ਤਾਜਾ ਖ਼ਬਰਾਂ


ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  6 minutes ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  22 minutes ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  30 minutes ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  35 minutes ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 1 hour ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 1 hour ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 1 hour ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 1 hour ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 1 hour ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਪਿੰਡ ਬਖਤਗੜ੍ਹ ਦੇ ਵਿਅਕਤੀ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਲਿਆ ਫਾਹਾ
. . .  about 1 hour ago
ਟੱਲੇਵਾਲ, 30 ਸਤੰਬਰ (ਸੋਨੀ ਚੀਮਾ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਬਖਤਗੜ੍ਹ ਨਾਲ ਸੰਬੰਧਿਤ ਇਕ ਮੱਧ ਵਰਗੀ ਪਰਿਵਾਰ ਦੇ ਵਿਅਕਤੀ ਸੁਰਜੀਤ ਸਿੰਘ ਪੁੱਤਰ ਕਪੂਰ ਵਲੋਂ ਕਰਜ਼ੇ ਕਾਰਨ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਗਈ।
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਕੌਮੀ ਮਾਰਗ ਨੂੰ ਅਣਮਿਥੇ ਸਮੇਂ ਲਈ ਕੀਤਾ ਜਾਮ
. . .  about 2 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਰਾਸ਼ਟਰੀ ਮਾਰਗ ਬਠਿੰਡਾ ਚੰਡੀਗੜ੍ਹ ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਹੋਰ ਜਥੇਬੰਦੀਆਂ ਵਲੋਂ ਸਰਕਾਰ ਵਲੋਂ ਮੰਗਾਂ ਨਾ ਮੰਨੇ ਜਾਣ ਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ...
ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਰਾਸ਼ਟਰੀ ਮਾਰਗ 54 'ਤੇ ਆਵਾਜਾਈ ਠੱਪ
. . .  about 2 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ ਭਰ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਦੇ ਸੱਦੇ ਨੂੰ ਲੈ ਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਦੀ...
ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀ ਵਲੋਂ ਵੱਡੇ ਪੱਧਰ 'ਤੇ ਰਾਸ਼ਟਰੀ ਰਾਜਮਾਰਗ ਜਾਮ ਕਰਕੇ ਸਰਕਾਰ ਖ਼ਿਲਾਫ਼ ਸ਼ੁਰੂ ਕੀਤਾ ਪ੍ਰਦਰਸ਼ਨ
. . .  about 2 hours ago
ਫਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)- ਪੰਜਾਬ ਸਰਕਾਰ ਦੀ ਕਿਸਾਨ ਵਿਰੋਧੀ ਸੋਚ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਵਲੋਂ ਅੱਜ ਵੱਡੇ ਪੱਧਰ 'ਤੇ ਰਾਸ਼ਟਰੀ ਰਾਜਮਾਰਗ...
ਕੇਜਰੀਵਾਲ ਦਾ ਵੱਡਾ ਬਿਆਨ, ਰਾਘਵ ਚੱਢਾ ਹੋਣਗੇ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 30 ਸਤੰਬਰ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਘਵ ਚੱਢਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ ਕਿ ਜਦੋਂ ਤੋਂ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ ਇੰਚਾਰਜ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨੇ ਗੁਜਰਾਤ...
ਸਦਨ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ
. . .  about 2 hours ago
ਚੰਡੀਗੜ੍ਹ, 30 ਸਤੰਬਰ - ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ...
ਫ਼ੌਜਾ ਸਿੰਘ ਸਰਾਰੀ ਮਾਮਲੇ 'ਚ ਕਾਂਗਰਸ ਵਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  about 2 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਮਾਮਲੇ 'ਚ ਵਿਰੋਧੀ ਧਿਰ ਕਾਂਗਰਸ ਵਲੋਂ ਵਿਧਾਨ ਸਭਾ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ ਕੀਤੀ ਜਾ...
ਜਲੰਧਰ ’ਚ ਭਾਜਪਾ ਵਲੋਂ ਜਨਤਾ ਦੀ ਵਿਧਾਨ ਸਭਾ ਦਾ ਕੀਤਾ ਗਿਆ ਆਯੋਜਨ
. . .  about 1 hour ago
ਜਲੰਧਰ, 30 ਸਤੰਬਰ (ਸ਼ਿਵ,ਅੰਮ੍ਰਿਤਪਾਲ)-ਜਲੰਧਰ ’ਚ ਭਾਜਪਾ ਵਲੋਂ ਜਨਤਾ ਦੀ ਵਿਧਾਨ ਸਭਾ ਸ਼ੁਰੂ, ਕੇਵਲ ਸਿੰਘ ਢਿੱਲੋਂ ਨੂੰ ਬਣਾਇਆ ਸਪੀਕਰ
ਬੋਲਣ ਦਾ ਸਮਾਂ ਨਾ ਦਿੱਤੇ ਜਾਣ ਕਰ ਕੇ ਸੁਖਪਾਲ ਸਿੰਘ ਖਹਿਰਾ ਨੇ ਸਪੀਕਰ ਦੀ ਕੁਰਸੀ ਅੱਗੇ ਜਤਾਇਆ ਰੋਸ
. . .  about 1 hour ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਮਾਨ) - ਬੋਲਣ ਦਾ ਸਮਾਂ ਨਾ ਦਿੱਤੇ ਜਾਣ ਕਰ ਕੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਸਪੀਕਰ ਦੀ ਕੁਰਸੀ ਅੱਗੇ ਰੋਸ ਜਤਾ ਰਹੇ ਹਨ। ਇਸ ਮੌਕੇ ਵਿਧਾਨ ਸਭਾ ਸਪੀਕਰ...
ਪੀ.ਪੀ.ਐਸ.ਸੀ. ਦੀਆਂ ਅਸਾਮੀਆਂ 'ਚ ਨਹੀਂ ਦਿੱਤਾ ਜਾ ਰਿਹਾ ਰਾਖਵਾਂਕਰਨ - ਡਾ. ਰਾਜ ਕੁਮਾਰ ਚੱਬੇਵਾਲ
. . .  about 2 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸੰਘ ਮਾਨ) - ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਉਪ ਨੇਤਾ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੀ.ਪੀ.ਐੱਸ.ਸੀ. ਵਿਚ ਜੋ ਮੁੱਖ ਸਕੱਤਰ ਜ਼ਰੀਏ ਅਸਾਮੀਆਂ ਭਰੀਆਂ ਜਾਂਦੀਆਂ ਹਨ, ਉਨ੍ਹਾਂ ਵਿਚ ਰਾਖਵਾਂਕਰਨ ਨਹੀਂ ਦਿੱਤਾ ਜਾ ਰਿਹਾ ਹੈ। ਪ੍ਰਸੋਨਲ ਵਿਭਾਗ...
ਮੁੱਖ ਮੰਤਰੀ ਪੰਜਾਬ ਦੀ ਪਤਨੀ, ਮਾਤਾ ਅਤੇ ਪਰਿਵਾਰਕ ਮੈਂਬਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  about 3 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ) - ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਹਨ।ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਦੇ ਮਾਤਾ ਅਤੇ ਭੈਣ ਸਮੇਤ ਹੋਰ ਪਰਿਵਾਰਕ ਮੈਂਬਰ ਵੀ...
ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਮਾਮਲਾ - ਜਲਦੀ ਸ਼ੁਰੂ ਹੋਵੇਗੀ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ
. . .  about 3 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ) - ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਐਕਟ ਨੂੰ ਮਾਨਤਾ ਦਿੱਤੇ ਜਾਣ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ ਸਥਾਨਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ ਹੋ ਰਹੀ ਹੈ। ਜਾਣਕਾਰੀ ਅਨੁਸਾਰ...
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਪੰਜਾਬ ਦੇ ਸਕੂਲਾਂ ਦੀ ਹਾਲਤ 'ਤੇ ਹੋ ਰਹੀ ਹੈ ਚਰਚਾ
. . .  about 3 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਪੰਜਾਬ ਦੇ ਸਕੂਲਾਂ ਦੀ ਹਾਲਤ 'ਤੇ ਚਰਚਾ ਹੋ ਰਹੀ...
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  about 3 hours ago
ਚੰਡੀਗੜ੍ਹ, 30 ਸਤੰਬਰ - ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਚੁੱਕੀ...
ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ-ਮੁੰਬਈ ਸੈਂਟਰਲ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ
. . .  about 3 hours ago
ਅਹਿਮਦਾਬਾਦ, 30 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਾਂਧੀਨਗਰ-ਮੁੰਬਈ ਸੈਂਟਰਲ ਵੰਦੇ ਭਾਰਤ ਐਕਸਪ੍ਰੈਸ ਨੂੰ ਗਾਂਧੀਨਗਰ ਵਿਖੇ ਹਰੀ ਝੰਡੀ ਦਿਖਾਈ। ਇਹ ਦੇਸ਼ ਦੀ ਤੀਜੀ ਵੰਦੇ ਭਾਰਤ ਟਰੇਨ ਹੈ। ਇਸ ਤੋਂ ਪਹਿਲਾਂ ਨਵੀਂ ਦਿੱਲੀ-ਵਾਰਾਣਸੀ...
ਰਿਜ਼ਰਵ ਬੈਂਕ ਵਲੋਂ ਚੌਥੀ ਵਾਰ ਵਿਆਜ ਦਰ 'ਚ ਵਾਧਾ
. . .  about 3 hours ago
ਨਵੀਂ ਦਿੱਲੀ, 30 ਸਤੰਬਰ - ਰਿਜ਼ਰਵ ਬੈਂਕ ਨੇ ਚੌਥੀ ਵਾਰ ਵਿਆਜ ਦਰ 'ਚ ਵਾਧਾ ਕੀਤਾ ਹੈ।ਰਿਜ਼ਰਵ ਬੈਂਕ ਨੇ ਰੈਪੋ ਦਰ 'ਚ 50 ਬੇਸਿਸ ਪੁਆਇੰਟਾਂ ਦਾ ਇਜ਼ਾਫਾ ਕੀਤਾ ਹੈ। ਰੈਪੋ ਦਰ 5.40 ਤੋਂ ਵੱਧ ਕੇ 5.90 ਫ਼ੀਸਦੀ ਹੋ ਗਈ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਆਜ਼ਾਦੀ ਦਿਹਾੜੇ 'ਤੇ ਨਵਾਂਸ਼ਹਿਰ ਵਿਖੇ ਲਹਿਰਾਉਣਗੇ ਝੰਡਾ-ਡੀ. ਸੀ.

ਨਵਾਂਸ਼ਹਿਰ, 12 ਅਗਸਤ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਨਵਾਂਸ਼ਹਿਰ ਵਿਖੇ ਫੁੱਲ ਡਰੈੱਸ ਰਿਹਰਸਲ ਦੌਰਾਨ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਦੱਸਿਆ ਕਿ ਯਾਤਰਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ, 15 ਅਗਸਤ ਨੂੰ ਆਈ.ਟੀ.ਆਈ. ਗਰਾਊਾਡ ਨਵਾਂਸ਼ਹਿਰ ਵਿਖੇ ਸੁਤੰਤਰਤਾ ਦਿਵਸ ਸਮਾਰੋਹ ਮੌਕੇ ਤਿਰੰਗਾ ਲਹਿਰਾਉਣਗੇ | ਡੀ. ਸੀ. ਐੱਨ. ਪੀ. ਐੱਸ. ਰੰਧਾਵਾ ਤੇ ਐੱਸ.ਐੱਸ.ਪੀ. ਭਾਗੀਰਥ ਸਿੰਘ ਮੀਨਾ ਨੇ ਪਰੇਡ ਤੇ ਮਾਰਚ ਪਾਸਟ ਦਾ ਵੀ ਨਿਰੀਖਣ ਕੀਤਾ | ਪਰੇਡ ਕਮਾਂਡਰ ਡੀ. ਐੱਸ. ਪੀ. (ਡੀ) ਹਰਸ਼ਪ੍ਰੀਤ ਸਿੰਘ ਦੀ ਅਗਵਾਈ ਵਿਚ ਕੀਤੇ ਗਏ ਮਾਰਚ ਪਾਸਟ ਵਿਚ ਤਿੰਨ ਪੁਲਿਸ ਟੁਕੜੀਆਂ ਜਿਨ੍ਹਾਂ ਵਿਚ ਇਕ ਮਹਿਲਾ ਪੁਲਿਸ ਦੀ ਟੁਕੜੀ ਵੀ ਸ਼ਾਮਿਲ ਸੀ, ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਐੱਨ. ਸੀ. ਸੀ. ਕੈਡਿਟਾਂ ਅਤੇ ਸਕੂਲ ਬੈਂਡ ਨੇ ਭਾਗ ਲਿਆ | ਅੱਠ ਸਕੂਲਾਂ ਦੇ ਲਗਪਗ 1000 ਵਿਦਿਆਰਥੀਆਂ ਨੇ ਰਾਸ਼ਟਰਵਾਦ ਦੇ ਪੂਰੇ ਜੋਸ਼ ਨਾਲ ਸ਼ਾਨਦਾਰ ਪੀ.ਟੀ. ਸ਼ੋਅ ਪੇਸ਼ ਕੀਤਾ | ਸ. ਤਾਰਾ ਸਿੰਘ ਕਾਹਮਾ ਰੈੱਡ ਕਰਾਸ ਸਕੂਲ ਫ਼ਾਰ ਸਪੈਸ਼ਲ ਚਿਲਡਰਨ, ਨਵਾਂਸ਼ਹਿਰ ਦੇ ਵਿਦਿਆਰਥੀਆਂ ਸਮੇਤ 12 ਸਕੂਲਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਵਿਸ਼ੇ 'ਤੇ ਆਧਾਰਿਤ ਆਪਣੇ ਐਕਸ਼ਨ ਗੀਤਾਂ ਤੇ ਕੋਰੀਓਗ੍ਰਾਫੀਆਂ ਨਾਲ ਸਭਿਆਚਾਰਕ ਸਮਾਗਮ ਦੌਰਾਨ ਪੇਸ਼ਕਾਰੀ ਕੀਤੀ | ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ ਕਰਨ ਉਪਰੰਤ ਡਿਪਟੀ ਕਮਿਸ਼ਨਰ ਨੇ ਪ੍ਰਬੰਧਾਂ ਵਿਚ ਲੱਗੇ ਸਮੂਹ ਭਾਗੀਦਾਰ ਸਕੂਲਾਂ ਅਤੇ ਵੱਖ-ਵੱਖ ਵਿਭਾਗਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਆਜ਼ਾਦੀ ਦਿਵਸ ਦੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ | ਉਨ੍ਹਾਂ ਕਿਹਾ ਕਿ ਅਸੀਂ ਸਾਰੇ ਖ਼ੁਸ਼ਕਿਸਮਤ ਹਾਂ ਕਿ ਅਸੀਂ ਆਪਣੇ ਦੇਸ਼ ਦੀ ਆਜ਼ਾਦੀ ਦੇ ਜਸ਼ਨਾਂ ਦੀ 75ਵੀਂ ਵਰ੍ਹੇਗੰਢ ਦੇ ਗਵਾਹ ਬਣ ਰਹੇ ਹਾਂ ਅਤੇ ਇਨ੍ਹਾਂ ਜਸ਼ਨਾਂ ਨੂੰ ਸਾਰਿਆਂ ਲਈ ਯਾਦਗਾਰੀ ਪਲ ਬਣਾਉਣਾ ਸਾਡੀ ਪ੍ਰਮੁੱਖ ਜ਼ਿੰਮੇਵਾਰੀ ਹੈ | ਇਸ ਮੌਕੇ ਹਾਜ਼ਰ ਅਧਿਕਾਰੀਆਂ ਵਿਚ ਏ. ਡੀ. ਸੀ. (ਜੀ) ਰਾਜੀਵ ਵਰਮਾ, ਐੱਸ.ਡੀ.ਐਮ. ਨਵਾਂਸ਼ਹਿਰ ਬਲਜਿੰਦਰ ਢਿੱਲੋਂ, ਐੱਸ. ਪੀਜ਼. ਗੁਰਮੀਤ ਕੌਰ ਅਤੇ ਡਾ: ਮੁਕੇਸ਼, ਅਧਿਕ ਸਹਾਇਕ ਕਮਿਸ਼ਨਰ (ਯੂ.ਟੀ.) ਗੁਰਲੀਨ ਸਿੱਧੂ, ਸਿਵਲ ਸਰਜਨ ਡਾ. ਦਵਿੰਦਰ ਢਾਂਡਾ, ਡੀ. ਆਰ. ਓ. ਅਮਰਦੀਪ ਥਿੰਦ, ਡੀ. ਡੀ. ਪੀ. ਓ. ਦਵਿੰਦਰ ਸ਼ਰਮਾ ਤੇ ਡਿਪਟੀ ਡੀ. ਈ.ਓ. ਰਾਜੇਸ਼ ਕੁਮਾਰ ਹਾਜ਼ਰ ਸਨ |

ਨਸ਼ਾ ਵੇਚਣ ਵਾਲੇ ਬਖ਼ਸ਼ੇ ਨਹੀਂ ਜਾਣਗੇ- ਮਨਜੀਤ ਸਿੰਘ

ਜਾਡਲਾ, 12 ਅਗਸਤ (ਬੱਲੀ)-ਪੁਲਿਸ ਚੌਕੀ ਆਉਣ ਵਾਲੇ ਹਰ ਪਤਵੰਤੇ ਨੂੰ ਬਣਦਾ ਮਾਣ ਸਤਿਕਾਰ ਦੇਣ ਦੇ ਨਾਲ-ਨਾਲ ਹਰੇਕ ਨੂੰ ਇਨਸਾਫ਼ ਦਿੱਤਾ ਜਾਵੇਗਾ, ਪਰ ਮਾੜੇ ਅਨਸਰ ਕਿਸੇ ਵੀ ਕੀਮਤ 'ਤੇ ਬਖ਼ਸ਼ੇ ਨਹੀਂ ਜਾਣਗੇ | ਇਹ ਵਿਚਾਰ ਨਵ-ਨਿਯੁਕਤ ਚੌਂਕੀ ਇੰਚਾਰਜ ਐੱਸ.ਆਈ. ਮਨਜੀਤ ...

ਪੂਰੀ ਖ਼ਬਰ »

ਪਸ਼ੂਆਂ 'ਚ ਫੈਲੇ ਧਫੜੀ ਰੋਗ ਨਾਲ ਹਜ਼ਾਰਾਂ ਪਸ਼ੂ ਬਿਮਾਰ ਤੇ ਸੈਂਕੜੇ ਮਰੇ, ਸਰਕਾਰ ਸੁੱਤੀ ਕੁੰਭਕਰਨੀ ਨੀਂਦ

ਕਾਠਗੜ੍ਹ, 12 ਅਗਸਤ (ਬਲਦੇਵ ਸਿੰਘ ਪਨੇਸਰ)-ਸੰਯੁਕਤ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ 'ਤੇ ਪਿੰਡ ਪਰਾਗਪੁਰ ਵਿਖੇ ਕਿਸਾਨਾਂ ਮਜ਼ਦੂਰਾਂ ਦੀ ਸਾਂਝੀ ਮੀਟਿੰਗ ਸੁਰਜੀਤ ਸਿੰਘ ਦੁਭਾਲੀ ਮੰਡ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਰਨ ਸਿੰਘ ਰਾਣਾ ...

ਪੂਰੀ ਖ਼ਬਰ »

ਕਾਂਗਰਸ ਨੇ ਨਵਾਂਸ਼ਹਿਰ 'ਚ ਕੱਢੀ ਤਿਰੰਗਾ ਯਾਤਰਾ

ਨਵਾਂਸ਼ਹਿਰ, 12 ਅਗਸਤ (ਹਰਵਿੰਦਰ ਸਿੰਘ)-ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸਬੰਧ 'ਚ ਕਾਂਗਰਸ ਪਾਰਟੀ ਵਲੋਂ ਨਵਾਂਸ਼ਹਿਰ ਵਿਖੇ ਸਾਬਕਾ ਵਿਧਾਇਕ ਅੰਗਦ ਸਿੰਘ ਦੀ ਅਗਵਾਈ ਹੇਠ ਤਿਰੰਗਾ ਮਾਰਚ ਕੀਤਾ ਗਿਆ | ਇਸ ਮੌਕੇ ਵਿਸ਼ਵਕਰਮਾ ਮੰਦਰ ਵਿਖੇ ਹੋਏ ਭਰਵੇਂ ਇਕੱਠ ...

ਪੂਰੀ ਖ਼ਬਰ »

1.5 ਲੱਖ ਦੀ ਲੁੱਟ ਕਰਨ ਵਾਲੇ ਕਥਿਤ ਦੋਸ਼ੀ ਚੋਰੀ ਦੇ ਮੋਟਰਸਾਈਕਲ ਤੇ ਏਅਰ ਪਿਸਟਲ ਸਮੇਤ ਕਾਬੂ

ਨਵਾਂਸ਼ਹਿਰ, 12 ਅਗਸਤ (ਹਰਵਿੰਦਰ ਸਿੰਘ)-ਬੀਤੇ ਦਿਨੀਂ ਇੱਥੋਂ ਦੇ ਪਾਠਕਾਂ ਮੁਹੱਲਾ ਬਾਜ਼ਾਰ 'ਚ ਬਲਜੀਤ ਕੌਰ ਵਾਸੀ ਬੀਰੋਵਾਲ ਤੋਂ ਖੋਹੇ ਗਏ 1.50 ਰੁਪਏ ਦਾ ਨਵਾਂਸ਼ਹਿਰ ਪੁਲਿਸ ਨੇ ਮਾਮਲਾ ਸੁਲਝਾਉਣ ਦਾ ਦਾਅਵਾ ਕੀਤਾ ਹੈ | ਇਸ ਮਾਮਲੇ ਸਬੰਧੀ ਅੱਜ ਡੀ.ਐੱਸ.ਪੀ. ਰਣਜੀਤ ਸਿੰਘ ...

ਪੂਰੀ ਖ਼ਬਰ »

ਭੂਰੀਵਾਲੇ ਗੁਰਗੱਦੀ ਪਰੰਪਰਾ ਨੇ ਧੱਫੜੀ ਰੋਗ ਲਈ 8 ਗਊਸ਼ਾਲਾਵਾਂ 'ਚ ਮੁਫ਼ਤ ਦਵਾਈ ਭੇਜੀ

ਬਲਾਚੌਰ, 12 ਅਗਸਤ (ਸ਼ਾਮ ਸੁੰਦਰ ਮੀਲੂ)-ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਵਲੋਂ ਦੇਸ਼, ਸੂਬੇ ਅੰਦਰ ਸਮੇਂ-ਸਮੇਂ 'ਤੇ ਪਏ ਬਿਪਤਾ ਕਾਲ ਵਿਚ ਸਮਾਜ ਸੇਵਾ ਦੇ ਖੇਤਰ ਵਿਚ ਮੀਲ ਪੱਥਰ ਗੱਡ ਕੇ ਹਮੇਸ਼ਾ ਦੀਨ ਦੁਖੀਆਂ ਦੀ ਮਦਦ ਕਰਨ ਵਿਚ ...

ਪੂਰੀ ਖ਼ਬਰ »

ਇੰਡੀਅਨ ਮੈਡੀਕਲ ਐਸੋਸੀਏਸ਼ਨ ਪੰਜਾਬ ਨੇ ਆਯੁਸ਼ਮਾਨ ਸਕੀਮ ਤਹਿਤ ਆਉਂਦੇ ਹਸਪਤਾਲਾਂ ਨੂੰ 15 ਅਗਸਤ ਦੇ ਮੌਕੇ 'ਤੇ ਸਨਮਾਨਿਤ ਕਰਨ ਦੇ ਫ਼ੈਸਲੇ ਦਾ ਕੀਤਾ ਡਟ ਕੇ ਵਿਰੋਧ

ਨਵਾਂਸ਼ਹਿਰ, 12 ਅਗਸਤ (ਗੁਰਬਖਸ਼ ਸਿੰਘ ਮਹੇ)-ਡਾ. ਪਰਮਜੀਤ ਮਾਨ ਨੇ ਕਿਹਾ ਕਿ ਸਰਕਾਰ ਨੇ 15 ਅਗਸਤ ਦੇ ਮੌਕੇ 'ਤੇ ਹਰ ਜ਼ਿਲੇ੍ਹ ਵਿਚ ਇਕ ਸਰਕਾਰੀ ਤੇ ਨਿੱਜੀ ਹਸਪਤਾਲ ਨੂੰ ਆਯੁਸ਼ਮਾਨ ਸਕੀਮ ਤਹਿਤ ਸਨਮਾਨਿਤ ਸਨਮਾਨਿਤ ਕਰਨ ਦਾ ਫ਼ੈਸਲਾ ਲਿਆ ਹੈ, ਜਿਸ ਦਾ ਉਹ ਡਟ ਕੇ ਵਿਰੋਧ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 17 ਅਗਸਤ ਤੋਂ ਵਿਸ਼ੇਸ਼ ਸਮਾਜਿਕ ਸੁਰੱਖਿਆ ਪੈਨਸ਼ਨ ਸੁਵਿਧਾ ਕੈਂਪ ਲਗਾਏ ਜਾਣਗੇ- ਡੀ. ਸੀ.

ਨਵਾਂਸ਼ਹਿਰ, 12 ਅਗਸਤ (ਗੁਰਬਖਸ਼ ਸਿੰਘ ਮਹੇ)-ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਵਿਭਾਗ ਦੀ ਮਾਸਿਕ ਸਮਾਜਿਕ ਸਹਾਇਤਾ ਵਿੱਤੀ ਸਕੀਮ (ਬੁਢਾਪਾ ਪੈਨਸ਼ਨ ਤੇ ਹੋਰ) ਦੇ ਬਿਨੈਕਾਰਾਂ ਦੀ ਸਹੂਲਤ ਲਈ 17 ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮਹਾਂਉਤਸਵ ਦੇ ਚਲਦਿਆਂ ਏ. ਆਈ. ਈ. ਸੀ. ਕੰਪਨੀ ਨੇ ਬੱਚਿਆਂ ਨੂੰ ਵੰਡੇ ਤਿਰੰਗੇ ਝੰਡੇ

ਨਵਾਂਸ਼ਹਿਰ, 12 ਅਗਸਤ (ਗੁਰਬਖਸ਼ ਸਿੰਘ ਮਹੇ)-ਏ. ਆਈ. ਈ. ਸੀ. ਕੰਪਨੀ ਵਲੋਂ ਆਜ਼ਾਦੀ ਦੇ 75 ਸਾਲਾ ਜਸ਼ਨ ਦੇ ਮੌਕੇ 'ਤੇ ਇਕ ਪ੍ਰੋਗਰਾਮ ਕਰਵਾਇਆ ਗਿਆ | ਕੰਪਨੀ ਦੀ ਤਰਫ਼ੋਂ ਸਾਰੇ ਬੱਚਿਆਂ ਨੂੰ ਤਿਰੰਗੇ ਝੰਡੇ ਵੰਡੇ ਗਏ ਤੇ 15 ਅਗਸਤ ਨੂੰ ਆਪਣੇ ਘਰਾਂ 'ਤੇ ਤਿਰੰਗਾ ਝੰਡਾ ...

ਪੂਰੀ ਖ਼ਬਰ »

ਸੁਨੀਤ ਮਹੰਤ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ

ਕਾਠਗੜ੍ਹ, 12 ਅਗਸਤ (ਬਲਦੇਵ ਸਿੰਘ ਪਨੇਸਰ)-ਕਸਬਾ ਕਾਠਗੜ੍ਹ ਵਿਚ ਲਗਪਗ 38 ਸਾਲ ਤੋਂ ਡੇਰਾ ਬਣਾ ਕੇ ਬੈਠੇ ਸੁਨੀਤ ਮਹੰਤ ਬੀਤੀ ਰਾਤ ਦਿਲ ਦੀ ਧੜਕਣ ਬੰਦ ਹੋ ਜਾਣ ਕਾਰਨ ਸਦੀਵੀ ਵਿਛੋੜਾ ਦੇ ਗਏ | ਉਹ 70 ਸਾਲਾਂ ਦੇ ਸਨ | ਉਨ੍ਹਾਂ ਦਾ ਪਿਛੋਕੜ ਜੰਮੂ ਕਸ਼ਮੀਰ ਸੀ | ਪਿਛਲੀਆਂ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਗੱਡੀ ਦੀ ਟੱਕਰ ਨੇ ਤੋੜਿਆ ਖੰਭਾ ਤੇ ਨੁਕਸਾਨੇ ਮੋਟਰਸਾਈਕਲ

ਨਵਾਂਸ਼ਹਿਰ, 12 ਅਗਸਤ (ਹਰਵਿੰਦਰ ਸਿੰਘ)-ਇੱਥੋਂ ਦੇ ਸਲੋਹ ਰੋਡ ਵਿਖੇ ਇਕ ਮੋਟਰਸਾਈਕਲ ਮਕੈਨਿਕ ਦੀ ਦੁਕਾਨ ਅੱਗੇ ਖੜ੍ਹੇ ਦੋ ਮੋਟਰਸਾਈਕਲ ਤੇ ਇਕ ਐਕਟਿਵਾ ਦਾ ਤੇਜ਼ ਰਫ਼ਤਾਰ ਗੱਡੀ ਦੀ ਟੱਕਰ ਵੱਜਣ ਕਾਰਨ ਨੁਕਸਾਨ ਹੋਣ ਦੀ ਖ਼ਬਰ ਹੈ ਅਤੇ ਇਸ ਟੱਕਰ ਨਾਲ ਬਿਜਲੀ ਦਾ ਖੰਭਾ ...

ਪੂਰੀ ਖ਼ਬਰ »

ਭਰੋਲੀ 'ਚ ਸਾਲਾਨਾ ਜੋੜ ਮੇਲਾ 18 ਨੂੰ

ਘੁੰਮਣਾਂ, 12 ਅਗਸਤ (ਮਹਿੰਦਰਪਾਲ ਸਿੰਘ)-ਪਿੰਡ ਭਰੋਲੀ 'ਚ ਗੁੱਗਾ ਜਾਹਰ ਪੀਰ ਦੀ ਯਾਦ 'ਚ ਸਲਾਨਾ ਜੋੜ ਮੇਲਾ ਚੇਲਾ ਅਮਰੀਕ ਦੀ ਰਹਿਨੁਮਾਈ ਹੇਠ ਗ੍ਰਾਮ ਪੰਚਾਇਤ, ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ 18 ਅਗਸਤ ਨੂੰ ਮਨਾਇਆ ਜਾ ਰਿਹਾ ਹੈ | 17 ਅਗਸਤ ...

ਪੂਰੀ ਖ਼ਬਰ »

ਪ੍ਰੋ. ਗੁਰਨਾਮ ਸਿੰਘ 'ਮੁਕਤਸਰ' ਯਾਦਗਾਰੀ ਸਮਾਗਮ ਕੱਲ੍ਹ

ਸਾਹਲੋਂ, 12 ਅਗਸਤ (ਜਰਨੈਲ ਸਿੰਘ ਨਿੱਘ੍ਹਾ)-ਰਾਸ਼ਟਰੀ ਮੂਲ ਭਾਰਤੀ ਚਿੰਤਨ ਸੰਘ ਦੇ ਨਿਰਮਾਤਾ ਸਵਰਗੀ ਪ੍ਰੋ. ਗੁਰਨਾਮ ਸਿੰਘ ਮੁਕਤਸਰ ਦੀ ਯਾਦ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਰਾਸ਼ਟਰੀ ਮੂਲ ਭਾਰਤੀ ਚਿੰਤਨ ਸੰਘ ਦੋਆਬਾ ਜ਼ੋਨ ਵਲੋਂ ਪਿੰਡ ਲੋਧੀਪੁਰ ਵਿਖੇ ਕਰਵਾਇਆ ...

ਪੂਰੀ ਖ਼ਬਰ »

ਮਨ ਦੀਆਂ ਬੁਰਾਈਆਂ ਤਿਆਗਣ ਨਾਲ ਹੋਵੇਗੀ ਬੰਦੀਛੋੜ ਸਾਹਿਬ ਦੀ ਪ੍ਰਾਪਤੀ- ਆਚਾਰੀਆ ਚੇਤਨਾ ਨੰਦ ਭੂਰੀਵਾਲੇ

ਟੱਪਰੀਆਂ ਖੁਰਦ, 12 ਅਗਸਤ (ਸ਼ਾਮ ਸੁੰਦਰ ਮੀਲੂ)-ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗ਼ਰੀਬਦਾਸ ਸੰਪਰਦਾਇ) ਦੇ ਮੋਢੀ ਸ੍ਰੀ ਸਤਿਗੁਰੂ ਬ੍ਰਹਮ ਸਾਗਰ ਮਹਾਰਾਜ ਭੂਰੀਵਾਲਿਆਂ ਦੇ ਆਗਮਨ ਦਿਵਸ ਦੀ ਖ਼ੁਸ਼ੀ ਵਿਚ ਸ੍ਰੀ ਬ੍ਰਹਮ ਸਰੋਵਰ ਧਾਮ ਮਾਲੇਵਾਲ ਕੰਢੀ ...

ਪੂਰੀ ਖ਼ਬਰ »

ਕੈਂਸਰ ਜਾਂਚ ਕੈਂਪ 19 ਨੂੰ

ਨਵਾਂਸ਼ਹਿਰ, 12 ਅਗਸਤ (ਗੁਰਬਖਸ਼ ਸਿੰਘ ਮਹੇ)-ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ਵਿਖੇ 19 ਅਗਸਤ ਤੋਂ ਵਰਲਡ ਕੈਂਸਰ ਕੇਅਰ ਸੰਸਥਾ ਅਤੇ ਡੀ.ਐੱਮ.ਸੀ.ਐੱਚ. ਅਮਰੀਕਨ ਓਨਕੋਲੋਗੀ ਤੇ ਆਪਣਾ ਪੰਜਾਬ ਫਾਊਡੇਂਸ਼ਨ ਵਲੋਂ ਵਿਸ਼ਾਲ ਕੈਂਸਰ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ, ...

ਪੂਰੀ ਖ਼ਬਰ »

ਮੇਲੇ ਪੰਜਾਬੀ ਸੱਭਿਆਚਾਰ ਦੀ ਖ਼ਾਸ ਨਿਸ਼ਾਨੀ- ਬੀਬੀ ਮਹਿੰਦਰ ਕੌਰ

ਸੰਧਵਾਂ, 12 ਅਗਸਤ (ਪ੍ਰੇਮੀ ਸੰਧਵਾਂ)-ਪਿੰਡ ਫਰਾਲਾ ਵਿਖੇ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮੈਂਬਰ ਪੰਚਾਇਤ ਬੀਬੀ ਮਹਿੰਦਰ ਕੌਰ ਦੀ ਅਗਵਾਈ 'ਚ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ 'ਚ ਮੁਟਿਆਰਾਂ ਤੇ ਔਰਤਾਂ ਵਲੋਂ ਬੋਲੀਆਂ, ਭੰਗੜਾ ਪਾ ਕੇ ਅਤੇ ...

ਪੂਰੀ ਖ਼ਬਰ »

ਦਾਨ ਦੇਣਾ ਸਭ ਤੋਂ ਵੱਡਾ ਪੁੰਨ- ਕ੍ਰਿਸ਼ਨਾ ਦੇਵੀ

ਸੰਧਵਾਂ, 12 ਅਗਸਤ (ਪ੍ਰੇਮੀ ਸੰਧਵਾਂ)-ਸੰਤ ਹਰੀ ਦਾਸ ਸੰਤ ਆਸ਼ਰਮ ਤੇ ਰਵਿਦਾਸੀਆ ਧਰਮ ਅਸਥਾਨ ਪਿੰਡ ਸੰਧਵਾਂ ਵਿਖੇ ਪੂੰਨਿਆ ਦਾ ਪਵਿੱਤਰ ਦਿਹਾੜਾ ਸੰਤ ਕ੍ਰਿਸ਼ਨਾ ਦੇਵੀ ਗੱਦੀ ਨਸ਼ੀਨ ਡੇਰਾ ਸੰਤ ਹਰੀ ਦਾਸ ਬੋਪਾਰਾਏ ਕਲਾਂ ਦੀ ਅਗਵਾਈ 'ਚ ਸ਼ਰਧਾ ਤੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਡਾ. ਸੁੱਖੀ ਵਲੋਂ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੀ ਸ਼ੁਰੂਆਤ

ਬੰਗਾ, 12 ਅਗਸਤ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਵਲੋਂ ਚਲਾਈ ਸ਼ਹੀਦ-ਏ- ਆਜ਼ਮ ਸ. ਭਗਤ ਸਿੰਘ ਹਰਿਆਵਲ ਲਹਿਰ ਦੀ ਡਾ. ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ ਵਲੋਂ ਪਿੰਡ ਹੀਉਂ ਵਿਖੇ ਸ਼ੁਰੂਆਤ ਕੀਤੀ ਗਈ | ਉਨ੍ਹਾਂ ਆਖਿਆ ਕਿ ਵਾਤਾਵਰਨ ਨੂੰ ਬਚਾਉਣ ਲਈ ਹਰ ...

ਪੂਰੀ ਖ਼ਬਰ »

ਡਾ. ਆਸ਼ਾ ਨੰਦ ਸਕੂਲ ਦੇ ਬੱਚਿਆਂ ਨੇ ਕੱਢੀ ਤਿਰੰਗਾ ਯਾਤਰਾ

ਨਵਾਂਸ਼ਹਿਰ, 12 ਅਗਸਤ (ਗੁਰਬਖਸ਼ ਸਿੰਘ ਮਹੇ)-75ਵੇਂ ਸੁਤੰਤਰਤਾ ਦਿਵਸ ਦੇ ਮੌਕੇ 'ਤੇ ਡਾ: ਆਸਾ ਨੰਦ ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਹਿਰ 'ਚ ਤਿਰੰਗਾ ਯਾਤਰਾ ਕੱਢੀ | ਸਕੂਲ ਤੋਂ ਸ਼ੁਰੂ ਹੋਈ ਯਾਤਰਾ ਨੂੰ ਪ੍ਰਬੰਧਕ ਕਮੇਟੀ ਦੇ ਮੈਂਬਰ ਵਿਨੋਦ ...

ਪੂਰੀ ਖ਼ਬਰ »

ਆਮ ਆਦਮੀ ਕਲੀਨਿਕ 'ਚ ਦਵਾਈਆਂ ਤੇ 100 ਤਰ੍ਹਾਂ ਦੇ ਕਲੀਨੀਕਲ ਟੈੱਸਟ ਹੋਣਗੇ ਮੁਫ਼ਤ- ਸਿਵਲ ਸਰਜਨ

ਨਵਾਂਸ਼ਹਿਰ/ ਰਾਹੋਂ, 12 ਅਗਸਤ (ਗੁਰਬਖਸ਼ ਸਿੰਘ ਮਹੇ, ਬਲਬੀਰ ਸਿੰਘ ਰੂਬੀ)-ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਰਾਹੋਂ ਵਿਖੇ 15 ਅਗਸਤ ਤੋਂ ਸ਼ੁਰੂ ਹੋ ਰਹੀ 'ਆਮ ਆਦਮੀ ਕਲੀਨਿਕ' ਲਈ ਦਵਾਈਆਂ ਦੀ ਖੇਪ ਸਿਵਲ ਸਰਜਨ ਦਫ਼ਤਰ ਵਿਖੇ ਪਹੁੰਚ ਗਈ ਹੈ | ...

ਪੂਰੀ ਖ਼ਬਰ »

ਕੋਆਪਰੇਟਿਵ ਇੰਸਪੈਕਟਰ ਐਸੋਸੀਏਸ਼ਨ ਨੇ ਡੀ. ਆਰ. ਨੂੰ ਦਿੱਤਾ ਮੰਗ ਪੱਤਰ

ਨਵਾਂਸ਼ਹਿਰ, 12 ਅਗਸਤ (ਗੁਰਬਖਸ਼ ਸਿੰਘ ਮਹੇ)-ਕੋਆਪਰੇਟਿਵ ਇੰਸਪੈਕਟਰ ਐਸੋਸੀਏਸ਼ਨ ਸ. ਭ. ਸ. ਨਗਰ ਵਲੋਂ ਡੀ. ਆਰ. ਸਹਿਕਾਰੀ ਸਭਾਵਾਂ ਨਵਾਂਸ਼ਹਿਰ ਨੂੰ ਆਪਣੀਆਂ ਮੰਗਾਂ ਸੰਬੰਧੀ ਮੰਗ ਪੱਤਰ ਦਿੱਤਾ ਗਿਆ | ਬੀਤੇ ਸਮੇਂ ਵਿਚ ਜਗਤਪੁਰ ਤੇ ਗੜੀ ਕਾਨੂੰਗੋ ਸੁਸਾਇਟੀ ਵਿਚ 2.4 ਤੇ ...

ਪੂਰੀ ਖ਼ਬਰ »

ਅਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਮੌਕੇ ਕਾਲਜ ਕੈਂਪਸ 'ਚ ਬੂਟੇ ਲਗਾਏ

ਮੁਕੰਦਪੁਰ, 12 ਅਗਸਤ (ਅਮਰੀਕ ਸਿੰਘ ਢੀਂਡਸਾ)-ਮਨਿਸਟਰੀ ਆਫ਼ ਯੂਥ ਅਫੇਅਰਜ਼ ਐਂਡ ਸਪੋਰਟਸ, ਭਾਰਤ ਸਰਕਾਰ ਦੇ ਏਕ ਭਾਰਤ ਸ੍ਰੇਸ਼ਟ ਭਾਰਤ ਪ੍ਰੋਗਰਾਮ ਅਧੀਨ ਅਤੇ ਗੁਰੂ ਨਾਨਕ ਦੇਵ ਯੂਨਾਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਮਰਦੀਪ ਸਿੰਘ ...

ਪੂਰੀ ਖ਼ਬਰ »

ਸੀ. ਐੱਚ. ਸੀ. ਕਾਠਗੜ੍ਹ ਵਿਖੇ ਡੇਂਗੂ ਦੀ ਬਿਮਾਰੀ ਸੰਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਕਾਠਗੜ੍ਹ, 12 ਅਗਸਤ (ਬਲਦੇਵ ਸਿੰਘ ਪਨੇਸਰ)-ਕਸਬੇ ਦੇ ਕਈ ਲੋਕ ਡੇਂਗੂ ਦੀ ਬਿਮਾਰੀ ਦੀ ਲਪੇਟ ਵਿਚ ਆ ਚੁੱਕੇ ਹਨ, ਜੋ ਵੱਖ-ਵੱਖ ਹਸਪਤਾਲਾਂ ਵਿਚ ਆਪਣਾ ਖ਼ੂਨ ਟੈੱਸਟ ਕਰਵਾ ਕੇ ਇਲਾਜ ਕਰਵਾ ਰਹੇ ਹਨ | ਭਾਵੇਂ ਸਿਹਤ ਵਿਭਾਗ ਵਲੋਂ ਕਸਬੇ ਵਿਚ ਫੋਗਿੰਗ ਤੇ ਮੱਛਰ ਮਾਰ ਦਵਾਈਆਂ ਦਾ ...

ਪੂਰੀ ਖ਼ਬਰ »

ਧੱਫੜੀ ਰੋਗ ਨਾਲ ਮਾਰੇ ਗਏ ਪਸ਼ੂਆਂ ਦੇ ਮਾਲਕਾਂ ਨੂੰ ਦਿੱਤੀ ਜਾਵੇ ਮਾਲੀ ਮਦਦ- ਰੌੜੀ, ਮਝੋਟ

ਭੱਦੀ, 12 ਅਗਸਤ (ਨਰੇਸ਼ ਧੌਲ)-ਪਿਛਲੇ 2-3 ਮਹੀਨਿਆਂ ਤੋਂ ਇਲਾਕੇ ਦੇ ਪਿੰਡਾਂ ਵਿਚ ਪਸ਼ੂਆਂ ਅੰਦਰ ਖਾਸ ਕਰ ਕੇ ਗਾਵਾਂ ਨੰੂ ਧੱਫੜੀ ਰੋਗ ਨੇ ਬੁਰੀ ਤਰਾਂ ਜਕੜਿਆ ਹੋਇਆ ਹੈ, ਜਿਸ ਦੇ ਫਲਸਰੂਪ ਬਹੁ ਗਿਣਤੀ ਗਾਵਾਂ ਮੌਤ ਦੇ ਮੂੰਹ ਵਿਚ ਜਾ ਚੁੱਕੀਆਂ ਹਨ ਤੇ ਸੈਂਕੜਿਆਂ ਦੀ ਗਿਣਤੀ ...

ਪੂਰੀ ਖ਼ਬਰ »

ਖਾਨਖਾਨਾ 'ਚ ਸਾਂਝੀ ਜੋਤ ਬਾਂਸਲ ਅਸਥਾਨ 'ਤੇ ਸਮਾਗਮ

ਬੰਗਾ, 12 ਅਗਸਤ (ਜਸਬੀਰ ਸਿੰਘ ਨੂਰਪੁਰ)-ਪ੍ਰਸਿੱਧ ਧਾਰਮਿਕ ਅਸਥਾਨ ਸਾਂਝੀ ਜੋਤ ਬਾਂਸਲ ਘਰ ਖਾਨਖਾਨਾ ਵਿਖੇ ਮੁੱਖ ਸੇਵਾਦਾਰ ਬਿੱਟੂ ਭਾਜੀ ਦੀ ਰਹਿਨੁਮਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਤਿਗੁਰ ਤੂੰ ਜੀ ਦੀ 27ਵੀਂ ਬਰਸੀ ਮਨਾਈ ਗਈ | ਅਖੰਡ ਪਾਠ ਦੇ ਭੋਗਾਂ ਉਪਰੰਤ ...

ਪੂਰੀ ਖ਼ਬਰ »

ਅੰਗਰੇਜ਼ੀ ਲੈਬ ਰਾਹੀਂ ਵਿਦਿਆਰਥੀ ਆਸਾਨੀ ਨਾਲ ਅੰਗਰੇਜ਼ੀ ਸਿੱਖ ਰਹੇ ਹਨ- ਚਾਹੜ੍ਹਮਜਾਰਾ

ਉਸਮਾਨਪੁਰ, 12 ਅਗਸਤ (ਮਝੂਰ)-ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਅੰਗਰੇਜ਼ੀ ਲੈਬਾਂ ਉਪਲਬਧ ਕਰਵਾਉਣ ਨਾਲ ਵਿਦਿਆਰਥੀ ਉਕਤ ਲੈਬਾਂ ਰਾਹੀਂ ਅੰਗਰੇਜ਼ੀ ਭਾਸ਼ਾ ਨੂੰ ਆਸਾਨੀ ਨਾਲ ਸਿੱਖਣ ਵਿਚ ਸਫਲ ਹੋ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸੰਸਥਾ ਆਈ. ਏ. ਐੱਸ ਤੇ ਪੀ. ਸੀ. ਐੱਸ ਦੀ ਕੋਚਿੰਗ ਮੁਫ਼ਤ ਦੇਵੇਗੀ- ਪ੍ਰੋ. ਜਗਮੋਹਣ ਸਿੰਘ

ਬੰਗਾ, 12 ਅਗਸਤ (ਜਸਬੀਰ ਸਿੰਘ ਨੂਰਪੁਰ)-ਸ਼ਹੀਦ ਭਗਤ ਸਿੰਘ ਦੇ ਭਾਣਜੇ ਪ੍ਰੋ. ਜਗਮੋਹਣ ਸਿੰਘ ਨੇ ਆਪਣਾ ਜਨਮ ਦਿਨ ਖਟਕੜ ਕਲਾਂ ਵਿਖੇ ਬੂਟੇ ਲਗਾ ਕੇ ਮਨਾਇਆ | ਉਨ੍ਹਾਂ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਆਖਿਆ ਕਿ ਇਸ ਸਮੇਂ ਧਰਤੀ ਦਾ ਤਾਪਮਾਨ ਪੰਜਾਹ ਡਿਗਰੀ ਤੱਕ ਜੇ ...

ਪੂਰੀ ਖ਼ਬਰ »

ਰਾਜਾ ਸਾਹਿਬ ਸਕੂਲ ਝਿੰਗੜਾਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਔੜ/ਝਿੰਗੜਾਂ, 12 ਅਗਸਤ (ਕੁਲਦੀਪ ਸਿੰਘ ਝਿੰਗੜ)-ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੀ. ਬੀ. ਐੱਸ. ਈ. ਝਿੰਗੜਾਂ ਵਿਖੇ ਪਿ੍ੰ. ਤਰਜੀਵਨ ਸਿੰਘ ਗਰਚਾ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਜਮਾਤਾਂ ਦੇ ...

ਪੂਰੀ ਖ਼ਬਰ »

ਨਾਲੀਆਂ 'ਚ ਖੜ੍ਹਾ ਗੰਦਾ ਪਾਣੀ ਦੇ ਰਿਹਾ ਭਿਆਨਕ ਬਿਮਾਰੀਆਂ ਨੂੰ ਸੱਦਾ

ਘੁੰਮਣਾਂ, 12 ਅਗਸਤ (ਮਹਿੰਦਰਪਾਲ ਸਿੰਘ)-ਪਿੰਡ ਮਹੰਤ ਗੁਰਬਚਨ ਦਾਸ ਨਗਰ ਦੀਆਂ ਪੁਰਾਣੀਆਂ ਹੀ ਗਲੀਆਂ ਬਣੀਆਂ ਹੋਈਆਂ ਹਨ | ਉਨ੍ਹਾਂ 'ਚ ਘਰਾਂ ਦਾ ਪਾਣੀ ਖੜ੍ਹਾ ਹੈ, ਠੀਕ ਤਰ੍ਹਾਂ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਨਾਲੀਆਂ 'ਚ ਖੜ੍ਹਾ ਪਾਣੀ ਇੰਨਾ ਗੰਧਲਾ ਹੋ ਗਿਆ ਹੈ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਦੇ ਵਿਦਿਆਰਥੀਆਂ ਵਲੋਂ ਸ਼ਹੀਦਾਂ ਨੂੰ ਸਿਜਦਾ

ਬੰਗਾ, 12 ਅਗਸਤ (ਜਸਬੀਰ ਸਿੰਘ ਨੂਰਪੁਰ)-ਸਿੱਖ ਨੈਸ਼ਨਲ ਕਾਲਜ ਚਰਨ ਕੰਵਲ ਬੰਗਾ ਦੇ ਐੱਨ. ਐੱਸ. ਐੱਸ. ਦੇ ਵਲੰਟੀਅਰਾਂ ਵਲੋਂ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਦੀ ਅਗਵਾਈ ਹੇਠ ਦੇਸ਼ ਦੀ ਅਜ਼ਾਦੀ ਦੀ 75ਵੀਂ ਵਰੇ੍ਹਗੰਢ ਨੂੰ ਸਮਰਪਿਤ ਪ੍ਰੋਗਰਾਮ 'ਅਜ਼ਾਦੀ ਦਾ ਅੰਮਿ੍ਤ ...

ਪੂਰੀ ਖ਼ਬਰ »

ਸੂਰਾਪੁਰ ਵਿਖੇ ਗੁੱਗਾ ਜਾਹਰ ਪੀਰ ਦੀ ਮਹਿਮਾ ਦਾ ਗੁਣਗਾਨ

ਰੱਤੇਵਾਲ, 12 ਅਗਸਤ (ਆਰ. ਕੇ. ਸੂਰਾਪੁਰੀ)-ਗੁੱਗਾ ਨੌਵੀਂ ਦੇ ਤਿਉਹਾਰ ਦੇ ਨਜ਼ਦੀਕ ਆਉਣ 'ਤੇ ਪਿੰਡ ਰੱਤੇਵਾਲ ਤੋਂ ਮੁੱਖ ਚੇਲਾ ਨੰਬਰਦਾਰ ਅਸ਼ੋਕ ਭੂੰਬਲਾ ਰੱਤੇਵਾਲ ਦੀ ਅਗਵਾਈ ਹੇਠ ਗੁੱਗਾ ਜਾਹਰ ਪੀਰ ਦੇ ਚੇਲਿਆਂ ਦੇ ਜਥੇ ਵਲੋਂ ਵੱਖ-ਵੱਖ ਪਿੰਡਾਂ ਵਿਚ ਕਾਰਾਂ ਕੀਤੀਆਂ ...

ਪੂਰੀ ਖ਼ਬਰ »

ਐੱਨ. ਆਰ. ਆਈ. ਵਲੋਂ ਆਈ. ਟੀ. ਆਈ. ਨਵਾਂਸ਼ਹਿਰ ਨੂੰ ਏ. ਸੀ. ਦਾਨ

ਨਵਾਂਸ਼ਹਿਰ, 12 ਅਗਸਤ (ਗੁਰਬਖਸ਼ ਸਿੰਘ ਮਹੇ)-ਆਈ.ਟੀ.ਆਈ. ਨਵਾਂਸ਼ਹਿਰ ਦੀ ਵਰਕਸ਼ਾਪ ਵਿਚ ਗਰਮੀ ਜ਼ਿਆਦਾ ਹੋਣ ਕਰਕੇ ਐੱਨ.ਆਰ.ਆਈ ਵੀਰ ਮਨਮੋਹਨ ਸਿੰਘ ਯੂ.ਐੱਸ.ਏ. ਵਾਸੀ ਨਵਾਂਸ਼ਹਿਰ ਵਲੋਂ ਇਕ ਏ. ਸੀ. ਦਾਨ ਕੀਤਾ ਗਿਆ | ਉਹ ਕਿਸੇ ਜ਼ਰੂਰੀ ਕੰਮ ਲਈ ਆਪਣੇ ਮਿੱਤਰ ਰੁਪਿੰਦਰ ...

ਪੂਰੀ ਖ਼ਬਰ »

ਬੰਗਾ 'ਚ 75ਵੇਂ ਅਜ਼ਾਦੀ ਦਿਵਸ ਦੇ ਪ੍ਰਬੰਧ ਮੁਕੰਮਲ- ਐੱਸ. ਡੀ. ਐੱਮ.

ਬੰਗਾ, 12 ਅਗਸਤ (ਜਸਬੀਰ ਸਿੰਘ ਨੂਰਪੁਰ)-ਬੰਗਾ ਵਿਖੇ ਨਵਨੀਤ ਕੌਰ ਬੱਲ ਐੱਸ. ਡੀ. ਐੱਮ. ਬੰਗਾ ਨੇ ਦੱਸਿਆ ਕਿ ਦੇਸ਼ ਦੀ 75ਵੀਂ ਵਰ੍ਹੇਗੰਢ 'ਤੇ ਦਾਣਾ ਮੰਡੀ ਬੰਗਾ ਵਿਖੇ ਸਮਾਗਮ ਕੀਤਾ ਜਾਵੇਗਾ, ਜਿਸ ਦੇ ਪ੍ਰਬੰਧ ਮੁਕੰਮਲ ਕੀਤੇ ਗਏ | ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

'ਮਿਸ਼ਨ ਸੁਨਹਿਰੀ ਸ਼ੁਰੂਆਤ' ਤਹਿਤ ਪ੍ਰਾਰਥੀਆਂ ਦੀ ਸਿਖ਼ਲਾਈ ਸੰਪੂਰਨ

ਨਵਾਂਸ਼ਹਿਰ, 12 ਅਗਸਤ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਰਕਾਰ ਵਲੋਂ 'ਮਿਸ਼ਨ ਸੁਨਹਿਰੀ ਸ਼ੁਰੂਆਤ' ਬੀ. ਪੀ. ਓ. (ਬਿਜ਼ਨੈੱਸ ਪੋ੍ਰਸੈੱਸ ਆਊਟਸੋਰਸ) ਖੇਤਰ ਵਿਚ ਲਗਪਗ 1000 ਉਮੀਦਵਾਰਾਂ ਦੀ ਭਰਤੀ ਦੀ ਲੜੀ ਵਿਚ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਚ ਲਾਇਆ ਗਿਆ 10 ...

ਪੂਰੀ ਖ਼ਬਰ »

ਲੈਕਚਰਾਰ ਯੂਨੀਅਨ ਵਲੋਂ ਤਰਸੇਮ ਪਠਲਾਵਾ ਸਨਮਾਨਿਤ

ਬੰਗਾ, 12 ਅਗਸਤ (ਕਰਮ ਲਧਾਣਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਧਾਣਾ ਝਿੱਕਾ ਵਿਖੇ ਲੈਕਚਰਾਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਇਕਾਈ ਵਲੋਂ ਹਾਲ ਹੀ ਵਿਚ ਬੇਦਾਗ ਸੇਵਾਵਾਂ ਨਿਭਾ ਕੇ ਬਤੌਰ ਲੈਕਚਰਾਰ ਪ੍ਰੋਲੀਟੀਕਲ ਸਾਇੰਸ ਸੇਵਾ ਮੁਕਤ ਹੋਏ ...

ਪੂਰੀ ਖ਼ਬਰ »

ਬੱਚੇ ਸਾਡੇ ਰਾਸ਼ਟਰ ਦੇ ਭਵਿੱਖ ਦਾ ਥੰਮ੍ਹ ਹਨ- ਹਰਪ੍ਰੀਤ ਸਿੰਘ

ਕਟਾਰੀਆਂ, 12 ਅਗਸਤ (ਨਵਜੋਤ ਸਿੰਘ ਜੱਖੂ)-ਬੱਚੇ ਸਾਡੇ ਰਾਸ਼ਟਰ ਦਾ ਸੁਨਹਿਰੀ ਭਵਿੱਖ ਹਨ ਤੇ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਬੀਮਾਰੀਆਂ ਤੋਂ ਬਚ ਕੇ ਰਾਸ਼ਟਰ ਦੀ ਸੇਵਾ ਕਰਨ ਲਈ ਦੇਸ਼ ਦੀ ਮਿਲਟਰੀ ਅਕੈਡਮੀਆਂ ਜਾਂ ਨੈਸ਼ਨਲ ਡਿਫੈਂਸ ਅਕੈਡਮੀਆਂ ਵਿਚ ਸ਼ਾਮਿਲ ...

ਪੂਰੀ ਖ਼ਬਰ »

ਚੌਧਰੀ ਤਰਲੋਚਨ ਸਿੰਘ ਸੂੰਢ ਦੀ ਅਗਵਾਈ 'ਚ ਤਿਰੰਗਾ ਯਾਤਰਾ ਕੱਢੀ

ਬਹਿਰਾਮ, 12 ਅਗਸਤ (ਸਰਬਜੀਤ ਸਿੰਘ ਚੱਕਰਾਮੂੰ)-ਇੰਡੀਅਨ ਨੈਸ਼ਨਲ ਕਾਂਗਰਸ ਦੇ ਸੱਦੇ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼ਹੀਦਾਂ ਦੇ ਸਨਮਾਨ ਲਈ ਹਲਕਾ ਬੰਗਾ ਦੇ ਵੱਖ-ਵੱਖ ਪਿੰਡਾਂ ਵਿਚ ...

ਪੂਰੀ ਖ਼ਬਰ »

ਅਮਰਦੀਪ ਕਾਲਜ ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ

ਮੁਕੰਦਪੁਰ, 12 ਅਗਸਤ (ਅਮਰੀਕ ਸਿੰਘ ਢੀਂਡਸਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ. ਬੀ. ਏ. ਸਮੈਸਟਰ ਛੇਵਾਂ ਜਮਾਤ ਦੇ ਨਤੀਜਿਆਂ ਵਿਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ. ਗੁਰਜੰਟ ਸਿੰਘ ...

ਪੂਰੀ ਖ਼ਬਰ »

ਅਧਿਆਪਕ ਹੱਕਾਂ ਖ਼ਾਤਰ ਸ਼ੰਘਰਸ਼ ਲਈ ਤਿਆਰ- ਸ਼ੰਕਰ ਦਾਸ

ਬੰਗਾ, 12 ਅਗਸਤ (ਕਰਮ ਲਧਾਣਾ)-ਸਿੱਖਿਆ ਵਿਭਾਗ ਵਲੋਂ 2018 ਤੋਂ ਬਾਅਦ ਤਰੱਕੀ ਰਾਹੀਂ ਤੇ ਸਿੱਧੀ ਭਰਤੀ ਰਾਹੀਂ ਅਧਿਆਪਕਾਂ ਤੇ ਹੋਰ ਕਰਮਚਾਰੀਆਂ 'ਤੇ ਵਿਭਾਗੀ ਟੈੱਸਟ ਥੋਪਣ ਦੇ ਫੈਸਲੇ ਖਿਲਾਫ਼ ਅਧਿਆਪਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਜਿਸਦੇ ਵਿਰੋਧ ਵਿਚ ਅਧਿਆਪਕ ...

ਪੂਰੀ ਖ਼ਬਰ »

ਕੁਲਹਿੰਦ ਕਿਸਾਨ ਸਭਾ ਵਲੋਂ ਐੱਸ. ਡੀ. ਐੱਮ. ਨੂੰ ਮੰਗ ਪੱਤਰ

ਬੰਗਾ, 12 ਅਗਸਤ (ਕਰਮ ਲਧਾਣਾ)-ਇਲਾਕੇ ਭਰ 'ਚ ਡੰਗਰਾਂ ਵਿਚ ਫੈਲ ਰਹੇ ਧਫੜੀ ਰੋਗ ਦੇ ਖਾਤਮੇ ਦੀ ਮੰਗ ਕਰਦੇ ਹੋਏ ਕੁਲਹਿੰਦ ਕਿਸਾਨ ਸਭਾ ਦੇ ਆਗੂ ਕਾਮਰੇਡ ਰਾਮ ਸਿੰਘ ਨੂਰਪੁਰੀ ਤੇ ਹੋਰਨਾਂ ਆਗੂਆਂ ਨੇ ਐੱਸ. ਡੀ. ਐੱਮ. ਬੰਗਾ ਨੂੰ ਮੰਗ ਪੱਤਰ ਦਿੱਤਾ | ਇਹ ਮੰਗ ਪੱਤਰ ...

ਪੂਰੀ ਖ਼ਬਰ »

ਪ੍ਰਦੂਸ਼ਣ ਮੁਕਤੀ ਦੇ ਸੁਨੇਹੇ ਲਈ ਭਾਰਤ ਯਾਤਰਾ 'ਤੇ ਤਾਮਿਲ ਨੌਜਵਾਨ ਜੋਤੀ ਵਿਕਨੇਸ਼

ਜਾਡਲਾ, 12 ਅਗਸਤ (ਬਲਦੇਵ ਸਿੰਘ ਬੱਲੀ)-ਸਵੱਛ ਤੇ ਹਰੇ ਭਰੇ ਭਾਰਤ ਦੀ ਚਾਹਤ ਲਈ ਤਾਮਿਲਨਾਡੂ ਸੂਬੇ ਦੇ ਪਿੰਡ ਮਧੁਰਾਈ ਦਾ ਜੰਮਪਲ ਨੌਜਵਾਨ ਜੋਤੀ ਵਿਕਨੇਸ਼ ਅੱਜ ਕੱਲ੍ਹ ਬਿਜਲਈ ਤਿਪਹੀਆ ਵਾਹਨ 'ਤੇ ਸਭ ਤੋਂ ਲੰਮੇ ਸਫ਼ਰ ਨਾਲ ਗਿੰਨੀਜ਼ ਬੁੱਕ ਆਫ਼ ਵਰਲਡ ਰਿਕਾਰਡ ਵਿਚ ਆਪਣਾ ...

ਪੂਰੀ ਖ਼ਬਰ »

ਸਮਾਜ 'ਚ ਪੇਸ਼ ਆ ਰਹੀਆਂ ਮੁਸ਼ਕਿਲਾਂ ਤੇ ਸਿਆਸੀ ਹਾਲਾਤ ਪ੍ਰਤੀ ਵੀ ਸੁਚੇਤ ਹੋਣ ਔਰਤਾਂ- ਗੁਰਬਖਸ਼ ਕੌਰ ਸੰਘਾ

ਉੜਾਪੜ/ਲਸਾੜਾ, 12 ਅਗਸਤ (ਲਖਵੀਰ ਸਿੰਘ ਖੁਰਦ)-ਅੱਜ ਦੀ ਔਰਤ ਨੂੰ ਸਮਾਜ ਵਿਚ ਪੇਸ਼ ਆ ਰਹੀਆਂ ਮੁਸ਼ਕਲਾਂ ਤੇ ਦੇਸ਼ 'ਤੇ ਭਾਰੂੂ ਹੋ ਰਹੀ ਇਕ ਪਾਸੜ ਸੋਚ ਕਾਰਨ ਪੈਦਾ ਹੋ ਰਹੀ ਸਥਿਤੀ ਦੇ ਨਾਲ-ਨਾਲ ਮਹਿੰਗਾਈ, ਬੇਰੁੁਜਗਾਰੀ ਆਦਿ ਨਾਲ ਨਜਿੱਠਣ ਲਈ ਵੀ ਸਿਰ ਜੋੜ ਕੇ ਬੈਠਣ ਦੀ ...

ਪੂਰੀ ਖ਼ਬਰ »

ਬਿਹਤਰ ਇਲਾਜ ਪ੍ਰਬੰਧਨ ਨਾਲ ਮਿਰਗੀ ਦੇ 70 ਫ਼ੀਸਦੀ ਮਰੀਜ਼ਾਂ ਦੀ ਤਿੰਨ ਤੋਂ ਪੰਜ ਸਾਲ ਅੰਦਰ ਦਵਾਈ ਹੋ ਜਾਂਦੀ ਹੈ ਬੰਦ- ਡਾ. ਗਗਨਦੀਪ ਸਿੰਘ

ਨਵਾਂਸ਼ਹਿਰ, 12 ਅਗਸਤ (ਗੁਰਬਖਸ਼ ਸਿੰਘ ਮਹੇ)-ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ, ਲੁਧਿਆਣਾ ਤੇ ਜ਼ਿਲ੍ਹਾ ਸਿਹਤ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਸਾਂਝੇ ਤੌਰ 'ਤੇ ਜ਼ਿਲ੍ਹੇ ਵਿਚ ਮਿਰਗੀ ਦੀ ਬਿਮਾਰੀ ਦੇ ਬਿਹਤਰੀਨ ਇਲਾਜ ਲਈ ਸਿਹਤ ਬਲਾਕ ਮੁਜ਼ੱਫਰਪੁਰ ਵਿਚ ਪਾਇਲਟ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX