ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  1 day ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  1 day ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  1 day ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  1 day ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  1 day ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  1 day ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  1 day ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  1 day ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  1 day ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  1 day ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  1 day ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  1 day ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  1 day ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  1 day ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ 'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

ਸੰਗਰੂਰ

ਬਿਜਲੀ ਮੰਤਰੀ ਨੇ ਸੰਗਰੂਰ ਵਿਖੇ 66 ਕੇ.ਵੀ. ਗਰਿੱਡ ਤੇ ਅਲਟਰਾ ਮਾਡਰਨ ਮਲਟੀ ਸਟੋਰੀ ਕੰਪਲੈਕਸ ਦਾ ਰੱਖਿਆ ਨੀਂਹ ਪੱਥਰ

ਸੰਗਰੂਰ, 14 ਅਗਸਤ (ਸੁਖਵਿੰਦਰ ਸਿੰਘ ਫੁੱਲ, ਧੀਰਜ ਪਸ਼ੌਰੀਆ) - ਸੰਗਰੂਰ ਸ਼ਹਿਰ ਨੂੰ ਬੇਹਤਰ ਬਿਜਲੀ ਸਪਲਾਈ ਕਰਵਾਉਣ ਲਈ ਅੱਜ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸੰਗਰੂਰ ਦੇ ਵਿਧਾਇਕਾ ਨਰਿੰਦਰ ਕੌਰ ਭਰਾਜ ਦੀ ਮੌਜੂਦਗੀ ਵਿਚ ਸੰਗਰੂਰ ਬੱਸ ਸਟੈਂਡ ਦੇ ਨੇੜੇ ਨਵੇਂ 66 ਕੇ.ਵੀ. ਗਰਿੱਡ ਸਬ ਸਟੇਸ਼ਨ ਦਾ ਨੀਂਹ ਪੱਥਰ ਰੱਖਿਆ | 9.46 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਸ ਗਰਿੱਡ ਨਾਲ ਬਿਜਲੀ ਸਪਲਾਈ ਦੀ ਗੁਣਵੱਤਾ ਅਤੇ ਭਰੋਸੇਯੋਗਤਾ ਵੱਧ ਜਾਵੇਗੀ ਅਤੇ ਸੰਗਰੂਰ ਸ਼ਹਿਰ ਦੇ 60 ਤੋਂ 70 ਹਜਾਰ ਦੇ ਕਰੀਬ ਖਪਤਕਾਰਾਂ ਨੂੰ ਬੇਹਤਰ ਬਿਜਲੀ ਸਪਲਾਈ ਮਿਲੇਗੀ | ਇਸ ਤੋਂ ਇਲਾਵਾ ਬਿਜਲੀ ਮੰਤਰੀ ਹਰਭਜਨ ਸਿੰਘ ਵਲੋਂ 33 ਕੇ.ਵੀ. ਕਲੋਨੀ ਸੋਹੀਆ ਰੋਡ ਸੰਗਰੂਰ ਵਿਖੇ 17.30 ਕਰੋੜ ਦੀ ਲਾਗਤ ਨਾਲ ਬਣਨ ਵਾਲਾ ਅਲਟਰਾ ਮਾਡਰਨ ਮਲਟੀ ਸਟੋਰੀ ਆਫ਼ਿਸ ਬਿਲਡਿੰਗ ਕੰਪਲੈਕਸ ਦਾ ਨੀਂਹ ਪੱਥਰ ਵੀ ਰੱਖਿਆ | ਇਸ ਮੌਕੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਨਵੇਂ 66 ਕੇ.ਵੀ. ਗਰਿੱਡ ਦਾ ਕੰਮ 31 ਮਾਰਚ 2023 ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ ਜਦ ਕਿ ਮਲਟੀਸਟੋਰੀ ਬਿਲਡਿੰਗ ਦੀ ਉਸਾਰੀ ਦਾ ਕੰਮ 31 ਮਾਰਚ 2024 ਤੱਕ ਮੁਕੰਮਲ ਹੋ ਜਾਵੇਗਾ | ਇਕ ਜਗਾ ਸਾਰੇ ਦਫ਼ਤਰ ਤਬਦੀਲ ਹੋਣ ਨਾਲ ਦਫ਼ਤਰਾਂ ਦਾ ਆਪਸੀ ਤਾਲਮੇਲ ਵਧੇਗਾ ਅਤੇ ਬਿਜਲੀ ਖਪਤਕਾਰਾਂ ਨੂੰ ਸਾਰੀਆਂ ਸਹੂਲਤਾਂ ਇਕੋ ਜਗ੍ਹਾ ਮਿਲਣਗੀਆਂ | ਬਿਜਲੀ ਮੰਤਰੀ ਨੇ ਇਸ ਮੌਕੇ ਇੱਥੇ ਕਈ ਬੂਟੇ ਵੀ ਲਗਾਏ | ਇਸ ਤੋਂ ਪਹਿਲਾਂ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੰੂ ਸੰਗਰੂਰ ਪੁੱਜਣ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗਾਰਡ ਆਫ਼ ਆਨਰ ਦਿੱਤਾ ਗਿਆ | ਇਸ ਮੌਕੇ ਵਿਧਾਇਕ ਬਰਿੰਦਰ ਗੋਇਲ, ਡਿਪਟੀ ਕਮਿਸ਼ਨਰ ਜਤਿੰਦਰਾ ਜੋਰਵਾਲ, ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ, 'ਆਪ' ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਘਰਾਚੋਂ, ਇੰਜੀ. ਡੀ.ਪੀ.ਐਸ. ਗਰੇਵਾਲ ਡਾਇਰੈਕਟਰ, ਇੰਜੀ. ਸੰਦੀਪ ਗੁਪਤਾ ਮੁੱਖ ਇੰਜੀਨੀਅਰ, ਇੰਜੀ. ਸੰਜੀਵ ਮੁੱਖ ਇੰਜੀਨੀਅਰ, ਇੰਜੀ. ਸੰਜੀਵ ਪ੍ਰਭਾਕਰ ਮੁੱਖ ਇੰਜੀਨੀਅਰ, ਇੰਜੀ. ਰਤਨ ਕੁਮਾਰ ਮਿੱਤਲ ਉੱਪ ਮੁੱਖ ਇੰਜੀਨੀਅਰ, ਇੰਜੀ. ਅਰੁਨ ਕੁਮਾਰ ਗੋਇਲ ਉੱਪ ਮੁੱਖ ਇੰਜੀਨੀਅਰ, ਇੰਜੀ. ਜਨਕਰਾਜ, ਇੰਜੀ. ਅਵਤਾਰ ਕ੍ਰਿਸ਼ਨ, ਇੰਜੀ. ਵਰਿੰਦਰ ਦੀਪਕ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ ਮਹਿੰਦਰ ਸਿੰਘ ਸਿੱਧੂ ਇੰਚਾਰਜ ਲੋਕ ਸਭਾ ਹਲਕਾ, ਅਵਤਾਰ ਸਿੰਘ ਈਲਵਾਲ ਜ਼ਿਲ੍ਹਾ ਪ੍ਰਧਾਨ ਬੁੱਧੀਜੀਵੀ ਸੈੱਲ, ਗੁਲਜ਼ਾਰ ਬੋਬੀ ਜ਼ਿਲ੍ਹਾ ਪ੍ਰਧਾਨ ਐਸ.ਸੀ. ਸੈੱਲ ਆਦਿ ਮੌਜੂਦ ਸਨ |

ਪ੍ਰਦੂਸ਼ਣ ਤੋਂ ਮੁਕਤੀ ਲਈ ਸਮਾਜ ਸੇਵੀਆਂ ਵਲੋਂ ਰੋਸ ਪ੍ਰਦਰਸ਼ਨ

ਸੰਗਰੂਰ, 14 ਅਗਸਤ (ਧੀਰਜ ਪਸ਼ੌਰੀਆ)-ਜ਼ਿੰਦਗੀ ਲਈ ਸਭ ਤੋਂ ਵੱਡਾ ਖਤਰਾ ਬਣੇ ਪ੍ਰਦੂਸ਼ਣ ਤੋਂ ਆਜ਼ਾਦੀ ਪਾਉਣ ਲਈ ਸਮਾਜ ਸੇਵੀ ਸੰਸਥਾਵਾਂ ਵਲੋਂ ਪੂਰੇ ਪੰਜਾਬ ਵਿਚ ਰੋਸ ਪ੍ਰਦਰਸ਼ਨ ਕਰਨ ਦੇ ਸੱਦੇ ਤਹਿਤ ਅੱਜ ਸੰਗਰੂਰ ਵਿਖੇ ਸਮਾਜ ਸੇਵੀਆਂ ਨੇ ਸਿਵਲ ਹਸਪਤਾਲ ਦੇ ਬਾਹਰ ...

ਪੂਰੀ ਖ਼ਬਰ »

ਸਪੇਅਰ ਪਾਰਟਸ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਹੋਇਆ ਨੁਕਸਾਨ

ਭਵਾਨੀਗੜ੍ਹ, 14 ਅਗਸਤ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਸ਼ਹਿਰ ਦੀ ਮੁੱਖ ਸੜਕ 'ਤੇ ਸਪੇਅਰ ਪਾਰਟਸ ਦੀ ਦੁਕਾਨ ਨੂੰ ਅੱਗ ਲੱਗ ਜਾਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਦਿੰਦਿਆਂ ਖੋਸਲਾ ਆਟੋਜ ਦੇ ਮਾਲਕ ਪਿ੍ੰਸ ਖੋਸਲਾ ਨੇ ...

ਪੂਰੀ ਖ਼ਬਰ »

ਏ.ਐਸ.ਆਈ. ਪਿ੍ਤਪਾਲ ਸਿੰਘ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ

ਸੰਗਰੂਰ, 14 ਅਗਸਤ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਪੁਲਿਸ ਲਾਇਨ ਦੇ ਸਹਾਇਕ ਸਬ-ਇੰਸਪੈਕਟਰ ਪਿ੍ਤਪਾਲ ਸਿੰਘ ਨੰੂ ਭਾਰਤ ਸਰਕਾਰ ਵਲੋਂ ਚੰਗੇਰੀਆਂ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਤ ਕਰਨ ਦਾ ਐਲਾਨ ਕੀਤਾ ਗਿਆ ਹੈ | ਉਹ ਇਸ ਜ਼ਿਲ੍ਹੇ ਦੇ ਇਕਲੌਤੇ ...

ਪੂਰੀ ਖ਼ਬਰ »

ਧਫੜੀ ਰੋਗ ਨਾਲ ਮਰੇ ਪਸ਼ੂ ਸਰਪੰਚਾਂ ਲਈ ਬਣੇ ਮੁਸੀਬਤ

ਸੰਦੌੜ, 14 ਅਗਸਤ (ਜਸਵੀਰ ਸਿੰਘ ਜੱਸੀ)-ਪਸ਼ੂਆਂ 'ਚ ਫੈਲੀ ਭਿਆਨਕ ਲੰਪੀ ਧੱਫੜ ਰੋਗ ਕਾਰਨ ਆਏ ਦਿਨ ਮਰ ਰਹੀਆਂ ਗਾਵਾਂ ਸੜਕ ਜਾਂ ਖੇਤਾਂ ਕਿਨਾਰੇ ਪਈਆਂ ਹਨ, ਜਿਸ ਦੀ ਬਦਬੂ ਕਰਨ ਰਾਹਗੀਰਾਂ ਦਾ ਲੰਘਣਾ ਮੁਸ਼ਕਲ ਹੋਇਆ ਪਿਆ ਹੈ ਅਤੇ ਬਹੁਤੇ ਪਿੰਡਾਂ ਵਿਚ ਮਰੇ ਪਸ਼ੂਆਂ ਨੂੰ ...

ਪੂਰੀ ਖ਼ਬਰ »

ਕੁੱਪ ਖੁਰਦ ਵਿਖੇ ਮੁਰਦਾ ਪਸ਼ੂ ਦਫਨਾਉਣ ਨੂੰ ਲੈ ਕੇ 2 ਧਿਰਾਂ ਆਹਮੋ-ਸਾਹਮਣੇ

ਕੁੱਪ ਕਲਾਂ, 14 ਅਗਸਤ (ਮਨਜਿੰਦਰ ਸਿੰਘ ਸਰੌਦ)-ਨੇੜਲੇ ਪਿੰਡ ਕੁੱਪ ਖੁਰਦ ਵਿਖੇ ਚਮੜੀ ਦੀ ਬਿਮਾਰੀ ਦੇ ਨਾਲ ਪਸ਼ੂਆਂ ਦੀਆਂ ਹੋ ਰਹੀਆਂ ਮੌਤਾਂ ਦੇ ਚਲਦਿਆਂ ਪਿੰਡ ਦੀ ਹੱਡਾਰੋੜੀ ਅੰਦਰ ਮੁਰਦਾ ਪਸ਼ੂਆਂ ਦੇ ਦਫਨਾਉਣ ਨੂੰ ਲੈ ਕੇ ਬੀਤੀ ਰਾਤ ਪਿੰਡ ਦੀਆਂ 2 ਧਿਰਾਂ ਦਰਮਿਆਨ ...

ਪੂਰੀ ਖ਼ਬਰ »

ਪੀ.ਪੀ.ਐਸ.ਓ. ਦਾ ਵਫ਼ਦ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮਿਲਿਆ

ਸੁਨਾਮ ਊਧਮ ਸਿੰਘ ਵਾਲਾ, 14 ਅਗਸਤ (ਧਾਲੀਵਾਲ, ਭੁੱਲਰ)-ਪੰਜਾਬ ਪ੍ਰਾਈਵੇਟ ਸਕੂਲ ਆਰਗਨਾਈਜ਼ੇਸ਼ਨ ਦਾ ਵਫ਼ਦ ਆਪਣੀਆਂ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮਿਲਿਆ | ਜਥੇਬੰਦੀ ਦੇ ਸੂਬਾ ਪ੍ਰਧਾਨ ਹਰਬੰਸ ਸਿੰਘ ਬਾਦਸ਼ਾਹਪੁਰ ਅਤੇ ਤੇਜਪਾਲ ਸਿੰਘ ਜਰਨਲ ...

ਪੂਰੀ ਖ਼ਬਰ »

ਬਰਨਾਲਾ ਅਤੇ ਸੰਗਰੂਰ ਵਿਚ ਕੰਨਾਂ ਦਾ ਮੁਫ਼ਤ ਟੈਸਟ ਅਤੇ 55 ਫ਼ੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ

ਬਠਿੰਡਾ, 14 ਅਗਸਤ (ਪੱਤਰ ਪ੍ਰੇਰਕ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਵਧੀਆ ਤੇ 55 ਫ਼ੀਸਦੀ ਛੋਟ ਉੱਪਰ 16 ਅਗਸਤ ਦਿਨ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮਨਾਇਆ

ਚੀਮਾ ਮੰਡੀ, 14 ਅਗਸਤ (ਜਗਰਾਜ ਮਾਨ)-ਪੈਰਾਮਾਊਾਟ ਪਬਲਿਕ ਸਕੂਲ ਚੀਮਾ ਵਿਖੇ 75ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ | ਸਭ ਤੋਂ ਪਹਿਲਾਂ ਸਕੂਲ ਵਿਚ ਪ੍ਰਾਰਥਨਾ ਸਮੇਂ ਸਕੂਲ ਦੇ ਐਮ.ਡੀ. ਸ. ਜਸਵੀਰ ਸਿੰਘ ਚੀਮਾਂ ਦੁਆਰਾ ਬੱਚਿਆਂ ਨੂੰ ਸੁਤੰਤਰਤਾ ਦਿਵਸ ਦੀ ਮਹੱਤਤਾ ਦੱਸਦੇ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਦੌਰਾਨ 100 ਯੂਨਿਟ ਖ਼ੂਨ ਇਕੱਤਰ ਕੀਤਾ

ਮੂਣਕ, 14 ਅਗਸਤ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)-ਨਜ਼ਦੀਕੀ ਪਿੰਡ ਸ਼ੇਰਗੜ੍ਹ (ਸੀਹਾਂ ਸਿੰਘ ਵਾਲਾ) ਦੀ ਸਮਾਜ ਸੇਵੀ ਸੰਸਥਾ ਨੌਜਵਾਨ ਏਕਤਾ ਤੇ ਪੀਸ ਮੇਕਰ ਇੰਸਟੀਚਿਊਟ ਆਫ਼ ਇੰਗਲਿਸ਼ ਪਾਤੜਾਂ ਦੇ ਸਹਿਯੋਗ ਨਾਲ ਪਿੰਡ ਸ਼ੇਰਗੜ੍ਹ ਵਿਖੇ ਲਗਾਏ ਗਏ ਖ਼ੂਨਦਾਨ ਕੈਂਪ ...

ਪੂਰੀ ਖ਼ਬਰ »

ਨਵੇਂ ਬਣੇ ਬੱਸ ਸਟੈਂਡ ਦਾ ਉਦਘਾਟਨ

ਸੰਦੌੜ, 14 ਅਗਸਤ (ਗੁਰਪ੍ਰੀਤ ਸਿੰਘ ਚੀਮਾ)-ਇੱਥੋਂ ਨਜ਼ਦੀਕੀ ਪਿੰਡ ਸੁਲਤਾਨਪੁਰ ਬਧਰਾਵਾਂ ਵਿਖੇ ਅੱਜ ਨਵੇਂ ਬਣੇ ਬੱਸ ਸਟੈਂਡ ਦਾ ਉਦਘਾਟਨ ਕੀਤਾ ਗਿਆ | ਪਰਵਾਸੀ ਪੰਜਾਬੀ ਅਤੇ ਸਾਬਕਾ ਸਰਪੰਚ ਸ਼ਿੰਦਰਪਾਲ ਸਿੰਘ ਸੰਧੂ ਨੇ ਆਪਣੇ ਪਿਤਾ ਦੀ ਯਾਦ ਨੂੰ ਸਮਰਪਿਤ ਇਹ ਬੱਸ ...

ਪੂਰੀ ਖ਼ਬਰ »

ਮਜੀਠੀਆ ਪ੍ਰਤੀ ਨੌਜਵਾਨਾਂ 'ਚ ਭਾਰੀ ਉਤਸ਼ਾਹ-ਬਰਨਾਲਾ

ਧੂਰੀ, 14 ਅਗਸਤ (ਲਖਵੀਰ ਸਿੰਘ ਧਾਂਦਰਾ)-ਪਿਛਲੀ ਕਾਂਗਰਸ ਦੀ ਚੰਨੀ ਸਰਕਾਰ ਵਲੋਂ ਪਾਏ ਗਏ ਝੂਠੇ ਕੇਸ ਵਿਚੋਂ ਸ.ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਵਲੋਂ ਜ਼ਮਾਨਤ 'ਤੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਅਕਾਲੀ ਆਗੂ ਐਡ. ਸਿਮਰਪ੍ਰਤਾਪ ਸਿੰਘ ਬਰਨਾਲਾ ਨੇ ਸ. ...

ਪੂਰੀ ਖ਼ਬਰ »

'ਮਹਾਂ ਸੜਕੀ ਕਾਰਜ' ਲਈ ਵਿਧਾਇਕ ਇੰਜ. ਗਿਆਸਪੁਰਾ ਦਾ ਕੀਤਾ ਧੰਨਵਾਦ

ਕੁੱਪ ਕਲਾਂ, 14 ਅਗਸਤ (ਮਨਜਿੰਦਰ ਸਿੰਘ ਸਰੌਦ)-ਪਿਛਲੇ ਦਿਨੀਂ ਵਿਧਾਨ ਸਭਾ ਹਲਕਾ ਅਮਰਗੜ੍ਹ ਅਤੇ ਪਾਇਲ ਦੇ ਪਿੰਡਾਂ ਸਮੇਤ ਕਈ ਵੱਡੇ ਸ਼ਹਿਰਾਂ ਨੂੰ ਆਪਸ ਵਿਚ ਜੋੜਦੀ ਭਾਰਤ ਦੀ ਮਨਰੇਗਾ ਰਾਹੀਂ ਬਣਨ ਵਾਲੀ ਸਭ ਤੋਂ ਲੰਮੀ ਸੜਕ ਜੋ ਜੌੜੇਪੁਲ ਤੋਂ ਗੁਰਥਲੀ ਦੇ ਪੁਲਾਂ ਨੂੰ ...

ਪੂਰੀ ਖ਼ਬਰ »

ਅਕਾਲੀ ਦਲ (ਅ) ਨੇ ਕੇਸਰੀ ਝੰਡੇ ਵੰਡੇ

ਸੰਗਰੂਰ, 14 ਅਗਸਤ (ਸੁਖਵਿੰਦਰ ਸਿੰਘ ਫੁੱਲ)-ਸ਼ੋ੍ਰਮਣੀ ਅਕਾਲੀ ਦਲ 'ਅੰਮਿ੍ਤਸਰ' ਨੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ 13 ਤੋਂ 15 ਅਗਸਤ ਤੱਖ ਖ਼ਾਲਸੇ ਦੇ ਕੇਸਰੀ ਨਿਸ਼ਾਨ ਸਾਹਿਬ ਘਰਾਂ 'ਤੇ ਲਾਉਣ ਦਾ ਐਲਾਨ ਕੀਤਾ ਹੈ | ਇਸ ਸਬੰਧ ਦੇ ਵਿਚ ਅੱਜ ਸ਼ਹਿਰ ਸੰਗਰੂਰ ਵਿਚ ਪਾਰਟੀ ਦੇ ...

ਪੂਰੀ ਖ਼ਬਰ »

6 ਕਿਸਾਨਾਂ ਨੂੰ ਸ਼ਰਧਾਂਜਲੀਆਂ ਭੇਟ

ਸ਼ੇਰਪੁਰ, 14 ਅਗਸਤ (ਦਰਸ਼ਨ ਸਿੰਘ ਖੇੜੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ ਈਸਾਪੁਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਅਕਾਲ ਪ੍ਰਕਾਸ਼ ਸਾਹਿਬ ਸ਼ੇਰਪੁਰ ਵਿਖੇ ਹੋਈ | ਇਸ ਮੀਟਿੰਗ ਵਿਚ ਲਖੀਮਪੁਰ ਖੀਰੀ ਦੇ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਕੀਤਾ ਸਨਮਾਨ

ਸੁਨਾਮ ਊਧਮ ਸਿੰਘ ਵਾਲਾ, 14 ਅਗਸਤ (ਰੁਪਿੰਦਰ ਸਿੰਘ ਸੱਗੂ)-ਰੋਟਰੀ ਕਲੱਬ ਸੁਨਾਮ ਵਲੋਂ ਪ੍ਰਧਾਨ ਸੁਮਿਤ ਬੰਦਲਿਸ ਅਤੇ ਸਕੱਤਰ ਸ਼ਿਵ ਜਿੰਦਲ ਦੀ ਅਗਵਾਈ ਹੇਠ ਰੋਟਰੀ ਕੰਪਲੈਕਸ ਵਿਖੇ ਹਲਕਾ ਵਿਧਾਇਕ ਅਮਨ ਅਰੋੜਾ ਨੂੰ ਕੈਬਨਿਟ ਮੰਤਰੀ ਪੰਜਾਬ ਬਣਨ 'ਤੇ ਸਨਮਾਨ ਸਮਾਰੋਹ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਦੇ ਸਾਹਮਣੇ ਸੜਕ ਹਾਦਸਿਆਂ ਦਾ ਜਲਦ ਹੋਣ ਜਾ ਰਿਹਾ ਹੈ ਹੱਲ

ਸੁਨਾਮ ਊਧਮ ਸਿੰਘ ਵਾਲਾ, 14 ਅਗਸਤ (ਧਾਲੀਵਾਲ, ਭੁੱਲਰ, ਸੱਗੂ)-ਬਠਿੰਡਾ-ਪਟਿਆਲਾ ਰੋਡ 'ਤੇ ਸਿਵਲ ਹਸਪਤਾਲ ਦੇ ਸਾਹਮਣੇ ਹਰ ਰੋਜ ਵਾਪਰ ਰਹੇ ਸੜਕ ਹਾਦਸਿਆਂ ਤੋਂ ਜਲਦੀ ਹੀ ਛੁਟਕਾਰਾ ਮਿਲਣ ਵਾਲਾ ਹੈ | ਇਸ ਮੰਤਵ ਲਈ ਸ਼ਹਿਰੀ ਮਕਾਨ ਉਸਾਰੀ ਉੱਤੇ ਲੋਕ ਸੰਪਰਕ ਮੰਤਰੀ ਅਮਨ ...

ਪੂਰੀ ਖ਼ਬਰ »

ਵਾਲਮੀਕਿ ਮੰਦਰ 'ਚ ਹੋਈ ਚੋਰੀ

ਭਵਾਨੀਗੜ੍ਹ, 14 ਅਗਸਤ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਥਾਣੇ ਤੋਂ ਕਰੀਬ ਸੌ ਮੀਟਰ ਦੀ ਦੂਰੀ 'ਤੇ ਸਥਿਤ ਵਾਲਮੀਕੀ ਮੰਦਰ ਵਿਚ ਇਕ ਵਿਅਕਤੀ ਵਲੋਂ ਮੰਦਰ ਦੇ ਗੋਲਕ ਤੋੜ ਕੇ ਚੋਰੀ ਕਰਨ ਅਤੇ ਵਾਲਮੀਕ ਮੰਦਰ ਵਿਚ ਮੱਥਾਂ ਟੇਕਣ ਵਾਲੀ ਥਾਂ 'ਤੇ ਜੁੱਤੀਆਂ ਲੈ ਕੇ ਜਾਣ ਕਾਰਨ ...

ਪੂਰੀ ਖ਼ਬਰ »

ਨਰਸਿੰਗ ਕਾਲਜ 'ਚ ਸੱਭਿਆਚਾਰਕ ਸਮਾਗਮ ਦੌਰਾਨ ਕਲਾ ਦੇ ਰੰਗ ਬਿਖੇਰੇ

ਸੰਗਰੂਰ, 14 ਅਗਸਤ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਪਟਿਆਲਾ ਰੋਡ ਸਥਿਤ ਨੈਸ਼ਨਲ ਨਰਸਿੰਗ ਕਾਲਜ ਵਿਚ ਹੋਏ ਸੱਭਿਆਚਾਰਕ ਸਮਾਗਮ ਦੌਰਾਨ ਨੈਸ਼ਨਲ ਨਰਸਿੰਗ ਕਾਲਜ, ਓਰੇਨ ਇੰਸਟੀਚਿਊਟ, ਪਿੰਗਲਵਾੜਾ ਦੀਆਂ ਵਿਦਿਆਰਥਣਾਂ ਸਮੇਤ ਵੱਖ-ਵੱਖ ਥਾਵਾਂ ਤੋਂ ਪਹੁੰਚੀਆਂ ਪੰਜਾਬਣ ...

ਪੂਰੀ ਖ਼ਬਰ »

ਕੱਚੇ ਮੁਲਾਜ਼ਮਾਂ ਦੀ ਹੜਤਾਲ ਨੇ ਬੱਸ ਸੇਵਾ ਕੀਤੀ ਪ੍ਰਭਾਵਿਤ

ਸੰਗਰੂਰ, 14 ਅਗਸਤ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਤਿੰਨ ਦਿਨਾ ਹੜਤਾਲ ਅੱਜ ਸ਼ੁਰੂ ਹੋ ਗਈ | ਜਥੇਬੰਦੀ ਦੇ ਬੁਲਾਰੇ ਅਨੁਸਾਰ ਪੰਜਾਬ ਅੰਦਰ ਪਨਬੱਸ ਅਤੇ ਪੀ.ਆਰ.ਟੀ.ਸੀ. ਦੇ 27 ਡਿਪੂਆਂ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਤੀਆਂ ਮਨਾਈਆਂ

ਸੰਗਰੂਰ, 14 ਅਗਸਤ (ਧੀਰਜ ਪਸ਼ੋਰੀਆ)-ਸਥਾਨਕ ਅਫ਼ਸਰ ਕਾਲੋਨੀ ਵਿਖੇ ਤੀਆਂ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਅੱਜ ਅਖੀਰਲੇ ਦਿਨ ਕਲੋਨੀ ਦੀਆਂ ਔਰਤਾਂ, ਬੱਚੀਆਂ ਵਲੋਂ ਪੂਰਾ ਮਨੋਰੰਜਨ ਕੀਤਾ ਗਿਆ | ਔਰਤਾਂ ਨੇ ਪੰਜਾਬੀ ਗਿੱਧੇ ਦੌਰਾਨ ਪੰਜਾਬੀ ਬੋਲੀਆਂ, ਲੋਕ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਲਹਿਰਾਗਾਗਾ, 14 ਅਗਸਤ (ਗਰਗ, ਢੀਂਡਸਾ, ਖੋਖਰ)-ਐਸ.ਐਸ ਜੈਨ ਸਥਾਨਕ ਵਿਖੇ ਕੁਸ਼ਲ ਗੁਰੂਦੇਵ ਨਰਿੰਦਰ ਮੁਨੀ ਮਹਾਰਾਜ, ਸੇਵਾ ਮੂਰਤੀ ਜੈਅੰਤ ਮੁਨੀ ਮਹਾਰਾਜ ਠਾਣੇ ਦੇ ਚਤੁਰਮਾਸ ਦੌਰਾਨ ਗੁਰੂ ਸੁਦਰਸ਼ਨ ਜਨਮ ਸ਼ਤਾਬਦੀ 2022 ਨੂੰ ਸਮਰਪਿਤ ਜੈਨ ਸਥਾਨਕ ਵਿਖੇ ਸ੍ਰੀ ਐਸ.ਐਸ ਜੈਨ ...

ਪੂਰੀ ਖ਼ਬਰ »

17 ਲਈ ਕਿਸਾਨਾਂ ਨੇ ਵਿੱਢੀ ਤਿਆਰੀ

ਮਸਤੂਆਣਾ ਸਾਹਿਬ, 14 ਅਗਸਤ (ਦਮਦਮੀ)-ਕਿਰਤੀ ਕਿਸਾਨ ਯੂਨੀਅਨ ਬਹਾਦਰਪੁਰ ਵਲੋਂ ਲਖੀਮਪੁਰ ਖੀਰੀ ਜਾਣ ਲਈ ਮੀਟਿੰਗ ਕੀਤੀ ਗਈ | ਇਕਾਈ ਪ੍ਰਧਾਨ ਜਗਤਾਰ ਸਿੰਘ ਬਹਾਦਰਪੁਰ ਦੀ ਅਗਵਾਈ ਹੇਠ ਕੀਤੀ ਗਈ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਯੂਥ ਵਿੰਗ ਦੇ ਜ਼ਿਲ੍ਹਾ ਕਨਵੀਨਰ ...

ਪੂਰੀ ਖ਼ਬਰ »

ਆਜ਼ਾਦੀ ਦੀ 75ਵੀਂ ਵਰੇ੍ਹਗੰਢ ਨੂੰ ਸਮਰਪਿਤ ਰੈਲੀ ਕੱਢੀ

ਅਮਰਗੜ੍ਹ, 14 ਅਗਸਤ (ਜਤਿੰਦਰ ਮੰਨਵੀ)-ਸਰਕਾਰੀ ਕਾਲਜ ਅਮਰਗੜ੍ਹ ਵਿਖੇ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਨੂੰ ਮੁੱਖ ਰੱਖਦਿਆਂ 'ਹਰ ਘਰ ਤਿਰੰਗਾ ਪ੍ਰੋਗਰਾਮ' ਤਹਿਤ ਪਿ੍ੰਸੀਪਲ ਪ੍ਰੋ. ਮੀਨੂੰ ਦੀ ਅਗਵਾਈ ਹੇਠ ਐਨ.ਐਸ.ਐਸ. ਵਿਭਾਗ ਵਲੋਂ ਐਨ.ਐਸ.ਐਸ. ਪ੍ਰੋਗਰਾਮ ਅਫਸਰ ...

ਪੂਰੀ ਖ਼ਬਰ »

ਅਧਿਆਪਕਾਂ 'ਤੇ ਥੋਪਿਆ ਵਿਭਾਗੀ ਟੈਸਟ ਦਾ ਪੱਤਰ ਵਾਪਸ ਕਰਵਾਉਣ ਲਈ ਮੋਰਚੇ ਵਲੋਂ ਪੂਰੇ ਪੰਜਾਬ 'ਚ ਜ਼ਿਲ੍ਹਾ ਪੱਧਰੀ ਧਰਨੇ 17 ਨੂੰ

ਸੰਗਰੂਰ, 14 ਅਗਸਤ (ਧੀਰਜ ਪਸ਼ੌਰੀਆ)-ਸਿੱਖਿਆ ਵਿਭਾਗ ਵੱਲੋਂ ਨਿੱਤ ਨਵੇਂ ਪੱਤਰ ਜਾਰੀ ਕਰਨ ਨਾਲ ਅਧਿਆਪਕਾਂ ਵਿੱਚ ਹਮੇਸ਼ਾ ਹਫੜਾ-ਦਫੜੀ ਦਾ ਮਾਹੌਲ ਬਣਿਆਂ ਰਹਿੰਦਾ ਹੈ | ਤਾਜ਼ਾ ਜਾਰੀ ਹੋਏ ਪੱਤਰ ਅਨੁਸਾਰ 2018 ਤੋਂ ਬਾਅਦ ਨਵੇਂ ਭਰਤੀ ਜਾਂ ਵਿਭਾਗੀ ਤਰੱਕੀ ਰਾਹੀਂ ...

ਪੂਰੀ ਖ਼ਬਰ »

ਆਧਾਰ ਪਬਲਿਕ ਸਕੂਲ ਵਿਖੇ ਬਾਲ ਮੁਕਾਬਲੇ ਕਰਵਾਏ

ਮਸਤੂਆਣਾ ਸਾਹਿਬ, 14 ਅਗਸਤ (ਦਮਦਮੀ)-ਆਧਾਰ ਪਬਲਿਕ ਸਕੂਲ ਬਡਰੁੱਖਾਂ ਵਿਖੇ ਬੱਚਿਆਂ ਦੁਆਰਾ ਰਚਨਾਤਮਿਕ ਤਰੀਕੇ ਨਾਲ ਰੱਖੜੀ ਦਾ ਤਿਉਹਾਰ ਮਨਾਇਆ ਗਿਆ | ਬੱਚਿਆਂ ਨੇ ਆਪਣੀ ਕਲਾਕਿ੍ਤੀ ਨਾਲ ਧਾਗੇ, ਰਿਬਨ, ਮੋਤੀਆਂ ਆਦਿ ਨਾਲ ਰੱਖੜੀਆਂ ਬਣਾਈਆਂ | ਪਿ੍ੰ. ਸਵੇਤਾ ਸ਼ਰਮਾ ਨੇ ...

ਪੂਰੀ ਖ਼ਬਰ »

ਧਫ਼ੜੀ ਰੋਗ ਸੰਬੰਧੀ ਬਾਗੜੀਆਂ 'ਚ ਜਾਗਰੂਕਤਾ ਕੈਂਪ

ਅਮਰਗੜ੍ਹ, 14 ਅਗਸਤ (ਜਤਿੰਦਰ ਮੰਨਵੀ) - ਪਸ਼ੂ ਪਾਲਣ ਵਿਭਾਗ ਸੰਗਰੂਰ ਦੇ ਡਿਪਟੀ ਡਾਇਰੈਕਟਰ ਡਾ. ਸੁਖਵਿੰਦਰ ਸਿੰਘ ਅਤੇ ਸੀਨੀਅਰ ਵੈਟਰਨਰੀ ਅਫਸਰ ਮਲੇਰਕੋਟਲਾ ਡਾ. ਮਿਸ਼ਰ ਸਿੰਘ ਦੇ ਨਿਰਦੇਸ਼ਾਂ ਤੇ ਸਿਵਲ ਪਸ਼ੂ ਹਸਪਤਾਲ ਬਾਗੜੀਆਂ ਵਿਖੇ ਲੰਪੀ ਚਮੜੀ ਬਿਮਾਰੀ ਦੇ ਬਚਾਅ ...

ਪੂਰੀ ਖ਼ਬਰ »

ਮੁੱਖ ਮੰਤਰੀ ਮਾਨ ਵਲੋਂ ਕੀਤੇ ਵਾਅਦਿਆਂ ਨੂੰ ਅਮਲ ਦਾ ਬੂਰ ਪੈਣਾ ਸ਼ੁਰੂ-ਗੁਰਮੇਲ ਘਰਾਚੋਂ

ਧੂਰੀ, 14 ਅਗਸਤ (ਸੰਜੇ ਲਹਿਰੀ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ. ਗੁਰਮੇਲ ਸਿੰਘ ਘਰਾਚੋਂ ਨੇ ਧੂਰੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਜ਼ਿਲ੍ਹਾ ਦਫ਼ਤਰ ਸੰਗਰੂਰ ਵਿਖੇ ਖੋਲਿ੍ਹਆ ਜਾ ਚੁੱਕਾ ਹੈ ਜਿੱਥੇ ਲੋਕਾਂ ਅਤੇ ...

ਪੂਰੀ ਖ਼ਬਰ »

ਰਹਿਬਰ ਆਯੁਰਵੈਦਿਕ ਅਤੇ ਯੂਨਾਨੀ ਹਸਪਤਾਲ ਵਿਖੇ ਪੰਚਕਰਮਾ ਪ੍ਰਣਾਲੀ ਦੀ ਸ਼ੁਰੂਆਤ

ਭਵਾਨੀਗੜ੍ਹ, 14 ਅਗਸਤ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਰਹਿਬਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਵਿਖੇ ਦੇਸ਼ ਦੇ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਆਜ਼ਾਦੀ ਕਾ ਮਹਾਂ ਅੰਮਿ੍ਤ ਉਤਸਵ ਮਨਾਉਂਦਿਆਂ ਹੋਏ ਆਯੂਰਵੈਦਿਕ ਪੰਚਕਰਮਾਂ ਪ੍ਰਣਾਲੀ ਦੁਆਰਾ ਮਰੀਜ਼ਾਂ ਦਾ ...

ਪੂਰੀ ਖ਼ਬਰ »

ਬਿੱਟੂ ਖੋਖਰ ਚੁਣੇ ਗਏ ਲਿਬਰੇਸ਼ਨ ਦੀ ਲਹਿਰਾ ਤਹਿਸੀਲ ਦੇ ਸਕੱਤਰ

ਲਹਿਰਾਗਾਗਾ, 14 ਅਗਸਤ (ਪ੍ਰਵੀਨ ਖੋਖਰ)-ਮੋਦੀ ਸਰਕਾਰ ਆਪਣੀਆਂ ਕਾਰਪੋਰੇਟ ਪ੍ਰਸਤ ਅਤੇ ਫ਼ਿਰਕੂ ਫਾਸੀਵਾਦੀ ਨੀਤੀਆਂ ਉੱਤੇ ਰਾਸ਼ਟਰਵਾਦ ਦਾ ਿਗ਼ਲਾਫ਼ ਚਾੜ੍ਹਨ ਲਈ ਇਕ ਪਾਸੇ 75ਵੇਂ ਆਜ਼ਾਦੀ ਦਿਹਾੜੇ ਮੌਕੇ 'ਘਰ ਘਰ ਤਿਰੰਗਾ' ਦਾ ਹੋਕਾ ਦੇ ਰਹੀ ਹੈ, ਪਰ ਦੂਜੇ ਪਾਸੇ ਗਰੀਬੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX