ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ : ਪਿਕਅੱਪ ਗੱਡੀ ਖੱਡ 'ਚ ਡਿੱਗਣ ਕਾਰਨ 3 ਮੌਤਾਂ
. . .  11 minutes ago
ਸ਼ਿਮਲਾ, 5 ਅਕਤੂਬਰ-ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਦੇ ਟਿੱਕਰੀ ਰੋਡ 'ਤੇ ਅੱਜ ਪਿਕਅੱਪ ਗੱਡੀ ਖੱਡ 'ਚ ਡਿੱਗਣ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਜ਼ਿਲ੍ਹਾ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਸਿਰਮੌਰ ਦੀ ਸੰਘਰਾ ਤਹਿਸੀਲ...
ਰਾਸ਼ਟਰਪਤੀ ਮੁਰਮੂ, ਪ੍ਰਧਾਨ ਮੰਤਰੀ ਮੋਦੀ ਨੇ ਉੱਤਰਾਖੰਡ ਬੱਸ ਹਾਦਸੇ 'ਚ ਮੌਤਾਂ 'ਤੇ ਪ੍ਰਗਟ ਕੀਤਾ ਸੋਗ
. . .  21 minutes ago
ਨਵੀਂ ਦਿੱਲੀ, 5 ਅਕਤੂਬਰ-ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰਾਖੰਡ ਬੱਸ ਹਾਦਸੇ 'ਤੇ ਸੋਗ ਪ੍ਰਗਟ ਕੀਤਾ ਹੈ। ਦੱਸ ਦੇਈਏ ਕਿ ਉੱਤਰਾਖੰਡ ਦੇ ਧੂਮਾਕੋਟ ਦੇ ਬੀਰੋਖਲ ਖੇਤਰ ਵਿਚ ਬੀਤੀ ਰਾਤ ਬੱਸ ਦੇ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ...
ਐੱਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪੰਜ ਸਾਥੀਆਂ ਸਮੇਤ ਪਾਕਿਸਤਾਨ ਰਵਾਨਾ
. . .  43 minutes ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਐੱਸ.ਜੀ.ਪੀ.ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਜ ਸਾਥੀਆਂ ਸਮੇਤ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਪਾਕਿਸਤਾਨ ਰਵਾਨਾ ਹੋਏ। ਇਸ ਮੌਕੇ ਐਸ.ਜੀ.ਪੀ.ਸੀ. ਸਕੱਤਰ ਪ੍ਰਤਾਪ ਸਿੰਘ, ਯਾਤਰਾ ਵਿਭਾਗ ਦੇ ਇੰਚਾਰਜ...
ਬੇਰੁਜ਼ਗਾਰ ਪੀ.ਟੀ.ਆਈ. 646 ਅਧਿਆਪਕ ਯੂਨੀਅਨ ਦੀਆਂ ਦੋ ਮਹਿਲਾ ਆਗੂ ਚੜ੍ਹੀਆਂ ਪਾਣੀ ਵਾਲੀ ਟੈਂਕੀ 'ਤੇ
. . .  57 minutes ago
ਐਸ.ਏ.ਐਸ. ਨਗਰ, 5 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਬੇਰੁਜ਼ਗਾਰ ਪੀ.ਟੀ.ਆਈ. 646 ਅਧਿਆਪਕ ਯੂਨੀਅਨ ਦੀਆਂ ਦੋ ਮਹਿਲਾ ਆਗੂ ਸੀ.ਪੀ. ਸ਼ਰਮਾ ਤੇ ਵੀਰਪਾਲ ਕੌਰ ਬੇਰੁਜ਼ਗਾਰ ਪੀ.ਟੀ.ਆਈ. 646 ਅਧਿਆਪਕਾਂ ਦੀ ਸਿੱਖਿਆ ਵਿਭਾਗ ਵਿਚ ਰੈਗੂਲਰ ਭਰਤੀ...
ਮੁੰਬਈ : ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ,10 ਤੋਂ ਵੱਧ ਜ਼ਖ਼ਮੀ
. . .  about 1 hour ago
ਮੁੰਬਈ, 5 ਅਕਤੂਬਰ-ਅੱਜ ਤੜਕੇ ਮੁੰਬਈ ਦੇ ਬਾਂਦਰਾ-ਵਰਲੀ ਸੀ ਲਿੰਕ 'ਤੇ ਹੋਏ ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 10 ਤੋਂ ਵੱਧ ਜ਼ਖ਼ਮੀ ਹੋ ਗਏ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਇਕ ਐਂਬੂਲੈਂਸ, ਇਕ ਕਾਰ ਅਤੇ ਕੁਝ ਹੋਰ ਵਾਹਨ ਸੜਕ ਦੇ ਕਿਨਾਰੇ ਖੜ੍ਹੇ ਸਨ, ਜੋ ਪਹਿਲਾਂ ਹੋਏ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਲਿਜਾਣ ਦੀ ਤਿਆਰੀ ਕਰ ਰਹੇ ਸਨ। ਇਸ ਦੌਰਾਨ...
ਭਾਰਤੀ ਪਰਿਵਾਰ ਦੇ ਅਗਵਾ ਮਾਮਲੇ ’ਚ ਪੁਲਿਸ ਨੂੰ ਮਿਲਿਆ ਸੁਰਾਗ, ਅਗਵਾ ਕਰਨ ਦੇ ਦੋਸ਼ਾਂ 'ਚ ਇਕ ਗੋਰਾ ਗ੍ਰਿਫ਼ਤਾਰ
. . .  about 1 hour ago
ਸਾਨ ਫਰਾਂਸਿਸਕੋ, 5 ਅਕਤੂਬਰ (ਐੱਸ.ਅਸ਼ੋਕ ਭੌਰਾ) - ਬੀਤੇ ਦਿਨ ਭਾਰਤੀ ਪਰਿਵਾਰ ਦੇ ਤਿੰਨ ਬਾਲਗਾਂ ਸਮੇਤ ਇਕ 8 ਸਾਲਾ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ’ਚ ਪੁਲਿਸ ਨੂੰ ਵੱਡਾ ਸੁਰਾਗ ਮਿਲਿਆ ਹੈ ਅਤੇ ਇਸ ਮਾਮਲੇ ’ਚ ਮਰਸਿਡ ਪੁਲਿਸ ਵਲੋਂ ̄ਇਕ 48 ਸਾਲਾ ਵਿਅਕਤੀ ਨੂੰ ਹਿਰਾਸਤ...
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  about 2 hours ago
ਸ੍ਰੀਨਗਰ, 5 ਅਕਤੂਬਰ-ਸੁਰੱਖਿਆ ਬਲਾਂ ਨੇ ਸ਼ੋਪੀਆਂ ਦੇ ਦਰਾਚ ਖੇਤਰ ਵਿਚ ਇਕ ਮੁਕਾਬਲੇ ਵਿਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਜੁੜੇ ਤਿੰਨ ਸਥਾਨਕ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਪੁਲਿਸ ਨੇ ਕਿਹਾ ਕਿ ਬੀਤੀ ਸ਼ਾਮ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ...।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਨੇ ਇਮਰਾਨ ਖਾਨ ਨੂੰ ਕਿਹਾ 'ਧਰਤੀ ਦਾ ਸਭ ਤੋਂ ਵੱਡਾ ਝੂਠਾ'
. . .  about 2 hours ago
ਇਸਲਾਮਾਬਾਦ, 5 ਅਕਤੂਬਰ-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ 'ਧਰਤੀ ਦਾ ਸਭ ਤੋਂ ਵੱਡਾ ਝੂਠਾ' ਕਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਹੈ ਕਿ ਪੀ.ਟੀ.ਆਈ. ਮੁਖੀ ਨੇ ਦੇਸ਼ ਦੀ ਆਰਥਿਕਤਾ ਨੂੰ ਤਬਾਹ ਕਰ ਦਿੱਤਾ...
ਉੱਤਰਾਖੰਡ : ਬੱਸ ਦੇ ਖੱਡ 'ਚ ਡਿੱਗਣ ਕਾਰਨ 25 ਮੌਤਾਂ
. . .  1 minute ago
ਦੇਹਰਾਦੂਨ, 5 ਅਕਤੂਬਰ-ਉੱਤਰਾਖੰਡ ਦੇ ਧੂਮਾਕੋਟ ਦੇ ਬੀਰੋਖਲ ਖੇਤਰ ਵਿਚ ਬੀਤੀ ਰਾਤ ਪੌੜੀ ਗੜ੍ਹਵਾਲ ਬੱਸ ਦੇ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਤੇ ਐਸ.ਡੀ.ਆਰ.ਐਫ. ਨੇ ਰਾਤੋ ਰਾਤ 21 ਲੋਕਾਂ ਨੂੰ ਬਚਾਇਆ ਅਤੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿਚ ਦਾਖ਼ਲ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਦੱਖਣੀ ਅਫ਼ਰੀਕਾ ਨੇ ਤੀਜੇ ਟੀ-20 'ਚ 49 ਦੌੜਾਂ ਨਾਲ ਹਰਾਇਆ ਭਾਰਤ
. . .  1 day ago
ਉਤਰਾਖੰਡ : ਪੌੜੀ ਗੜ੍ਹਵਾਲ ਦੇ ਬੀਰੋਖਲ ਰੋਡ 'ਤੇ 45 ਤੋਂ 50 ਲੋਕਾਂ ਨੂੰ ਲੈ ਕੇ ਜਾ ਰਹੀ ਇਕ ਬੱਸ ਖੱਡ 'ਚ ਡਿੱਗੀ
. . .  1 day ago
ਸਰਕਾਰ ਨੇ ਠੇਕਾ ਆਧਾਰਿਤ ਭਰਤੀ ਪਟਵਾਰੀਆਂ ਦੀ ਉਮਰ ਹੱਦ ਤੇ ਤਨਖ਼ਾਹ ਵਧਾਈ
. . .  1 day ago
ਬੁਢਲਾਡਾ ,4 ਅਕਤੂਬਰ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਦੇ ਮਾਲ ਤੇ ਪੁਨਰਵਾਸ ਵਿਭਾਗ ਵਲੋਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਭੇਜੇ ਪੱਤਰ ਰਾਹੀਂ ਠੇਕਾ ਆਧਾਰਿਤ ਭਰਤੀ ਪਟਵਾਰੀਆਂ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੀ-20 -ਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 228 ਦੌੜਾਂ ਦਾ ਟੀਚਾ
. . .  1 day ago
ਜੰਮੂ-ਕਸ਼ਮੀਰ : ਸ਼ੋਪੀਆਂ ਦੇ ਦਰਾਚ ਇਲਾਕੇ 'ਚ ਅੱਤਵਾਦੀਆਂ ਨਾਲ ਹੋਇਆ ਮੁਕਾਬਲਾ
. . .  1 day ago
ਮਹਿਲਾ ਟੀ-20 ਏਸ਼ੀਆ ਕੱਪ- ਭਾਰਤ ਨੇ 104 ਦੋੜਾਂ ਨਾਲ ਹਰਾਇਆ ਯੂ.ਏ.ਈ. ਨੂੰ
. . .  1 day ago
ਢਾਕਾ, 4 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ- ਭਾਰਤ ਨੇ 104 ਦੋੜਾਂ ਨਾਲ ਹਰਾਇਆ ਯੂ.ਏ.ਈ. ਨੂੰ
ਸਿਵਲ ਹਸਪਤਾਲ ਸੰਗਰੂਰ ਨੂੰ ਬਲੱਡ ਬੈਂਕ ਸੁਵਿਧਾ ਲਈ ਮਿਲਿਆ ਵਿਸ਼ੇਸ਼ ਸਨਮਾਨ
. . .  1 day ago
ਸੰਗਰੂਰ, 4 ਅਕਤੂਬਰ (ਧੀਰਜ ਪਸ਼ੋਰੀਆ)- ਸੂਬਾ ਪੱਧਰੀ ਸਮਾਗਮ ਪਟਿਆਲਾ ਵਿਖੇ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਸਿਹਤ ਮੰਤਰੀ ਚੇਤਨ ਸਿੰਘ ਜੋੜਾ ਮਾਜਰਾ ਨੇ ਸਿਵਲ ਹਸਪਤਾਲ ਸੰਗਰੂਰ ਦੇ ਬਲੱਡ ਬੈਂਕ ਦੀ ਵਧੀਆ ਕਾਰਗੁਜ਼ਾਰੀ ਲਈ ਪੰਜਾਬ...
ਸਟਰੀਟ ਲਾਈਟ ਘੁਟਾਲੇ ’ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ. ਡੀ. ਕੈਪਟਨ ਸੰਧੂ ਨੂੰ ਵਿਜੀਲੈਂਸ ਨੇ ਕੀਤਾ ਨਾਮਜ਼ਦ
. . .  1 day ago
ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਸਟਰੀਟ ਲਾਈਟ ਘੁਟਾਲੇ ’ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ.ਡੀ. ਕੈਪਟਨ ਸੰਦੀਪ ਸੰਧੂ ਨੂੰ ਨਾਮਜ਼ਦ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਵਲੋਂ ਇਸ ਸੰਬੰਧੀ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੀ-20 - ਟਾਸ ਜਿੱਤ ਕੇ ਭਾਰਤ ਵਲੋਂ ਦੱਖਣੀ ਅਫ਼ਰੀਕਾ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਇੰਦੌਰ, 4 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੀ-20 - ਟਾਸ ਜਿੱਤ ਕੇ ਭਾਰਤ ਵਲੋਂ ਦੱਖਣੀ ਅਫ਼ਰੀਕਾ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਦਵਾਈਆਂ ਦੀ ਫੈਕਟਰੀ 'ਚ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ
. . .  1 day ago
ਕਰਨਾਲ, 4 ਅਕਤੂਬਰ (ਗੁਰਮੀਤ ਸਿੰਘ ਸੱਗੂ)- ਸੈਕਟਰ-3 ਸਥਿਤ ਇਕ ਦਵਾਈਆਂ ਦੀ ਫੈਕਟਰੀ 'ਚ ਲੱਗੀ ਅੱਗ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ...
ਇਸ ਵਾਰ ਝੋਨੇ ਦੇ ਸੀਜ਼ਨ 'ਚ ਨਹਿਰੀ ਪਾਣੀ ਪੂਰਾ ਮਿਲਣ ਤੇ ਕਿਸਾਨਾਂ ਨੇ ਪ੍ਰਗਟਾਈ ਖ਼ੁਸ਼ੀ
. . .  1 day ago
ਮੰਡੀ ਲਾਧੂਕਾ, 4 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)- ਇਸ ਵਾਰ ਝੋਨੇ ਦੇ ਸੀਜ਼ਨ ਵਿਚ ਤਰੋਬੜੀ ਮਾਈਨਰ ਵਿਖੇ ਨਹਿਰੀ ਵਿਭਾਗ ਵਲੋਂ ਪਾਣੀ ਪੂਰਾ ਦੇਣ ਤੇ ਇਲਾਕੇ ਦੇ ਕਿਸਾਨਾਂ ਵਲੋਂ ਖ਼ੁਸ਼ੀ ਪ੍ਰਗਟਾਈ ਗਈ। ਇਸ ਮੌਕੇ ਤੇ ਕਿਸਾਨ ਜਗਜੀਤ ਸਿੰਘ ਰੋਮੀ ਸਾਬਕਾ ਸਰਪੰਚ, ਮੰਗਲ ਸਿੰਘ ਸਰਪੰਚ...
ਟਰੱਕ ਯੂਨੀਅਨ ਬੁਢਲਾਡਾ ਦੀ ਪ੍ਰਧਾਨਗੀ ਨੂੰ ਲੈ ਕੇ ਹੋਈ ਫਾਇਰਿੰਗ 'ਚ ਦੋ ਜ਼ਖ਼ਮੀ
. . .  1 day ago
ਬੁਢਲਾਡਾ, 4 ਅਕਤੂਬਰ (ਸਵਰਨ ਸਿੰਘ ਰਾਹੀ)- ਅੱਜ ਇੱਥੇ ਟਰੱਕ ਓਪਰੇਟਰ ਯੂਨੀਅਨ ਬੁਢਲਾਡਾ ਦੀ ਪ੍ਰਧਾਨਗੀ ਸੰਬੰਧੀ ਚੱਲ ਰਹੇ ਰੇੜਕੇ ਨੂੰ ਲੈ ਕੇ ਚੱਲੀਆਂ ਗੋਲੀਆਂ 'ਚ ਦੋ ਓਪਰੇਟਰਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਯੂਨੀਅਨ ਨੇੜਲੇ ਲੋਕਾਂ ਨੇ ਦੱਸਿਆ ਕਿ...
ਅਮਰੀਕਾ 'ਚ 8 ਮਹੀਨੇ ਦੀ ਬੱਚੀ ਸਮੇਤ ਅਗਵਾ ਹੋਏ 4 ਪੰਜਾਬੀ
. . .  1 day ago
ਕੈਲੀਫੋਰਨੀਆ, 4 ਅਕਤੂਬਰ-ਅਮਰੀਕਾ ਦੇ ਕੈਲੀਫੋਰਨੀਆ 'ਚ 4 ਪੰਜਾਬੀਆਂ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਕੈਲੀਫੋਰਨੀਆ ਦੇ ਮਰਸਡ ਕਾਉਂਟੀ ਦੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅਗਵਾ ਕੀਤੇ ਗਏ ਚਾਰ...
ਉੱਤਰਾਖੰਡ 'ਚ ਬਰਫ਼ ਖਿਸਕਣ ਕਾਰਨ ਲਪੇਟ 'ਚ ਆਏ 29 ਪਰਬਤਾਰੋਹੀ, ਬਚਾਅ ਕਾਰਜ ਜਾਰੀ
. . .  1 day ago
ਦੇਹਰਾਦੂਨ, 4 ਅਕਤੂਬਰ- ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ 'ਚ ਦਰੋਪਦੀ ਕਾ ਡਾਂਡਾ ਚੋਟੀ 'ਤੇ ਬਰਫ਼ ਖਿਸਕਣ ਕਾਰਨ ਨਹਿਰੂ ਪਰਬਤਾਰੋਹੀ ਸੰਸਥਾ ਦੇ 29 ਪਰਬਤਾਰੋਹੀ ਫਸ ਗਏ। ਉਨ੍ਹਾਂ ਨੂੰ ਬਚਾਉਣ ਲਈ ਬਚਾਅ ਕਾਰਜ ਸ਼ੁਰੂ ਕਰ ਦਿੱਤਾ...
ਨੌਜਵਾਨ ਨੇ ਘਰ 'ਚ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸਮਰਾਲਾ, 4 ਅਕਤੂਬਰ (ਗੋਪਾਲ ਸੋਫਤ)- ਸਥਾਨਕ ਦੁਰਗਾ ਮੰਦਿਰ ਰੋਡ ਦੇ ਵਸਨੀਕ 27 ਸਾਲਾ ਨੌਜਵਾਨ ਨੇ ਪਰੇਸ਼ਾਨੀ ਦੇ ਚੱਲਦਿਆਂ ਘਰ 'ਚ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਪ੍ਰਿੰਸ ਸ਼ਰਮਾ ਪੁੱਤਰ ਬਲਜੀਤ ਸ਼ਰਮਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ 'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਬਰਨਾਲਾ

ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਤਾ ਮੰਗ-ਪੱਤਰ

ਬਰਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਰਨਾਲਾ ਨਾਲ ਸਬੰਧਤ ਆਗੂਆਂ ਅਤੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਸਥਾਨਕ ਕਚਹਿਰੀ ਚੌਂਕ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੱਕ ਕਾਲੀ ਪੱਗਾ ਬੰਨ੍ਹ ਕੇ ਰੋਸ ਮਾਰਚ ਕੱਢਦਿਆਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਨਾਂਅ ਪ੍ਰਸ਼ਾਸਨਿਕ ਅਧਿਕਾਰੀ ਨੂੰ ਮੰਗ-ਪੱਤਰ ਦਿੱਤਾ ਗਿਆ | ਜਥੇਦਾਰ ਪਰਮਜੀਤ ਸਿੰਘ ਖ਼ਾਲਸਾ, ਬਾਬਾ ਟੇਕ ਸਿੰਘ ਧਨੌਲਾ, ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਜਥੇਦਾਰ ਜਰਨੈਲ ਸਿੰਘ ਭੋਤਨਾ ਆਦਿ ਆਗੂਆਂ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ 80 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨਾਲ ਆਜ਼ਾਦੀ ਦੇ 75 ਵਰ੍ਹੇ ਬੀਤ ਜਾਣ ਬਾਅਦ ਵੀ ਬੇਗਾਨਿਆਂ ਵਾਲਾ ਵਿਵਹਾਰ ਕੀਤਾ ਜਾ ਰਿਹਾ ਹੈ | ਇਸ ਦੀ ਇਕ ਮਿਸਾਲ ਤਿੰਨ ਦਹਾਕਿਆਂ ਤੋਂ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖ ਹਨ, ਜਿਨ੍ਹਾਂ ਨੂੰ ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਦੱਸਿਆ ਕਿ ਇਹ ਉਹ ਬੰਦੀ ਸਿੱਖ ਹਨ, ਜਿਨ੍ਹਾਂ ਨੇ 1984 ਵਿਚ ਸਮੇਂ ਦੀ ਕਾਂਗਰਸ ਸਰਕਾਰ ਵਲੋਂ ਸਿੱਖਾਂ ਦੇ ਗੁਰਧਾਮਾਂ 'ਤੇ ਕੀਤੇ ਫ਼ੌਜੀ ਹਮਲਿਆਂ ਦੇ ਵਿਰੁੱਧ ਰੋਸ ਪ੍ਰਗਟ ਕਰਦਿਆਂ ਸੰਘਰਸ਼ ਦਾ ਰਾਹ ਚੁਣਿਆ | ਇਨ੍ਹਾਂ ਸਿੱਖ ਬੰਦੀਆਂ ਨੂੰ ਰਿਹਾਅ ਨਾ ਕਰ ਕੇ ਸਰਕਾਰ ਵਲੋਂ ਸਿੱਖਾਂ ਨਾਲ ਲਗਾਤਾਰ ਵਿਤਕਰਾ ਕੀਤਾ ਜਾ ਰਿਹਾ ਹੈ, ਜੋ ਮਨੁੱਖੀ ਅਧਿਕਾਰੀਆਂ ਦਾ ਵੱਡਾ ਉਲੰਘਣ ਹੈ | ਇਸ ਲਈ ਅੱਜ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਮੰਗ ਕੀਤੀ ਗਈ ਹੈ ਕਿ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਤਾਂ ਜੋ ਸਿੱਖਾਂ ਅੰਦਰ ਵਿਤਕਰੇ ਦਾ ਅਹਿਸਾਸ ਨਾ ਹੋਵੇ | ਇਸ ਮੌਕੇ ਮਹਿੰਦਰ ਸਿੰਘ ਸੱਗੂ, ਮਾ: ਹਰਬੰਸ ਸਿੰਘ ਸ਼ੇਰਪੁਰ, ਨਿਹਾਲ ਸਿੰਘ ਉਪਲੀ, ਬੇਅੰਤ ਸਿੰਘ ਬਾਠ, ਸੁਖਪਾਲ ਸਿੰਘ ਰੁਪਾਣਾ, ਜਸਵੀਰ ਸਿੰਘ ਗੱਖੀ, ਜਸਵਿੰਦਰ ਸਿੰਘ ਦੀਦਾਰਗੜ੍ਹ, ਸੁਖਵਿੰਦਰ ਸਿੰਘ ਨਿਹਾਲੂਵਾਲ, ਸੁਖਵਿੰਦਰ ਸਿੰਘ ਸੁੱਖਾ, ਗੁਰਦੀਪ ਸਿੰਘ ਛਾਪਾ, ਗੁਰਦੀਪ ਸਿੰਘ ਟਿਵਾਣਾ, ਭਜਨ ਸਿੰਘ ਭੁੱਲਰ, ਅਵਤਾਰ ਸਿੰਘ ਠੀਕਰੀਵਾਲਾ, ਕੌਰ ਸਿੰਘ ਮਹਿਤਾ, ਗੁਰਤੇਜ਼ ਸਿੰਘ ਖੁੱਡੀ, ਨਿਰਮਲ ਸਿੰਘ ਖੁੱਡੀ, ਬਚਿੱਤਰ ਸਿੰਘ ਧਾਲੀਵਾਲ, ਮੈਨੇਜਰ ਲਖਵੀਰ ਸਿੰਘ, ਮੈਨੇਜਰ ਹਰਵਿੰਦਰ ਸਿੰਘ, ਮੈਨੇਜਰ ਬਲਦੇਵ ਸਿੰਘ, ਮੈਨੇਜਰ ਕੁਲਦੀਪ ਸਿੰਘ, ਮੈਨੇਜਰ ਅਜੀਤ ਸਿੰਘ, ਗੁਲਜ਼ਾਰ ਸਿੰਘ, ਇਕਬਾਲ ਸਿੰਘ ਛੀਨੀਵਾਲ, ਪਰਮਜੀਤ ਸਿੰਘ, ਦਰਸ਼ਨ ਸਿੰਘ ਕਲੇਰ, ਸ਼ੰਕਰ ਸ਼ਰਮਾ, ਜਸਵਿੰਦਰ ਸਿੰਘ ਪੀ.ਏ. ਸੰਤ ਘੁੰਨਸ, ਮਨਜਿੰਦਰ ਸਿੰਘ ਮਨੀ, ਗੁਰਜੰਟ ਸਿੰਘ ਸੋਨਾ, ਬੇਅੰਤ ਸਿੰਘ ਧਾਲੀਵਾਲ, ਹਰਜੀਤ ਸਿੰਘ ਭੱਠਲ, ਕੁਲਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਗੂ ਤੇ ਵਰਕਰ ਹਾਜ਼ਰ ਸਨ |

ਪਿੰਡ ਸ਼ਹਿਣਾ ਦੇ ਲੋਕਾਂ ਲਈ ਮਰਾਂ ਜਾਂ ਆਪਣੇ ਲਈ ਕਿਸੇ ਨੂੰ ਮਾਰਾਂ-ਕਲਕੱਤਾ

ਸ਼ਹਿਣਾ, 13 ਅਗਸਤ (ਸੁਰੇਸ਼ ਗੋਗੀ)-ਸ਼ਹਿਣਾ ਦੀ ਸਰਪੰਚ ਮਲਕੀਤ ਕੌਰ ਕਲਕੱਤਾ ਦੇ ਸਪੁੱਤਰ ਅਤੇ ਯੂਥ ਆਗੂ ਸੁਖਵਿੰਦਰ ਸਿੰਘ ਕਲਕੱਤਾ ਨੇ ਪਿਛਲੇ ਦਿਨੀਂ ਸ਼ਹਿਣਾ ਨੇੜਿਓ ਅਸਲੇ ਸਮੇਤ ਫੜੇ ਗਏ ਇਕ ਵਿਅਕਤੀ ਤੋਂ ਬਾਅਦ ਪੰਚਾਇਤ ਦਫ਼ਤਰ ਸ਼ਹਿਣਾ ਵਿਖੇ ਵੱਖ-ਵੱਖ ਕਿਸਾਨ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਵਲੋਂ ਨਵੇਂ ਟਿਊਬਵੈੱਲ ਦਾ ਉਦਘਾਟਨ

ਬਰਨਾਲਾ, 13 ਅਗਸਤ (ਨਰਿੰਦਰ ਅਰੋੜਾ)-ਬਰਨਾਲਾ ਦੇ ਵਾਰਡ ਨੰਬਰ 14 ਨਿਵਾਸੀਆਂ ਦੀ ਲੰਬੇ ਸਮੇਂ ਤੋਂ ਟਿਊਬਵੈਲ ਦੀ ਮੰਗ ਨੂੰ ਦੇਖਦਿਆਂ ਅੱਜ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ ਗਿਆ | ਵਾਰਡ ਨੰ: 14 ਨਿਵਾਸੀਆਂ ਵਲੋਂ ...

ਪੂਰੀ ਖ਼ਬਰ »

ਨਸ਼ੇ ਵਾਲੀਆਂ ਗੋਲੀਆਂ ਤੇ ਹੈਰੋਇਨ ਸਮੇਤ ਵਿਅਕਤੀ ਕਾਬੂ

ਭਦੌੜ, 13 ਅਗਸਤ (ਵਿਨੋਦ ਕਲਸੀ, ਰਜਿੰਦਰ ਬੱਤਾ)-ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਭਦੌੜ ਪੁਲਿਸ ਨੇ ਇਕ ਵਿਅਕਤੀ ਨੂੰ ਚਿੱਟੇ ਰੰਗ ਦੀਆਂ ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਸਮੇਤ ਕਾਬੂ ਕੀਤਾ ਹੈ | ਜਿਸ ਦੀ ਪਹਿਚਾਣ ਗੋਪੀ ਸਿੰਘ ਵਾਸੀ ਨੈਣੇਵਾਲਾ ਮੁਹੱਲਾ ...

ਪੂਰੀ ਖ਼ਬਰ »

ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਬਰਨਾਲਾ ਵਲੋਂ ਓਪਨ ਜ਼ਿਲ੍ਹਾ ਅਥਲੈਟਿਕਸ ਮੀਟ ਅੰਡਰ-18 ਦੇ ਮੁਕਾਬਲੇ 16 ਨੂੰ

ਬਰਨਾਲਾ, 13 ਅਗਸਤ (ਅਸ਼ੋਕ ਭਾਰਤੀ)-ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਬਰਨਾਲਾ ਵਲੋਂ ਓਪਨ ਜ਼ਿਲ੍ਹਾ ਅਥਲੈਟਿਕਸ ਮੀਟ ਅੰਡਰ-18 ਦੇ ਮੁਕਾਬਲੇ 16 ਅਗਸਤ ਨੂੰ ਬਾਬਾ ਕਾਲਾ ਮਹਿਰ ਬਹੁ ਮੰਤਵੀ ਖੇਡ ਸਟੇਡੀਅਮ ਬਰਨਾਲਾ ਵਿਖੇ ਸ: ਗੁਰਜੰਟ ਸਿੰਘ ਦੀ ਪ੍ਰਧਾਨਗੀ ਹੇਠ ਬਲਦੇਵ ...

ਪੂਰੀ ਖ਼ਬਰ »

15 ਅਗਸਤ ਦੇ ਮੱਦੇਨਜ਼ਰ ਬਰਨਾਲਾ ਨੂੰ 'ਨੋ ਫਲਾਈ ਜ਼ੋਨ' ਐਲਾਨਿਆ

ਬਰਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਲਾਡੀ)-15 ਅਗਸਤ ਨੂੰ ਆਜ਼ਾਦੀ ਦਿਹਾੜਾ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਮਨਾਇਆ ਜਾਣਾ ਹੈ | ਇਸ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਡਾ. ਹਰੀਸ਼ ਨਈਅਰ ਵਲੋਂ ਫ਼ੌਜਦਾਰੀ ਜ਼ਾਬਤਾ ...

ਪੂਰੀ ਖ਼ਬਰ »

ਪਿੰਡ ਚੀਮਾ ਵਿਖੇ ਬਿਮਾਰੀ ਪੀੜਤ ਮਿ੍ਤਕ ਗਾਵਾਂ ਦੱਬਣ ਦੀ ਬਜਾਏ ਖੁੱਲੇ੍ਹਆਮ ਹੱਡਾਰੋੜੀ 'ਚ ਸੁੱਟਣ ਕਾਰਨ ਬਿਮਾਰੀ ਫੈਲਣ ਦਾ ਡਰ ਬਣਿਆ

ਟੱਲੇਵਾਲ, 13 ਅਗਸਤ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਲੰਪੀ ਸਕਿੰਨ ਬਿਮਾਰੀ ਕਾਰਨ ਜਿੱਥੇ ਸੈਂਕੜੇ ਪਸ਼ੂ ਇਸ ਬਿਮਾਰੀ ਦੀ ਲਪੇਟ ਵਿਚ ਆ ਚੁੱਕੇ ਹਨ, ਉੱਥੇ ਨਿੱਤ ਦਿਨ ਹੋ ਰਹੀਆਂ ਗਾਵਾਂ ਦੀਆਂ ਮੌਤਾਂ ਉਪਰੰਤ ਉਕਤ ਬਿਮਾਰੀ ਪੀੜਤ ਗਾਵਾਂ ਨੂੰ ਦੱਬਣ ਦੀ ਬਿਜਾਏ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਦਾ ਕਾਰਡ ਜਾਰੀ

ਤਪਾ ਮੰਡੀ, 13 ਅਗਸਤ (ਪ੍ਰਵੀਨ ਗਰਗ)-ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਸਥਿਤ ਡੇਰਾ ਬਾਬਾ ਇੰਦਰ ਦਾਸ ਜੀ ਵਿਖੇ ਸ੍ਰੀ-ਸ੍ਰੀ 108 ਸਿੱਧ ਬਾਬਾ ਇੰਦਰ ਦਾਸ ਜੀ ਦੀ ਯਾਦ 'ਚ 41ਵੀਂ ਬਰਸੀ ਸਬੰਧੀ ਸ੍ਰੀ ਮਦਭਾਗਵਤ ਸਪਤਾਹ ਗਿਆਨ ਯੱਗ ਦੇ ਸ਼ੁੱਭ ਆਰੰਭ 23 ਅਗਸਤ ਦਿਨ ਮੰਗਲਵਾਰ ਨੂੰ ...

ਪੂਰੀ ਖ਼ਬਰ »

ਪਿੰਡ ਢਿਲਵਾਂ ਵਿਖੇ ਲੰਪੀ ਸਕਿਨ ਬਿਮਾਰੀ ਸੰਬੰਧੀ ਜਾਗਰੂਕਤਾ ਕੈਂਪ

ਤਪਾ ਮੰਡੀ, 13 ਅਗਸਤ (ਪ੍ਰਵੀਨ ਗਰਗ)-ਪੁਸ਼ੂ ਪਾਲਣ ਵਿਭਾਗ ਵਲੋਂ ਲੰਪੀ ਸਕਿੰਨ ਡਿਜੀਜ਼ ਨਾਂਅ ਦੀ ਬਿਮਾਰੀ ਸਬੰਧੀ ਪਿੰਡਾਂ ਅੰਦਰ ਜਾਗਰੂਕਤਾ ਕੈਂਪ ਲਾਏ ਜਾ ਰਹੇ ਹਨ | ਉੱਥੇ ਇਸੇ ਲੜੀ ਤਹਿਤ ਵਿਭਾਗ ਵਲੋਂ ਨਜ਼ਦੀਕੀ ਪਿੰਡ ਢਿਲਵਾਂ ਵਿਖੇ ਵੀ ਜਾਗਰੂਕਤਾ ਕੈਂਪ ਲਾਇਆ ਗਿਆ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਆਗੂਆਂ ਨੇ 100 ਘਰਾਂ 'ਤੇ ਕੇਸਰੀ ਝੰਡੇ ਲਹਿਰਾਏ

ਸ਼ਹਿਣਾ, 13 ਅਗਸਤ (ਸੁਰੇਸ਼ ਗੋਗੀ)-ਪਿੰਡ ਜਗਜੀਤਪੁਰਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਆਗੂਆਂ ਵਲੋਂ ਪਿੰਡ ਦੇ 100 ਘਰਾਂ 'ਤੇ ਕੇਸਰੀ ਝੰਡੇ ਲਹਿਰਾ ਕੇ ਕੇਂਦਰ ਸਰਕਾਰ ਵਲੋਂ 15 ਅਗਸਤ ਦੇ ਤਿਰੰਗਾ ਝੰਡਾ ਲਹਿਰਾਏ ਜਾਣ ਦੇ ਆਦੇਸ਼ਾਂ ਦਾ ਵਿਰੋਧ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਕੇਸਰੀ ਝੰਡੇ ਵੱਲ ਕੋਈ ਅੱਖ ਚੁੱਕ ਕੇ ਵੀ ਨਹੀਂ ਦੇਖ ਸਕਦਾ-ਜਸਕਰਨ ਸਿੰਘ ਕਾਹਨ ਸਿੰਘ ਵਾਲਾ

ਸ਼ਹਿਣਾ, 13 ਅਗਸਤ (ਸੁਰੇਸ਼ ਗੋਗੀ)-ਪੰਚਾਇਤ ਘਰ ਸ਼ਹਿਣਾ ਦੇ ਵੱਡੇ ਗੇਟ ਉੱਪਰ ਲਾਏ ਗਏ ਤਿਰੰਗੇ ਝੰਡੇ ਦੇ ਨਾਲ ਕੇਸਰੀ ਝੰਡਿਆਂ ਤੋਂ ਉੱਠੇ ਵਿਵਾਦ ਉਪਰੰਤ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਸੂਬਾ ਜਨਰਲ ਸਕੱਤਰ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਨੇ ਸ਼ਹਿਣਾ ਵਿਖੇ ...

ਪੂਰੀ ਖ਼ਬਰ »

ਰਾਏਸਰ 'ਚ ਧੱਫੜੀ ਰੋਗ ਨਾਲ ਮਰੇ ਪਸ਼ੂਆਂ ਨੂੰ ਦਫ਼ਨਾਉਣ ਦਾ ਮਾਮਲਾ ਡੀ.ਐਸ.ਪੀ. ਮਹਿਲ ਕਲਾਂ ਦੀ ਅਗਵਾਈ 'ਚ ਰਾਏਸਰ ਦੇ ਮੁਹਤਬਰ ਵਿਅਕਤੀਆਂ ਵਲੋਂ ਸੁਲਝਾਇਆ

ਮਹਿਲ ਕਲਾਂ, 13 ਅਗਸਤ (ਤਰਸੇਮ ਸਿੰਘ ਗਹਿਲ)-ਬਲਾਕ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਰਾਏਸਰ ਵਿਖੇ ਧੱਫੜੀ ਰੋਗ ਨਾਲ ਮਰੇ ਪਸ਼ੂਆਂ ਨੂੰ ਦਫ਼ਨਾਉਣ ਸਮੇਂ ਮੁਸਲਿਮ ਭਾਈਚਾਰੇ ਦੇ ਲੋਕਾਂ ਤੇ ਸਮੂਹ ਨਗਰ ਨਿਵਾਸੀਆਂ ਵਿਚਕਾਰ ਖੜ੍ਹਾ ਹੋਇਆ ਆਪਸੀ ਵਿਵਾਦ ਅੱਜ ਪੁਲਿਸ ...

ਪੂਰੀ ਖ਼ਬਰ »

ਪੰਚਾਇਤ ਸਕੱਤਰ ਯੂਨੀਅਨ (ਪੰਜਾਬ) ਜ਼ਿਲ੍ਹਾ ਬਰਨਾਲਾ ਦੀ ਚੋਣ ਸਰਬਸੰਮਤੀ ਨਾਲ ਹੋਈ

ਬਰਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪੰਚਾਇਤ ਸਕੱਤਰ ਯੂਨੀਅਨ (ਪੰਜਾਬ) ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਬੀ.ਡੀ.ਪੀ.ਓ. ਦਫ਼ਤਰ ਬਰਨਾਲਾ ਵਿਖੇ ਸੂਬਾ ਪ੍ਰਧਾਨ ਸੁਖਪਾਲ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਕਮੇਟੀ ਦੀ ਚੋਣ ਕੀਤੀ ਗਈ | ਜਿਸ ...

ਪੂਰੀ ਖ਼ਬਰ »

ਧਨੌਲਾ ਵਿਖੇ ਤਿਰੰਗਾ ਯਾਤਰਾ ਆਯੋਜਿਤ

ਧਨੌਲਾ, 13 ਅਗਸਤ (ਜਤਿੰਦਰ ਸਿੰਘ ਧਨੌਲਾ)-ਕਾਂਗਰਸ ਪਾਰਟੀ ਵਲੋਂ ਆਜ਼ਾਦੀ ਦਿਵਸ ਨੂੰ ਸਮਰਪਿਤ ਤਿਰੰਗਾ ਯਾਤਰਾ ਆਯੋਜਿਤ ਕੀਤੀ ਗਈ | ਬੱਸ ਸਟੈਂਡ ਧਨੌਲਾ ਤੋਂ ਅਰੰਭ ਕੀਤੀ ਗਈ ਰੈਲੀ ਮੌਕੇ ਸੰਬੋਧਨ ਕਰਦਿਆਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਮੁਨੀਸ਼ ਕੁਮਾਰ ਨੇ ...

ਪੂਰੀ ਖ਼ਬਰ »

22 ਏਕੜ ਤੋਂ ਬਾਬਾ ਕਾਲਾ ਮਹਿਰ ਸਟੇਡੀਅਮ ਨੂੰ ਜਾਣ ਵਾਲੀ ਸੜਕ ਦਾ ਹੈ ਬੁਰਾ ਹਾਲ, ਸੜਕ 'ਤੇ ਹਨ ਵੱਡੇ-ਵੱਡੇ ਟੋਏ

ਬਰਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸਰਕਾਰ ਅਤੇ ਪ੍ਰਸ਼ਾਸਨ ਵਲੋਂ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਮੌਕੇ ਆਜ਼ਾਦੀ ਦੇ ਜਸ਼ਨ ਬੜੇ ਜ਼ੋਰ ਸ਼ੋਰ ਨਾਲ ਮਨਾਏ ਜਾ ਰਹੇ ਹਨ ਅਤੇ ਬਰਨਾਲਾ ਵਿਖੇ ਵੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਹ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਜਾ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਬਰਨਾਲਾ ਦੀ ਹੋਈ ਮੀਟਿੰਗ

ਬਰਨਾਲਾ, 13 ਅਗਸਤ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋਈ | ਇਸ ਮੌਕੇ ਬੂਟਾ ਸਿੰਘ ਬੁਰਜ ਗਿਲ ਸੂਬਾ ਪ੍ਰਧਾਨ, ਦਰਸ਼ਨ ਸਿੰਘ, ਕੁਲਦੀਪ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਫ਼ੌਜ ਵਿਚ ਭਰਤੀ ਨੂੰ ...

ਪੂਰੀ ਖ਼ਬਰ »

ਪਿੰਡ ਸਹਿਜੜਾ ਵਿਖੇ ਦਰਸ਼ਨ ਸਿੰਘ ਬਾਜਵਾ ਨਮਿਤ ਅੰਤਿਮ ਅਰਦਾਸ

ਮਹਿਲ ਕਲਾਂ, 13 ਅਗਸਤ (ਅਵਤਾਰ ਸਿੰਘ ਅਣਖੀ)-ਪੰਜਾਬ ਪੁਲਿਸ ਦੇ ਇੰਸਪੈਕਟਰ ਅਤੇ ਬਾਸਕਟਬਾਲ ਦੇ ਇੰਟਰਨੈਸ਼ਨਲ ਖਿਡਾਰੀ ਰਾਜਪਾਲ ਸਿੰਘ ਦੇ ਸਤਿਕਾਰਯੋਗ ਪਿਤਾ ਦਰਸ਼ਨ ਸਿੰਘ ਬਾਜਵਾ ਨਮਿੱਤ ਭੋਗ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਸਹਿਜੜਾ ਵਿਖੇ ਹੋਈ | ...

ਪੂਰੀ ਖ਼ਬਰ »

16 ਕਿੱਲੋ ਟੁਕੜੇ ਡੋਡਾ ਪੋਸਤ ਬਰਾਮਦ, ਦੋ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 13 ਅਗਸਤ (ਰਾਜ ਪਨੇਸਰ)-ਥਾਣਾ ਸਦਰ ਵਲੋਂ 16 ਕਿੱਲੋ ਟੁਕੜੇ ਡੋਡਾ ਪੋਸਤ ਬਰਾਮਦ ਕਰ ਕੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਗੁਰਤਾਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਤੇ ਡੀ.ਐਸ.ਪੀ. ਸਤਬੀਰ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ

ਬਰਨਾਲਾ, 13 ਅਗਸਤ (ਨਰਿੰਦਰ ਅਰੋੜਾ)-ਜ਼ਿਲ੍ਹਾ ਕੋਰਟ ਕੰਪਲੈਕਸ ਬਰਨਾਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ਼ ਕਾਨੂੰਨੀ ਸੇਵਾਵਾਂ ਅਥਾਰਟੀ ਐ ੱਸ.ਏ.ਐ ੱਸ. ਨਗਰ ਮੋਹਾਲੀ ਦੀਆਂ ਹਦਾਇਤਾਂ ਅਨੁਸਾਰ ...

ਪੂਰੀ ਖ਼ਬਰ »

ਪਿੰਡ ਦੀਵਾਨਾ ਵਿਖੇ ਤੀਆਂ ਦੇ ਮੇਲੇ ਦੌਰਾਨ ਉੱਘੇ ਕਲਾਕਾਰਾਂ ਨੇ ਰੰਗ ਬੰਨਿ੍ਹਆ

ਟੱਲੇਵਾਲ, 13 ਅਗਸਤ (ਸੋਨੀ ਚੀਮਾ)-ਪਿੰਡ ਦੀਵਾਨਾ ਵਿਖੇ ਐੱਨ.ਆਰ.ਆਈਜ ਮੇਜਰ ਸਿੰਘ ਢਿੱਲੋਂ, ਜਗਰਾਜ ਸਿੰਘ ਢਿੱਲੋਂ, ਰਾਜਾ ਸੰਘ ਢਿੱਲੋਂ, ਸਤਨਾਮ ਸਿੰਘ ਸਿੱਧੂ ਅਤੇ ਨਿਸ਼ਾਨ ਸਿੰਘ ਸਿੱਧੂ ਤੋਂ ਇਲਾਵਾ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਆਮ ...

ਪੂਰੀ ਖ਼ਬਰ »

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਤਪਾ ਪੁਲਿਸ ਵਲੋਂ ਵਾਹਨਾਂ ਅਤੇ ਧਾਰਮਿਕ ਅਸਥਾਨਾਂ ਦੀ ਚੈਕਿੰਗ

ਤਪਾ ਮੰਡੀ, 13 ਅਗਸਤ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਤਪਾ ਰਵਿੰਦਰ ਸਿੰਘ ਰੰਧਾਵਾ ਦੀ ਯੋਗ ਅਗਵਾਈ ਹੇਠ ਥਾਣਾ ਮੁਖੀ ਜਗਜੀਤ ਸਿੰਘ ਘੁਮਾਣ ਵਲੋਂ ਸੁਤੰਤਰਤਾ ਦਿਵਸ ਨੂੰ ਮੁੱਖ ਰੱਖਦਿਆਂ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਨੈਣੇਵਾਲ ਨੂੰ ਸਰਬੋਤਮ ਹਾਈ ਸਕੂਲ ਵਜੋਂ ਮਿਲਿਆ 7 ਲੱਖ 50 ਹਜ਼ਾਰ ਦੇ ਇਨਾਮ ਦਾ ਚੈੱਕ

ਭਦੌੜ, 13 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਿੱਖਿਆ ਵਿਭਾਗ ਪੰਜਾਬ ਵਲੋਂ ਪਿਛਲੇ ਦਿਨੀਂ ਹਾਈ ਵਰਗ ਵਿਚ ਸ਼ਹੀਦ ਜਸ਼ਨਦੀਪ ਸਿੰਘ ਸਰਾਂ ਸਰਕਾਰੀ ਹਾਈ ਸਕੂਲ ਨੈਣੇਵਾਲ ਨੂੰ ਜ਼ਿਲ੍ਹਾ ਬਰਨਾਲਾ ਦਾ ਬੈਸਟ ਸਕੂਲ ਐਲਾਨਣ 'ਤੇ ਸਨਮਾਨ ਵਜੋਂ 7 ਲੱਖ 50 ਹਜ਼ਾਰ ਰੁਪਏ ਦੀ ...

ਪੂਰੀ ਖ਼ਬਰ »

ਦਸਤਾਰ ਦੀ ਸ਼ਾਨ ਨੂੰ ਹੋਰ ਉੱਚਾਈਆਂ 'ਤੇ ਪਹੁੰਚਾਉਂਦੀ ਹੈ 'ਲਾਲ ਸਿੰਘ ਚੱਢਾ'

ਉੱਘੇ ਅਦਾਕਾਰ ਆਮਿਰ ਖਾਨ ਦੀ ਨਵੀਂ ਫਿਲਮ 'ਲਾਲ ਸਿੰਘ ਚੱਢਾ' ਵੀ ਆਮ ਹਿੰਦੀ ਫਿਲਮਾਂ ਤੋਂ ਵੱਖਰੀ ਅਤੇ ਦਿਲ ਨੂੰ ਛੂਹ ਜਾਣ ਵਾਲੀ ਅਜਿਹੀ ਫਿਲਮ ਹੈ, ਜੋ ਦਰਸ਼ਕਾਂ ਨੂੰ ਵਾਰ-ਵਾਰ ਭਾਵੁਕ ਕਰਦੀ ਹੈ | ਫ਼ਿਲਮ 'ਚ ਸ੍ਰੀ ਦਰਬਾਰ ਸਾਹਿਬ 'ਤੇ ਹਮਲੇ ਤੇ ਫਿਰ ਨਵੰਬਰ '84 ਦੀ ਸਿੱਖ ...

ਪੂਰੀ ਖ਼ਬਰ »

ਰੋਜ਼ਵੈਲੀ ਸਕੂਲ ਚੀਮਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਟੱਲੇਵਾਲ, 13 ਅਗਸਤ (ਸੋਨੀ ਚੀਮਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਰੋਜਵੈਲੀ ਇੰਟਰਨੈਸ਼ਨਲ ਸਕੂਲ ਚੀਮਾ ਵਿਖੇ ਪਿ੍ੰਸੀਪਲ ਵੀਰਪਾਲ ਕੌਰ ਦੀ ਅਗਵਾਈ ਵਿਚ ਤੀਆਂ ਦਾ ਤਿਉਹਾਰ ਅਤੇ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਨੂੰ ੂ ਸਮਰਪਿਤ ਸਮਾਗਮ ਕਰਵਾਏ ਗਏ | ਇਸ ਮੌਕੇ ...

ਪੂਰੀ ਖ਼ਬਰ »

ਵਿਧਾਇਕ ਲਾਭ ਸਿੰਘ ਉੱਗੋਕੇ ਨੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

ਸ਼ਹਿਣਾ, 13 ਅਗਸਤ (ਸੁਰੇਸ਼ ਗੋਗੀ)-ਸਰਕਾਰੀ ਪ੍ਰਾਇਮਰੀ ਸਕੂਲ ਉਗੋਕੇ ਬ੍ਰਾਂਚ ਨੰ: 2 ਨੇੜੇ ਡੇਰਾ ਵਿਖੇ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਨੇ ਸਕੂਲ ਦੇ ਸਮੂਹ ਵਿਦਿਆਰਥੀਆਂ ਨੂੰ ਵਰਦੀਆਂ, ਬੂਟ, ਜੁਰਾਬਾਂ ਤੇ ਟਾਈਆਂ ਦੀ ਵੰਡ ਕੀਤੀ | ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ...

ਪੂਰੀ ਖ਼ਬਰ »

ਪੈਨਸ਼ਨ ਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਲਈ ਬਲਾਕ ਵਾਈਜ਼ ਕੈਂਪ 17 ਨੂੰ

ਬਰਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਡਾ: ਹਰੀਸ਼ ਨਈਅਰ ਨੇ ਦੱਸਿਆ ਕਿ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ 'ਤੇ ਸੂਬੇ ਵਿੱਚ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਉਨ੍ਹਾਂ ਦੇ ...

ਪੂਰੀ ਖ਼ਬਰ »

ਬੀ.ਜੀ.ਐਸ. ਸਕੂਲ ਵਿਖੇ ਰੱਖੜੀ ਦੇ ਮੁਕਾਬਲੇ ਕਰਵਾਏ

ਭਦੌੜ, 13 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਦੇ ਐਮ.ਡੀ. ਰਣਪ੍ਰੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਰੱਖੜੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਬੱਚਿਆਂ ਵਿਚਕਾਰ ਹੱਥੀ ਰੱਖੜੀ ਤਿਆਰ ਕਰਨ ਦੇ ਮੁਕਾਬਲੇ ਕਰਵਾਏ ਜਿਸ ਵਿਚ ਨਰਸਰੀ ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ ਵਿਚ ਰੱਖੜੀ ਦਾ ਤਿਉਹਾਰ ਮਨਾਇਆ

ਭਦੌੜ, 13 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਵਿਖੇ ਐਮ.ਡੀ. ਐਡਵੋਕੇਟ ਇਕਬਾਲ ਸਿੰਘ ਗਿੱਲ ਅਤੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਦੇ ਨਿਰਦੇਸ਼ਾਂ ਅਨੁਸਾਰ ਰੱਖੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਪਿ੍ੰਸੀਪਲ ...

ਪੂਰੀ ਖ਼ਬਰ »

ਟੰਡਨ ਇੰਟਰਨੈਸ਼ਨਲ ਸਕੂਲ ਵਿਖੇ ਰੱਖੜੀ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ

ਬਰਨਾਲਾ, 13 ਅਗਸਤ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਰੱਖੜੀ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰੱਖੜੀਆਂ ਬਣਾਉਣ, ਗਿਫ਼ਟ ਰੈਪਿੰਗ ਦੇ ਮੁਕਾਬਲੇ ਕਰਵਾਏ ਗਏ | ਸਕੂਲ ਦੇ ਪਿ੍ੰਸੀਪਲ ਡਾ: ਸਰੂਤੀ ਸ਼ਰਮਾ ਨੇ ਵਿਦਿਆਰਥੀਆਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਲਖੀਮਪੁਰ ਖੀਰੀ ਸੰਘਰਸ਼ ਨੂੰ ਕਾਮਯਾਬ ਬਣਾਉਣ ਲਈ ਮੀਟਿੰਗ

ਬਰਨਾਲਾ, 13 ਅਗਸਤ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਲਖੀਮਪੁਰ ਖੀਰੀ ਸੰਘਰਸ਼ ਨੂੰ ਕਾਮਯਾਬ ਬਣਾਉਣ ਲਈ ਮੀਟਿੰਗ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਬਰਨਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਦੀ ਅਗਵਾਈ ਵਿਚ ਹੋਈ | ਮੀਟਿੰਗ ...

ਪੂਰੀ ਖ਼ਬਰ »

ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਵਲੋਂ ਫ਼ਤਹਿ ਗਰੁੱਪ ਵਿਖੇ ਪੇਸ਼ ਕੀਤੀਆਂ ਗਈਆਂ ਵਿਰਾਸਤੀ ਸੱਭਿਆਚਾਰਕ ਵੰਨਗੀਆਂ

ਤਪਾ ਮੰਡੀ,­ 13 ਅਗਸਤ (ਵਿਜੇ ਸ਼ਰਮਾ)-ਹਰ ਘਰ ਤਿਰੰਗਾ ਮੁਹਿੰਮ ਤਹਿਤ ਉੱਤਰੀ ਖੇਤਰ ਸਭਿਆਚਾਰਕ ਕੇਂਦਰ ਪਟਿਆਲਾ ਵਲੋਂ ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਫੂਲ ਵਿਖੇ ਸ਼ਾਨਦਾਰ ਵਿਰਾਸਤੀ ਸਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਦਿੱਤੀ ਗਈ | ਇਸ ਸਮਾਰੋਹ ...

ਪੂਰੀ ਖ਼ਬਰ »

ਸੰਤ ਲੌਂਗਪੁਰੀ ਸਕੂਲ ਪੱਖੋਂ ਕਲਾਂ ਦੇ ਵਿਦਿਆਰਥੀ ਦੀ ਅਮਰੀਕਾ ਦੀ 'ਵਰਸਿਟੀ 'ਚ ਮੁਫ਼ਤ ਪੜ੍ਹਾਈ ਲਈ ਚੋਣ

ਰੂੜੇਕੇ ਕਲਾਂ, 13 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੇ ਵਿਦਿਆਰਥੀ ਰਹੇ ਰਿਤਿਕ ਮੰਗਲਾ ਪੁੱਤਰ ਰਜਨੀਸ਼ ਹੈਪੀ ਵਾਸੀ ਪੱਖੋਂ ਕਲਾਂ ਦੀ ਅਮਰੀਕਾ ਦੀ ...

ਪੂਰੀ ਖ਼ਬਰ »

ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਸੈਕੰਡਰੀ ਸਕੂਲ ਚੀਮਾ ਨੂੰ 10 ਲੱਖ ਦਾ ਚੈੱਕ ਦਿੱਤਾ

ਟੱਲੇਵਾਲ, 13 ਅਗਸਤ (ਸੋਨੀ ਚੀਮਾ)-ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਕੂਲਾਂ ਵਿਚ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਲਈ ਸ਼ੁਰੂ ਕੀਤੀ ਗਈ ਸਕੀਮ ਅਧੀਨ ਜ਼ਿਲੇ੍ਹ ਵਿਚ ਪਹਿਲੇ ਸਥਾਨ 'ਤੇ ਆਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਨਾਲ ਜ਼ਿਲ੍ਹਾ ਪ੍ਰਧਾਨ ਤਰਨਜੀਤ ਸਿੰਘ ਦੁੱਗਲ ਦੀ ਅਗਵਾਈ 'ਚ ਯੂਥ ਆਗੂਆਂ ਵਲੋਂ ਮੀਟਿੰਗ

ਟੱਲੇਵਾਲ, 13 ਅਗਸਤ (ਸੋਨੀ ਚੀਮਾ)-ਪਿਛਲੇ 5 ਮਹੀਨੇ ਬਾਅਦ ਤੋਂ ਜੇਲ੍ਹ ਵਿਚੋਂ ਜ਼ਮਾਨਤ 'ਤੇ ਰਿਹਾਅ ਹੋ ਕੇ ਆਏ ਸ਼ੋ੍ਰਮਣੀ ਅਕਾਲੀ ਦਲ ਯੂਥ ਦੇ ਪ੍ਰਧਾਨ ਬਿਕਰਮ ਸਿੰਘ ਮਜੀਠੀਆ ਨੂੰ ਜ਼ਿਲ੍ਹਾ ਪ੍ਰਧਾਨ ਤਰਨਜੀਤ ਸਿੰਘ ਦੁੱਗਲ ਦੀ ਅਗਵਾਈ ਵਿਚ ਨੌਜਵਾਨਾਂ ਦਾ ਵਫ਼ਦ ਨੇ ਮਿਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX