ਤਾਜਾ ਖ਼ਬਰਾਂ


ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ
. . .  19 minutes ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ...
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  29 minutes ago
ਮਲੋਟ, 5 ਅਕਤੂਬਰ (ਪਾਟਿਲ)- ਯੂਥ ਵੈਲਫੇਅਰ ਕਲੱਬ ਮਲੋਟ ਦੁਆਰਾ ਅੱਜ ਪੁੱਡਾ ਗਰਾਊਂਡ ਵਿਚ ਕਰਵਾਏ ਦੁਸਹਿਰਾ ਉਤਸਵ-2022 ਸਮਾਗਮ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਇਕ ਵਾਰ ਫਿਰ ਹੋਇਆ ਉਲਟ ਫੇਰ , ਬਣਾਇਆ ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ
. . .  50 minutes ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿਤੇ ਜਾਣ ਤੋਂ ਬਾਅਦ ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਪ੍ਰਧਾਨ ਨੂੰ ਲੈ ਕੇ ...
ਉੱਤਰ ਪ੍ਰਦੇਸ਼ : ਕਾਨਪੁਰ ਵਿਚ ਭਾਰੀ ਮੀਂਹ ਪੈਣ ਕਾਰਨ ਦੁਸਹਿਰੇ ਮੌਕੇ ਪੁਤਲੇ ਹੋਏ ਖ਼ਰਾਬ
. . .  about 1 hour ago
ਉੱਤਰਾਖੰਡ ਬੱਸ ਹਾਦਸਾ : ਬਚਾਅ ਕਾਰਜ ਪੂਰਾ, 30 ਲਾਸ਼ਾਂ ਤੇ 20 ਜ਼ਖਮੀਆਂ ਨੂੰ ਬਾਹਰ ਕੱਢਿਆ
. . .  about 1 hour ago
ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ
. . .  about 1 hour ago
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਸਮਾਗਮ ਦੀ ਪ੍ਰਧਾਨਗੀ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਨੇ ਕੀਤੀ...
ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਆਇਆ ਭਾਰਤ
. . .  about 1 hour ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਹੁੰਚਾ ਹੈ। ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਕੇਵਲ ਰਾਮ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 30...
ਦੁਸਹਿਰੇ ਮੌਕੇ ਮੁਹਾਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ'
. . .  about 1 hour ago
ਮੁਹਾਲੀ, 5 ਅਕਤੂਬਰ-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਵਿਖੇ ਫੇਸ-8 'ਚ ਰੱਖੇ ਗਏ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਦੇ ਤਿਉਹਾਰ...
ਫਰਾਲਾ 'ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ
. . .  about 1 hour ago
ਸਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)- ਮੇਲਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਫਰਾਲਾ ਵਿਖੇ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਸਰਬ ਧਰਮ ਮਹਾਂ ਸਭਾ ਵਲੋਂ ਦੁਸਹਿਰੇ ਦੇ ਮਨਾਏ ਗਏ ਪਵਿੱਤਰ ਤਿਉਹਾਰ ਮੌਕੇ ਸਜਾਈਆਂ ਗਈਆਂ ਸੁੰਦਰ ਝਾਕੀਆਂ ਨੇ ਦਰਸ਼ਕਾਂ ਦਾ ਦਿਲ...
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੁਸਹਿਰੇ ਦੇ ਤਿਉਹਾਰ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ
. . .  about 2 hours ago
ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)- ਪੂਰੇ ਭਾਰਤ ਅੰਦਰ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਲੜੀ ਤਹਿਤ ਸਥਾਨਕ ਆਜ਼ਾਦ ਕਲਚਰਲ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਪਵਿੱਤਰ...
ਜਗਦੀਸ਼ ਕੁਮਾਰ ਸ਼ਰਮਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਲਗਾਏ
. . .  about 2 hours ago
ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਇੰਸਪੈਕਟਰ ਜਗਦੀਸ਼ ਕੁਮਾਰ ਸ਼ਰਮਾ ਨੂੰ ਸੀ.ਆਈ.ਏ. ਸਟਾਫ਼ ਮਾਨਸਾ ਦਾ ਇੰਚਾਰਜ ਲਗਾਇਆ ਗਿਆ ਹੈ। ਉਹ ਉਸ ਤੋਂ ਪਹਿਲਾਂ ਥਾਣਾ ਸਦਰ ਦੇ ਮੁੱਖ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ...
ਅਜਨਾਲਾ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  about 2 hours ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਅਗਨ ਭੇਟ...
ਪੰਜਾਬ ਪੁਲਿਸ ਵਲੋਂ ਡਰੋਨ ਆਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਇਕ ਕੈਦੀ ਸਮੇਤ ਦੋ ਗ੍ਰਿਫ਼ਤਾਰ
. . .  about 2 hours ago
ਚੰਡੀਗੜ੍ਹ, 5 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਇਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਡਰੋਨ...
ਨੋਬਲ ਪੁਰਸਕਾਰ: ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ 2022 ਦਾ ਐਲਾਨ
. . .  about 2 hours ago
ਨਵੀਂ ਦਿੱਲੀ, 5 ਅਕਤੂਬਰ- ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਇਹ ਪੁਰਸਕਾਰ ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਦੇ ਕੈਰੋਲਿਨ ਬਰਟੋਜ਼ੀ, ਯੂਨੀਵਰਸਿਟੀ ਆਫ ਕੋਪੇਨਹੇਗਨ...
ਗੜ੍ਹਸ਼ੰਕਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਲੁੱਟਾਂਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਨਸ਼ੀਲੇ ਪਦਾਰਥਾਂ ਸਮੇਤ ਕੀਤੇ ਕਾਬੂ
. . .  about 2 hours ago
ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)- ਰਾਹਗੀਰਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਕੁੱਟਣ ਤੇ ਲੁੱਟਣ ਵਾਲੇ ਅੰਤਰ ਜ਼ਿਲ੍ਹਾ ਗਰੋਹ ਨੂੰ ਬੇਨਕਾਬ ਕਰਨ 'ਚ ਗੜ੍ਹਸ਼ੰਕਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਇਸ ਨਾਲ ਜਿੱਥੇ ਆਮ ਲੋਕਾਂ ਨੂੰ ਲੁੱਟ ਦੀਆਂ ਘਟਨਾਵਾਂ ਤੋਂ ਵੱਡੀ ਰਾਹਤ ਮਿਲਣ...
ਵਾਈਸ ਐਡਮਿਰਲ ਆਰਤੀ ਸਰੀਨ ਬਣੀ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ
. . .  about 3 hours ago
ਨਵੀਂ ਦਿੱਲੀ, 5 ਅਕਤੂਬਰ-ਭਾਰਤੀ ਜਲ ਸੈਨਾ ਦੇ ਪੁਣੇ ਸਥਿਤ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ ਦੇ ਰੂਪ 'ਚ ਵਾਈਸ ਐਡਮਿਰਲ ਆਰਤੀ ਸਰੀਨ ਨੇ ਅਹੁਦਾ ਸੰਭਾਲ ਲਿਆ ਹੈ। ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ...
ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਮਿਲੀ ਧਮਕੀ, ਪੁਲਿਸ ਨੇ ਦਰਜ ਕੀਤੀ ਐੱਫ.ਆਈ.ਆਰ
. . .  about 3 hours ago
ਨਵੀਂ ਦਿੱਲੀ, 5 ਅਕਤੂਬਰ- ਇਕ ਵਾਰ ਫ਼ਿਰ ਦੇਸ਼ ਦੇ ਵੱਡੇ ਉਦਯੋਗਪਤੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਧਮਕੀ ਦਿੱਤੀ ਗਈ ਹੈ। ਦਰਅਸਲ ਅੱਜ ਮੁੰਬਈ ਪੁਲਿਸ ਨੇ ਦੱਸਿਆ ਕਿ ਸਰ...
ਅਕਾਲੀ ਦਲ ਸੁਤੰਤਰ ਵਲੋਂ ਮਿਲਾਵਟਖੋਰਾਂ ਖ਼ਿਲਾਫ਼ ਕੀਤਾ ਗਿਆ ਅਰਥੀ ਫੂਕ ਮੁਜ਼ਾਹਰਾ
. . .  about 3 hours ago
ਨਾਭਾ, 5 ਅਕਤੂਬਰ (ਕਰਮਜੀਤ ਸਿੰਘ)- ਪਟਿਆਲਾ ਗੇਟ ਨਾਭਾ ਸਥਿਤ ਅਕਾਲੀ ਦਲ ਸੁਤੰਤਰ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ 'ਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਕਿ...
ਅਰੁਣਾਚਲ ਪ੍ਰਦੇਸ਼ 'ਚ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, 1 ਪਾਇਲਟ ਦੀ ਮੌਤ
. . .  about 4 hours ago
ਨਵੀਂ ਦਿੱਲੀ, 5 ਅਕਤੂਬਰ-ਅਰੁਣਾਚਲ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਇੱਥੇ ਦੇ ਤਵਾਂਗ ਇਲਾਕੇ ਦੇ ਕੋਲ ਅੱਜ ਇਕ ਭਾਰਤੀ ਫ਼ੌਜ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ...
ਪਾਕਿ ਸਮੱਗਲਰਾਂ ਵਲੋਂ ਸੁੱਟੀ 2 ਪੈਕਟ ਹੈਰੋਇਨ ਅਤੇ 50 ਰਾਊਂਡ ਬੀ.ਐੱਸ.ਐੱਫ. ਨੇ ਕੀਤੇ ਭਾਰਤ ਪਾਕਿ ਸਰਹੱਦ ਤੋਂ ਬਰਾਮਦ
. . .  about 4 hours ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੀ 144 ਬਟਾਲੀਅਨ ਨੇ ਬੀ.ਓ.ਪੀ. ਭਰੋਭਾਲ ਤੋਂ 2 ਪੈਕਟ ਹੈਰੋਇਨ ਅਤੇ ਪੰਜਾਹ ਰਾਊਂਡ 9 ਐੱਮ.ਐੱਮ. ਪਿਸਟਲ ਦੇ ਬਰਾਮਦ ਕੀਤੇ ਹਨ...
ਕੇਸੀਆਰ ਵਲੋਂ ਰਾਸ਼ਟਰੀ ਪਾਰਟੀ ਦੀ ਸ਼ੁਰੂਆਤ, ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਹੁਣ ਹੋਵੇਗੀ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ)
. . .  about 4 hours ago
ਹੈਦਰਾਬਾਦ, 5 ਅਕਤੂਬਰ-ਤੇਲੰਗਾਨਾ ਦੇ ਮੁੱਖ ਮੰਤਰੀ ਅਤੇ ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਦੇ ਪ੍ਰਧਾਨ ਕੇ ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਰਾਸ਼ਟਰ ਸਮਿਤੀ ਦਾ ਨਵਾਂ ਨਾਂਅ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ) ਲਾਂਚ ਕੀਤਾ, ਜੋ 2024 ਦੀਆਂ ਚੋਣਾਂ ਤੋਂ ਪਹਿਲਾਂ ਰਾਸ਼ਟਰੀ ਪਾਰਟੀ...
ਵੋਟਰ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ-ਕਸ਼ਮੀਰ 'ਚ ਹੋਣਗੀਆਂ ਚੋਣਾਂ-ਅਮਿਤ ਸ਼ਾਹ ਦਾ ਐਲਾਨ
. . .  1 minute ago
ਬਾਰਾਮੂਲਾ, 5 ਅਕਤੂਬਰ-ਇਕ ਵੱਡੀ ਘੋਸ਼ਣਾ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਵੋਟਰਾਂ ਦੀ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ ਅਤੇ ਕਸ਼ਮੀਰ ਵਿਚ ਚੋਣਾਂ "ਪੂਰੀ ਪਾਰਦਰਸ਼ਤਾ" ਨਾਲ ਹੋਣਗੀਆਂ। ਸ਼ਾਹ ਨੇ ਕਿਹਾ ਕਿ ਖੇਤਰ ਵਿਚ ਜਿਸ ਤਰ੍ਹਾਂ ਦੀ ਹੱਦਬੰਦੀ...
ਟਿਫ਼ਨ ਬੰਬ, ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਅਦਾਲਤ ਵਲੋਂ ਪੁਲਿਸ ਰਿਮਾਂਡ 'ਤੇ ਭੇਜਿਆ
. . .  about 5 hours ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਥਾਣਾ ਰਮਦਾਸ ਅਤੇ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਵਲੋਂ ਟਿਫ਼ਨ ਬੰਬ, ਏ.ਕੇ 56 ਅਸਾਲਟ ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਮਾਣਯੋਗ ਅਦਾਲਤ ਵਲੋਂ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ।
ਬਰਨਾਲਾ ਵਿਖੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ
. . .  about 6 hours ago
ਬਰਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)- ਉਚੇਰੀ ਸਿੱਖਿਆ ਤੇ ਖੇਡ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਅੱਜ ਮੁੱਖ ਅਨਾਜ ਮੰਡੀ ਬਰਨਾਲਾ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਮੀਤ ਹੇਅਰ ਨੇ ਕਿਹਾ...
ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ-ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ
. . .  about 6 hours ago
ਹਰੀਕੇ ਪੱਤਣ, 5 ਅਕਤੂਬਰ (ਸੰਜੀਵ ਕੁੰਦਰਾ)-ਝੋਨੇ ਦੀ ਖ਼ਰੀਦ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਹਨ, ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ ਅਤੇ ਖ਼ਰੀਦ ਨੂੰ ਲੈ ਕੇ ਕਿਸਾਨ, ਆੜ੍ਹਤੀ ਅਤੇ ਮਜ਼ਦੂਰ ਨੂੰ ਕੋਈ ਮੁਸਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬਦਲਾ ਲੈਣ ਦੀ ਖ਼ੁਸ਼ੀ ਕੁਝ ਦੇਰ, ਪਰ ਮੁਆਫ਼ ਕਰਨ ਦਾ ਮਾਣ ਸਾਰੀ ਉਮਰ ਰਹਿੰਦਾ ਹੈ। -ਟੈਗੋਰ

ਸੰਪਾਦਕੀ

ਬਦਲਾਖੋਰੀ ਦੀ ਸਿਆਸਤ

ਨੌਜਵਾਨ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਹਾਈ ਕੋਰਟ ਵਲੋਂ ਜ਼ਮਾਨਤ ਦੀ ਮਨਜ਼ੂਰੀ ਦੀ ਖ਼ਬਰ ਇਸ ਲਈ ਵਿਸ਼ੇਸ਼ ਕਹੀ ਜਾ ਸਕਦੀ ਹੈ, ਕਿਉਂਕਿ ਪਿਛਲੇ ਲੰਮੇ ਸਮੇਂ ਤੋਂ ਮਜੀਠੀਆ ਦੀ ਨਜ਼ਰਬੰਦੀ ਵੱਡੀ ਚਰਚਾ ਵਿਚ ਰਹੀ ਹੈ। ਇਸ ਦੇ ਵੀ ਕਈ ਕਾਰਨ ਕਹੇ ਜਾ ਸਕਦੇ ਹਨ। ਅਕਾਲੀ ਸਫ਼ਾਂ ਵਿਚ ਉਹ ਇਕ ਉੱਭਰਵਾਂ ਆਗੂ ਹੈ ਜੋ ਪਿਛਲੀ ਵਿਧਾਨ ਸਭਾ ਚੋਣ ਵਿਚ ਕਾਂਗਰਸੀ ਉਮੀਦਵਾਰ ਨਵਜੋਤ ਸਿੰਘ ਸਿੱਧੂ ਵਿਰੁੱਧ ਚੁਣੌਤੀ ਵਜੋਂ ਖੜ੍ਹਾ ਹੋਇਆ ਸੀ। ਚਾਹੇ ਆਮ ਆਦਮੀ ਪਾਰਟੀ ਦੇ ਹੱਕ ਵਿਚ ਹਵਾ ਵਗਦੀ ਹੋਣ ਕਾਰਨ ਉਹ ਆਪ ਤਾਂ ਚੋਣ ਹਾਰ ਗਿਆ ਪਰ ਨਵਜੋਤ ਸਿੰਘ ਸਿੱਧੂ ਵਰਗੇ ਚਰਚਿਤ ਕਾਂਗਰਸੀ ਦੀ ਹਾਰ ਦਾ ਵੀ ਉਹ ਕਾਰਨ ਬਣਿਆ। ਪਰ ਦੂਸਰੇ ਪਾਸੇ ਉਸ ਦੇ ਆਪਣੇ ਵਿਧਾਨ ਸਭਾ ਹਲਕੇ ਵਿਚ ਖੜ੍ਹੀ ਹੋਈ ਉਸ ਦੀ ਪਤਨੀ ਗਨੀਵ ਕੌਰ ਬੜੀ ਸ਼ਾਨ ਨਾਲ ਚੋਣ ਜਿੱਤੀ, ਜਦੋਂ ਕਿ ਵਿਧਾਨ ਸਭਾ ਵਿਚ ਅਕਾਲੀਆਂ ਨੂੰ ਉਸ ਸੀਟ ਸਮੇਤ ਸਿਰਫ 3 ਸੀਟਾਂ ਹੀ ਮਿਲ ਸਕੀਆਂ ਸਨ।

ਜਿਥੋਂ ਤੱਕ ਸੂਬੇ ਵਿਚ ਫੈਲੇ ਨਸ਼ਿਆਂ ਦੇ ਧੰਦੇ ਦਾ ਸੰਬੰਧ ਹੈ, ਇਸ 'ਤੇ ਕਾਬੂ ਪਾਉਣ ਵਿਚ ਤਾਂ ਪਿਛਲੇ ਲੰਮੇ ਸਮੇਂ ਤੋਂ ਤਤਕਾਲੀ ਸਰਕਾਰਾਂ ਦੇ ਪ੍ਰਸ਼ਾਸਨ ਬੁਰੀ ਤਰ੍ਹਾਂ ਫੇਲ੍ਹ ਹੁੰਦੇ ਰਹੇ ਹਨ। ਫੈਲੇ ਇਸ ਵਰਤਾਰੇ ਦਾ ਗਣਿਤ ਬੇਹੱਦ ਗੁੰਝਲਦਾਰ ਹੈ, ਜਿਸ ਦੀ ਹਾਤ ਪਾ ਸਕਣਾ ਸਰਕਾਰਾਂ ਦੇ ਵੱਸ ਦੀ ਗੱਲ ਨਹੀਂ ਰਹੀ। ਅੱਜ ਵੀ ਅਨੇਕਾਂ ਦਾਅਵਿਆਂ ਤੇ ਵਾਅਦਿਆਂ ਦੇ ਬਾਵਜੂਦ ਤਤਕਾਲੀ ਸਰਕਾਰਾਂ ਇਸ ਵਰਤਾਰੇ 'ਤੇ ਪ੍ਰਭਾਵੀ ਹੋਣ ਵਿਚ ਨਾਕਾਮ ਸਾਬਤ ਹੋਈਆਂ ਨਜ਼ਰ ਆਉਂਦੀਆਂ ਹਨ। ਬਿਕਰਮ ਸਿੰਘ ਮਜੀਠੀਆ ਨੂੰ ਤਾਂ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਸਮੇਂ ਕੁਝ ਵੱਡੇ ਵਜ਼ੀਰਾਂ ਵਲੋਂ ਕਿੜ ਕੱਢਣ ਲਈ ਹੀ ਨਿਸ਼ਾਨਾ ਬਣਾਇਆ ਗਿਆ ਸੀ। ਇਸ ਤੋਂ ਪਹਿਲਾਂ ਉਸ ਨੂੰ ਇਸ ਮਾਮਲੇ 'ਤੇ ਯੋਜਨਾਬੱਧ ਢੰਗ ਨਾਲ ਪੂਰੀ ਤਰ੍ਹਾਂ ਬਦਨਾਮ ਕਰਨ ਦਾ ਯਤਨ ਵੀ ਕੀਤਾ ਗਿਆ ਸੀ ਅਤੇ ਉਸ ਨੂੰ ਨਸ਼ਿਆਂ ਦਾ ਸੌਦਾਗਰ ਤੱਕ ਕਿਹਾ ਗਿਆ ਸੀ। ਇਹ ਵੀ ਇਕ ਕਾਰਨ ਸੀ ਕਿ ਇਨ੍ਹਾਂ ਵਜ਼ੀਰਾਂ ਦੇ ਲਗਾਤਾਰ ਜ਼ੋਰ ਪਾਉਣ ਕਾਰਨ ਚੰਨੀ ਸਰਕਾਰ ਦੇ ਰਹਿੰਦੇ ਆਖਰੀ ਦਿਨ ਕੁਝ ਗੰਭੀਰ ਧਾਰਾਵਾਂ ਲਗਾ ਕੇ ਉਸ ਵਿਰੁੱਧ ਰਿਪੋਰਟ ਦਰਜ ਕੀਤੀ ਗਈ। ਵੱਡੀ ਹੱਦ ਤੱਕ ਇਸ ਰਿਪੋਰਟ ਦੇ ਜਾਅਲੀ ਹੋਣ ਦਾ ਪ੍ਰਭਾਵ ਹੀ ਬਣਿਆ ਹੋਇਆ ਸੀ ਪਰ ਅਦਾਲਤਾਂ ਨੂੰ ਸਖ਼ਤ ਧਾਰਾਵਾਂ ਲਾ ਕੇ ਦਰਜ ਕੀਤੀ ਗਈ ਇਸ ਰਿਪੋਰਟ 'ਤੇ ਕਾਰਵਾਈ ਕਰਨੀ ਹੀ ਪੈਣੀ ਸੀ। ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਆਪਣੇ ਕਾਰਨਾਂ ਕਰਕੇ ਇਸ ਕੇਸ ਨੂੰ ਅੱਗੇ ਹੀ ਨਹੀਂ ਤੋਰਿਆ, ਸਗੋਂ ਇਸ ਦੀ ਦੁਬਾਰਾ ਤੋਂ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਤੋਂ ਜਾਂਚ ਕਰਵਾਉਣ ਲਈ ਨਵੀਂ ਜਾਂਚ ਟੀਮ ਬਣਾਉਣ ਦਾ ਐਲਾਨ ਕੀਤਾ ਗਿਆ। ਇਸ ਗੱਲ ਲਈ ਵੀ ਪੂਰਾ ਜ਼ੋਰ ਲਗਾਇਆ ਕਿ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਨਾ ਮਿਲ ਸਕੇ। ਨਵੀਂ ਸਰਕਾਰ ਨੇ ਅਜਿਹਾ ਰੁਖ਼ ਸ਼ਾਇਦ ਇਸ ਲਈ ਅਖ਼ਤਿਆਰ ਕੀਤਾ ਸੀ, ਕਿਉਂਕਿ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਇਸ ਤੋਂ ਕਾਫੀ ਸਮਾਂ ਪਹਿਲਾਂ ਬਿਕਰਮ 'ਤੇ ਲਗਾਏ ਦੋਸ਼ਾਂ ਸੰਬੰਧੀ ਮੁਆਫ਼ੀ ਮੰਗਣੀ ਪਈ ਸੀ। ਇਸ ਪਾਰਟੀ ਦਾ ਇਕ ਹੋਰ ਵੱਡਾ ਆਗੂ ਅੱਜ ਤੱਕ ਵੀ ਇਸ ਸੰਬੰਧੀ ਪੇਸ਼ੀਆਂ ਭੁਗਤ ਰਿਹਾ ਹੈ। ਸਾਢੇ 5 ਮਹੀਨਿਆਂ ਦੀ ਨਜ਼ਰਬੰਦੀ ਤੋਂ ਬਾਅਦ ਨਿਯਮਤ ਜ਼ਮਾਨਤ ਦਿੰਦਿਆਂ ਅਦਾਲਤ ਵਲੋਂ ਕੀਤੀਆਂ ਗਈਆਂ ਟਿੱਪਣੀਆਂ ਨੇ ਪੰਜਾਬ ਦੀ ਪਿਛਲੀ ਕਾਂਗਰਸੀ ਸਰਕਾਰ ਅਤੇ ਮੌਜੂਦਾ ਸਰਕਾਰ ਦੀ ਸਥਿਤੀ ਨਮੋਸ਼ੀਜਨਕ ਜ਼ਰੂਰ ਬਣਾਈ ਹੈ। ਉੱਚ ਅਦਾਲਤ ਨੇ ਕਿਹਾ ਕਿ ਪੂਰੇ ਸਬੂਤ ਵੇਖਣ ਤੋਂ ਬਾਅਦ ਅਜਿਹਾ ਨਹੀਂ ਲਗਦਾ ਕਿ ਮਜੀਠੀਆ ਇਸ ਕੇਸ ਵਿਚ ਕਸੂਰਵਾਰ ਹਨ ਅਤੇ ਇਹ ਵੀ ਕਿ ਅਦਾਲਤ ਸਾਹਮਣੇ ਜੋ ਸਬੂਤ ਰੱਖੇ ਗਏ, ਉਹ ਇਹ ਸਾਬਤ ਨਹੀਂ ਕਰਦੇ ਕਿ ਮਜੀਠੀਆ ਨੇ ਨਸ਼ਾ ਤਸਕਰਾਂ ਨਾਲ ਕੋਈ ਵਿੱਤੀ ਲੈਣ-ਦੇਣ ਕੀਤਾ ਹੋਵੇ। ਅਦਾਲਤ ਨੇ ਇਹ ਵੀ ਕਿਹਾ ਕਿ ਮਜੀਠੀਆ ਵਲੋਂ ਬਾਅਦ ਵਿਚ ਗਰਦਾਨੇ ਗਏ ਮੁਲਜ਼ਮਾਂ ਨੂੰ ਪਨਾਹ ਦੇਣ ਦੀ ਗੱਲ ਵੀ ਸਾਬਤ ਨਹੀਂ ਹੁੰਦੀ। ਇਸ ਤੋਂ ਵੀ ਅੱਗੇ ਜਾਂਦਿਆਂ ਅਦਾਲਤ ਨੇ ਇਹ ਵੀ ਕਿਹਾ ਹੈ ਕਿ ਉਸ ਦੇ ਖਿਲਾਫ਼ ਅਜਿਹਾ ਕੋਈ ਸਬੂਤ ਨਹੀਂ ਹੈ ਕਿ ਉਸ ਦੇ ਕਬਜ਼ੇ ਵਿਚ ਡਰੱਗਜ਼ ਹੋਣ ਜਾਂ ਉਸ ਵਲੋਂ ਨਸ਼ਿਆਂ ਦੀ ਢੋਆ-ਢੁਆਈ ਕੀਤੀ ਗਈ ਹੋਵੇ ਜਾਂ ਉਨ੍ਹਾਂ ਨੂੰ ਸਟੋਰ ਕੀਤਾ ਗਿਆ ਹੋਵੇ। ਨਾ ਹੀ ਉਸ ਤੋਂ ਨਸ਼ਿਆਂ ਦੀ ਕੋਈ ਬਰਾਮਦਗੀ ਹੀ ਹੋਈ ਹੈ।
ਉੱਪਰਲੀਆਂ ਟਿੱਪਣੀਆਂ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਉਸ ਵਿਰੁੱਧ ਅਜਿਹਾ ਕੁਝ ਸਿਰਫ ਬਦਲਾਖੋਰੀ ਦੀ ਭਾਵਨਾ ਨਾਲ ਹੀ ਕੀਤਾ ਗਿਆ ਹੈ। ਅਸੀਂ ਅੱਜ ਦੇ ਸਿਆਸਤਦਾਨਾਂ ਨੂੰ ਇਹ ਅਪੀਲ ਜ਼ਰੂਰ ਕਰਨੀ ਚਾਹੁੰਦੇ ਹਾਂ ਕਿ ਉਹ ਅਜਿਹੀਆਂ ਸਿਆਸੀ ਬਦਲਾਖੋਰੀ ਦੀਆਂ ਭਾਵਨਾਵਾਂ ਰੱਖਣ ਦੀ ਬਜਾਏ ਸੂਬੇ ਦੀ ਬਿਹਤਰੀ ਲਈ ਯਤਨਸ਼ੀਲ ਹੋਣ। ਅੱਜ ਜੇਕਰ ਸੂਬਾ ਖਸਾਰੇ ਵਿਚ ਗਿਆ ਹੈ ਤਾਂ ਉਹ ਅਨੇਕਾਂ ਨਾਕਸ ਨੀਤੀਆਂ ਦੇ ਨਾਲ-ਨਾਲ ਅਜਿਹੇ ਵੱਡੇ ਸਿਆਸਤਦਾਨਾਂ ਵਲੋਂ ਉਸਾਰੂ ਸੋਚਾਂ 'ਤੇ ਅਮਲਾਂ ਦੀ ਬਜਾਏ ਨਿੱਜੀ ਕਿੜਾਂ ਕੱਢਣ ਵਿਚ ਆਪਣੀ ਸ਼ਕਤੀ ਅਜਾਈਂ ਗੁਆਉਂਦੇ ਰਹਿਣ ਕਰਕੇ ਵੀ ਗਿਆ ਹੈ। ਅੱਜ ਅਜਿਹੇ ਸਿਆਸਤਦਾਨਾਂ ਨੂੰ ਅਸੀਂ ਪੰਜਾਬ 'ਤੇ ਰਹਿਮ ਕਰਨ ਦੀ ਹੀ ਅਪੀਲ ਕਰ ਸਕਦੇ ਹਾਂ।

-ਬਰਜਿੰਦਰ ਸਿੰਘ ਹਮਦਰਦ

ਕਾਬਜ਼ ਧਿਰ ਲੀਡਰਸ਼ਿਪ ਤਬਦੀਲੀ ਦੇ ਹੱਕ ਵਿਚ ਨਹੀਂ

ਅਕਾਲੀ ਦਲ ਦਾ ਸਿਆਸੀ ਸੰਕਟ ਰੋਕੇ ਸੇ ਕਹੀਂ ਹਾਦਸਾ-ਏ-ਵਕਤ ਰੁਕਾ ਹੈ, ਸ਼ੋਲੋਂ ਸੇ ਬਚਾ ਸ਼ਹਿਰ ਤੋ ਸ਼ਬਨਮ ਸੇ ਜਲਾ ਹੈ। ਸ਼ਾਇਰ ਅਲੀ ਅਹਿਮਦ ਜਲੀਲੀ ਦਾ ਇਹ ਸ਼ਿਅਰ ਅਕਾਲੀ ਦਲ ਦੀ ਮੌਜੂਦਾ ਸਥਿਤੀ 'ਤੇ ਕਾਫੀ ਢੁਕਦਾ ਹੈ। ਅਕਾਲੀ ਦਲ ਜੋ ਇਸ ਵੇਲੇ ਸਿਰਫ 3 ਵਿਧਾਇਕਾਂ ਤੇ 2 ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਵਰੋਸਾਈ ਹੋਈ ਪਵਿੱਤਰ ਧਰਤੀ ਬਾਬਾ ਬਕਾਲਾ ਸਾਹਿਬ

ਅੱਜ ਲਈ ਵਿਸ਼ੇਸ਼ ਬਾਬਾ ਬਕਾਲਾ ਸਾਹਿਬ ਵਿਚ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ, ਸੰਸਾਰ ਭਰ ਵਿਚ ਪ੍ਰਸਿੱਧ ਅਸਥਾਨ ਹਨ, ਜਿਨ੍ਹਾਂ ਵਿਚੋਂ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ, ਇਕ ਅਹਿਮ ਅਸਥਾਨ ਹੈ, ਜਿੱਥੇ ਕਿ ਸ੍ਰੀ ...

ਪੂਰੀ ਖ਼ਬਰ »

ਨਿਤਿਸ਼ ਨੇ ਭਾਜਪਾ ਤੋਂ ਨਾਤਾ ਕਿਉਂ ਤੋੜਿਆ ?

ਬਿਹਾਰ ਦੀ ਸਿਆਸੀ ਹਲਚਲ ਆਖਿਰਕਾਰ ਭਾਰਤੀ ਜਨਤਾ ਪਾਰਟੀ ਬਿਹਾਰ ਦੀ ਸੱਤਾ ਤੋਂ ਬਾਹਰ ਹੋ ਹੀ ਗਈ। ਜਿਸ ਪਾਰਟੀ ਦਾ ਸਿਧਾਂਤ ਕਿਸੇ ਵੀ ਸ਼ਰਤ 'ਤੇ ਸੱਤਾ 'ਚ ਆਉਣਾ ਅਤੇ ਬਣੇ ਰਹਿਣਾ ਹੋਵੇ, ਉਸ ਦੀ ਇਸ ਤਰ੍ਹਾਂ ਨਾਲ ਸੱਤਾ 'ਚੋਂ ਵਿਦਾਈ, ਉਸ ਦੇ ਲਈ ਇਕ ਬਹੁਤ ਵੱਡਾ ਝਟਕਾ ਹੈ। ਪਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX