ਤਾਜਾ ਖ਼ਬਰਾਂ


ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  8 minutes ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  13 minutes ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  38 minutes ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  52 minutes ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 1 hour ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 1 hour ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 1 hour ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਪਿੰਡ ਬਖਤਗੜ੍ਹ ਦੇ ਵਿਅਕਤੀ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਲਿਆ ਫਾਹਾ
. . .  about 1 hour ago
ਟੱਲੇਵਾਲ, 30 ਸਤੰਬਰ (ਸੋਨੀ ਚੀਮਾ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਬਖਤਗੜ੍ਹ ਨਾਲ ਸੰਬੰਧਿਤ ਇਕ ਮੱਧ ਵਰਗੀ ਪਰਿਵਾਰ ਦੇ ਵਿਅਕਤੀ ਸੁਰਜੀਤ ਸਿੰਘ ਪੁੱਤਰ ਕਪੂਰ ਵਲੋਂ ਕਰਜ਼ੇ ਕਾਰਨ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਗਈ।
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਕੌਮੀ ਮਾਰਗ ਨੂੰ ਅਣਮਿਥੇ ਸਮੇਂ ਲਈ ਕੀਤਾ ਜਾਮ
. . .  about 1 hour ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਰਾਸ਼ਟਰੀ ਮਾਰਗ ਬਠਿੰਡਾ ਚੰਡੀਗੜ੍ਹ ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਹੋਰ ਜਥੇਬੰਦੀਆਂ ਵਲੋਂ ਸਰਕਾਰ ਵਲੋਂ ਮੰਗਾਂ ਨਾ ਮੰਨੇ ਜਾਣ ਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ...
ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਰਾਸ਼ਟਰੀ ਮਾਰਗ 54 'ਤੇ ਆਵਾਜਾਈ ਠੱਪ
. . .  about 1 hour ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ ਭਰ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਦੇ ਸੱਦੇ ਨੂੰ ਲੈ ਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਦੀ...
ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀ ਵਲੋਂ ਵੱਡੇ ਪੱਧਰ 'ਤੇ ਰਾਸ਼ਟਰੀ ਰਾਜਮਾਰਗ ਜਾਮ ਕਰਕੇ ਸਰਕਾਰ ਖ਼ਿਲਾਫ਼ ਸ਼ੁਰੂ ਕੀਤਾ ਪ੍ਰਦਰਸ਼ਨ
. . .  about 1 hour ago
ਫਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)- ਪੰਜਾਬ ਸਰਕਾਰ ਦੀ ਕਿਸਾਨ ਵਿਰੋਧੀ ਸੋਚ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਵਲੋਂ ਅੱਜ ਵੱਡੇ ਪੱਧਰ 'ਤੇ ਰਾਸ਼ਟਰੀ ਰਾਜਮਾਰਗ...
ਕੇਜਰੀਵਾਲ ਦਾ ਵੱਡਾ ਬਿਆਨ, ਰਾਘਵ ਚੱਢਾ ਹੋਣਗੇ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 30 ਸਤੰਬਰ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਘਵ ਚੱਢਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ ਕਿ ਜਦੋਂ ਤੋਂ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ ਇੰਚਾਰਜ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨੇ ਗੁਜਰਾਤ...
ਸਦਨ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ
. . .  about 2 hours ago
ਚੰਡੀਗੜ੍ਹ, 30 ਸਤੰਬਰ - ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ...
ਫ਼ੌਜਾ ਸਿੰਘ ਸਰਾਰੀ ਮਾਮਲੇ 'ਚ ਕਾਂਗਰਸ ਵਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  about 2 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਮਾਮਲੇ 'ਚ ਵਿਰੋਧੀ ਧਿਰ ਕਾਂਗਰਸ ਵਲੋਂ ਵਿਧਾਨ ਸਭਾ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ ਕੀਤੀ ਜਾ...
ਜਲੰਧਰ ’ਚ ਭਾਜਪਾ ਵਲੋਂ ਜਨਤਾ ਦੀ ਵਿਧਾਨ ਸਭਾ ਦਾ ਕੀਤਾ ਗਿਆ ਆਯੋਜਨ
. . .  about 1 hour ago
ਜਲੰਧਰ, 30 ਸਤੰਬਰ (ਸ਼ਿਵ,ਅੰਮ੍ਰਿਤਪਾਲ)-ਜਲੰਧਰ ’ਚ ਭਾਜਪਾ ਵਲੋਂ ਜਨਤਾ ਦੀ ਵਿਧਾਨ ਸਭਾ ਸ਼ੁਰੂ, ਕੇਵਲ ਸਿੰਘ ਢਿੱਲੋਂ ਨੂੰ ਬਣਾਇਆ ਸਪੀਕਰ
ਬੋਲਣ ਦਾ ਸਮਾਂ ਨਾ ਦਿੱਤੇ ਜਾਣ ਕਰ ਕੇ ਸੁਖਪਾਲ ਸਿੰਘ ਖਹਿਰਾ ਨੇ ਸਪੀਕਰ ਦੀ ਕੁਰਸੀ ਅੱਗੇ ਜਤਾਇਆ ਰੋਸ
. . .  about 1 hour ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਮਾਨ) - ਬੋਲਣ ਦਾ ਸਮਾਂ ਨਾ ਦਿੱਤੇ ਜਾਣ ਕਰ ਕੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਸਪੀਕਰ ਦੀ ਕੁਰਸੀ ਅੱਗੇ ਰੋਸ ਜਤਾ ਰਹੇ ਹਨ। ਇਸ ਮੌਕੇ ਵਿਧਾਨ ਸਭਾ ਸਪੀਕਰ...
ਪੀ.ਪੀ.ਐਸ.ਸੀ. ਦੀਆਂ ਅਸਾਮੀਆਂ 'ਚ ਨਹੀਂ ਦਿੱਤਾ ਜਾ ਰਿਹਾ ਰਾਖਵਾਂਕਰਨ - ਡਾ. ਰਾਜ ਕੁਮਾਰ ਚੱਬੇਵਾਲ
. . .  about 2 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸੰਘ ਮਾਨ) - ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਉਪ ਨੇਤਾ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੀ.ਪੀ.ਐੱਸ.ਸੀ. ਵਿਚ ਜੋ ਮੁੱਖ ਸਕੱਤਰ ਜ਼ਰੀਏ ਅਸਾਮੀਆਂ ਭਰੀਆਂ ਜਾਂਦੀਆਂ ਹਨ, ਉਨ੍ਹਾਂ ਵਿਚ ਰਾਖਵਾਂਕਰਨ ਨਹੀਂ ਦਿੱਤਾ ਜਾ ਰਿਹਾ ਹੈ। ਪ੍ਰਸੋਨਲ ਵਿਭਾਗ...
ਮੁੱਖ ਮੰਤਰੀ ਪੰਜਾਬ ਦੀ ਪਤਨੀ, ਮਾਤਾ ਅਤੇ ਪਰਿਵਾਰਕ ਮੈਂਬਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  about 2 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ) - ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਹਨ।ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਦੇ ਮਾਤਾ ਅਤੇ ਭੈਣ ਸਮੇਤ ਹੋਰ ਪਰਿਵਾਰਕ ਮੈਂਬਰ ਵੀ...
ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਮਾਮਲਾ - ਜਲਦੀ ਸ਼ੁਰੂ ਹੋਵੇਗੀ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ
. . .  about 3 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ) - ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਐਕਟ ਨੂੰ ਮਾਨਤਾ ਦਿੱਤੇ ਜਾਣ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ ਸਥਾਨਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ ਹੋ ਰਹੀ ਹੈ। ਜਾਣਕਾਰੀ ਅਨੁਸਾਰ...
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਪੰਜਾਬ ਦੇ ਸਕੂਲਾਂ ਦੀ ਹਾਲਤ 'ਤੇ ਹੋ ਰਹੀ ਹੈ ਚਰਚਾ
. . .  about 3 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਪੰਜਾਬ ਦੇ ਸਕੂਲਾਂ ਦੀ ਹਾਲਤ 'ਤੇ ਚਰਚਾ ਹੋ ਰਹੀ...
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  about 3 hours ago
ਚੰਡੀਗੜ੍ਹ, 30 ਸਤੰਬਰ - ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਚੁੱਕੀ...
ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ-ਮੁੰਬਈ ਸੈਂਟਰਲ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ
. . .  about 3 hours ago
ਅਹਿਮਦਾਬਾਦ, 30 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਾਂਧੀਨਗਰ-ਮੁੰਬਈ ਸੈਂਟਰਲ ਵੰਦੇ ਭਾਰਤ ਐਕਸਪ੍ਰੈਸ ਨੂੰ ਗਾਂਧੀਨਗਰ ਵਿਖੇ ਹਰੀ ਝੰਡੀ ਦਿਖਾਈ। ਇਹ ਦੇਸ਼ ਦੀ ਤੀਜੀ ਵੰਦੇ ਭਾਰਤ ਟਰੇਨ ਹੈ। ਇਸ ਤੋਂ ਪਹਿਲਾਂ ਨਵੀਂ ਦਿੱਲੀ-ਵਾਰਾਣਸੀ...
ਰਿਜ਼ਰਵ ਬੈਂਕ ਵਲੋਂ ਚੌਥੀ ਵਾਰ ਵਿਆਜ ਦਰ 'ਚ ਵਾਧਾ
. . .  about 2 hours ago
ਨਵੀਂ ਦਿੱਲੀ, 30 ਸਤੰਬਰ - ਰਿਜ਼ਰਵ ਬੈਂਕ ਨੇ ਚੌਥੀ ਵਾਰ ਵਿਆਜ ਦਰ 'ਚ ਵਾਧਾ ਕੀਤਾ ਹੈ।ਰਿਜ਼ਰਵ ਬੈਂਕ ਨੇ ਰੈਪੋ ਦਰ 'ਚ 50 ਬੇਸਿਸ ਪੁਆਇੰਟਾਂ ਦਾ ਇਜ਼ਾਫਾ ਕੀਤਾ ਹੈ। ਰੈਪੋ ਦਰ 5.40 ਤੋਂ ਵੱਧ ਕੇ 5.90 ਫ਼ੀਸਦੀ ਹੋ ਗਈ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਮਲਿਕਅਰਜੁਨ ਖੜਗੇ ਅੱਜ ਦਾਖ਼ਲ ਕਰ ਸਕਦੇ ਹਨ ਨਾਮਜ਼ਦਗੀ
. . .  about 4 hours ago
ਨਵੀਂ ਦਿੱਲੀ, 30 ਸਤੰਬਰ - ਸੀਨੀਅਰ ਕਾਂਗਰਸੀ ਆਗੂ ਮਲਿਕਅਰਜੁਨ ਖੜਗੇ ਅੱਜ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰ ਸਕਦੇ...
ਜ਼ਖ਼ਮੀ ਜਸਪ੍ਰੀਤ ਬੁਮਰਾਹ ਦੀ ਜਗ੍ਹਾ ਮੁਹੰਮਦ ਸਿਰਾਜ ਟੀਮ ਇੰਡੀਆ 'ਚ ਸ਼ਾਮਿਲ
. . .  about 4 hours ago
ਮੁੰਬਈ, 30 ਸਤੰਬਰ - ਅਖਿਲ ਭਾਰਤੀ ਸੀਨੀਅਰ ਚੋਣ ਕਮੇਟੀ ਨੇ ਦੱਖਣੀ ਅਫਰੀਕਾ ਦੇ ਖ਼ਿਲਾਫ਼ ਬਾਕੀ ਟੀ-20 ਮੈਚਾਂ ਲਈ ਜ਼ਖ਼ਮੀ ਜਸਪ੍ਰੀਤ ਬੁਮਰਾਹ ਦੀ ਜਗ੍ਹਾ ਮੁਹੰਮਦ ਸਿਰਾਜ ਨੂੰ ਟੀਮ ਇੰਡੀਆ 'ਚ ਸ਼ਾਮਿਲ ਕੀਤਾ ਹੈ। ਬੁਮਰਾਹ ਦੀ ਪਿੱਠ 'ਚ ਸੱਟ ਲੱਗੀ ਹੈ ਅਤੇ ਫਿਲਹਾਲ ਉਹ ਬੀ.ਸੀ.ਸੀ.ਆਈ. ਮੈਡੀਕਲ ਟੀਮ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਬਠਿੰਡਾ

ਕਾਂਗਰਸ ਪਾਰਟੀ ਨੇ ਬਠਿੰਡਾ ਦਿਹਾਤੀ ਦੇ ਪਿੰਡਾਂ 'ਚ ਪੈਦਲ ਤਿਰੰਗਾ ਯਾਤਰਾ ਕੱਢੀ

ਬਠਿੰਡਾ, 12 ਅਗਸਤ (ਸੱਤਪਾਲ ਸਿੰਘ ਸਿਵੀਆਂ)-ਕਾਂਗਰਸ ਪਾਰਟੀ ਵਲੋਂ ਬਠਿੰਡਾ ਦਿਹਾਤੀ 'ਚ ਪੈਦਲ ਤਿਰੰਗਾ ਝੰਡਾ ਯਾਤਰਾ ਕੱਢੀ ਗਈ, ਜਿਸ ਦੀ ਅਗਵਾਈ ਬਠਿੰਡਾ ਦੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਕਿਰਨਦੀਪ ਕੌਰ ਵਿਰਕ, ਸੂਬਾ ਜਨਰਲ ਸਕੱਤਰ ਕਿਰਨਜੀਤ ਸਿੰਘ ਗਹਿਰੀ ਤੇ ਬੁਲਾਡੇਵਾਲਾ ਦੇ ਸਰਪੰਚ ਮਨਜੀਤ ਸਿੰਘ ਬਲਾਕ ਪ੍ਰਧਾਨ ਬਠਿੰਡਾ ਦਿਹਾਤੀ ਨੇ ਕੀਤੀ | ਇਸ ਮੌਕੇ ਗੁਰਭਗਤ ਸਿੰਘ ਬੀੜ ਬਹਿਮਣ, ਚੇਅਰਮੈਨ ਦਵਿੰਦਰ ਸਿੰਘ ਦਿਉਣ, ਜਵਾਹਰ ਸਿੰਘ ਨੰਦਗੜ੍ਹ, ਵਕੀਲ ਕੁਲਦੀਪ ਸਿੰਘ, ਜਗਸੀਰ ਸਿੰਘ, ਜੁਗਰਾਜ ਸਿੰਘ, ਗੋਰਾ ਬਹਿਮਣ ਦੀਵਾਨਾ, ਬੀਰਾ ਸਿੰਘ ਸਰਪੰਚ ਸੈਣੇਵਾਲਾ, ਚੇਅਰਮੈਨ ਗੁਰਮੇਲ ਸਿੰਘ ਘੁੱਦਾ, ਬਸੰਤ ਸਿੰਘ ਸਰਪੰਚ, ਜਗਜੀਤ ਸਿੰਘ, ਮਨਜੀਤ ਸਿੰਘ ਨਰੂਆਣਾ, ਬਲਵੀਰ ਸਿੰਘ, ਹਰਮੇਲ ਸਿੰਘ, ਅਮਨਦੀਪ ਸਿੰਘ, ਸੁਖਦੇਵ ਸਿੰਘ ਨੀਟਾ, ਜਸਬੀਰ ਸਿੰਘ ਸੀਰਾ ਤੋਂ ਇਲਾਵਾ ਪੰਚਾਂ-ਸਰਪੰਚਾਂ ਸਮੇਤ ਵੱਡੀ ਗਿਣਤੀ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ | ਪੈਦਲ ਤਿਰੰਗਾ ਯਾਤਰਾ ਪਿੰਡ ਬੁਲਾਡੇਵਾਲਾ ਤੋਂ ਲੈ ਕੇ ਬਹਿਮਣ ਦੀਵਾਨਾ, ਬੀੜ ਬਹਿਮਣ, ਬੀੜ ਬਸਤੀਆਂ 'ਚੋਂ ਦੀ ਹੁੰਦੇ ਹੋਏ ਬਾਬਾ ਜੀਵਨ ਸਿੰਘ ਨਗਰ ਦੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਚੌਕ ਵਿਖੇ ਸਮਾਪਤ ਹੋਈ | ਇਸ ਮੌਕੇ ਪ੍ਰਧਾਨ ਕਿਰਨਦੀਪ ਕੌਰ ਵਿਰਕ, ਕਿਰਨਜੀਤ ਸਿੰਘ ਗਹਿਰੀ ਤੇ ਸਰਪੰਚ ਮਨਜੀਤ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਹਰ ਵਰਕਰ ਨੇ ਦੇਸ਼ ਨੂੰ ਆਜ਼ਾਦ ਕਰਾਉਣ ਲਈ ਤੇ ਦੇਸ਼ ਦੀ ਆਜ਼ਾਦੀ ਅਤੇ ਏਕਤਾ ਤੇ ਅਖੰਡਤਾ ਨੂੰ ਬਚਾਉਣ ਲਈ ਹਰ ਸਮੇਂ ਕੁਰਬਾਨੀਆਂ ਦਿੱਤੀਆਂ ਪਰ ਹੁਣ ਕੁਝ ਤਾਕਤਾਂ ਦੇਸ਼ ਨੂੰ ਤੋੜਨਾ ਚਾਹੁੰਦੀਆਂ ਹਨ, ਇਸ ਕਰਕੇ ਭਾਰਤ ਦੇਸ਼ ਨੂੰ ਅਤੇ ਜਨਤਾ ਨੂੰ ਬਚਾਉਣ ਲਈ ਕਾਂਗਰਸ ਪਾਰਟੀ ਦਾ ਹਰ ਵਰਕਰ ਹਰ ਘਰ ਤੱਕ ਇਹ ਸੰਦੇਸ਼ ਪਹੁੰਚਾਏਗਾ ਕਿ ਇਹ ਤਿਰੰਗਾ ਆਜ਼ਾਦੀ ਦੇ ਸ਼ਹੀਦਾਂ ਦੇ ਖੂਨ ਦੇ ਕਤਰੇ ਨਾਲ ਬਣਿਆ ਹੋਇਆ ਹੈ ਤੇ ਇਸ ਨੂੰ ਬਚਾ ਕੇ ਰੱਖਣਾ |

ਪੱਤਰਕਾਰ ਬਲਵਿੰਦਰ ਸਿੰਘ ਧਾਲੀਵਾਲ ਨੂੰ ਸਦਮਾ-ਮਾਤਾ ਦਾ ਦਿਹਾਂਤ

ਮਾਨਸਾ, 12 ਅਗਸਤ (ਰਾਵਿੰਦਰ ਸਿੰਘ ਰਵੀ)-'ਅਜੀਤ' ਉਪ ਦਫ਼ਤਰ ਮਾਨਸਾ ਦੇ ਇੰਚਾਰਜ ਬਲਵਿੰਦਰ ਸਿੰਘ ਧਾਲੀਵਾਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦ ਉਨ੍ਹਾਂ ਦੇ ਮਾਤਾ ਸੁਰਜੀਤ ਕੌਰ (72) ਪਤਨੀ ਨਾਜਰ ਸਿੰਘ ਧਾਲੀਵਾਲ ਅਕਾਲ ਚਲਾਣਾ ਕਰ ਗਏ | ਉਹ ਪਿਛਲੇ ਕੁਝ ਮਹੀਨਿਆਂ ਤੋਂ ...

ਪੂਰੀ ਖ਼ਬਰ »

ਮਾ. ਤਸਵੀਰ ਸਿੰਘ ਬਣੇ ਤਰਕਸ਼ੀਲ ਸੁਸਾਇਟੀ ਭੁੱਚੋ ਦੇ ਜਥੇਬੰਦਕ ਮੁਖੀ

ਭੁੱਚੋ ਮੰਡੀ, 12 ਅਗਸਤ (ਪਰਵਿੰਦਰ ਸਿੰਘ ਜੌੜਾ)-ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਭੁੱਚੋ ਮੰਡੀ ਦੀ ਵਿਸ਼ੇਸ਼ ਇਕੱਤਰਤਾ ਦੌਰਾਨ ਪਹੁੰਚੇ ਬਠਿੰਡਾ ਜ਼ੋਨ ਦੇ ਵਿੱਤ ਸਕੱਤਰ ਜੰਟਾ ਸਿੰਘ ਰਾਮਪੁਰਾ ਦੀ ਨਿਗਰਾਨੀ ਹੇਠ ਨਵੀਂ ਟੀਮ ਦੀ ਚੋਣ ਕੀਤੀ ਗਈ, ਇਸ ਦੌਰਾਨ ਮਾ. ਤਸਵੀਰ ...

ਪੂਰੀ ਖ਼ਬਰ »

ਬਠਿੰਡਾ ਜ਼ਿਲੇ੍ਹ 'ਚ ਹੁਣ ਤੱਕ ਲੰਪੀ ਸਕਿਨ ਬਿਮਾਰੀ ਨਾਲ 123 ਪਸ਼ੂਆਂ ਦੀ ਮੌਤ

ਬਠਿੰਡਾ, 12 ਅਗਸਤ (ਅਵਤਾਰ ਸਿੰਘ)-ਗਊਆਂ ਲਈ ਜਾਨਲੇਵਾ ਸਾਬਤ ਹੋ ਰਹੀ ਲੰਪੀ ਸਕਿਨ ਬਿਮਾਰੀ ਨਾਲ ਹੁਣ ਤੱਕ ਬਠਿੰਡਾ ਜ਼ਿਲ੍ਹੇ 'ਚ 123 ਪਸ਼ੂਆਂ ਦੀ ਮੌਤ ਹੋ ਚੁੱਕੀ ਹੈ | ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵਿਭਾਗ ਵਲੋਂ ਪੱਤਰ ਨੰਬਰ 4177 ਦੀ ਭੇਜੀ ਜਾਣਕਾਰੀ ਅਨੁਸਾਰ ਜ਼ਿਲ੍ਹਾ ...

ਪੂਰੀ ਖ਼ਬਰ »

ਭੁੱਚੋ ਮੰਡੀ ਦੇ ਬਾਜ਼ਾਰਾਂ 'ਚ ਭਾਜਪਾ ਵਰਕਰਾਂ ਨੇ ਕੱਢੀ ਤਿਰੰਗਾ ਯਾਤਰਾ

ਭੁੱਚੋ ਮੰਡੀ, 12 ਅਗਸਤ (ਪਰਵਿੰਦਰ ਸਿੰਘ ਜੌੜਾ)-ਭਾਰਤੀ ਜਨਤਾ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਭੁੱਚੋ ਤੋਂ ਚੋਣ ਲੜਨ ਵਾਲੇ ਸੀਨੀਅਰ ਆਗੂ ਇੰਜੀਨੀਅਰ ਰੁਪਿੰਦਰ ਜੀਤ ਸਿੰਘ ਤੇ ਸੂਬਾ ਜਨਰਲ ਸਕੱਤਰ ਦਿਆਲ ਸੋਢੀ ਦੀ ਅਗਵਾਈ 'ਚ ਭੁੱਚੋ ਮੰਡੀ ਦੇ ਬਾਜ਼ਾਰਾਂ ਵਿਚ ਤਿਰੰਗਾ ...

ਪੂਰੀ ਖ਼ਬਰ »

ਇੰਡੀਅਨ ਰੈੱਡ ਕਰਾਸ ਸੁਸਾਇਟੀ ਦੇ ਪੰਘੂੜੇ 'ਚੋਂ ਮਿਲਿਆ ਨਵਜੰਮਿਆ ਬੱਚਾ

ਬਠਿੰਡਾ, 12 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ੍ਰੀਮਤੀ ਰਵਨੀਤ ਕੌਰ ਸਿੱਧੂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਕਿਹਾ ਕਿ ਇਥੇ ਇਕ ਬੱਚਾ (ਲੜਕਾ) ਗੁਰਬੰਤਾ ਦਾਸ ਡੈਫ ਐਂਡ ਡੰਬ ਸਕੂਲ ਇੰਡੀਅਨ ਰੈੱਡ ਕਰਾਸ ਸੁਸਾਇਟੀ ਵਿਖੇ ਪੰਘੂੜੇ 'ਚ ਮਿਲਿਆ ਹੈ | ਇਹ ਬੱਚਾ ਲਗਪਗ 2 ...

ਪੂਰੀ ਖ਼ਬਰ »

ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਅਧਿਆਪਕਾਂ-ਵਿਦਿਆਰਥੀਆਂ ਨੇ ਘੁੱਦਾ 'ਚ ਕੱਢੀ ਤਿਰੰਗਾ ਰੈਲੀ

ਬਠਿੰਡਾ, 12 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਜ਼ਾਦੀ ਦੇ 75 ਸਾਲਾਂ ਮੌਕੇ 'ਤੇ ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ ਦੇ ਅਧਿਆਪਕਾਂ-ਵਿਦਿਆਰਥੀਆਂ ਵਲੋਂ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਦੀ ਅਗਵਾਈ 'ਚ ਪਿੰਡ ਘੁੱਦਾ ਵਿਖੇ ਹਰ ਘਰ ਤਿਰੰਗਾ ...

ਪੂਰੀ ਖ਼ਬਰ »

ਮਹੰਤ ਬਾਬਾ ਗੁਰਦੇਵ ਸਿੰਘ ਦੀ 25ਵੀਂ ਬਰਸੀ 19 ਨੂੰ

ਸੀਂਗੋ ਮੰਡੀ, 12 ਅਗਸਤ (ਪਿ੍ੰਸ ਗਰਗ)-ਪਿੰਡ ਦਾਦੂ ਦੇ ਗੁਰਦੁਆਰਾ ਦਸਮੇਸ਼ਸਰ ਸਾਹਿਬ ਵਿਖੇ ਸੱਚਖੰਡ ਵਾਸੀ ਸ੍ਰੀ ਮਾਨ ਮਹੰਤ ਬਾਬਾ ਗੁਰਦੇਵ ਸਿੰਘ ਦੀ 25ਵੀਂ ਬਰਸੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਬਾਬਾ ਦਰਸਨ ਸਿੰਘ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦੀ ਚੋਣ 'ਚ ਅਮਰਦੀਪ ਸਿੰਘ ਜਗ੍ਹਾਂ ਰਾਮ ਤੀਰਥ ਬਣੇ ਪ੍ਰਧਾਨ

ਤਲਵੰਡੀ ਸਾਬੋ, 12 ਅਗਸਤ (ਰਣਜੀਤ ਸਿੰਘ ਰਾਜੂ)-ਪੰਜਾਬ ਰਾਜ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਸਰਕਲ ਤਲਵੰਡੀ ਸਾਬੋ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸ਼ਰਮਾ ਕੋਟਸ਼ਮੀਰ ਦੀ ਅਗਵਾਈ ਹੇਠ ਹੋਈ, ਜਿਸ 'ਚ ਸਰਕਲ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਨਾਲ ਪਸ਼ੂਆਂ ਦੀਆਂ ਹੋ ਰਹੀਆਂ ਮੌਤਾਂ ਨੇ ਪਾਲਕਾਂ ਨੂੰ ਗਹਿਰੀ ਚਿੰਤਾ 'ਚ ਡੁਬੋਇਆ

ਲਹਿਰਾ ਮੁਹੱਬਤ, 12 ਅਗਸਤ (ਭੀਮ ਸੈਨ ਹਦਵਾਰੀਆ)-ਵੱਡੀ ਪੱਧਰ 'ਤੇ ਲੰਪੀ ਸਕਿਨ ਬਿਮਾਰੀ ਦੀ ਲਪੇਟ 'ਚ ਆਏ ਹੋਏ ਪਸ਼ੂਆਂ ਦੀਆਂ ਇਲਾਜ ਦੌਰਾਨ ਹੋ ਰਹੀਆਂ ਮੌਤਾਂ ਨੇ ਪਸ਼ੂ ਪਾਲਕਾਂ ਨੂੰ ਗਹਿਰੀ ਚਿੰਤਾ 'ਚ ਡੁਬੋ ਰੱਖਿਆ ਹੈ | ਪਿੰਡ ਲਹਿਰਾ ਮੁਹੱਬਤ ਵਿਖੇ ਵੀ ਲੰਪੀ ਸਕਿਨ ਨੇ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਬਠਿੰਡਾ ਦੇ ਬੀ. ਕਾਮ (ਸਮੈਸਟਰ ਪੰਜਵਾਂ) ਦਾ ਨਤੀਜਾ ਸ਼ਾਨਦਾਰ

ਬਠਿੰਡਾ, 12 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡੀ. ਏ. ਵੀ. ਕਾਲਜ ਬਠਿੰਡਾ ਦੇ ਬੀ. ਕਾਮ (ਸਮੈਸਟਰ ਪੰਜਵੇਂ) ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀਆਂ ਪ੍ਰੀਖਿਆਵਾਂ 'ਚ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਹਨ | ਸਕਸਮ ਜੈਨ 88 ਫ਼ੀਸਦੀ ਅੰਕ ਲੈ ਕੇ ਪਹਿਲੇ, ...

ਪੂਰੀ ਖ਼ਬਰ »

ਫਤਿਹ ਗਰੁੱਪ ਰਾਮਪੁਰਾ ਵਿਖੇ ਵਿਰਾਸਤੀ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ

ਰਾਮਪੁਰਾ ਫੂਲ­ 12 ਅਗਸਤ (ਪੱਤਰ ਪ੍ਰੇਰਕ)-ਹਰ ਘਰ ਤਿਰੰਗਾ ਮੁਹਿੰਮ ਤਹਿਤ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਵਲੋਂ.ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਫੂਲ (ਬਠਿੰਡਾ) ਵਿਖੇ ਸ਼ਾਨਦਾਰ ਵਿਰਾਸਤੀ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਦਿੱਤੀ ਗਈ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਸਕੂਲ 'ਚ ਐਨ. ਐੱਸ. ਐੱਸ. ਇਕ ਰੋਜ਼ਾ ਕੈਂਪ ਲਗਾਇਆ

ਬਠਿੰਡਾ, 12 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਯੁਵਕ ਸੇਵਾਵਾਂ ਵਿਭਾਗ ਪੰਜਾਬ ਬਠਿੰਡਾ ਇਕਾਈ ਵਲੋਂ ਇਕ ਰੋਜ਼ਾ ਐਨ. ਐੱਸ. ਐੱਸ. ਕੈਂਪ ਲਗਾਇਆ ਗਿਆ | ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਗੁਰਕੀਰਤ ਸਿੰਘ, ਪਿੰ੍ਰਸੀਪਲ ਲਖਵੀਰ ਕੌਰ ਚੱਠਾ ਦੀ ਅਗਵਾਈ 'ਚ ਗੁਰੂ ਨਾਨਕ ...

ਪੂਰੀ ਖ਼ਬਰ »

ਡਰੋਨ ਕੈਮਰਾ ਚਲਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ

ਬਠਿੰਡਾ, 12 ਅਗਸਤ (ਵਲ੍ਹਾਣ)-ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅੰਦਰ ਸਥਿਤ ਸਿਵਲ ਏਅਰਪੋਰਟ, ਵਿਰਕ ਕਲਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਇਸ ਏਰੀਏ 'ਚ ਡਰੋਨ ਕੈਮਰਾ ਚਲਾਉਣ/ਉਡਾਉਣ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਉਨ੍ਹਾਂ ਇਹ ...

ਪੂਰੀ ਖ਼ਬਰ »

ਰੇਲਵੇ ਮੁਲਾਜ਼ਮ ਵਲੋਂ ਰੇਲ ਗੱਡੀ ਹੇਠਾਂ ਤੇ ਔਰਤ ਵਲੋਂ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਬਠਿੰਡਾ, 12 ਅਗਸਤ (ਅਵਤਾਰ ਸਿੰਘ)-ਸਥਾਨਕ ਪਟਿਆਲਾ ਫਾਟਕ ਨੇੜੇ ਇਕ ਵਿਅਕਤੀ ਨੇ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲੈਣ ਦੀ ਸੂਚਨਾ ਸਹਾਰਾ ਮੁੱਖ ਦਫ਼ਤਰ ਵਿਖੇ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਮੈਂਬਰ ਜੱਗਾ ਸਿੰਘ ਤੇ ਹਰਬੰਸ ਸਿੰਘ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ 12 ਜ਼ਿਲਿ੍ਹਆਂ ਅੰਦਰ 11 ਲੱਖ 11 ਹਜ਼ਾਰ ਤਿਰੰਗਾ ਝੰਡਾ ਪਹੁੰਚਿਆ

ਬਠਿੰਡਾ, 12 ਅਗਸਤ (ਵੀਰਪਾਲ ਸਿੰਘ)-ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਘਰ-ਘਰ ਝੰਡਾ ਲਹਿਰਾਏ ਜਾਣ ਦੀ ਮੁਹਿੰਮ ਤਹਿਤ ਬਠਿੰਡਾ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਪੰਜਾਬ ਦੇ 12 ਜ਼ਿਲਿ੍ਹਆਂ ਅੰਦਰ 11 ਲੱਖ 11 ਹਜ਼ਾਰ ਤਿਰੰਗਾ ਝੰਡਾ ਪਹੁੰਚਾਏ ...

ਪੂਰੀ ਖ਼ਬਰ »

ਬਠਿੰਡਾ ਜੇਲ੍ਹ ਦੇ ਬੰਦੀਆਂ ਕੋਲੋਂ ਨਸ਼ੀਲੇ ਪਦਾਰਥ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ

ਬਠਿੰਡਾ, 12 ਅਗਸਤ (ਸੱਤਪਾਲ ਸਿੰਘ ਸਿਵੀਆਂ)-ਜੇਲ੍ਹਾਂ 'ਚ ਬੰਦ ਹਵਾਲਾਤੀਆਂ ਤੇ ਕੈਦੀਆਂ ਕੋਲੋਂ ਨਸ਼ੀਲੇ ਪਦਾਰਥ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਨਸ਼ੀਲੇ ਪਦਾਰਥਾਂ ਦੇ ਮਾਮਲੇ ਨੂੰ ਲੈ ਕੇ ਸਭ ਤੋਂ ਵੱਧ ਕੇਂਦਰੀ ਜੇਲ੍ਹ ਬਠਿੰਡਾ ਚਰਚਾ ਵਿਚ ਰਹਿੰਦੀ ਹੈ | ਅਜੇ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦੇ ਨਾਂਅ 'ਤੇ 40 ਲੱਖ ਦੀ ਠੱਗੀ, ਜਾਂਚ ਬਾਅਦ ਮਾਮਲਾ ਦਰਜ

ਬਠਿੰਡਾ, 12 ਅਗਸਤ (ਸੱਤਪਾਲ ਸਿੰਘ ਸਿਵੀਆਂ)-ਸਥਾਨਕ ਸ਼ਹਿਰ ਦੇ ਇਕ ਵਿਅਕਤੀ ਨਾਲ ਕੈਨੇਡਾ ਭੇਜਣ ਦੇ ਨਾਂਅ ਹੇਠ ਲੱਖਾਂ ਰੁਪਏ ਦੀ ਠੱਗੀ ਮਾਰੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਉ੍ਰਚ-ਪੁਲਿਸ ਅਧਿਕਾਰੀਆਂ ਵਲੋਂ ਕੀਤੀ ਪੜਤਾਲ ਬਾਅਦ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ...

ਪੂਰੀ ਖ਼ਬਰ »

ਨੌਜਵਾਨਾਂ ਦੀ ਲੜਾਈ 'ਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ

ਭੁੱਚੋ ਮੰਡੀ, 12 ਅਗਸਤ (ਬਿੱਕਰ ਸਿੰਘ ਸਿੱਧੂ, ਪਰਵਿੰਦਰ ਸਿੰਘ ਜੌੜਾ)-ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਮਾਰਬਲ ਮਾਰਕੀਟ 'ਚ ਬਣੇ ਕਮਾਂਡੋ ਪੀ. ਜੀ. ਦੇ ਨਜ਼ਦੀਕ ਨੌਜਵਾਨਾਂ ਦੇ ਦੋ ਧੜਿਆਂ 'ਚ ਹੋਈ ਲੜਾਈ ਦੌਰਾਨ ਗੋਲੀਆਂ ਚੱਲੀਆਂ | ਵਾਪਰੀ ਘਟਨਾ ਦੌਰਾਨ ਪਿੰਡ ...

ਪੂਰੀ ਖ਼ਬਰ »

ਬਾਬਾ ਮੋਨੀ ਜੀ ਡਿਗਰੀ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਲਹਿਰਾ ਮੁਹੱਬਤ, 12 ਅਗਸਤ (ਭੀਮ ਸੈਨ ਹਦਵਾਰੀਆ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ. ਏ. ਭਾਗ ਤੀਜਾ (ਸਮੈਸਟਰ-5) ਦੇ ਨਤੀਜਿਆ 'ਚੋਂ ਬਾਬਾ ਮੋਨੀ ਜੀ ਡਿਗਰੀ ਕਾਲਜ ਲਹਿਰਾ ਮੁਹੱਬਤ (ਬਠਿੰਡਾ) ਦੇ ਵਿਦਿਆਰਥੀਆਂ ਨੇ ਇਸ ਵਾਰ ਵੀ ਮੱਲਾਂ ਮਾਰੀਆਂ ਹਨ | ਕਾਲਜ ...

ਪੂਰੀ ਖ਼ਬਰ »

ਔਰਤ ਨੇ ਦਿੱਤਾ ਤਿੰਨ ਬੱਚਿਆਂ ਨੂੰ ਜਨਮ

ਗੋਨਿਆਣਾ, 12 ਅਗਸਤ (ਲਛਮਣ ਦਾਸ ਗਰਗ)-ਨਜ਼ਦੀਕੀ ਪਿੰਡ ਨੇਹੀਆਂ ਵਾਲਾ ਦੀ ਇਕ ਔਰਤ ਨੇ ਤਿੰਨ ਬੱਚਿਆਂ ਨੂੰ ਜਨਮ ਦਿੱਤਾ ਹੈ | ਇਸ ਵੇਲੇ ਜੱਚਾ ਤੇ ਤਿੰਨ੍ਹੋ ਬੱਚੇ ਬਿਲਕੁਲ ਠੀਕ-ਠਾਕ ਹੈ | ਜਸਬੀਰ ਕੌਰ ਪਤਨੀ ਗੁਰਪ੍ਰੀਤ ਸਿੰਘ ਪੁੱਤਰ ਬਾਲਾ ਸਿੰਘ ਵਾਸੀ ਨੇਹੀਂਆਂ ਵਾਲਾ ਜੋ ...

ਪੂਰੀ ਖ਼ਬਰ »

ਭਾਜਪਾ ਮਹਿਲਾ ਮੋਰਚਾ ਵਲੋਂ ਘਰ-ਘਰ ਤਿਰੰਗਾ ਪਹੁੰਚਾਉਣ ਦਾ ਆਰੰਭ

ਬਠਿੰਡਾ, 12 ਅਗਸਤ (ਵੀਰਪਾਲ ਸਿੰਘ)-ਦੇਸ਼ ਦੀ ਆਜ਼ਾਦੀ ਦੇ 75ਵੇਂ ਆਜ਼ਾਦੀ ਦਿਹਾੜੇ 15 ਅਗਸਤ ਦੀਆਂ ਤਿਆਰੀਆਂ ਨੂੰ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਘਰ-ਘਰ ਝੰਡਾ ਲਹਿਰਾਏ ਜਾਣ ਦੀ ਸ਼ੁਰੂ ਕੀਤੀ ਮੁਹਿੰਮ 'ਚ ਯੋਗਦਾਨ ਪਾਉਂਦੇ ਹੋਏ ਭਾਜਪਾ ਜ਼ਿਲ੍ਹਾ ਮਹਿਲਾ ਮੋਰਚਾ ਦੀ ...

ਪੂਰੀ ਖ਼ਬਰ »

ਮਾਤਾ ਸੁੰਦਰੀ ਪਬਲਿਕ ਸਕੂਲ ਕੋਟ ਸ਼ਮੀਰ ਵਿਖੇ ਲੇਖ ਤੇ ਪੇਂਟਿੰਗ ਮੁਕਾਬਲੇ ਕਰਵਾਏ

ਕੋਟਫੱਤਾ, 12 ਅਗਸਤ (ਰਣਜੀਤ ਸਿੰਘ ਬੁੱਟਰ)-ਸ਼ੋ੍ਰਮਣੀ ਪ੍ਰਬੰਧਕ ਕਮੇਟੀ ਅੰਮਿ੍ਤਸਰ ਅਧੀਨ ਚੱਲ ਰਹੇ ਮਾਤਾ ਸੁੰਦਰੀ ਪਬਲਿਕ ਸਕੂਲ ਕੋਟ ਸ਼ਮੀਰ ਵਿਖੇ ਪੰਜਾ ਸਾਹਿਬ ਸ਼ਤਾਬਦੀ ਨੂੰ ਸਮਰਪਿਤ 8ਵੀਂ ਤੋਂ 10ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਲੇਖ ਤੇ ਪੇਂਟਿੰਗ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਦੇ ਮਾਮਲੇ ਤਹਿਤ ਪਰਚਾ ਦਰਜ

ਗੋਨਿਆਣਾ, 12 ਅਗਸਤ (ਲਛਮਣ ਦਾਸ ਗਰਗ)-ਪਿਛਲੇ ਕੁਝ ਦਿਨ ਪਹਿਲਾ ਇਕ ਨਾਬਾਲਗ ਲੜਕੀ ਨਾਲ ਪਿੰਡ ਦੇ ਹੀ ਇਕ ਨੌਜਵਾਨ ਵਲੋਂ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਲੜਕੀ ਦੇ ਬਿਆਨਾਂ ਆਧਾਰਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਲਿਟਲ ਫਲਾਵਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਮਨਾਇਆ ਰੱਖੜੀ ਦਾ ਤਿਉਹਾਰ

ਬਠਿੰਡਾ, 12 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਲਿਟਲ ਫਲਾਵਰ ਪਬਲਿਕ ਸੀਨੀ. ਸੈਕੰ. ਸਕੂਲ ਬਠਿੰਡਾ 'ਚ ਰੱਖੜੀ ਦਾ ਤਿਉਹਾਰ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਮਹਿੰਦਰ ਸਿੰਘ ਤੇ ਡਾਇਰੈਕਟਰ ਮੈਡਮ ਕੁਲਦੀਪ ਕੌਰ ਨੇ ਕੀਤੀ, ਜਿਸ 'ਚ ਸਭ ਤੋਂ ...

ਪੂਰੀ ਖ਼ਬਰ »

ਭਾਗੀਵਾਂਦਰ ਦੇ ਕਿਸਾਨ ਨੇ ਢਾਈ ਏਕੜ ਨਰਮਾ ਵਾਹਿਆ

ਭਾਗੀਵਾਂਦਰ, 12 ਅਗਸਤ (ਮਹਿੰਦਰ ਸਿੰਘ ਰੂਪ)-ਚਿੱਟੇ ਤੇਲੇ ਤੇ ਸੁੰਡੀ ਦਾ ਹਮਲਾ ਨਰਮੇ ਦੀ ਖੜ੍ਹੀ ਫ਼ਸਲ ਤੇ ਲਗਾਤਾਰ ਜਾਰੀ ਹੈ ਜਿਸ ਦੀ ਤਾਜ਼ਾ ਮਿਸਾਲ ਪਿੰਡ ਭਾਗੀਵਾਂਦਰ ਦੇ ਕਿਸਾਨ ਕਿਸਾਨ ਕੁਲਵੰਤ ਸਿੰਘ ਪੁੱਤਰ ਮੋਤਾ ਸਿੰਘ ਵਲੋਂ ਆਪਣਾ ਢਾਈ ਏਕੜ ਖੜਾ ਨਰਮਾ ...

ਪੂਰੀ ਖ਼ਬਰ »

ਮਾਲਵਾ ਹੈਰੀਟੇਜ ਤੇ ਸੱਭਿਆਚਾਰ ਫਾਊਾਡੇਸ਼ਨ ਵਲੋਂ ਵਿਰਾਸਤੀ ਤੀਆਂ ਅੱਜ ਤੋਂ

ਬਠਿੰਡਾ, 12 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬੀ ਸੱਭਿਆਚਾਰ ਤੇ ਵਿਰਾਸਤ ਦੀ ਰਾਖੀ ਲਈ ਵਚਨਬੱਧ, ਉੱਘੀ ਸੰਸਥਾ ਮਾਲਵਾ ਹੈਰੀਟੇਜ ਤੇ ਸੱਭਿਆਚਾਰਕ ਫਾਊਾਡੇਸ਼ਨ ਰਜਿ: ਬਠਿੰਡਾ ਵਲੋਂ ਪੰਜਾਬੀ ਸਭਿਆਚਾਰ ਦੀ ਅਸਲ ਤਸਵੀਰ ਪੇਸ਼ ਕਰਦਿਆਂ ਵਿਰਾਸਤੀ ਤੀਆਂ 13 ਤੇ 14 ...

ਪੂਰੀ ਖ਼ਬਰ »

ਗੁਰੂ ਰਾਮਦਾਸ ਪਬਲਿਕ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਲਹਿਰਾ ਮੁਹੱਬਤ, 12 ਅਗਸਤ (ਸੁਖਪਾਲ ਸਿੰਘ ਸੁੱਖੀ)-ਗੁਰੂ ਰਾਮਦਾਸ ਪਬਲਿਕ ਸਕੂਲ ਲਹਿਰਾ ਮੁਹੱਬਤ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਰੰਗਾਰੰਗ ਪ੍ਰੋਗਰਾਮ ਦਾ ਆਗਾਜ਼ ਪਿ੍ੰਸੀਪਲ ਨਰਿੰਦਰ ਕੌਰ ਵਲੋਂ ਬੱਚਿਆਂ ਨੂੰ ਆਪਣੇ ਸੱਭਿਆਚਾਰ ਨੂੰ ਕਾਇਮ ਰੱਖਣ ਤੇ ...

ਪੂਰੀ ਖ਼ਬਰ »

ਦੀ ਰੈਵੇਨਿਊ ਪਟਵਾਰ ਯੂਨੀਅਨ ਨੇ ਵਿਧਾਇਕ ਬਲਕਾਰ ਸਿੱਧੂ ਨੂੰ ਦਿੱਤਾ ਮੰਗ-ਪੱਤਰ

ਚਾਉਕੇ, 12 ਅਗਸਤ (ਮਨਜੀਤ ਸਿੰਘ ਘੜੈਲੀ)-ਦੀ ਰੈਵੇਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਸੁਖਪ੍ਰੀਤ ਸਿੰਘ ਢਿੱਲੋਂ ਕਰਾੜਵਾਲਾ ਦੀ ਅਗਵਾਈ ਹੇਠ ਯੂਨੀਅਨ ਦੇ ਨੁਮਾਇੰਦਿਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਇਕ ਮੰਗ-ਪੱਤਰ ਵਿਧਾਇਕ ...

ਪੂਰੀ ਖ਼ਬਰ »

ਮਿ੍ਤਕ ਗਾਵਾਂ ਨੂੰ ਸੜਕਾਂ ਤੇ ਰਜਵਾਹੇ 'ਚ ਸੁੱਟਣ 'ਚ ਹੋ ਰਿਹੈ ਲਗਾਤਾਰ ਵਾਧਾ

ਮਹਿਮਾ ਸਰਜਾ, 12 ਅਗਸਤ (ਰਾਮਜੀਤ ਸ਼ਰਮਾ)-ਲੰਪੀ ਸਕਿਨ ਬਿਮਾਰੀ ਕਾਰਨ ਪਿੰਡਾਂ 'ਚ ਹਰ ਰੋਜ਼ ਗਾਵਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਪਰ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਰਾਤ ਦੇ ਹਨ੍ਹੇਰੇ 'ਚ ਗਾਵਾਂ ਨੂੰ ਰਜਬਾਹਿਆਂ ਤੇ ਸੜਕਾਂ ਕਿਨਾਰੇ ਸੁੱਟਿਆ ਜਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸਮੇਤ ਅਨੁਸੂਚਿਤ ਜਾਤੀ ਕਮਿਸ਼ਨ ਤੇ ਅਕਾਲ ਤਖ਼ਤ ਸਾਹਿਬ ਤੋਂ ਕਾਰਵਾਈ ਦੀ ਮੰਗ

ਬਠਿੰਡਾ, 12 ਅਗਸਤ (ਸੱਤਪਾਲ ਸਿੰਘ ਸਿਵੀਆਂ)-ਪਿੰਡ ਮਲੂਕਾ ਵਿਖੇ ਤੀਆਂ ਦੇ ਤਿਉਹਾਰ ਸਮੇਂ ਦਲਿਤ ਔਰਤਾਂ ਨਾਲ ਕੀਤੇ ਜਾਤੀ ਭੇਦਭਾਵ ਦਾ ਮਾਮਲਾ ਭਖਦਾ ਜਾ ਰਿਹਾ ਹੈ | ਇਸ ਸੰਬੰਧੀ ਜਿਥੇ ਪੀੜਤਾਂ ਵਲੋਂ ਸੂਬਾ ਸਰਕਾਰ ਸਮੇਤ ਅਨੁਸੂਚਿਤ ਜਾਤੀ ਕਮਿਸ਼ਨ ਤੇ ਅਕਾਲ ਤਖ਼ਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX