ਤਾਜਾ ਖ਼ਬਰਾਂ


30 ਜੂਨ ਤੱਕ ਹੋਵੇਗੀ ਡਬਲਯੂ.ਐਫ਼.ਆਈ. ਦੀ ਚੋਣ- ਅਨੁਰਾਗ ਠਾਕੁਰ
. . .  20 minutes ago
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਪਹਿਲਵਾਨਾਂ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮੈਂ ਪਹਿਲਵਾਨਾਂ ਨਾਲ 6 ਘੰਟੇ ਲੰਬੀ ਚਰਚਾ ਕੀਤੀ ਹੈ। ਉਨ੍ਹਾਂ ਕਿਹਾ...
ਜੇਕਰ 15 ਜੂਨ ਤੱਕ ਕਾਰਵਾਈ ਨਾ ਹੋਈ ਤਾਂ ਅਸੀਂ ਆਪਣਾ ਧਰਨਾ ਜਾਰੀ ਰੱਖਾਂਗੇਂ- ਬਜਰੰਗ ਪੂਨੀਆ
. . .  28 minutes ago
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਕਿ ਸਰਕਾਰ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ 15 ਜੂਨ ਤੋਂ ਪਹਿਲਾਂ ਪੁਲਿਸ ਜਾਂਚ ਪੂਰੀ...
ਦਸਮੇਸ਼ ਗਰਲਜ਼ ਕਾਲਜ ਬਾਦਲ ਦੀ ਵਿਦਿਆਰਥਣ ਨੇ ਸ਼ੂਟਿੰਗ ਵਿਸ਼ਵ ਕੱਪ ਵਿਚ ਸੋਨ ਤਗਮਾ ਕੀਤਾ ਪ੍ਰਾਪਤ
. . .  about 1 hour ago
ਮਲੋਟ, 7 ਜੂਨ (ਅਜਮੇਰ ਸਿੰਘ ਬਰਾੜ)- ਦਸ਼ਮੇਸ਼ ਗਰਲਜ਼ ਕਾਲਜ ਬਾਦਲ ਦੀ ਲੜਕੀ ਨੇ ਜਰਮਨੀ ਵਿਚ ਚੱਲ ਰਹੇ ਵਿਸ਼ਵ ਕੱਪ ਮੁਕਾਬਲਿਆਂ ਵਿਚੋਂ 25 ਮੀਟਰ ਰੈਪਿਡ ਪਿਸਟਲ ਸ਼ੂਟਿੰਗ ਵਿਚੋਂ ਸੋਨੇ ਦਾ ਤਗਮਾ ਪ੍ਰਾਪਤ ਕਰਦਿਆਂ....
ਉੱਤਰ ਪ੍ਰਦੇਸ਼: ਗੈਂਗਸਟਰ ਸੰਜੀਵ ਜੀਵਾ ’ਤੇ ਹਮਲਾ
. . .  about 1 hour ago
ਲਖਨਊ, 7 ਜੂਨ- ਗੈਂਗਸਟਰ ਸੰਜੀਵ ਜੀਵਾ ਨੂੰ ਅੱਜ ਇਥੋਂ ਦੀ ਸਿਵਲ ਅਦਾਲਤ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਹਮਲਾਵਰ ਵਕੀਲ ਦੇ ਭੇਸ ਵਿਚ ਅਦਾਲਤ ਵਿਚ ਦਾਖ਼ਲ....
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
. . .  about 2 hours ago
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਖੇਡ ਰਹੀ ਹੈ ਭਾਰਤੀ ਕ੍ਰਿਕਟ ਟੀਮ
. . .  about 2 hours ago
ਲੰਡਨ, 7 ਜੂਨ-ਓਡੀਸ਼ਾ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਸੋਗ ਲਈ ਆਈ.ਸੀ.ਸੀ. ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਭਾਰਤੀ ਕ੍ਰਿਕਟ ਟੀਮ ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ...
ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਰਵਾਇਆ ਜਾ ਰਿਹੈ ਕਬਜ਼ਾ- ਪਰਮਬੰਸ ਸਿੰਘ ਬੰਟੀ ਰੋਮਾਣਾ
. . .  about 2 hours ago
ਚੰਡੀਗੜ੍ਹ, 7 ਜੂਨ (ਦਵਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਬਜ਼ਾ ਕਰਵਾਇਆ ਜਾ ਰਿਹਾ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਖ਼ਿਲਾਫ਼ ਇਕੱਠੇ ਹੋ ਕੇ ਇਹ ਲੜਾਈ ਲੜਨ ਦੀ ਲੋੜ....
ਸਾਬਕਾ ਮੰਤਰੀ ਸਿੰਗਲਾ ਦੀ ਕੋਠੀ ’ਤੇ ਵੀ ਪਹੁੰਚੀ ਵਿਜੀਲੈਂਸ
. . .  about 3 hours ago
ਸੰਗਰੂਰ, 7 ਜੂਨ (ਦਮਨਜੀਤ ਸਿੰਘ)- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਦੀ ਸੰਗਰੂਰ ਕੋਠੀ ’ਤੇ ਵੀ ਅੱਜ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ 2 ਘੰਟਿਆਂ ਤੱਕ ਸਿੰਗਲਾ ਦੀ....
ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਪਹੁੰਚੇ ਕਰਨਾਲ
. . .  about 3 hours ago
ਕਰਨਾਲ, 7 ਜੂਨ (ਗੁਰਮੀਤ ਸਿੰਘ ਸੱਗੂ)- ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਕਿਸਾਨ ਆਗੂ ਰਾਕੇਸ਼ ਟਿਕੈਤ ਕਰਨਾਲ ਪਹੁੰਚੇ। ਉਨ੍ਹਾਂ....
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  about 3 hours ago
ਲੰਡਨ, 7 ਜੂਨ- ਭਾਰਤ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਆਸਟ੍ਰੇਲੀਆ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਕੇਂਦਰੀ ਮੰਤਰੀ ਮੰਡਲ ਨੇ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਸਮਰਥਨ ਮੁੱਲ ਨੂੰ ਦਿੱਤੀ ਮਨਜ਼ੂਰੀ- ਪੀਯੂਸ਼ ਗੋਇਲ
. . .  about 4 hours ago
ਨਵੀਂ ਦਿੱਲੀ, 7 ਜੂਨ- ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰੀ ਮੰਤਰੀ ਮੰਡਲ ਨੇ ਮੰਡੀਕਰਨ ਸੀਜ਼ਨ 2023-24 ਲਈ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਘੱਟੋ-ਘੱਟ ਸਮਰਥਨ.....
ਸਿਵਲ ਹਸਪਤਾਲ ’ਚ ਮੈਡੀਕਲ ਕਰਵਾਉਣ ਆਇਆ ਦੋਸ਼ੀ ਹਥਕੜੀ ਸਮੇਤ ਫ਼ਰਾਰ
. . .  about 4 hours ago
ਕਪੂਰਥਲਾ, 7 ਜੂਨ (ਅਮਨਜੋਤ ਸਿੰਘ ਵਾਲੀਆ)- ਸਿਵਲ ਹਸਪਤਾਲ ਵਿਚ ਅੱਜ ਮੈਡੀਕਲ ਕਰਵਾਉਣ ਆਇਆ ਚੋਰੀ ਦੇ ਮਾਮਲੇ ਵਿਚ ਇਕ ਕਥਿਤ ਦੋਸ਼ੀ ਦੇ ਹਥਕੜੀ ਸਮੇਤ ਫ਼ਰਾਰ ਹੋਣ ਦੀ ਖ਼ਬਰ ਹੈ.....
ਹੁਸ਼ਿਆਰਪੁਰ: ਖ਼ੇਤ ’ਚੋਂ ਬੰਬ ਮਿਲਣ ਕਾਰਨ ਪਿੰਡ ਵਿਚ ਦਹਿਸ਼ਤ ਦਾ ਮਾਹੌਲ
. . .  about 5 hours ago
ਮੁਕੇਰੀਆਂ, 7 ਜੂਨ- ਇੱਥੋਂ ਦੇ ਇਕ ਪਿੰਡ ਧਰਮਪੁਰ ’ਚ ਬੰਬ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਪਿੰਡ ਨੂੰ ਸੀਲ ਕਰ ਦਿੱਤਾ ਹੈ। ਫ਼ਿਲਹਾਲ ਪੁਲਿਸ ਵਲੋਂ ਜਾਂਚ....
ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਲਾਢੂਵਾਲ ਟੋਲ ਪਲਾਜ਼ਾ ਕਰਵਾਇਆ ਮੁਫ਼ਤ
. . .  about 5 hours ago
ਲੁਧਿਆਣਾ, 7 ਜੂਨ (ਰੂਪੇਸ਼ ਕੁਮਾਰ)- ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਲੁਧਿਆਣੇ ਦਾ ਲਾਢੂਵਾਲ ਟੋਲ ਪਲਾਜ਼ਾ ਮੁਫ਼ਤ ਕਰਵਾਇਆ ਗਿਆ.......
ਹਰਿਆਣਾ: ਕਿਸਾਨਾਂ ਦਾ ਪ੍ਰਦਰਸ਼ਰਨ ਜਾਰੀ
. . .  about 5 hours ago
ਕੁਰੂਕਸ਼ੇਤਰ, 7 ਜੂਨ- ਸੂਰਜਮੁਖੀ ਦੇ ਬੀਜਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕੁਰੂਕਸ਼ੇਤਰ ਦੇ ਸ਼ਾਹਾਬਾਦ ਵਿਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਇਸ ਮੌਕੇ ਡੀ.ਐਸ.ਪੀ. ਰਣਧੀਰ ਸਿੰਘ ਅਤੇ ਐਸ.ਡੀ.ਐਮ.....
ਭਗਵੰਤ ਮਾਨ ਨੇ ਕੇਜਰੀਵਾਲ ਨੂੰ ਦਿੱਤੀਆਂ ਢਾਈ ਕਰੋੜ ਦੀਆਂ ਦੋ ਗੱਡੀਆਂ- ਪ੍ਰਤਾਪ ਸਿੰਘ ਬਾਜਵਾ
. . .  about 5 hours ago
ਮੁਹਾਲੀ, 7 ਜੂਨ (ਦਵਿੰਦਰ ਸਿੰਘ)- ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਗਵੰਤ ਮਾਨ....
ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਮੁਲਾਜ਼ਮਾਂ ਨੇ ਐਸ. ਡੀ. ਓ. ਦੀਆਂ ਵਧੀਕੀਆਂ ਵਿਰੁੱਧ ਦਿੱਤਾ ਧਰਨਾ
. . .  about 6 hours ago
ਕੋਟਫਤੂਹੀ, 7 ਜੂਨ (ਅਵਤਾਰ ਸਿੰਘ ਅਟਵਾਲ)- ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ (ਬਿਜਲੀ ਬੋਰਡ) ਪੰਜਾਬ ਦੇ ਸਥਾਨਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਉਪ ਮੰਡਲ ਪਾਲਦੀ (ਕੋਟਫ਼ਤੂਹੀ) ਦੇ....
ਅਨੁਰਾਗ ਠਾਕੁਰ ਦੀ ਰਿਹਾਇਸ਼ ’ਤੇ ਨਹੀਂ ਪੁੱਜੇ ਰਾਕੇਸ਼ ਟਿਕੈਤ
. . .  about 6 hours ago
ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਕਾਰੀ ਪਹਿਲਵਾਨਾਂ ਨਾਲ ਗੱਲਬਾਤ ਲਈ ਸਰਕਾਰ ਦੇ ਸੱਦੇ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਹੀ ਉਨ੍ਹਾਂ ਦੀ....
ਅਨੁਰਾਗ ਠਾਕੁਰ ਦੇ ਘਰ ਪੁੱਜੀ ਸਾਕਸ਼ੀ ਮਲਿਕ
. . .  about 7 hours ago
ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਨਕਾਰੀ ਪਹਿਲਵਾਨਾਂ ਨਾਲ ਗੱਲਬਾਤ ਲਈ ਸਰਕਾਰ ਦੇ ਸੱਦੇ ਤੋਂ ਬਾਅਦ ਪਹਿਲਵਾਨ ਸਾਕਸ਼ੀ ਮਲਿਕ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਦੇ ਘਰ ਪਹੁੰਚੀ।
ਸਰਕਾਰ ਪਹਿਲਵਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ- ਅਨੁਰਾਗ ਠਾਕੁਰ
. . .  about 7 hours ago
ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਰਕਾਰ ਪਹਿਲਵਾਨਾਂ ਨਾਲ ਉਨ੍ਹਾਂ ਦੇ ਮੁੱਦਿਆਂ ’ਤੇ ਗੱਲਬਾਤ ਕਰਨ ਲਈ....
ਅਨੁਰਾਗ ਠਾਕੁਰ ਨੂੰ ਮਿਲਣ ਪੁੱਜੇ ਬਜਰੰਗ ਪੂਨੀਆ ਤੇ ਰਾਕੇਸ਼ ਟਿਕੈਤ
. . .  about 7 hours ago
ਨਵੀਂ ਦਿੱਲੀ, 7 ਜੂਨ- ਪਹਿਲਵਾਨ ਬਜਰੰਗ ਪੂਨੀਆ ਅਤੇ ਕਿਸਾਨ ਆਗੂ ਰਾਕੇਸ਼ ਟਿਕੈਤ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਦੇ ਘਰ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਪਹੁੰਚੇ।
ਹਰਿਆਣਾ:ਸੂਰਜਮੁਖੀ ਦੇ ਬੀਜ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਜਾਰੀ
. . .  about 7 hours ago
ਕੁਰੂਕਸ਼ੇਤਰ, 7 ਜੂਨ-ਕੁਰੂਕਸ਼ੇਤਰ ਦੇ ਸ਼ਾਹਾਬਾਦ ਵਿਚ ਸੂਰਜਮੁਖੀ ਦੇ ਬੀਜ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਆਪਣਾ ਧਰਨਾ ਜਾਰੀ ਰੱਖਿਆ...
ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਵਲੋਂ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਗੱਲਬਾਤ ਲਈ ਸੱਦਾ ਦੇਣ ਬਾਰੇ ਬੋਲੀ ਸਾਕਸ਼ੀ ਮਲਿਕ
. . .  about 7 hours ago
ਨਵੀਂ ਦਿੱਲੀ, 7 ਜੂਨ-ਪਹਿਲਵਾਨ ਸਾਕਸ਼ੀ ਮਲਿਕ ਨੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਵਲੋਂ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਗੱਲਬਾਤ ਲਈ ਸੱਦਾ ਦੇਣ ਬਾਰੇ ਨਿਊਜ ਏਜੰਸੀ ਨਾਲ ਗੱਲਬਾਤ ਕਰਦਿਆ ਕਿਹਾ "ਅਸੀਂ ਆਪਣੇ ਸੀਨੀਅਰਾਂ ਅਤੇ ਸਮਰਥਕਾਂ ਨਾਲ ਸਰਕਾਰ ਦੁਆਰਾ ਦਿੱਤੇ ਪ੍ਰਸਤਾਵ...
ਮੱਧ ਪ੍ਰਦੇਸ਼:ਐਲ.ਪੀ.ਜੀ. ਲੈ ਕੇ ਜਾ ਰਹੀ ਮਾਲ ਗੱਡੀ ਦੇ ਦੋ ਡੱਬੇ ਪਟੜੀ ਤੋਂ ਉਤਰੇ
. . .  about 7 hours ago
ਜਬਲਪੁਰ, 7 ਜੂਨ -ਮੱਧ ਪ੍ਰਦੇਸ਼ ਦੇ ਜਬਲਪੁਰ ਦੇ ਸ਼ਾਹਪੁਰਾ ਭਿਟੋਨੀ ਵਿਚ ਇਕ ਮਾਲ ਰੇਲਗੱਡੀ ਦੇ ਐਲ.ਪੀ.ਜੀ. ਰੇਕ ਦੇ ਦੋ ਡੱਬੇ ਪਟੜੀ ਤੋਂ ਉਤਰ...
ਮੱਧ ਪ੍ਰਦੇਸ਼:ਬੋਰਵੈੱਲ 'ਚ ਡਿੱਗੀ ਢਾਈ ਸਾਲਾ ਬੱਚੀ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ
. . .  about 8 hours ago
ਭੋਪਾਲ, 7 ਜੂਨ-ਮੱਧ ਪ੍ਰਦੇਸ਼ ਦੇ ਸਿਹੋਰ ਜ਼ਿਲ੍ਹੇ ਦੇ ਪਿੰਡ ਮੁੰਗੌਲੀ 'ਚ ਖੇਤ 'ਚ ਖੇਡਦੇ ਹੋਏ ਬੋਰਵੈੱਲ 'ਚ ਡਿੱਗੀ ਢਾਈ ਸਾਲਾ ਬੱਚੀ ਨੂੰ ਬਚਾਉਣ ਲਈ ਬਚਾਅ ਕਾਰਜ ਪੂਰੇ ਜ਼ੋਰਾਂ 'ਤੇ ਚੱਲ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਸਾਉਣ ਸੰਮਤ 554

ਅੰਮ੍ਰਿਤਸਰ / ਦਿਹਾਤੀ

ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ. ਐਸ. ਐਫ. ਦੇ ਜਵਾਨਾਂ ਨੂੰ ਸਾਬਕਾ ਸਿਹਤ ਮੰਤਰੀ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਨੇ ਬੰਨ੍ਹੀਆਂ ਰੱਖੜੀਆਂ

ਅਟਾਰੀ, 11 ਅਗਸਤ (ਗੁਰਦੀਪ ਸਿੰਘ ਅਟਾਰੀ ਸਰਹੱਦ)-ਅਟਾਰੀ ਸਰਹੱਦ 'ਤੇ ਰੱਖੜੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ | ਵੱਖ-ਵੱਖ ਸਕੂਲਾਂ ਦੀਆਂ ਵਿਦਿਆਰਥਣਾਂ ਅਤੇ ਮਹਾਂਰਾਸ਼ਟਰਾ ਰਾਜ ਤੋਂ ਸੰਸਕਾਰ ਪਰਾਤਿਸਥਾਨ ਦੀਆਂ ਮਹਿਲਾਵਾਂ ਅਤੇ ਮਰਦ ਹੱਥਾਂ ਵਿਚ ਦੇਸ਼ ਦੀ ਸ਼ਾਨ ਤਿਰੰਗੇ ਝੰਡੇ ਫੜ ਕੇ ਦੇਸ਼ ਭਗਤੀ ਦੇ ਚੱਲ ਰਹੇ ਗੀਤਾਂ 'ਤੇ ਝੰੂਮ ਰਹੇ ਸਨ | ਉਨ੍ਹਾਂ ਨੇ ਵੀ ਬੀ. ਐਸ. ਐਫ. ਦੇ ਜਵਾਨਾਂ ਦੇ ਗੁੱਟਾਂ 'ਤੇ ਰੱਖੜੀਆਂ ਬੰਨ੍ਹੀਆਂ | ਮਹਾਂਰਾਸ਼ਟਰਾ ਤੋਂ ਆਈ ਮੈਡਮ ਤਿ੍ਪਤੀ ਨੇ ਗੱਲਬਾਤ ਕਰਦੇ ਦੱਸਿਆ ਕਿ ਸੰਸਕਾਰ ਸੰਸਥਾ ਦੇ ਨੁਮਾਇੰਦੇ ਦੇਸ਼ ਦੀ ਸ਼ਾਨ ਤਿਰੰਗੇ ਝੰਡੇ ਦੇ ਨਿਸ਼ਾਨ ਵਾਲੀਆਂ ਹਜ਼ਾਰਾਂ ਰੱਖੜੀਆਂ ਹੱਥ ਨਾਲ ਬਣਾ ਕੇ ਅਟਾਰੀ ਸਰਹੱਦ 'ਤੇ ਲੈ ਕੇ ਆਏ ਹਨ | ਇਸ ਸ਼ੱੁਭ ਦਿਹਾੜੇ ਮੌਕੇ ਸਾਬਕਾ ਸਿਹਤ ਮੰਤਰੀ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਨੇ ਭਾਰਤ-ਪਾਕਿਸਤਾਨ ਸਰਹੱਦ ਤੇ ਤਾਇਨਾਤ ਬੀ. ਐਸ. ਐਫ. ਦੇ ਜਵਾਨਾਂ ਦੇ ਗੁੱਟਾਂ 'ਤੇ ਰੱਖੜੀਆਂ ਸਜਾ ਕੇ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕਰਦੇ ਹੋਏ ਮੁਬਾਰਕਾਂ ਦਿੱਤੀਆਂ, ਮੂੰਹ ਮਿੱਠਾ ਕਰਵਾਇਆ ਅਤੇ ਮੱਥੇ 'ਤੇ ਤਿਲਕ ਲਗਾਏ | ਬੀ. ਐਸ. ਐਫ. ਦੇ ਜਵਾਨ ਵੀਰਾਂ ਨੇ ਵੀ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੂੰ ਭੈਣ-ਭਰਾ ਦੇ ਪਵਿੱਤਰ ਤਿਉਹਾਰ ਰੱਖੜੀ ਦੇ ਸ਼ੁੱਭ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਸਨਮਾਨਿਤ ਕੀਤਾ | ਇਸ ਮੌਕੇ ਬੀ. ਐਸ. ਐਫ. ਦੇ ਕਮਾਂਡੈਂਟ ਜਸਬੀਰ ਸਿੰਘ, ਇੰਸ: ਗੌਰਵ ਸ਼ਰਮਾ, ਬੀ. ਐਸ. ਐਫ. ਦੇ ਜਵਾਨ ਅਤੇ ਮਹਿਲਾਵਾਂ ਵੱਡੀ ਗਿਣਤੀ ਵਿਚ ਮੌਜੂਦ ਸਨ, ਜਿਨ੍ਹਾਂ ਦੇ ਗੁੱਟਾਂ 'ਤੇ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਨੇ ਰੱਖੜੀਆਂ ਸਜਾਈਆਂ |

ਵਿਧਾਇਕ ਅਮਰਪਾਲ ਸਿੰਘ, ਦਮਦਮੀ ਟਕਸਾਲ ਮਹਿਤਾ ਵਿਖੇ ਹੋਏ ਨਤਮਸਤਕ

ਚੌਕ ਮਹਿਤਾ, 11 ਅਗਸਤ (ਜਗਦੀਸ਼ ਸਿੰਘ ਬਮਰਾਹ)-ਸ੍ਰੀ ਹਰਗੋਬਿੰਦਪੁਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕ੍ਰਿਸ਼ਨਕੋਟ ਦਮਦਮੀ ਟਕਸਾਲ ਦੇ ਹੈੱਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਜਥਾ ਭਿੰਡਰਾਂ ਵਿਖੇ ਨਤਮਸਤਕ ਹੋਏ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਕਾਰਨ ਪਿੰਡ ਤੇੜਾ ਕਲਾਂ ਵਿਖੇ ਇਕ ਕਿਸਾਨ ਦੇ ਤਿੰਨ ਪਸ਼ੂਆਂ ਦੀ ਮੌਤ

ਜਗਦੇਵ ਕਲਾਂ, 11 ਅਗਸਤ (ਸ਼ਰਨਜੀਤ ਸਿੰਘ ਗਿੱਲ)-ਦੇਸ਼ ਦੇ ਕਈ ਸੂਬਿਆਂ ਵਿਚ ਪਸ਼ੂਆਂ ਵਿਚ ਲੰਪੀ ਸਕਿਨ ਨਾਂ ਦੀ ਬੀਮਾਰੀ ਵੱਡੇ ਪੱਧਰ 'ਤੇ ਪਸ਼ੂ ਪਾਲਕਾਂ ਦਾ ਨੁਕਸਾਨ ਕਰ ਰਹੀ ਹੈ ਪਰ ਪਸ਼ੂ ਪਾਲਣ ਵਿਭਾਗ ਵਲੋਂ ਅਜੇ ਤੱਕ ਇਸ ਦਾ ਕੋਈ ਸਥਾਈ ਹੱਲ ਨਹੀਂ ਲੱਭਿਆ ਜਾ ਸਕਿਆ | ...

ਪੂਰੀ ਖ਼ਬਰ »

ਬਾਬਾ ਸਾਧੂ ਸਿੱਖ ਦੀ ਯਾਦ 'ਚ ਮੇਲਾ ਅੱਜ

ਚੋਗਾਵਾਂ, 11 ਅਗਸਤ (ਗੁਰਬਿੰਦਰ ਸਿੰਘ ਬਾਗੀ)-ਇਤਿਹਾਸਕ ਗੁਰਦੁਆਰਾ ਬਾਬਾ ਸਾਧੂ ਸਿੱਖ ਚਵਿੰਡਾ ਕਲਾਂ ਖੁਰਦ ਵਿਖੇ ਰੱਖੜ ਪੁੰਨਿਆਂ ਉਪਰ ਸਾਲਾਨਾ ਧਾਰਮਿਕ ਜੋੜ ਮੇਲਾ ਸਮੂੰਹ ਨਗਰ ਤੇ ਇਲਾਕੇ ਦੇ ਸਹਿਯੋਗ ਨਾਲ 12 ਅਗਸਤ ਦਿਨ ਸ਼ੁਕਰਵਾਰ ਨੂੰ ਬੜੀ ਸ਼ਰਧਾ ਨਾਲ ਕਰਵਾਇਆ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਭਜਾ ਕੇ ਲਿਜਾਣ ਵਾਲੇ ਆਗੂ ਖਿਲਾਫ਼ ਮਾਮਲਾ ਦਰਜ-ਗਿ੍ਫ਼ਤਾਰੀ ਲਈ ਛਾਪੇਮਾਰੀ ਜਾਰੀ

ਗੱਗੋਮਾਹਲ, 11 ਅਗਸਤ (ਬਲਵਿੰਦਰ ਸਿੰਘ ਸੰਧੂ) ਵਿਧਾਨ ਸਭਾ ਹਲਕਾ ਅਜਨਾਲਾ ਤੋਂ ਬਹੁਜਨ ਸਮਾਜ ਪਾਰਟੀ ਦੇ ਰਹਿ ਚੁੱਕੇ ਹਲਕਾ ਇੰਚਾ: ਮਜ਼ਦੂਰ ਮੁਕਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਰੋਬਟ ਮਸੀਹ ਪਸ਼ੀਆ ਤੇ ਪੁਲਿਸ ਥਾਣਾ ਰਮਦਾਸ ਵਿਚ ਪਿੰਡ ਦਹੂਰੀਆ ਦੀ ਨਬਾਲਗ ਲੜਕੀ ਰੀਮਾ ...

ਪੂਰੀ ਖ਼ਬਰ »

ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸੀ. ਸੈ. ਸਕੂਲ ਚੂੰਘ ਵਿਖੇ ਲੱਗਾ ਤੀਜ ਦਾ ਮੇਲਾ

ਚੌਕ ਮਹਿਤਾ, 11 ਅਗਸਤ (ਧਰਮਿੰਦਰ ਸਿੰਘ ਭੰਮਰਾ)-ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਚੂੰਘ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਵਨ ਦੇ ਤਿਉਹਾਰ ਅਤੇ ਤੀਜ ਦਾ ਮੇਲਾ ਸਕੂਲ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਨੇ ਬਹੁਤ ਹੀ ਧੂਮ-ਧਾਮ ਨਾਲ ...

ਪੂਰੀ ਖ਼ਬਰ »

ਆਉਣ ਵਾਲੇ ਦਿਨਾਂ 'ਚ ਹਲਕਾ ਰਾਜਾਸਾਂਸੀ ਵਿਕਾਸ ਪੱਖੋਂ ਬੁਲੰਦੀਆਂ ਨੂੰ ਛੂਹੇਗਾ- ਮਿਆਦੀਆਂ

ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਹੇਤਮਪੁਰਾ ਵਿਖੇ ਆਮ ਆਦਮੀ ਪਾਰਟੀ ਵਰਕਰਾਂ ਦੇ ਇਕ ਅਹਿਮ ਮੀਟਿੰਗ ਹੋਈ | ਜਿਸ ਵਿਚ ਉਚੇਚੇ ਤੌਰ 'ਤੇ ਹਲਕਾ ਰਾਜਾਸਾਂਸੀ ਤੋਂ ਆਪ ਦੇ ਸੀਨੀਅਰ ਆਗੂ ਬਲਦੇਵ ਸਿੰਘ ਮਿਆਦੀਆਂ ਪਹੁੰਚੇ | ...

ਪੂਰੀ ਖ਼ਬਰ »

ਆਪ ਦੀ ਕਾਨਫਰੰਸ ਲਈ ਸਾਰੀਆਂ ਤਿਆਰੀਆਂ ਮੁਕੰਮਲ-ਵਿਧਾਇਕ ਦਲਬੀਰ ਸਿੰਘ ਟੌਂਗ

ਬਾਬਾ ਬਕਾਲਾ ਸਾਹਿਬ, 11 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸਾਲਾਨਾ ਮੇਲਾ 'ਰੱਖੜ ਪੁੰਨਿਆਂ' ਮੌਕੇ ਆਮ ਆਦਮੀ ਪਾਰਟੀ ਵਲੋਂ ਸਰਕਾਰੀ ਆਈ. ਟੀ. ਆਈ. ਬਾਬਾ ਬਕਾਲਾ ਸਾਹਿਬ ਵਿਖੇ ਕਰਵਾਈ ਜਾ ਰਹੀ ਵਿਸ਼ਾਲ ਸਿਆਸੀ ਕਾਨਫਰੰਸ ਦੀਆਂ ...

ਪੂਰੀ ਖ਼ਬਰ »

ਗੁਰੁਦੁਆਰਾ ਬਾਬਾ ਸਾਧੂ ਸਿੱਖ ਚਵਿੰਡਾਂ ਕਲਾਂ 'ਚ ਧਾਰਮਿਕ ਜੋੜ ਮੇਲਾ ਅੱਜ

ਚੋਗਾਵਾਂ, 11 ਅਗਸਤ (ਗੁਰਬਿੰਦਰ ਸਿੰਘ ਬਾਗੀ)-ਇਤਿਹਾਸਕ ਗੁਰਦੁਆਰਾ ਬਾਬਾ ਸਾਧੂ ਸਿੱਖ ਚਵਿੰਡਾ ਕਲਾਂ, ਖੁਰਦ ਵਿਖੇ ਰੱਖੜ ਪੁੰਨਿਆਂ ਉਪਰ ਸਾਲਾਨਾ ਧਾਰਮਿਕ ਜੋੜ ਮੇਲਾ ਸਮੂੰਹ ਨਗਰ ਤੇ ਇਲਾਕੇ ਦੇ ਸਹਿਯੋਗ ਨਾਲ 12 ਅਗਸਤ ਦਿਨ ਸੁਕਰਵਾਰ ਨੂੰ ਬੜੀ ਸ਼ਰਧਾ ਨਾਲ ਕਰਵਾਇਆ ਜਾ ...

ਪੂਰੀ ਖ਼ਬਰ »

ਮੁੱਖ ਖੇਤੀਬਾੜੀ ਅਫ਼ਸਰ ਅੰਮਿ੍ਤਸਰ ਵਲੋਂ ਬਲਾਕ ਚੋਗਾਵਾਂ ਦੇ ਪਿੰਡਾਂ ਦਾ ਦੌਰਾ ¸ਡੀ. ਐਸ. ਆਰ. ਵਿਧੀ ਨਾਲ ਬਿਜਾਈ ਹੋਏ ਝੋਨੇ ਦਾ ਕੀਤਾ ਨਿਰੀਖਣ

ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)-ਅੰਮਿ੍ਤਸਰ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ: ਜਤਿੰਦਰ ਸਿੰਘ ਗਿੱਲ ਨੇ ਬਲਾਕ ਖੇਤੀਬਾੜੀ ਅਫਸਰ ਡਾ: ਕੁਲਵੰਤ ਸਿੰਘ, ਏ. ਓ. ਹਰਸ਼ਾ ਛੀਨਾ ਡਾ: ਅਮਰਜੀਤ ਸਿੰਘ ਬੱਲ ਨੇ ਬਲਾਕ ਚੋਗਾਵਾਂ ਦੀ ਟੀਮ ਨਾਲ ਡੀ. ਐਸ. ਆਰ. ਵਿਧੀ ...

ਪੂਰੀ ਖ਼ਬਰ »

ਉਦੋਨੰਗਲ ਬਹੁਮੰਤਵੀ ਸਹਿਕਾਰੀ ਸਭਾ ਦੀ ਸਰਬਸੰਮਤੀ ਨਾਲ ਚੋਣ-ਜਥੇ: ਭੁਪਿੰਦਰ ਸਿੰਘ ਭਿੰਦਾ ਉਦੋਨੰਗਲ ਬਣੇ ਪ੍ਰਧਾਨ

ਚੌਕ ਮਹਿਤਾ, 11 ਅਗਸਤ (ਧਰਮਿੰਦਰ ਸਿੰਘ ਭੰਮਰਾ)-ਦਿ-ਉਦੋਨੰਗਲ ਬਹੁਮੰਤਵੀ ਸਹਿਕਾਰੀ ਸਭਾ ਲਿਮਟਿਡ ਜੋ ਕਿ ਉਦੋਨੰਗਲ, ਮਲਕਨੰਗਲ ਅਤੇ ਅਰਜਨਮਾਂਗਾ ਤਿੰਨ ਪਿੰਡਾਂ ਦੀ ਸਾਂਝੀ ਸੁਸਾਇਟੀ ਹੈ, ਜਿਸ ਦੀ ਨਵੀਂ 11 ਮੈਂਬਰੀ ਕਮੇਟੀ ਦੀ ਅੱਜ ਇਥੇ ਸਰਬਸੰਮਤੀ ਨਾਲ ਚੋਣ ਹੋਈ | ਇਸ ...

ਪੂਰੀ ਖ਼ਬਰ »

ਕਿਸਾਨਾਂ ਨੇ ਐਸ.ਡੀ.ਐਮ. ਦਫਤਰ ਅੱਗੇ ਕੀਤਾ ਰੋਸ ਮੁਜ਼ਾਹਰਾ

ਅਜਨਾਲਾ, 11 ਅਗਸਤ (ਐਸ. ਪ੍ਰਸ਼ੋਤਮ)-ਪਿਛਲੇ ਇਕ ਮਹੀਨੇ ਤੋਂ ਪਟਵਾਰੀਆਂ ਦੀਆਂ ਪੰਜਾਬ ਸਰਕਾਰ ਵਲੋਂ ਅਜਨਾਲਾ ਤਹਿਸੀਲ ਦੇ ਪਟਵਾਰੀਆਂ ਦੀਆਂ ਵੱਡੇ ਪੱਧਰ 'ਚ ਕੀਤੀਆਂ ਗਈਆਂ ਬਦਲੀਆਂ ਕਾਰਣ ਅਜੇ ਤੱਕ ਵੀ ਸਥਾਨਕ ਪਟਵਾਰਖਾਨਾ ਪਟਵਾਰੀਆਂ ਖੁਣੋਂ ਭਾਂਅ ਭਾਂਅ ਕਰਨ ਦੇ ਦੋਸ਼ ...

ਪੂਰੀ ਖ਼ਬਰ »

ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਘਿਰਾਓ

ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)-ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਨੂੰ ਗੋਲੀ ਮਾਰ ਕੇ ਕਤਲ ਕਰ ਦੇਣ 'ਤੇ ਪੁਲਿਸ ਵਲੋਂ ਦੋਸ਼ੀਆਂ ਵਿਰੁੱਧ ਕਾਰਵਾਈ ਨਾ ਕਰਨ ...

ਪੂਰੀ ਖ਼ਬਰ »

40 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਅਟਾਰੀ, 11 ਅਗਸਤ (ਗੁਰਦੀਪ ਸਿੰਘ ਅਟਾਰੀ)-ਪੁਲਿਸ ਥਾਣਾ ਘਰਿੰਡਾ ਨੇ 40 ਗ੍ਰਾਮ ਹੈਰੋਇਨ ਸਮੇਤ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਹੈ | ਸਰਹੱਦੀ ਪੁਲਿਸ ਚੌਕੀ ਕਾਹਨਗੜ੍ਹ ਅਟਾਰੀ ਦੇ ਮੁਖੀ ਆਗਿਆਪਾਲ ਸਿੰਘ ਨੇ ਗੱਲਬਾਤ ਕਰਦੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਅੰਮਿ੍ਤਸਰ ...

ਪੂਰੀ ਖ਼ਬਰ »

ਮਾਮਲਾ ਕਤਲ ਦੇ ਦੋਸ਼ੀਆਂ ਨੂੰ ਗਿ੍ਫਤਾਰ ਨਾ ਕਰਨ ਦਾ

ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)-ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਨੂੰ ਗੋਲੀ ਮਾਰ ਕੇ ਕਤਲ ਕਰ ਦੇਣ 'ਤੇ ਪੁਲਿਸ ਵਲੋਂ ਦੋਸ਼ੀਆਂ ਵਿਰੁੱਧ ਕਾਰਵਾਈ ਨਾ ਕਰਨ ...

ਪੂਰੀ ਖ਼ਬਰ »

15 ਨੂੰ 75 ਮੁਹੱਲਾ ਕਲੀਨਿਕਾਂ ਦੇ ਕੀਤੇ ਜਾਣਗੇ ਉਦਘਾਟਨ- ਮਿਆਦੀਆਂ

ਰਾਮ ਤੀਰਥ, 11 ਅਗਸਤ (ਧਰਵਿੰਦਰ ਸਿੰਘ ਔਲਖ)-ਪਿੰਡ ਬੋਪਾਰਾਏ ਬਾਜ ਸਿੰਘ ਵਿਖੇ ਪਰਜੀਤ ਸਿੰਘ ਬੋਪਾਰਾਏ ਦੇ ਗ੍ਰਹਿ ਵਿਖੇ ਆਪ ਵਰਕਰਾਂ ਦੀ ਇਕ ਹੰਗਾਮੀ ਮੀਟਿੰਗ ਸਮੇਂ ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਦੇਵ ਸਿੰਘ ਮਿਆਦੀਆਂ ਨੇ ਸੰਬੋਧਨ ...

ਪੂਰੀ ਖ਼ਬਰ »

ਵਾਇਸ ਆਫ ਪੰਜਾਬ ਦੇ ਜੇਤੂ ਅਰਜਨ ਸਿੰਘ ਦਾ ਬਾਬਾ ਬਕਾਲਾ ਸਾਹਿਬ ਵਿਖੇ ਭਰਵਾਂ ਸਨਮਾਨ

ਬਾਬਾ ਬਕਾਲਾ ਸਾਹਿਬ, 11 ਅਗਸਤ (ਰਾਜਨ)-ਵਾਇਸ ਆਫ ਪੰਜਾਬ ਛੋਟਾ ਚੈਂਪ ਸੀਜਨ-8 ਵਿਚ ਜੇਤੂ ਰਹੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਦੇ ਜੰਮਪਲ ਅਰਜਨ ਸਿੰਘ, ਦਾ ਸ਼ਹੀਦ ਅਮਰਜੀਤ ਸਿੰਘ ਸਰਕਾਰੀ ਹਾਈ ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਸ਼ਾਨਦਾਰ ਸਵਾਗਤ ਕੀਤਾ ਗਿਆ, ਜਿੱਥੇ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਤੇ ਇਸ ਨੂੰ ਹੋਰ ਅੱਗੇ ਫੈਲਣ ਤੋਂ ਰੋਕਣ ਲਈ ਐੱਸ.ਡੀ.ਐੱਮ ਅਜਨਾਲਾ ਵਲੋਂ ਕਮੇਟੀ ਦਾ ਗਠਨ

ਅਜਨਾਲਾ, 11 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਪਸ਼ੂਆਂ ਵਿਚ ਫੈਲੀ ਲੰਪੀ ਸਕਿਨ ਬਿਮਾਰੀ ਨਾਲ ਨਜਿੱਠਣ ਅਤੇ ਇਸ ਨੂੰ ਹੋਰ ਅੱਗੇ ਫੈਲਣ ਤੋਂ ਰੋਕਣ ਲਈ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਜੋ ਕਿ ਬੀਤੇ ਕੱਲ੍ਹ ਮੁੱਖ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਮਹਿਲ ਜੰਡਿਆਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਚੇਤਨਪੁਰਾ, 11 ਅਗਸਤ (ਮਹਾਂਬੀਰ ਸਿੰਘ ਗਿੱਲ)-ਚੀਫ ਖ਼ਾਲਸਾ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਮਹਿਲ ਜੰਡਿਆਲਾ ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਵਿਚ ਬੱਚਿਆਂ ਨੇ ਬੜੇ ਚਾਅ ਨਾਲ ਹਿੱਸਾ ਲਿਆ | ਬੱਚਿਆਂ ਦੇ ਮਨੋਰੰਜਨ ਲਈ ...

ਪੂਰੀ ਖ਼ਬਰ »

ਇੰਸਪੈਕਟਰ ਯਾਦਵਿੰਦਰ ਸਿੰਘ ਨੇ ਐੱਸ. ਐੱਚ. ਓ. ਬਿਆਸ ਵਜੋਂ ਸੰਭਾਲਿਆ ਅਹੁਦਾ

ਬਿਆਸ, 11 ਅਗਸਤ (ਪਰਮਜੀਤ ਸਿੰਘ ਰੱਖੜਾ)-ਅੰਮਿ੍ਤਸਰ ਦਿਹਾਤੀ ਅਧੀਨ ਪੈਂਦੇ ਥਾਣਾ ਬਿਆਸ ਵਿਚ ਬਤੌਰ ਥਾਣਾ ਮੁਖੀ ਇੰਸਪੈਕਟਰ ਯਾਦਵਿੰਦਰ ਸਿੰਘ ਨੇ ਅਹੁਦਾ ਸੰਭਾਲ ਕੇ ਕੰਮਕਾਜ ਸ਼ੁਰੂ ਕਰ ਦਿੱਤਾ ਹੈ | ਜ਼ਿਕਰਯੋਗ ਹੈ ਕਿ ਇੰਸਪੈਕਟਰ ਯਾਦਵਿੰਦਰ ਸਿੰਘ ਕਰੀਬ 10 ਸਾਲ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਐੱਸ. ਐੱਸ. ਪੀ. ਦਿਹਾਤੀ ਦੇ ਦਫ਼ਤਰ ਸਾਹਮਣੇ ਧਰਨਾ 13 ਨੂੰ

ਤਰਸਿੱਕਾ, 11 ਅਗਸਤ (ਅਤਰ ਸਿੰਘ ਤਰਸਿੱਕਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪੰਜ ਜ਼ੋਨ ਤਰਸਿੱਕਾ, ਬਾਬਾ ਬਕਾਲਾ, ਟਾਂਗਰਾ, ਜੰਡਿਆਲਾ ਗੁਰੂ ਤੇ ਮਹਿਤਾ ਦੇ ਆਗੂਆਂ ਤੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਗੁਰਦੁਆਰਾ ਸੰਤ ਸਰ ਜਬੋਵਾਲ ਵਿਖੇ ਸਰਵਣ ਸਿੰਘ ਪੰਧੇਰ ਜਨਰਲ ...

ਪੂਰੀ ਖ਼ਬਰ »

ਸਰਕਾਰੀ ਕਣਕ ਨਾ ਮਿਲਣ 'ਤੇ ਲੋੜਵੰਦ ਪਰਿਵਾਰ ਪ੍ਰੇਸ਼ਾਨ

ਟਾਂਗਰਾ, 11 ਅਗਸਤ (ਹਰਜਿੰਦਰ ਸਿੰਘ ਕਲੇਰ)-ਕੇਂਦਰ ਸਰਕਾਰ ਵਲੋਂ ਪਿੰਡਾਂ ਦੇ ਗ਼ਰੀਬ ਲੋੜਵੰਦ ਪਰਿਵਾਰਾਂ ਨੂੰ ਭੇਜੀ ਜਾ ਰਹੀ ਮੁਫਤ ਸਰਕਾਰੀ ਕਣਕ ਟਾਂਗਰਾ ਵਾਸੀਆਂ ਨੂੰ ਨਾ ਮਿਲਣ ਕਰ ਕੇ ਕਈ ਪਰਿਵਾਰ ਪ੍ਰੇਸ਼ਾਨ ਹਨ | ਪਿੰਡ ਟਾਂਗਰਾ ਦੇ ਲੋੜਵੰਦ ਪਰਿਵਾਰ ਬਖ਼ਤਾਵਰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਤੇ ਸਮੂਹ ਰਈਆ ਨਿਵਾਸੀਆਂ ਦੇ ਵਫਦ ਵਲੋਂ ਮੁੱਖ ਮੰਤਰੀ ਦੇ ਨਾਂਅ 'ਤੇ ਵਿਧਾਇਕ ਟੌਂਗ ਨੂੰ ਮੰਗ ਪੱਤਰ ਦਿੱਤਾ

ਰਈਆ, 11 ਅਗਸਤ (ਸ਼ਰਨਬੀਰ ਸਿੰਘ ਕੰਗ)-ਆਮ ਆਦਮੀ ਪਾਰਟੀ ਰਈਆ ਦੇ ਵਰਕਰ ਅਤੇ ਸਮੂਹ ਨਗਰ ਨਿਵਾਸੀਆਂ ਦਾ ਇਕ ਵਫਦ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਮਿਲਿਆ | ਇਸ ਵਫਦ ਵਿਚ ਲਖਬੀਰ ਸਿੰਘ ਤਿੰਮੋਵਾਲ, ਸ਼ਰਨਬੀਰ ਸਿੰਘ ਕੰਗ, ਬਲਵਿੰਦਰ ਕੁਮਾਰ ...

ਪੂਰੀ ਖ਼ਬਰ »

ਵਾਲਮੀਕਿ ਸਮਾਜ ਵਲੋਂ ਦਿੱਤੇ ਬੰਦ ਦੇ ਸੱਦੇ ਨਾਲ ਸਾਡਾ ਕੋਈ ਸੰਬੰਧ ਨਹੀਂ -ਸੰਤ ਸਮਾਜ

ਰਾਮ ਤੀਰਥ, 11 ਅਗਸਤ (ਧਰਵਿੰਦਰ ਸਿੰਘ ਔਲਖ)-ਕੁਝ ਵਾਲਮੀਕਿ ਸਮਾਜ ਦੀਆਂ ਜਥੇਬੰਦੀਆਂ ਵਲੋਂ ਦਿੱਤੇ ਗਏ 12 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਦੇ ਖ਼ਿਲਾਫ਼ ਅੱਜ ਭਗਵਾਨ ਵਾਲਮੀਕ ਤੀਰਥ ਧੂਣਾ ਸਾਹਿਬ ਆਸ਼ਰਮ ਵਿਖੇ ਹੋਈ ਇਕ ਪ੍ਰੈਸ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਦੀ ਰੈਵੇਨਿਉ ਪਟਵਾਰ ਯੂਨੀਅਨ ਵਲੋਂ ਹਲਕਾ ਵਿਧਾਇਕ ਟੌਂਗ ਨੂੰ ਮੁੱਖ ਮੰਤਰੀ ਦੇ ਨਾਮ ਸੌਂਪਿਆ ਮੰਗ-ਪੱਤਰ

ਬਾਬਾ ਬਕਾਲਾ ਸਾਹਿਬ, 11 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਦੀ ਰੈਵੀਨਿਉ ਪਟਵਾਰ ਯੂਨੀਅਨ ਜਿਲ੍ਹਾ ਅੰਮਿ੍ਤਸਰ ਵੱਲੋਂ ਜਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਡੇਹਰੀਵਾਲ ਦੀ ਅਗਵਾਈ ਵਿਚ ਵਿਧਾਨ ਸਭਾ ਹਲਕਾ ਬਾਬਾ ਬਾਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ...

ਪੂਰੀ ਖ਼ਬਰ »

ਮੰਤਰੀ ਧਾਲੀਵਾਲ ਦਾ ਚੰਡੀਗੜ੍ਹ 'ਚ ਰਿਹਾਇਸ਼ੀ ਨਵਾਂ ਸਿਰਨਾਵਾਂ, ਮੁੱਖ ਮੰਤਰੀ ਮਾਨ ਦੇ ਗੁਆਂਢ 'ਚ ਹੋਵੇਗਾ

ਅਜਨਾਲਾ, 11 ਅਗਸਤ (ਐਸ. ਪ੍ਰਸ਼ੋਤਮ)-ਸਾਬਕਾ ਮੁੱਖ ਮੰਤਰੀ ਪੰਜਾਬ ਬੀਬੀ ਰਜਿੰਦਰ ਕੌਰ ਭੱਠਲ ਕੋਲੋਂ ਸਰਕਾਰੀ ਰਿਹਾਇਸ਼ੀ ਕੋਠੀ ਖਾਲੀ ਕਰਵਾਉਣ ਉਪਰੰਤ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਆਪਣੇ ਗੁਆਂਢ 'ਚ ਤੇ ਆਪਣੀ ਰਿਹਾਇਸ਼ੀ ਕੋਠੀ ਦੀ ਸਾਂਝੀ ਕੰਧ ਵਾਲੀ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਦੀ ਰਿਹਾਈ ਬਦੀ ਉਤੇ ਨੇਕੀ ਦੀ ਜਿੱਤ ਦੀ ਪ੍ਰਤੀਕ-ਚੇਅਰਮੈਨ ਗੁਰਵਿੰਦਰਪਾਲ ਸਿੰਘ

ਰਈਆ, 22 ਜੁਲਾਈ (ਸ਼ਰਨਬੀਰ ਸਿੰਘ ਕੰਗ)-ਸ਼ੋ੍ਰੋਮਣੀ ਅਕਾਲੀ ਦਲ ਦੇ ਥੰਮ ਅਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਰਿਹਾਅ ਕੀਤੇ ਜਾਣਾ ਬਦੀ ਉਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ | ਇਹ ਵਿਚਾਰ ਸਾਬਕ ਸ਼ਰੋਮਣੀ ਕਮੇਟੀ ਮੈਂਬਰ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਚੱਬਾ ਵਿਖੇ ਦਰਸ਼ਨੀ ਡਿਊੜੀ ਦਾ ਨੀਂਹ ਪੱਥਰ 14 ਨੂੰ ਰੱਖਿਆ ਜਾਵੇਗਾ¸ ਬਾਬਾ ਦਰਸ਼ਨ ਸਿੰਘ

ਚੱਬਾ, 11 ਅਗਸਤ (ਜੱਸਾ ਅਨਜਾਣ)-ਸ਼ਹੀਦ ਬਾਬਾ ਦੀਪ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਚੱਬਾ ਵਿਖੇ 14 ਅਗਸਤ ਦਿਨ ਐਤਵਾਰ ਨੂੰ ਦਰਸ਼ਨੀ ਡਿਊੜੀ ਦਾ ਨੀਂਹ ਪੱਥਰ ਰੱਖਿਆ ਜਾ ਰਿਹਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ...

ਪੂਰੀ ਖ਼ਬਰ »

ਕਸਬਾ ਮਜੀਠਾ 'ਚ ਸੀਵਰੇਜ ਪ੍ਰਣਾਲੀ ਨਾ ਹੋਣ ਕਾਰਨ ਬਰਸਾਤਾਂ ਦਾ ਪਾਣੀ ਵੜਦਾ ਲੋਕਾਂ ਦੇ ਘਰਾਂ ਤੇ ਦੁਕਾਨਾ 'ਚ

ਮਜੀਠਾ, 11 ਅਗਸਤ (ਜਗਤਾਰ ਸਿੰਘ ਸਹਿਮੀ)-ਕਸਬਾ ਮਜੀਠਾ ਤੇ ਆਸ ਪਾਸ ਦਾ ਇਲਾਕਾ ਭਾਰੀ ਮੁਸ਼ਕਿਲਾਂ ਨਾਲ ਜੂਝ ਰਿਹਾ ਹੈ | ਕਸਬਾ ਮਜੀਠਾ ਵਿਚ ਨਗਰ ਕੌਂਸਲ ਹੈ ਤੇ 13 ਵਾਰਡਾਂ ਵਿਚ ਕਰੀਬ 15 ਹਜਾਰ ਤੋਂ ਉਪਰ ਵਸੋਂ ਵਾਲਾ ਇਹ ਕਸਬਾ ਅੱਜ ਵੀ ਕਈ ਸਮੱਸਿਆ 'ਚ ਘਿਰਿਆ ਹੋਇਆ ਹੈ, ਜਿਸ ਦੀ ...

ਪੂਰੀ ਖ਼ਬਰ »

ਰਾਸ਼ਟਰਮੰਡਲ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਜੱਦੀ ਪਿੰਡ ਮਿਆਦੀਆਂ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ

ਅਜਨਾਲਾ/ਓਠੀਆਂ, 11 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਛੀਨਾ)-ਰਾਸ਼ਟਰਮੰਡਲ ਖੇਡਾਂ ਵਿਚ ਭਾਰਤੀ ਮਹਿਲਾ ਹਾਕੀ ਟੀਮ ਵਲੋਂ ਤੀਜੇ ਸਥਾਨ 'ਤੇ ਰਹਿ ਕੇ ਕਾਂਸੀ ਦਾ ਮੈਡਲ ਜਿੱਤਣ 'ਚ ਅਹਿਮ ਯੋਗਦਾਨ ਪਾਉਣ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਵਿਚ ਪੰਜਾਬ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX