ਤਾਜਾ ਖ਼ਬਰਾਂ


ਡੈਨੀਅਲ ਸਮਿਥ ਬਣੀ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਅਲਬਰਟਾ ਦੀ ਨਵੀਂ ਨੇਤਾ
. . .  6 minutes ago
ਕੈਲਗਰੀ, 7 ਅਕਤੂਬਰ (ਜਸਜੀਤ ਸਿੰਘ ਧਾਮੀ)-ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਅਲਬਰਟਾ ਦੀ ਨਵੇਂ ਨੇਤਾ (ਲੀਡਰ) ਦੀ ਚੋਣ ਡੈਨੀਅਲ ਸਮਿਥ ਨੇ ਜਿੱਤੀ ਹੈ, ਜੋ ਕਿ ਹੁਣ ਅਲਬਰਟਾ ਦੇ ਨਵੇਂ ਪ੍ਰੀਮੀਅਰ ਵਜੋ ਸੁੰਹ...
ਈ.ਡੀ. ਵਲੋਂ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਛਾਪੇਮਾਰੀ
. . .  22 minutes ago
ਫ਼ਰੀਦਕੋਟ, 7 ਅਕਤੂਬਰ (ਜਸਵੰਤ ਸਿੰਘ ਪੁਰਬਾ)-ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਫ਼ਰੀਦਕੋਟ ਸਥਿਤ ਘਰ 'ਤੇ ਈ.ਡੀ. ਦੀ ਛਾਪੇਮਾਰੀ ਜਾਰੀ ਹੈ, ਜਿਸ ਨੇ ਹਲਚਲ ਮਚਾ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਹੋਰ ਟਿਕਾਣਿਆਂ 'ਤੇ ਈ.ਡੀ. ਦੇ ਛਾਪੇਮਾਰੀ...
ਹਰਿਆਣਾ ਕਮੇਟੀ ਦੇ ਵਿਰੋਧ ਵਿਚ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਦਾ ਰੋਸ ਮਾਰਚ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਰਵਾਨਾ
. . .  27 minutes ago
ਤਲਵੰਡੀ ਸਾਬੋ, 7 ਅਕਤੂਬਰ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)-ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ ਹੱਕ 'ਚ ਆਏ ਅਦਾਲਤੀ ਫ਼ੈਸਲੇ ਪ੍ਰਤੀ ਆਪਣਾ ਵਿਰੋਧ ਦਰਜ਼ ਕਰਵਾਉਣ ਦੇ ਮਨੋਰਥ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਇਕ ਵਿਸ਼ਾਲ ਰੋਸ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ...
ਦੁਬਈ ਤੋਂ ਅੰਮ੍ਰਿਤਸਰ ਪੁੱਜੀ ਉਡਾਣ ਦੇ ਕਰੀਬ 50 ਯਾਤਰੀਆਂ ਦਾ ਸਮਾਨ ਗਾਇਬ ਹੋਣ 'ਤੇ ਯਾਤਰੀਆਂ ਵਲੋਂ ਹੰਗਾਮਾ
. . .  about 1 hour ago
ਰਾਜਾਸਾਂਸੀ, 7 ਅਕਤੂਬਰ (ਹਰਦੀਪ ਸਿੰਘ ਖੀਵਾ)-ਦੁਬਈ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪੁੱਜੀ ਸਪਾਈਸ ਜੈੱਟ ਦੀ ਉਡਾਣ ਦੇ ਯਾਤਰੀਆਂ ਨੇ ਸਵੇਰੇ ਹਵਾਈ ਅੱਡੇ 'ਤੇ ਉਤਰਦਿਆਂ ਹੀ ਹੰਗਾਮਾ ਮਚਾਇਆ, ਕਿਉਂਕਿ ਕਰੀਬ 50 ਯਾਤਰੀਆਂ...
ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਆਨੰਦ ਕਾਰਜ ਦੀ ਰਸਮ ਸ਼ੁਰੂ
. . .  about 1 hour ago
ਸੰਗਰੂਰ, 7 ਅਕਤੁਬਰ (ਧੀਰਜ ਪਸ਼ੋਰੀਆ)-ਅੱਜ ਹਮਸਫ਼ਰ ਹੋਣ ਜਾ ਰਹੇ ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਮਨਦੀਪ ਸਿੰਘ ਲੱਖੇਵਾਲ ਦੇ ਆਨੰਦ ਕਾਰਜ ਦੀ ਰਸਮ ਪਟਿਆਲਾ ਜ਼ਿਲ੍ਹੇ ਦੇ ਪਿੰਡ ਰੋੜੇਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਸ਼ੁਰੂ ਹੋ...
ਦਿੱਲੀ ਆਬਕਾਰੀ ਨੀਤੀ ਮਾਮਲੇ ਦੇ ਸੰਬੰਧ ਵਿਚ ਈ.ਡੀ. ਵਲੋਂ ਦਿੱਲੀ ਅਤੇ ਪੰਜਾਬ 'ਚ ਤਿੰਨ ਦਰਜਨ ਥਾਵਾਂ 'ਤੇ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 7 ਅਕਤੂਬਰ-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਦਿੱਲੀ ਆਬਕਾਰੀ ਨੀਤੀ ਮਾਮਲੇ ਦੇ ਸੰਬੰਧ ਵਿਚ ਦਿੱਲੀ ਅਤੇ ਪੰਜਾਬ ਵਿਚ ਕਰੀਬ ਤਿੰਨ ਦਰਜਨ ਸਥਾਨਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1997 ਨਵੇਂ ਮਾਮਲੇ
. . .  about 1 hour ago
ਨਵੀਂ ਦਿੱਲੀ, 7 ਅਕਤੂਬਰ-ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1997 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 30,362 ਹੋ...
ਨਹੀਂ ਰਹੇ ਪ੍ਰਸਿੱਧ ਅਦਾਕਾਰ ਅਰੁਣ ਬਾਲੀ, 79 ਸਾਲ ਦੀ ਉਮਰ 'ਚ ਹੋਇਆ ਦਿਹਾਂਤ
. . .  about 2 hours ago
ਮੁੰਬਈ, 7 ਅਕਤੂਬਰ-ਦਿੱਗਜ਼ ਅਦਾਕਾਰ ਅਰੁਣ ਬਾਲੀ ਦਾ 79 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਵੀਰ ਜ਼ਾਰਾ, ਲਗੇ ਰਹੋ ਮੁੰਨਾ ਭਾਈ ਸਮੇਤ ਕਈ ਫ਼ਿਲਮਾਂ ਅਤੇ ਨਾਟਕਾਂ 'ਚ ਕੰਮ ਕਰਨ ਵਾਲੇ ਅਰੁਣ ਬਾਲੀ ਨੇ ਮੁੰਬਈ 'ਚ ਆਖ਼ਰੀ ਸਾਹ...
ਅੱਜ ਵਿਆਹ ਦੇ ਬੰਧਨ 'ਚ ਬੱਝੇਗੀ 'ਆਪ' ਵਿਧਾਇਕਾ ਨਰਿੰਦਰ ਕੌਰ ਭਰਾਜ
. . .  about 1 hour ago
ਸੰਗਰੂਰ, 7 ਅਕਤੂਬਰ-ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵਿਆਹ ਅੱਜ ਹੋਣ ਜਾ ਰਿਹਾ ਹੈ।'ਆਪ' ਦੇ ਜ਼ਿਲ੍ਹਾ ਮੀਡੀਆ ਇੰਚਾਰਜ ਮਨਦੀਪ ਸਿੰਘ ਲੱਖੋਵਾਲ ਨਰਿੰਦਰ ਕੌਰ ਭਰਾਜ ਦੇ ਹਮਸਫ਼ਰ...
ਹਰਿਆਣਾ ਕਮੇਟੀ ਦੇ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਕਮੇਟੀ ਵਲੋਂ ਰੋਸ ਮਾਰਚ ਅੱਜ
. . .  1 minute ago
ਅੰਮ੍ਰਿਤਸਰ, 7 ਅਕਤੂਬਰ-ਸੁਪਰੀਮ ਕੋਰਟ ਵਲੋਂ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਦਿੱਤੇ ਗਏ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅੰਬਾਲਾ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' 30ਵੇਂ ਦਿਨ 'ਚ ਦਾਖ਼ਲ
. . .  about 3 hours ago
ਬੈਂਗਲੁਰੂ, 7 ਅਕਤੂਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 30ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਦੇ 30ਵੇਂ ਦਿਨ ਦੀ ਸ਼ੁਰੂਆਤ ਕਰਨਾਟਕ ਦੇ ਮਾਂਡਿਆ ਜ਼ਿਲ੍ਹੇ ਦੇ ਕੇ ਮੱਲੇਨਹੱਲੀ ਤੋਂ ਕੀਤੀ। ਇਸ ਦੌਰਾਨ ਉਨ੍ਹਾਂ ਸਥਾਨਕ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ 9 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਯੂਰਪ ਵਿਚ ਊਰਜਾ ਸੰਕਟ ਰੂਸ-ਯੂਕਰੇਨ ਸੰਘਰਸ਼ ਦਾ ਨਤੀਜਾ ਹੈ - ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ
. . .  1 day ago
ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  1 day ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  1 day ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  1 day ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  1 day ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  1 day ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  1 day ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  1 day ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ 'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਸ੍ਰੀ ਮੁਕਤਸਰ ਸਾਹਿਬ

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼ੋ੍ਰਮਣੀ ਕਮੇਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ) - ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਗਿਆ | ਇਸ ਮਾਰਚ ਵਿਚ ਪ੍ਰਦਰਸ਼ਨਕਾਰੀ ਕਾਲੀਆਂ ਦਸਤਾਰਾਂ ਸਜਾ ਕੇ ਰੋਸ ਮਾਰਚ ਵਿਚ ਸ਼ਾਮਿਲ ਹੋਏ | ਇਸ ਤੋਂ ਪਹਿਲਾਂ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਇਕੱਤਰਤਾ ਕੀਤੀ ਗਈ, ਜਿਸ ਵਿਚ ਸ਼ੋ੍ਰਮਣੀ ਕਮੇਟੀ ਦੇ ਮੈਂਬਰ ਜਥੇਦਾਰ ਨਵਤੇਜ ਸਿੰਘ ਕਾਉਣੀ, ਜਥੇਦਾਰ ਗੁਰਪਾਲ ਸਿੰਘ ਗੋਰਾ, ਕੌਰ ਸਿੰਘ ਬਹਾਵਵਾਲਾ, ਗੁਰਲਾਲ ਸਿੰਘ ਦਾਨੇਵਾਲਾ, ਹਰਤੇਜ ਸਿੰਘ ਭੁੱਲਰਵਾਲਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਜਥੇਦਾਰ ਅਵਤਾਰ ਸਿੰਘ ਵਣਵਾਲਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰੇਸ਼ਮ ਸਿੰਘ, ਮੀਤ ਮੈਨੇਜਰ ਸੁਖਦੇਵ ਸਿੰਘ, ਹੈੱਡ ਗ੍ਰੰਥੀ ਬਲਵਿੰਦਰ ਸਿੰਘ, ਕਥਾਵਾਚਕ ਜਗਬੀਰ ਸਿੰਘ, ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹਰਪਾਲ ਸਿੰਘ ਬੇਦੀ, ਬਸੰਤ ਸਿੰਘ ਕੰਗ, ਜ਼ਿਲ੍ਹਾ ਸਕੱਤਰ ਬਿੰਦਰ ਸਿੰਘ ਗੋਨਿਆਣਾ, ਜਗਵੰਤ ਸਿੰਘ ਲੰਬੀਢਾਬ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਕਾਸ਼ਦੀਪ ਸਿੰਘ ਮਿੱਡੂਖੇੜਾ, ਐਡਵੋਕੇਟ ਪਰਮਿੰਦਰ ਸਿੰਘ ਕੋਲਿਆਂਵਾਲੀ ਆਦਿ ਹਾਜ਼ਰ ਸਨ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਬੰਦੀ ਸਿੰਘ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਹਨ ਅਤੇ ਫ਼ਿਰ ਵੀ ਉਨ੍ਹਾਂ ਦੀ ਰਿਹਾਈ ਨਹੀਂ ਕੀਤੀ ਜਾ ਰਹੀ, ਜੋ ਕਿ ਮੰਦਭਾਗੀ ਗੱਲ ਹੈ | ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ | ਮੈਨੇਜਰ ਰੇਸ਼ਮ ਸਿੰਘ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਇਹ ਰੋਸ ਮਾਰਚ ਕਰਕੇ ਐੱਸ.ਡੀ.ਐੱਮ. ਸਵਰਨਜੀਤ ਕੌਰ ਨੂੰ ਮੰਗ ਪੱਤਰ ਦਿੱਤਾ ਗਿਆ ਹੈ | ਪ੍ਰਧਾਨ ਮੰਤਰੀ ਦੇ ਨਾਂਅ ਦਿੱਤੇ ਇਸ ਮੰਗ ਪੱਤਰ ਵਿਚ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਵੀ ਭਾਰਤ ਸਰਕਾਰ ਨੇ ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕੀਤਾ ਸੀ, ਪ੍ਰੰਤੂ ਇਸ ਐਲਾਨ ਨੂੰ ਵੀ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ | ਅਵਤਾਰ ਸਿੰਘ ਵਣਵਾਲਾ ਨੇ ਕਿਹਾ ਕਿ ਬਹੁਤ ਸਾਰੇ ਸਿੱਖ ਕੈਦੀਆਂ ਨੇ ਉਮਰ ਕੈਦ ਤੋਂ ਦੂਹਰਾ ਸਮਾਂ ਜੇਲ੍ਹਾਂ ਅੰਦਰ ਕੱਟ ਲਿਆ ਹੈ ਅਤੇ ਸਿੱਖਾਂ ਦੀਆਂ ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ 80 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਹਨ, ਪਰ ਫ਼ਿਰ ਵੀ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਤਿੰਨ ਦਹਾਕਿਆਂ ਤੋਂ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਸਿੱਖ ਨਜ਼ਰਬੰਦ ਹਨ, ਜਿਨ੍ਹਾਂ ਨੂੰ ਸਜਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਛੱਡਿਆ ਨਹੀਂ ਜਾ ਰਿਹਾ |

ਵਿਦਿਆਰਥਣਾਂ ਨੂੰ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਤਹਿਤ 'ਹਰ ਘਰ ਤਿਰੰਗਾ' ਮੁਹਿੰਮ ਤਹਿਤ ਵੰਡੇ ਤਿਰੰਗੇ

ਮਲੋਟ, 13 ਅਗਸਤ (ਪਾਟਿਲ) - ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਪੂਰੇ ਭਾਰਤ ਵਿਚ ਬੜੀ ਧੂਮਧਾਮ ਨਾਲ ਮਨਾਈ ਜਾ ਰਹੀ ਹੈ | ਇਸੇ ਕੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਮਲੋਟ ਦੀਆਂ ਵਿਦਿਆਰਥਣਾਂ ਵਿਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਕੇ ਦੇਸ਼ ਦੇ ਚੰਗੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਤਿੰਨ ਮਹੀਨੇ ਤੋਂ ਨਹੀਂ ਮਿਲੀ ਤਨਖਾਹ

ਮੰਡੀ ਕਿੱਲਿਆਂਵਾਲੀ, 13 ਅਗਸਤ (ਇਕਬਾਲ ਸਿੰਘ ਸ਼ਾਂਤ)-ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਮੁਲਾਜ਼ਮਾਂ ਅਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਤਿੰਨ ਮਹੀਨੇ ਤੋਂ ਤਨਖ਼ਾਹਾਂ ਤੋਂ ਨਾ ਮਿਲਣ ਕਰਕੇ ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨੇ ਪੰਜਾਬ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਦੀ ਪ੍ਰਧਾਨਗੀ ਲਈ ਗੁਰਜੰਟ ਸਿੰਘ ਬਰਾੜ ਦੇ ਨਾਂਅ 'ਤੇ ਹੋ ਰਹੀਆਂ ਵਿਚਾਰਾਂ

ਮੰਡੀ ਕਿੱਲਿਆਂਵਾਲੀ, 13 ਅਗਸਤ (ਇਕਬਾਲ ਸਿੰਘ ਸ਼ਾਂਤ) - ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਲਈ ਜਥੇਬੰਦਕ ਸਰਗਰਮੀਆਂ ਚੱਲ ਰਹੀਆਂ ਹਨ | ਇਸ ਵਕਾਰੀ ਅਹੁਦੇ ਲਈ ਲੰਬੀ ਹਲਕੇ ਵਿਚੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਕਾਂਗਰਸ ਸੇਵਾ ਦਲ ...

ਪੂਰੀ ਖ਼ਬਰ »

ਨਸ਼ੇ ਕਾਰਨ ਹੋਈ ਮੌਤ ਤੋਂ ਬਾਅਦ ਮਲੋਟ ਪੁਲਿਸ ਵਲੋਂ ਕਤਲ ਦਾ ਮਾਮਲਾ ਦਰਜ

ਮਲੋਟ, 13 ਅਗਸਤ (ਪਾਟਿਲ) - 4 ਦਿਨ ਪਹਿਲਾਂ ਇਕ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਹੋਈ ਮੌਤ ਦੇ ਮਾਮਲੇ ਵਿਚ ਕੀਤੀ ਜਾਂਚ ਉਪਰੰਤ ਸਿਟੀ ਮਲੋਟ ਦੀ ਪੁਲਿਸ ਨੇ ਵੱਡਾ ਖ਼ੁਲਾਸਾ ਕੀਤਾ ਹੈ | ਥਾਣਾ ਸਿਟੀ ਮਲੋਟ ਦੇ ਮੁੱਖ ਅਫ਼ਸਰ ਇੰਸਪੈਕਟਰ ਚੰਦਰ ਸ਼ੇਖਰ ਨੇ ਦੱਸਿਆ ਕਿ 8 ਅਗਸਤ ਨੂੰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪ੍ਰਵਾਸੀ ਮੁਲਾਜ਼ਮ ਦੀ ਮੌਤ

ਡੱਬਵਾਲੀ, 13 ਅਗਸਤ (ਇਕਬਾਲ ਸਿੰਘ ਸ਼ਾਂਤ) - ਮੰਡੀ ਕਿੱਲਿਆਂਵਾਲੀ-ਫਤੂਹੀਵਾਲਾ ਲਿੰਕ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਇਕ ਪ੍ਰਵਾਸੀ ਮੁਲਾਜ਼ਮ ਦੀ ਮੌਤ ਹੋ ਗਈ, ਜਿਸ ਦੀ ਸ਼ਨਾਖ਼ਤ ਅਜੈ ਕੁਮਾਰ ਵਾਸੀ ਦਰਭੰਗਾ ਹਾਲ ਵਾਸੀ ਰਤੀਆ ਵਜੋਂ ਹੋਈ ਹੈ | ਉਹ ਪਿੰਡ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਕੌਮੀ ਲੋਕ ਅਦਾਲਤ ਲਗਾਈ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ) - ਨਾਲਸਾ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਸ੍ਰੀ ਅਰੁਨਵੀਰ ਵਸ਼ਿਸ਼ਟ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ...

ਪੂਰੀ ਖ਼ਬਰ »

ਮਲੋਟ ਦੇ ਕਾਂਗਰਸੀਆਂ ਨੇ ਕੱਢੀ ਤਿਰੰਗਾ ਯਾਤਰਾ

ਮਲੋਟ, 13 ਅਗਸਤ (ਪਾਟਿਲ) - ਅੱਜ ਮਲੋਟ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਚੌਕ ਵਿਖੇ ਇਲਾਕੇ ਦੇ ਕਾਂਗਰਸੀਆਂ ਨੇ ਇਕੱਤਰ ਹੋ ਕੇ ਜ਼ਿਲ੍ਹਾ ਪ੍ਰਧਾਨ ਹਰਚਰਨ ਸਿੰਘ ਸੋਥਾ ਦੀ ਅਗਵਾਈ ਹੇਠ ਤਿਰੰਗਾ ਯਾਤਰਾ ਦੀ ਸ਼ੁਰੂਆਤ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਚਰਨ ਸਿੰਘ ਸੋਥਾ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਸੁਤੰਤਰਤਾ ਦਿਵਸ ਸਮਾਗਮ 'ਚ ਵੱਧ ਤੋਂ ਵੱਧ ਪਹੁੰਚਣ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ) - ਸੁਤੰਤਰਤਾ ਦਿਵਸ ਸਮਾਗਮ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ 15 ਅਗਸਤ ਨੂੰ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਇਆ ਜਾਵੇਗਾ | ਇਹ ਜਾਣਕਾਰੀ ਸ੍ਰੀ ...

ਪੂਰੀ ਖ਼ਬਰ »

2.86 ਕਰੋੜ ਦੀ ਗਰਾਂਟ ਮਨਜ਼ੂਰੀ ਤੋਂ ਬਾਅਦ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਰਕਾਰੀ ਕਾਲਜ ਦਾਨੇਵਾਲਾ ਪੁੱਜੇ

ਮਲੋਟ, 13 ਅਗਸਤ (ਪਾਟਿਲ) - ਕੈਬਨਿਟ ਮੰਤਰੀ ਤੇ ਮਲੋਟ ਦੀ ਵਿਧਾਇਕਾ ਡਾ: ਬਲਜੀਤ ਕੌਰ ਨੇ ਅੱਜ ਪੰਜਾਬ ਸਰਕਾਰ ਦੁਆਰਾ ਕਾਲਜ ਲਈ 2.86 ਕਰੋੜ ਰੁਪਏ ਦੀ ਗਰਾਂਟ ਮਨਜ਼ੂਰ ਕਰਵਾਉਣ ਉਪਰੰਤ ਸਰਕਾਰੀ ਕਾਲਜ ਦਾਨੇਵਾਲਾ ਮਲੋਟ ਵਿਖੇ ਪੁੱਜਣ ਮੌਕੇ ਮਲੋਟ ਵਾਸੀਆਂ ਨੂੰ ਵਧਾਈ ਦਿੱਤੀ ...

ਪੂਰੀ ਖ਼ਬਰ »

ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ 75ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ

ਮਲੋਟ, 13 ਅਗਸਤ (ਪਾਟਿਲ) - ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ 75ਵੇਂ ਸੁਤੰਤਰਤਾ ਦਿਵਸ ਮੌਕੇ ਸਕੂਲ ਪਿ੍ੰਸੀਪਲ ਸ੍ਰੀਮਤੀ ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਸਕੂਲ ਵਿਚ ਵਿਦਿਆਰਥੀਆਂ ਦੁਆਰਾ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਪ੍ਰੋਗਰਾਮ ਦੀ ...

ਪੂਰੀ ਖ਼ਬਰ »

ਐਸ.ਐਸ. ਜੈਨ ਸਭਾ ਮਲੋਟ ਵਿਖੇ ਚੱਲ ਰਹੇ ਜੈਨ ਸਾਧਵੀਆਂ ਦੇ ਪ੍ਰਵਚਨ ਸਮਾਜ ਨੂੰ ਸੇਧ ਦੇਣ ਵਾਲੇ - ਲਾਲੀ ਗਗਨੇਜਾ ਜੈਨ

ਮਲੋਟ, 13 ਅਗਸਤ (ਪਾਟਿਲ) - ਐੱਸ.ਐੱਸ. ਜੈਨ ਸਭਾ ਮਲੋਟ ਵਿਖੇ ਬੀਤੇ ਦਿਨ ਸਵੇਰੇ 8 ਤੋਂ 9 ਵਜੇ ਤੱਕ ਵਿਸ਼ੇਸ਼ ਚਤੁਰਮਾਸ ਕਥਾ ਸਮਾਗਮ ਦੌਰਾਨ ਆਪਣੇ ਪ੍ਰਵਚਨਾਂ 'ਚ ਸਾਧਵੀ ਸ੍ਰੀ ਸਵਰਨਕਾਂਤਾ ਜੀ ਮਹਾਰਾਜ ਦੀ ਸ਼ਾਗਿਰਦਾ ਸ੍ਰੀ ਸੁਧਾ ਜੀ ਮਹਾਰਾਜ, ਸ੍ਰੀ ਸਮਤਾ ਜੀ ਮਹਾਰਾਜ, ਡਾ: ...

ਪੂਰੀ ਖ਼ਬਰ »

ਰਿਟੇਲ ਕਰਿਆਨਾ ਐਸੋਸੀਏਸ਼ਨ ਮਲੋਟ ਵਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਸਨਮਾਨ

ਮਲੋਟ, 13 ਅਗਸਤ (ਪਾਟਿਲ)-ਅੱਜ ਮਲੋਟ ਵਿਖੇ ਰਿਟੇਲ ਕਰਿਆਨਾ ਐਸੋਸੀਏਸ਼ਨ ਵਲੋਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਰੱਖੇ ਪ੍ਰੋਗਰਾਮ ਦੌਰਾਨ ਹਲਕੇ ਦੀ ਵਿਧਾਇਕਾ ਅਤੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਕਰਿਆਨਾ ਐਸੋਸੀਏਸ਼ਨ ਮਲੋਟ ਦੇ ...

ਪੂਰੀ ਖ਼ਬਰ »

ਅਪਾਹਜਾਂ ਨੂੰ ਉਪਕਰਨ ਮੁਹੱਈਆ ਕਰਵਾਉਣ ਲਈ ਮਲੋਟ ਵਿਖੇ 18 ਨੂੰ ਲਾਇਆ ਜਾ ਰਿਹੈ ਅਸੈਸਮੈਂਟ ਕੈਂਪ - ਡੀ.ਸੀ.

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਪਾਹਜਾਂ ਨੂੰ ਉਪਕਰਨ (ਬਣਾਵਟੀ ਅੰਗ) ਮੁਹੱਈਆ ਕਰਵਾਉਣ ਲਈ ਐਡਵਰਡਗੰਜ ਮਲੋਟ ਵਿਖੇ 18 ਅਗਸਤ ਨੂੰ ਅਸੈਸਮੈਂਟ ਕੈਂਪ ਲਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ 'ਹਰ ਘਰ ਤਿਰੰਗਾ' ਮੁਹਿੰਮ ਤਹਿਤ ਜ਼ਿਲੇ੍ਹ ਦੀਆਂ ਸਾਰੀਆਂ ਸਿਹਤ ਸੰਸਥਾਵਾਂ 'ਚ ਲਹਿਰਾਏ ਤਿਰੰਗੇ ਝੰਡੇ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਆਜ਼ਾਦੀ ਦਾ 75ਵਾਂ ਅੰਮਿ੍ਤ ਮਹਾਂਉਤਸਵ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧ ਵਿਚ ਸਿਹਤ ...

ਪੂਰੀ ਖ਼ਬਰ »

ਸਾਡੀ ਜ਼ਿੰਮੇਵਾਰੀ ਸਿਰਫ਼ ਝੰਡਾ ਲਹਿਰਾਉਣ ਤੱਕ ਸੀਮਤ ਨਹੀਂ - ਨੀਟਾ

ਗਿੱਦੜਬਾਹਾ, 13 ਅਗਸਤ (ਪਰਮਜੀਤ ਸਿੰਘ ਥੇੜ੍ਹੀ) - ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ 13 ਤੋਂ 15 ਅਗਸਤ ਤੱਕ ਸਾਰੇ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਘਰਾਂ 'ਤੇ ਸਤਿਕਾਰ ਸਹਿਤ ਤਿਰੰਗਾ ਝੰਡਾ ਲਹਿਰਾਉਣਾ ਚਾਹੀਦਾ ਹੈ | ਭਾਰਤ ਭਰ ਵਿਚ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਮਲੋਟ, 13 ਅਗਸਤ (ਪਾਟਿਲ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਮੀਟਿੰਗ ਦਾਣਾ ਮੰਡੀ ਮਲੋਟ ਵਾਟਰ ਵਰਕਸ ਵਿਚ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਆਗੂਆਂ ਨੇ ਦੱਸਿਆ ...

ਪੂਰੀ ਖ਼ਬਰ »

ਸੇਵਾ ਮੁਕਤ ਕਰਮਚਾਰੀਆਂ ਅਤੇ ਫੈਮਲੀ ਪੈਨਸ਼ਨਰਾਂ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ) - ਸੇਵਾ ਮੁਕਤ ਕਰਮਚਾਰੀਆਂ ਅਤੇ ਫੈਮਲੀ ਪੈਨਸ਼ਨਰਾਂ ਦੀ ਮਹੀਨਾਵਾਰ ਮੀਟਿੰਗ ਅੱਜ ਸਥਾਨਕ ਕੋਟਕਪੂਰਾ ਰੋਡ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਹੋਈ, ਜਿਸ ਵਿਚ ਵੱਖ-ਵੱਖ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ 1000 ਹੋਰ ਪਸ਼ੂਆਂ ਦੀ ਹੋਈ ਵੈਕਸੀਨੇਸ਼ਨ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਸੂ ਪਾਲਣ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਲੰਪੀ ਸਕਿਨ ਬਿਮਾਰੀ ਨੂੰ ਕੰਟਰੋਲ ਕਰਨ ਲਈ ਹਰ ...

ਪੂਰੀ ਖ਼ਬਰ »

ਬਾਬਾ ਈਸ਼ਰ ਸਿੰਘ ਪਬਲਿਕ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਮਲੋਟ, 13 ਅਗਸਤ (ਪਾਟਿਲ) - ਪਿੰਡ ਕੱਟਿਆਂਵਾਲੀ ਦੇ ਬਾਬਾ ਈਸ਼ਰ ਸਿੰਘ ਪਬਲਿਕ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਵਿਦਿਆਰਥੀਆਂ ਦੇ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ ਅਤੇ ਵਿਦਿਆਰਥਣਾਂ ਵਲੋਂ ਆਪਣੇ ਹੱਥੀਂ ਬਹੁਤ ਹੀ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਕੱਢੀ ਗਈ ਤਿਰੰਗਾ ਯਾਤਰਾ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਚਰਨ ਸਿੰਘ ਬਰਾੜ, ਬਲਾਕ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਸ਼ਰਨਜੀਤ ਸਿੰਘ ਸੰਧੂ ਸਰਪੰਚ ਸਦਰਵਾਲਾ, ਬਲਾਕ ਕਾਂਗਰਸ ਸ਼ਹਿਰੀ ...

ਪੂਰੀ ਖ਼ਬਰ »

ਗਿੱਦੜਬਾਹਾ ਵਿਖੇ ਲੋਕ ਅਦਾਲਤ 'ਚ 315 ਕੇਸਾਂ ਦਾ ਹੋਇਆ ਨਿਪਟਾਰਾ

ਗਿੱਦੜਬਾਹਾ, 13 ਅਗਸਤ (ਪਰਮਜੀਤ ਸਿੰਘ ਥੇੜ੍ਹੀ) - ਕੋਰਟ ਕੰਪਲੈਕਸ ਗਿੱਦੜਬਾਹਾ ਵਿਖੇ ਅੱਜ ਕੌਮੀ ਲੋਕ ਅਦਾਲਤ ਲਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਹਰਦੀਪ ਸਿੰਘ ਭੰਗਾਲ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਦੇ ਐਡਵੋਕੇਟ ...

ਪੂਰੀ ਖ਼ਬਰ »

ਜਗਪਾਲ ਸਿੰਘ ਅਬੁੱਲ ਖੁਰਾਣਾ ਦੀ ਅਗਵਾਈ 'ਚ ਤਿਰੰਗਾ ਯਾਤਰਾ ਕੱਢੀ ਗਈ

ਲੰਬੀ, 13 ਅਗਸਤ (ਸ਼ਿਵਰਾਜ ਸਿੰਘ ਬਰਾੜ)-ਕਾਂਗਰਸ ਪਾਰਟੀ ਵਲੋਂ ਦੇਸ਼ ਦੀ ਆਜ਼ਾਦੀ ਦੇ ਦਿਹਾੜੇ 15 ਅਗਸਤ ਨੂੰ ਸਮਰਪਿਤ ਪਿੰਡ-ਪਿੰਡ ਤਿਰੰਗਾ ਯਾਤਰਾ ਕੱਢੇ ਜਾਣ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਲੰਬੀ ਹਲਕੇ ਦੇ ਪਿੰਡਾਂ ਵਿਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ...

ਪੂਰੀ ਖ਼ਬਰ »

ਦੇਸ਼ ਨੰੂ ਆਜ਼ਾਦੀ ਦਿਵਾਉਣ 'ਚ ਕਾਂਗਰਸ ਪਾਰਟੀ ਦਾ ਵੱਡਾ ਯੋਗਦਾਨ - ਅਬੁੱਲ ਖੁਰਾਣਾ

ਲੰਬੀ, 13 ਅਗਸਤ (ਮੇਵਾ ਸਿੰਘ) - ਦੇਸ਼ ਅੰਦਰ 75ਵਾਂ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ ਅਤੇ ਦੇਸ ਨੂੰ ਆਜ਼ਾਦ ਕਰਵਾਉਣ ਵਿਚ ਕਾਂਗਰਸ ਪਾਰਟੀ ਦਾ ਵੱਡਾ ਯੋਗਦਾਨ ਰਿਹਾ ਹੈ | ਇਹ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਬੁਲਾਰੇ ਅਤੇ ਵਿਧਾਨ ਸਭਾ ਹਲਕਾ ਲੰਬੀ ਤੋਂ ਚੋਣ ਲੜੇ ...

ਪੂਰੀ ਖ਼ਬਰ »

'ਹਰ ਘਰ ਤਿਰੰਗਾ' ਮੁਹਿੰਮ ਤਹਿਤ ਐਸ.ਬੀ.ਆਈ. ਲਾਈਫ਼ ਇੰਸ਼ੋਰੈਂਸ ਵਲੋਂ ਤਿਰੰਗਾ ਝੰਡਾ ਲਹਿਰਾਇਆ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ) - ਐਸ.ਬੀ.ਆਈ. ਲਾਈਫ਼ ਇੰਸ਼ੋਰੈਂਸ ਦੇ ਬਰਾਂਚ ਮੈਨੇਜਰ ਸੰਦੀਪ ਕੁਮਾਰ ਅਤੇ ਸਮੂਹ ਕਰਮਚਾਰੀ ਨੂੰ ਭਾਰਤ ਸਰਕਾਰ ਵਲੋਂ 75ਵੇਂ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਅਧੀਨ 'ਹਰ ਘਰ ਤਿਰੰਗਾ' ਮੁਹਿੰਮ ਤਹਿਤ ਉਤਸ਼ਾਹਿਤ ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਚੋਣ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਹਰਮਹਿੰਦਰ ਪਾਲ)-ਗੌਰਮਿੰਟ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਚੋਣ ਅਬਜ਼ਰਵਰ ਅਸ਼ੋਕ ਕੁਮਾਰ ਭਾਰਤੀ ਦੀ ਨਿਗਰਾਨੀ ਹੇਠ ਪੈਨਸ਼ਨਰ ਦਫ਼ਤਰ ਕੋਟਕਪੂਰਾ ਰੋਡ ਵਿਖੇ ਸਰਬਸੰਮਤੀ ਨਾਲ ਕੀਤੀ ਗਈ | ਇਸ ਚੋਣ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਡਕੌਂਦਾ) ਵਲੋਂ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ

ਮੰਡੀ ਬਰੀਵਾਲਾ, 13 ਅਗਸਤ (ਨਿਰਭੋਲ ਸਿੰਘ)-ਪਿੰਡ ਵੱਟੂ ਦੇ ਗੁਰਦੁਆਰਾ ਸਾਹਿਬ ਵਿਚ ਬਾਬਾ ਰਾਜ ਸਿੰਘ ਵਲੋਂ ਪਿੰਡ ਵੱਟੂ ਵਾਸੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਸਮੇਂ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ...

ਪੂਰੀ ਖ਼ਬਰ »

'ਹਰ ਘਰ ਤਿਰੰਗਾ' ਮੁਹਿੰਮ ਤਹਿਤ ਪੀ.ਐੱਚ.ਸੀ. ਹਰੀਕੇ ਕਲਾਂ 'ਤੇ ਲਹਿਰਾਇਆ ਤਿਰੰਗਾ

ਮੰਡੀ ਬਰੀਵਾਲਾ, 13 ਅਗਸਤ (ਨਿਰਭੋਲ ਸਿੰਘ) - ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਨਿਰਦੇਸ਼ਾਂ ਅਤੇ ਜਤਿੰਦਰਪਾਲ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਚੱਕ ਸ਼ੇਰੇਵਾਲਾ ਦੀ ਯੋਗ ਅਗਵਾਈ ਹੇਠ ਮਾਸ ਮੀਡੀਆ ਵਿੰਗ ਵਲੋਂ ਬਲਾਕ ਚੱਕ ਸ਼ੇਰੇਵਾਲਾ ਅਧੀਨ ਸੇਵਾ ਨਿਭਾ ਰਹੇ ਸਮੂਹ ...

ਪੂਰੀ ਖ਼ਬਰ »

ਸਮਾਜ ਸੇਵੀ ਜਥੇਬੰਦੀਆਂ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਕੱਢੀ ਤਿਰੰਗਾ ਯਾਤਰਾ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ) - ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਤਹਿਤ ਸ੍ਰੀ ਮੁਕਤਸਰ ਸਾਹਿਬ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿਚ ਤਿਰੰਗਾ ਯਾਤਰਾ ਕੱਢੀ ਗਈ | ਇਸ ਤਿਰੰਗਾ ਯਾਤਰਾ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਡੇਂਗੂ-ਮਲੇਰੀਆ ਤੋਂ ਬਚਾਅ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ) - ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਅਗਵਾਈ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਡੇਂਗੂ-ਮਲੇਰੀਆ ਵਿਰੋਧੀ ਗਤੀਵਿਧੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਡੀ.ਏ.ਵੀ. ਗਰਲਜ਼ ਸਕੂਲ ਵਿਖੇ ਆਜ਼ਾਦੀ ਦਿਵਸ ਅਤੇ ਤੀਆਂ ਸੰਬੰਧੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਡੀ.ਏ.ਵੀ. ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਅਤੇ ਤੀਜ ਦਾ ਤਿਉਹਾਰ ਮਨਾਇਆ ਗਿਆ | ਇਸ ਪ੍ਰੋਗਰਾਮ ਵਿਚ ਸ੍ਰੀਮਤੀ ਅਨੁਪਮਾ ਗੁਪਤਾ, ਧਰਮਵੀਰ ਖੁਰਾਣਾ, ...

ਪੂਰੀ ਖ਼ਬਰ »

ਲਾਰਡ ਬੁੱਧਾ ਚੈਰੀਟੇਬਲ ਟਰੱਸਟ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਸਬੰਧੀ ਸਮਾਜ ਸੇਵੀ ਸੰਸਥਾ ਐੱਲ.ਬੀ.ਸੀ.ਟੀ. (ਲਾਰਡ ਬੁੱਧਾ ਚੈਰੀਟੇਬਲ ਟਰੱਸਟ) ਦੀ ਮੀਟਿੰਗ ਸਥਾਨਕ ਗਾਂਧੀ ਨਗਰ ਸਥਿਤ ਗੁਰਦੁਆਰਾ ਸ੍ਰੀ ਸਾਂਝੀਵਾਲ ...

ਪੂਰੀ ਖ਼ਬਰ »

ਸਰਕਾਰੀ ਕਾਲਜ ਵਿਖੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ) - ਭਾਰਤ ਸਰਕਾਰ ਅਤੇ ਉਚੇਰੀ ਸਿੱਖਿਆ ਦੇ ਦਿਸ਼ਾ-ਨਿਰਦੇਸ਼ ਅਧੀਨ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਿ੍ੰਸੀਪਲ ਸਤਵੰਤ ਕੌਰ ਦੀ ਅਗਵਾਈ ਹੇਠ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਸਮਾਗਮ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ਸਾਹਿਬ ਵਲੋਂ ਸਵੈ-ਰੁਜ਼ਗਾਰ, ਪਲੇਸਮੈਂਟ, ਸਕਿੱਲ ਟ੍ਰੇਨਿੰਗ ਕੈਂਪ ਲਾਇਆ ਗਿਆ, ਜਿਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX