ਤਾਜਾ ਖ਼ਬਰਾਂ


ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  10 minutes ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  about 1 hour ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  about 1 hour ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  about 1 hour ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  about 1 hour ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  about 3 hours ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  about 4 hours ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  about 4 hours ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  about 4 hours ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 5 hours ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  about 5 hours ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਭਾਰਤੀ ਕ੍ਰਿਕਟ ਭਾਈਚਾਰਾ ਭਾਈਚਾਰੇ ਨੇ ਮਹਾਨ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਕਿਹਾ ਅਲਵਿਦਾ
. . .  about 5 hours ago
ਬਰਮਿੰਘਮ, 25 ਸਤੰਬਰ - ਭਾਰਤੀ ਕ੍ਰਿਕਟ ਭਾਈਚਾਰੇ ਨੇ ਲਾਰਡਸ ਦੇ ਇਤਿਹਾਸਿਕ ਮੈਦਾਨ 'ਤੇ ਇੰਗਲੈਂਡ ਦੇ ਖ਼ਿਲਾਫ਼ ਤੀਜੇ ਅਤੇ ਆਖਰੀ ਇਕ ਦਿਨਾਂ ਮੈਚ ਤੋਂ ਬਾਅਦ ਭਾਰਤੀ ਮਹਿਲਾ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਅਲਵਿਦਾ ਕਹਿਣ ਲਈ ਸੋਸ਼ਲ ਮੀਡੀਆ ਦਾ ਸਹਾਰਾ ਲਿਆ, ਜੋ ਕਿ...
ਭਾਰੀ ਮੀਂਹ ਨੇ ਤੋੜੀਆਂ ਕਿਸਾਨਾਂ ਦੀਆਂ ਆਸਾਂ
. . .  about 5 hours ago
ਸੰਧਵਾਂ, 25 ਸਤੰਬਰ (ਪ੍ਰੇਮੀ ਸੰਧਵਾਂ)-ਕਿਸਾਨਾਂ ਵਲੋਂ ਮਨ ਵਿਚ ਅਨੇਕਾਂ ਸੁਪਨਿਆਂ ਦਾ ਮਹਿਲ ਉਸਾਰ ਕੇ ਪਾਲੀ ਜਾ ਰਹੀ ਝੋਨੇ ਦੀ ਫ਼ਸਲ ਜਦੋਂ ਪੱਕ ਕੇ ਤਿਆਰ ਹੋ ਰਹੀ ਸੀ ਤਾਂ ਕੁਦਰਤ ਦੇ ਕਹਿਰ ਕਾਰਨ ਪਿਛਲੇ ਦਿਨਾਂ ਤੋਂ ਪੈ ਰਹੇ ਭਰਵੇਂ ਮੀਂਹ ਨੇ ਫ਼ਸਲ ਬਰਬਾਦ ਕਰ ਕੇ ਕਿਸਾਨਾਂ ਦੀਆਂ ਸਾਰੀਆਂ ਆਸਾਂ...
ਰਾਜਪਾਲ ਵਲੋਂ 27 ਸਤੰਬਰ ਦੇ ਪੰਜਾਬ ਵਿਧਾਨ ਸਭਾ ਇਜਲਾਸ ਨੂੰ ਮਨਜ਼ੂਰੀ
. . .  about 5 hours ago
ਚੰਡੀਗੜ੍ਹ, 25 ਸਤੰਬਰ - ਪੰਜਾਬ ਸਰਕਾਰ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਕਾਰ ਤਕਰਾਰ ਖ਼ਤਮ ਹੋ ਗਿਆ ਹੈ। ਰਾਜਪਾਲ ਨੇ ਪੰਜਾਬ ਸਰਕਾਰ ਵਲੋਂ 27 ਸਤੰਬਰ ਨੂੰ ਬੁਲਾਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਸਰਕਾਰ ਵਲੋਂ 22 ਸਤੰਬਰ ਨੂੰ ਬੁਲਾਏ ਗਏ ਇਜਲਾਸ ਨੂੰ ਰਾਜਪਾਲ...
ਮਹਿਣਾ ਮਾਈਨਰ 'ਚ ਪਿਆ 35 ਫੁੱਟ ਚੌੜਾ ਪਾੜ, ਦਰਜਨਾਂ ਏਕੜ ਝੋਨੇ ਦੇ ਖੇਤਾਂ 'ਚ ਭਰਿਆ ਪਾਣੀ
. . .  about 5 hours ago
ਮੰਡੀ ਕਿੱਲਿਆਂਵਾਲੀ, 25 ਸਤੰਬਰ - (ਇਕਬਾਲ ਸਿੰਘ ਸ਼ਾਂਤ)-ਅੱਸੂ ਦੇ ਬੇਮੌਸਮਾਂ ਮੀਂਹ ਕਿਸਾਨਾਂ ਲਈ ਮੁਸ਼ਕਿਲਾਂ ਦਾ ਸਬੱਬ ਬਣ ਰਿਹਾ ਹੈ। ਅੱਜ ਤੜਕੇ ਪਿੰਡ ਗੱਗੜ ਵਿਖੇ ਮਹਿਣਾ ਮਾਈਨਰ ਵਿਚ ਕਰੀਬ 35 ਫੁੱਟ ਚੌੜਾ ਪਾੜ ਪੈ ਗਿਆ, ਜਿਸ ਨਾਲ ਦਰਜਨਾਂ ਏਕੜ ਝੋਨੇ ਦੀ ਫ਼ਸਲ ਵਿਚ ਪਾਣੀ...
ਉੱਤਰਾਖੰਡ ਅੰਕਿਤਾ ਭੰਡਾਰੀ ਕਤਲ ਕੇਸ - ਪਰਿਵਾਰ ਵਲੋਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ
. . .  about 6 hours ago
ਪਉੜੀ (ਉੱਤਰਾਖੰਡ), 25 ਸਤੰਬਰ - ਅੰਕਿਤਾ ਭੰਡਾਰੀ ਕਤਲ ਕੇਸ ਵਿਚ ਇਕ ਵੱਡੇ ਘਟਨਾਕ੍ਰਮ ਵਿਚ ਮ੍ਰਿਤਕ ਦੇ ਪਰਿਵਾਰ ਨੇ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਪੋਸਟਮਾਰਟਮ ਰਿਪੋਰਟ...
ਰਾਜਸਥਾਨ 'ਚ ਲੀਡਰਸ਼ਿਪ ਬਦਲਾਅ ਨੂੰ ਲੈ ਕੇ ਕਾਂਗਰਸ ਵਿਧਾਇਕ ਦਲ ਦੀ ਗਹਿਲੋਤ ਦੇ ਘਰ ਬੈਠਕ ਅੱਜ
. . .  about 6 hours ago
ਜੈਪੁਰ, 25 ਸਤੰਬਰ - ਕਾਂਗਰਸ ਵਿਧਾਇਕ ਦਲ ਦੀ ਬੈਠਕ ਅੱਜ ਸ਼ਾਮ ਨੂੰ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਜੈਪੁਰ ਸਥਿਤ ਰਿਹਾਇਸ਼ 'ਤੇ ਹੋਵੇਗੀ, ਜਿਸ 'ਚ ਰਾਜਸਥਾਨ 'ਚ ਲੀਡਰਸ਼ਿਪ ਦੇ ਬਦਲਾਅ ਨੂੰ ਲੈ ਕੇ ਮਤਾ ਪਾਸ ਕੀਤਾ ਜਾਵੇਗਾ। ਮਤਾ ਪਾਸ ਕੀਤਾ ਜਾਵੇਗਾ ਕਿ ਰਾਜਸਥਾਨ...
ਭਾਰੀ ਮੀਂਹ ਨੇ ਝੋਨੇ ਅਤੇ ਸਬਜ਼ੀਆਂ ਦੀ ਫ਼ਸਲ ਨੂੰ ਕੀਤਾ ਪ੍ਰਭਾਵਿਤ
. . .  about 6 hours ago
ਸੁਲਤਾਨਪੁਰ ਲੋਧੀ, 25 ਸਤੰਬਰ (ਜਗਮੋਹਣ ਸਿੰਘ ਥਿੰਦ, ਬਲਵਿੰਦਰ ਲਾਡੀ, ਨਰੇਸ਼ ਹੈਪੀ) -ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਬੀਤੇ ਕੱਲ੍ਹ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਝੋਨੇ ਅਤੇ ਸਬਜ਼ੀ ਦੀ ਫ਼ਸਲ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਝੋਨੇ ਦੇ ਖੇਤ...
ਮੁੱਖ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਭਾਰਤ ਇਕ ਕੀਮਤੀ ਭਾਈਵਾਲ ਹੈ - ਮਾਲਦੀਵ
. . .  about 7 hours ago
ਨਿਊਯਾਰਕ, 25 ਸਤੰਬਰ - ਭਾਰਤ ਨੂੰ ਆਜ਼ਾਦੀ ਦੇ 75 ਸਾਲਾਂ ਲਈ ਵਧਾਈ ਦਿੰਦੇ ਹੋਏ, ਮਾਲਦੀਵ ਦੇ ਵਿਦੇਸ਼ ਮੰਤਰੀ ਅਬਦੁਲਾ ਸ਼ਾਹਿਦ ਨੇ ਆਫ਼ਤ ਰਾਹਤ ਤੋਂ ਲੈ ਕੇ ਆਰਥਿਕ ਵਿਕਾਸ ਤੱਕ ਦੇ ਮੁੱਖ ਖੇਤਰਾਂ ਵਿਚ ਚੁਣੌਤੀਆਂ ਦਾ ਸਾਹਮਣਾ ਕਰਨ ਵਿਚ ਮਦਦ ਕਰਨ ਲਈ ਇਕ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦਾ ਅੱਜ 18ਵਾਂ ਦਿਨ
. . .  about 7 hours ago
ਤਿਰੂਵਨੰਤਪੁਰਮ, 24 ਸਤੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 18ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਕੇਰਲ ਦੇ ਤ੍ਰਿਸ਼ੂਰ ਵਿਚ 18ਵੇਂ ਦਿਨ...
ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਤੀਸਰਾ ਤੇ ਨਿਰਣਾਇਕ ਟੀ-20 ਅੱਜ
. . .  about 7 hours ago
ਹੈਦਰਾਬਾਦ, 25 ਸਤੰਬਰ - ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਹੈਦਰਾਬਾਦ 'ਚ ਹੋਵੇਗਾ। ਦੋਵੇਂ ਟੀਮਾਂ ਇਕ ਇਕ ਮੈਚ...
ਰੂਸ ਵਲੋਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਸਥਾਈ ਮੈਂਬਰ ਲਈ ਭਾਰਤ ਦਾ ਸਮਰਥਨ
. . .  about 8 hours ago
ਮਾਸਕੋ, 25 ਸਤੰਬਰ - ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਸਥਾਈ ਮੈਂਬਰ ਬਣਨ ਲਈ ਭਾਰਤ ਦਾ ਸਮਰਥਨ ਕੀਤਾ ਹੈ। 77ਵੀਂ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਿਤ ਕਰਦੇ ਹੋਏ, ਲਾਵਰੋਵ ਨੇ ਕਿਹਾ, "ਅਸੀਂ ਅਫਰੀਕਾ, ਏਸ਼ੀਆ...
⭐ਮਾਣਕ - ਮੋਤੀ⭐
. . .  about 7 hours ago
⭐ਮਾਣਕ - ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ 'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਫਰੀਦਕੋਟ

ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਕੱਢਿਆ ਰੋਸ ਮਾਰਚ

ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ) - ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਮੰਗ ਕਰ ਰਿਹਾ ਹੈ | ਇਸੇ ਦੇ ਚੱਲਦੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੇ ਸ਼ਹਿਰ ਅੰਦਰ ਰੋਸ ਮਾਰਚ ਕੱਢਿਆ ਗਿਆ ਅਤੇ ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੂੰ ਮੰਗ ਪੱਤਰ ਸੌਂਪਿਆ ਗਿਆ | ਅਕਾਲੀ ਆਗੂਆਂ ਸ਼ੇਰ ਸਿੰਘ ਮੰਡਵਾਲਾ ਤੇ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਮੈਂਬਰ ਐਸ.ਜੀ.ਪੀ.ਸੀ. ਨੇ ਕਿਹਾ ਕਿ ਜੇਕਰ ਰਾਜੀਵ ਗਾਂਧੀ ਦੇ ਕਾਤਲਾਂ ਨੂੰ ਸਜ਼ਾਵਾਂ ਮਾਫ਼ ਕੀਤੀਆਂ ਜਾ ਸਕਦੀਆਂ ਹਨ ਤਾਂ ਸਾਡੇ ਸਿੱਖ ਜੋ ਆਪਣੀਆਂ ਸਜ਼ਾਵਾਂ ਹੀ ਨਹੀਂ ਪੂਰੀਆਂ ਕਰ ਚੁੱਕੇ ਬਲਕਿ ਉਸ ਤੋਂ ਵੀ ਦੁਗਣੇ ਸਮੇਂ ਤੋਂ ਜੇਲ੍ਹਾਂ 'ਚ ਬੰਦ ਹਨ | ਫਿਰ ਉਨ੍ਹਾਂ ਦੀ ਰਿਹਾਈ ਕਿਉਂ ਨਹੀਂ ਹੋ ਰਹੀ | ਉਨ੍ਹਾਂ ਕਿਹਾ ਕਿ ਅਸੀਂ ਲਗਾਤਾਰ ਸਰਕਾਰ ਤੋਂ ਮੰਗ ਕਰਦੇ ਆ ਰਹੇ ਹਨ ਕਿ ਉਨ੍ਹਾਂ ਬੰਦੀ ਸਿੰਘਾਂ ਨੂੰ ਜਲਦ ਤੋਂ ਜਲਦ ਰਿਹਾ ਕੀਤਾ ਜਾਵੇ ਅਤੇ ਬਾਕੀ ਦੀ ਉਮਰ ਆਪਣੇ ਬੱਚਿਆਂ ਅਤੇ ਪਰਿਵਾਰ 'ਚ ਗੁਜ਼ਾਰਨ | ਗੁਰਚੇਤ ਸਿੰਘ ਢਿੱਲੋਂ ਡਾਇਰੈਕਟਰ ਮਾਰਕਫ਼ੈਡ ਨੇ ਕਿਹਾ ਕਿ ਸਿੱਖਾਂ ਨੇ ਦੇਸ਼ ਦੀ ਆਜ਼ਾਦੀ ਵਿਚ 80 ਫ਼ੀਸਦੀ ਕੁਰਬਾਨੀਆਂ ਦਿੱਤੀਆਂ ਹਨ ਪ੍ਰੰਤੂ ਆਜ਼ਾਦੀ ਦੇ 75 ਸਾਲ ਬਾਅਦ ਵੀ ਸਿੱਖਾਂ ਨਾਲ ਦੇਸ਼ ਅੰਦਰ ਬੇਗਾਨਿਆਂ ਵਾਂਗ ਵਿਵਹਾਰ ਕੀਤਾ ਜਾ ਰਿਹਾ ਹੈ | ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਸਮੇਂ ਸਿੱਖ ਕੌਮ ਨਾਲ ਵਾਅਦਾ ਕੀਤਾ ਸੀ ਕਿ ਸਿੱਖ ਬੰਦੀ ਸਿੰਘਾਂ ਦੀ ਰਿਹਾਈ ਜਲਦੀ ਕੀਤੀ ਜਾਵੇਗੀ ਪ੍ਰੰਤੂ ਕੇਂਦਰ ਸਰਕਾਰ ਦੇ ਐਲਾਨ ਦੇ ਬਾਵਜੂਦ ਇਹ ਰਿਹਾਈ ਨਹੀਂ ਹੋਈ | ਇਸ ਮੌਕੇ ਯੂਥ ਆਗੂ ਅਨੂਪ੍ਰਤਾਪ ਸਿੰਘ ਬਰਾੜ, ਗੁਰਪ੍ਰੀਤ ਸਿੰਘ ਸੰਧੂ, ਰਾਜਪਾਲ ਸਿੰਘ ਡੇਲਿਆਂਵਾਲੀ, ਹਰਚਰਨ ਸਿੰਘ ਬਾਠ ਸਰਕਲ ਪ੍ਰਧਾਨ, ਸੁਖਰਾਜ ਸਿੰਘ ਦੋਦਾ ਮੈਨੇਜਰ ਗੁਰਦੁਆਰਾ ਸਾਹਿਬ ਗੰਗਸਰ ਜੈਤੋ, ਲਖਵਿੰਦਰ ਸਿੰਘ ਰਸੀਵਰ ਗੁਰਦੁਆਰਾ ਸਾਹਿਬ ਗੁਰੂ ਕੀ ਢਾਬ, ਗੁਰਚਰਨ ਸਿੰਘ ਕਰੀਰਵਾਲੀ ਆਦਿ ਸ਼ਾਮਿਲ ਸਨ | ਇਹ ਮਾਰਚ ਮਿੰਨੀ ਸਕੱਤਰੇਤ ਵਿਖੇ ਸਮਾਪਤ ਹੋਇਆ ਜਿੱਥੇ ਪ੍ਰਧਾਨ ਮੰਤਰੀ ਦੇ ਨਾਂਅ 'ਤੇ ਡਿਪਟੀ ਕਮਿਸ਼ਨਰ ਰਾਹੀਂ ਨਾਇਬ ਤਹਿਸਲਦਾਰ ਜਸਦੇਵ ਸਿੰਘ ਜੌਸ਼ੀਲਾ ਨੂੰ ਮੰਗ ਪੱਤਰ ਸੌਂਪਿਆ |

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੌਮੀ ਲੋਕ ਅਦਾਲਤ ਲਗਾਈ

ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ ਜਸਟਿਸ ਤਜਿੰਦਰ ਸਿੰਘ ਢੀਂਡਸਾ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਤੇ ਅਰੁਣ ਗੁਪਤਾ ...

ਪੂਰੀ ਖ਼ਬਰ »

ਡੀ.ਆਰ.ਐਮ. ਵਲੋਂ ਕੋਟਕਪੂਰਾ ਦੇ ਰੇਲਵੇ ਸਟੇਸ਼ਨ ਦਾ ਦੌਰਾ

ਕੋਟਕਪੂਰਾ, 13 ਅਗਸਤ (ਮੋਹਰ ਸਿੰਘ ਗਿੱਲ) - ਡੀ.ਆਰ.ਐਮ.ਰੇਲਵੇ ਡਵੀਜ਼ਨ ਫ਼ਿਰੋਜ਼ਪੁਰ ਵਲੋਂ ਕੋਟਕਪੂਰਾ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਰੇਲਵੇ ਨਾਲ ਸਬੰਧਿਤ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਛੇਤੀ ਹੱਲ ਕਰਾਉਣ ਦਾ ਭਰੋਸਾ ਵੀ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ 'ਚ ਐਕਸ਼ਨਾਂ ਸੰਬੰਧੀ ਚਰਚਾ

ਕੋਟਕਪੂਰਾ, 13 ਅਗਸਤ (ਮੋਹਰ ਸਿੰਘ ਗਿੱਲ) - ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਪੱਛਮੀ ਜ਼ੋਨ ਕਮੇਟੀ ਦੀ ਜੋਨਲ ਮੀਟਿੰਗ ਰਾਕੇਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਜ਼ਿਲ੍ਹਾ ਫ਼ਰੀਦਕੋਟ ਸਰਕਲ, ਫ਼ਿਰੋਜ਼ਪੁਰ ਸਰਕਲ ਬਠਿੰਡਾ ਸਰਕਲ ਅਤੇ ਮੁਕਤਸਰ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਫ਼ਰੀਦਕੋਟ, 13 ਅਗਸਤ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਦਾਣਾ ਮੰਡੀ ਨਜ਼ਦੀਕ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਵਿਅਕਤੀ ਵਿਰੁੱਧ ਸਿਟੀ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਨਾਲ 21 ਗਾਵਾਂ ਦੀ ਮੌਤ ਹੋ ਜਾਣ ਨਾਲ ਲੋਕਾਂ 'ਚ ਡਰ ਦਾ ਮਾਹੌਲ

ਪੰਜਗਰਾੲੀਂ ਕਲਾਂ, 13 ਅਗਸਤ (ਸੁਖਮੰਦਰ ਸਿੰਘ ਬਰਾੜ) - ਸਰਕਾਰ ਵਲੋਂ ਲੰਪੀ ਚਮੜੀ ਦੀ ਭਿਆਨਕ ਬਿਮਾਰੀ 'ਤੇ ਕਾਬੂ ਪਾਉਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਬਾਵਜੂਦ ਇਸ ਬਿਮਾਰੀ ਨਾਲ ਪਿੰਡ ਘਣੀਏ ਵਾਲਾ 'ਚ ਵੱਡੀ ਗਿਣਤੀ ਵਿਚ ਪਸ਼ੂਆਂ ਦੀ ਮੌਤਾਂ ਹੋ ਜਾਣ ਦੀ ਖ਼ਬਰ ...

ਪੂਰੀ ਖ਼ਬਰ »

ਅਚੀਵਰ ਪੁਆਇੰਟ ਕੋਟਕਪੂਰਾ ਨੇ ਕੈਨੇਡਾ ਸਪਾਊਸ ਵਰਕ ਪਰਮਿਟ ਵੀਜ਼ਾ ਲਗਵਾਇਆ

ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ) - ਅਚੀਵਰ ਪੁਆਇੰਟ ਕੋਟਕਪੂਰਾ ਸੰਸਥਾ ਨੇ ਕੈਨੇਡਾ ਸਪਾਉਸ ਵਰਕ ਪਰਮਿਟ ਵੀਜ਼ਾ ਬਹੁਤ ਹੀ ਘੱਟ ਦਿਨਾਂ ਵਿਚ ਲਗਾ ਕੇ ਰਿਕਾਰਡ ਕਾਇਮ ਕੀਤਾ ਹੈ | ਅਮਰਿੰਦਰ ਸਿੰਘ ਨੇ ਦੱਸਿਆ ਕਿ ਉਸਦਾ ਕੈਨੇਡਾ ਵਿਚ ਜਾਣ ਦਾ ਸੁਪਨਾ ਅਚੀਵਰ ...

ਪੂਰੀ ਖ਼ਬਰ »

ਰਾਕੇਸ ਸ਼ਰਮਾ ਮੀਤ ਪ੍ਰਧਾਨ ਪੰਜਾਬ ਤੇ ਨਰੇਸ਼ ਸ਼ਰਮਾ ਸ੍ਰੀ ਬ੍ਰਾਹਮਣ ਸਭਾ ਦੇ ਜ਼ਿਲ੍ਹਾ ਪ੍ਰਧਾਨ ਬਣੇ

ਫ਼ਰੀਦਕੋਟ, 13 ਅਗਸਤ (ਸਤੀਸ਼ ਬਾਗ਼ੀ) - ਸ੍ਰੀ ਬ੍ਰਾਹਮਣ ਸਭਾ (ਰਜਿ:) ਫ਼ਰੀਦਕੋਟ ਦੀ ਬੈਠਕ ਸਾਬਕਾ ਪੰਜਾਬ ਪ੍ਰਧਾਨ ਦੁਰਗੇਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਗਊਸ਼ਾਲਾ ਆਨੰਦੇਆਣਾ ਵਿਖੇ ਹੋਈ | ਜਿਸ ਦੌਰਾਨ ਰਾਕੇਸ਼ ਸ਼ਰਮਾ ਨੂੰ ਮੀਤ ਪ੍ਰਧਾਨ ਪੰਜਾਬ ਅਤੇ ਨਰੇਸ਼ ਸ਼ਰਮਾ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਢੈਪਈ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਜੈਤੋ, 13 ਅਗਸਤ (ਭੋਲਾ ਸ਼ਰਮਾ)-ਅੱਜ ਸਰਕਾਰੀ ਹਾਈ ਸਕੂਲ ਢੈਪਈ (ਫ਼ਰੀਦਕੋਟ) ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਦਸਵੀਂ ਜਮਾਤ ਵਿਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਆਉਣ ਵਾਲੀਆਂ ਅਤੇ ਮੈਰੀਟੋਰੀਅਸ ਸਕੂਲਾਂ ਦਾਖ਼ਲਾ ਪ੍ਰਾਪਤ ਕਰਨ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਤਲਾਸ਼ੀ ਦੌਰਾਨ ਮਿਲੇ 32 ਮੋਬਾਈਲ, 3 ਚਾਰਜਰ, 2 ਹੈੱਡਫੋਨ ਤੇ ਇਕ ਸਮਾਰਟ ਘੜੀ

ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਦੀ ਮਾਡਰਨ ਜੇਲ੍ਹ 'ਚੋਂ ਲਗਾਤਾਰ ਮੋਬਾਈਲ ਫ਼ੋਨ ਅਤੇ ਨਸ਼ਾ ਬਰਾਮਦ ਹੋਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ | ਵੱਡਾ ਸਵਾਲ ਸੀ ਕਿ ਜੇਲ੍ਹ ਅੰਦਰ ਬੰਦ ਕੈਦੀਆਂ ਕੋਲ ਮੋਬਾਈਲ ਫ਼ੋਨ ਜਾਂ ਨਸ਼ਾ ਕਿਸ ਤਰੀਕੇ ...

ਪੂਰੀ ਖ਼ਬਰ »

ਛੱਪੜਾਂ ਦੇ ਬਦਬੂਦਾਰ ਪਾਣੀ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ ਜਨ-ਜੀਵਨ

ਜੈਤੋ, 13 ਅਗਸਤ (ਭੋਲਾ ਸ਼ਰਮਾ) - ਇਸ ਇਲਾਕੇ ਦੇ ਪਿੰਡਾਂ ਵਿਚਲੇ ਜ਼ਿਆਦਾਤਰ ਛੱਪੜਾਂ ਦਾ ਪਾਣੀ ਦੂਸ਼ਿਤ ਹੋ ਚੁੱਕਾ ਹੈ | ਇਨ੍ਹਾਂ ਵਿਚਲੇ ਗੰਦੇ ਪਾਣੀ ਦੀ ਸੜਿਹਾਂਦ ਮਨੁੱਖੀ ਜਨ-ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਹੀ ਹੈ | ਲਗਪਗ ਹਰੇਕ ਪਿੰਡ ਦੀ ਇਹ ਸਮੱਸਿਆ ਬਣ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਦਫ਼ਤਰੀ ਕਾਮਿਆਂ ਨੇ 18 ਅਗਸਤ ਦੀ ਸਮੂਹਿਕ ਛੁੱਟੀ ਲਈ ਬੀ.ਪੀ.ਈ.ਓ. ਨੂੰ ਦਿੱਤਾ ਅਲਟੀਮੇਟਮ

ਜੈਤੋ, 13 ਅਗਸਤ (ਭੋਲਾ ਸ਼ਰਮਾ)-ਸੱਤਾ ਦੇ ਬਦਲਾਅ ਤੋਂ ਆਸ ਦੀ ਕਿਰਨ ਵਿਚ ਬੈਠੇ ਸਿੱਖਿਆ ਵਿਭਾਗ ਦੇ ਕੱਚੇ ਦਫ਼ਤਰੀ ਮੁਲਾਜ਼ਮ ਬਹੁਤ ਔਖੇ ਨਜ਼ਰ ਆ ਰਹੇ ਹਨ ਕਿਉਂਕਿ ਸਿੱਖਿਆ ਮੰਤਰੀ ਵਲੋਂ 15 ਜੂਨ 2022 ਨੂੰ ਤਨਖ਼ਾਹ ਕਟੌਤੀ ਖ਼ਤਮ ਕਰਨ ਦਾ ਫ਼ੈਸਲਾ ਲੈਣ ਦੇ ਬਾਵਜੂਦ ਵੀ ਲਾਗੂ ...

ਪੂਰੀ ਖ਼ਬਰ »

ਬਾਬਾ ਫ਼ਰੀਦ ਲਾਅ ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਨੈਸ਼ਨਲ ਲੋਕ ਅਦਾਲਤ ਦਾ ਦੌਰਾ

ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਕਚਹਿਰੀਆਂ ਫ਼ਰੀਦਕੋਟ ਵਿਚ ਨੈਸ਼ਨਲ ਲੋਕ ਅਦਾਲਤ ਲਗਾਈ ਗਈ | ਬਾਬਾ ਫ਼ਰੀਦ ਲਾਅ ਕਾਲਜ ਦੇ ਚੇਅਰਮੈਨ ਇੰਦਰਜੀਤ ਸਿੰਘ ਖ਼ਾਲਸਾ ਦੀ ਰਹਿਨੁਮਾਈ ਹੇਠ ਕਾਲਜ ਦੇ ਵਿਦਿਆਰਥੀਆਂ ਨੇ ਨੈਸ਼ਨਲ ਲੋਕ ਅਦਾਲਤ ਦਾ ਦੌਰਾ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ 'ਚ ਮਨਾਇਆ ਤੀਆਂ ਦਾ ਤਿਉਹਾਰ

ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ ਵਿਚ ਸਾਉਣ ਮਹੀਨੇ ਦਾ ਪ੍ਰਸਿੱਧ ਤੀਜ ਦਾ ਤਿਓਹਾਰ ਬਹੁਤ ਹੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਵਿਚ ਦੇ ਸਭ ਵਿਦਿਆਰਥੀਆਂ ਨੇ ਬਹੁਤ ਚਾਅ ਨਾਲ ਭਾਗ ਲਿਆ | ਇਸ ਤਿਓਹਾਰ ਮੌਕੇ ਸਕੂਲ ਨੂੰ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਕੋਟਕਪੂਰਾ ਰਾਇਲ ਦੀ ਬੋਰਡ ਆਫ਼ ਡਾਇਰੈਕਟਰ ਦੀ ਮੀਟਿੰਗ

ਕੋਟਕਪੂਰਾ, 13 ਅਗਸਤ (ਮੋਹਰ ਸਿੰਘ ਗਿੱਲ) - ਨੰਬਰਦਾਰ ਸੁਖਵਿੰਦਰ ਸਿੰਘ ਪੱਪੂ ਦੀ ਪ੍ਰਧਾਨਗੀ ਹੇਠ ਲਾਇਨਜ਼ ਕਲੱਬ ਕੋਟਕਪੂਰਾ ਰਾਇਲ ਦੀ ਬੋਰਡ ਆਫ਼ ਡਾਇਰੈਕਟਰ ਦੀ ਮੀਟਿੰਗ 'ਚ ਸਮੂਹ ਅਹੁਦੇਦਾਰਾਂ ਤੇ ਬੁਲਾਰਿਆਂ ਨੇ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਸਬੰਧੀ ...

ਪੂਰੀ ਖ਼ਬਰ »

ਸੁਤੰਤਰਤਾ ਸੰਗਰਾਮੀ ਨਿਹਾਲ ਸਿੰਘ ਦੇ ਘਰ ਤਿਰੰਗਾ ਝੰਡਾ ਲਹਿਰਾਇਆ

ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ)-ਕੇਂਦਰ ਸਰਕਾਰ ਵਲੋਂ 13 ਤੋਂ 15 ਅਗਸਤ ਤੱਕ ਆਪਣੇ ਆਪਣੇ ਘਰਾਂ 'ਤੇ ਤਿਰੰਗਾ ਝੰਡਾ ਲਹਿਰਾਉਣ ਦੀ ਕੀਤੀ ਅਪੀਲ ਤਹਿਤ ਫ਼ਰੀਡਮ ਫ਼ਾਈਟਰਜ਼ ਡਿਪੈਂਡੈਂਟਸ ਐਸੋਸੀਏਸ਼ਨ ਪੰਜਾਬ ਵਲੋਂ ਸੂਬਾ ਪ੍ਰਧਾਨ ਪਿ੍ੰਸੀਪਲ ਸੁਰੇਸ਼ ਅਰੋੜਾ ...

ਪੂਰੀ ਖ਼ਬਰ »

ਡਰੀਮਲੈਂਡ ਪਬਲਿਕ ਸਕੂਲ 'ਚ ਹੱਥੀਂ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ

ਕੋਟਕਪੂਰਾ, 13 ਅਗਸਤ (ਮੋਹਰ ਸਿੰਘ ਗਿੱਲ) - ਸਥਾਨਕ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਪਿ੍ੰਸੀਪਲ ਰਾਕੇਸ਼ ਸ਼ਰਮਾ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਦੇ ਹੱਥੀਂ ਰੱਖੜੀ ਤਿਆਰ ਕਰਨ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ...

ਪੂਰੀ ਖ਼ਬਰ »

ਜ਼ਿਲ੍ਹਾ ਕਚਹਿਰੀਆਂ 'ਚ ਚਾਹ ਬਿਸਕੁਟਾਂ ਦਾ ਲੰਗਰ ਲਗਾਇਆ

ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਕਚਹਿਰੀਆਂ ਵਿਖੇ ਲਗਾਈ ਗਈ ਲੋਕ ਅਦਾਲਤ ਦੌਰਾਨ ਅੱਜ ਬਾਬਾ ਸ੍ਰੀ ਚੰਦ ਸੇਵਾ ਸੁਸਾਇਟੀ ਵਲੋਂ ਲੋਕਾਂ ਦੀ ਸਹੂਲਤ ਲਈ ਚਾਹ ਬਿਸਕੁਟਾਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਐਡੀਸ਼ਨਲ ਸ਼ੈਸਨ ਜੱਜ ...

ਪੂਰੀ ਖ਼ਬਰ »

ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਨੇ ਸ਼ਹਿਰ ਦੇ ਬਾਜ਼ਾਰਾਂ 'ਚ ਕੱਢੀ ਤਿਰੰਗਾ ਯਾਤਰਾ

ਜੈਤੋ, 13 ਅਗਸਤ (ਗੁਰਚਰਨ ਸਿੰਘ ਗਾਬੜੀਆ) - ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਜੈਤੋ ਵਿਖੇ 75ਵੇਂ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਮੌਕੇ 'ਤੇ ਇਕ ਤਿਰੰਗਾ ਯਾਤਰਾ ਸ਼ੁਰੂ ਕਰਵਾਉਣ ਦੀ ਰਸਮ ਸਕੂਲ ਦੀ ਪਿ੍ੰਸੀਪਲ ਆਰਤੀ ਨੇ ਬੱਚਿਆਂ ਵਿਚ ਤਿਰੰਗੇ ਅਤੇ ...

ਪੂਰੀ ਖ਼ਬਰ »

ਕੌਮੀ ਕਿਸਾਨ ਯੂਨੀਅਨ ਪਿੰਡ ਇਕਾਈ ਭਾਗ ਸਿੰਘ ਵਾਲਾ ਦੇ ਅਹੁਦਦਾਰਾਂ ਦੀ ਚੋਣ

ਸਾਦਿਕ, 13 ਅਗਸਤ (ਆਰ.ਐਸ.ਧੁੰਨਾ) - ਬਲਾਕ ਸਾਦਿਕ ਦੇ ਪਿੰਡ ਭਾਗ ਸਿੰਘ ਵਾਲਾ ਵਿਖੇ ਕੌਮੀ ਕਿਸਾਨ ਯੂਨੀਅਨ ਦੀ ਇਕਾਈ ਦਾ ਗਠਨ ਕੀਤਾ ਗਿਆ | ਸਰਬਸੰਮਤੀ ਨਾਲ ਹੋਈ ਇਸ ਚੋਣ ਵਿਚ ਜਸਕਰਨ ਸਿੰਘ ਨੂੰ ਇਕਾਈ ਪ੍ਰਧਾਨ, ਹਰਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਬਲਦੇਵ ਸਿੰਘ ਜਨਰਲ ...

ਪੂਰੀ ਖ਼ਬਰ »

ਸਵੱਛਤਾ ਅਤੇ ਆਜ਼ਾਦੀ ਕਾ ਅੰਮਿ੍ਤ ਮਹਾਂ ਉਤਸਵ ਸੰਬੰਧੀ ਸਮਾਗਮ ਕਰਵਾਇਆ

ਫ਼ਰੀਦਕੋਟ, 13 ਅਗਸਤ (ਸਤੀਸ਼ ਬਾਗ਼ੀ) - ਨਹਿਰੂ ਯੁਵਾ ਕੇਂਦਰ ਵਲੋਂ ਸਵੱਛਤਾ ਪਖਵਾੜਾ ਅਤੇ 75ਵੇਂ ਆਜ਼ਾਦੀ ਕਾ ਅੰਮਿ੍ਤ ਮਹਾਂ ਉਤਸਵ 'ਤੇ ਹਰ ਘਰ ਤਿਰੰਗਾ ਪ੍ਰੋਗਰਾਮ ਤਹਿਤ ਸਥਾਨਕ ਸਰਕਾਰੀ ਬਿ੍ਜਿੰਦਰਾ ਕਾਲਜ ਵਿਖੇ ਸਮਾਰੋਹ ਕਰਵਾਇਆ ਗਿਆ ਜਿਸ ਦੌਰਾਨ ਮੰਚ ਸੰਚਾਲਨ ...

ਪੂਰੀ ਖ਼ਬਰ »

ਲਿਟਲ ਵਿੰਗਜ਼ ਪਲੇਅਵੇਅ 'ਚ ਮਨਾਇਆ ਸੁੁਤੰਤਰਤਾ ਦਿਵਸ

ਜੈਤੋ, 13 ਅਗਸਤ (ਗੁਰਚਰਨ ਸਿੰਘ ਗਾਬੜੀਆ)-ਲਿਟਲ ਵਿੰਗਜ਼ ਪਲੇਅਵੇਅ (ਨੇੜੇ ਭਾਈ ਜਗਤਾ ਜੀ ਗੁੁਰਦੁੁਆਰਾ ਸਾਹਿਬ ਜੈਤੋ) ਵਿਖੇ ਸੁੁਤੰਤਰਤਾ ਦਿਵਸ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਪ੍ਰੋਗਰਾਮ ਦੇ ਸ਼ੁੁਰੂ ਵਿਚ ਪਲੇਅਵੇਅ ਦੇ ਪਿ੍ੰਸੀਪਲ ਹਰਸ਼ਦੀਪ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਕੌਮੀ ਲੋਕ ਅਦਾਲਤ ਲਗਾਈ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ) - ਨਾਲਸਾ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਸ੍ਰੀ ਅਰੁਨਵੀਰ ਵਸ਼ਿਸ਼ਟ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ...

ਪੂਰੀ ਖ਼ਬਰ »

ਮਲੋਟ ਦੇ ਕਾਂਗਰਸੀਆਂ ਨੇ ਕੱਢੀ ਤਿਰੰਗਾ ਯਾਤਰਾ

ਮਲੋਟ, 13 ਅਗਸਤ (ਪਾਟਿਲ) - ਅੱਜ ਮਲੋਟ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਚੌਕ ਵਿਖੇ ਇਲਾਕੇ ਦੇ ਕਾਂਗਰਸੀਆਂ ਨੇ ਇਕੱਤਰ ਹੋ ਕੇ ਜ਼ਿਲ੍ਹਾ ਪ੍ਰਧਾਨ ਹਰਚਰਨ ਸਿੰਘ ਸੋਥਾ ਦੀ ਅਗਵਾਈ ਹੇਠ ਤਿਰੰਗਾ ਯਾਤਰਾ ਦੀ ਸ਼ੁਰੂਆਤ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਚਰਨ ਸਿੰਘ ਸੋਥਾ ...

ਪੂਰੀ ਖ਼ਬਰ »

2.86 ਕਰੋੜ ਦੀ ਗਰਾਂਟ ਮਨਜ਼ੂਰੀ ਤੋਂ ਬਾਅਦ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਸਰਕਾਰੀ ਕਾਲਜ ਦਾਨੇਵਾਲਾ ਪੁੱਜੇ

ਮਲੋਟ, 13 ਅਗਸਤ (ਪਾਟਿਲ) - ਕੈਬਨਿਟ ਮੰਤਰੀ ਤੇ ਮਲੋਟ ਦੀ ਵਿਧਾਇਕਾ ਡਾ: ਬਲਜੀਤ ਕੌਰ ਨੇ ਅੱਜ ਪੰਜਾਬ ਸਰਕਾਰ ਦੁਆਰਾ ਕਾਲਜ ਲਈ 2.86 ਕਰੋੜ ਰੁਪਏ ਦੀ ਗਰਾਂਟ ਮਨਜ਼ੂਰ ਕਰਵਾਉਣ ਉਪਰੰਤ ਸਰਕਾਰੀ ਕਾਲਜ ਦਾਨੇਵਾਲਾ ਮਲੋਟ ਵਿਖੇ ਪੁੱਜਣ ਮੌਕੇ ਮਲੋਟ ਵਾਸੀਆਂ ਨੂੰ ਵਧਾਈ ਦਿੱਤੀ ...

ਪੂਰੀ ਖ਼ਬਰ »

ਐਸ.ਐਸ. ਜੈਨ ਸਭਾ ਮਲੋਟ ਵਿਖੇ ਚੱਲ ਰਹੇ ਜੈਨ ਸਾਧਵੀਆਂ ਦੇ ਪ੍ਰਵਚਨ ਸਮਾਜ ਨੂੰ ਸੇਧ ਦੇਣ ਵਾਲੇ - ਲਾਲੀ ਗਗਨੇਜਾ ਜੈਨ

ਮਲੋਟ, 13 ਅਗਸਤ (ਪਾਟਿਲ) - ਐੱਸ.ਐੱਸ. ਜੈਨ ਸਭਾ ਮਲੋਟ ਵਿਖੇ ਬੀਤੇ ਦਿਨ ਸਵੇਰੇ 8 ਤੋਂ 9 ਵਜੇ ਤੱਕ ਵਿਸ਼ੇਸ਼ ਚਤੁਰਮਾਸ ਕਥਾ ਸਮਾਗਮ ਦੌਰਾਨ ਆਪਣੇ ਪ੍ਰਵਚਨਾਂ 'ਚ ਸਾਧਵੀ ਸ੍ਰੀ ਸਵਰਨਕਾਂਤਾ ਜੀ ਮਹਾਰਾਜ ਦੀ ਸ਼ਾਗਿਰਦਾ ਸ੍ਰੀ ਸੁਧਾ ਜੀ ਮਹਾਰਾਜ, ਸ੍ਰੀ ਸਮਤਾ ਜੀ ਮਹਾਰਾਜ, ਡਾ: ...

ਪੂਰੀ ਖ਼ਬਰ »

ਭੋਲਾ ਸਿੰਘ ਢਿੱਲੋਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ) - ਇੰਜ. ਤੇਜ ਸਿੰਘ ਢਿੱਲੋਂ ਦੇ ਸਤਿਕਾਰਯੋਗ ਪਿਤਾ ਅਤੇ ਐਸ.ਐਸ.ਐਸ. ਬੋਰਡ ਪੰਜਾਬ ਦੇ ਸਾਬਕਾ ਮੈਂਬਰ ਭੋਲਾ ਸਿੰਘ ਢਿੱਲੋਂ ਦੇ ਅਚਾਨਕ ਦੇਹਾਂਤ 'ਤੇ ਰਾਜਨੀਤਿਕ ਅਤੇ ਪ੍ਰਸ਼ਾਸਨਿਕ ਆਗੂਆਂ ਨੇ ਗਹਿਰੇ ਦਾ ਦੁੱਖ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਜੈਤੋ 'ਚ ਬੀਕੇਯੂ ਫ਼ਤਹਿ ਜਥੇਬੰਦੀ ਦੀ ਇਕਾਈ ਦਾ ਗਠਨ

ਜੈਤੋ, 13 ਅਗਸਤ (ਭੋਲਾ ਸ਼ਰਮਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਫ਼ਤਹਿ ਵਲੋਂ ਅੱਜ ਜੈਤੋ ਸ਼ਹਿਰ ਵਿਚ ਜਥੇਬੰਦੀ ਦੀ ਇਕਾਈ ਦਾ ਗਠਨ ਕੀਤਾ ਗਿਆ | ਇਸ ਮੌਕੇ ਆਟੋ ਰਿਕਸ਼ਾ ਚਾਲਕਾਂ ਨੂੰ ਜਥੇਬੰਦੀ ਵਿਚ ਸ਼ਾਮਿਲ ਕੀਤਾ ਗਿਆ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਫ਼ਤਹਿ ...

ਪੂਰੀ ਖ਼ਬਰ »

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਕੱਢੀ ਰੈਲੀ

ਫ਼ਰੀਦਕੋਟ, 13 ਅਗਸਤ (ਸਤੀਸ਼ ਬਾਗ਼ੀ) - ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਯੂਥ ਅਫ਼ੇਅਰਸ ਆਰਗੇਨਾਈਜੇਸ਼ਨ ਅਤੇ ਸ਼ੇਪ ਇੰਡੀਆ ਦੇ ਲਿੰਕ ਵਰਕਰਜ਼ ਵਲੋਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਦੇ ਮਨੋਰਥ ਨਾਲ ਸ਼ਹਿਰ ਅੰਦਰ ਜਾਗਰੂਕਤਾ ...

ਪੂਰੀ ਖ਼ਬਰ »

'ਹਰ ਘਰ ਤਿਰੰਗਾ' ਮੁਹਿੰਮ ਤਹਿਤ ਭਾਜਪਾ ਵਰਕਰਾਂ ਨੇ ਲੋਕਾਂ ਨੂੰ ਕੀਤਾ ਜਾਗਰੂਕ

ਕੋਟਕਪੂਰਾ, 13 ਅਗਸਤ (ਮੋਹਰ ਸਿੰਘ ਗਿੱਲ) - ਭਾਰਤ ਸਰਕਾਰ ਵਲੋਂ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਅਧੀਨ 'ਹਰ ਘਰ ਤਿਰੰਗਾ ਲਹਿਰਾਉਣ ਲਈ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਵਲੋਂ ਸੂਬਾ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਦੇ ਨਿਰਦੇਸ਼ਾਂ ਤਹਿਤ ਕੋਟਕਪੂਰਾ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX