ਤਾਜਾ ਖ਼ਬਰਾਂ


ਅਣਅਧਿਕਾਰਤ ਕਲੋਨੀਆਂ ਅਤੇ ਨਾਜਾਇਜ਼ ਉਸਾਰੀਆਂ 'ਤੇ ਚੱਲੀ ਨਗਰ ਨਿਗਮ ਦੀ ਡਿੱਚ
. . .  3 minutes ago
ਅੰਮ੍ਰਿਤਸਰ 7 ਅਕਤੂਬਰ (ਹਰਮਿੰਦਰ ਸਿੰਘ)-ਨਗਰ ਨਿਗਮ ਅੰਮ੍ਰਿਤਸਰ ਵਲੋਂ ਅਣਅਧਿਕਾਰਤ ਤੌਰ 'ਤੇ ਕੱਟੀਆਂ ਗਈਆਂ ਕਲੋਨੀਆਂ ਅਤੇ ਨਾਜਾਇਜ਼ ਉਸਾਰੀਆਂ 'ਤੇ ਕਾਰਵਾਈ ਕਰਦਿਆਂ ਅੱਜ 5 ਅਣਅਧਿਕਾਰਤ ਕਲੋਨੀਆਂ 'ਚ ਬਣਾਈਆਂ ਗਈਆਂ ਸੜਕਾਂ ਅਤੇ ਹੋਰ ਕੀਤੀਆਂ ਗਈਆਂ...
ਵਿਆਹ ਦੇ ਬੰਧਨ 'ਚ ਬੱਝੇ 'ਆਪ' ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਮਨਦੀਪ ਸਿੰਘ ਲੱਖੇਵਾਲ
. . .  11 minutes ago
ਪਟਿਆਲਾ (ਗੁਰਵਿੰਦਰ ਸਿੰਘ ਔਲਖ)-'ਆਪ' ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਮਨਦੀਪ ਸਿੰਘ ਲੱਖੇਵਾਲ ਵਿਆਹ ਬੰਧਨ ਚ ਬੱਝ ਗਏ ਹਨ। ਅਨੰਦ ਕਾਰਜ ਦੀ ਰਸਮ ਗੁਰੂਦੁਆਰਾ ਗੁਫਾਸਰ 'ਚ ਸੰਪੰਨ...
ਡੈਨੀਅਲ ਸਮਿਥ ਬਣੀ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਅਲਬਰਟਾ ਦੀ ਨਵੀਂ ਨੇਤਾ
. . .  1 minute ago
ਕੈਲਗਰੀ, 7 ਅਕਤੂਬਰ (ਜਸਜੀਤ ਸਿੰਘ ਧਾਮੀ)-ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਅਲਬਰਟਾ ਦੀ ਨਵੇਂ ਨੇਤਾ (ਲੀਡਰ) ਦੀ ਚੋਣ ਡੈਨੀਅਲ ਸਮਿਥ ਨੇ ਜਿੱਤੀ ਹੈ, ਜੋ ਕਿ ਹੁਣ ਅਲਬਰਟਾ ਦੇ ਨਵੇਂ ਪ੍ਰੀਮੀਅਰ ਵਜੋ ਸੁੰਹ...
ਈ.ਡੀ. ਵਲੋਂ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਛਾਪੇਮਾਰੀ
. . .  48 minutes ago
ਫ਼ਰੀਦਕੋਟ, 7 ਅਕਤੂਬਰ (ਜਸਵੰਤ ਸਿੰਘ ਪੁਰਬਾ)-ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਫ਼ਰੀਦਕੋਟ ਸਥਿਤ ਘਰ 'ਤੇ ਈ.ਡੀ. ਦੀ ਛਾਪੇਮਾਰੀ ਜਾਰੀ ਹੈ, ਜਿਸ ਨੇ ਹਲਚਲ ਮਚਾ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਹੋਰ ਟਿਕਾਣਿਆਂ 'ਤੇ ਈ.ਡੀ. ਦੇ ਛਾਪੇਮਾਰੀ...
ਹਰਿਆਣਾ ਕਮੇਟੀ ਦੇ ਵਿਰੋਧ ਵਿਚ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਦਾ ਰੋਸ ਮਾਰਚ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਰਵਾਨਾ
. . .  53 minutes ago
ਤਲਵੰਡੀ ਸਾਬੋ, 7 ਅਕਤੂਬਰ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)-ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ ਹੱਕ 'ਚ ਆਏ ਅਦਾਲਤੀ ਫ਼ੈਸਲੇ ਪ੍ਰਤੀ ਆਪਣਾ ਵਿਰੋਧ ਦਰਜ਼ ਕਰਵਾਉਣ ਦੇ ਮਨੋਰਥ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਇਕ ਵਿਸ਼ਾਲ ਰੋਸ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ...
ਦੁਬਈ ਤੋਂ ਅੰਮ੍ਰਿਤਸਰ ਪੁੱਜੀ ਉਡਾਣ ਦੇ ਕਰੀਬ 50 ਯਾਤਰੀਆਂ ਦਾ ਸਮਾਨ ਗਾਇਬ ਹੋਣ 'ਤੇ ਯਾਤਰੀਆਂ ਵਲੋਂ ਹੰਗਾਮਾ
. . .  about 1 hour ago
ਰਾਜਾਸਾਂਸੀ, 7 ਅਕਤੂਬਰ (ਹਰਦੀਪ ਸਿੰਘ ਖੀਵਾ)-ਦੁਬਈ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪੁੱਜੀ ਸਪਾਈਸ ਜੈੱਟ ਦੀ ਉਡਾਣ ਦੇ ਯਾਤਰੀਆਂ ਨੇ ਸਵੇਰੇ ਹਵਾਈ ਅੱਡੇ 'ਤੇ ਉਤਰਦਿਆਂ ਹੀ ਹੰਗਾਮਾ ਮਚਾਇਆ, ਕਿਉਂਕਿ ਕਰੀਬ 50 ਯਾਤਰੀਆਂ...
ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਆਨੰਦ ਕਾਰਜ ਦੀ ਰਸਮ ਸ਼ੁਰੂ
. . .  about 1 hour ago
ਸੰਗਰੂਰ, 7 ਅਕਤੁਬਰ (ਧੀਰਜ ਪਸ਼ੋਰੀਆ)-ਅੱਜ ਹਮਸਫ਼ਰ ਹੋਣ ਜਾ ਰਹੇ ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਮਨਦੀਪ ਸਿੰਘ ਲੱਖੇਵਾਲ ਦੇ ਆਨੰਦ ਕਾਰਜ ਦੀ ਰਸਮ ਪਟਿਆਲਾ ਜ਼ਿਲ੍ਹੇ ਦੇ ਪਿੰਡ ਰੋੜੇਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਸ਼ੁਰੂ ਹੋ...
ਦਿੱਲੀ ਆਬਕਾਰੀ ਨੀਤੀ ਮਾਮਲੇ ਦੇ ਸੰਬੰਧ ਵਿਚ ਈ.ਡੀ. ਵਲੋਂ ਦਿੱਲੀ ਅਤੇ ਪੰਜਾਬ 'ਚ ਤਿੰਨ ਦਰਜਨ ਥਾਵਾਂ 'ਤੇ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 7 ਅਕਤੂਬਰ-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਦਿੱਲੀ ਆਬਕਾਰੀ ਨੀਤੀ ਮਾਮਲੇ ਦੇ ਸੰਬੰਧ ਵਿਚ ਦਿੱਲੀ ਅਤੇ ਪੰਜਾਬ ਵਿਚ ਕਰੀਬ ਤਿੰਨ ਦਰਜਨ ਸਥਾਨਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1997 ਨਵੇਂ ਮਾਮਲੇ
. . .  about 2 hours ago
ਨਵੀਂ ਦਿੱਲੀ, 7 ਅਕਤੂਬਰ-ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1997 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 30,362 ਹੋ...
ਨਹੀਂ ਰਹੇ ਪ੍ਰਸਿੱਧ ਅਦਾਕਾਰ ਅਰੁਣ ਬਾਲੀ, 79 ਸਾਲ ਦੀ ਉਮਰ 'ਚ ਹੋਇਆ ਦਿਹਾਂਤ
. . .  about 2 hours ago
ਮੁੰਬਈ, 7 ਅਕਤੂਬਰ-ਦਿੱਗਜ਼ ਅਦਾਕਾਰ ਅਰੁਣ ਬਾਲੀ ਦਾ 79 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਵੀਰ ਜ਼ਾਰਾ, ਲਗੇ ਰਹੋ ਮੁੰਨਾ ਭਾਈ ਸਮੇਤ ਕਈ ਫ਼ਿਲਮਾਂ ਅਤੇ ਨਾਟਕਾਂ 'ਚ ਕੰਮ ਕਰਨ ਵਾਲੇ ਅਰੁਣ ਬਾਲੀ ਨੇ ਮੁੰਬਈ 'ਚ ਆਖ਼ਰੀ ਸਾਹ...
ਅੱਜ ਵਿਆਹ ਦੇ ਬੰਧਨ 'ਚ ਬੱਝੇਗੀ 'ਆਪ' ਵਿਧਾਇਕਾ ਨਰਿੰਦਰ ਕੌਰ ਭਰਾਜ
. . .  about 1 hour ago
ਸੰਗਰੂਰ, 7 ਅਕਤੂਬਰ-ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵਿਆਹ ਅੱਜ ਹੋਣ ਜਾ ਰਿਹਾ ਹੈ।'ਆਪ' ਦੇ ਜ਼ਿਲ੍ਹਾ ਮੀਡੀਆ ਇੰਚਾਰਜ ਮਨਦੀਪ ਸਿੰਘ ਲੱਖੋਵਾਲ ਨਰਿੰਦਰ ਕੌਰ ਭਰਾਜ ਦੇ ਹਮਸਫ਼ਰ...
ਹਰਿਆਣਾ ਕਮੇਟੀ ਦੇ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਕਮੇਟੀ ਵਲੋਂ ਰੋਸ ਮਾਰਚ ਅੱਜ
. . .  about 3 hours ago
ਅੰਮ੍ਰਿਤਸਰ, 7 ਅਕਤੂਬਰ-ਸੁਪਰੀਮ ਕੋਰਟ ਵਲੋਂ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਦਿੱਤੇ ਗਏ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅੰਬਾਲਾ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' 30ਵੇਂ ਦਿਨ 'ਚ ਦਾਖ਼ਲ
. . .  about 3 hours ago
ਬੈਂਗਲੁਰੂ, 7 ਅਕਤੂਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 30ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਦੇ 30ਵੇਂ ਦਿਨ ਦੀ ਸ਼ੁਰੂਆਤ ਕਰਨਾਟਕ ਦੇ ਮਾਂਡਿਆ ਜ਼ਿਲ੍ਹੇ ਦੇ ਕੇ ਮੱਲੇਨਹੱਲੀ ਤੋਂ ਕੀਤੀ। ਇਸ ਦੌਰਾਨ ਉਨ੍ਹਾਂ ਸਥਾਨਕ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ 9 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਯੂਰਪ ਵਿਚ ਊਰਜਾ ਸੰਕਟ ਰੂਸ-ਯੂਕਰੇਨ ਸੰਘਰਸ਼ ਦਾ ਨਤੀਜਾ ਹੈ - ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ
. . .  1 day ago
ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  1 day ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  1 day ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  1 day ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  1 day ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  1 day ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  1 day ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ 'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਤਰਨਤਾਰਨ

ਬੰਦੀ ਸਿੱਖਾਂ ਦੀ ਰਿਹਾਈ ਲਈ ਜਥੇਦਾਰ ਪੱਖੋਕੇ ਦੀ ਅਗਵਾਈ 'ਚ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)-ਜ਼ੇਲ੍ਹਾ ਵਿਚ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਲਵਿੰਦਰਪਾਲ ਸਿਾਂਘ ਪੱਖੋਕੇ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਮੈਂਬਰਾਂ, ਗੁਰਦੁਆਰਾ ਸਾਹਿਬਾਨ ਮੈਨੇਜਰਾਂ, ਮੁਲਾਜ਼ਮਾਂ ਨੇ ਇਕੱਠੇ ਹੋ ਕੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ 'ਤੇ ਮੰਗ ਪੱਤਰ ਦਿੱਤਾ | ਇਹ ਮੰਗ ਪੱਤਰ ਸਹਾਇਕ ਕਮਿਸ਼ਨਰ ਪੁਨੀਤ ਸ਼ਰਮਾ ਨੇ ਹਾਸਲ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਅਲਵਿੰਦਰਪਾਲ ਸਿੰਘ ਪੱਖੋਕੇ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਨੇ ਕਿਹਾ ਕਿ ਸਜ਼ਾ ਪੂਰੀ ਕਰਨ ਦੇ ਬਾਵਯੂਦ ਵੀ ਲੰਮੇ ਸਮੇਂ ਤੋਂ ਜੇਲ੍ਹਾ ਵਿਚ ਬੰਦ ਸਿੱਖ ਨੌਜਵਾਨਾਂ ਨੂੰ ਰਿਹਾਅ ਨਾ ਕਰਨਾ ਵੱਡੀ ਬੇਇਨਸਾਫ਼ੀ ਹੈ ਕਿਉਂਕਿ ਭਾਰਤ ਦਾ ਸੰਵਿਧਾਨ ਕਹਿੰਦਾ ਹੈ ਕਿ ਜੋ ਵੀ ਵਿਅਕਤੀ ਆਪਣੀ ਸਜ਼ਾ ਪੂਰੀ ਕਰ ਚੁੱਕਾ ਹੈ, ਉਸ ਨੂੰ ਜੇਲ੍ਹ ਤੋਂ ਬਾਹਰ ਆਉਣ ਦਾ ਪੂਰਾ ਹੱਕ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ 80 ਫੀਸਦੀ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨਾਲ ਆਜ਼ਾਦੀ ਦੇ 75 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਬੇਗਾਨਿਆਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਹ ਉਹ ਬੰਦੀ ਸਿੱਖ ਹਨ ਜਿਨ੍ਹਾਂ ਨੇ 1984 ਵਿਚ ਉਸ ਸਮੇਂ ਦੀ ਕਾਂਗਰਸ ਸਰਕਾਰ ਵਲੋਂ ਗੁਰਧਾਮਾਂ 'ਤੇ ਕੀਤੇ ਫੌਜੀ ਹਮਲਿਆਂ ਦੇ ਵਿਰੁੱਧ ਰੋਸ ਪ੍ਰਗਟ ਕਰਦਿਆਂ ਸੰਘਰਸ਼ ਦਾ ਰਾਹ ਚੁਣਿਆ ਸੀ | ਇਨ੍ਹਾਂ ਸਿੱਖਾਂ ਨੂੰ ਸਰਕਾਰਾਂ ਵਲੋਂ ਰਿਹਾਅ ਨਾ ਕਰਨਾ ਮਨੁੱਖੀ ਅਧਿਕਾਰਾਂ ਦਾ ਵੱਡਾ ਉਲੰਘਣ ਹੈ | ਵੱਡੀਆਂ ਕੁਰਬਾਨੀਆਂ ਤੋਂ ਬਾਅਦ ਵੀ ਆਜ਼ਾਦ ਦੇਸ਼ ਵਿਚ ਸਿੱਖ ਕੌਮ ਨਾਲ ਵਿਤਕਰਾ ਹੁੰਦਾ ਆ ਰਿਹਾ ਹੈ ਅਤੇ ਉਨ੍ਹਾਂ ਨੂੰ ਸੰਵਿਧਾਨ ਦੇ ਹੱਕਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ | ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਜਿਸ ਤਰ੍ਹਾਂ ਭਾਜਪਾ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕੀਤਾ ਸੀ, ਪ੍ਰੰਤੂ ਹਾਲੇ ਤੱਕ ਇਸ ਐਲਾਨ ਨੂੰ ਲਾਗੂ ਨਹੀਂ ਕੀਤਾ ਗਿਆ | ਬਹੁਤ ਹੀ ਦੁੱਖ ਦੀ ਗੱਲ ਇਹ ਹੈ ਕਿ ਬਹੁਤ ਹੀ ਸਿੱਖ ਕੈਦੀਆਂ ਨੇ ਉਮਰ ਕੈਦ ਤੋਂ ਦੁਹਰਾ ਸਮਾਂ ਜੇਲ੍ਹ ਵਿਚ ਕੱਟਿਆ ਹੈ | ਜਿਨ੍ਹਾਂ ਵਿਚ ਭਾਈ ਗੁਰਦੀਪ ਸਿੰਘ ਖੈੜਾ, ਪ੍ਰੋ. ਦਵਿੰਦਰ ਸਿੰਘ ਭੁੱਲ੍ਹਰ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਲਖਵਿੰਦਰ ਸਿੰਘ ਲੱਖਾ, ਭਾਈ ਗੁਰਮੀਤ ਸਿੰਘ, ਭਾਈ ਸਮਸ਼ੇਰ ਸਿੰਘ, ਭਾਈ ਪ੍ਰਮਜੀਤ ਸਿੰਘ ਭਿਓਰਾ, ਭਾਈ ਜਗਤਾਰ ਸਿੰਘ ਤਾਰਾ ਸਮੇਤ ਕਈ ਸਿੱਖ ਸ਼ਾਮਿਲ ਹਨ | ਉਨ੍ਹਾਂ ਮੰਗ ਕੀਤੀ ਕਿ ਬਿਨ੍ਹਾਂ ਕਿਸੇ ਦੇਰੀ ਬੰਦੀ ਸਿੱਖਾਂ ਦੀ ਰਿਹਾਈ ਕੀਤੀ ਜਾਵੇ | ਇਸ ਮੌਕੇ ਉਨ੍ਹਾਂ ਨਾਲ ਬਲਵਿੰਦਰ ਸਿੰਘ ਵੇਈਪੂਈ, ਖੁਸ਼ਵਿੰਦਰ ਸਿੰਘ ਭਾਟੀਆ, ਬਾਬਾ ਨਿਰਮਲ ਸਿੰਘ ਨੌਸ਼ਹਿਰਾ ਢਾਲਾ (ਸਾਰੇ ਸ਼੍ਰੋਮਣੀ ਕਮੇਟੀ ਮੈਂਬਰ), ਮੈਨੇਜਰ ਧਰਵਿੰਦਰ ਸਿੰਘ ਮਾਣੋਚਾਹਲ, ਹੈੱਡ ਗ੍ਰੰਥੀ ਭਾਈ ਸਤਪਾਲ ਸਿੰਘ, ਨਿਰਮਲ ਸਿੰਘ ਮੈਨੇਜਰ, ਜੁਗਰਾਜ ਸਿੰਘ ਮੈਨੇਜਰ ਬਾਉਲੀ ਸਾਹਿਬ, ਹਰਜਿੰਦਰ ਸਿੰਘ ਮੈਨੇਜਰ ਬਾਬਾ ਬੁੱਢਾ ਸਾਹਿਬ ਗੁਰਦੁਆਰਾ, ਬਾਬਾ ਤਾਰਾ ਸਿੰਘ, ਮੈਨੇਜਰ ਜਸਬੀਰ ਸਿੰਘ ਤੋਂ ਇਲਾਵਾ ਰਮਨਜੀਤ ਸਿੰਘ ਭਰੋਵਾਲ, ਅਮਰੀਕ ਸਿੰਘ ਪੱਖੋਕੇ, ਬਲਦੇਵ ਸਿੰਘ ਪੰਡੋਰੀ ਗੋਲਾ, ਭੁਪਿੰਦਰ ਸਿੰਘ ਭਿੰਦਾ ਫਤਿਆਬਾਦ, ਭੁਪਿੰਦਰ ਸਿੰਘ ਟੀਟੂ, ਦਿਲਬਾਗ ਸਿੰਘ ਗੁਲਾਲੀਪੁਰ, ਗਿਆਨ ਸਿੰਘ ਸਬਾਜਪੁਰ, ਮਲਕੀਤ ਸਿੰਘ ਜੋਧਪੁਰ, ਸਤਨਾਮ ਸਿੰਘ ਚੋਹਲਾ ਸਾਹਿਬ, ਰੇਸ਼ਮ ਸਿੰਘ ਸੰਘਾ, ਤਾਰਾ ਚੰਦ ਪੁੰਜ, ਜਸਬੀਰ ਸਿੰਘ, ਰਸਾਲ ਸਿੰਘ, ਰਣਜੀਤ ਸਿੰਘ ਡਿਆਲ, ਤਰਸੇਮ ਸਿੰਘ ਛਾਪੜੀ ਸਮੇਤ ਹੋਰ ਅਕਾਲੀ ਆਗੂ ਵੀ ਮੌਜੂਦ ਸਨ |

ਅਵਾਰਾ ਗਾਂ ਨਾਲ ਟਕਰਾਏ ਮੋਟਰਸਾਈਕਲ ਸਵਾਰ ਦੀ ਮੌਤ

ਪੱਟੀ, 13 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਆਵਾਰਾ ਗਾਂ ਨਾਲ ਟੱਕਰ ਹੋਣ ਤੋਂ ਬਾਅਦ ਮੋਟਰ ਸਾਈਕਲ ਸਵਾਰ ਨੌਜਵਾਨ ਸੜਕ 'ਤੇ ਡਿੱਗ ਗਿਆ ਅਤੇ ਡਿਵਾਇਡਰ ਨਾਲ ਸਿਰ ਟਕਰਾਉਣ 'ਤੇ ਉਸ ਦੀ ਮੌਤ ਹੋ ਗਈ | ਇਸ ਮੌਕੇ ਥਾਣਾ ਸਿਟੀ ਪੱਟੀ ਦੇ ਇੰਚਾਰਜ ...

ਪੂਰੀ ਖ਼ਬਰ »

ਬਾਬਾ ਬੁੱਢਾ ਪਬਲਿਕ ਸੀਨੀ.ਸੈਕੰ. ਸਕੂਲ, ਬੀੜ ਸਾਹਿਬ ਠੱਠਾ ਵਿਖੇ ਸੱਭਿਆਚਾਰਕ ਪ੍ਰੋਗਰਾਮ ਤੇ ਤੀਆਂ ਦਾ ਤਿਉਹਾਰ ਮਨਾਇਆ

ਝਬਾਲ, 13 ਅਗਸਤ (ਸਰਬਜੀਤ ਸਿੰਘ)- ਸ਼੍ਰੋਮਣੀ ਗੁ.ਪ੍ਰਬੰਧਕ ਕਮੇਟੀ ਅਧੀਨ ਚਲ ਰਹੀ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਾਬਾ ਬੁੱਢਾ ਪਬਲਿਕ ਸੀਨੀ.ਸੈਕੰ.ਸਕੂਲ, ਬੀੜ ਸਾਹਿਬ ਠੱਠਾ ਵਿਖੇ ਤੀਆਂ ਦਾ ਤਿਉਹਾਰ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਮਨਾਇਆ ਗਿਆਂ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਮਾੜੀ ਗੌੜ ਸਿੰਘ ਵਿਖੇ ਪੰਚਾਇਤ ਅਤੇ ਸਰਕਾਰ ਦਾ ਸ਼ਰਮਨਾਕ ਕਾਰਨਾਮਾ ਆਇਆ ਸਾਹਮਣੇ

ਭਿੱਖੀਵਿੰਡ, 13 ਅਗਸਤ (ਬੌਬੀ)-ਐੱਸ.ਸੀ. ਪਰਿਵਾਰਾਂ ਦੇ ਬਣੇ ਸ਼ਮਸ਼ਾਨਘਾਟ ਨੂੰ ਨਾ ਤਾਂ ਕੋਈ ਰਸਤਾ ਛੱਡਿਆ ਗਿਆ ਅਤੇ ਜੇਕਰ ਕੋਈ ਰਸਤਾ ਛੱਡਿਆ ਗਿਆ ਤਾਂ ਉਸ ਨੂੰ ਪਿੰਡ ਦੇ ਕੁਝ ਲੋਕਾਂ ਵਲੋਂ ਜ਼ਬਰਦਸਤੀ ਵਾਹ ਲਿਆ ਗਿਆ ਜਿਸ ਤੋਂ ਬਾਅਦ ਅੱਜ ਮਿ੍ਤਕ ਵਿਅਕਤੀ ਦਾ ਅੰਤਿਮ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਮੁੱਖ ਮੰਗਾਂ ਨੂੰ ਲੈ ਕੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਦੇਣ ਦਾ ਐਲਾਨ

ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਸੂਬਾ ਹੈੱਡ ਕੁਆਰਟਰ ਸ਼ਹੀਦ ਅੰਗਰੇਜ ਸਿੰਘ ਬਾਕੀਪੁਰ ਯਾਦਗਾਰੀ ਭਵਨ ਵਿਖੇ ਸੂਬਾ ਕਮੇਟੀ ਦੀ ਮੀਟਿੰਗ ਵਿਚ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਕੂਲ ਜਾਮਾਰਾਏ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਫਤਿਹਾਬਾਦ, 13 ਅਗਸਤ (ਹਰਵਿੰਦਰ ਸਿੰਘ ਧੂੰਦਾ)- ਸਾਉਣ ਦਾ ਮਹੀਨਾ ਪੰਜਾਬੀ ਸੱਭਿਆਚਾਰ ਵਿਚ ਇਕ ਖਾਸ ਮਹੱਤਵ ਰੱਖਦਾ ਹੈ ਅਤੇ ਖਾਸ ਕਰਕੇ ਇਹ ਮਹੀਨਾ ਕੁੜੀਆਂ ਲਈ ਲੰਮੀਆਂ ਉਡੀਕਾਂ ਮਗਰੋਂ ਜਦੋਂ ਆਉਂਦਾ ਹੈ ਤਾਂ ਕੁੜੀਆਂ ਮਹਿੰਦੀ ਲਵਾਉਂਦੀਆਂ ਹਨ, ਪੀਘਾਂ ਝੂਟਦੀਆਂ ਹਨ ...

ਪੂਰੀ ਖ਼ਬਰ »

ਨੈਸ਼ਨਲ ਪਬਲਿਕ ਸਕੂਲ ਵਿਚ ਰੱਖੜੀ ਅਤੇ ਆਜ਼ਾਦੀ ਦਿਵਸ ਮਨਾਇਆ

ਤਰਨ ਤਾਰਨ, 13 ਅਗਸਤ (ਪਰਮਜੀਤ ਜੋਸ਼ੀ)-ਨੈਸ਼ਨਲ ਪਬਲਿਕ ਸਕੂਲ ਵਿਚ ਰੱਖੜੀ ਅਤੇ ਆਜ਼ਾਦੀ ਦਿਵਸ ਦਾ ਤਿਉਹਾਰ ਮਨਾਇਆ ਗਿਆ | ਨੈਸ਼ਨਲ ਪਬਲਿਕ ਸਕੂਲ ਦੇ ਛੋਟੇ-ਛੋਟੇ ਬੱਚਿਆ ਨੇ ਬਹੁਤ ਸੋਹਣੀਆਂ ਰੱਖੜੀਆ ਬਣਾਈਆਂ | ਬੱਚਿਆ ਨੂੰ ਰੱਖੜੀ ਦੇ ਤਿਉਹਾਰ ਦੀ ਮਹੱਤਤਾ ਬਾਰੇ ...

ਪੂਰੀ ਖ਼ਬਰ »

ਮਾਝਾ ਕਾਲਜ ਫਾਰ ਵੂਮੈਨ 'ਚ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਮਨਾਈ

ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)- ਮਾਝਾ ਕਾਲਜ ਫਾਰ ਵੂਮੈਨ ਤਰਨਤਾਰਨ 'ਚ ਮਨਿਸਟਰੀ ਆਫ਼ ਯੂਥ ਅਫੇਅਰਜ਼ ਐਂਡ ਸਪੋਰਟਸ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਕਾਲਜ ਵਿਚਲੇ ਐੱਨ.ਐੱਸ.ਐੱਸ. ਯੂਨਿਟ ਵਲੋਂ ਆਜ਼ਾਦੀ ਕਾ ਅੰਮਿ੍ਤ ਮਹੋਉਤਸ਼ਵ 'ਹਰ ਘਰ ਤਿਰੰਗਾ' ...

ਪੂਰੀ ਖ਼ਬਰ »

ਦੋਆਬਾ, ਮਾਝਾ ਦੇ ਬਿਜਲੀ ਮਾਮਲੇ ਰੱਖੇ ਜਾਣਗੇ 17 ਦੀ ਮੀਟਿੰਗ 'ਚ

ਜਲੰਧਰ, 13 ਅਗਸਤ (ਸ਼ਿਵ)- ਬਿਜਲੀ ਮਾਮਲਿਆਂ ਦੀ ਸੁਣਵਾਈ ਕਰਨ ਲਈ ਸੀ. ਸੀ. ਜੀ. ਆਰ. ਐਫ. ਦੀ 17 ਅਗਸਤ ਨੂੰ ਸ਼ਕਤੀ ਸਦਨ ਜਲੰਧਰ ਵਿਚ ਮੀਟਿੰਗ ਹੋ ਰਹੀ ਹੈ | ਇਸ 'ਚ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਤੇ ਐੱਸ. ਈ. ਐੱਸ. ਨਗਰ ਸਰਕਲਾਂ ਦੇ ਮਾਮਲਿਆਂ ਦੀ ਸੁਣਵਾਈ ਹੋਵੇਗੀ | ਬਾਰਡਰ ...

ਪੂਰੀ ਖ਼ਬਰ »

ਜੇਲ੍ਹ 'ਚੋਂ ਹਵਾਲਾਤੀ ਪਾਸੋਂ ਮੋਬਾਈਲ ਫੋਨ ਤੇ ਸਿੰਮ ਬਰਾਮਦ

ਤਰਨ ਤਾਰਨ, 13 ਅਗਸਤ (ਪਰਮਜੀਤ ਜੋਸ਼ੀ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ 'ਚ ਬੰਦ ਹਵਾਲਾਤੀ ਪਾਸੋਂ ਤਲਾਸ਼ੀ ਦੌਰਾਨ 2 ਮੋਬਾਈਲ ਫੋਨ ਸਮੇਤ ਸਿੰਮ ਬਰਾਮਦ ਹੋਣ 'ਤੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਹਵਾਲਾਤੀ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਸਿੱਕੀ ਨੇ ਖਡੂਰ ਸਾਹਿਬ ਤੋਂ ਸਾਥੀਆਂ ਸਮੇਤ ਸ਼ੁਰੂ ਕੀਤੀ ਪੈਦਲ ਤਿਰੰਗਾ ਯਾਤਰਾ

ਖਡੂਰ ਸਾਹਿਬ, 13 ਅਗਸਤ (ਰਸ਼ਪਾਲ ਸਿੰਘ ਕੁਲਾਰ)- ਸੂਬੇ ਵਿਚ ਕਾਂਗਰਸ ਪਾਰਟੀ ਵਲੋਂ ਦੇਸ਼ ਦੀ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਨੂੰ ਸਮਰਪਿਤ ਚਲਾਈ ਜਾ ਰਹੀ ਮੁਹਿੰਮ ਘਰ-ਘਰ ਤਿਰੰਗਾ ਯਾਤਰਾ ਦੇ ਤਹਿਤ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਮੌਕੇ ਪੁਲਿਸ ਨੇ ਝਬਾਲ ਚੌਂਕ ਵਿਚ ਵਾਹਨਾਂ ਦੀ ਚੈਕਿੰਗ ਕੀਤੀ

ਝਬਾਲ, 13 ਅਗਸਤ (ਸੁਖਦੇਵ ਸਿੰਘ)- ਇਲਾਕੇ ਵਿੱਚ ਅਮਨ-ਸ਼ਾਂਤੀ ਬਣਾਏ ਰੱਖਣ ਅਤੇ 15 ਅਗਸਤ ਦੇ ਮੱਦੇਨਜ਼ਰ ਝਬਾਲ ਪੁਲਿਸ ਨੇ ਇੰਸਪੈਕਟਰ ਪ੍ਰਭਜੀਤ ਸਿੰਘ ਦੀ ਅਗਵਾਈ ਹੇਠ ਚੌਂਕ ਵਿਚ ਵਾਹਨਾਂ ਦੀ ਚੈਕਿੰਗ ਕੀਤੀ | ਇਸ ਮੌਕੇ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਆਜ਼ਾਦੀ ...

ਪੂਰੀ ਖ਼ਬਰ »

ਖੇਮਕਰਨ ਪੁਲਿਸ ਨੇ ਇਕ ਔਰਤ ਤੋਂ 300 ਗ੍ਰਾਮ ਅਫ਼ੀਮ ਬਰਾਮਦ ਕੀਤੀ

ਖੇਮਕਰਨ, 13 ਅਗਸਤ (ਰਾਕੇਸ਼ ਬਿੱਲਾ)-ਪੰਜਾਬ ਪੁਲਿਸ ਵਲੋਂ ਅਰੰਭੀ ਨਸ਼ਾ ਵਿਰੋਧੀ ਮਹਿੰਮ ਤਹਿਤ ਥਾਣਾ ਖੇਮਕਰਨ ਦੀ ਪੁਲਿਸ ਨੇ ਇਕ ਔਰਤ ਨੂੰ 300 ਗ੍ਰਾਮ ਅਫੀਮ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਖੇਮਕਰਨ ਇੰਸਪੈਕਟਰ ...

ਪੂਰੀ ਖ਼ਬਰ »

ਚੇਅਰਮੈਨ ਜੰਡ ਨੇ ਆਂਗਣਵਾੜੀ ਸੈਂਟਰ ਦੇ ਕਮਰੇ ਦੀ ਛੱਤ ਪਾਉਣ ਲਈ ਨਕਦ ਰਾਸ਼ੀ ਕੀਤੀ ਭੇਟ

ਖਾਲੜਾ, 13 ਅਗਸਤ (ਜੱਜਪਾਲ ਸਿੰਘ ਜੱਜ)-ਕਸਬਾ ਖਾਲੜਾ ਵਿਖੇ ਨਿੱਜੀ ਸਕੂਲ ਚਲਾ ਰਹੇ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਚੇਅਰਮੈਨ ਗੁਰਜੀਤ ਸਿੰਘ ਜੰਡ ਵਲੋਂ ਆਂਗਣਵਾੜੀ ਸੈਂਟਰ ਦੇ ਕਮਰੇ ਦੀ ਛੱਤ ਪਾਉਣ ਲਈ ਨਕਦ ਰਾਸ਼ੀ ਭੇਟ ਕੀਤੀ ਗਈ | ਚੇਅਰਮੈਨ ਗੁਰਜੀਤ ਸਿੰਘ ਜੰਡ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾ ਵਲੋਂ ਸੁਤੰਤਰਤਾ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ

ਪੱਟੀ, 13 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼ਹੀਦ ਭਗਤ ਸਿੰਘ ਸਿੱਖਿਆਂ ਸੰਸਥਾਵਾ ਪੱਟੀ ਵਲੋਂ ਮੈਨੇਜਮੈਂਟ ਦੀ ਯੋਗ ਅਗਵਾਈ ਹੇਠ 75 ਵਾਂ ਸੁਤੰਤਰਤਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਐੱਮ.ਡੀ. ਡਾ. ਰਾਜੇਸ਼ ਭਾਰਦਵਾਜ਼, ਕਾਰਜਕਾਰੀ ...

ਪੂਰੀ ਖ਼ਬਰ »

ਸਰਕਲ ਗੋਇੰਦਵਾਲ ਸਾਹਿਬ ਦੇ ਆਗੂਆਂ ਨੇ ਮਜੀਠੀਆ ਨੂੰ ਗੁਲਦਸਤਾ ਭੇਟ ਕਰ ਦਿੱਤੀ ਵਧਾਈ

ਗੋਇੰਦਵਾਲ ਸਾਹਿਬ, 13 ਅਗਸਤ (ਸਕੱਤਰ ਸਿੰਘ ਅਟਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਬਿਨਾਂ ਦੋਸ਼ ਸਾਬਤ ਕੀਤੇ ਮਿਲੀ ਜ਼ਮਾਨਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ...

ਪੂਰੀ ਖ਼ਬਰ »

ਮਾਤਾ ਵੈਸ਼ਨੋ ਦੇਵੀ ਮੰਦਰ ਪੱਟੀ ਵਿਖੇ ਪੂਰਨਮਾਸ਼ੀ ਦਿਵਸ ਮਨਾਇਆ

ਪੱਟੀ, 13 ਅਗਸਤ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)- ਮਾਤਾ ਵੈਸ਼ਨੋ ਦੇਵੀ ਮੰਦਿਰ ਚੌਂਕ ਕਾਜੀਆ ਵਾਲਾ ਪੱਟੀ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੰਦਿਰ ਦੇ ਚੇਅਰਮੈਨ ਮਾਸਟਰ ਅਮੀਰ ਚੰਦ ਨੇ ਸਮੂਹ ਸੰਗਤਾਂ ਨੂੰ ਜੀ ਆਇਆਂ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਮਾਡਰਨ ਸਕੂਲ ਭਰੋਵਾਲ ਵਿਖੇ ਹਰ ਘਰ ਤਿਰੰਗਾ ਦਾ ਸੰਦੇਸ਼ ਦਿੱਤਾ

ਫਤਿਆਬਾਦ, 13 ਅਗਸਤ (ਹਰਵਿੰਦਰ ਸਿੰਘ ਧੂੰਦਾ)-ਦੇਸ਼ ਦੀ ਆਨ, ਬਾਨ ਅਤੇ ਸ਼ਾਨ ਤਿਰੰਗਾ ਰਾਹੀਂ ਦੇਸ਼ ਭਗਤੀ ਨੂੰ ਘਰ ਘਰ ਪਹੁੰਚਾਉਣ ਅਤੇ ਹਰੇਕ ਨਾਗਰਿਕ ਦਾ ਤਿਰੰਗੇ ਪ੍ਰਤੀ ਸਤਿਕਾਰ ਬਰਕਰਾਰ ਕਰਨ ਦੇ ਮਕਸਦ ਨਾਲ ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ, ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ 16 ਅਗਸਤ ਨੂੰ ਹੋਵੇਗੀ ਜ਼ਿਲ੍ਹੇ ਦੀ ਚੋਣ- ਪਹੂਵਿੰਡ, ਚੀਮਾ

ਭਿੱਖੀਵਿੰਡ, 13 ਅਗਸਤ (ਬੌਬੀ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੇ ਸ਼ਹੀਦ ਭਾਈ ਤਾਰੂ ਸਿੰਘ ਜੀ ਪੂਹਲਾ ਜ਼ੋਨ ਭਿੱਖੀਵਿੰਡ ਦੀ ਮੀਟਿੰਗ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਅਸਥਾਨ ਨਗਰ ਪਹੂਵਿੰਡ ਸਾਹਿਬ ਵਿਖੇ ਰਣਜੀਤ ਸਿੰਘ ਚੀਮਾ ਤੇ ਪੂਰਨ ਸਿੰਘ ਮੱਦਰ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪੱਟੀ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਪੱਟੀ, 13 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਹਰਤਾਜ ਸਿੰਘ ਸਿੱਧੂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਿੱਕੀ ਦੀ ਅਗਵਾਈ ਵਿਚ ਤਿਰੰਗਾ ਯਾਤਰਾ ਦਾ ਫਤਿਆਬਾਦ ਪਹੁੰਚਣ 'ਤੇ ਕੀਤਾ ਭਰਵਾਂ ਸਵਾਗਤ

ਫਤਿਆਬਾਦ, 13 ਅਗਸਤ (ਹਰਵਿੰਦਰ ਸਿੰਘ ਧੂੰਦਾ)- ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਵਲੋਂ ਹਰ ਹਲਕੇ ਦੇ ਪਿੰਡਾਂ ਵਿਚ ਸ਼ੁਰੂ ਕੀਤੀ ਗਈ ਤਿਰੰਗਾ ਯਾਤਰਾ ਦੇ ਸੰਦਰਭ ਵਿਚ ਹਲਕਾ ਖਡੂਰ ਸਾਹਿਬ ਦੇ ਪਿੰਡਾਂ ਵਿਚ ਸਾ. ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

'ਹਰ ਘਰ ਤਿਰੰਗਾ' ਮੁਹਿੰਮ ਤਹਿਤ ਸੰਤ ਸਿੰਘ ਸੁੱਖਾ ਸਿੰਘ ਸਕੂਲ ਬੂਹ (ਹਰੀਕੇ) ਦੇ ਵਿਦਿਆਰਥੀਆਂ ਨੇ ਕੱਢੀ ਜਾਗਰੂਕਤਾ ਰੈਲੀ

ਹਰੀਕੇ ਪੱਤਣ , 13 ਅਗਸਤ (ਸੰਜੀਵ ਕੁੰਦਰਾ)- 'ਹਰ ਘਰ ਤਿਰੰਗਾ' ਮੁਹਿੰਮ ਤਹਿਤ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸੰਤ ਸਿੰਘ ਸੁੱਖਾ ਸਿੰਘ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੂਹ ਹਰੀਕੇ ਦੇ ਵਿਦਿਆਰਥਈਆਂ ਨੇ ਜਾਗਰੁਕਤਾ ਰੈਲੀ ਕੱਢੀ | ਆਜ਼ਾਦੀ ਦੇ ਅੰਮਿ੍ਤ ...

ਪੂਰੀ ਖ਼ਬਰ »

ਡਾ.ਧਾਮੀ ਦੁਆਰਾ ਤਿਆਰ ਕੀਤੀ 'ਮੇਰੇ ਵਿਦਿਆਰਥੀ ਤੇ ਮੈਂ ਡਾਟ ਕਾਮ' ਵੈਬਸਾਈਟ ਲੋਕ ਅਰਪਣ ਕੀਤੀ

ਪੱਟੀ, 13 ਅਗਸਤ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)- ਹਰਭਗਵੰਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ, ਸੁਖਬੀਰ ਸਿੰਘ ਕੰਗ ਕੈਰੀਅਰ ਐੰਡ ਗਾਈਡੈਂਸ ਕੋਆਰਡੀਨੇਟਰ, ਮਨਦੀਪ ਸਿੰਘ ਐਜੂਸੈੱਟ ਕੁਆਰਡੀਨੇਟਰ ਅੱਜ ਉਚੇਚੇ ਤੌਰ 'ਤੇ ਸਰਕਾਰੀ ਸੈਕੰਡਰੀ ਸਕੂਲ ਦੁੱਬਲੀ ...

ਪੂਰੀ ਖ਼ਬਰ »

ਪਿਓ-ਪੁੱਤਰ ਨੂੰ ਸੱਟਾਂ ਮਾਰ ਕੇ ਜ਼ਖਮੀ ਕਰਨ 'ਤੇ 2 ਵਿਅਕਤੀਆਂ ਖਿਲਾਫ਼ ਕੇਸ ਦਰਜ

ਤਰਨ ਤਾਰਨ, 13 ਅਗਸਤ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਤੇਜ਼ਧਾਰ ਹਥਿਆਰਾਂ ਨਾਲ ਪਿਓ-ਪੁੱਤਰ ਨੂੰ ਸੱਟਾਂ ਮਾਰ ਕੇ ਜ਼ਖਮੀ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਦਰ ਤਰਨ ਤਾਰਨ ਵਿਖੇ ਜਗਦੀਸ਼ ਸਿੰਘ ਪੁੱਤਰ ਹਰੀ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਸੰਬੰਧੀ ਪੱਟੀ ਪੁਲਿਸ ਨੇ ਫਲੈਗ ਮਾਰਚ ਕੱਢਿਆ

ਪੱਟੀ, 13 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਐੱਸ.ਐੱਸ.ਪੀ.ਰਣਜੀਤ ਸਿੰਘ ਢਿੱਲੋਂ, ਐੱਸ.ਪੀ. (ਡੀ.) ਵਿਸਾਲਜੀਤ ਸਿੰਘ, ਡੀ.ਐੱਸ.ਪੀ. ਪੱਟੀ ਸਤਨਾਮ ਸਿੰਘ, ਥਾਣਾ ਮੁਖੀ ਸਿਟੀ ਪੱਟੀ ਪਰਮਜੀਤ ਸਿੰਘ ਵਿਰਦੀ, ਥਾਣਾ ਸਦਰ ਮੁਖੀ ਸੁਖਬੀਰ ਸਿੰਘ, ਥਾਣਾ ...

ਪੂਰੀ ਖ਼ਬਰ »

ਡਾਕਟਰ ਇਮਾਨਦਾਰੀ ਨਾਲ ਮਰੀਜ਼ਾਂ ਦੀ ਸੇਵਾ ਕਰਨ, ਉਨ੍ਹਾਂ ਨੂੰ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਕਿਸੇ ਤਰ੍ਹਾਂ ਦੀ ਸਿਆਸੀ ਦਖਲ ਅੰਦਾਜ਼ੀ- ਵਿਧਾਇਕ ਡਾ. ਸੋਹਲ

ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)-ਤਰਨਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਸਿਵਲ ਹਸਪਤਾਲ ਤਰਨਤਾਰਨ ਪਹੁੰਚ ਕੇ ਹਸਪਤਾਲ ਦੇ ਡਾਕਟਰਾਂ, ਪੈਰਾ ਮੈਡੀਕਲ ਸਟਾਫ਼ ਅਤੇ ਬਾਕੀ ਮੁਲਾਜ਼ਮਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਲੋਕ ਸੇਵਾ ਕਰਨ ਦੀ ਨਸੀਹਤ ...

ਪੂਰੀ ਖ਼ਬਰ »

ਪੀ.ਐੱਸ.ਈ.ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਦੀ ਕਾਨਫਰੰਸ ਹੋਈ

ਤਰਨ ਤਾਰਨ, 13 ਅਗਸਤ (ਪਰਮਜੀਤ ਜੋਸ਼ੀ)-ਬਿਜਲੀ ਕਾਮਿਆਂ ਦੀ ਸਿਰਮੌਰ ਜਥੇਬੰਦੀ ਪੀ.ਐੱਸ.ਈ.ਬੀ. ਇੰਪਲਾਈਜ ਫੈਡਰੇਸ਼ਨ ਏਟਕ ਪੰਜਾਬ ਦੀ ਸੂਬਾ ਕਮੇਟੀ ਦੇ ਫੈਸਲੇ ਤਹਿਤ ਸਥਾਨਿਕ ਸਰਕਲ ਦੀ ਜਥੇਬੰਦਕ ਕਾਨਫਰੰਸ ਰਾਮਗੜ੍ਹੀਆ ਬੁੰਗਾ ਵਿੱਚ ਹੋਈ | ਇਸ ਕਾਨਫਰੰਸ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਨੈਸ਼ਨਲ ਲੋਕ ਅਦਾਲਤ ਵਿਚ 969 ਕੇਸਾਂ ਦਾ ਮੌਕੇ 'ਤੇ ਕੀਤਾ ਨਿਪਟਾਰਾ

ਤਰਨ ਤਾਰਨ, 13 ਅਗਸਤ (ਪਰਮਜੀਤ ਜੋਸ਼ੀ)-ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦਿੱਲੀ ਦੇ ਦਿਸ਼ਾ ਨਿਰਦੇਸ਼ਾ ਤਹਿਤ 13 ਅਗਸਤ ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿ੍ਆ ਸੂਦ ਜ਼ਿਲ੍ਹਾ ਅਤੇ ਸ਼ੈਸਨਜ਼ ਜੱਜ ਸਹਿਤ ਚੇਅਰਪਰਸਨ ...

ਪੂਰੀ ਖ਼ਬਰ »

ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 5 ਵਿਅਕਤੀ ਕਾਬੂ, ਚਾਰ ਫ਼ਰਾਰ-ਐੱਸ.ਐੱਸ.ਪੀ. ਢਿੱਲੋਂ

ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 5 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਚਾਰ ਵਿਅਕਤੀ ਫ਼ਰਾਰ ਹਨ | ਐੱਸ.ਐੱਸ.ਪੀ. ਰਣਜੀਤ ਸਿੰਘ ...

ਪੂਰੀ ਖ਼ਬਰ »

ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਤਰਕਸ਼ੀਲ ਆਗੂ ਨੇ ਬੂਟੇ ਲਗਾਏ

ਤਰਨ ਤਾਰਨ, 13 ਅਗਸਤ (ਪਰਮਜੀਤ ਜੋਸ਼ੀ)-ਮਨੁੱਖਤਾ ਦੀ ਹੋਂਦ ਲਈ ਰੁੱਖਾਂ ਦੀ ਮਹੱਤਤਾ ਬਹੁਤ ਜਰੂਰੀ ਹੈ | ਇਹ ਵਿਚਾਰ ਤਰਕਸ਼ੀਲ ਆਗੂ ਨਰਿੰਦਰ ਸ਼ੇਖਚੱਕ ਨੇ ਆਪਣੇ ਪਿੰਡ ਵਿਚ ਮੁਹਤਬਰ ਵਿਅਕਤੀਆਂ ਸਰਪੰਚ ਗੁਰਨਿਸਾਨ ਸਿੰਘ, ਪ੍ਰਮਿੰਦਰ ਸਿੰਘ, ਬਲਵਿੰਦਰ ਸਿੰਘ ਨਾਲ ...

ਪੂਰੀ ਖ਼ਬਰ »

ਵਕਫ ਬੋਰਡ ਦੀ ਜਗ੍ਹਾ 'ਤੇ ਗੰਦਾ ਪਾਣੀ ਸੁੱਟਣ 'ਤੇ ਮੁਸਲਿਮ ਭਾਈਚਾਰੇ ਨੇ ਕੀਤੀ ਨਾਅਰੇਬਾਜ਼ੀ

ਪੱਟੀ, 13 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਸ਼ਹਿਰ ਦੀ ਵਾਰਡ ਨੰਬਰ 6 ਵਿਚ ਵਕਫ਼ ਬੋਰਡ ਦੀ ਜਗ੍ਹਾ 'ਤੇ ਗੰਦਾ ਪਾਣੀ ਸੁੱਟਣ ਦੇ ਵਿਰੋਧ ਚਮੁਸਲਿਮ ਭਾਈਚਾਰੇ ਵਲੋਂ ਨਾਅਰੇਬਾਜ਼ੀ ਕੀਤੀ ਗਈ | ਇਸ ਸਬੰਧੀ ਮੁਸਲਿਮ ਭਾਈਚਾਰੇ ਦੇ ਆਗੂਆਂ ਮੁੱਲਾ ...

ਪੂਰੀ ਖ਼ਬਰ »

15 ਅਗਸਤ ਨੂੰ ਖੇਡ ਮੰਤਰੀ ਮੀਤ ਹੇਅਰ ਲਹਿਰਾਉਣਗੇ ਤਿਰੰਗਾ
ਆਜ਼ਾਦੀ ਦਿਵਸ ਦੇ ਜਸ਼ਨਾਂ ਦੀ 'ਫੁੱਲ ਡਰੈੱਸ ਰਿਹਰਸਲ' ਵਿਚ ਡਿਪਟੀ ਕਮਿਸ਼ਨਰ ਨੇ ਲਹਿਰਾਇਆ ਤਿਰੰਗਾ

ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)-ਜ਼ਿਲ੍ਹਾ ਪੱਧਰ ਉਤੇ ਮਨਾਏ ਜਾ ਰਹੇ ਆਜ਼ਾਦੀ ਦਿਵਸ ਪ੍ਰੋਗਰਾਮ ਦੀ ਫੁੱਲ ਡਰੈਸ ਰਿਹਰਸਲ ਅੱਜ ਪੁਲਿਸ ਸਟੇਡੀਅਮ ਵਿਖੇ ਕਰਵਾਈ ਗਈ, ਜਿਸਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਅਤੇ ਐੱਸ.ਐੱਸ.ਪੀ. ਰਣਜੀਤ ਸਿੰਘ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਦੇ ਜਸ਼ਨਾਂ ਦੀ 'ਫੁੱਲ ਡਰੈੱਸ ਰਿਹਰਸਲ' ਵਿਚ ਡਿਪਟੀ ਕਮਿਸ਼ਨਰ ਨੇ ਲਹਿਰਾਇਆ ਤਿਰੰਗਾ

ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)-ਜ਼ਿਲ੍ਹਾ ਪੱਧਰ ਉਤੇ ਮਨਾਏ ਜਾ ਰਹੇ ਆਜ਼ਾਦੀ ਦਿਵਸ ਪ੍ਰੋਗਰਾਮ ਦੀ ਫੁੱਲ ਡਰੈਸ ਰਿਹਰਸਲ ਅੱਜ ਪੁਲਿਸ ਸਟੇਡੀਅਮ ਵਿਖੇ ਕਰਵਾਈ ਗਈ, ਜਿਸਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਅਤੇ ਐੱਸ.ਐੱਸ.ਪੀ. ਰਣਜੀਤ ਸਿੰਘ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਲਾਲੂ ਘੁੰਮਣ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਝਬਾਲ, 13 ਅਗਸਤ (ਸੁਖਦੇਵ ਸਿੰਘ)- ਸਰਕਾਰੀ ਪ੍ਰਾਇਮਰੀ ਸਕੂਲ ਲਾਲੂ ਘੁੰਮਣ ਵਿਖੇ ਤੀਆਂ ਦਾ ਤਿਉਹਾਰ ਬੜੇ ਚਾਵਾਂ ਨਾਲ ਮਨਾਇਆ ਗਿਆ | ਇਸ ਮੌਕੇ ਸਾਉਣ ਦੇ ਇਸ ਮਹੀਨੇ ਵਿਚ ਸਕੂਲ ਵਿਚ ਤੀਆਂ ਦੇ ਤਿਉਹਾਰ ਨੂੰ ਮਨਾਉਣ ਲਈ ਸਕੂਲ ਦੇ ਬੱਚਿਆਂ ਅਤੇ ਅਧਿਆਪਕਾਂ ਵਲੋਂ ਇੱਕ ...

ਪੂਰੀ ਖ਼ਬਰ »

ਆਮ ਆਦਮੀ ਕਲੀਨਿਕ ਦੇ ਉਦਘਾਟਨ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਪੱਬਾਂ ਭਾਰ

ਖਾਲੜਾ, 13 ਅਗਸਤ (ਜੱਜਪਾਲ ਸਿੰਘ ਜੱਜ)-ਆਮ ਆਦਮੀ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਨਾਲ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਵਲੋਂ ਦੇਸ਼ ਦੀ ਆਜ਼ਾਦੀ ਦਿਹਾੜੇ ਮੌਕੇ ਲੋਕ ਅਰਪਣ ਕੀਤੇ ਜਾ ਰਹੇ ਆਮ ਆਦਮੀ ਕਲੀਨਿਕ ਦੇ ਉਦਘਾਟਨ ਅਤੇ ਸੰਵਾਰਨ ਨੂੰ ਲੈ ਕੇ ਸਮੁੱਚਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX