ਮਲੋਟ, 14 ਅਗਸਤ (ਪਾਟਿਲ)-ਓਵਰਏਜ ਬੇਰੁਜ਼ਗਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰਮਨ ਕੁਮਾਰ ਮਲੋਟ ਨੇ ਦੱਸਿਆ ਕਿ ਜਦੋਂ ਆਪ ਸਰਕਾਰ ਬਣੀ ਸੀ ਤਾਂ ਇਨ੍ਹਾਂ ਤੋਂ ਉਮੀਦਾਂ ਵੀ ਵੱਧ ਸਨ | ਇਸ ਲਈ ਅਸੀਂ ਆਪਣੀ ਜੰਗ ਨੂੰ ਕਾਫ਼ੀ ਤੇਜ਼ ਕਰਦੇ ਹੋਏ, ਮੁੱਖ ਮੰਤਰੀ ਰਿਹਾਇਸ਼ ਵਿਖੇ ਮੁੱਖ ਮੰਤਰੀ ਦੇ ਓ.ਐਸ.ਡੀ. ਨਾਲ ਅਤੇ ਲਗਪਗ ਸਾਰੇ ਹੀ ਮੰਤਰੀਆਂ ਨਾਲ ਮੀਟਿੰਗ ਵੀ ਕੀਤੀਆਂ | ਖ਼ਾਸ ਕਰਕੇ ਸਿੱਖਿਆ ਮੰਤਰੀ ਨਾਲ ਕਈ ਵਾਰ ਮੀਟਿੰਗ ਕੀਤੀਆਂ | ਪਰ ਇਨ੍ਹਾਂ ਸਾਰੀਆਂ ਮੀਟਿੰਗ ਦਾ ਕੋਈ ਵੀ ਸਕਰਾਤਮਕ ਨਤੀਜਾ ਨਹੀਂ ਨਿਕਲਿਆਂ | 15 ਜੂਨ ਨੂੰ ਯੂਨੀਅਨ ਵਲੋਂ ਸੰਗਰੂਰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਅਤੇ ਪੱਕਾ ਮੋਰਚਾ ਲਾਇਆ ਅਤੇ ਮੋਰਚੇ ਦੇ 5ਵੇਂ ਦਿਨ 19 ਜੂਨ ਨੂੰ ਪ੍ਰਸ਼ਾਸਨ ਵਲੋਂ ਮੁੱਖ ਮੰਤਰੀ ਨਾਲ ਮਿਲ ਕੇ 28 ਜੂਨ ਦੀ ਸੀ.ਐਮ. ਹਾਊਸ ਚੰਡੀਗੜ੍ਹ ਮੀਟਿੰਗ ਦਿੱਤੀ ਗਈ ਸੀ, ਜੋ ਕਿ 28 ਨੂੰ ਨਾ ਹੋ ਕੇ 29 ਜੂਨ ਨੂੰ ਹੋਈ, ਜਿਸਦਾ ਹਾਲੇ ਤੱਕ ਕੋਈ ਸਾਰਥਿਕ ਨਤੀਜਾ ਨਹੀਂ ਨਿਕਲਿਆ | 17 ਜੁਲਾਈ ਨੂੰ ਸੀ.ਐਮ. ਹਾਊਸ ਵਿਖੇ ਐਕਸ਼ਨ ਕੀਤਾ ਗਿਆ, ਜਿਸ ਵਿਚ ਪ੍ਰਸ਼ਾਸਨ ਨੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨਾਲ ਮੀਟਿੰਗ ਕਰਵਾਉਣ ਦੇ ਭਰੋਸੇ ਤੇ ਜਥੇਬੰਦੀ ਵਲੋਂ ਐਕਸ਼ਨ ਮੁਲਤਵੀ ਕੀਤਾ ਗਿਆ ਸੀ, ਪਰ ਹੁਣ ਤੱਕ ਜਥੇਬੰਦੀ ਦੀ ਮੀਟਿੰਗ ਨਹੀਂ ਕਰਵਾਈ ਗਈ | ਸਗੋਂ ਸਰਕਾਰ ਵਲੋਂ 4161 ਅਸਾਮੀਆਂ ਦੀ ਪੇਪਰ ਦੀ ਡੇਟਸ਼ੀਟ ਦੇ ਦਿੱਤੀ ਗਈ ਹੈ, ਟੈਸਟ 21 ਅਗਸਤ ਨੂੰ ਹੋਣਾ ਹੈ | ਇਸ ਲਈ ਯੂਨੀਅਨ ਦੇ ਸੂਬਾ ਪ੍ਰਧਾਨ ਰਮਨ ਕੁਮਾਰ 28 ਜੁਲਾਈ ਨੂੰ ਪੰਨੀਵਾਲਾ, 31 ਜੁਲਾਈ ਨੂੰ ਸੁਨਾਮ ਅਤੇ 5 ਅਗਸਤ ਨੂੰ ਧੂਰੀ ਵਿਖੇ ਮਿਲੇ ਅਤੇ ਓਵਰਏਜ ਬੇਰੁਜ਼ਗਾਰ ਸਾਥੀਆਂ ਨੂੰ ਅਪਲਾਈ ਕਰਵਾਉਣ ਲਈ ਕਿਹਾ ਤਾਂ ਹਰ ਵਾਰ ਸੀ.ਐਮ. ਨੇ ਦੋ ਦਿਨਾਂ ਵਿਚ ਚੰਡੀਗੜ੍ਹ ਬੁਲਾ ਕੇ ਮਸਲਾ ਹੱਲ ਕਰਵਾਉਣ ਦਾ ਕਿਹਾ ਜੋ ਕਿ ਹੁਣ ਤੱਕ ਲਾਰਾ ਹੀ ਨਿਕਲਿਆ | ਪ੍ਰਧਾਨ ਨੇ ਕਿਹਾ ਕਿ ਅਸੀਂ ਸਰਕਾਰ ਤੋਂ ਇਕ ਹੀ ਮੰਗ ਕਰਦੇ ਆਏ ਹਾਂ ਕਿ ਸਰਕਾਰ ਉਮਰ ਹੱਦ ਵਿਚ ਛੋਟ ਦੇ ਕੇ ਮਾਸਟਰ ਕੇਡਰ 4161 ਅਸਾਮੀਆਂ ਵਿਚ ਓਵਰਏਜ ਹੋ ਗਏ ਬੇਰੁਜ਼ਗਾਰ ਸਾਥੀਆਂ ਨੂੰ ਅਪਲਾਈ ਕਰਵਾ ਕਿ ਇਕ ਮੌਕਾ ਦੇਵੇ ਜੋ ਕਿ ਸਰਕਾਰ ਨੇ ਪੂਰਾ ਨਹੀਂ ਕੀਤਾ | ਇਸ ਲਈ ਓਵਰਏਜ ਬੇਰੁਜ਼ਗਾਰ ਯੂਨੀਅਨ ਪੰਜਾਬ ਵਲੋਂ 15 ਅਗਸਤ ਨੂੰ ਆਜ਼ਾਦੀ ਦਿਹਾੜੇ ਤੇ ਲੁਧਿਆਣਾ ਵਿਖੇ ਕਾਲੀਆ ਝੰਡੀਆਂ ਦਿਖਾ ਕੇ ਮੁਰਦਾਬਾਦ ਕਰਕੇ ਵਿਰੋਧ ਕੀਤਾ ਜਾਵੇਗਾ |
ਗਿੱਦੜਬਾਹਾ, 14 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਤੇ 13 ਤੋਂ 15 ਅਗਸਤ ਤੱਕ ਸਾਰੇ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਘਰਾਂ ਤੇ ਸਤਿਕਾਰ ਸਹਿਤ ਤਿਰੰਗਾ ਝੰਡਾ ਲਹਿਰਾਉਣਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਕੌਂਸਲ ਦੇ ...
ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵਲੋਂ 75ਵੇਂ ਆਜ਼ਾਦੀ ਦਿਹਾੜੇ 'ਤੇ ਇਕ ਵਿਸ਼ੇਸ਼ ਪ੍ਰੋਗਰਾਮ 'ਜਸ਼ਨ-ਏ-ਆਜ਼ਾਦੀ' ਸਥਾਨਕ ਰੈੱਡ ਕਰਾਸ ਦੇ ਓਪਨ ਥੀਏਟਰ ਵਿਚ 15 ਅਗਸਤ ਸ਼ਾਮ 6:30 ਵਜੇ ਕਰਵਾਇਆ ਜਾ ਰਿਹਾ ਹੈ ...
ਮੰਡੀ ਬਰੀਵਾਲਾ, 14 ਅਗਸਤ (ਨਿਰਭੋਲ ਸਿੰਘ)-ਨਜ਼ਦੀਕੀ ਪਿੰਡ ਵੱਟੂ ਵਿਚ ਬੀ.ਐਸ.ਐਨ.ਐਲ. ਸੇਵਾਵਾਂ ਦਾ ਮਾੜਾ ਹਾਲ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਸਿੰਘ, ਬਲਵਿੰਦਰ ਸਿੰਘ, ਸ਼ਮਸ਼ੇਰ ਸਿੰਘ ਆਦਿ ਨੇ ਦੱਸਿਆ ਕਿ ਬੀ.ਐਸ.ਐਨ.ਐਲ ਦੀਆਂ ਮਾੜੀਆਂ ਸੇਵਾਵਾਂ ਦਾ ...
ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਦੇ ਟ੍ਰਾਇਲ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਜਨਰਲ ਸਕੱਤਰ ਪ੍ਰੋ: ਰਾਜਬਿੰਦਰ ਸਿੰਘ ਭਾਈਕਾ ਅਤੇ ਜ਼ਿਲ੍ਹਾ ...
ਗਿੱਦੜਬਾਹਾ, 14 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਵਿਖੇ 75ਵੇਂ ਸੁਤੰਤਰਤਾ ਦਿਵਸ ਮੌਕੇ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਮਨਾਉਂਦੇ ਹੋਏ 13 ਤੋਂ 15 ਅਗਸਤ ਤੱਕ ਆਜ਼ਾਦੀ ਦਿਵਸ ਨੂੰ ਵਿਸ਼ੇਸ਼ ਰੂਪ ਵਿਚ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਅੱਜ ਸਮਾਜਸੇਵੀ ਸੰਸਥਾ ...
ਗਿੱਦੜਬਾਹਾ, 14 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਕਾਂਗਰਸ ਪਾਰਟੀ ਹੀ ਅਜਿਹੀ ਪਾਰਟੀ ਹੈ ਜਿਹੜੀ ਤਿਰੰਗੇ ਅਤੇ ਸਭ ਧਰਮਾਂ ਦਾ ਬਰਾਬਰ ਸਤਿਕਾਰ ਕਰਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗਿੱਦੜਬਾਹਾ ਦੇ ਵਿਧਾਇਕ ...
ਮਲੋਟ, 14 ਅਗਸਤ (ਪਾਟਿਲ)-ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਸਿਵਲ ਹਸਪਤਾਲ ਮਲੋਟ ਦਾ ਦੌਰਾ ਕਰਕੇ ਇੱਥੇ ਮਰੀਜ਼ਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ | ਸੀਨੀਅਰ ਮੈਡੀਕਲ ਅਫ਼ਸਰ ਡਾ: ਸੁਨੀਲ ਬਾਂਸਲ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਹਸਪਤਾਲ ...
ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਹਰਮਹਿੰਦਰ ਪਾਲ)-ਅੱਜ ਸਵੇਰੇ ਸ੍ਰੀ ਮੁਕਤਸਰ ਸਾਹਿਬ ਦੇ ਜਲਾਲਾਬਾਦ ਰੋਡ ਬਾਈਪਾਸ ਤੇ ਸਾਈਕਲ 'ਤੇ ਸਵਾਰ ਹੋ ਕੇ ਘਰ ਦਾ ਕੰਮਕਾਰ ਕਰਨ ਲਈ ਜਾ ਰਹੀ ਗ਼ਰੀਬ ਪਰਿਵਾਰ ਦੀ ਲੜਕੀ ਨੂੰ ਤੇਜ਼ ਰਫ਼ਤਾਰ ਟਰੱਕ ਨੇ ਕੁਚਲ ਦਿੱਤਾ ਅਤੇ ਟਰੱਕ ਚਾਲਕ ...
ਗਿੱਦੜਬਾਹਾ, 14 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਸਰਕਾਰ ਵਲੋਂ ਲੰਪੀ ਸਕਿਨ ਬਿਮਾਰੀ ਨੂੰ ਕੰਟਰੋਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਪਰ ਉੱਥੇ ਹੀ ਨਿਰਸਵਾਰਥ ਸੇਵਾ ਭਾਵਨਾ ਨਾਲ ਕੰਮ ਕਰਨ ਵਾਲਿਆਂ ਸਮਾਜ ਸੇਵੀ ਸੰਸਥਾਵਾਂ ਵਲੋਂ ਆਪਣੇ ਪੱਧਰ ਤੇ ਲੰਪੀ ...
ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼/ਪਨਬੱਸ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ਤੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਸਮੂਹ ਕੱਚੇ ਮੁਲਾਜ਼ਮਾਂ ਵਲੋਂ ਤਿੰਨ ਦਿਨਾਂ ਹੜਤਾਲ ਦੀ ਸ਼ੁਰੂਆਤ ਕੀਤੀ ਗਈ | ਇਸ ...
ਗਿੱਦੜਬਾਹਾ, 14 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਐੱਸ.ਐੱਸ.ਪੀ. ਸਚਿਨ ਗੁਪਤਾ ਦੇ ਨਿਰਦੇਸ਼ਾਂ ਅਧੀਨ ਡੀ.ਐਸ.ਪੀ ਜਸਬੀਰ ਸਿੰਘ ਪੰਨੂੰ ਦੀ ਅਗਵਾਈ ਹੇਠ ਗਿੱਦੜਬਾਹਾ ਪੁਲਿਸ ਵਲੋਂ ਅੱਜ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਫਲੈਗ ਮਾਰਚ ਕੱਢਿਆ ਗਿਆ | ਇਸ ਫਲੈਗ ਮਾਰਚ ਵਿਚ ਥਾਣਾ ...
ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਕੱਪੜਾ ਯੂਨੀਅਨ ਅਗਜੈਕਟਿਵ ਦੀ ਮੀਟਿੰਗ ਪ੍ਰਧਾਨ ਕਸ਼ਮੀਰ ਸਿੰਘ ਦੀ ਅਗਵਾਈ ਵਿਚ ਹੋਈ, ਜਿਸ ਵਿਚ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ | ਇਸ ਦੌਰਾਨ ਕੁਝ ...
ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਦੀ ਵਿਨਾਇਕ ਕਾਲੋਨੀ ਗਲੀ ਨੰਬਰ 8 ਮੌੜ ਰੋਡ ਦੇ ਨਿਵਾਸੀ 45 ਸਾਲਾ ਸੁਨੀਲ ਕੁਮਾਰ ਨੇ ਆਪਣੀ ਪਤਨੀ ਦੇ ਪ੍ਰੇਮ ਸੰਬੰਧਾਂ ਤੋਂ ਪ੍ਰੇਸ਼ਾਨ ਹੋ ਕੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਕਾਰਨ ਉਸਦੀ ...
ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਾਣਯੋਗ ਅਦਾਲਤ ਵਲੋਂ ਜ਼ਮਾਨਤ ਮਿਲਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਆਗੂਆਂ ਅਤੇ ਲੀਡਰਸ਼ਿਪ ਵਲੋਂ ਇਸ ਫ਼ੈਸਲੇ ਦਾ ਸਵਾਗਤ ਕੀਤਾ ...
ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਸ੍ਰੀ ਮੁਕਤਸਰ ਸਾਹਿਬ ਵਿਖੇ ਆਜ਼ਾਦੀ ਦੇ ਮਹਾਂਉਤਸਵ ਤਹਿਤ ਕੌਮੀ ਤਿਰੰਗਾ ਝੰਡਾ ਲਹਿਰਾਇਆ ਗਿਆ, ਜਿਸ ਵਿਚ ਜੀ.ਓ.ਜੀ ਸੂਬੇਦਾਰ ਮੇਜਰ ਮੰਦਰ ਸਿੰਘ, ਜੀ.ਓ.ਜੀ. ਜਸਵੰਤ ...
• ਗਿਰਦਾਵਰੀ ਦਾ ਕੰਮ ਜਲਦ ਨੇਪਰੇ ਚੜ੍ਹਾਉਣ ਲਈ ਦਿੱਤੇ ਨਿਰਦੇਸ਼ ਮਲੋਟ, 14 ਅਗਸਤ (ਪਾਟਿਲ)-ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕਾ ਡਾ: ਬਲਜੀਤ ਕੌਰ ਨੇ ਹਲਕੇ ਦੇ ਪਟਵਾਰੀਆਂ ਨਾਲ ਕੀਤੀ ਮੀਟਿੰਗ ਵਿਚ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਮਲੋਟ ਹਲਕੇ ਦੇ ਪਿੰਡਾਂ ਵਿਚ ਭਾਰੀ ...
ਲੰਬੀ, 14 ਅਗਸਤ (ਮੇਵਾ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਵਪਾਰ ਮੰਡਲ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਲੰਬੀ ਤੋਂ ਪੰਜਾਬ ਵਿਧਾਨ ਸਭਾ ਚੋਣਾਂ 2022 ਵਿਚ ਚੋਣ ਲੜ ਚੁੱਕੇ ਰਾਕੇਸ਼ ਢੀਂਗੜਾ ਦੀ ਅਗਵਾਈ ਵਿਚ ਪਿੰਡ ਲੰਬੀ ਵਿਖੇ ਪਾਰਟੀ ਦਫ਼ਤਰ ਤੋਂ ਤਿਰੰਗਾ ਮਾਰਚ ਕੱਢਿਆ ਗਿਆ ਜੋ ...
ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਨਿਰਦੇਸ਼ਾਂ ਅਤੇ ਘਰਾਂ ਉਪਰ ਕੇਸਰੀ ਨਿਸ਼ਾਨ ਝਲਾਉਣ ਮੁਹਿੰਮ ਤਹਿਤ ਅੱਜ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਸਾਬਕਾ ਜ਼ਿਲ੍ਹਾ ...
ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੀ.ਐਸ.ਪੀ.ਸੀ ਐਲ (ਬਿਜਲੀ ਬੋਰਡ) ਦੇ ਸਮੂਹ ਸਬ ਸਟੇਸ਼ਨ ਸਟਾਫ਼ ਵਲੋਂ ਸਬ ਸਟੇਸ਼ਨ ਸਟਾਫ਼ ਤਾਲਮੇਲ ਸੰਘਰਸ਼ ਕਮੇਟੀ ਦੀ ਚੋਣ ਕੀਤੀ ਗਈ, ਜਿਸ ਵਿਚ ਵੱਖ-ਵੱਖ ਜਥੇਬੰਦੀਆਂ ਤੋਂ ਮੈਂਬਰ ਸ਼ਾਮਿਲ ਹੋਏ ...
ਲੰਬੀ, 14 ਅਗਸਤ (ਮੇਵਾ ਸਿੰਘ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਵਿਚ ਕਾਇਮ ਕੀਤੇ ਇੰਗਲਿਸ਼ ਬੂਸਟਰ ਕਲੱਬ ਅਧੀਨ ਵਿਦਿਆਰਥਣ ਸੁਨੀਤਾ ਕੌਰ ਜਮਾਤ ਨੌਵੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲਬਾਈ ਨੇ ਜ਼ਿਲ੍ਹਾ ਪੱਧਰ ਸਟਾਰ ਸਪੀਕਰ ਆਫ਼ ਦਾ ਡੇਅ ਬਣਨ ...
ਪੱਤਰਕਾਰਾਂ ਨੂੰ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰ ਅਤੇ ਥਾਣਾ ਸਿਟੀ ਦੇ ਐੱਸ.ਐੱਚ.ਓ ਮਲਕੀਤ ਸਿੰਘ | ਤਸਵੀਰਾਂ : ਬਲਕਰਨ ਸਿੰਘ ਖਾਰਾ ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਦੀ ਵਿਨਾਇਕ ਕਾਲੋਨੀ ਗਲੀ ਨੰਬਰ 8 ...
ਗਿੱਦੜਬਾਹਾ, 14 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਮਾਤਾ ਗੁਜਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਅਧਿਆਪਕਾਂ ਦੇ ਸਹਿਯੋਗ ਨਾਲ ਸੁਤੰਤਰਤਾ ਦਿਵਸ ਦੇ ਸੰਬੰਧ ਵਿਚ ਕਰਵਾਈਆਂ ਗਤੀਵਿਧੀ ਵਿਚ ਭਾਗ ਲਿਆ ਗਿਆ | ਇਸ ਵਿਚ ਸਕੂਲ ਦੇ ਵਿਦਿਆਰਥੀ ਤਜਿੰਦਰ ਕੌਰ, ਸਿਮਰਨ ਸਿੰਘ, ...
ਗਿੱਦੜਬਾਹਾ, 14 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਦੇ ਆਰੀਅਨ ਪਬਲਿਕ ਸਕੂਲ ਵਿਖੇ ਅੱਜ ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ੰ. ਮੈਡਮ ਮੋਨਿਕਾ ਸ਼ਰਮਾ ...
ਮੰਡੀ ਲੱਖੇਵਾਲੀ, 14 ਅਗਸਤ (ਮਿਲਖ ਰਾਜ)-ਪੰਜਾਬ ਪਬਲਿਕ ਸਕੂਲ ਮੰਡੀ ਲੱਖੇਵਾਲੀ ਵਿਖੇ ਆਜ਼ਾਦੀ ਦਾ 75ਵਾਂ ਦਿਹਾੜਾ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸੰਜੂ ਬੱਬਰ ਨੇ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ...
ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਨੌਜਵਾਨ ਭਾਰਤ ਸਭਾ ਦੀ ਅਗਵਾਈ ਵਿਚ ਨੌਜਵਾਨਾਂ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਪਿੰਡ ਚੱਕ ਗਾਂਧਾ ਸਿੰਘ ਵਾਲਾ ਦੀਆਂ ਸਮੱਸਿਆਵਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ | ਇਸ ...
ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਸਮਾਜ ਸੇਵੀ ਸੰਸਥਾ ਸੰਕਲਪ ਐਜੂਕੇਸ਼ਨਲ ਵੈੱਲਫੇਅਰ ਸੁਸਾਇਟੀ ਦੀ ਚੇਅਰਪਰਸਨ ਕੁਲਵਿੰਦਰ ਕੌਰ ਬਰਾੜ ਅਤੇ ਮੁਕਤਸਰ ਸਪੋਰਟਸ ...
ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਾਈਕਲ ਰਾਈਡਰ 19 ਕਲੱਬ ਵਲੋਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸਾਈਕਲ ਰੇਸ ਕਰਵਾਈ ਗਈ, ਜਿਸ ਵਿਚ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਤੇ ਵਾਤਾਵਰਨ ਨੂੰ ਸੰਭਾਲਣ ਦਾ ਸੰਦੇਸ਼ ਦਿੱਤਾ ਗਿਆ | ...
ਮਲੋਟ, 14 ਅਗਸਤ (ਪਾਟਿਲ)-ਦੀ ਰੈਵਨਿਊ ਪਟਵਾਰ ਯੂਨੀਅਨ ਤਹਿਸੀਲ ਮਲੋਟ ਵਲੋਂ ਮਲੋਟ ਦੀ ਵਿਧਾਇਕਾ ਤੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੂੰ ਇਕ ਮੰਗ ਪੱਤਰ ਸੌਂਪਿਆ, ਜਿਸ 'ਚ ਯੂਨੀਅਨ ਵਲੋਂ ਲਿਖਿਆ ਗਿਆ ਕਿ ਜੋ ਪਿਛਲੇ ਦਿਨੀਂ ਸਰਕਾਰ ਵਲੋਂ ਪਟਵਾਰ ਹਲਕਿਆਂ ਨੂੰ 4716 ਤੋਂ ...
ਮਲੋਟ, 14 ਅਗਸਤ (ਪਾਟਿਲ)-ਪੰਜਾਬ ਸਰਕਾਰ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਹਿੰਮਤ ਸਿੰਘ ਦੀ ਪ੍ਰਧਾਨਗੀ ਹੇਠ ਸ: ਸੀ: ਸ: ਸੰਕੈ: ਸਕੂਲ ਮੁੰਡੇ ਮਲੋਟ ਵਿਖੇ ਹੋਈ | ਮੀਟਿੰਗ ਵਿਚ ਬੀਤੇ ਸਮੇਂ ਦੌਰਾਨ ਪੰਜਾਬ ਸਰਕਾਰ ਵਿਰੁੱਧ ਕੀਤੇ ਸੰਘਰਸ਼ ਵਿਚ ਸ਼ਾਮਿਲ ਹੋਏ ਸਮੂਹ ...
ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਹਰਮਹਿੰਦਰ ਪਾਲ)-'ਕਲਾ ਜ਼ਿੰਦਗੀ ਦਾ ਸ਼ੀਸ਼ਾ ਹੈ ਅਤੇ ਕਲਾ, ਕਲਾ ਲਈ ਨਹੀਂ ਸਗੋਂ ਜ਼ਿੰਦਗੀ ਲਈ ਹੈ' | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਲੋਕ ਸਭਾ ਮੈਂਬਰ ਪ੍ਰੋ. ਸਾਧੂ ਸਿੰਘ ਨੇ ਇਥੇ ਮਨਵੀਰ ਭੁੱਲਰ ਦੀ ਕਾਵਿ-ਪੁਸਤਕ 'ਸਹੁੰ ਲੱਗੇ' ...
ਮੰਡੀ ਬਰੀਵਾਲਾ, 14 ਅਗਸਤ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਬਰੀਵਾਲਾ ਦੀ ਚੋਣ ਹੋਈ ਜਿਸ ਵਿਚ ਬਲਦੇਵ ਸਿੰਘ ਨੂੰ ਬਲਾਕ ਬਰੀਵਾਲਾ ਦਾ ਪ੍ਰਧਾਨ, ਗੁਰਕੀਰਤ ਸਿੰਘ ਜਨਰਲ ਸਕੱਤਰ, ਅਮਨਦੀਪ ਸਿੰਘ ਅਤੇ ਲਵਪ੍ਰੀਤ ਸਿੰਘ ਸਹਾਇਕ ਸਕੱਤਰ, ਦਰਸ਼ਨ ...
ਮਲੋਟ, 14 ਅਗਸਤ (ਪਾਟਿਲ) - ਡੀ.ਏ.ਵੀ. ਕਾਲਜ ਮਲੋਟ ਵਿਖੇ ਕਾਰਜਕਾਰੀ ਪਿ੍ੰਸੀਪਲ ਸੁਭਾਸ਼ ਗੁਪਤਾ ਅਤੇ ਐੱਨ.ਐੱਸ.ਐੱਸ. ਯੂਨਿਟ ਦੇ ਅਫ਼ਸਰਾਂ ਡਾ: ਜਸਬੀਰ ਕੌਰ ਅਤੇ ਡਾ: ਵਿਨੀਤ ਕੁਮਾਰ ਦੀ ਅਗਵਾਈ ਵਿਚ ਕਾਲਜ ਵਿਖੇ ਤਿਰੰਗਾ ਝੰਡਾ ਲਹਿਰਾਉਂਦੇ ਹੋਏ ਭਾਰਤ ਦੇਸ਼ ਦੀ ...
ਮਲੋਟ, 14 ਅਗਸਤ (ਪਾਟਿਲ) - ਵਧੀਕ ਡਾਇਰੈਕਟਰ ਜਨਰਲ ਪੁਲਿਸ ਕਮਿਊਨਿਟੀ ਅਫੇਰਜ ਡਵੀਜ਼ਨ ਪੰਜਾਬ, ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਤਸਰ ਸਾਹਿਬ ਅਤੇ ਕਪਤਾਨ ਪੁਲਿਸ (ਸਥਾਨਕ) ਕਮ ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬ- ਡਵੀਜ਼ਨ ਸਾਂਝ ...
ਦੋਦਾ, 14 ਅਗਸਤ (ਰਵੀਪਾਲ) - ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਵਿਖੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਹਰਜੀਤ ਸਿੰਘ ਬਰਾੜ ਦੀ ਅਗਵਾਈ 'ਚ ਤੀਆਂ ਤੀਜ ਦੀਆਂ ਸ਼ਾਨਦਾਰ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੀ ਸ਼ੁਰੂਆਤ ਪਿ੍ੰਸੀਪਲ ਪਰਮਜੀਤ ਕੌਰ ਅਤੇ ...
ਰੁਪਾਣਾ, 14 ਅਗਸਤ (ਜਗਜੀਤ ਸਿੰਘ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੁਪਾਣਾ ਵਿਖੇ ਮਹਾਰਾਜਾ ਰਣਜੀਤ ਸਿੰਘ ਲੀਗਲ ਲਿਟਰੇਸੀ ਕਲੱਬ ਵਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਕੂਲ ਪਿ੍ੰਸੀਪਲ ਮੈਡਮ ਰੀਟਾ ਬਾਂਸਲ ਦੀ ...
ਗਿੱਦੜਬਾਹਾ, 14 ਅਗਸਤ (ਪਰਮਜੀਤ ਸਿੰਘ ਥੇੜ੍ਹੀ) - ਬੀਤੀ ਰਾਤ ਅਗਰਵਾਲ ਪੀਰਖਾਨਾ ਵਿਖੇ ਸਥਿਤ ਪੀਰ ਮੀਰਾਂ ਸਾਹਿਬ ਬਾਬਾ ਜੀ ਦਾ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਬਾਬਾ ਬੋਹੜ ਸਿੰਘ ਵਲੋਂ ਦੀਵਾਨ ਵੀ ਸਜਾਏ ਗਏ ਅਤੇ ਭਜਨ ਗਾਇਕ ਫ਼ੌਜੀ ਭੰਗਚੜੀ ਐਂਡ ਪਾਰਟੀ ...
ਗਿੱਦੜਬਾਹਾ, 14 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਭਾਰਤ ਦੇ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ-ਘਰ ਤਿਰੰਗਾ' ਮੁਹਿੰਮ ਸ਼ੁਰੂ ਕੀਤੀ ਗਈ ਹੈ | ਉਸ ਲੜੀ ਵਿਚ ਪਿ੍ੰਸੀਪਲ ਮਨੀ ਰਾਮ ਦੀ ਯੋਗ ਅਗਵਾਈ ਹੇਠ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਕਰਸਰ ਥੇੜ੍ਹੀ ਵਿਖੇ ...
ਫ਼ਾਜ਼ਿਲਕਾ, 14 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਪੰਜਾਬ ਖੇਡ ਮੇਲਾ 29 ਅਗਸਤ ਤੋਂ ਕਰਵਾਇਆ ਜਾ ਰਿਹਾ ਹੈ, ਜੋ ਸਰਕਾਰ ਦਾ ਵਧੀਆ ਉਪਰਾਲਾ ਹੈ, ਪਰ ਉਸ ਵਿਚ ਖੇਡ ਸਰਕਲ ਕਬੱਡੀ ਨੂੰ ਸ਼ਾਮਿਲ ਨਹੀਂ ਕੀਤਾ ਗਿਆ, ਜਿਸ ਕਾਰਨ ਸਰਕਲ ਸਟਾਈਲ ਕਬੱਡੀ ਖੇਡਣ ਵਾਲੇ ...
ਮੰਡੀ ਬਰੀਵਾਲਾ, 14 ਅਗਸਤ (ਨਿਰਭੋਲ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਤੇ ਡਾ: ਗੁਰਦਾਸ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿਚ ਸ੍ਰੀ ਕਿ੍ਸ਼ਨ ਗੋਪਾਲਾ ਗਊਸ਼ਾਲਾ ਵਿਚ 90 ਤੰਦਰੁਸਤ ਗਾਵਾਂ ਨੂੰ ਿਲੰਪੀ ...
ਮਮਦੋਟ, 14 ਅਗਸਤ (ਸੁਖਦੇਵ ਸਿੰਘ ਸੰਗਮ)-ਕੁਝ ਦਿਨ ਪਹਿਲਾਂ ਅਚਾਨਕ ਸਦੀਵੀ ਵਿਛੋੜਾ ਦੇ ਗਏ ਫ਼ੋਟੋਗਰਾਫ਼ਰ ਯੂਨੀਅਨ ਪੰਜਾਬ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਜੋਬਨ ਦੇ ਸ਼ਰਧਾਂਜਲੀ ਸਮਾਗਮ ਦੌਰਾਨ ਉਨ੍ਹਾਂ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਦਿੱਤੀਆਂ ਗਈਆਂ | ...
ਮਮਦੋਟ, 14 ਅਗਸਤ (ਸੁਖਦੇਵ ਸਿੰਘ ਸੰਗਮ)-ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਬਾਲ ਵਿਕਾਸ ਪ੍ਰਾਜੈਕਟ ਅਫ਼ਸਰਾਂ ਦੀਆਂ ਕੀਤੀਆਂ ਗਈਆਂ ਬਦਲੀਆਂ ਕਰਕੇ ਖਾਲੀ ਹੋਏ ਮਮਦੋਟ ਸੀ.ਡੀ.ਪੀ.ਓ. ਦਫ਼ਤਰ ਦਾ ਵਾਧੂ ਚਾਰਜ ਸੀ.ਡੀ.ਪੀ.ਓ ਜ਼ੀਰਾ ਸਤਵੰਤ ਸਿੰਘ ਨੂੰ ਦਿੱਤਾ ਗਿਆ ਹੈ, ...
ਫ਼ਿਰੋਜ਼ਪੁਰ, 14 ਅਗਸਤ (ਜਸਵਿੰਦਰ ਸਿੰਘ ਸੰਧੂ)-ਪਾਕਿਸਤਾਨ ਅੰਦਰ ਆਜ਼ਾਦੀ ਦਿਹਾੜਾ ਮਨਾਇਆ ਗਿਆ, ਜਿਸ ਦੌਰਾਨ ਖ਼ੁਸ਼ੀ ਸਾਂਝੀ ਕਰਦਿਆਂ ਹਿੰਦ-ਪਾਕਿ ਕੌਮੀ ਸਰਹੱਦ ਹੁਸੈਨੀਵਾਲਾ ਵਿਖੇ ਤਾਇਨਾਤ ਪਾਕਿ ਰੇਂਜਰਾਂ ਵਲੋਂ ਬੀ.ਐੱਸ.ਐੱਫ. ਜਵਾਨਾਂ ਨਾਲ ਸੰਪਰਕ ਸਾਧਦੇ ਹੋਏ ...
ਫ਼ਿਰੋਜ਼ਪੁਰ, 14 ਅਗਸਤ (ਗੁਰਿੰਦਰ ਸਿੰਘ)-ਨਿੱਕੀ ਉਮਰੇ ਤਲਵਾਰਬਾਜ਼ੀ 'ਚ ਵੱਡੀਆਂ ਮੱਲ੍ਹਾਂ ਮਾਰ ਰਹੀਆਂ ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਦੋ ਸਕੀਆਂ ਭੈਣਾਂ ਜੈਰੀਤ ਕੌਰ ਨੇ ਕੌਮੀ ਤੇ ਗਨੀਵ ਕੌਰ ਨੇ ਰਾਜ ਪੱਧਰ 'ਤੇ ਤਗਮੇ ਜਿੱਤ ਕੇ ਆਪਣਾ, ਆਪਣੇ ਮਾਤਾ ਪਿਤਾ ਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX