ਤਾਜਾ ਖ਼ਬਰਾਂ


ਮਹਿਣਾ ਮਾਈਨਰ 'ਚ ਪਿਆ 35 ਫੁੱਟ ਚੌੜਾ ਪਾੜ, ਦਰਜਨਾਂ ਏਕੜ ਝੋਨੇ ਦੇ ਖੇਤਾਂ 'ਚ ਭਰਿਆ ਪਾਣੀ
. . .  4 minutes ago
ਮੰਡੀ ਕਿੱਲਿਆਂਵਾਲੀ, 25 ਸਤੰਬਰ - (ਇਕਬਾਲ ਸਿੰਘ ਸ਼ਾਂਤ)-ਅੱਸੂ ਦੇ ਬੇਮੌਸਮਾਂ ਮੀਂਹ ਕਿਸਾਨਾਂ ਲਈ ਮੁਸ਼ਕਿਲਾਂ ਦਾ ਸਬੱਬ ਬਣ ਰਿਹਾ ਹੈ। ਅੱਜ ਤੜਕੇ ਪਿੰਡ ਗੱਗੜ ਵਿਖੇ ਮਹਿਣਾ ਮਾਈਨਰ ਵਿਚ ਕਰੀਬ 35 ਫੁੱਟ ਚੌੜਾ ਪਾੜ ਪੈ ਗਿਆ, ਜਿਸ ਨਾਲ ਦਰਜਨਾਂ ਏਕੜ ਝੋਨੇ ਦੀ ਫ਼ਸਲ ਵਿਚ ਪਾਣੀ...
ਉੱਤਰਾਖੰਡ ਅੰਕਿਤਾ ਭੰਡਾਰੀ ਕਤਲ ਕੇਸ - ਪਰਿਵਾਰ ਵਲੋਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ
. . .  37 minutes ago
ਪਉੜੀ (ਉੱਤਰਾਖੰਡ), 25 ਸਤੰਬਰ - ਅੰਕਿਤਾ ਭੰਡਾਰੀ ਕਤਲ ਕੇਸ ਵਿਚ ਇਕ ਵੱਡੇ ਘਟਨਾਕ੍ਰਮ ਵਿਚ ਮ੍ਰਿਤਕ ਦੇ ਪਰਿਵਾਰ ਨੇ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਪੋਸਟਮਾਰਟਮ ਰਿਪੋਰਟ...
ਰਾਜਸਥਾਨ 'ਚ ਲੀਡਰਸ਼ਿਪ ਬਦਲਾਅ ਨੂੰ ਲੈ ਕੇ ਕਾਂਗਰਸ ਵਿਧਾਇਕ ਦਲ ਦੀ ਗਹਿਲੋਤ ਦੇ ਘਰ ਬੈਠਕ ਅੱਜ
. . .  46 minutes ago
ਜੈਪੁਰ, 25 ਸਤੰਬਰ - ਕਾਂਗਰਸ ਵਿਧਾਇਕ ਦਲ ਦੀ ਬੈਠਕ ਅੱਜ ਸ਼ਾਮ ਨੂੰ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਜੈਪੁਰ ਸਥਿਤ ਰਿਹਾਇਸ਼ 'ਤੇ ਹੋਵੇਗੀ, ਜਿਸ 'ਚ ਰਾਜਸਥਾਨ 'ਚ ਲੀਡਰਸ਼ਿਪ ਦੇ ਬਦਲਾਅ ਨੂੰ ਲੈ ਕੇ ਮਤਾ ਪਾਸ ਕੀਤਾ ਜਾਵੇਗਾ। ਮਤਾ ਪਾਸ ਕੀਤਾ ਜਾਵੇਗਾ ਕਿ ਰਾਜਸਥਾਨ...
ਭਾਰੀ ਮੀਂਹ ਨੇ ਝੋਨੇ ਅਤੇ ਸਬਜ਼ੀਆਂ ਦੀ ਫ਼ਸਲ ਨੂੰ ਕੀਤਾ ਪ੍ਰਭਾਵਿਤ
. . .  51 minutes ago
ਸੁਲਤਾਨਪੁਰ ਲੋਧੀ, 25 ਸਤੰਬਰ (ਜਗਮੋਹਣ ਸਿੰਘ ਥਿੰਦ, ਬਲਵਿੰਦਰ ਲਾਡੀ, ਨਰੇਸ਼ ਹੈਪੀ) -ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਬੀਤੇ ਕੱਲ੍ਹ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਝੋਨੇ ਅਤੇ ਸਬਜ਼ੀ ਦੀ ਫ਼ਸਲ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਝੋਨੇ ਦੇ ਖੇਤ...
ਮੁੱਖ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਭਾਰਤ ਇਕ ਕੀਮਤੀ ਭਾਈਵਾਲ ਹੈ - ਮਾਲਦੀਵ
. . .  about 1 hour ago
ਨਿਊਯਾਰਕ, 25 ਸਤੰਬਰ - ਭਾਰਤ ਨੂੰ ਆਜ਼ਾਦੀ ਦੇ 75 ਸਾਲਾਂ ਲਈ ਵਧਾਈ ਦਿੰਦੇ ਹੋਏ, ਮਾਲਦੀਵ ਦੇ ਵਿਦੇਸ਼ ਮੰਤਰੀ ਅਬਦੁਲਾ ਸ਼ਾਹਿਦ ਨੇ ਆਫ਼ਤ ਰਾਹਤ ਤੋਂ ਲੈ ਕੇ ਆਰਥਿਕ ਵਿਕਾਸ ਤੱਕ ਦੇ ਮੁੱਖ ਖੇਤਰਾਂ ਵਿਚ ਚੁਣੌਤੀਆਂ ਦਾ ਸਾਹਮਣਾ ਕਰਨ ਵਿਚ ਮਦਦ ਕਰਨ ਲਈ ਇਕ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦਾ ਅੱਜ 18ਵਾਂ ਦਿਨ
. . .  about 1 hour ago
ਤਿਰੂਵਨੰਤਪੁਰਮ, 24 ਸਤੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 18ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਕੇਰਲ ਦੇ ਤ੍ਰਿਸ਼ੂਰ ਵਿਚ 18ਵੇਂ ਦਿਨ...
ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਤੀਸਰਾ ਤੇ ਨਿਰਣਾਇਕ ਟੀ-20 ਅੱਜ
. . .  about 2 hours ago
ਹੈਦਰਾਬਾਦ, 25 ਸਤੰਬਰ - ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਹੈਦਰਾਬਾਦ 'ਚ ਹੋਵੇਗਾ। ਦੋਵੇਂ ਟੀਮਾਂ ਇਕ ਇਕ ਮੈਚ...
ਰੂਸ ਵਲੋਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਸਥਾਈ ਮੈਂਬਰ ਲਈ ਭਾਰਤ ਦਾ ਸਮਰਥਨ
. . .  about 2 hours ago
ਮਾਸਕੋ, 25 ਸਤੰਬਰ - ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਸਥਾਈ ਮੈਂਬਰ ਬਣਨ ਲਈ ਭਾਰਤ ਦਾ ਸਮਰਥਨ ਕੀਤਾ ਹੈ। 77ਵੀਂ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਿਤ ਕਰਦੇ ਹੋਏ, ਲਾਵਰੋਵ ਨੇ ਕਿਹਾ, "ਅਸੀਂ ਅਫਰੀਕਾ, ਏਸ਼ੀਆ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਵਿਕਰਮ ਦੂਰੈਸਵਾਮੀ ਨੇ ਬਰਤਾਨੀਆ ਵਿਚ ਸੰਭਾਲਿਆ ਭਾਰਤੀ ਹਾਈਕਮਿਸ਼ਨਰ ਦਾ ਅਹੁਦਾ
. . .  1 day ago
ਜੀ.ਐਸ.ਟੀ. ਦੀ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਟਰਾਂਸਪੋਰਟਰਾਂ ਖ਼ਿਲਾਫ਼ ਕੀਤਾ ਕੇਸ ਦਰਜ
. . .  1 day ago
ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ) -  ਥਾਣਾ ਦੁੱਗਰੀ ਦੀ ਪੁਲਿਸ ਨੇ ਜੀ.ਐਸ.ਟੀ. ਦੀ ਚੋਰੀ ਕਰ ਕੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਵਾਲੇ ਟਰਾਂਸਪੋਰਟਰਾਂ ਖ਼ਿਲਾਫ਼ ਵੱਖ ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਹਾਲ ਦੀ ਘੜੀ ਕੋਈ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ 16 ਦੌੜਾਂ ਨਾਲ ਹਰਾਇਆ ਇੰਗਲੈਂਡ
. . .  1 day ago
ਬਰਮਿੰਘਮ, 24 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਇਕ ਦਿਨਾਂ ਮੈਚ ਵਿਚ ਮੇਜ਼ਬਾਨ ਇੰਗਲੈਂਡ ਨੂੰ 16 ਦੌੜਾਂ ਨਾਲ ਹਰਾ ਕੇ 3 ਮੈਚਾਂ ਦੀ ਲੜੀ 3-0 ਨਾਲ ਜਿੱਤ ਕੇ ਇੰਗਲੈਂਡ ਦਾ ਸਫ਼ਾਇਆ ਕਰ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ ਨੇ ਸਾਬਕਾ ਪ੍ਰਧਾਨ ਜਥੇ ਜਗਦੀਸ਼ ਸਿੰਘ ਝੀਂਡਾ ਨੂੰ ਚੁਣਿਆ ਪ੍ਰਧਾਨ
. . .  1 day ago
ਕਰਨਾਲ, 24 ਸਤੰਬਰ (ਗੁਰਮੀਤ ਸਿੰਘ ਸੱਗੂ)- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਹਰਿਆਣਾ ਦੇ ਹੱਕ ਵਿਚ ਦਿੱਤੇ ਗਏ ਫ਼ੈਸਲੇ ਤੋਂ ਬਾਅਦ ਅੱਜ ਕੈਥਲ ਦੇ ਗੁਰਦੁਆਰਾ ਨਿੰਮ ਸਾਹਿਬ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇੰਗਲੈਂਡ ਨੂੰ ਜਿੱਤਣ ਲਈ ਦਿੱਤਾ 170 ਦੌੜਾਂ ਦਾ ਟੀਚਾ
. . .  1 day ago
ਨਹੀਂ ਬਖਸ਼ਾਂਗੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਗਾਉਣ ਵਾਲਿਆਂ ਨੂੰ - ਫੜਨਵੀਸ
. . .  1 day ago
ਮੁੰਬਈ, 24 ਸਤੰਬਰ - ਪੁਣੇ ਵਿੱਚ ਪੀ.ਐਫ.ਆਈ. ਦੇ ਪ੍ਰਦਰਸ਼ਨ ਦੌਰਾਨ ਲੱਗੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ 'ਤੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਜੇਕਰ ਕੋਈ ਮਹਾਰਾਸ਼ਟਰ...
ਮੀਂਹ ਪੈਣ ਨਾਲ ਗ਼ਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ
. . .  1 day ago
ਬਰਨਾਲਾ/ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ) - ਲਗਾਤਾਰ ਪੈ ਰਹੇ ਮੀਂਹ ਨਾਲ ਹੰਡਿਆਇਆ ਵਿਖੇ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਪਈ। ਗੁਰਜੰਟ ਸਿੰਘ ਵਾਸੀ ਪੱਤੀ ਹੰਡਿਆਇਆ...
ਮੀਂਹ ਪੈਣ ਨਾਲ ਖੀਰੇ ਦੀ 100 ਏਕੜ ਫ਼ਸਲ ਤਬਾਹੀ ਦੇ ਕੰਢੇ, ਕਿਸਾਨ ਚਿੰਤਾ 'ਚ
. . .  1 day ago
ਸ਼ਹਿਣਾ, 24 ਸਤੰਬਰ (ਸੁਰੇਸ਼ ਗੋਗੀ) - ਲਗਾਤਾਰ ਪੈ ਰਹੇ ਮੀਂਹ ਨਾਲ ਸ਼ਹਿਣਾ ਪਿੰਡ ਨਾਲ ਸੰਬੰਧਿਤ 10 ਕਿਸਾਨਾਂ ਦੀ ਖੀਰੇ ਦੀ 100 ਏਕੜ ਫ਼ਸਲ ਤਬਾਹੀ ਦੇ ਕੰਢੇ ਪੁੱਜ ਗਈ ਹੈ। ਸਬਜ਼ੀ ਦੇ ਕਾਸ਼ਤਕਾਰ ਲਗਾਤਾਰ ਪੈ ਰਹੇ ਮੀਂਹ ਕਾਰਨ...
ਲਗਾਤਾਰ ਪੈ ਰਹੇ ਮੀਂਹ ਕਾਰਨ ਕਿਸਾਨਾਂ ਦੇ ਮੱਥੇ 'ਤੇ ਚਿੰਤਾਂ ਦੀਆਂ ਲਕੀਰਾਂ
. . .  1 day ago
ਰਾਮਾ ਮੰਡੀ, 24 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ) -ਅੱਜ ਸਵੇਰ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਰਾਮਾ ਮੰਡੀ ਇਲਾਕੇ ਵਿਚ ਨਰਮੇ, ਗੁਆਰੇ, ਮੱਕੀ, ਹਰੇ ਚਾਰੇ, ਮੂੰਗੀ ਸਮੇਤ ਝੋਨੇ ਦੀ ਫ਼ਸਲ ਨੂੰ ਨੁਕਸਾਨ ਹੋਣ ਦੇ ਡਰ ਕਾਰਨ ਅੰਨਦਾਤਾ ਚਿੰਤਾ ਵਿਚ ਹੈ। ਇਸ ਮੀਂਹ ਕਾਰਨ...
ਪੰਜਾਬ ਕਾਂਗਰਸ ਵਲੋਂ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਲਿਸਟ ਜਾਰੀ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਕਾਂਗਰਸ ਦੇ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਲਿਸਟ ਜਾਰੀ ਕੀਤੀ...
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪੀ.ਜੀ.ਆਈ. ’ਚੋਂ ਮਿਲੀ ਛੁੱਟੀ
. . .  1 day ago
ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਜੋ ਪਿਛਲੇ ਕਈ ਦਿਨਾਂ ਤੋਂ ਪੀ.ਜੀ.ਆਈ. ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਸਨ, ਨੂੰ ਸਿਹਤਯਾਬ ਹੋਣ ਉਪਰੰਤ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਹੈ। ਗਾਇਕ ਦੇ ਤਾਏ ਚਮਕੌਰ ਸਿੰਘ ਸਿੱਧੂ ਨੇ ਦੱਸਿਆ ਕਿ 2 ਦਿਨ ਪਹਿਲਾਂ ਬਲਕੌਰ ਸਿੰਘ ਦੇ 3 ਸਟੰਟ ਪਾਏ ਗਏ ਹਨ। ਉਹ ਹੁਣ ਬਿਲਕੁਲ...
ਰਾਜਪਾਲ ਵਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਸਰਕਾਰ ਵਲੋਂ ਪ੍ਰਸਤਾਵਿਤ ਇਲਜਾਸ ਦੇ ਵੇਰਵੇ ਲਈ ਰਾਜਪਾਲ ਵਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਜਵਾਬ ਦਿੱਤਾ ਹੈ। ਆਪਣੇ ਜਵਾਬ ਵਿਚ ਸਰਕਾਰ ਨੇ ਕਿਹਾ...
ਮੀਂਹ ਵਿਚ ਭਿੱਜਣ ਕਾਰਨ 1509 ਬਾਸਮਤੀ ਦਾ ਲੱਗਾ ਘੱਟ ਰੇਟ
. . .  1 day ago
ਅਟਾਰੀ, 24 ਸਤੰਬਰ (ਗੁਰਦੀਪ ਸਿੰਘ ਅਟਾਰੀ) - ਸਰਹੱਦੀ ਦਾਣਾ ਮੰਡੀ ਅਟਾਰੀ ਵਿਖੇ ਮਾਰਕੀਟ ਕਮੇਟੀ ਅਟਾਰੀ ਦੇ ਸਕੱਤਰ ਸਤਨਾਮ ਸਿੰਘ ਅਤੇ ਸੁਪਰਵਾਈਜਰ ਆਤਮਜੀਤ ਸਿੰਘ ਵਲੋਂ 1509 ਬਾਸਮਤੀ ਦੀ ਬੋਲੀ ਕਰਵਾ ਦਿੱਤੀ ਗਈ। ਕਿਸਾਨ ਵੀਰਾਂ ਦੀ ਪੁੱਤਾਂ ਵਾਂਗੂ ਪਾਲੀ ਬਾਸਮਤੀ ਦੀ ਫਸਲ ਭਾਰੀ...
ਪਾਣੀ ਦਾ ਵਹਾਅ ਵੱਧ ਹੋਣ ਕਰਕੇ ਟੁੱਟਾ ਹੰਡਿਆਇਆ ਮਾਈਨਰ ਰਜਵਾਹਾ
. . .  1 day ago
ਬਰਨਾਲਾ/ ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ ) - ਬੀਤੀ ਰਾਤ ਤੋਂ ਪੈ ਰਹੇ ਮੀਂਹ ਕਾਰਨ ਕਸਬਾ ਹੰਡਿਆਇਆ ਦੇ ਨੇੜੇ ਹੰਡਿਆਇਆ ਮਾਈਨਰ ਰਜਵਾਹਾ ਪਾਣੀ ਦਾ ਵਹਾਅ ਵੱਧ ਹੋਣ ਕਰਕੇ ਟੁੱਟ ਗਿਆ, ਜਿਸ ਦਾ ਪਾਣੀ ਕਸਬਾ ਹੰਡਿਆਇਆ ਦੇ ਖੇਤਾਂ ਅਤੇ ਗਲੀਆਂ ਵਿਚ...
ਅਮਰੀਕਾ 'ਚ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਹਿਨਣ ਕਰ ਕੇ ਪੁਲਿਸ ਵਲੋਂ ਗ੍ਰਿਫ਼ਤਾਰ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੀ ਨਾਰਥ ਕੈਰੋਲੀਨਾ ਯੂਨੀਵਰਸਿਟੀ ਸ਼ਾਰਲਟ ਵਿਖੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਸਿੱਖ ਕਕਾਰ ਕਿਰਪਾਨ ਪਹਿਣੇ ਹੋਣ ਕਰ ਕੇ ਪੁਲਿਸ...
ਹਲਕਾ ਸੁਲਤਾਨਪੁਰ ਲੋਧੀ ਅਤੇ ਆਸ-ਪਾਸ ਇਲਾਕਿਆਂ 'ਚ ਪੈ ਰਹੇ ਮੀਂਹ ਨੇ ਝੋਨੇ ਦੀ ਫ਼ਸਲ ਨੂੰ ਕੀਤਾ ਪ੍ਰਭਾਵਿਤ
. . .  1 day ago
ਸੁਲਤਾਨਪੁਰ ਲੋਧੀ, 24 ਸਤੰਬਰ (ਥਿੰਦ, ਹੈਪੀ,ਲਾਡੀ) - ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਤੜਕੇ ਤੋਂ ਪੈ ਰਹੇ ਮੀਂਹ ਨੇ ਕਈ ਥਾਵਾਂ 'ਤੇ ਝੋਨੇ ਦੀ ਫ਼ਸਲ ਨੂੰ ਧਰਤੀ 'ਤੇ ਵਿਛਾ ਦਿੱਤਾ ਹੈ। ਝੋਨੇ ਦੀ ਕਟਾਈ ਦਾ ਕੰਮ ਵੀ ਰੁਕ ਗਿਆ ਹੈ। ਮੰਡੀਆਂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬਦਲਾ ਲੈਣ ਦੀ ਖ਼ੁਸ਼ੀ ਕੁਝ ਦੇਰ, ਪਰ ਮੁਆਫ਼ ਕਰਨ ਦਾ ਮਾਣ ਸਾਰੀ ਉਮਰ ਰਹਿੰਦਾ ਹੈ। -ਟੈਗੋਰ

ਪਟਿਆਲਾ

ਆਧਾਰ ਕਾਰਡ ਵੋਟਰ ਸੂਚੀਆਂ ਨਾਲ ਜੋੜਨ ਸੰਬੰਧੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਸਿਆਸੀ ਪਾਰਟੀਆਂ ਨਾਲ ਬੈਠਕ

ਪਟਿਆਲਾ, 11 ਅਗਸਤ (ਗੁਰਪ੍ਰੀਤ ਸਿੰਘ ਚੱਠਾ)- ਵੋਟਰ ਸੂਚੀਆਂ ਨਾਲ ਵੋਟਰਾਂ ਦੇ ਆਧਾਰ ਕਾਰਡ ਨੂੰ ਜੋੜਨ ਤੇ ਪੋਿਲੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਮੇਤ ਯੋਗਤਾ ਮਿਤੀ 01 ਜਨਵਰੀ 2023 ਤਹਿਤ ਫ਼ੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਬਾਰੇ ਚਰਚਾ ਕਰਨ ਲਈ ਸਮੂਹ ਰਾਜਸੀ ਪਾਰਟੀਆਂ ਨਾਲ ਪਟਿਆਲਾ ਦੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਗੁਰਪ੍ਰੀਤ ਸਿੰਘ ਥਿੰਦ ਦੀ ਪ੍ਰਧਾਨਗੀ ਹੇਠ ਇਕ ਬੈਠਕ ਕੀਤੀ ਗਈ | ਭਾਰਤ ਚੋਣ ਕਮਿਸ਼ਨ ਵਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ ਅਤੇ ਸ਼ੈਡਿਊਲਾਂ ਬਾਰੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਾਣਕਾਰੀ ਦਿੰਦਿਆਂ ਏ.ਡੀ.ਸੀ. ਗੁਰਪ੍ਰੀਤ ਸਿੰਘ ਥਿੰਦ ਨੇ ਸਹਿਯੋਗ ਦੀ ਮੰਗ ਕੀਤੀ | ਉਨ੍ਹਾਂ ਦੱਸਿਆ ਕਿ ਭਵਿੱਖ 'ਚ ਫ਼ੋਟੋ ਵੋਟਰ ਸ਼ਨਾਖ਼ਤੀ ਕਾਰਡ ਡਾਕ ਰਾਹੀਂ ਹੀ ਵੋਟਰਾਂ ਤੱਕ ਪਹੁੰਚਾਏ ਜਾਣਗੇ | ਮੀਟਿੰਗ 'ਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ, ਜ਼ਿਲ੍ਹਾ ਸਕੱਤਰ ਸੁਖਦੇਵ ਸਿੰਘ ਔਲਖ ਤੇ ਰਾਜਿੰਦਰ ਮਹਿਰਾ, ਸ਼ੋ੍ਰਮਣੀ ਅਕਾਲੀ ਦਲ ਦੇ ਸਿਆਸੀ ਸਕੱਤਰ ਸੁਖਵਿੰਦਰ ਸਿੰਘ, ਕਾਂਗਰਸ ਪਾਰਟੀ ਤੋਂ ਮਹਿੰਦਰ ਸਿੰਘ ਅਤੇ ਬਹੁਜਨ ਸਮਾਜ ਪਾਰਟੀ ਤੋਂ ਸੁਨੀਲ ਕੁਮਾਰ ਨੇ ਸ਼ਿਰਕਤ ਕੀਤੀ | ਇਨ੍ਹਾਂ ਆਗੂਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਚੋਣ ਤਹਿਸੀਲਦਾਰ ਰਾਮਜੀ ਲਾਲ, ਚੋਣ ਕਾਨੂੰਨਗੋ ਸ਼ਿਵਾਨੀ ਅਰੋੜਾ ਤੇ ਕੁਲਜੀਤ ਸਿੰਘ ਵੀ ਮੌਜੂਦ ਸਨ | ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਵੇਂ ਨਿਯਮਾਂ ਮੁਤਾਬਿਕ ਮਿਤੀ 01 ਅਪ੍ਰੈਲ 2023 ਜਾਂ ਇਸ ਤੋਂ ਪਹਿਲਾਂ ਹਰੇਕ ਵੋਟਰ ਲਈ ਆਰ.ਪੀ. ਐਕਟ 1950 ਦੀ ਸੈਕਸ਼ਨ 23 ਅਧੀਨ ਆਧਾਰ ਨੰਬਰ ਬਾਰੇ ਸੂਚਿਤ ਕੀਤਾ ਜਾਣਾ ਹੈ ਜਿਸ ਦਾ ਕੰਮ ਮਿਤੀ 01.08.2022 ਤੋਂ ਸ਼ੁਰੂ ਹੋ ਚੁੱਕਾ ਹੈ, ਇਸ ਲਈ ਜ਼ਿਲ੍ਹਾ ਨਿਵਾਸੀ ਬੀ.ਐਲ.ਓਜ਼ ਨੂੰ ਸਹਿਯੋਗ ਕਰਨ | ਏ.ਡੀ.ਸੀ. ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਫਾਰਮ ਨੰਬਰ 6 ਵਿਚ ਦਰਜ ਦਸਤਾਵੇਜ਼ੀ ਸਬੂਤਾਂ ਸੰਬੰਧੀ ਅਤੇ ਫ਼ੋਟੋ ਵੋਟਰ ਸੂਚੀ ਦੀ ਤਿਆਰੀ/ਸੁਧਾਈ ਸਬੰਧੀ ਪਹਿਲੀ ਜਨਵਰੀ, ਪਹਿਲੀ ਅਪ੍ਰੈਲ, ਪਹਿਲੀ ਜੁਲਾਈ ਤੇ ਪਹਿਲੀ ਅਕਤੂਬਰ ਨੂੰ ਹੁਣ ਬਹੁਯੋਗਤਾ ਮਿਤੀਆਂ ਮੰਨਿਆ ਗਿਆ ਹੈ | ਭਾਰਤ ਚੋਣ ਕਮਿਸ਼ਨ ਵਲੋਂ ਨਵੀਂ ਵੋਟ ਲਈ ਫਾਰਮ ਨੰਬਰ 6, ਵੋਟ ਦੀ ਕਟੌਤੀ ਲਈ ਫਾਰਮ ਨੰਬਰ 7, ਵੋਟ ਦੀ ਸੋਧ ਤੇ ਪਤੇ ਦੀ ਸੋਧ ਲਈ ਫਾਰਮ ਨੰਬਰ 8 ਵਿਚ ਸੋਧ ਕੀਤੀ ਗਈ ਹੈ | ਇਸ ਤੋਂ ਇਲਾਵਾ ਵੋਟਰਾਂ ਪਾਸੋਂ ਆਧਾਰ ਨੰਬਰ ਦੀ ਇਕੱਤਰਤਾ ਲਈ ਨਵਾਂ ਫਾਰਮ ਨੰਬਰ 6-ਬੀ ਤਿਆਰ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ 'ਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦਾ ਕੰਮ 04 ਅਗਸਤ 2022 ਤੋਂ ਸ਼ੁਰੂ ਹੋਇਆ ਹੈ ਅਤੇ ਹੁਣ ਇਕ ਪੋਲਿੰਗ ਸਟੇਸ਼ਨ 'ਤੇ ਵੋਟਾਂ ਦੀ ਅੰਤਿਮ ਹੱਦ 1500 ਵੋਟਰ ਰੱਖੀ ਗਈ ਹੈ | ਇਸ ਲਈ ਸਿਆਸੀ ਪਾਰਟੀਆਂ ਵਲੋਂ ਜੇਕਰ ਕਿਸੇ ਵੀ ਪੋਲਿੰਗ ਸਟੇਸ਼ਨ ਦੀ ਤਬਦੀਲੀ, ਏਕੀਕਰਨ ਜਾਂ ਕੋਈ ਸੈਕਸ਼ਨ ਬਣਾਉਣ ਜਾਂ ਸ਼ਿਫ਼ਟ ਕਰਨ ਸੰਬੰਧੀ ਕੋਈ ਤਜਵੀਜ਼ ਹੈ ਤਾਂ ਮਿਤੀ 21 ਅਗਸਤ 2022 ਤੱਕ ਜ਼ਿਲ੍ਹਾ ਚੋਣ ਦਫ਼ਤਰ ਪਟਿਆਲਾ ਜਾਂ ਸਬੰਧਿਤ ਹਲਕੇ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਨੂੰ ਭੇਜਿਆ ਜਾਵੇ ਤਾਂ ਜੋ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੈਰੀਫਿਕੇਸ਼ਨ ਕਰਨ ਫਾਈਨਲ ਤਜਵੀਜ਼ ਵਿਚ ਸ਼ਾਮਲ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਦਫ਼ਤਰ ਵਲੋਂ ਮਿਤੀ 25 ਅਗਸਤ 2022 ਤੱਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨੂੰ ਤਜਵੀਜ਼ ਭੇਜਣ ਲਈ ਲਿਖਿਆ ਗਿਆ ਹੈ, ਜਿਸ ਨੂੰ ਜ਼ਿਲ੍ਹਾ ਪੱਧਰ 'ਤੇ ਵਿਚਾਰਿਆ ਜਾਵੇਗਾ ਤੇ ਮਿਤੀ 05 ਸਤੰਬਰ 2022 ਨੂੰ ਅੰਤਿਮ ਰੂਪ ਦੇ ਦਿੱਤਾ ਜਾਵੇਗਾ | ਗੁਰਪ੍ਰੀਤ ਸਿੰਘ ਥਿੰਦ ਨੇ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੀ.ਐਲ.ਏ (ਬੂਥ ਲੈਵਲ ਏਜੰਟ ਦੀ ਨਿਯੁਕਤੀ ਜ਼ਰੂਰ ਕਰਨ ਤਾਂ ਕਿ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਵਲੋਂ ਪੋਲਿੰਗ ਬੂਥ ਪੱਧਰ 'ਤੇ ਨਿਯੁਕਤ ਬੀ.ਐਲ.ਓ. ਨਾਲ ਸਹਿਯੋਗ ਕਰਕੇ ਯੋਗ ਵਿਅਕਤੀਆਂ ਦੀਆਂ ਵੋਟਾਂ ਬਣਾਉਣ ਦਾ ਕੰਮ ਕੀਤਾ ਜਾਵੇ ਤਾਂ ਜੋ ਕੋਈ ਵੀ ਯੋਗ ਵਿਅਕਤੀ ਆਪਣੀ ਵੋਟ ਦੀ ਵਰਤੋਂ ਦੇ ਅਧਿਕਾਰ ਤੋਂ ਵਾਂਝਾ ਨਾ ਰਹਿ ਜਾਵੇ |

'ਹਰ ਘਰ ਤਿਰੰਗਾ' ਮੁਹਿੰਮ ਤਹਿਤ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ 'ਚ ਲਹਿਰਾਇਆ ਜਾਵੇਗਾ ਤਿਰੰਗਾ : ਸਾਕਸ਼ੀ ਸਾਹਨੀ

ਪਟਿਆਲਾ, 11 ਅਗਸਤ (ਅ.ਸ. ਆਹਲੂਵਾਲੀਆ)- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ 75ਵੇਂ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਤਹਿਤ ਪਟਿਆਲਾ ਜ਼ਿਲ੍ਹੇ ਵਿਚ 13 ਤੋਂ 15 ਅਗਸਤ ਤੱਕ ਹਰ ਸਰਕਾਰੀ ਦਫ਼ਤਰ 'ਚ ਪੂਰੇ ਸਨਮਾਨ ਨਾਲ ਰਾਸ਼ਟਰੀ ਝੰਡਾ ਲਹਿਰਾਇਆ ਜਾਵੇਗਾ | ਉਨ੍ਹਾਂ ...

ਪੂਰੀ ਖ਼ਬਰ »

ਅਜ਼ੀਜ਼ਪੁਰ ਟੋਲ ਪਲਾਜ਼ੇ ਦੇ 8 ਕਿੱਲੋਮੀਟਰ ਦੇ ਘੇਰੇ 'ਚ ਆਉਂਦੇ ਪਿੰਡਾਂ ਦੇ ਵਸਨੀਕਾਂ ਨੂੰ ਟੋਲ ਪਰਚੀ ਤੋਂ ਰਾਹਤ ਦੇਣ ਦੀ ਮੰਗ

ਬਨੂੜ, 11 ਅਗਸਤ (ਭੁਪਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਇਕ ਅਹਿਮ ਬੈਠਕ ਪਿੰਡ ਅਜ਼ੀਜ਼ਪੁਰ ਕੋਲ ਸਥਿਤ ਟੋਲ ਪਲਾਜ਼ੇ ਤੇ ਬਲਾਕ ਮੁਹਾਲੀ ਦੇ ਪ੍ਰਧਾਨ ਤਰਲੋਚਨ ਸਿੰਘ ਨੰਡਿਆਲੀ ਤੇ ਕਿਸਾਨ ਆਗੂ ਗੁਰਜੰਟ ਸਿੰਘ ਬੜੀ ਦੀ ਅਗਵਾਈ ਹੇਠ ਹੋਈ | ਇਸ ਬੈਠਕ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਨੌਜਵਾਨਾਂ ਦੀ ਮੌਤ

ਪਟਿਆਲਾ, 11 ਅਗਸਤ (ਮਨਦੀਪ ਸਿੰਘ ਖਰੌੜ)- ਸਥਾਨਕ ਸ਼ਾਂਤੀ ਨਗਰ 'ਚ ਪੈਟਰੋਲ ਪੰਪ ਲਾਗੇ ਮੋਟਰਸਾਈਕਲ 'ਤੇ ਜਾ ਰਹੇ ਨੌਜਵਾਨ ਨੂੰ ਕੈਂਟਰ ਚਾਲਕ ਦੀ ਫੇਟ ਵੱਜਣ ਕਾਰਨ ਉਸ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਮਿ੍ਤਕ ਦੀ ਪਹਿਚਾਣ ਬਿਕਰਮ ਵਾਸੀ ਪਟਿਆਲਾ ਵਜੋਂ ਹੋਈ ...

ਪੂਰੀ ਖ਼ਬਰ »

ਹੁਣ ਆਸਾਨ ਕਿਸ਼ਤਾਂ 'ਤੇ ਘੱਟ ਵਿਆਜ 'ਤੇ ਮਿਲਣਗੇ ਖੇਤੀ ਸੰਦ

ਪਟਿਆਲਾ, 11 ਅਗਸਤ (ਅ. ਸ. ਆਹਲੂਵਾਲੀਆ)-ਬੈਂਕ ਆਫ਼ ਇੰਡੀਆ ਦੇ ਜਨਰਲ ਮੈਨੇਜਰ ਅਸ਼ਵਨੀ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੇ ਕਿਸਾਨਾਂ ਨੂੰ ਬੈਂਕ ਆਰ.ਐਮ.ਸੀ. ਮਸ਼ੀਨਾਂ ਖ਼ਰੀਦਣ ਲਈ ਆਸਾਨ ਕਿਸ਼ਤਾਂ ਅਤੇ ਘੱਟ ਵਿਆਜ 'ਤੇ ਪੈਸਾ ਮੁਹੱਈਆ ਕਰਵਾਏਗੀ | ਬੈਂਕ ...

ਪੂਰੀ ਖ਼ਬਰ »

41 ਕੋਵਿਡ ਪਾਜ਼ੀਟਿਵ ਕੇਸ ਹੋਏ ਰਿਪੋਰਟ : ਸਿਵਲ ਸਰਜਨ

ਪਟਿਆਲਾ, 11 ਅਗਸਤ (ਮਨਦੀਪ ਸਿੰਘ ਖਰੌੜ)- ਸਿਵਲ ਸਰਜਨ ਡਾ: ਰਾਜੂ ਧੀਰ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿਚ ਪ੍ਰਾਪਤ 275 ਕੋਵਿਡ ਰਿਪੋਰਟਾਂ ਵਿਚੋਂ 41 ਕੋਵਿਡ ਪਾਜ਼ੀਟਿਵ ਕੇਸ ਰਿਪੋਰਟ ਹੋਏ ਹਨ ਜਿਨ੍ਹਾਂ ਵਿਚੋਂ 28 ਪਟਿਆਲਾ ਸ਼ਹਿਰ, 2 ਸਮਾਣਾ, 2 ਰਾਜਪੁਰਾ, 1 ਕੌਲੀ, 5 ਕਾਲੋਮਾਜਰਾ, ...

ਪੂਰੀ ਖ਼ਬਰ »

35 ਲੱਖ ਲੈ ਕੇ ਫ਼ਰਾਰ ਹੋਏ ਬੱਚੇ ਦੀ ਪੈੜ ਨੱਪਣ ਲਈ ਪਟਿਆਲਾ ਪੁਲਿਸ ਵਲੋਂ ਗੁਆਂਢੀ ਰਾਜਾਂ ਵੱਲ ਰੁਖ

ਪਟਿਆਲਾ, 11 ਅਗਸਤ (ਮਨਦੀਪ ਸਿੰਘ ਖਰੌੜ)- ਲੰਘੀ 3 ਅਗਸਤ ਨੂੰ ਪਟਿਆਲਾ ਦੇ ਐੱਸ.ਬੀ.ਆਈ. ਬੈਂਕ ਦੀ ਮੁੱਖ ਬ੍ਰਾਂਚ 'ਚੋਂ 35 ਲੱਖ ਦਾ ਬੈਗ ਲੈਕੇ ਫ਼ਰਾਰ ਹੋਏ ਬੱਚੇ ਦੀ ਪੈੜ ਨੱਪਣ ਲਈ ਪਟਿਆਲਾ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵਲੋਂ ਦੇਸ਼ ਦੇ ਕਈ ਹਿੱਸਿਆਂ 'ਚ ਛਾਪਾਮਾਰੀ ਕੀਤੀ ਜਾ ...

ਪੂਰੀ ਖ਼ਬਰ »

ਨਿਗਮ ਦੇ ਇਤਿਹਾਸ 'ਚ ਵੱਡਾ ਫ਼ੈਸਲਾ, ਪਟਿਆਲਾ ਦਿਹਾਤੀ ਹਲਕੇ 'ਚ ਵਿਕਾਸ ਕਾਰਜ ਕਰੇਗਾ ਨਗਰ ਨਿਗਮ

ਪਟਿਆਲਾ, 11 ਅਗਸਤ (ਗੁਰਵਿੰਦਰ ਸਿੰਘ ਔਲਖ)- ਪਟਿਆਲਾ ਨਗਰ ਨਿਗਮ ਅਧੀਨ ਪਟਿਆਲਾ ਦਿਹਾਤੀ ਹਲਕੇ ਦੇ ਆਉਂਦੇ ਵਾਰਡਾਂ ਵਿਚ ਵਿਕਾਸ ਕਾਰਜ ਨਗਰ ਨਿਗਮ ਪਟਿਆਲਾ ਕਰੇਗਾ | ਇਹ ਫ਼ੈਸਲਾ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਕੀਤਾ ਹੈ | ਇਸ ਮਾਮਲੇ ਵਿਚ ਮਿਲੀ ਜਾਣਕਾਰੀ ਦੇ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਪੈਨਸ਼ਨਰਾਂ ਵਲੋਂ ਮੁੱਖ ਦਫ਼ਤਰ ਮੂਹਰੇ ਪੈਨਸ਼ਨਾਂ ਤੇ ਅਦਾਇਗੀਆਂ ਨੂੰ ਲੈ ਕੇ ਰੋਸ ਧਰਨਾ

ਪਟਿਆਲਾ, 11 ਅਗਸਤ (ਗੁਰਵਿੰਦਰ ਸਿੰਘ ਔਲਖ)- ਪੀ.ਆਰ.ਟੀ.ਸੀ. ਪੈਨਸ਼ਨਰਾਂ ਨੇ ਪੈਨਸ਼ਨ ਅਤੇ ਹੋਰ ਅਦਾਇਗੀਆਂ ਨੂੰ ਲੈ ਕੇ ਮੁੱਖ ਦਫ਼ਤਰ ਨਾਭਾ ਰੋਡ ਵਿਖੇ ਰੋਸ ਧਰਨਾ ਦਿੱਤਾ ਗਿਆ ਜਿਸ ਵਿਚ ਪੰਜਾਬ ਦੇ ਕੋਨੇ-ਕੋਨੇ ਚੋਂ, ਹਰਿਆਣਾ ਤੇ ਚੰਡੀਗੜ੍ਹ ਤੋਂ ਭਾਰੀ ਗਿਣਤੀ ਵਿਚ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਗੜੇਮਾਰੀ ਦੇ ਮੁਆਵਜ਼ੇ ਦੀ ਮੰਗ

ਸਮਾਣਾ, 11 ਅਗਸਤ (ਸਾਹਿਬ ਸਿੰਘ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਇਕ ਵਿਸ਼ੇਸ਼ ਬੈਠਕ ਗੁਰਦੁਆਰਾ ਟਰੱਕ ਯੂਨੀਅਨ ਸਮਾਣਾ ਵਿਖੇ ਦਲਜੀਤ ਸਿੰਘ ਚੱਕ ਅੰਮਿ੍ਤਸਰੀਆ ਜ਼ਿਲ੍ਹਾ ਜਨਰਲ ਸਕੱਤਰ ਪਟਿਆਲਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਕੇਂਦਰ ਸਰਕਾਰ ਕਿਸਾਨ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਨੂੰ ਫੜਨ ਗਏ ਸੈਂਕੜੇ ਮੁਲਾਜ਼ਮ ਖਾਲੀ ਹੱਥ ਪਰਤੇ

ਸਮਾਣਾ, 11 ਅਗਸਤ (ਪ੍ਰੀਤਮ ਸਿੰਘ ਨਾਗੀ)- ਜ਼ਿਲ੍ਹਾ ਪੁਲਿਸ ਕਪਤਾਨ (ਹੈੱਡਕੁਆਟਰ) ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਉਪ ਮੰਡਲ ਸਮਾਣਾ ਦੇ ਪਿੰਡ ਮੁਰਾਦਪੁਰਾ ਵਿਖੇ ਸੈਂਕੜੇ ਮੁਲਾਜ਼ਮਾਂ ਵਲੋਂ ਸਾਂਝੇ ਤੌਰ 'ਤੇ ਛਾਪਾ ਮਾਰਿਆ ਗਿਆ ਪਰ ਨਸ਼ਾ ਤਸਕਰਾਂ ਨੂੰ ਪਹਿਲਾਂ ਤੋਂ ਹੀ ...

ਪੂਰੀ ਖ਼ਬਰ »

ਸਕੂਲਾਂ, ਆਂਗਣਵਾੜੀ ਕੇਂਦਰਾਂ ਵਿਚ ਰਾਸ਼ਟਰੀ ਡੀ-ਵਾਰਮਿੰਗ ਦਿਵਸ ਮਨਾਇਆ

ਦੇਵੀਗੜ੍ਹ, 11 ਅਗਸਤ (ਰਾਜਿੰਦਰ ਸਿੰਘ ਮੌਜੀ)-ਡਾ. ਰਾਜੂ ਧੀਰ ਸਿਵਲ ਸਰਜਨ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾ. ਪ੍ਰਸ਼ਾਂਤ ਗੌਤਮ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਬਲਾਕ ਦੂੱਧਨਸਾਧਾਂ ਵਿਚ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਸੁਸਰੀ ਤੋਂ ਪ੍ਰੇਸ਼ਾਨ ਸ਼ਹਿਰ ਵਾਸੀਆਂ ਨੇ ਐਫ.ਸੀ.ਆਈ. ਗੁਦਾਮਾਂ ਮੂਹਰੇ ਲਾਇਆ ਧਰਨਾ

ਬਨੂੜ, 11 ਅਗਸਤ (ਭੁਪਿੰਦਰ ਸਿੰਘ)-ਸੁਸਰੀ ਤੋਂ ਪ੍ਰੇਸ਼ਾਨ ਸ਼ਹਿਰ ਵਾਸੀਆਂ ਨੇ ਅੱਜ ਭਾਰਤੀ ਖ਼ੁਰਾਕ ਨਿਗਮ (ਐਫ.ਸੀ.ਆਈ.) ਦੇ ਦਫ਼ਤਰ ਅੱਗੇ ਧਰਨਾ ਦਿੱਤਾ | ਉਹ ਪ੍ਰਸ਼ਾਸਨ ਤੇ ਪ੍ਰਬੰਧਕਾਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਤੁਰੰਤ ਸੁਸਰੀ ਦੇ ਖ਼ਾਤਮੇ ਦੀ ਮੰਗ ਕਰ ਰਹੇ ਸਨ | ...

ਪੂਰੀ ਖ਼ਬਰ »

-ਮਾਮਲਾ ਲਾਈਨਮੈਨ ਦੀ ਮੌਤ ਦਾ- ਬਿਜਲੀ ਬੋਰਡ ਦੇ ਜੇ. ਈ. ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਪਿੰਡ ਵਾਸੀਆਂ ਵਲੋਂ ਪੁਲਿਸ ਚੌਕੀ 'ਚ ਹੰਗਾਮਾ

ਡੇਰਾਬੱਸੀ, 11 ਅਗਸਤ (ਗੁਰਮੀਤ ਸਿੰਘ)-ਬੀਤੇ ਦਿਨੀਂ ਮੁਬਾਰਕਪੁਰ ਸੜਕ 'ਤੇ ਬਿਜਲੀ ਠੀਕ ਕਰਦੇ ਕਰੰਟ ਲੱਗਣ ਕਾਰਨ 26 ਸਾਲਾਂ ਲਾਈਨਮੈਨ ਮਨਦੀਪ ਸਿੰਘ ਵਾਸੀ ਸੁੰਡਰਾਂ ਦੀ ਮੌਤ ਨੂੰ ਲੈ ਕੇ ਪਿੰਡ ਵਾਸੀਆਂ ਵਿਚ ਰੋਹ ਘੱਟ ਨਹੀਂ ਰਿਹਾ | ਮਿ੍ਤਕ ਦੇ ਰਿਸਤੇਦਾਰਾਂ ਤੇ ਪਿੰਡ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਟਰਾਂਸਕੋ ਮੰਡਲ ਸਰਹਿੰਦ ਦੀ ਮਹੀਨਾਵਾਰ ਮੀਟਿੰਗ

ਫ਼ਤਹਿਗੜ੍ਹ ਸਾਹਿਬ, 11 ਅਗਸਤ (ਮਨਪ੍ਰੀਤ ਸਿੰਘ)- ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਟਰਾਂਸਕੋ ਮੰਡਲ ਯੂਨਿਟ ਸਰਹਿੰਦ ਦੀ ਅਹਿਮ ਮੀਟਿੰਗ ਰਾਜ ਸਿੰਘ ਬੱਲ ਦੀ ਪ੍ਰਧਾਨਗੀ ਹੇਠ ਸਰਹਿੰਦ ਵਿਖੇ ਹੋਈ ਜਿਸ 'ਚ ਸਰਕਲ ਮੀਤ ਪ੍ਰਧਾਨ ਤਰਸੇਮ ਲਾਲ, ਸਰਕਲ ਸਕੱਤਰ ਇੰਦਰਜੀਤ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਸੰਬੰਧੀ ਜਾਣਕਾਰੀ ਲਈ ਪਸ਼ੂ ਪਾਲਕ ਆਪਣੇ ਖੇਤਰ ਦੀ ਵੈਟਰਨਰੀ ਸੰਸਥਾ ਨਾਲ ਕਰਨ ਸੰਪਰਕ : ਡਿਪਟੀ ਡਾਇਰੈਕਟਰ

ਪਟਿਆਲਾ, 11 ਅਗਸਤ (ਅ. ਸ. ਆਹਲੂਵਾਲੀਆ)-ਪਸ਼ੂਆਂ 'ਚ ਫੈਲੀ ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਜ਼ਿਲ੍ਹੇ 'ਚ 44 ਟੀਮਾਂ ਬਣਾ ਕੇ ਪਸ਼ੂ ਪਾਲਕਾਂ ਨਾਲ ਰਾਬਤਾ ਬਣਾਇਆ ਜਾ ਰਿਹਾ ਹੈ ਨਾਲ ਹੀ ਬਿਮਾਰੀ ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮ ਵੀ ਚਲਾਈ ...

ਪੂਰੀ ਖ਼ਬਰ »

ਡਾ. ਦਰਸ਼ਨ ਸਿੰਘ 'ਆਸ਼ਟ' ਦੀ ਬਾਲ-ਪੁਸਤਕ ਦਾ 10ਵਾਂ ਐਡੀਸ਼ਨ ਓਡੀਸ਼ਾ ਦੇ ਸਕੂਲਾਂ ਲਈ ਪ੍ਰਵਾਨ

ਪਟਿਆਲਾ, 11 ਅਗਸਤ (ਗੁਰਵਿੰਦਰ ਸਿੰਘ ਔਲਖ)-ਸਾਹਿਤ ਅਕਾਦਮੀ ਐਵਾਰਡੀ ਅਤੇ ਸ਼੍ਰੋਮਣੀ ਪੰਜਾਬੀ ਬਾਲ ਸਾਹਿਤਕਾਰ ਲੇਖਕ ਡਾ. ਦਰਸ਼ਨ ਸਿੰਘ 'ਆਸ਼ਟ' ਦੀ ਬਾਲ ਪੁਸਤਕ 'ਮਿਹਨਤ ਦੀ ਕਮਾਈ' ਨੂੰ 'ਮਿਹਨਤ ਕੀ ਕਮਾਈ ਕਾ ਸੁਖ' ਦੇ ਨਾਂ ਹੇਠ ਵੱਡੀ ਤਾਦਾਦ ਵਿਚ ਹਿੰਦੀ ਭਾਸ਼ਾ ਵਿਚ ...

ਪੂਰੀ ਖ਼ਬਰ »

ਜੇਮਜ਼ ਸਕੂਲ 'ਚ ਮਨਾਇਆ ਵਿਸ਼ਵ ਸ਼ੇਰ ਦਿਵਸ

ਪਟਿਆਲਾ, 11 ਅਗਸਤ (ਸਿੱਧੂ)-ਬੱਚਿਆਂ ਨੂੰ ਸਿੱਖਿਆ ਰਾਹੀਂ ਸ਼ੇਰ ਵਰਗੀ ਤਾਕਤ ਹਾਸਲ ਕਰਨੀ ਚਾਹੀਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸਾਇਨਾ ਕਪੂਰ ਨੇ ਕੀਤਾ | ਉਹ ਜੇਮਜ ਪਬਲਿਕ ਸਕੂਲ ਵਿਖੇ ਪੰਜਾਬ ਸਰਕਾਰ ਦੀ ਸ਼ਹੀਦ-ਏ-ਆਜ਼ਮ ਸ. ...

ਪੂਰੀ ਖ਼ਬਰ »

ਸੁਸਰੀ ਤੋਂ ਪ੍ਰੇਸ਼ਾਨ ਸ਼ਹਿਰ ਵਾਸੀਆਂ ਨੇ ਐਫ.ਸੀ.ਆਈ. ਗੁਦਾਮਾਂ ਮੂਹਰੇ ਲਾਇਆ ਧਰਨਾ

ਬਨੂੜ, 11 ਅਗਸਤ (ਭੁਪਿੰਦਰ ਸਿੰਘ)-ਸੁਸਰੀ ਤੋਂ ਪ੍ਰੇਸ਼ਾਨ ਸ਼ਹਿਰ ਵਾਸੀਆਂ ਨੇ ਅੱਜ ਭਾਰਤੀ ਖ਼ੁਰਾਕ ਨਿਗਮ (ਐਫ.ਸੀ.ਆਈ.) ਦੇ ਦਫ਼ਤਰ ਅੱਗੇ ਧਰਨਾ ਦਿੱਤਾ | ਉਹ ਪ੍ਰਸ਼ਾਸਨ ਤੇ ਪ੍ਰਬੰਧਕਾਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਤੁਰੰਤ ਸੁਸਰੀ ਦੇ ਖ਼ਾਤਮੇ ਦੀ ਮੰਗ ਕਰ ਰਹੇ ਸਨ | ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਪੱਤਰਕਾਰੀ ਸੰਬੰਧੀ ਸਿਖਲਾਈ ਦੇਣ ਲਈ ਦੋ ਰੋਜ਼ਾ ਵਰਕਸ਼ਾਪ ਕਰਵਾਈ

ਪਟਿਆਲਾ, 11 ਅਗਸਤ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੇ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ (ਈ.ਐਮ.ਆਰ.ਸੀ.), ਪਟਿਆਲਾ ਅਤੇ ਪੰਜਾਬੀ ਯੂਨੀਵਰਸਿਟੀ ਦੇ ਪੱਤਰਕਾਰੀ ਤੇ ਜਨ ਸੰਚਾਰ ਵਿਭਾਗ ਨੇ ਮਿਲ ਕੇ ਪੀਪਲ ਆਰਕਾਈਵ ਆਫ਼ ਰੂਰਲ ਇੰਡੀਆ (ਪਾਰੀ) ਦੇ ...

ਪੂਰੀ ਖ਼ਬਰ »

ਡਿਗਰੀਆਂ ਰੋਕਣ ਵਾਲੀਆਂ ਵਿੱਦਿਅਕ ਸੰਸਥਾਵਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ

ਚੰਡੀਗੜ੍ਹ, 11 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਨੁਸੂਚਿਤ ਜਾਤੀ (ਐਸ.ਸੀ.) ਨਾਲ ਸੰਬੰਧਿਤ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੋਸਟ ਮੈਟਿ੍ਕ ਵਜ਼ੀਫ਼ਾ ਸਕੀਮ ਦੀ ਆੜ 'ਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀਆਂ ...

ਪੂਰੀ ਖ਼ਬਰ »

ਅੰਡਰ-18 ਲੜਕੇ ਤੇ ਲੜਕੀਆਂ ਦੇ ਅਥਲੈਟਿਕਸ ਦੇ ਟ੍ਰਾਇਲ ਪੰਜਾਬੀ ਯੂਨੀਵਰਸਿਟੀ ਪਟਿਆਲਾ 'ਚ 13 ਨੂੰ

ਪਟਿਆਲਾ, 11 ਅਗਸਤ (ਕੁਲਵੀਰ ਸਿੰਘ ਧਾਲੀਵਾਲ)- ਐਥਲੈਟਿਕਸ ਐਸੋਸੀਏਸ਼ਨ ਜ਼ਿਲ੍ਹਾ ਪਟਿਆਲਾ ਦੇ ਜਨਰਲ ਸੈਕਟਰੀ ਹਰਭਜਨ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਐਥਲੈਟਿਕਸ ਐਸੋਸੀਏਸ਼ਨ ਵਲੋਂ 13 ਅਗਸਤ ਨੂੰ ਸਵੇਰੇ 8 ਵਜੇ ਅੰਡਰ-18 ਲੜਕੇ ਅਤੇ ਲੜਕੀਆਂ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਪਸ਼ੂਆਂ 'ਚ ਫ਼ੈਲੇ ਧੱਫੜੀ ਰੋਗ ਤੋਂ ਬਚਾਅ ਲਈ ਦਿਸ਼ਾ ਨਿਰਦੇਸ਼ ਜਾਰੀ

ਪਟਿਆਲਾ, 11 ਅਗਸਤ (ਅ.ਸ. ਆਹਲੂਵਾਲੀਆ)- ਜ਼ਿਲ੍ਹਾ ਮੈਜਿਸਟਰੇਟ ਸਾਕਸ਼ੀ ਸਾਹਨੀ ਵਲੋਂ ਪਟਿਆਲਾ ਜ਼ਿਲ੍ਹੇ ਅੰਦਰ ਪਸ਼ੂਆਂ ਵਿਚ ਲੰਪੀ ਸਕਿਨ ਬਿਮਾਰੀ (ਐਲ.ਐੱਸ.ਡੀ.) ਦੇ ਪ੍ਰਕੋਪ ਨੂੰ ਵਧਣ ਤੋਂ ਰੋਕਣ ਲਈ ਸੀ.ਆਰ.ਪੀ.ਸੀ. ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ...

ਪੂਰੀ ਖ਼ਬਰ »

ਨਗਰ ਕੌਂਸਲ ਟੀਮ ਵਲੋਂ ਦੁਕਾਨਾਂ 'ਤੇ ਪੜਤਾਲ

ਸਮਾਣਾ, 11 ਅਗਸਤ (ਸਾਹਿਬ ਸਿੰਘ)- ਕਾਰਜ ਸਾਧਕ ਅਫ਼ਸਰ ਸਮਾਣਾ ਬਰਜਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਨਗਰ ਕੌਂਸਲ ਦੀ ਟੀਮ ਵਲੋਂ ਵੱਖ-ਵੱਖ ਦੁਕਾਨਾਂ 'ਤੇ ਜਾ ਕੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਪੜਤਾਲ ਕੀਤੀ ਗਈ | ਸਰਕਾਰ ਵਲੋਂ ਪਲਾਸਟਿਕ ਦੇ ਲਿਫ਼ਾਫ਼ਿਆਂ 'ਤੇ ਲਗਾਈ ...

ਪੂਰੀ ਖ਼ਬਰ »

ਡਾਇਰੀਆ ਪ੍ਰਭਾਵਿਤ ਖੇਤਰਾਂ 'ਚ ਘਰ-ਘਰ ਹੋ ਰਹੀ ਪਾਣੀ ਦੀ ਜਾਂਚ- ਕਮਿਸ਼ਨਰ

ਪਟਿਆਲਾ, 11 ਅਗਸਤ (ਗੁਰਵਿੰਦਰ ਸਿੰਘ ਔਲਖ)- ਨਿਗਮ ਨੇ ਡਾਇਰੀਆ ਤੋਂ ਪ੍ਰਭਾਵਿਤ ਇਲਾਕਿਆਂ 'ਚ ਰਹਿਣ ਵਾਲੇ ਲੋਕਾਂ ਨੂੰ ਡਾਇਰੀਆ ਤੋਂ ਬਚਾਉਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਹੈ | ਨਗਰ ਨਿਗਮ ਨੇ ਪ੍ਰਭਾਵਿਤ ਖੇਤਰਾਂ ਦੇ ਨਾਲ-ਨਾਲ ਆਸ-ਪਾਸ ਦੇ ਇਲਾਕਿਆਂ 'ਚ ਲੋਕਾਂ ...

ਪੂਰੀ ਖ਼ਬਰ »

100 ਗ੍ਰਾਮ ਹੈਰੋਇਨ ਸਮੇਤ ਔਰਤ ਕਾਬੂ

ਸਮਾਣਾ, 11 ਅਗਸਤ (ਪ੍ਰੀਤਮ ਸਿੰਘ ਨਾਗੀ)- ਵਿਸ਼ੇਸ਼ ਟਾਸਕ ਫੋਰਸ ਪਟਿਆਲਾ ਰੇਂਜ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਘਰ ਦੇ ਬਾਹਰ ਬੈਠੀ ਇਕ ਔਰਤ ਨੂੰ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਮਾਮਲੇ ਦੇ ਜਾਂਚ ਅਧਿਕਾਰੀ ਸਬ-ਇੰਸਪੈਕਟਰ ਗੁਰਇੰਦਰ ਸਿੰਘ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ 'ਤੇ ਇਲਾਕੇ 'ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ- ਐੱਸ.ਡੀ.ਐਮ.

ਸ਼ੁਤਰਾਣਾ, 11 ਅਗਸਤ (ਬਲਦੇਵ ਸਿੰਘ ਮਹਿਰੋਕ)- ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਜ਼ਿਲ੍ਹਾ ਪੁਲਿਸ ਮੁਖੀ ਦੀਪਕ ਪਾਰਿਕ ਦੀਆਂ ਹਦਾਇਤਾਂ ਤਹਿਤ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਇਸ ...

ਪੂਰੀ ਖ਼ਬਰ »

ਪੁਲਿਸ ਚੌਕੀ ਦੇ ਬਾਹਰੋਂ ਲੋਹੇ ਨਾਲ ਭਰੇ ਟਰੱਕ ਨੂੰ ਚੋਰੀ ਕਰਨ ਦੇ ਮਾਮਲੇ 'ਚ ਪੰਜ ਵਿਅਕਤੀ ਗਿ੍ਫ਼ਤਾਰ

ਪਟਿਆਲਾ, 11 ਅਗਸਤ (ਮਨਦੀਪ ਸਿੰਘ ਖਰੌੜ)- ਪੁਲਿਸ ਚੌਕੀ ਮਵੀ ਦੇ ਬਾਹਰ ਖੜੇ ਲੋਹੇ ਦੇ ਸਕਰੈਪ ਨਾਲ ਭਰਿਆ ਟਰੱਕ ਚੋਰੀ ਕਰਕੇ ਅੱਗੇ ਕਬਾੜੀ ਨੂੰ ਸਕਰੈਪ ਵੇਚਣ ਦੇ ਮਾਮਲੇ ਦਾ ਪਰਦਾਫਾਸ਼ ਕਰਦਿਆਂ ਪਟਿਆਲਾ ਪੁਲਿਸ ਨੇ ਪੰਜ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ...

ਪੂਰੀ ਖ਼ਬਰ »

ਪਟਿਆਲਾ ਜੇਲ੍ਹ 'ਚ 400 ਬੰਦੀਆਂ ਦੇ ਭੈਣਾਂ ਨੇ ਰੱਖੜੀਆਂ ਬੰਨ੍ਹੀਆਂ

ਪਟਿਆਲਾ, 11 ਅਗਸਤ (ਮਨਦੀਪ ਸਿੰਘ ਖਰੌੜ)- ਰੱਖੜੀ ਦੇ ਤਿਉਹਾਰ ਦੇ ਮੱਦੇਨਜ਼ਰ ਕੇਂਦਰੀ ਜੇਲ੍ਹ ਪਟਿਆਲਾ ਦੇ ਪ੍ਰਸ਼ਾਸਨ ਵਲੋਂ ਬੰਦੀਆਂ ਨੂੰ ਰੱਖੜੀ ਬੰਨ੍ਹਣ ਲਈ ਜੇਲ੍ਹ ਡਿਉਢੀ 'ਚ ਵਿਸ਼ੇਸ਼ ਪ੍ਰਬੰਧ ਕੀਤਾ ਗਿਆ | ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਵੇਰ ਤੋਂ ਲੈਕੇ ...

ਪੂਰੀ ਖ਼ਬਰ »

ਕਿਸੇ ਵੀ ਮਹਾਂਮਾਰੀ ਦੀ ਫੌਰੀ ਰੋਕਥਾਮ ਲਈ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਕੰਟਰੋਲ ਰੂਮ ਸਥਾਪਿਤ

ਪਟਿਆਲਾ, 11 ਅਗਸਤ (ਮਨਦੀਪ ਸਿੰਘ ਖਰੌੜ)- ਜ਼ਿਲੇ੍ਹ ਵਿਚ ਕਿਸੇ ਕਿਸਮ ਦੀ ਮਹਾਂਮਾਰੀ ਹੋਣ ਤੇ ਉਸ 'ਤੇ ਜਲਦ ਕਾਬੂ ਪਾਉਣ ਲਈ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਪਟਿਆਲਾ ਡਾ: ਰਾਜੂ ਧੀਰ ਵਲੋਂ ਦਫ਼ਤਰ ਸਿਵਲ ਸਰਜਨ ਵਿਖੇ ਜ਼ਿਲ੍ਹਾ ਸਿਹਤ ਵਿਭਾਗ ...

ਪੂਰੀ ਖ਼ਬਰ »

ਜਨਰਲ ਫੈੱਡਰੇਸ਼ਨ ਦੇ ਵਫ਼ਦ ਨੇ ਪੰਜਾਬ ਸਰਕਾਰ ਖ਼ਿਲਾਫ਼ ਜਤਾਇਆ ਰੋਸ

ਪਟਿਆਲਾ, 11 ਅਗਸਤ (ਧਰਮਿੰਦਰ ਸਿੰਘ ਸਿੱਧੂ)- ਪਿਛਲੇ ਦਿਨੀਂ ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਪੰਜਾਬ ਅਤੇ ਦੋਆਬਾ ਜਨਰਲ ਕੈਟਾਗਰੀ ਫ਼ਰੰਟ ਪੰਜਾਬ ਦੇ ਸੱਦੇ 'ਤੇ ਜਨਰਲ ਵਰਗ ਨਾਲ ਸਬੰਧਿਤ ਵੱਖ-ਵੱਖ ਜਥੇਬੰਦੀਆਂ ਵਲੋਂ ਸੰਗਰੂਰ ਵਿਖੇ ਮੁੱਖ ਮੰਤਰੀ ਰਿਹਾਇਸ਼ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਕਪੂਰੀ ਵਿਖੇ ਲੱਗੀਆਂ ਤੀਆਂ ਦੀਆਂ ਰੌਣਕਾਂ

ਦੇਵੀਗੜ੍ਹ, 11 ਅਗਸਤ (ਰਾਜਿੰਦਰ ਸਿੰਘ ਮੌਜੀ)- ਵਿਦਿਆਰਥੀਆਂ ਨੂੰ ਆਪਣੇ ਵਿਰਸੇ ਤੇ ਸਭਿਆਚਾਰ ਤੋਂ ਜਾਣੂ ਕਰਵਾਉਣ ਲਈ ਸਰਕਾਰੀ ਐਲੀਮੈਂਟਰੀ ਸਕੂਲ ਕਪੂਰੀ ਦੇ ਵਿਹੜੇ ਵਿਚ ਸਾਉਣ ਦੇ ਮਹੀਨੇ ਨੂੰ ਸਮਰਪਿਤ ਤੀਜ ਦਾ ਤਿਉਹਾਰ ਮਨਾਇਆ ਗਿਆ ਜਿਸ ਵਿਚ ਵਿਦਿਆਰਥਣਾਂ ਦੇ ਲੋਕ ...

ਪੂਰੀ ਖ਼ਬਰ »

ਪਵਨ ਬਾਂਸਲ ਜ਼ਿਲ੍ਹਾ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਸਮਾਣਾ, 11 ਅਗਸਤ (ਗੁਰਦੀਪ ਸ਼ਰਮਾ)- ਫੈੱਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਵਿਜੇ ਕਾਲੜਾ ਨੇ ਸਮਾਣਾ ਦੇ ਪ੍ਰਧਾਨ ਪਵਨ ਬਾਂਸਲ ਨੂੰ ਜ਼ਿਲ੍ਹਾ ਪਟਿਆਲਾ ਪ੍ਰਧਾਨ ਚੁਣਿਆ ਹੈ | ਵਿਜੇ ਕਾਲੜਾ ਨੇ ਕਿਹਾ ਕਿ ਪਵਨ ਬਾਂਸਲ ਨੇ ਆੜ੍ਹਤੀਆਂ ਦੇ ਮਸਲੇ ਵੱਡੇ ਪੱਧਰ 'ਤੇ ...

ਪੂਰੀ ਖ਼ਬਰ »

ਸਰਬਪੱਖੀ ਵਿਕਾਸ ਤੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵਚਨਬੱਧ- ਵਿਧਾਇਕ ਬਲਵੀਰ ਸਿੰਘ

ਭਾਦਸੋਂ, 11 ਅਗਸਤ (ਪ੍ਰਦੀਪ ਦੰਦਰਾਲਾ)- ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਤੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਵਚਨਬੱਧ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਦਿਹਾਤੀ ਪਟਿਆਲਾ ਤੋਂ ਵਿਧਾਇਕ ਡਾ. ਬਲਬੀਰ ਸਿੰਘ ਨੇ ਹਲਕੇ ਦੇ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਪਾਤੜਾਂ, 11 ਅਗਸਤ (ਜਗਦੀਸ਼ ਸਿੰਘ ਕੰਬੋਜ)- ਪਿੰਡ ਪਾਤੜਾਂ ਵਿਚ ਤੀਆਂ ਦਾ ਤਿਉਹਾਰ ਪਿੰਡ ਦੀਆਂ ਮੁਟਿਆਰਾਂ ਤੇ ਔਰਤਾਂ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਪੰਜਾਬੀ ਪਹਿਰਾਵੇ ਤੇ ਗਹਿਣਿਆਂ ਨਾਲ ਸਜੀਆਂ ਮੁਟਿਆਰਾਂ ਨੇ ਸਾਉਣ ਦੇ ਮਹੀਨੇ ਬਾਰੇ ਜਿੱਥੇ ਬੋਲੀਆਂ ਪਾ ਕੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸੁਹਰੋਂ 'ਚ ਲਾਏ ਫਲਦਾਰ ਤੇ ਛਾਂਦਾਰ ਬੂਟੇ

ਰਾਜਪੁਰਾ, 11 ਅਗਸਤ (ਰਣਜੀਤ ਸਿੰਘ)- ਨੇੜਲੇ ਪਿੰਡ ਸੁਹਰੋਂ ਦੇ ਸਰਕਾਰੀ ਹਾਈ ਸਕੂਲ ਵਿਚ ਇਕ ਹਜ਼ਾਰ ਦੇ ਕਰੀਬ ਫਲਦਾਰ ਤੇ ਛਾਂਦਾਰ ਬੂਟੇ ਲਾਏ | ਸਮਾਗਮ ਵਿਚ ਥਾਣਾ ਮੁਖੀ ਖੇੜੀ ਗੰਡਿਆ ਕਿਰਪਾਲ ਸਿੰਘ ਵਿਸ਼ੇਸ਼ ਤੌਰ 'ਤੇ ਪੁੱਜੇ ਹੋਏ ਸਨ | ਉਨ੍ਹਾਂ ਨੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਐਨ.ਸੀ.ਸੀ.-3 ਪੰਜਾਬ ਏਅਰ ਸਕੂਐਡਰਨ ਦਾ ਸਾਲਾਨਾ ਸਿਖਲਾਈ ਕੈਂਪ ਸਮਾਪਤ

ਪਟਿਆਲਾ, 11 ਅਗਸਤ (ਮਨਦੀਪ ਸਿੰਘ ਖਰੌੜ)- ਐਨ.ਸੀ.ਸੀ. ਤਿੰਨ ਪੰਜਾਬ ਏਅਰ ਸਕੂਐਡਰਨ ਵਲੋਂ ਐਵੀਏਸ਼ਨ ਕਲੱਬ ਵਿਖੇ ਕਮਾਂਡਿੰਗ ਅਫ਼ਸਰ ਗਰੁੱਪ ਕੈਪਟਨ ਰਾਜੇਸ਼ ਸ਼ਰਮਾ ਦੀ ਦੇਖ-ਰੇਖ 'ਚ ਲਗਾਇਆ ਅੱਠ ਦਿਨਾਂ ਸਾਲਾਨਾ ਟਰੇਨਿੰਗ ਕੈਂਪ ਸਫਲਤਾਪੂਰਵਕ ਸਮਾਪਤ ਹੋ ਗਿਆ | ਗਰੁੱਪ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਤੱਤਲਾ ਨਮਿਤ ਭੋਗ 14 ਨੂੰ

ਸਮਾਣਾ, 11 ਅਗਸਤ (ਪ੍ਰੀਤਮ ਸਿੰਘ ਨਾਗੀ)- ਨੇੜੇ ਦੇ ਪਿੰਡ ਕਮਾਲਪੁਰ ਦੇ ਵਸਨੀਕ ਜੋਗਿੰਦਰ ਸਿੰਘ ਤੱਤਲਾ ਜੋ ਪਿਛਲੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਗਏ ਸਨ, ਨਮਿਤ ਰੱਖੇ ਪਾਠ ਦਾ ਭੋਗ 14 ਅਗਸਤ ਦਿਨ ਐਤਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਗੁਰਦੁਆਰਾ ਸਾਹਿਬ ਧੰਨਾ ਜੱਟ ...

ਪੂਰੀ ਖ਼ਬਰ »

ਤਿੰਨ ਕਿੱਲੋ ਭੁੱਕੀ ਤੇ 2500 ਨਸ਼ੀਲੇ ਕੈਪਸੂਲ ਸਮੇਤ ਇਕ ਕਾਬੂ

ਪਟਿਆਲਾ, 11 ਅਗਸਤ (ਮਨਦੀਪ ਸਿੰਘ ਖਰੌੜ)- ਇੱਥੋਂ ਦੇ ਪਿੰਡ ਹਿਰਦਾਪੁਰ ਲਾਗੇ ਸ਼ੱਕ ਦੇ ਆਧਾਰ 'ਤੇ ਮੋਟਰਸਾਈਕਲ ਸਵਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ 'ਚੋਂ ਤਿੰਨ ਕਿੱਲੋ ਭੁੱਕੀ ਤੇ 2500 ਨਸ਼ੀਲੇ ਕੈਪਸੂਲ ਥਾਣਾ ਬਖਸ਼ੀਵਾਲਾ ਦੀ ਪੁਲਿਸ ਨੂੰ ਬਰਾਮਦ ਹੋਏ ਹਨ ...

ਪੂਰੀ ਖ਼ਬਰ »

ਪ੍ਰਾਇਮਰੀ ਸਿੱਖਿਆ ਸੁਧਾਰਾਂ, ਬੱਚਿਆਂ, ਸਕੂਲਾਂ ਤੇ ਅਧਿਆਪਕਾਂ ਦੇ ਅਹਿਮ ਮਸਲਿਆ ਨੂੰ ਲੈ ਕੇ ਸਿੱਖਿਆ ਮੰਤਰੀ ਦੇ ਹਲਕੇ 'ਚ 21 ਨੂੰ ਹੋਵੇਗਾ ਰੋਸ ਮਾਰਚ

ਪਟਿਆਲਾ, 11 ਅਗਸਤ (ਧਰਮਿੰਦਰ ਸਿੰਘ ਸਿੱਧੂ)- ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਇਕਾਈ ਪਟਿਆਲਾ ਦੀ ਬਾਰਾਂਦਰੀ ਪਾਰਕ ਪਟਿਆਲਾ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ ਜਿਸ ਵਿਚ ਪ੍ਰਧਾਨ ਮਨੋਜ ਘਈ ਦੀ ਅਗਵਾਈ 'ਚ ਅਧਿਆਪਕਾਂ, ਸਕੂਲਾਂ, ਬੱਚਿਆਂ ਤੇ ਸਿੱਖਿਆ ਦੀਆਂ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੇ ਭਾਰਤੀ ਫ਼ੌਜ ਦੇ ਜਵਾਨਾਂ ਨਾਲ ਰੱਖੜੀ ਦਾ ਤਿਉਹਾਰ ਮਨਾਇਆ

ਪਟਿਆਲਾ, 11 ਅਗਸਤ (ਧਰਮਿੰਦਰ ਸਿੰਘ ਸਿੱਧੂ)- ਰੱਖੜੀ ਦੇ ਤਿਉਹਾਰ ਤੇ ਆਜ਼ਾਦੀ ਦੇ ਅੰਮਿ੍ਤ ਮਹਾਂ ਉਤਸਵ ਦੇ ਮੌਕੇ 'ਤੇ ਸਕੂਲੀ ਬੱਚਿਆਂ ਨੇ ਖੜਗਾ ਸੈਨਿਕ ਸੰਸਥਾ, ਵਿਖੇ ਭਾਰਤੀ ਫ਼ੌਜ ਦੀ ਖੜਗਾ ਕੋਰ ਦੇ ਜਵਾਨਾਂ ਨੂੰ ਰੱਖੜੀ ਬੰਨ੍ਹੀ ਅਤੇ ਤਿਰੰਗਾ ਭੇਟ ਕੀਤਾ | ਭਾਰਤੀ ...

ਪੂਰੀ ਖ਼ਬਰ »

ਨਾਭਾ ਦੀ ਸਿਆਸਤ ਹੋਈ ਗੰਧਲੀ, ਵਿਰੋਧੀ ਧਿਰ ਦਾ ਰੋਲ ਲੰਮੇ ਸਮੇਂ ਤੋਂ ਸਹੀ ਅਦਾ ਨਾ ਹੋਣ ਕਾਰਨ ਵਿਕਾਸ ਦੇ ਨਾਂਅ 'ਤੇ ਹੋਈ ਲੁੱਟ- ਸਹੌਲੀ

ਨਾਭਾ, 11 ਅਗਸਤ (ਅਮਨਦੀਪ ਸਿੰਘ ਲਵਲੀ)- ਪੰਜਾਬ ਅੰਦਰ ਵੱਖ-ਵੱਖ ਪਾਰਟੀਆਂ ਦੇ ਸੱਤਾ ਵਿਚ ਰਾਜ ਕਰਨ ਸਮੇਂ ਉਨ੍ਹਾਂ ਦੇ ਆਗੂਆਂ ਵਲੋਂ ਦੂਸਰੀਆਂ ਪਾਰਟੀਆਂ ਨਾਲ ਆਪਣੇ ਨਿੱਜੀ ਫ਼ਾਇਦਿਆਂ ਤੇ ਲਾਲਚ ਚੌਧਰ ਨੂੰ ਮੁੱਖ ਰੱਖ ਜਨਤਾ ਦਾ ਵੱਡੇ ਪੱਧਰ 'ਤੇ ਨੁਕਸਾਨ ਕੀਤਾ ਗਿਆ ...

ਪੂਰੀ ਖ਼ਬਰ »

ਪਟਿਆਲਾ ਤੋਂ ਨਵੀਂ ਦਿੱਲੀ ਹਵਾਈ ਅੱਡੇ ਲਈ ਜਾਣ ਵਾਲੀਆਂ ਪੀ.ਆਰ.ਟੀ.ਸੀ. ਦੀਆਂ ਸੁਪਰ ਲਗਜ਼ਰੀ ਬੱਸਾਂ ਦਾ ਐਨ.ਆਰ.ਆਈਜ਼ ਤੇ ਆਮ ਸਵਾਰੀਆਂ ਨੂੰ ਵੱਡਾ ਲਾਭ

ਪਟਿਆਲਾ, 11 ਅਗਸਤ (ਗੁਰਵਿੰਦਰ ਸਿੰਘ ਔਲਖ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਸ਼ੇਸ਼ ਪਹਿਲਕਦਮੀ ਸਦਕਾ ਪੰਜਾਬ ਸਰਕਾਰ ਤੇ ਟਰਾਂਸਪੋਰਟ ਵਿਭਾਗ ਵਲੋਂ ਨਵੀਂ ਦਿੱਲੀ ਹਵਾਈ ਅੱਡੇ ਲਈ ਸ਼ੁਰੂ ਕੀਤੀ ਸੁਪਰ ਲਗਜ਼ਰੀ ਵੋਲਵੋ ਬੱਸ ਸੇਵਾ ਦਾ ਵੱਡੀ ਗਿਣਤੀ ਸਵਾਰੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX