ਤਾਜਾ ਖ਼ਬਰਾਂ


ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  11 minutes ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  31 minutes ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  53 minutes ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 1 hour ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 1 hour ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 1 hour ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 1 hour ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  1 minute ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 2 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 2 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 2 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਪਿੰਡ ਬਖਤਗੜ੍ਹ ਦੇ ਵਿਅਕਤੀ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਲਿਆ ਫਾਹਾ
. . .  about 2 hours ago
ਟੱਲੇਵਾਲ, 30 ਸਤੰਬਰ (ਸੋਨੀ ਚੀਮਾ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਬਖਤਗੜ੍ਹ ਨਾਲ ਸੰਬੰਧਿਤ ਇਕ ਮੱਧ ਵਰਗੀ ਪਰਿਵਾਰ ਦੇ ਵਿਅਕਤੀ ਸੁਰਜੀਤ ਸਿੰਘ ਪੁੱਤਰ ਕਪੂਰ ਵਲੋਂ ਕਰਜ਼ੇ ਕਾਰਨ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਗਈ।
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਕੌਮੀ ਮਾਰਗ ਨੂੰ ਅਣਮਿਥੇ ਸਮੇਂ ਲਈ ਕੀਤਾ ਜਾਮ
. . .  about 2 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਰਾਸ਼ਟਰੀ ਮਾਰਗ ਬਠਿੰਡਾ ਚੰਡੀਗੜ੍ਹ ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਹੋਰ ਜਥੇਬੰਦੀਆਂ ਵਲੋਂ ਸਰਕਾਰ ਵਲੋਂ ਮੰਗਾਂ ਨਾ ਮੰਨੇ ਜਾਣ ਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ...
ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਰਾਸ਼ਟਰੀ ਮਾਰਗ 54 'ਤੇ ਆਵਾਜਾਈ ਠੱਪ
. . .  about 2 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ ਭਰ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਦੇ ਸੱਦੇ ਨੂੰ ਲੈ ਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਦੀ...
ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀ ਵਲੋਂ ਵੱਡੇ ਪੱਧਰ 'ਤੇ ਰਾਸ਼ਟਰੀ ਰਾਜਮਾਰਗ ਜਾਮ ਕਰਕੇ ਸਰਕਾਰ ਖ਼ਿਲਾਫ਼ ਸ਼ੁਰੂ ਕੀਤਾ ਪ੍ਰਦਰਸ਼ਨ
. . .  about 3 hours ago
ਫਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)- ਪੰਜਾਬ ਸਰਕਾਰ ਦੀ ਕਿਸਾਨ ਵਿਰੋਧੀ ਸੋਚ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਵਲੋਂ ਅੱਜ ਵੱਡੇ ਪੱਧਰ 'ਤੇ ਰਾਸ਼ਟਰੀ ਰਾਜਮਾਰਗ...
ਕੇਜਰੀਵਾਲ ਦਾ ਵੱਡਾ ਬਿਆਨ, ਰਾਘਵ ਚੱਢਾ ਹੋਣਗੇ ਗ੍ਰਿਫ਼ਤਾਰ
. . .  about 3 hours ago
ਨਵੀਂ ਦਿੱਲੀ, 30 ਸਤੰਬਰ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਘਵ ਚੱਢਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ ਕਿ ਜਦੋਂ ਤੋਂ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ ਇੰਚਾਰਜ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨੇ ਗੁਜਰਾਤ...
ਸਦਨ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ
. . .  about 3 hours ago
ਚੰਡੀਗੜ੍ਹ, 30 ਸਤੰਬਰ - ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ...
ਫ਼ੌਜਾ ਸਿੰਘ ਸਰਾਰੀ ਮਾਮਲੇ 'ਚ ਕਾਂਗਰਸ ਵਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  about 3 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਮਾਮਲੇ 'ਚ ਵਿਰੋਧੀ ਧਿਰ ਕਾਂਗਰਸ ਵਲੋਂ ਵਿਧਾਨ ਸਭਾ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ ਕੀਤੀ ਜਾ...
ਜਲੰਧਰ ’ਚ ਭਾਜਪਾ ਵਲੋਂ ਜਨਤਾ ਦੀ ਵਿਧਾਨ ਸਭਾ ਦਾ ਕੀਤਾ ਗਿਆ ਆਯੋਜਨ
. . .  about 2 hours ago
ਜਲੰਧਰ, 30 ਸਤੰਬਰ (ਸ਼ਿਵ,ਅੰਮ੍ਰਿਤਪਾਲ)-ਜਲੰਧਰ ’ਚ ਭਾਜਪਾ ਵਲੋਂ ਜਨਤਾ ਦੀ ਵਿਧਾਨ ਸਭਾ ਸ਼ੁਰੂ, ਕੇਵਲ ਸਿੰਘ ਢਿੱਲੋਂ ਨੂੰ ਬਣਾਇਆ ਸਪੀਕਰ
ਬੋਲਣ ਦਾ ਸਮਾਂ ਨਾ ਦਿੱਤੇ ਜਾਣ ਕਰ ਕੇ ਸੁਖਪਾਲ ਸਿੰਘ ਖਹਿਰਾ ਨੇ ਸਪੀਕਰ ਦੀ ਕੁਰਸੀ ਅੱਗੇ ਜਤਾਇਆ ਰੋਸ
. . .  about 2 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਮਾਨ) - ਬੋਲਣ ਦਾ ਸਮਾਂ ਨਾ ਦਿੱਤੇ ਜਾਣ ਕਰ ਕੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਸਪੀਕਰ ਦੀ ਕੁਰਸੀ ਅੱਗੇ ਰੋਸ ਜਤਾ ਰਹੇ ਹਨ। ਇਸ ਮੌਕੇ ਵਿਧਾਨ ਸਭਾ ਸਪੀਕਰ...
ਪੀ.ਪੀ.ਐਸ.ਸੀ. ਦੀਆਂ ਅਸਾਮੀਆਂ 'ਚ ਨਹੀਂ ਦਿੱਤਾ ਜਾ ਰਿਹਾ ਰਾਖਵਾਂਕਰਨ - ਡਾ. ਰਾਜ ਕੁਮਾਰ ਚੱਬੇਵਾਲ
. . .  about 3 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸੰਘ ਮਾਨ) - ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਉਪ ਨੇਤਾ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੀ.ਪੀ.ਐੱਸ.ਸੀ. ਵਿਚ ਜੋ ਮੁੱਖ ਸਕੱਤਰ ਜ਼ਰੀਏ ਅਸਾਮੀਆਂ ਭਰੀਆਂ ਜਾਂਦੀਆਂ ਹਨ, ਉਨ੍ਹਾਂ ਵਿਚ ਰਾਖਵਾਂਕਰਨ ਨਹੀਂ ਦਿੱਤਾ ਜਾ ਰਿਹਾ ਹੈ। ਪ੍ਰਸੋਨਲ ਵਿਭਾਗ...
ਮੁੱਖ ਮੰਤਰੀ ਪੰਜਾਬ ਦੀ ਪਤਨੀ, ਮਾਤਾ ਅਤੇ ਪਰਿਵਾਰਕ ਮੈਂਬਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  about 4 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ) - ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਹਨ।ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਦੇ ਮਾਤਾ ਅਤੇ ਭੈਣ ਸਮੇਤ ਹੋਰ ਪਰਿਵਾਰਕ ਮੈਂਬਰ ਵੀ...
ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਮਾਮਲਾ - ਜਲਦੀ ਸ਼ੁਰੂ ਹੋਵੇਗੀ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ
. . .  about 4 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ) - ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਐਕਟ ਨੂੰ ਮਾਨਤਾ ਦਿੱਤੇ ਜਾਣ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ ਸਥਾਨਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ ਹੋ ਰਹੀ ਹੈ। ਜਾਣਕਾਰੀ ਅਨੁਸਾਰ...
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਪੰਜਾਬ ਦੇ ਸਕੂਲਾਂ ਦੀ ਹਾਲਤ 'ਤੇ ਹੋ ਰਹੀ ਹੈ ਚਰਚਾ
. . .  about 4 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਪੰਜਾਬ ਦੇ ਸਕੂਲਾਂ ਦੀ ਹਾਲਤ 'ਤੇ ਚਰਚਾ ਹੋ ਰਹੀ...
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  about 4 hours ago
ਚੰਡੀਗੜ੍ਹ, 30 ਸਤੰਬਰ - ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਚੁੱਕੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਕਪੂਰਥਲਾ / ਫਗਵਾੜਾ

ਗੰਨੇ ਦੀ ਬਕਾਇਆ ਰਕਮ ਨੂੰ ਲੈ ਕੇ ਪੰਜਵੇਂ ਦਿਨ ਵੀ ਕਿਸਾਨਾਂ ਨੇ ਜੀ.ਟੀ. ਰੋਡ ਕੀਤਾ ਜਾਮ

ਫਗਵਾੜਾ, 12 ਅਪੈ੍ਰਲ (ਹਰਜੋਤ ਸਿੰਘ ਚਾਨਾ)- ਕਿਸਾਨਾਂ ਦੀ ਸ਼ੂਗਰ ਮਿੱਲ ਵੱਲ ਬਕਾਇਆ 72 ਕਰੋੜ ਰੁਪਏ ਦੀ ਰਾਸ਼ੀ ਨੂੰ ਲੈ ਕੇ ਕਿਸਾਨਾਂ ਵਲੋਂ ਪਿਛਲੇ ਪੰਜ ਦਿਨ ਪਹਿਲਾ ਇੱਥੇ ਸ਼ੁਰੂ ਕੀਤੇ ਗਏ ਧਰਨੇ ਦੌਰਾਨ ਅੱਜ ਕਿਸਾਨਾਂ ਦਾ ਸੰਘਰਸ਼ ਪੂਰੇ ਸਿਖ਼ਰਾਂ 'ਤੇ ਪੁੱਜ ਗਿਆ ਤੇ ਅੱਜ ਸਵੇਰ ਤੋਂ ਹੀ ਵੱਡੀ ਗਿਣਤੀ 'ਚ ਕਿਸਾਨ ਸ਼ੂਗਰ ਮਿੱਲ ਚੌਕ ਵਿਖੇ ਪੁੱਜ ਗਏ | ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਕਿਸਾਨਾਂ ਵਲੋਂ ਸਫਲਤਾ ਦੀ ਅਰਦਾਸ ਕੀਤੀ ਗਈ | ਉਪਰੰਤ ਕਿਸਾਨਾਂ ਵਲੋਂ ਟਰੈਕਟਰ ਟਰਾਲੀਆਂ ਲਗਾ ਕੇ ਨੈਸ਼ਨਲ ਹਾਈਵੇਅ ਨੂੰ ਪੂਰੀ ਤਰ੍ਹਾਂ ਠੱਪ ਕਰ ਦਿੱਤਾ ਤੇ ਸਰਕਾਰ ਖ਼ਿਲਾਫ਼ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਯੂਨੀਅਨ ਆਗੂ ਮਨਜੀਤ ਸਿੰਘ ਰਾਏ, ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ, ਕਿਰਪਾਲ ਸਿੰਘ ਮੁਸਾਪੂਰ, ਕੁਲਵਿੰਦਰ ਸਿੰਘ ਕਾਲਾ ਸਰਪੰਚ ਅਠੋਲੀ, ਗੁਰਪਾਲ ਸਿੰਘ ਪਾਲਾ ਮੌਲੀ ਆਦਿ ਆਗੂਆਂ ਨੇ ਕਿਹਾ ਕਿ ਕਿਸਾਨ ਪਿਛਲੇ ਚਾਰ ਦਿਨਾਂ ਤੋਂ ਸੜਕਾਂ 'ਤੇ ਸੌਣ ਲਈ ਮਜਬੂਰ ਹਨ, ਪਰ ਸਰਕਾਰ ਨੂੰ ਕਿਸਾਨਾਂ ਦਾ ਕੋਈ ਫ਼ਿਕਰ ਨਹੀਂ ਹੈ | ਸਰਕਾਰ ਵਲੋਂ ਜਾਣਬੁੱਝ ਕੇ ਉਨ੍ਹਾਂ ਦੇ ਕੰਮ 'ਚ ਅੜਿੱਕਾ ਢਾਹਿਆ ਗਿਆ ਹੈ | ਪਿਛਲੇ ਚਾਰ ਦਿਨਾਂ ਤੋਂ ਪ੍ਰਸ਼ਾਸਨ ਵਲੋਂ ਜੋ ਵਤੀਰਾ ਕਿਸਾਨਾਂ ਪ੍ਰਤੀ ਅਪਣਾਇਆ ਗਿਆ ਹੈ, ਉਸ ਨਾਲ ਵੀ ਕਿਸਾਨਾਂ ਦੇ ਮਨ 'ਚ ਭਾਰੀ ਰੋਸ ਹੈ | ਜੇਕਰ ਸਰਕਾਰ ਉਨ੍ਹਾਂ ਦੀ ਗੱਲ ਨਹੀਂ ਸੁਣਨੀ ਚਾਹੁੰਦੀ ਤਾਂ ਉਹ ਵੀ ਆਪਣਾ ਸੰਘਰਸ਼ ਤਿੱਖਾ ਰੱਖਣਗੇ ਤਾਂ ਜੋ ਸੁੱਤੀ ਸਰਕਾਰ ਜਾਗੀਂ ਜਾ ਸਕੇ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ |
ਸਿੰਘੂ ਤੇ ਟਿੱਕਰੀ ਬਾਰਡਰਾਂ ਵਰਗਾ ਬਣਿਆ ਮਾਹੌਲ
ਸ਼ੂਗਰ ਮਿੱਲ ਚੌਕ ਵਿਖੇ ਅੱਜ ਕਿਸਾਨਾਂ ਵਲੋਂ ਦਿੱਤੇ ਸੱਦੇ ਤੋਂ ਬਾਅਦ ਸਿੰਘੂ ਤੇ ਟਿੱਕਰੀ ਬਾਰਡਰ ਵਰਗਾ ਮਾਹੌਲ ਦੇਖਣ ਨੂੰ ਮਿਲਿਆ ਤੇ ਕਿਸਾਨ ਸਵੇਰ ਤੋਂ ਹੀ ਆਪਣੀਆਂ ਟਰੈਕਟਰ-ਟਰਾਲੀਆਂ ਲੈ ਕੇ ਪੁੱਜਣ ਲੱਗ ਪਏ ਤੇ ਦੂਰ-ਦੁਰੇਡੇ ਤੱਕ ਲਾਈਨਾਂ ਲੱਗ ਗਈਆਂ | ਉੱਥੇ ਹੀ ਨੌਜਵਾਨਾਂ ਵਲੋਂ ਟਰੈਕਟਰਾਂ 'ਤੇ ਗਾਣੇ ਵੀ ਚਲਾਏ ਜਾ ਰਹੇ ਸਨ ਤੇ ਕਿਸਾਨਾਂ ਵਲੋਂ ਥਾਂ-ਥਾਂ 'ਤੇ ਲੰਗਰ ਚਲਾਏ ਹੋਏ ਸਨ |
ਟਰੈਫ਼ਿਕ ਬੰਦ ਹੋਣ ਕਾਰਨ ਸ਼ਹਿਰੀ ਹੋਏ ਪ੍ਰੇਸ਼ਾਨ
ਅੱਜ ਕਿਸਾਨਾਂ ਵਲੋਂ ਟਰੈਫ਼ਿਕ ਬੰਦ ਕਰਨ ਦੇ ਚੱਲਦਿਆਂ ਪੁਲਿਸ ਵਲੋਂ ਭਾਵੇਂ ਸਵੇਰ ਤੋਂ ਹੀ ਜੀ.ਟੀ. ਰੋਡ ਦੇ ਰੂਟ ਤਬਦੀਲ ਕਰ ਦਿੱਤੇ ਗਏ ਸਨ, ਪਰ ਸ਼ਹਿਰ ਦੇ ਸਰਵਿਸ ਰੋਡ 'ਤੇ ਕਿਸਾਨਾਂ ਵਲੋਂ ਪਹਿਲਾਂ ਟਰਾਲੀਆਂ ਲੱਗਾ ਦਿੱਤੀਆਂ ਗਈਆਂ ਜਿਸ ਕਾਰਨ ਲੋਕ ਕਾਫ਼ੀ ਪ੍ਰੇਸ਼ਾਨ ਹੋ ਗਏ ਤੇ ਉਨ੍ਹਾਂ ਨੂੰ ਆਪਣੀ ਮੰਜ਼ਿਲਾਂ 'ਤੇ ਵੀ ਪੁੱਜਣਾ ਔਖਾ ਗਿਆ | ਅੱਜ ਤੇਜ਼ ਗਰਮੀ 'ਚ ਕਈ ਲੋਕਾਂ ਦਾ ਗੁੱਸਾ ਵੀ ਕਾਫ਼ੀ ਨਜ਼ਰ ਆਇਆ ਤੇ ਉਹ ਥਾਂ-ਥਾਂ 'ਤੇ ਇਸ ਦਾ ਵਿਰੋਧ ਕਰਦੇ ਵੀ ਨਜ਼ਰ ਆਏ | ਸਕੂਲੀ ਬੱਚਿਆਂ ਨੂੰ ਵੀ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਭਾਵੇਂ ਕਿਸਾਨਾਂ ਵਲੋਂ ਐਲਾਨ ਕੀਤਾ ਗਿਆ ਸੀ ਕਿ ਐਂਬੂਲੈਂਸ ਤੇ ਸਕੂਲੀ ਬੱਸਾਂ ਨੂੰ ਰੋਕਿਆ ਨਹੀਂ ਜਾਵੇਗਾ, ਪਰ ਇਸ ਦੇ ਬਾਵਜੂਦ ਵੀ ਕਈ ਥਾਵਾਂ 'ਤੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਫਿਰ ਲੋਕਾਂ ਦੀ ਸਮੱਸਿਆ ਨੂੰ ਦੇਖਦਿਆਂ ਕਿਸਾਨਾਂ ਵਲੋਂ ਸ਼ਹਿਰ ਦੇ ਸਰਵਿਸ ਰੋਡ ਦੁਪਹਿਰੋਂ ਬਾਅਦ ਨੂੰ ਖੋਲ੍ਹਣ ਦਾ ਐਲਾਨ ਕਰ ਦਿੱਤਾ ਗਿਆ ਤਾਂ ਜੋ ਸ਼ਹਿਰੀਆਂ ਨੂੰ ਸਮੱਸਿਆ ਨਾ ਆਵੇ |
ਪੁਲਿਸ ਵਲੋਂ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ
ਧਰਨੇ ਦੇ ਚੱਲਦਿਆਂ ਅੱਜ ਪੁਲਿਸ ਵਲੋਂ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ ਤੇ ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ ਕੀਤੀ ਹੋਈ ਸੀ ਤੇ ਫਾਇਰ ਬਿ੍ਗੇਡ ਤੇ ਵਾਟਰ ਕੈਨਨ ਵੀ ਮੌਜੂਦ ਸਨ | ਇਸ ਸਾਰੀ ਸਥਿਤੀ 'ਤੇ ਜ਼ਿਲੇ੍ਹ ਦੇ ਐਸ.ਐਸ.ਪੀ. ਨਵਨੀਤ ਸਿੰਘ ਬੈਂਸ ਨਜ਼ਰ ਬਣਾਈ ਬੈਠੇ ਸਨ |

ਅਮੀਰ ਵਿਰਸੇ ਨੂੰ ਜਿਊਂਦਾ ਰੱਖਣ ਲਈ ਤੀਆਂ ਦਾ ਤਿਉਹਾਰ ਮਨਾਉਣਾ ਸ਼ਲਾਘਾਯੋਗ-ਡਾ. ਗੁਰਿੰਦਰਬੀਰ ਕੌਰ

ਕਪੂਰਥਲਾ, 12 ਅਗਸਤ (ਅਮਰਜੀਤ ਕੋਮਲ)- ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਚ ਤੀਆਂ ਦਾ ਤਿਉਹਾਰ ਸਕੂਲ ਦੇ ਵਿਦਿਆਰਥੀਆਂ ਤੇ ਸਟਾਫ਼ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਵਿਚ ਡਾ: ਗੁਰਿੰਦਰਬੀਰ ਕੌਰ ਸਿਵਲ ਸਰਜਨ ਕਪੂਰਥਲਾ ਮੁੱਖ ਮਹਿਮਾਨ ਵਜੋਂ ਤੇ ...

ਪੂਰੀ ਖ਼ਬਰ »

ਅਕਾਲੀ ਆਗੂ/ਵਰਕਰ ਡੀ.ਸੀ. ਨੂੰ ਅੱਜ ਦੇਣਗੇ ਮੰਗ ਪੱਤਰ

ਕਪੂਰਥਲਾ, 12 ਅਗਸਤ (ਵਿ.ਪ੍ਰ.)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰੰਤਿ੍ੰਗ ਕਮੇਟੀ ਦੇ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਨੇ ਦੱਸਿਆ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਸਾਂਝੇ ਤੌਰ 'ਤੇ 13 ਅਗਸਤ ਨੂੰ ...

ਪੂਰੀ ਖ਼ਬਰ »

ਨਜਾਇਜ਼ ਸ਼ਰਾਬ, ਲਾਹਣ ਤੇ ਭੱਠੀ ਸਮੇਤ ਵਿਅਕਤੀ ਕਾਬੂ

ਤਲਵੰਡੀ ਚੌਧਰੀਆਂ, 12 ਅਗਸਤ (ਪਰਸਨ ਲਾਲ ਭੋਲਾ)- ਐਸ.ਐੱਚ.ਓ. ਯਾਦਵਿੰਦਰ ਸਿੰਘ ਦੀ ਅਗਵਾਈ ਵਿਚ ਪੁਲਿਸ ਨੇ ਦੋਸ਼ੀ ਸਮੇਤ ਵੱਡੀ ਮਾਤਰਾ 'ਚ ਲਾਹਣ ਤੇ ਨਾਜਾਇਜ਼ ਸ਼ਰਾਬ ਕਾਬੂ ਕੀਤਾ ਹੈ | ਐਸ.ਐੱਚ.ਓ. ਨੇ ਦੱਸਿਆ ਕਿ ਤਰਸੇਮ ਸਿੰਘ ਹੌਲਦਾਰ ਨੇ ਪੁਲਿਸ ਪਾਰਟੀ ਸਮੇਤ ਸੂਜੋਕਾਲੀਆ ...

ਪੂਰੀ ਖ਼ਬਰ »

ਆਈ.ਕੇ. ਜੀ. ਪੀ.ਟੀ.ਯੂ. 'ਚ ਕੌਮੀ ਝੰਡੇ ਦੇ ਸਨਮਾਨ ਵਿਚ ਤਿਰੰਗਾ ਰੈਲੀ

ਕਪੂਰਥਲਾ, 12 ਅਗਸਤ (ਅਮਰਜੀਤ ਕੋਮਲ)- ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਕਪੂਰਥਲਾ ਦੇ ਮੁੱਖ ਕੈਂਪਸ ਵਿਚ ਇਕ ਸਮਾਗਮ ਕਰਵਾਇਆ ਗਿਆ ਜਿਸ 'ਚ ਮੁੱਖ ਮਹਿਮਾਨ ਵਜੋਂ ਯੂਨੀਵਰਸਿਟੀ ਦੇ ਰਜਿਸਟਰਾਰ ਡਾ: ਐਸ.ਕੇ. ਮਿਸ਼ਰਾ ਸ਼ਾਮਿਲ ਹੋਏ | ਉਨ੍ਹਾਂ ਕੌਮੀ ਝੰਡੇ ਦੇ ...

ਪੂਰੀ ਖ਼ਬਰ »

ਭਾਜਪਾ ਆਗੂਆਂ ਤੇ ਵਰਕਰਾਂ ਨੇ ਕੌਮੀ ਝੰਡਾ ਲਹਿਰਾਇਆ

ਕਪੂਰਥਲਾ, 12 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸਬੰਧ ਵਿਚ ਭਾਜਪਾ ਦੇ ਮੈਡੀਕਲ ਸੈੱਲ ਦੇ ਕਨਵੀਨਰ ਡਾ: ਰਣਵੀਰ ਕੌਸ਼ਲ ਤੇ ਮੰਡਲ ਪ੍ਰਧਾਨ ਕਪਿਲ ਧੀਰ ਦੀ ਅਗਵਾਈ ਵਿਚ ਭਾਜਪਾ ਆਗੂਆਂ ਤੇ ਵਰਕਰਾਂ ਨੇ ਇਕਜੁੱਟ ਹੋ ਕੇ ਚਾਰਬੱਤੀ ਚੌਕ ਵਿਚ ...

ਪੂਰੀ ਖ਼ਬਰ »

ਖੇਤਾਂ ਨੂੰ ਪਾਣੀ ਦੇਣ ਵਾਲਾ ਪੱਖਾ ਚੋਰੀ ਕਰਨ ਵਾਲਾ ਕਾਬੂ

ਤਲਵੰਡੀ ਚੌਧਰੀਆਂ, 12 ਅਗਸਤ (ਪਰਸਨ ਲਾਲ ਭੋਲਾ)- ਥਾਣਾ ਤਲਵੰਡੀ ਚੌਧਰੀਆਂ ਪੁਲਿਸ ਨੇ ਨਾਕੇ ਦੌਰਾਨ ਖੇਤਾਂ 'ਚੋਂ ਪੱਖਾ ਚੋਰੀ ਕਰਕੇ ਲੈ ਕੇ ਜਾਣ ਵਾਲੇ ਕਥਿਤ ਚੋਰਾਂ ਨੂੰ ਪੱਖੇ ਸਮੇਤ ਕਾਬੂ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ | ਹਰਬੰਸ ਸਿੰਘ ਵਾਸੀ ਅੰਮਿ੍ਤਪੁਰ ...

ਪੂਰੀ ਖ਼ਬਰ »

ਪੁਰਤਗਾਲ 'ਚ ਗੁੰਮ ਹੋਏ ਪ੍ਰਵਾਸੀ ਪੰਜਾਬੀ ਦੇ ਮਾਪੇ ਸੰਤ ਸੀਚੇਵਾਲ ਨੂੰ ਮਿਲੇ

ਸੁਲਤਾਨਪੁਰ ਲੋਧੀ, 12 ਅਗਸਤ (ਨਰੇਸ਼ ਹੈਪੀ, ਥਿੰਦ)- ਪੁਰਤਗਾਲ ਦੇ ਸ਼ਹਿਰ ਲਿਸਬਨ 'ਚੋਂ 9 ਮਹੀਨੇ ਪਹਿਲਾਂ ਲਾਪਤਾ ਹੋਏ ਜਰਨੈਲ ਸਿੰਘ ਨਾਂਅ ਦੇ ਪ੍ਰਵਾਸੀ ਪੰਜਾਬੀ ਨੂੰ ਲੱਭਣ ਵਾਸਤੇ ਪੀੜਤ ਪਰਿਵਾਰ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਮਿਲਿਆ | ਜਰਨੈਲ ...

ਪੂਰੀ ਖ਼ਬਰ »

ਗਾਂਜੇ ਸਣੇ ਇਕ ਕਾਬੂ

ਫਗਵਾੜਾ, 12 ਅਗਸਤ (ਹਰਜੋਤ ਸਿੰਘ ਚਾਨਾ)- ਸਤਨਾਮਪੁਰਾ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਗਾਂਜਾ ਬ੍ਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਐੱਚ.ਓ. ਸਤਨਾਮਪੁਰਾ ਜਤਿੰਦਰ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਲਾਹਣ ਸਮੇਤ ਇਕ ਕਾਬੂ

ਫੱਤੂਢੀਂਗਾ, 12 ਅਗਸਤ (ਬਲਜੀਤ ਸਿੰਘ)-ਥਾਣਾ ਫੱਤੂਢੀਂਗਾ ਮੁਖੀ ਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਤੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਉਸ ਵਕਤ ਸਫਲਤਾ ਮਿਲੀ, ਜਦੋਂ ਏ.ਐਸ.ਆਈ. ਪਰਮਜੀਤ ਸਿੰਘ ਪੁਲਿਸ ਪਾਰਟੀ ਸਮੇਤ ਦੇਸਲ ਪਿੰਡ ...

ਪੂਰੀ ਖ਼ਬਰ »

ਪ੍ਰੀਖਿਆ ਕੇਂਦਰਾਂ ਨੇੜੇ ਧਾਰਾ 144 ਲਾਗੂ

ਕਪੂਰਥਲਾ, 12 ਅਗਸਤ (ਵਿ.ਪ੍ਰ.)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 8ਵੀਂ ਜਮਾਤ ਦੀ 26 ਅਗਸਤ ਤੱਕ ਕਰਵਾਈ ਜਾ ਰਹੀ ਸਪਲੀਮੈਂਟਰੀ ਪ੍ਰੀਖਿਆ ਨੂੰ ਮੱਦੇਨਜ਼ਰ ਰੱਖਦਿਆਂ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਵਿਸ਼ੇਸ਼ ਸਾਰੰਗਲ ਨੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ...

ਪੂਰੀ ਖ਼ਬਰ »

ਸਿੱਖ ਅਜਾਇਬ ਘਰ 'ਚ ਕੌਮ ਦੇ ਸ਼ਹੀਦਾਂ ਦੀਆਂ ਤਸਵੀਰਾਂ ਹੀ ਲਗਾਈਆਂ ਜਾਣ-ਭਿੰਡਰ

ਡਡਵਿੰਡੀ, 12 ਅਗਸਤ (ਦਿਲਬਾਗ ਸਿੰਘ ਝੰਡ)- ਉੱਘੇ ਸਮਾਜ ਸੇਵਕ ਤੇ ਯੂਥ ਆਗੂ ਅਮਨਦੀਪ ਸਿੰਘ ਭਿੰਡਰ ਮੋਠਾਂਵਾਲ ਨੇ ਕਿਹਾ ਹੈ ਕਿ ਸਿੱਖ ਅਜਾਇਬ ਘਰ ਵਿਚ ਸਿਰਫ਼ ਕੌਮ ਦੇ ਸ਼ਹੀਦਾਂ, ਯੋਧਿਆਂ ਦੀਆਂ ਤਸਵੀਰਾਂ ਹੀ ਲਗਾਈਆਂ ਜਾਣ ਤੇ ਸਿਆਸੀ ਆਗੂਆਂ ਨੂੰ ਕੌਮ ਦੇ ਸ਼ਹੀਦਾਂ ਦੇ ...

ਪੂਰੀ ਖ਼ਬਰ »

ਸਿੱਖ ਕੌਮ ਆਪਣੇ ਘਰਾਂ 'ਤੇ ਕੇਸਰੀ ਝੰਡੇ ਝੁਲਾਵੇ-ਸੋਢੀ ਡਡਵਿੰਡੀ

ਡਡਵਿੰਡੀ, 12 ਅਗਸਤ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਅਤੇ ਯੂਥ ਵਿੰਗ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਮੁਖ਼ਤਿਆਰ ਸਿੰਘ ਸੋਢੀ ਡਡਵਿੰਡੀ ਨੇ ਸਮੁੱਚੀ ਸਿੱਖ ਕੌਮ ਅਤੇ ਪੰਜਾਬੀਆਂ ਨੂੰ ਅਪੀਲ ਕੀਤੀ ...

ਪੂਰੀ ਖ਼ਬਰ »

ਆਰ.ਸੀ.ਐੱਫ. ਮੁਲਾਜ਼ਮ 15 ਤੱਕ ਆਪਣੇ ਘਰਾਂ 'ਤੇ ਕੌਮੀ ਝੰਡੇ ਲਗਾਉਣ-ਅਗਰਵਾਲ

ਕਪੂਰਥਲਾ, 12 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸਬੰਧ 'ਚ ਹਰ ਘਰ ਤਿਰੰਗਾ ਮੁਹਿੰਮ ਦੀ ਸ਼ੁਰੂਆਤ ਅੱਜ ਆਰ.ਸੀ.ਐੱਫ. ਦੇ ਜਨਰਲ ਮੈਨੇਜਰ ਆਸ਼ੇਸ਼ ਅਗਰਵਾਲ ਨੇ ਕੌਮੀ ਝੰਡਾ ਲਹਿਰਾ ਕੇ ਕੀਤੀ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ...

ਪੂਰੀ ਖ਼ਬਰ »

ਵਿੱਦਿਆ ਤੇ ਰੋਜ਼ਗਾਰ ਦੇ ਖੇਤਰ 'ਚ ਪਛੜਦਾ ਜਾ ਰਿਹੈ ਇਲਾਕਾ

ਪਾਂਸ਼ਟਾ, 12 ਅਗਸਤ (ਸਤਵੰਤ ਸਿੰਘ)- ਕਦੇ ਵਿੱਦਿਅਕ ਤੇ ਰੋਜ਼ਗਾਰ ਦੇ ਖੇਤਰ 'ਚ ਮੱਲਾਂ ਮਾਰਨ ਵਾਲੇ ਪਾਂਸ਼ਟਾ ਤੇ ਨਜ਼ਦੀਕੀ ਪਿੰਡ ਅਜੋਕੇ ਦੌਰ ਵਿਚ ਇਨ੍ਹਾਂ ਦੋਵਾਂ ਖੇਤਰਾਂ ਵਿਚ ਹੀ ਪਛੜਦੇ ਜਾ ਰਹੇ ਹਨ | ਸੀਮਤ ਖੇਤੀ-ਯੋਗ ਜ਼ਮੀਨਾਂ ਤੇ ਉਦਯੋਗਾਂ ਦੀ ਕਮੀ ਕਾਰਨ ਇਲਾਕੇ ...

ਪੂਰੀ ਖ਼ਬਰ »

ਨਗਰ ਪੰਚਾਇਤ ਨਡਾਲਾ ਨੇ ਤਿਰੰਗਾ ਮਾਰਚ ਕੱਢਿਆ

ਨਡਾਲਾ, 12 ਅਗਸਤ (ਮਾਨ)- ਨਗਰ ਪੰਚਾਇਤ ਦਫ਼ਤਰ ਨਡਾਲਾ ਵਿਖੇ ਦੇਸ਼ ਦੇ 75ਵੇਂ ਆਜ਼ਾਦੀ ਅੰਮਿ੍ਤ ਮਹਾਂਉਤਸਵ ਸੰਬੰਧੀ ਕਾਰਜ ਸਾਧਕ ਅਫ਼ਸਰ ਬਿ੍ਜ ਮੋਹਨ ਤਿ੍ਪਾਠੀ ਦੀ ਅਗਵਾਈ ਹੇਠ ਤਿਰੰਗਾ ਮਾਰਚ ਕੱਢਿਆ ਗਿਆ | ਇਹ ਤਿਰੰਗਾ ਮਾਰਚ ਮੁੱਖ ਦਫ਼ਤਰ ਤੋ ਸ਼ੁਰੂ ਹੋ ਕੇ ਮੇਨ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਨਸ਼ਾ ਤਸਕਰ ਕਾਬੂ

ਸੁਲਤਾਨਪੁਰ ਲੋਧੀ, 12 ਅਗਸਤ (ਥਿੰਦ, ਹੈਪੀ)- ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਡੀ.ਐਸ.ਪੀ. ਮਨਪ੍ਰੀਤ ਕੌਰ ਸ਼ੀਂਹਮਾਰ ਦੀ ਅਗਵਾਈ ਹੇਠ ਦੋ ਨਸ਼ਾ ਤਸਕਰ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤੇ ਹਨ | ਇਸ ਸੰਬੰਧੀ ਐਸ.ਐਚ.ਓ ਜਸਮੇਲ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰਕਾਰ ਨੇ ਪਸ਼ੂ ਧਨ ਦੇ ਇਲਾਜ ਲਈ ਵੈਟਰਨਰੀ ਡਾਕਟਰ ਤੇ ਹੋਰ ਅਧਿਕਾਰੀਆਂ ਦੇ ਨੰਬਰ ਜਨਤਕ ਕੀਤੇ

ਕਪੂਰਥਲਾ, 12 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਵਿਚ ਧੱਫੜੀ ਰੋਗ ਨਾਲ ਪ੍ਰਭਾਵਿਤ ਪਸ਼ੂ ਧੰਨ ਦੇ ਇਲਾਜ ਲਈ ਵੈਟਰਨਰੀ ਡਾਕਟਰਾਂ ਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਦੇ ਫ਼ੋਨ ਨੰਬਰ ਜਨਤਕ ਕੀਤੇ ਗਏ ਹਨ ਤਾਂ ਜੋ ਲੋੜ ਪੈਣ 'ਤੇ ਲੋਕ ...

ਪੂਰੀ ਖ਼ਬਰ »

ਗੁਰਪਾਲ ਸਿੰਘ ਇੰਡੀਅਨ ਵਲੋਂ ਰਾਗਾ ਮੋਟਰਜ਼ ਮਹਿੰਦਰਾ ਦੀਆਂ ਦੋ ਗੱਡੀਆਂ ਲਾਂਚ

ਕਪੂਰਥਲਾ, 12 ਅਗਸਤ (ਅਮਨਜੋਤ ਸਿੰਘ ਵਾਲੀਆ)- ਕਪੂਰਥਲਾ ਸੁਲਤਾਨਪੁਰ ਰੋਡ 'ਤੇ ਸਥਿਤ ਸ਼ੇਖੂਪੁਰ ਵਿਖੇ ਅੱਜ ਰਾਗਾ ਮੋਟਰਜ਼ ਮਹਿੰਦਰਾ ਵਲੋਂ ਆਪ ਦੇ ਸੂਬਾ ਜੁਆਇੰਟ ਸੈਕਟਰੀ ਗੁਰਪਾਲ ਸਿੰਘ ਇੰਡੀਅਨ ਨੇ ਦੋ ਨਵੀਆਂ ਗੱਡੀਆਂ ਐਸ ਅਤੇ ਐਸ-11 ਮਾਡਲ ਨੂੰ ਲਾਂਚ ਕੀਤਾ | ਇਸ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 12 ਨਵੇਂ ਮਾਮਲੇ-ਇਕ ਮੌਤ

ਕਪੂਰਥਲਾ, 12 ਅਗਸਤ (ਅਮਨਜੋਤ ਸਿੰਘ ਵਾਲੀਆ)- ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 12 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚ 58 ਸਾਲਾ ਵਿਅਕਤੀ ਫਗਵਾੜਾ, 16 ਸਾਲਾ ਨੌਜਵਾਨ ਮੇਹਟਾਂ, 70 ਸਾਲਾ ਔਰਤ ਧਾਲੀਵਾਲ, 17 ਸਾਲਾ ਲੜਕੀ ਧਾਲੀਵਾਲ, 18 ਸਾਲਾ ਲੜਕੀ ਆਰ.ਸੀ.ਐਫ., 53 ਸਾਲਾ ...

ਪੂਰੀ ਖ਼ਬਰ »

ਪੰਜਾਬ ਬੰਦ ਦੇ ਮੁੱਦੇ ਨੂੰ ਲੈ ਕੇ ਲੋਕਾਂ 'ਚ ਰਹੀ ਦੁਚਿੱਤੀ-10 ਵਜੇ ਤੋਂ ਬਾਅਦ ਬਾਜ਼ਾਰ ਆਮ ਵਾਂਗ ਖੁੱਲ੍ਹੇ

ਕਪੂਰਥਲਾ, 12 ਅਗਸਤ (ਅਮਨਜੋਤ ਸਿੰਘ ਵਾਲੀਆ)- ਪੰਜਾਬ 'ਚ ਵਾਲਮੀਕ ਭਾਈਚਾਰੇ ਤੇ ਗੁਰੂ ਰਵਿਦਾਸ ਭਾਈਚਾਰੇ ਵਲੋਂ ਬੰਦ ਦੀ ਅਪੀਲ ਨੂੰ ਲੈ ਕੇ ਸਕੂਲਾਂ, ਕਾਲਜਾਂ, ਆਵਾਜਾਈ ਤੇ ਬਾਜ਼ਾਰਾਂ ਦੇ ਖੁੱਲਣ ਅਤੇ ਬੰਦ ਰਹਿਣ 'ਤੇ ਆਮ ਲੋਕਾਂ ਦੀਆਂ ਨਜ਼ਰਾਂ ਟਿਕੀਆਂ ਰਹੀਆਂ | ...

ਪੂਰੀ ਖ਼ਬਰ »

ਫੰੁਮਣ ਸਿੰਘ ਧਾਲੀਵਾਲ ਵਲੋਂ ਮਾਧੋਪੁਰ ਵਿਖੇ ਓਪਨ ਜਿੰਮ ਦਾ ਉਦਘਾਟਨ

ਫਗਵਾੜਾ, 12 ਅਗਸਤ (ਅਸ਼ੋਕ ਕੁਮਾਰ ਵਾਲੀਆ)-ਪਿੰਡ ਮਾਧੋਪੁਰ ਦੇ ਵਾਤਵਰਣ ਪ੍ਰੇਮੀ ਫੰੁਮਣ ਸਿੰਘ ਧਾਲੀਵਾਲ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਧੋਪੁਰ ਦੀ ਗਰਾੳਾੂਡ ਵਿਚ ਬਣੀ ਓਪਨ ਜਿੰਮ ਦਾ ਉਦਘਾਟਨ ਕੀਤਾ ਜਿਸ ਵਿਚ ਉਨ੍ਹਾਂ ਵਲੋਂ 20 ਹਜ਼ਾਰ ਰੁਪਏ ਦੀਆਂ ...

ਪੂਰੀ ਖ਼ਬਰ »

ਨਿਊ ਐਰਾ ਇੰਟਰਨੈਸ਼ਨਲ ਸਕੂਲ 'ਚ ਰੱਖੜੀ ਬਣਾਉਣ ਦੇ ਮੁਕਾਬਲੇ

ਕਪੂਰਥਲਾ, 12 ਅਗਸਤ (ਵਿ.ਪ੍ਰ.)-ਨਿਊ ਐਰਾ ਇੰਟਰਨੈਸ਼ਨਲ ਸਕੂਲ ਰਜਾਪੁਰ ਕਪੂਰਥਲਾ ਵਿਚ ਸਕੂਲ ਦੇ ਡਾਇਰੈਕਟਰ ਪ੍ਰਦੀਪ ਸ਼ਰਮਾ ਦੀ ਅਗਵਾਈ ਵਿਚ ਰੱਖੜੀ ਦੇ ਸਬੰਧ ਵਿਚ ਇਕ ਸਮਾਗਮ ਕਰਾਇਆ ਗਿਆ ਜਿਸ ਵਿਚ ਸਕੂਲ ਦੀ ਚੇਅਰਮੈਨ ਨਿਰਮਲ ਕੁਮਾਰੀ, ਸਕੂਲ ਦੀ ਡਾਇਰੈਕਟਰ ਰਿਤੂ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਸਮਾਗਮ ਮਨਾਉਣ ਸ੍ਰਬੰਧੀ ਫ਼ੁਲ ਡਰੈੱਸ ਰਿਹਰਸਲ

ਸੁਲਤਾਨਪੁਰ ਲੋਧੀ, 12 ਅਗਸਤ (ਨਰੇਸ਼ ਹੈਪੀ, ਥਿੰਦ)- 15 ਅਗਸਤ ਨੂੰ ਮਨਾਏ ਜਾ ਰਹੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਇਹ ਸਮਾਗਮ ਸ਼ਾਨੋ-ਸ਼ੌਕਤ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ | ਇਹ ਸ਼ਬਦ ਨਾਇਬ ਤਹਿਸੀਲਦਾਰ ਨਿਰਜੀਤ ਸਿੰਘ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਵਲੋਂ 'ਨੋ ਵਰਕ ਡੇ', ਦਿੱਤਾ ਮੰਗ ਪੱਤਰ

ਭੁਲੱਥ, 12 ਅਗਸਤ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨਲ ਜੁਡੀਸ਼ੀਅਲ ਕੋਰਟ ਭੁਲੱਥ ਦੇ ਬਾਰ ਐਸੋਸੀਏਸ਼ਨ ਦੇ ਵਕੀਲਾਂ ਨੇ ਸਰਕਾਰ ਵਲੋਂ ਈ-ਕੋਰਟ ਫ਼ੀਸ ਦੇ ਸੰਬੰਧ ਵਿਚ ਜਾਰੀ ਕੀਤੇ ਨੋਟੀਫ਼ਿਕੇਸ਼ਨ ਦੇ ਵਿਰੋਧ 'ਚ 'ਨੋ ਵਰਕ ਡੇ' ਰੱਖ ਕੇ ਅਦਾਲਤ ਦੇ ਕੰਮਕਾਰ ਦਾ ਬਾਈਕਾਟ ਕੀਤਾ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਸੰਬੰਧੀ ਕਾਂਗਰਸ ਪਾਰਟੀ ਵਲੋਂ ਤਿਰੰਗਾ ਯਾਤਰਾ

ਸੁਲਤਾਨਪੁਰ ਲੋਧੀ, 12 ਅਗਸਤ (ਨਰੇਸ਼ ਹੈਪੀ, ਥਿੰਦ)-ਈ.ਡੀ. ਵਲੋਂ ਵਿਰੋਧੀਆਂ ਦੇ ਇਸ਼ਾਰੇ 'ਤੇ ਕਾਂਗਰਸੀ ਨੇਤਾਵਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਇਹ ਸਭ ਕੁਝ ਸਿਆਸੀ ਬਦਲਾਖੋਰੀ ਦੇ ਤਹਿਤ ਹੋ ਰਿਹਾ ਹੈ | ਇਹ ਪ੍ਰਗਟਾਵਾ ਸਾਬਕਾ ਵਿਧਾਇਕ ਨਵਤੇਜ ...

ਪੂਰੀ ਖ਼ਬਰ »

ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ ਵਲੋਂ ਮੰਗ ਪੱਤਰ

ਕਪੂਰਥਲਾ, 12 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ ਦੇ ਸੱਦੇ 'ਤੇ ਯੂਨੀਅਨ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਨਾਲ ਸੰਬੰਧਿਤ ਆਸ਼ਾ ਵਰਕਰ ਤੇ ਫੈਸੀਲੀਟੇਟਰ ਨੇ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਕੌਰ ਦੀ ਅਗਵਾਈ ਵਿਚ ਪੰਜਾਬ ਦੇ ...

ਪੂਰੀ ਖ਼ਬਰ »

ਭਵਿੱਖ 'ਚ ਵੀ ਪੰਜਾਬ ਦੇ ਮੁੱਦਿਆਂ ਨੂੰ ਰਾਜ ਸਭਾ 'ਚ ਉਠਾਇਆ ਜਾਵੇਗਾ-ਸੰਤ ਸੀਚੇਵਾਲ

ਸੁਲਤਾਨਪੁਰ ਲੋਧੀ, 12 ਅਗਸਤ (ਨਰੇਸ਼ ਹੈਪੀ, ਥਿੰਦ)- ਰਾਜ ਸਭਾ ਮੈਂਬਰ ਬਣਨ ਤੋਂ ਬਾਅਦ ਪਾਰਲੀਮੈਂਟ ਦੇ ਰਾਜ ਸਭਾ ਸਦਨ ਵਿਚ ਪੰਜਾਬ ਤੇ ਪੰਜਾਬੀ ਦੇ ਮੁੱਦੇ ਚੁੱਕਣ ਤੋਂ ਬਾਅਦ ਆਪਣੀ ਪਹਿਲੀ ਪੈੱ੍ਰਸ ਮਿਲਣੀ ਦੌਰਾਨ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ...

ਪੂਰੀ ਖ਼ਬਰ »

ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਨੇ ਯੂ.ਕੇ. ਦਾ ਟੂਰਿਸਟ ਵੀਜ਼ਾ ਲਵਾਇਆ

ਸੁਲਤਾਨਪੁਰ ਲੋਧੀ, 12 ਅਗਸਤ (ਥਿੰਦ)- ਸਟੱਡੀ ਅਤੇ ਟੂਰਿਸਟ ਵੀਜ਼ਿਆਂ ਵਿਚ ਪੰਜਾਬ ਅੰਦਰ ਨਾਮਣਾ ਖੱਟਣ ਵਾਲੀ ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਵਲੋਂ ਇਕ ਹੋਰ ਮਾਰਕਾ ਮਾਰਦਿਆਂ ਸੁਲਤਾਨਪੁਰ ਲੋਧੀ ਨਿਵਾਸੀ ਮਨਜਿੰਦਰ ਸਿੰਘ, ਉਨ੍ਹਾਂ ਦੀ ਪਤਨੀ ਅਮਨਦੀਪ ਕੌਰ ਤੇ ...

ਪੂਰੀ ਖ਼ਬਰ »

ਝੋਨੇ ਦੀ ਫ਼ਸਲ 'ਤੇ ਬੇਲੋੜੀਆਂ ਜ਼ਹਿਰਾਂ ਦੀ ਵਰਤੋਂ ਨਾ ਕੀਤੀ ਜਾਵੇ-ਖੇਤੀਬਾੜੀ ਅਫ਼ਸਰ

ਨਡਾਲਾ, 12 ਅਗਸਤ (ਮਾਨ)- ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਡਾ: ਬਲਬੀਰ ਚੰਦ ਦੇ ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਦੀ ਟੀਮ ਜਿਸ 'ਚ ਡਾ: ਸਤਨਾਮ ਸਿੰਘ ਖੇਤੀਬਾੜੀ ਅਫ਼ਸਰ ਨਡਾਲਾ, ਡਾ: ਗੁਰਦੀਪ ਸਿੰਘ ਟਰੇਨਿੰਗ ਅਫ਼ਸਰ ਕਪੂਰਥਲਾ ਡਾ: ਸੁਖਦੇਵ ਸਿੰਘ ਟਰੇਨਿੰਗ ...

ਪੂਰੀ ਖ਼ਬਰ »

ਰੋਟਰੀ ਕਲੱਬ ਈਲੀਟ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ

ਕਪੂਰਥਲਾ, 12 ਅਗਸਤ (ਵਿ.ਪ੍ਰ.)- ਰੋਟਰੀ ਕਲੱਬ ਕਪੂਰਥਲਾ ਈਲੀਟ ਵਲੋਂ ਫਰੈਂਡਜ਼ ਆਫ ਰੋਟਰੀ, ਕਪੂਰਥਲਾ ਹਸਪਤਾਲ ਤੇ ਨਰਸਿੰਗ ਹੋਮ ਅਤੇ ਗਊਸ਼ਾਲਾ ਸ਼ੇਖੂਪੁਰ ਦੇ ਸਹਿਯੋਗ ਨਾਲ ਮਾਤਾ ਭੱਦਰਕਾਲੀ ਮੰਦਿਰ ਸ਼ੇਖੂਪੁਰ ਵਿਚ ਨੱਕ, ਕੰਨ ਤੇ ਗਲੇ ਦੀ ਜਾਂਚ ਲਈ ਮੁਫ਼ਤ ਚੈੱਕਅਪ ...

ਪੂਰੀ ਖ਼ਬਰ »

ਸਾਨੂੰ ਕੌਮੀ ਝੰਡੇ ਦੀ ਮਹੱਤਤਾ ਨੂੰ ਪਹਿਚਾਨਣਾ ਚਾਹੀਦੈ-ਡਾ: ਬਸਰਾ

ਕਪੂਰਥਲਾ, 12 ਅਗਸਤ (ਵਿ.ਪ੍ਰ.)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਵਿਚ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਹਰ ਘਰ ਤਿਰੰਗਾ ਮੁਹਿੰਮ ਤਹਿਤ ਇਕ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਡਾ: ਤੀਰਥ ਰਾਮ ਬਸਰਾ ਨੇ ਕਿਹਾ ਕਿ ਸਾਨੂੰ ...

ਪੂਰੀ ਖ਼ਬਰ »

ਬਿ੍ਟਿਸ਼ ਵਿਕਟੋਰੀਆ ਸਕੂਲ 'ਚ ਇਨਵੈਸਟੀਚਰ ਸੈਰਾਮਨੀ

ਸੁਲਤਾਨਪੁਰ ਲੋਧੀ, 12 ਅਗਸਤ (ਨਰੇਸ਼ ਹੈਪੀ, ਥਿੰਦ)-ਬਿ੍ਟਿਸ਼ ਵਿਕਟੋਰੀਆ ਸਕੂਲ ਸੁਲਤਾਨਪੁਰ ਲੋਧੀ ਵਿਖੇ ਇਨਵੈਸਟੀਚਰ ਸੈਰਾਮਨੀ ਕਰਵਾਈ ਗਈ ਜਿਸ ਵਿਚ ਸਕੂਲ ਦੇ ਪ੍ਰੀਟੈਕਟੀਰੀਅਲ ਬੋਰਡ ਦੇ ਨਵੇਂ ਚੁਣੇ ਗਏ ਮੈਂਬਰਾਂ ਨੂੰ ਸ਼ਾਮਿਲ ਕੀਤਾ ਗਿਆ | ਸ਼ਮ੍ਹਾ ਰੌਸ਼ਨ ਕਰਕੇ ...

ਪੂਰੀ ਖ਼ਬਰ »

ਨੌਜਵਾਨ ਗਊ ਸੇਵਾ ਸੁਸਾਇਟੀ ਵਲੋਂ ਗਊਆਂ ਦਾ ਮੁਫ਼ਤ ਇਲਾਜ ਸ਼ੁਰੂ

ਖੇਮਕਰਨ, 12 ਅਗਸਤ (ਰਾਕੇਸ਼ ਬਿੱਲਾ)- ਪੰਜਾਬ ਅੰਦਰ ਫੈਲੀ ਗਊਆਂ ਵਿਚ ਫੈਲੇ ਧੱਫ਼ੜ ਰੋਗ ਦੀ ਮਾਰ ਹੇਠ ਬਿਮਾਰ ਹੋਈਆਂ ਗਊਆਂ ਦੇ ਇਲਾਜ ਲਈ ਇਲਾਕੇ ਦੇ ਨੌਜਵਾਨਾਂ ਗਊ ਸੇਵਾ ਕਮੇਟੀ ਆਸਲ ਉਤਾੜ ਦੇ ਸੇਵਾਦਾਰਾਂ ਵਲੋਂ ਸੰਤ ਬਾਬਾ ਜਸਵੰਤ ਸਿੰਘ ਸੋਢੀ ਦੀ ਰਹਿਨੁਮਾਈ ਹੇਠ ...

ਪੂਰੀ ਖ਼ਬਰ »

ਰੋਟਰੀ ਕਲੱਬ ਫਗਵਾੜਾ ਜੈਮਸ ਨੇ ਮਹਾਂਵੀਰ ਜੈਨ ਮਾਡਲ ਸਕੂਲ 'ਚ ਲਗਾਏ ਬੂਟੇ

ਫਗਵਾੜਾ, 12 ਅਗਸਤ (ਤਰਨਜੀਤ ਸਿੰਘ ਕਿੰਨੜਾ)- ਰੋਟਰੀ ਕਲੱਬ ਫਗਵਾੜਾ ਜੈਮਸ ਦੀ ਤੀਸਰੀ ਜਨਰਲ ਮੀਟਿੰਗ ਮਹਾਵੀਰ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਰੋਡ ਫਗਵਾੜਾ ਵਿਖੇ ਕਲੱਬ ਦੇ ਪ੍ਰਧਾਨ ਡਾ: ਚਿਮਨ ਅਰੋੜਾ ਦੀ ਪ੍ਰਧਾਨਗੀ ਹੇਠ ਆਯੋਜਿਤ ਹੋਈ | ਮੀਟਿੰਗ ...

ਪੂਰੀ ਖ਼ਬਰ »

ਐਸ.ਡੀ. ਕਾਲਜ ਫਾਰ ਵੂਮੈਨ 'ਚ ਅੰਤਰਰਾਸ਼ਟਰੀ ਯੂਥ ਡੇ ਮਨਾਇਆ

ਸੁਲਤਾਨਪੁਰ ਲੋਧੀ, 12 ਅਗਸਤ (ਹੈਪੀ, ਥਿੰਦ)- ਐਸ.ਡੀ. ਕਾਲਜ ਫਾਰ ਵੁਮੈਨ ਸੁਲਤਾਨਪੁਰ ਲੋਧੀ ਵਿਖੇ ਕਾਲਜ ਦੇ ਰੈੱਡ ਰਿਬਨ ਕਲੱਬ ਤੇ ਐਨ.ਐਸ.ਐਸ. ਵਿਭਾਗ ਵਲੋਂ ਅੰਤਰਰਾਸ਼ਟਰੀ ਯੂਥ ਡੇ ਮਨਾਇਆ ਗਿਆ | ਇਸ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਅਮਨਦੀਪ ਕੌਰ, ਲੀਨਾ ਧੀਰ, ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਸਮਾਗਮ ਮਨਾਉਣ ਸ੍ਰਬੰਧੀ ਫ਼ੁਲ ਡਰੈੱਸ ਰਿਹਰਸਲ

ਸੁਲਤਾਨਪੁਰ ਲੋਧੀ, 12 ਅਗਸਤ (ਨਰੇਸ਼ ਹੈਪੀ, ਥਿੰਦ)- 15 ਅਗਸਤ ਨੂੰ ਮਨਾਏ ਜਾ ਰਹੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਇਹ ਸਮਾਗਮ ਸ਼ਾਨੋ-ਸ਼ੌਕਤ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ | ਇਹ ਸ਼ਬਦ ਨਾਇਬ ਤਹਿਸੀਲਦਾਰ ਨਿਰਜੀਤ ਸਿੰਘ ...

ਪੂਰੀ ਖ਼ਬਰ »

ਪੀਰ ਬਾਬਾ ਅਣਜਾਣ ਸ਼ਾਹ ਦਾ ਸਾਲਾਨਾ ਮੇਲਾ

ਕਪੂਰਥਲਾ, 12 ਅਗਸਤ (ਅਮਨਜੋਤ ਸਿੰਘ ਵਾਲੀਆ)- ਪੀਰ ਬਾਬਾ ਅਣਜਾਣ ਸ਼ਾਹ ਦਾ ਸਾਲਾਨਾ ਮੇਲਾ ਜਲੰਧਰ ਰੋਡ ਮਨਸੂਰਵਾਲ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਚਿੱਤਰ ਸਿੰਘ ਮੁੱਖ ਸੇਵਾਦਾਰ ਨੇ ਦੱਸਿਆ ਕਿ ਅੱਜ ਸਵੇਰੇ ਝੰਡੇ ਅਤੇ ਚਾਦਰ ਦੀ ਰਸਮ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਵਲੋਂ 'ਨੋ ਵਰਕ ਡੇ', ਦਿੱਤਾ ਮੰਗ ਪੱਤਰ

ਭੁਲੱਥ, 12 ਅਗਸਤ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨਲ ਜੁਡੀਸ਼ੀਅਲ ਕੋਰਟ ਭੁਲੱਥ ਦੇ ਬਾਰ ਐਸੋਸੀਏਸ਼ਨ ਦੇ ਵਕੀਲਾਂ ਨੇ ਸਰਕਾਰ ਵਲੋਂ ਈ-ਕੋਰਟ ਫ਼ੀਸ ਦੇ ਸੰਬੰਧ ਵਿਚ ਜਾਰੀ ਕੀਤੇ ਨੋਟੀਫ਼ਿਕੇਸ਼ਨ ਦੇ ਵਿਰੋਧ 'ਚ 'ਨੋ ਵਰਕ ਡੇ' ਰੱਖ ਕੇ ਅਦਾਲਤ ਦੇ ਕੰਮਕਾਰ ਦਾ ਬਾਈਕਾਟ ਕੀਤਾ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਸੰਬੰਧੀ ਕਾਂਗਰਸ ਪਾਰਟੀ ਵਲੋਂ ਤਿਰੰਗਾ ਯਾਤਰਾ

ਸੁਲਤਾਨਪੁਰ ਲੋਧੀ, 12 ਅਗਸਤ (ਨਰੇਸ਼ ਹੈਪੀ, ਥਿੰਦ)-ਈ.ਡੀ. ਵਲੋਂ ਵਿਰੋਧੀਆਂ ਦੇ ਇਸ਼ਾਰੇ 'ਤੇ ਕਾਂਗਰਸੀ ਨੇਤਾਵਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਇਹ ਸਭ ਕੁਝ ਸਿਆਸੀ ਬਦਲਾਖੋਰੀ ਦੇ ਤਹਿਤ ਹੋ ਰਿਹਾ ਹੈ | ਇਹ ਪ੍ਰਗਟਾਵਾ ਸਾਬਕਾ ਵਿਧਾਇਕ ਨਵਤੇਜ ...

ਪੂਰੀ ਖ਼ਬਰ »

ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ ਵਲੋਂ ਮੰਗ ਪੱਤਰ

ਕਪੂਰਥਲਾ, 12 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ ਦੇ ਸੱਦੇ 'ਤੇ ਯੂਨੀਅਨ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਨਾਲ ਸੰਬੰਧਿਤ ਆਸ਼ਾ ਵਰਕਰ ਤੇ ਫੈਸੀਲੀਟੇਟਰ ਨੇ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਕੌਰ ਦੀ ਅਗਵਾਈ ਵਿਚ ਪੰਜਾਬ ਦੇ ...

ਪੂਰੀ ਖ਼ਬਰ »

ਭਵਿੱਖ 'ਚ ਵੀ ਪੰਜਾਬ ਦੇ ਮੁੱਦਿਆਂ ਨੂੰ ਰਾਜ ਸਭਾ 'ਚ ਉਠਾਇਆ ਜਾਵੇਗਾ-ਸੰਤ ਸੀਚੇਵਾਲ

ਸੁਲਤਾਨਪੁਰ ਲੋਧੀ, 12 ਅਗਸਤ (ਨਰੇਸ਼ ਹੈਪੀ, ਥਿੰਦ)- ਰਾਜ ਸਭਾ ਮੈਂਬਰ ਬਣਨ ਤੋਂ ਬਾਅਦ ਪਾਰਲੀਮੈਂਟ ਦੇ ਰਾਜ ਸਭਾ ਸਦਨ ਵਿਚ ਪੰਜਾਬ ਤੇ ਪੰਜਾਬੀ ਦੇ ਮੁੱਦੇ ਚੁੱਕਣ ਤੋਂ ਬਾਅਦ ਆਪਣੀ ਪਹਿਲੀ ਪੈੱ੍ਰਸ ਮਿਲਣੀ ਦੌਰਾਨ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ...

ਪੂਰੀ ਖ਼ਬਰ »

ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਨੇ ਯੂ.ਕੇ. ਦਾ ਟੂਰਿਸਟ ਵੀਜ਼ਾ ਲਵਾਇਆ

ਸੁਲਤਾਨਪੁਰ ਲੋਧੀ, 12 ਅਗਸਤ (ਥਿੰਦ)- ਸਟੱਡੀ ਅਤੇ ਟੂਰਿਸਟ ਵੀਜ਼ਿਆਂ ਵਿਚ ਪੰਜਾਬ ਅੰਦਰ ਨਾਮਣਾ ਖੱਟਣ ਵਾਲੀ ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਵਲੋਂ ਇਕ ਹੋਰ ਮਾਰਕਾ ਮਾਰਦਿਆਂ ਸੁਲਤਾਨਪੁਰ ਲੋਧੀ ਨਿਵਾਸੀ ਮਨਜਿੰਦਰ ਸਿੰਘ, ਉਨ੍ਹਾਂ ਦੀ ਪਤਨੀ ਅਮਨਦੀਪ ਕੌਰ ਤੇ ...

ਪੂਰੀ ਖ਼ਬਰ »

ਝੋਨੇ ਦੀ ਫ਼ਸਲ 'ਤੇ ਬੇਲੋੜੀਆਂ ਜ਼ਹਿਰਾਂ ਦੀ ਵਰਤੋਂ ਨਾ ਕੀਤੀ ਜਾਵੇ-ਖੇਤੀਬਾੜੀ ਅਫ਼ਸਰ

ਨਡਾਲਾ, 12 ਅਗਸਤ (ਮਾਨ)- ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਡਾ: ਬਲਬੀਰ ਚੰਦ ਦੇ ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਦੀ ਟੀਮ ਜਿਸ 'ਚ ਡਾ: ਸਤਨਾਮ ਸਿੰਘ ਖੇਤੀਬਾੜੀ ਅਫ਼ਸਰ ਨਡਾਲਾ, ਡਾ: ਗੁਰਦੀਪ ਸਿੰਘ ਟਰੇਨਿੰਗ ਅਫ਼ਸਰ ਕਪੂਰਥਲਾ ਡਾ: ਸੁਖਦੇਵ ਸਿੰਘ ਟਰੇਨਿੰਗ ...

ਪੂਰੀ ਖ਼ਬਰ »

ਰੋਟਰੀ ਕਲੱਬ ਈਲੀਟ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ

ਕਪੂਰਥਲਾ, 12 ਅਗਸਤ (ਵਿ.ਪ੍ਰ.)- ਰੋਟਰੀ ਕਲੱਬ ਕਪੂਰਥਲਾ ਈਲੀਟ ਵਲੋਂ ਫਰੈਂਡਜ਼ ਆਫ ਰੋਟਰੀ, ਕਪੂਰਥਲਾ ਹਸਪਤਾਲ ਤੇ ਨਰਸਿੰਗ ਹੋਮ ਅਤੇ ਗਊਸ਼ਾਲਾ ਸ਼ੇਖੂਪੁਰ ਦੇ ਸਹਿਯੋਗ ਨਾਲ ਮਾਤਾ ਭੱਦਰਕਾਲੀ ਮੰਦਿਰ ਸ਼ੇਖੂਪੁਰ ਵਿਚ ਨੱਕ, ਕੰਨ ਤੇ ਗਲੇ ਦੀ ਜਾਂਚ ਲਈ ਮੁਫ਼ਤ ਚੈੱਕਅਪ ...

ਪੂਰੀ ਖ਼ਬਰ »

ਸਾਨੂੰ ਕੌਮੀ ਝੰਡੇ ਦੀ ਮਹੱਤਤਾ ਨੂੰ ਪਹਿਚਾਨਣਾ ਚਾਹੀਦੈ-ਡਾ: ਬਸਰਾ

ਕਪੂਰਥਲਾ, 12 ਅਗਸਤ (ਵਿ.ਪ੍ਰ.)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਵਿਚ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਹਰ ਘਰ ਤਿਰੰਗਾ ਮੁਹਿੰਮ ਤਹਿਤ ਇਕ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਡਾ: ਤੀਰਥ ਰਾਮ ਬਸਰਾ ਨੇ ਕਿਹਾ ਕਿ ਸਾਨੂੰ ...

ਪੂਰੀ ਖ਼ਬਰ »

ਬਿ੍ਟਿਸ਼ ਵਿਕਟੋਰੀਆ ਸਕੂਲ 'ਚ ਇਨਵੈਸਟੀਚਰ ਸੈਰਾਮਨੀ

ਸੁਲਤਾਨਪੁਰ ਲੋਧੀ, 12 ਅਗਸਤ (ਨਰੇਸ਼ ਹੈਪੀ, ਥਿੰਦ)-ਬਿ੍ਟਿਸ਼ ਵਿਕਟੋਰੀਆ ਸਕੂਲ ਸੁਲਤਾਨਪੁਰ ਲੋਧੀ ਵਿਖੇ ਇਨਵੈਸਟੀਚਰ ਸੈਰਾਮਨੀ ਕਰਵਾਈ ਗਈ ਜਿਸ ਵਿਚ ਸਕੂਲ ਦੇ ਪ੍ਰੀਟੈਕਟੀਰੀਅਲ ਬੋਰਡ ਦੇ ਨਵੇਂ ਚੁਣੇ ਗਏ ਮੈਂਬਰਾਂ ਨੂੰ ਸ਼ਾਮਿਲ ਕੀਤਾ ਗਿਆ | ਸ਼ਮ੍ਹਾ ਰੌਸ਼ਨ ਕਰਕੇ ...

ਪੂਰੀ ਖ਼ਬਰ »

ਨੌਜਵਾਨ ਗਊ ਸੇਵਾ ਸੁਸਾਇਟੀ ਵਲੋਂ ਗਊਆਂ ਦਾ ਮੁਫ਼ਤ ਇਲਾਜ ਸ਼ੁਰੂ

ਖੇਮਕਰਨ, 12 ਅਗਸਤ (ਰਾਕੇਸ਼ ਬਿੱਲਾ)- ਪੰਜਾਬ ਅੰਦਰ ਫੈਲੀ ਗਊਆਂ ਵਿਚ ਫੈਲੇ ਧੱਫ਼ੜ ਰੋਗ ਦੀ ਮਾਰ ਹੇਠ ਬਿਮਾਰ ਹੋਈਆਂ ਗਊਆਂ ਦੇ ਇਲਾਜ ਲਈ ਇਲਾਕੇ ਦੇ ਨੌਜਵਾਨਾਂ ਗਊ ਸੇਵਾ ਕਮੇਟੀ ਆਸਲ ਉਤਾੜ ਦੇ ਸੇਵਾਦਾਰਾਂ ਵਲੋਂ ਸੰਤ ਬਾਬਾ ਜਸਵੰਤ ਸਿੰਘ ਸੋਢੀ ਦੀ ਰਹਿਨੁਮਾਈ ਹੇਠ ...

ਪੂਰੀ ਖ਼ਬਰ »

ਰੋਟਰੀ ਕਲੱਬ ਫਗਵਾੜਾ ਜੈਮਸ ਨੇ ਮਹਾਂਵੀਰ ਜੈਨ ਮਾਡਲ ਸਕੂਲ 'ਚ ਲਗਾਏ ਬੂਟੇ

ਫਗਵਾੜਾ, 12 ਅਗਸਤ (ਤਰਨਜੀਤ ਸਿੰਘ ਕਿੰਨੜਾ)- ਰੋਟਰੀ ਕਲੱਬ ਫਗਵਾੜਾ ਜੈਮਸ ਦੀ ਤੀਸਰੀ ਜਨਰਲ ਮੀਟਿੰਗ ਮਹਾਵੀਰ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਰੋਡ ਫਗਵਾੜਾ ਵਿਖੇ ਕਲੱਬ ਦੇ ਪ੍ਰਧਾਨ ਡਾ: ਚਿਮਨ ਅਰੋੜਾ ਦੀ ਪ੍ਰਧਾਨਗੀ ਹੇਠ ਆਯੋਜਿਤ ਹੋਈ | ਮੀਟਿੰਗ ...

ਪੂਰੀ ਖ਼ਬਰ »

ਐਸ.ਡੀ. ਕਾਲਜ ਫਾਰ ਵੂਮੈਨ 'ਚ ਅੰਤਰਰਾਸ਼ਟਰੀ ਯੂਥ ਡੇ ਮਨਾਇਆ

ਸੁਲਤਾਨਪੁਰ ਲੋਧੀ, 12 ਅਗਸਤ (ਹੈਪੀ, ਥਿੰਦ)- ਐਸ.ਡੀ. ਕਾਲਜ ਫਾਰ ਵੁਮੈਨ ਸੁਲਤਾਨਪੁਰ ਲੋਧੀ ਵਿਖੇ ਕਾਲਜ ਦੇ ਰੈੱਡ ਰਿਬਨ ਕਲੱਬ ਤੇ ਐਨ.ਐਸ.ਐਸ. ਵਿਭਾਗ ਵਲੋਂ ਅੰਤਰਰਾਸ਼ਟਰੀ ਯੂਥ ਡੇ ਮਨਾਇਆ ਗਿਆ | ਇਸ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਅਮਨਦੀਪ ਕੌਰ, ਲੀਨਾ ਧੀਰ, ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਵਲੋਂ 'ਹਰ ਘਰ ਤਿਰੰਗਾ' ਰੈਲੀ

ਨਕੋਦਰ, 12 ਅਗਸਤ (ਗੁਰਵਿੰਦਰ ਸਿੰਘ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਉਂਦਿਆਂ ਕੇ.ਆਰ.ਐਮ. ਡੀ.ਏ.ਵੀ. ਕਾਲਜ, ਨਕੋਦਰ ਵਲੋਂ 'ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ' ਤੇ 'ਏਕ ਭਾਰਤ ਸ੍ਰੇਸ਼ਟ ਭਾਰਤ' ਮੁਹਿੰਮ ਤਹਿਤ ਐਨ.ਐਸ.ਐਸ. ਤੇ ਐਨ.ਸੀ.ਸੀ. ਯੂਨਿਟਾਂ ਦੀ ਦੇਖ-ਰੇਖ ਹੇਠ ਹਰ ਘਰ ...

ਪੂਰੀ ਖ਼ਬਰ »

ਪਿੰਡ ਪਾਸਲਾ 'ਚ ਵੀ ਖੁੱਲ੍ਹੇਗਾ ਆਮ ਆਦਮੀ ਕਲੀਨਿਕ

ਗੁਰਾਇਆ, 12 ਅਗਸਤ (ਚਰਨਜੀਤ ਸਿੰਘ ਦੁਸਾਂਝ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 15 ਅਗਸਤ ਨੂੰ ਪੂਰੇ ਪੰਜਾਬ 'ਚ 75 ਆਮ ਆਦਮੀ ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ, ਜਿਸ ਤਹਿਤ ਬਲਾਕ ਰੁੜਕਾ ਕਲਾਂ ਦੇ ਅਧੀਨ ਪੈਂਦੇ ਪਿੰਡ ਪਾਸਲਾ 'ਚ ਵੀ ਮੁਹੱਲਾ ਕਲੀਨਿਕ 15 ਅਗਸਤ ...

ਪੂਰੀ ਖ਼ਬਰ »

ਈ.ਟੀ.ਟੀ. ਅਧਿਆਪਕ ਯੂਨੀਅਨ ਬਲਾਕ ਸ਼ਾਹਕੋਟ-2 ਵਲੋਂ ਨਵੇਂ ਅਧਿਆਪਕਾਂ ਦਾ ਸਵਾਗਤ

ਸ਼ਾਹਕੋਟ, 12 ਅਗਸਤ (ਸੁਖਦੀਪ ਸਿੰਘ)-ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਬਲਾਕ ਸ਼ਾਹਕੋਟ-2 ਦੀ ਮੀਟਿੰਗ ਪ੍ਰਧਾਨ ਇੰਦਰਜੀਤ ਸਿੰਘ ਚੰਦੀ ਦੀ ਅਗਵਾਈ ਹੇਠ ਹੋਈ | ਇਸ ਮੌਕੇ ਜਿਥੇ ਅਧਿਆਪਕ ਮਸਲਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ, ਉਥੇ ਹੀ ਨਵੇਂ ਭਰਤੀ ਹੋਏ 6635 ...

ਪੂਰੀ ਖ਼ਬਰ »

ਬੰਦ ਕਾਰਨ ਦੁਕਾਨਾਂ, ਵਪਾਰਕ ਅਦਾਰੇ ਰਹੇ ਬੰਦ

ਆਦਮਪੁਰ, 12 ਅਗਸਤ (ਹਰਪ੍ਰੀਤ ਸਿੰਘ, ਰਮਨ ਦਵੇਸਰ)-ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਕਰੀਬ 10 ਵਜੇ ਦਲਿਤ ਭਾਈਚਾਰੇ ਦੀਆਂ ਵੱਖ -ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਆਦਮਪੁਰ ਬੰਦ ਕੀਤਾ ਗਿਆ ਜਿਸ ਕਰਕੇ ਸ਼ਹਿਰ ਦੀਆਂ ਸਾਰੀਆਂ ਦੁਕਾਨਾਂ ਵਪਾਰਕ ਅਦਾਰੇ ਬੰਦ ਰਹੇ | ਇਸ ...

ਪੂਰੀ ਖ਼ਬਰ »

ਧੱਫ਼ੜ ਰੋਗ ਨਾਲ ਮਰੇ ਡੰਗਰਾਂ ਨੂੰ ਖੁੱਲੇ੍ਹ 'ਚ ਸੁੱਟਣਾ ਬਿਮਾਰੀ ਨੂੰ ਸੱਦਾ-ਪੰਨੂ

ਮਹਿਤਪੁਰ, 12 ਅਗਸਤ (ਹਰਜਿੰਦਰ ਸਿੰਘ ਚੰਦੀ)-ਮਹਿਤਪੁਰ 'ਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਇਲਾਕੇ 'ਚ ਇਸ ਗੱਲ ਨੂੰ ਲੈ ਕੇ ਰੌਲਾ ਪੈ ਗਿਆ ਕਿ ਧੱਫ਼ੜ ਰੋਗ ਤੋਂ ਪੀੜਤ ਮਰੀਆਂ ਗਾਵਾਂ ਨੂੰ ਪਰਜੀਆ ਰੋਡ ਨਜ਼ਦੀਕ ਰਾਮੂਵਾਲ ਪੁਲੀ ਦੇ ਖੁੱਲ੍ਹੇ 'ਚ ਖੇਤਾਂ ਵਿਚ ਹੱਡਾਰੋੜੀ ਤੋਂ ...

ਪੂਰੀ ਖ਼ਬਰ »

ਲੰਪੀ ਸਕਿਨ ਨਾਲ ਫਿਲੌਰ ਇਲਾਕੇ 'ਚ ਮਰਨ ਲੱਗੇ ਪਸ਼ੂ

ਫਿਲੌਰ, 12 ਅਗਸਤ (ਸਤਿੰਦਰ ਸ਼ਰਮਾ, ਵਿਪਨ ਗੈਰੀ)-ਪਸ਼ੂਆਂ 'ਚ ਚਮੜੀ ਦੇ ਰੋਗ ਦੀ ਭਿਆਨਕ ਬਿਮਾਰੀ ਲੰਪੀ ਸਕਿਨ, ਜੋ ਪੰਜਾਬ 'ਚ ਵੀ ਵੱਡੀ ਗਿਣਤੀ 'ਚ ਪਸ਼ੂਆਂ ਲਈ ਜਾਨਲੇਵਾ ਸਾਬਤ ਹੋ ਰਹੀ ਹੈ ਤੇ ਅਨੇਕਾਂ ਪਸ਼ੂ ਇਲਾਜ ਦੀ ਘਾਟ ਕਾਰਨ ਮਾਰੇ ਜਾ ਰਹੇ ਹਨ | ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਮਜੀਠੀਆ ਦੀ ਰਿਹਾਈ ਨਾਲ ਆਗੂ ਤੇ ਵਰਕਰਾਂ 'ਚ ਖ਼ੁਸ਼ੀ-ਥਾਪਰ

ਭੁਲੱਥ, 12 ਅਗਸਤ (ਮੇਹਰ ਚੰਦ ਸਿੱਧੂ)- ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਵਲੋਂ ਜ਼ਮਾਨਤ ਮਿਲਣ 'ਤੇ ਹਲਕੇ ਦੇ ਅਕਾਲੀ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਪਾਈ ਜਾ ਰਹੀ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਪਿੰਡਾਂ 'ਚ ਲੋਕ ਠੀਕਰੀ ਪਹਿਰੇ ਲਗਾਉਣ-ਐਸ.ਐੱਚ.ਓ.

ਭੁਲੱਥ, 12 ਅਗਸਤ (ਮੇਹਰ ਚੰਦ ਸਿੱਧੂ)- ਕਸਬਾ ਭੁਲੱਥ 'ਚ ਥੋੜੇ ਸਮੇਂ ਦੌਰਾਨ ਹੋਈਆਂ ਅਣਗਿਣਤ ਹੋਈਆਂ ਚੋਰੀਆਂ, ਡਕੈਤੀ, ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਕਰਕੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਇਸ ਸੰਬੰਧੀ ਥਾਣਾ ਮੁਖੀ ਐਸ.ਐੱਚ.ਓ. ਸੋਨਮਦੀਪ ਕੌਰ ਨੇ ...

ਪੂਰੀ ਖ਼ਬਰ »

ਅਵੀ ਰਾਜਪੂਤ ਨੇ ਯੰਗ ਸਪੋਰਟਸ ਕਲੱਬ ਕਰਵਾਏ ਕ੍ਰਿਕਟ ਟੂਰਨਾਮੈਂਟ 'ਚ ਕੀਤੀ ਸ਼ਿਰਕਤ

ਕਪੂਰਥਲਾ, 12 ਅਗਸਤ (ਅਮਨਜੋਤ ਸਿੰਘ ਵਾਲੀਆ)- ਯੰਗ ਸਪੋਰਟਸ ਕਲੱਬ ਕਪੂਰਥਲਾ ਵਲੋਂ ਪਹਿਲਾ ਕਿ੍ਕੇਟ ਟੂਰਨਾਮੇਂਟ ਅਬਰੋਲ ਫੈਕਟਰੀ ਵਿਖੇ ਕਰਵਾਇਆ ਗਿਆ | ਜਿਸ ਵਿੱਚ ਵੱਡੀ ਗਿਣਤੀ ਵਿਚ ਟੀਮਾਂ ਨੇ ਭਾਗ ਲਿਆ | ਟੂਰਨਾਮੇਂਟ ਵਿਚ ਕਪੂਰਥਲਾ ਹਲਕੇ ਦੇ ਸੇਵਾਦਾਰ ਅਵੀ ਰਾਜਪੂਤ ...

ਪੂਰੀ ਖ਼ਬਰ »

ਮਹਿਤਪੁਰ 'ਚ ਤੀਆਂ ਦਾ ਮੇਲਾ ਭਲਕੇ

ਮਹਿਤਪੁਰ, 12 ਅਗਸਤ (ਲਖਵਿੰਦਰ ਸਿੰਘ)-ਮਹਿਤਪੁਰ ਦੇ ਪੁਰਾਤਨ ਧਾਰਮਿਕ ਅਸਥਾਨ ਬਾਬਾ ਰਾਮ ਮਾਲੋਂ ਜੀ ਵਿਖੇ ਸਾਉਣ ਦੇ ਪਹਿਲੇ ਐਤਵਾਰ ਤੋਂ ਹਰ ਐਤਵਾਰ ਨੂੰ ਤੀਆਂ ਦਾ ਮੇਲਾ ਲਗਾਤਾਰ ਇਸਤਰੀ ਸੱਭਿਆਚਰਕ ਮੰਚ ਸਰਕਲ ਮਹਿਤਪੁਰ ਵਲੋਂ ਸ਼ੁਰੂਆਤ ਕੀਤੀ ਗਈ ਹੈ | ਇਸ ਵਾਰ ਸਾਵਣ ...

ਪੂਰੀ ਖ਼ਬਰ »

ਸੁਰਿੰਦਰ ਕੌਰ ਝੀਤਾ ਮਹਿਲਾ ਸ਼ਕਤੀ ਸੰਸਥਾ ਸ਼ਾਹਕੋਟ ਦੇ ਕਾਰਜਕਾਰੀ ਪ੍ਰਧਾਨ ਬਣੇ

ਸ਼ਾਹਕੋਟ, 12 ਅਗਸਤ (ਸੁਖਦੀਪ ਸਿੰਘ)-ਮਹਿਲਾ ਸ਼ਕਤੀ ਸੰਸਥਾ ਸ਼ਾਹਕੋਟ ਦੀ ਵਿਸ਼ੇਸ਼ ਮੀਟਿੰਗ ਸੰਸਥਾ ਦੇ ਪ੍ਰਧਾਨ ਮੈਡਮ ਮਨਜੀਤ ਕੌਰ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮੁਹੱਲਾ ਕਰਤਾਰ ਨਗਰ ਸ਼ਾਹਕੋਟ ਵਿਖੇ ਹੋਈ | ਇਸ ਮੌਕੇ ਸੰਸਥਾ ਦੇ ਕੰਮ 'ਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX