ਤਾਜਾ ਖ਼ਬਰਾਂ


ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  20 minutes ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  34 minutes ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  45 minutes ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  53 minutes ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  56 minutes ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਪਿੰਡ ਬਖਤਗੜ੍ਹ ਦੇ ਵਿਅਕਤੀ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਲਿਆ ਫਾਹਾ
. . .  about 1 hour ago
ਟੱਲੇਵਾਲ, 30 ਸਤੰਬਰ (ਸੋਨੀ ਚੀਮਾ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਬਖਤਗੜ੍ਹ ਨਾਲ ਸੰਬੰਧਿਤ ਇਕ ਮੱਧ ਵਰਗੀ ਪਰਿਵਾਰ ਦੇ ਵਿਅਕਤੀ ਸੁਰਜੀਤ ਸਿੰਘ ਪੁੱਤਰ ਕਪੂਰ ਵਲੋਂ ਕਰਜ਼ੇ ਕਾਰਨ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਗਈ।
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਕੌਮੀ ਮਾਰਗ ਨੂੰ ਅਣਮਿਥੇ ਸਮੇਂ ਲਈ ਕੀਤਾ ਜਾਮ
. . .  about 1 hour ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਰਾਸ਼ਟਰੀ ਮਾਰਗ ਬਠਿੰਡਾ ਚੰਡੀਗੜ੍ਹ ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਹੋਰ ਜਥੇਬੰਦੀਆਂ ਵਲੋਂ ਸਰਕਾਰ ਵਲੋਂ ਮੰਗਾਂ ਨਾ ਮੰਨੇ ਜਾਣ ਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ...
ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਰਾਸ਼ਟਰੀ ਮਾਰਗ 54 'ਤੇ ਆਵਾਜਾਈ ਠੱਪ
. . .  about 1 hour ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ ਭਰ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਦੇ ਸੱਦੇ ਨੂੰ ਲੈ ਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਦੀ...
ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀ ਵਲੋਂ ਵੱਡੇ ਪੱਧਰ 'ਤੇ ਰਾਸ਼ਟਰੀ ਰਾਜਮਾਰਗ ਜਾਮ ਕਰਕੇ ਸਰਕਾਰ ਖ਼ਿਲਾਫ਼ ਸ਼ੁਰੂ ਕੀਤਾ ਪ੍ਰਦਰਸ਼ਨ
. . .  about 1 hour ago
ਫਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)- ਪੰਜਾਬ ਸਰਕਾਰ ਦੀ ਕਿਸਾਨ ਵਿਰੋਧੀ ਸੋਚ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਵਲੋਂ ਅੱਜ ਵੱਡੇ ਪੱਧਰ 'ਤੇ ਰਾਸ਼ਟਰੀ ਰਾਜਮਾਰਗ...
ਕੇਜਰੀਵਾਲ ਦਾ ਵੱਡਾ ਬਿਆਨ, ਰਾਘਵ ਚੱਢਾ ਹੋਣਗੇ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 30 ਸਤੰਬਰ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਘਵ ਚੱਢਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ ਕਿ ਜਦੋਂ ਤੋਂ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ ਇੰਚਾਰਜ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨੇ ਗੁਜਰਾਤ...
ਸਦਨ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ
. . .  1 minute ago
ਚੰਡੀਗੜ੍ਹ, 30 ਸਤੰਬਰ - ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ...
ਫ਼ੌਜਾ ਸਿੰਘ ਸਰਾਰੀ ਮਾਮਲੇ 'ਚ ਕਾਂਗਰਸ ਵਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  about 2 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਮਾਮਲੇ 'ਚ ਵਿਰੋਧੀ ਧਿਰ ਕਾਂਗਰਸ ਵਲੋਂ ਵਿਧਾਨ ਸਭਾ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ ਕੀਤੀ ਜਾ...
ਜਲੰਧਰ ’ਚ ਭਾਜਪਾ ਵਲੋਂ ਜਨਤਾ ਦੀ ਵਿਧਾਨ ਸਭਾ ਦਾ ਕੀਤਾ ਗਿਆ ਆਯੋਜਨ
. . .  about 1 hour ago
ਜਲੰਧਰ, 30 ਸਤੰਬਰ (ਸ਼ਿਵ,ਅੰਮ੍ਰਿਤਪਾਲ)-ਜਲੰਧਰ ’ਚ ਭਾਜਪਾ ਵਲੋਂ ਜਨਤਾ ਦੀ ਵਿਧਾਨ ਸਭਾ ਸ਼ੁਰੂ, ਕੇਵਲ ਸਿੰਘ ਢਿੱਲੋਂ ਨੂੰ ਬਣਾਇਆ ਸਪੀਕਰ
ਬੋਲਣ ਦਾ ਸਮਾਂ ਨਾ ਦਿੱਤੇ ਜਾਣ ਕਰ ਕੇ ਸੁਖਪਾਲ ਸਿੰਘ ਖਹਿਰਾ ਨੇ ਸਪੀਕਰ ਦੀ ਕੁਰਸੀ ਅੱਗੇ ਜਤਾਇਆ ਰੋਸ
. . .  about 1 hour ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਮਾਨ) - ਬੋਲਣ ਦਾ ਸਮਾਂ ਨਾ ਦਿੱਤੇ ਜਾਣ ਕਰ ਕੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਸਪੀਕਰ ਦੀ ਕੁਰਸੀ ਅੱਗੇ ਰੋਸ ਜਤਾ ਰਹੇ ਹਨ। ਇਸ ਮੌਕੇ ਵਿਧਾਨ ਸਭਾ ਸਪੀਕਰ...
ਪੀ.ਪੀ.ਐਸ.ਸੀ. ਦੀਆਂ ਅਸਾਮੀਆਂ 'ਚ ਨਹੀਂ ਦਿੱਤਾ ਜਾ ਰਿਹਾ ਰਾਖਵਾਂਕਰਨ - ਡਾ. ਰਾਜ ਕੁਮਾਰ ਚੱਬੇਵਾਲ
. . .  about 2 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸੰਘ ਮਾਨ) - ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਉਪ ਨੇਤਾ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੀ.ਪੀ.ਐੱਸ.ਸੀ. ਵਿਚ ਜੋ ਮੁੱਖ ਸਕੱਤਰ ਜ਼ਰੀਏ ਅਸਾਮੀਆਂ ਭਰੀਆਂ ਜਾਂਦੀਆਂ ਹਨ, ਉਨ੍ਹਾਂ ਵਿਚ ਰਾਖਵਾਂਕਰਨ ਨਹੀਂ ਦਿੱਤਾ ਜਾ ਰਿਹਾ ਹੈ। ਪ੍ਰਸੋਨਲ ਵਿਭਾਗ...
ਮੁੱਖ ਮੰਤਰੀ ਪੰਜਾਬ ਦੀ ਪਤਨੀ, ਮਾਤਾ ਅਤੇ ਪਰਿਵਾਰਕ ਮੈਂਬਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  about 2 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ) - ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਹਨ।ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਦੇ ਮਾਤਾ ਅਤੇ ਭੈਣ ਸਮੇਤ ਹੋਰ ਪਰਿਵਾਰਕ ਮੈਂਬਰ ਵੀ...
ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਮਾਮਲਾ - ਜਲਦੀ ਸ਼ੁਰੂ ਹੋਵੇਗੀ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ
. . .  about 2 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ) - ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਐਕਟ ਨੂੰ ਮਾਨਤਾ ਦਿੱਤੇ ਜਾਣ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ ਸਥਾਨਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ ਹੋ ਰਹੀ ਹੈ। ਜਾਣਕਾਰੀ ਅਨੁਸਾਰ...
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਪੰਜਾਬ ਦੇ ਸਕੂਲਾਂ ਦੀ ਹਾਲਤ 'ਤੇ ਹੋ ਰਹੀ ਹੈ ਚਰਚਾ
. . .  about 2 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਪੰਜਾਬ ਦੇ ਸਕੂਲਾਂ ਦੀ ਹਾਲਤ 'ਤੇ ਚਰਚਾ ਹੋ ਰਹੀ...
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  about 2 hours ago
ਚੰਡੀਗੜ੍ਹ, 30 ਸਤੰਬਰ - ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਚੁੱਕੀ...
ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ-ਮੁੰਬਈ ਸੈਂਟਰਲ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ
. . .  about 3 hours ago
ਅਹਿਮਦਾਬਾਦ, 30 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਾਂਧੀਨਗਰ-ਮੁੰਬਈ ਸੈਂਟਰਲ ਵੰਦੇ ਭਾਰਤ ਐਕਸਪ੍ਰੈਸ ਨੂੰ ਗਾਂਧੀਨਗਰ ਵਿਖੇ ਹਰੀ ਝੰਡੀ ਦਿਖਾਈ। ਇਹ ਦੇਸ਼ ਦੀ ਤੀਜੀ ਵੰਦੇ ਭਾਰਤ ਟਰੇਨ ਹੈ। ਇਸ ਤੋਂ ਪਹਿਲਾਂ ਨਵੀਂ ਦਿੱਲੀ-ਵਾਰਾਣਸੀ...
ਰਿਜ਼ਰਵ ਬੈਂਕ ਵਲੋਂ ਚੌਥੀ ਵਾਰ ਵਿਆਜ ਦਰ 'ਚ ਵਾਧਾ
. . .  about 2 hours ago
ਨਵੀਂ ਦਿੱਲੀ, 30 ਸਤੰਬਰ - ਰਿਜ਼ਰਵ ਬੈਂਕ ਨੇ ਚੌਥੀ ਵਾਰ ਵਿਆਜ ਦਰ 'ਚ ਵਾਧਾ ਕੀਤਾ ਹੈ।ਰਿਜ਼ਰਵ ਬੈਂਕ ਨੇ ਰੈਪੋ ਦਰ 'ਚ 50 ਬੇਸਿਸ ਪੁਆਇੰਟਾਂ ਦਾ ਇਜ਼ਾਫਾ ਕੀਤਾ ਹੈ। ਰੈਪੋ ਦਰ 5.40 ਤੋਂ ਵੱਧ ਕੇ 5.90 ਫ਼ੀਸਦੀ ਹੋ ਗਈ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਮਲਿਕਅਰਜੁਨ ਖੜਗੇ ਅੱਜ ਦਾਖ਼ਲ ਕਰ ਸਕਦੇ ਹਨ ਨਾਮਜ਼ਦਗੀ
. . .  about 4 hours ago
ਨਵੀਂ ਦਿੱਲੀ, 30 ਸਤੰਬਰ - ਸੀਨੀਅਰ ਕਾਂਗਰਸੀ ਆਗੂ ਮਲਿਕਅਰਜੁਨ ਖੜਗੇ ਅੱਜ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰ ਸਕਦੇ...
ਜ਼ਖ਼ਮੀ ਜਸਪ੍ਰੀਤ ਬੁਮਰਾਹ ਦੀ ਜਗ੍ਹਾ ਮੁਹੰਮਦ ਸਿਰਾਜ ਟੀਮ ਇੰਡੀਆ 'ਚ ਸ਼ਾਮਿਲ
. . .  about 4 hours ago
ਮੁੰਬਈ, 30 ਸਤੰਬਰ - ਅਖਿਲ ਭਾਰਤੀ ਸੀਨੀਅਰ ਚੋਣ ਕਮੇਟੀ ਨੇ ਦੱਖਣੀ ਅਫਰੀਕਾ ਦੇ ਖ਼ਿਲਾਫ਼ ਬਾਕੀ ਟੀ-20 ਮੈਚਾਂ ਲਈ ਜ਼ਖ਼ਮੀ ਜਸਪ੍ਰੀਤ ਬੁਮਰਾਹ ਦੀ ਜਗ੍ਹਾ ਮੁਹੰਮਦ ਸਿਰਾਜ ਨੂੰ ਟੀਮ ਇੰਡੀਆ 'ਚ ਸ਼ਾਮਿਲ ਕੀਤਾ ਹੈ। ਬੁਮਰਾਹ ਦੀ ਪਿੱਠ 'ਚ ਸੱਟ ਲੱਗੀ ਹੈ ਅਤੇ ਫਿਲਹਾਲ ਉਹ ਬੀ.ਸੀ.ਸੀ.ਆਈ. ਮੈਡੀਕਲ ਟੀਮ...
ਈਰਾਨ ਦੇ ਪੈਟਰੋ ਕੈਮੀਕਲ ਵਪਾਰ 'ਚ ਭੂਮਿਕਾ ਲਈ ਅਮਰੀਕਾ ਨੇ ਭਾਰਤ-ਅਧਾਰਤ ਫਰਮ ਸਮੇਤ ਕੰਪਨੀਆਂ ਦੇ ਗਲੋਬਲ ਨੈਟਵਰਕ 'ਤੇ ਲਗਾਈ ਪਾਬੰਦੀ
. . .  about 5 hours ago
ਵਾਸ਼ਿੰਗਟਨ, 30 ਸਤੰਬਰ - ਅਮਰੀਕਾ ਨੇ ਭਾਰਤ ਅਧਾਰਤ ਪੈਟਰੋ ਕੈਮੀਕਲ ਕੰਪਨੀ ਸਮੇਤ ਈਰਾਨੀ ਪੈਟਰੋਕੈਮੀਕਲ ਅਤੇ ਪੈਟਰੋਲੀਅਮ ਉਤਪਾਦਾਂ ਦੀ ਵਿਕਰੀ ਵਿਚ ਸ਼ਾਮਲ ਕੰਪਨੀਆਂ ਦੇ ਇਕ ਅੰਤਰਰਾਸ਼ਟਰੀ ਨੈਟਵਰਕ ਲਈ ਪਾਬੰਦੀਆਂ ਦਾ ਐਲਾਨ ਕੀਤਾ ਹੈ। ਅਮਰੀਕੀ ਖਜ਼ਾਨਾ ਵਿਭਾਗ ਨੇ ਕਿਹਾ...
ਅਮਰੀਕੀ ਸੈਨੇਟ ਵਲੋਂ ਰੂਸ ਵਿਰੁੱਧ ਜੰਗ ਵਿਚ ਯੂਕਰੇਨ ਨੂੰ 12.3 ਅਰਬ ਡਾਲਰ ਦੀ ਸਹਾਇਤਾ ਨੂੰ ਮਨਜ਼ੂਰੀ
. . .  about 5 hours ago
ਵਾਸ਼ਿੰਗਟਨ, 30 ਸਤੰਬਰ - ਅਮਰੀਕੀ ਸੈਨੇਟ ਨੇ ਰੂਸ ਦੇ ਖ਼ਿਲਾਫ਼ ਜੰਗ ਵਿਚ ਯੂਕਰੇਨ ਨੂੰ 12.3 ਅਰਬ ਡਾਲਰ ਦੀ ਐਮਰਜੈਂਸੀ ਸਹਾਇਤਾ ਨੂੰ ਮਨਜ਼ੂਰੀ ਦਿੱਤੀ ਹੈ। ਇਹ ਉਪਾਅ ਨਾ ਸਿਰਫ਼ ਕਈ ਹਫ਼ਤਿਆਂ ਤੱਕ ਸਰਕਾਰੀ ਖਰਚਿਆਂ ਨੂੰ ਜਾਰੀ ਰੱਖੇਗਾ ਬਲਕਿ ਯੁੱਧ ਵਿਚ ਯੂਕਰੇਨ ਦੀ ਵੱਡੀ ਹੱਦ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਬਰਨਾਲਾ

-ਮਾਮਲਾ ਡੀ.ਸੀ. ਦਫ਼ਤਰ ਬਰਨਾਲਾ ਦੇ ਆਊਟਸੋਰਸਿੰਗ ਕਰਮਚਾਰੀਆਂ ਦਾ ਰੁਜ਼ਗਾਰ ਖੋਹੇ ਜਾਣ ਦਾ-

ਸਮੂਹ ਮੁਲਾਜ਼ਮਾਂ ਨੇ ਬਰਨਾਲਾ ਸ਼ਹਿਰ 'ਚ ਕਾਲੇ ਝੰਡੇ ਲਾ ਕੇ ਕੀਤਾ ਰੋਸ ਮਾਰਚ

ਬਰਨਾਲਾ, 12 ਅਗਸਤ (ਅਸ਼ੋਕ ਭਾਰਤੀ)-ਦਫ਼ਤਰ ਡਿਪਟੀ ਕਮਿਸ਼ਨਰ ਬਰਨਾਲਾ ਵਿਖੇ ਆਊਟਸੋਰਸਿੰਗ ਵਿਧੀ ਰਾਹੀਂ ਭਰਤੀ 24 ਕਲਰਕਾਂ ਦਾ ਰੋਜ਼ਗਾਰ ਖੋਹੇ ਜਾਣ ਦੇ ਰੋਸ ਵਜੋਂ ਡੀ.ਸੀ.ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਦੀ ਅਗਵਾਈ ਵਿਚ ਡੀ.ਸੀ.ਦਫ਼ਤਰ ਦਾ ਸਮੁੱਚੇ ਸਟਾਫ਼ ਮੁਕੰਮਲ ਕੰਮ ਬੰਦ ਕਰ ਕੇ ਰੋਸ ਧਰਨਾ ਨੌਵੇਂ ਦਿਨ ਵਿਚ ਸ਼ਾਮਿਲ ਹੋ ਗਿਆ | ਇਸ ਉਪਰੰਤ ਸਮੂਹ ਮਨਿਸਟਰੀਅਲ ਮੁਲਾਜਮਾਂ ਵਲੋਂ ਰੋਸ ਵਜੋਂ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਬਰਨਾਲਾ ਸ਼ਹਿਰ ਦੇ ਵੱਖ-ਵੱਖ ਚੌਂਕਾਂ ਅਤੇ ਬਾਜ਼ਾਰਾਂ ਵਿਚ ਕਾਲੀਆਂ ਝੰਡੀਆਂ ਲਾ ਕੇ ਰੋਸ ਮਾਰਚ ਕਰ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਤਰਸੇਮ ਸਿੰਘ ਭੱਠਲ ਜ਼ਿਲ੍ਹਾ ਪ੍ਰਧਾਨ, ਬੂਟਾ ਸਿੰਘ ਸਰਪ੍ਰਸਤ, ਰਵਿੰਦਰ ਸ਼ਰਮਾ ਜਨਰਲ ਸੈਕਟਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 'ਪਾੜੋ ਤੇ ਰਾਜ ਕਰੋ' ਦੀ ਨੀਤੀ ਤਹਿਤ ਪੰਜਾਬ ਦੇ ਨਵੇਂ ਬਣੇ ਜ਼ਿਲਿ੍ਹਆਂ ਬਰਨਾਲਾ, ਮਲੇਰਕੋਟਲਾ, ਤਰਨਤਾਰਨ, ਮੋਹਾਲੀ ਦੇ ਡੀ.ਸੀ.ਦਫ਼ਤਰਾਂ ਵਿਚ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਆਊਟਸੋਰਸਿੰਗ ਠੇਕਾ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਬਿਜਾਏ ਡੀ.ਸੀ. ਦਫ਼ਤਰਾਂ ਵਿਚ ਬਾਹਰੋਂ ਕਲਰਕਾਂ ਦੀ ਨਵੀਂ ਸਿੱਧੀ ਭਰਤੀ ਕੀਤੀ ਜਾ ਰਹੀ ਹੈ ਜੋ ਕਿ ਪਹਿਲਾਂ ਤੋਂ ਡੀ.ਸੀ.ਦਫ਼ਤਰਾਂ ਵਿਚ ਸੇਵਾਵਾਂ ਦੇ ਰਹੇ ਆਊਟਸੋਰਿੰਗ ਠੇਕਾ ਮੁਲਾਜ਼ਮਾਂ ਨਾਲ ਸਰਾਸਰ ਧੋਖਾ ਹੈ | ਇਸ ਮੌਕੇ ਸੂਬਾ ਸਹਾਇਕ ਪ੍ਰੈਸ ਸਕੱਤਰ ਸੰਦੀਪ ਸਿੰਘ ਮਲੇਰਕੋਟਲਾ, ਰੇਸ਼ਮ ਸਿੰਘ ਸੂਬਾ ਮੀਤ ਪ੍ਰਧਾਨ, ਨਿਰਮਲਜੀਤ ਸਿੰਘ ਜਨਰਲ ਸਕੱਤਰ, ਗੁਰਵਿੰਦਰ ਸਿੰਘ ਸੀਨੀਅਰ ਸਕੇਲ ਸਟੈਨੋਗ੍ਰਾਫ਼ਰ, ਜੈ ਗਣੇਸ਼ ਸਰਪ੍ਰਸਤ, ਨਰਿੰਦਰਦੀਪ ਭੱਠਲ, ਸਮੂਹ ਆਊਟਸੋਰਸ ਕਰਮਚਾਰੀ ਡੀ.ਸੀ. ਦਫ਼ਤਰ ਬਰਨਾਲਾ, ਡੀ.ਸੀ. ਦਫ਼ਤਰ ਬਰਨਾਲਾ ਦੇ ਨਾਲ-ਨਾਲ ਸਬ ਡਵੀਜ਼ਨ ਬਰਨਾਲਾ/ਤਪਾ ਅਤੇ ਤਹਿਸੀਲ ਦਫ਼ਤਰ ਬਰਨਾਲਾ/ਤਪਾ, ਸਬ-ਤਹਿਸੀਲ ਦਫ਼ਤਰ ਭਦੌੜ/ਧਨੌਲਾ/ਮਹਿਲ ਕਲਾਂ ਦਾ ਸਾਰਾ ਰੈਗੂਲਰ ਸਟਾਫ਼ ਆਦਿ ਹਾਜ਼ਰ ਸਨ |

ਹੰਡਿਆਇਆ ਵਿਖੇ ਬੈਂਕ 'ਚ ਚੋਰਾਂ ਵਲੋਂ ਚੋਰੀ ਕਰਨ ਦੀ ਕੋਸ਼ਿਸ਼ ਨਾਕਾਮ-ਦੋਵੇਂ ਚੋਰ ਮੌਕੇ 'ਤੇ ਗਿ੍ਫ਼ਤਾਰ

ਹੰਡਿਆਇਆ, 12 ਅਗਸਤ (ਗੁਰਜੀਤ ਸਿੰਘ ਖੁੱਡੀ)-ਜ਼ਿਲ੍ਹਾ ਬਰਨਾਲਾ ਦੇ ਕਸਬਾ ਹੰਡਿਆਇਆ ਵਿਖੇ ਬੀਤੀ ਰਾਤ ਸਟੇਟ ਬੈਂਕ ਆਫ਼ ਇੰਡੀਆ ਦੀ ਬ੍ਰਾਂਚ ਵਿਚ ਚੋਰਾਂ ਨੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ | ਚੋਰਾਂ ਨੇ ਬੈਂਕ ਵਿਚ ਫਰੋਲਾ ਫਰਾਲੀ ਤਾਂ ਕੀਤੀ ਪਰ ਉਨ੍ਹਾਂ ਦੇ ਹੱਥ ...

ਪੂਰੀ ਖ਼ਬਰ »

ਸ਼ਹੀਦ ਕਿਰਨਜੀਤ ਕੌਰ ਦਾ 25ਵਾਂ ਸ਼ਰਧਾਂਜਲੀ ਸਮਾਗਮ ਇਨਕਲਾਬੀ ਜੋਸ਼ੋ ਖਰੋਸ਼ ਨਾਲ ਮਨਾਇਆ

ਮਹਿਲ ਕਲਾਂ, 12 ਅਗਸਤ (ਅਵਤਾਰ ਸਿੰਘ ਅਣਖੀ)-ਸ਼ਹੀਦ ਕਿਰਨਜੀਤ ਕੌਰ ਦਾ 25ਵਾਂ ਸ਼ਰਧਾਂਜਲੀ ਸਮਾਗਮ ਦਾਣਾ ਮੰਡੀ ਮਹਿਲ ਕਲਾਂ ਵਿਖੇ ਪੂਰੇ ਇਨਕਲਾਬੀ ਜੋਸ਼ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਇਸ ਲੋਕ ਘੋਲ ਦੌਰਾਨ ਬੇਵਕਤੀ ਵਿਛੋੜਾ ਦੇ ਗਏ ਚਾਰ ਸੰਗਰਾਮੀ ਯੋਧਿਆਂ ...

ਪੂਰੀ ਖ਼ਬਰ »

ਢਾਈ ਲੱਖ ਦੀ ਠੱਗੀ 'ਚ ਚਾਰ ਵਿਅਕਤੀਆਂ ਖਿਲਾਫ਼ ਮਾਮਲਾ ਦਰਜ

ਭਦੌੜ, 12 ਅਗਸਤ (ਵਿਨੋਦ ਕਲਸੀ, ਰਾਜਿੰਦਰ ਬੱਤਾ)-ਭਦੌੜ ਪੁਲਿਸ ਵਲੋਂ ਢਾਈ ਲੱਖ ਰੁਪਏ ਦੀ ਠੱਗੀ ਦੇ ਮਾਮਲੇ 'ਚ ਚਾਰ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਸਹਾਇਕ ਥਾਣੇਦਾਰ ਬਲਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਣਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਪਿੰਡ ਖੁੱਡੀ ਖ਼ੁਰਦ ਦੇ ਵਿਅਕਤੀ ਦਾ ਮੋਟਰਸਾਈਕਲ ਚੋਰੀ

ਹੰਡਿਆਇਆ, 12 ਅਗਸਤ (ਗੁਰਜੀਤ ਸਿੰਘ ਖੁੱਡੀ)-ਪਿੰਡ ਖੁੱਡੀ ਖ਼ੁਰਦ ਦੇ ਰਣਧੀਰ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਪਿੰਡ ਖੁੱਡੀ ਖ਼ੁਰਦ ਦਾ ਮੋਟਰਸਾਈਕਲ ਚੋਰੀ ਹੋਣ ਦੀ ਖ਼ਬਰ ਹੈ | ਉਸ ਨੇ ਦੱਸਿਆ ਕਿ ਮੈਂ ਬੱਸ ਸਟੈਂਡ ਬਰਨਾਲਾ ਵਿਖੇ ਆਪਣਾ ਮੋਟਰਸਾਈਕਲ ਨੰ: ਪੀ.ਬੀ. 30 ਐਨ 6805 ...

ਪੂਰੀ ਖ਼ਬਰ »

ਦੇਸੀ ਕੱਟਾ, ਜ਼ਿੰਦਾ ਕਾਰਤੂਸ ਸਮੇਤ ਇਕ ਪੁਲਿਸ ਅੜਿੱਕੇ

ਬਰਨਾਲਾ, 12 ਅਗਸਤ (ਰਾਜ ਪਨੇਸਰ)-ਥਾਣਾ ਸਿਟੀ-2 ਪੁਲਿਸ ਵਲੋਂ ਇਕ ਵਿਅਕਤੀ ਨੂੰ 1 ਦੇਸੀ ਕੱਟਾ, ਇਕ ਜਿੰਦਾ ਕਾਰਤੂਸ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਲਾਭ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉਚ ਅਧਿਕਾਰੀਆਂ ਦੀਆਂ ...

ਪੂਰੀ ਖ਼ਬਰ »

ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਤਪਾ ਮੰਡੀ, 12 ਅਗਸਤ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਜੈਮਲ ਸਿੰਘ ਵਾਲਾ ਦੇ ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸਕੂਲ ਦੇ ਚੇਅਰਮੈਨ ਸੁਖਮੀਤ ਸਿੰਘ ਧਾਲੀਵਾਲ ਅਤੇ ਮੈਡਮ ਮਨਪ੍ਰੀਤ ਕੌਰ ਧਾਲੀਵਾਲ ਦੀ ਦੇਖ-ਰੇਖ ਹੇਠ ਰੱਖੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ...

ਪੂਰੀ ਖ਼ਬਰ »

ਫਲਾਇੰਗ ਫੈਦਰਜ਼ ਆਪਣੇ ਸਟੱਡੀ ਵੀਜ਼ਾ ਪ੍ਰਾਪਤ ਕਰ ਚੁੱਕੇ 200 ਵਿਦਿਆਰਥੀਆਂ ਨੂੰ ਦੇਣ ਜਾ ਰਿਹੈ ਸਕਾਲਰਸ਼ਿਪ-ਸ਼ਿਵ ਸਿੰਗਲਾ

ਬਰਨਾਲਾ, 12 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਇਲਾਕੇ ਵਿਚ ਕੁੱਝ ਹੀ ਸਮੇਂ ਅੰਦਰ ਅਪਣਾ ਵੱਖਰਾ ਨਾਮ ਬਣਾ ਚੁੱਕੀ ਵਿਸ਼ਵ ਪ੍ਰਸਿੱਧ ਫਲਾਇੰਗ ਫ਼ੈਦਰਜ ਸੰਸਥਾ ਜਿਥੇ ਵਿਦਿਆਰਥੀਆਂ ਨੂੰ ਆਧੁਨਿਕ ਸਾਧਨਾਂ ਰਾਹੀਂ ਸਿਖਲਾਈ ਦੇ ਰਹੀ ਹੈ ਉਥੇ ਹੀ ਸਮੇਂ-ਸਮੇਂ 'ਤੇ ਦੇਸ਼ਾਂ ...

ਪੂਰੀ ਖ਼ਬਰ »

ਪਿੰਡ ਢਿਲਵਾਂ ਵਿਖੇ ਲਪੀ ਸਕਿੰਨ ਨਾਲ 3 ਅਮਰੀਕਨ ਗਊਆਂ ਦੀ ਮੌਤ

ਤਪਾ ਮੰਡੀ, 12 ਅਗਸਤ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਢਿਲਵਾਂ ਵਿਖੇ ਲੰਪੀ ਸਕਿੰਨ ਡਿਜੀਜ਼ ਨਾਂਅ ਦੀ ਭਿਆਨਕ ਬਿਮਾਰੀ ਕਾਰਨ ਇਕ ਕਿਸਾਨ ਦੀਆਂ ਤਿੰਨ ਅਮਰੀਕਨ ਗਊਆਂ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਕਿਸਾਨ ਬੂਟਾ ...

ਪੂਰੀ ਖ਼ਬਰ »

ਪਿੰਡ ਪੱਖੋਕੇ ਵਿਖੇ ਤੀਆਂ ਦੇ ਮੇਲੇ ਦੌਰਾਨ ਵੱਖ-ਵੱਖ ਸ਼ਖ਼ਸੀਅਤਾਂ ਨੇ ਲਗਵਾਈ ਹਾਜ਼ਰੀ

ਟੱਲੇਵਾਲ, 12 ਅਗਸਤ (ਸੋਨੀ ਚੀਮਾ)-ਪਿੰਡ ਪੱਖੋਕੇ ਵਿਖੇ ਸਰਪੰਚ ਹਰਜਿੰਦਰ ਸਿੰਘ ਬਿੰਦਰੀ ਦੀ ਅਗਵਾਈ ਵਿਚ ਪੰਚਾਇਤ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ, ਸਮਾਜ ਸੇਵੀ ਕਲੱਬ, ਡੇਰਾ ਬਾਬਾ ਭੂਰੀ ਵਾਲਾ, ਡੇਰਾ ਬਾਬਾ ਚੇਤਨ ਦਾਸ, ਕਿਸਾਨ ਜਥੇਬੰਦੀ ਕਾਦੀਆਂ, ਉਗਰਾਹਾਂ ਅਤੇ ...

ਪੂਰੀ ਖ਼ਬਰ »

ਜੀ.ਐਨ. ਇੰਟਰਨੈਸ਼ਨਲ ਸਕੂਲ ਸੁਖਪੁਰਾ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਸ਼ਹਿਣਾ, 12 ਅਗਸਤ (ਸੁਰੇਸ਼ ਗੋਗੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਜੀ.ਐਨ. ਇੰਟਰਨੈਸ਼ਨਲ ਸਕੂਲ ਸੁਖਪੁਰਾ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਵਤਾਰ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਰੱਖੜੀ ਦੇ ਤਿਉਹਾਰ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ

ਬਰਨਾਲਾ, 12 ਅਗਸਤ (ਨਰਿੰਦਰ ਅਰੋੜਾ)-ਸਥਾਨਕ ਨਗਰ ਕੌਂਸਲ ਦੇ ਬਾਹਰ ਸਫ਼ਾਈ ਸੇਵਕ ਯੂਨੀਅਨ ਬਰਨਾਲਾ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਲਗਾਇਆ ਗਿਆ | ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਲਸ਼ਨ ਕੁਮਾਰ, ਰਾਹੁਲ ਕੁਮਾਰ, ਵਿੰਨੇ ਸੰਜੇ ਆਦਿ ਨੇ ਕਿਹਾ ਕਿ ਅਸੀਂ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਸੰਬੰਧੀ ਫੁੱਲ ਡਰੈੱਸ ਰਿਹਰਸਲ ਕਰਵਾਈ

ਤਪਾ ਮੰਡੀ, 12 ਅਗਸਤ (ਪ੍ਰਵੀਨ ਗਰਗ)-ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਸਕੂਲੀ ਬੱਚਿਆਂ ਦੀ ਫੁੱਲ ਡਰੈੱਸ ਰਿਹਰਸਲ ਉਪ ਮੰਡਲ ਮੈਜਿਸਟ੍ਰੇਟ ਐਸ.ਡੀ.ਐਮ. ਤਪਾ ਗੋਪਾਲ ਸਿੰਘ ਦੀ ਦੇਖ ਰੇਖ ਹੇਠ ਤਪਾ ਤਾਜੋਕੇ ਰੋਡ 'ਤੇ ਸਥਿਤ ਬਾਹਰਲੀ ਅਨਾਜ ਮੰਡੀ ਵਿਖੇ ਕਰਵਾਈ ਗਈ | ਜਿਸ ...

ਪੂਰੀ ਖ਼ਬਰ »

ਲੰਪੀ ਸਕਿਨ ਦੀ ਰੋਕਥਾਮ ਸੰਬੰਧੀ ਕੈਂਪ

ਧਨੌਲਾ, 12 ਅਗਸਤ (ਜਤਿੰਦਰ ਸਿੰਘ ਧਨੌਲਾ)-ਜ਼ਿਲ੍ਹਾ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਦੇ ਸਖ਼ਤ ਦਿਸ਼ਾ ਨਿਰਦੇਸ਼ ਅਨੁਸਾਰ ਸਿਵਲ ਪਸ਼ੂ ਹਸਪਤਾਲ ਧਨੌਲਾ ਵਿਖੇ ਲੰਪੀ ਸਕਿੰਨ ਮਹਾਂਮਾਰੀ ਦੀ ਰੋਕਥਾਮ ਲਈ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ | ਕੈਂਪ ਦੌਰਾਨ ਡਾ: ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਬਰਨਾਲਾ, 12 ਅਗਸਤ (ਅਸ਼ੋਕ ਭਾਰਤੀ)-ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ ਦਾ ਬੀ.ਕਾਮ. ਭਾਗ ਤੀਜਾ ਸਮੈਸਟਰ ਪੰਜਵਾਂ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਪਿ੍ੰਸੀਪਲ ਡਾ: ਨੀਲਮ ਸ਼ਰਮਾ ਨੇ ਦਿੱਤੀ ਤੇ ਦੱਸਿਆ ਕਿ ਹੋਣਹਾਰ ਵਿਦਿਆਰਥਣ ਜਾਨਵੀ ਨੇ ...

ਪੂਰੀ ਖ਼ਬਰ »

ਸਰਕਾਰ ਦੇ ਹੁਕਮਾਂ ਦੀਆਂ ਧੱਜੀਆਂ ਉਡਾ ਕੇ ਪਸ਼ੂ ਮੇਲਾ ਲਗਾਉਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਤੋਂ ਜ਼ਿੰਮੇਵਾਰ ਅਧਿਕਾਰੀਆਂ ਨੇ ਵੱਟਿਆ ਪਾਸਾ

ਰੂੜੇਕੇ ਕਲਾਂ, 12 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਦੇ ਪਸ਼ੂਆਂ 'ਚ ਤੇਜ਼ੀ ਨਾਲ ਫੈਲ ਰਹੀ ਛੂਤ ਦੀ ਬਿਮਾਰੀ ਲੰਪੀ ਸਕਿਨ ਦੀ ਰੋਕਥਾਮ ਸਬੰਧੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 10 ਅਗਸਤ ਨੂੰ ਪ੍ਰੈਸ ਕਾਨਫ਼ਰੰਸ ਰਾਹੀਂ ਪੰਜਾਬ ਦੀਆਂ ਪਸ਼ੂ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਪੈਦਲ ਤਿਰੰਗਾ ਯਾਤਰਾ

ਬਰਨਾਲਾ, 12 ਅਗਸਤ (ਰਾਜ ਪਨੇਸਰ)-ਕਾਂਗਰਸ ਹਾਈ ਕਮਾਂਡ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪੂਰੇ ਭਾਰਤ 'ਚ 75 ਕਿੱਲੋਮੀਟਰ ਪੈਦਲ ਤਿਰੰਗਾ ਯਾਤਰਾ ਦੇ ਤਹਿਤ ਬਰਨਾਲਾ ਸ਼ਹਿਰ ਅੰਦਰ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਨ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਜ਼ਿਲ੍ਹਾ ਭਰ ਦੇ 133 ਪਿੰਡਾਂ/ਸ਼ਹਿਰਾਂ ਦੇ ਪਸ਼ੂਆਂ ਦੇ ਇਲਾਜ ਲਈ ਸਿਰਫ਼ 15 ਅਧਿਕਾਰੀ

ਰੂੜੇਕੇ ਕਲਾਂ, 12 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਦੇ ਪਸ਼ੂਆਂ ਨੂੰ ਆਪਣੀ ਲਪੇਟ 'ਚ ਲੈ ਰਹੀ ਲੰਪੀ ਸਕਿੰਨ ਬਿਮਾਰੀ ਦੀ ਰੋਕਥਾਮ ਦਾ ਪ੍ਰਚਾਰ ਕਰਨ, ਪੀੜਤ ਪਸ਼ੂਆਂ ਦਾ ਇਲਾਜ, ਤੰਦਰੁਸਤ ਪਸ਼ੂਆਂ ਦੇ ਵੈਕਸੀਨ ਲਗਾਉਣ, ਤੰਦਰੁਸਤ ਤੇ ਪੀੜਤ ਪਸ਼ੂਆਂ ਦਾ ...

ਪੂਰੀ ਖ਼ਬਰ »

ਢਾਈ ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਦੋ ਜਣਿਆਂ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 12 ਅਗਸਤ (ਰਾਜ ਪਨੇਸਰ)-ਇਕ ਵਿਅਕਤੀ ਨੂੰ ਧਨੌਲਾ ਰੋਡ 'ਤੇ ਜਗ੍ਹਾ ਦਿਵਾਉਣ ਦੀ ਆੜ ਵਿਚ ਢਾਈ ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਥਾਣਾ ਸਿਟੀ-2 ਵਲੋਂ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਰਾਕੇਸ਼ ਕੁਮਾਰ ਪੱੁਤਰ ...

ਪੂਰੀ ਖ਼ਬਰ »

ਹੰਡਿਆਇਆ ਦੇ ਸਿਵਲ ਪਸ਼ੂ ਹਸਪਤਾਲ ਵਲੋਂ ਘਰ-ਘਰ ਜਾ ਕੇ ਪਸ਼ੂਆਂ ਜਾਂਚ ਸ਼ੁਰੂ

ਹੰਡਿਆਇਆ, 12 ਅਗਸਤ (ਗੁਰਜੀਤ ਸਿੰਘ ਖੁੱਡੀ)-ਲੰਪੀ ਸਕਿੰਨ ਦੀ ਬਿਮਾਰੀ ਨਾਲ ਨਜਿੱਠਣ ਲਈ ਪਸ਼ੂ ਪਾਲਣ ਵਿਭਾਗ (ਪੰਜਾਬ) ਵਲੋਂ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ | ਵਿਭਾਗ ਦੇ ਡਿਪਟੀ ਡਾਇਰੈਕਟਰ ਡਾ: ਲਖਵੀਰ ਸਿੰਘ ਦੇ ਹੁਕਮਾਂ ਤਹਿਤ ਹੰਡਿਆਇਆ ਦੇ ਸਿਵਲ ਪਸ਼ੂ ਹਸਪਤਾਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਕੂਟਰੀ ਸਵਾਰ ਗੰਭੀਰ ਜ਼ਖ਼ਮੀ

ਤਪਾ ਮੰਡੀ, 12 ਅਗਸਤ (ਪ੍ਰਵੀਨ ਗਰਗ)-ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਇਕ ਸਕੂਲ ਨਜ਼ਦੀਕ ਸਕੂਟਰੀ ਦਾ ਪਿਛਲਾ ਟਾਇਰ ਦੇ ਪੈਂਚਰ ਹੋ ਜਾਣ ਕਾਰਨ ਸਕੂਟਰੀ 'ਤੇ ਸਵਾਰ ਦੋ ਜਣਿਆ ਦੇ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ | ਸਿਵਲ ਹਸਪਤਾਲ ਤਪਾ ਵਿਖੇ ਜੇਰੇ ...

ਪੂਰੀ ਖ਼ਬਰ »

ਉੱਗੋਕੇ ਵਿਖੇ ਆਮ ਆਦਮੀ ਕਲੀਨਿਕ ਦੇ ਉਦਘਾਟਨ ਸਬੰਧੀ ਅਧਿਕਾਰੀਆਂ ਨੇ ਲਿਆ ਜਾਇਜ਼ਾ

ਸ਼ਹਿਣਾ, 12 ਅਗਸਤ (ਸੁਰੇਸ਼ ਗੋਗੀ)-ਪਿੰਡ ਉਗੋਕੇ ਵਿਖੇ 15 ਅਗਸਤ ਨੂੰ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਵਲੋਂ ਆਮ ਆਦਮੀ ਕਲੀਨਿਕ ਦੇ ਉਦਘਾਟਨ ਸਬੰਧੀ ਅਧਿਕਾਰੀਆਂ ਵਲੋਂ ਹਲਕਾ ਵਿਧਾਇਕ ਅਤੇ ਸਿਹਤ ਮਹਿਕਮੇ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਡਿਪਟੀ ...

ਪੂਰੀ ਖ਼ਬਰ »

ਜਥੇ. ਬਲਦੇਵ ਸਿੰਘ ਚੂੰਘਾਂ ਨੇ ਆਪਣੇ ਘਰ ਦੀ ਛੱਤ 'ਤੇ ਝੁਲਾਇਆ ਕੇਸਰੀ ਝੰਡਾ

ਟੱਲੇਵਾਲ, 12 ਅਗਸਤ (ਸੋਨੀ ਚੀਮਾ)-ਦੇਸ਼ ਨੂੰ ਆਜ਼ਾਦੀ ਮਿਲੀ ਭਾਵੇਂ 75 ਸਾਲ ਹੋ ਗਏ ਪਰ ਦੇਸ਼ ਦੀ ਆਜ਼ਾਦੀ ਲਈ 90 ਫ਼ੀਸਦੀ ਕੁਰਬਾਨੀਆਂ ਦੇਣ ਵਾਲੀ ਸਿੱਖ ਕੌਮ ਅੱਜ ਵੀ ਗ਼ੁਲਾਮ ਹੈ ਤੇ ਸਿੱਖ ਕੌਮ ਨੂੰ ਅਜੇ ਤੱਕ ਆਜ਼ਾਦੀ ਨਹੀਂ | ਇਸ ਲਈ ਸਿੱਖ ਕੌਮ ਆਪਣੇ ਘਰਾਂ 'ਤੇ ਤਿਰੰਗੇ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਨੇ ਅੰਦਰਲੀ ਅਨਾਜ ਮੰਡੀ ਸਥਿਤ ਸਹਿਕਾਰੀ ਸੁਸਾਇਟੀ ਦੇ ਬਾਹਰ ਲਾਇਆ ਧਰਨਾ

ਤਪਾ ਮੰਡੀ, 12 ਅਗਸਤ (ਪ੍ਰਵੀਨ ਗਰਗ)-ਸ਼ਹਿਰ ਦੀ ਅੰਦਰਲੀ ਅਨਾਜ ਮੰਡੀ ਵਿਖੇ ਸਥਿਤ ਸਹਿਕਾਰੀ ਸੁਸਾਇਟੀ ਦੇ ਬਾਹਰ ਕਿਸਾਨ ਜਥੇਬੰਦੀ ਵਲੋਂ ਏ.ਆਰ. ਦਾ ਦਫ਼ਤਰ ਵਿਖੇ ਘਿਰਾਉ ਕਰ ਕੇ ਜੰਮ ਕੇ ਨਾਅਰੇਬਾਜ਼ੀ ਕੀਤੇ ਜਾਣ ਦਾ ਸਮਾਚਾਰ ਹੈ | ਜਥੇਬੰਦੀ ਦੇ ਬਲਾਕ ਪ੍ਰਧਾਨ ਸੁਖਦੇਵ ...

ਪੂਰੀ ਖ਼ਬਰ »

ਐਸ.ਬੀ.ਐਸ. ਸਕੂਲ ਵਿਖੇ ਵਿਦਿਆਰਥੀਆਂ ਨੂੰ ਮੀਂਹ ਦੇ ਪਾਣੀ ਬਚਾਉਣ ਸਬੰਧੀ ਦਿੱਤੀ ਜਾਣਕਾਰੀ

ਬਰਨਾਲਾ, 12 ਅਗਸਤ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਪੁਰਾ ਵਿਖੇ ਅਧਿਆਪਕਾ ਗੁਰਪ੍ਰੀਤ ਕੌਰ ਦੀ ਅਗਵਾਈ ਵਿਚ ਵਿਦਿਆਰਥੀਆਂ ਨੂੰ ਮੀਂਹ ਦੇ ਪਾਣੀ ਬਚਾਉਣ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਪਿ੍ੰਸੀਪਲ ਕਮਲਜੀਤ ਕੌਰ ਨੇ ਦੱਸਿਆ ਕਿ ਕਿਸ ਤਰ੍ਹਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX