ਤਾਜਾ ਖ਼ਬਰਾਂ


ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  16 minutes ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿਚ ਹੋਇਆ ਜ਼ਬਰਦਸਤ ਹੰਗਾਮਾ
. . .  20 minutes ago
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ....
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  49 minutes ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  55 minutes ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  about 1 hour ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ
. . .  about 1 hour ago
ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ...
ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
. . .  about 1 hour ago
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ...
ਅਸੀਂ ਹਮੇਸ਼ਾ ‘ਅਜੀਤ’ ਨਾਲ ਖੜ੍ਹੇ ਹਾਂ- ਬੂਟਾ ਸਿੰਘ ਸ਼ਾਦੀਪੁਰ
. . .  about 1 hour ago
ਪਟਿਆਲਾ, 6 ਜੂਨ (ਅਮਨਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਪ੍ਰਤੀ ਵਰਤੀ ਜਾ ਰਹੀ ਦਮਨਕਾਰੀ ਨੀਤੀ ਤਹਿਤ ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ....
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਲਈ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ੇ ਜਾਰੀ
. . .  about 2 hours ago
ਨਵੀਂ ਦਿੱਲੀ, 6 ਜੂਨ- ਪਾਕਿਸਤਾਨੀ ਹਾਈ ਕਮਿਸ਼ਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 8 ਤੋਂ17 ਜੂਨ 2023 ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ....
ਕਿਸਾਨਾਂ ਵਲੋਂ ਅੱਜ ਸ਼ਾਹਬਾਦ ਮਾਰਕੰਡਾ ਵਿਖੇ ਕੀਤੀਆਂ ਜਾ ਸਕਦੀਆਂ ਹਨ ਸੜਕਾਂ ਜਾਮ
. . .  about 2 hours ago
ਸ਼ਾਹਬਾਦ ਮਾਰਕੰਡਾ, 6 ਜੂਨ- ਸੂਰਜਮੁਖੀ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਲੋਂ ਅੱਜ ਇੱਥੇ ਸੜਕਾਂ ਜਾਮ ਕੀਤੀਆਂ ਜਾ ਸਕਦੀਆਂ ਹਨ। ਜਾਣਕਾਰੀ ਅਨੁਸਾਰ ਸ਼ਾਹਬਾਦ ਦਾ ਬਰਾੜਾ ਰੋਡ ਪੁਲਿਸ ਛਾਉਣੀ ਵਿਚ....
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
. . .  about 2 hours ago
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
ਬਾਲਾਸੋਰ ਹਾਦਸਾ: ਘਟਨਾ ਵਾਲੀ ਥਾਂ ’ਤੇ ਜਾਂਚ ਲਈ ਪੁੱਜੀ ਸੀ.ਬੀ.ਆਈ. ਟੀਮ
. . .  about 2 hours ago
ਭੁਵਨੇਸ਼ਵਰ, 6 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸੀ.ਬੀ.ਆਈ. ਦੀ 10 ਮੈਂਬਰੀ ਟੀਮ ਜਾਂਚ ਲਈ ਪੁੱਜ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਖਣੀ ਪੂਰਬੀ ਰੇਲਵੇ ਦੇ ਸੀ.ਪੀ.ਆਰ. ਓ.....
ਮਨੀਪੁਰ: ਸੁਰੱਖਿਆ ਬਲਾਂ ਤੇ ਵਿਦਰੋਹੀਆਂ ਵਿਚਕਾਰ ਹੋਈ ਗੋਲੀਬਾਰੀ
. . .  about 2 hours ago
ਇੰਫ਼ਾਲ, 6 ਜੂਨ- ਭਾਰਤੀ ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ 5-6 ਜੂਨ ਦੀ ਦਰਮਿਆਨੀ ਰਾਤ ਨੂੰ ਮਨੀਪੁਰ ਦੇ ਸੁਗਨੂ/ਸੇਰਾਉ ਖ਼ੇਤਰਾਂ ਵਿਚ ਅਸਾਮ ਰਾਈਫ਼ਲਜ਼, ਬੀ.ਐਸ.ਐਫ਼. ਅਤੇ ਪੁਲਿਸ ਵਲੋਂ ਇਕ....
ਐਨ.ਆਈ.ਏ. ਵਲੋਂ ਪੰਜਾਬ ਤੇ ਹਰਿਆਣਾ ਵਿਚ 10 ਥਾਵਾਂ ’ਤੇ ਛਾਪੇਮਾਰੀ
. . .  about 3 hours ago
ਨਵੀਂ ਦਿੱਲੀ, 6 ਜੂਨ- ਅੱਜ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਖ਼ਾਲਿਸਤਾਨ ਟਾਈਗਰ ਫ਼ੋਰਸ ਨਾਲ ਜੁੜੇ ਇਕ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ’ਚ 10....
ਕੈਲੀਫ਼ੋਰਨੀਆ ’ਚ ਸੈਨਟ ਵਲੋਂ ਸਿੱਖਾਂ ਨੂੰ ਵੱਡੀ ਰਾਹਤ, ਬਿਨਾਂ ਹੈਲਮਟ ਬਾਈਕ ਚਲਾਉਣ ਸੰਬੰਧੀ ਬਿੱਲ ਪਾਸ
. . .  about 3 hours ago
ਸੈਕਰਾਮੈਂਟੋ,ਕੈਲੀਫੋਰਨੀਆ, 6 ਜੂਨ (ਹੁਸਨ ਲੜੋਆ ਬੰਗਾ)- ਕੈਲੀਫੋਰਨੀਆ ਵਿਚ ਸਟੇਟ ਸੈਨਟ ਨੇ ਸਿੱਖਾਂ ਨੂੰ ਵੱਡੀ ਰਾਹਤ ਦਿੰਦਿਆਂ ਇਕ ਬਿੱਲ ਉਪਰ ਮੋਹਰ ਲਾ ਦਿੱਤੀ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਸਿੱਖ....
ਬੰਦ ਦੇ ਦਿੱਤੇ ਸੱਦੇ ’ਤੇ ਓਠੀਆ ਕਸਬਾ ਪੂਰਨ ਤੌਰ ’ਤੇ ਬੰਦ
. . .  about 3 hours ago
ਓਠੀਆਂ, 6 ਜੂਨ (ਗੁਰਵਿੰਦਰ ਸਿੰਘ ਛੀਨਾ)- ਦਲ ਖ਼ਾਲਸਾ ਵਲੋਂ ਘੱਲੂਘਾਰੇ ਦਿਵਸ ’ਤੇ ਬੰਦ ਦੇ ਸੱਦੇ ’ਤੇ ਕਸਬੇ ਦੇ ਦੁਕਾਨਦਾਰਾਂ ਵਲੋਂ ਏਕਤਾ ਦਾ ਸਬੂਤ ਦਿੰਦਿਆਂ ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਛੀਨਾ....
ਕਰਨਾਟਕ:ਸੜਕ ਹਾਦਸੇ ਚ 5 ਲੋਕਾਂ ਦੀ ਮੌਤ, 13 ਜ਼ਖ਼ਮੀ
. . .  about 4 hours ago
ਯਾਦਗਿਰੀ, 6 ਜੂਨ -ਕਰਨਾਟਕ ਦੇ ਯਾਦਗਿਰੀ ਜ਼ਿਲ੍ਹੇ ਵਿਚ ਇਕ ਕਾਰ ਦੇ ਸਟੇਸ਼ਨਰੀ ਟਰੱਕ ਨਾਲ ਟਕਰਾਉਣ ਕਾਰਨ 5 ਲੋਕਾਂ ਦੀ ਮੌਤ ਹੋ ਗਈ ਅਤੇ 13 ਗੰਭੀਰ ਰੂਪ ਵਿਚ ਜ਼ਖਮੀ...
ਐਨ.ਆਈ.ਏ. ਵਲੋਂ ਤਲਵੰਡੀ ਭਾਈ ਖੇਤਰ ਚ ਛਾਪੇਮਾਰੀ
. . .  about 4 hours ago
ਤਲਵੰਡੀ ਭਾਈ, 6 ਜੂਨ (ਕੁਲਜਿੰਦਰ ਸਿੰਘ ਗਿੱਲ)-ਕੌਮੀਂ ਜਾਂਚ ਏਜੰਸੀ (ਐਨ.ਆਈ.ਏ.) ਵਲੋਂ ਤਲਵੰਡੀ ਭਾਈ ਖੇਤਰ ਵਿਚ ਅੱਜ ਮੁੜ ਦਸਤਕ ਦਿੰਦਿਆਂ ਤਲਵੰਡੀ ਭਾਈ, ਪਿੰਡ ਲੱਲੇ, ਘੱਲ ਖੁਰਦ,ਬੂਈਆਂ ਵਾਲਾ...
ਦਲ ਖ਼ਾਲਸਾ ਵਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ 'ਤੇ ਸ਼ਹਿਰ ਦੇ ਸਾਰੇ ਬਾਜ਼ਾਰ ਬੰਦ
. . .  about 4 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਅੱਜ ਘੱਲੂਘਾਰਾ ਦਿਵਸ ਮੌਕੇ ਦਲ ਖ਼ਾਲਸਾ ਵਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ 'ਤੇ ਸ਼ਹਿਰ ਦੇ ਕਰੀਬ ਸਾਰੇ ਬਾਜ਼ਾਰ ਬੰਦ...
ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨਗੇ ਜਰਮਨੀ ਦੇ ਰੱਖਿਆ ਮੰਤਰੀ ਬੋਰਿਸ ਪਿਸਟੋਰੀਅਸ
. . .  about 4 hours ago
ਨਵੀਂ ਦਿੱਲੀ, 6 ਜੂਨ-ਜਰਮਨੀ ਦੇ ਰੱਖਿਆ ਮੰਤਰੀ ਬੋਰਿਸ ਪਿਸਟੋਰੀਅਸ ਅੱਜ ਦਿੱਲੀ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨਗੇ।ਬੋਰਿਸ ਪਿਸਟੋਰੀਅਸ ਭਾਰਤ ਦੇ ਚਾਰ ਦਿਨਾਂ...
ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਜਾਰੀ ਕੀਤਾ ਕੌਮ ਦੇ ਨਾਂਅ ਸੰਦੇਸ਼
. . .  about 5 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਦੀ ਸਮਾਪਤੀ ਉਪਰੰਤ ਅਕਾਲ ਤਖ਼ਤ ਸਕਤਰੇਤ ਦੇ ਬਾਹਰ ਸਰਬੱਤ ਖਾਲਸਾ ਵਲੋਂ ਥਾਪੇ ਕਾਰਜਕਾਰੀ...
ਸ੍ਰੀ ਮੁਕਤਸਰ ਸਾਹਿਬ ਵਿਖੇ ਐਨ.ਆਈ.ਏ. ਦੀ ਦਸਤਕ
. . .  about 5 hours ago
ਸ੍ਰੀ ਮੁਕਤਸਰ ਸਾਹਿਬ,6 ਜੂਨ (ਬਲਕਰਨ ਸਿੰਘ ਖਾਰਾ)-ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਫਿਰ ਐਨ.ਆਈ.ਏ. ਦੀ ਟੀਮ ਨੇ ਅਬੋਹਰ ਰੋਡ ਬਾਈਪਾਸ 'ਤੇ ਰਹਿਣ ਵਾਲੇ ਇਕ ਵਿਅਕਤੀ ਤੋਂ ਪੁੱਛ-ਗਿੱਛ ਕੀਤੀ।ਫਿਲਹਾਲ ਐਨ.ਆਈ.ਏ. ਦੀ ਟੀਮ ਦੁਆਰਾ...
ਘੱਲੂਘਾਰਾ ਦਿਵਸ ਮੌਕੇ ਹੋਏ ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸ੍ਰੀ ਥੜਾ ਸਾਹਿਬ ਨੇੜੇ ਸੰਗਤਾਂ ਨੂੰ ਸਿਮਰਨਜੀਤ ਸਿੰਘ ਮਾਨ ਦਾ ਸੰਬੋਧਨ
. . .  about 5 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਘੱਲੂਘਾਰਾ ਦਿਵਸ ਮੌਕੇ ਹੋਏ ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸ੍ਰੀ ਥੜਾ ਸਾਹਿਬ ਨੇੜੇ ਸਿਮਰਨਜੀਤ ਸਿੰਘ ਮਾਨ ਨੇ ਸੰਗਤਾਂ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਸਮਾਗਮ ਸੰਪੂਰਨ
. . .  about 5 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਸਮਾਗਮ ਸੰਪੂਰਨ ਹੋ ਗਿਆ ਹੈ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ...
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਘੱਲੂਘਾਰਾ ਦਿਵਸ ਮੌਕੇ ਖ਼ਾਲਿਸਤਾਨ ਪੱਖੀ ਨਾਅਰੇਬਾਜ਼ੀ ਕਰਦੇ ਹੋਏ ਨੌਜਵਾਨ
. . .  about 4 hours ago
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਘੱਲੂਘਾਰਾ ਦਿਵਸ ਮੌਕੇ ਖ਼ਾਲਿਸਤਾਨ ਪੱਖੀ ਨਾਅਰੇਬਾਜ਼ੀ ਕਰਦੇ ਹੋਏ ਨੌਜਵਾਨ
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਸਾਉਣ ਸੰਮਤ 554

ਹੁਸ਼ਿਆਰਪੁਰ / ਮੁਕੇਰੀਆਂ

ਦਸਮੇਸ਼ ਗਰਲਜ਼ ਕਾਲਜ ਵਿਖੇ ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂ ਉਤਸਵ ਮੌਕੇ ਕਲਚਰਲ ਸੈਂਟਰ ਪਟਿਆਲਾ ਦੇ ਸਹਿਯੋਗ ਨਾਲ ਪ੍ਰੋਗਰਾਮ ਕਰਵਾਇਆ

ਮੁਕੇਰੀਆਂ, 12 ਅਗਸਤ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਵਿਖੇ ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂ ਉਤਸਵ ਅਧੀਨ ਭਾਰਤ ਸਰਕਾਰ ਵਲੋਂ ਚਲਾਏ ਗਏ 'ਹਰ ਘਰ ਤਿਰੰਗਾ' ਪ੍ਰੋਗਰਾਮ ਅਧੀਨ ਇੰਟਰਨਲ ਕੁਆਲਿਟੀ ਅਸ਼ੋਰੈੱਸ ਸੈੱਲ (ਆਈ. ਕਿਊ. ਏ. ਸੀ.) ਵਲੋਂ ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਦੇ ਸਹਿਯੋਗ ਨਾਲ ਕਾਲਜ ਪਿ੍ੰਸੀਪਲ ਡਾ. ਕਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਕਲਚਰਲ ਸੈਂਟਰ ਪਟਿਆਲਾ ਦੇ ਪ੍ਰੋਗਰਾਮ ਅਫ਼ਸਰ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਕਾਸ ਮੰਚ ਦੇ ਪ੍ਰੋਗਰਾਮ ਅਫ਼ਸਰ ਵਰਿੰਦਰ ਸਿੰਘ ਨਿਮਾਣਾ ਮੁੱਖ ਮਹਿਮਾਨ ਦੇ ਤੌਰ 'ਤੇ ਹਾਜ਼ਰ ਹੋਏ ਅਤੇ ਉਨ੍ਹਾਂ ਦੇ ਨਾਲ ਆਈਆਂ ਸੱਭਿਆਚਾਰਕ ਪ੍ਰੋਗਰਾਮ ਦੀਆਂ ਟੀਮਾਂ ਨੇ ਭੰਡ, ਭੰਗੜਾ ਤੇ ਦੇਸ਼ ਭਗਤੀ ਦੇ ਗੀਤਾਂ ਦੀ ਪੇਸ਼ਕਾਰੀ ਕੀਤੀ | ਇਸ ਮੌਕੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਚੇਅਰਪਰਸਨ ਸੁਖਵਿੰਦਰ ਕੌਰ ਉਚੇਚੇ ਤੌਰ 'ਤੇ ਹਾਜ਼ਰ ਹੋਏ | ਇਸੇ ਹੀ ਪ੍ਰੋਗਰਾਮ ਦੇ ਦੂਜੇ ਹਿੱਸੇ ਵਿਚ ਭਗਤ ਨਾਮਦੇਵ ਥੀਏਟਰ ਸੁਸਾਇਟੀ ਗੁਰਦਾਸਪੁਰ ਵਲੋਂ ਪੰਜਾਬ ਦੀਆਂ ਸਮੱਸਿਆਵਾਂ ਨੂੰ ਪੇਸ਼ ਕਰਦਾ ਨਾਟਕ 'ਮੈਂ ਪੰਜਾਬ ਬੋਲਦਾ' ਦੀ ਸਫਲ ਪੇਸ਼ਕਾਰੀ ਕੀਤੀ ਗਈ | 'ਹਰ ਘਰ ਤਿਰੰਗਾ' ਦੇ ਅਧੀਨ ਹਫ਼ਤਾਵਾਰੀ ਪ੍ਰੋਗਰਾਮ ਕਰਵਾਏ ਗਏ ਜਿਸ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਨੇ ਲੇਖ ਰਚਨਾ, ਪੇਂਟਿੰਗ ਤੇ ਸੰਗੀਤ ਮੁਕਾਬਲਿਆਂ ਵਿਚ ਹਿੱਸਾ ਲਿਆ | ਇਸ ਮੌਕੇ ਪ੍ਰੋਗਰਾਮ ਦੇ ਭਾਗੀਦਾਰਾਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਪ੍ਰੋਗਰਾਮ ਦੇ ਅੰਤ ਵਿਚ ਕਾਲਜ ਪਿ੍ੰਸੀਪਲ ਵਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ | ਕਾਲਜ ਦੀ ਪ੍ਰਬੰਧਕ ਕਮੇਟੀ ਦੇ ਚੇਅਰਪਰਸਨ ਸਰਦਾਰਨੀ ਸੁਖਵਿੰਦਰ ਕੌਰ ਨੇ ਬਾਹਰੋਂ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਦੀ ਪੇਸ਼ਕਾਰੀ ਨੂੰ ਸਲਾਹਿਆ | ਇਸ ਮੌਕੇ 'ਤੇ ਆਈ. ਕਿਊ. ਏ. ਸੀ. ਦੇ ਕੋਆਰਡੀਨੇਟਰ ਡਾ. ਮੀਤੂ ਮਹਾਜਨ, ਕੋ-ਕੋਆਰਡੀਨੇਟਰ ਮਨਿੰਦਰ ਕੌਰ, ਸੋਨੀਆ ਦੇਵੀ, ਡਾ. ਰਾਜਵਿੰਦਰ ਕੌਰ, ਡਾ. ਸਰਿਤਾ ਰਾਣਾ, ਅਨੂ ਲਤਾ, ਪੂਨਮ ਸ਼ਰਮਾ, ਨੀਨਾ ਰਿਸ਼ੀ, ਪੂਜਾ ਦੇ ਨਾਲ ਕਾਲਜ ਦੀਆਂ ਵਿਦਿਆਰਥਣਾਂ ਤੇ ਸਟਾਫ਼ ਹਾਜ਼ਰ ਸੀ |

ਜ਼ਿਲ੍ਹੇ 'ਚ 4 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 1 ਦੀ ਮੌਤ

ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 4 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 41765, ਜਦਕਿ 1 ਮਰੀਜ਼ ਦੀ ਮੌਤ ਹੋ ਜਾਣ ਨਾਲ ਕੁੱਲ ਮੌਤਾਂ ਦੀ ਗਿਣਤੀ 987 ਹੋ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਮੂੰਗੀ ਦੀ ਫ਼ਸਲ ਦੇ ਮੁਆਵਜ਼ੇ ਸਬੰਧੀ ਦਿੱਤਾ ਮੰਗ ਪੱਤਰ

ਟਾਂਡਾ ਉੜਮੁੜ, 12 ਅਗਸਤ (ਭਗਵਾਨ ਸਿੰਘ ਸੈਣੀ)-ਦੋਆਬਾ ਕਿਸਾਨ ਕਮੇਟੀ ਰਜਿ. ਪੰਜਾਬ ਦੇ ਪ੍ਰਧਾਨ ਜੰਗਬੀਰ ਸਿੰਘ ਰਸੂਲਪੁਰ ਦੀ ਅਗਵਾਈ ਵਿਚ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਜੰਗਬੀਰ ...

ਪੂਰੀ ਖ਼ਬਰ »

ਕਾਂਗਰਸ ਵਲੋਂ ਅੱਜ ਕੱਢੀ ਜਾਵੇਗੀ ਤਿਰੰਗਾ ਯਾਤਰਾ

ਬੀਣੇਵਾਲ, 12 ਅਗਸਤ (ਬੈਜ ਚੌਧਰੀ)-ਗੜ੍ਹਸ਼ੰਕਰ 'ਚ ਕਾਂਗਰਸ ਪਾਰਟੀ ਵਲੋਂ ਸੀਨੀਅਰ ਕਾਂਗਰਸੀ ਆਗੂ ਤੇ ਯੂਥ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਅਮਰਪ੍ਰੀਤ ਸਿੰਘ ਲਾਲੀ ਦੀ ਅਗਵਾਈ 'ਚ 75ਵੇਂ ਸਵਤੰਤਰਤਾ ਦਿਵਸ ਨੂੰ ਸਮਰਪਿਤ ਤਿਰੰਗਾ ਯਾਤਰਾ ਭਲਕੇ ਕੱਢੀ ਜਾਵੇਗੀ | ਇਸ ਸਬੰਧੀ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਕਾ ਬਾਗ ਸਤੌਰ 'ਚ ਰੱਖੜ ਪੁੰਨਿਆ ਮੌਕੇ ਗੁਰਮਤਿ ਸਮਾਗਮ ਕਰਵਾਇਆ

ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਗੁਰਦੁਆਰਾ ਬਾਬਾ ਨਾਰਾਇਣ ਸਿੰਘ (ਗੁਰੂ ਕਾ ਬਾਗ) ਪਿੰਡ ਸਤੌਰ ਵਿਖੇ ਰੱਖੜ ਪੁੰਨਿਆ ਦੇ ਦਿਹਾੜੇ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਇਲਾਕਾ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਵਿਰੋਧੀ ਪਾਰਟੀਆਂ ਵਲੋਂ ਕੀਤੀ ਸਿਆਸੀ ਬਦਲਾਖੋਰੀ ਹੋਈ ਜੱਗ ਜ਼ਾਹਿਰ- ਲੱਖੀ

ਟਾਂਡਾ ਉੜਮੁੜ, 12 ਅਗਸਤ (ਭਗਵਾਨ ਸਿੰਘ ਸੈਣੀ, ਗੁਰਾਇਆ)-ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਵਲੋਂ ਜ਼ਮਾਨਤ ਮਿਲਣ ਨਾਲ ਹਲਕਾ ਟਾਂਡਾ ਦੇ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਜਿੱਥੇ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਉੱਥੇ ਅਦਾਲਤ ਵਲੋਂ ਕੀਤੀਆਂ ਗਈਆਂ ਟਿੱਪਣੀਆਂ ...

ਪੂਰੀ ਖ਼ਬਰ »

24 ਤੋਂ 27 ਤੱਕ ਹੋਣਗੇ ਜ਼ੋਨ ਪੱਧਰੀ ਟੂਰਨਾਮੈਂਟ- ਗੁਰਸ਼ਰਨ ਸਿੰਘ

ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਗੁਰਸ਼ਰਨ ਸਿੰਘ-ਕਮ-ਪ੍ਰਧਾਨ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੀ ਪ੍ਰਧਾਨਗੀ ਹੇਠ ਦਫ਼ਤਰ ਹੁਸ਼ਿਆਰਪੁਰ ਵਿਖੇ ਹੋਈ | ਮੀਟਿੰਗ 'ਚ ...

ਪੂਰੀ ਖ਼ਬਰ »

ਰੋਟਰੀ ਆਈ ਬੈਂਕ ਤੇ ਕਾਰਨੀਆ ਟਰਾਂਸਪਲਾਂਟ ਸੁਸਾਇਟੀ ਦੀ ਮੀਟਿੰਗ

ਹੁਸ਼ਿਆਰਪੁਰ, 12 ਅਗਸਤ (ਹਰਪ੍ਰੀਤ ਕੌਰ)-ਰੋਟਰੀ ਆਈ ਬੈਂਕ ਤੇ ਕਾਰਨੀਆ ਟਰਾਂਸਪਲਾਂਟ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਸੰਜੀਵ ਅਰੋੜਾ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਜੁਲਾਈ ਮਹੀਨੇ ਵਿਚ ਸੁਸਾਇਟੀ ਦੁਆਰਾ ਕੀਤੇ ਗਏ ਕੰਮਾਂ ਦੀ ਸਮੀਖਿਆ ਕੀਤੀ ਗਈ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤੀ-ਪਤਨੀ ਦੀ ਮੌਤ

ਦਸੂਹਾ, 12 ਅਗਸਤ (ਭੁੱਲਰ)-ਰਾਸ਼ਟਰੀ ਰਾਜ ਮਾਰਗ 'ਤੇ ਪਿੰਡ ਪਵਾਂ ਝਿੰਗੜ ਨਜ਼ਦੀਕ ਵਾਪਰੇ ਸੜਕ ਹਾਦਸੇ ਦੌਰਾਨ ਪਤੀ-ਪਤਨੀ ਦੀ ਦਰਦਨਾਕ ਮੌਤ ਹੋ ਗਈ | ਡੀ. ਐੱਸ. ਪੀ. ਦਸੂਹਾ ਬਲਵੀਰ ਸਿੰਘ ਅਤੇ ਐੱਸ. ਐੱਚ. ਓ. ਬਿਕਰਮਜੀਤ ਸਿੰਘ ਨੇ ਦੱਸਿਆ ਕਿ ਬਲਜੀਤ ਸਿੰਘ ਤੇ ਉਸ ਦੀ ਪਤਨੀ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਨੇ ਦੋ ਔਰਤਾਂ ਦਰੜੀਆਂ ਇਕ ਦੀ ਮੌਤ, ਇਕ ਜ਼ਖ਼ਮੀ

ਚੌਲਾਂਗ, 12 ਅਗਸਤ (ਸੁਖਦੇਵ ਸਿੰਘ)-ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਚੌਲਾਂਗ ਤੋਂ ਚੜ੍ਹਦੇ ਪਾਸੇ ਚੌਲਾਂ ਤੋਂ ਕੰਧਾਲਾਂ ਜੱਟਾਂ ਜਾਂਦੀ ਸੜਕ 'ਤੇ ਜੌੜਾ ਵਿਖੇ ਤੇਜ਼ ਰਫ਼ਤਾਰ ਕਾਰ ਵਲੋਂ ਜੌੜਾ ਵਿਖੇ ਚਾਰਾ ਲੈਣ ਜਾ ਰਹੀਆਂ ਦੋ ਔਰਤਾਂ ਦਰੜ ਦਿੱਤੀਆਂ, ...

ਪੂਰੀ ਖ਼ਬਰ »

ਵਿਦੇਸ਼ ਤੋਂ ਆ ਕੇ ਬਿਨਾਂ ਤਲਾਕ ਦਿੱਤਿਆਂ ਕਰਵਾਇਆ ਦੂਸਰਾ ਵਿਆਹ, ਮਾਂ-ਬੇਟਾ ਨਾਮਜ਼ਦ

ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਬਿਨਾਂ ਤਲਾਕ ਦਿੱਤਿਆਂ ਦੂਸਰਾ ਵਿਆਹ ਕਰਵਾਉਣ ਵਾਲੇ ਐੱਨ. ਆਰ. ਆਈ. ਖ਼ਿਲਾਫ਼ ਥਾਣਾ ਸਦਰ ਪੁਲਿਸ ਨੇ ਜਾਂਚ ਤੋਂ ਬਾਅਦ ਕਥਿਤ ਦੋਸ਼ੀ ਮਾਂ-ਬੇਟੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਈਸ਼ਾ ਠਾਕੁਰ ...

ਪੂਰੀ ਖ਼ਬਰ »

ਘਰ 'ਚ ਦਿਨ ਦਿਹਾੜੇ ਚੋਰੀ

ਕੋਟਫ਼ਤੂਹੀ, 12 ਅਗਸਤ (ਅਵਤਾਰ ਸਿੰਘ ਅਟਵਾਲ)-ਪਿੰਡ ਨਗਦੀਪੁਰ ਦੇ ਇਕ ਘਰ ਵਿਚ ਦਿਨ ਦਿਹਾੜੇ ਚੋਰਾਂ ਵਲੋਂ 15 ਹਜ਼ਾਰ ਨਕਦੀ, ਸੋਨੇ ਦੀਆ ਵਾਲੀਆ, ਜ਼ਰੂਰੀ ਕਾਗ਼ਜ਼ਾਤ ਤੇ ਸੂਟ ਆਦਿ ਚੋਰੀ ਕਰ ਕੇ ਲੈ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰਛਪਾਲ ਕੌਰ ...

ਪੂਰੀ ਖ਼ਬਰ »

ਡਾ. ਜਸਪਾਲ ਸਿੰਘ ਨੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਗੜ੍ਹਦੀਵਾਲਾ, 12 ਅਗਸਤ (ਚੱਗਰ)-ਐੱਸ. ਡੀ. ਕਾਲਜ ਹਰਿਆਣਾ 'ਚ ਪਿਛਲੇ 20 ਸਾਲ ਤੋਂ ਐਸੋਸੀਏਟ ਪ੍ਰੋਫੈਸਰ (ਅੰਗਰੇਜ਼ੀ) ਵਜੋਂ ਸੇਵਾ ਨਿਭਾਅ ਕੇ ਆਏ ਡਾ. ਜਸਪਾਲ ਸਿੰਘ ਨੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲ ਲਿਆ | ਇਸ ਮੌਕੇ ਉਨ੍ਹਾਂ ਸ਼੍ਰੋਮਣੀ ...

ਪੂਰੀ ਖ਼ਬਰ »

ਕਸਬਾ ਭੰਗਾਲਾ 'ਚ ਨਹੀਂ ਰੁਕ ਰਿਹਾ ਚੋਰੀਆਂ ਦਾ ਸਿਲਸਿਲਾ

ਭੰਗਾਲਾ, 12 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)-ਭੰਗਾਲਾ ਦੇ ਵੱਖ-ਵੱਖ ਪਿੰਡਾਂ ਵਿਚ ਚੋਰੀਆਂ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਪੁਲਿਸ ਚੌਂਕੀ ਭੰਗਾਲਾ ਅਧੀਨ ਆਉਂਦੇ ਮੰਝਪੁਰ ਵਿਖੇ ਚੋਰਾਂ ਵਲੋਂ ਕਿਸਾਨ ਦੇ ਪਾਣੀ ਵਾਲੇ ਟਿਊਬਵੈੱਲ ਦਾ ਪਟਾ ਚੋਰੀ ਕੀਤੇ ਜਾਣ ਦੀ ...

ਪੂਰੀ ਖ਼ਬਰ »

ਪੰਜਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਸਮਾਗਮ ਕੱਲ੍ਹ

ਅੱਡਾ ਸਰਾਂ, 12 ਅਗਸਤ (ਹਰਜਿੰਦਰ ਸਿੰਘ ਮਸੀਤੀ)-ਸਾਕਾ ਸ੍ਰੀ ਪੰਜਾ ਸਾਹਿਬ (ਪਾਕਿਸਤਾਨ) ਦੇ ਸ਼ਹੀਦਾਂ ਦੀ ਯਾਦ 'ਚ ਕੱਲ੍ਹ 14 ਅਗਸਤ ਨੂੰ ਬੁੱਢੀ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸਮਾਗਮ ਹੋਵੇਗਾ | ਸੇਵਾਦਾਰਾਂ ਨੇ ਦੱਸਿਆ ਕਿ ਸ਼ਹੀਦਾਂ ਦੀ 100 ਸਾਲਾ ਯਾਦ ਨੂੰ ਸਮਰਪਿਤ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਮੁਕੇਰੀਆਂ ਨੇ ਬੂਟੇ ਲਗਾ ਕੇ ਸੱਭਿਆਚਾਰ ਹਫ਼ਤਾ ਮਨਾਇਆ

ਮੁਕੇਰੀਆਂ, 12 ਅਗਸਤ (ਰਾਮਗੜ੍ਹੀਆ)-ਭਾਰਤ ਵਿਕਾਸ ਪ੍ਰੀਸ਼ਦ ਮੁਕੇਰੀਆਂ ਦੀਆਂ ਸਭਾਵਾਂ ਨੇ ਚੇਅਰਮੈਨ ਰਮੇਸ਼ ਲਾਲ ਵਿਸ਼ਾਲ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਖੜਕ ਬਲੜਾ ਦੇ ਵਿਹੜੇ ਵਿਚ ਬੂਟੇ ਲਗਾ ਕੇ ਸੱਭਿਆਚਾਰ ਹਫ਼ਤਾ ਮਨਾਇਆ | ਇਸ ਮੌਕੇ ਸਭਾ ਦੇ ਪ੍ਰਧਾਨ ...

ਪੂਰੀ ਖ਼ਬਰ »

ਪੀ. ਐੱਨ. ਬੀ. ਨੇ ਸਟਾਫ਼ ਨੂੰ 'ਹਰ ਘਰ ਤਿਰੰਗਾ' ਮੁਹਿੰਮ ਤਹਿਤ ਝੰਡੇ ਵੰਡੇ

ਹੁਸ਼ਿਆਰਪੁਰ, 12 ਅਗਸਤ (ਨਰਿੰਦਰ ਸਿੰਘ ਬੱਡਲਾ)-ਜ਼ਿਲ੍ਹਾ ਲੀਡ ਬੈਂਕ ਪੰਜਾਬ ਨੈਸ਼ਨਲ ਬੈਂਕ ਵਲੋਂ ਆਪਣੇ ਸਰਕਲ ਆਫ਼ਿਸ ਵਿਚ 'ਹਰ ਘਰ ਤਿਰੰਗਾ' ਮੁਹਿੰਮ ਤਹਿਤ ਸਮੂਹ ਸਟਾਫ਼ ਨੂੰ ਤਿਰੰਗਾ ਝੰਡੇ ਵੰਡੇ ਗਏ | ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਬੈਂਕ ਦੀਆਂ ਸਾਰੀਆਂ 80 ...

ਪੂਰੀ ਖ਼ਬਰ »

ਛੱਤ 'ਤੇ ਸੁੱਤੇ ਵਿਅਕਤੀ ਨੂੰ ਹੇਠਾਂ ਸੁੱਟ ਕੇ ਜ਼ਖ਼ਮੀ ਕਰਨ ਵਾਲੇ ਨਾਮਜ਼ਦ

ਮਾਹਿਲਪੁਰ, 12 ਅਗਸਤ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਪੁਲਿਸ ਨੇ ਆਪਣੀ ਦੁਕਾਨ ਦੀ ਛੱਤ 'ਤੇ ਸੁੱਤੇ ਪਏ ਵਿਅਕਤੀ ਦੀ ਕੁੱਟਮਾਰ ਕਰਨ ਉਪਰੰਤ ਉਸ ਨੂੰ ਛੱਤ ਤੋਂ ਹੇਠਾ ਸੁੱਟਣ ਵਾਲੇ ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਮੁੱਖੀ ਜਸਵੰਤ ...

ਪੂਰੀ ਖ਼ਬਰ »

ਆਮ ਆਦਮੀ ਕਲੀਨਿਕ ਸੰਬੰਧੀ ਨੋਡਲ ਅਫ਼ਸਰਾਂ ਦੀ ਹੋਈ ਮੀਟਿੰਗ

ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਅਜ਼ਾਦੀ ਦਿਵਸ ਮੌਕੇ ਸਿਹਤ ਵਿਭਾਗ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਬਣਾਏ ਗਏ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾ ਰਹੇ ਹਨ¢ ਇਸ ਸਬੰਧੀ ...

ਪੂਰੀ ਖ਼ਬਰ »

ਪੁਲਿਸ ਵਲੋਂ ਸ਼ਹਿਰ 'ਚ ਫਲੈਗ ਮਾਰਚ

ਹੁਸ਼ਿਆਰਪੁਰ, 12 ਅਗਸਤ (ਹਰਪ੍ਰੀਤ ਕੌਰ)-ਅਜ਼ਾਦੀ ਦਿਵਸ ਦੀਆਂ ਤਿਆਰੀਆਂ ਦੇ ਚੱਲਦਿਆਂ ਪੁਲਿਸ ਵਲੋਂ ਸ਼ਹਿਰ ਵਿਚ ਫਲੈਗ ਮਾਰਚ ਕੀਤਾ ਗਿਆ | ਐੱਸ.ਐੱਸ.ਪੀ ਸਰਤਾਜ ਸਿੰਘ ਚਾਹਲ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਫਲੈਗ ਮਾਰਚ ਦੀ ਅਗਵਾਈ ਕੀਤੀ | ਮਾਰਚ ਵਿਚ ਪੁਲਿਸ ਦੀਆਂ ...

ਪੂਰੀ ਖ਼ਬਰ »

ਰੇਤਾ-ਬੱਜਰੀ ਦੀ ਢੋਆ-ਢੁਆਈ ਨੂੰ ਲੈ ਕੇ ਟਰਾਂਸਪੋਰਟਰਾਂ ਦੀ ਹੋਈ ਮੀਟਿੰਗ

ਐਮਾਂ ਮਾਂਗਟ, 12 ਅਗਸਤ (ਗੁਰਾਇਆ)-ਪਿਛਲੇ ਲੰਬੇ ਸਮੇਂ ਤੋਂ ਪੰਜਾਬ 'ਚ ਚੱਲ ਰਹੀ ਨਾਜਾਇਜ ਮਾਈਨਿੰਗ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਪੰਜਾਬ ਵਿਚ ਚੱਲਣ ਵਾਲੇ ਨਾਜਾਇਜ਼ ਕਰੈਸ਼ਰਾਂ ਨੰੂ ਪੂਰੀ ਤਰ੍ਹਾਂ ਨਾਲ ਬੰਦ ਕਰ ਦਿੱਤਾ ਗਿਆ ਸੀ, ਜਿਸ ਦੇ ਕਾਰਨ ਰੇਤਾ, ਬੱਜਰੀ ਦਾ ...

ਪੂਰੀ ਖ਼ਬਰ »

ਪੀ. ਡੀ. ਬੇਦੀ ਸਕੂਲ 'ਚ ਹਰ ਘਰ ਤਿਰੰਗਾ ਮੁਹਿੰਮ ਤਹਿਤ ਸਮਾਗਮ ਕਰਵਾਇਆ

ਗੜ੍ਹਸ਼ੰਕਰ, 12 ਅਗਸਤ (ਧਾਲੀਵਾਲ)-ਸਥਾਨਕ ਪੀ. ਡੀ. ਬੇਦੀ ਸੀਨੀਅਰ ਸੈਕੰਡਰੀ ਆਰੀਆ ਸਕੂਲ ਵਿਖੇ 'ਹਰ ਘਰ ਤਿਰੰਗਾ ਮੁਹਿੰਮ ਤਹਿਤ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਪਹਿਲੀ ਜਮਾਤ ਤੋਂ ਲੈ ਕੇ ਬਾਹਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹੱਥਾਂ ਵਿਚ ਤਿਰੰਗੇ ਝੰਡੇ ਲੈ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ

ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਰਕਾਰੀ ਕਾਲਜ ਹਸ਼ਿਆਰਪੁਰ 'ਚ ਪਿ੍ੰਸੀਪਲ ਸ਼੍ਰੀਮਤੀ ਜੋਗੇਸ਼ ਦੀ ਅਗਵਾਈ 'ਚ ਵਾਈਸ ਪਿ੍ੰਸੀਪਲ ਜਸਵੀਰਾ ਮਿਨਹਾਸ ਤੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ. ਵਿਜੈ ਕੁਮਾਰ ਤੇ ਪ੍ਰੋ. ਰਣਜੀਤ ਕੁਮਾਰ ਦੇ ...

ਪੂਰੀ ਖ਼ਬਰ »

ਰਾਜਪੁਰ ਕੰਢੀ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਪੱਸੀ ਕੰਢੀ, 12 ਅਗਸਤ (ਰਜਪਾਲਮਾ)-ਬਾਬਾ ਭੋਲਾ ਗਿਰ ਜੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਰਾਜਪੁਰ ਕੰਢੀ ਵਿਖੇ ਵਿਦਿਆਰਥਣਾਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ | ਪੰਜਾਬੀ ਸਭਿਆਚਾਰ ਦਾ ਪ੍ਰਤੀਕ ਤੀਆਂ ਦੇ ਤਿਉਹਾਰ ਤੇ ਸਭਿਆਚਾਰਕ ਵਿਰਸੇ ਨਾਲ ਜੁੜੇ ਚਰਖੇ ...

ਪੂਰੀ ਖ਼ਬਰ »

ਸਪਰਿੰਗਡੇਲਜ਼ ਸਕੂਲ ਗਾਲੜੀਆਂ 'ਚ ਰੱਖੜੀ ਦਾ ਤਿਉਹਾਰ ਮਨਾਇਆ

ਮੁਕੇਰੀਆਂ, 12 ਅਗਸਤ (ਰਾਮਗੜ੍ਹੀਆ)-ਸਪਰਿੰਗਡੇਲਜ਼ ਪਬਲਿਕ ਸਕੂਲ ਗਾਲੜੀਆਂ (ਮੁਕੇਰੀਆਂ) ਵਿਚ ਰੱਖੜੀ ਦੇ ਤਿਉਹਾਰ 'ਤੇ ਸਕੂਲ ਵਿਚ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਬੱਚਿਆਂ ਨੇ ਬਹੁਤ ਹੀ ਸੁੰਦਰ ਰੱਖੜੀਆਂ ਬਣਾ ਕੇ ਸਭ ਦਾ ਮਨ ਮੋਹ ਲਿਆ | ਇਸ ਮੁਕਾਬਲੇ ...

ਪੂਰੀ ਖ਼ਬਰ »

ਸ੍ਰੀ ਸੱਤਿਆ ਸਾਈਾ ਸਕੂਲ ਦੇ ਵਿਦਿਆਰਥੀਆਂ ਨੇ ਕੱਢੀ ਜਾਗਰੂਕਤਾ ਰੈਲੀ

ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਸ੍ਰੀ ਸੱਤਿਆ ਸਾਈਾ ਵਿੱਦਿਆ ਨਿਕੇਤਨ ਹਾਈ ਸਕੂਲ ਬਾਗਪੁਰ ਵਿਖੇ ਸਕੂਲ ਪ੍ਰਧਾਨ ਡਾ: ਸੰਜੀਵ ਕੁਮਾਰ ਤੇ ਸਕੱਤਰ ਹਰੀਸ਼ ਬਰੂਟਾ ਦੀ ਅਗਵਾਈ 'ਚ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ 'ਘਰ-ਘਰ ਤਿਰੰਗਾ' ਮੁਹਿੰਮ ਤਹਿਤ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ 'ਗੁਰੂ ਲਾਧੋ ਰੇ' ਦਿਵਸ ਸੰਬੰਧੀ ਗੁਰਮਤਿ ਸਮਾਗਮ ਕਰਵਾਇਆ

ਟਾਂਡਾ ਉੜਮੜ, 12 ਅਗਸਤ (ਕੁਲਬੀਰ ਸਿੰਘ ਗੁਰਾਇਆ)-ਟਾਂਡਾ ਮਿਆਣੀ ਰੋਡ 'ਤੇ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਅਸਥਾਨ ਬਾਬਾ ਸ੍ਰੀ ਚੰਦ ਜੀ ਵਿਖੇ ਰੱਖੜ ਪੁੰਨਿਆ (ਪੂਰਨਮਾਸ਼ੀ) ਦੇ ਦਿਹਾੜੇ 'ਤੇ 'ਗੁਰੂ ਲਾਧੋ ਰੇ' ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ...

ਪੂਰੀ ਖ਼ਬਰ »

ਹਾਈਕ ਐਂਡ ਟ੍ਰੈਕ ਕਲੱਬ ਦੇ ਮੈਂਬਰਾਂ ਨੇ ਜੰਗਲਾਤ ਵਿਭਾਗ ਦੇ ਸੀ. ਐੱਫ. ਓ. ਨਾਲ ਕੀਤੀ ਮੁਲਾਕਾਤ

ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹਾਈਕ ਐਂਡ ਟ੍ਰੈਕ ਕਲੱਬ ਹੁਸ਼ਿਆਰਪੁਰ ਦੇ ਮੈਂਬਰਾਂ ਨੇ ਸ਼ਿਵਾਲਿਕ ਖੇਤਰ ਦੇ ਜੰਗਲਾਤ ਵਿਭਾਗ ਦੇ ਮੁੱਖ ਅਫ਼ਸਰ (ਸੀ.ਐੱਫ.ਓ.) ਸੰਜੀਵ ਕੁਮਾਰ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਕਲੱਬ ਦੇ ਮੈਂਬਰਾਂ ਨੇ ...

ਪੂਰੀ ਖ਼ਬਰ »

ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 'ਰਨ ਫਾਰ ਫਨ' ਪ੍ਰੋਗਰਾਮ ਕਰਵਾਇਆ

ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਪਿੰਡ ਮਹਿਲਾਂਵਾਲੀ 'ਚ ਅਜ਼ਾਦੀ ਦਾ ਅੰਮਿ੍ਤ ਮਹਾਉਤਸਵ 75ਵੀਂ ਵਰ੍ਹੇਗੰਢ 'ਤੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂਵਾਲੀ ਤੇ ਪ੍ਰਾਇਮਰੀ ਸਕੂਲ ਆਨੰਦਗੜ੍ਹ ਤੇ ਪ੍ਰਾਇਮਰੀ ਸਕੂਲ ...

ਪੂਰੀ ਖ਼ਬਰ »

ਫੈਕਟਰੀਆਂ/ਕਰੈਸ਼ਰਾਂ ਵਲੋਂ ਫੈਲਾਏ ਜਾ ਰਹੇ ਪ੍ਰਦੂਸ਼ਣ ਵਿਰੁੱਧ ਪੱਕਾ ਮੋਰਚਾ ਜਾਰੀ

ਬੀਣੇਵਾਲ, 12 ਅਗਸਤ (ਬੈਜ ਚੌਧਰੀ)-ਹਿਮਾਚਲ ਪ੍ਰਦੇਸ਼ ਦੀਆਂ ਫੈਕਟਰੀਆਂ/ਕਰੈਸ਼ਰਾਂ ਵਲੋਂ ਫੈਲਾਏ ਜਾ ਰਹੇ ਪ੍ਰਦੂਸ਼ਨ ਵਿਰੁੱਧ ਪਿੰਡ ਮਹਿੰਦਵਾਣੀ 'ਚ ਹਿਮਾਚਲ ਪ੍ਰਦੇਸ਼ ਨੂੰ ਪੰਜਾਬ ਨਾਲ ਜੋੜਨ ਵਾਲੀ ਮੇਨ ਸੜ੍ਹਕ 'ਤੇ ਪਿੰਡ ਬਚਾਓ ਲੋਕ ਬਚਾਓ ਸੰਘਰਸ਼ ਕਮੇਟੀ ਇਲਾਕਾ ...

ਪੂਰੀ ਖ਼ਬਰ »

ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਸਮਾਗਮ ਕਰਵਾਇਆ

ਗੜ੍ਹਦੀਵਾਲਾ, 12 ਅਗਸਤ (ਚੱਗਰ)-ਅਜ਼ਾਦੀ ਦਾ 75ਵਾਂ ਅੰਮਿ੍ਤ ਮਹਾਉਤਸਵ ਨੂੰ ਸਮਰਪਿਤ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਪਿ੍ੰਸੀਪਲ ਅਰਵਿੰਦਰ ਕੌਰ ਗਿੱਲ ਦੀ ਅਗਵਾਈ ਵਿਚ ਹਰ ਘਰ ਤਿਰੰਗਾ ਮੁਹਿੰਮ ਅਧੀਨ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੀ ...

ਪੂਰੀ ਖ਼ਬਰ »

ਮੁੱਖਲਿਆਣਾ 'ਚ ਮੈਡੀਕਲ ਕਾਲਜ ਦੇ ਨਿਰਮਾਣ ਲਈ 3.80 ਕਰੋੜ ਮਨਜੂਰ- ਸੰਧੂ

ਹੁਸ਼ਿਆਰਪੁਰ, 12 ਅਗਸਤ (ਨਰਿੰਦਰ ਸਿੰਘ ਬੱਡਲਾ)-ਸੂਬਾ ਸਰਕਾਰ ਲੋਕਾਂ ਨੂੰ ਵਧੀਆ ਸਹੂਲਤਾਂ ਦੇਣ ਤੇ ਖ਼ਾਸ ਕਰਕੇ ਵਿੱਦਿਆ ਦੇ ਖੇਤਰ ਨੂੰ ਹੋਰ ਉੱਚਾ ਚੁੱਕਣ ਲਈ ਵਚਨਬੱਧ ਹੈ, ਤਾਂ ਜੋ ਵਿਦਿਆਰਥੀ ਦੇਸ਼ 'ਚ ਰਹਿ ਕੇ ਹੀ ਵਧੀਆ ਭਵਿੱਖ ਬਣਾ ਸਕਣ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਸਰਕਾਰਾਂ ਵਲੋਂ ਵਿਕਰੀ ਕੀਤਾ ਜਾ ਰਿਹਾ ਰਾਸ਼ਟਰੀ ਝੰਡਾ ਘਟੀਆ ਕੱਪੜੇ ਤੇ ਗ਼ਲਤ ਅਸ਼ੋਕ ਚੱਕਰ ਵਾਲਾ- ਧੀਮਾਨ

ਹੁਸ਼ਿਆਰਪੁਰ, 12 ਅਗਸਤ (ਹਰਪ੍ਰੀਤ ਕੌਰ)-ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ, ਜਨਰਲ ਸਕੱਤਰ ਦਵਿੰਦਰ ਸਿੰਘ ਥਿੰਦ ਤੇ ਸਕੱਤਰ ਸੋਨੂ ਮਹਿਤਪੁਰ ਨੇ ਘਰ-ਘਰ ਰਾਸ਼ਟਰੀ ਝੰਡਾ ਲਗਾਉਣ ਨੂੰ ਸ਼ਲਾਘਾਯੋਗ ਕਦਮ ਦੱਸਿਆ, ਪਰ ਨਾਲ ਹੀ ਉਨ੍ਹਾਂ ਆਮ ਲੋਕਾਂ ਨੂੰ ਘਟੀਆ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਿਖੇ 'ਮਲਟੀ ਲੈਕਚਰ ਸੈਸ਼ਨ' ਕਰਵਾਏ

ਦਸੂਹਾ, 12 ਅਗਸਤ (ਭੁੱਲਰ)-ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੀ ਇੰਸਟੀਟਿਊਸਨਲ ਇੰਨੋਵੇਸਨ ਕੌਸ਼ਲ ਵਲੋਂ 'ਇੰਪੈਕਟ ਲੈਕਚਰ ਸੈਸ਼ਨ' ਦੇ ਅੰਤਰਗਤ 'ਮਲਟੀ ਲੈਕਚਰ' ਡਿਜਾਇਨ ਥੀਕਿੰਗ ਦੁਆਰਾ ਸਮੱਸਿਆਵਾਂ ਦਾ ਹੱਲ' ਤੇ 'ਜ਼ਿੰਦਗੀ ਅਤੇ' ਕਾਰੋਬਾਰ ਵਿਚ ਸਫਲ ਹੋਣ ਦੇ ਸਾਧਨ' ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮਨਾਇਆ

ਚੱਬੇਵਾਲ 12 ਅਗਸਤ (ਪਰਮਜੀਤ ਨੌਰੰਗਾਬਾਦੀ)-ਜੀ.ਏ.ਡੀ. ਸੀਨੀਅਰ ਸੈਕੰਡਰੀ ਸਕੂਲ ਜੱਲੋਵਾਲ ਖ਼ਨੂਰ ਹਿੁਸ਼ਆਰਪੁਰ ਵਿਖੇ ਅਜ਼ਾਦੀ ਦਿਵਸ ਮਨਾਇਆ ਗਿਆ¢ਇਸ ਮੌਕੇ ਬੱਚਿਆਂ ਨੂੰ ਅਜ਼ਾਦੀ ਦੇ ਇਤਿਹਾਸ ਤੇ ਮਹੱਤਵ ਬਾਰੇ ਦੱਸਿਦਆਂ ਪਿ੍ੰਸੀਪਲ ਸਤਨਾਮ ਸਿੰਘ ਨੇ ਬਿੱਚਆਂ ਨੂੰ ...

ਪੂਰੀ ਖ਼ਬਰ »

ਟੋਲ ਪਲਾਜ਼ਾ ਚੌਲਾਂਗ ਨੂੰ ਜਾਰੀ ਕੀਤੀਆਂ ਸਖ਼ਤ ਹਦਾਇਤਾਂ- ਐੱਸ. ਡੀ. ਐੱਮ.

ਦਸੂਹਾ, 12 ਅਗਸਤ (ਭੁੱਲਰ)-ਹਰਬੰਸ ਸਿੰਘ ਐੱਸ.ਡੀ.ਐੱਮ. ਦਸੂਹਾ ਵਲੋਂ ਟੋਲ ਪਲਾਜ਼ਾ ਚੌਲਾਂਗ ਦੇ ਸਟਾਫ਼ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਦੱਸਿਆ ਕਿ ਹਲਕਾ ਵਿਧਾਇਕ ਦਸੂਹਾ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਕੋਲ ਤੇ ਇਸ ਦਫ਼ਤਰ ਵਿਚ ਆਮ ਜਨਤਾ ਵਲੋਂ ਟੋਲ ਪਲਾਜ਼ਾ ਦੇ ...

ਪੂਰੀ ਖ਼ਬਰ »

ਬਲਾਕ ਕਾਂਗਰਸ ਕਮੇਟੀ ਵਲੋਂ ਮੀਟਿੰਗ, ਤਿਰੰਗਾ ਗੌਰਵ ਯਾਤਰਾ ਅੱਜ

ਗੜ੍ਹਸ਼ੰਕਰ, 12 ਅਗਸਤ (ਧਾਲੀਵਾਲ)-ਬਲਾਕ ਕਾਂਗਰਸ ਕਮੇਟੀ ਗੜ੍ਹਸ਼ੰਕਰ ਦੀ ਮੀਟਿੰਗ ਇਥੇ ਹੋਟਲ ਓਆਇਸ ਵਿਖੇ ਹਲਕਾ ਇੰਚਾਰਜ ਤੇ ਕੌਮੀ ਜਨਰਲ ਸਕੱਤਰ ਯੂਥ ਕਾਂਗਰਸ ਅਮਰਪ੍ਰੀਤ ਸਿੰਘ ਲਾਲੀ ਦੀ ਅਗਵਾਈ ਹੇਠ ਹੋਈ | ਮੀਟਿੰਗ ਦੀ ਆਰੰਭਤਾ 'ਤੇ ਮਰਹੂਮ ਕਾਂਗਰਸੀ ਆਗੂ ਠਾਕੁਰ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਬਾਇੱਜ਼ਤ ਬਰੀ ਹੋਣਗੇ- ਰਾਠਾਂ

ਗੜ੍ਹਸ਼ੰਕਰ, 12 ਅਗਸਤ (ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵਲੋਂ ਜ਼ਮਾਨਤ ਦੇਣ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਮਾਨਯੋਗ ਪੰਜਾਬ ਤੇ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਕਾਰਨ ਪਸ਼ੂ ਪਾਲਕਾਂ 'ਚ ਡਰ ਤੇ ਸਹਿਮ ਦਾ ਮਾਹੌਲ, ਪ੍ਰਸ਼ਾਸਨ ਬੇਖ਼ਬਰ

ਚੱਬੇਵਾਲ, 12 ਅਗਸਤ (ਪਰਮਜੀਤ ਨੌਰੰਗਾਬਾਦੀ)-ਹਲਕਾ ਚੱਬੇਵਾਲ ਅਤੇ ਆਸ-ਪਾਸ ਪਿੰਡਾਂ ਵਿਚ ਪਸ਼ੂਆਂ ਵਿਚ ਲੰਪੀ ਸਕਿਨ ਦੀ ਬਿਮਾਰੀ ਫੈਲਣ ਨਾਲ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ¢ ਪਸ਼ੂ ਪਾਲਕਾਂ ਅਨੁਸਾਰ ਇਹ ਬਿਮਾਰੀ ਜ਼ਿਆਦਾਤਰ ਗਾਵਾਂ 'ਚ ਪਾਈ ਜਾ ਰਹੀ ਹੈ¢ਪਿੰਡ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਆਫ਼ ਐਜੂਕੇਸ਼ਨ 'ਚ ਅੰਤਰਰਾਸ਼ਟਰੀ ਯੁਵਕ ਦਿਵਸ ਮਨਾਇਆ

ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ: ਅਨੂਪ ਕੁਮਾਰ ਤੇ ਸਕੱਤਰ ਰਿਟਾ: ਪਿ੍ੰ: ਡੀ. ਐੱਲ. ਆਨੰਦ ਦੇ ਮਾਰਗ ਦਰਸ਼ਨ 'ਚ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ 'ਚ ਕਾਲਜ ਦੇ ਰੈੱਡ ਰਿਬਨ ਕਲੱਬ ਵਲੋਂ ...

ਪੂਰੀ ਖ਼ਬਰ »

ਪੀ. ਐੱਸ. ਪੀ. ਸੀ. ਐੱਲ./ਟੀ. ਸੀ. ਐੱਲ. ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਰੋਸ ਧਰਨਾ

ਹੁਸ਼ਿਆਰਪੁਰ, 12 ਅਗਸਤ (ਨਰਿੰਦਰ ਸਿੰਘ ਬੱਡਲਾ)-ਪੀ.ਐੱਸ.ਪੀ.ਸੀ.ਐੱਲ./ਟੀ.ਸੀ.ਐੱਲ. ਪੈਨਸ਼ਨਰਜ਼ ਐਸੋਸੀਏਸ਼ਨ ਸਰਕਲ ਹੁਸ਼ਿਆਰਪੁਰ ਵਲੋਂ ਸਬ ਅਰਬਨ ਮੰਡਲ ਹੁਸ਼ਿਆਰਪੁਰ ਦੇ ਦਫ਼ਤਰ ਸਾਹਮਣੇ ਰੋਸ ਧਰਨਾ ਸਾਥੀ ਰਤਨ ਲਾਲ ਦੀ ਪ੍ਰਧਾਨਗੀ ਹੇਠ ਲਗਾਇਆ ਗਿਆ, ਜਿਸ 'ਚ ਸਰਕਲ ...

ਪੂਰੀ ਖ਼ਬਰ »

ਮਾਤਰੀ ਮੌਤਾਂ ਦਾ ਰੀਵਿਊ ਕਰਨ ਲਈ ਮੈਟਰਨਲ ਡੈੱਥ ਰੀਵਿਊ ਕਮੇਟੀ ਦੀ ਮੀਟਿੰਗ ਹੋਈ

ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਵਲ ਸਰਜਨ ਡਾ: ਅਮਰਜੀਤ ਸਿੰਘ ਦੀ ਅਗਵਾਈ 'ਚ ਦਫ਼ਤਰ ਸਿਵਲ ਸਰਜਨ ਹੁਸ਼ਿਆਰਪੁਰ ਵਿਖੇ ਮਾਤਰੀ ਮੌਤਾਂ ਦਾ ਰੀਵਿਊ ਕਰਨ ਲਈ ਮੈਟਰਨਲ ਡੈੱਥ ਰੀਵਿਊ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਸੀਨੀਅਰ ਮੈਡੀਕਲ ...

ਪੂਰੀ ਖ਼ਬਰ »

ਸੰਤ ਬਾਬਾ ਹਰੀ ਸਿੰਘ ਸਪੋਰਟਸ ਕਲੱਬ ਵਲੋਂ ਫੱੁਟਬਾਲ ਟੂਰਨਾਮੈਂਟ ਜਾਰੀ

ਮਾਹਿਲਪੁਰ, 12 ਅਗਸਤ (ਰਜਿੰਦਰ ਸਿੰਘ)-ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਸੰਤ ਬਾਬਾ ਹਰੀ ਸਿੰਘ ਸਪੋਰਟਸ ਕਲੱਬ ਮਾਹਿਲਪੁਰ ਵਲੋਂ ਪ੍ਰਧਾਨ ਹਰਪ੍ਰੀਤ ਸਿੰਘ ਬੈਂਸ ਦੀ ਅਗਵਾਈ 'ਚ ਕਰਵਾਏ ਜਾ ਰਹੇ ਫੁੱਟਬਾਲ ਟੂਰਨਾਮੈਂਟ ਦੇ ਛੇਵੇਂ ਦਿਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ...

ਪੂਰੀ ਖ਼ਬਰ »

ਜੀ. ਓ. ਜੀ. ਟੀਮ ਨੇ ਮੁਰਾਦਪੁਰ ਸਕੂਲ 'ਚ ਤਿਰੰਗੇ ਝੰਡੇ ਵੰਡੇ

ਨੰਗਲ ਬਿਹਾਲਾਂ, 12 ਅਗਸਤ (ਵਿਨੋਦ ਮਹਾਜਨ)-ਨਜ਼ਦੀਕੀ ਪਿੰਡ ਮੁਰਾਦਪੁਰ ਅਵਾਣਾ ਦੇ ਸਰਕਾਰੀ ਮਿਡਲ ਸਕੂਲ ਵਿਚ ਜੀ. ਓ. ਜੀ. ਟੀਮ ਨੇ ਸਕੂਲ ਮੁਖੀ ਕਮਲਾ ਦੇਵੀ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਨੂੰ ਪਿੰਡ ਦੇ ਹਰ ਘਰ ਵਿਚ 13 ਤੋਂ 15 ਅਗਸਤ ਤੱਕ ਤਿਰੰਗੇ ਝੰਡੇ ਲਾਉਣ ਲਈ ...

ਪੂਰੀ ਖ਼ਬਰ »

ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਮਨਾਉਣ ਸਬੰਧੀ ਹੋਈ ਮੀਟਿੰਗ

ਹੁਸ਼ਿਆਰਪੁਰ, 12 ਅਗਸਤ (ਨਰਿੰਦਰ ਸਿੰਘ ਬੱਡਲਾ)-ਦੇਸ਼ ਦੀ ਅਜ਼ਾਦੀ ਦੀ ਮਨਾਈ ਜਾ ਰਹੀ 75ਵੇਂ ਵਰ੍ਹੇਗੰਢ ਮੌਕੇ ਅਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਮਨਾਇਆ ਜਾਵੇਗਾ, ਜਿਸ 'ਚ ਹਰ ਘਰ 'ਤੇ ਦੇਸ਼ ਦੀ ਸ਼ਾਨ ਤਿਰਗਾ ਝੰਡਾ ਲਹਿਰਾਇਆ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਕੌਮੀ ਝੰਡੇ ਦਾ ਸਨਮਾਨ ਦੇਸ਼ ਦੇ ਸ਼ਹੀਦਾਂ ਦਾ ਸਨਮਾਨ- ਸਾਂਪਲਾ

ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਦੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਵਲੋਂ ਦੇਸ਼ ਦੀ ਅਜ਼ਾਦੀ ਦੇ ਮਨਾਏ ਜਾ ਰਹੇ 75ਵੇਂ ਅੰਮਿ੍ਤ ਮਹਾਂਉਤਸਵ ਸਬੰਧੀ ਉਨ੍ਹਾਂ ਦੇ ਗ੍ਰਹਿ ਵਿਖੇ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ ...

ਪੂਰੀ ਖ਼ਬਰ »

ਸਤਿ ਸ੍ਰੀ ਅਕਾਲ ਦੋਆਬਾ ਕਲੱਬ ਨੇ ਸਫ਼ਾਈ ਤੇ ਹਰ ਘਰ ਤਿਰੰਗਾ ਮੁਹਿੰਮ ਚਲਾਈ

ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਨਹਿਰੂ ਯੁਵਾ ਕੇਂਦਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਤਿ ਸ੍ਰੀ ਅਕਾਲ ਦੋਆਬਾ ਕਲੱਬ ਵਲੋਂ ਸਵੱਛਤਾ ਪਖਵਾੜਾ ਤੇ ਯੁਵਾ ਮੰਡਲ ਵਿਕਾਸ ਅਭਿਆਨ ਤਹਿਤ ਸਫ਼ਾਈ ਤੇ ਹਰ ਘਰ ਤਿਰੰਗਾ ਮੁਹਿੰਮ ਸਥਾਨਕ ਆਦਿ ਗੁਰੂ ਭਗਵਾਨ ...

ਪੂਰੀ ਖ਼ਬਰ »

ਸ਼ਹੀਦ ਖੇਮ ਸਿੰਘ ਸਟੇਡੀਅਮ ਸਿੰਘੋਵਾਲ ਵਿਖੇ ਹੋਵੇਗਾ ਪੰਜਾਬ ਖੇਡ ਮੇਲਾ

ਨੰਗਲ ਬਿਹਾਲਾਂ, 12 ਅਗਸਤ (ਵਿਨੋਦ ਮਹਾਜਨ)-ਸ਼ਹੀਦ ਖੇਮ ਸਿੰਘ ਸਟੇਡੀਅਮ ਸਿੰਘੋਵਾਲ ਵਿਖੇ ਬਲਾਕ ਹਾਜੀਪੁਰ ਵਿਚ ਇਸ ਸਾਲ ਪੰਜਾਬ ਖੇਡ ਮੇਲਾ (ਬਲਾਕ ਪੱਧਰੀ ਖੇਡਾਂ) ਹੋਵੇਗਾ | ਇਸ ਵਿਚ ਅਥਲੈਟਿਕਸ, ਫੁੱਟਬਾਲ ਤੇ ਵਾਲੀਬਾਲ ਸਾਰੇ ਉਮਰ ਗਰੁੱਪ ਦੀਆਂ ਖੇਡਾਂ ਹੋਣਗੀਆਂ | ਇਹ ...

ਪੂਰੀ ਖ਼ਬਰ »

ਵਿਧਾਇਕ ਕਰਮਵੀਰ ਸਿੰਘ ਘੁੰਮਣ ਵਲੋਂ ਵਿਦਿਆਰਥੀਆਂ ਦਾ ਸਨਮਾਨ

ਦਸੂਹਾ, 12 ਅਗਸਤ (ਭੁੱਲਰ)-ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਸਰਕਾਰੀ ਹਾਈ ਸਕੂਲ ਤੇ ਐਲੀਮੈਂਟਰੀ ਸਕੂਲ ਪੱਸੀ ਕੰਢੀ ਵਿਖੇ ਅਕਾਦਮਿਕ ਸੈਸ਼ਨ 2021-22 ਦੌਰਾਨ ਬੋਰਡ ਪ੍ਰੀਖਿਆਵਾਂ ਵਿਚ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਸੰਤ ਬਾਬਾ ਹਰਬੰਸ ਸਿੰਘ ਦੀ ਬਰਸੀ ਮੌਕੇ ਧਾਰਮਿਕ ਸਮਾਗਮ 14 ਨੂੰ

ਕੋਟਫ਼ਤੂਹੀ, 12 ਅਗਸਤ (ਅਟਵਾਲ)-ਪਿੰਡ ਈਸਪੁਰ ਦੇ ਗੁਰਦੁਆਰਾ ਕੁਤਵਾਲਾ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਵਲੋਂ, ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸੰਤ ਬਾਬਾ ਹਰਬੰਸ ਸਿੰਘ ਦੀ ਸਾਲਾਨਾ ਬਰਸੀ ਮੌਕੇ ਧਾਰਮਿਕ ਸਮਾਗਮ 14 ਅਗਸਤ ਨੂੰ ਮੁੱਖ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ ਹੋਈ

ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਪੰਜਾਬ ਪੈਨਸ਼ਨਰਜ਼ ਯੂਨੀਅਨ ਹੁਸ਼ਿਆਰਪੁਰ ਦੀ ਮੀਟਿੰਗ ਪਿ੍ੰ: ਚਰਨ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਯੂਨੀਅਨ ਦੇ ਦਫ਼ਤਰ ਬੈਂਕ ਕਲੋਨੀ ਵਿਖੇ ਹੋਈ | ਇਸ ਮੌਕੇ ਪ੍ਰਧਾਨ ਉਂਕਾਰ ਸਿੰਘ, ਚੇਅਰਮੈਨ ਚਰਨ ਸਿੰਘ, ਡਿਪਟੀ ਜਨਰਲ ...

ਪੂਰੀ ਖ਼ਬਰ »

ਸਰਕਾਰੀ ਸਕੂਲ ਨਿੱਕੂਚੱਕ ਵਿਖੇ ਆਜ਼ਾਦੀ ਮਹਾਂਉਤਸਵ ਮਨਾਇਆ

ਹਾਜੀਪੁਰ, 12 ਅਗਸਤ (ਜੋਗਿੰਦਰ ਸਿੰਘ)-ਪਿੰਡ ਨਿੱਕੂਚੱਕ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ 75ਵਾਂ ਆਜ਼ਾਦੀ ਮਹਾਂਉਤਸਵ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਬੱਚਿਆਂ ਨੇ ਖੇਡਾਂ, ਕਵਿਤਾਵਾਂ ਤੇ ਸ਼ਹੀਦੀ ਗੀਤ ਗਾਉਣ ਵਿਚ ਵਧ ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਜੀ. ਓ. ਜੀ. ...

ਪੂਰੀ ਖ਼ਬਰ »

ਡਾ. ਰਵਜੋਤ ਨੇ ਪਿੰਡ ਧੂਤਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਹਲਕਾ ਸ਼ਾਮਚੁਰਾਸੀ 'ਚ ਪੈਂਦੇ ਸਾਰੇ ਪਿੰਡਾਂ ਸਮੇਤ ਕਸਬਿਆਂ ਦਾ ਵਿਕਾਸ ਕਰਵਾਉਣਾ ਮੇਰੀ ਪਹਿਲੀ ਜ਼ਿੰਮੇਵਾਰੀ ਹੈ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਕਾਸ ਕਰਨ 'ਚ ਕੋਈ ਕਸਰ ਬਾਕੀ ਨਹੀਂ ਛੱਡੇਗੀ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਆਮ ਆਦਮੀ ਕਲੀਨਿਕ 'ਚ ਲੋਕਾਂ ਨੂੰ ਮਿਲੇਗੀ ਮੁਫ਼ਤ ਇਲਾਜ ਦੀ ਸਹੂਲਤ- ਕਰਮਜੀਤ ਕੌਰ

ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਸਿਹਤ ਪ੍ਰਣਾਲੀ 'ਚ ਫੈਲੀਆਂ ਅਸਮਾਨਤਾਵਾਂ ਨੂੰ ਦੂਰ ਕਰਨ ਲਈ ਅਤੇ ਪੰਜਾਬ ਦੇ ਪ੍ਰਾਇਮਰੀ ਹੈਲਥ ਕੇਅਰ ਸਿਸਟਮ ਨੂੰ ਮਜ਼ਬੂਤ ਕਰਨ ਲਈ ਸੂਬੇ 'ਚ 15 ਅਗਸਤ ਨੂੰ ਆਮ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਤਾਂ ਜੋ ਹਰ ਕਿਸੇ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂਾ ਐੱਸ. ਡੀ. ਐੱਚ. ਗੜ੍ਹਸ਼ੰਕਰ ਦੀ ਅਚਨਚੇਤ ਚੈਕਿੰਗ

ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਸਬ ਡਵੀਜ਼ਨਲ ਹਸਪਤਾਲ ਗੜਸ਼ੰਕਰ ਵਿਖੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਨਿਰੀਖਣ ਕਰਨ ਲਈ ਸਿਵਲ ਸਰਜਨ ਹੁਸ਼ਿਆਰਪੁਰ ਡਾ. ਅਮਰਜੀਤ ਸਿੰਘ ਵਲੋਂ ਅਚਨਚੇਤ ਚੈਕਿੰਗ ਕੀਤੀ ਗਈ ¢ ਡਾ. ਅਮਰਜੀਤ ਸਿੰਘ ਨੇ ...

ਪੂਰੀ ਖ਼ਬਰ »

ਤਿਰੰਗੇ ਦੀ ਆੜ 'ਚ ਭਾਜਪਾ ਆਪਣੇ ਗੁਨਾਹ 'ਤੇ ਪਰਦਾ ਪਾਉਣ ਦਾ ਕਰ ਰਹੀ ਹੈ ਯਤਨ- ਭੱਜਲ

ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਦੇਸ਼ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ | ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਅਨੇਕਾਂ ਸੂਰਬੀਰਾਂ ਨੇ ਕੁਰਬਾਨੀਆਂ ਦਿੱਤੀਆਂ, ਜਦੋਂ ਦੇਸ਼ ਤੋਂ ਗ਼ੁਲਾਮੀ ਦਾ ਜੂਲ੍ਹਾ ਲਾਹ ਕੇ ਪਰ੍ਹੇ ਸੁੱਟਣ ਦੀ ਤਿਆਰੀਆਂ ...

ਪੂਰੀ ਖ਼ਬਰ »

ਚੋਰੀ ਦੇ ਮੋਬਾਈਲਾਂ ਸਮੇਤ ਇਕ ਕਾਬੂ

ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਥਾਣਾ ਮਾਡਲ ਟਾਊਨ ਪੁਲਿਸ ਨੇ ਇਕ ਗੁਪਤ ਸੂਚਨਾ ਤੋਂ ਬਾਅਦ ਚੋਰੀ ਦੇ 2 ਮੋਬਾਈਲਾਂ ਸਮੇਤ ਇਕ ਕਥਿਤ ਦੋਸ਼ੀ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਕਥਿਤ ਦੋਸ਼ੀ ਦੀ ਪਹਿਚਾਣ ਮੰਨੰੂ ਉਰਫ਼ ਸਾਜਨ ਵਾਸੀ ਮੁਹੱਲਾ ਕੀਰਤੀ ਨਗਰ ...

ਪੂਰੀ ਖ਼ਬਰ »

ਸਰਪੰਚ ਕੁਲਦੀਪ ਸਿੰਘ ਥੇਂਦਾ ਦਾ ਸਨਮਾਨ

ਦਸੂਹਾ, 12 ਅਗਸਤ (ਭੁੱਲਰ)-ਸਾਚਾ ਗੁਰੂ ਲਾਧੋ ਰੇ ਵੈੱਲਫੇਅਰ ਐਂਡ ਚੈਰੀਟੇਬਲ ਸੁਸਾਇਟੀ ਰਜਿ. ਵਲੋਂ ਸਰਪੰਚ ਕੁਲਦੀਪ ਸਿੰਘ ਥੇਂਦਾ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੂੰ ਅਹੁਦੇਦਾਰਾਂ ਵਲੋਂ ਸਿਰੋਪਾਓ ਭੇਟ ਕੀਤਾ ਗਿਆ ਤੇ ਉਨ੍ਹਾਂ ਵਲੋਂ ਨਿਭਾਈਆਂ ਜਾ ਰਹੀਆਂ ...

ਪੂਰੀ ਖ਼ਬਰ »

ਆਜ਼ਾਦੀ ਦਾ 75ਵਾਂ ਅੰਮਿ੍ਤ ਮਹਾਂਉਤਸਵ ਮਨਾਇਆ

ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੰਟਾ ਘਰ ਵਿਖੇ ਪਿੰ੍ਰਸੀਪਲ ਅਸ਼ਵਨੀ ਕੁਮਾਰ ਦੀ ਅਗਵਾਈ 'ਚ ਦੇਸ਼ ਦੀ ਆਜ਼ਾਦੀ ਦਾ 75ਵਾਂ ਅੰਮਿ੍ਤ ਮਹਾਂਉਤਸਵ ਮਨਾਇਆ ਗਿਆ¢ ਇਸ ਮੌਕੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ ...

ਪੂਰੀ ਖ਼ਬਰ »

ਅੰਗਹੀਣ ਯੂਨੀਅਨ ਭਲਾਈ ਦੇ ਮੈਂਬਰਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਅੰਗਹੀਣ ਯੂਨੀਅਨ ਭਲਾਈ ਦੇ ਮੈਂਬਰਾਂ ਵਲੋਂ ਹੁਸ਼ਿਆਰਪੁਰ ਵਿਖੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਹਰਪ੍ਰੀਤ ਕੌਰ ਤੇ ਰਾਹੁਲ ਧੁੱਗਾ ਆਦਿ ਮੈਂਬਰਾਂ ਨੇ ਕਿਹਾ ਕਿ ਉਹ ...

ਪੂਰੀ ਖ਼ਬਰ »

ਦਸੂਹਾ ਵਿਖੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਸੱਭਿਆਚਾਰਕ ਪ੍ਰੋਗਰਾਮ

ਦਸੂਹਾ, 12 ਅਗਸਤ (ਭੁੱਲਰ, ਕੌਸ਼ਲ)- ਉੱਤਰੀ ਖੇਤਰ ਸਭਿਆਚਾਰਕ ਕੇਂਦਰ ਪਟਿਆਲਾ ਵਲੋਂ ਆਜ਼ਾਦੀ ਦੇ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਸਭਿਆਚਾਰਕ ਪ੍ਰੋਗਰਾਮ ਸੇਵ ਸ਼ਿਵਾਲਕ ਸੇਵ ਮਦਰ ਅਰਥ ਸੰਸਥਾ ਦੇ ਸਹਿਯੋਗ ਨਾਲ ਰੈਸਟ ਹਾਊਸ ਦਸੂਹਾ ਵਿਖੇ-ਵਿਖੇ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮੀਟਿੰਗ

ਦਸੂਹਾ, 12 ਅਗਸਤ (ਭੁੱਲਰ)- ਅੱਜ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮੀਟਿੰਗ ਪ੍ਰਧਾਨ ਦਲਬੀਰ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪੈਨਸ਼ਨਰਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਦਾਤਾ ਵਿਖੇ ਸਰਬ ਧਰਮ ਸਮਾਜ ਸੇਵਾ ਸੰਸਥਾ ਦਾ ਗਠਨ ਰਿਟਾ ਇੰਸ. ਗੁਰਦੀਪ ਸਿੰਘ ਦਾਤਾ ਜ਼ਿਲ੍ਹਾ ਪ੍ਰਧਾਨ ਨਿਯੁਕਤ

ਚੌਲਾਂਗ, 12 ਅਗਸਤ (ਸੁਖਦੇਵ ਸਿੰਘ)- ਇੱਥੋਂ ਨਜ਼ਦੀਕੀ ਪੈਂਦੇ ਪਿੰਡ ਦਾਤਾ ਵਿਖੇ ਸਰਬ ਧਰਮ ਸਮਾਜ ਸੇਵਾ ਸੰਸਥਾ ਪੰਜਾਬ ਦਾ ਗਠਨ ਕੀਤਾ ਗਿਆ | ਇਲਾਕੇ ਦੇ ਵੱਖ-ਵੱਖ ਪਿੰਡਾਂ 'ਚੋਂ ਪਤਵੰਤੇ ਵਿਅਕਤੀਆਂ ਨੇ ਭਾਗ ਲੈਂਦੇ ਹੋਏ ਸਰਬਸੰਮਤੀ ਨਾਲ ਸੇਵਾਮੁਕਤ ਇੰਸਪੈਕਟਰ ਗੁਰਦੀਪ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਪਿੰਡ ਦਾਤਾ ਵਿਖੇ ਹੋਈ

ਚੌਲਾਂਗ, 12 ਅਗਸਤ (ਸੁਖਦੇਵ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਇੱਥੋਂ ਨਜ਼ਦੀਕੀ ਪਿੰਡ ਦਾਤਾ ਵਿਖੇ ਹੋਈ | ਇਸ ਮੌਕੇ ਸੂਬੇ ਦੇ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਪਰਮਜੀਤ ਸਿੰਘ ਭੁੱਲਾ, ਹਰਵਿੰਦਰਪਾਲ ਸਿੰਘ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਟਾਂਡਾ ਰਾਮ ਸਹਾਏ ਵਿਖੇ ਖੇਡਾਂ ਕਰਵਾਈਆਂ ਤੇ ਬੂਟੇ ਲਗਾਏ

ਐਮਾਂ ਮਾਂਗਟ, 12 ਅਗਸਤ (ਗੁਰਾਇਆ)- ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਟਾਂਡਾ ਰਾਮ ਸਹਾਏ ਵਿਖੇ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਬੱਚਿਆਂ ਵਿਚਕਾਰ ਖੇਡਾਂ ਕਰਵਾਈਆਂ ਗਈਆਂ | ਇਸ ਮੌਕੇ ਪਹਿਲੇ ਤੇ ਦੂਸਰੇ ਨੰਬਰ 'ਤੇ ਆਉਣ ਵਾਲੇ ਬੱਚਿਆਂ ਦੀ ਹੌਸਲਾ ਅਫਜਾਈ ਕਰਦੇ ਹੋਏ ...

ਪੂਰੀ ਖ਼ਬਰ »

ਕੇਂਦਰ ਸਰਕਾਰ ਬਿਜਲੀ ਸੋਧ ਬਿੱਲ ਵਾਪਸ ਲਵੇ- ਰਸੂਲਪੁਰ

ਗੜ੍ਹਦੀਵਾਲਾ, 12 ਅਗਸਤ (ਚੱਗਰ)- ਕੇਂਦਰ ਸਰਕਾਰ ਵਲੋਂ ਸੂਬਿਆਂ ਤੇ ਕਿਸਾਨ ਜਥੇਬੰਦੀਆਂ ਨਾਲ ਸਲਾਹ ਮਸ਼ਵਰਾ ਕੀਤੇ ਬਿਨਾਂ ਬਿਜਲੀ ਸੋਧ ਬਿੱਲ 2022 ਲੋਕ ਸਭਾ 'ਚ ਪੇਸ਼ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਰਵਿੰਦਰ ...

ਪੂਰੀ ਖ਼ਬਰ »

ਨੂਰ ਤਲਾਈ ਦੇ ਸਰਕਾਰੀ ਸਕੂਲ 'ਚ ਬੂਟੇ ਲਗਾਏ

ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)- ਧਰਤੀ 'ਤੇ ਜੀਵਨ ਦੀ ਹੋਂਦ ਨੂੰ ਬਚਾਉਣ ਲਈ ਸ਼ੁੱਧ ਪਾਣੀ ਤੇ ਸ਼ੁੱਧ ਵਾਤਾਵਰਨ ਅਹਿਮ ਯੋਗਦਾਨ ਪਾਉਂਦੇ ਹਨ¢ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਰਿਆਂ ਭਰਿਆ ਪੰਜਾਬ ਲਹਿਰ ਸਾਹਿਤਕ ਸੂਬੇਦਾਰ ਮੇਜਰ ਅਸ਼ੋਕ ਕੁਮਾਰ ...

ਪੂਰੀ ਖ਼ਬਰ »

ਸਮਾਜ ਵਿਰੋਧੀ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਚੌਕੀ ਇੰਚਾਰਜ ਸਤਨਾਮ ਸਿੰਘ

ਸੈਲਾ ਖ਼ੁਰਦ, 12 ਅਗਸਤ (ਹਰਵਿੰਦਰ ਸਿੰਘ ਬੰਗਾ)-ਪੁਲਿਸ ਚੌਕੀ ਸੈਲਾ ਖ਼ੁਰਦ ਵਿਖੇ ਏ.ਐਸ.ਆਈ. ਸਤਨਾਮ ਸਿੰਘ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਤੇ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਤਹਿਤ ਸਮਾਜ ਵਿਰੋਧੀ ਅਨਸਰਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX