ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  5 minutes ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  13 minutes ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਭਾਰਤੀ ਕ੍ਰਿਕਟ ਭਾਈਚਾਰਾ ਭਾਈਚਾਰੇ ਨੇ ਮਹਾਨ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਕਿਹਾ ਅਲਵਿਦਾ
. . .  22 minutes ago
ਬਰਮਿੰਘਮ, 25 ਸਤੰਬਰ - ਭਾਰਤੀ ਕ੍ਰਿਕਟ ਭਾਈਚਾਰੇ ਨੇ ਲਾਰਡਸ ਦੇ ਇਤਿਹਾਸਿਕ ਮੈਦਾਨ 'ਤੇ ਇੰਗਲੈਂਡ ਦੇ ਖ਼ਿਲਾਫ਼ ਤੀਜੇ ਅਤੇ ਆਖਰੀ ਇਕ ਦਿਨਾਂ ਮੈਚ ਤੋਂ ਬਾਅਦ ਭਾਰਤੀ ਮਹਿਲਾ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਅਲਵਿਦਾ ਕਹਿਣ ਲਈ ਸੋਸ਼ਲ ਮੀਡੀਆ ਦਾ ਸਹਾਰਾ ਲਿਆ, ਜੋ ਕਿ...
ਭਾਰੀ ਮੀਂਹ ਨੇ ਤੋੜੀਆਂ ਕਿਸਾਨਾਂ ਦੀਆਂ ਆਸਾਂ
. . .  30 minutes ago
ਸੰਧਵਾਂ, 25 ਸਤੰਬਰ (ਪ੍ਰੇਮੀ ਸੰਧਵਾਂ)-ਕਿਸਾਨਾਂ ਵਲੋਂ ਮਨ ਵਿਚ ਅਨੇਕਾਂ ਸੁਪਨਿਆਂ ਦਾ ਮਹਿਲ ਉਸਾਰ ਕੇ ਪਾਲੀ ਜਾ ਰਹੀ ਝੋਨੇ ਦੀ ਫ਼ਸਲ ਜਦੋਂ ਪੱਕ ਕੇ ਤਿਆਰ ਹੋ ਰਹੀ ਸੀ ਤਾਂ ਕੁਦਰਤ ਦੇ ਕਹਿਰ ਕਾਰਨ ਪਿਛਲੇ ਦਿਨਾਂ ਤੋਂ ਪੈ ਰਹੇ ਭਰਵੇਂ ਮੀਂਹ ਨੇ ਫ਼ਸਲ ਬਰਬਾਦ ਕਰ ਕੇ ਕਿਸਾਨਾਂ ਦੀਆਂ ਸਾਰੀਆਂ ਆਸਾਂ...
ਰਾਜਪਾਲ ਵਲੋਂ 27 ਸਤੰਬਰ ਦੇ ਪੰਜਾਬ ਵਿਧਾਨ ਸਭਾ ਇਜਲਾਸ ਨੂੰ ਮਨਜ਼ੂਰੀ
. . .  34 minutes ago
ਚੰਡੀਗੜ੍ਹ, 25 ਸਤੰਬਰ - ਪੰਜਾਬ ਸਰਕਾਰ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਕਾਰ ਤਕਰਾਰ ਖ਼ਤਮ ਹੋ ਗਿਆ ਹੈ। ਰਾਜਪਾਲ ਨੇ ਪੰਜਾਬ ਸਰਕਾਰ ਵਲੋਂ 27 ਸਤੰਬਰ ਨੂੰ ਬੁਲਾਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਸਰਕਾਰ ਵਲੋਂ 22 ਸਤੰਬਰ ਨੂੰ ਬੁਲਾਏ ਗਏ ਇਜਲਾਸ ਨੂੰ ਰਾਜਪਾਲ...
ਮਹਿਣਾ ਮਾਈਨਰ 'ਚ ਪਿਆ 35 ਫੁੱਟ ਚੌੜਾ ਪਾੜ, ਦਰਜਨਾਂ ਏਕੜ ਝੋਨੇ ਦੇ ਖੇਤਾਂ 'ਚ ਭਰਿਆ ਪਾਣੀ
. . .  49 minutes ago
ਮੰਡੀ ਕਿੱਲਿਆਂਵਾਲੀ, 25 ਸਤੰਬਰ - (ਇਕਬਾਲ ਸਿੰਘ ਸ਼ਾਂਤ)-ਅੱਸੂ ਦੇ ਬੇਮੌਸਮਾਂ ਮੀਂਹ ਕਿਸਾਨਾਂ ਲਈ ਮੁਸ਼ਕਿਲਾਂ ਦਾ ਸਬੱਬ ਬਣ ਰਿਹਾ ਹੈ। ਅੱਜ ਤੜਕੇ ਪਿੰਡ ਗੱਗੜ ਵਿਖੇ ਮਹਿਣਾ ਮਾਈਨਰ ਵਿਚ ਕਰੀਬ 35 ਫੁੱਟ ਚੌੜਾ ਪਾੜ ਪੈ ਗਿਆ, ਜਿਸ ਨਾਲ ਦਰਜਨਾਂ ਏਕੜ ਝੋਨੇ ਦੀ ਫ਼ਸਲ ਵਿਚ ਪਾਣੀ...
ਉੱਤਰਾਖੰਡ ਅੰਕਿਤਾ ਭੰਡਾਰੀ ਕਤਲ ਕੇਸ - ਪਰਿਵਾਰ ਵਲੋਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ
. . .  about 1 hour ago
ਪਉੜੀ (ਉੱਤਰਾਖੰਡ), 25 ਸਤੰਬਰ - ਅੰਕਿਤਾ ਭੰਡਾਰੀ ਕਤਲ ਕੇਸ ਵਿਚ ਇਕ ਵੱਡੇ ਘਟਨਾਕ੍ਰਮ ਵਿਚ ਮ੍ਰਿਤਕ ਦੇ ਪਰਿਵਾਰ ਨੇ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਪੋਸਟਮਾਰਟਮ ਰਿਪੋਰਟ...
ਰਾਜਸਥਾਨ 'ਚ ਲੀਡਰਸ਼ਿਪ ਬਦਲਾਅ ਨੂੰ ਲੈ ਕੇ ਕਾਂਗਰਸ ਵਿਧਾਇਕ ਦਲ ਦੀ ਗਹਿਲੋਤ ਦੇ ਘਰ ਬੈਠਕ ਅੱਜ
. . .  about 1 hour ago
ਜੈਪੁਰ, 25 ਸਤੰਬਰ - ਕਾਂਗਰਸ ਵਿਧਾਇਕ ਦਲ ਦੀ ਬੈਠਕ ਅੱਜ ਸ਼ਾਮ ਨੂੰ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਜੈਪੁਰ ਸਥਿਤ ਰਿਹਾਇਸ਼ 'ਤੇ ਹੋਵੇਗੀ, ਜਿਸ 'ਚ ਰਾਜਸਥਾਨ 'ਚ ਲੀਡਰਸ਼ਿਪ ਦੇ ਬਦਲਾਅ ਨੂੰ ਲੈ ਕੇ ਮਤਾ ਪਾਸ ਕੀਤਾ ਜਾਵੇਗਾ। ਮਤਾ ਪਾਸ ਕੀਤਾ ਜਾਵੇਗਾ ਕਿ ਰਾਜਸਥਾਨ...
ਭਾਰੀ ਮੀਂਹ ਨੇ ਝੋਨੇ ਅਤੇ ਸਬਜ਼ੀਆਂ ਦੀ ਫ਼ਸਲ ਨੂੰ ਕੀਤਾ ਪ੍ਰਭਾਵਿਤ
. . .  about 1 hour ago
ਸੁਲਤਾਨਪੁਰ ਲੋਧੀ, 25 ਸਤੰਬਰ (ਜਗਮੋਹਣ ਸਿੰਘ ਥਿੰਦ, ਬਲਵਿੰਦਰ ਲਾਡੀ, ਨਰੇਸ਼ ਹੈਪੀ) -ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਬੀਤੇ ਕੱਲ੍ਹ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਝੋਨੇ ਅਤੇ ਸਬਜ਼ੀ ਦੀ ਫ਼ਸਲ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਝੋਨੇ ਦੇ ਖੇਤ...
ਮੁੱਖ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਭਾਰਤ ਇਕ ਕੀਮਤੀ ਭਾਈਵਾਲ ਹੈ - ਮਾਲਦੀਵ
. . .  about 2 hours ago
ਨਿਊਯਾਰਕ, 25 ਸਤੰਬਰ - ਭਾਰਤ ਨੂੰ ਆਜ਼ਾਦੀ ਦੇ 75 ਸਾਲਾਂ ਲਈ ਵਧਾਈ ਦਿੰਦੇ ਹੋਏ, ਮਾਲਦੀਵ ਦੇ ਵਿਦੇਸ਼ ਮੰਤਰੀ ਅਬਦੁਲਾ ਸ਼ਾਹਿਦ ਨੇ ਆਫ਼ਤ ਰਾਹਤ ਤੋਂ ਲੈ ਕੇ ਆਰਥਿਕ ਵਿਕਾਸ ਤੱਕ ਦੇ ਮੁੱਖ ਖੇਤਰਾਂ ਵਿਚ ਚੁਣੌਤੀਆਂ ਦਾ ਸਾਹਮਣਾ ਕਰਨ ਵਿਚ ਮਦਦ ਕਰਨ ਲਈ ਇਕ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦਾ ਅੱਜ 18ਵਾਂ ਦਿਨ
. . .  about 2 hours ago
ਤਿਰੂਵਨੰਤਪੁਰਮ, 24 ਸਤੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 18ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਕੇਰਲ ਦੇ ਤ੍ਰਿਸ਼ੂਰ ਵਿਚ 18ਵੇਂ ਦਿਨ...
ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਤੀਸਰਾ ਤੇ ਨਿਰਣਾਇਕ ਟੀ-20 ਅੱਜ
. . .  about 3 hours ago
ਹੈਦਰਾਬਾਦ, 25 ਸਤੰਬਰ - ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਹੈਦਰਾਬਾਦ 'ਚ ਹੋਵੇਗਾ। ਦੋਵੇਂ ਟੀਮਾਂ ਇਕ ਇਕ ਮੈਚ...
ਰੂਸ ਵਲੋਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਸਥਾਈ ਮੈਂਬਰ ਲਈ ਭਾਰਤ ਦਾ ਸਮਰਥਨ
. . .  about 3 hours ago
ਮਾਸਕੋ, 25 ਸਤੰਬਰ - ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਸਥਾਈ ਮੈਂਬਰ ਬਣਨ ਲਈ ਭਾਰਤ ਦਾ ਸਮਰਥਨ ਕੀਤਾ ਹੈ। 77ਵੀਂ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਿਤ ਕਰਦੇ ਹੋਏ, ਲਾਵਰੋਵ ਨੇ ਕਿਹਾ, "ਅਸੀਂ ਅਫਰੀਕਾ, ਏਸ਼ੀਆ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਵਿਕਰਮ ਦੂਰੈਸਵਾਮੀ ਨੇ ਬਰਤਾਨੀਆ ਵਿਚ ਸੰਭਾਲਿਆ ਭਾਰਤੀ ਹਾਈਕਮਿਸ਼ਨਰ ਦਾ ਅਹੁਦਾ
. . .  1 day ago
ਜੀ.ਐਸ.ਟੀ. ਦੀ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਟਰਾਂਸਪੋਰਟਰਾਂ ਖ਼ਿਲਾਫ਼ ਕੀਤਾ ਕੇਸ ਦਰਜ
. . .  1 day ago
ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ) -  ਥਾਣਾ ਦੁੱਗਰੀ ਦੀ ਪੁਲਿਸ ਨੇ ਜੀ.ਐਸ.ਟੀ. ਦੀ ਚੋਰੀ ਕਰ ਕੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਵਾਲੇ ਟਰਾਂਸਪੋਰਟਰਾਂ ਖ਼ਿਲਾਫ਼ ਵੱਖ ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਹਾਲ ਦੀ ਘੜੀ ਕੋਈ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ 16 ਦੌੜਾਂ ਨਾਲ ਹਰਾਇਆ ਇੰਗਲੈਂਡ
. . .  1 day ago
ਬਰਮਿੰਘਮ, 24 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਇਕ ਦਿਨਾਂ ਮੈਚ ਵਿਚ ਮੇਜ਼ਬਾਨ ਇੰਗਲੈਂਡ ਨੂੰ 16 ਦੌੜਾਂ ਨਾਲ ਹਰਾ ਕੇ 3 ਮੈਚਾਂ ਦੀ ਲੜੀ 3-0 ਨਾਲ ਜਿੱਤ ਕੇ ਇੰਗਲੈਂਡ ਦਾ ਸਫ਼ਾਇਆ ਕਰ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ ਨੇ ਸਾਬਕਾ ਪ੍ਰਧਾਨ ਜਥੇ ਜਗਦੀਸ਼ ਸਿੰਘ ਝੀਂਡਾ ਨੂੰ ਚੁਣਿਆ ਪ੍ਰਧਾਨ
. . .  1 day ago
ਕਰਨਾਲ, 24 ਸਤੰਬਰ (ਗੁਰਮੀਤ ਸਿੰਘ ਸੱਗੂ)- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਹਰਿਆਣਾ ਦੇ ਹੱਕ ਵਿਚ ਦਿੱਤੇ ਗਏ ਫ਼ੈਸਲੇ ਤੋਂ ਬਾਅਦ ਅੱਜ ਕੈਥਲ ਦੇ ਗੁਰਦੁਆਰਾ ਨਿੰਮ ਸਾਹਿਬ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇੰਗਲੈਂਡ ਨੂੰ ਜਿੱਤਣ ਲਈ ਦਿੱਤਾ 170 ਦੌੜਾਂ ਦਾ ਟੀਚਾ
. . .  1 day ago
ਨਹੀਂ ਬਖਸ਼ਾਂਗੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਗਾਉਣ ਵਾਲਿਆਂ ਨੂੰ - ਫੜਨਵੀਸ
. . .  1 day ago
ਮੁੰਬਈ, 24 ਸਤੰਬਰ - ਪੁਣੇ ਵਿੱਚ ਪੀ.ਐਫ.ਆਈ. ਦੇ ਪ੍ਰਦਰਸ਼ਨ ਦੌਰਾਨ ਲੱਗੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ 'ਤੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਜੇਕਰ ਕੋਈ ਮਹਾਰਾਸ਼ਟਰ...
ਮੀਂਹ ਪੈਣ ਨਾਲ ਗ਼ਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ
. . .  1 day ago
ਬਰਨਾਲਾ/ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ) - ਲਗਾਤਾਰ ਪੈ ਰਹੇ ਮੀਂਹ ਨਾਲ ਹੰਡਿਆਇਆ ਵਿਖੇ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਪਈ। ਗੁਰਜੰਟ ਸਿੰਘ ਵਾਸੀ ਪੱਤੀ ਹੰਡਿਆਇਆ...
ਮੀਂਹ ਪੈਣ ਨਾਲ ਖੀਰੇ ਦੀ 100 ਏਕੜ ਫ਼ਸਲ ਤਬਾਹੀ ਦੇ ਕੰਢੇ, ਕਿਸਾਨ ਚਿੰਤਾ 'ਚ
. . .  1 day ago
ਸ਼ਹਿਣਾ, 24 ਸਤੰਬਰ (ਸੁਰੇਸ਼ ਗੋਗੀ) - ਲਗਾਤਾਰ ਪੈ ਰਹੇ ਮੀਂਹ ਨਾਲ ਸ਼ਹਿਣਾ ਪਿੰਡ ਨਾਲ ਸੰਬੰਧਿਤ 10 ਕਿਸਾਨਾਂ ਦੀ ਖੀਰੇ ਦੀ 100 ਏਕੜ ਫ਼ਸਲ ਤਬਾਹੀ ਦੇ ਕੰਢੇ ਪੁੱਜ ਗਈ ਹੈ। ਸਬਜ਼ੀ ਦੇ ਕਾਸ਼ਤਕਾਰ ਲਗਾਤਾਰ ਪੈ ਰਹੇ ਮੀਂਹ ਕਾਰਨ...
ਲਗਾਤਾਰ ਪੈ ਰਹੇ ਮੀਂਹ ਕਾਰਨ ਕਿਸਾਨਾਂ ਦੇ ਮੱਥੇ 'ਤੇ ਚਿੰਤਾਂ ਦੀਆਂ ਲਕੀਰਾਂ
. . .  1 day ago
ਰਾਮਾ ਮੰਡੀ, 24 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ) -ਅੱਜ ਸਵੇਰ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਰਾਮਾ ਮੰਡੀ ਇਲਾਕੇ ਵਿਚ ਨਰਮੇ, ਗੁਆਰੇ, ਮੱਕੀ, ਹਰੇ ਚਾਰੇ, ਮੂੰਗੀ ਸਮੇਤ ਝੋਨੇ ਦੀ ਫ਼ਸਲ ਨੂੰ ਨੁਕਸਾਨ ਹੋਣ ਦੇ ਡਰ ਕਾਰਨ ਅੰਨਦਾਤਾ ਚਿੰਤਾ ਵਿਚ ਹੈ। ਇਸ ਮੀਂਹ ਕਾਰਨ...
ਪੰਜਾਬ ਕਾਂਗਰਸ ਵਲੋਂ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਲਿਸਟ ਜਾਰੀ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਕਾਂਗਰਸ ਦੇ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਲਿਸਟ ਜਾਰੀ ਕੀਤੀ...
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪੀ.ਜੀ.ਆਈ. ’ਚੋਂ ਮਿਲੀ ਛੁੱਟੀ
. . .  1 day ago
ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਜੋ ਪਿਛਲੇ ਕਈ ਦਿਨਾਂ ਤੋਂ ਪੀ.ਜੀ.ਆਈ. ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਸਨ, ਨੂੰ ਸਿਹਤਯਾਬ ਹੋਣ ਉਪਰੰਤ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਹੈ। ਗਾਇਕ ਦੇ ਤਾਏ ਚਮਕੌਰ ਸਿੰਘ ਸਿੱਧੂ ਨੇ ਦੱਸਿਆ ਕਿ 2 ਦਿਨ ਪਹਿਲਾਂ ਬਲਕੌਰ ਸਿੰਘ ਦੇ 3 ਸਟੰਟ ਪਾਏ ਗਏ ਹਨ। ਉਹ ਹੁਣ ਬਿਲਕੁਲ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬਦਲਾ ਲੈਣ ਦੀ ਖ਼ੁਸ਼ੀ ਕੁਝ ਦੇਰ, ਪਰ ਮੁਆਫ਼ ਕਰਨ ਦਾ ਮਾਣ ਸਾਰੀ ਉਮਰ ਰਹਿੰਦਾ ਹੈ। -ਟੈਗੋਰ

ਸੰਗਰੂਰ

ਸੰਗਰੂਰ ਦੇ ਸਰਕਾਰੀ ਪ੍ਰਬੰਧਾਂ ਵਾਲੇ 6 ਗੁਰੂ ਘਰਾਂ 'ਚ ਮਹਿਜ਼ 2 ਗ੍ਰੰਥੀ ਸਿੰਘ ਨਿਭਾਅ ਰਹੇ ਹਨ ਸੇਵਾਵਾਂ

ਸੰਗਰੂਰ, 11 ਅਗਸਤ (ਦਮਨਜੀਤ ਸਿੰਘ)-ਜੀਂਦ ਰਿਆਸਤ ਦੀ ਰਾਜਧਾਨੀ ਰਹੇ ਸ਼ਹਿਰ ਸੰਗਰੂਰ 'ਚ ਰਿਆਸਤ ਸਮੇਂ ਤੋਂ ਬਣੇ ਗੁਰੂ ਘਰਾਂ ਜਿਨ੍ਹਾਂ ਦਾ ਪ੍ਰਬੰਧ ਅਜੋਕੇ ਸਮੇਂ 'ਚ ਸਰਕਾਰ ਅਤੇ ਪ੍ਰਸ਼ਾਸਨ ਪਾਸ ਹੈ, 'ਚ ਅੱਜ ਗੁਰੂ ਮਰਿਆਦਾ ਦੀ ਉਲੰਘਣਾ ਕੀਤੀ ਜਾ ਰਹੀ ਹੈ | ਜ਼ਿਕਰਯੋਗ ਹੈ ਕਿ ਰਿਆਸਤੀ ਸ਼ਹਿਰ ਸੰਗਰੂਰ ਵਿਚ ਰਿਆਸਤ ਸਮੇਂ ਵਿਚ ਚਾਰ ਦਰਵਾਜੇ ਹੁੰਦੇ ਸਨ ਸੁਨਾਮੀ ਗੇਟ, ਧੂਰੀ ਗੇਟ, ਨਾਭਾ ਗੇਟ ਅਤੇ ਪਟਿਆਲਾ ਗੇਟ ਅਤੇ ਦਰਵਾਜਿਆਂ ਦੇ ਬਿਲਕੁੱਲ ਨਾਲ ਇਕ-ਇਕ ਗੁਰੂ ਘਰ ਅਤੇ ਇਕ-ਇਕ ਮੰਦਰ ਬਣਾਇਆ ਹੋਇਆ ਸੀ | ਪੁਰਾਤਨ ਸਮੇਂ ਵਿਚ ਸ਼ਹਿਰ ਸੰਗਰੂਰ ਇਨ੍ਹਾਂ ਚਾਰਾਂ ਦਰਵਾਜ਼ਿਆਂ 'ਚੋਂ ਵਿਚ ਵੱਸਦਾ ਸੀ ਅਤੇ ਰਾਤ ਸਮੇਂ ਇਨ੍ਹਾਂ ਦਰਵਾਜ਼ਿਆਂ ਨੰੂ ਬੰਦ ਕਰ ਕੇ ਸ਼ਹਿਰ ਅੰਦਰ ਵਸਦੇ ਲੋਕਾਂ ਨੂੰ ਸੁਰੱਖਿਅਤ ਕਰ ਦਿੱਤਾ ਜਾਂਦਾ ਸੀ | ਸਮੇਂ ਨਾਲ ਭਾਵੇਂ ਸ਼ਹਿਰ 'ਚੋਂ ਇਹ ਦਰਵਾਜ਼ੇ ਤੋਂ ਅਲੋਪ ਹੋ ਗਏ ਪਰ ਇਨ੍ਹਾਂ ਨਾਲ ਬਣੇ ਗੁਰੂ ਘਰ ਅਤੇ ਅੰਦਰ ਅੱਜ ਵੀ ਉੱਥੇ ਹੀ ਮੌਜੂਦ ਹਨ | ਸ਼ਹਿਰ ਦੇ ਵੱਖ-ਵੱਖ ਦਰਵਾਜ਼ਿਆਂ 'ਤੇ ਬਣੇ 4 ਗੁਰੂ ਘਰਾਂ ਨੇ ਨਾਲ-ਨਾਲ ਸ਼ਾਹੀ ਸਮਾਧਾਂ ਵਾਲਾ ਗੁਰੂ ਘਰ ਅਤੇ ਐਸ.ਡੀ.ਐਮ. ਦਫਤਰ ਦੀ ਉਪਰਲੀ ਮੰਜਿਲ 'ਤੇ ਮੌਜੂਦ ਗੁਰੂ ਘਰ ਨੂੰ ਅੱਜ ਕੱਲ੍ਹ ਸਰਕਾਰੀ ਗੁਰਦੁਆਰਿਆਂ ਦੇ ਨਾਂਅ ਨਾਲ ਜਾਣਿਆ ਜਾਣ ਲੱਗਾ ਹੈ ਕਿਉਂਕਿ ਇਨ੍ਹਾਂ ਗੁਰੂ ਘਰਾਂ ਦਾ ਪ੍ਰਬੰਧ ਸਰਕਾਰ ਅਤੇ ਪ੍ਰਸ਼ਾਸਨ ਕੋਲ ਹੈ | ਇਨ੍ਹਾਂ ਗੁਰੂ ਘਰਾਂ ਵਿਚ ਅੱਜ ਕੱਲ੍ਹ ਸਰਕਾਰ ਅਤੇ ਪ੍ਰਸ਼ਾਸਨ ਦੀ ਅਣਦੇਖੀ ਜਾਂ ਬੇਰੁਖੀ ਕਾਰਨ ਗੁਰੂ ਮਰਿਆਦਾ ਦੀਆਂ ਧੱਜੀਆਂ ਉਡ ਰਹੀਆਂ ਹਨ | ਗੁਰੂ ਮਰਿਆਦਾ ਮੁਤਾਬਿਕ ਹਰੇਕ ਗੁਰੂ ਘਰ ਵਿਚ ਗ੍ਰੰਥੀ ਸਿੰਘ ਦੀ ਤਾਇਨਾਤੀ ਹੋਣੀ ਅਤਿ ਜ਼ਰੂਰੀ ਹੈ ਤਾਂ ਜੋ ਪੂਰਨ ਰਹਿਤ ਮਰਿਆਦਾ ਮੁਤਾਬਿਕ ਗੁਰੂ ਸਾਹਿਬ ਦੀ ਸੇਵਾ ਅਤੇ ਸਾਂਭ-ਸੰਭਾਲ ਕੀਤੀ ਜਾ ਸਕੇ ਪਰ ਸ਼ਹਿਰ ਸੰਗਰੂਰ ਵਿਚ ਸਥਿਤ ਇਨ੍ਹਾਂ 6 ਸਰਕਾਰੀ ਗੁਰੂ ਘਰਾਂ ਵਿਚ ਪਿਛਲੇ ਲਗਪਗ 2 ਸਾਲਾਂ ਤੋਂ ਮਹਿਜ 2 ਗ੍ਰੰਥੀ ਸਿੰਘ ਹੀ ਇਨ੍ਹਾਂ 6 ਗੁਰੂ ਘਰਾਂ ਦੀ ਸਾਂਭ-ਸੰਭਾਲ ਕਰ ਰਹੇ ਹਨ | ਸ਼ਹੀਦ ਭਾਈ ਮਨੀ ਸਿੰਘ ਜੀ ਗ੍ਰੰਥੀ ਸਭਾ ਦੇ ਆਗੂ ਅਤੇ ਸੇਵਾ ਮੁਕਤ ਸਰਕਾਰੀ ਗ੍ਰੰਥੀ ਭਾਈ ਪਿਆਰਾ ਸਿੰਘ ਨੇ ਦੱਸਿਆ ਕਿ ਇਸ ਸਮੇਂ ਗੁਰਦੁਆਰਾ ਸਾਹਿਬ ਸ਼ਾਹੀ ਸਮਾਧਾਂ, ਨਾਭਾ ਗੇਟ, ਧੂਰੀ ਗੇਟ ਅਤੇ ਐਸ.ਡੀ.ਐਮ. ਦਫਤਰ ਵਿਚ ਸਥਿਤ ਗੁਰੂ ਘਰਾਂ 'ਚ ਇਸ ਸਮੇਂ ਗ੍ਰੰਥੀ ਸਿੰਘ ਮੌਜੂਦ ਨਹੀਂ ਹਨ | ਉਨ੍ਹਾਂ ਦੱਸਿਆ ਕਿ ਇਸ ਸੰਬੰਧ 'ਚ ਸਭਾ ਵਲੋਂ ਵਧੀਕ ਡਿਪਟੀ ਕਮਿਸ਼ਨਰ ਨੂੰ ਲਿਖਤੀ ਬੇਨਤੀ ਕਰਨ ਦੇ ਨਾਲ-ਨਾਲ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਮਿਲ ਕੇ ਵੀ ਮਾਮਲਾ ਧਿਆਨ 'ਚ ਲਿਆ ਚੁੱਕੇ ਹਾਂ ਪਰ ਅਧਿਕਾਰੀਆਂ ਵਲੋਂ ਇਸ ਗੰਭੀਰ ਧਾਰਮਿਕ ਮੁੱਦੇ ਬਾਰੇ ਚੁੱਪੀ ਵੱਟੀ ਹੋਈ ਹੈ |
ਮਾਮਲਾ ਮੁੱਖ ਮੰਤਰੀ ਦੇ ਧਿਆਨ 'ਚ ਲਿਆ ਕੇ ਕਰਾਵਾਂਗੇ ਹੱਲ-ਭਰਾਜ
ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੰੂ ਜਦ ਗ੍ਰੰਥੀ ਸਿੰਘਾਂ ਦੀ ਤਾਇਨਾਤੀ ਨਾ ਹੋਣ ਕਾਰਨ ਸ਼ਹਿਰ ਅੰਦਰ ਹੋ ਰਹੀ ਧਾਰਮਿਕ ਮਰਿਆਦਾ ਦੀ ਉਲੰਘਣਾ ਬਾਰੇ ਗੱਲ ਕੀਤੀ ਤਾਂ ਉਨ੍ਹਾਂ ਤੁਰੰਤ ਡਿਪਟੀ ਕਮਿਸ਼ਨਰ ਨਾਲ ਇਸ ਬਾਰੇ ਗੱਲ ਕੀਤੀ ਅਤੇ ਕਿਹਾ ਕਿ ਉਹ ਜਲਦ ਹੀ ਇਸ ਬਾਰੇ ਐਫ.ਡੀ. ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਗੱਲ ਕਰ ਕੇ ਗ੍ਰੰਥੀ ਸਿੰਘਾਂ ਦੀ ਨਿਯੁਕਤੀ ਕਰਵਾਵਾਂਗੇ |
ਪੇਅ ਕਮਿਸ਼ਨ ਕਾਰਨ ਨਹੀਂ ਹੋ ਸਕਦੀ ਗ੍ਰੰਥੀ ਸਿੰਘਾਂ ਦੀ ਨਿਯੁਕਤੀ-ਡੀ.ਸੀ.
ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਇਸ ਮਾਮਲੇ ਬਾਰੇ ਪੁੱਛੇ ਜਾਣ 'ਤੇ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਹੈ ਪਰ ਗ੍ਰੰਥੀ ਸਿੰਘਾਂ ਦੀ ਨਿਯੁਕਤੀ ਵਿਚ ਪੇਅ ਕਮਿਸ਼ਨ ਦਾ ਅੜਿੱਕਾ ਲੱਗਾ ਹੋਣ ਕਾਰਨ ਉਹ ਕੁਝ ਨਹੀਂ ਕਰ ਸਕਦੇ | ਜਦ ਉਨ੍ਹਾਂ ਦੇ ਧਿਆਨ ਵਿਚ ਧਾਰਮਿਕ ਮਰਿਆਦਾ ਦੀ ਉਲੰਘਣਾ ਹੋਣ ਦਾ ਮੁੱਦਾ ਲਿਆਂਦਾ ਗਿਆ ਤਾਂ ਉਨ੍ਹਾਂ ਇਸ ਗੰਭੀਰ ਮੁੱਦੇ ਨੰੂ ਹਲਕੇ ਵਿਚ ਲੈਂਦਿਆਂ ਕਿਹਾ ਕਿ ਉਹ ਇਸ ਮੁੱਦੇ ਵਿਚ ਉੱਚ ਅਧਿਕਾਰੀਆਂ ਨੰੂ ਲਿੱਖ ਕੇ ਭੇਜ ਚੁੱਕੇ ਹਨ, ਹੋਰ ਕੁੱਝ ਨਹੀਂ ਕਰ ਸਕਦੇ |
ਸਿੱਖ ਸੰਸਥਾਵਾਂ ਨੇ ਗ੍ਰੰਥੀ ਸਿੰਘਾਂ ਦੀ ਨਿਯੁਕਤੀ ਦੀ ਕੀਤੀ ਮੰਗ-
ਸ਼ਹਿਰ ਸੰਗਰੂਰ ਦੇ ਸਮੂਹ ਗੁਰੂ ਘਰਾਂ ਅਤੇ ਸਿੱਖ ਧਾਰਮਿਕ ਸੰਸਥਾਵਾਂ ਦੀ ਬਣੀ ਤਾਲਮੇਲ ਕਮੇਟੀ ਦੇ ਮੁੱਖ ਸੇਵਾਦਾਰ ਜਸਵਿੰਦਰ ਸਿੰਘ ਪਿੰ੍ਰਸ, ਗੁਰਮਤਿ ਪ੍ਰਚਾਰਕ ਗ੍ਰੰਥੀ-ਰਾਗੀ ਸਭਾ ਸੰਗਰੂਰ ਦੇ ਮੁੱਖ ਸੇਵਾਦਾਰ ਬਾਬਾ ਬਚਿੱਤਰ ਸਿੰਘ, ਭਾਈ ਕੁਲਵੰਤ ਸਿੰਘ ਬੁਰਜ ਅਤੇ ਕੇਵਲ ਸਿੰਘ ਹਰੀਪੁਰਾ, ਸ਼ਹੀਦ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਸੰਗਰੂਰ ਦੇ ਮੁੱਖ ਸੇਵਾਦਾਰ ਸ. ਬਲਜਿੰਦਰ ਸਿੰਘ ਬੱਲੂ ਅਤੇ ਸਰਪ੍ਰਸਤ ਗੁਰਪ੍ਰੀਤ ਸਿੰਘ ਰੋਬਿਨ ਨੇ ਵੀ ਮੰਗ ਕੀਤੀ ਕਿ ਸਰਕਾਰ ਅਤੇ ਪ੍ਰਸ਼ਾਸਨ ਇਨ੍ਹਾਂ ਗੁਰੂ ਘਰਾਂ ਵਿਚ ਜਲਦ ਤੋਂ ਜਲਦ ਗ੍ਰੰਥੀ ਸਿੰਘਾਂ ਦੀ ਤਾਇਨਾਤੀ ਕਰੇ |

ਰੋਸ ਵਜੋਂ ਆਦਰਸ਼ ਸਕੂਲ ਅਧਿਆਪਕ 13 ਤੋਂ 15 ਤੱਕ ਘਰਾਂ 'ਤੇ ਲਹਿਰਾਉਣਗੇ ਕਾਲੇ ਝੰਡੇ

ਸੰਗਰੂਰ, 11 ਅਗਸਤ (ਅਮਨਦੀਪ ਸਿੰਘ ਬਿੱਟਾ)-ਆਦਰਸ਼ ਸਕੂਲ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਮੱਖਨ ਸਿੰਘ ਬੀਰ, ਜਨਰਲ ਸਕੱਤਰ ਸੁਖਵੀਰ ਸਿੰਘ ਨੇ ਦੱਸਿਆ ਕਿ ਯੂਨੀਅਨ ਜਾਇਜ ਅਤੇ ਹੱਕੀ ਮੰਗਾਂ ਦੀ ਪੂਰਤੀ ਸਰਕਾਰ ਵਲੋਂ ਨਾ ਕਰਨ ਦੇ ਰੋਸ ਵਜੋਂ 13 ਤੋਂ 15 ਅਗਸਤ ਤੱਕ ਆਪੋ ...

ਪੂਰੀ ਖ਼ਬਰ »

ਵਿਧਾਇਕਾ ਭਰਾਜ ਨੇ ਲੋਕ ਦਰਬਾਰ ਲਗਾ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਸੰਗਰੂਰ, 11 ਅਗਸਤ (ਦਮਨ, ਬਿੱਟਾ, ਪਸ਼ੌਰੀਆ) - ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਵਲੋਂ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਜਿੱਥੇ ਸਥਾਨਕ ਰੈਸਟ ਹਾਊਸ ਵਿਖੇ ਲੋਕ ਦਰਬਾਰ ਲਗਾ ਕੇ ਆਮ ਲੋਕਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਕੀਤੇ ਉੱਥੇ ...

ਪੂਰੀ ਖ਼ਬਰ »

ਪਸ਼ੂ ਪਾਲਕਾਂ ਨੂੰ ਦਿੱਤੀ ਜਾਣਕਾਰੀ

ਧੂਰੀ, 11 ਅਗਸਤ (ਲਖਵੀਰ ਸਿੰਘ ਧਾਂਦਰਾ)-ਪਸ਼ੂਆਂ ਨੂੰ ਆਪਣੀ ਲਪੇਟ ਵਿੱਚ ਲੈਣ ਵਾਲੀ ਲੰਪੀ ਸਕਿਨ ਬਿਮਾਰੀ ਸੰਬੰਧੀ ਜਾਗਰੂਕ ਕਰਦਿਆਂ ਧੂਰੀ ਦੇ ਸਿਵਲ ਪਸ਼ੂ ਹਸਪਤਾਲ ਵਿੱਚ ਡਾ ਟੀ ਪੀ ਸਿੰਘ ਮੈਡੀਕਲ ਅਫ਼ਸਰ ਧੂਰੀ ਨੇ ਪਸ਼ੂ ਪਾਲਕਾਂ ਨੂੰ ਲੰਪੀ ਸਕਿਨ ਤੋਂ ਪ੍ਰਭਾਵਿਤ ...

ਪੂਰੀ ਖ਼ਬਰ »

ਵਿਦੇਸ਼ ਗਈ ਲੜਕੀ ਨਾਲ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਮਾਰੀ 26 ਲੱਖ ਦੀ ਠੱਗੀ, ਮਾਮਲਾ ਦਰਜ

ਭਵਾਨੀਗੜ੍ਹ, 11 ਅਗਸਤ (ਰਣਧੀਰ ਸਿੰਘ ਫੱਗੂਵਾਲਾ) - ਪੁਲਿਸ ਨੇ ਵਿਦੇਸ਼ 'ਚ ਰਹਿੰਦੀ ਇਕ ਲੜਕੀ ਦੇ ਪਿਤਾ ਵੱਲੋਂ ਕਥਿਤ ਤੌਰ 'ਤੇ ਆਪਣੀ ਲੜਕੀ ਦਾ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ 26 ਲੱਖ ਰੁਪਏ ਦੀ ਠੱਗੀ ਮਾਰਨ 'ਤੇ 1 ਖਿਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬਣਿਆ ਜ਼ਿਲੇ੍ਹ ਦਾ ਪਹਿਲਾ ਫੁੱਲ ਏ.ਸੀ ਸਕੂਲ

ਸੰਦੌੜ, 11 ਅਗਸਤ (ਗੁਰਪ੍ਰੀਤ ਸਿੰਘ ਚੀਮਾ)-ਪਿੰਡ ਫਰਵਾਲੀ ਵਿਦੇਸ਼ਾਂ ਵਿਚ ਰਹਿੰਦੇ ਪ੍ਰਵਾਸੀਆਂ ਨੇ ਨਿਵੇਕਲਾ ਉਪਰਾਲਾ ਕਰਦੇ ਹੋਏ ਆਪਣੇ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਨੂੰ ਸਾਰਾ ਏਅਰ ਕੰਡੀਸ਼ਨ ਸਹੂਲਤ ਵਾਲਾ ਸਕੂਲ ਬਣਾ ਕੇ ਮਿਸਾਲ ਪੇਸ਼ ਕੀਤੀ ਹੈ | ...

ਪੂਰੀ ਖ਼ਬਰ »

ਸੁਤੰਤਰਤਾ ਸੰਗਰਾਮੀਆਂ ਦੀ ਯਾਦ 'ਚ ਡਾਇਟ ਅੰਦਰ ਸਥਾਪਤ ਸਮਾਰਕ ਢੁਕਵੀਂ ਥਾਂ 'ਤੇ ਲਗਾਉਣ ਦੀ ਕੀਤੀ ਮੰਗ

ਸੰਗਰੂਰ, 11 ਅਗਸਤ (ਅਮਨਦੀਪ ਸਿੰਘ ਬਿੱਟਾ)-ਦੇਸ਼ ਦਾ ਆਜ਼ਾਦੀ ਦਿਹਾੜਾ ਭਾਰਤ 'ਚ ਹੀ ਨਹੀਂ ਬਲਕਿ ਵਿਦੇਸ਼ਾਂ 'ਚ ਵੀ ਜਿੱਥੇ-ਜਿੱਥੇ ਕੋਈ ਵੀ ਭਾਰਤੀ ਬੈਠੇ ਹੈ, ਆਪੋ ਆਪਣੇ ਢੰਗ ਨਾਲ ਬੜੀ ਸ਼ਰਧਾ ਅਤੇ ਉਲਾਸ ਨਾਲ ਮਨਾਉਂਦੇ ਹਨ | ਮਾਲਵਾ ਖ਼ਿੱਤੇ ਦਾ ਰਿਆਸਤੀ ਸ਼ਹਿਰ ਸੰਗਰੂਰ ...

ਪੂਰੀ ਖ਼ਬਰ »

ਪੰਚਾਇਤ ਨੇ ਪ੍ਰਸ਼ਾਸਨ ਅੱਗੇ ਮੁਰਦਾ ਪਸ਼ੂਆਂ ਦਾ ਪ੍ਰਬੰਧ ਕਰਨ ਦੀ ਲਗਾਈ ਗੁਹਾਰ

ਕੁੱਪ ਕਲਾਂ, 11 ਅਗਸਤ (ਮਨਜਿੰਦਰ ਸਿੰਘ ਸਰੌਦ) - ਪਿਛਲੇ ਦਿਨਾਂ ਤੋਂ ਪੰਜਾਬ ਦੇ ਪਸ਼ੂ ਧਨ ਤੇ ਚਮੜੀ ਰੋਗ ਦੀ ਭਿਆਨਕ ਬਿਮਾਰੀ ਦੇ ਹਮਲੇ ਤੋਂ ਬਾਅਦ ਪਸ਼ੂਆਂ ਦੀਆਂ ਹੋ ਰਹੀਆਂ ਮੌਤਾਂ ਨੂੰ ਧਿਆਨ ਵਿਚ ਰੱਖਦਿਆਂ ਨੇੜਲੇ ਪਿੰਡ ਕੁੱਪ ਖ਼ੁਰਦ ਦੇ ਸਰਪੰਚ ਸੁਰਜੀਤ ਸਿੰਘ ਔਲਖ ...

ਪੂਰੀ ਖ਼ਬਰ »

ਖੇਤੀ ਮਸ਼ੀਨਰੀ ਦੀ ਖ਼ਰੀਦ 'ਤੇ ਸਬਸਿਡੀ ਲਈ 15 ਤੱਕ ਅਰਜ਼ੀਆਂ ਮੰਗੀਆਂ

ਮਲੇਰਕੋਟਲਾ, 11 ਅਗਸਤ (ਪਰਮਜੀਤ ਸਿੰਘ ਕੁਠਾਲਾ)-ਮੁੱਖ ਖੇਤੀਬਾੜੀ ਅਫ਼ਸਰ ਸਤਪਾਲ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਇੱਛੁਕ ਕਿਸਾਨਾਂ ਨੂੰ ਸਾਲ 2022-23 ਦੌਰਾਨ ਖੇਤੀ ਮਸ਼ੀਨਰੀ ਦੀ ਖ਼ਰੀਦ ਤੇ ਸਬਸਿਡੀ ਮੁਹੱਈਆ ਕਰਾਉਣ ਲਈ 15 ਅਗਸਤ ...

ਪੂਰੀ ਖ਼ਬਰ »

ਇਜਲਾਸ ਦਾ ਸਮਾਂ ਘਟਾ ਕੇ ਕੇਂਦਰ ਸਰਕਾਰ ਨੇ ਘੱਟ ਗਿਣਤੀਆਂ ਦੀ ਆਵਾਜ਼ ਦਬਾਉਣ ਦਾ ਕੀਤਾ ਯਤਨ

ਸੰਗਰੂਰ, 11 ਅਗਸਤ (ਅਮਨਦੀਪ ਸਿੰਘ ਬਿੱਟਾ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਕੌਮੀ ਜੱਥੇਬੰਦਕ ਸਕੱਤਰ ਜਥੇ. ਗੁਰਨੈਬ ਸਿੰਘ ਰਾਮਪੁਰਾ ਨੇ ਕਿਹਾ ਕਿ ਲੋਕ ਸਭਾ ਦੇ ਇਜਲਾਸ ਦਾ ਸਮਾਂ ਘਟਾ ਕੇ ਐਨ.ਡੀ.ਏ. ਸਰਕਾਰ ਨੇ ਘੱਟ ਗਿਣਤੀਆਂ ਦੀ ਆਵਾਜ਼ ਦਬਾਉਣ ਦਾ ਜੋ ਕੋਝਾ ਯਤਨ ...

ਪੂਰੀ ਖ਼ਬਰ »

ਐਲੀਮੈਂਟਰੀ ਅਧਿਆਪਕਾਂ ਨੇ ਡੀ.ਈ.ਓ ਦਫ਼ਤਰ ਦਾ ਘਿਰਾਓ ਕਰ ਕੇ ਕੀਤੀ ਨਾਅਰੇਬਾਜ਼ੀ

ਸੰਗਰੂਰ, 11 ਅਗਸਤ (ਧੀਰਜ ਪਸ਼ੌਰੀਆ)-ਐਲੀਮੈਂਟਰੀ ਟੀਚਰਜ਼ ਯੂਨੀਅਨ ਸੰਗਰੂਰ ਵੱਲੋਂ ਅੱਜ ਐੱਚ.ਟੀ ਤੋਂ ਸੀ.ਐੱਚ. ਟੀ ਦੀਆਂ ਤਰੱਕੀਆਂ ਨਾ ਕਰਨ ਦੇ ਰੋਸ ਵਜੋਂ ਜ਼ਿਲ੍ਹਾ ਸਿੱਖਿਆ ਦਫ਼ਤਰ ਦਾ ਘਿਰਾਓ ਕਰ ਕੇ ਨਾਅਰੇਬਾਜ਼ੀ ਕੀਤੀ ਗਈ | ਜ਼ਿਕਰਯੋਗ ਹੈ ਕਿ ਲੰਘੇ ਸੋਮਵਾਰ ਨੂੰ ...

ਪੂਰੀ ਖ਼ਬਰ »

ਭੈਣ-ਭਰਾਵਾਂ ਦਾ ਤਿਉਹਾਰ ਰੱਖੜੀ ਬੜੇ ਉਤਸ਼ਾਹ ਅਤੇ ਖੁਸ਼ੀਆਂ ਨਾਲ ਮਨਾਇਆ

ਮਲੇਰਕੋਟਲਾ, 11 ਅਗਸਤ (ਹਨੀਫ਼ ਥਿੰਦ) - ਅੱਜ ਸਬ ਜੇਲ੍ਹ ਮਲੇਰਕੋਟਲਾ ਵਿਖੇ ਡਿਪਟੀ ਸੁਪਰਡੈਂਟ ਸ੍ਰੀ ਪਰਦੁਮਨ ਤੇਈਪੁਰ ਦੀ ਅਗਵਾਈ ਹੇਠ ਰੱਖੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਅਵਤਾਰ ਸਿੰਘ, ਹਰਬੰਸ ਸਿੰਘ, ਕਮਲਕਾਂਤ ਸਿੰਘ, ਕੁਲਦੀਪ ਸਿੰਘ ਸੰਗਰੂਰ, ਆਇਸ਼ਾ ਖਾਨ, ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ ਚਾਰ ਦਿਨਾਂ 'ਚ 189 ਪਸ਼ੂਆਂ ਨੇ ਤੋੜਿਆ ਦਮ

ਸੰਗਰੂਰ, 11 ਅਗਸਤ (ਧੀਰਜ ਪਸ਼ੌਰੀਆ)-ਜ਼ਿਲ੍ਹੇ 'ਚ ਵੀਰਵਾਰ ਨੰੂ 95 ਲੰਪੀ ਚਮੜੀ ਰੋਗ ਤੋਂ ਪ੍ਰਭਾਵਿਤ ਪਸ਼ੂਆਂ ਦੀ ਮੌਤ ਹੋਣ ਨਾਲ ਜ਼ਿਲ੍ਹੇ ਵਿਚ ਹੁਣ ਤੱਕ 189 ਪਸ਼ੂ ਇਸ ਬਿਮਾਰੀ ਕਾਰਨ ਦਮ ਤੋੜ ਚੁੱਕੇ ਹਨ | ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਸੁਖਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਮਲੇਸ਼ੀਆ ਕਬੱਡੀ ਕੱਪ ਦੇ ਸਰਵੋਤਮ ਜਾਫੀ ਖਿਡਾਰੀ ਬੀਤਾ ਫਲੇੜਾ ਦਾ ਪਿੰਡ ਪੁੱਜਣ 'ਤੇ ਵਿਸ਼ੇਸ਼ ਸਨਮਾਨ

ਧਰਮਗੜ੍ਹ, 11 ਅਗਸਤ (ਗੁਰਜੀਤ ਸਿੰਘ ਚਹਿਲ)-ਬੀਤੇ ਦਿਨੀਂ ਮਲੇਸ਼ੀਆ ਵਿਖੇ ਹੋਏ ਕਬੱਡੀ ਕੱਪ 'ਚ ਰੋਇਲਸ ਪੰਜਾਬ ਕਿੰਗ ਵੱਲੋਂ ਬੀਤਾ ਫਲੇੜਾ ਨੇ ਭਾਗ ਲਿਆ ਸੀ ਅਤੇ ਇਸ ਖਿਡਾਰੀ ਨੂੰ ਵਧੀਆ ਪ੍ਰਦਰਸ਼ਨ ਕਰਨ ਦੀ ਬਦੌਲਤ ਮਲੇਸ਼ੀਆ ਕੱਪ ਦਾ ਸਰਵੋਤਮ ਜਾਫੀ ਚੁਣਿਆ ਗਿਆ | ...

ਪੂਰੀ ਖ਼ਬਰ »

ਕਾਂਗਰਸ ਨੇ ਤਿਰੰਗਾ ਰੈਲੀ ਦੀ ਰੂਪ ਰੇਖਾ ਉਲੀਕੀ

ਅਹਿਮਦਗੜ੍ਹ, 11 ਅਗਸਤ (ਰਣਧੀਰ ਸਿੰਘ ਮਹੋਲੀ)-ਕਾਂਗਰਸ ਪਾਰਟੀ ਦੇ ਹਲਕਾ ਅਮਰਗੜ੍ਹ ਇੰਚਾਰਜ ਸੁਮਿਤ ਸਿੰਘ ਮਾਨ ਵਲੋਂ ਕਾਂਗਰਸ ਪਾਰਟੀ ਦੇ ਦਿਹਾਤੀ ਅਤੇ ਸ਼ਹਿਰ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਮੀਟਿੰਗ ਕਰਦਿਆਂ 12 ਅਗਸਤ ਨੂੰ ਅਹਿਮਦਗੜ੍ਹ ਵਿਖੇ ਤਿਰੰਗਾ ...

ਪੂਰੀ ਖ਼ਬਰ »

ਬਿਜਲੀ ਸੋਧ ਬਿੱਲ ਖਿਲਾਫ਼ ਰੋਸ ਪ੍ਰਦਰਸ਼ਨ

ਮਲੇਰਕੋਟਲਾ, 11 ਅਗਸਤ (ਕੁਠਾਲਾ)-ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਵਲੋਂ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਸਬ-ਡਵੀਜ਼ਨ ਸ਼ਹਿਰੀ-2 ਮਾਲੇਰਕੋਟਲਾ ਦਫ਼ਤਰ ਦੇ ਮੇਨ ਗੇਟ ਅੱਗੇ ਜਸਵੀਰ ਸਿੰਘ ਨੌਧਰਾਣੀ ਪ੍ਰਧਾਨ ਦੀ ਪ੍ਰਧਾਨਗੀ ਹੇਠ ਕੇਂਦਰ ਸਰਕਾਰ ਖਿਲਾਫ਼ ...

ਪੂਰੀ ਖ਼ਬਰ »

ਭਵਾਨੀਗੜ੍ਹ ਬਲਾਕ ਨੇ ਓਵਰਆਲ ਟਰਾਫ਼ੀ 'ਤੇ ਕੀਤਾ ਕਬਜ਼ਾ

ਮਸਤੂਆਣਾ ਸਾਹਿਬ, 11 ਅਗਸਤ (ਦਮਦਮੀ)-ਸਰਕਾਰੀ ਪ੍ਰਾਇਮਰੀ ਸਕੂਲ ਬਡਰੁੱਖਾਂ ਵਿਖੇ ਆਜ਼ਾਦੀ ਦੇ 75 ਸਾਲਾਂ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ ਗਏ | ਜਿਸ ਵਿੱਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਸੰਗਰੂਰ ਸ਼੍ਰੀ ਵਿਨੋਦ ਹਾਂਡਾ ਨੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵੱਲ ਵਿਸ਼ੇਸ਼ ਤਵੱਜੋਂ ਦੇ ਰਹੀ ਹੈ-'ਆਪ' ਆਗੂ

ਸੰਦੌੜ, 11 ਅਗਸਤ (ਜਸਵੀਰ ਸਿੰਘ ਜੱਸੀ)-ਸੂਬੇ ਪੰਜਾਬ ਦੀ ਸੱਤਾ ਤੇ ਕਾਬਜ਼ ਆਮ ਆਦਮੀ ਪਾਰਟੀ ਦੀ ਭਗਵੰਤ ਸਿੰਘ ਮਾਨ ਦੀ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਦੀ ਦਸਾ ਸੁਧਾਰਨ ਵੱਲ ਵਿਸ਼ੇਸ਼ ਤਵੱਜੋ ਦੇ ਰਹੀ ਹੈ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੰਦੌੜ ਤੋਂ ਸੀਨੀਅਰ ਆਗੂ ...

ਪੂਰੀ ਖ਼ਬਰ »

...ਤੇ ਹੁਣ ਨੀਂਹ ਪੱਥਰਾਂ ਨੂੰ ਵੀ ਸੁਰੱਖਿਆ!

ਮਸਤੂਆਣਾ ਸਾਹਿਬ, 11 ਅਗਸਤ (ਦਮਦਮੀ)-ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ 'ਚ ਹੋਂਦ ਵਿੱਚ ਆਉਣ ਤੋਂ ਬਾਅਦ ਆਮ ਲੋਕਾਂ ਨੂੰ ਆਸ ਸੀ ਕਿ ਇਹ ਸਰਕਾਰ ਵੀ ਆਈ ਪੀ ਕਲਚਰ ਨੂੰ ਖ਼ਤਮ ਕਰਦਿਆਂ ਲੋਕਾਂ ਵਿੱਚ ਆਮ ਲੋਕਾਂ ਵਾਂਗੂੰ ਵਿਚਰੇਗੀ ਪਰ 'ਜਿਹੋ ਜਿਹੇ ਆਵੇ, ਓਹੋ ਜਿਹੇ ਕੁੱਜੇ' ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਮਾਲੇਰਕੋਟਲਾ 'ਚ ਮੈਡੀਕਲ ਤੇ ਕਲਾਨੌਰ 'ਚ ਖੇਤੀਬਾੜੀ ਕਾਲਜ ਸਥਾਪਤ ਕਰਨ ਦੀ ਪ੍ਰਵਾਨਗੀ

ਚੰਡੀਗੜ੍ਹ, 11 ਅਗਸਤ (ਅਜੀਤ ਬਿਊਰੋ)-ਸੂਬੇ ਵਿਚ ਉਚੇਰੀ ਸਿੱਖਿਆ ਨੂੰ ਹੋਰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲੇਰਕੋਟਲਾ ਜ਼ਿਲ੍ਹੇ ਵਿਚ ਮੈਡੀਕਲ ਕਾਲਜ ਅਤੇ ਕਲਾਨੌਰ (ਗੁਰਦਾਸਪੁਰ) ਵਿਚ ਖੇਤੀਬਾੜੀ ਕਾਲਜ ਸਥਾਪਤ ਕਰਨ ਦੀ ਪ੍ਰਵਾਨਗੀ ਦੇ ...

ਪੂਰੀ ਖ਼ਬਰ »

ਨਿਵੇਕਲੀ ਪਿਰਤ ਪਾਉਂਦਿਆਂ ਜ਼ਿਲ੍ਹਾ ਪੁਲਿਸ ਮੁਖੀ ਨੇ ਗਰੀਬ ਬੱਚੀਆਂ ਤੋਂ ਬੰਨ੍ਹਵਾਈ ਰੱਖੜੀ

ਸੰਗਰੂਰ, 11 ਅਗਸਤ (ਸੁਖਵਿੰਦਰ ਸਿੰਘ ਫੁੱਲ)-ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਨੇ ਅੱਜ ਖੂਬਸੂਰਤ ਪਿਰਤ ਪਾਉਂਦਿਆਂ ਰੱਖੜੀ ਮੌਕੇ ਗਰੀਬ ਬਸਤੀਆਂ ਵਿਚ ਰਹਿੰਦੀਆਂ ਬੱਚੀਆਂ ਤੋਂ ਰੱਖੜੀਆਂ ਬੰਨ੍ਹਵਾ ਕੇ ਉਨ੍ਹਾਂ ਨੰੂ ਤੋਹਫੇ ਵਜੋਂ ਸੂਟ ਭੇਟ ਕੀਤੇ | ਇਹ ...

ਪੂਰੀ ਖ਼ਬਰ »

15 ਨੂੰ ਘਰਾਂ 'ਤੇ ਖ਼ਾਲਸਾਈ ਕੇਸਰੀ ਝੰਡੇ ਝੁੱਲਣਗੇ-ਕਾਲਾਬੂਲਾ, ਮਾਂਗਟ, ਬਲਜੀਤ ਸਿੰਘ ਯੂ.ਕੇ.

ਧੂਰੀ, 11 ਅਗਸਤ (ਲਖਵੀਰ ਸਿੰਘ ਧਾਂਦਰਾ)-ਹਿੰਦੂਤਵ ਮੋਦੀ ਸਰਕਾਰ ਵਲੋਂ ਇੱਕ ਸੋਚੀ ਸਮਝੀ ਰਣਨੀਤੀ ਦੇ ਚੱਲਦਿਆਂ ਘਰ ਘਰ ਤਿਰੰਗਾ ਲਹਿਰਾਉਣ ਦੀ ਸ਼ੁਰੂ ਕੀਤੀ ਮੁਹਿੰਮ ਦੇ ਪਿੱਛੇ ਅਸਲੀ ਮਨੋਰਥ ਹਿੰਦੂ ਰਾਸ਼ਟਰ ਬਣਾਉਣ ਦੀ ਇੱਕ ਹੋਰ ਗੁੱਝੀ ਚਾਲ ਹੈ, ਜਿਸ ਤੋਂ ਦੇਸ਼ ...

ਪੂਰੀ ਖ਼ਬਰ »

'ਆਪ' ਸਰਕਾਰ ਹਰ ਫ਼ਰੰਟ 'ਤੇ ਬੁਰੀ ਤਰ੍ਹਾਂ ਫੇਲ੍ਹ-ਕਾਂਗਰਸੀ ਆਗੂ

ਕੁੱਪ ਕਲਾਂ, 11 ਅਗਸਤ (ਮਨਜਿੰਦਰ ਸਿੰਘ ਸਰੌਦ)-ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਮੁੱਖ ਬੁਲਾਰੇ ਗੁਰਵਿੰਦਰ ਸਿੰਘ ਰਟੌਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸੇਧਦਿਆਂ ਆਖਿਆ ਕਿ ਮੌਜੂਦਾ ਸਮੇਂ ਦੀ ਸਰਕਾਰ ਹਰ ਫ਼ਰੰਟ 'ਤੇ ਬੁਰੀ ...

ਪੂਰੀ ਖ਼ਬਰ »

ਬੀਬੀ ਬਡਲਾ ਨੇ ਕਲੱਬਾਂ ਨੂੰ ਖੇਡ ਕਿੱਟਾਂ ਵੰਡੀਆਂ

ਅਮਰਗੜ੍ਹ, 8 ਅਗਸਤ (ਜਤਿੰਦਰ ਮੰਨਵੀ)-ਨੌਜਵਾਨਾ ਨੂੰ ਖੇਡਾਂ ਨਾਲ ਜੋੜਨਾ ਅਤੇ ਨਸ਼ਿਆਂ ਤੋ ਦੂਰ ਰੱਖਣ ਦੇ ਮਕਸਦ ਨਾਲ ਸੀਨੀਅਰ ਕਾਂਗਰਸੀ ਆਗੂ ਬੀਬੀ ਪਿ੍ਤਪਾਲ ਕੌਰ ਬਡਲਾ ਵਲੋਂ ਕਲੱਬਾਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ | ਪਿੰਡ ਬੂਲਾਪੁਰ ਵਿਖੇ ਨੌਜਵਾਨਾਂ ਨੂੰ ਖੇਡ ...

ਪੂਰੀ ਖ਼ਬਰ »

ਪਿੰਡ ਸਰੌਦ ਵਿਖੇ ਚਮੜੀ ਰੋਗ ਤੋਂ ਪੀੜਤ 5 ਪਸ਼ੂਆਂ ਦੀ ਮੌਤ, ਦਰਜਨਾਂ ਦੀ ਹਾਲਤ ਗੰਭੀਰ

ਕੁੱਪ ਕਲਾਂ, 11 ਅਗਸਤ (ਮਨਜਿੰਦਰ ਸਿੰਘ ਸਰੌਦ)-ਪੰਜਾਬ ਦੇ ਪਿੰਡਾਂ ਅੰਦਰ ਚਮੜੀ ਰੋਗ (ਲੰਪੀ ਸਕਿਨ ਐਲ.ਐਸ.ਡੀ.) ਤੋਂ ਪੀੜਤ ਕਿਸਾਨਾਂ ਦੇ ਪੁੱਤਾਂ ਵਾਂਗੂੰ ਪਾਲੇ ਦੁਧਾਰੂ ਪਸ਼ੂਆਂ ਦੇ ਮੌਤ ਦੀ ਆਗੋਸ਼ ਵਿਚ ਜਾਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ | ਬੀਤੇ ਦਿਨਾਂ ...

ਪੂਰੀ ਖ਼ਬਰ »

ਪੁਲਿਸ ਤੇ ਬੀ.ਐਸ.ਐਫ਼. ਦੇ ਜਵਾਨਾਂ ਵਲੋਂ ਫਲੈਗ ਮਾਰਚ

ਸੰਗਰੂਰ, 11 ਅਗਸਤ (ਦਮਨਜੀਤ ਸਿੰਘ)-ਅੱਜ ਰੱਖੜੀ ਦੇ ਤਿਉਹਾਰ ਅਤੇ 15 ਅਗਸਤ ਨੂੰ ਮਨਾਏ ਜਾਣ ਵਾਲੇ ਦੇਸ਼ ਦੇ ਆਜ਼ਾਦੀ ਜਸ਼ਨਾਂ ਦੇ ਸਬੰਧ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਪੈਰਾ ਮਿਲਟਰੀ ਦੇ ਜਵਾਨਾਂ ਸਮੇਤ ਅੱਜ ਸੰਗਰੂਰ ਸ਼ਹਿਰ ਵਿੱਚ ਫਲੈਗ ਮਾਰਚ ਕਰਕੇ ਲੋਕਾਂ ਵਿੱਚ ...

ਪੂਰੀ ਖ਼ਬਰ »

ਅਧਿਆਪਕਾਂ ਦੀ ਘਾਟ ਤੋਂ ਪ੍ਰੇਸ਼ਾਨ ਪਿੰਡ ਵਾਸੀਆਂ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 11 ਅਗਸਤ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਕਪਿਆਲ ਵਿਖੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਲੋਕਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ਅਧਿਆਪਕਾਂ ਦੀ ਘਾਟ ਕਾਰਨ ਮੌਜੂਦਾ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਭਾਰਤੀ ਕਿਸਾਨ ...

ਪੂਰੀ ਖ਼ਬਰ »

ਪੰਥ ਤੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪਾਰਟੀ ਲੀਡਰਸ਼ਿਪ 'ਚ ਤਬਦੀਲੀ ਜ਼ਰੂਰੀ-ਤੂਰ, ਕਾਕੜਾ

ਭਵਾਨੀਗੜ੍ਹ, 11 ਅਗਸਤ (ਰਣਧੀਰ ਸਿੰਘ ਫੱਗੂਵਾਲਾ)-ਸ਼ੋ੍ਰਮਣੀ ਅਕਾਲੀ ਦਲ ਦੀ ਉੱਚ ਲੀਡਰਸ਼ਿਪ ਨੂੰ ਇਕਬਾਲ ਸਿੰਘ ਝੂੰਦਾਂ ਵਲੋਂ ਬਣਾਈ ਕਮੇਟੀ ਦੀ ਰਿਪੋਰਟ ਨੂੰ ਲਾਗੂ ਕਰਦਿਆਂ ਲੀਡਰਸ਼ਿਪ 'ਚ ਤਬਦੀਲੀ ਕਰਨੀ ਚਾਹੀਦੀ ਹੈ, ਇਹ ਵਿਚਾਰ ਦਲ ਦੇ ਸੀਨੀਅਰ ਆਗੂ ਜਥੇਦਾਰ ...

ਪੂਰੀ ਖ਼ਬਰ »

ਸਕੂਲਾਂ 'ਚ ਅਧਿਆਪਕਾਂ ਦੀ ਗੈਰ ਮੌਜੂਦਗੀ ਕਾਰਨ ਬੱਚਿਆਂ ਦਾ ਭਵਿੱਖ ਦਾਅ 'ਤੇ

ਲੌਂਗੋਵਾਲ, 11 ਅਗਸਤ (ਸ.ਸ. ਖੰਨਾ, ਵਿਨੋਦ)-ਪੰਜਾਬ ਦੇ ਲੋਕਾਂ ਨੂੰ ਵੱਡੀਆਂ ਵੱਡੀਆਂ ਗਰੰਟੀਆਂ ਦੇਣ ਤੋਂ ਬਾਅਦ ਸੱਤਾ ਹਾਸਲ ਕਰਨ ਵਾਲੀ ਆਮ ਆਦਮੀ ਦੀ ਸਰਕਾਰ ਦੇ ਦਾਅਵਿਆਂ ਦੀ ਪੋਲ ਉਸ ਸਮੇਂ ਨਿਕਲ ਗਈ ਜਦੋਂ ਸ਼ਹੀਦ ਭਾਈ ਮਤੀ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਕਾਦੀਆਂ ਵਲੋਂ ਧੂਰੀ ਬਲਾਕ ਦੇ ਵੱਖੋ-ਵੱਖ ਇਕਾਈ ਪ੍ਰਧਾਨਾਂ ਦੀ ਚੋਣ

ਧੂਰੀ, 11 ਅਗਸਤ (ਸੁਖਵੰਤ ਸਿੰਘ ਭੁੱਲਰ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਧੂਰੀ ਬਲਾਕ 'ਚ ਜਥੇਬੰਦੀ ਨੂੰ ਹਰ ਪਿੰਡ ਦੀ ਇਕਾਈ ਪੱਧਰ ਤੱਕ ਮਜ਼ਬੂਤ ਕਰਨ ਲਈ ਵੱਖੋ-ਵੱਖ ਇਕਾਈਆਂ ਦੇ ਪ੍ਰਧਾਨ ਨਿਯੁਕਤ ਚੁਣੇ ਗਏ | ਧੂਰੀ 'ਚ ਮੀਟਿੰਗ ਕਰਦਿਆਂ ਇਹ ਜਾਣਕਾਰੀ ਜਥੇਬੰਦੀ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਸੰਗਰੂਰ, 11 ਅਗਸਤ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਫਰੀਦ ਨਗਰ, ਗੁਰੂ ਤੇਗ ਬਹਾਦਰ ਕਲੋਨੀ ਸੰਗਰੂਰ ਦੇ ਨਗਰ ਨਿਵਾਸੀਆਂ ਵੱਲੋਂ ਸਾਉਣ ਮਹੀਨੇ ਨੂੰ ਮੁੱਖ ਰੱਖਦਿਆਂ ਤੀਆਂ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਜਸਬੀਰ ਕੌਰ ਜੌਹਲ, ਜਸਵੰਤ ਕੌਰ ਨੇ ਦਸਿਆ ਕਿ ਹਰ ਸਾਲ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX