ਬੂਟੀ ਦੀ ਸਾਫ਼ ਸਫ਼ਾਈ ਦਾ ਕੰਮ ਵੀ ਜ਼ੋਰਾਂ ਸ਼ੋਰਾਂ ਨਾਲ ਆਰੰਭ ਹੋ ਗਿਆ ਅਤੇ ਜਲਦ ਹੀ ਸੜਕ ਬਣਨ ਦਾ ਕਾਰਜ ਆਰੰਭ ਹੋ ਜਾਵੇਗਾ | ਉਨ੍ਹਾਂ ਨੇ ਕਿਹਾ ਕਿ 14 ਫੁੱਟ ਚੌੜੀ, 2 ਕਿੱਲੋਮੀਟਰ ਤੱਕ ਇਸ ਸੜਕ ਦੀ ਲੰਬਾਈ ਤੇ ਤਿੰਨ ਗੱਠੇ ਵਾਲੀ ਸੜਕ ਦਾ ਨਿਰਮਾਣ ਡੰਗੋਲੀ ਦੇ ਖੇਡ ਮੈਦਾਨ ਤੋਂ ਗੋਡ ਸ਼ਾਹ ਪੀਰਾਂ ਦੀ ਦਰਗਾਹ ਤਕ ਹੋਣ ਜਾ ਰਿਹਾ ਹੈ | ਉਨ੍ਹਾਂ ਨੇ ਇਸ ਸੜਕ ਦੇ ਹੋਣ ਜਾ ਰਹੇ ਨਿਰਮਾਣ ਦੇ ਲਈ ਜਿੱਥੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਪ੍ਰਸ਼ਾਸਨ ਸਬੰਧਿਤ ਵਿਭਾਗ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ ਜਿਨ੍ਹਾਂ ਨੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾਉਣ ਲੱਗੇ ਹਨ ਤੇ ਆਸ ਹੈ ਕਿ ਉਹ ਪਿੰਡ ਦੀਆਂ ਹੋਰ ਸਮੱਸਿਆਵਾਂ ਦਾ ਵੀ ਹੱਲ ਕਰਵਾਉਣਗੇ | ਉਨ੍ਹਾਂ ਨੇ ਕਿਹਾ ਕਿ ਅਸਲ 'ਚ ਆਜ਼ਾਦੀ ਹੁਣ ਮਿਲਣ ਜਾ ਰਹੀ ਹੈ ਜਦੋਂ ਸਾਡਾ ਸੰਪਰਕ ਹੋਰਨਾਂ ਪਿੰਡਾਂ ਸ਼ਹਿਰਾਂ ਕਸਬਿਆਂ ਦੇ ਨਾਲ ਹੋ ਜਾਵੇਗਾ ਤੇ ਇਸ ਆਜ਼ਾਦੀ ਦਾ ਨਿੱਘ ਮਾਣ ਸਕਾਂਗੇ |

ਆਜ਼ਾਦੀ ਦਿਹਾੜੇ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਵਲੋਂ ਸੁਰੱਖਿਆ ਦੇ ਵਿਆਪਕ ਪ੍ਰਬੰਧ

ਰੂਪਨਗਰ, 11 ਅਗਸਤ (ਸਤਨਾਮ ਸਿੰਘ ਸੱਤੀ)-ਸੀਨੀਅਰ ਕਪਤਾਨ ਪੁਲਿਸ ਰੂਪਨਗਰ ਡਾ. ਸੰਦੀਪ ਕੁਮਾਰ ਗਰਗ ਵਲੋਂ ਜਾਰੀ ਪੈੱ੍ਰਸ ਬਿਆਨ ਰਾਹੀਂ ਦੱਸਿਆ ਗਿਆ ਹੈ ਕਿ ਸੁਤੰਤਰਤਾ ਦਿਵਸ-2022 ਦੇ ਸਬੰਧ ਵਿਚ ਜ਼ਿਲ੍ਹਾ ਪੁਲਿਸ ਰੂਪਨਗਰ ਵਲੋਂ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ...

ਪੂਰੀ ਖ਼ਬਰ »

ਸੰਗਤ ਜੋੜੋ ਮਿਸ਼ਨ ਤਹਿਤ ਕੀਰਤਨ ਦਰਬਾਰ

ਰੂਪਨਗਰ, 11 ਅਗਸਤ (ਸੱਤੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੂਪਨਗਰ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅਰੰਭ ਕੀਤੇ ਸੰਗਤ ਜੋੜੋ ਮਿਸ਼ਨ ਤਹਿਤ ਚੌਥਾ ਕੀਰਤਨ ਦਰਬਾਰ 13 ਅਗਸਤ 2022 ਦਿਨ ਸਨਿੱਚਰਵਾਰ ਨੂੰ ਰਾਤ 7 ਵਜੇ ਤੋਂ 11 ਵਜੇ ਤੱਕ ਹੋ ਰਿਹਾ ਹੈ | ਜਿਸ ਵਿਚ ਪੰਥ ਦਾ ...

ਪੂਰੀ ਖ਼ਬਰ »

12 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ

ਬੇਲਾ, 11 ਅਗਸਤ (ਮਨਜੀਤ ਸਿੰਘ ਸੈਣੀ)-ਡੱਲਾ ਪੁਲਿਸ ਨੇ ਇੱਕ ਨਸ਼ਾ ਤਸਕਰ ਕਾਬੂ ਕੀਤਾ ਹੈ | ਪੁਲਿਸ ਵਲੋਂ ਦਰਜ ਐਫ.ਆਈ.ਆਰ. ਨੰਬਰ 61 ਅਨੁਸਾਰ ਐਸ.ਆਈ. ਸਮਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ 15 ਅਗਸਤ ਨੂੰ ਮੁੱਖ ਰੱਖਦੇ ਹੋਏ ਡੱਲਾ ਵਿਖੇ ਨਾਕਾ ਲਗਾਇਆ ਹੋਇਆ ਸੀ ਖ਼ਾਸ ਮੁਖ਼ਬਰ ...

ਪੂਰੀ ਖ਼ਬਰ »

ਪਿਆਰ ਦੇ ਪ੍ਰਤੀਕ ਰੱਖੜੀ ਤਿਉਹਾਰ 'ਤੇ ਭੈਣਾਂ ਨੇ ਬੰਨ੍ਹੀ ਭਰਾਵਾਂ ਦੇ ਗੁੱਟ 'ਤੇ ਰੱਖੜੀ

ਰੂਪਨਗਰ, 11 ਅਗਸਤ (ਸਤਨਾਮ ਸਿੰਘ ਸੱਤੀ)-ਭੈਣ ਤੇ ਭਰਾ ਦੇ ਪਿਆਰ ਦਾ ਪ੍ਰਤੀਕ ਪਵਿੱਤਰ ਤਿਉਹਾਰ ਰੱਖੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਭੈਣਾਂ ਨੇ ਆਪਣੇ ਭਰਾਵਾਂ ਦੇ ਗੁੱਟ 'ਤੇ ਰੱਖੜੀ ਬੰਨੀ, ਟਿੱਕਾ ਲਗਾਇਆ ਅਤੇ ਲੰਬੀ ਉਮਰ ਦੀ ਦੁਆ ਕੀਤੀ | ਛੋਟੀ ਬੱਚੀਆਂ ਨੇ ਜਿੱਥੇ ...

ਪੂਰੀ ਖ਼ਬਰ »

ਦਮਦਮੀ ਟਕਸਾਲ ਵਲੋਂ ਭਾਈ ਸੁਖਦੇਵ ਸਿੰਘ ਨੂੰ ਮੁੱਖ ਬੁਲਾਰਾ ਬਣਾਏ ਜਾਣ 'ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੀਤਾ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 11 ਅਗਸਤ (ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਮਹਾਨ ਜਥੇਬੰਦੀ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਵਲੋਂ ਭਾਈ ਸੁਖਦੇਵ ਸਿੰਘ ਸ੍ਰੀ ਅਨੰਦਪੁਰ ਸਾਹਿਬ ਨੂੰ ਮੁੱਖ ਬੁਲਾਰਾ ਬਣਾਏ ਜਾਣ ਤੋਂ ਬਾਅਦ ...

ਪੂਰੀ ਖ਼ਬਰ »

ਸਰਬ ਸਾਂਝੀ ਗਊਸ਼ਾਲਾ ਝਾਂਡੀਆਂ ਕਲਾਂ ਵਿਖੇ ਧਫੜੀ ਰੋਗ ਨਾਲ 8 ਹੋਰ ਗਾਵਾਂ ਦੀ ਮੌਤ

ਨੂਰਪੁਰ ਬੇਦੀ, 11 ਅਗਸਤ (ਵਿੰਦਰ ਪਾਲ ਝਾਂਡੀਆ)-ਨੂਰਪੁਰ ਬੇਦੀ ਇਲਾਕੇ 'ਚ ਲੰਪੀ ਸਕਿਨ ਰੋਗ ਦਿਨ ਪ੍ਰਤੀ ਦਿਨ ਤੇਜ਼ੀ ਨਾਲ ਰਫ਼ਤਾਰ ਫੜਦਾ ਜਾਂ ਰਿਹਾ ਹੈ | ਤੇ ਇਸ ਬਿਮਾਰੀ ਦਾ ਕਹਿਰ ਜਾਰੀ ਹੈਂ |ਜਿਸ ਨਾਲ ਰੋਜ਼ਾਨਾ ਇਸ ਬਿਮਾਰੀ ਨਾਲ ਪਸ਼ੂ ਪੀੜਤ ਹੋ ਰਹੇ ਹਨ | ਪਰ ਪਸ਼ੂ ...

ਪੂਰੀ ਖ਼ਬਰ »

ਰੇਲਵੇ ਅੰਡਰ ਬਰਿੱਜ ਮੋਰਿੰਡਾ ਬਣਿਆ ਲੋਕਾਂ ਲਈ ਸਿਰਦਰਦੀ

ਮੋਰਿੰਡਾ, 11 ਅਗਸਤ (ਕੰਗ)-ਮੋਰਿੰਡਾ ਰੇਲਵੇ ਅੰਡਰ ਬਰਿੱਜ ਦੀ ਸ਼ੁਰੂਆਤ ਪਤਾ ਨਹੀਂ ਕਿਹੜੀ ਮਾੜੀ ਘੜੀ ਵਿਚ ਹੋਈ, ਜਿਸਨੇ ਲੋਕਾਂ ਦਾ ਨੁਕਸਾਨ ਕਰਨ ਤੋਂ ਬਗੈਰ ਕੁੱਝ ਨਹੀਂ ਕੀਤਾ | ਲਗਭਗ ਢਾਈ ਸਾਲ ਪਹਿਲਾਂ ਜਦੋਂ ਤੋਂ ਇਸਦੀ ਸ਼ੁਰੂਆਤ ਹੋਈ ਹੈ, ਇਸ ਅੰਡਰ ਬਰਿੱਜ ਨੇ ਲੋਕਾਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਭੱਕੂ ਮਾਜਰਾ ਦੇ ਸੁੰਦਰੀਕਰਨ ਦੀ ਸੇਵਾ ਮੁਕੰਮਲ ਹੋਣ 'ਤੇ ਕਰਵਾਇਆ ਸਮਾਗਮ

ਸ੍ਰੀ ਚਮਕੌਰ ਸਾਹਿਬ, 11 ਅਗਸਤ (ਜਗਮੋਹਣ ਸਿੰਘ ਨਾਰੰਗ)-ਓਲਡ ਸਟੂਡੈਂਟਸ ਐਸੋ: ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਕੂ ਮਾਜਰਾ ਦੇ ਸੁੰਦਰੀਕਰਨ ਦੀ ਸੇਵਾ ਮੁਕੰਮਲ ਹੋਣ 'ਤੇ ਇੱਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਹਿਯੋਗ ਕਰਨ ਵਾਲੀਆਂ ਸਖਸੀਅਤਾਂ ਅਤੇ ਸਕੂਲ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਨੰਬਰਦਾਰਾ ਯੂਨੀਅਨ ਰੂਪਨਗਰ ਦੀ ਹੋਈ ਇਕੱਤਰਤਾ

ਰੂਪਨਗਰ, 11 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ ਨੰਬਰਦਾਰਾ ਯੂਨੀਅਨ ਜ਼ਿਲ੍ਹਾ ਰੂਪਨਗਰ ਦੀ ਮਾਸਿਕ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਪਾਲ ਸਿੰਘ ਕਟਲੀ ਦੀ ਪ੍ਰਧਾਨਗੀ ਹੇਠ ਮਹਾਰਾਜਾ ਰਣਜੀਤ ਸਿੰਘ ਬਾਗ਼ ਰੂਪਨਗਰ ਵਿਖੇ ਹੋਈ | ਜਿਸ ਵਿਚ ਤਹਿਸੀਲ ਪ੍ਰਧਾਨ ਜਸਵੰਤ ਸਿੰਘ ...

ਪੂਰੀ ਖ਼ਬਰ »

ਬਲਾਕ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਅਵਤਾਰ ਚੌਧਰੀ ਦਾ ਸਨਮਾਨ

ਕਾਹਨਪੁਰ ਖੂਹੀ, 11 ਅਗਸਤ (ਗੁਰਬੀਰ ਸਿੰਘ ਵਾਲੀਆ)-ਕਾਂਗਰਸ ਹਾਈ ਕਮਾਂਡ ਵਲੋਂ ਹਾਲ ਹੀ ਵਿੱਚ ਬਲਾਕ ਪ੍ਰਧਾਨਾਂ ਦੀ ਨਵੀਂ ਨਿਯੁਕਤੀ ਕੀਤੀ ਗਈ, ਜਿਸ ਦੇ ਤਹਿਤ ਸ੍ਰੀ ਅਵਤਾਰ ਚੌਧਰੀ ਨੂੰ ਬਲਾਕ ਨੂਰਪੁਰ ਬੇਦੀ ਦਾ ਅਗਲੀ ਟਰਮ ਲਈ ਪ੍ਰਧਾਨ ਚੁਣਿਆ ਗਿਆ ਹੈ | ਇਸ ਨਿਯੁਕਤੀ ...

ਪੂਰੀ ਖ਼ਬਰ »

ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਸਰਕਾਰੀ ਡਿਸਪੈਂਸਰੀ ਦਾ ਰੱਖਿਆ ਨੀਂਹ ਪੱਥਰ

ਮੋਰਿੰਡਾ, 11 ਅਗਸਤ (ਕੰਗ)-ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਵਲੋਂ ਪਿੰਡ ਬੱਤਾ ਵਿਖੇ ਨਵੀਂ ਬਣਾਈ ਜਾਣ ਵਾਲੀ ਸਰਕਾਰੀ ਡਿਸਪੈਂਸਰੀ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਬੋਲਦਿਆਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਪੂਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਨੇ ਆਜ਼ਾਦੀ ਦਿਹਾੜੇ ਸੰਬੰਧੀ ਲਿਆ ਸੁਰੱਖਿਆ ਦਾ ਜਾਇਜ਼ਾ

ਸ੍ਰੀ ਚਮਕੌਰ ਸਾਹਿਬ, 11 ਅਗਸਤ (ਜਗਮੋਹਣ ਸਿੰਘ ਨਾਰੰਗ)-ਦੇਸ਼ ਦੀ ਆਜ਼ਾਦੀ ਦਿਹਾੜੇ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਡਾ: ਸੰਦੀਪ ਗਰਗ ਨੇ ਅੱਜ ਸ੍ਰੀ ਚਮਕੌਰ ਸਾਹਿਬ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਸ੍ਰੀ ਚਮਕੌਰ ਸਾਹਿਬ ਪੁਲਿਸ ਨੂੰ ਪ੍ਰਬੰਧ ਪੁਖ਼ਤਾ ...

ਪੂਰੀ ਖ਼ਬਰ »

ਗੈਸ ਏਜੰਸੀ ਨੇ ਮਨਾਇਆ ਸੁਰੱਖਿਆ ਦਿਵਸ

ਸ੍ਰੀ ਅਨੰਦਪੁਰ ਸਾਹਿਬ, 11 ਅਗਸਤ (ਕਰਨੈਲ ਸਿੰਘ ਸੈਣੀ, ਜੇ.ਐਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਗੈਸ ਏਜੰਸੀ ਵਲੋਂ ਖਪਤਕਾਰਾਂ ਦੀ ਭਲਾਈ ਅਤੇ ਸੁਰੱਖਿਆ ਦਿਵਸ ਮਨਾਇਆ ਗਿਆ | ਇਸ ਮੌਕੇ ਗੈਸ ਏਜੰਸੀ ਦੇ ਮਾਲਕ ਜਸਵਿੰਦਰ ਸਿੰਘ ਢਿੱਲੋਂ ਵਲੋਂ ਖਪਤਕਾਰਾਂ ਨੂੰ ...

ਪੂਰੀ ਖ਼ਬਰ »

ਜਲ ਸਪਲਾਈ ਵਿਭਾਗ ਦੀ ਲਾਪਰਵਾਹੀ ਸਦਕਾ ਪਿੰਡ ਹਰੀਪੁਰ ਵਾਸੀ ਦੂਸ਼ਿਤ ਪਾਣੀ ਪੀਣ ਲਈ ਮਜਬੂਰ

ਪੁਰਖਾਲੀ,11 ਅਗਸਤ (ਬੰਟੀ)-ਪਿੰਡ ਹਰੀਪੁਰ ਵਿਖੇ ਪਾਣੀ ਸਪਲਾਈ ਦੀਆਂ ਲਾਈਨਾਂ ਦੇ ਨਾਲ ਲਗਾਏ ਬਾਅਦ ਖ਼ਰਾਬ ਹੋਣ ਕਾਰਨ ਪਿੰਡ ਵਾਸੀ ਗੰਦਾ ਪਾਣੀ ਪੀਣ ਦੇ ਲਈ ਮਜਬੂਰ ਹਨ | ਪਰ ਇੱਕ ਪਾਸੇ ਸਬੰਧਿਤ ਵਿਭਾਗ ਵਲੋਂ ਲੋਕਾਂ ਨੂੰ ਸਾਫ਼ ਸੁਥਰਾ ਪਾਣੀ ਮੁਹੱਈਆ ਕਰਨ ਦੇ ਵੱਡੇ ...

ਪੂਰੀ ਖ਼ਬਰ »

ਸਵਾਮੀ ਅਨਮੋਲ ਦਾਸ ਵਲੋਂ ਸਕੂਲ ਨੂੰ ਵਾਟਰ ਕੂਲਰ ਭੇਟ

ਕਾਹਨਪੁਰ ਖੂਹੀ, 11 ਅਗਸਤ (ਗੁਰਬੀਰ ਸਿੰਘ ਵਾਲੀਆ)-ਸਥਾਨਕ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕਾਹਨਪੁਰ ਖੂਹੀ ਵਿਖੇ ਮਸਤ ਬਾਬਾ ਸਾਮ ਲਾਲ ਜੀ ਲੋਕ ਭਲਾਈ ਸੇਵਾ ਦਲ ਪਿੰਡ ਝੱਜ ਦੇ ਸਰਪ੍ਰਸਤ ਸਵਾਮੀ ਅਨਮੋਲ ਦਾਸ ਜੀ ਤੇ ਪ੍ਰਧਾਨ ਬਲਜੀਤ ਸਿੰਘ ਮੈਸੀ ਦੇ ਯਤਨਾਂ ਸਦਕਾ, ...

ਪੂਰੀ ਖ਼ਬਰ »

ਡਿਗਰੀਆਂ ਰੋਕਣ ਵਾਲੀਆਂ ਵਿੱਦਿਅਕ ਸੰਸਥਾਵਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ

ਚੰਡੀਗੜ੍ਹ, 11 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਨੁਸੂਚਿਤ ਜਾਤੀ (ਐਸ.ਸੀ.) ਨਾਲ ਸੰਬੰਧਿਤ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੋਸਟ ਮੈਟਿ੍ਕ ਵਜ਼ੀਫ਼ਾ ਸਕੀਮ ਦੀ ਆੜ 'ਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀਆਂ ...

ਪੂਰੀ ਖ਼ਬਰ »

ਸ੍ਰੀ ਮਦਭਾਗਵਤ ਪੁਰਾਣ ਯੱਗ ਦੀ ਸ਼ੁਰੂਆਤ ਪ੍ਰਾਚੀਨ ਸ਼ਿਵ ਮੰਦਰ 'ਚ ਕਲਸ਼ ਯਾਤਰਾ ਨਾਲ ਹੋਈ

ਸ੍ਰੀ ਅਨੰਦਪੁਰ ਸਾਹਿਬ, 11 ਅਗਸਤ (ਜੇ.ਐਸ.ਨਿੱਕੂਵਾਲ)-ਮੂਰਤੀ ਸਥਾਪਨਾ ਦਿਵਸ ਮੌਕੇ ਪ੍ਰਾਚੀਨ ਸ਼ਿਵ ਮੰਦਰ ਗੰਗੂਵਾਲ ਵਿਖੇ ਸ੍ਰੀ ਮਦਭਾਗਵਤ ਪੁਰਾਣ ਕਥਾ ਦੀ ਸ਼ੁਰੂਆਤ ਕੀਤੀ ਗਈ | ਇਸ ਸਬੰਧੀ ਇੱਥੇ ਗੋਪਾਲ ਸ਼ਰਮਾ ਪ੍ਰਧਾਨ ਅਤੇ ਸਕੱਤਰ ਰਛਪਾਲ ਸਿੰਘ ਨੇ ਦੱਸਿਆ ਕਿ ਹਰ ...

ਪੂਰੀ ਖ਼ਬਰ »

ਕੈਪਟਨ ਗੁਰਨਾਮ ਸਿੰਘ ਬੱਢਲ ਨੂੰ 'ਆਪ' ਦਾ ਦਫ਼ਤਰ ਇੰਚਾਰਜ ਕੀਤਾ ਨਿਯੁਕਤ

ਸ੍ਰੀ ਅਨੰਦਪੁਰ ਸਾਹਿਬ, 11 ਅਗਸਤ (ਜੇ.ਐਸ.ਨਿੱਕੂਵਾਲ)-ਹਲਕੇ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਮਾਤਾ ਨੈਣਾਂ ਦੇਵੀ ਸੜਕ ਤੇ ਸਥਿਤ ਨਗਰ ਕੌਂਸਲ ਦਫ਼ਤਰ ਦੇ ਨਜ਼ਦੀਕ ਸ੍ਰੀ ...

ਪੂਰੀ ਖ਼ਬਰ »

ਜ਼ਿਲ੍ਹਾ ਯੂਥ ਕਾਂਗਰਸ ਨੇ ਜ਼ਿੰਦਾ ਜੀਵ ਬੇਸਹਾਰਾ ਆਸ਼ਰਮ ਨੰਗਲ 'ਚ ਮਨਾਇਆ ਸਥਾਪਨਾ ਦਿਵਸ

ਨੰਗਲ, 11 ਅਗਸਤ (ਪ੍ਰੀਤਮ ਸਿੰਘ ਬਰਾਰੀ)-ਜ਼ਿਲ੍ਹਾ ਯੂਥ ਕਾਂਗਰਸ ਰੂਪਨਗਰ ਵਲੋਂ ਅੱਜ ਜ਼ਿੰਦਾ ਜੀਵ ਬੇ ਸਹਾਰਾ ਸੁਸਾਇਟੀ ਨੰਗਲ ਵਿਖੇ 62ਵਾਂ ਸਥਾਪਨਾ ਦਿਵਸ ਉੱਥੇ ਜ਼ਿੰਦਗੀ ਬਸਰ ਕਰ ਰਹੇ ਲੋਕਾਂ ਸੰਗ ਮਨਾਇਆ | ਇਸ ਮੌਕੇ ਯੂਥ ਕਾਂਗਰਸ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਡਾ. ...

ਪੂਰੀ ਖ਼ਬਰ »

ਨੂਰਪੁਰ ਬੇਦੀ ਇਲਾਕੇ 'ਚ ਪੂਰੇ ਉਤਸ਼ਾਹ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਨੂਰਪੁਰ ਬੇਦੀ, 11 ਅਗਸਤ (ਵਿੰਦਰ ਪਾਲ ਝਾਂਡੀਆ)-ਭਰਾ-ਭੈਣ ਦੇ ਪ੍ਰੇਮ ਦਾ ਪ੍ਰਤੀਕ ਰੱਖੜੀ ਦਾ ਪਵਿੱਤਰ ਤਿਉਹਾਰ ਅੱਜ ਨੂਰਪਰਬੇਦੀ ਇਲਾਕੇ 'ਚ ਪੂਰੇ ਉਤਸ਼ਾਹ ਤੇ ਉਮੰਗ ਨਾਲ ਮਨਾਇਆ ਗਿਆ | ਇਸ ਦੌਰਾਨ ਮੱਥੇ 'ਤੇ ਤਿਲਕ ਲਗਾਉਣ ਉਪਰੰਤ ਭੈਣਾਂ ਨੇ ਆਪਣੇ ਭਰਾਵਾਂ ਦੇ ਗੁੱਟ 'ਤੇ ...

ਪੂਰੀ ਖ਼ਬਰ »

ਰੂਪਨਗਰ 'ਚ ਇੰਡੀਅਨ ਆਇਲ ਵਲੋਂ ਨਵਾਂ ਕੰਪੋਜ਼ਿਟ ਸਿਲੰਡਰ ਲਾਂਚ

ਰੂਪਨਗਰ, 11 ਅਗਸਤ (ਸਤਨਾਮ ਸਿੰਘ ਸੱਤੀ)-ਇੰਡੀਅਨ ਆਇਲ ਕਾਰਪੋਰੇਸ਼ਨ ਵਲੋਂ ਐਲ.ਪੀ.ਜੀ. ਦਾ ਕੰਪੋਜ਼ਿਟ ਸਿਲੰਡਰ ਲਾਂਚ ਕੀਤਾ ਗਿਆ | ਇਸ ਮੌਕੇ ਡਵੀਜ਼ਨਲ ਐਲ.ਪੀ.ਜੀ. ਸੇਲਜ਼ ਹੈੱਡ ਸੰਦੀਪ ਚਾਵਲਾ ਤੇ ਸੁਨੀਲ ਠਾਕੁਰ ਸੇਲਜ਼ ਮੈਨੇਜਰ ਹਾਜ਼ਰ ਸਨ | ਇਸ ਮੌਕੇ ਸੰਦੀਪ ਚਾਵਲਾ ਨੇ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਦਹੀਰਪੁਰ ਨੇ ਧੂਮ ਧੜੱਕੇ ਨਾਲ ਮਨਾਇਆ ਤੀਆਂ ਦਾ ਤਿਉਹਾਰ

ਨੂਰਪੁਰ ਬੇਦੀ, 11 ਅਗਸਤ (ਵਿੰਦਰ ਪਾਲ ਝਾਂਡੀਆ)-ਗ੍ਰਾਮ ਪੰਚਾਇਤ ਦਹੀਰਪੁਰ ਵਲੋਂ ਪਿੰਡ ਵਾਸੀ ਔਰਤਾਂ ਦੇ ਸਹਿਯੋਗ ਨਾਲ ਸਰਪੰਚ ਸ੍ਰੀਮਤੀ ਕਮਲਾ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਪੂਰੇ ਉਤਸ਼ਾਹ ਤੇ ਧੂਮ ਧੜੱਕੇ ਨਾਲ ਮਨਾਇਆ ਗਿਆ | ਇਸ ਮੌਕੇ ਪਿੰਡ ਦੀਆਂ ਔਰਤਾਂ ਅਤੇ ...

ਪੂਰੀ ਖ਼ਬਰ »

ਐਡ. ਚੱਢਾ ਨੇ ਪਸ਼ੂ ਪਾਲਣ ਵਿਭਾਗ ਨੂੰ ਹਰ ਪ੍ਰਭਾਵਿਤ ਪਸ਼ੂ ਪਾਲਕ ਨਾਲ ਖ਼ੁਦ ਪਹੁੰਚ ਕਰਨ ਦੀ ਕੀਤੀ ਹਦਾਇਤ

ਰੂਪਨਗਰ, 11 ਅਗਸਤ (ਸਤਨਾਮ ਸਿੰਘ ਸੱਤੀ)-ਲੰਪੀ ਸਕਿਨ ਬਿਮਾਰੀ ਤੋਂ ਪ੍ਰਭਾਵਿਤ ਪਸ਼ੂ ਪਾਲਕਾਂ ਨੂੰ ਰਾਹਤ ਮੁਹੱਈਆ ਕਰਵਾਉਣ ਵਿਚ ਕੋਈ ਕਮੀ ਨਾ ਛੱਡੀ ਜਾਵੇ | ਇਹ ਹਦਾਇਤਾ ਹਲਕਾ ਵਿਧਾਇਕ ਦਿਨੇਸ਼ ਚੱਡਾ ਨੇ ਪਸ਼ੂ ਪਾਲਨ ਵਿਭਾਗ ਦੇ ਡਿਪਟੀ ਡਾਇਰੈਕਟਰ ਅਤੇ ਹੋਰ ...

ਪੂਰੀ ਖ਼ਬਰ »

ਧਫੜੀ ਰੋਗ ਨੇ ਮੋਰਿੰਡਾ ਇਲਾਕੇ ਦੇ ਦੁੱਧ ਉਤਪਾਦਕਾਂ ਨੂੰ ਕੀਤਾ ਪ੍ਰੇਸ਼ਾਨ, ਵੱਡੇ ਪੱਧਰ 'ਤੇ ਫੈਲਿਆ ਰੋਗ

ਮੋਰਿੰਡਾ, 11 ਅਗਸਤ (ਪ.ਪ.)-ਮੋਰਿੰਡਾ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਗੋਕੇ 'ਚ ਫੈਲੇ ਧੱਫੜੀ ਰੋਗ ਨੇ ਦੁੱਧ ਉਤਪਾਦਕਾਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ | ਇਸ ਰੋਗ ਕਾਰਨ ਦੁੱਧ ਉਤਪਾਦਕਾਂ ਨੂੰ ਆਰਥਿਕ ਪੱਖੋਂ ਬਹੁਤ ਵੱਡੀ ਸੱਟ ਵੱਜੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪਿੰਡ ਓਇੰਦ ਵਿਖੇ ਕਬੱਡੀ ਕੱਪ ਅਤੇ ਕੁਸ਼ਤੀ ਦੰਗਲ ਦਾ ਪੋਸਟਰ ਜਾਰੀ

ਮੋਰਿੰਡਾ, 11 ਅਗਸਤ (ਕੰਗ)-ਪਿੰਡ ਓਇੰਦ ਵਿਖੇ ਯੂਥ ਵੈੱਲਫੇਅਰ ਕਲੱਬ ਰਜਿ. ਨਹਿਰੂ ਯੁਵਾ ਕੇਂਦਰ ਰੋਪੜ ਵਲੋਂ ਗੁੱਗਾ ਜ਼ਾਹਿਰ ਪੀਰ ਦੀ ਯਾਦ ਨੂੰ ਸਮਰਪਿਤ ਮਿਤੀ 20 ਅਤੇ 21 ਅਗਸਤ ਨੂੰ ਕਰਵਾਏ ਜਾ ਰਹੇ ਕਬੱਡੀ ਕੱਪ ਅਤੇ ਕੁਸ਼ਤੀ ਦੰਗਲ ਦਾ ਪੋਸਟਰ ਡੀ.ਐੱਸ.ਪੀ. ਮੋਰਿੰਡਾ ਡਾ. ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਤਹਿਸੀਲ ਵਿਖੇ ਅਸ਼ਟਾਮਾਂ ਨੂੰ ਲੈ ਕੇ ਲੱਗੀਆਂ ਲੰਬੀਆਂ ਕਤਾਰਾਂ

ਸ੍ਰੀ ਅਨੰਦਪੁਰ ਸਾਹਿਬ, 11 ਅਗਸਤ (ਜੇ ਐਸ ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਸਥਾਨਕ ਤਹਿਸੀਲ ਵਿਖੇ ਅਸ਼ਟਾਮਾਂ ਨੂੰ ਲੈ ਕੇ ਜਿੱਥੇ ਲੰਬੀਆਂ-ਲੰਬੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ ਉੱਥੇ ਨੌਜੁਆਨਾਂ ਵਲੋਂ ਅਸ਼ਟਾਮਾਂ ਨੂੰ ਲੈ ਕੇ ਭਾਰੀ ਖੱਜਲ ਖ਼ੁਆਰੀ ਦੇ ਦੋਸ਼ ...

ਪੂਰੀ ਖ਼ਬਰ »

ਏਡਿਡ ਸਕੂਲ ਅਧਿਆਪਕ ਤੇ ਪੈਨਸ਼ਨਰ ਯੂਨੀਅਨ ਛੇਵਾਂ ਤਨਖ਼ਾਹ ਕਮਿਸ਼ਨ ਲਾਗੂ ਨਾ ਹੋਣ ਕਾਰਨ ਸੂਬਾ ਸਰਕਾਰ ਤੋਂ ਔਖੀ

ਨੂਰਪੁਰ ਬੇਦੀ, 11 ਅਗਸਤ (ਢੀਂਡਸਾ, ਚੌਧਰੀ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਅਤੇ ਪੈਨਸ਼ਨਰਾਂ ਨੂੰ ਛੇਵਾਂ ਤਨਖ਼ਾਹ ਕਮਿਸ਼ਨ ਲਾਗੂ ਨਾ ਕਰਨ ਅਤੇ ਅਨੇਕਾਂ ਏਡਿਡ ਸਕੂਲਾਂ ਦੇ ਅਧਿਆਪਕਾਂ ਨੂੰ ਪੰਜਾਬ ਵਿਚ ਆਮ ਆਦਮੀ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਜੰਡ ਸਾਹਿਬ ਵਿਖੇ ਸੁੰਦਰ ਲਿਖਾਈ ਤੇ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ

ਬੇਲਾ, 11 ਅਗਸਤ (ਮਨਜੀਤ ਸਿੰਘ ਸੈਣੀ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਵਿਖੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦਫ਼ਤਰ ਬਹਾਦਰਗੜ੍ਹ ਪਟਿਆਲਾ ਦੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬਹਿਰਾਮਪੁਰ ਬੇਟ ਸਕੂਲ ਵਿਖੇ ਬੱਚਿਆਂ ਵਲੋਂ ਮਨਾਇਆ ਗਿਆ ਤੀਆਂ ਤੇ ਰੱਖੜੀ ਦਾ ਤਿਉਹਾਰ

ਬੇਲਾ, 11 ਅਗਸਤ (ਮਨਜੀਤ ਸਿੰਘ ਸੈਣੀ)-ਧੀਆਂ ਨੂੰ ਸਮਰਪਿਤ ਅਤੇ ਨਿੱਕੀ ਪਨੀਰੀ ਨੂੰ ਸਭਿਆਚਾਰਕ ਕਦਰਾਂ ਕੀਮਤਾਂ ਨਾਲ ਜੋੜਨ ਲਈ ਸਰਕਾਰੀ ਪ੍ਰਾਇਮਰੀ ਸਕੂਲ ਬਹਿਰਾਮਪੁਰ ਬੇਟ ਵਿਖੇ ਤੀਆਂ ਅਤੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਅਲਮਾ ਕੰਪਿਊਟਰ ਸੈਂਟਰ ਘਨੌਲੀ ਵਲੋਂ ਤੀਆਂ ਦਾ ਤਿਉਹਾਰ ਮਨਾਇਆ

ਘਨੌਲੀ, 11 ਅਗਸਤ (ਜਸਵੀਰ ਸਿੰਘ ਸੈਣੀ)-ਵਿਦਿਆਰਥੀਆਂ ਨੂੰ ਆਧੁਨਿਕ ਕੰਪਿਊਟਰ ਸਿੱਖਿਆ ਪ੍ਰਣਾਲੀ ਪ੍ਰਦਾਨ ਕਰਨ ਵਾਲਾ ਅਲਮਾ ਕੰਪਿਊਟਰ ਸੈਂਟਰ ਘਨੌਲੀ ਵਲੋਂ ਤੀਆਂ ਦਾ ਤਿਉਹਾਰ ਸੈਂਟਰ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਰਲ ਮਿਲ ਕੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ...

ਪੂਰੀ ਖ਼ਬਰ »

ਪਰਸ਼ੂਰਾਮ ਚੌਕ ਮੋਰਿੰਡਾ 'ਚ ਝੰਡਾ ਚੜ੍ਹਾਉਣ ਦੀ ਰਸਮ ਕੀਤੀ ਅਦਾ

ਮੋਰਿੰਡਾ, 11 ਅਗਸਤ (ਕੰਗ)-ਸ੍ਰੀ ਰਾਮ ਲੀਲ੍ਹਾ ਕਮੇਟੀ ਮੋਰਿੰਡਾ ਵਲੋਂ ਇਸ ਸਾਲ ਦੇ ਤਿਉਹਾਰਾਂ ਦੀ ਸ਼ੁਰੂਆਤ ਕਰਨ ਸਮੇਂ ਹਰ ਸਾਲ ਦੀ ਤਰਾਂ ਪਰਸ਼ੂਰਾਮ ਚੌਕ ਮੋਰਿੰਡਾ (ਖੂਹ ਵਾਲਾ ਚੌਕ) ਵਿੱਚ ਰੱਖੜੀ ਦੇ ਤਿਉਹਾਰ ਮੌਕੇ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ | ਝੰਡਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬੈਂਸ ਵਲੋਂ ਬੜਾ ਪਿੰਡ 'ਚ 108ਵੇਂ ਛਿੰਝ ਮੇਲੇ ਸੰਬੰਧੀ ਪੋਸਟਰ ਜਾਰੀ

ਭਰਤਗੜ੍ਹ, 11 ਅਗਸਤ (ਪ.ਪ.)-ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਬੰਧਿਤ ਨੁਮਾਇੰਦਿਆਂ ਅਤੇ ਮੁਹਤਬਰਾਂ ਦੀ ਮੌਜੂਦਗੀ 'ਚ ਬੜਾ ਪਿੰਡ 'ਚ 23 ਤੋਂ 25 ਅਗਸਤ ਤੱਕ ਹੋਣ ਵਾਲੇ 108ਵੇਂ ਛਿੰਝ ਮੇਲੇ ਸਬੰਧੀ ਪੋਸਟਰ ਜਾਰੀ ਕਰ ਦਿੱਤਾ ਗਿਆ | ਇਸੇ ਦੌਰਾਨ ਨੰਬਰਦਾਰ ਭਾਗ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਨੇ ਐਸ. ਡੀ. ਐਮ. ਮੋਰਿੰਡਾ ਨੂੰ ਦਿੱਤਾ ਮੰਗ-ਪੱਤਰ

ਮੋਰਿੰਡਾ, 11 ਅਗਸਤ (ਪਿ੍ਤਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਉਧਮਪੁਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿਖੇ ਹੋਈ | ਇਸ ਮੌਕੇ ਪੈੱ੍ਰਸ ਸਕੱਤਰ ਪੰਜਾਬ ...

ਪੂਰੀ ਖ਼ਬਰ »

ਗ੍ਰੀਨਵੇਜ਼ ਸਕੂਲ ਰੁੜਕੀ ਹੀਰਾਂ ਵਿਖੇ ਮਨਾਇਆ ਆਜ਼ਾਦੀ ਦਿਹਾੜਾ

ਸ੍ਰੀ ਚਮਕੌਰ ਸਾਹਿਬ, 11 ਅਗਸਤ (ਜਗਮੋਹਣ ਸਿੰਘ ਨਾਰੰਗ)-ਗ੍ਰੀਨਵੇਜ ਸਕੂਲ ਰੁੜਕੀ ਹੀਰਾਂ ਵਿਖੇ ਅੱਜ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ, ਜਿਸ ਵਿਚ ਵਿਦਿਆਰਥੀਆਂ ਵਲੋਂ ਦੇਸ: ਭਗਤੀ ਨਾਲ ਸਬੰਧਿਤ ਕੋਰਿਓਗ੍ਰਾਫੀ,ਗੀਤ,ਭਾਸਣ, ਕਵਿਤਾਵਾਂ ਪੇਸ: ਕੀਤੀਆਂ | ...

ਪੂਰੀ ਖ਼ਬਰ »

ਰਣਜੀਤ ਐਵਨਿਊ ਕਾਲੋਨੀ 'ਚ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਬੂਟੇ ਲਗਾਏ

ਰੂਪਨਗਰ, 11 ਅਗਸਤ (ਸਤਨਾਮ ਸਿੰਘ ਸੱਤੀ)-ਰਣਜੀਤ ਐਵਨਿਊ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ (ਰਜਿ:) ਰੋਪੜ ਵਲੋਂ ਸ਼ਹੀਦ ਭਗਤ ਸਿੰਘ ਹਰਿਆਵਲ ਪ੍ਰੋਗਰਾਮ ਤਹਿਤ ਰਣਜੀਤ ਐਵਨਿਊ ਕਲੋਨੀ ਵਿਚ ਵਾਤਾਵਰਨ ਦੀ ਸੰਭਾਲ ਅਤੇ ਸ਼ੁੱਧਤਾ ਨੂੰ ਬਣਾਈ ਰੱਖਣ ਲਈ ਕਲੋਨੀ ਦੀ ਫੁਆਰਾ ...

ਪੂਰੀ ਖ਼ਬਰ »

ਨੰਗਲ-ਭਾਖੜਾ ਡੈਮ ਸੜਕ ਤੋਂ ਨਾਜਾਇਜ਼ ਕਬਜ਼ੇ ਹਟਾਏ ਜਾਣ-ਡਾ. ਸੰਜੀਵ ਗੌਤਮ

ਨੰਗਲ, 11 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)-''ਸੁਰੱਖਿਆ ਪੱਖੋਂ ਅਤਿਅੰਤ ਮਹੱਤਵਪੂਰਨ ਨੰਗਲ-ਭਾਖੜਾ ਡੈਮ ਸੜਕ ਤੋਂ ਸਾਰੇ ਨਜਾਇਜ਼ ਕਬਜ਼ੇ ਸਖ਼ਤੀ ਨਾਲ ਹਟਾਏ ਜਾਣ ਕਿਉਂਕਿ ਹਰ ਰੋਜ਼ ਸੜਕ ਹਾਦਸੇ ਵਾਪਰ ਰਹੇ ਹਨ'' ਇਹ ਵਿਚਾਰ ਆਮ ਆਦਮੀ ਪਾਰਟੀ (ਡਾਕਟਰ ਸੈੱਲ) ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਪਿ੍ੰ. ਵਿਜੈ ਕੁਮਾਰ ਦੀਆਂ ਚਾਰ ਪੁਸਤਕਾਂ ਪ੍ਰਕਾਸ਼ਿਤ

ਨੰਗਲ, 11 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)-ਪ੍ਰਸਿੱਧ ਪੰਜਾਬੀ ਸਾਹਿਤਕਾਰ ਪਿ੍ੰਸੀਪਲ ਵਿਜੈ ਕੁਮਾਰ ਦੀਆਂ ਚਾਰ ਪੁਸਤਕਾਂ ਪ੍ਰਕਾਸ਼ਿਤ ਹੋਈਆਂ ਹਨ | ''ਜ਼ਿੰਦਗੀ ਦੀ ਫੇਸਬੁੱਕ'' ''ਮਾਤ ਭਾਸ਼ਾ ਦਾ ਜਾਦੂ'' ''ਡਾਕਟਰ ਕੁੜੀ ਵਾਲਾ ਪੌਦਾ'' ਪੰਜਾਬੀ ਭਾਸ਼ਾ 'ਚ ਛਪੀਆਂ ਹਨ, ਜਦਕਿ ...

ਪੂਰੀ ਖ਼ਬਰ »

ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਦੇ ਸੰਬੰਧ 'ਚ ਕਰਵਾਏ ਗਏ ਪੋਸਟਰ ਮੁਕਾਬਲੇ

ਨੰਗਲ, 11 ਅਗਸਤ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਆਜ਼ਾਦੀ ਦੇ 75 ਵੇਂ ਅੰਮਿ੍ਤ ਮਹਾਂਉਤਸਵ ਦੇ ਸਬੰਧ ਵਿੱਚ ਅੱਜ ਸਥਾਨਕ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿਖੇ ਪੋਸਟਰ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਲਲਿਤ ਮੋਹਨ ਦੀ ਅਗਵਾਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX