ਤਾਜਾ ਖ਼ਬਰਾਂ


ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  11 minutes ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ
. . .  37 minutes ago
ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ...
ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
. . .  29 minutes ago
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ...
ਅਸੀਂ ਹਮੇਸ਼ਾ ‘ਅਜੀਤ’ ਨਾਲ ਖੜ੍ਹੇ ਹਾਂ- ਬੂਟਾ ਸਿੰਘ ਸ਼ਾਦੀਪੁਰ
. . .  51 minutes ago
ਪਟਿਆਲਾ, 6 ਜੂਨ (ਅਮਨਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਪ੍ਰਤੀ ਵਰਤੀ ਜਾ ਰਹੀ ਦਮਨਕਾਰੀ ਨੀਤੀ ਤਹਿਤ ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ....
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਲਈ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ੇ ਜਾਰੀ
. . .  about 1 hour ago
ਨਵੀਂ ਦਿੱਲੀ, 6 ਜੂਨ- ਪਾਕਿਸਤਾਨੀ ਹਾਈ ਕਮਿਸ਼ਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 8 ਤੋਂ17 ਜੂਨ 2023 ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ....
ਕਿਸਾਨਾਂ ਵਲੋਂ ਅੱਜ ਸ਼ਾਹਬਾਦ ਮਾਰਕੰਡਾ ਵਿਖੇ ਕੀਤੀਆਂ ਜਾ ਸਕਦੀਆਂ ਹਨ ਸੜਕਾਂ ਜਾਮ
. . .  about 1 hour ago
ਸ਼ਾਹਬਾਦ ਮਾਰਕੰਡਾ, 6 ਜੂਨ- ਸੂਰਜਮੁਖੀ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਲੋਂ ਅੱਜ ਇੱਥੇ ਸੜਕਾਂ ਜਾਮ ਕੀਤੀਆਂ ਜਾ ਸਕਦੀਆਂ ਹਨ। ਜਾਣਕਾਰੀ ਅਨੁਸਾਰ ਸ਼ਾਹਬਾਦ ਦਾ ਬਰਾੜਾ ਰੋਡ ਪੁਲਿਸ ਛਾਉਣੀ ਵਿਚ....
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
. . .  about 1 hour ago
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
ਬਾਲਾਸੋਰ ਹਾਦਸਾ: ਘਟਨਾ ਵਾਲੀ ਥਾਂ ’ਤੇ ਜਾਂਚ ਲਈ ਪੁੱਜੀ ਸੀ.ਬੀ.ਆਈ. ਟੀਮ
. . .  about 1 hour ago
ਭੁਵਨੇਸ਼ਵਰ, 6 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸੀ.ਬੀ.ਆਈ. ਦੀ 10 ਮੈਂਬਰੀ ਟੀਮ ਜਾਂਚ ਲਈ ਪੁੱਜ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਖਣੀ ਪੂਰਬੀ ਰੇਲਵੇ ਦੇ ਸੀ.ਪੀ.ਆਰ. ਓ.....
ਮਨੀਪੁਰ: ਸੁਰੱਖਿਆ ਬਲਾਂ ਤੇ ਵਿਦਰੋਹੀਆਂ ਵਿਚਕਾਰ ਹੋਈ ਗੋਲੀਬਾਰੀ
. . .  about 1 hour ago
ਇੰਫ਼ਾਲ, 6 ਜੂਨ- ਭਾਰਤੀ ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ 5-6 ਜੂਨ ਦੀ ਦਰਮਿਆਨੀ ਰਾਤ ਨੂੰ ਮਨੀਪੁਰ ਦੇ ਸੁਗਨੂ/ਸੇਰਾਉ ਖ਼ੇਤਰਾਂ ਵਿਚ ਅਸਾਮ ਰਾਈਫ਼ਲਜ਼, ਬੀ.ਐਸ.ਐਫ਼. ਅਤੇ ਪੁਲਿਸ ਵਲੋਂ ਇਕ....
ਐਨ.ਆਈ.ਏ. ਵਲੋਂ ਪੰਜਾਬ ਤੇ ਹਰਿਆਣਾ ਵਿਚ 10 ਥਾਵਾਂ ’ਤੇ ਛਾਪੇਮਾਰੀ
. . .  about 2 hours ago
ਨਵੀਂ ਦਿੱਲੀ, 6 ਜੂਨ- ਅੱਜ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਖ਼ਾਲਿਸਤਾਨ ਟਾਈਗਰ ਫ਼ੋਰਸ ਨਾਲ ਜੁੜੇ ਇਕ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ’ਚ 10....
ਕੈਲੀਫ਼ੋਰਨੀਆ ’ਚ ਸੈਨਟ ਵਲੋਂ ਸਿੱਖਾਂ ਨੂੰ ਵੱਡੀ ਰਾਹਤ, ਬਿਨਾਂ ਹੈਲਮਟ ਬਾਈਕ ਚਲਾਉਣ ਸੰਬੰਧੀ ਬਿੱਲ ਪਾਸ
. . .  about 2 hours ago
ਸੈਕਰਾਮੈਂਟੋ,ਕੈਲੀਫੋਰਨੀਆ, 6 ਜੂਨ (ਹੁਸਨ ਲੜੋਆ ਬੰਗਾ)- ਕੈਲੀਫੋਰਨੀਆ ਵਿਚ ਸਟੇਟ ਸੈਨਟ ਨੇ ਸਿੱਖਾਂ ਨੂੰ ਵੱਡੀ ਰਾਹਤ ਦਿੰਦਿਆਂ ਇਕ ਬਿੱਲ ਉਪਰ ਮੋਹਰ ਲਾ ਦਿੱਤੀ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਸਿੱਖ....
ਬੰਦ ਦੇ ਦਿੱਤੇ ਸੱਦੇ ’ਤੇ ਓਠੀਆ ਕਸਬਾ ਪੂਰਨ ਤੌਰ ’ਤੇ ਬੰਦ
. . .  about 2 hours ago
ਓਠੀਆਂ, 6 ਜੂਨ (ਗੁਰਵਿੰਦਰ ਸਿੰਘ ਛੀਨਾ)- ਦਲ ਖ਼ਾਲਸਾ ਵਲੋਂ ਘੱਲੂਘਾਰੇ ਦਿਵਸ ’ਤੇ ਬੰਦ ਦੇ ਸੱਦੇ ’ਤੇ ਕਸਬੇ ਦੇ ਦੁਕਾਨਦਾਰਾਂ ਵਲੋਂ ਏਕਤਾ ਦਾ ਸਬੂਤ ਦਿੰਦਿਆਂ ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਛੀਨਾ....
ਕਰਨਾਟਕ:ਸੜਕ ਹਾਦਸੇ ਚ 5 ਲੋਕਾਂ ਦੀ ਮੌਤ, 13 ਜ਼ਖ਼ਮੀ
. . .  about 3 hours ago
ਯਾਦਗਿਰੀ, 6 ਜੂਨ -ਕਰਨਾਟਕ ਦੇ ਯਾਦਗਿਰੀ ਜ਼ਿਲ੍ਹੇ ਵਿਚ ਇਕ ਕਾਰ ਦੇ ਸਟੇਸ਼ਨਰੀ ਟਰੱਕ ਨਾਲ ਟਕਰਾਉਣ ਕਾਰਨ 5 ਲੋਕਾਂ ਦੀ ਮੌਤ ਹੋ ਗਈ ਅਤੇ 13 ਗੰਭੀਰ ਰੂਪ ਵਿਚ ਜ਼ਖਮੀ...
ਐਨ.ਆਈ.ਏ. ਵਲੋਂ ਤਲਵੰਡੀ ਭਾਈ ਖੇਤਰ ਚ ਛਾਪੇਮਾਰੀ
. . .  about 3 hours ago
ਤਲਵੰਡੀ ਭਾਈ, 6 ਜੂਨ (ਕੁਲਜਿੰਦਰ ਸਿੰਘ ਗਿੱਲ)-ਕੌਮੀਂ ਜਾਂਚ ਏਜੰਸੀ (ਐਨ.ਆਈ.ਏ.) ਵਲੋਂ ਤਲਵੰਡੀ ਭਾਈ ਖੇਤਰ ਵਿਚ ਅੱਜ ਮੁੜ ਦਸਤਕ ਦਿੰਦਿਆਂ ਤਲਵੰਡੀ ਭਾਈ, ਪਿੰਡ ਲੱਲੇ, ਘੱਲ ਖੁਰਦ,ਬੂਈਆਂ ਵਾਲਾ...
ਦਲ ਖ਼ਾਲਸਾ ਵਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ 'ਤੇ ਸ਼ਹਿਰ ਦੇ ਸਾਰੇ ਬਾਜ਼ਾਰ ਬੰਦ
. . .  about 3 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਅੱਜ ਘੱਲੂਘਾਰਾ ਦਿਵਸ ਮੌਕੇ ਦਲ ਖ਼ਾਲਸਾ ਵਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ 'ਤੇ ਸ਼ਹਿਰ ਦੇ ਕਰੀਬ ਸਾਰੇ ਬਾਜ਼ਾਰ ਬੰਦ...
ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨਗੇ ਜਰਮਨੀ ਦੇ ਰੱਖਿਆ ਮੰਤਰੀ ਬੋਰਿਸ ਪਿਸਟੋਰੀਅਸ
. . .  about 3 hours ago
ਨਵੀਂ ਦਿੱਲੀ, 6 ਜੂਨ-ਜਰਮਨੀ ਦੇ ਰੱਖਿਆ ਮੰਤਰੀ ਬੋਰਿਸ ਪਿਸਟੋਰੀਅਸ ਅੱਜ ਦਿੱਲੀ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨਗੇ।ਬੋਰਿਸ ਪਿਸਟੋਰੀਅਸ ਭਾਰਤ ਦੇ ਚਾਰ ਦਿਨਾਂ...
ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਜਾਰੀ ਕੀਤਾ ਕੌਮ ਦੇ ਨਾਂਅ ਸੰਦੇਸ਼
. . .  about 4 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਦੀ ਸਮਾਪਤੀ ਉਪਰੰਤ ਅਕਾਲ ਤਖ਼ਤ ਸਕਤਰੇਤ ਦੇ ਬਾਹਰ ਸਰਬੱਤ ਖਾਲਸਾ ਵਲੋਂ ਥਾਪੇ ਕਾਰਜਕਾਰੀ...
ਸ੍ਰੀ ਮੁਕਤਸਰ ਸਾਹਿਬ ਵਿਖੇ ਐਨ.ਆਈ.ਏ. ਦੀ ਦਸਤਕ
. . .  about 4 hours ago
ਸ੍ਰੀ ਮੁਕਤਸਰ ਸਾਹਿਬ,6 ਜੂਨ (ਬਲਕਰਨ ਸਿੰਘ ਖਾਰਾ)-ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਫਿਰ ਐਨ.ਆਈ.ਏ. ਦੀ ਟੀਮ ਨੇ ਅਬੋਹਰ ਰੋਡ ਬਾਈਪਾਸ 'ਤੇ ਰਹਿਣ ਵਾਲੇ ਇਕ ਵਿਅਕਤੀ ਤੋਂ ਪੁੱਛ-ਗਿੱਛ ਕੀਤੀ।ਫਿਲਹਾਲ ਐਨ.ਆਈ.ਏ. ਦੀ ਟੀਮ ਦੁਆਰਾ...
ਘੱਲੂਘਾਰਾ ਦਿਵਸ ਮੌਕੇ ਹੋਏ ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸ੍ਰੀ ਥੜਾ ਸਾਹਿਬ ਨੇੜੇ ਸੰਗਤਾਂ ਨੂੰ ਸਿਮਰਨਜੀਤ ਸਿੰਘ ਮਾਨ ਦਾ ਸੰਬੋਧਨ
. . .  about 4 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਘੱਲੂਘਾਰਾ ਦਿਵਸ ਮੌਕੇ ਹੋਏ ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸ੍ਰੀ ਥੜਾ ਸਾਹਿਬ ਨੇੜੇ ਸਿਮਰਨਜੀਤ ਸਿੰਘ ਮਾਨ ਨੇ ਸੰਗਤਾਂ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਸਮਾਗਮ ਸੰਪੂਰਨ
. . .  about 4 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਸਮਾਗਮ ਸੰਪੂਰਨ ਹੋ ਗਿਆ ਹੈ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ...
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਘੱਲੂਘਾਰਾ ਦਿਵਸ ਮੌਕੇ ਖ਼ਾਲਿਸਤਾਨ ਪੱਖੀ ਨਾਅਰੇਬਾਜ਼ੀ ਕਰਦੇ ਹੋਏ ਨੌਜਵਾਨ
. . .  about 3 hours ago
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਘੱਲੂਘਾਰਾ ਦਿਵਸ ਮੌਕੇ ਖ਼ਾਲਿਸਤਾਨ ਪੱਖੀ ਨਾਅਰੇਬਾਜ਼ੀ ਕਰਦੇ ਹੋਏ ਨੌਜਵਾਨ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਘੱਲੂਘਾਰਾ ਯਾਦਗਾਰੀ ਸਮਾਗਮ
. . .  about 3 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-39 ਵਰ੍ਹੇ ਪਹਿਲਾਂ ਜੂਨ 1984 ਵਿਚ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ ਸਿੰਘਣੀਆਂ ਦੀ ਯਾਦ ਨੂੰ ਸਮਰਪਤ ਯਾਦਗਾਰੀ ਸਮਾਗਮ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਇਆ ਜਾ ਰਿਹਾ...
⭐ਮਾਣਕ-ਮੋਤੀ⭐
. . .  about 7 hours ago
⭐ਮਾਣਕ-ਮੋਤੀ⭐
ਨਾਭਾ 'ਚ ਆਮ ਆਦਮੀ ਪਾਰਟੀ ਨੂੰ ਜ਼ੋਰਦਾਰ ਝਟਕਾ,ਮੱਖਣ ਸਿੰਘ ਲਾਲਕਾ ਨੇ ਮੁੜ ਤੋਂ ਫੜਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ
. . .  1 day ago
ਨਾਭਾ,5 ਜੂਨ (ਜਗਨਾਰ ਸਿੰਘ ਦੁਲੱਦੀ/ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਨੂੰ ਨਾਭਾ ਵਿਚ ਉਸ ਸਮੇਂ ਅੱਜ ਜ਼ੋਰਦਾਰ ਝਟਕਾ ਲੱਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ...
ਕਰਜ਼ੇ ਦੇ ਨਪੀੜੇ ਮੰਡੀ ਕਲਾਂ ਦੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਬਾਲਿਆਂਵਾਲੀ, 5 ਜੂਨ (ਕੁਲਦੀਪ ਮਤਵਾਲਾ)-ਪੁਲਿਸ ਥਾਣਾ ਬਾਲਿਆਂਵਾਲੀ ਅਧੀਨ ਪੈਂਦੇ ਪਿੰਡ ਮੰਡੀ ਕਲਾਂ (ਬਠਿੰਡਾ) ਵਿਖੇ ਜਗਸੀਰ ਸਿੰਘ ਨਾਂਅ ਦੇ ਇਕ ਕਿਸਾਨ ਵਲੋ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ। ਮਿ੍ਤਕ ਕਿਸਾਨ ਦੇ ਪਿਤਾ ਗੁਰਮੀਤ ਸਿੰਘ ਨੇ ਦੱਸਿਆ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਸਾਉਣ ਸੰਮਤ 554

ਲੁਧਿਆਣਾ

ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਸਰੀ ਮਾਰਚ ਕੱਢਿਆ

ਲੁਧਿਆਣਾ, 14 ਅਗਸਤ (ਪੁਨੀਤ ਬਾਵਾ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਜ਼ਿਲ੍ਹਾ ਲੁਧਿਆਣਾ ਪ੍ਰਧਾਨ ਤੇ ਮੈਂਬਰ ਪੀ. ਏ.ਸੀ. ਜਥੇਦਾਰ ਜਸਵੰਤ ਸਿੰਘ ਚੀਮਾ ਦੀ ਅਗਵਾਈ ਵਿਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੇਸਰੀ ਮਾਰਚ ਕੱਢਿਆ ਗਿਆ | ਕੇਸਰੀ ਮਾਰਚ ਮੁੱਖ ਦਫ਼ਤਰ ਤੋਂ ਸ਼ੁਰੂ ਹੋ ਕੇ ਸੁਭਾਸ਼ ਨਗਰ ਚੌਂਕ ਹੁੰਦਿਆਂ ਵੱਖ-ਵੱਖ ਇਲਾਕਿਆਂ ਵਿਚ ਦੀ ਹੋ ਕੇ ਜੋਧੇਵਾਲ ਬਸਤੀ ਚੌਕ ਤੋਂ ਬਾਅਦ ਮੁੱਖ ਦਫ਼ਤਰ ਵਿਖੇ ਸਮਾਪਤ ਹੋਇਆਂ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਚੀਮਾ ਨੇ ਕਿਹਾ ਕਿ ਮੋਦੀ ਘਰ-ਘਰ ਵਿਚ ਤਿਰੰਗਾ ਲਵਾ ਕੇ ਭਾਰਤ ਨੂੰ ਹਿੰਦੂ ਦੇਸ਼ ਸਾਬਤ ਕਰਨਾ ਚਾਹੁੰਦਾ ਹੈ ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਆਰ.ਐਸ.ਐਸ ਅਤੇ ਭਾਜਪਾ ਵਾਲੇ ਵੱਖ-ਵੱਖ ਸਮਿਆਂ ਵਿਚ ਵੱਖ-ਵੱਖ ਤਰ੍ਹਾਂ ਦੇ ਕਾਨੂੰਨ ਲਿਆ ਕੇ ਘੱਟ ਗਿਣਤੀਆਂ ਨੂੰ ਖ਼ਤਮ ਕਰਨਾ ਚਾਹੁੰਦੇ ਹਨ ਪਰ ਘੱਟ ਗਿਣਤੀਆਂ ਇੰਨੀਆਂ ਕਮਜ਼ੋਰ ਵੀ ਨਹੀਂ ਹਨ ਜਿਹੜੀਆਂ ਕਿ ਹਰ ਗੱਲ ਆਰ.ਐੱਸ.ਐੱਸ. ਅਤੇ ਭਾਜਪਾ ਦੀ ਮੰਨ ਲੈਣ | ਉਨ੍ਹਾਂ ਕਿਹਾ ਕਿ ਖ਼ਾਲਸਾ ਅਕਾਲ ਪੁਰਖ ਦੀ ਫ਼ੌਜ ਹੈ ਸਿੱਖ ਨਾਂ ਤਾਂ ਕਿਸੇ ਦਾ ਭੈਅ ਮੰਨਦਾ ਅਤੇ ਨਾ ਹੀ ਕਿਸੇ ਨੂੰ ਭੈਅ ਦਿੰਦਾ ਪਰ ਜਿਹੜੇ ਦੇਸ਼ ਦੀ ਖ਼ਾਤਰ ਸਿੱਖ ਕੌਮ ਨੇ 85 ਫ਼ੀਸਦੀ ਕੁਰਬਾਨੀਆਂ ਕੀਤੀਆਂ ਅੱਜ ਉਸ ਦੇਸ਼ ਵਿਚ ਸਿੱਖਾਂ ਨੂੰ ਅਤੇ ਮੁਸਲਿਮ ਕੌਮ ਨੂੰ ਜ਼ਲੀਲ ਹੋਣਾ ਪੈ ਰਿਹਾ ਹੈ ਤੇ ਸਿੱਖ ਅਤੇ ਮੁਸਲਮਾਨ ਕੌਮ ਆਪਣੇ ਆਪ ਨੂੰ ਇਸ ਦੇਸ਼ ਵਿਚ ਗ਼ੁਲਾਮ ਮਹਿਸੂਸ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਜਿਹੜਾ ਕੇਸਰੀ ਨਿਸ਼ਾਨ ਹੈ ਉਹ ਸਾਰੇ ਧਰਮਾਂ ਦਾ ਸਾਂਝਾ ਨਿਸ਼ਾਨ ਹੈ ਜਿਸ ਦੇ ਥੱਲੇ ਆ ਕੇ ਸਾਰੇ ਧਰਮਾਂ ਨੂੰ ਸਤਿਕਾਰ ਮਿਲਦਾ ਹੈ ਅਤੇ ਸਾਰੇ ਧਰਮ ਕੇਸਰੀ ਨਿਸ਼ਾਨ ਸਾਹਿਬ ਥੱਲੇ ਆ ਕੇ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਦੇ ਹਨ ਜੇ ਕੋਈ ਇਹ ਗੱਲ ਕਹਿ ਕੇ ਕੇਸਰੀ ਨਿਸ਼ਾਨ ਸਾਹਿਬ ਦੀ ਬਜਾਏ ਕੋਈ ਤਰੰਗਾਂ ਆਪਣੇ ਘਰਾਂ ਅਤੇ ਲਾ ਲਵੋ ਤਾਂ ਇਹ ਬਿਲਕੁਲ ਵੀ ਨਾ ਮੰਨਣਯੋਗ ਹੈ | ਉਨ੍ਹਾਂ ਕਿਹਾ ਕਿ ਕੇਸਰੀ ਨਿਸ਼ਾਨ ਸਾਹਿਬ ਦੀ ਰਹਿਨੁਮਾਈ ਹੇਠ ਹੀ ਤਿਰੰਗਾ ਹੋਂਦ ਵਿਚ ਆਇਆ ਸੀ ਇਸ ਲਈ ਸਿੱਖ ਕੌਮ ਨਿਸ਼ਾਨ ਸਾਹਿਬ 'ਤੇ ਪਹਿਰਾ ਦੇਵੇ ਉੱਥੇ ਹੀ ਉਨ੍ਹਾਂ ਬੰਦੀ ਸਿੰਘਾਂ ਦੀ ਗੱਲ ਕਰਦਿਆਂ ਕਿਹਾ ਕਿ ਸਾਡੇ ਵੀਰ 30-30 ਸਾਲਾਂ ਤੋਂ ਜੇਲ੍ਹਾਂ ਵਿਚ ਬੰਦ ਹਨ ਅਤੇ ਉਹ ਸਜ਼ਾਵਾਂ ਭੁਗਤ ਚੁੱਕੇ ਹਨ ਫਿਰ ਵੀ ਕੇਂਦਰ ਸਰਕਾਰ ਉਨ੍ਹਾਂ ਨੂੰ ਰਿਹਾਅ ਨਹੀਂ ਕਰ ਰਹੀ | ਉਨ੍ਹਾਂ ਕਿਹਾ ਕਿ ਫਿਰ ਸਾਡੀ ਕਾਹਦੀ ਆਜ਼ਾਦੀ ਜਦ ਸਾਡੇ ਭਰਾ ਹੀ 30-30 ਸਾਲਾਂ ਤੋਂ ਜੇਲ੍ਹਾਂ ਵਿਚ ਬੰਦ ਹਨ, ਉਨ੍ਹਾਂ ਕਿਹਾ ਕਿ 14 ਅਗਸਤ 1947 ਨੂੰ ਮੁਸਲਮਾਨਾਂ ਨੂੰ ਪਾਕਿਸਤਾਨ ਮਿਲ ਗਿਆ ਅਤੇ 15 ਅਗਸਤ ਨੂੰ ਹਿੰਦੂਆਂ ਨੂੰ ਹਿੰਦੋਸਤਾਨ ਮਿਲ ਗਿਆ ਪਰ ਸਿੱਖ ਇੱਕ ਗ਼ੁਲਾਮੀ ਤੋਂ ਬਾਅਦ ਦੂਸਰੀ ਗ਼ੁਲਾਮੀ ਵਿਚ ਫਸ ਗਏ | ਇਸ ਮੌਕੇ ਨਾਜ਼ਰ ਸਿੰਘ ਰਾਈਆਂ, ਪਾਰਟੀ ਦੇ ਸੀਨੀਅਰ ਆਗੂ ਗੁਰਚਰਨ ਸਿੰਘ ਰਾਜਪੂਤ ਸਾਹਨੇਵਾਲ, ਹਿੰਦੂ ਭਾਈਚਾਰਾ ਅਤੇ ਪਾਰਟੀ ਦੇ ਸੀਨੀਅਰ ਆਗੂ ਨਵਨੀਤ ਸਿੰਘ ਗੋਪੀ, ਗੁਰਪ੍ਰੀਤ ਸਿੰਘ ਸਰਹਾਲੀ, ਜ਼ਿਲ੍ਹਾ ਜਨਰਲ ਸਕੱਤਰ ਚਾਂਦ ਬਿੱਟੂ ਮੁਹੰਮਦ ਕੁਰੈਸ਼ੀ, ਲੰਬੜਦਾਰ ਅਵਤਾਰ ਸਿੰਘ ਪਿੰਡ ਰਾਈਆਂ, ਰੋਸ਼ਨ ਸਿੰਘ ਸਾਗਰ, ਮਨਜੀਤ ਸਿੰਘ ਸਿਆਲਕੋਟੀ, ਦਰਸ਼ਨ ਸਿੰਘ ਖਵਾਜਕੇ, ਜਥੇਦਾਰ ਮੋਹਨ ਸਿੰਘ , ਬਾਬਾ ਬਲਬੀਰ ਸਿੰਘ, ਗੁਰਦੀਪ ਸਿੰਘ ਜੱਸਲ, ਬਾਬਾ ਬਲਵੀਰ ਸਿੰਘ, ਦਲੇਰ ਸਿੰਘ, ਸੁਖਵਿੰਦਰ ਸਿੰਘ ਖ਼ਾਲਸਾ, ਤਜਿੰਦਰ ਸਿੰਘ ਖ਼ਾਲਸਾ, ਬਲਵੀਰ ਸਿੰਘ ਚੌਹਾਨ, ਸੌਰਭ ਕੁਮਾਰ, ਸੰਨੀ ਅਮਨ ਕੁਮਾਰ, ਬਾਬਾ ਦਰਸ਼ਨ ਸਿੰਘ, ਗੁਰਸੇਵਕ ਸਿੰਘ ਆਨੰਦਪੁਰੀ, ਜਗਸੀਰ ਸਿੰਘ ਸੰਧੂ, ਬਲਰਾਜ ਸਿੰਘ, ਸੁਰਜੀਤ ਸਿੰਘ ਡਿਪਟੀ, ਕੁਲਵਿੰਦਰ ਸਿੰਘ ਖ਼ਾਲਸਾ, ਹਰਪ੍ਰੀਤ ਸਿੰਘ ਗਿੱਲ, ਗੁਰਦੀਪ ਸਿੰਘ, ਮੁਹੰਮਦ ਸ਼ਾਰਿਕ, ਜਤਿੰਦਰ ਸਿੰਘ ਕੋਹਲੀ, ਰਾਜਾ ਕੁਰੈਸ਼ੀ, ਇੰਤਜ਼ਾਰ ਕੁਰੈਸ਼ੀ, ਦਰਸ਼ਨ ਸਿੰਘ ਗੌਂਸਗੜ੍ਹ, ਸ਼ਮਸ਼ੇਰ ਅਹਿਮਦ, ਅਵਤਾਰ ਸਿੰਘ, ਲਖਵੀਰ ਸਿੰਘ, ਰਾਜਿੰਦਰ ਸਿੰਘ ਸ਼ਿਵਾ, ਪਵਨ ਕੁਮਾਰ, ਗੁਰਪ੍ਰੀਤ ਸਿੰਘ, ਗੁਰਜੰਟ, ਮੁਖਤਿਆਰ ਸਿੰਘ, ਹਰਮੀਤ ਸਿੰਘ ਭਾਮੀਆਂ, ਕਰਨਵੀਰ ਸਿੰਘ, ਪਾਰਸ ਚੌਹਾਨ, ਸੁਮਨਦੀਪ ਸਿੰਘ, ਬਲਵੰਤ ਸਿੰਘ, ਅਵਤਾਰ ਸਿੰਘ ਗੋਗੀ, ਪੱਪੂ, ਲੱਲੂ ਸਿਗਲੀਗਰ ਭਾਈਚਾਰਾ, ਮਹਿਬੂਬ, ਬਿੱਟੂ, ਅਸ਼ੂ ਆਦਿ ਹਾਜ਼ਰ ਸਨ |

ਪੰਜਾਬ ਰੋਡਵੇਜ਼/ਪਨਬੱਸ ਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਨੇ ਕੀਤੀ ਹੜਤਾਲ

ਲੁਧਿਆਣਾ, 14 ਅਗਸਤ (ਸਲੇਮਪੁਰੀ)-ਪੰਜਾਬ ਰੋਡਵੇਜ਼ /ਪਨਬਸ ਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਜਥੇਬੰਦੀ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਅਗਵਾਈ ਹੇਠ ਸ਼ੁਰੂ ਕੀਤੀ ਹੜਤਾਲ ਦੌਰਾਨ ਪੰਜਾਬ ਅੰਦਰ 27 ਬੱਸ ਡਿਪੂਆਂ ਦੇ ਗੇਟਾਂ ...

ਪੂਰੀ ਖ਼ਬਰ »

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ

ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਵਲੋਂ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਰਾਜ ਕੁਮਾਰ ਪੁੱਤਰ ਅਵਦੇਸ਼ ਤਿਵਾੜੀ ਅਤੇ ਮੋਨੂੰ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਵਿਚੋਂ ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ

ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਵਿਚ ਕੀਤੀ ਗਈ ਚੈਕਿੰਗ ਦੌਰਾਨ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥਾਂ ਅਤੇ ਮੋਬਾਈਲ ਬਰਾਮਦ ਕੀਤੇ ਗਏ ਹਨ | ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਵਲੋਂ ਬੀਤੀ ਰਾਤ ਬੈਰਕਾਂ ਦੀ ...

ਪੂਰੀ ਖ਼ਬਰ »

ਸਤਲੁਜ ਦਰਿਆ ਵਿਚੋਂ ਨਾਜਾਇਜ਼ ਮਾਈਨਿੰਗ ਕਰਨ 'ਤੇ ਮਾਮਲਾ ਦਰਜ

ਸਿੱਧਵਾਂ ਬੇਟ, 14 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਵਿਖੇ ਤਾਇਨਾਤ ਥਾਣੇਦਾਰ ਹਰਪ੍ਰੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੂੰ ਬੇਟ ਇਲਾਕੇ ਵਿਚ ਦੌਰਾਨੇ ਗਸ਼ਤ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਅਮਨਦੀਪ ਸਿੰਘ ਉਰਫ਼ ਅਮਨਾ ਪੁੱਤਰ ...

ਪੂਰੀ ਖ਼ਬਰ »

ਮਰੇ ਹੋਏ ਪਸ਼ੂਆਂ ਦਾ ਪਲਾਂਟ ਲਗਾਉਣ ਵਿਰੁੱਧ ਲੋਕਾਂ ਕੀਤੀ ਜੰਮ ਕੇ ਨਾਅਰੇਬਾਜ਼ੀ

ਲਾਡੋਵਾਲ, 14 ਅਗਸਤ (ਬਲਬੀਰ ਸਿੰਘ ਰਾਣਾ)-ਪਿੰਡ ਰਸੂਲਪੁਰ ਵਿਖੇ ਨਗਰ ਨਿਗਮ ਲੁਧਿਆਣਾ ਵਲੋਂ ਬਣਾਏ ਮਰੇ ਪਸ਼ੂਆਂ ਦੇ ਪਲਾਂਟ ਦੇ ਵਿਰੋਧ ਵਿਚ ਮਾਮਲਾ ਦਿਨੋਂ ਦਿਨ ਹੋਰ ਭਖਦਾ ਜਾ ਰਿਹਾ ਹੈ,ਜਿਸ ਵਿਚ ਆਸ ਪਾਸ ਪਿੰਡਾਂ ਦੇ ਸਰਪੰਚ,ਪਿੰਡ ਵਾਸੀ ਅਤੇ ਹੋਰਾਂ ਵਲੋਂ ਨਗਰ ਨਿਗਮ ...

ਪੂਰੀ ਖ਼ਬਰ »

ਆਿਖ਼ਰ ਪੁਲਿਸ ਨੂੰ ਜਾਅਲੀ ਮਾਰਕਾ ਲੱਗੇ ਕੱਪੜੇ ਵੇਚਣ ਵਾਲੇ ਹੌਜ਼ਰੀ ਮਾਲਕ ਖ਼ਿਲਾਫ਼ ਕੇਸ ਦਰਜ ਕਰਨਾ ਹੀ ਪਿਆ

ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹੈਬੋਵਾਲ ਰੋਡ 'ਤੇ ਸਥਿਤ ਇਕ ਹੌਜ਼ਰੀ ਵਿਚ ਛਾਪਾਮਾਰੀ ਦੌਰਾਨ ਜਾਅਲੀ ਮਾਰਕਾ ਲਗਾ ਕੇ ਕੱਪੜੇ ਵੇਚਣ ਵਾਲੇ ਵਪਾਰੀ ਖ਼ਿਲਾਫ਼ ਪੁਲਿਸ ਵਲੋਂ ਪੰਜ ਦਿਨਾਂ ਬਾਅਦ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਸਨਅਤਕਾਰ ਭੁਪਿੰਦਰ ਸਿੰਘ ਸੋਹਲ ਤੇ ਤੇਜਵਿੰਦਰ ਸਿੰਘ ਬਿੱਗ ਬੈਨ ਰਾਸ਼ਟਰੀ ਝੰਡਾ ਲਹਿਰਾਉਣਗੇ

ਲੁਧਿਆਣਾ, 14 ਅਗਸਤ (ਪੁਨੀਤ ਬਾਵਾ)-ਫੈਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫਿਕੋ) ਦੀ ਗਵਰਨਿੰਗ ਬਾਡੀ ਦੀ ਮੀਟਿੰਗ ਕੇ.ਕੇ. ਸੇਠ ਚੇਅਰਮੈਨ ਫਿਕੋ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ 75 ਵਾਂ ਸੁਤੰਤਰਤਾ ਦਿਵਸ ਦੇ ਜਸ਼ਨਾਂ ਸਬੰਧੀ ਸਰਬਸੰਮਤੀ ...

ਪੂਰੀ ਖ਼ਬਰ »

ਹਲਕਾ ਸਾਹਨੇਵਾਲ ਦੇ ਵਿਧਾਇਕ ਮੁੰਡੀਆਂ ਦੀ ਅਗਵਾਈ 'ਚ ਕੱਢੀ ਤਿਰੰਗਾ ਯਾਤਰਾ

ਸੂਬੇ ਅੰਦਰ ਵਧੀਆ ਸਿਹਤ ਤੇ ਸਿੱਖਿਆ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ-ਬੈਂਸ

ਭਾਮੀਆਂ ਕਲਾਂ, 14 ਅਗਸਤ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੁੰਡੀਆਂ ਦੀ ਅਗਵਾਈ ਹੇਠ 33 ਫੁੱਟਾ ਰੋਡ ਤੋਂ ਤਿਰੰਗਾ ਯਾਤਰਾ ਦੀ ਕੱਢੀ ਗਈ | ਇਸ ਯਾਤਰਾ ਵਿਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ...

ਪੂਰੀ ਖ਼ਬਰ »

ਦੋ ਰੋਜ਼ਾ ਕੌਮੀ ਪੱਧਰ ਦੀ ਸਪੀਕਿੰਗ ਮਾਇੰਡ ਯੂਥ ਕਨਕਲੇਵ ਸਮਾਪਤ

ਲੁਧਿਆਣਾ, 14 ਅਗਸਤ (ਪੁਨੀਤ ਬਾਵਾ)-ਇੰਨੀਸੇਟਰਜ਼ ਆਫ਼ ਚੇਂਜ ਵਲੋਂ ਗੁਰੂ ਨਾਨਕ ਦੇਵ ਭਵਨ ਵਿਖੇ ਦੋ-ਰੋਜ਼ਾ ਕੌਮੀ ਪੱਧਰ ਦੀ ਸਪੀਕਿੰਗ ਮਾਇੰਡ ਯੂਥ ਕਨਕਲੇਵ ਦੀ ਸਮਾਪਤੀ ਹੋ ਗਈ, ਕਨਕਲੇਵ ਦੇ ਦੂਸਰੇ ਦਿਨ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਅਦਾਕਾਰ ...

ਪੂਰੀ ਖ਼ਬਰ »

ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਪੁਲਿਸ ਵਲੋਂ ...

ਪੂਰੀ ਖ਼ਬਰ »

ਲੁਧਿਆਣਾ ਇੰਡਸਟਰੀਅਲ ਵੈੱਲਫੇਅਰ ਐਸੋ. ਕਾਰਜਕਾਰਨੀ ਦੀ ਮੀਟਿੰਗ

ਢੰਡਾਰੀ ਕਲਾਂ, 14 ਅਗਸਤ (ਪਰਮਜੀਤ ਸਿੰਘ ਮਠਾੜੂ)-ਹਲਕਾ ਦੱਖਣੀ ਦੇ ਇਲਾਕੇ ਇੰਡਸਟਰੀਅਲ ਏਰੀਆ ਸੀ. ਵਿਚ ਲੁਧਿਆਣਾ ਇੰਡਸਟਰੀਅਲ ਵੈੱਲਫੇਅਰ ਐਸੋਸੀਏਸ਼ਨ ਕਾਰਜਕਾਰਨੀ ਸੰਮਤੀ ਦੀ ਇਕ ਅਹਿਮ ਮੀਟਿੰਗ ਚੇਅਰਮੈਨ ਹਰੀਸ਼ ਢਾਂਡਾ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਇਹ ...

ਪੂਰੀ ਖ਼ਬਰ »

ਸ਼ਾਲੀਮਾਰ ਮਾਡਲ ਸਕੂਲ ਵਿਖੇ ਤੀਆਂ ਦਾ ਤਿਉਹਾਰ ਬਣਾਇਆ

ਡਾਬਾ/ਲੁਹਾਰਾ 14 ਅਗਸਤ (ਕੁਲਵੰਤ ਸਿੰਘ ਸੱਪਲ)-ਸ਼ਾਲੀਮਾਰ ਮਾਡਲ ਸੀਨੀ ਸਕੈਂ ਸਕੂਲ ਵਿਖੇ ਪ੍ਰਾਇਮਰੀ ਵਿੰਗ ਵਿੱਚ ਪੰਜਾਬੀ ਸਭਿਆਚਾਰ ਦਾ ਤਿਉਹਾਰ ਤੀਜ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਪੰਜਾਬੀ ਲੋਕਗੀਤ, ਲੋਕ ਨਾਚ ਅਤੇ ਗਿੱਧਾ ...

ਪੂਰੀ ਖ਼ਬਰ »

ਅਜੈ ਸਿੱਧੂ ਨੇ ਮੰਦਬੁੱਧੀ ਬੱਚਿਆਂ ਦੀਆਂ ਸੁਣੀਆਂ ਸਮੱਸਿਆਵਾਂ

ਲੁਧਿਆਣਾ, 14 ਅਗਸਤ (ਕਵਿਤਾ ਖੁੱਲਰ)-ਧਾਰਮਿਕ ਏਕਤਾ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਅਜੈ ਸਿੱਧੂ ਅਤੇ ਮੈਬਰਾਂ ਨੇ ਇੰਦਰਾ ਕਲੋਨੀ ਵਿਖੇ ਗਰੀਬ ਮੰਦਬੁੱਧੀ ਬੇਸਹਾਰਾ ਬੱਚਿਆਂ ਦੇ ਸਕੂਲ ਵਿਚ ਜਾ ਕੇ ਦੌਰਾ ਕੀਤਾ | ਸਕੂਲ ਦੀ ਇੰਚਾਰਜ ਹਰਸ਼ਰਨ ਕੌਰ ਅਤੇ ਗੁਰਪ੍ਰੀਤ ਕੌਰ ...

ਪੂਰੀ ਖ਼ਬਰ »

ਗੁਰੂ ਸਹਾਏ ਕਾਨਵੈਂਟ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਡਾਬਾ/ਲੁਹਾਰਾ 14 ਅਗਸਤ (ਕੁਲਵੰਤ ਸਿੰਘ ਸੱਪਲ)-ਗੁਰੂ ਸਹਾਏ ਕਾਨਵੈਂਟ ਸਕੂਲ ਵਿਖੇ ਸਕੂਲ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਵੱਲੋਂ ਤੀਆਂ ਦਾ ਤਿਉਹਾਰ ਬਹੁਤ ਹੀ ਵਧੀਆ ਢੰਗ ਨਾਲ ਮਨਾਇਆ ਗਿਆ ਜਿਸ ਵਿਚ ਬੱਚਿਆਂ ਨੇ ਵੰਨ ਸੁਵੰਨੀਆਂ ਪੇਸ਼ਕਾਰੀਆਂ ਕੀਤੀਆਂ ਜੋ ਕਿ ...

ਪੂਰੀ ਖ਼ਬਰ »

ਸ਼ਾਰਪ ਮਾਡਲ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਡਾਬਾ/ਲੁਹਾਰਾ, 14 ਅਗਸਤ (ਕੁਲਵੰਤ ਸਿੰਘ ਸੱਪਲ)- ਸਾਰਪ ਮਾਡਲ ਸੀਨੀਅਰ ਸੈਕੰਡਰੀ ਸਕੂਲ ਕਬੀਰ ਨਗਰ ਵਿਖੇ ਤੀਆਂ ਦਾ ਤਿਉਹਾਰ ਡਾਇਰੈਕਟਰ ਸੁਖ਼ਪਾਲ ਸਿੰਘ ਸਰਾਂਓੁ ਦੀ ਅਗਵਾਈ ਹੇਠ ਮਨਾਇਆ ਗਿਆ ਜਿਸ ਵਿਚ ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕਰ ਕੇ ਗਿੱਧਾ ...

ਪੂਰੀ ਖ਼ਬਰ »

ਕੁੱਤੇ ਦੀ ਮੌਤ ਦੇ ਮਾਮਲੇ ਵਿਚ ਕਾਰ ਸਵਾਰ ਖ਼ਿਲਾਫ਼ ਕੇਸ

ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਕੁੱਤੇ ਦੀ ਮੌਤ ਦੇ ਮਾਮਲੇ ਵਿਚ ਕਾਰ ਸਵਾਰ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਮਨੀ ਸਿੰਘ ਵਾਸੀ ਫ਼ੀਲਡ ਗੰਜ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਅਤੇ ਇਸ ਸੰਬੰਧੀ ...

ਪੂਰੀ ਖ਼ਬਰ »

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਕੀਰਤਨ ਸਮਾਗਮ

ਲੁਧਿਆਣਾ, 14 ਅਗਸਤ (ਕਵਿਤਾ ਖੁੱਲਰ)-ਉੱਚੇ ਆਦਰਸ਼ਾਂ ਦੇ ਧਾਰਨੀ ਧਰਮ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਭਗਤੀ ਤੇ ਸ਼ਕਤੀ ਦੇ ਸੰਕਲਪ 'ਤੇ ਪਹਿਰਾ ਦਿੰਦਿਆਂ ਹਿੰਦੂ ਧਰਮ ਦੀ ਰੱਖਿਆ ਲਈ, ਜੋ ਸ਼ਹਾਦਤ ਦਿੱਤੀ, ਉਹ ਸਮੁੱਚੇ ਵਿਸ਼ਵ ਦੇ ...

ਪੂਰੀ ਖ਼ਬਰ »

ਨਸ਼ੇ ਅਤੇ ਹੋਰ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਸਾਂਝੇ ਤੌਰ 'ਤੇ ਯਤਨ ਕਰਨਾ ਜ਼ਰੂਰੀ-ਬਾਵਾ

ਲੁਧਿਆਣਾ, 14 ਅਗਸਤ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਆਗੂ ਸਮਾਜ ਸੇਵਕ ਅਤੇ ਲੁਧਿਆਣਾ ਹੋਲਸੇਲ ਗਾਰਮੈਂਟਸ ਐਂਡ ਟਰੇਡਰਜ਼ ਐਸੋਸੀਏਸ਼ਨ ਦੇ ਪ੍ਰਧਾਨ ਪਰਮਵੀਰ ਸਿੰਘ ਬਾਵਾ ਨੇ ਇੱਕ ਗੱਲਬਾਤ ਦੌਰਾਨ ਕਿਹਾ ਕਿ ਨਸ਼ੇ ਅਤੇ ਹੋਰ ਸਮਾਜਿਕ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੌਕੇ ਪੁਲਿਸ ਨੇ ਕੀਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ
ਪੁਲਿਸ ਕਮਿਸ਼ਨਰ ਵਲੋਂ ਖ਼ੁਦ ਕੀਤੀ ਜਾ ਰਹੀ ਹੈ ਸੁਰੱਖਿਆ ਦੀ ਨਿਗਰਾਨੀ

ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਆਜ਼ਾਦੀ ਦਿਵਸ ਮੌਕੇ ਪੁਲਿਸ ਵਲੋਂ ਸ਼ਹਿਰ ਵਿਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਹਨ ਅਤੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਖ਼ੁਦ ਪੁਲਿਸ ਕਮਿਸ਼ਨਰ ਕਰ ਰਹੇ ਹਨ | ਜਾਣਕਾਰੀ ਅਨੁਸਾਰ ਆਜ਼ਾਦੀ ਦਿਵਸ ਮੌਕੇ ਮੁੱਖ ...

ਪੂਰੀ ਖ਼ਬਰ »

ਵਪਾਰੀ ਦੀ ਹਜ਼ਾਰਾਂ ਰੁਪਏ ਦੀ ਨਕਦੀ ਖੋਹ ਕੇ ਫ਼ਰਾਰ ਤਿੰਨ ਨੌਜਵਾਨਾਂ 'ਚੋਂ ਇਕ ਕਾਬੂ

ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੰਜੂ ਸਿਨੇਮਾ ਨੇੜੇ ਸਥਿਤ ਪੰਜਾਬ ਨੈਸ਼ਨਲ ਬੈਂਕ ਦੇ ਬਾਹਰ ਵਪਾਰੀ ਦੀ ਹਜ਼ਾਰਾਂ ਰੁਪਏ ਦੀ ਨਕਦੀ ਖੋਹ ਕੇ ਫ਼ਰਾਰ ਹੋਏ ਤਿੰਨ ਨੌਜਵਾਨਾਂ ਵਿਚੋਂ ਇਕ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ | ਪੁਲਿਸ ਵਲੋਂ ਇਹ ਕਾਰਵਾਈ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਹਫ਼ਤਾਵਾਰੀ ਨਾਮ ਅਭਿਆਸ ਸਮਾਗਮ ਆਯੋਜਿਤ

ਲੁਧਿਆਣਾ, 14 ਅਗਸਤ (ਕਵਿਤਾ ਖੁੱਲਰ)-ਸਿੱਖ ਪੰਥ ਦੀ ਮਹਾਨ ਸੰਸਥਾ ਜਵੱਦੀ ਟਕਸਾਲ ਦੇ ਬਾਨੀ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੱਚਖੰਡ ਵਾਸੀ ਸੰਤ ਬਾਬਾ ਸੁੱਚਾ ਸਿੰਘ ਜੀ ਵਲੋਂ ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਆਰੰਭੇ ਕਾਰਜਾਂ ਦੀ ਲੜੀ ਤਹਿਤ ਅੱਜ ...

ਪੂਰੀ ਖ਼ਬਰ »

ਛੇੜਖ਼ਾਨੀ ਨੂੰ ਲੈ ਕੇ ਹੋਈ ਕੁੱਟਮਾਰ ਵਿਚ ਪੀੜਤ ਔਰਤ ਦਾ ਭਰਾ ਜ਼ਖ਼ਮੀ

ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗੁਰੂ ਅਰਜਨ ਦੇਵ ਨਗਰ ਵਿਚ ਕੋਲਡ ਡਰਿੰਕ ਪੀਣ ਗਈ ਇਕ ਔਰਤ ਨਾਲ ਦੁਕਾਨਦਾਰ ਵਲੋਂ ਛੇੜਖ਼ਾਨੀ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਦੁਕਾਨਦਾਰ ਵਲੋਂ ਔਰਤ ਦੇ ਭਰਾ ਦੀ ਕੁੱਟਮਾਰ ਅਤੇ ਕਾਰ ਦੀ ਭੰਨ-ਤੋੜ ਕੀਤੇ ਜਾਣ ਦਾ ...

ਪੂਰੀ ਖ਼ਬਰ »

ਮਾਮਲਾ ਔਰਤ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਦਾ

ਭਾਜਪਾ ਆਗੂ ਖ਼ਿਲਾਫ਼ ਦਰਜ ਕੇਸ ਦੀ ਪੁਲਿਸ ਕਮਿਸ਼ਨਰ ਨੇ ਦਿੱਤੇ ਉੱਚ ਪੱਧਰੀ ਜਾਂਚ ਦੇ ਹੁਕਮ

ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸੋਸ਼ਲ ਮੀਡੀਆ 'ਤੇ ਕਥਿਤ ਤੌਰ 'ਤੇ ਇਕ ਔਰਤ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਭਾਜਪਾ ਆਗੂ ਖ਼ਿਲਾਫ਼ ਪੁਲਿਸ ਵਲੋਂ ਦਰਜ ਕੀਤੇ ਗਏ ਕੇਸ ਦੀ ਪੁਲਿਸ ਕਮਿਸ਼ਨ ਵਲੋਂ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ | ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਮੈਂਬਰ ਤੇ ਮੁਲਾਜ਼ਮ ਇਕ ਸੁਰ 'ਚ ਬੋਲੇ 'ਬੰਦੀ ਸਿੰਘਾਂ ਦੀ ਰਿਹਾਈ ਕਰੋ'

ਆਲਮਗੀਰ, 14 ਅਗਸਤ (ਜਰਨੈਲ ਸਿੰਘ ਪੱਟੀ)-ਦੇਸ਼ ਭਰ ਦੀਆਂ ਅਲੱਗ ਅਲੱਗ ਜੇਲਾਂ 'ਚ ਪਿਛਲੇ ਲੰਬੇ ਸਮੇਂ ਤੋਂ ਬੰਦ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਬਰਾਂ ਅਤੇ ਮੁਲਾਜਮਾਂ ਵੱਲੋਂ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ...

ਪੂਰੀ ਖ਼ਬਰ »

ਸਦਾਸ਼ਿਵ ਸੇਵਾ ਸੁਸਾਇਟੀ ਵਲੋਂ ਧਾਰਮਿਕ ਥਾਵਾਂ ਲਈ ਬੱਸ ਰਵਾਨਾ

ਲੁਧਿਆਣਾ, 14 ਅਗਸਤ (ਕਵਿਤਾ ਖੁੱਲਰ)-ਸਦਾਸ਼ਿਵ ਸੁਸਾਇਟੀ ਵਲੋਂ ਧਾਰਮਿਕ ਥਾਵਾਂ ਲਈ ਬੱਸ ਰਵਾਨਾ ਕੀਤੀ ਗਈ ਹੈ | ਚੇਅਰਮੈਨ ਨਰਿੰਦਰਪਾਲ ਸ਼ਰਮਾ ਅਤੇ ਪ੍ਰਧਾਨ ਰਜੀਵ ਸ਼ਰਮਾ ਹੈਪੀ ਦੀ ਅਗਵਾਈ ਹੇਠ ਮਾਤਾ ਨੈਣਾਂ ਦੇਵੀ ਅਤੇ ਆਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਤੀਰਥ ...

ਪੂਰੀ ਖ਼ਬਰ »

ਵਾਤਾਵਰਨ ਪ੍ਰੇਮੀਆਂ ਤੇ ਜਮਹੂਰੀ ਕਿਸਾਨ ਸਭਾ ਵਲੋਂ ਸਤਲੁਜ ਦਰਿਆ ਵਿਚ ਪੈਂਦੇ ਗੰਦੇ ਨਾਲੇ 'ਤੇ ਲਾਇਆ ਬੰਨ੍ਹ

ਲੁਧਿਆਣਾ/ਹੰਬੜਾ, 14 ਅਗਸਤ (ਪੁਨੀਤ ਬਾਵਾ/ਹਰਵਿੰਦਰ ਸਿੰਘ ਮੱਕੜ)-ਜਮਹੂਰੀ ਕਿਸਾਨ ਸਭਾ ਤੇ ਵਾਤਾਵਰਨ ਪ੍ਰੇਮੀਆਂ ਵਲੋਂ ਪਿੰਡ ਵਲੀਪੁਰ ਕਲਾਂ ਦੇ ਕੋਲੋਂ ਲੰਘਦੇ ਸਤਲੁਜ ਦਰਿਆ ਵਿਚ ਪੈਂਦੇ ਬੁੱਢੇ ਦਰਿਆ ਦੇ ਗੰਦੇ ਪਾਣੀ ਨੂੰ ਦਰਿਆ ਵਿਚ ਪੈਣ ਤੋਂ ਰੋਕਣ ਲਈ ਮੁਹਿੰਮ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 36 ਮਰੀਜ਼ ਹੋਰ ਮਿਲੇ

ਲੁਧਿਆਣਾ, 14 ਅਗਸਤ (ਸਲੇਮਪੁਰੀ)-ਨਾਮੁਰਾਦ ਵਾਇਰਸ ਕੋਰੋਨਾ ਦਾ ਪ੍ਰਕੋਪ ਘਟਣ ਦੀ ਬਜਾਏ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਵਾਇਰਸ ਨੂੰ ਲੈ ਕੇ ਲੋਕਾਂ ਵਿਚ ਸਹਿਮ ਦਾ ਮਾਹੌਲ ਪੈਦਾ ਹੋ ਰਿਹਾ ਹੈ | ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਜ਼ਿਲ੍ਹਾ ...

ਪੂਰੀ ਖ਼ਬਰ »

ਸ੍ਰੀ ਸੁਨੈਤ ਵਲੀ ਸ਼ਾਹ ਜੀ ਦਾ ਸਾਲਾਨਾ ਮੇਲਾ 18 ਨੂੰ

ਜਲੰਧਰ, 14 ਅਗਸਤ (ਅ.ਬ.)-ਸਿਆਲ ਬਰਾਦਰੀ ਦੇ ਰੱਖਿਅਕ ਅਤੇ ਪ੍ਰਸਿੱਧ ਗਿਆਰਵੀਂ ਵਾਲੇ ਪੀਰ ਬਾਬਾ ਸ੍ਰੀ ਸੁਨੈਤ ਵਲੀ ਸ਼ਾਹ ਜੀ ਦਾ ਸਾਲਾਨਾ ਮੇਲਾ ਤੇ ਭੰਡਾਰਾ 18 ਅਗਸਤ, ਦਿਨ ਵੀਰਵਾਰ ਨੂੰ ਉਨ੍ਹਾਂ ਦੀ ਪਵਿੱਤਰ ਦਰਗਾਹ, ਨੇਜ਼ੇ ਬੱਸ ਅੱਡਾ, ਪਿੰਡ ਲਸਾੜਾ, ਤਹਿਸੀਲ ਫਿਲੌਰ, ...

ਪੂਰੀ ਖ਼ਬਰ »

ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਰਣਵੀਰ ਸਿੰਘ ਪੁੱਤਰ ਮੰਗਤ ਰਾਮ ਵਾਸੀ ਸ਼ਹੀਦ ਭਗਤ ਸਿੰਘ ਨਗਰ ਨੂੰ ਗਿ੍ਫ਼ਤਾਰ ਕਰ ਕੇ ਉਸਦੇ ਕਬਜ਼ੇ ਵਿਚੋਂ 23 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਨੇ ਕਥਿਤ ਦੋਸ਼ੀ ਨੂੰ ਸ਼ਹੀਦ ਭਗਤ ਸਿੰਘ ...

ਪੂਰੀ ਖ਼ਬਰ »

ਡਾਬਾ/ਲੁਹਾਰਾ ਦੇ ਵੱਖ-ਵੱਖ ਸਕੂਲਾਂ ਵਿਚ 75ਵਾਂ ਆਜ਼ਾਦੀ ਦਿਵਸ ਮਨਾਇਆ

ਸ਼ਾਲੀਮਾਰ ਮਾਡਲ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ ਡਾਬਾ/ਲੁਹਾਰਾ 14 ਅਗਸਤ (ਕੁਲਵੰਤ ਸਿੰਘ ਸੱਪਲ)-ਸ਼ਾਲੀਮਾਰ ਮਾਡਲ ਸੀਨੀਅਰ ਸੰਕੈਡਰੀ ਸਕੂਲ ਵਿਖੇ 75ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ | ਇਸ ਮੌਕੇ ਇਸ ਮਹਾਨ ਦਿਨ ਨੂੰ ਮਨਾਉਣ ਲਈ ਬੱਚਿਆਂ ਵਲੋਂ ਦੇਸ਼ ਭਗਤੀ ਨਾਲ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਸੂਬਾ ਪੱਧਰੀ ਮੀਟਿੰਗ ਵਿਚ ਕਾਫ਼ਲਿਆਂ ਦੇ ਰੂਪ ਵਿਚ ਲਖੀਮਪੁਰ ਖੀਰੀ ਕੂਚ ਕਰਨ ਦਾ ਫ਼ੈਸਲਾ

ਲੁਧਿਆਣਾ, 14 ਅਗਸਤ (ਪੁਨੀਤ ਬਾਵਾ)-ਭਾਰਤੀ ਕਿਸਾਨ ਯੂਨੀਅਨ (ਰਜਿ:) ਦੀ ਸੂਬਾ ਪੱਧਰੀ ਮੀਟਿੰਗ ਪੰਜਾਬ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਤੇਗ ਬਹਾਦਰ ਸਾਹਿਬ ਲੁਧਿਆਣਾ ਵਿਖੇ ਹੋਈ | ਜਿਸ ਵਿਚ ਸਾਰੇ ਸੂਬਾ ਕਮੇਟੀ ਆਗੂ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਮੁਸਕਰਾਹਟ ਜਾਗਰੂਕਤਾ ਰੈਲੀ ਕੱਢੀ

ਲੁਧਿਆਣਾ, 14 ਅਗਸਤ (ਸਲੇਮਪੁਰੀ)-ਕਿ੍ਸ਼ਚੀਅਨ ਡੈਂਟਲ ਕਾਲਜ ਅਤੇ ਹਸਪਤਾਲ ਵਲੋਂ ਦੰਦ ਰੋਗਾਂ ਦੇ ਮਾਹਿਰ ਡਾਕਟਰਾਂ ਦੀ ਜਥੇਬੰਦੀ ਐਲ.ਓ.ਐਸ. ਜੀ ਦੇ ਸਹਿਯੋਗ ਨਾਲ ਇੱਕ ਮੁਸਕਰਾਹਟ ਜਾਗਰੂਕਤਾ ਰੈਲੀ ਕੱਢੀ ਗਈ | ਪਿ੍ੰਸੀਪਲ ਡਾ. ਅਬੀ ਐਮ. ਥਾਮਸ ਦੀ ਅਗਵਾਈ ਹੇਠ ਕੱਢੀ ਗਈ ...

ਪੂਰੀ ਖ਼ਬਰ »

ਰਾਮਗੜ੍ਹੀਆ ਕੰਨਿਆ ਕਾਲਜ ਵਿਖੇ ਹਰ ਘਰ ਤਿਰੰਗਾ ਤਹਿਤ ਵਿਦਿਆਰਥਣਾਂ ਨੇ ਕੱਢੀ ਰੈਲੀ

ਲੁਧਿਆਣਾ, 14 ਅਗਸਤ (ਪੁਨੀਤ ਬਾਵਾ)-ਰਾਮਗੜ੍ਹੀਆ ਕੰਨਿਆ ਕਾਲਜ ਵਿਖੇ ਅੱਜ ਐਨ.ਸੀ.ਸੀ. ਕੈਡਿਟਾਂ ਤੇ ਐਨ.ਐਸ.ਐਸ. ਵਲੰਟੀਅਰਾਂ ਨੇ ਹਰ ਘਰ ਤਿਰੰਗਾ ਮੁਹਿੰਮ ਤਹਿਤ ਰੈਲੀ ਕੱਢੀ, ਰੈਲੀ ਤੋਂ ਇਲਾਵਾ ਪੋਸਟਰ ਬਣਾਉਣ, ਮੂੰਹ ਤੇ ਤਿਰੰਗਾ ਬਣਾਉਣ ਤੋਂ ਇਲਾਵਾ ਪੋਸਟਰ ਬਣਾਉਣ ਦਾ ...

ਪੂਰੀ ਖ਼ਬਰ »

ਕਾਲਜ ਵਿਚ ਤਿਰੰਗਾ ਮੁਹਿੰਮ ਸਬੰਧੀ ਗਤੀਵਿਧੀਆਂ ਕਰਵਾਈਆਂ

ਲੁਧਿਆਣਾ, 14 ਅਗਸਤ (ਪੁਨੀਤ ਬਾਵਾ)-ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ ਗੁਰੂ ਨਾਨਕ ਖ਼ਾਲਸਾ ਕਾਲਜ ਲੜਕੀਆਂ ਲੁਧਿਆਣਾ ਨੇ ਲੋਕਾਂ ਨੂੰ ਤਿਰੰਗਾ ਘਰ-ਘਰ ਪਹੁੰਚਾਉਣ ਲਈ ਉਤਸ਼ਾਹਿਤ ਕਰਨ ਲਈ ਅਜ਼ਾਦੀ ਕਾ ਅੰਮਿ੍ਤ ਮਹੋਤਸਵ ਤਹਿਤ ਹਰ ਘਰ ਤਿਰੰਗਾ ਮੁਹਿੰਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਨੂੰ ਰੋਕਣ ਦਾ ਜਲਦ ਉਪਰਾਲਾ ਕੀਤਾ ਜਾਵੇ-ਕੌਂਸਲਰ ਮਾਂਗਟ

ਸਾਹਨੇਵਾਲ, 14 ਅਗਸਤ (ਹਨੀ ਚਾਠਲੀ)-ਜਿੱਥੇ ਮੇਰੇ ਪੰਜਾਬ ਦੇ ਪੁੱਤਾਂ ਨੂੰ ਨਸ਼ਿਆਂ ਨੇ ਆਪਣੇ ਲਪੇਟੇ ਵਿੱਚ ਲੈ ਲਿਆ ਹੈ, ਉੱਥੇ ਹੀ ਹੁਣ ਪੰਜਾਬ ਦੇ ਦੁੱਧ ਨੂੰ ਵੀ ਨਜ਼ਰ ਲੱਗ ਗਈ ਹੈ ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਹਨੇਵਾਲ ਨਗਰ ਕੌਂਸਲ ਦੇ ਕੌਂਸਲਰ ਮਨਜਿੰਦਰ ...

ਪੂਰੀ ਖ਼ਬਰ »

ਨਾਈਟਿੰਗੇਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਡਾਬਾ/ਲੁਹਾਰਾ, 14 ਅਗਸਤ (ਕੁਲਵੰਤ ਸਿੰਘ ਸੱਪਲ)-ਨਾਈਟਿੰਗੇਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਪੰਜਾਬੀ ਸੱਭਿਆਚਾਰ ਪਹਿਰਾਵੇ ਵਿਚ ਸਜੀਆਂ ਹੋਈਆਂ ਸਨ | ਵਿਦਿਆਰਥਣਾਂ ਨੇ ...

ਪੂਰੀ ਖ਼ਬਰ »

ਨਵੀਂ ਐਜੂਕੇਸ਼ਨ ਅਕੈਡਮੀ ਨੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਆਲਮਗੀਰ, 14 ਅਗਸਤ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸਥਾਨਕ ਪਿੰਡ ਖਾਨਪੁਰ ਸਥਿਤ ਨਵੀਂ ਐਜੂਕੇਸ਼ਨ ਅਕੈਡਮੀ ਵੱਲੋਂ ਸਾਵਣ ਮਹੀਨੇ ਦਾ ਮੁੱਖ ਤਿਉਹਾਰ ਤੀਆਂ ਹੈੱਡ ਟੀਚਰ ਰਾਜਿੰਦਰ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਬੜੇ ਉਤਸ਼ਾਹ ...

ਪੂਰੀ ਖ਼ਬਰ »

ਸ਼ਿਵ ਸੈਨਾ ਵਲੋਂ ਆਜ਼ਾਦੀ ਦਿਵਸ ਮੌਕੇ ਮੋਟਰਸਾਈਕਲਾਂ 'ਤੇ ਤਿਰੰਗਾ ਯਾਤਰਾ ਕੱਢੀ

ਲੁਧਿਆਣਾ, 14 ਅਗਸਤ (ਕਵਿਤਾ ਖੁੱਲਰ)-ਸ਼ਿਵ ਸੈਨਾ ਵਲੋਂ ਆਜ਼ਾਦੀ ਦਿਵਸ ਮੌਕੇ ਮੋਟਰਸਾਈਕਲਾਂ 'ਤੇ ਤਿਰੰਗਾ ਯਾਤਰਾ ਕੱਢੀ ਗਈ | ਇਸ ਮੋਟਰਸਾਈਕਲ ਤਿਰੰਗਾ ਯਾਤਰਾ ਵਿਚ ਸ਼ਿਵ ਸੈਨਾ ਦੇ ਯੁਵਾ ਸੈਨਾ ਦੇ ਸ਼ਹਿਰੀ ਪ੍ਰਧਾਨ ਦੀਪਕ ਰਾਣਾ ਦੀਪੂ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ...

ਪੂਰੀ ਖ਼ਬਰ »

ਸ਼ੇਖ ਫ਼ਰੀਦ ਸਕੂਲ ਵਿਚ ਆਜ਼ਾਦੀ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ

ਢੰਡਾਰੀ ਕਲਾਂ, 14 ਅਗਸਤ (ਪਰਮਜੀਤ ਸਿੰਘ ਮਠਾੜੂ)-ਫੋਕਲ ਪੁਆਇੰਟ ਦੀ ਐਚ ਐਮ ਜਮਾਲਪੁਰ ਕਲੋਨੀ ਵਿਚ ਸੇਂਟ ਫਰੀਦ ਸਕੂਲ ਵਿੱਚ ਆਜ਼ਾਦੀ ਦਾ 75ਵਾਂ ਸਵਤੰਤਰਤਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੁਲਜੀਤ ਸਿੰਘ ਕੇ ...

ਪੂਰੀ ਖ਼ਬਰ »

ਸਰਪੰਚ ਗੁਰਦੀਪ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ

ਲਾਡੋਵਾਲ, 14 ਅਗਸਤ (ਬਲਬੀਰ ਸਿੰਘ ਰਾਣਾ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਮੰਝਫੱਗੂਵਾਲ ਦੇ ਸਰਪੰਚ ਗੁਰਦੀਪ ਸਿੰਘ,ਹਰਵਿੰਦਰ ਸਿੰਘ,ਕਿ੍ਪਾਲ ਸਿੰਘ ਅਤੇ ਜਸਪਾਲ ਸਿੰਘ ਨਾਲ ਉਨ੍ਹਾਂ ਦਾ ਸਤਿਕਾਰਯੋਗ ਚਾਚਾ ਨਾਜਰ ਸਿੰਘ ਗਿੱਲ ਜੋ ਇਸ ਫਾਨੀ ਸੰਸਾਰ ਨੂੰ ਸਦਾ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਦੋ ਵਿਅਕਤੀਆਂ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ 2 ਵਿਅਕਤੀਆਂ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਸਾਹਨੇਵਾਲ ਵਿਚ ਸੁਭਾਸ਼ ਚੰਦਰ ਨਾਮੀ 35 ਸਾਲਾਂ ਦੇ ਵਿਅਕਤੀ ਵਲੋਂ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦਾ ਜਨਮ ਦਿਹਾੜਾ ਸ਼ਰਧਾ ਸਹਿਤ ਮਨਾਇਆ

ਲੁਧਿਆਣਾ, 14 ਅਗਸਤ (ਕਵਿਤਾ ਖੁੱਲਰ)-ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਪਾਰ ਕਿਰਪਾ ਸਦਕਾ ਭਾਈ ਦਯਾ ਸਿੰਘ ਜੀ ਸੰਤ ਸੇਵਕ ਜੱਥੇ ਵਲੋਂ ਪਰਮ ਸੰਤ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦਾ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਗੁਰਦੁਆਰਾ ਸਿੰਘ ਸਭਾ ...

ਪੂਰੀ ਖ਼ਬਰ »

ਬੰਦੀਆਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬ੍ਰੋਸਟਲ ਜੇਲ੍ਹ ਵਿਚ ਲੜਾਈ ਝਗੜਾ ਕਰਨ ਵਾਲੇ ਤਿੰਨ ਬੰਦੀਆਂ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਹਨ | ਜਾਣਕਾਰੀ ਅਨੁਸਾਰ ਜਿਨ੍ਹਾਂ ਬੰਦੀਆਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ, ਉਨ੍ਹਾਂ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਜਸਪਾਲ ਬਾਂਗਰ ਦੇ ਵਿਦਿਆਰਥੀਆਂ ਨੂੰ ਹੌਸਲਾ ਅਫਜ਼ਾਈ ਇਨਾਮ ਤਕਸੀਮ

ਆਲਮਗੀਰ, 14 ਅਗਸਤ (ਜਰਨੈਲ ਸਿੰਘ ਪੱਟੀ)-ਸਰਕਾਰੀ ਹਾਈ ਸਮਾਰਟ ਸਕੂਲ ਜਸਪਾਲ ਬਾਂਗਰ ਦੇ ਵਿਦਿਆਰਥੀਆਂ ਨੂੰ ਸ਼੍ਰੀ ਗੁਰੁ ਰਵੀਦਾਸ ਵੈਲਫੇਅਰ ਸੁਸਾਇਟੀ ਵਲੋਂ ਰਾਕੇਸ਼ ਕੁਮਾਰ ਰਾਜੂ ਯੂਐਸਏ ਦੇ ਭਰਵੇਂ ਸਹਿਯੋਗ ਨਾਲ ਛੇਵੀਂ ਕਲਾਸ ਤੋਂ +2 ਕਲਾਸ ਤੱਕ ਪੁਜੀਸ਼ਨਾਂ ਹਾਸਲ ...

ਪੂਰੀ ਖ਼ਬਰ »

ਜਲਦ ਹੀ ਸ਼ਹਿਰ ਨਿਵਾਸੀਆਂ ਨੰੂ ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਮਿਲੇਗੀ ਨਿਜਾਤ

ਲੁਧਿਆਣਾ, 14 ਅਗਸਤ (ਭੁਪਿੰਦਰ ਸਿੰਘ ਬੈਂਸ)-ਲੰਬੇ ਸਮੇਂ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝਦੇ ਸ਼ਹਿਰ ਨਿਵਾਸੀਆਂ ਦੀ ਹੁਣ ਪੀਣ ਵਾਲੇ ਪਾਣੀ ਦੀ ਸਮੱਸਿਆ ਦੂਰ ਹੋਣ ਰਹੀ ਹੈ | ਨਗਰ ਨਿਗਮ ਪ੍ਰਸ਼ਾਸਨ ਵਲੋਂ ਜਲਦ ਹੀ ਨਹਿਰੀ ਪਾਣੀ ਦੀ ਸਪਲਾਈ ਸ਼ਹਿਰ ਵਿਚ ਕਰਨ ਲਈ ...

ਪੂਰੀ ਖ਼ਬਰ »

ਕੇਂਦਰੀ ਸਿਹਤ ਮੰਤਰੀ ਡਾ. ਮਾਂਡਵੀਆ ਨਾਲ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਛਾਪਾ ਨੇ ਕੀਤੀ ਮੁਲਾਕਾਤ

ਲੁਧਿਆਣਾ, 14 ਅਗਸਤ (ਕਵਿਤਾ ਖੁੱਲਰ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਛਾਪਾ ਨੇ ਅੱਜ ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮਾਂਡਵੀਆ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਟਰੱਸਟ ਵਲੋਂ ਸਮਾਜ ਦੀ ਬਿਹਤਰੀ ਲਈ ਕੀਤੇ ਜਾ ਰਹੇ ...

ਪੂਰੀ ਖ਼ਬਰ »

ਰਾਸ਼ਟਰੀ ਹੁਨਰ ਸਿਖਲਾਈ ਸੰਸਥਾ ਵਿਖੇ ਬਟਵਾਰੇ ਦੀ ਦਹਿਸ਼ਤ ਦਾ ਯਾਦਗਾਰੀ ਦਿਵਸ ਮਨਾਇਆ

ਲੁਧਿਆਣਾ, 14 ਅਗਸਤ (ਪੁਨੀਤ ਬਾਵਾ)-ਰਾਸ਼ਟਰੀ ਹੁਨਰ ਸਿਖਲਾਈ ਸੰਸਥਾ ਵਿਖੇ ਖੇਤਰੀ ਹੁਨਰ ਡਾਇਰੈਕਟੋਰੇਟ ਦੇ ਸਹਿਯੋਗ ਨਾਲ ਬਟਵਾਰੇ ਦੀ ਦਹਿਸ਼ਤ ਦਾ ਯਾਦਗਾਰੀ ਦਿਵਸ ਮਨਾਇਆ, ਉਪਰੋਕਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਜ਼ਨ ਤਹਿਤ ਭਾਰਤ ਦੇ 75ਵੇਂ ਸੁਤੰਤਰਤਾ ਦਿਵਸ ...

ਪੂਰੀ ਖ਼ਬਰ »

30 ਬੋਤਲਾਂ ਘਰ ਦੀ ਕੱਢੀ ਸ਼ਰਾਬ ਸਮੇਤ ਇਕ ਔਰਤ ਕਾਬੂ

ਸਿੱਧਵਾਂ ਬੇਟ, 14 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਵਲੋਂ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਪਾਰਟੀ ਨੂੰ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਮਨਜੀਤ ਕੌਰ ਪਤਨੀ ਜਸਵੀਰ ਸਿੰਘ ...

ਪੂਰੀ ਖ਼ਬਰ »

ਸਾਡਾ ਰਾਸ਼ਟਰੀ ਝੰਡਾ-ਸਾਡੇ ਰਾਸ਼ਟਰ ਦੀ ਏਕਤਾ ਤੇ ਸੇ੍ਰਸ਼ਟਤਾ ਦਾ ਪ੍ਰਤੀਕ, ਸਮਾਗਮ ਕਰਵਾਇਆ

ਲੁਧਿਆਣਾ, 14 ਅਗਸਤ (ਪੁਨੀਤ ਬਾਵਾ)-ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਲੜਕੀਆਂ ਲੁਧਿਆਣਾ ਵਿਖੇ ਸਾਡਾ ਰਾਸ਼ਟਰੀ ਝੰਡਾ-ਸਾਡੇ ਰਾਸ਼ਟਰ ਦੀ ਏਕਤਾ ਅਤੇ ਸ੍ਰੇਸ਼ਟਤਾ ਦਾ ਪ੍ਰਤੀਕ ਵਿਸ਼ੇ 'ਤੇ ਪ੍ਰੋਗਰਾਮ ਆਯੋਜਿਤ ਕੀਤਾ ਗਿਆ | ਇਸ ਤਹਿਤ ਕਾਲਜ ਦੀਆਂ ਵਿਦਿਆਰਥਣਾਂ ਨੇ ...

ਪੂਰੀ ਖ਼ਬਰ »

ਜੀ. ਏ. ਡੀ. ਅਕੈਡਮੀ ਲਾਦੀਆਂ ਨੇ ਕੀਤਾ ਹਰ ਘਰ ਤਿਰੰਗਾ ਮੁਹਿੰਮ ਦਾ ਆਗਾਜ਼

ਲਾਡੋਵਾਲ, 14 ਅਗਸਤ (ਬਲਬੀਰ ਸਿੰਘ ਰਾਣਾ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਲਾਦੀਆਂ ਖੁਰਦ ਵਿਖੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜੀ.ਏ.ਡੀ. ਅਕੈਡਮੀ ਵਲੋਂ ਹਰ ਘਰ ਤਿਰੰਗਾ ਮੁਹਿੰਮ ਦਾ ਆਗਾਜ਼ ਬੜੇ ਜ਼ੋਰ ਸ਼ੋਰ ਅਤੇ ਉਤਸ਼ਾਹ ਨਾਲ ਕੀਤਾ ਗਿਆ | ਇਸ ਸਬੰਧੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX