ਤਾਜਾ ਖ਼ਬਰਾਂ


ਦਿੱਲੀ : ਗਾਂਧੀ ਨਗਰ ਦੀ ਕੱਪੜਾ ਮੰਡੀ ਵਿਚ ਇਕ ਦੁਕਾਨ ਨੂੰ ਲੱਗੀ ਅੱਗ, ਮੌਕੇ ’ਤੇ ਪੁੱਜੀਆਂ 30 ਫਾਇਰ ਬ੍ਰਿਗੇਡ ਦੀਆਂ ਗੱਡੀਆਂ
. . .  16 minutes ago
ਬੰਗਾਲ : ਜਲਪਾਈਗੁੜੀ ਵਿਚ ਮਾਲ ਨਦੀ ਵਿਚ ਪਾਣੀ ਦਾ ਪੱਧਰ ਵਧਿਆ, 7 ਮੌਤਾਂ
. . .  22 minutes ago
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ
. . .  about 3 hours ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ...
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  about 3 hours ago
ਮਲੋਟ, 5 ਅਕਤੂਬਰ (ਪਾਟਿਲ)- ਯੂਥ ਵੈਲਫੇਅਰ ਕਲੱਬ ਮਲੋਟ ਦੁਆਰਾ ਅੱਜ ਪੁੱਡਾ ਗਰਾਊਂਡ ਵਿਚ ਕਰਵਾਏ ਦੁਸਹਿਰਾ ਉਤਸਵ-2022 ਸਮਾਗਮ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਇਕ ਵਾਰ ਫਿਰ ਹੋਇਆ ਉਲਟ ਫੇਰ , ਬਣਾਇਆ ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ
. . .  about 3 hours ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿਤੇ ਜਾਣ ਤੋਂ ਬਾਅਦ ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਪ੍ਰਧਾਨ ਨੂੰ ਲੈ ਕੇ ...
ਉੱਤਰ ਪ੍ਰਦੇਸ਼ : ਕਾਨਪੁਰ ਵਿਚ ਭਾਰੀ ਮੀਂਹ ਪੈਣ ਕਾਰਨ ਦੁਸਹਿਰੇ ਮੌਕੇ ਪੁਤਲੇ ਹੋਏ ਖ਼ਰਾਬ
. . .  about 4 hours ago
ਉੱਤਰਾਖੰਡ ਬੱਸ ਹਾਦਸਾ : ਬਚਾਅ ਕਾਰਜ ਪੂਰਾ, 30 ਲਾਸ਼ਾਂ ਤੇ 20 ਜ਼ਖਮੀਆਂ ਨੂੰ ਬਾਹਰ ਕੱਢਿਆ
. . .  about 4 hours ago
ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ
. . .  about 4 hours ago
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਸਮਾਗਮ ਦੀ ਪ੍ਰਧਾਨਗੀ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਨੇ ਕੀਤੀ...
ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਆਇਆ ਭਾਰਤ
. . .  about 4 hours ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਹੁੰਚਾ ਹੈ। ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਕੇਵਲ ਰਾਮ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 30...
ਦੁਸਹਿਰੇ ਮੌਕੇ ਮੁਹਾਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ'
. . .  about 4 hours ago
ਮੁਹਾਲੀ, 5 ਅਕਤੂਬਰ-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਵਿਖੇ ਫੇਸ-8 'ਚ ਰੱਖੇ ਗਏ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਦੇ ਤਿਉਹਾਰ...
ਫਰਾਲਾ 'ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ
. . .  about 4 hours ago
ਸਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)- ਮੇਲਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਫਰਾਲਾ ਵਿਖੇ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਸਰਬ ਧਰਮ ਮਹਾਂ ਸਭਾ ਵਲੋਂ ਦੁਸਹਿਰੇ ਦੇ ਮਨਾਏ ਗਏ ਪਵਿੱਤਰ ਤਿਉਹਾਰ ਮੌਕੇ ਸਜਾਈਆਂ ਗਈਆਂ ਸੁੰਦਰ ਝਾਕੀਆਂ ਨੇ ਦਰਸ਼ਕਾਂ ਦਾ ਦਿਲ...
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੁਸਹਿਰੇ ਦੇ ਤਿਉਹਾਰ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ
. . .  about 5 hours ago
ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)- ਪੂਰੇ ਭਾਰਤ ਅੰਦਰ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਲੜੀ ਤਹਿਤ ਸਥਾਨਕ ਆਜ਼ਾਦ ਕਲਚਰਲ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਪਵਿੱਤਰ...
ਜਗਦੀਸ਼ ਕੁਮਾਰ ਸ਼ਰਮਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਲਗਾਏ
. . .  about 5 hours ago
ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਇੰਸਪੈਕਟਰ ਜਗਦੀਸ਼ ਕੁਮਾਰ ਸ਼ਰਮਾ ਨੂੰ ਸੀ.ਆਈ.ਏ. ਸਟਾਫ਼ ਮਾਨਸਾ ਦਾ ਇੰਚਾਰਜ ਲਗਾਇਆ ਗਿਆ ਹੈ। ਉਹ ਉਸ ਤੋਂ ਪਹਿਲਾਂ ਥਾਣਾ ਸਦਰ ਦੇ ਮੁੱਖ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ...
ਅਜਨਾਲਾ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  about 5 hours ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਅਗਨ ਭੇਟ...
ਪੰਜਾਬ ਪੁਲਿਸ ਵਲੋਂ ਡਰੋਨ ਆਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਇਕ ਕੈਦੀ ਸਮੇਤ ਦੋ ਗ੍ਰਿਫ਼ਤਾਰ
. . .  about 5 hours ago
ਚੰਡੀਗੜ੍ਹ, 5 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਇਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਡਰੋਨ...
ਨੋਬਲ ਪੁਰਸਕਾਰ: ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ 2022 ਦਾ ਐਲਾਨ
. . .  about 5 hours ago
ਨਵੀਂ ਦਿੱਲੀ, 5 ਅਕਤੂਬਰ- ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਇਹ ਪੁਰਸਕਾਰ ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਦੇ ਕੈਰੋਲਿਨ ਬਰਟੋਜ਼ੀ, ਯੂਨੀਵਰਸਿਟੀ ਆਫ ਕੋਪੇਨਹੇਗਨ...
ਗੜ੍ਹਸ਼ੰਕਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਲੁੱਟਾਂਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਨਸ਼ੀਲੇ ਪਦਾਰਥਾਂ ਸਮੇਤ ਕੀਤੇ ਕਾਬੂ
. . .  about 5 hours ago
ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)- ਰਾਹਗੀਰਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਕੁੱਟਣ ਤੇ ਲੁੱਟਣ ਵਾਲੇ ਅੰਤਰ ਜ਼ਿਲ੍ਹਾ ਗਰੋਹ ਨੂੰ ਬੇਨਕਾਬ ਕਰਨ 'ਚ ਗੜ੍ਹਸ਼ੰਕਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਇਸ ਨਾਲ ਜਿੱਥੇ ਆਮ ਲੋਕਾਂ ਨੂੰ ਲੁੱਟ ਦੀਆਂ ਘਟਨਾਵਾਂ ਤੋਂ ਵੱਡੀ ਰਾਹਤ ਮਿਲਣ...
ਵਾਈਸ ਐਡਮਿਰਲ ਆਰਤੀ ਸਰੀਨ ਬਣੀ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ
. . .  about 6 hours ago
ਨਵੀਂ ਦਿੱਲੀ, 5 ਅਕਤੂਬਰ-ਭਾਰਤੀ ਜਲ ਸੈਨਾ ਦੇ ਪੁਣੇ ਸਥਿਤ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ ਦੇ ਰੂਪ 'ਚ ਵਾਈਸ ਐਡਮਿਰਲ ਆਰਤੀ ਸਰੀਨ ਨੇ ਅਹੁਦਾ ਸੰਭਾਲ ਲਿਆ ਹੈ। ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ...
ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਮਿਲੀ ਧਮਕੀ, ਪੁਲਿਸ ਨੇ ਦਰਜ ਕੀਤੀ ਐੱਫ.ਆਈ.ਆਰ
. . .  about 6 hours ago
ਨਵੀਂ ਦਿੱਲੀ, 5 ਅਕਤੂਬਰ- ਇਕ ਵਾਰ ਫ਼ਿਰ ਦੇਸ਼ ਦੇ ਵੱਡੇ ਉਦਯੋਗਪਤੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਧਮਕੀ ਦਿੱਤੀ ਗਈ ਹੈ। ਦਰਅਸਲ ਅੱਜ ਮੁੰਬਈ ਪੁਲਿਸ ਨੇ ਦੱਸਿਆ ਕਿ ਸਰ...
ਅਕਾਲੀ ਦਲ ਸੁਤੰਤਰ ਵਲੋਂ ਮਿਲਾਵਟਖੋਰਾਂ ਖ਼ਿਲਾਫ਼ ਕੀਤਾ ਗਿਆ ਅਰਥੀ ਫੂਕ ਮੁਜ਼ਾਹਰਾ
. . .  about 6 hours ago
ਨਾਭਾ, 5 ਅਕਤੂਬਰ (ਕਰਮਜੀਤ ਸਿੰਘ)- ਪਟਿਆਲਾ ਗੇਟ ਨਾਭਾ ਸਥਿਤ ਅਕਾਲੀ ਦਲ ਸੁਤੰਤਰ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ 'ਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਕਿ...
ਅਰੁਣਾਚਲ ਪ੍ਰਦੇਸ਼ 'ਚ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, 1 ਪਾਇਲਟ ਦੀ ਮੌਤ
. . .  about 7 hours ago
ਨਵੀਂ ਦਿੱਲੀ, 5 ਅਕਤੂਬਰ-ਅਰੁਣਾਚਲ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਇੱਥੇ ਦੇ ਤਵਾਂਗ ਇਲਾਕੇ ਦੇ ਕੋਲ ਅੱਜ ਇਕ ਭਾਰਤੀ ਫ਼ੌਜ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ...
ਪਾਕਿ ਸਮੱਗਲਰਾਂ ਵਲੋਂ ਸੁੱਟੀ 2 ਪੈਕਟ ਹੈਰੋਇਨ ਅਤੇ 50 ਰਾਊਂਡ ਬੀ.ਐੱਸ.ਐੱਫ. ਨੇ ਕੀਤੇ ਭਾਰਤ ਪਾਕਿ ਸਰਹੱਦ ਤੋਂ ਬਰਾਮਦ
. . .  about 7 hours ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੀ 144 ਬਟਾਲੀਅਨ ਨੇ ਬੀ.ਓ.ਪੀ. ਭਰੋਭਾਲ ਤੋਂ 2 ਪੈਕਟ ਹੈਰੋਇਨ ਅਤੇ ਪੰਜਾਹ ਰਾਊਂਡ 9 ਐੱਮ.ਐੱਮ. ਪਿਸਟਲ ਦੇ ਬਰਾਮਦ ਕੀਤੇ ਹਨ...
ਕੇਸੀਆਰ ਵਲੋਂ ਰਾਸ਼ਟਰੀ ਪਾਰਟੀ ਦੀ ਸ਼ੁਰੂਆਤ, ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਹੁਣ ਹੋਵੇਗੀ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ)
. . .  about 7 hours ago
ਹੈਦਰਾਬਾਦ, 5 ਅਕਤੂਬਰ-ਤੇਲੰਗਾਨਾ ਦੇ ਮੁੱਖ ਮੰਤਰੀ ਅਤੇ ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਦੇ ਪ੍ਰਧਾਨ ਕੇ ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਰਾਸ਼ਟਰ ਸਮਿਤੀ ਦਾ ਨਵਾਂ ਨਾਂਅ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ) ਲਾਂਚ ਕੀਤਾ, ਜੋ 2024 ਦੀਆਂ ਚੋਣਾਂ ਤੋਂ ਪਹਿਲਾਂ ਰਾਸ਼ਟਰੀ ਪਾਰਟੀ...
ਵੋਟਰ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ-ਕਸ਼ਮੀਰ 'ਚ ਹੋਣਗੀਆਂ ਚੋਣਾਂ-ਅਮਿਤ ਸ਼ਾਹ ਦਾ ਐਲਾਨ
. . .  about 7 hours ago
ਬਾਰਾਮੂਲਾ, 5 ਅਕਤੂਬਰ-ਇਕ ਵੱਡੀ ਘੋਸ਼ਣਾ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਵੋਟਰਾਂ ਦੀ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ ਅਤੇ ਕਸ਼ਮੀਰ ਵਿਚ ਚੋਣਾਂ "ਪੂਰੀ ਪਾਰਦਰਸ਼ਤਾ" ਨਾਲ ਹੋਣਗੀਆਂ। ਸ਼ਾਹ ਨੇ ਕਿਹਾ ਕਿ ਖੇਤਰ ਵਿਚ ਜਿਸ ਤਰ੍ਹਾਂ ਦੀ ਹੱਦਬੰਦੀ...
ਟਿਫ਼ਨ ਬੰਬ, ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਅਦਾਲਤ ਵਲੋਂ ਪੁਲਿਸ ਰਿਮਾਂਡ 'ਤੇ ਭੇਜਿਆ
. . .  about 8 hours ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਥਾਣਾ ਰਮਦਾਸ ਅਤੇ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਵਲੋਂ ਟਿਫ਼ਨ ਬੰਬ, ਏ.ਕੇ 56 ਅਸਾਲਟ ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਮਾਣਯੋਗ ਅਦਾਲਤ ਵਲੋਂ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ।
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ 'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਪਹਿਲਾ ਸਫ਼ਾ

ਭਾਰਤੀ ਖੇਡਾਂ ਦਾ ਸੁਨਹਿਰੀ ਦੌਰ ਦਸਤਕ ਦੇ ਰਿਹਾ ਹੈ-ਮੋਦੀ

ਨਵੀਂ ਦਿੱਲੀ, 13 ਅਗਸਤ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਰਾਸ਼ਟਰਮੰਡਲ ਖੇਡਾਂ 'ਚ ਹਿੱਸਾ ਲੈਣ ਵਾਲੇ ਭਾਰਤੀ ਦਲ ਦੀ ਮੇਜ਼ਬਾਨੀ ਆਪਣੇ ਨਿਵਾਸ 'ਤੇ ਕੀਤੀ ਗਈ | ਇਸ ਮੌਕੇ ਉਨ੍ਹਾਂ ਤਗਮੇ ਜਿੱਤਣ ਵਾਲੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਭਾਰਤੀ ਖੇਡਾਂ ਦਾ ਸੁਨਹਿਰੀ ਦੌਰ ਦਰਵਾਜ਼ੇ 'ਤੇ ਦਸਤਕ ਦੇ ਰਿਹਾ ਹੈ | ਭਾਰਤੀ ਅਥਲੀਟਾਂ ਨੇ ਬਰਮਿੰਘਮ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 22 ਸੋਨ, 16 ਚਾਂਦੀ ਤੇ 23 ਕਾਂਸੀ ਸਮੇਤ 61 ਤਗਮੇ ਜਿੱਤੇ ਹਨ | ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਪ੍ਰਦਰਸ਼ਨ ਦਾ ਅਸਲ ਮੁਲਾਂਕਣ ਸਿਰਫ਼ ਤਗਮਿਆਂ ਦੀ ਗਿਣਤੀ ਨਾਲ ਨਹੀਂ ਕੀਤਾ ਜਾ ਸਕਦਾ, ਕਿਉਂਕਿ ਸਾਡੇ ਐਥਲੀਟਾਂ ਨੇ ਸਖ਼ਤ ਮੁਕਾਬਲਾ ਕੀਤਾ ਹੈ | ਉਨ੍ਹਾਂ ਕਿਹਾ ਕਿ ਫਰਕ 1 ਜਾਂ 1 ਸੈਂਟੀਮੀਟਰ ਦਾ ਹੋ ਸਕਦਾ ਹੈ ਅਤੇ ਅਸੀਂ ਇਸ ਨੂੰ ਪੂਰਾ ਕਰ ਲਵਾਂਗੇ, ਇਹ ਮੈਨੂੰ ਭਰੋਸਾ ਹੈ | ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸਿਰਫ਼ ਇਕ ਸ਼ੁਰੂਆਤ ਹੈ ਅਤੇ ਅਸੀਂ ਸਿਰਫ਼ ਚੁੱਪ ਕਰਕੇ ਨਹੀਂ ਬੈਠਣ ਜਾ ਰਹੇ ਹਾਂ | ਉਨ੍ਹਾਂ ਕਿਹਾ ਕਿ ਇਕ ਖੇਡ ਪ੍ਰਣਾਲੀ ਬਣਾਉਣ ਦੀ ਜ਼ਿੰਮੇਵਾਰੀ ਸਾਡੀ ਹੈ, ਜੋ ਵਿਸ਼ਵ 'ਚ ਸਭ ਤੋਂ ਵਧੀਆ ਅਤੇ ਗਤੀਸ਼ੀਲ ਹੋਵੇ | ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਤਿਭਾ ਨੂੰ ਛੱਡਿਆ ਨਹੀਂ ਜਾਣਾ ਚਾਹੀਦਾ, ਕਿਉਂਕਿ ਇਹ ਸਭ ਸੰਪੱਤੀ ਹਨ | ਜ਼ਿਕਰਯੋਗ ਹੈ ਕਿ ਜਿਥੇ ਭਾਰਤ ਨੇ ਬੈਡਮਿੰਟਨ, ਕੁਸ਼ਤੀ ਅਤੇ ਵੇਟਲਿਫਟਿੰਗ 'ਚ ਦਬਦਬੇ ਵਾਲਾ ਪ੍ਰਦਰਸ਼ਨ ਕੀਤਾ ਹੈ, ਉਥੇ ਹੀ ਅਥਲੈਟਿਕਸ, ਜੂਡੋ ਅਤੇ ਲਾਅਨ ਬਾਊਲ 'ਚ ਵੀ ਛਾਪ ਛੱਡੀ ਹੈ, ਜਿਥੇ ਉਨ੍ਹਾਂ ਨੇ ਭਾਰਤ ਲਈ ਪਹਿਲਾ ਤਗਮਾ ਜਿੱਤਿਆ ਹੈ, ਜਦੋਂਕਿ ਹਾਕੀ 'ਚ ਭਾਰਤ ਆਪਣੀ ਵਿਰਾਸਤ ਨੂੰ ਵਾਪਸ ਲੈਣ ਦੀ ਕੋਸ਼ਿਸ ਕਰਦਾ ਦਿਖਾਈ ਦਿੱਤਾ | ਭਾਰਤੀ ਟੀਮ ਨੇ ਮਹਿਲਾ ਟੀ-20 ਕਿ੍ਕਟ 'ਚ ਵੀ ਕਪਤਾਨ ਹਰਮਨਪ੍ਰੀਤ ਕੌਰ ਦੀ ਅਗਵਾਈ 'ਚ ਚਾਂਦੀ ਦਾ ਤਗ਼ਮਾ ਜਿੱਤਿਆ ਹੈ, ਜੋ ਪਹਿਲੀ ਵਾਰ ਰਾਸ਼ਟਰਮੰਡਲ ਖੇਡਾਂ ਦਾ ਹਿੱਸਾ ਬਣੀ ਸੀ | ਪ੍ਰਧਾਨ ਮੰਤਰੀ ਨੇ ਉਨ੍ਹਾਂ ਸ਼ਤਰੰਜ ਖਿਡਾਰੀਆਂ ਨੂੰ ਵੀ ਵਧਾਈ ਦਿੱਤੀ, ਜਿਨ੍ਹਾਂ ਨੇ ਚੇਨਈ 'ਚ ਆਯੋਜਿਤ ਓਲੰਪੀਆਡ 'ਚ ਹਿੱਸਾ ਲਿਆ ਅਤੇ ਤਗਮੇ ਜਿੱਤੇ |

ਇਕ ਵਿਧਾਇਕ-ਇਕ ਪੈਨਸ਼ਨ ਸੰਬੰਧੀ ਨੋਟੀਫ਼ਿਕੇਸ਼ਨ ਜਾਰੀ

ਚੰਡੀਗੜ੍ਹ•, 13 ਅਗਸਤ (ਅਜੀਤ ਬਿਊਰੋ)- ਪੰਜਾਬ ਸਰਕਾਰ ਨੇ ਸਾਬਕਾ ਵਿਧਾਇਕਾਂ ਨੂੰ ਕੇਵਲ ਇਕੋ ਵਾਰ ਦੀ (5 ਸਾਲ) ਪੈਨਸ਼ਨ ਦੇਣ ਸੰਬੰਧੀ ਨੋਟੀਫਿਕੇਸ਼ਨ ਰਾਜਪਾਲ ਵਲੋਂ ਮਨਜ਼ੂਰੀ ਦੇਣ ਦੇ ਬਾਅਦ ਜਾਰੀ ਕਰ ਦਿੱਤਾ ਹੈ | ਪੰਜਾਬ ਵਿਧਾਨ ਸਭਾ ਨੇ 'ਪੰਜਾਬ ਸਟੇਟ ਲੈਜਿਸਲੇਚਰ ਮੈਂਬਰ ਸੋਧ ਬਿੱਲ ਲੰਘੀ 30 ਜੂਨ 2022 ਨੂੰ ਪਾਸ ਕਰ ਦਿੱਤਾ ਸੀ | ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ 'ਇਕ ਵਿਧਾਇਕ, ਇਕ ਪੈਨਸ਼ਨ' ਸਕੀਮ ਦਾ ਨੋਟੀਫਿਕੇਸ਼ਨ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਕੌਮੀ ਨਾਇਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਮ ਆਦਮੀ ਸਰਕਾਰ ਦੀ ਇਕ ਨਿਮਾਣੀ ਜਿਹੀ ਪਹਿਲ ਹੈ | ਇੱਥੇ ਜਾਰੀ ਬਿਆਨ 'ਚ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਮਹਾਨ ਆਜ਼ਾਦੀ ਘੁਲਾਟੀਆਂ ਨੇ ਵਰਗ ਰਹਿਤ ਲੋਕਤੰਤਰ ਦੀ ਕਲਪਨਾ ਕੀਤੀ ਸੀ, ਜਿੱਥੇ ਚੁਣੇ ਹੋਏ ਨੁਮਾਇੰਦੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਲੋਕਾਂ ਦੇ ਅਸਲ ਸੇਵਕ ਵਜੋਂ ਕੰਮ ਕਰਨਗੇ | ਉਨ੍ਹਾਂ ਅਫਸੋਸ ਪ੍ਰਗਟਾਇਆ ਕਿ ਪਿਛਲੇ 75 ਸਾਲਾਂ 'ਚ ਇਹ ਚੁਣੇ ਹੋਏ ਨੁਮਾਇੰਦੇ ਸਰਕਾਰੀ ਖਜ਼ਾਨੇ 'ਚੋਂ ਵੱਡੀਆਂ ਤਨਖਾਹਾਂ ਅਤੇ ਪੈਨਸ਼ਨਾਂ ਲੈ ਕੇ ਰਾਜਨੀਤਿਕ ਅਧਿਕਾਰੀ ਬਣ ਗਏ ਹਨ | ਇਨ੍ਹਾਂ ਆਗੂਆਂ ਨੂੰ ਦਿੱਤੀ ਜਾਣ ਵਾਲੀ ਇਸ ਸਹੂਲਤ ਦਾ ਸਾਰਾ ਬੋਝ ਕਰਦਾਤਾਵਾਂ 'ਤੇ ਪੈਂਦਾ ਹੈ ਕਿਉਂਕਿ ਲੋਕਾਂ ਦਾ ਪੈਸਾ ਲੋਕ ਭਲਾਈ ਲਈ ਵਰਤਣ ਦੀ ਬਜਾਏ ਇਨ੍ਹ•ਾਂ ਆਗੂਆਂ ਨੂੰ ਕਈ-ਕਈ ਪੈਨਸ਼ਨਾਂ ਦੇਣ 'ਤੇ ਬਰਬਾਦ ਕੀਤਾ ਜਾ ਰਿਹਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਇਹ ਸਰਕਾਰ ਦਾ ਇਤਿਹਾਸਕ ਫੈਸਲਾ ਹੈ, ਜੋ ਭਾਰਤੀ ਸਿਆਸੀ ਪ੍ਰਣਾਲੀ 'ਚ ਕ੍ਰਾਂਤੀ ਅਤੇ ਸੁਧਾਰ ਲਿਆਵੇਗਾ | ਉਨ੍ਹਾਂ ਕਿਹਾ ਕਿ ਇਹ ਫੈਸਲਾ ਉਨ੍ਹਾਂ ਦੀ ਸਰਕਾਰ ਦੀ ਮਹਾਨ ਸੁਤੰਤਰਤਾ ਸੈਨਾਨੀਆਂ ਅਤੇ ਭਾਰਤੀ ਸੁਤੰਤਰਤਾ ਸੰਗਰਾਮ ਦੇ ਮਹਾਨ ਨਾਇਕਾਂ ਨੂੰ ਵੀ ਨਿਮਾਣੀ ਜਿਹੀ ਸ਼ਰਧਾਂਜਲੀ ਹੈ | ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਪਹਿਲਕਦਮੀ ਨਾਲ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ 100 ਕਰੋੜ ਰੁਪਏ ਦੀ ਬੱਚਤ ਹੋਵੇਗੀ |

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਭਰ 'ਚ ਪ੍ਰਦਰਸ਼ਨ

ਅੰਮਿ੍ਤਸਰ, 13 ਅਗਸਤ (ਜਸਵੰੰਤ ਸਿੰਘ ਜੱਸ)-ਦੇਸ਼ ਦੀ 75ਵੀਂ ਆਜ਼ਾਦੀ ਵਰ੍ਹੇਗੰਢ ਮੌਕੇ ਸਾਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ 'ਚ ਲੰਬੇ ਅਰਸੇ ਤੋਂ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਸ਼ੋ੍ਰਮਣੀ ਕਮੇਟੀ ਮੈਂਬਰਾਂ ਤੇ ਮੁਲਾਜ਼ਮਾਂ ਵਲੋਂ ਪੰਜਾਬ ਭਰ 'ਚ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਰੋਸ ਪ੍ਰਦਰਸ਼ਨ ਕਰਦਿਆਂ ਪ੍ਰਧਾਨ ਮੰਤਰੀ ਦੇ ਨਾਂਅ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਗਏ | ਅੰਮਿ੍ਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਦੇ ਬਾਹਰੋਂ ਘੰਟਾ ਘਰ ਪਲਾਜ਼ਾ ਤੋਂ ਲੈ ਕੇ ਡੀ.ਸੀ. ਦਫ਼ਤਰ ਤੱਕ ਕੱਢੇ ਗਏ ਵਿਸ਼ਾਲ ਪੈਦਲ ਰੋਸ ਮਾਰਚ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਖ਼ੁਦ ਕੀਤੀ, ਜਿਸ 'ਚ ਸ਼ੋ੍ਰਮਣੀ ਕਮੇਟੀ ਮੈਂਬਰ ਤੇ ਮੁਲਾਜ਼ਮ ਕਾਲੀਆਂ ਦਸਤਾਰਾਂ ਸਜਾਈ ਅਤੇ ਹੱਥਾਂ 'ਚ ਬੰਦੀ ਸਿੰਘਾਂ ਦੀਆਂ ਤਸਵੀਰਾਂ ਵਾਲੇ ਬੋਰਡ ਤੇ ਤਖ਼ਤੀਆਂ ਚੁੱਕੀ ਸ਼ਾਮਿਲ ਹੋਏ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਡਿਪਟੀ ਕਮਿਸ਼ਨਰ ਦੀ ਗ਼ੈਰ–ਹਾਜ਼ਰੀ 'ਚ ਪ੍ਰਧਾਨ ਧਾਮੀ ਪਾਸੋਂ ਐੱਸ.ਡੀ.ਐੱਮ. ਹਰਪ੍ਰੀਤ ਸਿੰਘ ਨੇ ਮੰਗ ਪੱਤਰ ਪ੍ਰਾਪਤ ਕੀਤਾ ਅਤੇ ਇਸ ਨੂੰ ਸਰਕਾਰ ਕੋਲ ਭੇਜਣ ਦਾ ਭਰੋਸਾ ਦਿੱਤਾ | ਇਸ ਮੌਕੇ ਪ੍ਰਧਾਨ ਧਾਮੀ ਨੇ ਆਖਿਆ ਕਿ 30-30 ਸਾਲ ਤੋਂ ਦੇਸ਼ ਦੀਆਂ ਜੇਲ੍ਹਾਂ 'ਚ ਬੰਦ ਸਿੰਘਾਂ ਨਾਲ ਇਨਸਾਫ ਨਹੀਂ ਕੀਤਾ ਜਾ ਰਿਹਾ ਅਤੇ ਸਰਕਾਰਾਂ ਐਲਾਨ ਕਰਨ ਮਗਰੋਂ ਵੀ ਸਿੰਘਾਂ ਦੀ ਰਿਹਾਈ ਨਹੀਂ ਕਰ ਰਹੀਆਂ | ਇਹ ਬੇਹੱਦ ਮੰਦਭਾਗਾ ਹੈ ਕਿ ਦੇਸ਼ ਲਈ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਤੇ ਸੰਬੰਧਿਤ ਸੂਬਿਆਂ ਦੇ ਮੁੱਖ ਮੰਤਰੀਆਂ ਤੋਂ ਮੁਲਾਕਾਤ ਲਈ ਸਮਾਂ ਮੰਗਣ ਦੇ ਬਾਵਜੂਦ ਵੀ ਕੋਈ ਹੁੰਗਾਰਾ ਨਹੀਂ ਦਿੱਤਾ ਜਾ ਰਿਹਾ, ਜਿਸ ਤੋਂ ਸਾਫ਼ ਹੁੰਦਾ ਹੈ ਕਿ ਸਰਕਾਰਾਂ ਦੀ ਮਨਸ਼ਾ ਠੀਕ ਨਹੀਂ ਹੈ | ਉਨ੍ਹਾਂ ਕਿਹਾ ਕਿ ਇਕ ਪਾਸੇ ਦੇਸ਼ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ, ਜਦਕਿ ਦੂਸਰੇ ਪਾਸੇ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ | ਰੋਸ ਪ੍ਰਦਰਸ਼ਨਾਂ ਸੰਬੰਧੀ ਪੁੱਛੇ ਗਏ ਸੁਆਲ ਦੇ ਜਵਾਬ 'ਚ ਉਨ੍ਹਾਂ ਆਖਿਆ ਕਿ ਜਦੋਂ ਦੇਸ਼ ਦੀਆਂ ਸਰਕਾਰਾਂ ਆਪਣੇ ਕੰਨ ਬੰਦ ਕਰ ਲੈਣ ਤਾਂ ਅਜਿਹੇ 'ਚ ਸੰਘਰਸ਼ ਦਾ ਰਾਹ ਚੁਣਨਾ ਹੀ ਪੈਂਦਾ ਹੈ | ਉਨ੍ਹਾਂ ਕਿਹਾ ਕਿ ਅੱਜ ਦਾ ਰੋਸ ਪ੍ਰਦਰਸ਼ਨ ਸੰਕੇਤਕ ਕੀਤਾ ਗਿਆ ਹੈ ਅਤੇ ਜੇਕਰ ਸਰਕਾਰਾਂ ਨਾ ਜਾਗੀਆਂ ਤਾਂ ਭਵਿੱਖ 'ਚ ਨਵੇਂ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ | ਇਸ ਰੋਸ ਮਾਰਚ 'ਚ ਕਮੇਟੀ ਮੈਂਬਰਾਂ ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਸੁਰਜੀਤ ਸਿੰਘ ਭਿੱਟੇਵੱਡ, ਭਗਵੰਤ ਸਿੰਘ ਸਿਆਲਕਾ, ਅਮਰਜੀਤ ਸਿੰਘ ਬੰਡਾਲਾ, ਜੋਧ ਸਿੰਘ ਸਮਰਾ, ਮੰਗਵਿੰਦਰ ਸਿੰਘ ਖਾਪੜਖੇੜੀ, ਗੁਰਿੰਦਰਪਾਲ ਸਿੰਘ ਲਾਲੀ ਰਣੀਕੇ, ਬਲਜੀਤ ਸਿੰਘ ਜਲਾਲਉਸਮਾਂ, ਬਿਕਰਮਜੀਤ ਸਿੰਘ ਕੋਟਲਾ, ਅਜਾਇਬ ਸਿੰਘ ਅਭਿਆਸੀ, ਕੁਲਦੀਪ ਸਿੰਘ ਤੇੜਾ ਤੋਂ ਇਲਾਵਾ ਕਮੇਟੀ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ, ਬਿਜੈ ਸਿੰਘ, ਓ.ਐੱਸ.ਡੀ. ਸਤਬੀਰ ਸਿੰਘ ਧਾਮੀ, ਸੁਲੱਖਣ ਸਿੰਘ ਭੰਗਾਲੀ, ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਸ਼ਾਹਬਾਜ਼ ਸਿੰਘ, ਮਲਕੀਤ ਸਿੰਘ ਬਹਿੜਵਾਲ, ਜਸਵਿੰਦਰ ਸਿੰਘ ਜੱਸੀ, ਤੇਜਿੰਦਰ ਸਿੰਘ ਪੱਡਾ, ਰਾਜਿੰਦਰ ਸਿੰਘ ਰੂਬੀ, ਜੋਗਿੰਦਰ ਸਿੰਘ ਅਦਲੀਵਾਲ ਸਮੇਤ ਵੱਡੀ ਗਿਣਤੀ 'ਚ ਸ਼ੋ੍ਰਮਣੀ ਕਮੇਟੀ ਦੇ ਅੰਮਿ੍ਤਸਰ ਜ਼ਿਲ੍ਹੇ ਨਾਲ ਸੰਬੰਧਿਤ ਮੁਲਾਜ਼ਮ ਮੌਜੂਦ ਸਨ |

ਪੰਜਾਬ 'ਚ 10 ਕੀਟਨਾਸ਼ਕਾਂ ਦੀ ਵਰਤੋਂ 'ਤੇ ਪਾਬੰਦੀ

ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਬਾਸਮਤੀ ਚੌਲਾਂ ਦੀ ਬਰਾਮਦ 'ਚ ਰੁਕਾਵਟ ਪਾਉਣ ਵਾਲੇ ਕੁਝ ਕੀਟਨਾਸ਼ਕਾਂ ਦੀ ਵਿਕਰੀ, ਭੰਡਾਰਨ, ਵੰਡ ਅਤੇ ਵਰਤੋਂ ਉੱਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ | ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਨਿਰਦੇਸ਼ ਬਾਸਮਤੀ ਚੌਲਾਂ ਦੀ ਗੁਣਵੱਤਾ 'ਚ ਸੁਧਾਰ ਲਈ ਕਿਸਾਨਾਂ ਦੇ ਪੱਖ ਵਿਚ ਜਾਰੀ ਕੀਤੇ ਗਏ ਹਨ | ਉਨ੍ਹਾਂ ਕਿਹਾ ਐਸੀਫੇਟ, ਬੁਪਰੋਫੇਜਿਨ, ਕਲੋਰੋਪਾਈਰੀਫੋਸ, ਮੈਥਾਮਾਈਡੋਫੋਸ, ਪ੍ਰੋਪੀਕੋਨਾਜੋਲ ਥਿਆਮੈਥੋਕਸਮ, ਪ੍ਰੋਫੈਨੋਫੋਸ, ਆਈਸੋਪ੍ਰੋਥੀਓਲੇਨ, ਕਾਰਬੈਂਡਾਜ਼ਿਮ ਟ੍ਰਾਈਸਾਈਕਲਾਜੋਲ ਵਰਗੇ ਕੀਟਨਾਸ਼ਕਾਂ ਦੀ ਵਿਕਰੀ, ਭੰਡਾਰਨ, ਵੰਡ ਅਤੇ ਵਰਤੋਂ ਚੌਲਾਂ ਖ਼ਾਸ ਕਰਕੇ ਬਾਸਮਤੀ ਚੌਲਾਂ ਦੀ ਬਰਾਮਦ ਅਤੇ ਖਪਤ 'ਚ ਸੰਭਾਵੀ ਰੁਕਾਵਟਾਂ ਬਣ ਰਹੇ ਸਨ | ਧਾਲੀਵਾਲ ਨੇ ਅੱਗੇ ਕਿਹਾ ਕਿ ਉਪਰੋਕਤ ਕੀਟਨਾਸ਼ਕਾਂ 'ਤੇ ਪੰਜਾਬ ਵਿਚ 60 ਦਿਨਾਂ ਦੀ ਮਿਆਦ ਲਈ ਪਾਬੰਦੀ ਲਗਾਈ ਗਈ ਹੈ ਤਾਂ ਜੋ ਬਿਨਾਂ ਕਿਸੇ ਰਹਿੰਦ-ਖੂੰਹਦ ਦੇ ਵਧੀਆ ਗੁਣਵੱਤਾ ਵਾਲੇ ਬਾਸਮਤੀ ਚੌਲ ਪੈਦਾ ਕੀਤੇ ਜਾ ਸਕਣ | ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮਾਹਿਰਾਂ ਅਨੁਸਾਰ ਇਨ੍ਹਾਂ ਖੇਤੀ ਰਸਾਇਣਾਂ ਦੀ ਵਰਤੋਂ ਕਾਰਨ ਬਾਸਮਤੀ ਚੌਲਾਂ 'ਚ ਸਮਰੱਥ ਅਥਾਰਟੀ ਦੁਆਰਾ ਨਿਰਧਾਰਿਤ ਮੈਕਸੀਅਮ ਰੈਜੀਡਿਊਲ ਲੈਵਲ (ਐਮਆਰਐਲ) ਤੋਂ ਵੱਧ ਕੀਟਨਾਸ਼ਕ ਰਹਿੰਦ-ਖੂੰਹਦ ਹੋਣ ਦਾ ਖ਼ਤਰਾ ਹੈ | ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਰਾਈਸ ਮਿੱਲਰਜ਼ ਐਂਡ ਐਕਸਪੋਰਟਰਜ਼ ਐਸੋਸੀਏਸ਼ਨ ਵਲੋਂ ਵੀ ਇਹ ਪਾਇਆ ਗਿਆ ਹੈ ਕਿ ਉਨ੍ਹਾਂ ਵਲੋਂ ਟੈੱਸਟ ਕੀਤੇ ਕਈ ਨਮੂਨਿਆਂ 'ਚ ਇਨ੍ਹਾਂ ਦੀ ਰਹਿੰਦ-ਖੂੰਹਦ ਦਾ ਮੁੱਲ ਬਾਸਮਤੀ ਚੌਲਾਂ 'ਚ ਐਮ.ਆਰ.ਐਲ. ਤਹਿ ਤੋਂ ਕਿਤੇ ਵੱਧ ਪਾਇਆ ਗਿਆ ਹੈ |

ਕਾਂਗਰਸ ਸਮੇਤ 11 ਵਿਰੋਧੀ ਪਾਰਟੀਆਂ ਵਲੋਂ ਈ. ਵੀ. ਐਮ. ਦੀ ਦੁਰਵਰਤੋਂ ਖ਼ਿਲਾਫ਼ ਲੜਾਈ ਦਾ ਸੰਕਲਪ

ਨਵੀਂ ਦਿੱਲੀ, 13 ਅਗਸਤ (ਪੀ. ਟੀ. ਆਈ.)-ਕਾਂਗਰਸ ਸਮੇਤ 11 ਵਿਰੋਧੀ ਪਾਰਟੀਆਂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਬਿਜਲਈ ਵੋਟਿੰਗ ਮਸ਼ੀਨਾਂ (ਈ. ਵੀ. ਐਮ.), ਪੈਸੇ ਦੀ ਤਾਕਤ ਤੇ ਮੀਡੀਆ ਦੀ ਕੀਤੀ ਜਾਂਦੀ ਦੁਰਵਰਤੋਂ ਖ਼ਿਲਾਫ਼ ਲੜਾਈ ਦਾ ਸੰਕਲਪ ਲਿਆ ਹੈ | ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਇਹ ਭਾਰਤ 'ਚ ਲੋਕਤੰਤਰ ਲਈ ਸਭ ਤੋਂ ਗੰਭੀਰ ਚੁਣੌਤੀ ਹੈ | ਇਨ੍ਹਾਂ ਪਾਰਟੀਆਂ 'ਚ ਕਾਂਗਰਸ ਤੋਂ ਇਲਾਵਾ ਸੀ.ਪੀ.ਆਈ.ਐਮ., ਸਮਾਜਵਾਦੀ ਪਾਰਟੀ, ਬਸਪਾ, ਸੀ. ਪੀ. ਆਈ., ਐਨ. ਸੀ. ਪੀ., ਟੀ. ਆਰ. ਐਸ., ਰਾਸ਼ਟਰੀ ਜਨਤਾ ਦਲ, ਆਰ. ਐਲ. ਡੀ., ਵੈਲਫੇਅਰ ਪਾਰਟੀ ਤੇ ਸਵਰਾਜ ਇੰਡੀਆ ਹਨ | ਇਨ੍ਹਾਂ ਪਾਰਟੀਆਂ ਵਲੋਂ ਇਥੇ ਹੋਈ ਇਕ ਕਾਨਫਰੰਸ 'ਚ ਤਿੰਨ ਮਤੇ ਪਾਸ ਕੀਤੇ ਗਏ | ਕਾਨਫਰੰਸ 'ਚ ਉਨ੍ਹਾਂ ਭਾਰਤ ਦੇ ਚੋਣ ਲੋਕਤੰਤਰ ਨੂੰ ਦਰਪੇਸ਼ ਤਿੰਨ ਐਮ-ਮਸ਼ੀਨ, ਪੈਸਾ (ਮਨੀ) ਅਤੇ ਮੀਡੀਆ ਦੀ ਚੁਣੌਤੀਆਂ ਬਾਰੇ ਲੰਬੀ ਚਰਚਾ ਕੀਤੀ ਤੇ ਵਿਚਾਰ ਵਟਾਂਦਰਾ ਕੀਤਾ ਅਤੇ ਸਰਬਸੰਮਤੀ ਨਾਲ ਇਨ੍ਹਾਂ 'ਤੇ ਮਤੇ ਪਾਸ ਕੀਤੇ | ਪਹਿਲਾ ਮਤਾ ਈ. ਵੀ. ਐਮ. ਤੇ ਵੀ. ਵੀ. ਪੈਟ ਗਿਣਤੀ 'ਤੇ ਸੀ, ਜਿਸ 'ਚ ਉਨ੍ਹਾਂ ਕਿਹਾ ਕਿ ਇਹ ਮੰਨਿਆ ਜਾਂਦਾ ਹੈ ਕਿ ਈ.ਵੀ.ਐਮ. ਆਧਾਰਿਤ ਵੋਟਿੰਗ ਤੇ ਗਿਣਤੀ ਲੋਕਤੰਤਰ ਦੇ ਸਿਧਾਂਤਾਂ ਦੀ ਪਾਲਣਾ ਨਹੀਂ ਕਰਦੀ | ਦੂਜੇ ਮਤੇ 'ਚ ਪਾਰਟੀਆਂ ਨੇ ਦੱਸਿਆ ਕਿ ਕਿਸ ਤਰ੍ਹਾਂ ਭਾਰੀ ਧਨ ਸ਼ਕਤੀ ਅਤੇ ਇਸ ਤੋਂ ਪੈਦਾ ਹੋਈ ਅਪਰਾਧਕ ਤਾਕਤ ਭਾਰਤ ਦੀਆਂ ਚੋਣਾਂ ਦੀ ਅਖੰਡਤਾ ਨੂੰ ਤਬਾਹ ਕਰ ਰਹੀ ਹੈ | ਉਮੀਦਵਾਰਾਂ ਦੇ ਖਰਚਿਆਂ ਦੀ ਸੀਮਾ ਹੁੰਦੀ ਹੈ ਪਰ ਸਿਆਸੀ ਪਾਰਟੀਆਂ ਦੇ ਖਰਚਿਆਂ ਦੀ ਕੋਈ ਸੀਮਾ ਨਹੀਂ ਹੁੰਦੀ | ਉਨ੍ਹਾਂ ਕਿਹਾ ਕਿ ਚੋਣਾਂ 'ਚ ਪੈਸੇ ਦੀ ਤਾਕਤ ਸਾਰੇ ਦੇਸ਼ 'ਚ ਭਿ੍ਸ਼ਟਾਚਾਰ ਦਾ ਸੋਮਾ ਹੈ | ਤੀਸਰੇ ਮਤੇ 'ਚ ਕਿਹਾ ਗਿਆ ਕਿ ਬਦਕਿਸਮਤੀ ਨਾਲ ਸੰਚਾਰ ਤਕਨੀਕਾਂ ਤੇ ਮੀਡੀਆ ਪਲੇਟਫਾਰਮ ਕੂੜ ਪ੍ਰਚਾਰ ਤੇ ਨਫਰਤ ਭਰੀਆਂ ਟਿੱਪਣੀਆਂ ਤੇ ਟਵੀਟਾਂ ਰਾਹੀਂ ਧਰੁਵੀਕਰਨ ਕਰ ਰਹੇ ਹਨ | ਦਿਸ਼ਾ ਨਿਰਦੇਸ਼ਾਂ ਤੇ ਜ਼ਾਬਤੇ ਦੇ ਬਾਵਜੂਦ ਭਾਰਤੀ ਚੋਣ ਕਮਿਸ਼ਨ ਪਿਛਲੀਆਂ ਚੋਣਾਂ 'ਚ ਹੋਈਆਂ ਬਹੁਤ ਸਾਰੀਆਂ ਉਲੰਘਣਾਵਾਂ ਦਾ ਨੋਟਿਸ ਲੈਂਦਾ ਨਜ਼ਰ ਨਹੀਂ ਆ ਰਿਹਾ | ਚੋਣ ਕਮਿਸ਼ਨ ਇਨ੍ਹਾਂ ਵੋਟਾਂ ਤੋਂ ਪਹਿਲਾਂ ਅਤੇ ਵੋਟਾਂ ਦੌਰਾਨ ਫ਼ਰਜ਼ੀ ਖ਼ਬਰਾਂ ਰੋਕਣ 'ਚ ਵੀ ਅਸਫ਼ਲ ਰਿਹਾ | ਸਾਰੀਆਂ 11 ਸਿਆਸੀ ਪਾਰਟੀਆਂ ਨੇ ਉਕਤ ਤਿੰਨ ਮਤਿਆਂ ਨੂੰ ਸਮਰਥਨ ਦਿੱਤਾ |

ਪਹਿਲੀ ਵਾਰ ਭਾਰਤ 'ਚ ਅਭਿਆਸ ਕਰੇਗੀ ਪਾਕਿ ਫ਼ੌਜ

ਇਸਲਾਮਾਬਾਦ, 13 ਅਗਸਤ (ਏਜੰਸੀ)-ਦੁਵੱਲੇ ਸੰਬੰਧਾਂ 'ਚ ਖਟਾਸ ਦੇ ਬਾਵਜੂਦ ਪਾਕਿਸਤਾਨ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ.) ਦੇ ਦਾਇਰੇ ਹੇਠ ਭਾਰਤ 'ਚ ਅਕਤੂਬਰ 'ਚ ਹੋਣ ਵਾਲੇ ਅੱਤਵਾਦ ਵਿਰੋਧੀ ਅਭਿਆਸਾਂ 'ਚ ਸ਼ਾਮਿਲ ਹੋਵੇਗਾ | ਦਾ ਐਕਸਪ੍ਰੈੱਸ ਟਿ੍ਬਿਊਨ ਅਖ਼ਬਾਰ ਦੀ ਰਿਪੋਰਟ ਅਨੁਸਾਰ ਭਾਵੇਂ ਪਾਕਿਸਤਾਨ ਅਤੇ ਭਾਰਤੀ ਫ਼ੌਜੀ ਟੁਕੜੀਆਂ ਨੇ ਪਹਿਲਾਂ ਇਕੱਠੇ ਅੱਤਵਾਦ ਵਿਰੋਧੀ ਅਭਿਆਸਾਂ 'ਚ ਭਾਗ ਲਿਆ ਹੈ ਪਰ ਇਹ ਪਹਿਲੀ ਵਾਰ ਹੋਵੇਗਾ ਜਦ ਪਾਕਿ ਫ਼ੌਜ ਭਾਰਤ 'ਚ ਅਜਿਹੇ ਅਭਿਆਸਾਂ 'ਚ ਸ਼ਾਮਿਲ ਹੋਣ ਆਵੇਗੀ | ਅਖ਼ਬਾਰ ਨੇ ਪਾਕਿਸਤਾਨ ਦੇ ਵਿਦੇਸ਼ ਵਿਭਾਗ ਦੇ ਬੁਲਾਰੇ ਅਸੀਮ ਇਫ਼ਤਿਖਾਰ ਦੇ ਹਵਾਲੇ ਨਾਲ ਕਿਹਾ ਕਿ ਐਸ.ਸੀ.ਓ. ਦੇ ਖ਼ੇਤਰੀ ਅੱਤਵਾਦ ਵਿਰੋਧੀ ਢਾਂਚੇ (ਆਰ.ਏ.ਟੀ.ਐਸ.) ਤਹਿਤ ਇਸ ਸਾਲ ਅਕਤੂਬਰ 'ਚ ਹੋਣ ਵਾਲੇ ਕੌਮਾਂਤਰੀ ਅੱਤਵਾਦ ਵਿਰੋਧੀ ਅਭਿਆਸ 'ਚ ਪਾਕਿਸਤਾਨ ਭਾਗ ਲਵੇਗਾ | ਉਨ੍ਹਾਂ ਕਿਹਾ ਕਿ ਇਹ ਅਭਿਆਸ ਅਕਤੂਬਰ 'ਚ ਭਾਰਤ ਦੇ ਹਰਿਆਣਾ ਦੇ ਮਾਨੇਸਰ 'ਚ ਹੋਣ ਵਾਲਾ ਹੈ ਅਤੇ ਕਿਉਂਕਿ ਪਾਕਿਸਤਾਨ ਇਕ ਮੈਂਬਰ ਹੈ, ਇਸ ਲਈ ਅਸੀਂ ਭਾਗ ਲਵਾਂਗੇ | ਇਸ ਅਭਿਆਸ 'ਚ ਭਾਰਤ ਤੋਂ ਇਲਾਵਾ ਰੂਸ, ਚੀਨ, ਪਾਕਿਸਤਾਨ, ਈਰਾਨ, ਕਜ਼ਾਖ਼ਸਤਾਨ, ਕਿਰਜ਼ਿਸਤਾਨ, ਤਜਾਕਿਸਤਾਨ ਤੇ ਉਜ਼ਬੇਕਿਸਤਾਨ ਸ਼ਾਮਿਲ ਹੋਣਗੇ |

ਪੰਜਾਬ 'ਚ 16 ਨਵੇਂ ਮੈਡੀਕਲ ਕਾਲਜ ਖੋਲ੍ਹੇ ਜਾਣਗੇ-ਮੁੱਖ ਮੰਤਰੀ

ਵਿਦਿਆਰਥੀਆਂ ਨੂੰ ਡਾਕਟਰੀ ਸਿੱਖਿਆ ਲਈ ਯੂਕ੍ਰੇਨ ਵਰਗੇ ਦੇਸ਼ਾਂ 'ਚ ਨਹੀਂ ਜਾਣਾ ਪਵੇਗਾ
ਚੰਡੀਗੜ੍ਹ•, 13 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਛੇਤੀ ਹੀ ਦੇਸ਼ 'ਚ ਮੈਡੀਕਲ ਸਿੱਖਿਆ ਦਾ ਧੁਰਾ ਬਣ ਕੇ ਉਭਰੇਗਾ | ਮੁੱਖ ਮੰਤਰੀ ਨੇ ਸੰਗਰੂਰ, ਐਸ.ਏ.ਐਸ.ਨਗਰ (ਮੁਹਾਲੀ), ਕਪੂਰਥਲਾ, ਹੁਸ਼ਿਆਰਪੁਰ ਅਤੇ ਮਲੇਰਕੋਟਲਾ ਵਿਖੇ ਬਣਨ ਵਾਲੇ ਪੰਜ ਨਵੇਂ ਮੈਡੀਕਲ ਕਾਲਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਵਿਸ਼ਵ ਪੱਧਰ ਦੇ ਡਾਕਟਰ ਤਿਆਰ ਕਰਨ ਲਈ ਸੂਬੇ ਦੀ ਸ਼ਾਨਦਾਰ ਵਿਰਾਸਤ ਹੈ | ਮੁੱਖ ਮੰਤਰੀ ਨੇ ਅਫਸੋਸ ਜਾਹਿਰ ਕੀਤਾ ਕਿ ਸੂਬੇ 'ਚ ਪਿਛਲੀਆਂ ਸਰਕਾਰਾਂ ਨੇ ਪੰਜਾਬ 'ਚ ਉਚ ਦਰਜੇ ਦੇ ਮੈਡੀਕਲ ਕਾਲਜ ਸਥਾਪਿਤ ਕਰਨ ਵੱਲ ਉੱਕਾ ਹੀ ਧਿਆਨ ਨਹੀਂ ਦਿੱਤਾ | ਸਿੱਟੇ ਵਜੋਂ ਵੱਡੀ ਗਿਣਤੀ 'ਚ ਵਿਦਿਆਰਥੀਆਂ ਨੂੰ ਡਾਕਟਰੀ ਸਿੱਖਿਆ ਹਾਸਲ ਕਰਨ ਲਈ ਵਿਦੇਸ਼ ਜਾਣਾ ਪੈਂਦਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਪੰਜ ਸਾਲਾਂ ਦੌਰਾਨ ਸੂਬੇ 'ਚ 16 ਨਵੇਂ ਮੈਡੀਕਲ ਕਾਲਜਾਂ ਦਾ ਨਿਰਮਾਣ ਕਰੇਗੀ | ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ 'ਚ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ 25 ਹੋ ਜਾਵੇਗੀ, ਜਿਸ ਨਾਲ ਪੰਜਾਬ, ਮੈਡੀਕਲ ਸਿੱਖਿਆ ਦੇ ਕੇਂਦਰ 'ਚ ਬਦਲ ਜਾਵੇਗਾ | ਡਾਕਟਰੀ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਹੁਣ ਯੂਕਰੇਨ ਵਰਗੇ ਦੇਸ਼ਾਂ 'ਚ ਨਹੀਂ ਜਾਣਾ ਪਵੇਗਾ | ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ 'ਚ ਵਿਦਿਆਰਥੀਆਂ ਨੂੰ ਮਿਆਰੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ | ਇਸ ਬਾਰੇ ਇਕ ਹੋਰ ਏਜੰਡੇ 'ਤੇ ਵਿਚਾਰ ਕਰਦਿਆਂ ਭਗਵੰਤ ਮਾਨ ਨੇ ਆਦੇਸ਼ ਦਿੱਤੇ ਕਿ ਮੈਡੀਕਲ ਕਾਲਜ ਸੰਗਰੂਰ ਲਈ ਅਸਾਮੀਆਂ ਸਿਰਜਣ ਦੀ ਪ੍ਰਕਿਰਿਆ ਛੇਤੀ ਤੋਂ ਛੇਤੀ ਪੂਰੀ ਕੀਤੀ ਜਾਵੇ | ਉਨ੍ਹ•ਾਂ ਨੇ ਲੋਕ ਨਿਰਮਾਣ ਵਿਭਾਗ ਨੂੰ ਕਾਲਜ ਨਾਲ ਜੁੜੇ ਨਿਰਮਾਣ ਕਾਰਜਾਂ ਦੀ ਗੁਣਵੱਤਾ ਅਤੇ ਸਮਾਂ-ਸੀਮਾ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ | ਉਨ੍ਹ•ਾਂ ਕਿਹਾ ਕਿ ਅਗਲੇ ਸੈਸ਼ਨ ਤੋਂ ਦਾਖਲੇ ਸਮੇਂ ਸਿਰ ਸ਼ੁਰੂ ਕਰਨ ਨੂੰ ਯਕੀਨੀ ਬਣਾਇਆ ਜਾਵੇ | ਐਸ.ਏ.ਐਸ.ਨਗਰ, ਮੁਹਾਲੀ ਵਿਖੇ ਬਣਨ ਵਾਲੇ ਮੈਡੀਕਲ ਕਾਲਜ ਲਈ ਮੁੱਖ ਮੰਤਰੀ ਨੇ ਅਗਲੇ ਸਾਲ ਲਈ ਲੋੜ ਮੁਤਾਬਿਕ ਹੋਰ ਹਸਪਤਾਲ ਅਤੇ ਹੋਸਟਲਾਂ ਦੀ ਪਹਿਲ ਦੇ ਆਧਾਰ 'ਤੇ ਉਸਾਰੀ ਨੂੰ ਸਮਾਂਬੱਧ ਕਰਦੇ ਹੋਏ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ | ਇਸੇ ਤਰ੍ਹਾਂ ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਨੂੰ ਕਪੂਰਥਲਾ ਅਤੇ ਹੁਸ਼ਿਆਰਪੁਰ ਦੇ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਅਤੇ ਨਿਰਮਾਣ ਕਾਰਜਾਂ ਲਈ ਟੈਂਡਰਾਂ ਜਾਰੀ ਦੀ ਪ੍ਰਕਿਰਿਆ 'ਚ ਤੇਜ਼ੀ ਲਿਆਉਣ ਲਈ ਕਿਹਾ | ਭਗਵੰਤ ਮਾਨ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਮੈਡੀਕਲ ਕਾਲਜ ਮਲੇਰਕੋਟਲਾ ਦਾ ਕੰਮ ਤੁਰੰਤ ਸ਼ੁਰੂ ਕਰਨ ਲਈ ਲੋੜੀਂਦੀ ਪ੍ਰਕਿਰਿਆ ਪੂਰੀ ਕੀਤੀ ਜਾਵੇ |

'ਹਰ ਘਰ ਤਿਰੰਗਾ' ਮੁਹਿੰਮ ਨੂੰ ਲੈ ਕੇ ਸਰਗਰਮ ਹੋਏ ਭਾਜਪਾ ਨੇਤਾ ਤੇ ਕੇਂਦਰੀ ਮੰਤਰੀ

ਆਰ.ਐਸ.ਐਸ. ਨੇ ਵੀ ਪਹਿਲੀ ਵਾਰ ਆਪਣੇ ਦਫ਼ਤਰ 'ਤੇ ਲਹਿਰਾਇਆ ਤਿਰੰਗਾ ਨਵੀਂ ਦਿੱਲੀ, 13 ਅਗਸਤ (ਉਪਮਾ ਡਾਗਾ ਪਾਰਥ)-ਕੇਂਦਰ ਵਲੋਂ ਸਨਿਚਰਵਾਰ ਤੋਂ ਸ਼ੁਰੂ ਕੀਤੀ 'ਹਰ ਘਰ ਤਿਰੰਗਾ' ਮੁਹਿੰਮ 'ਚ ਭਾਜਪਾ ਨੇਤਾ ਸਰਗਰਮ ਭੂਮਿਕਾਵਾਂ 'ਚ ਨਜ਼ਰ ਆਏ | ਪਾਰਟੀ ਵਲੋਂ ਆਗੂਆਂ ਅਤੇ ...

ਪੂਰੀ ਖ਼ਬਰ »

ਸਲਮਾਨ ਰਸ਼ਦੀ ਵੈਂਟੀਲੇਟਰ 'ਤੇ ਜਾ ਸਕਦੀ ਹੈ ਇਕ ਅੱਖ ਦੀ ਰੌਸ਼ਨੀ

ਹਮਲਾਵਰ ਗਿ੍ਫ਼ਤਾਰ ਨਿਊਯਾਰਕ, 13 ਅਗਸਤ (ਪੀ. ਟੀ. ਆਈ.)-ਅਮਰੀਕਾ 'ਚ ਬੀਤੇ ਕੱਲ੍ਹ ਹੋਏ ਹਮਲੇ ਤੋਂ ਬਾਅਦ ਲੇਖਕ ਸਲਮਾਨ ਰਸ਼ਦੀ ਵੈਂਟੀਲੇਟਰ 'ਤੇ ਹਨ ਅਤੇ ਉਨ੍ਹਾਂ ਦੀ ਇਕ ਅੱਖ ਦੀ ਰੌਸ਼ਨੀ ਵੀ ਜਾ ਸਕਦੀ ਹੈ | ਉਨ੍ਹਾਂ ਦੇ ਜਿਗਰ ਦੀ ਹਾਲਤ ਵੀ ਖਰਾਬ ਹੈ | ਲੇਖਕ ਸਲਮਾਨ ਰਸ਼ਦੀ ...

ਪੂਰੀ ਖ਼ਬਰ »

ਵਿੱਤੀ ਸਮਰੱਥਾ ਮੁਤਾਬਿਕ ਸੂਬੇ ਮੁਫਤ ਸਹੂਲਤਾਂ ਮੁਹੱਈਆ ਕਰਵਾਉਣ-ਸੀਤਾਰਮਨ

ਬੈਂਗਲੁਰੂ, 13 ਅਗਸਤ (ਏਜੰਸੀ)- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੁਫਤ ਸਹੂਲਤਾਂ ਦੇਣ ਵਾਲੇ ਰਾਜਾਂ ਨੂੰ ਕਿਹਾ ਕਿ ਉਹ ਰਾਜ ਸਰਕਾਰਾਂ ਦੀ ਵਿੱਤੀ ਸਮਰੱਥਾ ਦੀ ਜਾਂਚ ਕਰਨ ਤੇ ਇਸ ਦੇ ਅਨੁਸਾਰ ਬਜਟ ਵਿਵਸਥਾ ਕਰਨ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ...

ਪੂਰੀ ਖ਼ਬਰ »

ਸੋਨੀਆ ਗਾਂਧੀ ਮੁੜ ਕੋਰੋਨਾ ਪਾਜ਼ੀਟਿਵ

ਨਵੀਂ ਦਿੱਲੀ, 13 ਅਗਸਤ (ਉਪਮਾ ਡਾਗਾ ਪਾਰਥ)-ਕਾਂਗਰਸ ਦੀ ਅੰਤਿ੍ਮ ਪ੍ਰਧਾਨ ਸੋਨੀਆ ਗਾਂਧੀ ਨੂੰ ਇਕ ਵਾਰ ਫਿਰ ਕੋਰੋਨਾ ਹੋ ਗਿਆ ਹੈ, ਇਹ ਜਾਣਕਾਰੀ ਪਾਰਟੀ ਦੇ ਮੀਡੀਆ ਪ੍ਰਧਾਨ ਜੈਰਾਮ ਰਮੇਸ਼ ਨੇ ਟਵੀਟ ਰਾਹੀਂ ਦਿੱਤੀ | ਜੈਰਾਮ ਰਮੇਸ਼ ਨੇ ਟਵਿੱਟਰ 'ਤੇ ਪਾਏ ਸੰਦੇਸ਼ 'ਚ ...

ਪੂਰੀ ਖ਼ਬਰ »

ਕੋਰੋਨਾ ਕਾਰਨ ਪੰਜਾਬ 'ਚ ਮੁੜ ਸਖ਼ਤੀ-ਮਾਸਕ ਕੀਤਾ ਲਾਜ਼ਮੀ

ਚੰਡੀਗੜ੍ਹ, 13 ਅਗਸਤ (ਪੀ. ਟੀ. ਆਈ.)- ਕੋਰੋਨਾ ਮਾਮਲਿਆਂ 'ਚ ਵਾਧੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਜਨਤਕ ਥਾਵਾਂ 'ਤੇ ਮੂੰਹ 'ਤੇ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ | ਰਾਜ ਦੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਦੁਆਰਾ ਰਾਜ ਦੇ ਸਾਰੇ ਡਿਵੀਜ਼ਨਲ, ਡਿਪਟੀ ਕਮਿਸ਼ਨਰਾਂ, ...

ਪੂਰੀ ਖ਼ਬਰ »

ਸੂਬੇ ਦੀ ਸੱਤਾ ਦਿੱਲੀ ਦੇ ਆਗੂਆਂ ਹਵਾਲੇ ਕਰਨੀ ਪੰਜਾਬੀਆਂ ਦੇ ਫ਼ਤਵੇ ਨਾਲ ਵੱਡਾ ਧੋਖਾ-ਚੰਦੂਮਾਜਰਾ

ਚੁਣੌਤੀਆਂ ਦੇ ਟਾਕਰੇ ਲਈ ਸਮੂਹ ਪੰਥਕ ਤੇ ਰਾਜਸੀ ਧਿਰਾਂ ਇਕਜੁੱਟ ਹੋਣ ਜਲੰਧਰ, 13 ਅਗਸਤ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬੁਲਾਰੇ ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਸੰਸਦ ਮੈਂਬਰ ਨੇ ਰਾਜ ਦੇ ਮੌਜੂਦਾ ਸਿਆਸੀ ਹਾਲਾਤ 'ਤੇ ਡੂੰਘੀ ਚਿੰਤਾ ...

ਪੂਰੀ ਖ਼ਬਰ »

ਚਿਨਾਬ 'ਤੇ ਬਣ ਰਹੇ ਦੁਨੀਆ ਦੇ ਸਭ ਤੋਂ ਉੱਚੇ ਰੇਲਵੇ ਪੁਲ ਦਾ 'ਡੈੱਕ' ਤਿਆਰ

ਜੰਮੂ, 13 ਅਗਸਤ (ਏਜੰਸੀ)-ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਚਿਨਾਬ ਦਰਿਆ 'ਤੇ ਬਣ ਰਹੇ ਦੁਨੀਆ ਦੇ ਸਭ ਤੋਂ ਉੱਚੇ ਰੇਲਵੇ ਪੁਲ ਦਾ 'ਡੈੱਕ' ਬਣਾਉਣ ਦਾ ਕੰਮ ਪੂਰਾ ਹੋ ਗਿਆ ਹੈ ਅਤੇ ਹੁਣ ਇਸ 'ਤੇ ਰੇਲ ਪਟੜੀ ਵਿਛਾਉਣ ਦਾ ਕੰਮ ਹੋਵੇਗਾ | ਪੁਲ ਦੇ ਦੋ ਸਿਰਿਆਂ ਨੂੰ ਜੋੜਨ ਵਾਲਾ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਸਮਾਰੋਹ ਸੰਬੰਧੀ ਲਾਲ ਕਿਲ੍ਹੇ 'ਤੇ ਫੁੱਲ ਡਰੈੱਸ ਰਿਹਰਸਲ

• ਦਿੱਲੀ 'ਚ ਅੱਤਵਾਦੀ ਹਮਲੇ ਦਾ ਹਾਈ ਅਲਰਟ • 10 ਹਜ਼ਾਰ ਪੁਲਿਸ ਕਰਮੀ ਤਾਇਨਾਤ ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਲਾਲ ਕਿਲ੍ਹੇ 'ਤੇ 15 ਅਗਸਤ ਮਨਾਉਣ ਦੀਆਂ ਤਿਆਰੀਆਂ ਤਕਰੀਬਨ ਹੋ ਚੁੱਕੀਆਂ ਹਨ ਅਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ | ...

ਪੂਰੀ ਖ਼ਬਰ »

ਸ੍ਰੀਲੰਕਾ ਵਲੋਂ ਚੀਨੀ ਸਮੁੰਦਰੀ ਬੇੜੇ ਨੂੰ ਦਾਖਲੇ ਦੀ ਖੁੱਲ੍ਹ

ਕੋਲੰਬੋ, 13 ਅਗਸਤ (ਏਜੰਸੀ)-ਸ੍ਰੀਲੰਕਾ ਸਰਕਾਰ ਨੇ ਚੀਨ ਦੇ ਉੱਚ ਤਕਨੀਕ ਨਾਲ ਲੈਸ ਖੋਜੀ ਸਮੁੰਦਰੀ ਜਹਾਜ਼ ਨੂੰ ਹੰਬਨਟੋਟਾ ਦੀ ਦੱਖਣੀ ਬੰਦਰਗਾਹ ਅੰਦਰ 16 ਅਗਸਤ ਨੂੰ ਦਾਖਲ ਹੋਣ ਦੀ ਮਨਜ਼ੂਰੀ ਦੇ ਦਿੱਤੀ ਹੈ | ਇਸ ਤੋਂ ਪਹਿਲਾਂ ਭਾਰਤ ਵਲੋਂ ਸੁਰੱਖਿਆ ਸਬੰਧੀ ਅਤੇ ਦੇਸ਼ ...

ਪੂਰੀ ਖ਼ਬਰ »

ਬਿਹਾਰ 'ਚ ਨਕਲੀ ਸ਼ਰਾਬ ਪੀਣ ਕਾਰਨ 7 ਮੌਤਾਂ

ਸ਼ਰਣ (ਬਿਹਾਰ), 13 ਅਗਸਤ (ਏਜੰਸੀ)- ਬਿਹਾਰ, ਜਿਹੜਾ ਕਿ ਸ਼ਰਾਬ ਰਹਿਤ ਸੂਬਾ ਹੈ, ਦੇ ਸ਼ਰਣ ਜ਼ਿਲ੍ਹੇ 'ਚ ਪਿਛਲੇ ਤਿੰਨ ਦਿਨਾਂ 'ਚ ਕਥਿਤ ਤੌਰ 'ਤੇ ਨਕਲੀ ਸ਼ਰਾਬ ਪੀਣ ਕਾਰਨ ਘੱਟੋ-ਘੱਟ 7 ਮੌਤਾਂ ਹੋ ਚੁੱਕੀਆਂ ਹਨ | ਇਹ ਜਾਣਕਾਰੀ ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਸਨਿਚਰਵਾਰ ...

ਪੂਰੀ ਖ਼ਬਰ »

ਚੀਨ ਨੂੰ ਭਾਰਤ ਦੇ ਖੇਤਰ 'ਚ ਘੁਸਪੈਠ ਨਹੀਂ ਕਰਨ ਦਿੱਤੀ-ਰਾਜਨਾਥ

ਜੋਧਪੁਰ, 13 ਅਗਸਤ (ਏਜੰਸੀ)-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ ਨੇ ਚੀਨ ਨੂੰ ਆਪਣੇ ਖੇਤਰ 'ਚ ਘੁਸਪੈਠ ਨਹੀਂ ਕਰਨ ਦਿੱਤੀ ਅਤੇ ਸਿਆਸੀ ਪਾਰਟੀਆਂ ਨੂੰ ਦੇਸ਼ ਦੀ ਸੁਰੱਖਿਆ ਨਾਲ ਜੁੜੇ ਮੁੱਦਿਆਂ 'ਤੇ ਰਾਜਨੀਤੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ | ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ ਨੇ ਧਰਮ ਪਰਿਵਰਤਨ ਵਿਰੋਧੀ ਕਾਨੂੰਨ ਨੂੰ ਹੋਰ ਸਖ਼ਤ ਬਣਾਇਆ

ਸ਼ਿਮਲਾ, 13 ਅਗਸਤ (ਏਜੰਸੀ)- ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਨੇ ਸਨਿਚਰਵਾਰ ਨੂੰ ਜ਼ੁਬਾਨੀ ਵੋਟਾਂ ਨਾਲ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ ਕੀਤਾ ਹੈ | ਇਸ ਬਿੱਲ ਤਹਿਤ ਰਾਜ 'ਚ ਗੈਰਕਾਨੂੰਨੀ ਧਰਮ ਪਰਿਵਰਤਨ 'ਤੇ ਰੋਕ ਲੱਗੇਗੀ | ਭਾਜਪਾ ਸ਼ਾਸਤ ਜੈ ਰਾਮ ਠਾਕੁਰ ਦੀ ਅਗਵਾਈ ...

ਪੂਰੀ ਖ਼ਬਰ »

ਸੀ.ਯੂ.ਈ.ਟੀ.-ਯੂ.ਜੀ. ਪ੍ਰੀਖਿਆ ਦਾ ਚੌਥਾ ਪੜਾਅ 30 ਤੱਕ ਮੁਲਤਵੀ

ਨਵੀਂ ਦਿੱਲੀ, 13 ਅਗਸਤ (ਏਜੰਸੀ)-ਦੇਸ਼ ਭਰ 'ਚ ਕੇਂਦਰੀ ਯੂਨੀਵਰਸਿਟੀਆਂ 'ਚ ਯੂ.ਜੀ. (ਅੰਡਰ ਗਰੈਜੂਏਟ) ਕੋਰਸਾਂ 'ਚ ਪੜ੍ਹਾਈ ਲਈ ਹੋਣ ਵਾਲੀ ਦਾਖਲਾ ਪ੍ਰੀਖਿਆ 'ਸੈਂਟਰਲ ਯੂਨੀਵਰਸਿਟੀਜ਼ ਐਂਟਰੈਂਸ ਟੈਸਟ' ਦਾ ਜੋ ਚੌਥਾ ਪੜਾਅ 17-20 ਅਗਸਤ ਵਿਚਾਲੇ ਹੋਣਾ ਸੀ, ਹੁਣ ਇਸ ਨੂੰ 30 ਅਗਸਤ ...

ਪੂਰੀ ਖ਼ਬਰ »

ਬਾਰ ਕੌਂਸਲ ਵਲੋਂ ਪ੍ਰਸ਼ਾਂਤ ਭੂਸ਼ਨ ਦੀ ਖਿਚਾਈ

ਕਿਹਾ, ਕਿਸੇ ਕੋਲ ਵੀ ਸੁਪਰੀਮ ਕੋਰਟ, ਜੱਜਾਂ ਅਤੇ ਨਿਆਂਪਾਲਿਕਾ ਦਾ ਮਜ਼ਾਕ ਉਡਾਉਣ ਦਾ ਅਧਿਕਾਰ ਨਹੀਂ

ਨਵੀਂ ਦਿੱਲੀ, 13 ਅਗਸਤ (ਏਜੰਸੀ)-ਬਾਰ ਕੌਂਸਲ ਆਫ ਇੰਡੀਆ ਨੇ ਕਾਰਕੁਨ-ਵਕੀਲ ਪ੍ਰਸ਼ਾਂਤ ਭੂਸ਼ਨ ਵਲੋਂ ਹਾਲ ਹੀ 'ਚ ਇਕ ਵੈਬੀਨਾਰ ਦੌਰਾਨ ਨਿਆਂਪਾਲਿਕਾ 'ਤੇ ਟਿੱਪਣੀ ਕਰਨ ਖ਼ਿਲਾਫ਼ ਉਸ 'ਤੇ ਹਮਲਾ ਬੋਲਦਿਆਂ ਕਿਹਾ ਕਿ ਸੁਪਰੀਮ ਕੋਰਟ, ਇਸ ਦੇ ਜੱਜਾਂ ਦਾ ਮਜ਼ਾਕ ਉਡਾਉਣ ਦਾ ...

ਪੂਰੀ ਖ਼ਬਰ »

ਫਾਰੂਕ ਅਬਦੁਲਾ ਨੂੰ ਫਿਰ ਕੋਰੋਨਾ

ਸ੍ਰੀਨਗਰ, 13 ਅਗਸਤ (ਏਜੰਸੀ)- ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁਲਾ ਦਾ ਕੋਰੋਨਾ ਜਾਂਚ ਟੈਸਟ ਮੁੜ ਪਾਜ਼ੀਟਿਵ ਆਇਆ ਹੈ | ਪਿਛਲੇ ਸਾਲ ਅਪ੍ਰੈਲ 'ਚ ਵੀ ਉਨ੍ਹਾਂ ਨੂੰ ਕੋਰੋਨਾ ਹੋ ਗਿਆ ਸੀ | 85 ਸਾਲਾ ਸੰਸਦ ਮੈਂਬਰ ਦੀ ਸਿਹਤ ਠੀਕ ਹੈ ਤੇ ਉਨ੍ਹਾਂ ਖੁਦ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX