ਤਾਜਾ ਖ਼ਬਰਾਂ


ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  5 minutes ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  21 minutes ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  29 minutes ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  34 minutes ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  59 minutes ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 1 hour ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 1 hour ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 1 hour ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 1 hour ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਪਿੰਡ ਬਖਤਗੜ੍ਹ ਦੇ ਵਿਅਕਤੀ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਲਿਆ ਫਾਹਾ
. . .  about 1 hour ago
ਟੱਲੇਵਾਲ, 30 ਸਤੰਬਰ (ਸੋਨੀ ਚੀਮਾ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਬਖਤਗੜ੍ਹ ਨਾਲ ਸੰਬੰਧਿਤ ਇਕ ਮੱਧ ਵਰਗੀ ਪਰਿਵਾਰ ਦੇ ਵਿਅਕਤੀ ਸੁਰਜੀਤ ਸਿੰਘ ਪੁੱਤਰ ਕਪੂਰ ਵਲੋਂ ਕਰਜ਼ੇ ਕਾਰਨ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਗਈ।
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਕੌਮੀ ਮਾਰਗ ਨੂੰ ਅਣਮਿਥੇ ਸਮੇਂ ਲਈ ਕੀਤਾ ਜਾਮ
. . .  about 2 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਰਾਸ਼ਟਰੀ ਮਾਰਗ ਬਠਿੰਡਾ ਚੰਡੀਗੜ੍ਹ ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਹੋਰ ਜਥੇਬੰਦੀਆਂ ਵਲੋਂ ਸਰਕਾਰ ਵਲੋਂ ਮੰਗਾਂ ਨਾ ਮੰਨੇ ਜਾਣ ਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ...
ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਰਾਸ਼ਟਰੀ ਮਾਰਗ 54 'ਤੇ ਆਵਾਜਾਈ ਠੱਪ
. . .  about 2 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ ਭਰ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਦੇ ਸੱਦੇ ਨੂੰ ਲੈ ਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਦੀ...
ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀ ਵਲੋਂ ਵੱਡੇ ਪੱਧਰ 'ਤੇ ਰਾਸ਼ਟਰੀ ਰਾਜਮਾਰਗ ਜਾਮ ਕਰਕੇ ਸਰਕਾਰ ਖ਼ਿਲਾਫ਼ ਸ਼ੁਰੂ ਕੀਤਾ ਪ੍ਰਦਰਸ਼ਨ
. . .  about 2 hours ago
ਫਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)- ਪੰਜਾਬ ਸਰਕਾਰ ਦੀ ਕਿਸਾਨ ਵਿਰੋਧੀ ਸੋਚ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਵਲੋਂ ਅੱਜ ਵੱਡੇ ਪੱਧਰ 'ਤੇ ਰਾਸ਼ਟਰੀ ਰਾਜਮਾਰਗ...
ਕੇਜਰੀਵਾਲ ਦਾ ਵੱਡਾ ਬਿਆਨ, ਰਾਘਵ ਚੱਢਾ ਹੋਣਗੇ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 30 ਸਤੰਬਰ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਘਵ ਚੱਢਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ ਕਿ ਜਦੋਂ ਤੋਂ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ ਇੰਚਾਰਜ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨੇ ਗੁਜਰਾਤ...
ਸਦਨ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ
. . .  about 2 hours ago
ਚੰਡੀਗੜ੍ਹ, 30 ਸਤੰਬਰ - ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ...
ਫ਼ੌਜਾ ਸਿੰਘ ਸਰਾਰੀ ਮਾਮਲੇ 'ਚ ਕਾਂਗਰਸ ਵਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  about 2 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਮਾਮਲੇ 'ਚ ਵਿਰੋਧੀ ਧਿਰ ਕਾਂਗਰਸ ਵਲੋਂ ਵਿਧਾਨ ਸਭਾ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ ਕੀਤੀ ਜਾ...
ਜਲੰਧਰ ’ਚ ਭਾਜਪਾ ਵਲੋਂ ਜਨਤਾ ਦੀ ਵਿਧਾਨ ਸਭਾ ਦਾ ਕੀਤਾ ਗਿਆ ਆਯੋਜਨ
. . .  about 1 hour ago
ਜਲੰਧਰ, 30 ਸਤੰਬਰ (ਸ਼ਿਵ,ਅੰਮ੍ਰਿਤਪਾਲ)-ਜਲੰਧਰ ’ਚ ਭਾਜਪਾ ਵਲੋਂ ਜਨਤਾ ਦੀ ਵਿਧਾਨ ਸਭਾ ਸ਼ੁਰੂ, ਕੇਵਲ ਸਿੰਘ ਢਿੱਲੋਂ ਨੂੰ ਬਣਾਇਆ ਸਪੀਕਰ
ਬੋਲਣ ਦਾ ਸਮਾਂ ਨਾ ਦਿੱਤੇ ਜਾਣ ਕਰ ਕੇ ਸੁਖਪਾਲ ਸਿੰਘ ਖਹਿਰਾ ਨੇ ਸਪੀਕਰ ਦੀ ਕੁਰਸੀ ਅੱਗੇ ਜਤਾਇਆ ਰੋਸ
. . .  about 1 hour ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਮਾਨ) - ਬੋਲਣ ਦਾ ਸਮਾਂ ਨਾ ਦਿੱਤੇ ਜਾਣ ਕਰ ਕੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਸਪੀਕਰ ਦੀ ਕੁਰਸੀ ਅੱਗੇ ਰੋਸ ਜਤਾ ਰਹੇ ਹਨ। ਇਸ ਮੌਕੇ ਵਿਧਾਨ ਸਭਾ ਸਪੀਕਰ...
ਪੀ.ਪੀ.ਐਸ.ਸੀ. ਦੀਆਂ ਅਸਾਮੀਆਂ 'ਚ ਨਹੀਂ ਦਿੱਤਾ ਜਾ ਰਿਹਾ ਰਾਖਵਾਂਕਰਨ - ਡਾ. ਰਾਜ ਕੁਮਾਰ ਚੱਬੇਵਾਲ
. . .  about 2 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸੰਘ ਮਾਨ) - ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਉਪ ਨੇਤਾ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੀ.ਪੀ.ਐੱਸ.ਸੀ. ਵਿਚ ਜੋ ਮੁੱਖ ਸਕੱਤਰ ਜ਼ਰੀਏ ਅਸਾਮੀਆਂ ਭਰੀਆਂ ਜਾਂਦੀਆਂ ਹਨ, ਉਨ੍ਹਾਂ ਵਿਚ ਰਾਖਵਾਂਕਰਨ ਨਹੀਂ ਦਿੱਤਾ ਜਾ ਰਿਹਾ ਹੈ। ਪ੍ਰਸੋਨਲ ਵਿਭਾਗ...
ਮੁੱਖ ਮੰਤਰੀ ਪੰਜਾਬ ਦੀ ਪਤਨੀ, ਮਾਤਾ ਅਤੇ ਪਰਿਵਾਰਕ ਮੈਂਬਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  about 3 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ) - ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਹਨ।ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਦੇ ਮਾਤਾ ਅਤੇ ਭੈਣ ਸਮੇਤ ਹੋਰ ਪਰਿਵਾਰਕ ਮੈਂਬਰ ਵੀ...
ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਮਾਮਲਾ - ਜਲਦੀ ਸ਼ੁਰੂ ਹੋਵੇਗੀ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ
. . .  about 3 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ) - ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਐਕਟ ਨੂੰ ਮਾਨਤਾ ਦਿੱਤੇ ਜਾਣ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ ਸਥਾਨਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ ਹੋ ਰਹੀ ਹੈ। ਜਾਣਕਾਰੀ ਅਨੁਸਾਰ...
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਪੰਜਾਬ ਦੇ ਸਕੂਲਾਂ ਦੀ ਹਾਲਤ 'ਤੇ ਹੋ ਰਹੀ ਹੈ ਚਰਚਾ
. . .  about 3 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਪੰਜਾਬ ਦੇ ਸਕੂਲਾਂ ਦੀ ਹਾਲਤ 'ਤੇ ਚਰਚਾ ਹੋ ਰਹੀ...
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  about 3 hours ago
ਚੰਡੀਗੜ੍ਹ, 30 ਸਤੰਬਰ - ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਚੁੱਕੀ...
ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ-ਮੁੰਬਈ ਸੈਂਟਰਲ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ
. . .  about 3 hours ago
ਅਹਿਮਦਾਬਾਦ, 30 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਾਂਧੀਨਗਰ-ਮੁੰਬਈ ਸੈਂਟਰਲ ਵੰਦੇ ਭਾਰਤ ਐਕਸਪ੍ਰੈਸ ਨੂੰ ਗਾਂਧੀਨਗਰ ਵਿਖੇ ਹਰੀ ਝੰਡੀ ਦਿਖਾਈ। ਇਹ ਦੇਸ਼ ਦੀ ਤੀਜੀ ਵੰਦੇ ਭਾਰਤ ਟਰੇਨ ਹੈ। ਇਸ ਤੋਂ ਪਹਿਲਾਂ ਨਵੀਂ ਦਿੱਲੀ-ਵਾਰਾਣਸੀ...
ਰਿਜ਼ਰਵ ਬੈਂਕ ਵਲੋਂ ਚੌਥੀ ਵਾਰ ਵਿਆਜ ਦਰ 'ਚ ਵਾਧਾ
. . .  about 3 hours ago
ਨਵੀਂ ਦਿੱਲੀ, 30 ਸਤੰਬਰ - ਰਿਜ਼ਰਵ ਬੈਂਕ ਨੇ ਚੌਥੀ ਵਾਰ ਵਿਆਜ ਦਰ 'ਚ ਵਾਧਾ ਕੀਤਾ ਹੈ।ਰਿਜ਼ਰਵ ਬੈਂਕ ਨੇ ਰੈਪੋ ਦਰ 'ਚ 50 ਬੇਸਿਸ ਪੁਆਇੰਟਾਂ ਦਾ ਇਜ਼ਾਫਾ ਕੀਤਾ ਹੈ। ਰੈਪੋ ਦਰ 5.40 ਤੋਂ ਵੱਧ ਕੇ 5.90 ਫ਼ੀਸਦੀ ਹੋ ਗਈ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਸੰਗਰੂਰ

ਇੰਜ. ਗਿਆਸਪੁਰਾ ਦੇ ਯਤਨਾਂ ਸਦਕਾ ਭਾਰਤ ਦੀ ਨਰੇਗਾ ਰਾਹੀਂ ਬਣਨ ਵਾਲੀ ਸਭ ਤੋਂ ਲੰਬੀ ਸੜਕ 'ਜੌੜੇਪੁਲ ਤੋਂ ਗੁਰਥਲੀ' ਹੋਈ ਮਨਜ਼ੂਰ

ਕੁੱਪ ਕਲਾਂ, 12 ਅਗਸਤ (ਮਨਜਿੰਦਰ ਸਿੰਘ ਸਰੌਦ)-ਵਿਧਾਨ ਸਭਾ ਹਲਕਾ ਅਮਰਗੜ੍ਹ ਅਤੇ ਪਾਇਲ ਦੇ ਪਿੰਡਾਂ ਨੂੰ ਆਪਸ ਵਿਚ ਜੋੜਦੀ ਮਨਰੇਗਾ ਰਾਹੀਂ ਬਣਨ ਵਾਲੀ ਭਾਰਤ ਦੀ ਸਭ ਤੋਂ ਲੰਬੀ ਮੰਨੀ ਜਾਣ ਵਾਲੀ ਸੜਕ ਜੌੜੇਪੁਲ ਤੋਂ ਗੁਰਥਲੀ ਦੇ ਪੁਲਾਂ ਨੂੰ ਮਨਜ਼ੂਰੀ ਮਿਲਣ ਦੇ ਨਾਲ ਇਲਾਕੇ ਦੇ ਲੋਕਾਂ ਅੰਦਰ ਇਕ ਵੱਖਰੀ ਕਿਸਮ ਦਾ ਚਾਅ ਅਤੇ ਹੁਲਾਸ ਵੇਖਣ ਨੂੰ ਮਿਲ ਰਿਹਾ ਹੈ | ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੇ ਕਈ ਜ਼ਿਲਿ੍ਹਆਂ ਦੇ ਲੋਕਾਂ ਦੀ ਵੱਡੀ ਮੰਗ ਨੂੰ ਸਬੰਧਤ ਵਿਭਾਗ ਤੋਂ ਆਪਣੇ ਯਤਨਾਂ ਸਦਕਾ ਮਨਵਾਉਣ ਦੇ ਵਿੱਚ ਸਫਲ ਹੁੰਦਿਆਂ ਹਲਕਾ ਪਾਇਲ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਬੁਲਾਰੇ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਨੇ ਨਹਿਰ ਦੀ ਪਟੜੀ ਦੇ ਨਿਰੀਖਣ ਮੌਕੇ ਜੌੜੇਪੁਲਾਂ ਵਿਖੇ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਦੇ 5 ਜ਼ਿਲਿ੍ਹਆਂ ਲੁਧਿਆਣਾ, ਸੰਗਰੂਰ, ਮਲੇਰਕੋਟਲਾ, ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਦੇ ਲੋਕਾਂ ਦੀ ਦਿਲੀ ਇੱਛਾ ਸੀ ਕਿ ਜੌੜੇਪੁਲ ਤੋਂ ਨਹਿਰ ਦੇ ਕੰਢੇ-ਕੰਢੇ ਜੇਕਰ ਦੁਰਾਹੇ ਨੇੜਲੇ ਗੁਰਥਲੀ ਦੇ ਪੁਲਾਂ ਤਕ ਲਿੰਕ ਸੜਕ ਦਾ ਨਿਰਮਾਣ ਹੋ ਜਾਵੇ ਤਾਂ ਇਨ੍ਹਾਂ ਜ਼ਿਲਿ੍ਹਆਂ ਦੇ ਲੋਕਾਂ ਨੂੰ ਦੋਰਾਹਾ, ਲੁਧਿਆਣਾ ਵੱਲ ਜਾਣ ਦੇ ਲਈ ਘੱਟ ਦੂਰੀ, ਸਮਾਂ ਅਤੇ ਖੱਜਲ ਖੁਆਰੀ ਤੋਂ ਇਲਾਵਾ ਛੋਟੇ ਵਾਹਨਾਂ ਲਈ ਇਕ ਵੱਖਰਾ ਰਸਤਾ ਬਣ ਜਾਵੇਗਾ ਅਤੇ ਉੱਧਰ ਦੇ ਲੋਕਾਂ ਨੂੰ ਪਟਿਆਲਾ, ਨਾਭਾ ਵੱਲ ਆਉਣ ਦੇ ਲਈ ਸਿੱਧੀ ਸੜਕ ਬਣ ਜਾਵੇਗੀ | ਵਿਧਾਇਕ ਇੰਜ. ਗਿਆਸਪੁਰਾ ਨੇ ਕਿਹਾ ਕਿ ਉਨ੍ਹਾਂ ਵਲੋਂ ਪਿਛਲੇ ਦਿਨਾਂ ਤੋਂ ਕੀਤੀ ਚਾਰਾਜੋਈ ਦੇ ਸਦਕਾ ਜੰਗਲਾਤ ਮਹਿਕਮੇ ਤੋਂ ਲੈ ਕੇ ਨਰੇਗਾ ਵਿਭਾਗ ਸਮੇਤ ਲਗਪਗ 8 ਵਿਭਾਗਾਂ ਦੇ ਨਾਲ ਕੀਤੀ ਗੱਲਬਾਤ ਸਦਕਾ ਇਸ ਸੜਕ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਹੁਣ ਅਗਲੇ ਕੁੱਝ ਦਿਨਾਂ ਨੂੰ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ | ਇਸ ਸੜਕ ਦੇ ਨਿਰਮਾਣ ਸਮੇਂ ਅਹਿਮ ਗੱਲ ਹੋਵੇਗੀ ਕਿ ਬਿਨਾਂ ਦਰਖਤਾਂ ਨੂੰ ਕੱਟਿਆ ਸੜਕ ਦਾ ਨਿਰਮਾਣ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਲਗਪਗ 35 ਕਿੱਲੋਮੀਟਰ ਇਸ ਲੰਬੀ ਸੜਕ ਦੇ ਬਣਨ ਤੋਂ ਬਾਅਦ ਸੈਂਕੜੇ ਲੋਕਾਂ ਨੂੰ ਆਪਣੇ ਛੋਟੇ ਵਾਹਨਾਂ ਰਾਹੀਂ ਮਲੇਰਕੋਟਲਾ, ਸੰਗਰੂਰ,ਨਾਭਾ ਪਟਿਆਲਾ ਅਤੇ ਅਮਲੋਹ, ਭਾਦਸੋਂ ਵਗ਼ੈਰਾ ਨੂੰ ਜਾਣ ਦੇ ਲਈ ਬੇਹੱਦ ਹਰਿਆਵਲ ਨਾਲ ਲਪਾਲੱਪ ਅਤੇ ਘੱਟ ਦੂਰੀ ਵਾਲਾ ਰਸਤਾ ਮਿਲ ਜਾਵੇਗਾ | ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਉਨ੍ਹਾਂ ਵਲੋਂ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਾਲ ਕੀਤੀ ਮੀਟਿੰਗ ਤੋਂ ਬਾਅਦ ਇਹ ਵੀ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਇਹ ਸੜਕ ਭਾਰਤ ਦੀ ਮਨਰੇਗਾ ਰਾਹੀਂ ਬਣਨ ਵਾਲੀ ਸਭ ਤੋਂ ਲੰਬੀ ਦੂਰੀ ਦੀ ਸੜਕ ਹੋਵੇਗੀ ਕਿਉਂਕਿ ਨਰੇਗਾ ਵਲੋਂ ਬਣਾਏ ਜਾਂਦੇ ਰਸਤਿਆਂ ਵਿੱਚ ਅੱਜ ਤੱਕ ਕੋਈ ਵੀ ਸੜਕ ਜੋ ਇੰਨੀ ਲੰਬੀ ਦੂਰੀ ਵਾਲੀ ਹੋਵੇ ਨਹੀਂ ਬਣਾਈ ਨਹੀਂ ਗਈ | ਪਿਛਲੇ ਸਮੇਂ ਤੋਂ ਜੌੜੇਪੁਲਾਂ ਦੀ ਖਸਤਾ ਹਾਲਤ ਨੂੰ ਲੈ ਕੇ ਤਤਪਰਤਾ ਵਿਖਾਉਂਦਿਆਂ ਹਲਕਾ ਵਿਧਾਇਕ ਨੇ ਆਖਿਆ ਕਿ ਆਉਂਦੇ ਦਿਨਾਂ ਨੂੰ ਇਸ ਪੁਲ ਦੇ ਨਿਰਮਾਣ ਲਈ ਵੀ ਮੁੱਖ ਮੰਤਰੀ ਨਾਲ ਗੱਲ ਕੀਤੀ ਜਾਵੇਗੀ ਅਤੇ ਜਿੰਨਾ ਜਲਦੀ ਹੋ ਸਕੇਗਾ ਇਸ ਪੁਲ ਦੀਆਂ ਕੰਧਾਂ ਅਤੇ ਰੇਲਿੰਗਾਂ ਆਦਿ ਨੂੰ ਲਗਵਾਉਣ ਦੇ ਲਈ ਦੇ ਪ੍ਰਬੰਧ ਕੀਤੇ ਜਾਣਗੇ | ਪਿਛਲੇ ਲੰਬੇ ਸਮੇਂ ਤੋਂ ਇਲਾਕੇ ਦੇ ਲੋਕਾਂ ਦਿਲੀ ਮੰਗ ਨੂੰ ਬੂਰ ਪੈਣ ਦੀ ਆਸ ਦੇ ਚੱਲਦਿਆਂ ਇਲਾਕੇ ਅੰਦਰ ਖ਼ਾਸਾ ਉਤਸ਼ਾਹ ਵੇਖਿਆ ਗਿਆ ਲੋਕਾਂ ਵਲੋਂ ਚਾਹਤ ਭਰੀ ਆਸ ਦੇ ਨਾਲ ਆਖਿਆ ਜਾ ਰਿਹਾ ਹੈ ਕਿ ਚੰਗਾ ਹੋਵੇ ਜਲਦੀ ਸੜਕ ਦਾ ਕੰਮ ਸ਼ੁਰੂ ਕਰਵਾਇਆ ਜਾਵੇ | ਇਸ ਮੌਕੇ ਪੀ.ਏ. ਮਨਜੀਤ ਸਿੰਘ ਡੀਸੀ, ਆੜ੍ਹਤੀ ਅਵਿਨਾਸ਼ਪ੍ਰੀਤ ਸਿੰਘ ਜੱਲਾ, ਗੁਰਜਿੰਦਰ ਸਿੰਘ ਨਿੱਕਾ, ਕੁਲਜਿੰਦਰ ਸਿੰਘ ਆਦਿ ਮੌਜੂਦ ਸਨ |

ਪੰਜਾਬ ਦੇ 74 ਫ਼ੀਸਦੀ ਪਰਿਵਾਰਾਂ ਨੂੰ ਮਿਲੇਗੀ ਮੁਫ਼ਤ ਬਿਜਲੀ-ਚੀਮਾ

ਅਮਰਗੜ੍ਹ, 12 ਅਗਸਤ (ਸੁਖਜਿੰਦਰ ਸਿੰਘ ਝੱਲ)-ਆਮ ਆਦਮੀ ਪਾਰਟੀ ਨੇ ਪੰਜਾਬ ਦੇ ਅਵਾਮ ਨਾਲ ਚੋਣਾਂ ਤੋਂ ਪਹਿਲਾਂ ਕੀਤਾ ਮੁਫ਼ਤ ਘਰੇਲੂ ਬਿਜਲੀ ਦੇਣ ਦਾ ਵਾਅਦਾ ਪੂਰਾ ਕੀਤਾ ਹੈ ਅਤੇ ਇਸ ਸਹੂਲਤਾਂ ਦਾ ਲਾਭ ਪੰਜਾਬ ਦੇ ਕਰੀਬ 74 ਫ਼ੀਸਦੀ ਪਰਿਵਾਰਾਂ ਨੂੰ ਪ੍ਰਾਪਤ ਹੋਵੇਗਾ | ਇਹ ...

ਪੂਰੀ ਖ਼ਬਰ »

ਮਠਾੜੂ ਬਣੇ ਰਾਮਗੜ੍ਹੀਆ ਜਥੇਬੰਦੀ ਦੇ ਜ਼ਿਲ੍ਹਾ ਚੇਅਰਮੈਨ

ਅਮਰਗੜ੍ਹ, 12 ਅਗਸਤ (ਸੁਖਜਿੰਦਰ ਸਿੰਘ ਝੱਲ)-ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਵਲੋਂ ਸਰਦਾਰ ਸਟੂਡੀਓ ਅਮਰਗੜ੍ਹ ਦੇ ਮਾਲਕ ਹਰਪ੍ਰੀਤ ਸਿੰਘ ਮਠਾੜੂ ਨੂੰ ਜਥੇਬੰਦੀ ਦਾ ਜ਼ਿਲ੍ਹਾ ਚੇਅਰਮੈਨ ਨਿਯੁਕਤ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰਾਮਗੜ੍ਹੀਆ ਅਕਾਲ ...

ਪੂਰੀ ਖ਼ਬਰ »

ਪਿੱਕਅਪ ਗੱਡੀ ਤੇ ਮੋਟਰਸਾਈਕਲ ਦਰਮਿਆਨ ਵਾਪਰੇ ਹਾਦਸੇ 'ਚ ਇਕ ਦੀ ਮੌਤ, ਦੋ ਗੰਭੀਰ ਜ਼ਖ਼ਮੀ

ਮੂਣਕ, 12 ਅਗਸਤ (ਭਾਰਦਵਾਜ, ਸਿੰਗਲਾ)-ਅੱਜ ਤੜਕ ਸਵੇਰੇ ਇਕ ਮੋਟਰਸਾਈਕਲ ਅਤੇ ਪਿੱਕਅਪ ਗੱਡੀ ਦਰਮਿਆਨ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰਾਂ 'ਚ ਇਕ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ ਦੋ ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਪ੍ਰਾਪਤ ਕੀਤੀ ਜਾਣਕਾਰੀ ...

ਪੂਰੀ ਖ਼ਬਰ »

ਅਗਨੀਪਥ ਸਕੀਮ ਖਿਲਾਫ਼ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ

ਸੰਗਰੂਰ, 12 ਅਗਸਤ (ਅਮਨਦੀਪ ਸਿੰਘ ਬਿੱਟਾ)-ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵਲੋਂ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਅਨਾਜ ਮੰਡੀ ਸੰਗਰੂਰ ਵਿਖੇ ਕੇਂਦਰ ਸਰਕਾਰ ਵਲੋਂ ਫੌਜ ਵਿਚ ਲਿਆਂਦੀ ਜਾ ਰਹੀ ਅਗਨੀਪੱਥ ਸਕੀਮ ਨੰੂ ਵਾਪਸ ਲੈਣ ਲਈ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਸਬੰਧੀ ਮੀਟਿੰਗ

ਅਹਿਮਦਗੜ੍ਹ, 12 ਅਗਸਤ (ਸੋਢੀ)-ਅਹਿਮਦਗੜ੍ਹ ਵੈੱਲਫੇਅਰ ਐਸੋਸੀਏਸ਼ਨ ਵਲੋਂ 15 ਅਗਸਤ ਨੂੰ ਗੁਰਦੁਆਰਾ ਸਿੰਘ ਸਭਾ ਅਹਿਮਦਗੜ੍ਹ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਾਇਆ ਜਾਣ ਵਾਲੇ ਦੂਸਰੇ ਖ਼ੂਨਦਾਨ ਕੈਂਪ ਸਬੰਧੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਵਿਖੇ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਨੂੰ ਪ੍ਰਵਾਨਗੀ ਦੇਣ 'ਤੇ ਮੁੱਖ ਮੰਤਰੀ ਪੰਜਾਬ ਦੀ ਕੀਤੀ ਸ਼ਲਾਘਾ

ਮਲੇਰਕੋਟਲਾ, 12 ਅਗਸਤ (ਹਨੀਫ਼ ਥਿੰਦ)-ਸੂਬੇ 'ਚ ਉਚੇਰੀ ਸਿੱਖਿਆ ਨੂੰ ਹੋਰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲੇਰਕੋਟਲਾ ਜ਼ਿਲ੍ਹੇ ਵਿਚ ਮੈਡੀਕਲ ਕਾਲਜ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਮੁਹੰਮਦ ...

ਪੂਰੀ ਖ਼ਬਰ »

ਸ੍ਰੀ ਨੈਣਾਂ ਦੇਵੀ ਦੇ ਦਰਸ਼ਨਾਂ ਲਈ ਕੱਲ੍ਹ ਹੋਵੇਗੀ ਬੱਸ ਰਵਾਨਾ

ਲਹਿਰਾਗਾਗਾ, 12 ਅਗਸਤ (ਅਸ਼ੋਕ ਗਰਗ) - ਜੈ ਸ੍ਰੀ ਮਾਂ ਨੈਣਾਂ ਦੇਵੀ ਸੰਕੀਰਤਨ ਮੰਡਲ ਵੈੱਲਫੇਅਰ ਸੋਸਾਇਟੀ ਅਤੇ ਸ੍ਰੀ ਹਨੂੰਮਤ ਧਾਮ ਸੇਵਾ ਸੋਸਾਇਟੀ ਲਹਿਰਾਗਾਗਾ ਵਲੋਂ ਸਾਵਨ ਦੇ ਚਾਲੇ ਦੌਰਾਨ ਮਾਂ ਨੈਣਾਂ ਦੇਵੀ ਦੇ ਦਰਸ਼ਨਾਂ ਲਈ ਅਤੇ ਨੈਣਾਂ ਦੇਵੀ ਮੰਦਰ ਉੱਪਰ ਝੰਡਾ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਮੁੰਡੇ ਨੇ ਦਰਜਨਾਂ ਬੂਟੇ ਲਗਾਏ

ਮਾਲੇਰਕੋਟਲਾ, 12 ਅਗਸਤ (ਮੁਹੰਮਦ ਹਨੀਫ਼ ਥਿੰਦ)-ਉੱਘੇ ਸਮਾਜ ਸੇਵੀ ਤੇ ਵਾਤਾਵਰਣ ਪ੍ਰੇਮੀ ਇੰਟਰਨੈਸ਼ਨਲ ਪੀਸ ਐਵਾਰਡੀ ਸ. ਇੰਦਰਜੀਤ ਸਿੰਘ ਮੁੰਡੇ ਵਲੋਂ ਪਿੰਡ ਇਮਾਮਗੜ੍ਹ ਦੇ ਸਰਕਾਰੀ ਹਾਈ ਸਕੂਲ ਵਿਖੇ ਅਮਰਪਾਲੀ ਅੰਬ ਦੇ ਦਰਜਨਾਂ ਬੂਟੇ ਲਗਾਏ ਗਏ | ਉਨ੍ਹਾਂ ਗੱਲਬਾਤ ...

ਪੂਰੀ ਖ਼ਬਰ »

ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਫੱਲੇਵਾਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਕੁੱਪ ਕਲਾਂ, 12 ਅਗਸਤ (ਮਨਜਿੰਦਰ ਸਿੰਘ ਸਰੌਦ)-ਇਲਾਕੇ ਦੀ ਨਾਮੀ ਵਿੱਦਿਅਕ ਸੰਸਥਾ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਫੱਲੇਵਾਲ ਵਿਖੇ ਅੱਜ 76 ਵੇਂ ਆਜ਼ਾਦੀ ਦਿਹਾੜੇ ਮੌਕੇ ਸ਼ਹੀਦਾਂ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿੱਚ ਸਕੂਲ ਦੇ ਬੱਚਿਆਂ ਵਲੋਂ ...

ਪੂਰੀ ਖ਼ਬਰ »

ਧੂਰੀ ਪੁਲਿਸ ਵਲੋਂ ਫਲੈਗ ਮਾਰਚ

ਧੂਰੀ, 12 ਅਗਸਤ (ਲਖਵੀਰ ਸਿੰਘ ਧਾਂਦਰਾ)-15 ਅਗਸਤ ਦੇ 75ਵੇਂ ਆਜ਼ਾਦੀ ਦਿਹਾੜੇ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਧੂਰੀ ਸ਼ਹਿਰ ਵਿੱਚ ਪੁਲਿਸ ਵਲੋਂ ਐਸ.ਪੀ.ਡੀ. ਪਲਵਿੰਦਰ ਸਿੰਘ ਚੀਮਾ ਅਤੇ ਡੀ.ਐਸ.ਪੀ. ਧੂਰੀ ਯੋਗੇਸ਼ ਸ਼ਰਮਾ ਦੀ ਅਗਵਾਈ ਹੇਠ ਫਲੈਗ ਮਾਰਚ ਕੱਢਿਆ ਗਿਆ | ਇਸ ...

ਪੂਰੀ ਖ਼ਬਰ »

ਤਿਰੰਗਾ ਯਾਤਰਾ ਧੂਮਧਾਮ ਨਾਲ ਆਰੰਭ

ਸੰਗਰੂਰ, 12 ਅਗਸਤ (ਧੀਰਜ ਪਸ਼ੌਰੀਆ)-ਆਜ਼ਾਦੀ ਦੇ 75ਵੇਂ ਦਿਹਾੜੇ ਮੌਕੇ ਮਨਾਏ ਜਾਂਦੇ ਆਜ਼ਾਦੀ ਅੰਮਿ੍ਤ ਮਹਾਂਉਤਸ਼ਵ ਨੰੂ ਲੈ ਕੇ ਸੰਗਰੂਰ ਵਿਚ 13 ਅਗਸਤ ਨੰੂ ਤਿਰੰਗਾ ਯਾਤਰਾ ਕੱਢੀ ਜਾਵੇਗੀ | ਸ੍ਰੀ ਜਤਿੰਦਰ ਕਾਲੜਾ ਸੂਬਾ ਕੋਆਰਡੀਨੇਟਰ ਭਾਜਪਾ ਸੈੱਲ ਪੰਜਾਬ ਅਤੇ ...

ਪੂਰੀ ਖ਼ਬਰ »

ਭਾਜਪਾ ਦੀ ਮੀਟਿੰਗ 'ਚ ਅਗਲੀਆਂ ਲੋਕ ਸਭਾ ਦੀਆਂ ਚੋਣਾਂ ਦੇ ਲਈ ਬੂਥ ਪੱਧਰ 'ਤੇ ਤਿਆਰੀਆਂ ਵਿੱਢਣ ਲਈ ਕੀਤਾ ਪ੍ਰੇਰਿਤ

ਖਨੌਰੀ, 12 ਅਗਸਤ (ਬਲਵਿੰਦਰ ਸਿੰਘ ਥਿੰਦ)-ਭਾਰਤੀ ਜਨਤਾ ਪਾਰਟੀ ਮੰਡਲ ਖਨੌਰੀ ਦੀ ਇਕ ਵਿਸ਼ੇਸ਼ ਮੀਟਿੰਗ ਮੰਡਲ ਪ੍ਰਧਾਨ ਪ੍ਰੇਮ ਬਾਂਸਲ ਦੀ ਅਗਵਾਈ ਹੇਠ ਖਨੌਰੀ ਵਿਖੇ ਹੋਈ | ਜਿਸ ਵਿਚ ਜ਼ਿਲ੍ਹਾ ਸੰਗਰੂਰ ਟੂ ਦੇ ਪ੍ਰਧਾਨ ਰਿਸ਼ੀਪਾਲ ਖਹਿਰਾ, ਸੀਨੀਅਰ ਆਗੂ ਕੇਵਲ ਸਿੰਘ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਸਮਾਪਤ

ਧੂਰੀ, 12 ਅਗਸਤ (ਸੁਖਵੰਤ ਸਿੰਘ ਭੁੱਲਰ)-ਪਿੰਡ ਰੁਲਦੂ ਸਿੰਘ ਵਾਲਾ ਦੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਜੀ ਦੇ ਸਹਿਯੋਗ ਨਾਲ 7 ਰੋਜ਼ਾ ...

ਪੂਰੀ ਖ਼ਬਰ »

ਐਸ.ਡੀ.ਐਮ. ਸੇਖੋਂ ਨੇ ਬਿਮਾਰ ਪਸ਼ੂਆਂ ਨੂੰ ਅਲੱਗ ਤੋਂ ਰੱਖਣ ਲਈ ਗਊਸ਼ਾਲਾ ਪ੍ਰਬੰਧਕਾਂ ਨੂੰ ਦਿੱਤੇ ਨਿਰਦੇਸ਼

ਲਹਿਰਾਗਾਗਾ, 12 ਅਗਸਤ (ਗਰਗ, ਢੀਂਡਸਾ, ਖੋਖਰ) - ਗਊਆਂ ਵਿਚ ਫੈਲ ਰਹੀ ਲੰਪੀ ਚਮੜੀ ਰੋਗ ਨੂੰ ਲੈ ਕੇ ਐਸ. ਡੀ. ਐਮ ਲਹਿਰਾਗਾਗਾ ਮੈਡਮ ਨਵਰੀਤ ਕੌਰ ਸੇਖੋਂ ਨੇ ਗਊਸ਼ਾਲਾ ਲਹਿਰਾਗਾਗਾ ਦਾ ਦੌਰਾ ਕੀਤਾ ਅਤੇ ਗਊਸ਼ਾਲਾ ਦੇ ਪ੍ਰਬੰਧਕਾਂ ਤੋਂ ਬਿਮਾਰ ਪਸ਼ੂਆਂ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਨਗਰ ਪੰਚਾਇਤ ਅਮਰਗੜ੍ਹ 'ਚ ਉਪ ਪ੍ਰਧਾਨ ਦੀ ਚੋਣ ਦਾ ਮੁੱਦਾ ਗਰਮਾਇਆ

ਅਮਰਗੜ੍ਹ, 12 ਅਗਸਤ (ਜਤਿੰਦਰ ਮੰਨਵੀ)-ਸੱਤਾ ਬਦਲੀ ਹੁੰਦਿਆਂ ਹੀ ਨਗਰ ਪੰਚਾਇਤ ਅਮਰਗੜ੍ਹ ਦੇ ਉਪ ਪ੍ਰਧਾਨ ਦੀ ਚੋਣ ਦਾ ਮਾਮਲਾ ਗਰਮਾਇਆ ਹੋਇਆ ਹੈ | ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਬਾਵਾ ਸਮੇਤ ਵਿਰੋਧੀ ਧਿਰ ਦੇ ਅੱਧੀ ਦਰਜਨ ਕੌਂਸਲਰ ਜਸਵਿੰਦਰ ਸਿੰਘ ਦੱਦੀ, ਕੌਂਸਲਰ ...

ਪੂਰੀ ਖ਼ਬਰ »

ਸਰਹਿੰਦ-ਸ਼ਹਿਣਾ ਐਕਸਪੈੱ੍ਰਸ ਸੜਕ ਦੇ ਪ੍ਰਭਾਵਿਤ ਕਿਸਾਨਾਂ ਨੂੰ ਜ਼ਮੀਨ ਦੇ ਬਾਜ਼ਾਰੂ ਕੀਮਤ ਤੋਂ ਚੌਗੁਣਾ ਮੁਆਵਜ਼ਾ ਦੇਣ ਦੀ ਮੰਗ

ਮਲੇਰਕੋਟਲਾ, 12 ਅਪ੍ਰੈਲ (ਪਰਮਜੀਤ ਸਿੰਘ ਕੁਠਾਲਾ)-ਕੇਂਦਰੀ ਸਰਕਾਰ ਵਲੋਂ ਭਾਰਤਮਾਲਾ ਸੜਕੀ ਪ੍ਰੋਗਰਾਮ ਤਹਿਤ ਬਣਾਏ ਜਾ ਰਹੇ 108 ਕਿੱਲੋਮੀਟਰ ਲੰਬੇ ਸਰਹਿੰਦ-ਸਹਿਣਾ ਐਕਸਪੈੱ੍ਰਸ ਸੜਕੀ ਪ੍ਰੋਜੈਕਟ ਲਈ ਸਰਕਾਰ ਦੁਆਰਾ ਕਿਸਾਨਾਂ ਤੋਂ ਐਕੁਆਇਰ ਕੀਤੀ ਜਾ ਰਹੀ ਜ਼ਮੀਨ ਦਾ ...

ਪੂਰੀ ਖ਼ਬਰ »

ਸਰਬਸੰਮਤੀ ਨਾਲ ਹੋਈ ਚੋਣ 'ਚ ਸ਼ਰਮਾ ਬਣੇ ਪ੍ਰਧਾਨ

ਲਹਿਰਾਗਾਗਾ, 12 ਅਗਸਤ (ਅਸ਼ੋਕ ਗਰਗ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਬਲਾਕ ਲਹਿਰਾਗਾਗਾ ਅਤੇ ਮੂਨਕ ਦੀ ਚੋਣ ਸਥਾਨਕ ਸਰਕਾਰੀ ਹਸਪਤਾਲ ਦੇ ਜਲ ਘਰ ਵਿਖੇ ਹੋਈ | ਸਰਬਸੰਮਤੀ ਨਾਲ ਹੋਈ ਇਹ ਚੋਣ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਚੰਗਾਲੀਵਾਲਾ, ਮਾਸਟਰ ...

ਪੂਰੀ ਖ਼ਬਰ »

ਢੱਲ ਪਰਿਵਾਰ ਵਲੋਂ ਗੁ: ਸਾਹਿਬ ਦੀ ਉਸਾਰੀ ਲਈ ਰਾਸ਼ੀ ਭੇਟ

ਅਮਰਗੜ੍ਹ, 12 ਅਗਸਤ (ਸੁਖਜਿੰਦਰ ਸਿੰਘ ਝੱਲ)-ਨਾਭਾ ਮਲੇਰਕੋਟਲਾ ਸੜਕ ਉੱਪਰ ਅਨਾਜ ਮੰਡੀ ਦੇ ਸਾਹਮਣੇ ਸਥਿਤ ਗਿਆਨੀ ਜ਼ੈਲ ਸਿੰਘ ਕਲੋਨੀ ਦੇ ਗੁ: ਸਾਹਿਬ ਦੀ ਉਸਾਰੀ ਲਈ ਮਨਪ੍ਰੀਤ ਸਿੰਘ ਢੱਲ ਦੀ ਪ੍ਰੇਰਨਾ ਸਦਕਾ ਕੈਨੇਡਾ ਵਾਸੀਆਂ ਵਲੋਂ ਭੇਜੀ ਗਈ 80000 ਰੁਪਏ ਦੀ ਰਾਸ਼ੀ ਦਾ ...

ਪੂਰੀ ਖ਼ਬਰ »

ਗੰਨਾ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਐਸ.ਡੀ.ਐਮ. ਤੇ ਡੀ.ਐਸ.ਪੀ. ਧੂਰੀ ਨੂੰ ਦਿੱਤਾ ਮੰਗ-ਪੱਤਰ

ਧੂਰੀ, 12 ਅਗਸਤ (ਲਖਵੀਰ ਸਿੰਘ ਧਾਂਦਰਾ)-ਧੂਰੀ ਸ਼ੂਗਰ ਮਿੱਲ ਵੱਲ ਗੰਨਾ ਕਿਸਾਨਾਂ ਦੀ ਰਹਿੰਦੀ ਬਕਾਇਆ ਅਦਾਇਗੀ ਅਤੇ 5 ਅਗਸਤ ਨੂੰ ਧੂਰੀ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਫੇਰੀ ਦੌਰਾਨ ਕਿਸਾਨਾਂ ਨਾਲ ਪੁਲਿਸ ਵਲੋਂ ਹੋਈ ਕੁੱਟਮਾਰ ਦੇ ਸੰਬੰਧ ਇਕ ਮੰਗ ਪੱਤਰ ਵਿਚ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਪੰਜਾਬ ਵਲੋਂ ਮੁੱਖ ਮੰਤਰੀ ਦੇ ਨਾਂਅ ਵਿਧਾਇਕ ਪ੍ਰੋ. ਗੱਜਣਮਾਜਰਾ ਨੂੰ ਦਿੱਤਾ ਮੰਗ-ਪੱਤਰ

ਕੁੱਪ ਕਲਾਂ/ਮਲੇਰਕੋਟਲਾ, 12 ਅਗਸਤ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਅਤੇ ਮਾਲ ਵਿਭਾਗ ਦੇ ਪਟਵਾਰੀਆਂ ਦਰਮਿਆਨ ਉਲਝੀ ਤਾਣੀ ਲੋਕ ਹਿਤਾਂ ਨੂੰ ਵੇਖਦਿਆਂ ਨੇੜ ਭਵਿੱਖ ਸੁਲਝਣ ਦੀ ਆਸ ਵਿਖਾਈ ਦੇਣ ਲੱਗੀ ਹੈ | ਪਿਛਲੇ ਦਿਨੀਂ ...

ਪੂਰੀ ਖ਼ਬਰ »

ਡੀ.ਸੀ. ਵਲੋਂ ਮੰਗ-ਪੱਤਰ ਨਾ ਲੈਣ ਤੋਂ ਖ਼ਫ਼ਾ ਕਿਸਾਨ ਯੂਨੀਅਨ ਵਲੋਂ ਚੱਕਾ ਜਾਮ

ਮਲੇਰਕੋਟਲਾ, 12 ਅਗਸਤ (ਪਰਮਜੀਤ ਸਿੰਘ ਕੁਠਾਲਾ)-ਅਗਨੀਪਥ ਯੋਜਨਾ ਰੱਦ ਕਰਨ ਲਈ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਅੱਜ ਡੀ.ਸੀ. ਮਲੇਰਕੋਟਲਾ ਨੂੰ ਰਾਸ਼ਟਰਪਤੀ ਦੇ ਨਾਂਅ ਮੰਗ-ਪੱਤਰ ਦੇਣ ਪਹੁੰਚੇ ਕਿਸਾਨ ਨੇਤਾਵਾਂ ...

ਪੂਰੀ ਖ਼ਬਰ »

ਪ੍ਰਾਈਮ ਇੰਸਟੀਚਿਊਟ ਦੇ ਆਈਲੈਟਸ ਦੇ ਬਿਹਤਰੀਨ ਨਤੀਜਿਆਂ ਸਦਕਾ ਵਿਦਿਆਰਥੀਆਂ ਦਾ ਵਧਿਆ ਰੁਝਾਨ

ਧੂਰੀ, 12 ਅਗਸਤ (ਲਖਵੀਰ ਸਿੰਘ ਧਾਂਦਰਾ)-ਪ੍ਰਾਈਮ ਇੰਸਟੀਚਿਊਟ ਧੂਰੀ ਦੇ ਆਈਲੈਟਸ ਦੇ ਬਿਹਤਰੀਨ ਨਤੀਜਿਆਂ ਸਦਕਾ ਵਿਦੇਸ਼ ਜਾਣ ਦੇ ਚਾਹਵਾਨ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਸੁਪਨਾ ਪੂਰਾ ਹੋ ਰਿਹਾ ਹੈ, ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਾਈਮ ਇੰਸਟੀਚਿਊਟ ਦੇ ...

ਪੂਰੀ ਖ਼ਬਰ »

ਕੁਠਾਲਾ ਪੰਚਾਇਤ ਨੇ ਸਾਉਣ ਮਹੀਨੇ ਮੌਕੇ ਤੀਆਂ ਦਾ ਮੇਲਾ ਲਗਵਾਇਆ

ਸੰਦੌੜ, 12 ਅਗਸਤ (ਜਸਵੀਰ ਸਿੰਘ ਜੱਸੀ)-ਪਿੰਡ ਕੁਠਾਲਾ ਦੀ ਪੰਚਾਇਤ ਵਲੋਂ ਸਾਉਣ ਮਹੀਨੇ ਨੂੰ ਮੁੱਖ ਰੱਖਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਵਿਹੜੇ ਵਿਚ ਤੀਆਂ ਦਾ ਮੇਲਾ ਲਗਵਾਇਆ ਗਿਆ | ਇਕੱਤਰ ਹੋਈਆਂ ਪਿੰਡ ਦੀਆਂ ਔਰਤਾਂ ਅਤੇ ਬੱਚੀਆਂ ਨੇ ਲੋਕ ਗੀਤ, ...

ਪੂਰੀ ਖ਼ਬਰ »

ਜਥੇਬੰਦੀ ਕਿਸੇ ਵੀ ਕਿਸਾਨ ਨਾਲ ਧੱਕਾ ਨਹੀਂ ਹੋਣ ਦੇਵੇਗੀ-ਕਿਸਾਨ ਆਗੂ

ਸੂਲਰ ਘਰਾਟ, 12 ਅਗਸਤ (ਜਸਵੀਰ ਸਿੰਘ ਔਜਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੁਨਾਮ ਬਲਾਕ ਵਲੋਂ ਘਰ ਢਾਹੁਣ ਨੂੰ ਲੈ ਕੇ ਕੇ ਪਿੰਡ ਤਰੰਜੀਖੇੜਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX