ਤਾਜਾ ਖ਼ਬਰਾਂ


ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  15 minutes ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  23 minutes ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  28 minutes ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  53 minutes ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 1 hour ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 1 hour ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 1 hour ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 1 hour ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਪਿੰਡ ਬਖਤਗੜ੍ਹ ਦੇ ਵਿਅਕਤੀ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਲਿਆ ਫਾਹਾ
. . .  about 1 hour ago
ਟੱਲੇਵਾਲ, 30 ਸਤੰਬਰ (ਸੋਨੀ ਚੀਮਾ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਬਖਤਗੜ੍ਹ ਨਾਲ ਸੰਬੰਧਿਤ ਇਕ ਮੱਧ ਵਰਗੀ ਪਰਿਵਾਰ ਦੇ ਵਿਅਕਤੀ ਸੁਰਜੀਤ ਸਿੰਘ ਪੁੱਤਰ ਕਪੂਰ ਵਲੋਂ ਕਰਜ਼ੇ ਕਾਰਨ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਗਈ।
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਕੌਮੀ ਮਾਰਗ ਨੂੰ ਅਣਮਿਥੇ ਸਮੇਂ ਲਈ ਕੀਤਾ ਜਾਮ
. . .  about 1 hour ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਰਾਸ਼ਟਰੀ ਮਾਰਗ ਬਠਿੰਡਾ ਚੰਡੀਗੜ੍ਹ ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਹੋਰ ਜਥੇਬੰਦੀਆਂ ਵਲੋਂ ਸਰਕਾਰ ਵਲੋਂ ਮੰਗਾਂ ਨਾ ਮੰਨੇ ਜਾਣ ਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ...
ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਰਾਸ਼ਟਰੀ ਮਾਰਗ 54 'ਤੇ ਆਵਾਜਾਈ ਠੱਪ
. . .  about 2 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ ਭਰ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਦੇ ਸੱਦੇ ਨੂੰ ਲੈ ਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਦੀ...
ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀ ਵਲੋਂ ਵੱਡੇ ਪੱਧਰ 'ਤੇ ਰਾਸ਼ਟਰੀ ਰਾਜਮਾਰਗ ਜਾਮ ਕਰਕੇ ਸਰਕਾਰ ਖ਼ਿਲਾਫ਼ ਸ਼ੁਰੂ ਕੀਤਾ ਪ੍ਰਦਰਸ਼ਨ
. . .  about 2 hours ago
ਫਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)- ਪੰਜਾਬ ਸਰਕਾਰ ਦੀ ਕਿਸਾਨ ਵਿਰੋਧੀ ਸੋਚ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਵਲੋਂ ਅੱਜ ਵੱਡੇ ਪੱਧਰ 'ਤੇ ਰਾਸ਼ਟਰੀ ਰਾਜਮਾਰਗ...
ਕੇਜਰੀਵਾਲ ਦਾ ਵੱਡਾ ਬਿਆਨ, ਰਾਘਵ ਚੱਢਾ ਹੋਣਗੇ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 30 ਸਤੰਬਰ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਘਵ ਚੱਢਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ ਕਿ ਜਦੋਂ ਤੋਂ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ ਇੰਚਾਰਜ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨੇ ਗੁਜਰਾਤ...
ਸਦਨ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ
. . .  about 2 hours ago
ਚੰਡੀਗੜ੍ਹ, 30 ਸਤੰਬਰ - ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ...
ਫ਼ੌਜਾ ਸਿੰਘ ਸਰਾਰੀ ਮਾਮਲੇ 'ਚ ਕਾਂਗਰਸ ਵਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  about 2 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਮਾਮਲੇ 'ਚ ਵਿਰੋਧੀ ਧਿਰ ਕਾਂਗਰਸ ਵਲੋਂ ਵਿਧਾਨ ਸਭਾ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ ਕੀਤੀ ਜਾ...
ਜਲੰਧਰ ’ਚ ਭਾਜਪਾ ਵਲੋਂ ਜਨਤਾ ਦੀ ਵਿਧਾਨ ਸਭਾ ਦਾ ਕੀਤਾ ਗਿਆ ਆਯੋਜਨ
. . .  about 1 hour ago
ਜਲੰਧਰ, 30 ਸਤੰਬਰ (ਸ਼ਿਵ,ਅੰਮ੍ਰਿਤਪਾਲ)-ਜਲੰਧਰ ’ਚ ਭਾਜਪਾ ਵਲੋਂ ਜਨਤਾ ਦੀ ਵਿਧਾਨ ਸਭਾ ਸ਼ੁਰੂ, ਕੇਵਲ ਸਿੰਘ ਢਿੱਲੋਂ ਨੂੰ ਬਣਾਇਆ ਸਪੀਕਰ
ਬੋਲਣ ਦਾ ਸਮਾਂ ਨਾ ਦਿੱਤੇ ਜਾਣ ਕਰ ਕੇ ਸੁਖਪਾਲ ਸਿੰਘ ਖਹਿਰਾ ਨੇ ਸਪੀਕਰ ਦੀ ਕੁਰਸੀ ਅੱਗੇ ਜਤਾਇਆ ਰੋਸ
. . .  about 1 hour ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਮਾਨ) - ਬੋਲਣ ਦਾ ਸਮਾਂ ਨਾ ਦਿੱਤੇ ਜਾਣ ਕਰ ਕੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਸਪੀਕਰ ਦੀ ਕੁਰਸੀ ਅੱਗੇ ਰੋਸ ਜਤਾ ਰਹੇ ਹਨ। ਇਸ ਮੌਕੇ ਵਿਧਾਨ ਸਭਾ ਸਪੀਕਰ...
ਪੀ.ਪੀ.ਐਸ.ਸੀ. ਦੀਆਂ ਅਸਾਮੀਆਂ 'ਚ ਨਹੀਂ ਦਿੱਤਾ ਜਾ ਰਿਹਾ ਰਾਖਵਾਂਕਰਨ - ਡਾ. ਰਾਜ ਕੁਮਾਰ ਚੱਬੇਵਾਲ
. . .  about 2 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸੰਘ ਮਾਨ) - ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਉਪ ਨੇਤਾ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੀ.ਪੀ.ਐੱਸ.ਸੀ. ਵਿਚ ਜੋ ਮੁੱਖ ਸਕੱਤਰ ਜ਼ਰੀਏ ਅਸਾਮੀਆਂ ਭਰੀਆਂ ਜਾਂਦੀਆਂ ਹਨ, ਉਨ੍ਹਾਂ ਵਿਚ ਰਾਖਵਾਂਕਰਨ ਨਹੀਂ ਦਿੱਤਾ ਜਾ ਰਿਹਾ ਹੈ। ਪ੍ਰਸੋਨਲ ਵਿਭਾਗ...
ਮੁੱਖ ਮੰਤਰੀ ਪੰਜਾਬ ਦੀ ਪਤਨੀ, ਮਾਤਾ ਅਤੇ ਪਰਿਵਾਰਕ ਮੈਂਬਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  about 3 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ) - ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਹਨ।ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਦੇ ਮਾਤਾ ਅਤੇ ਭੈਣ ਸਮੇਤ ਹੋਰ ਪਰਿਵਾਰਕ ਮੈਂਬਰ ਵੀ...
ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਮਾਮਲਾ - ਜਲਦੀ ਸ਼ੁਰੂ ਹੋਵੇਗੀ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ
. . .  about 3 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ) - ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਐਕਟ ਨੂੰ ਮਾਨਤਾ ਦਿੱਤੇ ਜਾਣ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ ਸਥਾਨਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ ਹੋ ਰਹੀ ਹੈ। ਜਾਣਕਾਰੀ ਅਨੁਸਾਰ...
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਪੰਜਾਬ ਦੇ ਸਕੂਲਾਂ ਦੀ ਹਾਲਤ 'ਤੇ ਹੋ ਰਹੀ ਹੈ ਚਰਚਾ
. . .  about 3 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਪੰਜਾਬ ਦੇ ਸਕੂਲਾਂ ਦੀ ਹਾਲਤ 'ਤੇ ਚਰਚਾ ਹੋ ਰਹੀ...
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  about 3 hours ago
ਚੰਡੀਗੜ੍ਹ, 30 ਸਤੰਬਰ - ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਚੁੱਕੀ...
ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ-ਮੁੰਬਈ ਸੈਂਟਰਲ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ
. . .  about 3 hours ago
ਅਹਿਮਦਾਬਾਦ, 30 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਾਂਧੀਨਗਰ-ਮੁੰਬਈ ਸੈਂਟਰਲ ਵੰਦੇ ਭਾਰਤ ਐਕਸਪ੍ਰੈਸ ਨੂੰ ਗਾਂਧੀਨਗਰ ਵਿਖੇ ਹਰੀ ਝੰਡੀ ਦਿਖਾਈ। ਇਹ ਦੇਸ਼ ਦੀ ਤੀਜੀ ਵੰਦੇ ਭਾਰਤ ਟਰੇਨ ਹੈ। ਇਸ ਤੋਂ ਪਹਿਲਾਂ ਨਵੀਂ ਦਿੱਲੀ-ਵਾਰਾਣਸੀ...
ਰਿਜ਼ਰਵ ਬੈਂਕ ਵਲੋਂ ਚੌਥੀ ਵਾਰ ਵਿਆਜ ਦਰ 'ਚ ਵਾਧਾ
. . .  about 3 hours ago
ਨਵੀਂ ਦਿੱਲੀ, 30 ਸਤੰਬਰ - ਰਿਜ਼ਰਵ ਬੈਂਕ ਨੇ ਚੌਥੀ ਵਾਰ ਵਿਆਜ ਦਰ 'ਚ ਵਾਧਾ ਕੀਤਾ ਹੈ।ਰਿਜ਼ਰਵ ਬੈਂਕ ਨੇ ਰੈਪੋ ਦਰ 'ਚ 50 ਬੇਸਿਸ ਪੁਆਇੰਟਾਂ ਦਾ ਇਜ਼ਾਫਾ ਕੀਤਾ ਹੈ। ਰੈਪੋ ਦਰ 5.40 ਤੋਂ ਵੱਧ ਕੇ 5.90 ਫ਼ੀਸਦੀ ਹੋ ਗਈ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਮਲਿਕਅਰਜੁਨ ਖੜਗੇ ਅੱਜ ਦਾਖ਼ਲ ਕਰ ਸਕਦੇ ਹਨ ਨਾਮਜ਼ਦਗੀ
. . .  about 4 hours ago
ਨਵੀਂ ਦਿੱਲੀ, 30 ਸਤੰਬਰ - ਸੀਨੀਅਰ ਕਾਂਗਰਸੀ ਆਗੂ ਮਲਿਕਅਰਜੁਨ ਖੜਗੇ ਅੱਜ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰ ਸਕਦੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਫਿਰੋਜ਼ਪੁਰ

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੁਲਿਸ ਵਲੋਂ ਸ਼ਹਿਰ ਤੇ ਛਾਉਣੀ 'ਚ ਫਲੈਗ ਮਾਰਚ

ਫ਼ਿਰੋਜ਼ਪੁਰ, 12 ਅਗਸਤ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਆਜ਼ਾਦੀ ਦਿਵਸ-2022 ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਸਮਾਜ ਵਿਰੋਧੀ ਤੇ ਸ਼ਰਾਰਤੀ ਅਨਸਰਾਂ ਦੀਆਂ ਗੈਰ ਸਮਾਜੀ ਹਰਕਤਾਂ ਨੂੰ ਠੱਲ੍ਹ ਪਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ | ਇਸੇ ਸੰਦਰਭ ਵਿਚ ਅੱਜ ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਦੀ ਅਗਵਾਈ ਹੇਠ ਫ਼ਿਰੋਜ਼ਪੁਰ ਸ਼ਹਿਰ ਤੇ ਛਾਉਣੀ ਵਿਚ ਫਲੈਗ ਮਾਰਚ ਕੀਤਾ ਗਿਆ | ਇਸ ਮੌਕੇ ਐੱਸ.ਐੱਸ.ਪੀ ਸੁਰੇਂਦਰ ਲਾਂਬਾ ਨੇ ਕਿਹਾ ਕਿ ਆਜ਼ਾਦੀ ਦਿਵਸ ਮੌਕੇ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਫ਼ਿਰੋਜ਼ਪੁਰ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਮਾੜੇ ਅਨਸਰਾਂ ਵਿਚ ਪੁਲਿਸ ਤੇ ਕਾਨੂੰਨ ਦਾ ਭੈਅ ਅਤੇ ਆਮ ਲੋਕਾਂ ਵਿਚ ਵਿਸ਼ਵਾਸ ਪੈਦਾ ਕਰਨ ਦੇ ਮਨੋਰਥ ਨਾਲ ਸ਼ਹਿਰ ਤੇ ਛਾਉਣੀ ਵਿਚ ਇਹ ਫਲੈਗ ਮਾਰਚ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਫਲੈਗ ਮਾਰਚ ਵਿਚ ਕਿਊ.ਆਰ.ਟੀ ਟੀਮਾਂ, ਐਂਟੀ ਰਿਊਟ ਕੰਟਰੋਲ, ਟਰੈਫ਼ਿਕ ਸਟਾਫ਼ ਅਤੇ ਪੁਲਿਸ ਦੇ ਵੱਖ-ਵੱਖ ਵਿੰਗਾ ਦੀਆਂ ਟੀਮਾਂ ਸ਼ਾਮਿਲ ਸਨ | ਐੱਸ.ਐੱਸ.ਪੀ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਹਰ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਣ ਲਈ ਤਿਆਰ ਹੈ | ਉਨ੍ਹਾਂ ਕਿਹਾ ਕਿ ਪੁਲਿਸ ਸ਼ਰਾਰਤੀ ਅਨਸਰਾਂ 'ਤੇ ਸਖ਼ਤ ਨਿਗਰਾਨੀ ਰੱਖ ਰਹੀ ਹੈ ਅਤੇ ਕਿਸੇ ਤਰ੍ਹਾਂ ਦੇ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਸ ਮੌਕੇ ਕਪਤਾਨ ਪੁਲਿਸ (ਇੰਨਵੈ) ਗੁਰਮੀਤ ਸਿੰਘ ਚੀਮਾ, ਉਪ ਕਪਤਾਨ ਪੁਲਿਸ ਸਿਟੀ ਸੁਰਿੰਦਰਪਾਲ ਬਾਂਸਲ, ਥਾਣਾ ਸਿਟੀ ਮੁਖੀ ਇੰਸਪੈਕਟਰ ਮੋਹਿਤ ਧਵਨ ਤੇ ਹੋਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ |

ਕਾਂਗਰਸ ਨੇ ਤਲਵੰਡੀ ਭਾਈ ਵਿਖੇ ਕੱਢੀ ਤਿਰੰਗਾ ਗੌਰਵ ਯਾਤਰਾ

ਤਲਵੰਡੀ ਭਾਈ, 12 ਅਗਸਤ (ਕੁਲਜਿੰਦਰ ਸਿੰਘ ਗਿੱਲ/ਰਵਿੰਦਰ ਸਿੰਘ ਬਜਾਜ)-ਦੇਸ਼ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਆਰੰਭ ਕੀਤੀਆਂ ਗਈਆਂ ਤਿਰੰਗਾ ਗੌਰਵ ਯਾਤਰਾਵਾਂ ਤਹਿਤ ਤਲਵੰਡੀ ਭਾਈ ਵਿਖੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ...

ਪੂਰੀ ਖ਼ਬਰ »

ਸੱਪ ਦੇ ਕੱਟਣ ਕਾਰਨ 19 ਸਾਲਾਂ ਲੜਕੀ ਦੀ ਮੌਤ

ਜ਼ੀਰਾ, 12 ਅਗਸਤ (ਮਨਜੀਤ ਸਿੰਘ ਢਿੱਲੋਂ)-ਬੀਤੀ ਕੱਲ੍ਹ ਇੱਕ ਨੌਜਵਾਨ ਲੜਕੀ ਨੂੰ ਰਾਤ ਸਮੇਂ ਸੱਪ ਨੇ ਕੱਟ ਲਿਆ, ਜਿਸ ਕਾਰਨ ਲੜਕੀ ਦੀ ਮੌਤ ਹੋ ਗਈ | ਇਕੱਤਰ ਵੇਰਵਿਆਂ ਅਨੁਸਾਰ ਰਜਨੀ ਪੁੱਤਰੀ ਵੀਰ ਕੁਮਾਰ ਵਾਸੀ ਨੇੜੇ ਬਾਬਾ ਜੀਵਨ ਸਿੰਘ ਗੁਰਦੁਆਰਾ ਸਾਹਿਬ ਬਸਤੀ ਮਾਛੀਆਂ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਘੇਰਿਆ ਐੱਸ. ਐੱਸ. ਪੀ. ਦਫ਼ਤਰ

ਫ਼ਿਰੋਜ਼ਪੁਰ, 12 ਅਗਸਤ (ਕੁਲਬੀਰ ਸਿੰਘ ਸੋਢੀ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਪੋਜੋ ਕੇ ਦੀ ਅਗਵਾਈ ਵਿਚ ਜ਼ਿਲ੍ਹੇ ਅੰਦਰ ਲੰਮੇ ਸਮੇਂ ਤੋਂ ਲਟਕ ਰਹੇ ਵੱਖ-ਵੱਖ ਮਸਲਿਆਂ ਨੂੰ ਲੈ ਕੇ ਐੱਸ.ਐੱਸ.ਪੀ. ਦਫ਼ਤਰ ਦੇ ਬਾਹਰ ...

ਪੂਰੀ ਖ਼ਬਰ »

ਸ਼ਰਾਬ ਫੈਕਟਰੀ ਚਾਲੂ ਰੱਖਣ ਲਈ ਮਜ਼ਦੂਰਾਂ ਵਲੋਂ ਲਗਾਇਆ ਧਰਨਾ 10ਵੇਂ ਦਿਨ 'ਚ ਦਾਖ਼ਲ

ਜ਼ੀਰਾ, 12 ਅਗਸਤ (ਮਨਜੀਤ ਸਿੰਘ ਢਿੱਲੋਂ)-ਮਾਲਬਰੋਜ਼ ਸ਼ਰਾਬ ਫੈਕਟਰੀ ਵਿਰੁੱਧ ਕਿਸਾਨਾਂ ਅਤੇ ਪਿੰਡਾਂ ਦੇ ਲੋਕਾਂ ਵਲੋਂ ਲਗਾਏ ਗਏ ਧਰਨੇ ਨੂੰ ਗਲਤ ਕਰਾਰ ਦਿੰਦਿਆਂ ਮਾਲਬਰੋਜ਼ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ ਕੰਪਨੀ 'ਚ ਕੰਮ ਕਰਦੇ ਮਜ਼ਦੂਰਾਂ ਵਲੋਂ ਸ਼ਰਾਬ ...

ਪੂਰੀ ਖ਼ਬਰ »

ਸ਼ਰਾਬ ਫੈਕਟਰੀ ਅੱਗੇ ਇਲਾਕੇ ਦੇ ਲੋਕਾਂ ਦਾ ਲਗਾਇਆ ਧਰਨਾ ਲਗਾਤਾਰ ਜਾਰੀ

ਜ਼ੀਰਾ, 12 ਅਗਸਤ (ਮਨਜੀਤ ਸਿੰਘ ਢਿੱਲੋਂ)-ਜ਼ੀਰਾ ਨੇੜਲੇ ਪਿੰਡ ਮਨਸੂਰਵਾਲ ਕਲਾਂ ਵਿਖੇ ਸਥਿਤ ਮਾਲਬਰੋਜ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ ਸ਼ਰਾਬ ਫੈਕਟਰੀ ਅੱਗੇ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਅਤੇ ਕਿਸਾਨ ਜਥੇਬੰਦੀਆਂ ਵਲੋਂ ਲਗਾਇਆ ਧਰਨਾ ਲਗਾਤਾਰ ...

ਪੂਰੀ ਖ਼ਬਰ »

ਪਿੰਡ ਕਰੀਆਂ ਪਹਿਲਵਾਨ ਦੇ ਸਕੂਲ 'ਚ ਵਿਧਾਇਕ ਭੁੱਲਰ ਨੇ ਹਰ ਘਰ ਤਿਰੰਗਾ ਲਹਿਰਾਉਣ ਮੁਹਿੰਮ ਦੀ ਕੀਤੀ ਸ਼ੁਰੂਆਤ

ਫ਼ਿਰੋਜ਼ਪੁਰ, 12 ਅਗਸਤ (ਕੁਲਬੀਰ ਸਿੰਘ ਸੋਢੀ)-ਦੇਸ਼ ਦੀ ਆਜ਼ਾਦੀ ਦੇ 75ਵਰੇ੍ਹ ਪੂਰੇ ਹੋਣ 'ਤੇ 13 ਤੋਂ 15 ਅਗਸਤ ਤੱਕ ਹਰ ਘਰ ਤਿਰੰਗਾ ਮੁਹਿੰਮ ਨੂੰ ਜ਼ਮੀਨੀ ਪੱਤਰ ਤੱਕ ਲਾਂਚ ਕਰਨ ਦੇ ਮਕਸਦ ਨਾਲ ਜਿੱਥੇ ਪ੍ਰਸ਼ਾਸਨ ਵਲੋਂ ਵੱਡੇ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ...

ਪੂਰੀ ਖ਼ਬਰ »

ਅਗਨੀਪਥ ਸਕੀਮ ਨੂੰ ਰੱਦ ਕਰਨ ਸੰਬੰਧੀ ਬੀ. ਕੇ. ਯੂ. ਉਗਰਾਹਾਂ ਦੇ ਵਫ਼ਦ ਨੇ ਡੀ. ਸੀ. ਨੂੰ ਸੌਂਪਿਆ ਮੰਗ ਪੱਤਰ

ਫ਼ਿਰੋਜ਼ਪੁਰ, 12 ਅਗਸਤ (ਕੁਲਬੀਰ ਸਿੰਘ ਸੋਢੀ)-ਕੇਂਦਰ ਸਰਕਾਰ ਵਲੋਂ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਦੇ ਹੋਏ ਸ਼ੁਰੂ ਕੀਤੀ ਅਗਨੀਪਥ ਸਕੀਮ ਦਾ ਵਿਰੋਧ ਕਰਦੇ ਹੋਏ ਬੀ.ਕੇ.ਯੂ ਉਗਰਾਹਾਂ ਵਲੋਂ ਸੂਬੇ ਭਰ ਵਿਚ ਜ਼ਿਲ੍ਹਾ ਪੱਧਰ 'ਤੇ ਰੋਸ ਪ੍ਰਦਰਸ਼ਨ ਕਰ ਡਿਪਟੀ ...

ਪੂਰੀ ਖ਼ਬਰ »

ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਨੇ ਕਰਵਾਏ ਵੱਖ-ਵੱਖ ਬਲਾਕਾਂ 'ਚ ਸੱਭਿਆਚਾਰਕ ਸਮਾਗਮ

ਫ਼ਿਰੋਜ਼ਪੁਰ, 12 ਅਗਸਤ (ਤਪਿੰਦਰ ਸਿੰਘ)-ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਵਲੋਂ ਮਨਾਏ ਜਾ ਰਹੇ ਆਜ਼ਾਦੀ ਦੇ 75ਵੇਂ ਸਾਲਾਂ ਸਮਾਗਮਾਂ 'ਚ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਤਹਿਤ 'ਹਰ ਘਰ ਤਿਰੰਗਾ' ਮੁਹਿੰਮ ਅਧੀਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵੱਖ-ਵੱਖ ਬਲਾਕਾਂ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਹਵਾਲਾਤੀ ਕੋਲੋਂ ਅਫ਼ੀਮ ਤੇ ਸਿੰਮ ਕਾਰਡ ਬਰਾਮਦ

ਫ਼ਿਰੋਜ਼ਪੁਰ, 12 ਅਗਸਤ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਅੰਦਰ ਤਲਾਸ਼ੀ ਦੌਰਾਨ ਹਵਾਲਾਤੀ ਕੋਲੋਂ 90 ਗ੍ਰਾਮ ਅਫ਼ੀਮ ਅਤੇ 2 ਸਿੰਮ ਕਾਰਡ ਬਰਾਮਦ ਹੋਣ 'ਤੇ ਜੇਲ੍ਹ ਅਧਿਕਾਰੀਆਂ ਦੀ ਇਤਲਾਹ 'ਤੇ ਥਾਣਾ ਸਿਟੀ ਪੁਲਿਸ ਨੇ ਉਕਤ ਹਵਾਲਾਤੀ ਖ਼ਿਲਾਫ਼ ਮੁਕੱਦਮਾ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਰੱਖੜੀ ਸੰਬੰਧੀ ਮੁਕਾਬਲੇ ਕਰਵਾਏ

ਤਲਵੰਡੀ ਭਾਈ, 12 ਅਗਸਤ (ਕੁਲਜਿੰਦਰ ਸਿੰਘ ਗਿੱਲ)-ਤਲਵੰਡੀ ਭਾਈ ਦੇ ਐੱਸ.ਕੇ. ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੇ ਰੱਖੜੀ ਦੇ ਤਿਉਹਾਰ ਨੂੰ ਸਮਰਪਿਤ ਮੁਕਾਬਲੇ ਕਰਵਾਏ ਗਏ | ਰੱਖੜੀ ਸੰਬੰਧੀ ਮੁਕਾਬਲਿਆਂ ਦੌਰਾਨ ਸਕੂਲ ਦੀਆਂ ਵਿਦਿਆਰਥਣਾਂ ਨੇ ਆਪਣੇ ਹੱਥੀਂ ਰੱਖੜੀਆਂ ...

ਪੂਰੀ ਖ਼ਬਰ »

ਪੈਰਾਡਾਈਜ਼ ਸਕੂਲ ਜ਼ੀਰਾ 'ਚ ਰਾਸ਼ਟਰ ਭਾਸ਼ਾ ਵਿਕਾਸ ਤਹਿਤ ਪ੍ਰੀਖਿਆ ਕਰਵਾਈ

ਜ਼ੀਰਾ, 12 ਅਗਸਤ (ਮਨਜੀਤ ਸਿੰਘ ਢਿੱਲੋਂ)-ਅਖਿਲ ਭਾਰਤੀ ਰਾਸ਼ਟਰ ਭਾਸ਼ਾ ਵਿਕਾਸ ਸਮਿਤੀ ਵਲੋਂ ਬੱਚਿਆਂ ਵਿਚ ਸਵੈ-ਵਿਸ਼ਵਾਸ ਪੈਦਾ ਕਰਨ ਅਤੇ ਰਾਸ਼ਟਰੀ ਭਾਸ਼ਾ ਦਾ ਵਿਕਾਸ ਕਰਨਾ ਸਬੰਧੀ ਕਰਵਾਈ ਜਾ ਰਹੀ ਪ੍ਰੀਖਿਆ ਤਹਿਤ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਵਿਧਾਇਕ ਦਹੀਆ ਵਲੋਂ ਹਾਈ ਸਕੂਲ ਸਤੀਏਵਾਲਾ ਤੋਂ ਹਰ ਘਰ ਤਿਰੰਗਾ ਲਹਿਰਾਉਣ ਮੁਹਿੰਮ ਦੀ ਸ਼ੁਰੂਆਤ

ਫ਼ਿਰੋਜ਼ਸ਼ਾਹ, 12 ਅਗਸਤ (ਸਰਬਜੀਤ ਸਿੰਘ ਧਾਲੀਵਾਲ)- ਹਰ ਘਰ ਤਿਰੰਗਾ ਮੁਹਿੰਮ ਨੂੰ ਜ਼ਮੀਨੀ ਪੱਤਰ ਤੱਕ ਲਾਂਚ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਆ ਵਲੋਂ ਸਰਕਾਰੀ ਸਕੂਲਾਂ ਵਿਚ ਪਹੁੰਚ ਕੇ ਹਰ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ 'ਚ ਪ੍ਰਤੀਯੋਗੀਆਂ ਨੇ ਫੇਸ ਪੇਂਟਿੰਗ ਕਰਕੇ ਦੇਸ਼ ਭਗਤੀ ਦਾ ਸੰਦੇਸ਼ ਦਿੱਤਾ

ਫ਼ਿਰੋਜ਼ਪੁਰ, 12 ਅਗਸਤ (ਤਪਿੰਦਰ ਸਿੰਘ)-ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਮੌਕੇ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਸ਼ਹਿਰ ਦੀਆਂ ਵਿਦਿਆਰਥਣਾਂ ਨੇ ਦੇਸ਼ ਨੂੰ ਆਜ਼ਾਦੀ ਦਿਵਾਉਣ ਵਾਲੇ ਸ਼ਹੀਦਾਂ ਦੀ ਯਾਦ ਵਿਚ ਫੇਸ ਪੇਂਟਿੰਗ ਕੀਤੀ | ਕਾਲਜ ਦੇ ...

ਪੂਰੀ ਖ਼ਬਰ »

ਹਰ ਘਰ ਤਿਰੰਗਾ ਮੁਹਿੰਮ ਤਹਿਤ ਐੱਸ. ਡੀ. ਐਮ ਵਲੋਂ ਹਾਈ ਸਕੂਲ ਪਿੰਡੀ ਤੋਂ ਸ਼ੁਰੂਆਤ

ਗੁਰੂਹਰਸਹਾਏ, 12 ਅਗਸਤ (ਕਪਿਲ ਕੰਧਾਰੀ)- ਆਜ਼ਾਦੀ ਦੇ 75ਵੇ ਮਹਾਂਉਤਸਵ ਨੂੰ ਸਮਰਪਿਤ ਹਰ ਘਰ ਤਿਰੰਗਾ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਪਿੰਡੀ ਤੋਂ ਹਰ ਘਰ ਤਿਰੰਗਾ ਲਹਿਰਾਉਣ ਦੀ ਸ਼ੁਰੂਆਤ ਕੀਤੀ ਗਈ | ਉਪ ਮੰਡਲ ਮੈਜਿਸਟਰੇਟ ਗੁਰੂਹਰਸਹਾਏ ਪ੍ਰੀਤਇੰਦਰ ਸਿੰਘ ਬੈਂਸ ...

ਪੂਰੀ ਖ਼ਬਰ »

'ਆਪ' ਸਰਕਾਰ ਆਉਣ ਵਾਲੇ 2 ਸਾਲਾਂ 'ਚ ਬਦਲ ਦੇਵੇਗੀ ਪੰਜਾਬ ਦੀ ਨੁਹਾਰ-ਮਲਕੀਤ ਥਿੰਦ

ਗੋਲੂ ਕਾ ਮੋੜ, 12 ਅਗਸਤ (ਸੁਰਿੰਦਰ ਸਿੰਘ ਪੁਪਨੇਜਾ)-ਪੰਜਾਬ 'ਤੇ ਲੰਬਾ ਸਮਾਂ ਰਾਜ ਕਰਨ ਵਾਲੀਆਂ ਰਵਾਇਤੀ ਪਾਰਟੀਆਂ ਨੇ ਸੂਬੇ ਦਾ ਤਾਣਾ ਬਾਣਾ ਕਾਫ਼ੀ ਉਲਝਾ ਰੱਖਿਆ ਸੀ ਤੇ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ 'ਚ ਆਈ ਹੈ ਤੇ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਨੈਸ਼ਨਲ ਕਿੱਕ ਬਾਕਸਿੰਗ ਮੁਕਾਬਲੇ 'ਚ ਐਂਮਬਰੋਜੀਅਲ ਸਕੂਲ ਜ਼ੀਰਾ ਦੇ ਖਿਡਾਰੀਆਂ ਨੇ ਤਗਮੇ ਜਿੱਤੇ

ਜ਼ੀਰਾ, 12 ਅਗਸਤ (ਮਨਜੀਤ ਸਿੰਘ ਢਿੱਲੋਂ)-ਕਿੱਕ ਬਾਕਸਿੰਗ ਦੇ ਨੈਸ਼ਨਲ ਜੂਨੀਅਰ ਅਤੇ ਸਬ-ਜੂਨੀਅਰ ਮੁਕਾਬਲਿਆਂ ਵਿਚ ਪੰਜਾਬ ਵਲੋਂ ਭਾਗ ਲੈਂਦਿਆਂ ਐਂਮਬਰੋਜੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਦੇ ਤਿੰਨ ਖਿਡਾਰੀਆਂ ਨੇ ਤਗਮੇ ਜਿੱਤ ਕੇ ਸਕੂਲ ਅਤੇ ਇਲਾਕੇ ਦਾ ...

ਪੂਰੀ ਖ਼ਬਰ »

ਗੋਲਡਨ ਐਰੋ ਡਵੀਜ਼ਨ ਵਲੋਂ ਆਜ਼ਾਦੀ ਦਿਹਾੜੇ ਸੰਬੰਧੀ ਸਮਾਗਮ

ਫ਼ਿਰੋਜ਼ਪੁਰ, 12 ਅਗਸਤ (ਤਪਿੰਦਰ ਸਿੰਘ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਅਤੇ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਦੇ ਜਸ਼ਨਾਂ ਤਹਿਤ ਭਾਰਤੀ ਫ਼ੌਜ ਦੀ ਗੋਲਡਨ ਐਰੋ ਡਵੀਜ਼ਨ ਵਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸੇ ਲੜੀ 'ਚ ਅੱਜ ਫ਼ਿਰੋਜ਼ਪੁਰ ਵਿਖੇ ਫ਼ੌਜੀ ਪਾਈਪ ਬੈਂਡ ...

ਪੂਰੀ ਖ਼ਬਰ »

ਅੰਡਰ-14 'ਚ ਨਵਜੋਤ ਕੌਰ, 17 'ਚ ਜਸਲੀਨ ਕੌਰ, 19 'ਚ ਹਰਲੀਨ ਕੌਰ ਰਹੀਆਂ ਬੈੱਸਟ ਅਥਲੀਟ

ਫ਼ਿਰੋਜ਼ਸ਼ਾਹ, 12 ਅਗਸਤ (ਸਰਬਜੀਤ ਸਿੰਘ ਧਾਲੀਵਾਲ)-ਸੀ.ਆਈ.ਐੱਸ. ਆਈ ਬੋਰਡ ਵਲੋਂ ਚੱਲ ਰਹੇ ਜ਼ੋਨਲ ਖੇਡ ਮੁਕਾਬਲਿਆਂ ਦੀ ਚੱਲ ਰਹੀ ਲੜੀ ਦੌਰਾਨ ਜੋਗਿੰਦਰਾ ਕਾਨਵੈਂਟ ਸਕੂਲ ਨੂੰ ਲੜਕੀਆਂ ਦੀ ਖੋ-ਖੋ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ, ਜਿਸ 'ਚ ਜੋਗਿੰਦਰਾ ਕਾਨਵੈਂਟ ...

ਪੂਰੀ ਖ਼ਬਰ »

ਜੋਗਿੰਦਰਾ ਕਾਨਵੈਂਟ ਸਕੂਲ ਦੀ ਜ਼ੋਨਲ ਖੋ-ਖੋ ਮੁਕਾਬਲਿਆਂ 'ਚ ਝੰਡੀ ਰਹੀ

ਫ਼ਿਰੋਜ਼ਸ਼ਾਹ, 12 ਅਗਸਤ (ਸਰਬਜੀਤ ਸਿੰਘ ਧਾਲੀਵਾਲ)-ਸੀ.ਆਈ.ਐੱਸ. ਆਈ ਬੋਰਡ ਵਲੋਂ ਚੱਲ ਰਹੇ ਜ਼ੋਨਲ ਖੇਡ ਮੁਕਾਬਲਿਆਂ ਦੀ ਚੱਲ ਰਹੀ ਲੜੀ ਦੌਰਾਨ ਜੋਗਿੰਦਰਾ ਕਾਨਵੈਂਟ ਸਕੂਲ ਨੂੰ ਲੜਕੀਆਂ ਦੀ ਖੋ-ਖੋ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ, ਜਿਸ 'ਚ ਜੋਗਿੰਦਰਾ ਕਾਨਵੈਂਟ ...

ਪੂਰੀ ਖ਼ਬਰ »

4 ਵਿਧਾਨ ਸਭਾ ਹਲਕਿਆਂ 'ਚ 17 ਨੂੰ ਲਗਾਏ ਜਾਣਗੇ ਪੈਨਸ਼ਨਾਂ ਅਤੇ ਵਿੱਤੀ ਸਹਾਇਤਾ ਸਕੀਮਾਂ ਸੰਬੰਧੀ ਕੈਂਪ

ਫ਼ਿਰੋਜ਼ਪੁਰ, 12 ਅਗਸਤ (ਤਪਿੰਦਰ ਸਿੰਘ)-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਵੀਨ ਗਡਵਾਲ ਨੇ ਦੱਸਿਆ ਕਿ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਡਾ: ਬਲਜੀਤ ਕੌਰ ਦੀਆਂ ਹਦਾਇਤਾਂ ਅਨੁਸਾਰ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਚਾਰਾਂ ਵਿਧਾਨ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ 'ਚ ਦੇਸ਼ ਦੀ ਆਜ਼ਾਦੀ ਦੀ ਖ਼ੁਸ਼ੀ 'ਚ ਹਵਨ ਯੱਗ ਕਰਵਾਇਆ

ਗੁਰੂਹਰਸਹਾਏ, 12 ਅਗਸਤ (ਕਪਿਲ ਕੰਧਾਰੀ)-ਰਾਜ ਕਰਨੀ ਗਲਹੋਤਰਾ ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਇਲਾਕੇ ਵਿਚ ਇਕ ਅਜਿਹੀ ਸੰਸਥਾ ਹੈ, ਜਿੱਥੇ ਸਾਰੇ ਧਰਮਾਂ ਦਾ ਸਨਮਾਨ ਕੀਤਾ ਜਾਂਦਾ ਹੈ | ਇੱਥੇ ਹਰ ਧਰਮ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ...

ਪੂਰੀ ਖ਼ਬਰ »

ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਤਹਿਤ ਸਿਹਤ ਸੰਸਥਾਵਾਂ 'ਤੇ ਲਹਿਰਾਇਆ ਜਾਵੇਗਾ ਕੌਮੀ ਝੰਡਾ-ਸਿਵਲ ਸਰਜਨ

ਫ਼ਿਰੋਜ਼ਪੁਰ, 12 ਅਗਸਤ (ਜਸਵਿੰਦਰ ਸਿੰਘ ਸੰਧੂ)-ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਅੰਮਿ੍ਤ ਸਿੰਘ ਦੀ ਅਗਵਾਈ ਹੇਠ ਮਨਾਏ ਜਾ ਰਹੇ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਤਹਿਤ ਹਰ ਘਰ ਤਿਰੰਗਾ ਮੁਹਿੰਮ ਅਧੀਨ ਜ਼ਿਲੇ੍ਹ ਦੀਆਂ ਸਮੂਹ ਸਿਹਤ ਸੰਸਥਾਵਾਂ 'ਤੇ 13 ਤੋਂ ...

ਪੂਰੀ ਖ਼ਬਰ »

ਸੈਮ ਇੰਟਰਨੈਸ਼ਨਲ ਸਕੂਲ 'ਚ ਮਨਾਇਆ ਰੱਖੜੀ ਦਾ ਤਿਉਹਾਰ

ਗੋਲੂ ਕਾ ਮੋੜ, 12 ਅਗਸਤ (ਸੁਰਿੰਦਰ ਸਿੰਘ ਪੁਪਨੇਜਾ)-ਸੈਮ ਇੰਟਰਨੈਸ਼ਨਲ ਸਕੂਲ ਵਿਖੇ ਹਰ ਤਿਉਹਾਰ ਰੀਤੀ-ਰਿਵਾਜ਼ਾਂ ਨਾਲ ਮਨਾਇਆ ਜਾਂਦਾ ਹੈ | ਇਸੇ ਤਹਿਤ ਰੱਖੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿਚ ਬੱਚਿਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਰੱਖੜੀਆਂ ...

ਪੂਰੀ ਖ਼ਬਰ »

ਭਾਜਪਾ ਵਲੋਂ 14 ਨੂੰ ਤਲਵੰਡੀ ਭਾਈ ਵਿਖੇ ਕੱਢੀ ਜਾਵੇਗੀ ਤਿਰੰਗਾ ਯਾਤਰਾ-ਵਿਜੇ ਕੁਮਾਰ

ਤਲਵੰਡੀ ਭਾਈ, 12 ਅਗਸਤ (ਕੁਲਜਿੰਦਰ ਸਿੰਘ ਗਿੱਲ)-ਦੇਸ਼ ਦੀ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਤਹਿਤ ਕੇਂਦਰ ਸਰਕਾਰ ਦੀ ਘਰ-ਘਰ ਤਿਰੰਗਾ ਲਹਿਰ ਦੇ ਚੱਲਦਿਆਂ ਭਾਰਤੀ ਜਨਤਾ ਪਾਰਟੀ ਵਲੋਂ 14 ਅਗਸਤ ਨੂੰ ਤਲਵੰਡੀ ਭਾਈ ਵਿਖੇ ਤਿਰੰਗਾ ਯਾਤਰਾ ਕੱਢੀ ਜਾਵੇਗੀ | ਇਹ ਜਾਣਕਾਰੀ ...

ਪੂਰੀ ਖ਼ਬਰ »

ਗੁਰੂਹਰਸਹਾਏ ਪੁਲਿਸ ਨੇ ਕੱਢਿਆ ਫਲੈਗ ਮਾਰਚ

ਗੁਰੂਹਰਸਹਾਏ/ਗੋਲੂ ਕਾ ਮੋੜ, 12 ਅਗਸਤ (ਕਪਿਲ ਕੰਧਾਰੀ, ਸੁਰਿੰਦਰ ਸਿੰਘ ਪੁਪਨੇਜਾ)-ਗੁਰੂਹਰਸਹਾਏ ਦੇ ਡੀ.ਐੱਸ.ਪੀ. ਯਾਦਵਿੰਦਰ ਸਿੰਘ ਅਤੇ ਥਾਣਾ ਮੁਖੀ ਜਤਿੰਦਰ ਸਿੰਘ ਦੀ ਅਗਵਾਈ ਹੇਠ ਗੁਰੂਹਰਸਹਾਏ ਵਿਖੇ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਫਲੈਗ ਮਾਰਚ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਵਕੀਲਾਂ ਵਾਲਾ ਵਿਖੇ ਕਰਵਾਇਆ ਗਿਆ ਹਲਕਾ ਪੱਧਰੀ ਹਰ ਘਰ ਤਿਰੰਗਾ ਲਹਿਰਾਓ ਸਮਾਗਮ

ਜ਼ੀਰਾ, 12 ਅਗਸਤ (ਮਨਜੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਐੱਸ.ਡੀ.ਐਮ ਦਫ਼ਤਰ ਜ਼ੀਰਾ ਦੀਆਂ ਹਦਾਇਤਾਂ ਮੁਤਾਬਿਕ ਹਰ ਘਰ ਤਿਰੰਗਾ ਸਮਾਗਮ ਸਰਕਾਰੀ ਸਕੂਲ ਵਕੀਲਾਂ ਵਾਲਾ ਵਿਖੇ ਕਰਵਾਇਆ ਗਿਆ | ਇਸ ਸਮਾਗਮ 'ਚ ਖ਼ਾਸ ਤੌਰ 'ਤੇ ਹਲਕਾ ...

ਪੂਰੀ ਖ਼ਬਰ »

ਏ. ਡੀ. ਸੀ. ਵਲੋਂ ਆਜ਼ਾਦੀ ਦਿਵਸ ਦੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ

ਫ਼ਿਰੋਜ਼ਪੁਰ, 12 ਅਗਸਤ (ਤਪਿੰਦਰ ਸਿੰਘ)-15 ਅਗਸਤ ਆਜ਼ਾਦੀ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਦਾਣਾ ਮੰਡੀ ਫ਼ਿਰੋਜ਼ਪੁਰ ਛਾਉਣੀ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਸੰਬੰਧੀ ਵਧੀਕ ਡਿਪਟੀ ਕਮਿਸ਼ਨਰ (ਜ.) ਸਾਗਰ ਸੇਤੀਆ ਨੇ ਦਾਣਾ ਮੰਡੀ ਵਿਖੇ ਚੱਲ ਰਹੀਆਂ ਆਜ਼ਾਦੀ ਦਿਵਸ ...

ਪੂਰੀ ਖ਼ਬਰ »

ਬੀ. ਐੱਸ. ਐਫ. ਨੇ ਬੂਟੇ ਲਗਾਓ ਮੁਹਿੰਮ ਅਤੇ ਘਰ-ਘਰ ਤਿਰੰਗਾ ਪੋ੍ਰਗਰਾਮ ਤਹਿਤ ਕੱਢੀ ਮੋਟਰਸਾਈਕਲ ਰੈਲੀ

ਫ਼ਿਰੋਜ਼ਪੁਰ, 12 ਅਗਸਤ (ਤਪਿੰਦਰ ਸਿੰਘ)-ਆਜ਼ਾਦੀ ਦੇ 75 ਸਾਲ ਪੂਰੇ ਹੋਣ ਦੇ ਸ਼ੁੱਭ ਮੌਕੇ 'ਤੇ ਦੇਸ਼ ਭਰ ਵਿਚ 'ਘਰ-ਘਰ ਤਿਰੰਗਾ, ਹਰ ਘਰ ਤਿਰੰਗਾ ਅਭਿਆਨ' ਮਨਾਇਆ ਜਾ ਰਿਹਾ ਹੈ | ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀ.ਏ.ਪੀ.ਐਫ.ਐੱਸ.) ਵੀ ਇਸ ਮੁਹਿੰਮ ਨੂੰ ਉਤਸ਼ਾਹ ਨਾਲ ਮਨਾ ਰਹੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਆਪਣੇ ਪੱਲਿਓਾ ਤਿਰੰਗੇ ਝੰਡੇ ਘਰਾਂ 'ਤੇ ਲਹਿਰਾਉਣਗੀਆਂ

ਗੁਰੂਹਰਸਹਾਏ, 12 ਅਗਸਤ (ਹਰਚਰਨ ਸਿੰਘ ਸੰਧੂ)- ਆਲ ਪੰਜਾਬ ਆਂਗਣਵਾੜੀ ਵਰਕਰ ਯੂਨੀਅਨ ਵਲੋਂ ਪੰਜਾਬ ਸਰਕਾਰ ਤੇ ਵਿਭਾਗ ਨੂੰ ਕੋਰਾ ਜਵਾਬ ਦਿੱਤਾ ਹੈ ਕਿ ਆਜਾਦੀ ਦਿਹਾੜੇ ਮੌਕੇ 'ਤੇ ਤਿਰੰਗਾ ਝੰਡਾ ਮੁੱਲ ਖ਼ਰੀਦ ਕੇ ਨਹੀਂ ਲਾਉਣਗੀਆਂ | ਇਸ ਸੰਬੰਧੀ ਬਲਾਕ ਪ੍ਰਧਾਨ ਕੁਲਜੀਤ ...

ਪੂਰੀ ਖ਼ਬਰ »

ਮਮਦੋਟ ਵਿਖੇ ਕੂੜੇ ਦੇ ਢੇਰ ਤੋਂ ਭਰੂਣ ਮਿਲਿਆ

ਮਮਦੋਟ, 12 ਅਗਸਤ (ਸੁਖਦੇਵ ਸਿੰਘ ਸੰਗਮ)- ਅੱਜ ਸਵੇਰੇ ਮਮਦੋਟ ਦੇ ਅੱਡਾ ਹਜ਼ਾਰਾ ਸਿੰਘ ਵਾਲਾ ਵਿਖੇ ਕੂੜੇ ਦੇ ਢੇਰ ਤੋਂ ਕਰੀਬ 4/5 ਮਹੀਨੇ ਦਾ ਭਰੂਣ (ਲੜਕਾ) ਮਿਲਣ ਕਾਰਨ ਕਸਬਾ ਮਮਦੋਟ ਵਾਸੀਆਂ 'ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਕੂੜੇ ਦੇ ਢੇਰ 'ਚੋਂ ਮਿਲੇ ਇਸ ਭਰੂਣ ਦੇ ...

ਪੂਰੀ ਖ਼ਬਰ »

ਬੱਚਿਆਂ ਨੂੰ ਪੜ੍ਹਨ ਦੇ ਲਈ ਤਰਕਸ਼ੀਲ ਸੁਸਾਇਟੀ ਪੰਜਾਬ ਨੇ ਵੰਡਿਆ ਰਸਾਲਾ

ਗੁਰੂਹਰਸਹਾਏ, 12 ਅਗਸਤ (ਕਪਿਲ ਕੰਧਾਰੀ)-ਪਿੰਡ ਮੋਠਾਂ ਵਾਲਾ ਦੇ ਸਰਕਾਰੀ ਮਿਡਲ ਸਕੂਲ ਵਿਖੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਇਕਾਈ ਪਿੰਡ ਮੋਠਾਂ ਵਾਲਾ ਵਲੋਂ ਬਲਾਕ ਪ੍ਰਧਾਨ ਕੁਲਦੀਪ ਸਿੰਘ ਮੋਠਾਂ ਵਾਲਾ ਸਾਥੀ ਬਿੱਕਰ ਸਿੰਘ ਮੋਠਾਂ ਵਾਲਾ ਕਮੇਟੀ ...

ਪੂਰੀ ਖ਼ਬਰ »

ਬਾਰਡਰ ਦੇ ਪਿੰਡਾਂ 'ਚ ਲਹਿਰਾਇਆ ਤਿਰੰਗਾ-ਗੁਰਪਰਵੇਜ਼ ਸ਼ੈਲੇ ਸੰਧੂ

ਗੁਰੂਹਰਸਹਾਏ, 12 ਅਗਸਤ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)-ਹਰ ਘਰ ਤਿਰੰਗਾ ਮੁਹਿੰਮ ਤਹਿਤ ਭਾਜਪਾ ਦੇ ਵਰਕਰਾਂ ਵਲੋਂ ਸਵੇਰ ਤੋਂ ਹੀ ਗੁਰੂਹਰਸਹਾਏ ਭਾਜਪਾ ਇੰਚਾਰਜ ਗੁਰਪਰਵੇਜ ਸ਼ੈਲੇ ਸੰਧੂ ਅਤੇ ਟੀਮ ਨੇ ਬਾਰਡਰ ਦੇ ਪਿੰਡ ਮੂਸੇਵਾਲਾ, ਰਾਣਾ ਪੰਜਗਰਾਈਾ, ਗੁੱਦੜ ...

ਪੂਰੀ ਖ਼ਬਰ »

ਵਿਭਾਗ ਦੇ ਅਧਿਕਾਰੀਆਂ, ਕਿਸਾਨ ਜਥੇਬੰਦੀਆਂ ਤੇ ਪੁਲਿਸ ਪ੍ਰਸ਼ਾਸਨ ਨੇ ਅਦਾਲਤ ਦੇ ਫ਼ੈਸਲੇ ਅਨੁਸਾਰ ਵਾਇਆ ਨਹਿਰੀ ਖਾਲ਼
ਨਹਿਰੀ ਖਾਲ਼ ਦੇ ਮਾਮਲੇ ਨੂੰ ਲੈ ਕੇ 2 ਧਿਰਾਂ 'ਚ ਸਥਿਤੀ ਤਣਾਅਪੂਰਨ ਬਣੀ

ਗੁਰੂਹਰਸਹਾਏ, 12 ਅਗਸਤ (ਹਰਚਰਨ ਸਿੰਘ ਸੰਧੂ)-ਪਿਛਲੇ ਤਿੰਨ ਸਾਲ ਤੋਂ ਪਿੰਡ ਬਹਾਦਰ ਕੇ ਵਿਖੇ ਕਿਸਾਨ ਬਲਵੀਰ ਸਿੰਘ ਤੇ ਫ਼ੌਜਾ ਸਿੰਘ ਵਿਚਕਾਰ ਚੱਲ ਰਿਹਾ ਨਹਿਰੀ ਖਾਲ਼ ਦਾ ਝਗੜਾ ਨਿਬੇੜਨ ਲਈ ਭਾਵੇਂ ਅਦਾਲਤ ਦੇ ਹੁਕਮਾਂ ਅਨੁਸਾਰ ਅੱਜ ਖਾਲ਼ ਪਵਾ ਕੇ ਨਿਬੇੜਨ ਦੀ ਪਹਿਲ ...

ਪੂਰੀ ਖ਼ਬਰ »

ਨਹਿਰੀ ਖਾਲ਼ ਦੇ ਮਾਮਲੇ ਨੂੰ ਲੈ ਕੇ 2 ਧਿਰਾਂ 'ਚ ਸਥਿਤੀ ਤਣਾਅਪੂਰਨ ਬਣੀ

ਗੁਰੂਹਰਸਹਾਏ, 12 ਅਗਸਤ (ਹਰਚਰਨ ਸਿੰਘ ਸੰਧੂ)-ਪਿਛਲੇ ਤਿੰਨ ਸਾਲ ਤੋਂ ਪਿੰਡ ਬਹਾਦਰ ਕੇ ਵਿਖੇ ਕਿਸਾਨ ਬਲਵੀਰ ਸਿੰਘ ਤੇ ਫ਼ੌਜਾ ਸਿੰਘ ਵਿਚਕਾਰ ਚੱਲ ਰਿਹਾ ਨਹਿਰੀ ਖਾਲ਼ ਦਾ ਝਗੜਾ ਨਿਬੇੜਨ ਲਈ ਭਾਵੇਂ ਅਦਾਲਤ ਦੇ ਹੁਕਮਾਂ ਅਨੁਸਾਰ ਅੱਜ ਖਾਲ਼ ਪਵਾ ਕੇ ਨਿਬੇੜਨ ਦੀ ਪਹਿਲ ...

ਪੂਰੀ ਖ਼ਬਰ »

ਇੰਡੀਅਨ ਐਕਸ ਸਰਵਿਸਮੈਨ ਲੀਗ ਦੇ ਆਗੂਆਂ ਲਗਾਏ ਕੇਂਦਰੀ ਜੇਲ੍ਹ ਅੰਮਿ੍ਤਸਰ ਦੇ ਪ੍ਰਬੰਧਕਾਂ 'ਤੇ ਖੱਜਲ-ਖ਼ੁਆਰ ਕਰਨ ਦੇ ਦੋਸ਼

ਫ਼ਿਰੋਜ਼ਪੁਰ, 12 ਅਗਸਤ (ਜਸਵਿੰਦਰ ਸਿੰਘ ਸੰਧੂ)-ਜਵਾਨੀ ਦੇਸ਼ ਲੇਖੇ ਲਗਾ ਸਰਹੱਦਾਂ ਦੀ ਰਾਖੀ ਕਰਨ ਵਾਲੇ ਸਾਬਕਾ ਸੈਨਿਕਾਂ ਦੀ ਇੰਡੀਅਨ ਐਕਸ ਸਰਵਿਸਮੈਨ ਲੀਗ ਦੇ ਆਗੂਆਂ ਨੇ ਕੇਂਦਰੀ ਜੇਲ੍ਹ ਅੰਮਿ੍ਤਸਰ ਦੇ ਪ੍ਰਬੰਧਕਾਂ ਉੱਪਰ ਖੱਜਲ-ਖ਼ੁਆਰ ਕਰਨ ਦੇ ਗੰਭੀਰ ਦੋਸ਼ ...

ਪੂਰੀ ਖ਼ਬਰ »

15 ਅਗਸਤ ਨੂੰ ਲੈ ਕੇ ਕੀਤੀ ਗਈ ਫੁੱਲ ਡਰੈੱਸ ਰਿਹਰਸਲ

ਗੁਰੂਹਰਸਹਾਏ, 12 ਅਗਸਤ (ਕਪਿਲ ਕੰਧਾਰੀ)- ਪ੍ਰਸ਼ਾਸਨ ਵਲੋਂ 76ਵੇਂ ਆਜ਼ਾਦੀ ਦਿਹਾੜੇ ਮੌਕੇ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਮਨਾਏ ਜਾ ਰਹੇ ਸੁਤੰਤਰਤਾ ਦਿਵਸ ਦੇ ਸਮਾਗਮ ਦੌਰਾਨ ਗੁਰੂਹਰਸਹਾਏ ਦੇ ਐੱਸ.ਡੀ.ਐਮ. ਪ੍ਰੀਤ ਇੰਦਰ ਸਿੰਘ ਬੈਂਸ ਕੌਮੀ ਝੰਡਾ ਲਹਿਰਾਉਣਗੇ | ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਸਹਾਰੀ ਮੱਲ ਵਿਖੇ ਸ਼ੁਕਰਾਨੇ ਵਜੋਂ ਕਰਵਾਏ ਗੁਰਮਤਿ ਸਮਾਗਮ

ਆਰਿਫ਼ ਕੇ, 12 ਅਗਸਤ (ਬਲਬੀਰ ਸਿੰਘ ਜੋਸਨ)-ਪਿੰਡ ਅੱਕੂ ਮਸਤੇ ਕੇ ਵਿਖੇ ਸਥਿਤ ਗੁਰਦੁਆਰਾ ਬਾਬਾ ਸਹਾਰੀ ਮੱਲ ਵਿਖੇ ਗੁਰਮਤਿ ਦੇ ਪ੍ਰਚਾਰ ਪ੍ਰਸਾਰ ਲਈ ਚੱਲ ਰਹੀ ਲੜੀ ਤਹਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬਲਵਿੰਦਰ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX