ਤਾਜਾ ਖ਼ਬਰਾਂ


ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  17 minutes ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿਚ ਹੋਇਆ ਜ਼ਬਰਦਸਤ ਹੰਗਾਮਾ
. . .  21 minutes ago
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ....
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  50 minutes ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  56 minutes ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  about 1 hour ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ
. . .  about 1 hour ago
ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ...
ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
. . .  about 1 hour ago
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ...
ਅਸੀਂ ਹਮੇਸ਼ਾ ‘ਅਜੀਤ’ ਨਾਲ ਖੜ੍ਹੇ ਹਾਂ- ਬੂਟਾ ਸਿੰਘ ਸ਼ਾਦੀਪੁਰ
. . .  about 1 hour ago
ਪਟਿਆਲਾ, 6 ਜੂਨ (ਅਮਨਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਪ੍ਰਤੀ ਵਰਤੀ ਜਾ ਰਹੀ ਦਮਨਕਾਰੀ ਨੀਤੀ ਤਹਿਤ ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ....
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਲਈ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ੇ ਜਾਰੀ
. . .  about 2 hours ago
ਨਵੀਂ ਦਿੱਲੀ, 6 ਜੂਨ- ਪਾਕਿਸਤਾਨੀ ਹਾਈ ਕਮਿਸ਼ਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 8 ਤੋਂ17 ਜੂਨ 2023 ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ....
ਕਿਸਾਨਾਂ ਵਲੋਂ ਅੱਜ ਸ਼ਾਹਬਾਦ ਮਾਰਕੰਡਾ ਵਿਖੇ ਕੀਤੀਆਂ ਜਾ ਸਕਦੀਆਂ ਹਨ ਸੜਕਾਂ ਜਾਮ
. . .  about 2 hours ago
ਸ਼ਾਹਬਾਦ ਮਾਰਕੰਡਾ, 6 ਜੂਨ- ਸੂਰਜਮੁਖੀ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਲੋਂ ਅੱਜ ਇੱਥੇ ਸੜਕਾਂ ਜਾਮ ਕੀਤੀਆਂ ਜਾ ਸਕਦੀਆਂ ਹਨ। ਜਾਣਕਾਰੀ ਅਨੁਸਾਰ ਸ਼ਾਹਬਾਦ ਦਾ ਬਰਾੜਾ ਰੋਡ ਪੁਲਿਸ ਛਾਉਣੀ ਵਿਚ....
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
. . .  about 2 hours ago
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
ਬਾਲਾਸੋਰ ਹਾਦਸਾ: ਘਟਨਾ ਵਾਲੀ ਥਾਂ ’ਤੇ ਜਾਂਚ ਲਈ ਪੁੱਜੀ ਸੀ.ਬੀ.ਆਈ. ਟੀਮ
. . .  about 2 hours ago
ਭੁਵਨੇਸ਼ਵਰ, 6 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸੀ.ਬੀ.ਆਈ. ਦੀ 10 ਮੈਂਬਰੀ ਟੀਮ ਜਾਂਚ ਲਈ ਪੁੱਜ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਖਣੀ ਪੂਰਬੀ ਰੇਲਵੇ ਦੇ ਸੀ.ਪੀ.ਆਰ. ਓ.....
ਮਨੀਪੁਰ: ਸੁਰੱਖਿਆ ਬਲਾਂ ਤੇ ਵਿਦਰੋਹੀਆਂ ਵਿਚਕਾਰ ਹੋਈ ਗੋਲੀਬਾਰੀ
. . .  about 2 hours ago
ਇੰਫ਼ਾਲ, 6 ਜੂਨ- ਭਾਰਤੀ ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ 5-6 ਜੂਨ ਦੀ ਦਰਮਿਆਨੀ ਰਾਤ ਨੂੰ ਮਨੀਪੁਰ ਦੇ ਸੁਗਨੂ/ਸੇਰਾਉ ਖ਼ੇਤਰਾਂ ਵਿਚ ਅਸਾਮ ਰਾਈਫ਼ਲਜ਼, ਬੀ.ਐਸ.ਐਫ਼. ਅਤੇ ਪੁਲਿਸ ਵਲੋਂ ਇਕ....
ਐਨ.ਆਈ.ਏ. ਵਲੋਂ ਪੰਜਾਬ ਤੇ ਹਰਿਆਣਾ ਵਿਚ 10 ਥਾਵਾਂ ’ਤੇ ਛਾਪੇਮਾਰੀ
. . .  about 3 hours ago
ਨਵੀਂ ਦਿੱਲੀ, 6 ਜੂਨ- ਅੱਜ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਖ਼ਾਲਿਸਤਾਨ ਟਾਈਗਰ ਫ਼ੋਰਸ ਨਾਲ ਜੁੜੇ ਇਕ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ’ਚ 10....
ਕੈਲੀਫ਼ੋਰਨੀਆ ’ਚ ਸੈਨਟ ਵਲੋਂ ਸਿੱਖਾਂ ਨੂੰ ਵੱਡੀ ਰਾਹਤ, ਬਿਨਾਂ ਹੈਲਮਟ ਬਾਈਕ ਚਲਾਉਣ ਸੰਬੰਧੀ ਬਿੱਲ ਪਾਸ
. . .  about 3 hours ago
ਸੈਕਰਾਮੈਂਟੋ,ਕੈਲੀਫੋਰਨੀਆ, 6 ਜੂਨ (ਹੁਸਨ ਲੜੋਆ ਬੰਗਾ)- ਕੈਲੀਫੋਰਨੀਆ ਵਿਚ ਸਟੇਟ ਸੈਨਟ ਨੇ ਸਿੱਖਾਂ ਨੂੰ ਵੱਡੀ ਰਾਹਤ ਦਿੰਦਿਆਂ ਇਕ ਬਿੱਲ ਉਪਰ ਮੋਹਰ ਲਾ ਦਿੱਤੀ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਸਿੱਖ....
ਬੰਦ ਦੇ ਦਿੱਤੇ ਸੱਦੇ ’ਤੇ ਓਠੀਆ ਕਸਬਾ ਪੂਰਨ ਤੌਰ ’ਤੇ ਬੰਦ
. . .  about 3 hours ago
ਓਠੀਆਂ, 6 ਜੂਨ (ਗੁਰਵਿੰਦਰ ਸਿੰਘ ਛੀਨਾ)- ਦਲ ਖ਼ਾਲਸਾ ਵਲੋਂ ਘੱਲੂਘਾਰੇ ਦਿਵਸ ’ਤੇ ਬੰਦ ਦੇ ਸੱਦੇ ’ਤੇ ਕਸਬੇ ਦੇ ਦੁਕਾਨਦਾਰਾਂ ਵਲੋਂ ਏਕਤਾ ਦਾ ਸਬੂਤ ਦਿੰਦਿਆਂ ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਛੀਨਾ....
ਕਰਨਾਟਕ:ਸੜਕ ਹਾਦਸੇ ਚ 5 ਲੋਕਾਂ ਦੀ ਮੌਤ, 13 ਜ਼ਖ਼ਮੀ
. . .  1 minute ago
ਯਾਦਗਿਰੀ, 6 ਜੂਨ -ਕਰਨਾਟਕ ਦੇ ਯਾਦਗਿਰੀ ਜ਼ਿਲ੍ਹੇ ਵਿਚ ਇਕ ਕਾਰ ਦੇ ਸਟੇਸ਼ਨਰੀ ਟਰੱਕ ਨਾਲ ਟਕਰਾਉਣ ਕਾਰਨ 5 ਲੋਕਾਂ ਦੀ ਮੌਤ ਹੋ ਗਈ ਅਤੇ 13 ਗੰਭੀਰ ਰੂਪ ਵਿਚ ਜ਼ਖਮੀ...
ਐਨ.ਆਈ.ਏ. ਵਲੋਂ ਤਲਵੰਡੀ ਭਾਈ ਖੇਤਰ ਚ ਛਾਪੇਮਾਰੀ
. . .  about 4 hours ago
ਤਲਵੰਡੀ ਭਾਈ, 6 ਜੂਨ (ਕੁਲਜਿੰਦਰ ਸਿੰਘ ਗਿੱਲ)-ਕੌਮੀਂ ਜਾਂਚ ਏਜੰਸੀ (ਐਨ.ਆਈ.ਏ.) ਵਲੋਂ ਤਲਵੰਡੀ ਭਾਈ ਖੇਤਰ ਵਿਚ ਅੱਜ ਮੁੜ ਦਸਤਕ ਦਿੰਦਿਆਂ ਤਲਵੰਡੀ ਭਾਈ, ਪਿੰਡ ਲੱਲੇ, ਘੱਲ ਖੁਰਦ,ਬੂਈਆਂ ਵਾਲਾ...
ਦਲ ਖ਼ਾਲਸਾ ਵਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ 'ਤੇ ਸ਼ਹਿਰ ਦੇ ਸਾਰੇ ਬਾਜ਼ਾਰ ਬੰਦ
. . .  about 4 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਅੱਜ ਘੱਲੂਘਾਰਾ ਦਿਵਸ ਮੌਕੇ ਦਲ ਖ਼ਾਲਸਾ ਵਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ 'ਤੇ ਸ਼ਹਿਰ ਦੇ ਕਰੀਬ ਸਾਰੇ ਬਾਜ਼ਾਰ ਬੰਦ...
ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨਗੇ ਜਰਮਨੀ ਦੇ ਰੱਖਿਆ ਮੰਤਰੀ ਬੋਰਿਸ ਪਿਸਟੋਰੀਅਸ
. . .  about 4 hours ago
ਨਵੀਂ ਦਿੱਲੀ, 6 ਜੂਨ-ਜਰਮਨੀ ਦੇ ਰੱਖਿਆ ਮੰਤਰੀ ਬੋਰਿਸ ਪਿਸਟੋਰੀਅਸ ਅੱਜ ਦਿੱਲੀ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨਗੇ।ਬੋਰਿਸ ਪਿਸਟੋਰੀਅਸ ਭਾਰਤ ਦੇ ਚਾਰ ਦਿਨਾਂ...
ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਜਾਰੀ ਕੀਤਾ ਕੌਮ ਦੇ ਨਾਂਅ ਸੰਦੇਸ਼
. . .  about 5 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਦੀ ਸਮਾਪਤੀ ਉਪਰੰਤ ਅਕਾਲ ਤਖ਼ਤ ਸਕਤਰੇਤ ਦੇ ਬਾਹਰ ਸਰਬੱਤ ਖਾਲਸਾ ਵਲੋਂ ਥਾਪੇ ਕਾਰਜਕਾਰੀ...
ਸ੍ਰੀ ਮੁਕਤਸਰ ਸਾਹਿਬ ਵਿਖੇ ਐਨ.ਆਈ.ਏ. ਦੀ ਦਸਤਕ
. . .  about 5 hours ago
ਸ੍ਰੀ ਮੁਕਤਸਰ ਸਾਹਿਬ,6 ਜੂਨ (ਬਲਕਰਨ ਸਿੰਘ ਖਾਰਾ)-ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਫਿਰ ਐਨ.ਆਈ.ਏ. ਦੀ ਟੀਮ ਨੇ ਅਬੋਹਰ ਰੋਡ ਬਾਈਪਾਸ 'ਤੇ ਰਹਿਣ ਵਾਲੇ ਇਕ ਵਿਅਕਤੀ ਤੋਂ ਪੁੱਛ-ਗਿੱਛ ਕੀਤੀ।ਫਿਲਹਾਲ ਐਨ.ਆਈ.ਏ. ਦੀ ਟੀਮ ਦੁਆਰਾ...
ਘੱਲੂਘਾਰਾ ਦਿਵਸ ਮੌਕੇ ਹੋਏ ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸ੍ਰੀ ਥੜਾ ਸਾਹਿਬ ਨੇੜੇ ਸੰਗਤਾਂ ਨੂੰ ਸਿਮਰਨਜੀਤ ਸਿੰਘ ਮਾਨ ਦਾ ਸੰਬੋਧਨ
. . .  about 5 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਘੱਲੂਘਾਰਾ ਦਿਵਸ ਮੌਕੇ ਹੋਏ ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸ੍ਰੀ ਥੜਾ ਸਾਹਿਬ ਨੇੜੇ ਸਿਮਰਨਜੀਤ ਸਿੰਘ ਮਾਨ ਨੇ ਸੰਗਤਾਂ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਸਮਾਗਮ ਸੰਪੂਰਨ
. . .  about 5 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਸਮਾਗਮ ਸੰਪੂਰਨ ਹੋ ਗਿਆ ਹੈ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ...
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਘੱਲੂਘਾਰਾ ਦਿਵਸ ਮੌਕੇ ਖ਼ਾਲਿਸਤਾਨ ਪੱਖੀ ਨਾਅਰੇਬਾਜ਼ੀ ਕਰਦੇ ਹੋਏ ਨੌਜਵਾਨ
. . .  about 4 hours ago
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਘੱਲੂਘਾਰਾ ਦਿਵਸ ਮੌਕੇ ਖ਼ਾਲਿਸਤਾਨ ਪੱਖੀ ਨਾਅਰੇਬਾਜ਼ੀ ਕਰਦੇ ਹੋਏ ਨੌਜਵਾਨ
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਸਾਉਣ ਸੰਮਤ 554

ਪਟਿਆਲਾ

'ਹਰ ਘਰ ਤਿਰੰਗਾ' ਮੁਹਿੰਮ ਨੂੰ ਪਟਿਆਲਾ ਜ਼ਿਲ੍ਹੇ 'ਚ ਮਿਲਿਆ ਭਰਵਾਂ ਹੁੰਗਾਰਾ- ਸਾਕਸ਼ੀ ਸਾਹਨੀ

ਪਟਿਆਲਾ, 13 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਦੇਸ਼ ਦੀ ਆਜ਼ਾਦੀ ਦੀ 75ਵੀਂ ਵਰੇ੍ਹ ਗੰਢ ਮੌਕੇ 75ਵੇਂ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਮਨਾਉਂਦਿਆਂ ਪਟਿਆਲਾ ਜ਼ਿਲ੍ਹੇ ਦੇ ਨਿਵਾਸੀਆਂ ਵਲੋਂ 'ਹਰ ਘਰ ਤਿਰੰਗਾ' ਮੁਹਿੰਮ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ | ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ 'ਚ ਲੋਕਾਂ ਨੇ ਆਪਣੇ ਘਰਾਂ 'ਤੇ ਤਿਰੰਗਾ ਝੰਡਾ ਲਹਿਰਾਇਆ ਹੈ | ਇਸ ਤੋਂ ਬਿਨਾਂ ਹਰ ਸਰਕਾਰੀ ਇਮਾਰਤ 'ਤੇ ਤਿਰੰਗਾ ਲਹਿਰਾਇਆ ਜਾ ਰਿਹਾ ਹੈ | ਲੋਕਾਂ ਵਲੋਂ ਦਿੱਤੇ ਹੁੰਗਾਰੇ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਹਰ ਘਰ ਤਿਰੰਗਾ ਮੁਹਿੰਮ ਨੂੰ ਸਫਲ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਿਕ ਟੀਮ ਪਟਿਆਲਾ ਨੇ ਲੋਕਾਂ 'ਚ ਜਾਗਰੂਕਤਾ ਫੈਲਾਈ ਅਤੇ 1.30 ਲੱਖ ਤਿਰੰਗੇ ਝੰਡੇ ਲੋਕਾਂ ਤੱਕ ਪੁੱਜਦੇ ਕੀਤੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ ਤਹਿਤ ਹਾਜੀ ਮਾਜਰਾ ਵਿਖੇ ਬਣੇ ਈ.ਡਬਲਿਊਸ.ਐਸ. ਘਰਾਂ ਵਿਚ ਪੀ.ਡੀ.ਏ. ਪਟਿਆਲਾ ਵੱਲੋਂ 150 ਦੇ ਕਰੀਬ ਤਿਰੰਗੇ ਝੰਡੇ ਲਗਾਏ ਗਏ ਹਨ | ਇਸ ਤੋਂ ਬਿਨਾਂ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਉਪਲ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਚੌਂਕਾਂ ਵਿੱਚ ਨਗਰ ਨਿਗਮ ਦੀ ਟੀਮ ਵਲੋਂ ਤਿਰੰਗੇ ਝੰਡੇ ਲਗਾਕੇ ਚੌਂਕਾਂ ਨੂੰ ਪਲਾਸਟਿਕ ਨੂੰ ਨਾਂਹ ਕਹਿਣ ਦਾ ਸੁਨੇਹਾ ਦਿੰਦਿਆਂ ਗੱਤੇ ਅਤੇ ਟੈਟਰਾ ਪੈਕਸ ਨਾਲ ਸਜਾਇਆ ਗਿਆ ਹੈ | ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸੇ ਤਰ੍ਹਾਂ ਹੀ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੌਤਮ ਜੈਨ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਬਾਕੀ ਸ਼ਹਿਰਾਂ 'ਚ ਵੀ ਚੌਂਕਾਂ ਨੂੰ ਤਿਰੰਗੇ ਨਾਲ ਸਜਾਉਣ ਤੋਂ ਇਲਾਵਾ ਲੋਕਾਂ ਦੇ ਘਰਾਂ ਤੱਕ ਤਿਰੰਗਾ ਝੰਡਾ ਪੁੱਜਦਾ ਕੀਤਾ ਗਿਆ ਹੈ | ਜਦੋਂਕਿ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਈਸ਼ਾ ਸਿੰਘਲ ਦੀ ਅਗਵਾਈ ਹੇਠ ਪਿੰਡਾਂ 'ਚ ਲੋਕਾਂ ਤੱਕ ਤਿਰੰਗਾ ਪਹੁੰਚਾਇਆ ਗਿਆ ਹੈ ਅਤੇ ਲੋਕਾਂ ਨੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਆਪਣੇ ਘਰਾਂ 'ਤੇ ਤਿਰੰਗਾ ਝੰਡਾ ਪੂਰੇ ਸਨਮਾਨ ਸਹਿਤ ਲਗਾਇਆ ਹੈ | ਇਸਦੇ ਨਾਲ ਹੀ ਵੱਖ-ਵੱਖ ਸਕੂਲਾਂ 'ਚ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਨੂੰ ਲੈਕੇ ਵਿਦਿਆਰਥੀਆਂ ਦੇ ਪ੍ਰੋਗਰਾਮ ਅਤੇ ਮੁਕਾਬਲੇ ਵੀ ਕਰਵਾਏ ਗਏ | ਡੀ.ਸੀ. ਨੇ ਕਿਹਾ ਕਿ ਦੇਸ਼ ਵਾਸੀਆਂ ਨੂੰ ਤਿਰੰਗੇ ਝੰਡੇ ਦੀ ਇਸ ਭਾਵਨਾ ਨਾਲ ਜੋੜਨ ਲਈ 'ਹਰ ਘਰ ਤਿਰੰਗਾ' ਮੁਹਿੰਮ ਤਹਿਤ 15 ਅਗਸਤ ਤੱਕ ਲੋਕ ਖ਼ੁਦ ਤਿਰੰਗਾ ਲਹਿਰਾ ਸਕਦੇ ਹਨ, ਇਸ ਲਈ ਬਕਾਇਦਾ ਪੋਰਟਲ ਹਰਘਰਤਿਰੰਗਾ ਡਾਟ ਕਾਮ ਬਣਾਇਆ ਗਿਆ ਹੈ, ਜਿਥੇ ਤਿਰੰਗੇ ਨਾਲ ਆਪਣੀ ਸੈਲਫੀ/ਫੋਟੋ ਵੀ ਅਪਲੋਡ ਕੀਤੀ ਜਾ ਸਕਦੀ ਹੈ¢

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਮੈਂਬਰ ਸਕੱਤਰ ਵਲੋਂ ਕੇਂਦਰੀ ਜੇਲ੍ਹ ਦਾ ਦੌਰਾ

ਪਟਿਆਲਾ, 13 ਅਗਸਤ (ਗੁਰਵਿੰਦਰ ਸਿੰਘ ਔਲਖ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਮੈਂਬਰ ਸਕੱਤਰ ਅਰੁਣ ਗੁਪਤਾ ਨੇ ਕੇਂਦਰੀ ਜੇਲ੍ਹ ਪਟਿਆਲਾ ਦਾ ਦੌਰਾ ਕਰਕੇ ਕਾਨੂੰਨੀ ਸਹਾਇਤਾ ਕਲੀਨਿਕ ਦਾ ਨਿਰੀਖਣ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਦੇ ਨਾਲ ...

ਪੂਰੀ ਖ਼ਬਰ »

ਕਾਰ ਤੇ ਟਰਾਲੇ ਦੀ ਆਹਮੋ ਸਾਹਮਣੇ ਹੋਈ ਟੱਕਰ 'ਚ ਇਕ ਨੌਜਵਾਨ ਦੀ ਮੌਤ ਤੇ ਦੋ ਗੰਭੀਰ ਜ਼ਖ਼ਮੀ

ਬਨੂੜ, 13 ਅਗਸਤ (ਭੁਪਿੰਦਰ ਸਿੰਘ)-ਬਨੂੜ ਤੇਪਲਾ ਮਾਰਗ 'ਤੇ ਬੀਤੀ ਦੇਰ ਰਾਤ ਇਕ ਕਾਰ ਤੇ ਟਰਾਲਾ ਦੀ ਆਹਮੋ ਸਾਹਮਣੇ ਹੋਈ ਭਿਆਨਕ ਟੱਕਰ ਵਿਚ ਕਾਰ ਸਵਾਰ ਨੌਜਵਾਨ ਦੀ ਮੌਤ ਤੇ ਦੋ ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਜਾਂਚ ਅਧਿਕਾਰੀ ਏ.ਐੱਸ.ਆਈ. ਰਾਮ ਕਿਸ਼ਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਮਾਣਾ 'ਚ ਲੱਗੀ ਲੋਕ ਅਦਾਲਤ 'ਚ 1268 ਮਾਮਲਿਆਂ ਦਾ ਨਿਪਟਾਰਾ, 6 ਕਰੋੜ ਦੇ ਐਵਾਰਡ ਪਾਸ

ਸਮਾਣਾ, 13 ਅਗਸਤ (ਪ੍ਰੀਤਮ ਸਿੰਘ ਨਾਗੀ, ਸਾਹਿਬ ਸਿੰਘ)-ਸਮਾਣਾ ਵਿਖੇ ਲਗਾਈ ਕੌਮਾਂਤਰੀ ਲੋਕ ਅਦਾਲਤ ਵਿਚ ਕਰੀਬ 1557 ਮਾਮਲਿਆਂ 'ਚੋਂ 1268 ਦਾ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਕਰਦਿਆਂ 6 ਕਰੋੜ ਰੁਪਏ ਦੇ ਐਵਾਰਡ ਪਾਸ ਕੀਤੇ ਗਏ ਹਨ | ਮਾਮਲਿਆਂ ਦਾ ਨਿਪਟਾਰਾ ਕਰਨ ਲਈ ਤਿੰਨ ...

ਪੂਰੀ ਖ਼ਬਰ »

ਹਲਕਾ ਨਾਭਾ 'ਚ ਬਣੇ ਮੁਹੱਲਾ ਕਲੀਨਿਕ ਦਾ ਕੀਤਾ ਦੌਰਾ

ਭਾਦਸੋਂ, 13 ਅਗਸਤ (ਗੁਰਬਖ਼ਸ਼ ਸਿੰਘ ਵੜੈਚ)-ਪੰਜਾਬ ਸਰਕਾਰ ਦਾ ਮੁਹੱਲਾ ਕਲੀਨਿਕ ਬਣਾਉਣ ਦਾ ਉਪਰਾਲਾ ਪੰਜਾਬ ਵਾਸੀਆਂ ਦੀ ਜ਼ਿੰਦਗੀ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਇਕ ਵਰਦਾਨ ਤੇ ਮੀਲ ਪੱਥਰ ਸਾਬਤ ਹੋਵੇਗਾ | ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ...

ਪੂਰੀ ਖ਼ਬਰ »

ਸਿਹਤ ਮੰਤਰੀ ਦੇ ਸ਼ਹਿਰ 'ਚ ਕਿਸਾਨਾਂ ਨੇ ਛੁੱਟੀ ਦੇ ਬਾਵਜੂਦ ਉਪਮੰਡਲ ਅਫ਼ਸਰ ਦਾ ਦਫ਼ਤਰ ਘੇਰਿਆ

ਸਮਾਣਾ, 13 ਅਗਸਤ (ਸਾਹਿਬ ਸਿੰਘ)-ਛੁੱਟੀ ਹੋਣ ਦੇ ਬਾਵਜੂਦ ਸਿਹਤ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਦੇ ਸ਼ਹਿਰ ਸਮਾਣਾ ਦੇ ਉਪਮੰਡਲ ਅਫ਼ਸਰ ਦਾ ਦਫ਼ਤਰ ਦਾ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਘਿਰਾਓ ਕੀਤਾ ਗਿਆ | ਉਪਮੰਡਲ ਅਫ਼ਸਰ ਸਮਾਣਾ ਦੇ ਦਫ਼ਤਰ ਦੇ ...

ਪੂਰੀ ਖ਼ਬਰ »

ਮਹੰਤ ਖਨੋੜਾ ਦੀ ਅਗਵਾਈ 'ਚ ਭਾਦਸੋਂ 'ਚ ਕੱਢੀ ਤਿਰੰਗਾ ਯਾਤਰਾ

ਭਾਦਸੋਂ, 13 ਅਗਸਤ (ਗੁਰਬਖਸ਼ ਸਿੰਘ ਵੜੈਚ)-ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ ਹੇਠ ਪੰਜਾਬ ਚ ਕਾਂਗਰਸ ਦੇ ਆਗੂਆਂ, ਵਰਕਰਾਂ ਵਲੋਂ ਤਿਰੰਗਾ ਯਾਤਰਾ ਕੱਢੀ ਜਾ ਰਹੀ ਹੈ | ਇਸੇ ਤਹਿਤ ਜਲ ਸਰੋਤ ਵਿਭਾਗ ਦੇ ਸਾਬਕਾ ਚੇਅਰਮੈਨ ਅਤੇ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਦੁਗਾਲ ਪਿੰਡ ਦੀ ਗਊਸ਼ਾਲਾ 'ਚ 70 ਤੋਂ ਵੱਧ ਗਊਆਂ ਦੀ ਮੌਤ

ਪਾਤੜਾਂ, 13 ਅਗਸਤ (ਜਗਦੀਸ਼ ਸਿੰਘ ਕੰਬੋਜ)-ਸਮੁੱਚੇ ਦੇਸ਼ ਵਿਚ ਗਾਊ ਵੰਸ਼ ਵਿਚ ਫੈਲ ਰਹੀ ਲੰਪੀ ਸਕਿਨ ਬਿਮਾਰੀ ਨੇ ਪਾਤੜਾਂ ਇਲਾਕੇ ਵਿਚ ਵੀ ਦਸਤਕ ਦੇ ਦਿੱਤੀ ਹੈ ਇਸ ਭਿਆਨਕ ਬਿਮਾਰੀ ਤੋਂ ਪੀੜਤ ਰਾਮ ਗਊਸ਼ਾਲਾ ਦੁਗਾਲ ਵਿਚ ਕਰੀਬ 70 ਗਾਵਾਂ ਦੀ ਮੌਤ ਹੋ ਚੁੱਕੀ ਹੈ ਅਤੇ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਸੰਬੰਧੀ ਫੁੱਲ ਡਰੈੱਸ ਰਿਹਰਸਲ ਕਰਵਾਈ

ਪਟਿਆਲਾ, 13 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪਟਿਆਲਾ ਦੇ ਰਾਜਾ ਭਿਲੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਾਡ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ...

ਪੂਰੀ ਖ਼ਬਰ »

ਔਰਤ ਵਲੋਂ 5 ਗਰਾਮ ਸਮੈਕ ਬਰਾਮਦ

ਪਟਿਆਲਾ, 13 ਅਗਸਤ (ਅ.ਸ. ਆਹਲੂਵਾਲੀਆ)-ਥਾਣਾ ਪਸਿਆਣਾ ਅਧੀਨ ਸ਼ੇਰਮਾਜਰਾ ਦੇ ਟੀ-ਪੁਆਇੰਟ 'ਤੇ ਸਬ ਇੰਸਪੈਕਟਰ ਜਸਵਿੰਦਰ ਸਿੰਘ ਪੁਲਿਸ ਪਾਰਟੀ ਨਾਲ ਗਸ਼ਤ ਤੇ ਸਨ ਸ਼ੱਕ ਪੈਣ 'ਤੇ ਜਸਵਿੰਦਰ ਕੌਰ ਦੀ ਤਲਾਸ਼ੀ ਲਈ ਜਿਸ ਕੋਲੋਂ 5 ਗਰਾਮ ਸਮੈਕ ਬਰਾਮਦ ਹੋਈ | ਜਿਸ 'ਤੇ ਪੁਲਿਸ ...

ਪੂਰੀ ਖ਼ਬਰ »

16 ਬੋਤਲਾਂ ਦੇਸੀ ਸ਼ਰਾਬ ਬਰਾਮਦ

ਪਟਿਆਲਾ, 13 ਅਗਸਤ (ਅ.ਸ. ਆਹਲੂਵਾਲੀਆ)-ਥਾਣਾ ਕੋਤਵਾਲੀ ਅਧੀਨ ਪੈਂਦੇ ਸਾਈਾ ਮਾਰਕੀਟ ਨਜ਼ਦੀਕ ਪੁਲਿਸ ਵਲੋਂ ਇਤਲਾਹ ਮਿਲਣ 'ਤੇ ਪਰਮਿੰਦਰ ਸਿੰਘ ਦੇ ਘਰ ਛਾਪੇਮਾਰੀ ਕੀਤੀ ਗਈ ਜਿੱਥੋਂ 16 ਬੋਤਲਾਂ ਚੰਡੀਗੜ੍ਹ ਮਾਰਕਾ ਦੇਸੀ ਸ਼ਰਾਬ ਬਰਾਮਦ ਕੀਤੀ | ਸੰਬੰਧਿਤ ਥਾਣੇ ਵਲੋਂ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਸਮਾਣਾ, 13 ਅਗਸਤ (ਪ੍ਰੀਤਮ ਸਿੰਘ)-ਸ਼ੁੱਕਰਵਾਰ ਦੇਰ ਸ਼ਾਮ ਇਕ ਨੌਜਵਾਨ ਦੀ ਖੇਤ ਵਿਚ ਮੋਟਰ ਚਲਾਉਂਦੇ ਸਮੇਂ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ | ਜਿਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ | ਮਾਮਲੇ ਦੇ ਜਾਂਚ ਅਧਿਕਾਰੀ ਸਦਰ ...

ਪੂਰੀ ਖ਼ਬਰ »

-ਮਾਮਲਾ ਐਕਵਾਇਰ ਕੀਤੀ ਜ਼ਮੀਨ ਦਾ ਮੁਆਵਜ਼ਾ ਨਾ ਮਿਲਣ ਦਾ- ਸੰਗਰੂਰ ਰੋਡ ਦੇ ਦੁਕਾਨਦਾਰਾਂ ਵਲੋਂ ਤਿੰਨ ਦਿਨਾ ਧਰਨਾ ਅਤੇ ਭੁੱਖ ਹੜਤਾਲ ਸ਼ੁਰੂ

ਪਾਤੜਾਂ, 13 ਅਗਸਤ (ਜਗਦੀਸ਼ ਸਿੰਘ ਕੰਬੋਜ)-ਕੌਮੀ ਮਾਰਗ 52 ਦੇ ਨਿਰਮਾਣ ਦੌਰਾਨ ਪਾਤੜਾਂ ਸ਼ਹਿਰ ਦੇ ਸੰਗਰੂਰ ਰੋਡ ਤੋਂ ਐਕਵਾਇਰ ਕੀਤੀ ਗਈ ਜ਼ਮੀਨ ਦੀ ਪੈਸੇ ਨਾਂ ਦਿੱਤੇ ਜਾਣ ਦੇ ਰੋਸ ਵਜੋਂ ਸੰਘਰਸ਼ ਕਮੇਟੀ ਵਲੋਂ ਸੰਗਰੂਰ ਰੋਡ ਤੇ ਧਰਨਾ ਲਾ ਕੇ ਤਿੰਨ ਦਿਨਾ ਭੁੱਖ ਹੜਤਾਲ ...

ਪੂਰੀ ਖ਼ਬਰ »

ਪਾਵਰਕਾਮ ਤੇ ਟਰਾਂਸਕਾਮ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਵਫ਼ਦ ਵਲੋਂ ਪਾਵਰਕਾਮ ਸੀ.ਐੱਮ.ਡੀ. ਨਾਲ ਮੁਲਾਕਾਤ

ਰਾਜਪੁਰਾ, 13 ਅਗਸਤ (ਜੀ.ਪੀ. ਸਿੰਘ)-ਪੰਜਾਬ ਬਿਜਲੀ ਨਿਗਮ (ਪਾਵਰਕਾਮ) ਅਤੇ ਟਰਾਂਸਕਾਮ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਰਾਧੇ ਸ਼ਿਆਮ ਤੇ ਸਰਕਲ ਕਨਵੀਨਰ ਜ਼ਿਲ੍ਹਾ ਪਟਿਆਲਾ ਚਰਨ ਸਿੰਘ ਰਾਜਪੁਰਾ ਦੀ ਅਗਵਾਈ ਪੈਨਸ਼ਨਰਜ਼ ਯੂਨੀਅਨ ਦੇ ਵਫ਼ਦ ਵਲੋਂ ਪਾਵਰਕਾਮ ਦੇ ...

ਪੂਰੀ ਖ਼ਬਰ »

ਸਕਾਲਰਜ਼ ਸਕੂਲ ਵਿਖੇ 75ਵਾਂ ਆਜ਼ਾਦੀ ਦਿਵਸ ਮਨਾਇਆ

ਰਾਜਪੁਰਾ, 13 ਅਗਸਤ (ਜੀ.ਪੀ. ਸਿੰਘ)-ਅੱਜ ਸਥਾਨਕ ਸਕਾਲਰਜ਼ ਪਬਲਿਕ ਸਕੂਲ ਵਿਖੇ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਮਨਾਇਆ ਗਿਆ | ਜਿਸ ਦੇ ਤਹਿਤ ਸਾਰੇ ਸਕੂਲ ਵਿਚ ਤਿਰੰਗੀ ਸਜਾਵਟ ਕੀਤੀ ਗਈ | ਜਿਸ ਨਾਲ ਸਕੂਲ ਵਿਚ ਦੇਸ਼ ਪ੍ਰੇਮ ਦੀ ਭਾਵਨਾ ਝਲਕ ਰਹੀ ਸੀ | ਇਸ ਦੌਰਾਨ ਸਕੂਲ ਦੇ ...

ਪੂਰੀ ਖ਼ਬਰ »

ਹੈਲਿਕਸ ਸਕੂਲ ਵਲੋਂ ਵੱਖ-ਵੱਖ ਖੇਤਰਾਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ

ਪਾਤੜਾਂ, 13 ਅਗਸਤ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੀ ਨਾਮਵਰ ਵਿੱਦਿਅਕ ਸੰਸਥਾ 'ਦਾ ਹੈਲਿਕਸ ਆਕਸਫੋਰਡ ਸਮਾਰਟ ਸਕੂਲ' ਪਾਤੜਾਂ ਦੇ ਵਿਦਿਆਰਥੀ ਪਾਤੜਾਂ ਇਲਾਕੇ ਵਿਚ ਵੱਖ-ਵੱਖ ਖੇਤਰਾਂ ਵਿਚ ਮੋਹਰੀ ਰਹੇ ਹਨ | ਸਕੂਲ ਪ੍ਰਬੰਧਕਾਂ ਨੇ ਇਕ ਸਮਾਗਮ ਕਰਵਾਕੇ ਇਨ੍ਹਾਂ ...

ਪੂਰੀ ਖ਼ਬਰ »

ਡਾ. ਬੀ.ਐੱਸ. ਸੰਧੂ ਮੈਮੋਰੀਅਲ ਸਕੂਲ 'ਚ ਆਜ਼ਾਦੀ ਦਿਵਸ ਨੂੰ ਸਮਰਪਿਤ ਰੰਗਾਰੰਗ ਪ੍ਰੋਗਰਾਮ ਕੀਤਾ ਪੇਸ਼

ਦੇਵੀਗੜ੍ਹ, 13 ਅਗਸਤ (ਰਾਜਿੰਦਰ ਸਿੰਘ ਮੌਜੀ)-ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹਖੇੜੀ ਵਿਖੇ 75ਵਾਂ ਆਜ਼ਾਦੀ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਪ੍ਰਾਰਥਨਾ ਤੋਂ ਕੀਤੀ ਗਈ | ਬਾਅਦ ਵਿਚ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਅਕਾਲੀ ਦਲ ਦੀ ਸ਼ਹਿਰੀ ਪ੍ਰਧਾਨ ਰੀਨਾ ਬਾਂਸਲ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਪ੍ਰਧਾਨ ਮੰਤਰੀ ਤੋਂ ਕੀਤੀ ਮੰਗ

ਨਾਭਾ, 13 ਅਗਸਤ (ਅਮਨਦੀਪ ਸਿੰਘ ਲਵਲੀ)-ਸਿੱਖ ਕੌਮ ਦੀ ਸਰਵਉੱਚ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਵੱਡੇ ਪੱਧਰ ਤੇ ਮੰਗ ਕੀਤੀ ਜਾ ਰਹੀ ਹੈ ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੀ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਸਕੂਲ 'ਚ ਤੀਆਂ ਤੀਜ ਦਾ ਤਿਉਹਾਰ ਮਨਾਇਆ

ਪਾਤੜਾਂ, 13 ਅਗਸਤ (ਜਗਦੀਸ਼ ਸਿੰਘ ਕੰਬੋਜ)-ਗੁਰੂ ਤੇਗ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਪਾਤੜਾਂ 'ਚ ਤੀਆਂ ਤੀਜ ਦੀਆਂ ਤਿਉਹਾਰ ਮਨਾਇਆ ਗਿਆ | ਪੰਜਾਬੀ ਪਹਿਰਾਵੇ ਵਿਚ ਜਿੱਥੇ ਵਿਦਿਆਰਥਣਾਂ ਸਜ ਕੇ ਆਈਆਂ ਉੱਥੇ ਹੀ ਪੰਜਾਬੀ ਸੂਟ ਤੇ ਗਹਿਣੇ ਪਾਕੇ ਆਈਆਂ ਅਧਿਆਪਕਾਂ ਨੇ ਵੀ ...

ਪੂਰੀ ਖ਼ਬਰ »

ਬੈਡਮਿੰਟਨ ਮੁਕਾਬਲਿਆਂ 'ਚ ਜਗਸ਼ੇਰ ਖੰਗੂੜਾ ਨੇ ਬਣਾਈ ਦੇਸ਼ ਦੇ ਪਹਿਲੇ 8 ਖਿਡਾਰੀਆਂ 'ਚ ਜਗ੍ਹਾ

ਭਾਦਸੋਂ, 13 ਅਗਸਤ (ਗੁਰਬਖ਼ਸ਼ ਸਿੰਘ ਵੜੈਚ)-ਪਿਛਲੇ ਮਹੀਨੇ ਬੈਡਮਿੰਟਨ ਐਸੋਸੀਏਸ਼ਨ ਦੁਆਰਾ ਮਨੋਹਰ ਪਾਰੀਕਰ ਇੰਡੋਰ ਸਟੇਡੀਅਮ ਨੈਵਲਿਨ ਸੈਲਸੇਟ ਗੋਆ ਵਿਖੇ ਆਲ ਇੰਡੀਆ ਬੈਡਮਿੰਟਨ ਰੈਕਿੰਗ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ ਅੰਡਰ 15 ਲੜਕਿਆਂ ਦੇ ਵਰਗ ...

ਪੂਰੀ ਖ਼ਬਰ »

ਸਰਕਾਰੀ ਬਿਕਰਮ ਕਾਲਜ ਨੇ ਕੀਤੀ 'ਹਰ ਘਰ ਤਿਰੰਗਾ' ਮੁਹਿੰਮ ਦੀ ਸ਼ੁਰੂਆਤ

ਪਟਿਆਲਾ, 13 ਅਗਸਤ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਵਿਖੇ ਪਿ੍ੰਸੀਪਲ ਪ੍ਰੋ. (ਡਾ.) ਕੁਸੁਮ ਲਤਾ ਦੀ ਯੋਗ ਅਗਵਾਈ ਹੇਠ ਐਨ.ਐੱਸ.ਐੱਸ ਪ੍ਰੋਗਰਾਮ ਅਫ਼ਸਰ ਡਾ. ਜੋਤੀ ਤਿਰਥਾਨੀ ਨੇ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਜ਼ਾਦੀ ਦੀ 75ਵੀਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX