ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  1 day ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  1 day ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  1 day ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  1 day ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  1 day ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  1 day ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  1 day ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  1 day ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  1 day ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  1 day ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  1 day ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  1 day ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  1 day ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  1 day ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ 'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

ਫਰੀਦਕੋਟ

ਚਾਰ ਮੁਲਾਜ਼ਮ ਪੈਟਰੋਲ ਦੀਆਂ ਬੋਤਲਾਂ ਹੱਥਾਂ 'ਚ ਲੈ ਕੇ ਪਾਣੀ ਦੀ ਟੈਂਕੀ 'ਤੇ ਚੜੇ੍ਹ

• ਮੀਟਰ ਰੀਡਰਾਂ ਨੇ ਸੰਘਰਸ਼ ਨੂੰ ਕੀਤਾ ਤੇਜ਼
ਫ਼ਰੀਦਕੋਟ, 14 ਅਗਸਤ (ਜਸਵੰਤ ਸਿੰਘ ਪੁਰਬਾ)-ਪਿਛਲੇ ਚਾਰ ਮਹੀਨਿਆਂ ਤੋਂ ਵਿਧਾਨ ਸਭਾ ਸਪੀਕਰ ਕੁਲਾਤਰ ਸੰਧਵਾ ਦੀ ਰਿਹਾਇਸ਼ ਦੇ ਬਾਹਰ ਧਰਨੇ 'ਤੇ ਬੈਠੇ ਮੀਟਰ ਰੀਡਰਾਂ ਦੀ ਸਰਕਾਰ ਵਲੋਂ ਕੋਈ ਗੱਲ ਨਾ ਸੁਣੇ ਜਾਣ ਦੇ ਚੱਲਦੇ ਆਪਣੇ ਸੰਘਰਸ਼ ਨੂੰ ਤਿੱਖਾ ਕਰਦੇ ਹੋਏ ਅੱਜ ਸੁਭਾ ਦੋ ਵਜੇ ਦੇ ਕਰੀਬ ਚਾਰ ਮੁਲਾਜ਼ਮ ਪੈਟਰੋਲ ਦੀਆਂ ਬੋਤਲਾਂ ਹੱਥਾਂ 'ਚ ਲੈ ਕੇ ਪਿੰਡ ਸੰਧਵਾਂ ਦੀ ਵਾਟਰ ਵਰਕਸ ਦੀ ਟੈਂਕੀ 'ਤੇ ਚੜ੍ਹ ਗਏ | ਹਾਲਾਂਕਿ ਕਰੀਬ 10 ਘੰਟੇ ਬਾਅਦ ਪ੍ਰਸ਼ਾਸਨ ਵਲੋਂ ਕੋਟਕਪੂਰਾਂ ਦੇ ਤਹਿਸੀਲਦਾਰ ਪਰਮਜੀਤ ਸਿੰਘ ਬਰਾੜ ਅਤੇ ਡੀ.ਐਸ.ਪੀ ਕੋਟਕਪੂਰਾ ਐਸ.ਐਸ. ਸ਼ੇਰਗਿੱਲ ਮੁਲਾਜ਼ਮ ਜਥੇਬੰਦੀਆਂ ਨਾਲ ਗੱਲਬਾਤ ਕਰਨ ਪੁੱਜੇ ਜਿਨ੍ਹਾਂ ਵਲੋਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾ ਨਾਲ ਫੋਨ 'ਤੇ ਗੱਲ ਕਰਵਾਈ ਜਿਨ੍ਹਾਂ ਵਲੋਂ 16 ਅਗਸਤ ਨੂੰ ਚੇਅਰਮੈਨ ਬਿਜਲੀ ਬੋਰਡ ਨਾਲ ਮੀਟਿੰਗ ਦਾ ਭਰੋਸਾ ਦਿਵਾਇਆ ਗਿਆ ਅਤੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਕਰ ਕੋਈ ਹੱਲ ਕੱਢਣ ਦੀ ਗੱਲ ਕਹੀ | ਜਿਸ ਤੋਂ ਬਾਅਦ ਆਪਣੇ ਸਾਥੀਆਂ ਨਾਲ ਸ਼ਾਮ ਤੱਕ ਮੀਟਿੰਗ ਕਰ ਟੈਂਕੀ ਤੋਂ ਉਤਰਨ ਦੀ ਗੱਲ ਕਹੀ ਪਰ ਨਾਲ ਹੀ ਆਪਣਾ ਧਰਨਾ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰੱਖਣ ਦੀ ਗੱਲ ਕਹੀ ਜਦ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆ ਜਾਂਦੀਆਂ | ਇਸ ਮੌਕੇ ਧਰਨਾਕਾਰੀ ਮੀਟਰ ਰੀਡਰ ਲਾਗਾਤਰ ਮੰਗ ਕਰ ਰਹੇ ਹਨ ਕਿ ਬਿਜਲੀ ਬਿਲਿਗ ਵਿਭਾਗ ਅਧੀਨ ਕਰਵਾਈ ਜਾਵੇ ਤਾਂ ਜੋ ਨਿੱਜੀ ਕੰਪਨੀਆਂ ਵਲੋਂ ਹੋ ਰਹੀ ਸਰਾਕਰ ਦੀ ਲੁੱਟ ਅਤੇ ਮੁਲਾਜ਼ਮਾਂ ਦਾ ਸੋਸ਼ਨ ਬੰਦ ਹੋ ਸਕੇ | ਉਨ੍ਹਾਂ ਕਿਹਾ ਕਿ ਅਸੀਂ ਪੱਕੇ ਹੋਣ ਦੀ ਮੰਗ ਨਹੀਂ ਕਰ ਰਹੇ ਸਿਰਫ਼ ਵਿਭਾਗ ਅਧੀਨ ਸਾਡੀਆਂ ਸੇਵਾਵਾਂ ਜਾਰੀ ਰੱਖਣ ਭਾਵੇਂ ਉਹ ਡੈਲੀ ਵੇਜ਼ਸ 'ਤੇ ਹੋਣ |

ਗਿ੍ਫ਼ਤਾਰੀ ਅਤੇ ਚੌਕੀ ਇੰਚਾਰਜ ਦੀ ਬਦਲੀ ਦੀ ਮੰਗ ਨੂੰ ਲੈ ਕੇ ਲਗਾਇਆ ਰੋਸ ਧਰਨਾ

ਫ਼ਰੀਦਕੋਟ/ਕੋਟਕਪੂਰਾ, 14 ਅਗਸਤ (ਜਸਵੰਤ ਸਿੰਘ ਪੁਰਬਾ, ਮੋਹਰ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਢੁੱਡੀ ਦੇ ਸਾਬਕਾ ਸਰਪੰਚ ਅਤੇ ਸੀਨੀਅਰ ਅਕਾਲੀ ਆਗੂ ਨਿਰਮਲ ਸਿੰਘ ਸੰਘਾ ਦੀ ਅਗਵਾਈ ਹੇਠ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਵਲੋਂ ਪੁਲਿਸ ਚੌਂਕੀ ਕਲੇਰ (ਚੰਦਬਾਜਾ) ਅੱਗੇ ...

ਪੂਰੀ ਖ਼ਬਰ »

ਕਸ਼ਮੀਰ ਸਿੰਘ ਪਿੰਡ ਸੇਢਾ ਸਿੰਘ ਵਾਲਾ ਦੇ ਨੰਬਰਦਾਰ ਨਿਯੁਕਤ

ਬਾਜਾਖਾਨਾ, 14 ਅਗਸਤ (ਜਗਦੀਪ ਸਿੰਘ ਗਿੱਲ)-ਪਿੰਡ ਸੇਢਾ ਸਿੰਘ ਵਾਲਾ ਦੇ ਸਮਾਜ ਸੇਵੀ ਕਸ਼ਮੀਰ ਸਿੰਘ ਨੂੰ ਪਿੰਡ ਦਾ ਨੰਬਰਦਾਰ ਨਿਯੁਕਤ ਕੀਤੇ ਜਾਣ ਤੇ ਇਲਾਕੇ ਵਿਚ ਖੁਸ਼ੀ ਦਾ ਮਾਹÏਲ ਹੈ | ਸਮਾਜ ਸੇਵੀ ਅਤੇ ਲੋਕ ਹਿੱਤ ਕਾਰਜਾਂ ਨੂੰ ਸਮਰਪਿਤ ਕਸ਼ਮੀਰ ਸਿੰਘ ਪੁੱਤਰ ...

ਪੂਰੀ ਖ਼ਬਰ »

ਜੈਤੋ 'ਚ ਉਪ ਮੰਡਲ ਮੈਜਿਸਟ੍ਰੇਟ ਜੈਤੋ ਡਾ. ਨਿਰਮਲ ਓਸੇਪਚਨ ਕੌਮੀ ਝੰਡਾ ਲਹਿਰਾਉਣਗੇ

ਜੈਤੋ, 14 ਅਗਸਤ (ਭੋਲਾ ਸ਼ਰਮਾ)-ਦੇਸ਼ ਦੇ 75ਵੇਂ ਆਜ਼ਾਦੀ ਦਿਵਸ ਮੌਕੇ ਜੈਤੋ ਦਾ ਉਪ ਮੰਡਲ ਪੱਧਰੀ ਸਮਾਹੋਰ ਇੱਥੇ ਸਥਾਨਕ ਖੇਡ ਸਟੇਡੀਅਮ ਵਿਖੇ ਕਰਵਾਇਆ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਤਹਿਸੀਲਦਾਰ ਜੈਤੋ ਅਨਿਲ ਕੁਮਾਰ ਸ਼ਰਮਾ ਅਤੇ ਨਾਇਬ ਤਹਿਸੀਲਦਾਰ ਰਣਜੀਤ ਕੌਰ ਨੇ ...

ਪੂਰੀ ਖ਼ਬਰ »

ਬੀ.ਬੀ.ਐਸ.ਬੀ ਕਾਨਵੈਂਟ ਸਕੂਲ ਦੇ ਬੱਚਿਆਂ ਨੇ ਬਣਾਏ ਤਿਰੰਗੇ

ਕਿਸ਼ਨਪੁਰਾ ਕਲਾਂ, 15 ਅਗਸਤ (ਅਮੋਲਕ ਸਿੰਘ ਕਲਸੀ)- ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਵਿਖੇ 75ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਹਰ ਘਰ ਤਿਰੰਗਾ ਮੁਹਿੰਮ ਤਹਿਤ ਛੋਟੇ ਬੱਚਿਆਂ ਨੇ ਆਪਣੇ ਹੱਥਾਂ ਨਾਲ ਤਿਰੰਗੇ ਝੰਡੇ ਬਣਾਏ | ਇਸ ਮੌਕੇ ਰਾਜੇਸ਼ ਲੂੰਬਾ ...

ਪੂਰੀ ਖ਼ਬਰ »

ਗਰੀਨ ਵੈਲੀ ਕਾਨਵੈਂਟ ਸਕੂਲ 'ਚ ਸੁਤੰਤਰਤਾ ਦਿਵਸ ਮਨਾਇਆ

ਨਿਹਾਲ ਸਿੰਘ ਵਾਲਾ, 14 ਅਗਸਤ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗਰੀਨ ਵੈਲੀ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਸਿੰਘ ਵਾਲਾ 'ਚ ਸੁਤੰਤਰਤਾ ਦਿਵਸ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਅਨੰਦ ਸਾਗਰ ਅਕੈਡਮੀ 'ਚ ਸੁਤੰਤਰਤਾ ਦਿਵਸ ਮਨਾਇਆ

ਨਿਹਾਲ ਸਿੰਘ ਵਾਲਾ, 13 ਅਗਸਤ (ਸੁਖਦੇਵ ਸਿੰਘ ਖਾਲਸਾ)-ਚੇਅਰਮੈਨ ਸੰਤ ਬਾਬਾ ਭਜਨ ਸਿੰਘ ਨਾਨਕਸਰ ਪਟਿਆਲਾ ਵਾਲੇ, ਚੇਅਰਪਰਸਨ ਬੀਬੀ ਕਰਤਾਰ ਕੌਰ, ਵਾਈਸ ਚੇਅਰਪਰਸਨ ਬੀਬੀ ਜਗੀਰ ਕੌਰ ਅਤੇ ਮੈਨੇਜਰ ਜਗਤਾਰ ਸਿੰਘ ਬਲਬੇੜਾ ਦੀ ਯੋਗ ਅਗਵਾਈ ਹੇਠ ਚਲਾਈ ਰਹੀ ਇਲਾਕੇ ਦੀ ਨਾਮਵਰ ...

ਪੂਰੀ ਖ਼ਬਰ »

ਹੇਮਕੁੰਟ ਸਕੂਲ ਵਿਖੇ ਮਨਾਇਆ ਸੁਤੰਤਰਤਾ ਦਿਵਸ

ਕੋਟ ਈਸੇ ਖਾਂ, 14 ਅਗਸਤ (ਨਿਰਮਲ ਸਿੰਘ ਕਾਲੜਾ)-ਇਲਾਕੇ ਦੀ ਉੱਘੀ ਸੰਸਥਾ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਆਜ਼ਾਦੀ ਦਿਵਸ ਬਹੁਤ ਹੀ ਉਤਸ਼ਾਹ ਪੂਰਵਕ ਮਨਾਇਆ ਗਿਆ | ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਨੇ ਆਜ਼ਾਦੀ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕ ਪ੍ਰਮੋਦ ਧੀਰ ਨੂੰ ਗ੍ਰਾਮ ਪੰਚਾਇਤ ਨੇ ਕੀਤਾ ਸਨਮਾਨਿਤ

ਜੈਤੋ, 14 ਅਗਸਤ (ਭੋਲਾ ਸ਼ਰਮਾ)-ਸਰਕਾਰੀ ਹਾਈ ਸਕੂਲ ਢੈਪਈ ਵਿਖੇ ਪਿੰਡ ਢੈਪਈ ਦੀ ਸਮੁੱਚੀ ਗ੍ਰਾਮ ਪੰਚਾਇਤ ਅਤੇ ਸਕੂਲ ਮੈਨੇਜਮੈਂਟ ਕਮੇਟੀ ਵਲੋਂ ਸਕੂਲ ਦੇ ਸਾਲਾਨਾ ਇਨਾਮ ਵੰਡ ਸਮਾਰੋਹ ਮੌਕੇ ਕੰਪਿਊਟਰ ਅਧਿਆਪਕ ਅਤੇ ਪ੍ਰਸਿੱਧ ਲੇਖਕ ਪ੍ਰਮੋਦ ਧੀਰ ਨੂੰ ਢੈਪਈ ਸਕੂਲ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬਾਜਾਖਾਨਾ ਦੀ ਹੋਈ ਅਹਿਮ ਬੈਠਕ

ਬਾਜਾਖਾਨਾ, 14 ਅਗਸਤ (ਜੀਵਨ ਗਰਗ)-ਲਾਇਨਜ਼ ਕਲੱਬ ਬਾਜਾਖਾਨਾ ਦੀ ਅਹਿਮ ਬੈਠਕ ਕਲੱਬ ਪ੍ਰਧਾਨ ਲਾਇਨ ਨਰਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਬਾਜਾਖਾਨਾ ਵਿਖੇ ਹੋਈ | ਇਸ ਬੈਠਕ ਦੌਰਾਨ ਕਈ ਫ਼ੈਸਲੇ ਲਏ ਗਏ ਜਿਸ ਅਨੁਸਾਰ ਸਤੰਬਰ ਮਹੀਨੇ ਦੇ ਆਖਰੀ ਹਫ਼ਤੇ ਹਰ ਸਾਲ ਦੀ ...

ਪੂਰੀ ਖ਼ਬਰ »

ਜਸਵੀਰ ਸਿੰਘ ਜੱਸਾ ਫਤਹਿਗੜ੍ਹ (ਦਬੜ੍ਹੀਖਾਨਾ) ਦਾ ਨੰਬਰਦਾਰ ਨਿਯੁਕਤ

ਬਾਜਾਖਾਨਾ, 14 ਅਗਸਤ (ਜੀਵਨ ਗਰਗ)-ਜਸਵੀਰ ਸਿੰਘ ਜੱਸਾ ਨੂੰ ਨੇੜਲੇ ਪਿੰਡ ਫਤਹਿਗੜ੍ਹ (ਦਬੜ੍ਹੀਖਾਨਾ) ਦਾ ਨੰਬਰਦਾਰ ਨਿਯੁਕਤ ਕੀਤਾ ਗਿਆ | ਜਾਣਕਾਰੀ ਅਨੁਸਾਰ ਪਿੰਡ ਦੀ ਐਸ.ਸੀ. ਅਬਾਦੀ ਦਾ ਕੋਈ ਨੰਬਰਦਾਰ ਮੌਜੂਦ ਨਹੀਂ ਸੀ ਜਿਸ ਕਰਕੇ ਸਰਕਾਰੀ ਪੱਛੜੇ ਵਰਗ ਨੂੰ ਆਪਣੇ ...

ਪੂਰੀ ਖ਼ਬਰ »

ਲਿਟਲ ਵਿੰਗਜ਼ ਪਲੇਅਵੇਅ ਜੈਤੋ ਵਲੋਂ ਆਜ਼ਾਦੀ ਦਿਵਸ ਮਨਾਇਆ

ਜੈਤੋ, 14 ਅਗਸਤ (ਭੋਲਾ ਸ਼ਰਮਾ)-ਲਿਟਲ ਵਿੰਗਜ਼ ਪਲੇਅਵੇਅ ਨੇੜੇ ਭਾਈ ਜਗਤਾ ਜੀ ਗੁਰਦੁਆਰਾ ਸਾਹਿਬ ਜੈਤੋ ਵਿਖੇ ਆਜ਼ਾਦੀ ਦਿਵਸ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਪ੍ਰੋਗਰਾਮ ਦੇ ਸ਼ੁਰੂ ਵਿਚ ਪਲੇਅਵੇਅ ਦੇ ਪਿ੍ੰਸੀਪਲ ਹਰਸ਼ਦੀਪ ਬਾਂਸਲ ਨੇ ਸਾਰਿਆਂ ...

ਪੂਰੀ ਖ਼ਬਰ »

ਬੇਅਦਬੀ ਕਾਂਡ ਦੋਸ਼ੀਆਂ ਨੂੰ ਬਚਾਉਣ ਕਾਰਨ ਬਾਦਲ ਸਰਕਾਰ ਵੀ ਦੋਸ਼ੀ- ਭਾਈ ਪੰਥਪ੍ਰੀਤ ਸਿੰਘ

ਬਰਗਾੜੀ, 14 ਅਗਸਤ (ਲਖਵਿੰਦਰ ਸ਼ਰਮਾ) ਗੁਰਮਤਿ ਸੇਵਾ ਲਹਿਰ ਦੇ ਆਗੂ ਉੱਘੇ ਸਿੱਖ ਪ੍ਰਚਾਰਕ ਭਾਈ ਪੰਥਪ੍ਰੀਤ ਸਿੰਘ ਖਾਲਸਾ ਅੱਜ ਸੰਗਤਾਂ ਦੇ ਵੱਡੇ ਜਥੇ ਨਾਲ ਬਹਿਬਲ ਇਨਸਾਫ ਮੋਰਚੇ ਵਿਚ ਪਹੁੰਚੇ | ਗੁਰਮਤਿ ਵਿਚਾਰਾਂ ਉਪਰੰਤ ਉਨ੍ਹਾਂ ਕਿਹਾ ਕਿ ਅਸੀਂ ਕਿਸੇ ਸਿਆਸੀ ...

ਪੂਰੀ ਖ਼ਬਰ »

ਸੰਤ ਬਾਬਾ ਈਸ਼ਰ ਸਿੰਘ ਗਰੀਨ ਕਲੱਬ ਵਲੋਂ ਬੂਟੇ ਲਾਏ

ਬਾਜਾਖਾਨਾ, 14 ਅਗਸਤ (ਜੀਵਨ ਗਰਗ)-ਸੰਤ ਬਾਬਾ ਈਸ਼ਰ ਸਿੰਘ ਗਰੀਨ ਕਲੱਬ ਵਲੋਂ ਨਗਰ ਪੰਚਾਇਤ, ਨੌਜਵਾਨ ਸਭਾ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਸਹਿਯੋਗ ਨਾਲ ਉਕੰਦਵਾਲਾ ਵਿਖੇ ਪਿੰਡ ਦੀਆ ਸਾਂਝੀਆਂ ਥਾਵਾਂ 'ਤੇ ਬੂਟੇ ਲਾਏ ਗਏ | ਇਸ ਮੌਕੇ ਸਰਪੰਚ ਜਗਦੇਵ ਸਿੰਘ ਫੌਜੀ ਨੇ ਕਿਹਾ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਵਾਰਡ ਨੰਬਰ-1 ਜੈਤੋ ਵਲੋਂ ਨਸ਼ਾ ਮੁਕਤ ਅਭਿਆਨ

ਜੈਤੋ, 14 ਅਗਸਤ (ਭੋਲਾ ਸ਼ਰਮਾ)-ਸਰਕਾਰੀ ਪ੍ਰਾਇਮਰੀ ਸਕੂਲ ਵਾਰਡ ਨੰਬਰ-1 ਜੈਤੋ ਵਿਚ ਨਸ਼ਾ ਮੁਕਤ ਅਭਿਆਨ ਤਹਿਤ ਨੋਡਲ ਅਫ਼ਸਰ ਅਤੇ ਸਰਕਾਰੀ ਐਚ.ਐਸ.ਐਨ. ਸੀਨੀਅਰ ਸੈਕੰਡਰੀ ਸਕੂਲ ਮੁੰਡੇ ਜੈਤੋ ਦੇ ਅਧਿਆਪਕਾ ਰੀਤੂ ਨਾਰੰਗ ਵਲੋਂ ਬੱਚਿਆਂ ਨੂੰ ਨਸ਼ਾ ਮੁਕਤ ਜੀਵਨ ਜਿਉਣ ਲਈ ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨੀਅਨ ਦੇ ਅਹੁਦੇਦਾਰਾਂ ਦੀ ਮੀਟਿੰਗ

ਕੋਟਕਪੂਰਾ, 14 ਅਗਸਤ (ਮੋਹਰ ਸਿੰਘ ਗਿੱਲ)-ਸਾਬਕਾ ਸੈਨਿਕ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਡੇਰਾ ਬਾਬਾ ਦਰਿਆ ਗਿਰੀ, ਨੇੜੇ ਬੱਸ ਸਟੈਂਡ ਕੋਟਕਪੂਰਾ ਵਿਖੇ ਹੋਈ, ਜਿਸ ਵਿਚ ਵੱਖ-ਵੱਖ ਪਿੰਡਾਂ ਤੋਂ ਆਏ 75 ਸਾਬਕਾ ਸੈਨਿਕਾਂ ਨੇ ਸ਼ਮੂਲੀਅਤ ਕੀਤੀ | ਇਹ ਮੀਟਿੰਗ ...

ਪੂਰੀ ਖ਼ਬਰ »

ਸੰਤ ਨਿਰੰਕਾਰੀ ਮਿਸ਼ਨ ਵਲੋਂ ਨਹਿਰੂ ਪਾਰਕ ਵਿਖੇ ਬੂਟੇ ਲਗਾਏ

ਜੈਤੋ, 14 ਅਗਸਤ (ਭੋਲਾ ਸ਼ਰਮਾ)-ਭਾਰਤ ਦੀ ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਦਿਵਸ ਮੌਕੇ ਅੱਜ ਸੰਤ ਨਿਰੰਕਾਰੀ ਮਿਸ਼ਨ ਬ੍ਰਾਂਚ ਜੈਤੋ ਵਲੋਂ ਸਥਾਨਕ ਮੁਖੀ ਅਸ਼ੋਕ ਧੀਰ ਦੀ ਅਗਵਾਈ ਹੇਠ ਨਹਿਰੂ ਪਾਰਕ ਜੈਤੋ ਵਿਖੇ ਸਫ਼ਾਈ ਅਭਿਆਨ ਚਲਾਇਆ ਅਤੇ ਪੌਦੇ ਲਗਾਏ ਗਏ | ਇਸ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਨੇ ਜੈਤੋ ਦੇ ਬਾਜ਼ਾਰਾਂ 'ਚ ਕੱਢੀ ਤਿਰੰਗਾ ਯਾਤਰਾ

ਜੈਤੋ, 14 ਅਗਸਤ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਜਨਤਾ ਪਾਰਟੀ ਵਿਧਾਨ ਸਭਾ ਹਲਕਾ ਜੈਤੋ ਦੇ ਮੰਡਲ ਵਲੋ ਪਾਰਟੀ ਹਾਈਕਮਾਨ ਦੇ ਦਿਸ਼ਾ ਨਿਰਦੇਸ਼ ਅਨੁੁਸਾਰ 75ਵੇਂ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਮੌਕੇ 'ਤੇ ਤਿਰੰਗਾ ਯਾਤਰਾ ਸਥਾਨਕ ਬਾਜ਼ਾਰਾਂ ਵਿਚ ਕੱਢੀ ਗਈ | ਜਿਸ ਵਿਚ ...

ਪੂਰੀ ਖ਼ਬਰ »

ਬੀਕੇਯੂ ਫ਼ਤਹਿ ਦੀ ਵਰ੍ਹੇਗੰਢ ਮਨਾਉਣ ਸੰਬੰਧੀ ਸਾਰੀਆਂ ਤਿਆਰੀਆਂ ਮੁਕੰਮਲ-ਬੇਅੰਤ ਸਿੰਘ ਸਿੱਧੂ ਰਾਮੇਆਣਾ

ਜੈਤੋ, 14 ਅਗਸਤ (ਭੋਲਾ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਫ਼ਤਹਿ ਜਥੇਬੰਦੀ (ਪੰਜਾਬ) ਜੋ ਕਿ ਪੰਜਾਬ ਦੀ ਸਿਰਕੱਢ ਕਿਸਾਨ ਜਥੇਬੰਦੀਆਂ ਵਿਚੋਂ ਇਕ ਹੈ, ਜਿਸ ਦਾ ਗਠਨ 15 ਅਗਸਤ 2021 ਨੂੰ ਕੀਤਾ ਗਿਆ ਸੀ ਇਸ ਵਾਰ 15 ਅਗਸਤ 2022 ਦਿਨ ਸੋਮਵਾਰ ਨੂੰ ਇਕ ਸਾਲ ਪੂਰਾ ਹੋਣ ਤੇ ...

ਪੂਰੀ ਖ਼ਬਰ »

ਸੰਸਕਿ੍ਤ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਫ਼ਰੀਦਕੋਟ, 14 ਅਗਸਤ (ਸਤੀਸ਼ ਬਾਗ਼ੀ)-ਸਥਾਨਕ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਸੰਸਕਿ੍ਤ ਦਿਵਸ ਦੇ ਸਬੰਧ ਵਿਚ ਸਮਾਗਮ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਸੰਸਕਿ੍ਤ ਅਤੇ ਹਿੰਦੀ ਦੇ ਪ੍ਰਸਿੱਧ ...

ਪੂਰੀ ਖ਼ਬਰ »

ਆਰ.ਐੱਸ. ਧੁੰਨਾ ਪੰਜਾਬ ਫ਼ੋਟੋਗ੍ਰਾਫਰਜ਼ ਐਸੋਸੀਏਸ਼ਨ ਜ਼ਿਲ੍ਹਾ ਫਰੀਦਕੋਟ ਦੇ ਬਣੇ ਪ੍ਰਧਾਨ

ਸਾਦਿਕ, 14 ਅਗਸਤ (ਨਿੱਜੀ ਪੱਤਰ ਪ੍ਰੇਰਕ)-ਫ਼ੋਟੋਗਰਾਫਰਜ਼ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਸਬੰਧਿਤ (ਪੀ.ਪੀ.ਏ) ਵਲੋਂ ਪੰਜਾਬ ਫ਼ੋਟੋਗ੍ਰਾਫਰਜ਼ ਐਸੋਸੀਏਸ਼ਨ ਪੰਜਾਬ ਅਤੇ ਵੱਖ-ਵੱਖ ਇਕਾਈਆਂ ਦੇ ਸਹਿਯੋਗ ਨਾਲ ਵਿਸ਼ਵ ਫ਼ੋਟੋਗ੍ਰਾਫ਼ੀ ਦਿਵਸ ਉਤਸ਼ਾਹ ਨਾਲ ਮਨਾਇਆ ...

ਪੂਰੀ ਖ਼ਬਰ »

ਮਾਤਾ ਜਸਵੀਰ ਕੌਰ ਔਲਖ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਸਾਦਿਕ, 14 ਅਗਸਤ (ਆਰ.ਐਸ.ਧੁੰਨਾ)-ਮਾਰਕੀਟ ਸਾਦਿਕ ਦੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਔਲਖ ਦੀ ਸੁਪੱਤਨੀ, ਕੋਅਰਪਰੇਟਿਵ ਬੈਂਕ ਦੇ ਡਾਇਰੈਕਟਰ ਬਲਜਿੰਦਰ ਸਿੰਘ ਔਲਖ ਦੀ ਮਾਤਾ, ਕਿਰਨਦੀਪ ਕੌਰ ਔਲਖ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਦੀ ਸੱਸ ਅਤੇ ਰਮਨ ਔਲਖ ...

ਪੂਰੀ ਖ਼ਬਰ »

ਇਟਲੀ ਅਤੇ ਪੋਲੈਂਡ ਜਾਣ ਵਾਲੇ ਬੋਸ਼ੀਆ ਖਿਡਾਰੀਆਂ ਦਾ ਸੋਲਨ ਵਿਖੇ ਟ੍ਰੇਨਿੰਗ ਕੈਂਪ ਸਮਾਪਤ

ਜੈਤੋ, 14 ਅਗਸਤ (ਭੋਲਾ ਸ਼ਰਮਾ)-ਅੰਤਰਰਾਸ਼ਟਰੀ ਪੱਧਰ 'ਤੇ ਜਾਣ ਵਾਲੇ ਭਾਰਤੀ ਖਿਡਾਰੀਆਂ ਦਾ ਬੋਸ਼ੀਆ ਟ੍ਰੇਨਿੰਗ ਕੈਂਪ ਇੰਡੀਅਨ ਐਸੋਸੀਏਸ਼ਨ ਆਫ਼ ਮਸਕੁਲਰ ਡਿਸਟਰੋਫੀ ਸੋਲਨ ਵਿਖੇ ਲਗਾਇਆ ਗਿਆ | ਪੋਲੈਂਡ ਅਤੇ ਇਟਲੀ ਜਾਣ ਵਾਲੇ ਬੋਸ਼ੀਆ ਖਿਡਾਰੀਆਂ ਦਾ ਸੋਲਨ ਵਿਖੇ ਇਹ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਫ਼ਰੀਦਕੋਟ, 14 (ਜਸਵੰਤ ਸਿੰਘ ਪੁਰਬਾ)-ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਵਲੋਂ ਆਜ਼ਾਦੀ ਦਿਵਸ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸਰਸਵਤੀ ਵੰਦਨਾ ਨਾਲ ਕੀਤੀ ਗਈ | ਇਸ ਉਪਰੰਤ ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ ਗਾਏ ਗਏ | ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ...

ਪੂਰੀ ਖ਼ਬਰ »

ਵਾਰਿਸ ਪੰਜਾਬ ਜਥੇਬੰਦੀ ਦੇ ਨੌਜਵਾਨਾਂ ਨੇ ਕੇਸਰੀ ਨਿਸ਼ਾਨ ਹੱਥਾਂ 'ਚ ਫੜ ਕੇ ਕੀਤਾ ਮਾਰਚ

ਜੈਤੋ, 14 ਅਗਸਤ (ਗੁਰਚਰਨ ਸਿੰਘ ਗਾਬੜੀਆ)- ਬੰਦੀ ਸਿੰਘਾਂ ਦੀ ਰਿਹਾਈ ਅਤੇ ਬਹਿਬਲ ਕਲਾਂ ਗੋਲੀ ਕਾਂਡ ਅਤੇ ਸ਼੍ਰੀ ਗੁੁਰੂ ਗਰੰਥ ਸਾਹਿਬ ਜੀ ਦੀ ਬੇਅਬਦੀ ਦੇ ਇਨਸਾਫ਼ ਲਈ 'ਵਾਰਿਸ ਪੰਜਾਬ' ਜਥੇਬੰਦੀ ਦੇ ਨੌਜਵਾਨ ਆਪਣੇ ਹੱਥਾਂ 'ਚ ਕੇਸਰੀ ਨਿਸ਼ਾਨ ਫੜ੍ਹ ਕੇ ਸ਼ਹਿਰ ਦੇ ...

ਪੂਰੀ ਖ਼ਬਰ »

ਸ਼ਿਵਾਲਿਕ ਪਬਲਿਕ ਸਕੂਲ ਜੈਤੋ 'ਚ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਮਨਾਇਆ

ਜੈਤੋ, 14 ਅਗਸਤ (ਭੋਲਾ ਸ਼ਰਮਾ)-ਅੱਜ ਜਿੱਥੇ ਪੂਰਾ ਭਾਰਤ ਸੁਤੰਤਰਤਾ ਦਿਵਸ ਨੂੰ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਦੇ ਰੂਪ ਵਿਚ ਮਨਾ ਰਿਹਾ ਹੈ ਉੱਥੇ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ (ਸ੍ਰੀ ਮੁਕਤਸਰ ਸਾਹਿਬ ਰੋਡ) ਜੈਤੋ ਵਿਖੇ ਵੀ ਇਸ ਅੰਮਿ੍ਤ ਮਹਾਂਉਤਸਵ ...

ਪੂਰੀ ਖ਼ਬਰ »

ਨੈਸ਼ਨਲ ਯੂਥ ਕਲੱਬ ਨੇ ਤੀਆਂ ਦੇ ਰੰਗ ਸਮਾਗਮ ਕਰਵਾਇਆ

ਫ਼ਰੀਦਕੋਟ, 14 ਅਗਸਤ (ਚਰਨਜੀਤ ਸਿੰਘ ਗੋਂਦਾਰਾ)-ਨੈਸ਼ਨਲ ਯੂਥ ਕਲੱਬ ਰਜਿ. ਫ਼ਰੀਦਕੋਟ ਵਲੋਂ ਕਲੱਬ ਪ੍ਰਧਾਨ ਡਾ: ਬਲਜੀਤ ਸ਼ਰਮਾ ਦੀ ਅਗਵਾਈ ਹੇਠ ਆਜ਼ਾਦੀ ਦੀ 75ਵੀਂ ਵਰੇਗੰਢ ਨੂੰ ਸਮਰਪਿਤ ਸਥਾਨਕ ਸਰਕਾਰੀ ਬਰਜਿੰਦਰਾ ਕਾਲਜ ਦੇ ਸੰਗੀਤ ਵਿਭਾਗ 'ਚ ਸੁਰ ਆਂਗਣ ਤੇ ਸੰਗੀਤ ...

ਪੂਰੀ ਖ਼ਬਰ »

ਪ੍ਰਦੂਸ਼ਣ ਤੋਂ ਮੁਕਤੀ ਅਤੇ ਵਾਤਾਵਰਨ ਵੱਲ ਵਧੇਰੇ ਧਿਆਨ ਦੇਣ ਲਈ ਡੀ.ਸੀ. ਨੂੰ ਸੌਂਪਿਆ ਪੱਤਰ

ਫ਼ਰੀਦਕੋਟ, 14 ਅਗਸਤ (ਜਸਵੰਤ ਸਿੰਘ ਪੁਰਬਾ) - ਰੁੱਖਾਂ ਦੀ ਸੰਭਾਲ, ਪ੍ਰਦੂਸ਼ਿਤ ਹੋ ਰਹੇ ਪਾਣੀਆਂ ਪ੍ਰਤੀ ਚਿੰਤਤ ਅਤੇ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਵਿਚ ਯਤਨਸ਼ੀਲ ਰਹਿਣ ਵਾਲੀ ਜਥੇਬੰਦੀ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਨੇ ਜਿਲੇ ਵਿਚ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਾਰੇ ਸਿਹਤ ਕੇਂਦਰਾਂ 'ਤੇ ਭਲਕੇ ਮੁਫ਼ਤ ਲੱਗੇਗੀ ਕੋਵਿਡ ਬੂਸਟਰ ਡੋਜ਼

ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਵਲ ਸਰਜਨ ਮੋਗਾ ਡਾ. ਐੱਸ.ਪੀ. ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਡਾ. ਅਸ਼ੋਕ ਸਿੰਗਲਾ ਜ਼ਿਲ੍ਹਾ ਟੀਕਾਕਰਨ ਅਫ਼ਸਰ ਮੋਗਾ ਦੀ ਅਗਵਾਈ ਹੇਠ ਮਿਤੀ 16 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਸਿਹਤ ਕੇਂਦਰਾਂ 'ਤੇ ਕੋਵਿਡ ...

ਪੂਰੀ ਖ਼ਬਰ »

ਸਾਬਕਾ ਮੁੱਖ ਮੰਤਰੀ ਦੇ ਪਰਿਵਾਰ ਵਲੋਂ ਭੇਜਿਆ ਸੋਗ ਮਤਾ

ਭੋਲਾ ਸਿੰਘ ਢਿੱਲੋਂ ਦੇ ਸ਼ਰਧਾਂਜਲੀ ਸਮਾਗਮ ਵਿਚ ਪਹੁੰਚੀਆਂ ਵੱਖ-ਵੱਖ ਰਾਜਨੀਤਿਕ ਹਸਤੀਆਂ

ਫ਼ਰੀਦਕੋਟ, 14 ਅਗਸਤ (ਜਸਵੰਤ ਸਿੰਘ ਪੁਰਬਾ)-ਐਸ.ਐਸ.ਐਸ. ਬੋਰਡ ਪੰਜਾਬ ਦੇ ਸਾਬਕਾ ਮੈਂਬਰ ਭੋਲਾ ਸਿੰਘ ਢਿੱਲੋਂ ਦੀ ਆਤਮਿਕ ਸ਼ਾਂਤੀ ਲਈ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਹੋਇਆ | ਇਸ ਮੌਕੇ ਭਾਈ ਸੂਬਾ ਸਿੰਘ ਦੇ ਰਾਗੀ ਜਥੇ ਨੇ ਵੈਰਾਗਮਈ ਕੀਰਤਨ ਕਰਕੇ ...

ਪੂਰੀ ਖ਼ਬਰ »

ਕੋਟਕਪੂਰਾ ਵਿਖੇ ਨੌਜਵਾਨਾਂ ਨੇ ਮੋਟਰਸਾਈਕਲ ਤਿਰੰਗਾ ਯਾਤਰਾ ਕੱਢੀ

ਕੋਟਕਪੂਰਾ, 14 ਅਗਸਤ (ਮੋਹਰ ਸਿੰਘ ਗਿੱਲ)-ਸ੍ਰੀ ਰਾਮ ਕੁਮਾਰ ਗੁਪਤਾ ਚੈਰੀਟੇਬਲ ਸੇਵਾ ਸੁਸਾਇਟੀ ਅਤੇ ਗਲੋਬਲ ਬੰਧਨ ਕੋਟਕਪੂਰਾ ਦੁਆਰਾ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਿਰੰਗਾ ਯਾਤਰਾ ਪ੍ਰਵੀਨ ਗੁਪਤਾ ਦੀ ਅਗਵਾਈ ਹੇਠ ਕੀਤੀ ਗਈ | ਇਸ ਤੋਂ ਪਹਿਲਾਂ ਸ਼ਹੀਦ ਭਗਤ ਸਿੰਘ ...

ਪੂਰੀ ਖ਼ਬਰ »

ਨਗਰ ਕੌਂਸਲ ਜੈਤੋ ਨੇ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਰਾਸ਼ਟਰੀ ਝੰਡੇ ਵੰਡੇ

ਜੈਤੋ, 14 ਅਗਸਤ (ਭੋਲਾ ਸ਼ਰਮਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਡਾ. ਰੂਹੀ ਦੁੱਗ (ਆਈ.ਏ.ਐੱਸ.) ਅਤੇ ਉਪ ਮੰਡਲ ਮੈਜਿਸਟ੍ਰੇਟ ਜੈਤੋ ਡਾ. ਨਿਰਮਲ ਓਸੇਪਚਨ (ਆਈ.ਏ.ਐਸ.) ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਗਰ ਕੌਂਸਲ ਜੈਤੋ ਵਲੋਂ ਕੌਂਸਲ ਅਧੀਨ ਸੇਵਾਵਾਂ ਨਿਭਾ ਰਹੇ ਅਧਿਕਾਰੀਆਂ ਅਤੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਅੱਜ ਆਜ਼ਾਦੀ ਦਿਵਸ 'ਤੇ ਲਹਿਰਾਉਣਗੇ ਕੌਮੀ ਝੰਡਾ

• ਨਹਿਰੂ ਸਟੇਡੀਅਮ ਫ਼ਰੀਦਕੋਟ 'ਚ ਹੋਵੇਗਾ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਫ਼ਰੀਦਕੋਟ, 14 ਅਗਸਤ (ਜਸਵੰਤ ਸਿੰਘ ਪੁਰਬਾ)-15 ਅਗਸਤ 2022 ਨੂੰ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਇੱਥੋਂ ਦੇ ਨਹਿਰੂ ਖੇਡ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਵੱਡੀ ਗਿਣਤੀ ਕਿਸਾਨ ਲਖੀਮਪੁੁਰ ਖੀਰੀ ਦੇ ਧਰਨੇ 'ਚ ਪਹੁੰਚਣਗੇ-ਨਛੱਤਰ ਸਿੰਘ ਜੈਤੋ

• ਸੁੁਰਿੰਦਰ ਸਿੰਘ ਪਿੰਡ ਰਾਮੇਆਣਾ ਦੀ ਇਕਾਈ ਦੇ ਪ੍ਰਧਾਨ ਨਿਯੁਕਤ ਜੈਤੋ, 14 ਅਗਸਤ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਗੁੁਰਵਿੰਦਰ ਸਿੰਘ ਦੀ ਅਗਵਾਈ ਵਿਚ ਕਿਸਾਨਾਂ ਦੀ ਮੀਟਿੰਗ ਪਿੰਡ ਰਾਮੇਆਣਾ ਦੇ ...

ਪੂਰੀ ਖ਼ਬਰ »

ਸ਼ੇਪ ਇੰਡੀਆ ਵਲੋਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਰੈਲੀ

ਫ਼ਰੀਦਕੋਟ, 14 ਅਗਸਤ (ਜਸਵੰਤ ਸਿੰਘ ਪੁਰਬਾ)-ਪੰਜਾਬ ਸਟੇਟ ਕੰਟਰੋਲ ਸੁਸਾਇਟੀ ਦੇ ਨਿਰਦੇਸ਼ ਅਨੁਸਾਰ ਸ਼ੇਪ ਇੰਡੀਆ ਫ਼ਰੀਦਕੋਟ ਵਲੋਂ 75ਵੇਂ ਆਜ਼ਾਦੀ ਦਿਵਸ ਮੌਕੇ ਰੈਲੀ ਕੀਤੀ ਗਈ, ਜਿਸ ਵਿਚ ਆਰਟਸ ਸੈਂਟਰ ਕੌਂਸਲਰ ਗੁਲਸ਼ਨ ਕੰਬੋਜ਼ ਨੇ ਹਰੀ ਝੰਡੀ ਦੇ ਕੇ ਰੈਲੀ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX