ਤਾਜਾ ਖ਼ਬਰਾਂ


ਉੱਤਰਾਖੰਡ ਅੰਕਿਤਾ ਭੰਡਾਰੀ ਕਤਲ ਕੇਸ - ਪਰਿਵਾਰ ਵਲੋਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ
. . .  18 minutes ago
ਪਉੜੀ (ਉੱਤਰਾਖੰਡ), 25 ਸਤੰਬਰ - ਅੰਕਿਤਾ ਭੰਡਾਰੀ ਕਤਲ ਕੇਸ ਵਿਚ ਇਕ ਵੱਡੇ ਘਟਨਾਕ੍ਰਮ ਵਿਚ ਮ੍ਰਿਤਕ ਦੇ ਪਰਿਵਾਰ ਨੇ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਪੋਸਟਮਾਰਟਮ ਰਿਪੋਰਟ...
ਰਾਜਸਥਾਨ 'ਚ ਲੀਡਰਸ਼ਿਪ ਬਦਲਾਅ ਨੂੰ ਲੈ ਕੇ ਕਾਂਗਰਸ ਵਿਧਾਇਕ ਦਲ ਦੀ ਗਹਿਲੋਤ ਦੇ ਘਰ ਬੈਠਕ ਅੱਜ
. . .  27 minutes ago
ਜੈਪੁਰ, 25 ਸਤੰਬਰ - ਕਾਂਗਰਸ ਵਿਧਾਇਕ ਦਲ ਦੀ ਬੈਠਕ ਅੱਜ ਸ਼ਾਮ ਨੂੰ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਜੈਪੁਰ ਸਥਿਤ ਰਿਹਾਇਸ਼ 'ਤੇ ਹੋਵੇਗੀ, ਜਿਸ 'ਚ ਰਾਜਸਥਾਨ 'ਚ ਲੀਡਰਸ਼ਿਪ ਦੇ ਬਦਲਾਅ ਨੂੰ ਲੈ ਕੇ ਮਤਾ ਪਾਸ ਕੀਤਾ ਜਾਵੇਗਾ। ਮਤਾ ਪਾਸ ਕੀਤਾ ਜਾਵੇਗਾ ਕਿ ਰਾਜਸਥਾਨ...
ਭਾਰੀ ਮੀਂਹ ਨੇ ਝੋਨੇ ਅਤੇ ਸਬਜ਼ੀਆਂ ਦੀ ਫ਼ਸਲ ਨੂੰ ਕੀਤਾ ਪ੍ਰਭਾਵਿਤ
. . .  32 minutes ago
ਸੁਲਤਾਨਪੁਰ ਲੋਧੀ, 25 ਸਤੰਬਰ (ਜਗਮੋਹਣ ਸਿੰਘ ਥਿੰਦ, ਬਲਵਿੰਦਰ ਲਾਡੀ, ਨਰੇਸ਼ ਹੈਪੀ) -ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਬੀਤੇ ਕੱਲ੍ਹ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਝੋਨੇ ਅਤੇ ਸਬਜ਼ੀ ਦੀ ਫ਼ਸਲ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਝੋਨੇ ਦੇ ਖੇਤ...
ਮੁੱਖ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਭਾਰਤ ਇਕ ਕੀਮਤੀ ਭਾਈਵਾਲ ਹੈ - ਮਾਲਦੀਵ
. . .  about 1 hour ago
ਨਿਊਯਾਰਕ, 25 ਸਤੰਬਰ - ਭਾਰਤ ਨੂੰ ਆਜ਼ਾਦੀ ਦੇ 75 ਸਾਲਾਂ ਲਈ ਵਧਾਈ ਦਿੰਦੇ ਹੋਏ, ਮਾਲਦੀਵ ਦੇ ਵਿਦੇਸ਼ ਮੰਤਰੀ ਅਬਦੁਲਾ ਸ਼ਾਹਿਦ ਨੇ ਆਫ਼ਤ ਰਾਹਤ ਤੋਂ ਲੈ ਕੇ ਆਰਥਿਕ ਵਿਕਾਸ ਤੱਕ ਦੇ ਮੁੱਖ ਖੇਤਰਾਂ ਵਿਚ ਚੁਣੌਤੀਆਂ ਦਾ ਸਾਹਮਣਾ ਕਰਨ ਵਿਚ ਮਦਦ ਕਰਨ ਲਈ ਇਕ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦਾ ਅੱਜ 18ਵਾਂ ਦਿਨ
. . .  about 1 hour ago
ਤਿਰੂਵਨੰਤਪੁਰਮ, 24 ਸਤੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 18ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਕੇਰਲ ਦੇ ਤ੍ਰਿਸ਼ੂਰ ਵਿਚ 18ਵੇਂ ਦਿਨ...
ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਤੀਸਰਾ ਤੇ ਨਿਰਣਾਇਕ ਟੀ-20 ਅੱਜ
. . .  about 1 hour ago
ਹੈਦਰਾਬਾਦ, 25 ਸਤੰਬਰ - ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਹੈਦਰਾਬਾਦ 'ਚ ਹੋਵੇਗਾ। ਦੋਵੇਂ ਟੀਮਾਂ ਇਕ ਇਕ ਮੈਚ...
ਰੂਸ ਵਲੋਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਸਥਾਈ ਮੈਂਬਰ ਲਈ ਭਾਰਤ ਦਾ ਸਮਰਥਨ
. . .  about 2 hours ago
ਮਾਸਕੋ, 25 ਸਤੰਬਰ - ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਸਥਾਈ ਮੈਂਬਰ ਬਣਨ ਲਈ ਭਾਰਤ ਦਾ ਸਮਰਥਨ ਕੀਤਾ ਹੈ। 77ਵੀਂ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਿਤ ਕਰਦੇ ਹੋਏ, ਲਾਵਰੋਵ ਨੇ ਕਿਹਾ, "ਅਸੀਂ ਅਫਰੀਕਾ, ਏਸ਼ੀਆ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਵਿਕਰਮ ਦੂਰੈਸਵਾਮੀ ਨੇ ਬਰਤਾਨੀਆ ਵਿਚ ਸੰਭਾਲਿਆ ਭਾਰਤੀ ਹਾਈਕਮਿਸ਼ਨਰ ਦਾ ਅਹੁਦਾ
. . .  1 day ago
ਜੀ.ਐਸ.ਟੀ. ਦੀ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਟਰਾਂਸਪੋਰਟਰਾਂ ਖ਼ਿਲਾਫ਼ ਕੀਤਾ ਕੇਸ ਦਰਜ
. . .  1 day ago
ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ) -  ਥਾਣਾ ਦੁੱਗਰੀ ਦੀ ਪੁਲਿਸ ਨੇ ਜੀ.ਐਸ.ਟੀ. ਦੀ ਚੋਰੀ ਕਰ ਕੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਵਾਲੇ ਟਰਾਂਸਪੋਰਟਰਾਂ ਖ਼ਿਲਾਫ਼ ਵੱਖ ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਹਾਲ ਦੀ ਘੜੀ ਕੋਈ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ 16 ਦੌੜਾਂ ਨਾਲ ਹਰਾਇਆ ਇੰਗਲੈਂਡ
. . .  1 day ago
ਬਰਮਿੰਘਮ, 24 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਇਕ ਦਿਨਾਂ ਮੈਚ ਵਿਚ ਮੇਜ਼ਬਾਨ ਇੰਗਲੈਂਡ ਨੂੰ 16 ਦੌੜਾਂ ਨਾਲ ਹਰਾ ਕੇ 3 ਮੈਚਾਂ ਦੀ ਲੜੀ 3-0 ਨਾਲ ਜਿੱਤ ਕੇ ਇੰਗਲੈਂਡ ਦਾ ਸਫ਼ਾਇਆ ਕਰ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ ਨੇ ਸਾਬਕਾ ਪ੍ਰਧਾਨ ਜਥੇ ਜਗਦੀਸ਼ ਸਿੰਘ ਝੀਂਡਾ ਨੂੰ ਚੁਣਿਆ ਪ੍ਰਧਾਨ
. . .  1 day ago
ਕਰਨਾਲ, 24 ਸਤੰਬਰ (ਗੁਰਮੀਤ ਸਿੰਘ ਸੱਗੂ)- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਹਰਿਆਣਾ ਦੇ ਹੱਕ ਵਿਚ ਦਿੱਤੇ ਗਏ ਫ਼ੈਸਲੇ ਤੋਂ ਬਾਅਦ ਅੱਜ ਕੈਥਲ ਦੇ ਗੁਰਦੁਆਰਾ ਨਿੰਮ ਸਾਹਿਬ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇੰਗਲੈਂਡ ਨੂੰ ਜਿੱਤਣ ਲਈ ਦਿੱਤਾ 170 ਦੌੜਾਂ ਦਾ ਟੀਚਾ
. . .  1 day ago
ਨਹੀਂ ਬਖਸ਼ਾਂਗੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਗਾਉਣ ਵਾਲਿਆਂ ਨੂੰ - ਫੜਨਵੀਸ
. . .  1 day ago
ਮੁੰਬਈ, 24 ਸਤੰਬਰ - ਪੁਣੇ ਵਿੱਚ ਪੀ.ਐਫ.ਆਈ. ਦੇ ਪ੍ਰਦਰਸ਼ਨ ਦੌਰਾਨ ਲੱਗੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ 'ਤੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਜੇਕਰ ਕੋਈ ਮਹਾਰਾਸ਼ਟਰ...
ਮੀਂਹ ਪੈਣ ਨਾਲ ਗ਼ਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ
. . .  1 day ago
ਬਰਨਾਲਾ/ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ) - ਲਗਾਤਾਰ ਪੈ ਰਹੇ ਮੀਂਹ ਨਾਲ ਹੰਡਿਆਇਆ ਵਿਖੇ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਪਈ। ਗੁਰਜੰਟ ਸਿੰਘ ਵਾਸੀ ਪੱਤੀ ਹੰਡਿਆਇਆ...
ਮੀਂਹ ਪੈਣ ਨਾਲ ਖੀਰੇ ਦੀ 100 ਏਕੜ ਫ਼ਸਲ ਤਬਾਹੀ ਦੇ ਕੰਢੇ, ਕਿਸਾਨ ਚਿੰਤਾ 'ਚ
. . .  1 day ago
ਸ਼ਹਿਣਾ, 24 ਸਤੰਬਰ (ਸੁਰੇਸ਼ ਗੋਗੀ) - ਲਗਾਤਾਰ ਪੈ ਰਹੇ ਮੀਂਹ ਨਾਲ ਸ਼ਹਿਣਾ ਪਿੰਡ ਨਾਲ ਸੰਬੰਧਿਤ 10 ਕਿਸਾਨਾਂ ਦੀ ਖੀਰੇ ਦੀ 100 ਏਕੜ ਫ਼ਸਲ ਤਬਾਹੀ ਦੇ ਕੰਢੇ ਪੁੱਜ ਗਈ ਹੈ। ਸਬਜ਼ੀ ਦੇ ਕਾਸ਼ਤਕਾਰ ਲਗਾਤਾਰ ਪੈ ਰਹੇ ਮੀਂਹ ਕਾਰਨ...
ਲਗਾਤਾਰ ਪੈ ਰਹੇ ਮੀਂਹ ਕਾਰਨ ਕਿਸਾਨਾਂ ਦੇ ਮੱਥੇ 'ਤੇ ਚਿੰਤਾਂ ਦੀਆਂ ਲਕੀਰਾਂ
. . .  1 day ago
ਰਾਮਾ ਮੰਡੀ, 24 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ) -ਅੱਜ ਸਵੇਰ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਰਾਮਾ ਮੰਡੀ ਇਲਾਕੇ ਵਿਚ ਨਰਮੇ, ਗੁਆਰੇ, ਮੱਕੀ, ਹਰੇ ਚਾਰੇ, ਮੂੰਗੀ ਸਮੇਤ ਝੋਨੇ ਦੀ ਫ਼ਸਲ ਨੂੰ ਨੁਕਸਾਨ ਹੋਣ ਦੇ ਡਰ ਕਾਰਨ ਅੰਨਦਾਤਾ ਚਿੰਤਾ ਵਿਚ ਹੈ। ਇਸ ਮੀਂਹ ਕਾਰਨ...
ਪੰਜਾਬ ਕਾਂਗਰਸ ਵਲੋਂ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਲਿਸਟ ਜਾਰੀ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਕਾਂਗਰਸ ਦੇ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਲਿਸਟ ਜਾਰੀ ਕੀਤੀ...
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪੀ.ਜੀ.ਆਈ. ’ਚੋਂ ਮਿਲੀ ਛੁੱਟੀ
. . .  1 day ago
ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਜੋ ਪਿਛਲੇ ਕਈ ਦਿਨਾਂ ਤੋਂ ਪੀ.ਜੀ.ਆਈ. ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਸਨ, ਨੂੰ ਸਿਹਤਯਾਬ ਹੋਣ ਉਪਰੰਤ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਹੈ। ਗਾਇਕ ਦੇ ਤਾਏ ਚਮਕੌਰ ਸਿੰਘ ਸਿੱਧੂ ਨੇ ਦੱਸਿਆ ਕਿ 2 ਦਿਨ ਪਹਿਲਾਂ ਬਲਕੌਰ ਸਿੰਘ ਦੇ 3 ਸਟੰਟ ਪਾਏ ਗਏ ਹਨ। ਉਹ ਹੁਣ ਬਿਲਕੁਲ...
ਰਾਜਪਾਲ ਵਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਸਰਕਾਰ ਵਲੋਂ ਪ੍ਰਸਤਾਵਿਤ ਇਲਜਾਸ ਦੇ ਵੇਰਵੇ ਲਈ ਰਾਜਪਾਲ ਵਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਜਵਾਬ ਦਿੱਤਾ ਹੈ। ਆਪਣੇ ਜਵਾਬ ਵਿਚ ਸਰਕਾਰ ਨੇ ਕਿਹਾ...
ਮੀਂਹ ਵਿਚ ਭਿੱਜਣ ਕਾਰਨ 1509 ਬਾਸਮਤੀ ਦਾ ਲੱਗਾ ਘੱਟ ਰੇਟ
. . .  1 day ago
ਅਟਾਰੀ, 24 ਸਤੰਬਰ (ਗੁਰਦੀਪ ਸਿੰਘ ਅਟਾਰੀ) - ਸਰਹੱਦੀ ਦਾਣਾ ਮੰਡੀ ਅਟਾਰੀ ਵਿਖੇ ਮਾਰਕੀਟ ਕਮੇਟੀ ਅਟਾਰੀ ਦੇ ਸਕੱਤਰ ਸਤਨਾਮ ਸਿੰਘ ਅਤੇ ਸੁਪਰਵਾਈਜਰ ਆਤਮਜੀਤ ਸਿੰਘ ਵਲੋਂ 1509 ਬਾਸਮਤੀ ਦੀ ਬੋਲੀ ਕਰਵਾ ਦਿੱਤੀ ਗਈ। ਕਿਸਾਨ ਵੀਰਾਂ ਦੀ ਪੁੱਤਾਂ ਵਾਂਗੂ ਪਾਲੀ ਬਾਸਮਤੀ ਦੀ ਫਸਲ ਭਾਰੀ...
ਪਾਣੀ ਦਾ ਵਹਾਅ ਵੱਧ ਹੋਣ ਕਰਕੇ ਟੁੱਟਾ ਹੰਡਿਆਇਆ ਮਾਈਨਰ ਰਜਵਾਹਾ
. . .  1 day ago
ਬਰਨਾਲਾ/ ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ ) - ਬੀਤੀ ਰਾਤ ਤੋਂ ਪੈ ਰਹੇ ਮੀਂਹ ਕਾਰਨ ਕਸਬਾ ਹੰਡਿਆਇਆ ਦੇ ਨੇੜੇ ਹੰਡਿਆਇਆ ਮਾਈਨਰ ਰਜਵਾਹਾ ਪਾਣੀ ਦਾ ਵਹਾਅ ਵੱਧ ਹੋਣ ਕਰਕੇ ਟੁੱਟ ਗਿਆ, ਜਿਸ ਦਾ ਪਾਣੀ ਕਸਬਾ ਹੰਡਿਆਇਆ ਦੇ ਖੇਤਾਂ ਅਤੇ ਗਲੀਆਂ ਵਿਚ...
ਅਮਰੀਕਾ 'ਚ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਹਿਨਣ ਕਰ ਕੇ ਪੁਲਿਸ ਵਲੋਂ ਗ੍ਰਿਫ਼ਤਾਰ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੀ ਨਾਰਥ ਕੈਰੋਲੀਨਾ ਯੂਨੀਵਰਸਿਟੀ ਸ਼ਾਰਲਟ ਵਿਖੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਸਿੱਖ ਕਕਾਰ ਕਿਰਪਾਨ ਪਹਿਣੇ ਹੋਣ ਕਰ ਕੇ ਪੁਲਿਸ...
ਹਲਕਾ ਸੁਲਤਾਨਪੁਰ ਲੋਧੀ ਅਤੇ ਆਸ-ਪਾਸ ਇਲਾਕਿਆਂ 'ਚ ਪੈ ਰਹੇ ਮੀਂਹ ਨੇ ਝੋਨੇ ਦੀ ਫ਼ਸਲ ਨੂੰ ਕੀਤਾ ਪ੍ਰਭਾਵਿਤ
. . .  1 day ago
ਸੁਲਤਾਨਪੁਰ ਲੋਧੀ, 24 ਸਤੰਬਰ (ਥਿੰਦ, ਹੈਪੀ,ਲਾਡੀ) - ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਤੜਕੇ ਤੋਂ ਪੈ ਰਹੇ ਮੀਂਹ ਨੇ ਕਈ ਥਾਵਾਂ 'ਤੇ ਝੋਨੇ ਦੀ ਫ਼ਸਲ ਨੂੰ ਧਰਤੀ 'ਤੇ ਵਿਛਾ ਦਿੱਤਾ ਹੈ। ਝੋਨੇ ਦੀ ਕਟਾਈ ਦਾ ਕੰਮ ਵੀ ਰੁਕ ਗਿਆ ਹੈ। ਮੰਡੀਆਂ...
ਅੰਮ੍ਰਿਤਸਰ ਆਈ.ਈ.ਡੀ. ਮਾਮਲੇ 'ਚ 9ਵਾਂ ਦੋਸ਼ੀ ਸਤਨਾਮ ਹਨੀ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 24 ਸਤੰਬਰ (ਤਰੁਣ ਭਜਨੀ) - ਅੰਮ੍ਰਿਤਸਰ ਆਈ.ਈ.ਡੀ. ਮਾਮਲੇ 'ਚ 9ਵਾਂ ਦੋਸ਼ੀ ਸਤਨਾਮ ਹਨੀ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ.ਐੱਸ.ਓ.ਸੀ) ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਆਈ.ਈ.ਡੀ. ਲਗਾਉਣ ਲਈ ਸਤਨਾਮ ਹਨੀ ਵਲੋਂ ਮੋਟਰਸਾਈਕਲ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬਦਲਾ ਲੈਣ ਦੀ ਖ਼ੁਸ਼ੀ ਕੁਝ ਦੇਰ, ਪਰ ਮੁਆਫ਼ ਕਰਨ ਦਾ ਮਾਣ ਸਾਰੀ ਉਮਰ ਰਹਿੰਦਾ ਹੈ। -ਟੈਗੋਰ

ਕਪੂਰਥਲਾ / ਫਗਵਾੜਾ

ਕਿਸਾਨਾਂ ਵਲੋਂ ਸ਼ੂਗਰ ਮਿੱਲ ਚੌ ਕ 'ਚ ਸ਼ੁਰੂ ਕੀਤਾ ਧਰਨਾ ਚੌਥੇ ਦਿਨ ਵੀ ਰਿਹਾ ਜਾਰੀ

ਫਗਵਾੜਾ, 11 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਸ਼ੂਗਰ ਮਿੱਲ ਚੌਂਕ ਵਿਖੇ ਕਿਸਾਨਾਂ ਵਲੋਂ ਗੰਨੇ ਦੀ ਅਦਾਇਗੀ ਦੇ ਮਾਮਲੇ ਨੂੰ ਲੈ ਕੇ ਦਿੱਤੇ ਜਾ ਰਹੇ ਧਰਨੇ ਦੇ ਅੱਜ ਚੌਥੇ ਦਿਨ ਵੀ ਕਿਸਾਨ ਧਰਨੇ 'ਤੇ ਡਟੇ ਰਹੇ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕੀਤਾ, ਪਰ ਅੱਜ ਕਿਸਾਨਾਂ ਵਲੋਂ ਰੱਖੜੀ ਦੇ ਤਿਉਹਾਰ ਕਾਰਨ ਆਉਣ ਜਾਣ ਵਾਲੇ ਟਰੈਫ਼ਿਕ ਨੂੰ ਕਾਫ਼ੀ ਖੁੱਲ੍ਹ ਦੇ ਰੱਖੀ ਸੀ, ਪਰ ਪੰਜਾਬ ਸਰਕਾਰ ਵਲੋਂ ਅੱਜ ਉਨ੍ਹਾਂ ਨਾਲ ਕੀਤੀ ਨਾਅਰੇਬਾਜ਼ੀ ਕਾਰਨ ਕਿਸਾਨ ਹੋਰ ਖ਼ਫ਼ਾ ਹੋ ਗਏ ਹਨ ਤੇ ਕੱਲ੍ਹ ਤੋਂ ਉਨ੍ਹਾਂ ਵੱਡੀ ਪੱਧਰ 'ਤੇ ਇਕੱਠ ਕਰਨ ਤੇ ਦੋਨਾਂ ਸਾਈਡਾਂ ਦੀ ਪੂਰਨ ਤੌਰ 'ਤੇ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ | ਪੰਜਾਬ ਦੇ ਖੇਤੀਬਾੜੀ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਅੱਜ ਫਗਵਾੜਾ ਰੈਸਟ ਹਾਊਸ ਪੁੱਜਣ ਕੇ ਗੱਲਬਾਤ ਕਰਨ ਦਾ ਕਿਸਾਨਾਂ ਨੂੰ 1 ਵਜੇ ਦਾ ਸੱਦਾ ਮਿਲਿਆ ਸੀ ਜਿਸ ਉਪਰੰਤ ਕਿਸਾਨ, ਆਪ ਆਗੂ ਤੇ ਵਰਕਰ ਉੱਥੇ ਪੁੱਜੇ ਹੋਏ ਸਨ ਪਰ ਮੰਤਰੀ ਦਾ ਪ੍ਰੋਗਰਾਮ ਵਾਰ ਵਾਰ ਬਦਲਦਾ ਰਿਹਾ ਤੇ ਮੰਤਰੀ ਦੇ ਨਾ ਆਉਣ ਕਾਰਨ ਕਿਸਾਨ ਹੋਰ ਖ਼ਫ਼ਾ ਹੋ ਗਏ ਹਨ ਤੇ ਹੁਣ ਉਨ੍ਹਾਂ ਹਰ ਪਿੰਡ 'ਚ ਐਲਾਨ ਕਰ ਦਿੱਤਾ ਹੈ ਕਿ ਕੱਲ੍ਹ ਸਵੇਰੇ 9 ਵਜੇ ਹਰ ਪਿੰਡ 'ਚੋਂ 5-5 ਟਰਾਲੀਆਂ ਲਿਆ ਕੇ ਜੀ.ਟੀ. ਰੋਡ ਨੂੰ ਪੂਰਨ ਤੌਰ 'ਤੇ ਬੰਦ ਕੀਤਾ ਜਾਵੇ | ਅੱਜ ਸ਼ੂਗਰ ਮਿੱਲ ਚੌਂਕ 'ਚ ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ, ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ, ਕਿਰਪਾਲ ਸਿੰਘ ਮੁਸਾਪੂਰ, ਕੁਲਵਿੰਦਰ ਸਿੰਘ ਕਾਲਾ ਸਰਪੰਚ, ਗੁਰਪਾਲ ਸਿੰਘ ਪਾਲਾ ਮੌਲੀ ਸਮੇਤ ਹੋਰ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨਾਲ ਇੱਕ ਵੱਡਾ ਮਜ਼ਾਕ ਕਰ ਰਹੀ ਹੈ ਤੇ ਕਿਸਾਨਾਂ ਦੇ ਮਾਮਲੇ ਨੂੰ ਨਜਿੱਠਣ ਦੀ ਕੋਈ ਖ਼ਾਸ ਕੋਸ਼ਿਸ਼ ਨਹੀਂ ਕਰ ਰਹੀ | ਉਨ੍ਹਾਂ ਕਿਹਾ ਕਿ ਅੱਜ ਧਰਨੇ ਦੇ ਚੌਥੇ ਦਿਨ ਵੀ ਸਰਕਾਰ ਤੇ ਕੋਈ ਅਸਰ ਨਹੀਂ ਪਿਆ ਤੇ ਸਰਕਾਰ ਗੂੰਗੀ ਬੋਲੀ ਬਣ ਕੇ ਰਹਿ ਗਈ ਹੈ ਤੇ ਸਰਕਾਰ ਵਲੋਂ ਕੋਈ ਵੀ ਪਹਿਲ ਕਦਮੀ ਨਹੀਂ ਕੀਤੀ ਗਈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਨਾਲ ਅਪਣਾਈ ਨੀਤੀ ਦੇ ਚਲਦਿਆਂ ਕਿਸਾਨਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਅੱਜ ਖੇਤੀਬਾੜੀ ਮੰਤਰੀ ਵਲੋਂ ਦਿੱਤੇ ਭਰੋਸੇ ਦੇ ਬਾਵਜੂਦ ਮੀਟਿੰਗ ਨਾ ਕਰਨ ਕਰਕੇ ਕਿਸਾਨਾਂ ਨੂੰ ਕਾਫ਼ੀ ਠੇਸ ਪੁੱਜੀ ਹੈ ਤੇ ਕਿਸਾਨ ਆਗੂ ਦੁਪਹਿਰ 1 ਵਜੇ ਤੋਂ ਰੈਸਟ ਹਾਊਸ ਵਿਖੇ ਪੁੱਜੇ | ਇਸ ਮੌਕੇ ਤਰਨਦੀਪ ਸਿੰਘ ਨਿਹਾਲਗੜ੍ਹ, ਹਰਵਿੰਦਰ ਸਿੰਘ ਮਾਨਾਵਾਲੀ, ਜਰਨੈਲ ਸਿੰਘ ਬਿੱਟਾ, ਬਲਬੀਰ ਸਿੰਘ ਰਾਣਾ ਕਲਾ ਹੁਸ਼ਿਆਰਪੁਰ, ਹਰਮੇਲ ਸਿੰਘ ਜੱਸੋਮਜਾਰਾ, ਮਾਸਟਰ ਹਰਭਜਨ ਸਿੰਘ ਭੁੱਲਾਰਾਈ, ਦਵਿੰਦਰ ਸਿੰਘ ਸੰਧਵਾਂ, ਜਸਬੀਰ ਸਿੰਘ ਸਾਹਨੀ, ਕੁਲਵੀਰ ਸਿੰਘ ਵਿਰਕ, ਕਸ਼ਮੀਰ ਸਿੰਘ ਵਿਰਕ, ਗੁਲਜਿੰਦਰ ਚੱਕ ਪੇ੍ਰਮਾ, ਹਰਵਿੰਦਰ ਸਿੰਘ ਸਲਾਰਪੁਰ, ਮੇਜਰ ਸਿੰਘ ਅਠੋਲੀ, ਮਨਜੀਤ ਸਿੰਘ ਲੱਲੀਆ, ਸੁਰਜੀਤ ਸਿੰਘ ਨੰਗਲ, ਜੀਤੀ ਖੇੜਾ, ਗੁਰਬਖ਼ਸ਼ ਸਿੰਘ ਅਠੋਲੀ, ਬਲਬੀਰ ਸਿੰਘ ਗੰਡਵਾਂ, ਜਗਦੀਪ ਸਿੰਘ ਨਿਹਾਲਗੜ੍ਹ ਸਮੇਤ ਵੱਡੀ ਗਿਣਤੀ 'ਚ ਕਿਸਾਨ ਸ਼ਾਮਿਲ ਸਨ |
ਮੰਤਰੀ ਦੇ ਨਾ ਪੁੱਜਣ ਤੋਂ ਕਿਸਾਨ ਹੋਏ ਹੋਰ ਖ਼ਫ਼ਾ
ਅੱਜ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਕਿਸਾਨਾਂ ਨਾਲ ਮੀਟਿੰਗ ਲਈ ਸੱਦਾ ਦਿੱਤਾ ਸੀ, ਪਰ ਉਨ੍ਹਾਂ ਦੇ ਵਾਰ ਵਾਰ ਪ੍ਰੋਗਰਾਮ ਬਦਲਣ ਤੇ ਨਾ ਪੁੱਜਣ ਕਾਰਨ ਕਿਸਾਨ ਖ਼ਫ਼ਾ ਹੋ ਗਏ ਤੇ ਉੱਥੋਂ ਵਾਪਸ ਆ ਗਏ | ਗੱਲਬਾਤ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਸਰਕਾਰ ਦਾ ਕਿਸੇ ਪਾਸੇ ਕੋਈ ਸਟੈਂਡ ਨਹੀਂ ਹੈ ਤੇ ਸਰਕਾਰ ਕਿਸਾਨਾਂ ਨਾਲ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ ਜਿਸ ਨੂੰ ਉਹ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕਰਨਗੇ | ਉਨ੍ਹਾਂ ਕਿਹਾ ਕਿ ਕੱਲ੍ਹ ਤੋਂ ਸੰਘਰਸ਼ ਨੂੰ ਤਿੱਖਾ ਕਰਕੇ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ | ਜਥੇਬੰਦੀ ਦੇ ਸਰਕਲ ਪ੍ਰਧਾਨ ਕੁਲਵਿੰਦਰ ਕਾਲਾ ਨੇ ਦੱਸਿਆ ਕਿ ਪ੍ਰਸ਼ਾਸਨ ਨੂੰ ਮੰਤਰੀ ਦੇ ਆਉਣ ਬਾਰੇ ਰੂਟ ਵੀ ਆ ਗਿਆ ਪਰ ਇਸ ਦੇ ਬਾਵਜੂਦ ਵੀ ਮੰਤਰੀ ਨਾ ਆ ਕੇ ਕਿਸਾਨਾਂ ਨਾਲ ਮਜ਼ਾਕ ਕੀਤਾ ਹੈ ਜਿਸ ਨੂੰ ਉਹ ਬਰਦਾਸ਼ਤ ਨਹੀਂ ਕਰਨਗੇ |
ਕੱਲ੍ਹ ਤੋਂ ਜੀ.ਟੀ. ਰੋਡ ਮੁਕੰਮਲ ਤੌਰ 'ਤੇ ਬੰਦ-ਸਾਹਨੀ
ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਨੇ ਦੱਸਿਆ ਕਿ ਕੱਲ੍ਹ 9 ਵਜੇ ਤੋਂ ਵੱਡੀ ਗਿਣਤੀ 'ਚ ਇੱਥੇ ਕਿਸਾਨ ਪੁੱਜਣਗੇ ਤੇ ਜੀ.ਟੀ. ਰੋਡ ਨੂੰ ਮੁਕੰਮਲ ਤੌਰ 'ਤੇ ਬੰਦ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ 31 ਜਥੇਬੰਦੀਆਂ ਦੇ ਆਗੂ ਜੋ 12 ਵਜੇ ਤੋਂ ਇੱਥੇ ਪੁੱਜਣਗੇ ਤੇ ਸਰਕਾਰ ਖ਼ਿਲਾਫ਼ ਹੋਰ ਤਿੱਖੀ ਰਣਨੀਤੀ ਤਹਿ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪਿੰਡਾਂ 'ਚੋਂ ਟਰਾਲੀਆਂ ਪੁੱਜ ਕੇ ਦੋਨੋਂ ਸਾਈਡਾਂ ਜੀ.ਟੀ.ਰੋਡ ਦਿੱਲੀ-ਅੰਮਿ੍ਤਸਰ ਤੇ ਅੰਮਿ੍ਤਸਰ-ਦਿੱਲੀ ਹਾਈਵੇਅ ਨੂੰ ਜਾਮ ਕੀਤਾ ਜਾਵੇਗਾ |
ਪ੍ਰਸ਼ਾਸਨ ਵਲੋਂ ਕਿਸਾਨਾਂ ਨਾਲ ਮੀਟਿੰਗ
ਅੱਜ ਪ੍ਰਸ਼ਾਸਨ ਵਲੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ ਤੇ ਉਨ੍ਹਾਂ ਕਿਹਾ ਕਿ 15 ਅਗਸਤ ਤੱਕ ਉਹ ਧਰਨੇ ਨੂੰ ਮੁਲਤਵੀ ਕਰ ਦੇਣ ਜਿਸ ਦੌਰਾਨ ਇਸ ਦਾ ਕੁੱਝ ਹੱਲ ਕੱਢਿਆ ਜਾ ਸਕੇ, ਪਰ ਕਿਸਾਨਾਂ ਨੇ ਪ੍ਰਸ਼ਾਸਨ ਦੀ ਇਸ ਨੂੰ ਮੰਗ ਠੁਕਰਾ ਦਿੱਤਾ ਤੇ ਕਿਹਾ ਕਿ ਹੁਣ ਕਿਸਾਨਾਂ ਪਾਸ ਕੋਈ ਹੋਰ ਚਾਰਾ ਨਹੀਂ ਹੈ | ਉੱਧਰ ਪ੍ਰਸ਼ਾਸਨ ਵਲੋਂ ਵੀ ਧਰਨੇ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰ ਲਏ ਗਏ ਹਨ |

ਐੱਨ. ਡੀ. ਆਰ. ਐੱਫ. ਦੀ ਟੀਮ ਵਲੋਂ ਨਾਲੇ 'ਚ ਡਿੱਗੇ ਬੱਚੇ ਦੀ ਤਲਾਸ਼ ਲਈ ਸਰਚ ਅਪ੍ਰੇਸ਼ਨ ਤੀਜੇ ਦਿਨ ਵੀ ਰਿਹਾ ਜਾਰੀ

ਕਪੂਰਥਲਾ, 11 ਅਗਸਤ (ਅਮਰਜੀਤ ਕੋਮਲ)-ਐੱਨ. ਡੀ. ਆਰ. ਐੱਫ. ਦੀ ਟੀਮ ਵਲੋਂ ਸ਼ਾਲਾਮਾਰ ਬਾਗ ਨੇੜੇ ਇਕ ਨਿੱਜੀ ਹੋਟਲ ਦੇ ਸਾਹਮਣੇ ਗੰਦੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਦੋ ਸਾਲਾ ਬੱਚੇ ਅਭਿਲਾਸ਼ ਮੁਖੀਆ ਦੀ ਤਲਾਸ਼ ਲਈ ਕੀਤੇ ਜਾ ਰਹੇ ਸਰਚ ਅਪ੍ਰੇਸ਼ਨ ਦੇ ਅੱਜ ਤਿੰਨ ...

ਪੂਰੀ ਖ਼ਬਰ »

ਛਾਪੇਮਾਰੀ ਦੌਰਾਨ 375 ਲੀਟਰ ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ

ਤਲਵੰਡੀ ਚੌਧਰੀਆਂ, 11 ਅਗਸਤ (ਪਰਸਨ ਲਾਲ ਭੋਲਾ)- ਐਸ.ਐਸ.ਪੀ. ਕਪੂਰਥਲਾ ਨਵਨੀਤ ਸਿੰਘ ਬੈਂਸ ਦੀਆਂ ਹਦਾਇਤਾਂ 'ਤੇ ਨਸ਼ਿਆਂ ਤੇ ਨਜਾਇਜ਼ ਸ਼ਰਾਬ ਦੇ ਕਾਰੋਬਾਰੀਆਂ ਵਿਰੁੱਧ ਛੇੜੀ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਐਸ.ਐਚ.ਓ. ਯਾਦਵਿੰਦਰ ਸਿੰਘ ਦੀ ...

ਪੂਰੀ ਖ਼ਬਰ »

ਐਸ.ਡੀ.ਐਮ. ਦਫ਼ਤਰ ਦੇ ਮੁਲਾਜ਼ਮ ਦੀ ਬਦਸਲੂਕੀ ਖ਼ਿਲਾਫ਼ ਧਰਨਾ

ਫਗਵਾੜਾ, 11 ਅਗਸਤ (ਹਰਜੋਤ ਸਿੰਘ ਚਾਨਾ)-ਤਹਿਸੀਲ ਕੰਪਲੈਕਸ ਵਿਖੇ ਖ਼ਰਾਬ ਸਿਸਟਮ ਦੇ ਖ਼ਿਲਾਫ਼ ਅੱਜ ਅੰਬੇਡਕਰ ਸੈਨਾ ਦੇ ਚੇਅਰਮੈਨ ਰਜਿੰਦਰ ਘੇੜਾ ਵਲੋਂ ਧਰਨਾ ਲਗਾ ਕੇ ਠੱਗੀ ਮਾਰਨ ਵਾਲੇ ਏਜੰਟਾਂ ਤੇ ਦੁਰਵਿਹਾਰ ਕਰਨ ਵਾਲੇ ਕਰਮਚਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕਰਨ ...

ਪੂਰੀ ਖ਼ਬਰ »

ਪਸ਼ੂਆਂ 'ਚ ਫੈਲ ਰਹੀਆਂ ਬਿਮਾਰੀਆਂ ਥੈਲੇਰੀਆ ਤੇ ਲੰਪੀ ਸਕਿਨ ਕਰਨ ਪਸ਼ੂ ਪਾਲਕ ਪੇ੍ਰਸ਼ਾਨ

ਭੁਲੱਥ, 11 ਅਗਸਤ (ਮਨਜੀਤ ਸਿੰਘ ਰਤਨ)- ਪਸ਼ੂਆਂ 'ਚ ਲਗਾਤਾਰ ਫੈਲ ਰਹੀਆਂ ਬਿਮਾਰੀਆਂ ਜਿਨ੍ਹਾਂ 'ਚ ਥੈਲੇਰੀਆ ਅਤੇ 'ਲੰਪੀ ਸਕਿਨ' ਨਾਂਅ ਦੀਆਂ ਬਿਮਾਰੀਆਂ ਹਨ ਫੈਲਣ ਕਾਰਨ ਪਸ਼ੂ ਪਾਲਕ ਅਤੇ ਕਿਸਾਨ ਬੇਹੱਦ ਪ੍ਰੇਸ਼ਾਨ ਹਨ | ਇਸ ਸਬੰਧੀ ਗੱਲਬਾਤ ਕਰਦਿਆਂ ਸਰਕਲ ਪ੍ਰਧਾਨ ...

ਪੂਰੀ ਖ਼ਬਰ »

ਫਗਵਾੜਾ ਇਲਾਕੇ 'ਚ ਉਤਸ਼ਾਹ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਖਲਵਾੜਾ, 11 ਅਗਸਤ (ਮਨਦੀਪ ਸਿੰਘ ਸੰਧੂ)- ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਫਗਵਾੜਾ ਦੇ ਪੇਂਡੂ ਇਲਾਕਿਆਂ 'ਚ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਛੋਟੇ ਛੋਟੇ ਬੱਚਿਆਂ ਵਲੋਂ ਖ਼ੂਬਸੂਰਤ ਰੱਖੜੀਆਂ ਆਪਣੇ-ਆਪਣੇ ਗੁੱਟਾਂ 'ਤੇ ਸਜਾ ਕੇ ਖ਼ੁਸ਼ੀ ਦਾ ਇਜ਼ਹਾਰ ...

ਪੂਰੀ ਖ਼ਬਰ »

ਦੋ ਹਵਾਲਾਤੀਆਂ ਤੋਂ ਮੋਬਾਈਲ ਬਰਾਮਦ

ਕਪੂਰਥਲਾ, 11 ਅਗਸਤ (ਵਿ.ਪ੍ਰ.)- ਥਾਣਾ ਕੋਤਵਾਲੀ ਪੁਲਿਸ ਨੇ ਕੇਂਦਰੀ ਜੇਲ੍ਹ ਕਪੂਰਥਲਾ 'ਚ ਬੰਦ ਦੋ ਹਵਾਲਾਤੀਆਂ ਦੇ ਕਬਜ਼ੇ 'ਚੋਂ 2 ਮੋਬਾਈਲ, ਬੈਟਰੀ ਤੇ ਸਿੰਮ ਬਰਾਮਦ ਕਰਕੇ ਉਨ੍ਹਾਂ ਵਿਰੁੱਧ ਪ੍ਰੀਜਨ ਐਕਟ 52-ਏ ਤਹਿਤ ਕੇਸ ਦਰਜ ਕਰ ਲਿਆ ਹੈ | ਕੇਂਦਰੀ ਜੇਲ੍ਹ ਦੇ ਸਹਾਇਕ ...

ਪੂਰੀ ਖ਼ਬਰ »

ਕੌਮੀ ਡੀ ਵਾਰਮਿੰਗ ਦਿਵਸ 'ਤੇ ਜ਼ਿਲ੍ਹੇ 'ਚ 98768 ਬੱਚਿਆਂ ਨੂੰ ਅਲਬੈਂਡਾਜ਼ੋਲ ਦੀਆਂ ਗੋਲੀਆਂ ਖਵਾਈਆਂ-ਸਿਵਲ ਸਰਜਨ

ਕਪੂਰਥਲਾ, 11 ਅਗਸਤ (ਅਮਨਜੋਤ ਸਿੰਘ ਵਾਲੀਆ)- ਕੁਪੋਸ਼ਣ ਤੇ ਖ਼ੂਨ ਕਮੀ ਦਾ ਕਾਰਨ ਬਣਦੇ ਪੇਟ ਦੇ ਕੀੜਿਆਂ ਨੂੰ ਮਾਰਨ ਲਈ ਸਿਹਤ ਵਿਭਾਗ ਵਲੋਂ 1 ਸਾਲ ਤੋਂ 19 ਸਾਲ ਦੀ ਉਮਰ ਦੇ 179788 ਬੱਚਿਆਂ ਨੂੰ ਅਲਬੈਂਡਾਜੋਲ ਦੀਆਂ ਗੋਲੀਆਂ ਖਵਾਉਣ ਦਾ ਟੀਚਾ ਮਿੱਥਿਆ ਗਿਆ ਹੈ ਜਿਨ੍ਹਾਂ 'ਚੋਂ ...

ਪੂਰੀ ਖ਼ਬਰ »

ਰਣਜੀਤ ਐਵੇਨਿਊ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਕਪੂਰਥਲਾ, 11 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਰਣਜੀਤ ਐਵੀਨਿਊ ਵੈੱਲਫੇਅਰ ਸੁਸਾਇਟੀ ਕਪੂਰਥਲਾ ਦੀ ਇਕ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਬਲਵੰਤ ਸਿੰਘ ਬੱਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੁਸਾਇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਕਾਲੋਨੀ ਦੇ ਬੰਦ ਪਏ ਸੀਵਰੇਜ ...

ਪੂਰੀ ਖ਼ਬਰ »

ਕੈਂਬਿ੍ਜ ਇੰਟਰਨੈਸ਼ਨਲ ਸਕੂਲ 'ਚ ਰੱਖੜੀ ਦਾ ਤਿਉਹਾਰ ਮਨਾਇਆ

ਫਗਵਾੜਾ, 11 ਅਗਸਤ (ਹਰਜੋਤ ਸਿੰਘ ਚਾਨਾ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਫਗਵਾੜਾ ਦੇ ਕਿੰਡਰ ਗਾਰਡਨ ਦੇ ਵਿਦਿਆਰਥੀਆਂ ਵਲੋਂ ਰੱਖੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਨਾਟਕ ਪੇਸ਼ ਕੀਤੇ ਗਏ | ਵਿਦਿਆਰਥੀਆਂ ਨੇ ਭੈਣ ਭਰਾ ਦੇ ਪਿਆ ਨੂੰ ਦਰਸਾਉਂਦੀ ...

ਪੂਰੀ ਖ਼ਬਰ »

ਜੀ.ਡੀ.ਆਰ. ਕਾਨਵੈਂਟ ਸੀ.ਸੈ. ਸਕੂਲ 'ਚ ਰੱਖੜੀ ਦਾ ਤਿਉਹਾਰ ਮਨਾਇਆ

ਫਗਵਾੜਾ, 11 ਅਗਸਤ (ਕਿੰਨੜਾ)- ਜੀ.ਡੀ.ਆਰ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਰੋਡ ਫਗਵਾੜਾ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ | ਪਿ੍ੰ. ਮਾਧਵੀ ਦੀ ਨਿਗਰਾਨੀ ਹੇਠ ਰੱਖੜੀ ਦੇ ਤਿਉਹਾਰ ਨੂੰ ਮਨਾਉਂਦੇ ਹੋਏ ਸੁੰਦਰ ਰੱਖੜੀਆਂ ਦੀ ਪ੍ਰਦਰਸ਼ਨੀ ਲਗਾਈ ਗਈ | ...

ਪੂਰੀ ਖ਼ਬਰ »

ਭਦਾਸ 'ਚ ਨਵਵਿਆਹੀਆਂ ਕੁੜੀਆਂ ਨੇ ਤੀਆਂ ਦਾ ਤਿਉਹਾਰ ਮਨਾਇਆ

ਬੇਗੋਵਾਲ, 11 ਅਗਸਤ (ਸੁਖਜਿੰਦਰ ਸਿੰਘ)- ਪਿੰਡ ਭਦਾਸ ਸਾਵਣ ਦੇ ਮਹੀਨੇ ਦੇ ਚਲਦਿਆਂ ਨਵਵਿਆਹੀਆਂ ਲੜਕੀਆਂ ਤੇ ਔਰਤਾਂ ਨੇ ਮਿਲ ਕੇ ਸਰਪੰਚ ਕੁਲਵਿੰਦਰ ਕੌਰ ਬਲਿਆਣੀਆਂ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ | ਇਸ ਮੌਕੇ ਇਕੱਤਰ ਲੜਕੀਆਂ ਨੇ ਪੀਂਘਾਂ ...

ਪੂਰੀ ਖ਼ਬਰ »

ਡਿਗਰੀਆਂ ਰੋਕਣ ਵਾਲੀਆਂ ਵਿੱਦਿਅਕ ਸੰਸਥਾਵਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ

ਚੰਡੀਗੜ੍ਹ, 11 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਨੁਸੂਚਿਤ ਜਾਤੀ (ਐਸ.ਸੀ.) ਨਾਲ ਸੰਬੰਧਿਤ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੋਸਟ ਮੈਟਿ੍ਕ ਵਜ਼ੀਫ਼ਾ ਸਕੀਮ ਦੀ ਆੜ 'ਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀਆਂ ...

ਪੂਰੀ ਖ਼ਬਰ »

ਸੰਤ ਸੀਚੇਵਾਲ 'ਤੇ ਇਲਜ਼ਾਮ ਲਗਾਉਣਾ ਕਾਂਗਰਸ ਦੀ ਘਟੀਆ ਰਾਜਨੀਤੀ ਦਾ ਹਿੱਸਾ-ਸੱਜਣ ਸਿੰਘ

ਸੁਲਤਾਨਪੁਰ ਲੋਧੀ, 11 ਅਗਸਤ (ਨਰੇਸ਼ ਹੈਪੀ, ਥਿੰਦ)- ਬੀਤੇ ਦਿਨੀਂ ਹਲਕਾ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ 'ਆਪ' ਦੇ ਰਾਜ ਸਭਾ ਮੈਂਬਰ ਪਦਮਸ੍ਰੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵਿਰੁੱਧ ਜ਼ਮੀਨ 'ਤੇ ਕੀਤੇ ਗਏ ਨਾਜਾਇਜ਼ ਕਬਜ਼ੇ ਸਬੰਧੀ ਟਿੱਪਣੀ ਕੀਤੀ ...

ਪੂਰੀ ਖ਼ਬਰ »

ਅੱਖਰ ਮੰਚ ਮਾਂ ਬੋਲੀ ਦੇ ਪ੍ਰਚਾਰ ਤੇ ਪਾਸਾਰ 'ਚ ਵਡਮੁੱਲਾ ਯੋਗਦਾਨ ਪਾ ਰਿਹੈ-ਡਾ: ਜੌਹਲ

ਕਪੂਰਥਲਾ, 11 ਅਗਸਤ (ਅਮਰਜੀਤ ਕੋਮਲ)-ਅੱਖਰ ਮੰਚ ਕਪੂਰਥਲਾ ਵਲੋਂ ਉੱਘੇ ਸ਼ਾਇਰ ਤੇ ਚਿੰਤਕ ਡਾ: ਲਖਵਿੰਦਰ ਜੌਹਲ ਤੇ ਬਹੁਪੱਖੀ ਪ੍ਰਤਿਭਾ ਦੇ ਮਾਲਕ ਸੁਰਿੰਦਰ ਸਿੰਘ ਸੁੰਨੜ ਦੀ ਆਮਦ 'ਤੇ ਇਕ ਸੰਖੇਪ ਤੇ ਭਾਵਪੂਰਤ ਸਮਾਗਮ ਕਰਵਾਇਆ ਗਿਆ | ਜਿਸਦੀ ਪ੍ਰਧਾਨਗੀ ਮੰਡਲ ਵਿਚ ...

ਪੂਰੀ ਖ਼ਬਰ »

ਮਜੀਠੀਆ ਨੂੰ ਝੂਠੇ ਕੇਸ ਵਿਚ ਫਸਾਉਣ ਦੇ ਵਿਰੋਧੀਆਂ ਦੀ ਸਾਜਿਸ਼ ਹੋਈ ਨਾਕਾਮ-ਸੰਧੂ

ਸੁਲਤਾਨਪੁਰ ਲੋਧੀ, 11 ਅਗਸਤ (ਨਰੇਸ਼ ਹੈਪੀ, ਥਿੰਦ)-ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਦੇ ਸਾਬਕਾ ਉਪ ਚੇਅਰਮੈਨ ਗੁਰਜੰਟ ਸਿੰਘ ਸੰਧੂ ਤੇ ਹੋਰ ਅਕਾਲੀ ਆਗੂਆਂ ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਾਣਯੋਗ ਹਾਈਕੋਰਟ ਵਲੋਂ ਰਿਹਾਅ ਕਰਨ ਦਾ ਸਵਾਗਤ ਕੀਤਾ ਤੇ ...

ਪੂਰੀ ਖ਼ਬਰ »

ਪ੍ਰੇਮ ਜੋਤ ਪਬਲਿਕ ਸੀ.ਸੈ. ਸਕੂਲ 'ਚ ਰੱਖੜੀ ਦਾ ਤਿਉਹਾਰ ਮਨਾਇਆ

ਕਪੂਰਥਲਾ, 11 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਪ੍ਰੇਮ ਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ 'ਚ ਰੱਖੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ, ਇਸ ਮੌਕੇ ਬੱਚਿਆਂ ਦਾ ਆਰਟ ਐਂਡ ਕਰਾਫ਼ਟ ਦਾ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਬੱਚਿਆਂ ਨੇ ਰੱਖੜੀ ਦੇ ਕਾਰਡ ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਜੀ ਸੀ.ਸੈ. ਸਕੂਲ ਉੱਚਾ ਬੇਟ 'ਚ ਆਜ਼ਾਦੀ ਦਿਵਸ ਸੰਬੰਧੀ ਸਮਾਗਮ

ਕਪੂਰਥਲਾ, 11 ਅਗਸਤ (ਅਮਰਜੀਤ ਕੋਮਲ)- ਸ੍ਰੀ ਗੁਰੂ ਅਮਰਦਾਸ ਜੀ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ 'ਚ ਆਜ਼ਾਦੀ ਦਿਵਸ ਦੇ ਸਬੰਧ ਵਿਚ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਕੂਲ ਦੇ 4 ਹਾਊਸਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਦੇਸ਼ ਦੇ ਗੀਤਾਂ ਦੇ ਮੁਕਾਬਲੇ 'ਚ ...

ਪੂਰੀ ਖ਼ਬਰ »

ਜਗਜੀਤ ਕੌਰ ਵਾਲੀਆ ਨਮਿਤ ਅੰਤਿਮ ਅਰਦਾਸ 14 ਨੂੰ

ਕਪੂਰਥਲਾ, 11 ਅਗਸਤ (ਵਿ.ਪ੍ਰ.)- ਸੀਨੀਅਰ ਅਕਾਲੀ ਆਗੂ ਜਥੇ: ਹਰਬੰਸ ਸਿੰਘ ਵਾਲੀਆ ਦੀ ਪਤਨੀ ਜਗਜੀਤ ਕੌਰ ਵਾਲੀਆ ਜਿਨ੍ਹਾਂ ਦਾ ਬੀਤੀ 7 ਅਗਸਤ ਨੂੰ ਦਿਹਾਂਤ ਹੋ ਗਿਆ ਸੀ, ਨਮਿਤ ਕੀਰਤਨ ਤੇ ਅੰਤਿਮ ਅਰਦਾਸ 14 ਅਗਸਤ ਨੂੰ 1 ਤੋਂ 2 ਵਜੇ ਤੱਕ ਗੁਰਦੁਆਰਾ ਦੇਵੀ ਤਲਾਬ ਕਪੂਰਥਲਾ ...

ਪੂਰੀ ਖ਼ਬਰ »

ਮੁਹੱਲਾ ਉੱਚਾ ਧੌੜਾ 'ਚ ਮਨਾਇਆ ਤੀਜ ਦਾ ਤਿਉਹਾਰ

ਕਪੂਰਥਲਾ, 11 ਅਗਸਤ (ਵਿ.ਪ੍ਰ.)-ਸਥਾਨਕ ਮਹੱਲਾ ਉੱਚਾ ਧੋੜਾ ਵਿਚ ਮਾਹਲਾ ਪਰਿਵਾਰ ਦੇ ਉਪਰਾਲੇ ਨਾਲ ਤੀਜ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਹਾਜ਼ਰ ਮੁਹੱਲੇ ਦੀਆਂ ਲੜਕੀਆਂ ਤੇ ਔਰਤਾਂ ਨੇ ਪੰਜਾਬੀ ਸਭਿਆਚਾਰ ਦੀਆਂ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ | ਗਿੱਧਾ ਇਸ ਸਮਾਗਮ ...

ਪੂਰੀ ਖ਼ਬਰ »

ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ 'ਚ ਰੱਖੜੀ ਮੁਕਾਬਲੇ

ਸੁਲਤਾਨਪੁਰ ਲੋਧੀ, 11 ਅਗਸਤ (ਹੈਪੀ, ਥਿੰਦ)-ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਪਿ੍ੰਸੀਪਲ ਰੇਣੂ ਅਰੋੜਾ ਦੀ ਅਗਵਾਈ ਹੇਠ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦਰਮਿਆਨ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ ...

ਪੂਰੀ ਖ਼ਬਰ »

ਸੋਮਰਸੈਟ ਇੰਟਰਨੈਸ਼ਨਲ ਸਕੂਲ 'ਚ ਰੱਖੜੀ ਤੇ ਕਾਰਡ ਮੇਕਿੰਗ ਮੁਕਾਬਲੇ

ਕਾਲਾ ਸੰਘਿਆਂ, 11 ਅਗਸਤ (ਸੰਘਾ)-ਸੋਮਰਸੈਟ ਇੰਟਰਨੈਸ਼ਨਲ ਸਕੂਲ ਵਿਚ ਕਿੰਡਰ ਗਾਰਡਨ, ਪ੍ਰਾਇਮਰੀ ਵਿੰਗ ਅਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਵਲੋਂ ਰੱਖੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਵਿਦਿਆਰਥੀਆਂ 'ਚ ਰੱਖੜੀ ਬਣਾਉਣ ਅਤੇ ਕਾਰਡ ਮੇਕਿੰਗ ਮੁਕਾਬਲੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ 'ਚ ਰੱਖੜੀ ਬਣਾਉਣ ਦੇ ਮੁਕਾਬਲੇ

ਕਪੂਰਥਲਾ, 11 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐੱਫ. ਵਿਖੇ ਰੱਖੜੀ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ | ਸਕੂਲ ਦੇ ਸੀਨੀਅਰ ਵਿੰਗ ਦੇ ਬੱਚਿਆਂ ਦੇ ਕਰਵਾਏ ਰੱਖੜੀ ਬਣਾਉਣ ਦੇ ਮੁਕਾਬਲੇ ਮਨੂ ਸਿੰਘ ਨੇ ਪਹਿਲਾ, ਨਵਦੀਪ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਵੱਖ-ਵੱਖ ਮੁਕਾਬਲਿਆਂ 'ਚ ਕਾਂਜਲੀ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਕਪੂਰਥਲਾ, 11 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸਬੰਧ ਵਿਚ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਂਜਲੀ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਨਾਲ ਹੁੰਦੇ ਹਾਦਸੇ ਰੋਕਣ ਲਈ ਸਰਕਾਰਾਂ ਨਾਕਾਮ

ਖਲਵਾੜਾ, 11 ਅਗਸਤ (ਮਨਦੀਪ ਸਿੰਘ ਸੰਧੂ)- ਪਿੰਡਾਂ ਵਿਚ ਖੁੱਲੇ੍ਹਆਮ ਫਿਰਦੇ ਅਵਾਰਾ ਪਸ਼ੂਆਂ ਨਾਲ ਹੁੰਦੇ ਹਾਦਸਿਆਂ ਨੂੰ ਰੋਕਣ ਲਈ ਸਰਕਾਰਾਂ ਨਾਕਾਮ ਰਹੀਆਂ ਹਨ ਤੇ ਲੋਕ ਇਸ ਦਾ ਖ਼ਮਿਆਜ਼ਾ ਲਗਾਤਾਰ ਭੁਗਤ ਰਹੇ ਹਨ | ਪਿਛਲੇ ਲੰਬੇ ਅਰਸੇ ਤੋਂ ਗਊ ਸੈੱਸ ਦੇ ਨਾਂਅ 'ਤੇ ...

ਪੂਰੀ ਖ਼ਬਰ »

ਹੈਲੋ ਕਿਡਜ਼ ਬੀ.ਐਸ. ਮੈਮੋਰੀਅਲ ਪਲੇਅ ਵੇਅ ਸਕੂਲ 'ਚ ਤੀਆਂ ਸੰਬੰਧੀ ਸਮਾਗਮ

ਸੁਲਤਾਨਪੁਰ ਲੋਧੀ, 11 ਅਗਸਤ (ਨਰੇਸ਼ ਹੈਪੀ, ਥਿੰਦ)- ਹੈਲੋ ਕਿਡਜ਼ ਬੀ.ਐਸ. ਮੈਮੋਰੀਅਲ ਪਲੇਅ ਵੇਅ ਸਕੂਲ ਮੁਹੱਲਾ ਲਲਾਰੀਆਂ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਦੇ ਮੁੱਖ ਅਧਿਆਪਕ ਕੁਲਵਿੰਦਰ ਕੌਰ ਅਰੋੜਾ ਨੇ ਬੱਚਿਆਂ ਨੂੰ ਤੀਆਂ ਦੇ ਤਿਉਹਾਰ ...

ਪੂਰੀ ਖ਼ਬਰ »

ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਦਾ ਸਨਮਾਨ

ਫਗਵਾੜਾ, 11 ਅਗਸਤ (ਕਿੰਨੜਾ)- ਦੋਆਬਾ ਸਾਹਿਤ ਤੇ ਸਮਾਜਿਕ ਕੇਂਦਰ ਫਗਵਾੜਾ ਵਲੋਂ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਕਰਵਾਏ ਗੁਰਮਤਿ ਸਮਾਗਮ 'ਚ ਹਾਜ਼ਰੀ ਲਗਵਾਉਣ ਲਈ ਪੁੱਜੇ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਨੂੰ ...

ਪੂਰੀ ਖ਼ਬਰ »

ਡਿਫ਼ਾਲਟਰ ਹੋਏ ਕਿਸਾਨਾਂ ਦੀਆਂ ਜ਼ਮੀਨਾਂ ਕੁਰਕ ਕਰਨ ਦੀ ਨਿਖੇਧੀ

ਤਲਵੰਡੀ ਚੌਧਰੀਆਂ, 11 ਅਗਸਤ (ਪਰਸਨ ਲਾਲ ਭੋਲਾ)- ਪੰਜਾਬ ਸਰਕਾਰ ਵਲੋਂ ਸਹਿਕਾਰੀ ਸਭਾਵਾਂ ਦੇ ਡਿਫ਼ਾਲਟਰ ਹੋਏ ਕਿਸਾਨਾਂ ਦੀਆਂ ਜ਼ਮੀਨਾਂ ਕੁਰਕ ਕਰਨ ਦੀ ਤਿਆਰੀ ਕਰ ਰਹੀ ਹੈ | ਇਸ ਸੰਬੰਧੀ ਵਿਭਾਗ ਨੇ ਪੂਰੇ ਰੱਸੇ ਪੈੜੇ ਵੱਟ ਲਏ ਹਨ | ਕਿਸਾਨ ਜਥੇਬੰਦੀਆਂ ਵਲੋਂ ਕੁਰਕੀ ਦੀ ...

ਪੂਰੀ ਖ਼ਬਰ »

ਸਾਉਣ ਮਹੀਨੇ ਦਾ 8ਵਾਂ ਭੰਡਾਰਾ

ਖਲਵਾੜਾ, 11 ਅਗਸਤ (ਮਨਦੀਪ ਸਿੰਘ ਸੰਧੂ)- ਪ੍ਰਾਚੀਨ ਸ਼ਿਵ ਮੰਦਿਰ ਪਿੰਡ ਸੰਗਤਪੁਰ ਤਹਿਸੀਲ ਫਗਵਾੜਾ ਵਲੋਂ ਸਾਉਣ ਮਹੀਨੇ ਨੂੰ ਸਮਰਪਿਤ ਅੱਠਵਾਂ ਵਿਸ਼ਾਲ ਭੰਡਾਰਾ ਖਾਟੀ ਮੋੜ ਹੁਸ਼ਿਆਰਪੁਰ ਰੋਡ ਵਿਖੇ ਲਗਾਇਆ ਗਿਆ | ਪੰਡਿਤ ਰਾਮ ਲੁਭਾਇਆ, ਪੰਡਿਤ ਪ੍ਰਮੋਦ ਕੁਮਾਰ, ...

ਪੂਰੀ ਖ਼ਬਰ »

ਰੋਟਰੀ ਕਲੱਬ ਗ੍ਰੇਟਰ ਵਲੋਂ ਵਣ ਮਹਾਂਉਤਸਵ ਤਹਿਤ ਬੂਟੇ ਲਗਾਏ

ਬੇਗੋਵਾਲ, 11 ਅਗਸਤ (ਸੁਖਜਿੰਦਰ ਸਿੰਘ)-ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਮਨਾਏ ਜਾ ਰਹੇ ਵਣ ਮਹਾਂਉਤਸਵ ਤਹਿਤ ਰੋਟਰੀ ਕਲੱਬ ਗ੍ਰੇਟਰ ਬੇਗੋਵਾਲ ਵਲੋਂ ਪ੍ਰਧਾਨ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਐਸ.ਪੀ.ਐਸ. ਕਰਮਸਰ ਖ਼ਾਲਸਾ ਕਾਲਜ ਵਿਖੇ ਬੂਟੇ ਲਗਾਏ ਗਏ | ਇਸ ...

ਪੂਰੀ ਖ਼ਬਰ »

ਸਹਿਕਾਰਤਾ ਵਿਭਾਗ ਵਲੋਂ ਪਿੰਡ ਭੁੱਲਾਰਾਈ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਖਲਵਾੜਾ, 11 ਅਗਸਤ (ਮਨਦੀਪ ਸਿੰਘ ਸੰਧੂ)-ਸਹਿਕਾਰਤਾ ਵਿਭਾਗ ਪੰਜਾਬ ਵਲੋਂ ਸਰਬਜੀਤ ਕੌਰ ਜੁਆਇੰਟ ਰਜਿਸਟਰਾਰ ਸਹਿਕਾਰੀ ਸਭਾਵਾਂ ਜਲੰਧਰ ਦੀ ਪ੍ਰਧਾਨਗੀ ਤੇ ਸੀਮਾ ਰਾਣੀ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਫਗਵਾੜਾ ਦੀ ਅਗਵਾਈ ਹੇਠ ਪਿੰਡ ਭੁੱਲਾਰਾਈ ਵਿਖੇ ਤੀਆਂ ...

ਪੂਰੀ ਖ਼ਬਰ »

ਬਾਬਾ ਦੂਲੇ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਮੇਲਾ

ਡਡਵਿੰਡੀ, 11 ਅਗਸਤ (ਦਿਲਬਾਗ ਸਿੰਘ ਝੰਡ)-ਡਡਵਿੰਡੀ ਵਿਖੇ ਹਜ਼ਰਤ ਪੀਰ ਬਾਬਾ ਦੂਲ੍ਹੇ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਮੇਲਾ ਦਰਗਾਹ ਦੇ ਗੱਦੀਨਸ਼ੀਨ ਬਾਬਾ ਸੁਖਦੇਵ ਸ਼ਾਹ ਦੀ ਅਗਵਾਈ 'ਚ ਸ਼ਰਧਾ ਨਾਲ ਮਨਾਇਆ ਗਿਆ | ਪ੍ਰਵਾਸੀ ਭਾਰਤੀਆਂ, ਭਗਵਾਨ ਵਾਲਮੀਕ ਨੌਜਵਾਨ ਸਭਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੇਗੋਵਾਲ ਸੇਵਾ ਦੇ ਬੋਰਡ ਆਫ਼ ਡਾਇਰੈਕਟਰ ਦੀ ਮੀਟਿੰਗ

ਬੇਗੋਵਾਲ, 11 ਅਗਸਤ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਸੇਵਾ ਦੇ ਬੋਰਡ ਆਫ਼ ਡਾਇਰੈਕਟਰ ਦੀ ਮੀਟਿੰਗ ਕਲੱਬ ਦੇ ਜ਼ਿਲ੍ਹਾ ਬਲੱਡ ਚੇਅਰਮੈਨ ਵਿਰਸਾ ਸਿੰਘ ਤੇ ਪ੍ਰਧਾਨ ਲਾਇਨ ਸਿਮਰਜੀਤ ਸਿੰਘ ਐਮ.ਜੇ.ਐਫ. ਦੀ ਅਗਵਾਈ ਹੇਠ ਹੋਈ | ਜਿਸ ਵਿਚ ਆਉਣ ਵਾਲੇ ਸਮੇਂ ਵਿਚ ...

ਪੂਰੀ ਖ਼ਬਰ »

ਪਟਵਾਰੀਆਂ ਦੀ ਹੜਤਾਲ ਕਾਰਨ ਲੋਕਾਂ ਨੂੰ ਹੋਣਾ ਪੈ ਰਿਹੈ ਖ਼ੱਜਲ ਖੁਆਰ-ਸਾਹਨੀ

ਖਲਵਾੜਾ, 11 ਅਗਸਤ (ਮਨਦੀਪ ਸਿੰਘ ਸੰਧੂ)- ਪਿਛਲੇ ਕਾਫ਼ੀ ਮਹੀਨਿਆਂ ਤੋਂ ਪਟਵਾਰੀਆਂ ਨੇ ਵਾਧੂ ਸਰਕਲਾਂ ਦਾ ਕਿਸੇ ਵੀ ਤਰ੍ਹਾਂ ਕੰਮ ਛੱਡਿਆ ਹੋਇਆ ਹੈ | ਇਸ ਸੰਬੰਧੀ ਸਰਪੰਚ ਰਾਮਪਾਲ ਮੱਟੂ ਸਾਹਨੀ ਨੇ ਹੋਰ ਸਾਥੀਆਂ ਨਾਲ ਦੱਸਿਆ ਕਿ ਪਟਵਾਰੀਆਂ ਵਲੋਂ ਵਾਧੂ ਸਰਕਲਾਂ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ 'ਚ ਤੀਜ ਤੇ ਫਰੈਸ਼ਰ ਪਾਰਟੀ ਸੰਬੰਧੀ ਸਮਾਗਮ

ਸੁਲਤਾਨਪੁਰ ਲੋਧੀ, 11 ਅਗਸਤ (ਹੈਪੀ, ਥਿੰਦ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਪਿ੍ੰਸੀਪਲ ਰੇਨੂੰ ਅਰੋੜਾ ਦੀ ਅਗਵਾਈ ਹੇਠ ਤੀਜ ਤੇ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ | ਇੰਜ: ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ...

ਪੂਰੀ ਖ਼ਬਰ »

ਸ਼ਿਵ ਮੰਦਰ ਚੌੜਾ ਖੂਹ ਵਿਖੇ ਮੁਸਲਿਮ ਭਾਈਚਾਰੇ ਨੇ ਲਗਾਇਆ ਲੰਗਰ

ਸੁਲਤਾਨਪੁਰ ਲੋਧੀ, 11 ਅਗਸਤ (ਨਰੇਸ਼ ਹੈਪੀ, ਥਿੰਦ)- ਸਾਉਣ ਦੇ ਪਾਵਨ ਮਹੀਨੇ ਵਿਚ ਮੁਸਲਿਮ ਭਾਈਚਾਰੇ ਵਲੋਂ ਹਿੰਦੂ-ਮੁਸਲਿਮ ਏਕਤਾ ਨੂੰ ਕਾਇਮ ਰੱਖਦਿਆਂ ਸ਼ਿਵ ਮੰਦਰ ਚੌੜਾ ਖੂਹ ਸੁਲਤਾਨਪੁਰ ਲੋਧੀ ਵਿਖੇ ਪੂੜੀ ਛੋਲਿਆਂ ਦੇ ਲੰਗਰ ਲਗਾਏ ਗਏ | ਇਸ ਮੌਕੇ ਪੰਡਿਤ ਲਛਮਣ ...

ਪੂਰੀ ਖ਼ਬਰ »

ਲੋਕ ਘਰਾਂ 'ਤੇ 13 ਤੋਂ ਲੈ ਕੇ 15 ਅਗਸਤ ਤੱਕ ਕੌਮੀ ਝੰਡਾ ਲਗਾਉਣ-ਡੀ.ਸੀ.

ਕਪੂਰਥਲਾ, 11 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਆਜ਼ਾਦੀ ਦੀ 75ਵੀਂ ਵਰ੍ਹੇਗੰਢ ਸੰਬੰਧੀ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ 13 ਅਗਸਤ ਤੋਂ ਲੈ ਕੇ 15 ਅਗਸਤ ਤੱਕ ਹਰ ਘਰ ਤਿਰੰਗਾ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਦੇਸ਼ ਦੇ ਲੋਕ ਆਪਣੇ ਘਰਾਂ 'ਤੇ ਤਿਰੰਗਾ ਝੰਡਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 14 ਨਵੇਂ ਮਾਮਲੇ

ਕਪੂਰਥਲਾ, 11 ਅਗਸਤ (ਅਮਨਜੋਤ ਸਿੰਘ ਵਾਲੀਆ)- ਜ਼ਿਲ੍ਹੇ ਦੇ ਅੱਜ ਕੋਰੋਨਾ ਦੇ 14 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 74 ਹੋ ਗਈ ਹੈ | ਸਿਹਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੋਰੋਨਾ ਪਾਜਟਿਵ 14 ਵਿਅਕਤੀਆਂ ਨੂੰ ਸਿਹਤਯਾਬ ...

ਪੂਰੀ ਖ਼ਬਰ »

'ਆਪ' ਵਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ- ਰਣਜੀਤ ਸਿੰਘ ਰਾਣਾ

ਭੁਲੱਥ, 11 ਅਗਸਤ (ਮੇਹਰ ਚੰਦ ਸਿੱਧੂ)-ਰਣਜੀਤ ਸਿੰਘ ਰਾਣਾ ਇੰਚਾਰਜ ਹਲਕਾ ਭੁਲੱਥ 'ਆਪ' ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕਰਨ ਲਈ ਆਮ ਆਦਮੀ ਪਾਰਟੀ ਵਚਨਬੱਧ ਹੈ ਤੇ ਇਸ ਮੰਤਵ ਨੂੰ ਮੁੱਖ ਰੱਖਦਿਆਂ ਪਾਰਟੀ ਦੀ ਹਾਈਕਮਾਂਡ ਵਲੋਂ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਪੁਲਿਸ ਨੇ ਕੱਢਿਆ ਫਲੈਗ ਮਾਰਚ

ਕਪੂਰਥਲਾ, 11 ਅਗਸਤ (ਅਮਰਜੀਤ ਕੋਮਲ)-75ਵੇਂ ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਦੇ ਮੰਤਵ ਨਾਲ ਥਾਣਾ ਸਿਟੀ ਪੁਲਿਸ ਵਲੋਂ ਡੀ.ਐੱਸ.ਪੀ. ਸਬ ਡਵੀਜ਼ਨ ਮਨਿੰਦਰਪਾਲ ਸਿੰਘ ਤੇ ਡੀ.ਐੱਸ.ਪੀ. ਸ਼ਿਵ ਕੁਮਾਰ ਦੀ ਅਗਵਾਈ ਵਿਚ ਸ਼ਹਿਰ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਪਤੀ ਨਾਲ ਰੱਖੜੀ ਬੰਨ੍ਹ ਕੇ ਵਾਪਸ ਆ ਰਹੀ ਔਰਤ ਦੀ ਮੌਤ

ਸੁਲਤਾਨਪੁਰ ਲੋਧੀ, 11 ਅਗਸਤ (ਨਰੇਸ਼ ਹੈਪੀ, ਥਿੰਦ)- ਸਥਾਨਕ ਡਿੰਗਾ ਪੁਲ ਦੇ ਸਾਹਮਣੇ ਨਵੀਂ ਦਾਣਾ ਮੰਡੀ ਨੇੜੇ ਕਪੂਰਥਲੇ ਵਾਲੇ ਪਾਸਿਉਂ ਆਉਂਦੇ ਸਮੇਂ ਸੜਕ ਦੁਰਘਟਨਾ ਵਿਚ ਪ੍ਰਵਾਸੀ ਔਰਤ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਰਵਾਸੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX