ਤਾਜਾ ਖ਼ਬਰਾਂ


ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  1 minute ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  12 minutes ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  32 minutes ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  54 minutes ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 1 hour ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 1 hour ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 1 hour ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 1 hour ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 2 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 2 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 2 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 2 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਪਿੰਡ ਬਖਤਗੜ੍ਹ ਦੇ ਵਿਅਕਤੀ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਲਿਆ ਫਾਹਾ
. . .  about 2 hours ago
ਟੱਲੇਵਾਲ, 30 ਸਤੰਬਰ (ਸੋਨੀ ਚੀਮਾ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਬਖਤਗੜ੍ਹ ਨਾਲ ਸੰਬੰਧਿਤ ਇਕ ਮੱਧ ਵਰਗੀ ਪਰਿਵਾਰ ਦੇ ਵਿਅਕਤੀ ਸੁਰਜੀਤ ਸਿੰਘ ਪੁੱਤਰ ਕਪੂਰ ਵਲੋਂ ਕਰਜ਼ੇ ਕਾਰਨ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਗਈ।
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਕੌਮੀ ਮਾਰਗ ਨੂੰ ਅਣਮਿਥੇ ਸਮੇਂ ਲਈ ਕੀਤਾ ਜਾਮ
. . .  about 2 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਰਾਸ਼ਟਰੀ ਮਾਰਗ ਬਠਿੰਡਾ ਚੰਡੀਗੜ੍ਹ ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਹੋਰ ਜਥੇਬੰਦੀਆਂ ਵਲੋਂ ਸਰਕਾਰ ਵਲੋਂ ਮੰਗਾਂ ਨਾ ਮੰਨੇ ਜਾਣ ਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ...
ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਰਾਸ਼ਟਰੀ ਮਾਰਗ 54 'ਤੇ ਆਵਾਜਾਈ ਠੱਪ
. . .  about 2 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ ਭਰ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਦੇ ਸੱਦੇ ਨੂੰ ਲੈ ਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਦੀ...
ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀ ਵਲੋਂ ਵੱਡੇ ਪੱਧਰ 'ਤੇ ਰਾਸ਼ਟਰੀ ਰਾਜਮਾਰਗ ਜਾਮ ਕਰਕੇ ਸਰਕਾਰ ਖ਼ਿਲਾਫ਼ ਸ਼ੁਰੂ ਕੀਤਾ ਪ੍ਰਦਰਸ਼ਨ
. . .  about 3 hours ago
ਫਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)- ਪੰਜਾਬ ਸਰਕਾਰ ਦੀ ਕਿਸਾਨ ਵਿਰੋਧੀ ਸੋਚ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਵਲੋਂ ਅੱਜ ਵੱਡੇ ਪੱਧਰ 'ਤੇ ਰਾਸ਼ਟਰੀ ਰਾਜਮਾਰਗ...
ਕੇਜਰੀਵਾਲ ਦਾ ਵੱਡਾ ਬਿਆਨ, ਰਾਘਵ ਚੱਢਾ ਹੋਣਗੇ ਗ੍ਰਿਫ਼ਤਾਰ
. . .  about 3 hours ago
ਨਵੀਂ ਦਿੱਲੀ, 30 ਸਤੰਬਰ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਘਵ ਚੱਢਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ ਕਿ ਜਦੋਂ ਤੋਂ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ ਇੰਚਾਰਜ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨੇ ਗੁਜਰਾਤ...
ਸਦਨ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ
. . .  about 3 hours ago
ਚੰਡੀਗੜ੍ਹ, 30 ਸਤੰਬਰ - ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ...
ਫ਼ੌਜਾ ਸਿੰਘ ਸਰਾਰੀ ਮਾਮਲੇ 'ਚ ਕਾਂਗਰਸ ਵਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  about 3 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਮਾਮਲੇ 'ਚ ਵਿਰੋਧੀ ਧਿਰ ਕਾਂਗਰਸ ਵਲੋਂ ਵਿਧਾਨ ਸਭਾ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ ਕੀਤੀ ਜਾ...
ਜਲੰਧਰ ’ਚ ਭਾਜਪਾ ਵਲੋਂ ਜਨਤਾ ਦੀ ਵਿਧਾਨ ਸਭਾ ਦਾ ਕੀਤਾ ਗਿਆ ਆਯੋਜਨ
. . .  about 2 hours ago
ਜਲੰਧਰ, 30 ਸਤੰਬਰ (ਸ਼ਿਵ,ਅੰਮ੍ਰਿਤਪਾਲ)-ਜਲੰਧਰ ’ਚ ਭਾਜਪਾ ਵਲੋਂ ਜਨਤਾ ਦੀ ਵਿਧਾਨ ਸਭਾ ਸ਼ੁਰੂ, ਕੇਵਲ ਸਿੰਘ ਢਿੱਲੋਂ ਨੂੰ ਬਣਾਇਆ ਸਪੀਕਰ
ਬੋਲਣ ਦਾ ਸਮਾਂ ਨਾ ਦਿੱਤੇ ਜਾਣ ਕਰ ਕੇ ਸੁਖਪਾਲ ਸਿੰਘ ਖਹਿਰਾ ਨੇ ਸਪੀਕਰ ਦੀ ਕੁਰਸੀ ਅੱਗੇ ਜਤਾਇਆ ਰੋਸ
. . .  about 2 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਮਾਨ) - ਬੋਲਣ ਦਾ ਸਮਾਂ ਨਾ ਦਿੱਤੇ ਜਾਣ ਕਰ ਕੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਸਪੀਕਰ ਦੀ ਕੁਰਸੀ ਅੱਗੇ ਰੋਸ ਜਤਾ ਰਹੇ ਹਨ। ਇਸ ਮੌਕੇ ਵਿਧਾਨ ਸਭਾ ਸਪੀਕਰ...
ਪੀ.ਪੀ.ਐਸ.ਸੀ. ਦੀਆਂ ਅਸਾਮੀਆਂ 'ਚ ਨਹੀਂ ਦਿੱਤਾ ਜਾ ਰਿਹਾ ਰਾਖਵਾਂਕਰਨ - ਡਾ. ਰਾਜ ਕੁਮਾਰ ਚੱਬੇਵਾਲ
. . .  about 3 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸੰਘ ਮਾਨ) - ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਉਪ ਨੇਤਾ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੀ.ਪੀ.ਐੱਸ.ਸੀ. ਵਿਚ ਜੋ ਮੁੱਖ ਸਕੱਤਰ ਜ਼ਰੀਏ ਅਸਾਮੀਆਂ ਭਰੀਆਂ ਜਾਂਦੀਆਂ ਹਨ, ਉਨ੍ਹਾਂ ਵਿਚ ਰਾਖਵਾਂਕਰਨ ਨਹੀਂ ਦਿੱਤਾ ਜਾ ਰਿਹਾ ਹੈ। ਪ੍ਰਸੋਨਲ ਵਿਭਾਗ...
ਮੁੱਖ ਮੰਤਰੀ ਪੰਜਾਬ ਦੀ ਪਤਨੀ, ਮਾਤਾ ਅਤੇ ਪਰਿਵਾਰਕ ਮੈਂਬਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  about 4 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ) - ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਹਨ।ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਦੇ ਮਾਤਾ ਅਤੇ ਭੈਣ ਸਮੇਤ ਹੋਰ ਪਰਿਵਾਰਕ ਮੈਂਬਰ ਵੀ...
ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਮਾਮਲਾ - ਜਲਦੀ ਸ਼ੁਰੂ ਹੋਵੇਗੀ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ
. . .  about 4 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ) - ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਐਕਟ ਨੂੰ ਮਾਨਤਾ ਦਿੱਤੇ ਜਾਣ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ ਸਥਾਨਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ ਹੋ ਰਹੀ ਹੈ। ਜਾਣਕਾਰੀ ਅਨੁਸਾਰ...
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਪੰਜਾਬ ਦੇ ਸਕੂਲਾਂ ਦੀ ਹਾਲਤ 'ਤੇ ਹੋ ਰਹੀ ਹੈ ਚਰਚਾ
. . .  about 4 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਪੰਜਾਬ ਦੇ ਸਕੂਲਾਂ ਦੀ ਹਾਲਤ 'ਤੇ ਚਰਚਾ ਹੋ ਰਹੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਜਲੰਧਰ

ਜਲੰਧਰ 'ਚ ਪੰਜਾਬ ਬੰਦ ਨੂੰ ਮਿਲਿਆ ਰਲਵਾਂ-ਮਿਲਵਾਂ ਹੁੰਗਾਰਾ

ਜਲੰਧਰ, 12 ਅਗਸਤ (ਸ਼ਿਵ)-ਵਾਲਮੀਕਿ ਤੇ ਰਵਿਦਾਸ ਸਮਾਜ ਵਲੋਂ ਪੰਜਾਬ ਬੰਦ ਦੇ ਸੱਦੇ ਦਾ ਜਲੰਧਰ 'ਚ ਰਲਵਾਂ ਮਿਲਵਾਂ ਹੁੰਗਾਰਾ ਮਿਲਿਆ | ਇਕ ਪਾਸੇ ਜਿੱਥੇ ਬੰਦ ਦੇ ਸੱਦੇ ਕਰਕੇ ਜਲੰਧਰ 'ਚ ਦੁਕਾਨਾਂ ਬੰਦ ਰਹੀਆਂ ਜਦਕਿ ਆਵਾਜਾਈ ਆਮ ਦੀ ਤਰ੍ਹਾਂ ਚੱਲਦੀ ਰਹੀ | ਬੰਦ ਦੌਰਾਨ ਨਗਰ ਨਿਗਮ ਦਫ਼ਤਰ ਨੂੰ ਜਥੇਬੰਦੀਆਂ ਨੇ ਬੰਦ ਕਰਵਾ ਦਿੱਤਾ | ਪੰਜਾਬ ਬੰਦ ਦਾ ਸੱਦਾ ਦੇਣ ਵਾਲੀਆਂ ਜਥੇਬੰਦੀਆਂ ਵਲੋਂ ਕਈ ਇਲਾਕਿਆਂ 'ਚ ਦੁਕਾਨਾਂ, ਸ਼ਰਾਬ ਦੇ ਠੇਕੇ, ਬੈਂਕ ਵੀ ਬੰਦ ਕਰਵਾਏ ਗਏ | ਜਲੰਧਰ 'ਚ ਬੰਦ ਸ਼ਾਂਤਮਈ ਰਿਹਾ | ਬੰਦ ਦੇ ਸੱਦੇ ਕਰਕੇ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ | ਵੀਰਵਾਰ ਨੂੰ ਕੁਝ ਜਥੇਬੰਦੀਆਂ ਵਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਪਰ ਸਰਕਾਰੀ ਪੱਧਰ 'ਤੇ ਹੋਈ ਗੱਲਬਾਤ ਤੋਂ ਬਾਅਦ 12 ਅਗਸਤ ਦਾ ਪੰਜਾਬ ਬੰਦ ਦਾ ਸੱਦਾ ਵਾਪਸ ਲੈ ਲਿਆ ਗਿਆ ਸੀ ਪਰ ਜਲੰਧਰ ਵਿਚ ਰਵਿਦਾਸ ਟਾਈਗਰ ਫੋਰਸ ਦੇ ਪ੍ਰਧਾਨ ਜੱਸੀ ਤੱਲ੍ਹਣ ਤੇ ਵਾਲਮੀਕਨ ਟਾਈਗਰ ਫੋਰਸ ਦੇ ਪ੍ਰਧਾਨ ਅਜੇ ਖੋਸਲਾ ਵਲੋਂ ਬੰਦ ਦਾ ਸੱਦਾ ਦਿੱਤਾ ਗਿਆ ਸੀ | ਬੰਦ ਦੇ ਸੱਦੇ ਕਰਕੇ ਜਿੱਥੇ ਸਾਰੇ ਅੰਦਰੂਨੀ ਬਾਜ਼ਾਰ ਬੰਦ ਰਹੇ ਸੀ ਪਰ ਬੱਸਾਂ ਚੱਲਦੀਆਂ ਰਹੀਆਂ | ਬੰਦ ਦੇ ਸੱਦੇ ਨੂੰ ਲੈ ਕੇ ਲੋਕਾਂ 'ਚ ਭਾਰੀ ਦੁਬਿਧਾ ਬਣੀ ਰਹੀ ਕਿਉਂਕਿ ਪੰਜਾਬ ਦੀਆਂ ਮੁੱਖ ਜਥੇਬੰਦੀਆਂ ਵਲੋਂ ਬੀਤੀ ਸ਼ਾਮ ਨੂੰ ਬੰਦ ਦਾ ਸੱਦਾ ਵਾਪਸ ਲੈ ਲਿਆ ਗਿਆ ਸੀ ਤੇ 2 ਜਥੇਬੰਦੀਆਂ ਵਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਪਰ ਲੋਕਾਂ ਵਿਚ ਇਸ ਨੂੰ ਲੈ ਕੇ ਕਾਫੀ ਦੁਬਿਧਾ ਰਹੀ। ਸਕੂਲਾਂ ਵਾਲੇ ਵੀ ਪ੍ਰੇਸ਼ਾਨ ਰਹੇ ਕਿਉਂਕਿ ਪ੍ਰਸ਼ਾਸਨ ਵਲੋਂ ਇਸ ਬਾਰੇ ਕਿਸੇ ਤਰ੍ਹਾਂ ਦੀ ਜਾਣਕਾਰੀ ਦੇਣ ਦਾ ਪ੍ਰਬੰਧ ਨਹੀਂ ਕੀਤਾ ਗਿਆ ਸੀ ਕਿ ਸ਼ੁੱਕਰਵਾਰ ਨੂੰ ਬੰਦ ਰਹੇਗਾ ਜਾਂ ਬੰਦ ਦਾ ਸੱਦਾ ਵਾਪਸ ਲਿਆ ਗਿਆ ਹੈ। ਕਈ ਸਕੂਲ ਵਾਲਿਆਂ ਨੇ ਬੰਦ ਦੇ ਸੱਦੇ ਕਰਕੇ ਛੁੱਟੀ ਕਰ ਦਿੱਤੀ ਸੀ। ਸ਼ੁੱਕਰਵਾਰ ਸਵੇਰ ਤੱਕ ਲੋਕਾਂ ਨੂੰ ਇਹੋ ਦੁਬਿਧਾ ਰਹੀ ਕਿ ਬੰਦ ਹੈ ਜਾਂ ਵਾਪਸ ਲਿਆ ਗਿਆ ਹੈ। ਲੋਕਾਂ ਨੂੰ ਇਸ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸੇ ਤਰ੍ਹਾਂ ਦੀ ਕੋਈ ਜਾਣਕਾਰੀ ਦੇਣ ਦਾ ਪ੍ਰਬੰਧ ਨਹੀਂ ਕੀਤਾ ਗਿਆ ਸੀ। ਲੋਕਾਂ ਨੂੰ ਕਾਫੀ ਖੱਜਲ ਖ਼ੁਆਰ ਹੋਣਾ ਪਿਆ। ਬੰਦ ਦਾ ਸੱਦਾ ਦੇਣ ਵਾਲੇ ਰਵਿਦਾਸ ਟਾਈਗਰ ਫੋਰਸ ਦੇ ਪ੍ਰਧਾਨ ਜੱਸੀ ਤੱਲ੍ਹਣ ਨੇ ਕਿਹਾ ਕਿ ਉਨ੍ਹਾਂ ਵਲੋਂ ਦਿੱਤਾ ਗਿਆ ਬੰਦ ਦਾ ਸੱਦਾ ਪੂਰੀ ਤਰ੍ਹਾਂ ਨਾਲ ਸਫਲ ਰਿਹਾ ਹੈ।
ਰਵਿਦਾਸ ਭਾਈਚਾਰੇ ਅਤੇ ਵਾਲਮੀਕਿ ਸਮਾਜ ਵਲੋਂ ਬੰਦ ਦੇ ਸੱਦੇ ਨੂੰ ਮਿਲਿਆ ਰਲਵਾਂ-ਮਿਲਵਾਂ ਹੁੰਗਾਰਾ
ਚੁਗਿੱਟੀ/ਜੰਡੂਸਿੰਘਾ, (ਨਰਿੰਦਰ ਲਾਗੂ)-ਭਗਵੰਤ ਮਾਨ ਸਰਕਾਰ ਨੇ ਐਡ. ਜਨਰਲ ਅਨਮੋਲ ਰਤਨ ਸਿੰਘ ਸਿੱਧੂ ਵਲੋਂ ਐਸ. ਸੀ., ਬੀ. ਸੀ. ਵਰਗ ਨੂੰ ਲੈ ਕੇ ਕੀਤੀ ਗਈ ਕਥਿਤ ਟਿੱਪਣੀ ਦੇ ਵਿਰੋਧ 'ਚ ਸ਼ੁੱਕਰਵਾਰ ਨੂੰ ਰਵਿਦਾਸੀਆ ਭਾਈਚਾਰੇ ਤੇ ਵਾਲਮੀਕਿ ਸਮਾਜ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਰਲਵਾਂ-ਮਿਲਵਾਂ ਹੁੰਗਾਰਾ ਹੀ ਵੇਖਣ ਨੂੰ ਮਿਲਿਆ। ਇਸ ਦੇ ਚਲਦਿਆਂ ਸਥਾਨਕ ਗੁਰੂ ਨਾਨਕਪੁਰਾ ਮਾਰਕੀਟ ਤੇ ਜੰਡੂਸਿੰਘਾ ਵਿਖੇ ਕਈ ਵਪਾਰਕ ਅਦਾਰੇ ਬੰਦ ਨਜ਼ਰ ਆਏ। ਦੱਸਿਆ ਜਾ ਰਿਹਾ ਹੈ ਕਿ ਲੰਮਾ ਪਿੰਡ ਚੌਕ ਤੋਂ ਕਿਸ਼ਨਪੁਰਾ ਚੌਕ ਤੱਕ ਦੀ ਮਾਰਕੀਟ 'ਚ ਵੀ ਘੱਟ ਹੀ ਰੌਣਕ ਵਿਖਾਈ ਦਿੱਤੀ। ਜਿਥੇ ਇਕ ਪਾਸੇ ਉਕਤ ਭਾਈਚਾਰੇ ਦੇ ਲੋਕਾਂ ਵਲੋਂ ਬੰਦ ਦਾ ਸੱਦਾ ਦੇ ਕੇ ਸਰਕਾਰ ਪ੍ਰਤੀ ਰੋਸ ਜਾਹਰ ਕੀਤਾ ਗਿਆ, ਉਥੇ ਹੀ ਦੂਜੇ ਪਾਸੇ ਉਨ੍ਹਾਂ ਲੋਕਾਂ ਵਲੋਂ ਉਸ ਨੂੰ ਮੰਦਭਾਗਾ ਆਖਿਆ ਗਿਆ, ਜੋ ਛੋਟੇ-ਮੋਟੇ ਧੰਦੇ ਕਰਕੇ ਆਪਣੇ ਘਰਾਂ ਦਾ ਗੁਜ਼ਾਰਾ ਚਲਾਉਂਦੇ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਸੂਬਾ ਸਰਕਾਰ ਵਲੋਂ ਇਸ ਮਾਮਲੇ ਪ੍ਰਤੀ ਗੰਭੀਰਤਾ ਵਰਤੀ ਜਾਣੀ ਚਾਹੀਦੀ ਹੈ।

ਵਿਧਾਇਕ ਅੰਗੁਰਾਲ ਤੇ ਡੀ.ਸੀ. ਵਲੋਂ ਆਮ ਆਦਮੀ ਕਲੀਨਿਕ ਤੇ ਕਬੀਰ ਵਿਹਾਰ ਦਾ ਜਾਇਜ਼ਾ

ਜਲੰਧਰ, 12 ਅਗਸਤ (ਐੱਮ. ਐੱਸ. ਲੋਹੀਆ)-ਪੰਜਾਬ ਸਰਕਾਰ ਵਲੋਂ 15 ਅਗਸਤ ਨੂੰ ਸੂਬੇ 'ਚ 100 ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਨ੍ਹਾਂ 'ਚੋਂ ਜਲੰਧਰ ਜ਼ਿਲ੍ਹੇ 'ਚ ਵੀ 6 ਥਾਵਾਂ 'ਤੇ ਕਲੀਨਿਕ ਸ਼ੁਰੂ ਕੀਤੇ ਜਾਣਗੇ | ਅੱਜ ਵਿਧਾਇਕ ਸ਼ੀਤਲ ਅੰਗੁਰਾਲ, ਸੂਬਾ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਮਲਾਂਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਵਲੋਂ ਸਰਕਾਰ ਨੂੰ ਮੰਗਾਂ ਨਾ ਮੰਨਣ 'ਤੇ ਸੰਘਰਸ਼ ਨੂੰ ਤੇਜ਼ ਕਰਨ ਦੀ ਚਿਤਾਵਨੀ

ਜਲੰਧਰ, 12 ਅਗਸਤ (ਹਰਵਿੰਦਰ ਸਿੰਘ ਫੁੱਲ)- ਪੰਜਾਬ ਰੋਡਵੇਜ਼/ਪਨਬਸ ਮੁਲਾਜ਼ਮਾਂ ਦੀ ਸਾਂਝੀ ਸੰਘਰਸ਼ ਕਮੇਟੀ ਵਲੋਂ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਨਾ ਮੰਨੇ ਜਾਣ ਦੀ ਸੂਰਤ 'ਚ ਸੰਘਰਸ਼ ਨੂੰ ਹੋਰ ਤੇਜ ਕੀਤੇ ਜਾਣ ਦੀ ਚਿਤਾਵਨੀ ਦਿੱਤੀ ਹੈ | ...

ਪੂਰੀ ਖ਼ਬਰ »

ਦੋਆਬਾ, ਮਾਝਾ ਦੇ ਬਿਜਲੀ ਮਾਮਲੇ ਰੱਖੇ ਜਾਣਗੇ 17 ਦੀ ਮੀਟਿੰਗ 'ਚ

ਜਲੰਧਰ, 12 ਅਗਸਤ (ਸ਼ਿਵ)- ਬਿਜਲੀ ਮਾਮਲਿਆਂ ਦੀ ਸੁਣਵਾਈ ਕਰਨ ਲਈ ਸੀ. ਸੀ. ਜੀ. ਆਰ. ਐਫ. ਦੀ 17 ਅਗਸਤ ਨੂੰ ਸ਼ਕਤੀ ਸਦਨ ਜਲੰਧਰ ਵਿਚ ਮੀਟਿੰਗ ਹੋ ਰਹੀ ਹੈ | ਇਸ 'ਚ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਤੇ ਐੱਸ. ਈ. ਐੱਸ. ਨਗਰ ਸਰਕਲਾਂ ਦੇ ਮਾਮਲਿਆਂ ਦੀ ਸੁਣਵਾਈ ਹੋਵੇਗੀ | ਬਾਰਡਰ ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ 75 ਸਾਲਾ ਵਿਅਕਤੀ ਦੀ ਮੌਤ, 53 ਪ੍ਰਭਾਵਿਤ ਹੋਰ ਮਿਲੇ

ਜਲੰਧਰ, 12 ਅਗਸਤ (ਐੱਮ. ਐੱਸ. ਲੋਹੀਆ)-ਪਿੰਡ ਸਿੰਘਾਂ ਕੰਗ ਸਾਬੂ ਦੇ ਰਹਿਣ ਵਾਲੇ ਕੋਰੋਨਾ ਪ੍ਰਭਾਵਿਤ 75 ਸਾਲਾ ਵਿਅਕਤੀ ਦੀ ਮੌਤ ਹੋ ਜਾਣ ਨਾਲ ਜ਼ਿਲ੍ਹੇ 'ਚ ਮਿ੍ਤਕਾਂ ਦੀ ਗਿਣਤੀ 1952 ਹੋ ਗਈ ਹੈ | ਅੱਜ ਜ਼ਿਲ੍ਹੇ 'ਚ 53 ਕੋਰੋਨਾ ਪ੍ਰਭਾਵਿਤ ਹੋਰ ਮਿਲੇ ਹਨ, ਜਿਸ ਨਾਲ ਹੁਣ ਤੱਕ ...

ਪੂਰੀ ਖ਼ਬਰ »

ਭਾਜਪਾ ਵਲੋਂ 26 ਇਸ਼ਤਿਹਾਰੀ ਬੋਰਡ ਲਗਾਉਣ ਦਾ ਕੰਮ ਰੱਦ ਕਰਨ ਦੀ ਮੰਗ

ਜਲੰਧਰ, 12 ਅਗਸਤ (ਸ਼ਿਵ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਬਿਨ੍ਹਾਂ ਟੈਂਡਰ ਦੇ 26 ਇਸ਼ਤਿਹਾਰੀ ਬੋਰਡਾਂ ਦਾ ਅਲਾਟ ਕਰਨ ਦਾ ਕੰਮ ਤੂਲ ਫੜਦਾ ਨਜ਼ਰ ਆ ਰਿਹਾ ਹੈ | ਜਲੰਧਰ ਭਾਜਪਾ ਨੇ ਨਿਗਮ ਕਮਿਸ਼ਨਰ ਤੋਂ ਨਾ ਸਿਰਫ਼ ਇਸ ਵਿਵਾਦਿਤ ਟੈਂਡਰ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ, ਸਗੋਂ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲਾ ਪਦਾਰਥ ਬਰਾਮਦ ਕਰਕੇ ਔਰਤ ਸਮੇਤ 2 ਗਿ੍ਫ਼ਤਾਰ

ਜਲੰਧਰ, 12 ਅਗਸਤ (ਐੱਮ. ਐੱਸ. ਲੋਹੀਆ)-ਥਾਣਾ ਭਾਰਗੋ ਕੈਂਪ ਦੀ ਪੁਲਿਸ ਨੇ ਇਕ ਔਰਤ ਤੇ ਇਕ ਵਿਅਕਤੀ ਤੋਂ 45 ਗ੍ਰਾਮ ਹੈਰੋਇਨ ਤੇ 275 ਗ੍ਰਾਮ ਨਸ਼ੀਲਾ ਪਦਾਰਥ, 3 ਹਜਾਰ ਰੁਪਏ ਡਰੱਗ ਮਨੀ ਬਰਾਮਦ ਕਰਕੇ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਰਿਸ਼ਵ ...

ਪੂਰੀ ਖ਼ਬਰ »

ਮਾਮਲਾ ਯੂਕੋ ਬੈਂਕ 'ਚ ਹੋਈ ਲੁੱਟ ਦਾ-ਗਿ੍ਫ਼ਤਾਰ ਕੀਤੇ ਲੁਟੇਰੇ 3 ਦਿਨ ਦੇ ਪੁਲਿਸ ਰਿਮਾਂਡ 'ਤੇ

ਜਲੰਧਰ, 12 ਅਗਸਤ (ਐੱਮ.ਐੱਸ. ਲੋਹੀਆ)-ਇੰਡਸਟਰੀਅਲ ਏਰੀਆ ਵਿਖੇ ਸਥਿਤ ਯੂਕੋ ਬੈਂਕ 'ਚ 4 ਅਗਸਤ ਨੂੰ ਦਿਨ-ਦਿਹਾੜੇ ਹੋਈ 13 ਲੱਖ 84 ਹਜ਼ਾਰ ਰੁਪਏ ਤੇ ਗਹਿਣਿਆਂ ਦੀ ਲੁੱਟ ਦੇ ਮਾਮਲੇ 'ਚ ਕਮਿਸ਼ਨਰੇਟ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਵਿਨੇ ਤਿਵਾੜੀ (21) ਪੁੱਤਰ ਸਿਪਾਹੀ ...

ਪੂਰੀ ਖ਼ਬਰ »

'ਪਰਯਾਸ ਸੇ ਵਿਸ਼ਵਾਸ' ਮੁਹਿੰਮ ਤਹਿਤ ਪੀ. ਐਫ. ਮੈਂਬਰਾਂ ਨੂੰ ਸੌਂਪੇ ਪੈਨਸ਼ਨ ਦੇ ਪੱਤਰ

ਜਲੰਧਰ, 12 ਅਗਸਤ (ਸ਼ਿਵ)-ਪੀ. ਐਫ. ਵਿਭਾਗ ਦੇ ਖੇਤਰੀ ਕਮਿਸ਼ਨਰ ਸੁਨੀਲ ਕੁਮਾਰ ਯਾਦਵ ਨੇ ਕਿਹਾ ਹੈ ਕਿ ਸਰਕਾਰ ਵਲੋਂ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਨੂੰ ਸਮਰਪਿਤ 'ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ' ਮਨਾਉਣ ਦੀ ਲੜੀ ਤਹਿਤ ਭਾਰਤ ਦੇ ਪੀ. ਐੱਫ. ਵਿਭਾਗ ਜਲੰਧਰ ਵਲੋਂ 'ਪਰਯਾਸ ...

ਪੂਰੀ ਖ਼ਬਰ »

ਐਚ. ਪੀ. ਸੀ. ਐਲ. ਕੰਪਨੀ ਨੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਪ੍ਰਦਰਸ਼ਨੀ ਲਗਾਈ

ਜਲੰਧਰ, 12 ਅਗਸਤ (ਸ਼ਿਵ)-ਆਜ਼ਾਦੀ ਦਿਹਾੜੇ ਨੂੰ ਸਮਰਪਿਤ ਹਿੰਦੁਸਤਾਨ ਪੈਟਰੋਲੀਅਮ ਲਿਮਟਿਡ ਦੇ ਜਲੰਧਰ ਡਵੀਜ਼ਨ ਵਲੋਂ ਜ਼ਿਲ੍ਹਾ ਕਪੂਰਥਲਾ ਦੇ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਵਿਖੇ ਪੈਂਦੇ ਪਿੰਡ ਭਾਣੋਲੰਗਾ ਵਿਖੇ ਕੰਪਨੀ ਦੇ ਪੈਟਰੋਲ ਪੰਪ 'ਤੇ ਪ੍ਰਦਰਸ਼ਨੀ ਲਗਾਈ ...

ਪੂਰੀ ਖ਼ਬਰ »

ਪੰਚਾਇਤਾਂ ਤੋਂ ਨਗਰ ਪੰਚਾਇਤ ਦਾ ਸਫ਼ਰ ਵੀ ਨਹੀਂ ਸੁਧਾਰ ਸਕਿਆ ਮਹਿਤਪੁਰ ਦੀ ਸੀਵਰੇਜ ਸਮੱਸਿਆ ਨੂੰ

ਮਹਿਤਪੁਰ, 12 ਅਗਸਤ (ਹਰਜਿੰਦਰ ਸਿੰਘ ਚੰਦੀ)-ਮਹਿਤਪੁਰ ਜਿਸ ਨੂੰ ਸਬ ਤਹਿਸੀਲ ਦਾ ਦਰਜਾ ਪ੍ਰਾਪਤ ਹੈ | ਇਹ ਜਲੰਧਰ ਜ਼ਿਲ੍ਹੇ ਦੀ ਆਖਰੀ ਸਬ ਤਹਿਸੀਲ ਹੈ | ਮਹਿਤਪੁਰ ਟਾਊਨ ਦਾ ਇਹ ਹਾਲ ਹੈ ਕਿ ਇਹ ਵਿਕਾਸ ਪੱਖੋਂ ਪਛੜਿਆ ਤੇ ਅੱਖੋਂ ਪਰੋਖੇ ਕੀਤੇ ਜਾਣ ਦੀ ਕਹਾਣੀ ਬਿਆਨ ਕਰਦਾ ...

ਪੂਰੀ ਖ਼ਬਰ »

ਲੋਹੀਆਂ 'ਚ ਕਾਂਗਰਸ ਵਲੋਂ '75ਵੇਂ ਅਜ਼ਾਦੀ ਦਿਹਾੜੇ' ਮੌਕੇ ਕੱਢਿਆ ਤਿਰੰਗਾ ਮਾਰਚ

ਲੋਹੀਆਂ ਖਾਸ, 12 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)-ਹਲਕਾ ਸ਼ਾਹਕੋਟ ਤੋਂ ਕਾਂਗਰਸ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਸਰਪ੍ਰਸਤੀ ਹੇਠ ਲੋਹੀਆਂ 'ਚ ਕਾਂਗਰਸ ਪਾਰਟੀ ਵਲੋਂ ਦੇਸ਼ ਦੇ '75ਵੇਂ ਅਜ਼ਾਦੀ ਦਿਹਾੜੇ' ਨੂੰ ਸਮਰਪਿਤ ਤਿਰੰਗਾ ਮਾਰਚ ਕੱਢਿਆ ਗਿਆ | ...

ਪੂਰੀ ਖ਼ਬਰ »

ਟੂਰਨਾਮੈਂਟ ਸੰਬੰਧੀ ਜ਼ੋਨ ਨੰਬਰ 9 ਨਾਲ ਸੰਬੰਧਿਤ ਸਕੂਲਾਂ ਦੀ ਮੀਟਿੰਗ

ਗੁਰਾਇਆ, 12 ਅਗਸਤ (ਬਲਵਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) 'ਚ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੀਆਂ ਹਦਾਇਤਾਂ ਅਨੁਸਾਰ ਜ਼ੋਨ ਨੰਬਰ 9 ਨਾਲ ਸਬੰਧਿਤ ਸਕੂਲਾਂ ਦੀ ਮੀਟਿੰਗ ਜ਼ੋਨਲ ਪ੍ਰਧਾਨ (ਲੜਕੇ) ਪਿ੍ੰਸੀਪਲ ਸਤਵਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

'ਹਰ ਘਰ ਤਿਰੰਗਾ' ਜਾਗਰੂਕਤਾ ਮੁਹਿੰਮ ਤਹਿਤ ਐਸ.ਐਮ.ਓ. ਨੇ ਬੱਚੀ ਨੂੰ ਭੇਟ ਕੀਤਾ ਤਿਰੰਗਾ ਝੰਡਾ

ਸ਼ਾਹਕੋਟ, 12 ਅਗਸਤ (ਸੁਖਦੀਪ ਸਿੰਘ)-ਸਿਵਲ ਸਰਜਨ ਡਾ. ਰਮਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਦਵਿੰਦਰ ਪਾਲ ਸਿੰਘ ਦੀ ਅਗਵਾਈ 'ਚ ਸਿਹਤ ਵਿਭਾਗ ਸ਼ਾਹਕੋਟ ਵਲੋਂ ਚਲਾਈ ਜਾ ਰਹੀ 'ਹਰ ਘਰ ਤਿਰੰਗਾ' ਜਾਗਰੂਕਤਾ ਮੁਹਿੰਮ ਤਹਿਤ 7 ਸਾਲ ਦੀ ਬੱਚੀ ...

ਪੂਰੀ ਖ਼ਬਰ »

ਮੀਤ ਪ੍ਰਧਾਨ ਨਗਰ ਕੌਂਸਲ ਨਕੋਦਰ ਦੀ ਚੋਣ ਲਈ ਰੱਖੀ ਮੀਟਿੰਗ ਮੁਲਤਵੀ

ਨਕੋਦਰ, 12 ਅਗਸਤ (ਤਿਲਕ ਰਾਜ ਸ਼ਰਮਾ)-ਉਪ ਮੰਡਲ ਮੈਜਿਸਟਰੇਟ-ਕਮ-ਕਨਵੀਨਰ ਨਕੋਦਰ ਵਲੋਂ ਅੱਜ ਨਗਰ ਕੌਂਸਲ ਨਕੋਦਰ ਦੇ ਮੀਤ ਪ੍ਰਧਾਨ ਦੀ ਚੋਣ ਲਈ ਨਗਰ ਕੌਂਸਲ ਨਕੋਦਰ ਦੇ ਦਫ਼ਤਰ 'ਚ ਬੁਲਾਈ ਗਈ ਮੀਟਿੰਗ ਮੁਲਤਵੀ ਹੋ ਗਈ, ਜਿਸ ਕਾਰਨ ਮੀਤ ਪ੍ਰਧਾਨ ਦੀ ਚੋਣ ਨਾ ਹੋ ਸਕੀ | ਨਗਰ ...

ਪੂਰੀ ਖ਼ਬਰ »

41.16 ਕਰੋੜ ਦੀ ਲਾਗਤ ਨਾਲ ਫਿਲੌਰ ਤੇ ਗੁਰਾਇਆ ਨੂੰ ਕੀਤਾ ਜਾਵੇਗਾ ਪਾਣੀ ਸਪਲਾਈ-ਪਿ੍ੰਸੀਪਲ ਫਿਲੌਰ

ਫਿਲੌਰ, 12 ਅਗਸਤ (ਸਤਿੰਦਰ ਸ਼ਰਮਾ)-ਅੱਜ ਇਥੇ ਬੁਲਾਈ ਪ੍ਰੈਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਫਿਲੌਰ ਦੇ ਹਲਕਾ ਇੰਚਾਰਜ ਤੇ ਸੂਬਾ ਜੁਆਇੰਟ ਸਕੱਤਰ ਪਿ੍ੰਸੀਪਲ ਪ੍ਰੇਮ ਕੁਮਾਰ ਫਿਲੌਰ ਨੇ ਕਿਹਾ ਕਿ ਜ਼ਮੀਨ ਹੇਠਲਾ ਪਾਣੀ ਬਚਾਉਣ ਦੇ ਮਕਸਦ ਨਾਲ ਮਾਨ ਸਰਕਾਰ ਵਲੋਂ 41.16 ...

ਪੂਰੀ ਖ਼ਬਰ »

ਹੈਰੀਇੰਦਰ ਸਿੰਘ ਨੇ ਸਿਲਵਰ ਮੈਡਲ ਜਿੱਤ ਕੇ ਦੇਸ਼ ਦਾ ਨਾਂਅ ਕੀਤਾ ਰੌਸ਼ਨ

ਫਿਲੌਰ, 12 ਅਗਸਤ (ਵਿਪਨ ਗੈਰੀ)-ਜਾਰਜੀਆ ਵਿਚ ਹੋਏ ਓਪਨ ਇੰਟਰਨੈਸ਼ਨਲ ਵੁਸ਼ੂ ਚੈਂਪੀਅਨਸ਼ਿੱਪ 'ਚ ਹੈਰੀਇੰਦਰ ਸਿੰਘ ਪਿੰਡ ਲੱਧੜ ਕਲਾਂ ਤਹਿਸੀਲ ਫਿਲੌਰ ਜ਼ਿਲ੍ਹਾ ਜਲੰਧਰ ਨੇ 48 ਕਿੱਲੋ ਭਾਰ ਵਰਗ 'ਚ ਭਾਰਤ ਵਲੋਂ ਹਿੱਸਾ ਲਿਆ ਤੇ ਭਾਰਤ ਲਈ ਸਿਲਵਰ ਮੈਡਲ ਜਿੱਤਿਆ | ਹੈਰੀ ਇਸ ...

ਪੂਰੀ ਖ਼ਬਰ »

ਮਨਾਹੀ ਦੇ ਬਾਵਜੂਦ ਸੜਕਾਂ 'ਤੇ ਮੱਝਾਂ ਦੇ ਝੁੰਡ ਲਈ ਫਿਰਦੇ ਗੁੱਜਰਾਂ ਤੋਂ ਰਾਹਗੀਰ ਤੇ ਲੋਕ ਪ੍ਰੇਸ਼ਾਨ

ਮਹਿਤਪੁਰ, 12 ਅਗਸਤ (ਲਖਵਿੰਦਰ ਸਿੰਘ)-ਮਹਿਤਪੁਰ ਸ਼ਹਿਰ ਨੂੰ ਆਉਣ ਵਾਲੀਆ ਸੜਕਾਂ 'ਤੇ ਮੇਨ ਬਜ਼ਾਰ 'ਚ ਆਪਣੇ ਪਸ਼ੂਆ ਦੇ ਝੁੰਡ ਲੈ ਕੇ ਘੁੰਮਦੇ ਗੁੱਜਰ ਆਮ ਦੇਖੇ ਜਾ ਸਕਦੇ ਹਨ | ਇਨ੍ਹਾਂ ਪਸ਼ੂਆ ਦੇ ਝੁੰਡ ਨੂੰ ਲੈ ਕੇ ਘੁੰਮਦੇ ਗੁੱਜਰਾ ਤੋਂ ਰਾਹਗੀਰ ਤੇ ਲੋਕ ਡਾਢੇ ...

ਪੂਰੀ ਖ਼ਬਰ »

ਟ੍ਰੈਫ਼ਿਕ ਸਮੱਸਿਆ ਦੇ ਹੱਲ ਲਈ ਸਖ਼ਤ ਕਦਮ ਸ਼ੁਰੂ

ਨਕੋਦਰ, 12 ਅਗਸਤ (ਤਿਲਕ ਰਾਜ ਸ਼ਰਮਾ)-ਸ਼ਹਿਰ 'ਚ ਟ੍ਰੈਫ਼ਿਕ ਸਮੱਸਿਆ ਦੇ ਹੱਲ ਲਈ ਨਗਰ ਕੌਂਸਲ ਨਕੋਦਰ ਨੇ ਸ਼ੁਰੂਆਤੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਇਸ ਸੰਬੰਧ 'ਚ ਜਿਨ੍ਹਾਂ ਦੁਕਾਨਦਾਰਾਂ ਨੇ ਪੱਕੀ ਇਨਕਰੋਚਮੈਂਟ ਕੀਤੀ ਹੋਈ ਹੈ, ਉਨ੍ਹਾਂ ਨੂੰ ਨੋਟਿਸ ਭੇਜੇ ਜਾ ਰਹੇ ...

ਪੂਰੀ ਖ਼ਬਰ »

ਗੁਰੂ ਅਮਰਦਾਸ ਪਬਲਿਕ ਸਕੂਲ 'ਚ ਮਨਾਇਆ 75ਵਾਂ ਸੁਤੰਤਰਤਾ ਦਿਵਸ

ਜਲੰਧਰ, 12 ਅਗਸਤ (ਹਰਵਿੰਦਰ ਸਿੰਘ ਫੁੱਲ)-ਪ੍ਰਧਾਨ ਅਜੀਤ ਸਿੰਘ ਸਿੰਘ ਸੇਠੀ ਤੇ ਸਮੂਹ ਪ੍ਰਬੰਧਕ ਕਮੇਟੀ ਦੀ ਨਿਗਰਾਨੀ 'ਚ ਚੱਲ ਰਹੇ ਗੁਰੂ ਅਮਰਦਾਸ ਪਬਲਿਕ ਸਕੂਲ ਮਾਡਲ ਟਾਊਨ ਦੇ ਜੂਨੀਅਰ ਅਤੇ ਸੀਨੀਅਰ ਵਿਦਿਆਰਥੀਆਂ ਵਲੋਂ ਦੇਸ਼ ਦਾ 75ਵਾਂ ਸੁਤੰਤਰਤਾ ਦਿਵਸ ਜੋਸ਼ ਤੇ ...

ਪੂਰੀ ਖ਼ਬਰ »

ਚਾਣੱਕਿਆ ਇੰਟਰਨੈਸ਼ਨਲ ਸਕੂਲ 'ਚ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ

ਜਲੰਧਰ ਛਾਉਣੀ, 12 ਅਗਸਤ (ਪਵਨ ਖਰਬੰਦਾ)-ਰੱਖੜੀ ਦੇ ਸ਼ੁੱਭ ਤਿਉਹਾਰ ਦੇ ਸਬੰਧ 'ਚ ਚਾਣੱਕਿਆ ਇੰਟਰਨੈਸ਼ਨਲ ਸਕੂਲ ਸੀ ਬੀ ਐਸ ਸੀ ਤੋਂ 12ਵੀਂ ਜਮਾਤ ਤੱਕ ਮਾਨਤਾ ਪ੍ਰਾਪਤ ਤੱਲ੍ਹਣ ਪੂਰਨਪੁਰ ਰੋਡ 'ਚ ਬੱਚਿਆਂ ਦੇ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ਵੱਡੀ ...

ਪੂਰੀ ਖ਼ਬਰ »

15 ਤੋਂ ਤਿੰਨ ਜ਼ਿਲਿ੍ਹਆਂ 'ਚ 127 ਜਾਇਦਾਦਾਂ ਦੀ ਨਿਲਾਮੀ ਕਰੇਗਾ ਜੇ. ਡੀ. ਏ.

ਜਲੰਧਰ, 12 ਅਗਸਤ (ਸ਼ਿਵ)-ਜਲੰਧਰ, ਹੁਸ਼ਿਆਰਪੁਰ ਅਤੇ ਕਪੂਰਥਲਾ ਜ਼ਿਲਿ੍ਹਆਂ ਵਿਚ ਵਸਨੀਕਾਂ ਨੂੰ ਪ੍ਰਮੁੱਖ ਜਾਇਦਾਦਾਂ ਖ਼ਰੀਦਣ ਦਾ ਇੱਕ ਹੋਰ ਸੁਨਹਿਰੀ ਮੌਕਾ ਦਿੰਦਿਆਂ ਜਲੰਧਰ ਵਿਕਾਸ ਅਥਾਰਿਟੀ (ਜੇ.ਡੀ.ਏ.) ਵਲੋਂ 15 ਅਗਸਤ ਤੋਂ ਪ੍ਰਮੁੱਖ ਸਥਾਨਾਂ 'ਤੇ ਲਗਭਗ 127 ...

ਪੂਰੀ ਖ਼ਬਰ »

'ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਕੀਰਤਨ ਦਰਬਾਰ

ਜਲੰਧਰ, 12 ਅਗਸਤ (ਹਰਵਿੰਦਰ ਸਿੰਘ ਫੁੱਲ)-ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਜਲੰਧਰ ਵਿਖੇ ' ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਮਹੀਨਾਵਾਰੀ ਪੁੰਨਿਆਂ ਦੇ ਦੀਵਾਨ ਸਜਾਏ ਗਏ | ਅੰਮਿ੍ਤ ਵੇਲੇ ਤੋਂ ਸਜਾਏ ਗਏ ਦੀਵਾਨਾਂ 'ਚ ਪੰਜ ਬਾਣੀਆਂ ਦੇ ...

ਪੂਰੀ ਖ਼ਬਰ »

75ਵੇਂ ਆਜ਼ਾਦੀ ਦਿਹਾੜੇ ਦੇ ਸੰਬੰਧ 'ਚ ਦ ਸਿਟੀਜ਼ਨ ਅਰਬਨ ਕੋ ਆਪ੍ਰੇਟਿਵ ਬੈਂਕ ਵਿਖੇ ਸਮਾਗਮ

ਜਲੰਧਰ, 12 ਅਗਸਤ (ਹਰਵਿੰਦਰ ਸਿੰਘ ਫੁੱਲ)-ਦ ਸਿਟੀਜਨ ਅਰਬਨ ਕੋਆਪ੍ਰੇਟਿਵ ਬੈਂਕ •ਦੇ ਹੈੱਡ ਆਫਿਸ ਜਲੰਧਰ ਵਿਖੇ 75ਵੀਂ ਆਜ਼ਾਦੀ ਦਿਹਾੜੇ ਦੇ ਸਬੰਧ ਵਿੱਚ ਵਿਸ਼ੇਸ ਸਮਾਗਮ ਡਾ. ਜਗਜੀਤ ਸਿੰਘ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਜਲੰਧਰ ਦੀ ਅਗਵਾਈ ਹੇਠ ਕਰਵਾਇਆ ਗਿਆ | ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ

ਜਲੰਧਰ, 12 ਅਗਸਤ (ਹਰਵਿੰਦਰ ਸਿੰਘ ਫੁੱਲ)-ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 76ਵੇਂ ਆਜ਼ਾਦੀ ਦਿਹਾੜੇ ਮੌਕੇੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੱਦੇਨਜ਼ਰ ਜ਼ਿਲ•ਾ ਪ੍ਰਸ਼ਾਸਨ ਵਲੋਂ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ, ਜਿਥੇ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰਨ ਦੇ ਫੈਸਲੇ 'ਤੇ ਡਾ. ਨਵਜੋਤ ਦਾਹੀਆ ਨੇ ਸਰਕਾਰ ਦੀ ਕੀਤੀ ਨਿਖੇਧੀ

ਜਲੰਧਰ, 12 ਅਗਸਤ (ਐੱਮ. ਐੱਸ. ਲੋਹੀਆ)-ਸਿਹਤ ਮੰਤਰੀ ਵਲੋਂ ਆਪਣੇ ਫਰੀਦਕੋਟ ਦੌਰੇ ਮੌਕੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਸਾਇੰਸਿਜ਼ ਦੇ ਉਪ ਕੁਲਪਤੀ ਡਾ. ਰਾਜ ਬਹਾਦਰ ਦੇ ਨਾਲ ਕੀਤੇ ਗਏ ਵਿਹਾਰ ਤੋਂ ਬਾਅਦ ਉਨ੍ਹਾਂ ਵਲੋਂ ਸਰਕਾਰ ਨੂੰ ਦਿੱਤੇ ਗਏ ਅਸਤੀਫ਼ੇ ਨੂੰ ਸਰਕਾਰ ...

ਪੂਰੀ ਖ਼ਬਰ »

ਪੰਜਾਬ ਐਵੀਨਿਊ 'ਚ ਪਾਣੀ ਦੀ ਕਮੀ ਨੂੰ ਲੈ ਕੇ ਟਿਊਬਵੈੱਲ ਲਗਾਉਣ ਦੀ ਮੰਗ

ਜਲੰਧਰ, 12 ਅਗਸਤ (ਸ਼ਿਵ)-ਪੰਜਾਬ ਐਵੀਨਿਊ ਅਰਬਨ ਅਸਟੇਟ ਫੇਸ 1 ਦੇ ਲੋਕਾਂ ਨੇ ਨਿਗਮ ਦੇ ਓ. ਐਂਡ. ਐਮ. ਵਿਭਾਗ ਦੇ ਅਧਿਕਾਰੀਆਂ ਐਕਸੀਅਨ ਹਰਪ੍ਰੀਤ ਸਿੰਘ, ਐੱਸ. ਡੀ. ਓ. ਭਾਗ ਸਿੰਘ ਨੂੰ ਮਿਲ ਕੇ ਨਾ ਸਿਰਫ਼ ਪਾਸ ਹੋਇਆ ਟਿਊਬਵੈੱਲ ਜਲਦੀ ਲਗਾਉਣ ਦੀ ਮੰਗ ਕੀਤੀ ਹੈ ਤੇ ਨਾਲ ਹੀ ...

ਪੂਰੀ ਖ਼ਬਰ »

ਈ-ਅਸ਼ਟਾਮ ਤੇ ਈ-ਕੋਰਟ ਫੀਸ ਖ਼ਿਲਾਫ ਵਕੀਲਾਂ ਨੇ 'ਨੋ ਵਰਕ ਡੇਅ' ਰੱਖਿਆ

ਜਲੰਧਰ, 12 ਅਗਸਤ (ਚੰਦੀਪ ਭੱਲਾ)-ਈ-ਅਸ਼ਟਾਮ ਤੇ ਈ-ਕੋਰਟ ਫੀਸ ਦੇ ਖ਼ਿਲਾਫ ਵਕੀਲਾਂ ਵਲੋਂ ਅੱਜ 'ਨੋ ਵਰਕ ਡੇਅ' ਰੱਖਿਆ ਗਿਆ | ਪ੍ਰਧਾਨ ਓਮ ਪਰਕਾਸ਼ ਸ਼ਰਮਾ, ਸਕੱਤਰ ਹਰਸ਼ ਵਰਧਨ ਕੋਹਲੀ ਨੇ ਦੱਸਿਆ ਕਿ ਅਦਾਲਤਾਂ ਦੇ ਕੰਮਾਂ 'ਚ ਕੋਰਟ ਫੀਸ ਤੇ ਅਸ਼ਟਾਮਾ ਦੀ ਕਾਫੀ ਲੋੜ ਪੈਂਦੀ ਹੈ, ...

ਪੂਰੀ ਖ਼ਬਰ »

ਦ ਜਲੰਧਰ ਮਾਡਲ ਟਾਊਨ ਸੁਸਾਇਟੀ ਵਲੋਂ ਰੈਡ ਕਰਾਸ ਭਵਨ ਵਿਖੇ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ

ਜਲੰਧਰ, 12 ਅਗਸਤ (ਹਰਵਿੰਦਰ ਸਿੰਘ ਫੁੱਲ)-ਆਜ਼ਾਦੀ ਦੀ 75ਵੀਂ ਵਰੇਗੰਢ ਮੌਕੇ ਮਨਾਏ ਜਾ ਰਹੇ ਆਜ਼ਾਦੀ ਦਾ ਅੰਮਿ੍ਤ ਮਹਾਂਉੱਤਸਵ ਦੇ ਸੰਬੰਧ 'ਚ ਦਾ ਜਲੰਧਰ ਮਾਡਲ ਟਾਊਨ ਸੁਸਾਇਟੀ ਵਲੋਂ 15 ਅਗਸਤ ਨੂੰ ਆਜ਼ਾਦੀ ਦਿਹਾੜਾ ਸਥਾਨਕ ਰੈੱਡ ਕਰਾਸ ਭਵਨ ਵਿਖੇ ਪੂਰੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਸੈਂਟਰ ਬੱਗਾ ਦੇ ਅਧਿਆਪਕਾਂ ਵਲੋਂ ਬੀ.ਪੀ.ਈ.ਓ. ਸੁਸ਼ੀਲ ਕੁਮਾਰੀ ਦਾ ਸਨਮਾਨ

ਸ਼ਾਹਕੋਟ, 12 ਅਗਸਤ (ਸੁਖਦੀਪ ਸਿੰਘ)-ਪੰਜਾਬ ਸਰਕਾਰ ਵਲੋਂ ਕੀਤੀਆਂ ਗਈਆਂ ਆਨਲਾਈਨ ਬਦਲੀਆਂ 'ਚ ਮੈਡਮ ਸੁਸ਼ੀਲ ਕੁਮਾਰੀ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦੀ ਬਦਲੀ ਸ਼ਾਹਕੋਟ-2 ਤੋਂ ਬਲਾਕ ਜੀਰਾ ਵਿਖੇ ਹੋਣ ਤੋਂ ਬਾਅਦ ਵਿਦਾਇਗੀ ਮੌਕੇ ਸੈਂਟਰ ਹੈੱਡ ਟੀਚਰ ਰਾਕੇਸ਼ ...

ਪੂਰੀ ਖ਼ਬਰ »

ਸੁਰਿੰਦਰ ਕੌਰ ਝੀਤਾ ਮਹਿਲਾ ਸ਼ਕਤੀ ਸੰਸਥਾ ਸ਼ਾਹਕੋਟ ਦੇ ਕਾਰਜਕਾਰੀ ਪ੍ਰਧਾਨ ਬਣੇ

ਸ਼ਾਹਕੋਟ, 12 ਅਗਸਤ (ਸੁਖਦੀਪ ਸਿੰਘ)-ਮਹਿਲਾ ਸ਼ਕਤੀ ਸੰਸਥਾ ਸ਼ਾਹਕੋਟ ਦੀ ਵਿਸ਼ੇਸ਼ ਮੀਟਿੰਗ ਸੰਸਥਾ ਦੇ ਪ੍ਰਧਾਨ ਮੈਡਮ ਮਨਜੀਤ ਕੌਰ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮੁਹੱਲਾ ਕਰਤਾਰ ਨਗਰ ਸ਼ਾਹਕੋਟ ਵਿਖੇ ਹੋਈ | ਇਸ ਮੌਕੇ ਸੰਸਥਾ ਦੇ ਕੰਮ 'ਚ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਵਲੋਂ 'ਹਰ ਘਰ ਤਿਰੰਗਾ' ਰੈਲੀ

ਨਕੋਦਰ, 12 ਅਗਸਤ (ਗੁਰਵਿੰਦਰ ਸਿੰਘ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਉਂਦਿਆਂ ਕੇ.ਆਰ.ਐਮ. ਡੀ.ਏ.ਵੀ. ਕਾਲਜ, ਨਕੋਦਰ ਵਲੋਂ 'ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ' ਤੇ 'ਏਕ ਭਾਰਤ ਸ੍ਰੇਸ਼ਟ ਭਾਰਤ' ਮੁਹਿੰਮ ਤਹਿਤ ਐਨ.ਐਸ.ਐਸ. ਤੇ ਐਨ.ਸੀ.ਸੀ. ਯੂਨਿਟਾਂ ਦੀ ਦੇਖ-ਰੇਖ ਹੇਠ ਹਰ ਘਰ ...

ਪੂਰੀ ਖ਼ਬਰ »

ਇੰਡੋ ਸਵਿਸ ਇੰਟਰਨੈਸ਼ਨਲ ਕਾਨਵੈਂਟ ਸਕੂਲ 'ਚ ਰੱਖੜੀ ਦਾ ਤਿਉਹਾਰ ਮਨਾਇਆ

ਨਕੋਦਰ, 12 ਅਗਸਤ (ਗੁਰਵਿੰਦਰ ਸਿੰਘ)-ਇੰਡੋ ਸਵਿਸ ਇੰਟਰਨੈਸ਼ਨਲ ਕਾਨਵੈਂਟ ਸਕੂਲ 'ਚ ਭੈਣ-ਭਰਾ ਦੇ ਇੱਕ ਦੂਜੇ ਪ੍ਰਤੀ ਪਿਆਰ ਤੇ ਸਨੇਹ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਸਕੂਲ ਸਟਾਫ਼ ਤੇ ਸਮੂਹ ਵਿਦਿਆਰਥੀਆਂ ਵਲੋਂ ਬਹੁਤ ਹੀ ਉਤਸ਼ਾਹ ਤੇ ਧੂਮ-ਧਾਮ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਪਿੰਡ ਪਾਸਲਾ 'ਚ ਵੀ ਖੁੱਲ੍ਹੇਗਾ ਆਮ ਆਦਮੀ ਮੁਹੱਲਾ ਕਲੀਨਿਕ

ਗੁਰਾਇਆ, 12 ਅਗਸਤ (ਚਰਨਜੀਤ ਸਿੰਘ ਦੁਸਾਂਝ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 15 ਅਗਸਤ ਨੂੰ ਪੂਰੇ ਪੰਜਾਬ 'ਚ 75 ਆਮ ਆਦਮੀ ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ, ਜਿਸ ਤਹਿਤ ਬਲਾਕ ਰੁੜਕਾ ਕਲਾਂ ਦੇ ਅਧੀਨ ਪੈਂਦੇ ਪਿੰਡ ਪਾਸਲਾ 'ਚ ਵੀ ਮੁਹੱਲਾ ਕਲੀਨਿਕ 15 ਅਗਸਤ ...

ਪੂਰੀ ਖ਼ਬਰ »

ਈ.ਟੀ.ਟੀ. ਅਧਿਆਪਕ ਯੂਨੀਅਨ ਬਲਾਕ ਸ਼ਾਹਕੋਟ-2 ਵਲੋਂ ਨਵੇਂ ਅਧਿਆਪਕਾਂ ਦਾ ਸਵਾਗਤ

ਸ਼ਾਹਕੋਟ, 12 ਅਗਸਤ (ਸੁਖਦੀਪ ਸਿੰਘ)-ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਬਲਾਕ ਸ਼ਾਹਕੋਟ-2 ਦੀ ਮੀਟਿੰਗ ਪ੍ਰਧਾਨ ਇੰਦਰਜੀਤ ਸਿੰਘ ਚੰਦੀ ਦੀ ਅਗਵਾਈ ਹੇਠ ਹੋਈ | ਇਸ ਮੌਕੇ ਜਿਥੇ ਅਧਿਆਪਕ ਮਸਲਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ, ਉਥੇ ਹੀ ਨਵੇਂ ਭਰਤੀ ਹੋਏ 6635 ...

ਪੂਰੀ ਖ਼ਬਰ »

ਮਾਤਾ ਗੁਜਰੀ ਖ਼ਾਲਸਾ ਕਾਲਜ ਦੀ ਵਿਦਿਆਰਥਣ ਯੂਨੀਵਰਸਿਟੀ ਮੈਰਿਟ 'ਚ

ਕਰਤਾਰਪੁਰ, 12 ਅਗਸਤ (ਭਜਨ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚਲਾਏ ਜਾ ਰਹੇ ਮਾਤਾ ਗੁਜਰੀ ਖਾਲਸਾ ਕਾਲਜ ਕਰਤਾਰਪੁਰ ਦਾ ਬੀ ਕਾਮ ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ ਰਿਹਾ | ਬੀ ਕਾਮ ਸਮੈਸਟਰ ਛੇਵਾਂ ਦੀ ...

ਪੂਰੀ ਖ਼ਬਰ »

ਬੰਦ ਕਰਕੇ ਦੁਕਾਨਾਂ, ਵਪਾਰਕ ਅਦਾਰੇ ਰਹੇ ਬੰਦ

ਆਦਮਪੁਰ, 12 ਅਗਸਤ (ਹਰਪ੍ਰੀਤ ਸਿੰਘ, ਰਮਨ ਦਵੇਸਰ)-ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਕਰੀਬ 10 ਵਜੇ ਦਲਿਤ ਭਾਈਚਾਰੇ ਦੀਆਂ ਵੱਖ -ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਆਦਮਪੁਰ ਬੰਦ ਕੀਤਾ ਗਿਆ ਜਿਸ ਕਰਕੇ ਸ਼ਹਿਰ ਦੀਆਂ ਸਾਰੀਆਂ ਦੁਕਾਨਾਂ ਵਪਾਰਕ ਅਦਾਰੇ ਬੰਦ ਰਹੇ | ਇਸ ...

ਪੂਰੀ ਖ਼ਬਰ »

ਧੱਫ਼ੜ ਰੋਗ ਨਾਲ ਮਰੇ ਡੰਗਰਾਂ ਨੂੰ ਖੁੱਲ੍ਹੇ 'ਚ ਸੁੱਟਣਾ ਬਿਮਾਰੀ ਨੂੰ ਸੱਦਾ-ਪੰਨੂ

ਮਹਿਤਪੁਰ, 12 ਅਗਸਤ (ਹਰਜਿੰਦਰ ਸਿੰਘ ਚੰਦੀ)-ਮਹਿਤਪੁਰ 'ਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਇਲਾਕੇ 'ਚ ਇਸ ਗੱਲ ਨੂੰ ਲੈ ਕੇ ਰੌਲਾ ਪੈ ਗਿਆ ਕਿ ਧੱਫ਼ੜ ਰੋਗ ਤੋਂ ਪੀੜਤ ਮਰੀਆਂ ਗਾਵਾਂ ਨੂੰ ਪਰਜੀਆ ਰੋਡ ਨਜ਼ਦੀਕ ਰਾਮੂਵਾਲ ਪੁਲੀ ਦੇ ਖੁੱਲ੍ਹੇ 'ਚ ਖੇਤਾਂ ਵਿਚ ਹੱਡਾਰੋੜੀ ਤੋਂ ...

ਪੂਰੀ ਖ਼ਬਰ »

ਲੰਪੀ ਸਕਿਨ ਨਾਲ ਫਿਲੌਰ ਇਲਾਕੇ 'ਚ ਮਰਨ ਲੱਗੇ ਪਸ਼ੂ

ਫਿਲੌਰ, 12 ਅਗਸਤ (ਸਤਿੰਦਰ ਸ਼ਰਮਾ, ਵਿਪਨ ਗੈਰੀ)-ਪਸ਼ੂਆਂ 'ਚ ਚਮੜੀ ਦੇ ਰੋਗ ਦੀ ਭਿਆਨਕ ਬਿਮਾਰੀ ਲੰਪੀ ਸਕਿਨ, ਜੋ ਪੰਜਾਬ 'ਚ ਵੀ ਵੱਡੀ ਗਿਣਤੀ 'ਚ ਪਸ਼ੂਆਂ ਲਈ ਜਾਨਲੇਵਾ ਸਾਬਤ ਹੋ ਰਹੀ ਹੈ ਤੇ ਅਨੇਕਾਂ ਪਸ਼ੂ ਇਲਾਜ ਦੀ ਘਾਟ ਕਾਰਨ ਮਾਰੇ ਜਾ ਰਹੇ ਹਨ | ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਭੋਗਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਨੌਜਵਾਨ ਵਲੋਂ ਬੇਅਦਬੀ ਦੀ ਕੋਸ਼ਿਸ਼

ਭੋਗਪੁਰ, 12 ਅਗਸਤ (ਕਮਲਜੀਤ ਸਿੰਘ ਡੱਲੀ)-ਬਲਾਕ ਭੋਗਪੁਰ ਦੇ ਮੁੱਖ ਪੁਲਿਸ ਥਾਣਾ ਤੋਂ ਮਹਿਜ 100 ਮੀਟਰ ਦੀ ਦੂਰੀ 'ਤੇ ਸਥਿਤ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਘਟਨਾ ਦਾ ਮਾਮਲਾ ਸਾਹਮਣੇ ਆਇਆ ਹੈ | ਇਹ ਘਟਨਾ ਸਵੇਰੇ 6 ਤੋਂ 7 ਵਜੇ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX