ਫ਼ਰੀਦਕੋਟ, 12 ਅਗਸਤ (ਜਸਵੰਤ ਸਿੰਘ ਪੁਰਬਾ) - ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 15 ਅਗਸਤ 2022 ਨੂੰ ਇੱਥੋਂ ਦੇ ਨਹਿਰੂ ਖੇਡ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਵਿਚ ਸੁਤੰਤਰਤਾ ਸੈਨਾਨੀ, ਰੱਖਿਆ ਸੇਵਾਵਾਂ, ਫ਼ੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਫ਼ੌਜਾ ਸਿੰਘ ਸਰਾਰੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ ਅਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਉਨ੍ਹਾਂ ਵਲੋਂ ਇਸ ਮੌਕੇ ਜ਼ਿਲ੍ਹਾ ਵਾਸੀਆਂ ਦੇ ਨਾਮ ਸੰਦੇਸ਼ ਵੀ ਦਿੱਤਾ ਜਾਵੇਗਾ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫ਼ਰੀਦਕੋਟ ਡਾ. ਰੂਹੀ ਦੁੱਗ ਨੇ ਦਿੱਤੀ | ਇਸ ਮੌਕੇ ਐਸ.ਐਸ.ਪੀ. ਰਾਜਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਲਖਵਿੰਦਰ ਸਿੰਘ ਰੰਧਾਵਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੇ ਸ਼ਹਿਰੀਆਂ ਨੂੰ ਅਪੀਲ ਕੀਤੀ ਕਿ ਉਹ ਨਹਿਰੂ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਕੌਮੀ ਉਤਸਵ ਵਿਚ ਵੱਧ ਤੋਂ ਵੱਧ ਸ਼ਿਰਕਤ ਕਰਨ ਤਾਂ ਜੋ ਆਜ਼ਾਦੀ ਦਿਵਸ ਦੇ ਜਸ਼ਨਾਂ ਨੂੰ ਵੱਧ ਤੋਂ ਵੱਧ ਮਨਾਇਆ ਜਾ ਸਕੇ | ਉਨ੍ਹਾਂ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਪਰੇਡ ਤੋਂ ਇਲਾਵਾ ਵੱਖ ਵੱਖ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਤੇ ਦੇਸ਼ ਭਗਤੀ ਦਾ ਪ੍ਰੋਗਰਾਮ ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ | ਇਸ ਸੰਬੰਧੀ ਵਿਚ ਅੱਜ ਨਹਿਰੂ ਸਟੇਡੀਅਮ ਵਿਖੇ ਹੋਈ ਰਿਹਰਸਲ ਮੌਕੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਉਨ੍ਹਾਂ ਵਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਪਰੇਡ ਤੋਂ ਸਲਾਮੀ ਵੀ ਲਈ | ਇਸ ਉਪਰੰਤ ਉਨ੍ਹਾਂ ਵਲੋਂ ਸਮੂਹ ਹਾਜ਼ਰੀਨ ਨੂੰ ਨਸ਼ਾ ਮੁਕਤ ਭਾਰਤ ਮੁਹਿੰਮ ਦਾ ਹਿੱਸਾ ਬਣਨ ਲਈ ਜ਼ਿਲ੍ਹਾ ਫ਼ਰੀਦਕੋਟ ਨੂੰ ਨਸ਼ਾ ਮੁਕਤ ਕਰਨ ਲਈ ਸਹੁੰ ਵੀ ਚੁਕਾਈ | ਉਨ੍ਹਾਂ ਦੇਸ਼ ਭਗਤੀ ਤੇ ਸੱਭਿਆਚਾਰਕ ਪ੍ਰੋਗਰਾਮਾਂ ਨੂੰ ਵੇਖਿਆ ਅਤੇ ਇਨ੍ਹਾਂ ਵਿਚ ਹੋਰ ਸੁਧਾਰ ਲਈ ਸਬੰਧਿਤ ਟੀਮ ਇੰਚਾਰਜਾਂ ਨੂੰ ਆਦੇਸ਼ ਵੀ ਜਾਰੀ ਕੀਤੇ | ਇਸ ਮੌਕੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਵਲੋਂ ਜਿੱਥੇ ਪੀ.ਟੀ. ਸ਼ੋਅ ਦਾ ਵਧੀਆ ਪ੍ਰਦਰਸ਼ਨ ਕੀਤਾ ਗਿਆ ਉੱਥੇ ਹੀ ਦੇਸ਼ ਭਗਤੀ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਪੇਸ਼ਕਸ਼ ਵੀ ਕੀਤੀ ਗਈ | 15 ਅਗਸਤ ਨੂੰ ਹੋਣ ਵਾਲੀ ਪਰੇਡ ਵਿਚ ਬੀ. ਐਸ. ਐਫ., ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮਗਾਰਡ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ, ਐਨ. ਸੀ. ਸੀ. ਸਕਾਊਟ ਅਤੇ ਗਾਈਡ ਦੀਆਂ ਟੁੱਕੜੀਆਂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਣਗੀਆਂ | ਇਸ ਮੌਕੇ ਸੁਤੰਤਰਤਾ ਸੰਗਰਾਮੀਆਂ, ਜੰਗੀ ਵਿਧਵਾਵਾਂ ਅਤੇ ਵੱਖ ਵੱਖ ਖੇਤਰਾਂ ਵਿਚ ਪ੍ਰਾਪਤੀਆਂ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ ਐਸ. ਡੀ. ਐਮ. ਫ਼ਰੀਦਕੋਟ ਬਲਜੀਤ ਕੌਰ, ਸੀ. ਐਮ. ਓ. ਡਾ. ਸੰਜੇ ਕਪੂਰ, ਡੀ. ਆਰ. ਓ. ਡਾ. ਅਜੀਤ ਪਾਲ ਸਿੰਘ, ਡੀ. ਈ. ਓ. ਸ਼ਿਵਰਾਜ ਕਪੂਰ, ਪ੍ਰੀਤ ਕਮਲ ਸਿੰਘ ਬਰਾੜ ਡੀ. ਐਮ. ਓ., ਡਿਪਟੀ ਡੀ. ਈ. ਓ. ਪਵਨ ਕੁਮਾਰ, ਲੈਕਚਰਾਰ ਸੁਖਵਿੰਦਰ ਸਾਰੰਗ, ਕੁਲਦੀਪ ਸਿੰਘ ਗਿੱਲ ਸਪੋਰਟਸ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ | ਮੰਚ ਸੰਚਾਲਨ ਜਸਬੀਰ ਸਿੰਘ ਜੱਸੀ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਨੇ ਕੀਤਾ |
ਫ਼ਰੀਦਕੋਟ, 12 ਅਗਸਤ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ) - ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਅੱਜ ਦੋ ਰੋਜ਼ਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਪੁਲਿਸ ਨੇ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿਚ ਪੇਸ਼ ਕੀਤਾ | ਜਿੱਥੇ ਅਦਾਲਤ ਨੇ ਉਸਨੂੰ ਪੁੱਛਗਿੱਛ ਲਈ ਬਟਾਨਾ ...
• ਮਿੰਨੀ ਸਕੱਤਰੇਤ ਦੇ ਗੇਟ ਬੰਦ ਕਰਨ 'ਤੇ ਗੇਟ 'ਤੇ ਹੀ ਦਿੱਤਾ ਧਰਨਾ ਫ਼ਰੀਦਕੋਟ, 12 ਅਗਸਤ (ਸਰਬਜੀਤ ਸਿੰਘ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਕੇਂਦਰ ਸਰਕਾਰ ਵਲੋਂ ਚਲਾਈ ਜਾ ਰਹੀ ਅਗਨੀਪਥ ਦੇ ਵਿਰੋਧ ਵਿਚ ...
ਫ਼ਰੀਦਕੋਟ, 12 ਅਗਸਤ (ਸਰਬਜੀਤ ਸਿੰਘ) - ਸੀ.ਆਈ.ਏ. ਸਟਾਫ਼ ਫ਼ਰੀਦਕੋਟ ਪੁਲਿਸ ਵਲੋਂ ਨਾਕੇ ਦੌਰਾਨ ਕਾਰ ਸਵਾਰ ਦੋ ਵਿਅਕਤੀਆਂ ਪਾਸੋਂ 50 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਦੋਵਾਂ ਕਥਿਤ ਦੋਸ਼ੀਆਂ ਵਿਰੁੱਧ ...
ਫ਼ਰੀਦਕੋਟ, 12 ਅਗਸਤ (ਸਰਬਜੀਤ ਸਿੰਘ) - ਸਥਾਨਕ ਕੋਟਕਪੂਰਾ ਰੋਡ 'ਤੇ ਹਵੇਲੀ ਨਜ਼ਦੀਕ ਮੋਟਰਸਾਈਕਲ ਸਵਾਰ ਪਤੀ ਪਤਨੀ ਨੂੰ ਤੇਜ਼ ਰਫ਼ਤਾਰ ਕਾਰ ਵਲੋਂ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਟੱਕਰ ਕਾਰਨ ਦੋਵੇਂ ਪਤੀ ਪਤਨੀ ਸੜਕ 'ਤੇ ਜਾ ਡਿੱਗੇ ਅਤੇ ਬੁਰੀ ਤਰ੍ਹਾਂ ...
ਫ਼ਰੀਦਕੋਟ, 12 ਅਗਸਤ (ਸਰਬਜੀਤ ਸਿੰਘ) - ਇੱਥੋਂ ਦੀ ਕੇਂਦਰੀ ਜੇਲ੍ਹ ਦੀ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਬੈਰਕਾਂ ਦੀ ਤਲਾਸ਼ੀ ਦੌਰਾਨ ਚਾਰ ਮੋਬਾਈਲ ਫ਼ੋਨ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ | ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ...
ਕੋਟਕਪੂਰਾ, 12 ਅਗਸਤ (ਮੇਘਰਾਜ) - ਅੱਜ ਗੱਲਾ ਮਜ਼ਦੂਰ ਯੂਨੀਅਨ ਦੇ ਵਫ਼ਦ ਵਲੋਂ ਐਸ.ਡੀ.ਐਮ ਕੋਟਕਪੂਰਾ ਦੇ ਨਾਮ ਨਾਇਬ ਤਹਿਸੀਲਦਾਰ ਅਮਨਦੀਪ ਗੋਇਲ ਨੂੰ ਨਵੀਂ ਦਾਣਾ ਮੰਡੀ 'ਚ ਆਵਾਰਾ ਪਸ਼ੂਆਂ ਦੇ ਹੱਲ ਅਤੇ ਸਫ਼ਾਈ ਕਰਵਾਉਣ ਸਬੰਧੀ ਮੰਗ ਪੱਤਰ ਸੌਂਪਿਆ | ਪੱਤਰ 'ਚ ਦੱਸਿਆ ...
ਬਾਘਾ ਪੁਰਾਣਾ, 12 ਅਗਸਤ (ਕਿ੍ਸ਼ਨ ਸਿੰਗਲਾ) - ਰਾਜੇਆਣਾ ਰਾਈਸ ਮਿੱਲ ਵਿਚ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਉਣ ਵਾਲੇ ਮੁਨੀਮ ਰਾਮਪਾਲ ਜੋ ਬੀਤੇ ਦਿਨੀਂ ਸਵਰਗ ਸਿਧਾਰ ਗਏ ਸਨ, ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸੁੱਖੀ ਅਤੇ ਨਿਹਾਲ ...
ਜੈਤੋ, 12 ਅਗਸਤ (ਭੋਲਾ ਸ਼ਰਮਾ) - ਸਾਵਣ ਦੀ ਪੂਰਨਮਾਸ਼ੀ ਰੱਖੜੀਆਂ ਬੰਨ੍ਹਣ ਦਾ ਤਿਉਹਾਰ ਹੈ | ਇਸ ਦਿਨ ਭੈਣਾਂ ਆਪਣੇ ਵੀਰਾਂ ਦੇ ਗੁੱਟਾਂ 'ਤੇ ਰੱਖੜੀਆਂ ਬੰਨ੍ਹਦੀਆਂ ਹਨ | ਭੈਣ-ਭਰਾ ਦੇ ਪਿਆਰ ਦੇ ਪ੍ਰਤੀਕ ਇਸ ਤਿਉਹਾਰ ਦੇ ਮੌਕੇ 'ਤੇ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ...
ਜੈਤੋ, 12 ਅਗਸਤ (ਗੁਰਚਰਨ ਸਿੰਘ ਗਾਬੜੀਆ)-ਫ਼ਰੀਦਕੋਟ ਦੇ ਐਸ.ਐਸ.ਪੀ. ਰਾਜਪਾਲ ਸਿੰਘ ਦੇ ਦਿਸਾ-ਨਿਰਦੇਸਾਂ ਤਹਿਤ ਅਤੇ ਸਬ-ਡਵੀਜ਼ਨ ਜੈਤੋ ਦੇ ਉਪ ਕਪਤਾਨ ਪੁਲਿਸ ਅਵਤਾਰ ਸਿੰਘ ਦੀ ਅਗਵਾਈ ਹੇਠ ਸਥਾਨਕ ਥਾਣਾ ਦੇ ਐਸ.ਐਚ.ਓ ਜਗਬੀਰ ਸਿੰਘ ਤੇ ਪੁਲਿਸ ਮੁਲਾਜ਼ਮਾਂ ਵਲੋਂ ...
ਜੈਤੋ, 12 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਜੈਤੋ ਵਿਖੇ ਰੱਖੜੀ ਦੇ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਆਰਤੀ, ਪ੍ਰਧਾਨ ਡਗਰਕਾਂਤ ਸ਼ਰਮਾ, ਮੈਨੇਜਰ ਹਰੀਸ਼ ਤਾਇਲ ਦੀ ਮੌਜੂਦਗੀ ਵਿਚ ਰੱਖੜੀ ...
ਫ਼ਰੀਦਕੋਟ, 12 ਅਗਸਤ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਦੀ ਮਾਸ ਮੀਡੀਆ ਟੀਮ ਵਲੋਂ ਸਿਹਤ ਵਿਭਾਗ ਫ਼ਰੀਦਕੋਟ ਅਧੀਨ ਸੇਵਾਵਾਂ ਨਿਭਾ ਰਹੇ ਸਮੂਹ ਕਰਮਚਾਰੀ ਅਤੇ ਅਧਿਕਾਰੀਆਂ ਨੂੰ ਭਾਰਤ ਸਰਕਾਰ ਵਲੋਂ 75ਵੇਂ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਅਧੀਨ 'ਹਰ ਘਰ ਤਿਰੰਗਾ' ...
ਫ਼ਰੀਦਕੋਟ, 12 ਅਗਸਤ (ਜਸਵੰਤ ਸਿੰਘ ਪੁਰਬਾ) - ਇੰਜ. ਤੇਜ ਸਿੰਘ ਢਿੱਲੋਂ ਦੇ ਸਤਿਕਾਰਯੋਗ ਪਿਤਾ ਅਤੇ ਐਸ.ਐਸ.ਐਸ. ਬੋਰਡ ਪੰਜਾਬ ਦੇ ਸਾਬਕਾ ਮੈਂਬਰ ਭੋਲਾ ਸਿੰਘ ਢਿੱਲੋਂ ਦੇ ਅਚਾਨਕ ਦੇਹਾਂਤ 'ਤੇ ਰਾਜਨੀਤਿਕ ਅਤੇ ਪ੍ਰਸ਼ਾਸਨਿਕ ਆਗੂਆਂ ਨੇ ਗਹਿਰੇ ਦਾ ਦੁੱਖ ਦਾ ਪ੍ਰਗਟਾਵਾ ...
ਫ਼ਰੀਦਕੋਟ, 12 ਅਗਸਤ (ਸਰਬਜੀਤ ਸਿੰਘ) - ਪੰਜਾਬ ਸਰਕਾਰ ਵਲੋਂ ਬਾਬਾ ਫ਼ਰੀਦ ਯੂਨੀਵਰਿਸਟੀ ਆਫ਼ ਹੈੱਲਥ ਸਾਇੰਸਜ ਫ਼ਰੀਦਕੋਟ ਦੇ ਉਪ ਕੁਲਪਤੀ ਡਾ: ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰੀ ਲਈ ਪੰਜਾਬ ਦੇ ਗਵਰਨਰ ਨੂੰ ਭੇਜਣ ਤੋਂ ਬਾਅਦ ਇੱਥੇ ਧਰਨੇ 'ਤੇ ਬੈਠੇ ਯੂਨੀਰਸਿਟੀ ...
ਫ਼ਰੀਦਕੋਟ, 12 ਅਗਸਤ (ਸਤੀਸ਼ ਬਾਗ਼ੀ)-ਜ਼ਿਲ੍ਹਾ ਫ਼ਰੀਡਮ ਫ਼ਾਈਟਰਜ਼ ਉੱਤਰਾਧਿਕਾਰੀ ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਅਹਿਲ ਦੀ ਪ੍ਰਧਾਨਗੀ ਹੇਠਲੇ ਵਫ਼ਦ ਵਲੋਂ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਦੇ ਨਾਮ 'ਤੇ ਇਕ ਮੰਗ ਪੱਤਰ ਜ਼ਿਲ੍ਹੇ ਦੇ ...
ਜੈਤੋ, 12 ਅਗਸਤ (ਭੋਲਾ ਸ਼ਰਮਾ)-ਸੰਨਿਆਸ ਆਸ਼ਰਮ ਮੰਦਰ ਨੇੜੇ ਸ੍ਰੀ ਮੁਕਤਸਰ ਸਾਹਿਬ ਰੋਡ (ਰੇਲਵੇ ਫਾਟਕ ਜੈਤੋ) ਵਿਖੇ 11ਵਾਂ ਸਾਲਾਨਾ ਦੇਵ ਮੂਰਤੀ ਸਥਾਪਨਾ ਦਿਵਸ ਨਿਤਲੀਲਾਲੀਨ ਸਦਗੁਰੂਦੇਵ 1008 ਸਵਾਮੀ ਸ੍ਰੀ ਕਲਿਆਣਾ ਨੰਦ ਗਿਰੀ ਜੀ ਮਹਾਰਾਜ ਜੀ ਦੇ ਆਸ਼ੀਰਵਾਦ ਅਤੇ ...
ਜੈਤੋ, 12 ਅਗਸਤ (ਭੋਲਾ ਸ਼ਰਮਾ) - ਭਾਰਤ ਵਿਕਾਸ ਪ੍ਰੀਸ਼ਦ (ਮਹਿਲਾ ਵਿੰਗ) ਜੈਤੋ ਵਲੋਂ 'ਰੱਖੜੀ' ਦਾ ਤਿਉਹਾਰ ਰਿਸਮਾ ਗਰਗ ਦੀ ਪ੍ਰਧਾਨਗੀ ਹੇਠ ਸਥਾਨਕ ਬ੍ਰਹਮਾਕੁਮਾਰੀ ਈਸ਼ਵਰੀਆ ਵਿਸ਼ਵ ਵਿਦਿਆਲਿਆ ਵਿਖੇ ਸੰਸਥਾ ਦੀ ਜ਼ੋਨਲ ਇੰਚਾਰਜ ਬ੍ਰਹਮਾਕੁਮਾਰੀ ਸੰਗੀਤਾ ਦੀਦੀ ਦੀ ...
ਫ਼ਰੀਦਕੋਟ, 12 ਅਗਸਤ (ਜਸਵੰਤ ਸਿੰਘ ਪੁਰਬਾ) - ਇੰਜ. ਤੇਜ ਸਿੰਘ ਢਿੱਲੋਂ ਦੇ ਸਤਿਕਾਰਯੋਗ ਪਿਤਾ ਅਤੇ ਐਸ.ਐਸ.ਐਸ. ਬੋਰਡ ਪੰਜਾਬ ਦੇ ਸਾਬਕਾ ਮੈਂਬਰ ਭੋਲਾ ਸਿੰਘ ਢਿੱਲੋਂ ਦੇ ਅਚਾਨਕ ਦੇਹਾਂਤ 'ਤੇ ਰਾਜਨੀਤਿਕ ਅਤੇ ਪ੍ਰਸ਼ਾਸਨਿਕ ਆਗੂਆਂ ਨੇ ਗਹਿਰੇ ਦਾ ਦੁੱਖ ਦਾ ਪ੍ਰਗਟਾਵਾ ...
ਜੈਤੋ, 12 ਅਗਸਤ (ਭੋਲਾ ਸ਼ਰਮਾ) - ਲੋਕ ਮੋਰਚਾ ਪੰਜਾਬ ਵਲੋਂ ਜ਼ਿਲ੍ਹਾ ਫ਼ਰੀਦਕੋਟ ਦੇ ਕਸਬਾ ਜੈਤੋ ਦੇ ਗੁਰਦੁਆਰਾ ਭਾਈ ਜੈਤੇਆਣਾ ਸਾਹਿਬ ਕੁੱਦੋਂ ਪੱਤੀ ਵਿਖੇ ਕਿਸਾਨਾਂ, ਔਰਤਾਂ, ਮੁਲਾਜ਼ਮਾਂ, ਨੌਜਵਾਨਾਂ ਦੀ ਇਕੱਤਰਤਾ ਕੀਤੀ ਗਈ, ਜਿਸ ਵਿਚ 15 ਅਗਸਤ 1947 ਨੂੰ ਕਾਂਗਰਸੀ ...
ਫ਼ਰੀਦਕੋਟ, 12 ਅਗਸਤ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਫ਼ਰੀਦਕੋਟ ਵਿਖੇ ਹਰ ਸਾਲ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ | ਇਸ ਸਾਲ ਵੀ ਬਾਬਾ ਸ਼ੇਖ਼ ਫ਼ਰੀਦ ਜੀ ਦਾ ਆਗਮਨ ਪੁਰਬ 19 ਤੋਂ 23 ਸਤੰਬਰ 2022 ਤੱਕ ਹੋਵੇਗਾ ਜਦ ਕਿ ਨਵੀਂ ਦਾਣਾ ਮੰਡੀ ...
ਜੈਤੋ, 12 ਅਗਸਤ (ਗੁਰਚਰਨ ਸਿੰਘ ਗਾਬੜੀਆ)-ਗੁੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਗੰਗਸਰ ਜੈਤੋ ਵਿਖੇ ਐਨ.ਐਸ.ਐਸ ਦਾ ਕੈਂਪ ਲਗਾਇਆ ਗਿਆ | ਜਿਸ ਵਿਚ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਸਕੂਲ ਪਿ੍ੰਸੀਪਲ ਰਾਜਵਿੰਦਰ ਕੌਰ ...
ਕੋਟਕਪੂਰਾ, 12 ਅਗਸਤ (ਮੋਹਰ ਸਿੰਘ ਗਿੱਲ) - ਨਾਮਵਰ ਗੀਤਕਾਰ ਅਤੇ ਸਾਹਿਤਕਾਰ ਜਗਜੀਤ ਪਿਆਸਾ ਵਾਸੀ ਕੋਟਕਪੂਰਾ, ਜੋ ਕਿ ਸਾਹਿਤ ਸਭਾ ਕੋਟਕਪੂਰਾ, ਸਵਰਨਕਾਰ ਸਭਾ ਅਤੇ ਗੁੱਡ ਮੌਰਨਿੰਗ ਵੈਲਫ਼ੇਅਰ ਸੁਸਾਇਟੀ ਦੇ ਮੈਂਬਰ ਸਨ, ਦੇ ਨਮਿਤ ਪਾਠ ਦਾ ਭੋਗ, ਅੰਤਿਮ ਅਰਦਾਸ ਅਤੇ ...
ਫ਼ਰੀਦਕੋਟ, 12 ਅਗਸਤ (ਜਸਵੰਤ ਸਿੰਘ ਪੁਰਬਾ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਦਿੱਤੇ ਪ੍ਰੋਗਰਾਮ ਤਹਿਤ ਅੱਜ ਦੇਸ਼ ਦੀ ਅਜ਼ਾਦੀ 75ਵੀਂ ਵਰੇ੍ਹਗੰਢ ਮੌਕੇ ਫ਼ਰੀਦਕੋਟ 'ਚ ਕਾਂਗਰਸੀ ਆਗੂ ਕੈਪਟਨ ਸੰਦੀਪ ਸੰਧੂ ਦੀ ਅਗਵਾਈ ਹੇਠ ਹਲਕੇ ਦੀ ਸਮੂਹ ਲੀਡਰਸ਼ਿਪ ਅਤੇ ਵਰਕਰਾਂ ਵਲੋਂ ...
ਫ਼ਰੀਦਕੋਟ, 12 ਅਗਸਤ (ਜਸਵੰਤ ਸਿੰਘ ਪੁਰਬਾ) - ਪਸ਼ੂਆਂ ਵਿਚ ਫੈਲੀ ਲੰਪੀ ਚਮੜੀ ਬਿਮਾਰੀ ਤੋਂ ਬਚਾਅ ਲਈ ਜ਼ਿਲ੍ਹੇ ਵਿਚ 26 ਟੀਮਾਂ ਲਗਾਤਾਰ ਪਸ਼ੂ ਪਾਲਕਾਂ ਦੇ ਸੰਪਰਕ ਵਿਚ ਰਹਿ ਕੇ ਪ੍ਰਭਾਵਿਤ ਪਸ਼ੂਆਂ ਦਾ ਇਲਾਜ ਕਰ ਰਹੀਆਂ ਹਨ ਅਤੇ ਹੁਣ ਤੱਕ ਪ੍ਰਭਾਵਿਤ 4003 ਪਸ਼ੂਆਂ 'ਚੋਂ 3650 ...
ਜੈਤੋ, 12 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸ਼ਿਵਾਲਿਕ ਕਿਡਜ਼ ਸਕੂਲ ਜੈਤੋ ਵਿਖੇ 75ਵਾਂ ਆਜ਼ਾਦੀ ਦਾ ਅੰਮਿ੍ਤ ਦਿਹਾੜਾ ਮਨਾਇਆ ਅਤੇ ਸੁੁਤੰਤਰਤਾ ਦਿਵਸ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਅਤੇ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ...
ਫ਼ਰੀਦਕੋਟ, 12 ਅਗਸਤ (ਜਸਵੰਤ ਸਿੰਘ ਪੁਰਬਾ)-ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਜਸ਼ਨਾਂ ਦੀ ਲੜੀ ਅਤੇ ਹਰ ਘਰ ਝੰਡਾ ਮੁਹਿੰਮ ਦੇ ਤਹਿਤ ਲੋਕਾਂ ਦੇ ਦਿਲਾਂ ਵਿਚ ਦੇਸ਼ ਭਗਤੀ ਦੀਆਂ ਭਾਵਨਾਵਾਂ ਨੂੰ ਜਗਾਉਣ ਅਤੇ ਉਨ੍ਹਾਂ ਨੂੰ ਭਾਰਤ ਦੀ ਆਜ਼ਾਦੀ ਦੇ 75ਵੇਂ ਸਾਲ ਦੇ ਮੌਕੇ 'ਤੇ ...
ਫ਼ਰੀਦਕੋਟ, 12 ਅਗਸਤ (ਚਰਨਜੀਤ ਸਿੰਘ ਗੋਂਦਾਰਾ)-ਸੰਗਤ ਸਾਹਿਬ ਭਾਈ ਫ਼ੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਪਰੈਪਰੇਟਰੀ ਵਿੰਗ 'ਚ ਆਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਪਿ੍ੰਸੀਪਲ ਭੁਪਿੰਦਰ ਕੌਰ ਸਰਾਂ ਦੀ ਯੋਗ ਅਗਵਾਈ ਹੇਠ ਸਮਾਗਮ ...
ਜੈਤੋ, 12 ਅਗਸਤ (ਗੁਰਚਰਨ ਸਿੰਘ ਗਾਬੜੀਆ)-ਬਾਬਾ ਫ਼ਰੀਦ ਪਬਲਿਕ ਹਾਈ ਸਕੂਲ (ਬਾਜਾਖਾਨਾ ਰੋਡ) ਜੈਤੋ ਵਿਖੇ ਸੁੁਤੰਤਰਤਾ ਦਿਵਸ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਪ੍ਰੋਗਰਾਮ ਦੇ ਸ਼ੁਰੂ ਵਿਚ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਸਾਧੂ ਰਾਮ ...
ਫ਼ਰੀਦਕੋਟ, 12 ਅਗਸਤ (ਜਸਵੰਤ ਸਿੰਘ ਪੁਰਬਾ) - ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਰਬੱਤ ਦਾ ਭਲਾ ਵਿਦਿਆਰਥੀ ਭਲਾਈ ਯੋਜਨਾ, ਵਜ਼ੀਫ਼ਾ ਵੰਡ ਸਮਾਗਮ ਦੌਰਾਨ ਡਾ. ਪੂਰਨ ਸਿੰਘ ਆਡੀਟੋਰੀਅਮ ਦਸਮੇਸ਼ ਡੈਂਟਲ ਕਾਲਜ ਫ਼ਰੀਦਕੋਟ ਵਿਖੇ ਬਤੌਰ ਵਿਸ਼ੇਸ਼ ਮਹਿਮਾਨ ਪੁੱਜੇ ...
ਕੋਟਕਪੂਰਾ, 12 ਅਗਸਤ (ਮੋਹਰ ਸਿੰਘ ਗਿੱਲ) - ਸਥਾਨਕ ਐਸ.ਡੀ.ਐਮ ਨੂੰ ਇਕ ਮੰਗ-ਪੱਤਰ ਸੌਂਪ ਕੇ ਗੱਲ੍ਹਾ ਮਜ਼ਦੂਰ ਯੂਨੀਅਨ ਕੋਟਕਪੂਰਾ ਦੇ ਅਹੁਦੇਦਾਰਾਂ ਨੇ ਨਵੀਂ ਦਾਣਾ ਮੰਡੀ 'ਚ ਫ਼ਿਰ ਰਹੇ ਅਵਾਰਾ ਪਸ਼ੂਆਂ ਦਾ ਹੱਲ ਕਰਨ ਅਤੇ ਉਨ੍ਹਾਂ ਦੀ ਬਿਮਾਰੀ ਦੀ ਰੋਕਥਾਮ ਕਰਨ ਦੀ ਮੰਗ ...
ਫ਼ਰੀਦਕੋਟ, 12 ਅਗਸਤ (ਜਸਵੰਤ ਸਿੰਘ ਪੁਰਬਾ) - ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਦੇ ਦਿਸ਼ਾ ਨਿਰਦੇਸਾਂ ਹੇਠ ਅੱਜ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਿਮਾਂਸੂ ਗੁਪਤਾ ਵਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਸ਼ੋਸਲ ਐਂਡ ਮੈਡੀਸਿਨ ਦੇ ਪੋਸਟ ਗ੍ਰੈਜੂਏਸਨ ...
ਮੰਡੀ ਬਰੀਵਾਲਾ, 12 ਅਗਸਤ (ਨਿਰਭੋਲ ਸਿੰਘ)-ਬੀਤੀ ਦਿਨੀਂ ਹੋਈ ਭਰਵੀਂ ਬਾਰਸ਼ ਕਾਰਨ ਰੇਲਵੇ ਲਾਈਨ ਬਰੀਵਾਲਾ ਦੇ ਨਜ਼ਦੀਕ ਨੀਵੀਂਆਂ ਥਾਵਾਂ ਤੇ ਪਾਣੀ ਜਮ੍ਹਾ ਹੋ ਗਿਆ ਸੀ, ਪਰ ਹੁਣ ਇਹ ਪਾਣੀ ਨਿਕਾਸੀ ਨਾ ਹੋਣ ਕਾਰਨ ਦੂਸ਼ਿਤ ਹੋ ਰਿਹਾ ਹੈ | ਦੂਸ਼ਿਤ ਪਾਣੀ ਤੇ ਮੱਛਰ ਵੀ ...
ਕੋਟਕਪੂਰਾ, 12 ਅਗਸਤ (ਮੋਹਰ ਸਿੰਘ ਗਿੱਲ) - ਉਪ ਮੰਡਲ ਮੈਜਿਸਟ੍ਰੇਟ ਕੋਟਕਪੂਰਾ ਵੀਰਪਾਲ ਕੌਰ ਦੀ ਪ੍ਰਧਾਨਗੀ ਹੇਠ ਸਥਾਨਕ ਫ਼ੋਕਲ ਪੁਆਇੰਟ ਨਾਲ ਸਬੰਧਿਤ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਸੁਣਨ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ | ਐਸ.ਡੀ.ਐਮ ਦਫ਼ਤਰ ਵਿਖੇ ਕੀਤੀ ਗਈ ...
ਫ਼ਰੀਦਕੋਟ, 12 ਅਗਸਤ (ਸਤੀਸ਼ ਬਾਗ਼ੀ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਸੀਨੀਅਰ ਪ੍ਰਧਾਨ ਗੁਰਸੇਵਕ ਸਿੰਘ ਨੇ ਜਥੇਬੰਦੀ ਸਮੇਤ ਰੋਸ ਮੁਜ਼ਾਹਰਾ ਕਰਕੇ ਮੰਗ ਕੀਤੀ ਕਿ ਯੂਨੀਅਨ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਸੂਬਾ ਸਰਕਾਰ ਜਲਦ ਹੀ ਮੀਟਿੰਗ ਕਰਨ ਕਿਉਂਕਿ ਲੰਮਾਂ ...
ਕੋਟਕਪੂਰਾ, 12 ਅਗਸਤ (ਮੋਹਰ ਸਿੰਘ ਗਿੱਲ) - ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ. (ਵੈਸਟ ਜ਼ੋਨ) ਦੇ ਚੀਫ਼ ਇੰਜੀਨੀਅਰ ਪੁਨਰਦੀਪ ਸਿੰਘ ਬਰਾੜ ਵਲੋਂ ਸਥਾਨਕ ਫੋਕਲ ਪੁਆਇੰਟ ਵਿਖੇ ਸਥਿਤ ਸਨਅਤਕਾਰਾਂ ਨਾਲ ਮੀਟਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਡਿਪਟੀ ਚੀਫ਼ ...
ਫ਼ਰੀਦਕੋਟ, 12 ਅਗਸਤ (ਜਸਵੰਤ ਸਿੰਘ ਪੁਰਬਾ) - ਸਿਹਤ ਵਿਭਾਗ ਵਲੋਂ ਸਬ-ਸੈਂਟਰਾਂ ਅਧੀਨ ਪੈਂਦੇ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਵਿਚ ਸਿਹਤ ਵਿਭਾਗ ਵਲੋਂ ਅੱਜ 1 ਸਾਲ ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਬਚਾੳਣ ਲਈ ਰਾਸ਼ਟਰੀ ਡੀ-ਵਰਮਿੰਗ ਦਿਵਸ ...
ਫ਼ਰੀਦਕੋਟ, 12 ਅਗਸਤ (ਜਸਵੰਤ ਸਿੰਘ ਪੁਰਬਾ) - ਇਸ ਸਾਲ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਪੂਰੇ ਦੇਸ਼ ਅੰਦਰ ਧੂਮ ਧਾਮ ਨਾਲ ਮਨਾਈ ਜਾ ਰਹੀ ਹੈ | ਸਰਕਾਰ ਵਲੋਂ ਆਜ਼ਾਦੀ ਦਿਵਸ 'ਤੇ ਕੀਤੇ ਜਾਣ ਵਾਲੇ ਸਮਾਗਮਾਂ ਵਿਚ ਸੁਤੰਤਰਤਾ ਸੰਗਰਾਮੀਆਂ ਦਾ ਸਨਮਾਨ ਤਾਂ ਕਰਦੀ ਹੈ | ...
ਕੋਟਕਪੂਰਾ, 12 ਅਗਸਤ (ਮੋਹਰ ਸਿੰਘ ਗਿੱਲ) - ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ-ਮੁਕਤਸਰ-ਬਠਿੰਡਾ ਜ਼ੋਨ ਵਲੋਂ ਸਰਬੱਤ ਦਾ ਭਲਾ-ਵਿਦਿਆਰਥੀ ਯੋਜਨਾ ਤਹਿਤ ਲੋੜਵੰਦ ਵਿਦਿਆਰਥੀਆਂ ਨੂੰ ਵਜ਼ੀਫਾ ਦੇਣ ਲਿਖਤੀ ਪ੍ਰੀਖਿਆ ਲਈ ਗਈ | ਲਿਖਤੀ ਪ੍ਰੀਖਿਆ ਮੁਕਾਬਲਾ ...
• ਸੁਖਪਾਲ ਸਿੰਘ ਖਹਿਰਾ ਨੇ ਮਲੋਟ ਤੇ ਲੰਬੀ ਹਲਕੇ ਦੇ ਭਾਰੀ ਬਾਰਸ਼ਾਂ ਤੋਂ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ ਮੰਡੀ ਲੱਖੇਵਾਲੀ, 12 ਅਗਸਤ (ਮਿਲਖ ਰਾਜ) - ਚੋਣਾਂ ਤੋਂ ਪਹਿਲਾਂ ਕਿਸਾਨ ਹਿਤੈਸ਼ੀ ਕਹਾਉਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਗੰਭੀਰ ਸੰਕਟ ਦੇ ਸਮੇਂ ...
ਮੰਡੀ ਲੱਖੇਵਾਲੀ, 12 ਅਗਸਤ (ਮਿਲਖ ਰਾਜ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਸ਼ੁਰੂ ਕੀਤੇ ਜਾ ਰਹੇ ਆਮ ਆਦਮੀ ਕਲੀਨਿਕ ਲੋਕਾਂ ਲਈ ਲਾਹੇਵੰਦ ਸਿੱਧ ...
ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ) - ਸੰਤ ਗੁਰਮੁੱਖ ਸਿੰਘ ਇੰਟਰਨੈਸ਼ਨਲ ਸਕੂਲ ਬਰਕੰਦੀ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ 75ਵੇਂ ਆਜ਼ਾਦੀ ਦਿਵਸ ਦੇ ਸਬੰਧ ਵਿਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ...
ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ) - ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਡਾ: ਭੁਪਿੰਦਰਜੀਤ ਕੌਰ ਵਲੋਂ ਅੱਜ ਬਤੌਰ ਸੀਨੀਅਰ ਮੈਡੀਕਲ ਅਫ਼ਸਰ ਅਹੁਦਾ ਸੰਭਾਲ ਲਿਆ ਹੈ, ਜੋ ਕਿ ਬੱਚਿਆਂ ਦੀਆਂ ਹਰ ਤਰ੍ਹਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX