ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  1 day ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  1 day ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  1 day ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  1 day ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  1 day ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  1 day ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  1 day ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  1 day ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  1 day ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  1 day ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  1 day ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  1 day ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  1 day ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  1 day ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ 'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਬਲਾਚੌਰ ਨੇੜੇ ਭਿਆਨਕ ਸੜਕ ਹਾਦਸੇ ਵਿਚ ਜਲੰਧਰ ਦੇ ਦੋ ਨੌਜਵਾਨਾਂ ਦੀ ਮੌਤ

ਬਲਾਚੌਰ, 14 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਬੀਤੀ ਦੇਰ ਰਾਤ ਬਲਾਚੌਰ ਰੋਪੜ ਨੈਸ਼ਨਲ ਹਾਈ ਵੇਅ (ਨੇੜੇ ਸੁੱਜੋਵਾਲ ਪੁੱਲ) 'ਤੇ ਹੋਏ ਭਿਆਨਕ ਸੜਕ ਹਾਦਸੇ ਵਿਚ ਕਾਰ ਸਵਾਰ ਦੋ ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ | ਥਾਣਾ ਮੁਖੀ ਬਲਾਚੌਰ ਸਿਟੀ ਇੰਸਪੈਕਟਰ ਸੁਖਪਾਲ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਕਾਰ ਤੇ ਪਾਪੂਲਰ ਨਾਲ ਭਰੇ ਟਰੈਕਟਰ ਟਰਾਲੀ ਵਿਚ ਵਾਪਰਿਆ | ਉਨ੍ਹਾਂ ਦੱਸਿਆ ਕਿ ਜਲੰਧਰ ਏਕਤਾ ਕਲੋਨੀ ਦੇ ਵਾਸੀ ਯੋਗੇਸ਼ ਪੁਰੀ ਪੁੱਤਰ ਦਸ਼ਰਥ ਪੁਰੀ 35 ਸਾਲ ਤੇ ਚਿਰਾਗ਼ ਸ਼ਰਮਾ ਪੁੱਤਰ ਰਜੇਸ਼ ਕੁਮਾਰ (25) ਵਾਸੀ ਈ.ਜੀ. ਬਸ਼ੀਰਪੁਰਾ (ਜਲੰਧਰ) ਕਿਸੇ ਕੰਮ ਲਈ ਚੰਡੀਗੜ੍ਹ ਜਾ ਰਹੇ ਸਨ, ਜਦੋਂ ਉਕਤ ਸਥਾਨ ਸੁੱਜੋਵਾਲ ਪੁੱਲ ਨੇੜੇ ਕੱਟ ਕੋਲ ਪਹੁੰਚੇ ਤਾਂ ਗਲਤ ਪਾਸੇ ਜਾ ਰਹੇ ਪਾਪੂਲਰ ਨਾਲ ਭਰੀ ਟਰੈਕਟਰ ਟਰਾਲੀ ਨਾਲ ਟਕਰਾਉਣ ਉਪਰੰਤ ਗੱਡੀ ਟਰਾਲੀ ਦੇ ਹੇਠਾਂ ਵੜ ਗਈ ਤੇ ਅਚਾਨਕ ਕਾਰ ਨੂੰ ਅੱਗ ਲੱਗ ਗਈ, ਸਥਾਨਕ ਵਾਸੀਆਂ ਤੇ ਪੁਲਿਸ ਵਲੋਂ ਭਾਰੀ ਜੱਦੋ-ਜਹਿਦ ਕਰਕੇ ਅੱਗ ਬੁਝਾਈ | ਇਸ ਉਪਰੰਤ ਕਾਰ ਨੂੰ ਟਰਾਲੀ ਹੇਠੋਂ ਬਾਹਰ ਕੱਢਿਆ ਤੇ ਯੋਗੇਸ਼ ਅਤੇ ਚਿਰਾਗ਼ ਜਿਹੜੇ ਕਾਰ ਵਿਚ ਫਸੇ ਹੋਏ ਸਨ, ਮੌਕੇ 'ਤੇ ਦਮ ਤੋੜ ਗਏ | ਥਾਣਾ ਮੁਖੀ ਸੁਖਪਾਲ ਸਿੰਘ ਨੇ ਦੱਸਿਆ ਕਿ ਮਿ੍ਤਕ ਯੋਗੇਸ਼ ਵਾਕ ਐਨਡ ਟਾਕ ਟੈਲੀਕਾਮ ਦੇ ਕਿੱਤੇ ਨਾਲ ਜੁੜਿਆ ਹੋਇਆ ਸੀ, ਤੇ ਚਿਰਾਗ਼ ਵੀ ਜੀੳ ਦੇ ਸ਼ੋਅ ਰੂਮ ਵਿਚ ਕੰਮ ਕਰਦਾ ਦੱਸਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਨੁਕਸਾਨੇ ਗਏ ਦੋਨੋਂ ਵਾਹਨਾਂ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿਚ ਲੈ ਲਿਆ ਹੈ ਤੇ ਲਾਸ਼ਾਂ ਪੋਸਟਮਾਰਟਮ ਲਈ ਲੈਫਟੀਨੇਟ ਜਨਰਲ ਬਿਕਰਮ ਸਿੰਘ ਉੱਪ ਮੰਡਲ ਹਸਪਤਾਲ ਬਲਾਚੌਰ ਦੀ ਮੋਰਚਰੀ ਰੂਮ ਵਿਚ ਰਖਵਾ ਦਿੱਤੀਆਂ ਗਈਆਂ ਹਨ | ਮਿ੍ਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ | ਇੱਥੇ ਜ਼ਿਕਰਯੋਗ ਹੈ ਕਿ ਮਿ੍ਤਕ ਯੋਗੇਸ਼ ਆਪਣੇ ਪਿੱਛੇ ਪਤਨੀ, ਪਰਿਵਾਰਕ ਮੈਂਬਰ ਤੇ ਦੋ ਸਾਲ ਦੀ ਬੱਚੀ ਤੇ ਚਿਰਾਗ਼ ਸ਼ਰਮਾ ਆਪਣੇ ਪਿੱਛੇ ਦੋ ਮਹੀਨੇ ਦੀ ਬੱਚੇ ਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਰੋਂਦਿਆਂ ਵਿਲਕਦੇ ਛੱਡ ਗਿਆ |

ਬੱਬਰਾਂ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਤੇ ਸਮਾਗਮ ਦਾ ਪੋਸਟਰ ਜਾਰੀ

ਨਵਾਂਸ਼ਹਿਰ, 14 ਅਗਸਤ (ਹਰਵਿੰਦਰ ਸਿੰਘ)- ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬੱਬਰ ਕਰਮ ਸਿੰਘ ਐਡੀਟਰ ਦੌਲਤਪੁਰੀ ਤੇ ਉਨ੍ਹਾਂ ਦੇ ਸਾਥੀ ਬੱਬਰ ਉਦੈ ਸਿੰਘ ਰਾਮਗੜ ਝੁੰਗੀਆਂ, ਬੱਬਰ ਮਹਿੰਦਰ ਸਿੰਘ ਪੰਡੋਰੀ ਗੰਗਾ ਸਿੰਘ, ਬੱਬਰ ਬਿਸ਼ਨ ਸਿੰਘ ...

ਪੂਰੀ ਖ਼ਬਰ »

ਜੇ. ਪੀ. ਹੈਲਥ ਕੇਅਰ ਬੰਗਾ ਵਿਖੇ ਅੱਜ ਤੋਂ ਆਰੰਭ ਹੋਵੇਗੀ ਸਰਜਰੀ - ਮੈਡੀਸਨ ਕੈਂਪ

ਬੰਗਾ, 14 ਅਗਸਤ (ਕਰਮ ਲਧਾਣਾ) - ਸ੍ਰੀ ਗੁਰੂ ਦੇਵ ਹਸਪਤਾਲ ਚੰਡੀਗੜ੍ਹ ਰੋਡ ਬੰਗਾ ਦੇ ਅੰਦਰ ਸਥਿੱਤ ਸੰਸਥਾ ਜੇ. ਪੀ. ਹੈਲਥ ਕੇਅਰ ਵਲੋਂ ਭਾਰਤ ਦੀ ਆਜ਼ਾਦੀ ਦੇ 75ਵੇਂ ਦਿਵਸ ਮੌਕੇ 15 ਅਗਸਤ ਦਿਨ ਸੋਮਵਾਰ ਨੂੰ ਸਰਜਰੀ ਅਤੇ ਮੈਡੀਸਨ ਦਾ ਕੈਂਪ ਲਗਾਇਆ ਜਾ ਰਿਹਾ ਹੈ ਜੋ 15 ਸਤੰਬਰ ...

ਪੂਰੀ ਖ਼ਬਰ »

ਸਰਹਾਲਾ ਰਾਣੂੰਆਂ ਡਿਸਪੈਂਸਰੀ 'ਚ 60 ਮਰੀਜ਼ਾਂ ਦੀ ਜਾਂਚ

ਬਹਿਰਾਮ, 14 ਅਗਸਤ (ਸਰਬਜੀਤ ਸਿੰਘ ਚੱਕਰਾਮੂੰ) - ਸਰਬੱਤ ਸੇਵਾ ਸੁਸਾਇਟੀ (ਰਜਿ.) ਸਰਹਾਲਾ ਰਾਣੂੰਆਂ ਵਲੋਂ ਸਥਾਪਤ ਡਿਸਪੈਂਸਰੀ 'ਚ ਹਰ ਮਹੀਨੇ ਦੇ ਦੂਜੇ ਤੇ ਚੌਥੇ ਐਤਵਾਰ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਂਦੀ ਹੈ ਜਿਸ ਦੌਰਾਨ ਲੋੜਵੰਦ ਮਰੀਜ਼ਾਂ ਦੇ ...

ਪੂਰੀ ਖ਼ਬਰ »

ਬਿਜਲੀ ਬਿੱਲਾਂ ਦੇ ਨਾਂਅ 'ਤੇ ਠੱਗੀ ਮਾਰਨ ਵਾਲਿਆਂ ਤੋਂ ਉੱਪ ਮੁੱਖ ਇੰਜੀਨੀਅਰ ਨੇ ਕੀਤਾ ਸੁਚੇਤ

ਨਵਾਂਸ਼ਹਿਰ, 14 ਅਗਸਤ (ਹਰਵਿੰਦਰ ਸਿੰਘ)- ਪਾਵਰਕਾਮ ਦੇ ਉੱਪ ਮੁੱਖ ਇੰਜੀਨੀਅਰ ਕੁਲਵਿੰਦਰ ਸਿੰਘ ਦੁਸਾਂਝ ਨੇ ਦੱਸਿਆ ਕਿ ਅਜਿਹੀਆਂ ਕਈ ਸ਼ਿਕਾਇਤਾਂ ਆ ਰਹੀਆਂ ਹਨ ਕਿ ਪਾਵਰਕਾਮ ਦੇ ਮੁਲਾਜ਼ਮ ਬਿਜਲੀ ਕੁਨੈਕਸ਼ਨ ਕੱਟਣ ਦੇ ਨਾਂਅ 'ਤੇ ਲੋਕਾਂ ਕੋਲੋਂ ਮੋਟੀਆਂ ਰਕਮਾਂ ...

ਪੂਰੀ ਖ਼ਬਰ »

ਡਿਪਟੀ ਸਪੀਕਰ ਰੌੜੀ ਨੇ ਪੋਸੀ 'ਚ ਖਿਡਾਰੀਆਂ ਨੂੰ ਵੰਡੀਆਂ ਕਿੱਟਾਂ

ਬੰਗਾ, 14 ਅਗਸਤ (ਕਰਮ ਲਧਾਣਾ) - ਪੰਜਾਬ ਦੇ ਖਿੱਤੇ ਦੋਆਬੇ ਦੇ ਜ਼ਿਲ੍ਹੇ ਹੁਸ਼ਿਆਰਪੁਰ ਦਾ ਮਾਣ ਕਹਾਉਂਦੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੌੜੀ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਸ਼ਹੀਦ ਭਗਤ ਸਿੰਘ ਫੁੱਟਬਾਲ ਅਕੈਡਮੀ ਪੋਸੀ ...

ਪੂਰੀ ਖ਼ਬਰ »

ਪੰਜਾਬੀ ਵਿਰਸੇ ਤੇ ਸੱਭਿਆਚਾਰ ਨੂੰ ਸੰਭਾਲਣਾ ਸਮੇਂ ਦੀ ਵੱਡੀ ਲੋੜ- ਡਾ. ਸੁੱਖੀ

ਔੜ, 14 ਅਗਸਤ (ਜਰਨੈਲ ਸਿੰਘ ਖੁਰਦ)- ਦਿਨ ਪ੍ਰਤੀ ਦਿਨ ਅਲੋਪ ਹੁੰਦੇ ਜਾ ਰਹੇ ਪੰਜਾਬੀ ਵਿਰਸੇ ਤੇ ਸਭਿਆਚਾਰ ਨੂੰ ਸੰਭਾਲਣਾ ਅੱਜ ਦੇ ਸਮੇਂ ਦੀ ਵੱਡੀ ਲੋੜ ਹੈ | ਉਕਤ ਪ੍ਰਗਟਾਵਾ ਅੱਜ ਪਿੰਡ ਮਾਹਲ ਖ਼ੁਰਦ ਵਿਖੇ ਮੋਹਣ ਸਿੰਘ ਮਾਹਲ ਦੇ ਸਹਿਯੋਗ ਨਾਲ ਮਨਾਏ ਜਾ ਰਹੇ ਤੀਆਂ ਦੇ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਬਲਾਕ ਨਵਾਂਸ਼ਹਿਰ ਦੀ ਹੋਈ ਮੀਟਿੰਗ

ਨਵਾਂਸ਼ਹਿਰ, 14 ਅਗਸਤ (ਗੁਰਬਖਸ਼ ਸਿੰਘ ਮਹੇ)- ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਬਲਾਕ ਨਵਾਂਸ਼ਹਿਰ ਦੀ ਮੀਟਿੰਗ ਰਾਜ ਰਾਣੀ, ਦਲਜੀਤ ਕੌਰ ਤੇ ਕਿਰਨ ਦੇਵੀ ਦੀ ਪ੍ਰਧਾਨਗੀ ਹੇਠ ਸ੍ਰੀ ਗੁਰੂ ਰਵਿਦਾਸ ਮੰਦਰ ਨਵਾਂਸ਼ਹਿਰ ਵਿਖੇ ਹੋਈ | ਜਿਸ ਨੂੰ ਜ਼ਿਲ੍ਹਾ ਪ੍ਰਧਾਨ ਰਿੰਪੀ ...

ਪੂਰੀ ਖ਼ਬਰ »

ਮਨੁੱਖ ਦਿਖਾਵੇ ਦੀ ਦਲਦਲ 'ਚ ਫਸ ਕੇ ਅੱਲ੍ਹਾ ਨੂੰ ਭੁੱਲ ਗਿਆ - ਸਾਈਾ ਫੱਕਰ ਸ਼ਾਹ

ਬਹਿਰਾਮ, 14 ਅਗਸਤ (ਸਰਬਜੀਤ ਸਿੰਘ ਚੱਕਰਾਮੂੰ) - ਮਨੁੱਖ ਜਿੱਥੇ ਕੁਦਰਤ ਨਾਲ ਖਿਲਵਾੜ ਕਰਕੇ ਅਨੇਕਾਂ ਮੁਸੀਬਤਾਂ 'ਚ ਘਿਰਦਾ ਜਾ ਰਿਹਾ ਹੈ ਉਥੇ ਹੀ ਉਹ ਦਿਖਾਵੇ ਦੀ ਦਲਦਲ 'ਚ ਫਸ ਕੇ ਅੱਲ੍ਹਾ ਦੀ ਬੰਦਗੀ ਕਰਨਾ ਵੀ ਭੁੱਲਦਾ ਜਾ ਰਿਹਾ ਹੈ | ਇਨ੍ਹਾਂ ਪ੍ਰਵਚਨਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਬ੍ਰਹਮ ਨਿਵਾਸ ਆਸ਼ਰਮ ਸੂਰਾਪੁਰ ਵਿਖੇ ਤਿੰਨ ਰੋਜ਼ਾ ਸਮਾਗਮ 23 ਤੋਂ

ਰੱਤੇਵਾਲ, 14 ਅਗਸਤ (ਆਰ.ਕੇ. ਸੂਰਾਪੁਰੀ)- ਸ੍ਰੀ ਬ੍ਰਹਮ ਨਿਵਾਸ ਆਸ਼ਰਮ ਸੂਰਾਪੁਰ ਵਿਖੇ ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਪਿੰਡ ...

ਪੂਰੀ ਖ਼ਬਰ »

ਰਿਆਤ ਇੰਟਰਨੈਸ਼ਨਲ ਸਕੂਲ ਵਿਖੇ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ

ਰੈਲਮਾਜਰਾ, 14 ਅਗਸਤ (ਸੁਭਾਸ਼ ਟੌਂਸ਼ਾ)- ਰਿਆਤ ਇੰਟਰਨੈਸ਼ਨਲ ਸਕੂਲ ਰੈਲਮਾਜਰਾ ਵਿਖੇ 75ਵਾਂ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ | ਇਸ ਸੰਬੰਧੀ ਸਕੂਲ ਪਿ੍ੰਸੀਪਲ ਮੈਡਮ ਸ਼ੁਭਾ ਰਾਠੌਰ ਨੇ ਦੱਸਿਆ ਕਿ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ, ...

ਪੂਰੀ ਖ਼ਬਰ »

ਧੱਫੜੀ ਦੀ ਬਿਮਾਰੀ ਤੋਂ ਪੀੜਤ ਪਸ਼ੂ ਪਾਲਕਾਂ ਨੂੰ ਆਰਥਿਕ ਸਹਾਇਤਾ ਦੇਵੇ ਸਰਕਾਰ- ਚੌਹਾਨ

ਉਸਮਾਨਪੁਰ, 14 ਅਗਸਤ (ਮਝੂਰ)- ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਮੱਖਣ ਲਾਲ ਚੌਹਾਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੂਬੇ ਅੰਦਰ ਧਫੜੀ ਰੋਗ ਤੋਂ ਪੀੜਤ ਪਸ਼ੂ ਪਾਲਕਾਂ ਨੂੰ ਸਰਕਾਰ ਆਰਥਿਕ ਸਹਾਇਤਾ ਜਾਰੀ ਕਰੇ | ਉਨ੍ਹਾਂ ਕਿਹਾ ਕਿ ਸੂਬੇ ਅੰਦਰ ਬਹੁਤ ਸਾਰੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਮੀਟਿੰਗ

ਨਵਾਂਸ਼ਹਿਰ, 14 ਅਗਸਤ (ਹਰਵਿੰਦਰ ਸਿੰਘ)- ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਨਵਾਂਸ਼ਹਿਰ ਵਿਖੇ ਸੋਮ ਲਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਤੇ ਵਿਚਾਰਾਂ ਕੀਤੀਆਂ ਗਈਆਂ | ਇਸ ਮੌਕੇ ਇਕ ਵਿਧਾਇਕ ਇਕ ਪੈਨਸ਼ਨ ...

ਪੂਰੀ ਖ਼ਬਰ »

ਭਰੋਲੀ 'ਚ ਛਿੰਝ ਮੇਲਾ 19 ਨੂੰ

ਘੁੰਮਣਾਂ, 14 ਅਗਸਤ (ਮਹਿੰਦਰਪਾਲ ਸਿੰਘ) - ਪਿੰਡ ਭਰੋਲੀ 'ਚ ਸਲਾਨਾ ਛਿੰਝ ਮੇਲਾ ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀ ਅਤੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁੱਗਾ ਜਾਹਰ ਪੀਰ ਦੀ ਯਾਦ 'ਚ 19 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ | ਜਿਸ 'ਚ ਵੱਖ-ਵੱਖ ਅਖਾੜਿਆਂ ਤੋਂ ਪਹਿਲਵਾਨ ...

ਪੂਰੀ ਖ਼ਬਰ »

ਚਾਂਦਪੁਰ ਰੁੜਕੀ ਦਾ ਸਾਲਾਨਾ ਜੋੜ ਮੇਲਾ ਅੱਜ ਤੋਂ

ਪੋਜੇਵਾਲ ਸਰਾਂ, 14 ਅਗਸਤ (ਨਵਾਂਗਰਾਈਾ)- ਗੁਰਦੁਆਰਾ ਬਾਬਾ ਗੁਰਦਿੱਤਾ ਚਾਂਦਪੁਰ ਰੁੜਕੀ ਵਿਖੇ ਸਾਲਾਨਾ ਜੋੜ ਮੇਲਾ ਜੋ ਕਿ 17 ਅਗਸਤ ਨੂੰ ਲੱਗ ਰਿਹਾ ਹੈ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸਬੰਧੀ ਪ੍ਰਧਾਨ ਹਰਮੰਦਰ ਸਿੰਘ ਨੇ ਦੱਸਿਆ ਕਿ ਇਹ ਸਾਲਾਨਾ ਜੋੜ ...

ਪੂਰੀ ਖ਼ਬਰ »

ਸਪੋਰਟਸ ਕਲੱਬ ਵਲੋਂ ਪਿੰਡ ਦੀਆਂ ਗਲੀਆਂ, ਰਸਤਿਆਂ 'ਚ ਕੀਤਾ ਦਵਾਈ ਦਾ ਛਿੜਕਾਅ

ਮੁਕੰਦਪੁਰ, 14 ਅਗਸਤ (ਅਮਰੀਕ ਸਿੰਘ ਢੀਂਡਸਾ) - ਪਿੰਡ ਜਗਤਪੁਰ ਵਿਖੇ ਬਾਬਾ ਰਾਮ ਚੰਦ ਸਪੋਰਟਸ ਕਲੱਬ ਵਲੋਂ ਪਿੰਡ 'ਚ ਮੱਛਰ-ਮੱਖੀਆਂ ਤੋਂ ਬੱਚਣ ਲਈ ਦਵਾਈ ਦਾ ਛਿੜਕਾਅ ਕੀਤਾ ਗਿਆ | ਇਸ ਸਬੰਧੀ ਕਲੱਬ ਸਕੱਤਰ ਗੁਦਾਵਰ ਸਿੰਘ ਨੇ ਦੱਸਿਆ ਕਿ ਪਿੰਡ ਵਿਚ ਦਵਾਈ ਦਾ ਛਿੜਕਾਅ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਹੜਤਾਲ

ਨਵਾਂਸ਼ਹਿਰ, 14 ਅਗਸਤ (ਹਰਵਿੰਦਰ ਸਿੰਘ)- ਅੱਜ ਪੰਜਾਬ ਰੋਡਵੇਜ਼ ਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਬੱਸ ਅੱਡਾ ਨਵਾਂਸ਼ਹਿਰ ਵਿਖੇ ਹੜਤਾਲ ਕਰਨ ਉਪਰੰਤ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ | ਇਸ ਮੌਕੇ ਡੀਪੂ ਪ੍ਰਧਾਨ ...

ਪੂਰੀ ਖ਼ਬਰ »

ਪਸ਼ੂ ਮਾਹਿਰਾਂ ਵਲੋਂ ਧੱਫੜੀ ਰੋਗ ਨਾਲ ਪ੍ਰਭਾਵਿਤ ਪਸ਼ੂਆਂ ਦਾ ਤੁਰੰਤ ਇਲਾਜ ਕਰਵਾਉਣ ਦੀ ਅਪੀਲ

ਨਵਾਂਸ਼ਹਿਰ, 14 ਅਗਸਤ (ਗੁਰਬਖਸ਼ ਸਿੰਘ ਮਹੇ)- ਧੱਫੜੀ ਰੋਗ ਨਾਲ ਪੀੜਤ ਪਸ਼ੂਆਂ ਦਾ ਜਲਦ ਤੋਂ ਜਲਦ ਲੱਛਣ ਸਾਹਮਣੇ ਆਉਣ 'ਤੇ ਤੁਰੰਤ ਵੈਟਰਨਰੀ ਮਾਹਿਰਾਂ ਨਾਲ ਸੰਪਰਕ ਕਰਕੇ ਉਨ੍ਹਾਂ ਦਾ ਇਲਾਜ ਸ਼ੁਰੂ ਕਰਵਾਉਣ ਚਾਹੀਦਾ ਹੈ | ਇਹ ਪ੍ਰਗਟਾਵਾ ਡਾ. ਚੰਦਰਪਾਲ ਸਿੰਘ ਡਿਪਟੀ ...

ਪੂਰੀ ਖ਼ਬਰ »

ਪੰਜਾਬ ਸਰਕਾਰ 15 ਅਗਸਤ ਤੋਂ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕਰੇਗੀ - ਜੈ ਕਿਸ਼ਨ ਸਿੰਘ ਰੌੜੀ

ਬੰਗਾ, 14 ਅਗਸਤ (ਜਸਬੀਰ ਸਿੰਘ ਨੂਰਪੁਰ) - ਪੰਜਾਬ ਸਰਕਾਰ 15 ਅਗਸਤ ਤੋਂ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕਰੇਗੀ ਅਤੇ ਪਹਿਲੀ ਲੜੀ 'ਚ 75 ਮੁਹੱਲਾ ਕਲੀਨਿਕ ਸ਼ੁਰੂ ਕੀਤੇ ਜਾ ਰਹੇ ਹਨ | ਇਹ ਪ੍ਰਗਟਾਵਾ ਡਿਪਟੀ ਸਪੀਕਰ ਪੰਜਾਬ ਸਰਕਾਰ ਸ. ਜੈ ਕਿ੍ਸ਼ਨ ਸਿੰਘ ਰੌੜੀ ਨੇ ਬੰਗਾ ...

ਪੂਰੀ ਖ਼ਬਰ »

ਡਾ. ਅੰਬੇਡਕਰ ਬੁਧਿਸ਼ਟ ਰਿਸੋਰਸ ਸੈਂਟਰ ਸੂੰਢ ਵਿਖੇ ਮੈਡੀਕਲ ਕੈਂਪ ਲਗਾਇਆ

ਸੰਧਵਾਂ, 14 ਅਗਸਤ (ਪ੍ਰੇਮੀ ਸੰਧਵਾਂ) - ਭਾਰਤੀ ਸੰਵਿਧਾਨ ਦੇ ਨਿਰਮਾਤਾ ਤੇ ਭਾਰਤ ਰਤਨ ਡਾ. ਬੀ. ਆਰ ਅੰਬੇਡਕਰ ਦੀ ਯਾਦ 'ਚ ਅੰਬੇਡਕਰ ਮੈਮੋਰੀਅਲ ਕਮੇਟੀ ਯੂ. ਕੇ ਤੇ ਪੰਜਾਬ ਦੇ ਸਹਿਯੋਗ ਨਾਲ ਡਾ. ਅੰਬੇਡਕਰ ਬੁਧਿਸ਼ਟ ਰਿਸੋਰਸ ਸੈਂਟਰ ਸੂੰਢ ਵਿਖੇ ਡਾ. ਬੀ. ਆਰ. ਅੰਬੇਡਕਰ ...

ਪੂਰੀ ਖ਼ਬਰ »

ਦਰਸ਼ਨ ਚੇਲਾ ਥੋਪੀਆ ਦੀ ਅਗਵਾਈ ਹੇਠ ਗੁੱਗਾ ਜ਼ਾਹਿਰ ਪੀਰ ਨੂੰ ਸਮਰਪਿਤ ਕਾਰਾਂ ਸ਼ੁਰੂ

ਭੱਦੀ, 14 ਅਗਸਤ (ਨਰੇਸ਼ ਧੌਲ)- ਗੁੱਗਾ ਨੌਮੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਚੇਲਾ ਦਰਸ਼ਨ ਲਾਲ ਥੋਪੀਆ ਵਲੋਂ ਆਪਣੇ ਸਾਥੀਆਂ ਸਮੇਤ ਪਿੰਡ-ਪਿੰਡ ਪੈਦਲ ਯਾਤਰਾ ਕਰਕੇ ਕਾਰਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਪਿੰਡ ਧੌਲ ਵਿਖੇ ਮੱਖਣ ਸਿੰਘ ਅਤੇ ਨਵਾਂ ਪਿੰਡ ...

ਪੂਰੀ ਖ਼ਬਰ »

ਬੰਗਾ 'ਚ ਜਥੇਬੰਦੀਆਂ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ

ਬੰਗਾ, 14 ਅਗਸਤ (ਜਸਬੀਰ ਸਿੰਘ ਨੂਰਪੁਰ) - ਗੁਰਦੁਆਰਾ ਚਰਨ ਕੰਵਲ ਜੀਂਦੋਵਾਲ ਬੰਗਾ ਵਿਖੇ ਵੱਖ-ਵੱਖ ਜੇਲ੍ਹਾਂ 'ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਜਥੇਬੰਦੀਆਂ ਵਲੋਂ ਕਾਲੀਆਂ ਪੱਗਾਂ ਬੰਨ੍ਹ ਕੇ ਰੋਸ ਮਾਰਚ ਕੀਤਾ ਗਿਆ | ਜਥੇਬੰਦੀਆਂ ਵਲੋਂ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਖੇਡ ਵਿਭਾਗ ਵਲੋਂ ਕੌਮੀ ਖਿਡਾਰੀ ਦਾ ਸਨਮਾਨ

ਬੰਗਾ, 14 ਅਗਸਤ (ਕਰਮ ਲਧਾਣਾ) - ਕਿੱਕ ਬਾਕਸਿੰਗ ਖੇਡ ਵਿਚ ਆਪਣੀ ਮਿਹਨਤ ਤੇ ਲਗਨ ਦੇ ਦਮ 'ਤੇ ਵੱਖ-ਵੱਖ ਖੇਡ ਪ੍ਰਾਪਤੀਆਂ ਕਰਦਿਆਂ ਨੈਸ਼ਨਲ ਪੱਧਰ 'ਤੇ ਸੋਨ ਤਗਮਾ ਜਿੱਤਣ ਵਾਲੇ ਖਿਡਾਰੀ ਅਵੀਜੀਤ ਸਿੰਘ ਸਪੁੱਤਰ ਕਰਮਜੀਤ ਸਿੰਘ ਨਿਵਾਸੀ ਪਿੰਡ ਗੋਬਿੰਦਪੁਰ ਨੂੰ ਇਨ੍ਹਾਂ ...

ਪੂਰੀ ਖ਼ਬਰ »

ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ 'ਚ ਸੁਤੰਤਰਤਾ ਦਿਵਸ ਸੰਬੰਧੀ ਸਮਾਗਮ

ਬੰਗਾ, 14 ਅਗਸਤ (ਜਸਬੀਰ ਸਿੰਘ ਨੂਰਪੁਰ)- ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ 75ਵਾਂ ਸੁਤੰਤਰਤਾ ਦਿਵਸ ਦੇਸ਼ ਭਗਤਾਂ ਅਤੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਮਨਾਇਆ ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮੈਡਮ ਨੀਨਾ ਭਾਰਦਵਾਜ ਤੇ ਕੌਂਸਲ ਕਮੇਟੀ ਮੈਂਬਰਾਂ ਨੇ ਰਾਸ਼ਟਰੀ ...

ਪੂਰੀ ਖ਼ਬਰ »

ਅਮਰਦੀਪ ਕਾਲਜ 'ਚ ਘਰ-ਘਰ ਤਿਰੰਗਾ ਲਹਿਰ ਤੇ ਤੀਆਂ ਦਾ ਤਿਉਹਾਰ ਮਨਾਇਆ

ਮੁਕੰਦਪੁਰ, 14 ਅਗਸਤ (ਅਮਰੀਕ ਸਿੰਘ ਢੀਂਡਸਾ) - ਮਾਣਯੋਗ ਪ੍ਰਧਾਨ ਮੰਤਰੀ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 'ਭਾਰਤ ਦੇ 75ਵੇਂ ਅਜ਼ਾਦੀ ਮਹਾਂਉਤਸਵ' ਦੇ ਜਸ਼ਨਾਂ ਦੀ ਲੜੀ ਤਹਿਤ 'ਘਰ-ਘਰ ਤਿਰੰਗਾ' ਲਹਿਰ ਨੂੰ ਵਧੇਰੇ ਹੁਲਾਰਾ ਦੇਣ ਲਈ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਬੀ.ਐਲ.ਐਮ. ਗਰਲਜ਼ ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਤਿਰੰਗਾ ਮਾਰਚ

ਨਵਾਂਸ਼ਹਿਰ, 14 ਅਗਸਤ (ਗੁਰਬਖਸ਼ ਸਿੰਘ ਮਹੇ)- ਅੱਜ ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਦੇ ਏਕ ਭਾਰਤ ਸ੍ਰੇਸ਼ਠ ਭਾਰਤ ਕਲੱਬ, ਰੈੱਡ ਰਿਬਨ ਕਲੱਬ ਅਤੇ ਐਨ.ਐੱਸ.ਐੱਸ. ਯੂਨਿਟ ਦੇ ਮੁਖੀ ਡਾ. ਅਰੁਣਾ ਪਾਠਕ, ਡਾ. ਰੂਬੀ ਬਾਲਾ ਅਤੇ ਹਰਦੀਪ ਕੌਰ ਵਲੋਂ ਡੀ.ਪੀ.ਆਈ. ਕਾਲਜਿਜ਼ ...

ਪੂਰੀ ਖ਼ਬਰ »

ਗੁ. ਸ਼ਹੀਦਾਂ ਸਿੰਘਾਂ ਵਿਖੇ 22 ਨੂੰ ਲੱਗੇਗਾ ਖੂਨਦਾਨ ਕੈਂਪ-ਜਥੇ. ਸਵਰਨਜੀਤ ਸਿੰਘ

ਬੰਗਾ, 14 ਅਗਸਤ (ਕਰਮ ਲਧਾਣਾ) - ਗੁਰਦੁਆਰਾ ਸ਼ਹੀਦਾਂ ਸਿੰਘਾਂ ਕੋਟ ਪੱਲੀਆਂ ਵਿਖੇ ਸ਼ਹੀਦ ਬਾਬਾ ਬੇਅੰਤ ਸਿੰਘ ਦੀ ਸਲਾਨਾ ਬਰਸੀ ਮੌਕੇ ਖੂਨਦਾਨ ਕੈਂਪ 22 ਅਗਸਤ ਦਿਨ ਸੋਮਵਾਰ ਨੂੰ ਲੱਗੇਗਾ | ਇਹ ਵਿਚਾਰ ਪਿੰਡ ਪਠਲਾਵਾ ਵਿਖੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਜਥੇ. ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ 'ਚ ਆਜ਼ਾਦੀ ਦਿਹਾੜਾ ਮਨਾਇਆ

ਨਵਾਂਸ਼ਹਿਰ, 14 ਅਗਸਤ (ਗੁਰਬਖਸ਼ ਸਿੰਘ ਮਹੇ)- ਦੇਸ਼ ਨੂੰ ਆਜ਼ਾਦੀ ਤੇ ਘਰ-ਘਰ ਤਿਰੰਗਾ ਵਿਸ਼ੇ 'ਤੇ ਅੱਜ ਪੰਜਾਬ ਨੈਸ਼ਨਲ ਬੈਂਕ ਵਿਚ ਜ਼ਿਲ੍ਹਾ ਮੈਨੇਜਰ ਹਰਮੇਸ਼ ਲਾਲ ਦੀ ਅਗਵਾਈ ਵਿਚ ਸੈਮੀਨਾਰ ਕਰਵਾਇਆ | ਇਸ ਮੌਕੇ ਬੈਂਕ ਵਲੋਂ ਆਜ਼ਾਦੀ ਤੋਂ ਪਹਿਲਾਂ ਜਨਮੇਂ ਵਿਅਕਤੀਆਂ ...

ਪੂਰੀ ਖ਼ਬਰ »

ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦਾ ਬੀ. ਕਾਮ ਦਾ ਨਤੀਜਾ ਰਿਹਾ ਸ਼ਾਨਦਾਰ

ਬੰਗਾ, 14 ਅਗਸਤ (ਜਸਬੀਰ ਸਿੰਘ ਨੂਰਪੁਰ) - ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦਾ ਬੀ. ਕਾਮ. ਸਮੈਸਟਰ ਛੇਵਾਂ ਦਾ ਨਤੀਜਾ 100 ਫੀਸਦੀ ਰਿਹਾ ਹੈ | ਇਸ ਸਬੰਧੀ ਕਾਲਜ ਪਿ੍ੰਸੀਪਲ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਵਿਦਿਆਰਥੀ ਨਵੀਨ ਕੁਮਾਰ ਨੇ 73.09 ਫੀਸਦੀ ਅੰਕ ਲੈ ਕੇ ਕਾਲਜ ...

ਪੂਰੀ ਖ਼ਬਰ »

ਕਿਸਾਨਾਂ ਦਾ ਸਰਕਾਰ ਨੂੰ ਕੋਈ ਫਿਕਰ ਨਹੀਂ-ਸੰਧੂ

ਸੰਧਵਾਂ, 14 ਅਗਸਤ (ਪ੍ਰੇਮੀ ਸੰਧਵਾਂ) - ਇੰਡੀਅਨ ਓਵਰਸੀਜ਼ ਡਿਵੈਲਪਮੈਂਟ ਕਮੇਟੀ ਯੂ. ਕੇ. ਦੇ ਜਨਰਲ ਸਕੱਤਰ ਤੇ ਸਥਾਨਕ ਕਿਸਾਨ ਆਗੂ ਨਿਰਮਲ ਸਿੰਘ ਸੰਧੂ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ 72 ਕਰੋੜ ਰੁਪਏ ਦੀ ਸ਼ੂਗਰ ਮਿਲ ਵੱਲ ਗੰਨੇ ਦੀ ਬਕਾਇਆ ਰਹਿੰਦੀ ਰਾਸ਼ੀ ਲੈਣ ਲਈ ...

ਪੂਰੀ ਖ਼ਬਰ »

ਤਪਦਿਕ ਰੋਗ ਦੇ ਮਰੀਜ਼ਾਂ ਨੂੰ ਘਬਰਾਉਣ ਦੀ ਲੋੜ ਨਹੀਂ-ਡਾ. ਗੁੰਬਰ

ਸੰਧਵਾਂ, 14 ਅਗਸਤ (ਪ੍ਰੇਮੀ ਸੰਧਵਾਂ) - ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਬੰਸ ਸਿੰਘ ਮੁੱਢਲਾ ਸਿਹਤ ਕੇਂਦਰ ਸੁੱਜੋਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸਿਹਤ ਕੇਂਦਰ ਸੰਧਵਾਂ-ਫਰਾਲਾ ਵਿਖੇ ਤਪਦਿਕ ਰੋਗ ਸਬੰਧੀ ਜਾਗਰੂਕਤਾ ਕੈਂਪ ਲਗਾਇਆ, ਜਿਸ 'ਚ ਡਾ. ਵਿਵੇਕ ਗੁੰਬਰ ...

ਪੂਰੀ ਖ਼ਬਰ »

ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਦੇਸ਼ ਆਜ਼ਾਦ ਹੋਇਆ - ਡਿੰਪਲ ਕੌਰ

ਸੰਧਵਾਂ, 14 ਅਗਸਤ (ਪ੍ਰੇਮੀ ਸੰਧਵਾਂ) - ਆਂਗਣਵਾੜੀ ਤੇ ਆਸ਼ਾ ਵਰਕਰਾਂ ਦੀ ਇਕੱਤਰਤਾ ਦੌਰਾਨ ਏ. ਐਨ. ਐਮ. ਮੈਡਮ ਡਿੰਪਲ ਕੌਰ ਭਰੋਲੀ ਨੇ ਕੌਮੀ ਤਿਰੰਗੇ ਝੰਡੇ ਨੂੰ ਸਲਾਮ ਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਿਤ ਕਰਦਿਆਂ ਕਿਹਾ ਕਿ ਗੋਰਿਆਂ ਤੋਂ ਦੇਸ਼ ਆਜ਼ਾਦ ਕਰਵਾਉਣ ...

ਪੂਰੀ ਖ਼ਬਰ »

ਨਿਰਮਲ ਸਾਗਰ ਸਕੂਲ ਵਿਚ 76ਵਾਂ ਆਜ਼ਾਦੀ ਦਿਹਾੜਾ ਮਨਾਇਆ

ਉੜਾਪੜ/ਲਸਾੜਾ, 14 ਅਗਸਤ (ਲਖਵੀਰ ਸਿੰਘ ਖੁਰਦ) - ਨਿਰਮਲ ਸਾਗਰ ਪਬਲਿਕ ਸਕੂਲ ਲਸਾੜਾ ਵਿਖੇ 76ਵਾਂ ਸੁਤੰਤਰਤਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ | ਇਸ ਵਿਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੰਜੈ ਪਾਸੀ ਨੇ ਬੱਚਿਆਂ ਵਲੋਂ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ

ਨਵਾਂਸ਼ਹਿਰ, 14 ਅਗਸਤ (ਹਰਵਿੰਦਰ ਸਿੰਘ)-ਗੁਰੂ ਲਾਧੋ ਰੇ ਦਿਵਸ ਤੇ ਪੂਨਮਮਾਸ਼ੀ ਦੇ ਸਬੰਧ ਵਿਚ ਗੁਰਦੁਆਰਾ ਮੰਜੀ ਸਾਹਿਬ ਵਿਖੇ ਰਾਤਰੀ ਗੁਰਮਤਿ ਸਮਾਗਮ ਕਰਵਾਇਆ | ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਗਿਆਨੀ ਦਲਵਿੰਦਰ ਸਿੰਘ ਅੱਪਰਾ ਵਲੋਂ ਗੁਰਮਤਿ ਵਿਚਾਰਾਂ ਦੀ ...

ਪੂਰੀ ਖ਼ਬਰ »

ਨਵਾਂਗਰਾਂ ਵਿਖੇ ਜਨਮ ਅਸ਼ਟਮੀ ਦਾ ਸਾਲਾਨਾ ਜੋੜ ਮੇਲਾ 19 ਨੂੰ

ਪੋਜੇਵਾਲ ਸਰਾਂ, 14 ਅਗਸਤ (ਨਵਾਂਗਰਾਈਾ)- ਮੰਦਰ ਬਾਬਾ ਨਿਰਮਲ ਸ਼ਾਹ ਨਵਾਂਗਰਾਂ ਵਿਖੇ ਜਨਮ ਅਸ਼ਟਮੀ ਮੌਕੇ 19 ਅਗਸਤ ਨੂੰ ਲੱਗ ਰਹੇ ਸਾਲਾਨਾ ਜੋੜ ਮੇਲੇ ਦੀਆ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ | ਇਸ ਸਬੰਧੀ ਨੌਜਵਾਨ ਦਿਨ ਰਾਤ ਇਕ ਕਰਕੇ ਸੇਵਾ ਕਰ ਰਹੇ ਹਨ | ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਆਮ ਜਨਤਾ ਨੂੰ ਘਰਾਂ 'ਤੇ ਤਿਰੰਗਾ ਲਹਿਰਾਉਣ ਦੀ ਕੀਤੀ ਅਪੀਲ

ਨਵਾਂਸ਼ਹਿਰ, 14 ਅਗਸਤ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਅੱਜ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਆਪਣੇ ਘਰਾਂ ਤੇ ਤਿਰੰਗਾ ਲਹਿਰਾਉਣ | ਸਥਾਨਕ ਏ.ਡੀ.ਸੀ. ਦਫ਼ਤਰ ਵਿਖੇ ਤਿਰੰਗੇ ...

ਪੂਰੀ ਖ਼ਬਰ »

ਆਈ. ਟੀ. ਆਈ. ਗਰਾਊਾਡ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਦੇ ਜਸ਼ਨਾਂ ਲਈ ਤਿਆਰ

ਨਵਾਂਸ਼ਹਿਰ, 14 ਅਗਸਤ (ਗੁਰਬਖਸ਼ ਸਿੰਘ ਮਹੇ)-ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਦੇ ਜਸ਼ਨਾਂ ਨੂੰ ਯਾਦਗਾਰੀ ਬਣਾਉਣ ਲਈ ਨਵਾਂਸ਼ਹਿਰ ਦਾ ਆਈ. ਟੀ. ਆਈ. ਗਰਾਊਾਡ ਪੂਰੀ ਤਰ੍ਹਾਂ ਤਿਆਰ ਹੈ, ਜਿੱਥੇ 15 ਅਗਸਤ ਨੂੰ ਸਵੇਰੇ 8:58 ਵਜੇ ਕਿਰਤ, ਯਾਤਰਾ ਤੇ ਸਭਿਆਚਾਰਕ ਮਾਮਲੇ, ਨਿਵੇਸ਼ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਆਮ ਆਦਮੀ ਕਲੀਨਿਕ ਦੇ ਮੈਡੀਕਲ ਅਫ਼ਸਰ ਤੇ ਹੋਰ ਸਟਾਫ਼ ਨੂੰ ਨਿਯੁਕਤੀ ਪੱਤਰ ਸੌਂਪੇ

ਨਵਾਂਸ਼ਹਿਰ, 14 ਅਗਸਤ (ਗੁਰਬਖਸ਼ ਸਿੰਘ ਮਹੇ)- ਸਿਹਤ ਵਿਭਾਗ ਵਲੋਂ ਅੱਜ ਸਿਵਲ ਸਰਜਨ ਦਫ਼ਤਰ ਵਿਖੇ ਰਾਹੋਂ ਵਿਖੇ ਸਥਾਪਿਤ ਆਮ ਆਦਮੀ ਕਲੀਨਿਕ ਦੇ ਸਟਾਫ਼ ਤੇ ਮੈਡੀਕਲ ਅਫ਼ਸਰ ਨੂੰ ਨਿਯੁਕਤੀ ਪੱਤਰ ਸੌਂਪੇ ਗਏ | ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਅਨੁਸਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX